Sunday, May 24, 2026
Home Blog Page 651

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

0

ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ
ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤਣੇ ਸਨ ਡਰੋਨ ਰਾਹੀਂ ਤਸਕਰੀ ਕੀਤੇ ਹਥਿਆਰ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਯੂਕੇ-ਅਧਾਰਤ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ ਵੱਲੋਂ ਚਲਾਏ ਜਾ ਰਹੇ ਪਾਕਿਸਤਾਨ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਟੈਰਰ ਮਾਡਿਊਲ ਦੇ ਇੱਕ ਸਥਾਨਕ ਕਾਰਕੁੰਨ ਨੂੰ ਛੇ ਅਤਿ-ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਨੂੰ ਨੇਸਤ-ਏ-ਨਾਬੂਤ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।

ਇਹ ਵੀ ਪੜ੍ਹੋ ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਓਂਕਾਰ ਸਿੰਘ ਉਰਫ਼ ਨਵਾਬ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਜਲਾਲਉਸਮਾ ਦਾ ਰਹਿਣ ਵਾਲਾ ਹੈ। ਉਕਤ ਮੁਲਜ਼ਮ ਕੋਲੋਂ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਡਰੋਨ ਰਾਹੀਂ ਤਸਕਰੀ ਕੀਤੇ ਗਏ, ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਦੋ .30 ਬੋਰ ਪੀਐਕਸ5 ਪਿਸਤੌਲ ਬਰਾਮਦ ਕੀਤੀ ਗਏ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਮਾਡਿਊਲ ਚਲਾ ਰਿਹਾ ਵਿਦੇਸ਼ੀ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ, ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਨਜ਼ਦੀਕੀ ਸਾਥੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵੱਡੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਆਪੇ੍ਰਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਖ਼ਤਾ ਇਤਲਾਹ ਅਤੇ ਪੂਰਨ ਤਾਲਮੇਲ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਉਨ੍ਹਾਂ ਅੱਗੇ ਕਿਹਾ, ‘‘ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਹਥਿਆਰ ਡਰੋਨ ਰਾਹੀਂ ਪਹੁੰਚਾਏ ਗਏ ਸਨ ਅਤੇ ਦਹਿਸ਼ਤੀ ਗਤੀਵਿਧੀਆਂ ਅੰਜਾਮ ਦੇਣ ਵਰਤੇ ਜਾਣੇ ਸਨ ,’’।ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕਾਬੂ ਕੀਤਾ ਮੁਲਜ਼ਮ ਓਂਕਾਰ, ਵਿਦੇਸ਼ੀ ਹੈਂਡਲਰਾਂ ਵੱਲੋਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਸਰਗਰਮ ਕੀਤੇ ਗਏ ਸਲੀਪਰ ਸੈੱਲ ਦਾ ਹਿੱਸਾ ਸੀ। ਕਮਿਸ਼ਨਰ ਨੇ ਕਿਹਾ, ‘‘ਇਹ ਹਥਿਆਰ ਸੂਬੇ ਵਿੱਚ ਮਿੱਥ ਕੇ ਕੀਤੇ ਜਾਣ ਵਾਲੇ ਕਤਲਾਂ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਕਾਰਕੰੁਨਾਂ ਵਿੱਚ ਵੰਡੇ ਜਾਣੇ ਸਨ। ਅਸੀਂ ਪੂਰੇ ਨੈੱਟਵਰਕ ਅਤੇ ਇਸ ਨਾਲ ਜੁੜੀਆਂ ਅੰਤਰਰਾਸ਼ਟਰੀ ਕੜੀਆਂ ਦਾ ਪਰਦਾਫਾਸ਼ ਕਰਨ ਲਈ ਯਤਨਸ਼ੀਲ ਹਾਂ’’। ਇਸ ਸਬੰਧੀ ਹੋਰ ਸਾਥੀਆਂ ਅਤੇ ਹੈਂਡਲਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਮਕਬੂਲਪੁਰਾ ਵਿਖੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 121 ਮਿਤੀ 21-06-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

0

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਵਾਂਝਾ ਰੱਖ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਨਿੰਦਾ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 281 ਨਵੇਂ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣ ਲਈ ਖੜ੍ਹੇ ਹਨ, ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਭ੍ਰਿਸ਼ਟ ਅਤੇ ਪਿਛਾਂਹਖਿੱਚੂ ਨੀਤੀਆਂ ਨੇ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦੇਰ ਨਾਲ ਮਿਲੀਆਂ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਰੋਜ਼ਗਾਰ ਦੇਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੋਇਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਭਾਵੇਂ ਇਨ੍ਹਾਂ ਸਿਆਸੀ ਆਗੂਆਂ ਦੇ ਆਪਣੇ ਪਰਿਵਾਰ ਵਧੀਆ ਢੰਗ ਨਾਲ ਜੀਵਨ ਬਤੀਤ ਕਰ ਰਹੇ ਹਨ, ਪਰ ਉਨ੍ਹਾਂ ਨੇ ਆਮ ਨੌਜਵਾਨਾਂ ਦੇ ਕਰੀਅਰ ਨੂੰ ਨੁਕਸਾਨ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਦੇ ਉਲਟ ਮੌਜੂਦਾ ਸੂਬਾ ਸਰਕਾਰ ਨੇ ਪਹਿਲੀ ਅਪ੍ਰੈਲ, 2022 ਤੋਂ ਵੱਖ-ਵੱਖ ਵਿਭਾਗਾਂ ਵਿੱਚ 54,141 ਉਮੀਦਵਾਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਬੈਚ ਦੇ ਨਾਲ ਇਹ ਅੰਕੜਾ ਹੁਣ 54,422 ਤੱਕ ਪਹੁੰਚ ਗਿਆ ਹੈ। ਸਾਲ ਦੇ ਸਭ ਤੋਂ ਲੰਬੇ ਦਿਨ ਵਜੋਂ ਅੱਜ ਦੇ ਦਿਨ ਦੀ ਮਹੱਤਤਾ ਸਦਕਾ ਅਤੇ ਨਵ-ਨਿਯੁਕਤ ਉਮੀਦਵਾਰਾਂ ਲਈ ਇਸ ਨੂੰ ਇੱਕ ਇਤਿਹਾਸਕ ਦਿਨ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਨੇ ਇਹ ਨੌਕਰੀਆਂ ਸਖ਼ਤ ਮਿਹਨਤ ਨਾਲ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਉਮੀਦਵਾਰਾਂ ਲਈ ਨੌਕਰੀ ਦਾ ਆਖ਼ਰੀ ਮੌਕਾ ਨਹੀਂ ਹੈ ਕਿਉਂਕਿ ਸਰਕਾਰ ਹੋਰ ਬਹੁਤ ਸਾਰੀਆਂ ਸਰਕਾਰੀ ਨੌਕਰੀਆਂ ਦੀ ਪੇਸ਼ਕਸ਼ ਕਰਨ ਦੀ ਤਿਆਰੀ ਕਰ ਰਹੀ ਹੈ।ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਆਗੂਆਂ ‘ਤੇ ਨਿੱਜੀ ਲਾਭ ਲਈ ਮਿਲੀਭੁਗਤ ਕਰਨ ਅਤੇ ਜਨਤਕ ਤੌਰ ‘ਤੇ ਇੱਕ ਦੂਜੇ ਦਾ ਵਿਰੋਧ ਕਰਨ ਦਾ ਦਿਖਾਵਾ ਕਰਨ ਦਾ ਦੋਸ਼ ਲਗਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜਨਤਕ ਸਟੇਜਾਂ ਤੋਂ ਇੱਕ ਦੂਜੇ ਵਿਰੁੱਧ ਜ਼ਹਿਰ ਉਗਲਦੇ ਹਨ ਪਰ ਨਿੱਜੀ ਸਮਾਗਮਾਂ ਵਿੱਚ ਇੱਕ ਦੂਜੇ ਨੂੰ ਜੱਫੀਆਂ ਪਾਉਂਦੇ ਹਨ, ਜਿਸ ਤੋਂ ਉਨ੍ਹਾਂ ਦੇ ਪਖੰਡਾਂ ਦਾ ਪਰਦਾਫਾਸ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕ ਸਿਆਸੀ ਮਤਭੇਦਾਂ ਕਾਰਨ ਇੱਕ ਦੂਜੇ ਨਾਲ ਲੜਦੇ ਰਹਿੰਦੇ ਹਨ, ਜਦੋਂ ਕਿ ਸਿਆਸੀ ਆਗੂ ਇੱਕ ਦੂਜੇ ਦੇ ਨਿੱਜੀ ਜਸ਼ਨਾਂ ਵਿੱਚ ਸ਼ਾਮਲ ਹੁੰਦੇ ਹਨ।

ਇਹ ਵੀ ਪੜ੍ਹੋ ’ਯੁੱਧ ਨਸ਼ਿਆਂ ਵਿਰੁੱਧ’; ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ’ਚੋ ਠੀਕ ਹੋ ਕੇ ਗਏ ਵਿਅਕਤੀਆਂ ਵੱਲ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ : ਬਲਤੇਜ ਪੰਨੂ

ਮੁੱਖ ਮੰਤਰੀ ਨੇ ਦੁਹਰਾਇਆ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ, ਜਿਸ ਵਿੱਚ ਉਮੀਦਵਾਰਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਏਜੰਡਾ ਨੌਜਵਾਨਾਂ ਨੂੰ ਸ਼ਾਸਨ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਹੈ, ਇਸ ਤਰ੍ਹਾਂ ਉਹ ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਦੇ ਯੋਗ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਦੱਸਿਆ।
ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਉਮੀਦਵਾਰ ਆਪਣੇ ਅਹੁਦਿਆਂ ਦੀ ਵਰਤੋਂ ਗਰੀਬਾਂ ਦੀ ਮਦਦ ਕਰਨ ਅਤੇ ਜਨਤਕ ਭਲਾਈ ਵਿੱਚ ਯੋਗਦਾਨ ਪਾਉਣ ਲਈ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡੇ ਦਾ ਰਨਵੇਅ ਜਹਾਜ਼ ਦੀ ਉਡਾਣ ਭਰਨ ਵਿੱਚ ਸਹਾਈ ਹੁੰਦਾ ਹੈ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡ ਕੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਮਦਦ ਕਰ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਪਛਾਣ ਬਣਾਉਣ ਅਤੇ ਸਮਾਜ ਵਿੱਚ ਆਪਣੀ ਛਾਪ ਛੱਡਣ ਲਈ ਯਤਨ ਕਰਨ ਲਈ ਉਤਸ਼ਾਹਿਤ ਕੀਤਾ।

ਇਹ ਵੀ ਪੜ੍ਹੋ ਸਵੈ-ਅਨੁਸ਼ਾਸਨ ਅਤੇ ਮਨ ਦੀ ਸ਼ਾਂਤੀ ਪੈਦਾ ਕਰਨ ਚ ਯੋਗਾ ਦਾ ਅਹਿਮ ਯੋਗਦਾਨ: ਮੰਤਰੀ ਲਾਲਜੀਤ ਸਿੰਘ ਭੁੱਲਰ

ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ। ਉਨ੍ਹਾਂ ਨੇ ਉਮੀਦਵਾਰਾਂ ਨੂੰ ਪੰਜਾਬ ਵਿੱਚ ਰਹਿਣ ਅਤੇ ਰਾਜ ਦੁਆਰਾ ਪੇਸ਼ ਕੀਤੇ ਜਾਣ ਵਾਲੇ ਵਿਆਪਕ ਮੌਕਿਆਂ ਦੀ ਪੜਚੋਲ ਕਰਨ ਦੀ ਅਪੀਲ ਕੀਤੀ। ਯੁਵਾ ਸਸ਼ਕਤੀਕਰਨ ਲਈ ਇੱਕ ਵੱਡੇ ਯਤਨ ਵਜੋਂ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੀ ਸਥਾਪਨਾ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਲਾਇਬ੍ਰੇਰੀਆਂ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਹੋਣਗੀਆਂ ਤਾਂ ਜੋ ਕੌਮੀ ਪੱਧਰ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀਆਂ ਇਹ ਯਕੀਨੀ ਬਣਾਉਣਗੀਆਂ ਕਿ ਪੰਜਾਬ ਦੇ ਨੌਜਵਾਨ ਕੌਮੀ ਪੱਧਰ ‘ਤੇ ਸਫਲਤਾ ਪ੍ਰਾਪਤ ਕਰਨ ਲਈ ਚੰਗੀ ਤਰ੍ਹਾਂ ਤਿਆਰ ਹਨ। ਉਨ੍ਹਾਂ ਨੇ ਸੱਤਾ ਵਿੱਚ ਆਉਣ ਵਾਲੀਆਂ ਸਿਆਸੀ ਪਾਰਟੀਆਂ ਦੀ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ‘ਉਤਰ ਕਾਟੋ, ਮੈਂ ਚੜ੍ਹਾਂ’ ਦੀ ਰਣਨੀਤੀ ਤਿਆਰ ਕਰਨ ਲਈ ਉਨ੍ਹਾਂ ਦੀ ਆਲੋਚਨਾ ਵੀ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਹੁਣ ਉਨ੍ਹਾਂ ਦੀ ਸਰਕਾਰ ਨੂੰ ਸੇਵਾ ਕਰਨ ਲਈ ਚੁਣਿਆ ਹੈ ਅਤੇ ਉਹ ਜਨਤਕ ਉਮੀਦਾਂ ‘ਤੇ ਖਰ੍ਹਾ ਉਤਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਈਰਖਾ ਕਰਕੇ ਰੋਜ਼ਾਨਾ ਉਨ੍ਹਾਂ ਦੀ ਆਲੋਚਨਾ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਹਰੇਕ ਕਰਮਚਾਰੀ ਨੂੰ ਸਨਮਾਨਜਨਕ ਤਨਖ਼ਾਹ ਮਿਲੇ, ਜਿਸ ਨਾਲ ਉਹ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰ ਸਕਣ।

ਇਹ ਵੀ ਪੜ੍ਹੋ ਸ਼੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਪੁਲਿਸ ਨੇ ਦੁਕਾਨਾਂ ਵਿੱਚੋਂ ਚੋਰੀ ਕਰਨ ਵਾਲੇ 3 ਮੁਲਜਮਾਂ ਨੂੰ ਕੀਤਾ ਕਾਬੂ

ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ ਕਿ ਪਹਿਲਾਂ ਕੁਝ ਅਧਿਆਪਕਾਂ ਨੇ 6,000 ਰੁਪਏ ਤੋਂ ਵੀ ਘੱਟ ਤਨਖ਼ਾਹ ‘ਤੇ ਨੌਕਰੀ ਕੀਤੀ ਸੀ, ਜੋ ਕਿ ਮਨਰੇਗਾ ਸਕੀਮ ਅਧੀਨ ਦਿੱਤੀ ਜਾਂਦੀ ਰਕਮ ਤੋਂ ਵੀ ਘੱਟ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਰਕਾਰੀ ਕਰਮਚਾਰੀਆਂ ਨੂੰ ਢੁਕਵਾਂ ਮੁਆਵਜ਼ਾ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਉਹ ਆਪਣੇ ਪਰਿਵਾਰਾਂ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਕਰ ਸਕਣ। ਪਿਛਲੀਆਂ ਸਰਕਾਰਾਂ ਦੇ ਉਲਟ ਜੋ ਅਕਸਰ ਖ਼ਾਲੀ ਖ਼ਜ਼ਾਨੇ ਦੀਆਂ ਸ਼ਿਕਾਇਤਾਂ ਕਰਦੀਆਂ ਸਨ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾਈ ਪ੍ਰਸ਼ਾਸਨ ਆਰਥਿਕ ਵਿਕਾਸ ਅਤੇ ਜਨਤਕ ਭਲਾਈ ਨੂੰ ਅੱਗੇ ਵਧਾਉਣ ਲਈ ਜਨਤਕ ਫੰਡਾਂ ਦੀ ਵਰਤੋਂ ਕਰ ਰਿਹਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਅਸੀਂ ਜਾਂ ਸਾਡੇ ਕਿਸੇ ਵੀ ਮੰਤਰੀ ਨੇ ਕਦੇ ਇਹ ਦਾਅਵਾ ਨਹੀਂ ਕੀਤਾ ਕਿ ਖਜ਼ਾਨਾ ਖਾਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸੂਬੇ ਦੇ ਵਿਕਾਸ ਲਈ ਇੱਕ-ਇੱਕ ਪੈਸਾ ਵਰਤਿਆ ਜਾ ਰਿਹਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸਾਬਕਾ ਵਿੱਤ ਮੰਤਰੀ ਜਿਸ ਤਰ੍ਹਾਂ ਦੀ ਬਿਆਨਬਾਜ਼ੀ ਦੁਹਰਾਉਂਦੇ ਰਹਿੰਦੇ ਸਨ, ਉਸ ਨਾਲ ਸੂਬੇ ਦੇ ਵਿਕਾਸ ਵਿੱਚ ਕਾਫ਼ੀ ਔਕੜਾਂ ਪੇਸ਼ ਆਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

0

Punjab News:ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।
ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ, ਪੰਜਾਬ ਵਿੱਚ ਸਿੱਧੀ ਭਰਤੀ ਕੋਟੇ ਤਹਿਤ ਸਹਾਇਕ ਸੁਪਰਡੈਂਟ, ਵਾਰਡਰ ਅਤੇ ਮੈਟਰਨ ਦੀਆਂ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਭਰਤੀ ਵਿੱਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਸ਼ਾਮਲ ਹੋਣਗੇ, ਜਿਨ੍ਹਾਂ ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੁਆਰਾ ਕੀਤੀ ਜਾਵੇਗੀ, ਜਿਸ ਨਾਲ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਵਿੱਚ ਮਦਦ ਮਿਲੇਗੀ। ਇਹ ਕਦਮ ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਾਈ ਹੋਵੇਗਾ।

ਇਹ ਵੀ ਪੜ੍ਹੋ ’ਯੁੱਧ ਨਸ਼ਿਆਂ ਵਿਰੁੱਧ’; ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ’ਚੋ ਠੀਕ ਹੋ ਕੇ ਗਏ ਵਿਅਕਤੀਆਂ ਵੱਲ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ : ਬਲਤੇਜ ਪੰਨੂ

ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਵਿਆਪਕ ਨੀਤੀ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੀ.ਐਸ.ਆਈ.ਈ.ਸੀ. ਦੁਆਰਾ ਪ੍ਰਬੰਧਿਤ ਉਦਯੋਗਿਕ ਅਸਟੇਟਾਂ ਵਿੱਚ ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਇੱਕ ਵਿਆਪਕ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਤਾਂ ਜੋ ਜ਼ਮੀਨ ਦੀ ਵਰਤੋਂ ਹੋਰ ਕੁਸ਼ਲਤਾ ਨਾਲ ਕੀਤੀ ਜਾ ਸਕੇ। ਇਹ ਨੀਤੀ ਉਦਯੋਗਪਤੀਆਂ ਅਤੇ ਪਲਾਟ ਮਾਲਕਾਂ ਦੇ ਨਾਲ-ਨਾਲ ਪ੍ਰਮੁੱਖ ਉਦਯੋਗ ਸੰਗਠਨਾਂ, ਜਿਨ੍ਹਾਂ ਵਿੱਚ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ), ਮੋਹਾਲੀ ਚੈਂਬਰ ਆਫ਼ ਇੰਡਸਟਰੀ ਐਂਡ ਆਈਟੀ ਅਤੇ ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਸ਼ਾਮਲ ਹਨ, ਦੀਆਂ ਮੰਗਾਂ ਨੂੰ ਪੂਰਾ ਕਰਦੀ ਹੈ। ਇਹ ਛੋਟੇ ਉਦਯੋਗਿਕ ਪਲਾਟਾਂ, ਖ਼ਾਸ ਕਰਕੇ ਆਈ.ਟੀ. ਅਤੇ ਸੇਵਾ ਖੇਤਰਾਂ ਦੀਆਂ ਲੋੜਾਂ ਨੂੰ ਪੂਰਾ ਕਰਦੀ ਹੈ, ਤਾਂ ਜੋ ਜ਼ਮੀਨ ਦੀ ਕੁਸ਼ਲ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ, ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ ਅਤੇ ਪਲਾਟ ਵੰਡ ਅਤੇ ਉਪ-ਵੰਡ ਲਈ ਇੱਕ ਢਾਂਚਾਗਤ, ਪਾਰਦਰਸ਼ੀ ਵਿਧੀ ਸਥਾਪਤ ਕੀਤੀ ਜਾ ਸਕੇ।ਇਹ ਨੀਤੀ ਜ਼ਮੀਨ ਦੀ ਕੁਸ਼ਲ ਵਰਤੋਂ ਦੀ ਸਹੂਲਤ ਦਿੰਦੀ ਹੈ, ਸੰਚਾਲਨ ਕੁਸ਼ਲਤਾ ਨੂੰ ਵਧਾਉਂਦੀ ਹੈ ਅਤੇ ਉਦਯੋਗਿਕ ਭਾਈਵਾਲਾਂ ਦੀਆਂ ਚਿਰਕੋਣੀ ਮੰਗਾਂ ਨੂੰ ਪੂਰਾ ਕਰਕੇ ਪ੍ਰੋਜੈਕਟ ਦੇ ਵਿਸਥਾਰ ਦਾ ਸਮਰਥਨ ਕਰਦੀ ਹੈ। ਇਹ ਨੀਤੀ 1000 ਵਰਗ ਗਜ਼ ਜਾਂ ਇਸ ਤੋਂ ਵੱਡੇ ਫ੍ਰੀਹੋਲਡ ਪਲਾਟਾਂ ‘ਤੇ ਲਾਗੂ ਹੁੰਦੀ ਹੈ, ਜਿਸ ਵਿੱਚ ਉਪ-ਵੰਡ ਪਲਾਟ ਘੱਟੋ-ਘੱਟ 400 ਵਰਗ ਗਜ਼ ਆਕਾਰ ਦੇ ਹੁੰਦੇ ਹਨ। ਇਸ ਲਈ ਅਸਲ ਪਲਾਟ ਦੀ ਮੌਜੂਦਾ ਰਾਖਵੀਂ ਕੀਮਤ ਦੀ 5 ਫ਼ੀਸਦ ਫ਼ੀਸ ਲਈ ਜਾਵੇਗੀ, ਜੋ ਕਿ ਮ੍ਰਿਤਕ ਅਲਾਟੀ ਦੇ ਪਰਿਵਾਰਕ ਮੈਂਬਰਾਂ ਜਾਂ ਕਾਨੂੰਨੀ ਵਾਰਸਾਂ ਲਈ ਘਟਾ ਕੇ 50 ਫ਼ੀਸਦ ਕਰ ਦਿੱਤੀ ਜਾਵੇਗੀ।ਇਸ ਨੀਤੀ ਵਿੱਚ ਇਸ ਦੇ ਲਾਗੂਕਰਨ ਨੂੰ ਸੁਚਾਰੂ ਬਣਾਉਣ ਲਈ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਸ਼ਾਮਲ ਹੈ। ਇਹ ਇਤਿਹਾਸਕ ਫ਼ੈਸਲਾ ਇੱਕ ਕਾਰੋਬਾਰ-ਪੱਖੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਉਦਯੋਗਿਕ ਮਾਹੌਲ ਨੂੰ ਹੁਲਾਰਾ ਦੇਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਨੀਤੀ ਰੈਗੂਲੇਟਰੀ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਭਾਈਵਾਲਾਂ ਨੂੰ ਵਧੇਰੇ ਲਚਕਤਾ ਪ੍ਰਦਾਨ ਕਰਕੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਤਿਆਰ ਕੀਤੀ ਗਈ ਹੈ।

ਇਹ ਵੀ ਪੜ੍ਹੋ ਸਵੈ-ਅਨੁਸ਼ਾਸਨ ਅਤੇ ਮਨ ਦੀ ਸ਼ਾਂਤੀ ਪੈਦਾ ਕਰਨ ਚ ਯੋਗਾ ਦਾ ਅਹਿਮ ਯੋਗਦਾਨ: ਮੰਤਰੀ ਲਾਲਜੀਤ ਸਿੰਘ ਭੁੱਲਰ

ਉੱਚ-ਅਧਿਕਾਰੀਆਂ ਵਾਲੀ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਰਾਜ ਦੇ ‘ਨਸ਼ਿਆਂ ਵਿਰੁੱਧ ਜੰਗ’ ਪ੍ਰੋਗਰਾਮ ਨੂੰ ਹੋਰ ਤੇਜ਼ ਕਰਨ ਲਈ ਉੱਚ-ਅਧਿਕਾਰੀਆਂ ਵਾਲੀ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਹ ਕਦਮ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੀ ਰੋਜ਼ਾਨਾ ਜਾਂਚ ਵਿੱਚ ਹੋਰ ਮਦਦ ਕਰੇਗਾ, ਜਿਸ ਨਾਲ ਪੰਜਾਬ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਹੋਵੇਗਾ ਅਤੇ ਸੂਬੇ ਦੇ ਨੌਜਵਾਨਾਂ ਨੂੰ ਇਸ ਲਾਹਨਤ ਤੋਂ ਦੂਰ ਰੱਖੇਗਾ।

ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (ਫਾਇਰ ਸੇਫ਼ਟੀ ਸਰਟੀਫਿਕੇਟ ਦੀ ਵੈਧਤਾ) ਨਿਯਮ, 2025 ਬਣਾਉਣ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (ਫਾਇਰ ਸੇਫ਼ਟੀ ਸਰਟੀਫਿਕੇਟ ਦੀ ਵੈਧਤਾ) ਨਿਯਮ, 2025 ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸੂਬਾ ਸਰਕਾਰ ਇੱਕ ਨੋਟੀਫਿਕੇਸ਼ਨ ਰਾਹੀਂ ਇਮਾਰਤਾਂ ਜਾਂ ਅਹਾਤਿਆਂ, ਜਿਸ ਵਿੱਚ ਨਿਰਧਾਰਤ ਜ਼ੋਖ਼ਮ ਸ਼੍ਰੇਣੀਆਂ ਸ਼ਾਮਲ ਹਨ, ਦੇ ਮਾਮਲੇ ਵਿੱਚ ਅੱਗ ਸੁਰੱਖਿਆ ਸਬੰਧੀ ਸਰਟੀਫਿਕੇਟ ਦੀ ਮਿਆਦ ਨਿਰਧਾਰਤ ਕਰ ਸਕੇਗੀ।

ਕਾਰੋਬਾਰ ਸੁਖਾਲਾ ਬਣਾਉਣ ਲਈ ਪੰਜਾਬ ਫੈਕਟਰੀ ਨਿਯਮ, 1952 ਵਿੱਚ ਸੋਧ
ਮੰਤਰੀ ਮੰਡਲ ਨੇ ਕਾਰੋਬਾਰ ਕਰਨ ਵਿੱਚ ਸੌਖ ਦੀ ਸਹੂਲਤ ਲਈ ਪੰਜਾਬ ਫੈਕਟਰੀ ਨਿਯਮ, 1952 ਦੇ ਨਿਯਮ 2ਏ, ਨਿਯਮ 3ਏ, ਨਿਯਮ 4 ਅਤੇ ਨਿਯਮ 102 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਿਸੇ ਵੀ ਸਿਵਲ/ਢਾਂਚਾਗਤ/ਮਕੈਨੀਕਲ ਇੰਜਨੀਅਰ ਦੁਆਰਾ 5 ਸਾਲ ਦੇ ਤਜਰਬੇ ਵਾਲੇ ਜਾਂ 2 ਸਾਲ ਦੇ ਤਜਰਬੇ ਵਾਲੀ ਮਾਸਟਰ ਡਿਗਰੀ ਦੁਆਰਾ ਫੈਕਟਰੀਆਂ ਦੇ ਸਵੈ-ਪ੍ਰਮਾਣੀਕਰਨ ਯੋਜਨਾਵਾਂ ਨੂੰ ਵਿਭਾਗ ਦੁਆਰਾ ਤਸਦੀਕ ਦੇ ਅਧੀਨ ਯੋਗ ਬਣਾਏਗਾ। ਪੰਜ ਸਾਲ ਦੇ ਤਜਰਬੇ ਵਾਲੇ ਕਿਸੇ ਵੀ ਸਿਵਲ/ਢਾਂਚਾਗਤ ਇੰਜਨੀਅਰ ਦੁਆਰਾ 2 ਸਾਲ ਦੇ ਤਜਰਬੇ ਵਾਲੇ ਜਾਂ 2 ਸਾਲ ਦੇ ਤਜਰਬੇ ਵਾਲੀ ਮਾਸਟਰ ਡਿਗਰੀ ਦੁਆਰਾ ਢਾਂਚਾਗਤ ਸਥਿਰਤਾ ਸਰਟੀਫਿਕੇਟ ਨੂੰ ਵੀ ਵਿਭਾਗ ਦੁਆਰਾ ਤਸਦੀਕ ਅਧੀਨ ਆਗਿਆ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮਹਿਲਾ ਕਰਮਚਾਰੀਆਂ ਨੂੰ ਮਿੱਟੀ ਦੇ ਭਾਂਡੇ ਤੇ ਸਿਰੇਮਿਕਸ ਦੇ ਨਿਰਮਾਣ ਅਤੇ ਬਨਸਪਤੀ ਤੇਲ ਕੱਢਣ ਦੀ ਪ੍ਰਕਿਰਿਆ ਵਿੱਚ ਕੰਮ ਕਰਨ ਦੀ ਆਗਿਆ ਹੋਵੇਗੀ, ਜਿਸ ‘ਤੇ ਮੌਜੂਦਾ ਸਮੇਂ ਪਾਬੰਦੀ ਹੈ।

ਇਹ ਵੀ ਪੜ੍ਹੋ ਸ਼੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਪੁਲਿਸ ਨੇ ਦੁਕਾਨਾਂ ਵਿੱਚੋਂ ਚੋਰੀ ਕਰਨ ਵਾਲੇ 3 ਮੁਲਜਮਾਂ ਨੂੰ ਕੀਤਾ ਕਾਬੂ

ਪੰਜਾਬ ਕਿਰਤ ਭਲਾਈ ਫੰਡ ਐਕਟ 1965 ਵਿੱਚ ਸੋਧ ਲਈ ਸਹਿਮਤੀ
ਮੰਤਰੀ ਮੰਡਲ ਨੇ ਪੰਜਾਬ ਕਿਰਤ ਭਲਾਈ ਫੰਡ, ਐਕਟ 1965 ਵਿੱਚ ਸੋਧ ਕਰਨ ਲਈ ਵੀ ਸਹਿਮਤੀ ਦੇ ਦਿੱਤੀ। ਐਕਟ ਦੇ ਕਈ ਉਪਬੰਧ ਹੁਣ ਮੌਜੂਦਾ ਸਮੇਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਨਹੀਂ ਹਨ। ਇਸ ਲਈ ਫੰਡ ਨੂੰ ਹੋਰ ਉਚਿਤ ਅਤੇ ਪ੍ਰਗਤੀਸ਼ੀਲ ਬਣਾ ਕੇ ਕਿਰਤੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਐਕਟ ਦੇ ਵੱਖ-ਵੱਖ ਉਪਬੰਧਾਂ ਵਿੱਚ ਸੋਧ ਕੀਤੀ ਗਈ ਹੈ। ਇਹ ਫੰਡ ਕਿਰਤੀਆਂ ਦੇ ਹਿੱਤਾਂ ਦੀ ਰਾਖੀ ਕਰੇਗਾ, ਜਿਸ ਨਾਲ ਉਹ ਸਨਮਾਨ ਅਤੇ ਮਾਣ ਨਾਲ ਜ਼ਿੰਦਗੀ ਜੀ ਸਕਣਗੇ।

ਪੰਜਾਬ ਵਿੱਤੀ ਨਿਯਮਾਂ ਦੇ ਭਾਗ I ਅਤੇ ਭਾਗ-II ਨੂੰ ਨਵਿਆਉਣ ਲਈ ਹਰੀ ਝੰਡੀ
ਮੰਤਰੀ ਮੰਡਲ ਨੇ ਪੰਜਾਬ ਵਿੱਤੀ ਨਿਯਮਾਂ ਦੇ ਭਾਗ I ਅਤੇ ਭਾਗ-II ਨੂੰ ਅਪਡੇਟ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਕਿਉਂਕਿ ਇਹ ਨਿਯਮ 1984 ਵਿੱਚ ਬਣਾਏ ਗਏ ਸਨ ਕਿਉਂਕਿ ਉਦੋਂ ਤੋਂ ਵਿੱਤ ਵਿਭਾਗ ਦੁਆਰਾ ਜਾਰੀ ਨਿਰਦੇਸ਼ਾਂ ਦੁਆਰਾ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ। ਇਸ ਲਈ ਮੁਕੱਦਮੇਬਾਜ਼ੀ ਅਤੇ ਉਲਝਣ ਤੋਂ ਬਚਣ ਲਈ ਉਨ੍ਹਾਂ ਨੂੰ ਨਿਯਮਾਂ ਵਿੱਚ ਸ਼ਾਮਲ ਕਰਨ ਦੀ ਜ਼ਰੂਰਤ ਸੀ।

ਪੀ.ਆਰ.ਟੀ.ਪੀ.ਡੀ. ਐਕਟ ਦੀ ਧਾਰਾ 29 (3) ਵਿੱਚ ਸੋਧ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਪੀ.ਆਰ.ਟੀ.ਪੀ.ਡੀ. ਐਕਟ ਦੀ ਧਾਰਾ 29 (3) ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੁੱਖ ਸਕੱਤਰ ਪੰਜਾਬ ਨੂੰ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ (ਏ.ਯੂ.ਡੀ.ਏ.), ਨਿਊ ਓਖਲਾ ਉਦਯੋਗਿਕ ਵਿਕਾਸ ਅਥਾਰਟੀ (ਨੋਇਡਾ), ਮੇਰਠ, ਕਾਨਪੁਰ, ਲਖਨਊ ਅਤੇ ਹੋਰਨਾਂ ਦੀ ਤਰਜ਼ ‘ਤੇ ਅਥਾਰਟੀ ਦਾ ਚੇਅਰਮੈਨ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਮੁੱਖ ਮੰਤਰੀ ਅਥਾਰਟੀ ਦੇ ਚੇਅਰਮੈਨ ਸਨ ਪਰ ਉਨ੍ਹਾਂ ਦੇ ਰੁਝੇਵਿਆਂ ਕਾਰਨ ਕਈ ਵਾਰ ਅਥਾਰਟੀਆਂ ਦਾ ਕੰਮ ਪ੍ਰਭਾਵਿਤ ਹੁੰਦਾ ਸੀ। ਇਸ ਦੌਰਾਨ ਵਿਕਾਸ ਅਥਾਰਟੀਆਂ ਵਿੱਚ ਮਾਲੀਆ, ਉਦਯੋਗ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਨੂੰ ਸ਼ਾਮਲ ਕਰਨ ਦਾ ਵੀ ਫ਼ੈਸਲਾ ਲਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

’ਯੁੱਧ ਨਸ਼ਿਆਂ ਵਿਰੁੱਧ’; ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ’ਚੋ ਠੀਕ ਹੋ ਕੇ ਗਏ ਵਿਅਕਤੀਆਂ ਵੱਲ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ : ਬਲਤੇਜ ਪੰਨੂ

0

ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਤੇ ਐਸ.ਐਸ.ਪੀ. ਵੱਲੋਂ ਮਾਡਲ ਨਸ਼ਾ ਮੁਕਤੀ ਕੇਂਦਰ ਦਾ ਦੌਰਾ
Patiala News:ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਵਰੁਣ ਸ਼ਰਮਾ, ਯੁੱਧ ਨਸ਼ਿਆਂ ਵਿਰੁੱਧ ਮੋਰਚੇ ਦੇ ਮਾਲਵਾ ਪੂਰਬੀ ਜ਼ੋਨ ਦੇ ਕੁਆਰਡੀਨੇਟਰ ਜਗਦੀਪ ਸਿੰਘ ਜੱਗਾ ਤੇ ਏ.ਡੀ.ਸੀ. ਇਸ਼ਾ ਸਿੰਗਲ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ  150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਰੇਨੂੰ ਕਾਂਤ ਗਿਰੋਹ ਦਾ ਪਰਦਾਫਾਸ

ਦੌਰੇ ਦੌਰਾਨ ਬਲਤੇਜ ਪੰਨੂ ਨੇ ਮਾਡਲ ਨਸ਼ਾ ਮੁਕਤੀ ਕੇਂਦਰ ਦੇ ਡਾਕਟਰਾਂ ਪਾਸੋਂ ਫੀਡ ਬੈਕ ਪ੍ਰਾਪਤ ਕੀਤੀ ਤੇ ਨਸ਼ਾ ਛੱਡਣ ਵਾਲਿਆਂ ਲਈ ਇਲਾਜ ਤੋਂ ਬਾਅਦ ਹੋਰ ਬਿਹਤਰ ਮੁੜ ਵਸੇਬੇ ਲਈ ਕੀਤੇ ਜਾਣ ਵਾਲੇ ਉਪਰਾਲਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਕੇਂਦਰ ਵਿੱਚ ਦਾਖਲ ਮਰੀਜ਼ਾਂ ਨਾਲ ਵੀ ਲੰਮੀ ਗੱਲਬਾਤ ਕਰਕੇ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੇਂਦਰ ਵਿੱਚੋਂ ਠੀਕ ਹੋ ਕਿ ਗਏ ਵਿਅਕਤੀਆਂ ਨਾਲ ਰਾਬਤਾ ਰੱਖਿਆ ਜਾਵੇਗਾ ਤੇ ਉਨ੍ਹਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣਗੇ।

ਇਹ ਵੀ ਪੜ੍ਹੋ ਬਠਿੰਡਾ ’ਚ ਵਪਾਰੀ ’ਤੇ ਗੋ+ਲੀ ਚਲਾਉਣ ਵਾਲੇ ਤਿੰਨ ਨੌਜਵਾਨ ਕਾਬੂ

ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ’ਚੋਂ ਠੀਕ ਹੋ ਕੇ ਗਏ ਵਿਅਕਤੀਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਹ ਦੁਬਾਰਾ ਨਸ਼ਿਆਂ ਦੀ ਦਲਦਲ ਵਿੱਚ ਨਾ ਫਸਣ ਅਤੇ ਦੂਸਰਿਆਂ ਲਈ ਰੋਲ ਮਾਡਲ ਬਣਨ। ਉਨ੍ਹਾਂ ਸੂਬੇ ’ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਬਹੁਪੜਾਵੀ ਮੁਹਿੰਮ ਨੂੰ ਪੁਲਿਸ, ਮੈਡੀਕਲ ਸਿੱਖਿਆ ਤੇ ਸਿਹਤ ਵਿਭਾਗਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਸਫਲ ਬਣਾਉਣ ਲਈ ਬਹੁਮੰਤਵੀ ਕਾਰਜ ਯੋਜਨਾ ਸਬੰਧੀ ਗੱਲ ਕਰਦਿਆਂ ਕਿਹਾ ਕਿ ਪੜਾਅ ਦਰ ਪੜਾਅ ਸੂਬੇ ਵਿਚੋਂ ਨਸ਼ਿਆਂ ਦਾ ਖ਼ਾਤਮਾ ਕੀਤਾ ਜਾ ਰਿਹਾ ਹੈ। ਇਸ ਮੌਕੇ ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਕੁਮਾਰ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੁਆਰਡੀਨੇਟਰ ਯਾਦਵਿੰਦਰ ਗੋਲਡੀ, ਦਵਿੰਦਰ ਸਿੰਘ ਮਿੱਕੀ ਤੇ ਗੁਰਵਿੰਦਰ ਹੈਪੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਵੈ-ਅਨੁਸ਼ਾਸਨ ਅਤੇ ਮਨ ਦੀ ਸ਼ਾਂਤੀ ਪੈਦਾ ਕਰਨ ਚ ਯੋਗਾ ਦਾ ਅਹਿਮ ਯੋਗਦਾਨ: ਮੰਤਰੀ ਲਾਲਜੀਤ ਸਿੰਘ ਭੁੱਲਰ

0

👉ਭਗਵੰਤ ਮਾਨ ਸਰਕਾਰ ਪੰਜਾਬ ਭਰ ਵਿੱਚ ਸਕੂਲਾਂ, ਭਾਈਚਾਰਿਆਂ ਅਤੇ ਜੇਲ੍ਹਾਂ ਵਿੱਚ ਯੋਗ ਨੂੰ ਉਤਸ਼ਾਹਿਤ ਕਰ ਰਹੀ ਹੈ
SAS Nagar news:ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਯੋਗ ਦੀ ਪਰਿਵਰਤਨਸ਼ੀਲ ਸ਼ਕਤੀ ’ਤੇ ਮਹੱਤਵ ਦਿੰਦੇ ਹੋਏ ਕਿਹਾ ਕਿ ‘‘ਨਿਯਮਿਤ ਯੋਗ ਅਭਿਆਸ ਸਵੈ-ਸੰਜਮ ਪੈਦਾ ਕਰਦੇ ਹਨ ਅਤੇ ਮਨੁੱਖੀ ਜੀਵਨ ਵਿੱਚ ਮਨ ਦੀ ਸ਼ਾਂਤੀ ਪੈਦਾ ਕਰਦੇ ਹਨ।’’ ਮੋਹਾਲੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਆਯੋਜਿਤ ਸਮਾਰੋਹ ਵਿੱਚ ਹਿੱਸਾ ਲੈਂਦੇ ਹੋਏ, ਕੈਬਨਿਟ ਮੰਤਰੀ ਨੇ ਭਾਰਤ ਦੀ ਯੋਗ ਦੀ ਪ੍ਰਾਚੀਨ ਵਿਰਾਸਤ ’ਤੇ ਮਾਣ ਪ੍ਰਗਟ ਕੀਤਾ।

ਇਹ ਵੀ ਪੜ੍ਹੋ  150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਰੇਨੂੰ ਕਾਂਤ ਗਿਰੋਹ ਦਾ ਪਰਦਾਫਾਸ

ਉਨ੍ਹਾਂ ਕਿਹਾ ਕਿ 21 ਜੂਨ ਨੂੰ ਅੰਤਰਰਾਸ਼ਟਰੀ ਪੱਧਰ ਤੇ ਯੋਗ ਦਿਵਸ ਦਾ ਹਰ ਸਾਲ ਮਨਾਇਆ ਜਾਣਾ, ਇਸ ਦੀ ਵਿਸ਼ਵਵਿਆਪੀ ਮਾਨਤਾ, ਇਸਦੀ ਵਿਸ਼ਵਵਿਆਪੀ ਸਾਰਥਕਤਾ ਅਤੇ ਮਹੱਤਤਾ ਨੂੰ ਦਰਸਾਉਂਦੀ ਹੈ।ਟਰਾਂਸਪੋਰਟ ਤੇ ਜੇਲ੍ਹ ਮੰਤਰੀ ਭੁੱਲਰ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰਾਜ ਭਰ ਵਿੱਚ ਯੋਗ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਬਾਰੇ ਦੱਸਿਆ। ਉਨ੍ਹਾਂ ਕਿਹਾ, “ਸੂਬਾ ਨਿਵਾਸੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਮੁਫ਼ਤ ਯੋਗਾ ਸਿਖਲਾਈ ਸੈਸ਼ਨ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ ਬਠਿੰਡਾ ਦੇ ਇਤਿਹਾਸਕ ਕਿਲੇ ’ਚ ਯੋਗ ਦਿਵਸ ਮਨਾਇਆ, ਮੁੱਖ ਮਹਿਮਾਨ ਵਜੋਂ ਪੁੱਜੇ ਪ੍ਰਧਾਨ ਅਮਰਜੀਤ ਮਹਿਤਾ

ਪੰਜਾਬ ਦੀਆਂ ਜੇਲ੍ਹਾਂ ਵੀ ਕੈਦੀਆਂ ਨੂੰ ਅਪਰਾਧਿਕ ਮਾਨਸਿਕਤਾ ਤੋਂ ਸ਼ਾਂਤਮਈ ਅਤੇ ਰਚਨਾਤਮਕ ਜੀਵਨ ਸ਼ੈਲੀ ਵੱਲ ਬਦਲਣ ਵਿੱਚ ਮਦਦ ਕਰਨ ਲਈ ਨਿਯਮਤ ਯੋਗਾ ਸੈਸ਼ਨ ਕਰਵਾ ਰਹੀਆਂ ਹਨ।’’ਇਸ ਸਮਾਗਮ ਵਿੱਚ ਯੋਗਾ ਇੰਸਟ੍ਰਕਟਰ ਹੇਮਲਤਾ ਦੀ ਅਗਵਾਈ ਵਿੱਚ ਇੱਕ ਲਾਈਵ ਯੋਗਾ ਸੈਸ਼ਨ ਵੀ ਕੀਤਾ ਗਿਆ, ਜਿੱਥੇ ਮੰਤਰੀ ਸ. ਭੁੱਲਰ ਅਤੇ ਹੋਰ ਭਾਗੀਦਾਰਾਂ ਨੇ ਯੋਗਾ ਆਸਣ ਅਤੇ ਧਿਆਨ ਦਾ ਅਭਿਆਸ ਕੀਤਾ। ਕੈਬਿਨਟ ਮੰਤਰੀ ਨੇ ਯੋਗਾ ਦਿਹਾੜੇ ਤੇ ਇੱਕ ਅਰਥਪੂਰਨ ਅਤੇ ਪ੍ਰਭਾਵਸ਼ਾਲੀ ਸੈਸ਼ਨ ਕਰਵਾਉਣ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਪੁਲਿਸ ਨੇ ਦੁਕਾਨਾਂ ਵਿੱਚੋਂ ਚੋਰੀ ਕਰਨ ਵਾਲੇ 3 ਮੁਲਜਮਾਂ ਨੂੰ ਕੀਤਾ ਕਾਬੂ

0

Muktsar news: ਐਸ.ਐਸ.ਪੀ. ਡਾ.ਅਖਿਲ ਚੌਧਰੀ ਦੇ ਦਿਸਾ ਨਿਰਦੇਸ਼ ਹੇਠ ਜਿਲ੍ਹਾ ਪੁਲਿਸ ਵੱੱਲੋਂ ਗੈਰ ਸਮਾਜੀ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਸਿਟੀ ਪੁਲਿਸ ਨੇ ਦੁਕਾਨਾਂ ਵਿਚੋਂ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫ਼ਾਸ ਕਰਦਿਆਂ ਤਿੰਨ ਮੁਲਜਮਾਂ ਨੂੰ ਕਾਬੂ ਕੀਤਾ ਹੈ। ਡੀਐਸਪੀ ਨਵੀਨ ਕੁਮਾਰ ਨੇ ਦਸਿਆ ਕਿ ਪਿਛਲੇ ਦਿਨਾਂ ਵਿੱਚ ਗੁਰਮੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਥਾਂਦੇਵਾਲਾ ਨੇ ਜਾਣਕਾਰੀ ਦਿੱਤੀ ਕਿ ਉਸ ਦੀ ਪਾਈਪ-ਐਂਡ-ਸੋਲਰ ਸਿਸਟਮ ਨਾਂਮ ਦੀ ਦੁਕਾਨ ਦਾ ਸ਼ਟਰ ਭੰਨ ਕੇ ਨਾਮਲੂਮ ਵਿਅਕਤੀ 6 ਮੋਟਰਾਂ ਮਾਰਕਾ ਕਲਸੀ, ਇੱਕ ਕੱਟਰ, ਪਿੱਤਲ ਦੇ ਗੇਟਵਾਲ ਆਦਿ ਚੋਰੀ ਕਰਕੇ ਲੈ ਗਏ ਸਨ।

ਇਹ ਵੀ ਪੜ੍ਹੋ ਬਠਿੰਡਾ ’ਚ ਵਪਾਰੀ ’ਤੇ ਗੋ+ਲੀ ਚਲਾਉਣ ਵਾਲੇ ਤਿੰਨ ਨੌਜਵਾਨ ਕਾਬੂ

ਇਸ ਸਬੰਧ ਵਿਚ ਪਰਚਾ ਦਰਜ ਕਰਕੇ ਇੰਸਪੈਕਟਰ ਜਸਕਰਨ ਸਿੰਘ ਮੁੱਖ ਅਫਸਰ ਥਾਣਾ ਸਿਟੀ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਤਫਤੀਸ਼ ਸ਼ੁਰੂ ਕੀਤੀ ਗਈ। ਦੌਰਾਨੇ ਤਫਤੀਸ਼ ਪੁਲਿਸ ਵੱਲੋਂ ਦੋਸ਼ੀ ਰਾਜਨ ਪੁੱਤਰ ਕਾਲਾ ਰਾਮ, ਦੂਸਰਾ ਰਾਹੁਲ ਪੁੱਤਰ ਸ਼ਾਮ ਲਾਲ ਵਾਸੀਆਂ ਡਾਕਟਰ ਨਾਗਪਾਲ ਵਾਲੀ ਗਲੀ ਟਿੱਬੀ ਰੋਡ ਅਤੇ ਤੀਸਰਾ ਅਮਨਦੀਪ ਸਿੰਘ ਪੁੱਤਰ ਗੁਰਦਿਆਲ ਚੰਦ ਵਾਸੀ ਗਾਂਧੀ ਨਗਰ ਨੂੰ ਕਾਬੂ ਕੀਤਾ ਗਿਆ, ਜਿੰਨ੍ਹਾਂ ਆਪਣਾ ਗੁਨਾਹ ਕਬੂਲ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD Girls College ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

0

Bathinda News:SSD Girls College ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਰਹਿਨੁਮਾਈ ਹੇਠ ਅਤੇ ਪ੍ਰੋਗਰਾਮ ਅਫਸਰ ਐਨ.ਐਸ.ਐਸ. ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿੱਬਨ ਕਲੱਬਾਂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।ਇਸ ਯੋਗਾ ਕੈਂਪ ਵਿੱਚ 30 ਵਲੰਟੀਅਰਾਂ ਅਤੇ ਸਮੂਹ ਸਟਾਫ਼ ਨੇ ਹਿੱਸਾ ਲਿਆ ।ਮੈਡਮ ਪ੍ਰਵੀਨ ਕੌਰ ਵੱਲੋਂ ਯੋਗ ਆਸਣ ਕਰਵਾਏ ਗਏ ।

ਇਹ ਵੀ ਪੜ੍ਹੋ ਆਨਲਾਈਨ ਜੂਏ ‘ਚ ਕਰੋੜਾਂ ਹਾਰਨ ਵਾਲੇ ਸਾਬਕਾ ਫੌਜੀ ਵੱਲੋਂ ਘੜੀ ਲੁੱਟ ਦੀ ਝੂਠੀ ਕਹਾਣੀ ਦਾ ਬਠਿੰਡਾ ਪੁਲਿਸ ਨੇ ਕੀਤਾ ਪਰਦਾਫਾਸ਼

ਅੱਜ ਦੇ ਸਮੇਂ ਵਿੱਚ ਸਿਹਤ ਨੂੰ ਪਹਿਲ ਦਿੰਦਿਆਂ ਤੰਦਰੁਸਤੀ ਲਈ ਵੱਖ-ਵੱਖ ਯੋਗ ਆਸਣ ਜਿਵੇਂ ਕਪਾਲ ਭਾਰਤੀ, ਅਨੁਲੋਮ ਵਿਲੋਮ, ਤਾੜ ਆਸਣ, ਸ਼ਵ ਆਸਣ, ਤਿਕੋਣ ਆਸਣ, ਸੂਰਯ ਨਮਸਕਾਰ ਅਤੇ ਉਸ਼ਟ ਆਸਣ ਆਦਿ ਕਰਵਾਏ ਗਏ।ਇਸ ਮੌਕੇ ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੇ ਗੋਇਲ, ਕਾਲਜ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਕਾਲਜ ਪ੍ਰਿੰਸੀਪਲ ਵੱਲੋਂ ਵੱਖ-ਵੱਖ ਗਤੀਵਿਧੀਆਂ ਅਤੇ ਯੋਗ ਆਸਣ ਵਿੱਚ ਭਾਗ ਲੈਣ ਵਾਲੇ ਵਲੰਟੀਅਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਟਾਫ਼ ਨੂੰ ਸਿਹਤ ਪ੍ਰਤੀ ਜਾਗਰੂਕ ਰਹਿੰਦੇ ਹੋਏ ਹਰ ਰੋਜ਼ ਯੋਗਾ ਨੂੰ ਕਰਨ ਲਈ ਪ੍ਰੇਰਿਤ ਕੀਤਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੰਤਰਰਾਸ਼ਟਰੀ ਯੋਗ ਦਿਵਸ 2025: “ਇੱਕ ਧਰਤੀ, ਇੱਕ ਸਿਹਤ ਲਈ ਯੋਗ”

0

Bathinda News:ਆਯੂਸ਼ ਮੰਤਰਾਲੇ ਦੀ ਪਹਿਲਕਦਮੀ ਦੇ ਹਿੱਸੇ ਵਜੋਂ, ਏਮਜ਼ ਬਠਿੰਡਾ ਨੇ ਕਾਰਜਕਾਰੀ ਨਿਰਦੇਸ਼ਕ ਪ੍ਰੋ. ਡਾ. ਮੀਨੂੰ ਸਿੰਘ ਦੀ ਅਗਵਾਈ ਹੇਠ 16 ਤੋਂ 21 ਜੂਨ 2025 ਤੱਕ ਯੋਗ ਹਫ਼ਤਾ ਮਨਾਇਆ। ਯੋਗ ਅਤੇ ਧਿਆਨ ਕਮੇਟੀ ਨੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ, ਜਿਸ ਦਾ ਸਿੱਟਾ 21 ਜੂਨ 2025 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਨਾਲ ਹੋਇਆ।ਸਮਾਰੋਹ ਦੀ ਸ਼ੁਰੂਆਤ ਦੀਪ ਜਗਾਉਣ ਦੀ ਰਸਮ ਨਾਲ ਹੋਈ, ਜਿਸ ਤੋਂ ਬਾਅਦ ਇੱਕ ਓਰੀਐਂਟੇਸ਼ਨ ਪ੍ਰੋਗਰਾਮ ਹੋਇਆ ਅਤੇ ਡੀਨ ਅਕਾਦਮਿਕ, ਪ੍ਰੋ. ਡਾ.ਅਖਿਲੇਸ਼ ਪਾਠਕ ਨੇ ਸੰਬੋਧਨ ਕੀਤਾ।

ਇਹ ਵੀ ਪੜ੍ਹੋ ਆਨਲਾਈਨ ਜੂਏ ‘ਚ ਕਰੋੜਾਂ ਹਾਰਨ ਵਾਲੇ ਸਾਬਕਾ ਫੌਜੀ ਵੱਲੋਂ ਘੜੀ ਲੁੱਟ ਦੀ ਝੂਠੀ ਕਹਾਣੀ ਦਾ ਬਠਿੰਡਾ ਪੁਲਿਸ ਨੇ ਕੀਤਾ ਪਰਦਾਫਾਸ਼

ਉਨ੍ਹਾਂ ਨੇ ਮਾਨਸਿਕ ਅਤੇ ਭਾਵਨਾਤਮਕ ਤੰਦਰੁਸਤੀ ਦੇ ਨਾਲ-ਨਾਲ ਇੱਕ ਸਿਹਤਮੰਦ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਵਿੱਚ ਯੋਗ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਉਨ੍ਹਾਂ ਦੇ ਪ੍ਰੇਰਣਾਦਾਇਕ ਸ਼ਬਦਾਂ ਨੇ ਵਿਦਿਆਰਥੀਆਂ, ਨਰਸਿੰਗ ਸਟਾਫ, ਸੁਰੱਖਿਆ ਕਰਮਚਾਰੀਆਂ, ਸੈਨੀਟੇਸ਼ਨ ਸਟਾਫ, ਨਿਵਾਸੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸ਼ਾਮਲ ਕਰਨ ਲਈ ਉਤਸ਼ਾਹਿਤ ਕੀਤਾ।ਪੂਰੇ ਹਫ਼ਤੇ ਦੌਰਾਨ, ਯੋਗਾ ਅਤੇ ਮੈਡੀਟੇਸ਼ਨ ਕਮੇਟੀ ਨੇ ਪੂਰੇ ਏਮਜ਼ ਬਠਿੰਡਾ ਭਾਈਚਾਰੇ ਲਈ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕੀਤਾ, ਯੋਗਾ ਅਤੇ ਤੰਦਰੁਸਤੀ ਦੇ ਲਾਭਾਂ ਨੂੰ ਉਤਸ਼ਾਹਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਰੇਨੂੰ ਕਾਂਤ ਗਿਰੋਹ ਦਾ ਪਰਦਾਫਾਸ

0

👉ਪਟਿਆਲਾ ਪੁਲਿਸ ਵੱਲੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ 9 ਕਾਬੂ-ਵਰੁਣ ਸ਼ਰਮਾ
👉4 ਜਾਅਲੀ ਮੋਹਰਾਂ, 22 ਫ਼ਰਦਾਂ, ਅਧਾਰ ਕਾਰਡ ਅਤੇ ਹੋਰ ਦਸਤਾਵੇਜ ਵੀ ਬਰਾਮਦ
Patiala News:ਪਟਿਆਲਾ ਦੇ ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਵੱਲੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ 9 ਕਾਬੂ ਕੀਤੇ ਗਏ ਹਨ, ਜਿਨ੍ਹਾਂ ਕੋਲੋਂ 4 ਜਾਅਲੀ ਮੋਹਰਾਂ, 22 ਫ਼ਰਦਾਂ, ਅਧਾਰ ਕਾਰਡ ਅਤੇ ਹੋਰ ਦਸਤਾਵੇਜ ਵੀ ਬਰਾਮਦ ਹੋਣ ਸਮੇਤ ਜਾਅਲੀ ਦਸਤਾਵੇਜ ਤਿਆਰ ਕਰਨ ਲਈ 1 ਟੈਬ ਸੈਮਸੰਗ ਅਤੇ 1 ਮੈਮਰੀਕਾਰਡ ਵੀ ਮਿਲਿਆ ਹੈ।ਵਰੁਣ ਸ਼ਰਮਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੁੱਧ ਨਸਿਆ ਵਿਰੁੱਧ ਚਲਾਈ ਮੁਹਿਮ ਤਹਿਤ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਐਸ ਪੀ ਜਾਂਚ ਗੁਰਬੰਸ ਸਿੰਘ ਬੈਂਸ ਤੇ ਡੀਐਸਪੀ ਜਾਂਚ ਰਾਜੇਸ ਕੁਮਾਰ ਮਲਹੋਤਰਾ ਦੀ ਅਗਵਾਈ ਵਿੱਚ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਇੰਚਾਰਜ ਸੀ.ਆਈ.ਏ ਪਟਿਆਲਾ ਸਮੇਤ ਪੁਲਿਸ ਪਾਰਟੀ ਵੱਲੋਂ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ, ਇਰਾਦਾ ਕਤਲ, ਧੋਖਾਧੜੀ ਅਤੇ ਹੋਰ ਸੰਗੀਨ ਜੁਰਮਾਂ ਵਿੱਚ ਜੇਲਾਂ ਵਿੱਚ ਬੰਦ ਅਪਰਾਧੀਆਂ ਦੀਆਂ ਜ਼ਮਾਨਤਾਂ ਲਈ ਜਾਅਲੀ ਦਸਤਾਵੇਜ ਤਿਆਰ ਕਰਕੇ ਅਸਲ ਵਿਅਕਤੀਆਂ ਦੀ ਜਗ੍ਹਾ ‘ਤੇ ਆਪਣੇ ਗਿਰੋਹ ਦੇ ਮੈਬਰਾਂ ਦੇ ਜਾਅਲੀ ਦਸਤਾਵੇਜ ਤਿਆਰ ਕਰਕੇ ਸਬੰਧਤ ਅਦਾਲਤਾਂ ਤੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਰੇਨੂੰ ਕਾਂਤ ਗਿਰੋਹ ਦਾ ਪਰਦਾਫਾਸ ਕਰਕੇ ਰੇਨੂੰ ਕਾਂਤ ਦਾਸ ਵਾਸੀ ਪਟਿਆਲਾ ਇਨਕਲੇਵ ਸਨੌਰ,ਸਤਪਾਤ ਉਰਫ ਸੰਨੀ ਵਾਸੀ ਦਸਮੇਸ ਨਗਰ ਕੋਟਕਪੁਰਾ ਰੋਡ ਸ੍ਰੀ ਮੁਕਤਸਰ ਸਾਹਿਬ, ਗੁਰਦੀਪ ਸਿੰਘ ਉਰਫ ਰਵੀ ਵਾਸੀ ਪਿੰਡ ਦਿੱਤੂਪੁਰ ਜੱਟਾਂ ਪਟਿਆਲਾ, ਹਾਕਮ ਸਿੰਘ ਵਾਸੀ ਛੱਜੂਭੱਟ ਥਾਣਾ ਸਦਰ ਨਾਭਾ,ਕੁਲਵਿੰਦਰ ਸਿੰਘ ਉਰਫ ਰੋਹਿਤ ਵਾਸੀ ਮਹਾਵੀਰ ਕਲੋਨੀ ਭਵਾਨੀਗੜ੍ਹ, ਲਵਪ੍ਰੀਤ ਸਿੰਘ ਉਰਫ ਲਵੀ ਵਾਸੀ ਵਾਰਡ ਨੰਬਰ 9 ਭਵਾਨੀਗੜ੍ਹ, ਸੰਦੀਪ ਸਿੰਘ ਉਰਫ ਗੱਗੀ , ਧੀਰਾ ਸਿੰਘ ਅਤੇ ਜਗਦੀਪ ਸਿੰਘ ਉਰਫ ਦੀਪ ਸਾਰੇ ਵਾਸੀਅਨ ਬਾਬਾ ਸੰਗਤਸਰ ਨਗਰ ਭਵਾਨੀਗੜ੍ਹ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ ਬਠਿੰਡਾ ’ਚ ਵਪਾਰੀ ’ਤੇ ਗੋ+ਲੀ ਚਲਾਉਣ ਵਾਲੇ ਤਿੰਨ ਨੌਜਵਾਨ ਕਾਬੂ

ਐਸ ਐਸ ਪੀ ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਦੇ ਕਬਜੇ ਵਿੱਚੋ 4 ਜਾਅਲੀ ਮੋਹਰਾਂ,22 (ਫ਼ਰਦਾਂ, ਅਧਾਰ ਕਾਰਡ ਅਤੇ ਹੋਰ ਦਸਤਾਵੇਜ) ਅਤੇ ਜਾਅਲੀ ਦਸਤਾਵੇਜ ਤਿਆਰ ਕਰਨ ਲਈ ਇਕ ਟੈਬ ਸੈਮਸੰਗ ਸਮੇਤ ਮੈਮਰੀ ਕਾਰਡ ਅਤੇ ਆਈ 20 ਕਾਰ ਆਦਿ ਬਰਾਮਦ ਕਰਾਉਣ ਦੀ ਸਫਲਤਾ ਹਾਸਲ ਹੋਈ ਹੈ।ਘਟਨਾਂ ਦਾ ਵੇਰਵਾ ਦਿੰਦਿਆਂ ਜਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਸੀ.ਆਈ.ਏ ਪਟਿਆਲਾ ਨੂੰ ਮਿਤੀ 19 ਜੂਨ 2025 ਨੂੰ ਗੁਪਤ ਸੂਚਨਾਂ ਮਿਲੀ ਕਿ ਰੇਨੂੰ ਕਾਂਤ ਨੇ ਇਕ ਗਿਰੋਹ ਬਣਾਇਆ ਹੋਇਆ ਹੈ ਜੋ ਨਸ਼ਾ ਤਸਕਰਾਂ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਜੇਲਾਂ ਵਿੱਚ ਬੰਦ ਅਪਰਾਧੀਆਂ ਦੀਆਂ ਜ਼ਮਾਨਤਾਂ ਕਰਾਉਣ ਲਈ ਆਪਣੇ ਗਿਰੋਹ ਮੈਬਰਾਂ ਨਾਲ ਮਿਲਕੇ ਜਾਅਲੀ ਦਸਤਾਵੇਜ ਤਿਆਰ ਕਰਕੇ ਮਾਨਯੋਗ ਅਦਾਲਤਾਂ ਨੂੰ ਹਨੇਰੇ ਵਿੱਚ ਰੱਖਕੇ ਆਪਸੀ ਮਿਲੀਭੁਗਤ ਨਾਲ ਜਾਅਲੀ /ਫਰਜੀ ਜ਼ਮਾਨਤਾਂ ਕਰਾਉਦੇ ਹਨ। ਇਸ ਤਹਿਤ ਰੇਨੂੰ ਕਾਂਤ, ਸਤਪਾਲ ਉਰਫ ਸੰਨੀ, ਗੁਰਦੀਪ ਸਿੰਘ ਉਰਫ ਰਵੀ, ਹਾਕਮ ਸਿੰਘ, ਕੁਲਵਿੰਦਰ ਸਿੰਘ ੳਰਰਫ ਰੋਹਿਤ, ਸੰਦੀਪ ਸਿੰਘ ਉਰਫ ਗੱਗੀ, ਲਵਪ੍ਰੀਤ ਸਿੰਘ ਲਵੀ ਅਤੇ ਧੀਰਾ ਸਿੰਘ ਖਿਲਾਫ ਮੁਕੱਦਮਾ ਨੰਬਰ 77 ਮਿਤੀ 19.06.2025 ਅ/ਧ 318(4), 319(2),336(3),338,340(2),111,61(2) ਬੀ.ਐਨ.ਐਸ.ਥਾਣਾ ਲਾਹੋਰੀ ਗੇਟ ਦਰਜ ਕੀਤਾ ਗਿਆ ਹੈ।ਐਸ ਐਸ ਪੀ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਮਿਤੀ 20 ਜੂਨ 2025 ਨੂੰ ਰੇਨੂੰ ਕਾਂਤ, ਸਤਪਾਲ ਉਰਫ ਸੰਨੀ, ਗੁਰਦੀਪ ਸਿੰਘ ਉਰਫ ਰਵੀ, ਹਾਕਮ ਸਿੰਘ, ਕੁਲਵਿੰਦਰ ਸਿੰਘ ੳਰਰਫ ਰੋਹਿਤ ਨੂੰ ਨੇੜੇ ਬਾਰਾਦਰੀ ਨੇੜੇ ਲੇਬਰ ਕੋਰਟ ਤੋਂ ਗ੍ਰਿਫ਼ਤਾਰ ਗ੍ਰਿਫਤਾਰ ਕੀਤਾ ਗਿਆ ਅਤੇ ਸੰਦੀਪ ਸਿੰਘ ਉਰਫ ਗੱਗੀ, ਲਵਪ੍ਰੀਤ ਸਿੰਘ ਲਵੀ, ਧੀਰਾ ਸਿੰਘ ਅਤੇ ਜਗਦੀਪ ਸਿੰਘ ਉਰਫ ਦੀਪ ਨੂੰ ਮਿਤੀ 21 ਜੂਨ 2025 ਨੂੰ ਨੇੜੇ ਪੁਰਾਣਾ ਬੱਸ ਅੱਡਾ ਵਿਕਾਸ ਨਗਰ ਤੋਂ ਗ੍ਰਿਫਤਾਰ ਕੀਤਾ ਗਿਆ।ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਇਸ ਗਿਰੋਹ ਦਾ ਮੁੱਖ ਸਰਗਨਾ ਰੇਨੂੰ ਕਾਂਤ ਹੈ ਅਤੇ ਇਸ ਗਿਰੋਹ ਦੇ ਕਈ ਮੈਬਰਾਂ ਖਿਲਾਫ਼ ਪਹਿਲਾਂ ਹੀ ਧੋਖਾਧੜੀ ਅਤੇ ਹੋਰ ਜੁਰਮਾਂ ਤਹਿਤ ਮੁਕੱਦਮੇ ਦਰਜ ਹਨ

ਇਹ ਵੀ ਪੜ੍ਹੋ  ਆਨਲਾਈਨ ਜੂਏ ‘ਚ ਕਰੋੜਾਂ ਹਾਰਨ ਵਾਲੇ ਸਾਬਕਾ ਫੌਜੀ ਵੱਲੋਂ ਘੜੀ ਲੁੱਟ ਦੀ ਝੂਠੀ ਕਹਾਣੀ ਦਾ ਬਠਿੰਡਾ ਪੁਲਿਸ ਨੇ ਕੀਤਾ ਪਰਦਾਫਾਸ਼

ਇਹ ਗਿਰੋਹ ਜੇਲ ਵਿੱਚ ਬੰਦ ਅਪਰਾਧੀਆਂ, ਜਿਹਨਾ ਦੀ ਮਾਨਯੋਗ ਅਦਾਲਤਾਂ ਤੋਂ ਜ਼ਮਾਨਤਾਂ ਹੋ ਜਾਂਦੀਆਂ ਸਨ ਤਾਂ ਉਹਨਾਂ ਦੋਸ਼ੀਆਂ ਨਾਲ ਸੰਪਰਕ ਕਰਕੇ ਜਮਾਨਤਾਂ ਭਰਾਉਣ ਲਈ ਮਾਲ ਮਹਿਕਮੇ ਵਿੱਚ ਆਨ ਲਾਇਨ ਫਰਦਾਂ ਕਢਾਉਣ ਲਈ ਟੋਕਨ ਹਾਸਲ ਕਰਨ ਲਈ ਅਪਲਾਈ ਕਰਦੇ ਹਨ, ਫਰਦ ਕਢਾਉਣ ਲਈ ਤਹਿਸੀਲਦਾਰ ਦੀ ਜਾਅਲੀ ਮੋਹਰ ਅਤੇ ਦਸਤਖਤ ਕਰਕੇ ਹਲਕਾ ਪਟਵਾਰੀ ਦੀ ਰਿਪੋਰਟ ਜਾਅਲੀ ਤਿਆਰ ਕਰਕੇ ਫ਼ਰਦਾਂ ਕਢਵਾ ਲੈਦੇ ਸੀ ਅਤੇ ਫਿਰ ਪੰਚਾਇਤ ਮੈਬਰ (ਪੰਚ) ਦਾ ਸ਼ਨਾਖ਼ਤੀ ਕਾਰਡ ਜਾਅਲੀ ਤਿਆਰ ਕਰਕੇ ਬੀਡੀਪੀਓ ਦੀ ਜਾਅਲੀ ਮੋਹਰਾਂ ਲਾਕੇ, ਜਾਅਲੀ ਦਸਤਖਤ ਕਰਕੇ ਜਾਅਲੀ ਸ਼ਨਾਖ਼ਤੀ ਕਾਰਡ ਤਿਆਰ ਕਰਦੇ ਸੀ, ਫਰਦ ਵਾਲੇ ਅਸਲ ਵਿਅਕਤੀ ਦੀ ਜਗਾ ਪਰ ਆਪਣੇ ਗਿਰੋਹ ਦੇ ਮੈਬਰਾਂ ਦੀ ਫੋਟੋਆਂ ਲਗਾਕੇ ਸਾਰੇ ਸਬੰਧਤ ਕਾਗਜ਼ਾਤ ਤਿਆਰ ਕਰਕੇ ਸਬੰਧਤ ਮਾਨਯੋਗ ਅਦਾਲਤ ਤੋਂ ਦੋਸੀਆਨ ਦੀ ਜਮਾਨਤਾਂ ਭਰਾਉਦੇ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੇ ਪਿਛਲੇ ਅਰਸੇ ਦੌਰਾਨ 150 ਤੋਂ ਵੱਧ ਨਸ਼ਾ ਤਸਕਰ, ਇਰਾਦਾ ਕਤਲ ਅਤੇ ਹੋਰ ਸੰਗੀਨ ਜੁਰਮਾਂ ਦੇ ਦੋਸੀਆਨ ਦੀਆਂ ਜਾਅਲੀ ਜ਼ਮਾਨਤਾਂ ਭਰਾਈਆਂ ਹਨ ਅਤੇ ਇੰਨ੍ਹਾਂ ਵੱਲੋਂ ਜਾਅਲੀ ਜ਼ਮਾਨਤਾਂ ਭਰਾਉਣ ਨਾਲ ਵਾਰ ਵਾਰ ਜੁਰਮ ਕਰਨ ਵਾਲੇ ਨਸ਼ਾ ਤਸਕਰ ਅਤੇ ਹੋਰ ਅਪਰਾਧੀ ਜੇਲਾਂ ਵਿੱਚ ਬਾਹਰ ਆਏ ਹਨ। ਉਨ੍ਹਾਂ ਹੋਰ ਕਿਹਾ ਕਿ ਜਮਾਨਤ ਭਰਾਉਣ ਸਮੇਂ ਕੋਰਟ ਦੀ ਵੈਬਸਾਇਟ ਤੋ ਓਟੀਪੀ ਜਾਰੀ ਹੁੰਦਾ ਹੈ ਜੋ ਉਹ ਓਟੀਪੀ ਨੂੰ ਮਿਲੀਭੁਗਤ ਅਤੇ ਜਾਅਲਸਾਜੀ ਕਰਕੇ ਹਾਸਲ ਕਰਦੇ ਹਨ ਇਸ ਬਾਰੇ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।​ਐਸ.ਐਸ.ਪੀ. ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਦੋਸੀਆਨ ਨੂੰ ਅੱਜ ਮਿਤੀ 21.06.2025 ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਇਸ ਗਿਰੋਹ ਦੀ ਪੁੱਛਗਿੱਛ ਦੌਰਾਨ ਹੋਰ ਜਿਹੜੇ ਵੀ ਵਿਅਕਤੀਆਂ ਦੇ ਨਾਮ ਸਾਹਮਣੇ ਆਏ ਉਹਨਾ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੀ ਵਿਸ਼ੇਸ਼ ਪ੍ਰਾਪਤੀ

0

👉ਸਿਹਤ ਸੰਭਾਲ ਪੇਸ਼ੇਵਰਾਂ ਦੁਆਰਾ ਸਭ ਤੋਂ ਵੱਡੇ ਯੋਗਾ ਸੈਸ਼ਨ ਲਈ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਦਾ ਖਿਤਾਬ ਪ੍ਰਾਪਤ ਆਪਣੇ ਨਾਮ ਦਰਜ ਕੀਤਾ
SAS Nagar news:11ਵੇਂ ਅੰਤਰਰਾਸ਼ਟਰੀ ਯੋਗ ਦਿਵਸ (ਆਈਡੀਵਾਈ) 2025 ਦੇ ਮੌਕੇ ਇੱਕ ਇਤਿਹਾਸਕ ਪ੍ਰਾਪਤੀ ਵਿੱਚ, ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ ਆਈ ਐਮ ਐਸ ਮੋਹਾਲੀ) ਨੇ ਸੀ ਐਮ ਦੀ ਯੋਗਸ਼ਾਲਾ ਦੇ ਸਹਿਯੋਗ ਨਾਲ ਸਿਹਤ ਸੰਭਾਲ ਪੇਸ਼ੇਵਰਾਂ ਦੁਆਰਾ ਸਭ ਤੋਂ ਵੱਡੇ ਯੋਗਾ ਸੈਸ਼ਨ ਦੇ ਪ੍ਰਬੰਧ ਲਈ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਦਾ ਖਿਤਾਬ ਹਾਸਲ ਕੀਤਾ।ਜਾਣਕਾਰੀ ਦਿੰਦੇ ਹੋਏ, ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਨੇ ਕਿਹਾ, “ਐਮ ਬੀ ਬੀ ਐਸ ਵਿਦਿਆਰਥੀਆਂ, ਨਰਸਿੰਗ ਵਿਦਿਆਰਥੀਆਂ, ਡਾਕਟਰਾਂ, ਪੈਰਾਮੈਡਿਕਸ ਅਤੇ ਵੱਖ-ਵੱਖ ਵਿਸ਼ਿਆਂ ਦੇ ਸਿਹਤ ਸੰਭਾਲ ਪੇਸ਼ੇਵਰਾਂ ਸਮੇਤ ਪ੍ਰਭਾਵਸ਼ਾਲੀ 3,003 ਭਾਗੀਦਾਰਾਂ ਦੇ ਨਾਲ, ਏ ਆਈ ਐਮ ਐਸ ਮੋਹਾਲੀ ਨੇ 21 ਜੂਨ, 2025 ਨੂੰ ਸਵੇਰੇ 6:00 ਵਜੇ ਤੋਂ ਸਵੇਰੇ 7:00 ਵਜੇ ਤੱਕ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਐਸਏਐਸ ਨਗਰ ਵਿਖੇ ਇਸ ਇਤਿਹਾਸਕ ਪਲ ਦਾ ਜਸ਼ਨ ਮਨਾਇਆ।”ਉਨ੍ਹਾਂ ਅੱਗੇ ਕਿਹਾ ਕਿ ਇਸ ਵਿਸ਼ੇਸ਼ ਸਮਾਗਮ ਨੂੰ ਪੰਜਾਬ ਸਰਕਾਰ ਦੀ ਪ੍ਰਮੁੱਖ ਤੰਦਰੁਸਤੀ ਚ ਪਹਿਲ ਕਰਨ ਵਾਲੀ ਸੰਸਥਾ, ਸੀ ਐਮ ਦੀ ਯੋਗਸ਼ਾਲਾ, ਦੁਆਰਾ ਭਰਪੂਰ ਸਮਰਥਨ ਦਿੱਤਾ ਗਿਆ ਸੀ, ਅਤੇ ਪੰਜਾਬ ਨਰਸਿੰਗ ਕੌਂਸਲ ਅਤੇ ਟ੍ਰਾਈਸਿਟੀ ਦੇ ਨਰਸਿੰਗ ਕਾਲਜਾਂ ਵੱਲੋਂ ਵੀ ਸਰਗਰਮ ਭਾਗੀਦਾਰੀ ਪ੍ਰਾਪਤ ਸੀ।

ਇਹ ਵੀ ਪੜ੍ਹੋ ਬਠਿੰਡਾ ਦੇ ਇਤਿਹਾਸਕ ਕਿਲੇ ’ਚ ਯੋਗ ਦਿਵਸ ਮਨਾਇਆ, ਮੁੱਖ ਮਹਿਮਾਨ ਵਜੋਂ ਪੁੱਜੇ ਪ੍ਰਧਾਨ ਅਮਰਜੀਤ ਮਹਿਤਾ

ਇਨ੍ਹਾਂ ਸਭ ਦੇ ਸਾਂਝੇ ਯਤਨਾਂ ਨੇ ਆਯੂਸ਼ ਮੰਤਰਾਲੇ ਦੀ ਅਗਵਾਈ ਵਾਲੀ ਰਾਸ਼ਟਰੀ ਪਹਿਲਕਦਮੀ ‘ਯੋਗ ਸੰਗਮ’ ਦੇ ਤਹਿਤ ਇਸ ਸਮਕਾਲੀ ਯੋਗਾ ਸੈਸ਼ਨ ਨੂੰ ਸੰਭਵ ਬਣਾਇਆ। ਇਸ ਸਾਲ ਦਾ ਗਲੋਬਲ ਥੀਮ, “ਇੱਕ ਧਰਤੀ, ਇੱਕ ਸਿਹਤ ਲਈ ਯੋਗਾ”, ਪੂਰੇ ਸਮਾਗਮ ਦੌਰਾਨ ਪ੍ਰਤੀਬਿੰਬਤ ਹੋਇਆ, ਜਿਸ ਵਿੱਚ ਵਾਤਾਵਰਣ ਨਾਲ ਸਦਭਾਵਨਾ ਨੂੰ ਉਤਸ਼ਾਹਿਤ ਕਰਦੇ ਹੋਏ ਨਿੱਜੀ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਵਿੱਚ ਯੋਗਾ ਦੀ ਭੂਮਿਕਾ ਨੂੰ ਉਜਾਗਰ ਕੀਤਾ ਗਿਆ।ਇਸ ਪ੍ਰਾਪਤੀ ਨੂੰ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਦੇ ਨਿਰਣਾਇਕ ਡਾ. ਸਚਿਨ ਖੁੱਲਰ ਦੁਆਰਾ ਅਧਿਕਾਰਤ ਤੌਰ ‘ਤੇ ਪ੍ਰਮਾਣਿਤ ਕੀਤਾ ਗਿਆ, ਜਿਨ੍ਹਾਂ ਨੇ ਸਰਟੀਫਿਕੇਟ ਪ੍ਰਦਾਨ ਕੀਤਾ ਅਤੇ ਜਨਤਕ ਸਿਹਤ ਪ੍ਰਤੀ ਵਕਾਲਤ ਵਿੱਚ ਤੰਦਰੁਸਤੀ ਅਤੇ ਅਗਵਾਈ ਲਈ ਏਮਜ਼ ਮੋਹਾਲੀ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਡਾ. ਸਚਿਨ ਖੁੱਲਰ ਨੇ ਸਨਮਾਨ ਸਮਾਰੋਹ ਦੌਰਾਨ ਟਿੱਪਣੀ ਕੀਤੀ, “ਇਹ ਰਿਕਾਰਡ ਇਸ ਗੱਲ ਦੀ ਇੱਕ ਚਮਕਦਾਰ ਉਦਾਹਰਣ ਹੈ ਕਿ ਕਿਵੇਂ ਸਿਹਤ ਸੰਭਾਲ ਸੰਸਥਾਵਾਂ ਦ੍ਰਿਸ਼ਟੀ ਅਤੇ ਸਹਿਯੋਗ ਦੁਆਰਾ ਨਿਰਦੇਸ਼ਤ ਹੋਣ ‘ਤੇ ਤੰਦਰੁਸਤੀ ਦੇ ਸੱਭਿਆਚਾਰ ਨੂੰ ਚਲਾ ਸਕਦੀਆਂ ਹਨ।” ਸੀ ਐਮ ਦੀ ਯੋਗਸ਼ਾਲਾ ਦੇ ਸਲਾਹਕਾਰ ਅਤੇ ਯੋਗਾ ਟ੍ਰੇਨਰ ਸ੍ਰੀ ਅਮਰੇਸ਼ ਕੁਮਾਰ ਝਾਅ ਅਤੇ ਸ੍ਰੀ ਕਮਲੇਸ਼ ਮਿਸ਼ਰਾ ਨੇ ਇਸ ਮੌਕੇ ਆਖਿਆ, “ਯੋਗਾ ਲਚਕੀਲਾਪਣ ਅਤੇ ਮਾਨਸਿਕ ਸਪਸ਼ਟਤਾ ਬਣਾਉਂਦਾ ਹੈ ਜੋ ਸਿਹਤ ਸੰਭਾਲ ਪ੍ਰਦਾਤਾਵਾਂ ਲਈ ਮਹੱਤਵਪੂਰਨ ਗੁਣ ਹੈ।” ਉਨ੍ਹਾਂ ਕਿਹਾ ਕਿ ਇਸ ਯਤਨ ਵਿੱਚ ਏਮਜ਼ ਮੋਹਾਲੀ ਨਾਲ ਭਾਈਵਾਲੀ ਕਰਨ ‘ਤੇ ਮਾਣ ਹੈ।

ਇਹ ਵੀ ਪੜ੍ਹੋ ਬਠਿੰਡਾ ’ਚ ਵਪਾਰੀ ’ਤੇ ਗੋ+ਲੀ ਚਲਾਉਣ ਵਾਲੇ ਤਿੰਨ ਨੌਜਵਾਨ ਕਾਬੂ

ਡਾ. ਭਵਨੀਤ ਭਾਰਤੀ, ਡਾਇਰੈਕਟਰ ਪ੍ਰਿੰਸੀਪਲ ਨੇ ਇਸ ਇਤਿਹਾਸਕ ਮੌਕੇ ‘ਤੇ ਹਾਜ਼ਰੀ ਲਈ ਪ੍ਰਮੁੱਖ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ, ਕੁਮਾਰ ਰਾਹੁਲ, ਡਿਪਟੀ ਕਮਿਸ਼ਨਰ, ਕੋਮਲ ਮਿੱਤਲ ਅਤੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ, “ਇਹ ਮੀਲ ਪੱਥਰ ਰਿਕਾਰਡ ਸਥਾਪਤ ਕਰਨ ਤੋਂ ਅੱਗੇ ਦੀ ਖੁਸ਼ੀ ਹੈ, ਇਹ ਸੰਪੂਰਨ ਸਿਹਤਯਾਬੀ ਪ੍ਰਤੀ ਸਾਡੇ ਸਮਰਪਣ ਨੂੰ ਦਰਸਾਉਂਦਾ ਹੈ ਜਿਸ ਵਿੱਚ ਯੋਗਾ ਵਰਗੇ ਤੰਦਰੁਸਤੀ ਅਭਿਆਸਾਂ ਨੂੰ ਡਾਕਟਰੀ ਸਿੱਖਿਆ ਅਤੇ ਸਿਹਤ ਸੰਭਾਲ ਨਾਲ ਜੋੜਿਆ ਗਿਆ ਹੈ।” ਉਨ੍ਹਾਂ ਕਿਹਾ ਕਿ ਅਸੀਂ ਸੀ ਐਮ ਦੀ ਯੋਗਸ਼ਾਲਾ, ਪੰਜਾਬ ਨਰਸਿੰਗ ਕੌਂਸਲ, ਖੇਤਰ ਦੀਆਂ ਨਰਸਿੰਗ ਸੰਸਥਾਵਾਂ ਅਤੇ ਮੀਡੀਆ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦੀ ਹਾਂ।” ਇਸ ਸਮਾਗਮ ਨੂੰ ਵੇਰਕਾ ਦੁਆਰਾ ਵੀ ਸਹਿਯੋਗ ਦਿੱਤਾ ਗਿਆ ਸੀ।ਉਨ੍ਹਾਂ ਭਰੋਸਾ ਦਿਵਾਇਆ ਕਿ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਅਕਾਦਮਿਕ ਅਤੇ ਕਲੀਨਿਕਲ ਈਕੋਸਿਸਟਮ ਵਿੱਚ ਯੋਗਾ ਅਤੇ ਤੰਦਰੁਸਤੀ ਦੇ ਏਕੀਕਰਨ ਦੀ ਅਗਵਾਈ ਕਰਦਾ ਹੋਇਆ, ਇੱਕ ਅਜਿਹੇ ਸਭਿਆਚਾਰ ਨੂੰ ਸਥਾਪਿਤ ਕਰੇਗਾ ਜਿੱਥੇ ਸਿਹਤ ਸੰਭਾਲ ਪੇਸ਼ੇਵਰ ਨਾ ਸਿਰਫ਼ ਬਿਮਾਰੀ ਦਾ ਇਲਾਜ ਕਰਨਗੇ ਬਲਕਿ ਰੋਕਥਾਮ ਅਤੇ ਪ੍ਰੋਤਸਾਹਨ ਸਿਹਤ ਦੇ ਸਿਧਾਂਤਾਂ ਨੂੰ ਵੀ ਅਪਣਾਉਣਗੇ ਜੋ ਇਸ ਵਾਰ ਦੇ ਕੌਮਾਂਤਰੀ ਯੋਗਾ ਦਿਹਾੜੇ ਦੇ ਥੀਮ “ਇੱਕ ਧਰਤੀ, ਇੱਕ ਸਿਹਤ” ਦੇ ਵਿਸ਼ਵਵਿਆਪੀ ਦ੍ਰਿਸ਼ਟੀਕੋਣ ਨਾਲ ਵੀ ਮੇਲ ਖਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1911885