Sunday, May 24, 2026
Home Blog Page 652

ਸੀ.ਐਮ. ਦੀ ਯੋਗਸ਼ਾਲਾ ਤਹਿਤ ਕੰਟੋਨਮੈਂਟ ਸਟੇਡੀਅਮ ਵਿਖੇ ਮਨਾਇਆ ਗਿਆ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ

0

👉ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 500 ਤੋਂ ਵੱਧ ਜ਼ਿਲ੍ਹਾ ਵਾਸੀਆਂ ਨੇ ਕੀਤੀ ਸ਼ਮੂਲੀਅਤ
Ferozepur News:11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਿਰੋਜ਼ਪੁਰ ਛਾਉਣੀ ਸਥਿਤ ਕੰਟੋਨਮੈਂਟ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਸਾਲ ਦੇ ਯੋਗ ਦਿਵਸ ਦਾ ਥੀਮ “ਯੋਗ ਫਾਰ ਵਨ ਅਰਥ, ਵਨ ਹੈਲਥ’ ਭਾਵ ਇਕ ਪ੍ਰਿਥਵੀ ਤੇ ਇਕ ਸਿਹਤ ਲਈ ਯੋਗ’ ਸੀ। ਇਸ ਯੋਗ ਦਿਵਸ ਮੌਕੇ ਵਿਧਾਇਕ ਹਲਕਾ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡਾ. ਅਮਨਦੀਪ ਕੌਰ ਗੋਸਲ ਧਰਮਪਤਨੀ ਵਿਧਾਇਕ ਰਣਬੀਰ ਸਿੰਘ ਭੁੱਲਰ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰ ਕੇ ਜ਼ਿਲ੍ਹਾ ਵਾਸੀਆਂ ਨਾਲ ਯੋਗ ਅਭਿਆਸ ਕੀਤਾ।ਇਸ ਮੌਕੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ‘ਚ ਇਨਸਾਨ ਮਾਨਸਿਕ ਤਣਾਅ ਸਮੇਤ ਕਈ ਤਰ੍ਹਾਂ ਦੀਆਂ ਹੋਰ ਸਰੀਰਕ ਬਿਮਾਰੀਆਂ ਦੀ ਗ੍ਰਿਫਤ ਵਿੱਚ ਆ ਜਾਂਦਾ ਹੈ।

ਇਹ ਵੀ ਪੜ੍ਹੋ ਬਠਿੰਡਾ ’ਚ ਵਪਾਰੀ ’ਤੇ ਗੋ+ਲੀ ਚਲਾਉਣ ਵਾਲੇ ਤਿੰਨ ਨੌਜਵਾਨ ਕਾਬੂ

ਅਜਿਹੇ ‘ਚ ਹਰ ਇਨਸਾਨ ਨੂੰ ਆਪਣੇ ਕੰਮਾਂ-ਕਾਰਾਂ ‘ਚੋਂ ਕੁੱਝ ਸਮਾਂ ਆਪਣੀ ਸਿਹਤ ਲਈ ਵੀ ਕੱਢਣਾ ਚਾਹੀਦਾ ਹੈ ਤੇ ਯੋਗ ਤੇ ਕਸਰਤ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਨਾਉਣਾ ਚਾਹੀਦਾ ਹੈ ਤਾਂ ਕਿ ਆਪਣੇ ਆਪ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਖਿਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਤਰ੍ਹਾਂ ਦੀਆਂ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਬਚਣ ਲਈ ਇਨਸਾਨ ਨੂੰ ਜਿੱਥੇ ਆਪਣੀਆਂ ਖਾਣ-ਪੀਣ ਸੰਬੰਧੀ ਆਦਤਾਂ ਨੂੰ ਸੁਧਾਰਨ ਦੀ ਲੋੜ ਹੈ, ਉੱਥੇ ਨਾਲ ਹੀ ਯੋਗ ਨੂੰ ਵੀ ਅਪਣਾਉਣਾ ਚਾਹੀਦਾ ਹੈ। ਯੋਗ ਕਰਨ ਵਾਲਾ ਵਿਅਕਤੀ ਦੂਸਰੇ ਵਿਅਕਤੀਆਂ ਤੋਂ ਵਧੇਰੇ ਰਿਸ਼ਟ-ਪੁਸ਼ਟ ਤੇ ਚੁਸਤ ਹੁੰਦਾ ਹੈ ਤੇ ਉਹ ਸਾਰਾ ਦਿਨ ਖੁਦ ਨੂੰ ਤਰੋ-ਤਾਜ਼ਾ ਮਹਿਸੂਸ ਕਰਦਾ ਹੈ।ਇਸ ਸਮਾਗਮ ਵਿੱਚ 500 ਦੇ ਕਰੀਬ ਲੋਕਾਂ ਨੇ ਬੜੇ ਉਤਸ਼ਾਹ ਨਾਲ ਆਪਣੀ ਭਾਗੀਦਾਰੀ ਦਰਜ ਕਰਵਾਈ। ਆਏ ਹੋਏ ਮੁੱਖ ਮਹਿਮਾਨਾਂ ਨੂੰ ਬੂਟੇ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ ਅਤੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਵੀ ਦਿੱਤਾ ਗਿਆ ।

ਇਹ ਵੀ ਪੜ੍ਹੋ ਬਠਿੰਡਾ ’ਚ ਸਾਬਕਾ ਫ਼ੌਜੀ ਕੋਲੋਂ 15 ਲੱਖ ਦੀ ਲੁੱਟ ਦਾ ਮਾਮਲਾ ਸ਼ੱਕੀ!

ਇਸ ਦੌਰਾਨ ਯੋਗਾਚਾਰਿਆ ਪ੍ਰਮੋਦ ਮੋਂਗਾ ਨੇ ਯੋਗ ਦੇ ਵੱਖ-ਵੱਖ ਆਸਨਾਂ ਦੀ ਵਿਆਖਿਆ ਕੀਤੀ ਅਤੇ ਦੱਸਿਆ ਕਿ ਕਿਸ ਤਰ੍ਹਾਂ ਇਹ ਆਸਨ ਪ੍ਰਾਣਾਯਾਮ ਅਤੇ ਧਿਆਨ ਨਾਲ ਮਿਲ ਕੇ ਵਿਅਕਤੀ ਨੂੰ ਸ਼ਰੀਰਕ, ਮਾਨਸਿਕ ਤੌਰ ‘ਤੇ ਤੰਦਰੁਸਤ ਅਤੇ ਅਧਿਆਤਮਿਕ ਤੌਰ ‘ਤੇ ਜਾਗਦੇ ਰਹਿਣ ਵਿਚ ਮਦਦ ਕਰਦੇ ਹਨ।ਇਸ ਮੌਕੇ ਐਸ.ਐਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ, ਮਿਸ ਲਿੰਧਿਯਾ ਆਈ.ਏ.ਐਸ. (ਅੰਡਰ ਟ੍ਰੇਨਿੰਗ), ਐਸ.ਡੀ.ਐਮ. ਫਿਰੋਜ਼ਪੁਰ ਗੁਰਮੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਹਰਜੋਤ ਕੌਰ, ਐਸਪੀ ਨਵੀਨ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਬਲਰਾਜ ਸਿੰਘ ਕਟੋਰਾ, ਡਿਪਟੀ ਡੀ.ਈ.ਓ. ਡਾ. ਸਤਿੰਦਰ ਸਿੰਘ, ਜ਼ਿਲਾ ਆਯੁਰਵੇਦਿਕ ਤੇ ਯੂਨਾਨੀ ਅਫ਼ਸਰ ਡਾ. ਰੁਪਿੰਦਰ ਦੀਪ ਸਿੰਘ, ਡਾ. ਗੁਰਮੇਜ ਰਾਮ ਗੁਰਾਇਆ, ਜ਼ਿਲਾ ਕੁਆਰਡੀਨੇਟਰ ਸੀਐਮ ਦੀ ਯੋਗਸ਼ਾਲਾ ਅਮਨਪ੍ਰੀਤ ਕੌਰ, ਯੋਗਾ ਟਰੇਨਰ ਨਵਨੀਸ਼ ਕੰਬੋਜ, ਪਰਵਿੰਦਰ ਸਿੰਘ, ਪੂਰਨ ਸਿੰਘ ਤੇ ਬਲਜਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ‘ਚ ਲੋਕਾਂ ਵੱਲੋਂ ਯੋਗ ਸਮਾਗਮਾਂ ‘ਚ ਸ਼ਿਰਕਤ ਕਰਕੇ ਸਿਹਤਮੰਦ ਜ਼ਿੰਦਗੀ ਜਿਊਣ ਦਾ ਸੁਨੇਹਾ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸੀ.ਐਮ. ਦੀ ਯੋਗਸ਼ਾਲਾ ਤਹਿਤ ਮਨਾਏ ਕੌਮਾਂਤਰੀ ਯੋਗ ਦਿਵਸ ‘ਚ ਪਟਿਆਲਵੀਆਂ ਨੇ ਕੀਤੀ ਲਾਮਿਸਾਲ ਸ਼ਮੂਲੀਅਤ

0

Patiala news:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਅੱਜ ਇਥੇ ਗਿਆਰ੍ਹਵਾਂ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਨੂੰ ਪਟਿਆਲਵੀਆਂ ਦੀ ਲਾਮਿਸਾਲ ਸ਼ਮੂਲੀਅਤ ਨੇ ਸਫਲ ਬਣਾਇਆ। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਥਾਪਰ ਯੂਨੀਵਰਸਿਟੀ ਵਿਖੇ ਸਵੇਰੇ 6 ਤੋਂ 7:30 ਵਜੇ ਤੱਕ ਮਨਾਏ ਗਏ ਇਸ ਅੰਤਰਰਾਸ਼ਟਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ‘ਚ ਵੱਡੀ ਗਿਣਤੀ ਸੀ.ਐਮ. ਦੀ ਯੋਗਸ਼ਾਲਾ ‘ਚ ਰੋਜ਼ਾਨਾ ਸ਼ਮੂਲੀਅਤ ਕਰਨ ਵਾਲੇ ਪਟਿਆਲਵੀ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਵਿਦਿਆਰਥੀਆਂ, ਖਿਡਾਰੀਆਂ, ਸਥਾਨਕ ਵਾਸੀਆਂ ਤੇ ਹੋਰ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ।ਇਸ ਦੌਰਾਨ ਜਿੱਥੇ ਸੀ.ਐਮ. ਦੀ ਯੋਗਸ਼ਾਲਾ ਦੇ ਟਰੇਨਰਾਂ ਤੇ ਆਯੂਸ਼ ਵਿਭਾਗ, ਪੰਜਾਬ ਦੇ ਯੋਗ ਮਾਹਰ ਡਾਕਟਰਾਂ ਨੇ ਯੋਗ ਦੇ ਲਾਭ ਗਿਣਾਉਂਦਿਆਂ ਪ੍ਰਾਣਾਯਾਮ, ਮੰਤਰ ਉਚਾਰਨ ਸਮੇਤ ਪੁਰਾਤਨ ਯੋਗ ਦੇ ਵੱਖ-ਵੱਖ ਯੋਗ ਆਸਣ ਕਰਵਾਏ ਉਥੇ ਹੀ ਵਿਦਿਆਰਥੀਆਂ ਦੀ ਟੀਮ ਨੇ ਸੰਗੀਤਕ ਯੋਗਾ ਦੇ ਕਰਤੱਬ ਦਿਖਾਏ।

ਇਹ ਵੀ ਪੜ੍ਹੋ ਬਠਿੰਡਾ ’ਚ ਵਪਾਰੀ ’ਤੇ ਗੋ+ਲੀ ਚਲਾਉਣ ਵਾਲੇ ਤਿੰਨ ਨੌਜਵਾਨ ਕਾਬੂ

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 5 ਹਜ਼ਾਰ ਤੋਂ ਵਧੇਰੇ ਪਟਿਆਲਵੀਆਂ ਨੇ ਸ਼ਮੂਲੀਅਤ ਕਰਕੇ ਜਿਥੇ ਨਵਾਂ ਰਿਕਾਰਡ ਬਣਾਇਆ ਹੈ, ਉਥੇ ਹੀ ਯੋਗ ਪ੍ਰਤੀ ਪੈਦਾ ਹੋਈ ਜਾਗਰੂਕਤਾ ਦਾ ਸੁਨੇਹਾ ਵੀ ਦਿੱਤਾ।ਸ ਮੌਕੇ ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਦੇਸ਼ ਦਾ ਸਭ ਤੋਂ ਤੰਦਰੁਸਤ ਸੂਬਾ ਬਣੇ, ਜਿਸ ਲਈ ਉਨ੍ਹਾਂ ਵੱਲੋਂ ਸੂਬੇ ਭਰ ਵਿੱਚ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਰੋਜ਼ਾਨਾ ਸੂਬੇ ਦੇ ਲੱਖਾਂ ਲੋਕ ਸਵੇਰੇ-ਸ਼ਾਮ ਲਾਭ ਉੱਠਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ ਰਫ਼ਤਾਰ ਜਿੰਦਗੀ ‘ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ।

ਇਹ ਵੀ ਪੜ੍ਹੋ ਬਠਿੰਡਾ ’ਚ ਸਾਬਕਾ ਫ਼ੌਜੀ ਕੋਲੋਂ 15 ਲੱਖ ਦੀ ਲੁੱਟ ਦਾ ਮਾਮਲਾ ਸ਼ੱਕੀ!

ਉਨ੍ਹਾਂ ਕਿਹਾ ਕਿ ਯੋਗ ਕੇਵਲ ਯੋਗ ਦਿਵਸ ‘ਤੇ ਹੀ ਨਹੀਂ ਬਲਕਿ ਰੋਜ਼ਾਨਾ ਕਰਨਾ ਚਾਹੀਦਾ ਹੈ, ਇਸ ਲਈ ਸੀ.ਐਮ. ਦੀ ਯੋਗਸ਼ਾਲਾ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ, ਜਿਸ ਵਿੱਚ ਪਟਿਆਲਾ ਜ਼ਿਲ੍ਹੇ ਦੇ ਰੋਜ਼ਾਨਾ ਹਜ਼ਾਰਾ ਵਸਨੀਕ ਸ਼ਮੂਲੀਅਤ ਕਰਦੇ ਹਨ।ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ, ਕੌਸਲਰ ਜਸਬੀਰ ਗਾਂਧੀ, ਕੌਸਲਰ ਦਵਿੰਦਰ ਕੌਰ, ਜ਼ਿਲ੍ਹਾ ਆਯੁਰਵੇਦ ਅਤੇ ਯੂਨਾਨੀ ਅਫ਼ਸਰ ਡਾ. ਮੋਹਨ ਕੌਸ਼ਲ, ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਜੀਵ ਜਿੰਦਲ, ਸੁਪਰਡੈਂਟ ਡੀ.ਏ.ਯੂ.ਓ ਮੋਹਨ ਪ੍ਰਕਾਸ਼, ਸੀਨੀਅਰ ਮੈਡੀਕਲ ਅਫ਼ਸਰ ਡਾ. ਅਨੂ ਸ਼ਾਰਦਾ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਯੋਗੇਸ਼ ਭਾਟੀਆ, ਡਾ. ਅਮਨਦੀਪ ਕੌਰ, ਡਾ. ਰਜਨੀਸ਼, ਡਾ. ਮਨੀਸ਼ਾ ਸਿੰਗਲਾ, ਉਪਵੇਦ ਮੋਹਿਤ ਰਿਸ਼ੀ, ਸਚਿਨ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਜਿੰਦਰ ਸਿੰਘ, ਡਾ. ਰਾਜਨੀਤ ਕੌਰ, ਡਾ. ਕਮਲਜੀਤ ਕੌਰ, ਤਾਇਕਵਾਂਡੋ ਕੋਚ ਸਤਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਪਟਿਆਲਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਬਠਿੰਡਾ ਦੇ ਇਤਿਹਾਸਕ ਕਿਲੇ ’ਚ ਯੋਗ ਦਿਵਸ ਮਨਾਇਆ, ਮੁੱਖ ਮਹਿਮਾਨ ਵਜੋਂ ਪੁੱਜੇ ਪ੍ਰਧਾਨ ਅਮਰਜੀਤ ਮਹਿਤਾ

0

Bathinda News: 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਸ਼ਨੀਵਾਰ ਨੂੰ ਭਾਰਤੀ ਪੁਰਾਤੱਤਵ ਸਰਵੇਖਣ ਬਠਿੰਡਾ ਵੱਲੋਂ ਆਰਟ ਆਫ ਲਿਵਿੰਗ ਦੇ ਸਹਿਯੋਗ ਨਾਲ ਸਥਾਨਕ ਇਤਿਹਾਸਕ ਕਿਲ੍ਹੇ ’ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਪੁੱਜੇ, ਜਿਨ੍ਹਾਂ ਦਾ ਉਪ ਅਧਿਖਿਅਕ ਅਰਚਿਤ ਪ੍ਰਧਾਨ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਅਮਰਜੀਤ ਮਹਿਤਾ ਨੇ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ ਰਫ਼ਤਾਰ ਜਿੰਦਗੀ ‘ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। ਉਨ੍ਹਾਂ ਕਿਹਾ ਕਿ ਯੋਗ ਕੇਵਲ ਯੋਗ ਦਿਵਸ ‘ਤੇ ਹੀ ਨਹੀਂ ਬਲਕਿ ਰੋਜ਼ਾਨਾ ਕਰਨਾ ਚਾਹੀਦਾ ਹੈ, ਇਸ ਲਈ ਸੀ.ਐਮ. ਦੀ ਯੋਗਸ਼ਾਲਾ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ।

ਇਹ ਵੀ ਪੜ੍ਹੋ ਬਠਿੰਡਾ ’ਚ ਸਾਬਕਾ ਫ਼ੌਜੀ ਕੋਲੋਂ 15 ਲੱਖ ਦੀ ਲੁੱਟ ਦਾ ਮਾਮਲਾ ਸ਼ੱਕੀ!

ਇਸ ਦੌਰਾਨ ਅਸ਼ਵਨੀ ਬੰਟੀ, ਸੁਰਿੰਦਰ ਕੁਮਾਰ, ਗੁਰਦੀਪ ਸਿੰਘ ਤੇ ਪੁਰਾਤੱਤਵ ਵਿਭਾਗ ਦੇ ਮੁਲਾਜ਼ਮ ਮੌਜੂਦ ਸਨ। ਇਸ ਮੌਕੇ ’ਤੇ ਪੀਸੀਏ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਨੇ ਯੋਗਾਸਨ ਵੀ ਕੀਤੇ। ਇਸਤੋਂ ਇਲਾਵਾ ਸਥਾਨਕ ਗਾਂਧੀ ਮਾਰਕੀਟ ਵਿੱਚ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਕੈਂਪ ਲਗਾਇਆ ਗਿਆ। ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਜੋਤੀ ਜਗਾ ਕੇ ਕੈਂਪ ਦਾ ਉਦਘਾਟਨ ਕੀਤਾ ਅਤੇ ਆਪਣੇ ਸੰਬੋਧਨ ਵਿੱਚ ਯੋਗ ਨੂੰ ਰੋਜ਼ਾਨਾ ਆਪਣੀ ਜ਼ਿੰਦਗੀ ਦਾ ਹਿੱਸਾ ਬਨਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ’ਤੇ ਸਾਰੀਆਂ 11 ਯੂਨਿਟਾਂ, ਹੋਲਸੇਲ ਤੇ ਰਿਟੇਲ ਕੈਮਿਸਟਾਂ ਨੇ ਪਤੰਜਲੀ ਯੋਗ ਸਮਿਤੀ ਦੇ ਸਹਿਯੋਗ ਨਾਲ ਯੋਗਾਸਨ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਮਨਾਇਆ 11ਵਾਂ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ

0

Bathinda News: ਸੀ.ਐਮ. ਦੀ ਯੋਗਸ਼ਾਲਾ ਦੇ ਬੈਨਰ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ 11ਵਾਂ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬਠਿੰਡਾ ਸ਼ਹਿਰੀ ਸ ਜਗਰੂਪ ਸਿੰਘ ਗਿੱਲ ਨੇ ਸਾਡੀ ਰੋਜ਼ਾਨਾ ਵਿਅਸਤ ਅਤੇ ਤੇਜ਼ ਰਫਤਾਰ ਵਾਲੀ ਜ਼ਿੰਦਗੀ ‘ਚ ਸ਼ਰੀਰ ਨੂੰ ਮਾਨਸਿਕਤਾ ਪੱਖੋਂ ਮਜਬੂਤ, ਤੰਦਰੁਸਤ ਤੇ ਨਿਰੋਗ ਰੱਖਣ ਦੇ ਲਈ ਸੰਤੁਲਿਤ ਭੋਜਨ ਅਤੇ ਯੋਗ ਅਭਿਆਸ ਦਾ ਹੋਣਾ ਬਹੁਤ ਜ਼ਰੂਰੀ ਹੈ। ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ,ਚੇਅਰਮੈਨ ਜਤਿੰਦਰ ਸਿੰਘ ਭੱਲਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਬੱਲੀ ਬਲਜੀਤ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਹ ਵੀ ਪੜ੍ਹੋ ਬਠਿੰਡਾ ’ਚ ਵਪਾਰੀ ’ਤੇ ਗੋ+ਲੀ ਚਲਾਉਣ ਵਾਲੇ ਤਿੰਨ ਨੌਜਵਾਨ ਕਾਬੂ

ਜਗਰੂਪ ਸਿੰਘ ਗਿੱਲ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ 5 ਅਪ੍ਰੈਲ 2023 ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸੀ.ਐਮ. ਦੀ ਯੋਗਸ਼ਾਲਾ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਵਿੱਚ ਸ਼ੁਰੂ ਦੇ ਦਿਨਾਂ ਵਿੱਚ ਇਸ ਪ੍ਰੋਜੈਕਟ ਨੂੰ ਸਿਰਫ 4 ਸ਼ਹਿਰਾਂ ਵਿੱਚ ਰਸਮੀ ਤੌਰ ‘ਤੇ ਸ਼ੁਰੂ ਕੀਤਾ ਗਿਆ, ਪਰ ਹੁਣ ਸੀ.ਐਮ. ਦੀ ਯੋਗਸ਼ਾਲਾ ਪ੍ਰੋਜੈਕਟ ਪੂਰੇ ਪੰਜਾਬ ਦੇ ਜ਼ਿਲ੍ਹਾ ਹੈਡਕੁਆਰਟਰਾਂ ਤੋਂ ਪਿੰਡਾਂ ਤੱਕ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ, ਜਿਸ ਵਿੱਚ 2 ਲੱਖ ਤੋਂ ਵੱਧ ਲੋਕ ਰੋਜ਼ਾਨਾ ਯੋਗ ਦਾ ਲਾਭ ਲੈ ਰਹੇ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ‘ਚ 126 ਰੋਜਾਨਾਂ ਯੋਗਾਂ ਕਲਾਸਾਂ 22 ਯੋਗਾ ਟ੍ਰੇਨਰਾਂ ਦੁਆਰਾ ਚਲਾਈਆਂ ਜਾ ਰਹੀਆਂ ਹਨ, ਜੋ ਕਿ ਜ਼ਿਲ੍ਹਾ ਹੈਡਕੁਆਰਟਰ, ਸਮੂਹ ਬਲਾਕ ਤੇ ਪਿੰਡ ਪੱਧਰ ‘ਤੇ ਕਰਵਾਈਆਂ ਜਾ ਰਹੀਆਂ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਆਪਣੇ ਮੁਹੱਲੇ ਵਿੱਚ ਯੋਗ ਕਲਾਸ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਸੂਬਾ ਸਰਕਾਰ ਦੁਆਰਾ ਜਾਰੀ ਕੀਤੇ ਹੈਲਪ ਲਾਈਨ ਨੰਬਰ 76694-00500 ਜਾਂ ਵੈਬ-ਸਾਈਟ cmdiyogshala.punjab.gov.in ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ।

ਇਹ ਵੀ ਪੜ੍ਹੋ ਬਠਿੰਡਾ ’ਚ ਸਾਬਕਾ ਫ਼ੌਜੀ ਕੋਲੋਂ 15 ਲੱਖ ਦੀ ਲੁੱਟ ਦਾ ਮਾਮਲਾ ਸ਼ੱਕੀ!

ਯੋਗ ਕਲਾਸ ਲਈ 25 ਮੈਂਬਰਾਂ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਹੈ।ਇਸ ਤੋਂ ਪਹਿਲਾਂ ਜ਼ਿਲ੍ਹਾ ਕੁਆਰਡੀਨੇਟਰ ਸ ਲਵਪ੍ਰੀਤ ਸਿੰਘ ਅਤੇ ਟ੍ਰੇਨਰ ਹਰਸ਼ ਸ਼ਰਮਾ ਦੁਆਰਾ ਮੌਜੂਦ ਯੋਗ ਪ੍ਰੇਮੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਯੋਗ ਅਭਿਆਸ ਕਰਵਾਏ ਗਏ। ਇਸ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਗਗਨਦੀਪ ਸਿੰਘ, ਮੁੱਖ ਮੰਤਰੀ ਖੇਤਰੀ ਫੀਲਡ ਅਫਸਰ ਸ੍ਰੀ ਰਮਨਜੀਤ ਸਿੰਘ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫਸਰ ਡਾ ਬਲਦੇਵ ਰਾਜ, ਆਯੁਰਵੈਦਿਕ ਮੈਡੀਕਲ ਅਫਸਰ ਸਿਵਲ ਹਸਪਤਾਲ ਡਾ ਅਨੁਰਾਗ ਗਿਰਧਰ, ਕੌਂਸਲਰ ਸ੍ਰੀ ਸੁਖਦੀਪ ਸਿੰਘ ਢਿੱਲੋ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਈਵੈਂਟ ਇੰਚਾਰਜ ਸ੍ਰੀ ਬਿਕਰਮ ਲਵਲੀ, ਜਨਰਲ ਮੈਨੇਜਰ (ਜ਼ੋਨਲ ਹੈਡ ਚੰਡੀਗੜ੍ਹ) ਸ਼੍ਰੀ ਮਨੋਜ ਕੁਮਾਰ, ਰੀਜਨਲ ਹੈਡ ਬਠਿੰਡਾ ਸ਼੍ਰੀ ਲੀਲਾ ਰਾਮ ਗੁਜਰ ਤੋਂ ਇਲਾਵਾ ਲਗਭਗ 1600 ਯੋਗ ਪ੍ਰੇਮੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ’ਚ ਵਪਾਰੀ ’ਤੇ ਗੋ+ਲੀ ਚਲਾਉਣ ਵਾਲੇ ਤਿੰਨ ਨੌਜਵਾਨ ਕਾਬੂ

0

Bathinde News: ਬਠਿੰਡਾ ’ਚ 16 ਜੂਨ ਦੀ ਸਵੇਰ ਨੂੰ ਸਥਾਨਕ ਥਰਮਲ ਕਲੌਨੀ ਦੇ ਗੇਟ ਨੰਬਰ 2 ਉਪਰ ਸ਼ੈਰ ਕਰਨ ਆਏ ਇੱਕ ਵਪਾਰੀ ’ਤੇ ਗੋਲੀਆਂ ਚਲਾਉਣ ਵਾਲੇ ਮੁਲਜਮਾਂ ਨੂੰ ਬਠਿੰਡਾ ਪੁਲਿਸ ਨੇ ਕਾਬੂ ਕਰ ਲਿਆ ਹੈ। ਫ਼ੜੇ ਗਏ ਮੁਲਜਮਾਂ ਦੀ ਉਮਰ 19-20 ਸਾਲ ਦੇ ਵਿਚਕਾਰ ਹੈ, ਜਿਸਦੇ ਵਿਚੋਂ 2 ਗੁਰਦਾਸਪੁਰ ਅਤੇ 1 ਮੋਗਾ ਜ਼ਿਲ੍ਹੇ ਨਾਲ ਸਬੰਧਤ ਦਸਿਆ ਜਾ ਰਿਹਾ। ਇਹ ਵੀ ਪਤਾ ਚੱਲਿਆ ਹੈ ਕਿ ਪੁਲਿਸ ਨੇ ਇੰਨ੍ਹਾਂ ਕੋਲੋਂ ਵਾਰਦਾਤ ’ਚ ਵਰਤੇ ਗਏ ਦੋਨੋਂ ਪਿਸਤੌਲ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ

ਇਹ ਵੀ ਪੜ੍ਹੋ ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

ਪ੍ਰੰਤੂ ਇਸ ਘਟਨਾ ਦੇ ਪਿੱਛੇ ਕਾਰਨਾਂ ਦਾ ਹਾਲੇ ਤੱਕ ਖ਼ੁਲਾਸਾ ਨਹੀਂ ਕੀਤਾ ਜਾ ਰਿਹਾ। ਦਸਿਆ ਜਾ ਰਿਹਾ ਕਿ ਇਹ ਨੌਜਵਾਨ ਪੁਲਿਸ ਕੋਲ 2 ਦਿਨਾਂ ਦੇ ਰਿਮਾਂਡ ’ਤੇ ਚੱਲ ਰਹੇ ਹਨ। ਚਰਚਾ ਇਹ ਵੀ ਸੁਣਾਈ ਦੇ ਰਹੀ ਹੈ ਕਿ ਇਹ ਮਾਮਲਾ ਫ਼ਿਰੌਤੀ ਦਾ ਵੀ ਨਹੀਂ ਹੈ, ਜਿਸ ਕਾਰਨ ਇਹ ਘਟਨਾ ਫ਼ਿਲਮੀ ਕਹਾਣੀ ਦੀ ਤਰ੍ਹਾਂ ਮੋੜ ਲੈਂਦੀ ਜਾਪ ਰਹੀ ਹੈ। ਹਾਲਾਂਕਿ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਦੇ ਪਿੱਛੇ ਵਿਦੇਸ਼ੀ ਕੁਨੈਕਸ਼ਨ ਦਾ ਹੱਥ ਆ ਰਿਹਾ।

ਇਹ ਵੀ ਪੜ੍ਹੋ ਸ਼ੋਸਲ ਮੀਡੀਆ ’ਤੇ ਅਸਲੀਲ ਵੀਡੀਓ ਪਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ ਹੋਵੇਗੀ

ਜਿਕਰਯੋਗ ਹੈ ਕਿ ਲਲਿਤ ਛਾਬੜਾ ਨਾਂ ਦੇ ਇਸ ਨੌਜਵਾਨ ਵਪਾਰੀ ਉਪਰ ਘਟਨਾ ਵਾਲੇ ਦਿਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ ਤੇ ਇਸਦੇ ਦੋ ਗੋਲੀਆਂ ਵੀ ਲੱਗੀਆਂ ਸਨ, ਜਿਸ ਕ ਾਰਨ ਇਸਨੂੰ ਹਸਪਤਾਲ ਵਿਚ ਦਾਖ਼ਲ ਕਰਵਾਉਣਾ ਪਿਆ ਸੀ। ਕਿਹਾ ਜਾ ਰਿਹਾ ਕਿ ਪੁਲਿਸ ਜਲਦ ਹੀ ਇਸ ਕੇਸ ਵਿਚ ਵੱਡਾ ਖ਼ੁਲਾਸਾ ਕਰਨ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਨਲਾਈਨ ਜੂਏ ‘ਚ ਕਰੋੜਾਂ ਹਾਰਨ ਵਾਲੇ ਸਾਬਕਾ ਫੌਜੀ ਵੱਲੋਂ ਘੜੀ ਲੁੱਟ ਦੀ ਝੂਠੀ ਕਹਾਣੀ ਦਾ ਬਠਿੰਡਾ ਪੁਲਿਸ ਨੇ ਕੀਤਾ ਪਰਦਾਫਾਸ਼

0

Bathinda News: ਸ਼ਨੀਵਾਰ ਦੁਪਿਹਰ ਬਠਿੰਡਾ ਜ਼ਿਲ੍ਹੇ ਦੇ ਥਾਣਾ ਕੋਟਫੱਤਾ ਅਧੀਨ ਇੱਕ ਸਾਬਕਾ ਫੌਜੀ ਨਾਲ 15 ਲੱਖ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਬਠਿੰਡਾ ਪੁਲਿਸ ਨੇ 24 ਘੰਟਿਆਂ ਤੋਂ ਘੱਟ ਸਮੇਂ ਵਿੱਚ ਹੀ ਹੱਲ ਕਰ ਲਿਆ ਹੈ। ਇਸ ਲੁੱਟ ਦੀ ਝੂਠੀ ਕਹਾਣੀ ਘੜੀ ਗਈ ਅਤੇ ਇਸਦਾ ਮਾਸਟਰ ਮਾਇੰਡ ਵੀ ਸਾਬਕਾ ਫੌਜੀ ਹੀ ਨਿਕਲਿਆ। ਮਾਮਲੇ ਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੰਦਿਆਂ ਬਠਿੰਡਾ ਦਿਹਾਤੀ ਦੇ ਡੀਐਸਪੀ ਹਰਜੀਤ ਸਿੰਘ ਮਾਨ ਅਤੇ ਥਾਣਾ ਕੋਟਫੱਤਾ ਦੀ ਐਸਐਚਓ ਇੰਸਪੈਕਟਰ ਜਸਵਿੰਦਰ ਕੌਰ ਜੱਸੀ ਨੇ ਦੱਸਿਆ ਕਿ ਮੁਢਲੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਦਈ ਤੋਂ ਮੁਲਜਮ ਬਣੇ ਸਾਬਕਾ ਫੌਜੀ ਅਵਤਾਰ ਸਿੰਘ ਵਾਸੀ ਕੋਟਲੀ ਖੁਰਦ ਪਿਛਲੇ ਕੁਝ ਸਮੇਂ ਤੋਂ ਆਨਲਾਈਨ ਤਰੀਕੇ ਨਾਲ ਜੂਆ ਖੇਡ ਰਿਹਾ ਸੀ, ਜਿਸ ਦੇ ਵਿੱਚ ਉਹ ਕਰੀਬ 1 ਕਰੋੜ ਹਾਰ ਚੁੱਕਿਆ ਸੀ।

ਇਹ ਵੀ ਪੜ੍ਹੋ ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

ਉਹ ਲੰਘੀ 30 ਅਪ੍ਰੈਲ ਨੂੰ ਹੀ ਭਾਰਤੀ ਫੌਜ ਵਿੱਚੋਂ ਬਤੌਰ ਹੌਲਦਾਰ ਸੇਵਾ ਮੁਕਤ ਹੋਇਆ ਸੀ। ਪ੍ਰੰਤੂ ਸਾਲ 2021 ਤੋਂ ਉਸ ਨੂੰ ਆਨਲਾਈਨ ਗੇਮ ਦੀ ਅਜਿਹੀ ਲੱਤ ਲੱਗੀ ਕਿ ਉਹ ਆਪਣੀ ਤਨਖਾਹ ਦੇ ਨਾਲ ਨਾਲ ਫੌਜ ਚੋਂ ਮਿਲਣ ਵਾਲੀ ਪੈਨਸ਼ਨ ਦਾ ਕੁਝ ਹਿੱਸਾ ਵੀ ਇਸ ਵਿੱਚ ਹਾਰ ਗਿਆ। ਹੁਣ ਉਸ ਤੋਂ ਘਰ ਵਾਲੇ ਪੈਨਸ਼ਨ ਦਾ ਹਿਸਾਬ ਕਿਤਾਬ ਮੰਗ ਰਹੇ ਸਨ ਅਤੇ ਹੋਰ ਖਰਚੇ ਵੀ ਉਸਦੇ ਸਿਰ ਚੜੇ ਹੋਏ ਸਨ। ਜਿਸ ਦੇ ਚਲਦੇ ਉਸਨੇ ਪਰਿਵਾਰ ਦੀਆਂ ਝਿੜਕਾਂ ਤੋਂ ਬਚਣ ਦੇ ਲਈ ਝੂਠੀ ਕਹਾਣੀ ਘੜ ਲਈ। ਡੀਐਸਪੀ ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਤੋਂ ਬਾਅਦ ਪੁਲਿਸ ਨੂੰ ਪਹਿਲੀ ਨਜ਼ਰੇ ਹੀ ਇਹ ਮਾਮਲਾ ਸ਼ੱਕੀ ਲੱਗਿਆ ਸੀ। ਜਿਸ ਤੋਂ ਬਾਅਦ ਤਕਨੀਕੀ ਆਧਾਰ ਤੇ ਕੀਤੀ ਗਈ ਜਾਂਚ ਦੌਰਾਨ ਸਾਹਮਣੇ ਆਇਆ ਕਿ ਸਾਬਕਾ ਫੌਜੀ ਅਵਤਾਰ ਸਿੰਘ ਬਠਿੰਡਾ ਆਇਆ ਹੀ ਨਹੀਂ ਅਤੇ ਉਸਦੇ ਵੱਲੋਂ ਜਿਸ ਬੈਂਕ ਦੇ ਖਾਤੇ ਵਿੱਚੋਂ 15 ਲੱਖ ਰੁਪਏ ਕਢਵਾਉਣ ਦਾ ਦਾਅਵਾ ਕੀਤਾ ਜਾ ਰਿਹਾ ਸੀ। ਉਸ ਦੇ ਵਿੱਚੋਂ ਕੋਈ ਰਾਸ਼ੀ ਨਹੀਂ ਕਢਵਾਈ ਗਈ ਅਤੇ ਅਸਲ ‘ਚ ਉਸ ਖਾਤੇ ਵਿੱਚ ਸਿਰਫ ਤਿੰਨ ਰੁਪਏ ਹੀ ਸਨ।

ਇਹ ਵੀ ਪੜ੍ਹੋ ਬਠਿੰਡਾ ’ਚ ਵਪਾਰੀ ’ਤੇ ਗੋ+ਲੀ ਚਲਾਉਣ ਵਾਲੇ ਤਿੰਨ ਨੌਜਵਾਨ ਕਾਬੂ

ਉਨਾਂ ਦੱਸਿਆ ਕਿ ਜਦ ਅਵਤਾਰ ਸਿੰਘ ਕੋਲੋਂ ਸਖਤੀ ਨਾਲ ਪੁੱਛਗਿਛ ਕੀਤੀ ਗਈ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਲਿਆ ਜਿਸ ਤੋਂ ਬਾਅਦ ਉਸਦੇ ਬਿਆਨਾਂ ਤੇ ਦਰਜ ਮੁਕਦਮੇ ਨੂੰ ਚ ਲਗਾਈ ਧਾਰਾ ਨੂੰ ਖਾਰਜ ਕਰਦਿਆਂ ਉਹ ਉਸ ਉੱਪਰ ਝੂਠਾ ਮੁਕਦਮਾ ਦਰਜ ਕਰਾਉਣ ਦੇ ਦੋਸ਼ਾਂ ਹੇਠ ਧਾਰਾ 217 ਬੀਐਨਐਸ ਤਹਿਤ ਮੁਕਦਮਾ ਦਰਜ ਕਰਕੇ ਉਸਨੂੰ ਗਿਰਫਤਾਰ ਕਰ ਲਿਆ ਹੈ। ਦੱਸਣਾ ਬਣਦਾ ਹੈ ਕਿ ਬੀਤੇ ਕੱਲ ਪਿੰਡ ਕੋਟਲੀ ਖ਼ੁਰਦ ਦੇ ਸਾਬਕਾ ਫ਼ੌਜੀ ਅਵਤਾਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਜਦ ਉਹ ਆਈ.ਡੀ.ਐਫ.ਸੀ.ਬੈਕ ਬਠਿੰਡਾ ਵਿੱਚੋ 15 ਲੱਖ ਰੁਪਏ ਕਢਵਾ ਕੇ ਆਪਣੇ ਮੋਟਰਸਾਈਕਲ ’ਤੇ ਵਾਪਸ ਪਿੰਡ ਵੱਲ ਜਾ ਰਿਹਾ ਸੀ ਤਾ ਪਿੰਡ ਗਹਿਰੀ ਬਾਰਾ ਸਿੰਘ ਕੋਲ ਇੱਕ ਅਣਪਛਾਤੇ ਲੜਕੇ ਅਤੇ ਲੜਕੀ ਨੇ ਉਸਤੋ ਲਿਫਟ ਲਈ ਅਤੇ ਉਸ ਨੂੰ ਕੋਲਡ ਡਰਿੰਕ ਵਿੱਚ ਕੋਈ ਜਹਿਰੀਲੀ ਪਦਾਰਥ ਪਿਆ ਕੇ 15 ਲੱਖ ਰੁਪਏ ਪਿਸਤੌਲ ਦੀ ਨੋਕ ਤੇ ਖੋਹ ਕੇ ਲੈ ਗਏ। ਉਸਨੇ ਬੇਹੋਸ਼ੀ ਦਾ ਡਰਾਮਾ ਕਰਦਿਆਂ ਸਿਵਿਲ ਹਸਪਤਾਲ ਵਿੱਚ ਦਾਖਲ ਵੀ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

0

🛑ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਖੇਤੀਬਾੜੀ ਮੰਤਰੀ ਵੱਲੋਂ ਸਖ਼ਤ ਚੇਤਾਵਨੀ
Moga News:ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤੇ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਾਹੋਕੇ ਵਿੱਚ ਇੱਕ ਗੋਦਾਮ ਸੀਲ ਕੀਤਾ ਗਿਆ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੋਟਕਪੂਰਾ ਦੇ ਪਿਊਸ਼ ਗੋਇਲ ਦੁਆਰਾ ਚਲਾਏ ਜਾ ਰਹੇ ਇਸ ਗੋਦਾਮ ਵਿੱਚੋਂ ਖਾਦ ਅਤੇ ਕੀਟਨਾਸ਼ਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕਰਨ ਬਾਰੇ ਪਤਾ ਲੱਗਿਆ, ਜਿਸ ਉਪਰੰਤ ਉਥੇ ਪਏ ਸਟਾਕ ਨੂੰ ਜ਼ਬਤ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ 

ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀਆਂ ਗਈਆਂ ਵਸਤਾਂ ਵਿੱਚ ਜ਼ਿੰਕ ਸਲਫੇਟ ਦੇ ਪੈਕੇਟ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ‘ਤੇ ਮੈਨੂਫੈਕਚਰਿੰਗ ਤਰੀਕ ਅਤੇ ਬੈਚ ਨੰਬਰ ਨਹੀਂ ਸਨ, ਜੋ ਇਨ੍ਹਾਂ ਉਤਪਾਦਾਂ ਦੇ ਨਕਲੀ ਹੋਣ ਦਾ ਸ਼ੱਕ ਪੈਦਾ ਕਰਦਾ ਹੈ।ਸ. ਖੁੱਡੀਆਂ ਨੇ ਦੱਸਿਆ ਕਿ ਜਾਇੰਟ ਡਾਇਰੈਕਟਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਉੱਡਣ ਦਸਤੇ ਨੇ ਖਾਦ ਦੇ ਤਿੰਨ ਨਮੂਨੇ ਅਤੇ ਕੀਟਨਾਸ਼ਕਾਂ ਦੇ ਦੋ ਨਮੂਨੇ ਲਏ ਹਨ ਅਤੇ ਖਾਦ (ਕੰਟਰੋਲ) ਆਰਡਰ, 1985, ਕੀਟਨਾਸ਼ਕ ਐਕਟ, 1968, ਕੀਟਨਾਸ਼ਕ ਰੂਲ 1971, ਜ਼ਰੂਰੀ ਵਸਤਾਂ ਐਕਟ, 1955 ਅਤੇ ਭਾਰਤੀ ਨਿਆਂ ਸੰਹਿਤਾ, 2023 ਤਹਿਤ ਮੋਗਾ ਦੇ ਥਾਣਾ ਸਮਾਲਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਉਨ੍ਹਾਂ ਨੇ ਕਿਸਾਨਾਂ ਨਾਲ ਧੋਖਾਧੜੀ ਅਤੇ ਸ਼ੋਸ਼ਣ ਕਰਨ ਵਾਲਿਆਂ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ‘ਤੇ ਜ਼ੋਰ ਦਿੰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਘਟੀਆ ਮਿਆਰ ਵਾਲੇ ਅਤੇ ਗੈਰ-ਕਾਨੂੰਨੀ ਉਤਪਾਦਾਂ ਤੋਂ ਬਚਣ ਲਈ ਸਿਰਫ਼ ਅਧਿਕਾਰਤ ਡੀਲਰਾਂ ਤੋਂ ਹੀ ਖੇਤੀਬਾੜੀ ਵਸਤਾਂ ਖਰੀਦਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਜਵਾਬਦੇਹੀ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਹਰ ਖਰੀਦ ਦਾ ਢੁਕਵਾਂ ਬਿੱਲ ਲੈਣ ਲਈ ਕਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਬਾਬਾ ਦੀਪ ਸਿੰਘ ਨਗਰ ਡਿਸਪੋਜ਼ਲ ਦਾ ਕੀਤਾ ਦੌਰਾ

0

ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸਮੱਸਿਆ ਦੇ ਹੱਲ ਲਈ ਦਿੱਤੇ ਢੁਕਵੇਂ ਦਿਸ਼ਾ-ਨਿਰਦੇਸ਼
Bathinda News:ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਵਾਰਡ ਨੰਬਰ 18 ਦੇ ਕੌਂਸਲਰ ਵਿਕ੍ਰਮ ਕ੍ਰਾਂਤੀ, ਅਸ਼ਵਨੀ ਬੰਟੀ, ਸੀਵਰੇਜ ਬੋਰਡ ਦੇ ਐਸਡੀਓ ਸੁਰਿੰਦਰ ਸਿੰਘ ਅਤੇ ਜੇਈ ਕੁਲਦੀਪ ਸਿੰਘ ਦੇ ਨਾਲ ਬਾਬਾ ਦੀਪ ਸਿੰਘ ਨਗਰ ਡਿਸਪੋਜ਼ਲ ਦਾ ਦੌਰਾ ਕੀਤਾ ਅਤੇ ਉਕਤ ਡਿਸਪੋਜ਼ਲ ‘ਤੇ ਆ ਰਹੀ ਸਮੱਸਿਆ ਦੇ ਹੱਲ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਕੌਂਸਲਰ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਲਗਭਗ ਇੱਕ ਕਿਲੋਮੀਟਰ ਪੈਦਲ ਚੱਲ ਕੇ ਮੇਨ ਰਾਈਜਿੰਗ ਦੀ ਸਮੱਸਿਆ ਦਾ ਜਾਇਜ਼ਾ ਲਿਆ। ਉਕਤ ਸਮੱਸਿਆ ਦੇ ਹੱਲ ਲਈ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਮੇਨ ਰਾਈਜਿੰਗ ਦੀ ਜਾਂਚ ਕੀਤੀ ਜਾਵੇ ਅਤੇ ਜਿਸ ਪਾਈਪ ਦੀ ਮੁਰੰਮਤ ਕਰਨ ਦੀ ਲੋੜ ਹੈ, ਉਸ ਦੀ ਮੁਰੰਮਤ ਕੀਤੀ ਜਾਵੇ ਤੇ ਜਿੱਥੇ ਨਵੀਆਂ ਪਾਈਪਾਂ ਵਿਛਾਈਆਂ ਜਾਣੀਆਂ ਹਨ, ਉੱਥੇ ਜਲਦੀ ਹੀ ਨਵੀਆਂ ਪਾਈਪਾਂ ਵਿਛਾਈਆਂ ਜਾਣ, ਤਾਂ ਜੋ ਉਕਤ ਇਲਾਕੇ ਦੇ ਵਸਨੀਕਾਂ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਇਸ ਵੱਡੀ ਸਮੱਸਿਆ ਤੋਂ ਛੁਟਕਾਰਾ ਮਿਲ ਸਕੇ।

ਇਹ ਵੀ ਪੜ੍ਹੋ ਰੋਜ਼ ਗਾਰਡਨ ਬਠਿੰਡਾ’ਚ ਮਿਲਿਆ ਭਾਰੀ ਮਾਤਰਾ ਵਿੱਚ ਡੇਂਗੂ ਦਾ ਲਾਰਵਾ ਅਤੇ ਪਿਉਪਾ

ਇਸ ਦੌਰਾਨ ਕੌਂਸਲਰ ਵਿਕ੍ਰਮ ਕ੍ਰਾਂਤੀ ਨੇ ਕਿਹਾ ਕਿ ਕੌਂਸਲਰ ਬਣਨ ਤੋਂ ਬਾਅਦ ਉਹ ਲਗਭਗ ਚਾਰ ਸਾਲਾਂ ਤੋਂ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਵਿੱਚ ਇਸ ਸਮੱਸਿਆ ਦੇ ਹੱਲ ਲਈ ਆਵਾਜ਼ ਬੁਲੰਦ ਕਰ ਰਹੇ ਹਨ, ਪਰ ਇਸ ਸਮੱਸਿਆ ਦਾ ਢੁਕਵਾਂ ਹੱਲ ਲੱਭਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਹੁਣ ਉਨ੍ਹਾਂ ਨੂੰ ਪਦਮਜੀਤ ਸਿੰਘ ਮਹਿਤਾ ਵਰਗੇ ਨੌਜਵਾਨ ਮੇਅਰ ਮਿਲੇ ਹਨ, ਜਿਨ੍ਹਾਂ ਨੇ ਸਾਰੇ ਬਠਿੰਡਾ ਵਾਸੀਆਂ ਨੂੰ ਮੁਸੀਬਤਾਂ ਤੋਂ ਮੁਕਤ ਕਰਨ ਲਈ ਜੰਗੀ ਪੱਧਰ ‘ਤੇ ਮੁਹਿੰਮ ਚਲਾਈ ਹੈ। ਇਸ ਦੌਰਾਨ ਸੀਵਰੇਜ ਬੋਰਡ ਦੇ ਐਸ.ਡੀ.ਓ. ਸੁਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਵਿੱਚ ਮੇਨ ਰਾਈਜ਼ਿੰਗ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਜਿੱਥੇ ਵੀ ਨਵੀਆਂ ਪਾਈਪਾਂ ਦੀ ਲੋੜ ਹੋਵੇਗੀ, ਉੱਥੇ ਨਵੀਆਂ ਪਾਈਪ ਵਿਛਾਈਆਂ ਜਾਣਗੀਆਂ ਅਤੇ ਜਿੱਥੇ ਵੀ ਪਾਈਪਾਂ ਦੀ ਮੁਰੰਮਤ ਕਰਨ ਦੀ ਲੋੜ ਹੋਵੇਗੀ, ਉੱਥੇ ਪਾਈਪਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਸਮੱਸਿਆ ਅਗਲੇ ਕੁਝ ਮਹੀਨਿਆਂ ਵਿੱਚ ਹੱਲ ਹੋ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

ਨਿਊਜ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 9464276483 ’ਤੇ ਸੰਪਰਕ ਕਰੋਂ।

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਬੁਨਿਆਦੀ ਢਾਂਚੇ ਦਾ ਅਧਿਐਨ ਕਰਨ ਲਈ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

0

Chandigarh News:ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਬੁਨਿਆਦੀ ਢਾਂਚੇ ਦਾ ਅਧਿਐਨ ਕਰਨ ਲਈ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਅੱਜ ਇੱਥੇ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈਲਪਮੈਂਟ ਬੋਰਡ (ਪੀ.ਆਰ.ਬੀ.ਡੀ.ਬੀ.) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਹਨਾਂ ਕਿਹਾ ਕਿ ਇਹਨਾਂ ਅਧਿਕਾਰੀਆਂ ਨੂੰ ਟਿਕਾਊ ਕਿਸਮ ਦੀਆਂ ਸੜਕਾਂ ਦੇ ਨਿਰਮਾਣ ਅਤੇ ਰੱਖ ਰਖਾਵ ਸਬੰਧੀ ਵਿੱਦਿਅਕ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕੀਤਾ ਜਾਵੇ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਵਿਦੇਸ਼ੀ ਮੁਲਕਾਂ ਵਿੱਚ ਭੇਜਿਆ ਜਾਵੇ ਜੋ ਕਿ ਸੜਕ ਨਿਰਮਾਣ, ਰੱਖ-ਰਖਾਵ ਅਤੇ ਸੜਕ ਸੁਰੱਖਿਆ ਦੇ ਮਾਮਲੇ ਵਿੱਚ ਮੋਹਰੀ ਹਨ।

ਇਹ ਵੀ ਪੜ੍ਹੋ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ

ਮੀਟਿੰਗ ਦੌਰਾਨ ਉਨ੍ਹਾਂ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 30.06.2025 ਤੱਕ ਰਾਜ ਮਾਰਗਾਂ ਤੋਂ ਪਟਰੋਲ ਪੰਪਾਂ ਅਤੇ ਹੋਰ ਵਪਾਰਿਕ ਅਦਾਰਿਆਂ ਨੂੰ ਪਹੁੰਚ ਮਾਰਗ ਦੀ ਸੇਵਾ ਲਈ ਬਣਦੀ ਸਰਕਾਰੀ ਫੀਸਾਂ ਦੀ ਪ੍ਰਾਪਤੀ ਬਾਰੇ ਰਿਪੋਰਟ ਪੇਸ਼ ਕਰਨ ਦੇ ਵੀ ਹੁਕਮ ਦਿੱਤੇ।ਇਸ ਦੌਰਾਨ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਤੇ ਪਛਾਣੇ ਗਏ ਬਲੈਕ ਸਪੋਟਸ ਨੂੰ ਦਰੁੱਸਤ ਕਰਨ ਲਈ ਕਾਰਜ ਵਿੱਚ ਤੇਜੀ ਲਿਆਂਦੀ ਜਾਵੇ ਤੇ ਇਸ ਸਬੰਧੀ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਨਾਲ ਵੀ ਤਾਲਮੇਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਿਹਤਰੀਨ ਸੜਕੀ ਨੈਟਵਰਕ ਸਥਾਪਤ ਕਰਨ ਲਈ ਲਈ ਲਗਾਤਾਰ ਯਤਨਸ਼ੀਲ ਹੈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

ਨਿਊਜ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 9464276483 ’ਤੇ ਸੰਪਰਕ ਕਰੋਂ।

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ

0

Chandigarh News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6175 ਕਰੋੜ ਰੁਪਏ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ। ਇਸ ਵਿੱਚੋਂ 1539 ਕਰੋੜ ਰੁਪਏ ਦੀ ਰਕਮ 34.40 ਲੱਖ ਲਾਭਪਾਤਰੀਆਂ ਨੂੰ ਮਈ 2025 ਤੱਕ ਨਿਯਮਤ ਪੈਨਸ਼ਨ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ।
“ਸਾਡੇ ਬਜ਼ੁਰਗ ਸਾਡਾ ਮਾਣ” ਸਰਵੇ ਜਲਦ ਪੂਰਾ ਕਰਨ ਦੇ ਹੁਕਮ
ਕਿਸਾਨ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਤੇ ਖੇਤਰੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਇਹਨਾਂ ਸਕੀਮਾਂ ਦੀ ਨਿਗਰਾਨੀ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਦੀ ਪਹੁੰਚ ਬਿਨਾਂ ਦੇਰੀ ਯਕੀਨੀ ਬਣਾਉਣ ਸੰਬੰਧੀ ਹੁਕਮ ਜਾਰੀ ਕੀਤੇ।ਡਾ ਬਲਜੀਤ ਕੌਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਰਵੇ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਹਰ ਹੱਕਦਾਰ ਬਜ਼ੁਰਗ ਤੱਕ ਪੈਨਸ਼ਨ ਪਹੁੰਚੇ। ਉਨ੍ਹਾਂ ਆਗਾਹ ਕੀਤਾ ਕਿ ਸਰਵੇ ਦੌਰਾਨ ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਈ ਰਕਮ ਦੀ ਰਿਕਵਰੀ ਕਰਕੇ ਹੋਰ ਲੋੜਵੰਦਾਂ ਨੂੰ ਲਾਭ ਦਿੱਤਾ ਜਾਵੇ।

ਇਹ ਵੀ ਪੜ੍ਹੋ OLX ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

ਨਵੀਆਂ ਪੈਨਸ਼ਨ ਅਰਜੀਆਂ ‘ਚ ਤੇਜ਼ੀ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਹੁਣ ਤਕ 43,644 ਨਵੀਆਂ ਪੈਨਸ਼ਨ ਅਰਜੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਕਾਰਵਾਈ ਪੂਰੀ ਪਾਰਦਰਸ਼ਤਾ ਅਤੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ।
ਸਕੀਮਾਂ ਦੀ ਜ਼ਮੀਨੀ ਪੱਧਰ ‘ਤੇ ਨਿਗਰਾਨੀ ਅਤੇ ਜਾਗਰੂਕਤਾ ਮੁਹਿੰਮਾਂ ਦੀ ਹਦਾਇਤ
ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਦੀ ਪਹੁੰਚ ਦੀ ਨਿਗਰਾਨੀ ਜ਼ਮੀਨੀ ਪੱਧਰ ’ਤੇ ਹੋਣੀ ਚਾਹੀਦੀ ਹੈ। ਲੋਕਾਂ ਤੱਕ ਸਕੀਮਾਂ ਦੀ ਜਾਣਕਾਰੀ ਪਹੁੰਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ।ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਆਈ.ਏ.ਐਸ, ਅਤੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਆਈ.ਏ.ਐਸ ਸਮੇਤ ਮੁੱਖ ਦਫਤਰ ਅਤੇ ਜ਼ਿਲ੍ਹਾ ਦਫਤਰ ਦੇ ਹੋਰ ਉੱਚ ਅਧਿਕਾਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

ਨਿਊਜ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 9464276483 ’ਤੇ ਸੰਪਰਕ ਕਰੋਂ।

Our Visitor

1911894