Sunday, May 24, 2026
Home Blog Page 653

ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

Ferozepur News:ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹਈਆ ਕਰਵਾਉਣ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਡਾ. ਰਵਜੋਤ ਸਿੰਘ ਨੇ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਾਰੇਸ਼ ਕਟਾਰੀਆ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁਕੰਮਲ ਹੋਣ ਵਾਲੇ ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 15 ਮਹੀਨਿਆਂ ਵਿੱਚ ਤਿਆਰ ਹੋ ਜਾਵੇਗਾ ਅਤੇ ਇਸ ਦੇ ਨਾਲ ਮੁੱਦਕੀ ਦੇ 2400 ਘਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਹੋਵੇਗਾ।

ਇਹ ਵੀ ਪੜ੍ਹੋ OLX ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

ਕੈਬਨਿਟ ਮੰਤਰੀ ਡਾ. ਰਵਜੋਤ ਨੇ ਦੱਸਿਆ ਕਿ ਨੇ ਦੱਸਿਆ ਕਿ ਅੰਮ੍ਰਿਤ ਯੋਜਨਾ ਅਧੀਨ ਬਣਨ ਵਾਲੇ ਇਸ ਪ੍ਰੋਜੈਕਟ ਅਧੀਨ ਹਰ ਘਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 33.69 ਕਿਲੋਮੀਟਰ ਲੰਬਾਈ ਵਿੱਚ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਈਆਂ ਜਾਣਗੀਆਂ, ਘਰਾਂ ਵਿੱਚ ਪਾਣੀ ਦੇ ਕੁਨੈਕਸ਼ਨ ਕੀਤੇ ਜਾਣਗੇ ਅਤੇ ਪਾਣੀ ਦੀ ਉੱਚੀ ਟੈੱਕੀ ਬਣਾਈ ਜਾਵੇਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਹਰ ਪੱਖੋਂ ਵਿਕਾਸ ਕੀਤਾ ਜਾ ਰਿਹਾ ਹੈ। ਮੁੱਦਕੀ ਵਾਸੀਆਂ ਦੀ ਮੰਗ ਤੇ ਕੈਬਨਿਟ ਮੰਤਰੀ ਨੇ ਭਰੋਸਾ ਦਵਾਇਆ ਕਿ ਮੁੱਦਕੀ ਵਿਖੇ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ ਅਤੇ ਮੁੱਦਕੀ ਦੇ ਵਿਕਾਸ ਦੀ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਮੁਦਕੀ ਵਿੱਚ ਇਤਿਹਾਸਿਕ ਵਿਕਾਸ ਕਾਰਜ ਹੋ ਰਹੇ ਹਨ। ਹਲਕੇ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ ਉਹ ਹਮੇਸ਼ਾ ਹੀ ਯਤਨਸ਼ੀਲ ਹਨ। ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਸਾਫ਼ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਇਸ ਪ੍ਰੋਜੈਕਟ ਤੋਂ ਪਹਿਲਾਂ ਵੀ ਮੁੱਦਕੀ ਵਿੱਚ ਕਰੀਬ 22 ਕਰੋੜ ਰੁਪਏ ਦੇ ਸੀਵਰੇਜ ਪਾਉਣ ਦਾ ਪ੍ਰੋਜੈਕਟ ਚੱਲ ਰਿਹਾ ਹੈ ਜੋ ਕਰੀਬ 75% ਮੁਕੰਮਲ ਹੋ ਚੁੱਕਾ ਹੈ।

ਇਹ ਵੀ ਪੜ੍ਹੋ ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

ਸੀਵਰੇਜ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ ਮੁੱਦਕੀ ਵਾਸੀਆਂ ਨੂੰ ਗਲੀਆਂ ਨਾਲੀਆਂ ਅਤੇ ਗੰਦੇ ਪਾਣੀ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਾਰਿਆਂ ਦੇ ਸਹਿਯੋਗ ਨਾਲ ਹੀ ਮਿਲ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕੀ ਸਾਰੇ ਮੁੱਦਕੀ ਵਾਸੀ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਅਤੇ ਮੁੱਦਕੀ ਨੂੰ ਵਿਕਾਸ ਦੇ ਰਾਹਾਂ ਦੇ ਲਿਆਉਣ। ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਦੇ ਵਿਧਾਇਕ ਦਹੀਯਾ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਸਾਰਿਆ ਨੂੰ ਜੀ ਆਇਆ ਆਖਿਆ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ।ਇਸ ਮੌਕੇ ਐੱਸ.ਐੱਸ.ਪੀ. ਸ. ਭੁਪਿੰਦਰ ਸਿੰਘ ਸਿੱਧੂ, ਐੱਸ.ਡੀ.ਐੱਮ. ਗੁਰਮੀਤ ਸਿੰਘ, ਐਕਸੀਅਨ ਵਾਟਰ ਸਿਪਲਾਈ ਅਤੇ ਸੀਵਰੇਜ ਬੋਰਡ ਸੁਪਿੰਦਰ ਸਿੰਘ, ਪ੍ਰਧਾਨ ਨਗਰ ਪੰਚਾਇਤ ਮੁੱਦਕੀ ਸ੍ਰੀਮਤੀ ਗੁਰਜੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਵਾਲਾ, ਸਲਾਹਕਾਰ ਕਮੇਟੀ ਦੇ ਮੈਂਬਰ ਡਾਕਟਰ ਕੁਲਦੀਪ ਸਿੰਘ ਨਾਗੀ, ਐਮਸੀ ਰੋਸ਼ਨ ਲਾਲ ਮਨਚੰਦਾ ਪ੍ਰਿੰਸ ਗੁਪਤਾ ਕੁਲਦੀਪ ਸਿੰਘ ਖੋਸਾ, ਗੁਰਪ੍ਰੀਤ ਸਿੰਘ ਬਰਾੜ ਬਲਾਕ ਪ੍ਰਧਾਨ ਜਗਤਾਰ ਸਿੰਘ, ਮੁਲਾਜ਼ਮ ਵਿੰਗ ਦੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਸਰਪੰਚ ਗੁਰਨਾਮ ਸਿੰਘ ਚੰਦੜ ਵੱਖ-ਵੱਖ ਵਾਰਡਾਂ ਦੇ ਐਮ.ਸੀ. ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਮੁੱਦਕੀ ਵਾਸੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

ਨਿਊਜ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 9464276483 ’ਤੇ ਸੰਪਰਕ ਕਰੋਂ।

OLX ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

0

ਪੀੜਤਾਂ ਨੂੰ ਧੋਖਾ ਦੇਣ ਲਈ ਓਐਲਐਕਸ ’ਤੇ ਫਰਜ਼ੀ ਜਾਇਦਾਦ ਇਸ਼ਤਿਹਾਰ ਪੋਸਟ ਕਰਦਾ ਸੀ ਗ੍ਰਿਫਤਾਰ ਕੀਤਾ ਦੋਸ਼ੀ : ਏਡੀਜੀਪੀ ਵੀ. ਨੀਰਜਾ
SAS Nagra News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਾਈਬਰ ਅਪਰਾਧ ਵਿਰੁੱਧ ਅਹਿਮ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਰਾਜ ਸਾਈਬਰ ਅਪਰਾਧ ਪੁਲਿਸ ਸਟੇਸ਼ਨ ਨੇ ਓਐਲਐਕਸ ਰੈਂਟਲ ਫਰਾਡ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ , ਜਿਸਦੀ ਪਛਾਣ ਮੋਹਾਲੀ ਦੇ ਖਰੜ ਵਿੱਚ ਰਹਿਣ ਵਾਲੇ ਪਰਮਜੀਤ ਸਿੰਘ ਵਜੋਂ ਹੋਈ ਹੈ, ਨੂੰ ਇੰਸਪੈਕਟਰ ਦਲਜੀਤ ਸਿੰਘ ਨੇ, ਭਾਰਤੀ ਗ੍ਰਹਿ ਮੰਤਰਾਲੇ ਦੇ ਸਾਈਬਰ ਅਪਰਾਧ ਤਾਲਮੇਲ ਕੇਂਦਰ (ਆਈ4ਸੀ) ਦੇ ਪ੍ਰਤੀਬਿੰਬ ਪੋਰਟਲ ’ਤੇ ਰਿਪੋਰਟ ਕੀਤੇ ਗਏ ਸਾਈਬਰ ਧੋਖਾਧੜੀ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਓਐਲਐਕਸ ’ਤੇ ਜਾਅਲੀ ਕਿਰਾਇਆ ਇਸ਼ਤਿਹਾਰਾਂ ਰਾਹੀਂ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਆਦਿ ਰਾਜਾਂ ਨਾਲ ਸਬੰਧਤ ਘੱਟੋ-ਘੱਟ 23 ਪੀੜਤਾਂ ਨਾਲ ਲਗਭਗ 5 ਲੱਖ ਰੁਪਏ ਦੀ ਠੱਗੀ ਮਾਰੀ ਹੈ।

ਇਹ ਵੀ ਪੜ੍ਹੋ ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

ਮੁਲਜ਼ਮ ਵਿਅਕਤੀ ਵੱਲੋਂ ਠੱਗੀ ਲਈ ਅਪਣਾਏ ਗਏ ਢੰਗ-ਤਰੀਕੇ ਬਾਰੇ ਦੱਸਦਿਆਂ , ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਅਪਰਾਧ ਵੀ. ਨੀਰਜਾ ਨੇ ਕਿਹਾ ਕਿ ਮੁਲਜ਼ਮ ਪਰਮਜੀਤ ਸਿੰਘ ਧੋਖਾਧੜੀ ਕਰਨ ਲਈ ਓਐਲਐਕਸ ’ਤੇ ਫਰਜ਼ੀ ਜਾਇਦਾਦ ਇਸ਼ਤਿਹਾਰ ਪੋਸਟ ਕਰਦਾ ਸੀ, ਪੀੜਤਾਂ ਨੂੰ ਆਕਰਸ਼ਕ ਤੇ ਵੱਡੇ ਮੁਨਾਫ਼ਿਆਂ ਦਾ ਲਾਲਚ ਦਿੰਦਾ ਸੀ।ਏਡੀਜੀਪੀ ਨੇ ਕਿਹਾ ,‘‘ ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਲਈ ਉਹ (ਦੋਸ਼ੀ), ਜਾਇਦਾਦ ਦੇ ਜਾਅਲੀ ਦਸਤਾਵੇਜ਼ ਅਤੇ ਤਸਵੀਰਾਂ ਸਾਂਝੀਆਂ ਕਰਦਾ ਸੀ। ਜਦੋਂ ਪੀੜਤ ਉਸਦੇ ਝਾਂਸੇ ਵਿੱਚ ਆ ਕੇ ਜਾਇਦਾਦ ਕਿਰਾਏ ’ਤੇ ਲੈਣ ਲਈ ਸਹਿਮਤ ਹੋ ਜਾਂਦੇ ਤਾਂ ਮੁਲਜ਼ਮ ਉਨ੍ਹਾਂ ਨੂੰ ਯੂਪੀਆਈ ਜਾਂ ਬੈਂਕ ਟਰਾਂਸਫਰ ਰਾਹੀਂ ਪੇਸ਼ਗੀ ਕਿਰਾਇਆ, ਸੈਕਿਉਰਿਟੀ ਦੀ ਰਕਮ, ਜਾਂ ਰਜਿਸਟਰੇਸ਼ਨ ਫੀਸ ਵਜੋਂ ਪੈਸੇ ਟਰਾਂਸਫਰ ਕਰਨ ਲਈ ਰਾਜ਼ੀ ਕਰ ਲੈਂਦਾ ,’’। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਭੁਗਤਾਨ ਹੋ ਜਾਂਦਾ ਤਾਂ ਦੋਸ਼ੀ ਉਨ੍ਹਾਂ ਨਾਲ ਰਾਬਤਾ ਬੰਦ ਕਰ ਦਿੰਦਾ ਸੀ।ਏਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਰਮਜੀਤ , ਗਾਹਕਾਂ ਤੋਂ ਆਪਣੇ ਵੱਖ-ਵੱਖ ਬੈਂਕ ਖਾਤਿਆਂ – ਐਕਸਿਸ ਬੈਂਕ, ਸੈਂਟਰਲ ਬੈਂਕ ਆਫ਼ ਇੰਡੀਆ, ਯੈੱਸ ਬੈਂਕ ਅਤੇ ਐਚਡੀਐਫਸੀ ਬੈਂਕ – ਵਿੱਚ ਯੂਪੀਆਈ ਅਤੇ ਭੁਗਤਾਨ ਦੇ ਹੋਰ ਔਨਲਾਈਨ ਤਰੀਕਿਆਂ ਰਾਹੀਂ ਪੈਸੇ ਟਰਾਂਸਫਰ ਕਰਾਉਂਦਾ ਸੀ।

ਇਹ ਵੀ ਪੜ੍ਹੋ ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਇਸ ਸਬੰਧੀ ਹੋਰ ਵੇਰਵਿਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਪੰਜਾਬ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿਖੇ ਬੀਐਨਐਸ ਦੀ ਧਾਰਾ 316(2) ਅਤੇ 318(4) ਅਤੇ ਆਈਟੀ ਐਕਟ ਦੀ ਧਾਰਾ 66ਡੀ ਅਧੀਨ ਐਫਆਈਆਰ ਨੰਬਰ 07 ਮਿਤੀ 10.06.2025 ਨੂੰ ਕੇਸ ਦਰਜ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਏਡੀਜੀਪੀ ਸਾਈਬਰ ਕ੍ਰਾਈਮ ਵੀ ਨੀਰਜਾ ਨੇ ਜਨਤਾ ਨੂੰ ਓਐਲਐਕਸ ਪਲੇਟਫਾਰਮ ’ਤੇ ਉਪਲਬਧ ਇਸ਼ਤਿਹਾਰਾਂ ਤੋਂ ਸਾਵਧਾਨ ਰਹਿਣ ਅਤੇ ਕੋਈ ਵੀ ਪੇਸ਼ਗੀ ਭੁਗਤਾਨ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ। ਕੋਈ ਵੀ ਸੌਦਾ ਕਰਨ ਤੋਂ ਪਹਿਲਾਂ ਇਸ਼ਤਿਹਾਰ ਦੀ ਪੁਸ਼ਟੀ ਕਰਨਾ ਮਹੱਤਵਪੂਰਨ ਤੇ ਅਤਿ ਜ਼ੁਰੂਰੀ ਹੈ। ਧੋਖਾਧੜੀ ਦੀ ਸਥਿਤੀ ਵਿੱਚ, ਪੀੜਤ ਨੂੰ ਸਾਈਬਰ ਧੋਖਾਧੜੀ ਦੀ ਰਿਪੋਰਟ ਕਰਨ ਲਈ ਤੁਰੰਤ ਹੈਲਪਲਾਈਨ 1930 ’ਤੇ ਕਾਲ ਕਰਨੀ ਚਾਹੀਦੀ ਹੈ ਜਾਂ cybercrime.gov.in ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਸਾਈਬਰ ਧੋਖਾਧੜੀ ਨਾਲ ਸਬੰਧਤ ਹੋਰ ਜਾਣਕਾਰੀ ਲਈ, cybercrime.punjabpolice.gov.in ’ਤੇ ’ਸਾਇਬਰ ਮਿੱਤਰ’ ਚੈਟਬੋਟ ਦੀ ਵਰਤੋਂ ਕੀਤੀ ਜਾ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

ਨਿਊਜ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 9464276483 ’ਤੇ ਸੰਪਰਕ ਕਰੋਂ।

ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

35 ਕਰੋੜ ਦੀ ਲਾਗਤ ਨਾਲ 2 ਸਾਲ ‘ਚ ਮੁਕੰਮਲ ਹੋਵੇਗੀ ਇਮਾਰਤ
SAS Nagar News:ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ, ਇਸ ਸਬੰਧੀ ਸਮੁੱਚੀਆਂ ਪ੍ਰਵਾਨਗੀਆਂ ਮਗਰੋਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨੀਂਹ ਪੱਥਰ ਰੱਖਿਆ। ਇਸ ਉਸਾਰੇ ਜਾ ਰਹੇ ਨਵੇਂ ਮੁੱਖ ਦਫਤਰ ਦੀ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਨਿਰਮਾਣ ਪ੍ਰਕਿਰਿਆ ਸ਼ੁਰੂਆਤ ਹੋ ਗਈ ਹੈ।ਜੇਲ੍ਹ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜੇਲ੍ਹ ਵਿਭਾਗ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੀਆਂ ਸਮੁੱਚੀਆਂ ਜੇਲ੍ਹਾਂ ਨੂੰ ਅਤੀ ਆਧੁਨਿਕ ਉਪਕਰਨਾਂ ਅਤੇ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਉੱਥੇ ਹੀ ਜੇਲ੍ਹ ਵਿਭਾਗ ਦੇ ਵੱਖਰੇ ਮੁੱਖ ਦਫ਼ਤਰ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜੇਲ੍ਹ ਵਿਭਾਗ ਅਤੀ ਆਧੁਨਿਕ ਅਤੇ ਪ੍ਰਸ਼ਾਸਨਿਕ ਸਚੱਜੇਪਣ ਵੱਲ ਕਦਮ ਪੁੱਟ ਰਿਹਾ ਹੈ।ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਨਵਾਂ ਉਸਾਰਿਆ ਜਾ ਰਿਹਾ ਜੇਲ੍ਹ ਭਵਨ ਵਿਭਾਗ ਲਈ ਕੇਂਦਰੀਕ੍ਰਿਤ ਨੀਤੀ ਬਣਾਉਣ,

ਇਹ ਵੀ ਪੜ੍ਹੋ ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਨਵੀਨਤਮ ਤਕਨਾਲੋਜੀ ਅਤੇ ਆਧੁਨਿਕ ਕਾਰਜਸ਼ੈਲੀ ਨੂੰ ਅਪਣਾਉਣ ਵਿੱਚ ਮਦਦਗਾਰ ਹੋਵੇਗਾ।ਸ. ਭੁੱਲਰ ਨੇ ਦੱਸਿਆਂ ਕਿ ਮੁੱਖ ਦਫ਼ਤਰ ਦੀ ਇਮਾਰਤ 35 ਕਰੋੜ ਦੀ ਲਾਗਤ ਨਾਲ 2 ਸਾਲ ‘ਚ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਇਹ ਪ੍ਰਾਜੈਕਟ ਮੁਕੰਮਲ ਕਰਨ ਦੀ ਮਿਆਦ ਅਪਰੈਲ 2027 ਨਿਰਧਾਰਿਤ ਕੀਤੀ ਗਈ ਹੈ, ਪਰ ਠੇਕੇਦਾਰ ਨੂੰ ਸਮੁੱਚਾ ਕੰਮ ਦਸੰਬਰ 2026 ਤੱਕ ਮੁਕੰਮਲ ਕਰਨ ਲਈ ਕਿਹਾ ਗਿਆ ਹੈ।ਮੰਤਰੀ ਨੇ ਕਿਹਾ ਕਿ ਮੁੱਖ ਦਫ਼ਤਰ ਦੀ ਉਸਾਰੀ, ਜੇਲ੍ਵ ਵਿਭਾਗ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਵਧਾਉਣ ਦੇ ਯਤਨਾਂ ਵਿੱਚ ਇੱਕ ਵੱਡਾ ਮੀਲ ਪੱਥਰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਦੇ ਬਣਨ ਨਾਲ ਜਿੱਥੇ ਵਿਭਾਗ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਕੰਮ ਕਰਨ ਦੀ ਸੁਵਿਧਾ ‘ਚ ਵਾਧਾ ਹੋਵੇਗਾ, ਉੱਥੇ ਹੀ ਕਿਰਾਏ ਵਜੋਂ ਦਿੱਤੀ ਜਾਂਦੀ ਇੱਕ ਵੱਡੀ ਰਾਸ਼ੀ (7 ਲੱਖ ਪ੍ਰਤੀ ਮਹੀਨਾ, 84 ਲੱਖ ਸਲਾਨਾ) ਦੀ ਬੱਚਤ ਵੀ ਹੋਵੇਗੀ।ਮੰਤਰੀ ਨੇ ਦੱਸਿਆ ਕਿ ਸੈਕਟਰ 68, ਐਸ.ਏ.ਐਸ ਨਗਰ ਵਿੱਚ ਜੇਲ੍ਹ ਹੈੱਡਕੁਆਰਟਰ ਦੀ ਇਮਾਰਤ ਦੀ ਉਸਾਰੀ ਲਈ ਏ.ਐਸ.ਸੀ. ਬਿਲਡਰ ਨੂੰ ਠੇਕਾ ਦਿੱਤਾ ਗਿਆ ਹੈ। ਇਹ ਪ੍ਰੋਜੈਕਟ ਲਈ ਕੁੱਲ 35 ਕਰੋੜ ਰੁਪਏ ਦਾ ਕੁੱਲ ਬਜਟ ਅਲਾਟ ਕੀਤਾ ਗਿਆ ਹੈ ਅਤੇ ਇਮਾਰਤ ਦਾ ਪਲਾਟ ਖੇਤਰ 43,700 ਵਰਗ ਫੁੱਟ (1 ਏਕੜ) ਦਾ ਹੈ, ਜਦਕਿ ਢੱਕਿਆ ਹੋਇਆ ਖੇਤਰ 83,947.71 ਵਰਗ ਫੁੱਟ ਦੀ ਹੋਵੇਗਾ।

ਇਹ ਵੀ ਪੜ੍ਹੋ ਸ਼ੋਸਲ ਮੀਡੀਆ ’ਤੇ ਅਸਲੀਲ ਵੀਡੀਓ ਪਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ ਹੋਵੇਗੀ

ਇਸ ਇਮਾਰਤ ਖੇਤਰ ਵਿਖੇ ਪਾਰਕਿੰਗ ਸਮਰੱਥਾ 115 ਕਾਰਾਂ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਇਮਾਰਤ ਵਿੱਚ ਇੱਕ ਬੇਸਮੈਂਟ ਅਤੇ ਪੰਜ ਮੰਜ਼ਿਲਾਂ ਤੋਂ ਇਲਾਵਾ ਏਸਕੈਲੇਟ, ਫਾਇਰ ਫਾਈਟਿੰਗ, ਫਾਇਰ ਅਲਾਰਮਿੰਗ, ਲਿਫਟਾਂ, ਲੋਕਲ ਏਰੀਆ ਨੈਟਵਰਕ ਸਿਸਟਮ ਆਦਿ ਸੁਵਿਧਾਵਾਂ ਮਹੱਈਆ ਕਰਵਾਈਆਂ ਜਾਣਗੀਆਂ।ਇਸ ਇਮਾਰਤ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇੱਥੇ ਐਸ.ਟੀ.ਪੀ. ਸਟਮ, ਕੇਂਦਰੀ ਏਅਰ ਕੰਡੀਸ਼ਨਡ ਸਿਸਟਮ, ਸੂਰਜੀ ਊਰਜਾ ਉਤਪਾਦਨ, ਅੱਗ ਬੁਝਾਉਣ ਅਤੇ ਅੱਗ ਅਲਾਰਮਿੰਗ ਸਿਸਟਮ ਤੋਂ ਇਲਾਵਾ ਹੋਰ ਅਤੀ ਆਧੁਨਿਕ ਸਿਸਟਮ ਲਗਾਏ ਜਾਣਗੇ।ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਹੂਲਤ ਵਾਲੀ ਇਮਾਰਤ ਜੇਲ੍ਹ ਵਿਭਾਗ ਲਈ ਮੁੱਖ ਦਫਤਰ ਵਜੋਂ ਕੰਮ ਕਰੇਗੀ ਅਤੇ ਕਰਮਚਾਰੀਆਂ ਤੇ ਅਧਿਕਾਰੀਆਂ ਲਈ ਇੱਕ ਆਧੁਨਿਕ ਅਤੇ ਕੁਸ਼ਲ ਕਾਰਜ ਸਥਾਨ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਲਈ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਵਧਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਇਸ ਮੌਕੇ ਪ੍ਰਮੱਖ ਸਕੱਤਰ ਜੇਲ੍ਹਾਂ ਸ਼੍ਰੀਮਤੀ ਭਾਵਨਾ ਗਰਗ, ਅਡੀਸ਼ਨਲ ਡਾਇਰੈਕਟਰ ਜਨਰਲ ਆਫ ਪੰਜਾਬ ਪੁਲੀਸ ਜੇਲ੍ਹਾਂ ਸ੍ਰੀ ਅਰੁਨ ਪਾਲ ਸਿੰਘ, ਮੁੱਖ ਇੰਜੀਨੀਅਰ ਪੰਜਾਬ ਪੁਲੀਸ ਹਾਊਸਿੰਗ ਕਾਰਪੋਰੇਸ਼ਨ ਸ੍ਰੀ ਰਣਜੋਧ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

ਨਿਊਜ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 9464276483 ’ਤੇ ਸੰਪਰਕ ਕਰੋਂ।

 

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

0

ਮੁੱਖ ਮੰਤਰੀ ਵੱਲੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ
Punjab News: ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਦੇ ਦਿੱਤੀ।ਏਕੀਕ੍ਰਿਤ ਸੂਬਾਈ ਜਲ ਯੋਜਨਾ ਬਾਰੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਹ ਯੋਜਨਾ ਸਾਰੇ ਪ੍ਰਮੁੱਖ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਤ ਬਹੁਤ ਬਾਰੀਕੀ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਥਿਤੀ ਬਹੁਤ ਚਿੰਤਾਜਨਕ ਹੈ ਕਿਉਂਕਿ ਕੁੱਲ 153 ਵਿੱਚੋਂ 115 ਬਲਾਕਾਂ ਵਿੱਚ ਧਰਤੀ ਹੇਠੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਵਿੱਚ ਪੂਰਾ ਧਿਆਨ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਵੱਖ-ਵੱਖ ਮੰਤਵਾਂ ਲਈ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਉਤੇ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਸ਼ੋਸਲ ਮੀਡੀਆ ’ਤੇ ਅਸਲੀਲ ਵੀਡੀਓ ਪਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ ਹੋਵੇਗੀ

ਮੁੱਖ ਮੰਤਰੀ ਨੇ ਧਰਤੀ ਹੇਠੋਂ 5.2 ਬਿਲੀਅਨ ਕਿਊਬਿਕ ਮੀਟਰ ਪਾਣੀ ਕੱਢਣ ਕਾਰਨ ਪਾਣੀ ਦੇ ਪੱਧਰ ਵਿੱਚ ਸਾਲਾਨਾ ਔਸਤਨ 0.7 ਮੀਟਰ ਦੀ ਗਿਰਾਵਟ `ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਜ਼ਮੀਨੀ ਪਾਣੀ ਦੀ ਮੰਗ ਨੂੰ ਘਟਾ ਕੇ, ਸਿੰਜਾਈ ਤਕਨੀਕਾਂ ਵਿੱਚ ਸੁਧਾਰ ਕਰ ਕੇ, ਜ਼ਮੀਨੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਅਤੇ ਮਸਨੂਈ ਤੌਰ ਉਤੇ ਧਰਤੀ ਹੇਠ ਪਾਣੀ ਜੀਰਣ ਵਿੱਚ ਵਾਧੇ ਰਾਹੀਂ ਇਸ ਮੰਤਵ ਦੀ ਪ੍ਰਾਪਤੀ ਹੋ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਨਾਲ-ਨਾਲ ਹੋਰ ਟਿਕਾਊ ਸਰੋਤਾਂ ਦੀ ਭਾਲ, ਪਾਣੀ ਦੀ ਡੂੰਘਾਈ ਬਾਰੇ ਸਰਵੇਖਣ ਅਤੇ ਸਤਹੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਪਹਿਲਾਂ ਹੀ ਮੌਜੂਦਾ ਸਤਹੀ ਜਲ ਬੁਨਿਆਦੀ ਢਾਂਚੇ ਦੇ ਵਿਸਤਾਰ ਤੇ ਬਹਾਲੀ ਲਈ ਜ਼ੋਰ-ਸ਼ੋਰ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਹਰੇਕ ਟੇਲ ਉੱਤੇ ਪੈਂਦੇ ਖਪਤਕਾਰ ਤੱਕ ਪਾਣੀ ਪੁੱਜੇ ਅਤੇ ਇਸ ਸਿਧਾਂਤ ਉਪਰ ਚੱਲਦਿਆਂ ਸਰਕਾਰ ਨੇ 30-40 ਸਾਲਾਂ ਤੋਂ ਬੰਦ ਪਏ ਤਕਰੀਬਨ 63 ਹਜ਼ਾਰ ਕਿਲੋਮੀਟਰ ਰਜਬਾਹਿਆਂ ਨੂੰ ਪਹਿਲਾਂ ਹੀ ਸੁਰਜੀਤ ਕਰ ਦਿੱਤਾ ਹੈ। ਇਸ ਤੋਂ ਇਲਾਵਾ 30-40 ਸਾਲਾਂ ਤੋਂ ਬੰਦ ਪਈਆਂ 545 ਕਿਲੋਮੀਟਰ ਲੰਮੀਆਂ 79 ਨਹਿਰਾਂ ਨੂੰ ਵੀ ਸੁਰਜੀਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਕਾਰਜ ਯੋਜਨਾ ਨੂੰ ਪ੍ਰਵਾਨਗੀ ਦਿੱਤੀ, ਜਿਸ ਵਿੱਚ ਖੇਤਾਂ ਵਿੱਚ ਪਾਣੀ ਦੀ ਸੋਚ-ਸਮਝ ਕੇ ਵਰਤੋਂ ਲਈ ਪ੍ਰਭਾਵਸ਼ਾਲੀ ਸਿੰਜਾਈ ਯੋਜਨਾ ਸ਼ਾਮਲ ਹੈ।

ਇਹ ਵੀ ਪੜ੍ਹੋ 21 ਜੂਨ ਨੂੰ ਸ਼ਹੀਦ ਭਗਤ ਸਿੰਘ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ : ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਮੰਤਵ ਲਗਪਗ 15,79,379 ਹੈਕਟੇਅਰ ਰਕਬੇ ਨੂੰ ਰਵਾਇਤੀ ਸਿੰਜਾਈ ਤਰੀਕਿਆਂ ਦੀ ਬਜਾਏ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਜਿਵੇਂ ਕਿ ਤੁਪਕਾ ਸਿੰਜਾਈ, ਸਪਰਿੰਕਲਰ ਸਿੰਜਾਈ ਅਤੇ ਹੋਰ ਮੰਤਵਾਂ ਅਧੀਨ ਲਿਆਉਣਾ ਚਾਹੀਦਾ ਹੈ ਤਾਂ ਜੋ ਕੁਸ਼ਲਤਾ ਵਧਾ ਕੇ ਪਾਣੀ ਦੀ ਮੰਗ ਅਤੇ ਬਰਬਾਦੀ ਨੂੰ ਘਟਾਇਆ ਜਾ ਸਕੇ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਤਰਜੀਹ ਉੱਥੇ ਦਿੱਤੀ ਜਾਣੀ ਚਾਹੀਦੀ ਹੈ, ਜਿੱਥੇ ਵਰਕਿੰਗ ਹੈੱਡ ਉਪਲਬਧ ਹੋਵੇ ਅਤੇ ਖੁੱਲ੍ਹੇ ਰਜਵਾਹੇ ਦੀ ਬਜਾਏ ਪਾਈਪਲਾਈਨ ਦਾ ਪ੍ਰਸਤਾਵ ਰੱਖਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਯੋਜਨਾ ਵਿੱਚ ਨਹਿਰੀ ਰਜਬਾਹਿਆਂ ਨੂੰ ਸੁਰਜੀਤ ਕਰਨ ਉੱਤੇ ਧਿਆਨ ਕੇਂਦਰਿਤ ਹੋਵੇਗਾ, ਜਿਸ ਨਾਲ ਸਤਹੀ ਪਾਣੀ ਦੀ ਤਰਕਸੰਗਤ, ਬਰਾਬਰ ਤੇ ਟਿਕਾਊ ਵਰਤੋਂ ਯਕੀਨੀ ਬਣੇਗੀ।ਸਤਹੀ ਪਾਣੀ ਦੀ ਪ੍ਰਭਾਵਸ਼ਾਲੀ ਵਰਤੋਂ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਅਨੁਸਾਰ ਵਾਧੂ ਉਪਲਬਧ ਪਾਣੀ ਨਹਿਰ ਅਤੇ ਡਿਸਟ੍ਰੀਬਿਊਟਰੀਆਂ ਤੋਂ ਸਿੱਧੇ ਨਾਲ ਲੱਗਦੇ ਛੱਪੜਾਂ ਵਿੱਚ ਵੰਡਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਛੱਪੜ ਦਾ ਪਾਣੀ ਲਿਫਟ ਸਿੰਜਾਈ ਪ੍ਰਣਾਲੀ ਰਾਹੀਂ ਖੇਤਾਂ ਵਿੱਚ ਲਿਜਾਇਆ ਜਾਵੇਗਾ, ਜਿਸ ਨਾਲ ਸਤਹੀ ਪਾਣੀ ਦੀ ਸਿੰਜਾਈ ਅਧੀਨ ਰਕਬਾ ਵਧੇਗਾ। ਉਨ੍ਹਾਂ ਕਿਹਾ ਕਿ ਇਸ ਲਈ ਚੈੱਕ ਡੈਮ ਤੇ ਨਵੇਂ ਤਲਾਬਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਸਵੈ-ਟਿਕਾਊ ਵਾਟਰ ਈਕੋ-ਸਿਸਟਮ ਵਿਕਸਤ ਕਰਨ ਲਈ ਵਾਟਰ ਯੂਜ਼ਰ ਐਸੋਸੀਏਸ਼ਨਾਂ ਦਾ ਗਠਨ ਕਰ ਕੇ ਭਾਗੀਦਾਰੀ ਸਿੰਜਾਈ ਪ੍ਰਬੰਧਨ ਦੀ ਵਕਾਲਤ ਕੀਤੀ।

ਇਹ ਵੀ ਪੜ੍ਹੋ ਅਸ਼ਲੀਲ ਵੀਡੀਓ ਵਾਈਰਲ ਹੋਣ ਤੋਂ ਬਾਅਦ ਡੇਰੇ ਦਾ ਮੁਖੀ ਹੋਇਆ ਫ਼ਰਾਰ, ਦਰਜ਼ ਹੋ ਚੁੱਕਿਆ ਪਰਚਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਐਸੋਸੀਏਸ਼ਨਾਂ ਖਪਤਕਾਰਾਂ ਯਾਨੀ ਕਿਸਾਨਾਂ ਦੀ ਸਿੱਧੀ ਸ਼ਮੂਲੀਅਤ ਰਾਹੀਂ ਪਾਣੀ ਪ੍ਰਬੰਧਨ ਅਤੇ ਪਾਣੀ ਦੀ ਵੰਡ ਨਾਲ ਸਬੰਧਤ ਕਿਸਾਨਾਂ ਦੇ ਮੁੱਦਿਆਂ ਦੀ ਨਿਗਰਾਨੀ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨਹਿਰਾਂ ਦੀ ਸਫ਼ਾਈ, ਪਾਣੀ ਦੀ ਬਰਬਾਦੀ ਤੋਂ ਬਚਣ, ਨਹਿਰਾਂ ਅਤੇ ਜਲ ਮਾਰਗਾਂ ਦੀ ਸਾਂਭ-ਸੰਭਾਲ ਦੇ ਮਾਮਲੇ ਵਿੱਚ ਲਾਭ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਹਿਰੀ ਪਾਣੀ ਉਦਯੋਗਾਂ ਨੂੰ ਵੀ ਸਪਲਾਈ ਕੀਤਾ ਜਾਵੇਗਾ, ਜਿਨ੍ਹਾਂ ਦੇ ਸੰਭਾਵੀ ਵਰਤੋਂਕਾਰਾਂ ਦੀ ਪਛਾਣ ਕੀਤੀ ਜਾਵੇਗੀ ਕਿਉਂਕਿ ਇਹ ਧਰਤੀ ਹੇਠਲੇ ਪਾਣੀ `ਤੇ ਦਬਾਅ ਘਟਾਏਗਾ।ਪੰਜਾਬ ਦੇ ਧਰਤੀ ਹੇਠਲੇ ਡੂੰਘੇ ਪਾਣੀ ਬਾਰੇ ਅਧਿਐਨ `ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਅਸਲ ਸਥਿਤੀ ਦਾ ਪਤਾ ਨਹੀਂ ਹੈ ਕਿਉਂਕਿ ਪਾਣੀ ਜੀਰਣ ਅਤੇ ਖਪਤ ਵਿਚਕਾਰ ਪਾੜਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਚਿਰ ਸਥਾਈ ਹੋਣ ਜਾਂ ਨਾ ਹੋਣ ਬਾਰੇ ਵੀ ਪਤਾ ਨਹੀਂ ਹੈ, ਜਿਸ ਲਈ ਭਵਿੱਖੀ ਨੀਤੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਬੇਸਿਨ ਪ੍ਰਬੰਧਨ ਯੋਜਨਾ `ਤੇ ਧਿਆਨ ਕੇਂਦਰਿਤ ਕਰੇਗੀ ਕਿਉਂਕਿ ਪੰਜਾਬ ਵਿੱਚ ਮਿੱਟੀ ਦੀਆਂ ਵੱਖ-ਵੱਖ ਕਿਸਮਾਂ ਵਾਲੇ ਭੂਮੀ ਖੇਤਰ ਹਨ।ਮੁੱਖ ਮੰਤਰੀ ਨੇ ਕਿਹਾ ਕਿ ਦੱਖਣ-ਪੱਛਮੀ ਪੰਜਾਬ ਵਿੱਚ ਹੜ੍ਹਾਂ ਦੀ ਸਮੱਸਿਆ ਹੈ ਪਰ ਕੰਢੀ ਖੇਤਰ ਦੀ ਆਪਣੀ ਸਮੱਸਿਆ ਹੈ ਕਿਉਂਕਿ ਜ਼ਮੀਨ ਹੇਠ ਪਾਣੀ ਬਹੁਤ ਡੂੰਘਾ ਹੈ, ਜਿਸ ਕਾਰਨ ਪੂਰੇ ਸੂਬੇ ਲਈ ਇਕ ਯੋਜਨਾ ਨਹੀਂ ਬਣਾਈ ਜਾ ਸਕਦੀ ਅਤੇ ਇਸ ਨੂੰ ਹਿੱਸਿਆਂ ਵਿੱਚ ਤਿਆਰ ਕਰਨਾ ਪੈਂਦਾ ਹੈ, ਜਿਸ ਨੂੰ ਬੇਸਿਨ ਕਿਹਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੋਜਨਾ ਅਨੁਸਾਰ ਪੰਜਾਬ ਨੂੰ ਵੱਖ-ਵੱਖ ਖੇਤਰਾਂ ਵਿੱਚ ਵੰਡਿਆ ਜਾਵੇਗਾ, ਜਿਸ ਨਾਲ ਪਾਣੀ ਦੇ ਪ੍ਰਵਾਹ, ਮਿੱਟੀ ਦੀ ਕਟੌਤੀ ਨੂੰ ਨਿਯਮਤ ਕਰਨ ਅਤੇ ਜ਼ਰੂਰੀ ਤੱਤਾਂ ਨੂੰ ਬਰਕਰਾਰ ਰੱਖਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਜਲ-ਭੰਡਾਰ ਵਿਸ਼ੇਸ਼ਤਾਵਾਂ ਅਤੇ ਸਬੰਧਤ ਖ਼ੇਤਰ ਦੇ ਭੂਗੋਲ ਦੀ ਪਛਾਣ ਕਰਨ `ਤੇ ਵੀ ਧਿਆਨ ਕੇਂਦਰਿਤ ਕੀਤਾ ਜਾਵੇਗਾ ਅਤੇ ਨਾਲ ਹੀ ਹੇਠਲੇ ਇਲਾਕਿਆਂ ਵਿੱਚ ਮੀਂਹ ਤੇ ਪਾਣੀ ਦੇ ਵਹਾਅ ਦੇ ਡੇਟਾ ਦੀ ਪਛਾਣ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਯੋਜਨਾ ਵਿੱਚ ਹੜ੍ਹਾਂ ਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਮਹੱਤਵਪੂਰਨ ਪਹਿਲੂਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ `ਤੇ ਵੀ ਜ਼ੋਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੋਜਨਾ ਤਹਿਤ ਹੜ੍ਹ ਮਾਡਲਿੰਗ ਅਤੇ ਮੈਪਿੰਗ, ਫਲੱਡ ਪਲੇਨ ਜ਼ੋਨਿੰਗ ਅਤੇ ਜਨਤਕ ਭਾਗੀਦਾਰੀ ਲਈ ਖੋਜ ਅਤੇ ਅਧਿਐਨ ਕੀਤੇ ਜਾਣਗੇ ਅਤੇ ਨਾਲ ਹੀ ਬਾਂਸ ਦੇ ਪੌਦੇ ਲਗਾਉਣ, ਵੈਟੀਵਰ ਘਾਹ, ਸਰੋਤ ਨਿਯੰਤਰਣ, ਚੈੱਕ ਡੈਮ ਅਤੇ ਬੰਨ੍ਹ ਨਿਰਮਾਣ ਵਰਗੇ ਕੰਮ ਵੀ ਪ੍ਰਸਤਾਵਿਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਘੱਗਰ ਦੇ ਹੜ੍ਹ ਦੇ ਪਾਣੀ ਨੂੰ ਸਟੋਰ ਕਰਨ ਅਤੇ ਘੱਗਰ ਵਿੱਚ ਉਨ੍ਹਾਂ ਚੋਕ ਪੁਆਇੰਟਾਂ/ਡਰੇਨ ਪੁਆਇੰਟਾਂ, ਜਿੱਥੋਂ ਪਾਣੀ ਦਾ ਵਹਾਅ ਜ਼ਿਆਦਾ ਆਉਂਦਾ ਹੈ, ਦੀ ਪਛਾਣ ਕਰ ਕੇ ਚੈੱਕ ਡੈਮ ਬਣਾ ਕੇ ਇਸ ਪਾਣੀ ਨੂੰ ਖੇਤੀਬਾੜੀ ਲਈ ਵਰਤਣਾ ਹੈ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਚੈੱਕ ਡੈਮਾਂ ਤੋਂ ਪਾਣੀ ਨੂੰ ਉਨ੍ਹਾਂ ਬਲਾਕਾਂ, ਜਿਨ੍ਹਾਂ ਵਿੱਚੋਂ ਘੱਗਰ ਲੰਘਦਾ ਹੈ, ਦੇ ਮੌਜੂਦਾ ਛੱਪੜਾਂ ਵਿੱਚ ਪਾਉਣਾ ਹੈ ਜਾਂ ਨਵੇਂ ਛੱਪੜ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਪਾਣੀ ਨੂੰ ਟਾਈਫਾ ਦੇ ਪੌਦੇ ਲਗਾ ਕੇ ਅਤੇ ਨੈਨੋ ਬਬਲ ਤਕਨੀਕ ਰਾਹੀਂ ਸਾਫ਼ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਫ਼ ਕੀਤੇ ਪਾਣੀ ਨੂੰ ਲਿਫ਼ਟ ਸਿੰਜਾਈ ਪ੍ਰਣਾਲੀ ਰਾਹੀਂ ਖ਼ੇਤਾਂ ਵਿੱਚ ਲਿਜਾਇਆ ਜਾਵੇਗਾ, ਜਿਸ ਲਈ ਸੂਰਜੀ ਊਰਜਾ ਆਧਾਰਤ ਪੰਪਾਂ ਤੇ ਜ਼ਮੀਨਦੋਜ਼ ਪਾਈਪ ਪ੍ਰਣਾਲੀ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਯੋਜਨਾ ਕੰਪਨੀਜ਼ ਐਕਟ, 2013 ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਤਹਿਤ ਪਾਣੀ ਪ੍ਰਬੰਧਨ ਵਿੱਚ ਪ੍ਰਾਈਵੇਟ ਖੇਤਰ ਦੀ ਭਾਗੀਦਾਰੀ ਦੀ ਉਮੀਦ ਕਰਦੀ ਹੈ ਤਾਂ ਜੋ ਸਰਕਾਰ ਦੇ ਵਿੱਤੀ ਬੋਝ ਨੂੰ ਘਟਾਇਆ ਜਾ ਸਕੇ।

ਇਹ ਵੀ ਪੜ੍ਹੋ ..ਤੇ ਹੌਲਦਾਰ ਸਾਹਿਬ ਨੇ ਆਪਣੇ ਪਿੰਡ ਦੇ ਸਾਬਕਾ ਫ਼ੌਜੀ ਨੂੰ ਵੀ ਨਾਂ ਬਖਸਿਆ, ਮਾਰੀ ਠੱਗੀ ਤੇ ਹੋਇਆ ਪਰਚਾ ਦਰਜ਼

ਮੁੱਖ ਮੰਤਰੀ ਨੇ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਦੀ ਸਥਾਪਨਾ, ਪਾਣੀ ਸੰਭਾਲ ਢਾਂਚੇ ਅਤੇ ਮਾਈਕਰੋ ਸਿੰਜਾਈ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਯੋਜਨਾ ਦਾ ਉਦੇਸ਼ ਮੁੱਢਲੀ ਸਿੱਖਿਆ ਅਤੇ ਨੌਜਵਾਨਾਂ ਦੀ ਸ਼ਮੂਲੀਅਤ, ਕਿਸਾਨਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਉਦਯੋਗਾਂ, ਸਿਖਲਾਈ ਪ੍ਰੋਗਰਾਮਾਂ, ਮੀਡੀਆ, ਇੰਟਰਨੈੱਟ ਤੇ ਸੋਸ਼ਲ ਮੀਡੀਆ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਾਮਲ ਕਰ ਕੇ ਜਲ ਸਰੋਤਾਂ ਦੀ ਮਹੱਤਤਾ ਬਾਰੇ ਵੱਖ-ਵੱਖ ਸਿੱਖਿਆ ਅਤੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਪਾਣੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪਾਣੀ ਦੀ ਘੱਟ ਮੰਗ ਵਾਲੇ ਸਮੇਂ ਵਿੱਚ ਨਹਿਰੀ ਟੇਲਾਂ ਉੱਤੇ ਧਰਤੀ ਹੇਠ ਪਾਣੀ ਜੀਰਣ ਲਈ ਬੁਨਿਆਦੀ ਢਾਂਚਾ ਵਿਸ਼ੇਸ਼ ਤੌਰ ਉੱਤੇ ਡਿਸਟ੍ਰੀਬਿਊਟਰੀ/ਮਾਈਨਰ/ਸਬ-ਮਾਈਨਰ ਬਣਾਉਣ ਨੂੰ ਵੀ ਲਾਜ਼ਮੀ ਕਰਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਝੋਨੇ (ਪਰਮਲ) ਅਤੇ ਪਾਣੀ ਦੀ ਵੱਧ ਖਪਤ ਕਰਨ ਵਾਲੀਆਂ ਝੋਨੇ ਦੀਆਂ ਕਿਸਮਾਂ ਵਾਲੇ ਰਕਬੇ ਨੂੰ ਖੇਤੀ ਵਿਭਿੰਨਤਾ ਤਹਿਤ ਮੱਕੀ, ਕਪਾਹ, ਬਾਸਮਤੀ ਅਤੇ ਹੋਰ ਸੰਭਾਵੀ ਫਸਲਾਂ ਅਧੀਨ ਲਿਆਉਣਾ ਵੀ ਯੋਜਨਾ ਦਾ ਹਿੱਸਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਵਿੱਚ ਖੇਤੀਬਾੜੀ ਵਰਤੋਂ ਲਈ ਧਰਤੀ ਹੇਠਲੇ ਪਾਣੀ ਦੀ ਮੰਗ ਘਟਾਉਣ ਉੱਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਲਈ ਪਾਣੀ ਦੀ ਹਰੇਕ ਬੂੰਦ ਕੀਮਤੀ ਹੈ ਅਤੇ ਪੰਜਾਬ ਸਰਕਾਰ ਪਾਣੀ ਬਚਾਉਣ ਲਈ ਹਰੇਕ ਹਰਬਾ ਵਰਤੇਗੀ।ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

ਨਿਊਜ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 9464276483 ’ਤੇ ਸੰਪਰਕ ਕਰੋਂ।

ਸ਼ੋਸਲ ਮੀਡੀਆ ’ਤੇ ਅਸਲੀਲ ਵੀਡੀਓ ਪਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ ਹੋਵੇਗੀ

0

ਬਾਲ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ, ਪੁਲਿਸ ਵੀ ਹੋਈ ਸਖ਼ਤ
Punjab News: ਪਿਛਲੇ ਕੁੱਝ ਸਾਲਾਂ ਤੋਂ ਦੋ ਅਰਥੀ ਗੱਲਬਾਤ ਅਤੇ ਅਸਲੀਲ ਵੀਡੀਓ ਪਾ ਕੇ ਸੋਸਲ ਮੀਡੀਆ ਰਾਹੀਂ ਸ਼ੌਖੀ ਕਮਾਈ ਦਾ ਰਾਹ ਲੱਭਣ ਵਾਲਿਆਂ ਦਾ ‘ਰਾਸਤਾ’ ਹੁਣ ਸੌਖਾ ਨਹੀਂ ਹੋਵੇਗਾ। ਕੁੱਝ ਦਿਨ ਪਹਿਲਾਂ ਅਜਿਹੀਆਂ ਵਿਵਾਦਤ ਪੋਸਟਾਂ ਪਾਉਣ ਵਾਲੀ ਕੰਚਨ ਤਿਵਾੜੀ ਉਰਫ਼ ਕਮਲ ਭਾਬੀ ਦੇ ਹੋਏ ਕਤਲ ਤੋਂ ਬਾਅਦ ਜਿੱਥੇ ਪੰਜਾਬ ਪੁਲਿਸ ਵੀ ਸਖ਼ਤ ਹੋ ਗਈ ਹੈ, ਉਥੇ ਸੂਬੇ ਦੇ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਵੀ ਇਸਦਾ ਨੋਟਿਸ ਲਿਆ ਹੈ। ਇਸ ਸਬੰਧ ਵਿਚ ਕਮਿਸ਼ਨ ਵੱਲੋਂ ਸਾਈਬਰ ਕ੍ਰਾਈਮ ਵਿੰਗ ਪੰਜਾਬ ਦੇ ਏਡੀਜੀਪੀ ਨੂੰ ਇੱਕ ਪੱਤਰ ਲਿਖਿਆ ਹੈ। ਜਿਸਦੇ ਵਿਚ ਉਨ੍ਹਾਂ ਅੱਲੜ ਉਮਰ ਦੇ ਬੱਚਿਆਂ ਦੇ ਮਨਾਂ ਉਪਰ ਮਾੜਾ ਪ੍ਰਭਾਵ ਪਾਉਣ ਵਾਲੀਆਂ ਅਸ਼ਲੀਲ ਪੋਸਟਾਂ ਨੂੰ ਸੋਸਲ ਮੀਡੀਆ ਉਪਰੋਂ ਹਟਾਉਣ ਲਈ ਕਿਹਾ ਹੈ।

ਇਹ ਵੀ ਪੜ੍ਹੋ ਰੋਜ਼ ਗਾਰਡਨ ਬਠਿੰਡਾ’ਚ ਮਿਲਿਆ ਭਾਰੀ ਮਾਤਰਾ ਵਿੱਚ ਡੇਂਗੂ ਦਾ ਲਾਰਵਾ ਅਤੇ ਪਿਉਪਾ

ਇਸਤੋਂ ਇਲਾਵਾ ਅਜਿਹੀਆਂ ਵੀਡੀਓਜ਼ ਕਾਰਨ ਸਮਾਜ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ’ਤੇ ਪੈ ਰਹੇ ਪ੍ਰਭਾਵ ਦੇ ਕਾਰਨ ਪੰਜਾਬ ਪੁਲਿਸ ਵੀ ਸਖ਼ਤ ਹੋਈ ਹੈ ਤੇ ਉਸਦੇ ਵੱਲੋਂ ਵੀ ਅਜਿਹੀਆਂ ਵੀਡੀਓਜ਼ ਨੂੰ ਸੋਸਲ ਮੀਡੀਆ ਤੋਂ ਹਟਾਉਣ ਦਾ ਕੰਮ ਕੀਤਾ ਜਾ ਰਿਹਾ। ਜਦਕਿ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਇਸ ਪੱਤਰ ਰਾਹੀਂ ਲਿਖਿਆ ਹੈ ਕਿ ਪਿਛਲੇ ਕਈ ਦਿਨਾਂ ਤੋਂ ਫੇਸਬੁੱਕ, ਇੰਸਟਾਗ੍ਰਾਮ ਸਮੇਤ ਸੋਸ਼ਲ ਮੀਡੀਆ ’ਤੇ ਕੁਝ ਵਿਅਕਤੀਆਂ ਦੁਆਰਾ ਪੋਸਟ ਕੀਤੇ ਗਏ ਅਜਿਹੇ ਵੀਡੀਓਜ਼ ਬਾਰੇ ਬਹੁਤ ਚਰਚਾ ਹੋ ਰਹੀ ਹੈ, ਜੋ ਅਸ਼ਲੀਲਤਾ ਫੈਲਾ ਰਹੇ ਹਨ ਅਤੇ ਕਿਸ਼ੋਰਾਂ ’ਤੇ ਵੀ ਮਾੜਾ ਪ੍ਰਭਾਵ ਪਾ ਰਹੇ ਹਨ। ਅਜਿਹੀਆਂ ਚਰਚਾਵਾਂ ਕਾਰਨ ਅੱਲੜ ਉਮਰ ਦੇ ਮੁੰਡੇ ਤੇ ਕੁੜੀਆਂ ਦਾ ਧਿਆਨ ਇੰਨ੍ਹਾਂ ਵੀਡੀਓਜ਼ ਨੂੰ ਦੇਖਣ ਵੱਲ ਆਕਰਸ਼ਿਤ ਹੋ ਰਿਹਾ ਹੈ, ਜਿਨ੍ਹਾਂ ਨੇ ਪਹਿਲਾਂ ਉਹ ਵੀਡੀਓਜ਼ ਨਹੀਂ ਵੇਖੀਆਂ ਹੋਣਗੀਆਂ।

ਇਹ ਵੀ ਪੜ੍ਹੋ ਅਸ਼ਲੀਲ ਵੀਡੀਓ ਵਾਈਰਲ ਹੋਣ ਤੋਂ ਬਾਅਦ ਡੇਰੇ ਦਾ ਮੁਖੀ ਹੋਇਆ ਫ਼ਰਾਰ, ਦਰਜ਼ ਹੋ ਚੁੱਕਿਆ ਪਰਚਾ

ਕਮਿਸ਼ਨ ਮੁਤਾਬਕ ਪਿਛਲੇ 8-10 ਦਿਨਾਂ ਵਿਚ ਸੋਸ਼ਲ ਮੀਡੀਆ ’ਤੇ ਅਖੌਤੀ ਪ੍ਰਭਾਵਸ਼ਾਲੀ ਲੋਕਾਂ ਦੇ ਫਾਲੋਅਰਜ਼ ਵਿਚ ਵਾਧਾ ਹੋਇਆ ਹੈ। ਕਮਿਸ਼ਨ ਚਿੰਤਤ ਹੈ ਕਿ ਇਨ੍ਹਾਂ ਵਧੇ ਹੋਏ ਫਾਲੋਅਰਜ਼ ਦਾ ਇਕ ਵੱਡਾ ਹਿੱਸਾ ਬੱਚਿਆਂ ਦਾ ਹੋਵੇਗਾ। ਇਸ ਸਬੰਧ ਵਿਚ ਪੰਜਾਬੀ ਚਿੰਤਕ ਡਾ. ਪੰਡਿਤ ਰਾਓ ਧਰਣਵਰ, ਸਹਾਇਕ ਪ੍ਰੋਫੈਸਰ, ਚੰਡੀਗੜ੍ਹ ਨੇ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਜੋ ਕਿ ਇਸ ਪੱਤਰ ਨਾਲ ਤੁਰੰਤ ਕਾਰਵਾਈ ਲਈ ਨੱਥੀ ਕੀਤੀ ਗਈ ਹੈ। ਜਿਸਦੇ ਚੱਲਦੇ ਸ਼ੋਸਲ ਮੀਡੀਆ ਉਪਰੋਂ ਦੋ ਅਰਥੀ, ਅਸ਼ਲੀਲ ਗੱਲਬਾਤ ਵਾਲੀ ਵੀਡੀਓ, ਨਸ਼ਿਆਂ ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੀਆਂ ਵੀਡੀਓ ਵੀ ਤੁਰੰਤ ਹਟਾਈਆਂ ਜਾਣ।

ਇਹ ਵੀ ਪੜ੍ਹੋ ..ਤੇ ਹੌਲਦਾਰ ਸਾਹਿਬ ਨੇ ਆਪਣੇ ਪਿੰਡ ਦੇ ਸਾਬਕਾ ਫ਼ੌਜੀ ਨੂੰ ਵੀ ਨਾਂ ਬਖਸਿਆ, ਮਾਰੀ ਠੱਗੀ ਤੇ ਹੋਇਆ ਪਰਚਾ ਦਰਜ਼

ਕਮਿਸ਼ਨ ਨੇ ਏਡੀਜੀਪੀ ਨੂੰ ਅਜਿਹੀ ਸਮੱਗਰੀ ’ਤੇ ਨਿਗ੍ਹਾ ਰੱਖਣ ਲਈ ਇੱਕ ਨੋਡਲ ਅਧਿਕਾਰੀ ਵੀ ਤੈਨਾਤ ਕਰਨ ਲਈ ਕਿਹਾ ਹੈ। ਇਸਦੇ ਨਾਲ ਹੀ ਇਹ ਵੀ ਹਿਦਾਇਤ ਦਿੱਤੀ ਹੈ ਕਿ ਜੇਕਰ ਅਜਿਹੀ ਮੈਟਰ ਵਿਦੇਸ਼ਾਂ ਵਿਚੋਂ ਸ਼ੋਸਲ ਮੀਡੀਆ ’ਤੇ ਪੈਂਦਾ ਹੈ ਤੇ ਅਜਿਹੀਆਂ ਸਾਈਟਾਂ ਨੂੰ ਇੱਥੇ ਬੈਨ ਕਰਨ ਦੀ ਕਾਰਵਾਈ ਕੀਤੀ ਜਾਵੇ। ਇਸਤੋਂ ਇਲਾਵਾ ਦੋ ਅਰਥੀ ਗੱਲਬਾਤ ਤੇ ਅਸਲੀਲ ਕੰਟੈਟ ਤਿਆਰ ਕਰਨ ਅਤੇ ਇਸਨੂੰ ਸੋਸਲ ਮੀਡੀਆ ’ਤੇ ਅੱਪਲੋਡ ਕਰਨ ਵਾਲਿਆਂ ਵਿਰੁਧ ਬੀਐਨਐਸ 2023 ਅਤੇ ਆਈ.ਟੀ ਐਕਟ 2000 ਸਹਿਤ ਪੋਕਸੋ ਐਕਟ 2012 ਤਹਿਤ ਪਰਚੇ ਦਰਜ਼ ਕਰਨ ਲਈ ਵੀ ਕਿਹਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

ਨਿਊਜ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 9464276483 ’ਤੇ ਸੰਪਰਕ ਕਰੋਂ।

21 ਜੂਨ ਨੂੰ ਸ਼ਹੀਦ ਭਗਤ ਸਿੰਘ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ
Bathinda News : ਸੀ.ਐਮ. ਦੀ ਯੋਗਸ਼ਾਲਾ ਦੇ ਬੈਨਰ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 21 ਜੂਨ 2025 ਨੂੰ ਜ਼ਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ ਸ਼ੁਭਾ 6 ਤੋਂ ਸਵੇਰੇ 7 ਵਜੇ (ਇੱਕ ਘੰਟਾ) ਤੱਕ ਮਨਾਇਆ ਜਾਵੇਗਾ, ਇਸ ਗਿਆਰ੍ਹਵੇਂ ਕੌਮਾਂਤਰੀ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ ਰੋਜ਼ ਗਾਰਡਨ ਬਠਿੰਡਾ’ਚ ਮਿਲਿਆ ਭਾਰੀ ਮਾਤਰਾ ਵਿੱਚ ਡੇਂਗੂ ਦਾ ਲਾਰਵਾ ਅਤੇ ਪਿਉਪਾ

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਰਵਾਏ ਜਾਣ ਵਾਲੇ ਇਸ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣੀਆਂ ਯਕੀਨੀ ਬਣਾਈਆ ਜਾਣ ਤਾਂ ਜੋ ਕਿਸੇ ਵੀ ਯੋਗ ਪ੍ਰੇਮੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆਂ ਦਰਪੇਸ਼ ਨਾ ਆਵੇ।

ਇਹ ਵੀ ਪੜ੍ਹੋ ..ਤੇ ਹੌਲਦਾਰ ਸਾਹਿਬ ਨੇ ਆਪਣੇ ਪਿੰਡ ਦੇ ਸਾਬਕਾ ਫ਼ੌਜੀ ਨੂੰ ਵੀ ਨਾਂ ਬਖਸਿਆ, ਮਾਰੀ ਠੱਗੀ ਤੇ ਹੋਇਆ ਪਰਚਾ ਦਰਜ਼

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ‘ਚ ਰੋਜ਼ਾਨਾਂ 126 ਯੋਗਾਂ ਕਲਾਸਾਂ 22 ਯੋਗਾ ਟ੍ਰੇਨਰਾਂ ਦੁਆਰਾ ਚਲਾਈਆਂ ਜਾ ਰਹੀਆਂ ਹਨ, ਜੋ ਕਿ ਜ਼ਿਲ੍ਹਾ ਹੈਡਕੁਆਰਟਰ, ਸਮੂਹ ਬਲਾਕ ਅਤੇ ਪਿੰਡ ਪੱਧਰ ‘ਤੇ ਕਰਵਾਈਆਂ ਜਾ ਰਹੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਆਪਣੇ ਮੁਹੱਲੇ ਵਿੱਚ ਯੋਗਾ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹੋ ਤਾਂ ਸੂਬਾ ਸਰਕਾਰ ਦੁਆਰਾ ਜਾਰੀ ਕੀਤੇ ਹੈਲਪ ਲਾਈਨ ਨੰਬਰ 76694-00500 ਜਾਂ ਵੈਬ-ਸਾਈਟ cmdiyogshala.punjab.gov.in ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ। ਯੋਗ ਕਲਾਸ ਲਈ 25 ਮੈਂਬਰਾਂ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

DAV College Bathinda ਦੇ ਐਨਸੀਸੀ ਕੈਡਿਟਾਂ ਨੇ ‘ਸੀ’ ਸਰਟੀਫਿਕੇਟ ਪ੍ਰੀਖਿਆ ਵਿੱਚ ਵਧੀਆ ਗ੍ਰੇਡ ਪ੍ਰਾਪਤ ਕੀਤੇ

0

Bathinda News:ਡੀਏਵੀ ਕਾਲਜ ਬਠਿੰਡਾ, ਨੈਸ਼ਨਲ ਕੈਡੇਟ ਕੋਰ (ਐਨਸੀਸੀ) ਦੇ ਕੈਡਿਟਾਂ ਨੇ ਫਰਵਰੀ 2025 ਵਿੱਚ ਹੋਈ ‘ਸੀ’ ਸਰਟੀਫਿਕੇਟ ਪ੍ਰੀਖਿਆ ਵਿੱਚ ਚੋਟੀ ਦੇ ਗ੍ਰੇਡ ਪ੍ਰਾਪਤ ਕਰਕੇ ਆਪਣੇ ਸੰਸਥਾਨਾਂ ਦਾ ਮਾਣ ਵਧਾਇਆ ਹੈ। 10 ਯੋਗ ਕੈਡਿਟਾਂ ਨੇ ਸਫਲਤਾਪੂਰਵਕ ਪ੍ਰੀਖਿਆ ਪਾਸ ਕੀਤੀ ਹੈ। ਬੇਮਿਸਾਲ ਅਨੁਸ਼ਾਸਨ, ਸਿਖਲਾਈ ਅਤੇ ਅਕਾਦਮਿਕ ਉੱਤਮਤਾ ਦਾ ਪ੍ਰਦਰਸ਼ਨ ਕਰਦੇ ਹੋਏ, ਚਾਰ ਕੈਡਿਟਾਂ ਨੇ ਵੱਕਾਰੀ ‘ਏ’ ਗ੍ਰੇਡ ਪ੍ਰਾਪਤ ਕੀਤਾ ਹੈ – ਜੋ ਕਿ ਪ੍ਰੀਖਿਆ ਵਿੱਚ ਸਭ ਤੋਂ ਵੱਧ ਪ੍ਰਾਪਤ ਕੀਤਾ ਜਾ ਸਕਦਾ ਹੈ। ਏਐਨਓ ਲੈਫਟੀਨੈਂਟ ਮੁਨੀਸ਼ ਕੁਮਾਰ ਨੇ ਜ਼ਿਕਰ ਕੀਤਾ ਕਿ, “‘ਏ’ ਗ੍ਰੇਡ ਪ੍ਰਾਪਤ ਕਰਨ ਨਾਲ ਮਹੱਤਵਪੂਰਨ ਲਾਭ ਪ੍ਰਾਪਤ ਹੁੰਦੇ ਹਨ, ਜਿਸ ਵਿੱਚ ਐਨਸੀਸੀ ਸਪੈਸ਼ਲ ਐਂਟਰੀ ਸਕੀਮ ਰਾਹੀਂ ਹਥਿਆਰਬੰਦ ਬਲਾਂ ਵਿੱਚ ਸਿੱਧੀ ਪ੍ਰਵੇਸ਼ ਯੋਗਤਾ ਅਤੇ ਐਸਐਸਬੀ ਇੰਟਰਵਿਊ ਅਤੇ ਹੋਰ ਪ੍ਰਤੀਯੋਗੀ ਸੇਵਾਵਾਂ ਵਿੱਚ ਵਾਧੂ ਅੰਕ ਸ਼ਾਮਲ ਹਨ।”

ਇਹ ਵੀ ਪੜ੍ਹੋ  ..ਤੇ ਹੌਲਦਾਰ ਸਾਹਿਬ ਨੇ ਆਪਣੇ ਪਿੰਡ ਦੇ ਸਾਬਕਾ ਫ਼ੌਜੀ ਨੂੰ ਵੀ ਨਾਂ ਬਖਸਿਆ, ਮਾਰੀ ਠੱਗੀ ਤੇ ਹੋਇਆ ਪਰਚਾ ਦਰਜ਼

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕੈਡਿਟਾਂ ਦੀ ਵਚਨਬੱਧਤਾ ਅਤੇ ਲਗਨ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ, “ਸਾਡੇ ਕੈਡਿਟਾਂ ਨੇ ਸ਼ਾਨਦਾਰ ਸਮਰਪਣ ਦਿਖਾਇਆ ਹੈ। ‘ਏ’ ਗ੍ਰੇਡ ਪ੍ਰਾਪਤ ਕਰਨਾ ਸਿਰਫ਼ ਇੱਕ ਅਕਾਦਮਿਕ ਮੀਲ ਪੱਥਰ ਨਹੀਂ ਹੈ ਸਗੋਂ ਅਨੁਸ਼ਾਸਨ ਅਤੇ ਲੀਡਰਸ਼ਿਪ ਦਾ ਪ੍ਰਤੀਬਿੰਬ ਹੈ –ਜੋ ਐਨਸੀਸੀ ਦੇ ਮੁੱਖ ਮੁੱਲ ਹਨ।” ਉਨ੍ਹਾਂ ਨੇ ਕੈਡਿਟਾਂ ਨੂੰ ਪੂਰੀ ਤਰ੍ਹਾਂ ਮਾਰਗਦਰਸ਼ਨ ਕਰਨ ਲਈ ਏਐਨਓ ਲੈਫਟੀਨੈਂਟ ਮੁਨੀਸ਼ ਕੁਮਾਰ ਅਤੇ ਪ੍ਰੋ. ਹਿਨਾ ਬਿੰਦਲ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮਾਪਿਆਂ, ਅਧਿਆਪਕਾਂ ਅਤੇ ਕਾਲਜ ਅਧਿਕਾਰੀਆਂ ਨੇ ਕੈਡਿਟਾਂ ਦੀਆਂ ਪ੍ਰਾਪਤੀਆਂ ‘ਤੇ ਮਾਣ ਅਤੇ ਖੁਸ਼ੀ ਪ੍ਰਗਟ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਰੋਜ਼ ਗਾਰਡਨ ਬਠਿੰਡਾ’ਚ ਮਿਲਿਆ ਭਾਰੀ ਮਾਤਰਾ ਵਿੱਚ ਡੇਂਗੂ ਦਾ ਲਾਰਵਾ ਅਤੇ ਪਿਉਪਾ

0

👉ਸੁਪਰਵਾਈਜ਼ਰ ਦੀ ਗੈਰਹਾਜ਼ਰੀ ‘ਤੇ ਜ਼ਿਲ੍ਹਾ ਸਿਹਤ ਅਧਿਕਾਰੀ ਨੇ ਵਿਅਕਤ ਕੀਤੀ ਚਿੰਤਾ
Bathinda News: ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ” ਤਹਿਤ ਅੱਜ ਕਾਰਜਕਾਰੀ ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਦੇਖਰੇਖ ਹੇਠ ਸਿਹਤ ਵਿਭਾਗ ਬਠਿੰਡਾ ਦੀ ਟੀਮ ਨੇ ਰੋਜ਼ ਗਾਰਡਨ ਬਠਿੰਡਾ ਦਾ ਦੌਰਾ ਕੀਤਾ। ਇਸ ਦੌਰਾਨ ਰੋਜ਼ ਗਾਰਡਨ ਵਿੱਚ ਕਈ ਥਾਵਾਂ ਤੇ ਡੇਂਗੂ ਦਾ ਲਾਰਵਾ ਅਤੇ ਪਿਓਪਾ ਪਾਇਆ ਗਿਆ, ਜੋ ਕਿ ਡੇਂਗੂ ਰੋਗ ਫੈਲਣ ਦਾ ਮੁੱਖ ਕਾਰਨ ਬਣ ਸਕਦਾ ਹੈ।

ਇਹ ਵੀ ਪੜ੍ਹੋ  ..ਤੇ ਹੌਲਦਾਰ ਸਾਹਿਬ ਨੇ ਆਪਣੇ ਪਿੰਡ ਦੇ ਸਾਬਕਾ ਫ਼ੌਜੀ ਨੂੰ ਵੀ ਨਾਂ ਬਖਸਿਆ, ਮਾਰੀ ਠੱਗੀ ਤੇ ਹੋਇਆ ਪਰਚਾ ਦਰਜ਼

ਡਾ. ਊਸ਼ਾ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਸਥਿਤੀ ਦਾ ਮੁਲਾਂਕਣ ਕਰਨ ਲਈ ਰੋਜ਼ ਗਾਰਡਨ ਦੇ ਡਿਊਟੀ ‘ਤੇ ਤਾਇਨਾਤ ਸੁਪਰਵਾਈਜ਼ਰ ਨੂੰ ਕਈ ਵਾਰੀ ਬੁਲਾਇਆ ਗਿਆ, ਤਾਂ ਉਹ ਮੌਕੇ ‘ਤੇ ਮੌਜੂਦ ਨਹੀਂ ਸੀ। ਇਹ ਗੰਭੀਰ ਲਾਪਰਵਾਹੀ ਹੈ ਜੋ ਸਰਵਜਨਕ ਸਿਹਤ ਨੂੰ ਖਤਰੇ ਵਿੱਚ ਪਾ ਸਕਦੀ ਹੈ ਕਿਉਕਿ ਸੈਂਕੜਿਆਂ ਦੀ ਗਿਣਤੀ ਵਿੱਚ ਪਬਲਿਕ ਸਵੇਰ ਅਤੇ ਸ਼ਾਮ ਨੂੰ ਰੋਜ ਗਾਰਡਨ ਵਿੱਚ ਸੈਰ ਕਰਨ ਆਉਦੀ ਹੈ । ਸਿਹਤ ਵਿਭਾਗ ਦੀ ਟੀਮ ਵੱਲੋਂ ਮੌਕੇ ‘ਤੇ ਹੀ ਲਾਰਵਾ ਅਤੇ ਪਿਊਪਾ ਨੂੰ ਨਸ਼ਟ ਕਰਵਾਇਆ ਗਿਆ। ਇਸ ਦੌਰਾਨ ਸਥਾਨਕ ਲੋਕਾਂ ਨੂੰ ਵੀ ਡੇਂਗੂ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਪਣੀ ਵਾਤਾਵਰਣ ਸਫਾਈ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਗਈ।

ਇਹ ਵੀ ਪੜ੍ਹੋ  ਅਸ਼ਲੀਲ ਵੀਡੀਓ ਵਾਈਰਲ ਹੋਣ ਤੋਂ ਬਾਅਦ ਡੇਰੇ ਦਾ ਮੁਖੀ ਹੋਇਆ ਫ਼ਰਾਰ, ਦਰਜ਼ ਹੋ ਚੁੱਕਿਆ ਪਰਚਾ

ਡਾ. ਊਸ਼ਾ ਗੋਇਲ ਨੇ ਸਥਾਨਕ ਨਿਗਮ ਅਤੇ ਉੱਚ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ ਅਤੇ ਲਾਪਰਵਾਹ ਅਧਿਕਾਰੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਜਿਲ੍ਹਾ ਐਪੀਡੀਮੋਲੋਜਿਸਟ ਡਾ ਸੁਕਰਿਤੀ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਘਰ ਅਤੇ ਆਲੇ ਦੁਆਲੇ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ, ਰੁਕੇ ਹੋਏ ਪਾਣੀ ਨੂੰ ਹਟਾਉਣ ਅਤੇ ਹਰ ਹਫ਼ਤੇ ਆਪਣੀ ਜਾਇਦਾਦ ਦੀ ਜਾਂਚ ਕਰਨ, ਤਾਂ ਜੋ ਡੇਂਗੂ ਦੇ ਲਾਰਵਾ ਦੀ ਉਤਪੱਤੀ ਨੂੰ ਰੋਕਿਆ ਜਾ ਸਕੇ।ਇਸ ਮੌਕੇ ਹਰਜਿੰਦਰ ਕੌਰ ਬੀ ਈ ਈ, ਮਲਟੀਪਰਪਜ ਹੈਲਥ ਵਰਕਰ ਵਰਿੰਦਰ ਸਿੰਘ,ਨਰਿੰਦਰ ਸਿੰਘ ਧਾਲੀਵਾਲ ਅਤੇ ਬਰੀਡਿੰਗ ਚੈਕਰ ਰਾਜਵਿੰਦਰ ਸਿੰਘ, ਜਸਵਿੰਦਰ ਸਿੰਘ ਹਾਜਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ 11ਵਾਂ ਅੰਤਰ ਰਾਸ਼ਟਰੀ ਯੋਗ ਦਿਹਾੜਾ

0

Talwandi Sabo News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਵੱਲੋਂ 11ਵਾਂ ਅੰਤਰ ਰਾਸ਼ਟਰੀ ਯੋਗ ਦਿਹਾੜਾ “ਯੋਗ ਸੰਗਮ” ਪ੍ਰੋ. (ਡਾ.) ਰਾਮੇਸ਼ਵਰ ਸਿੰਘ ਉਪ ਕੁਲਪਤੀ ਦੀ ਪ੍ਰੇਰਣਾ ਸਦਕਾ ਐਨ.ਐਸ.ਐਸ. ਦੇ ਸਹਿਯੋਗ ਨਾਲ ਵੱਖ-ਵੱਖ ਯੋਗ ਆਸਣ ਅਤੇ ਪ੍ਰਾਣਾਯਮ ਕਰਕੇ ਮਨਾਇਆ ਗਿਆ। ਮੁੱਖ ਮਹਿਮਾਨ ਡਾ. ਆਰ.ਪੀ.ਸਹਾਰਨ, ਡੀਨ ਅਕਾਦਮਿਕ ਤੇ ਖੋਜ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਯੋਗ ਦੁਨੀਆਂ ਨੂੰ ਭਾਰਤੀ ਸੰਸਕ੍ਰਿਤੀ ਦੀ ਵੱਡਮੁੱਲੀ ਦੇਣ ਹੈ। ਜਿਸ ਸਦਕਾ ਅਸੀਂ ਆਪਣੇ ਆਪ ਨੂੰ ਸ਼ਰੀਰਕ ਅਤੇ ਮਾਨਸਿਕ ਪੱਖੋਂ ਚੁਸਤ ਤੇ ਤੰਦਰੁਸਤ ਰੱਖ ਸਕਦੇ ਹਾਂ।

ਇਹ ਵੀ ਪੜ੍ਹੋ  ..ਤੇ ਹੌਲਦਾਰ ਸਾਹਿਬ ਨੇ ਆਪਣੇ ਪਿੰਡ ਦੇ ਸਾਬਕਾ ਫ਼ੌਜੀ ਨੂੰ ਵੀ ਨਾਂ ਬਖਸਿਆ, ਮਾਰੀ ਠੱਗੀ ਤੇ ਹੋਇਆ ਪਰਚਾ ਦਰਜ਼

ਉਨ੍ਹਾਂ ਕਿਹਾ ਕਿ ਹਰ ਉਮਰ ਦਾ ਵਿਅਕਤੀ ਆਪਣੀ ਸ਼ਰੀਰਕ ਸਮਰੱਥਾ ਅਨੁਸਾਰ ਯੋਗ ਕਰ ਸਕਦਾ ਹੈ। ਯੋਗਾ ਅਤੇ ਪ੍ਰਾਣਾਯਾਮ ਰਾਹੀਂ ਅਸੀਂ ਮਾਨਿਸਕ ਤਣਾਅ ਅਤੇ ਅਵਸਾਦ ਤੋਂ ਛੁਟਕਾਰਾ ਪਾ ਕੇ ਮਨ ਦੀ ਸਾਂਤੀ ਹਾਸਿਲ ਕਰ ਸਕਦੇ ਹਾਂ। ਉਨ੍ਹਾਂ ਸਾਰਿਆਂ ਨੂੰ ਹਰ ਰੋਜ਼ ਘੱਟੋ ਘੱਟ ਅੱਧੇ ਘੰਟੇ ਤੋਂ 45 ਮਿੰਟ ਯੋਗ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾ ਦੱਸਿਆ ਕਿ ਇਸ ਨਾਲ ਸ਼ਰੀਰਿਕ ਤੰਦਰੁਸਤੀ, ਮਾਨਸਿਕ ਚੇਤਨਤਾ, ਰੂਹਾਨੀ ਸ਼ਾਂਤੀ ਅਤੇ ਆਤਮਾ ਨੂੰ ਸਕੂਨ ਮਿਲਦਾ ਹੈ।ਇਸ ਮੌਕੇ ਯੋਗਿਨੀ ਸਾਕਸ਼ੀ ਦੀ ਟੀਮ ਵੱਲੋਂ ਸਾਰਿਆਂ ਨੂੰ ਯੋਗ ਤੇ ਪ੍ਰਾਣਯਾਮ ਕਰਵਾਇਆ ਗਿਆ ਤੇ ਇਸ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  ਅਸ਼ਲੀਲ ਵੀਡੀਓ ਵਾਈਰਲ ਹੋਣ ਤੋਂ ਬਾਅਦ ਡੇਰੇ ਦਾ ਮੁਖੀ ਹੋਇਆ ਫ਼ਰਾਰ, ਦਰਜ਼ ਹੋ ਚੁੱਕਿਆ ਪਰਚਾ

ਦੇਸ ਰਾਜ ਕੰਬੋਜ਼, ਡਾਇਰੈਕਟਰ ਵਿਦਿਆਰਥੀ ਭਲਾਈ ਤੇ ਡਾ. ਜਸਵਿੰਦਰ ਸਿੰਘ ਐਸੋਸਿਏਟ ਡੀਨ ਨੇ ਸੁਆਗਤੀ ਭਾਸ਼ਣ ਵਿੱਚ ਯੋਗ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਆਯੋਜਿਤ ਕੀਤੇ ਗਏ ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ, ਸਟਾਫ ਅਤੇ ਵਿਦਿਆਰਥੀ ਸ਼ਾਮਿਲ ਹੋਏ ਜਿਨ੍ਹਾਂ ਨੇ ਹਰ ਰੋਜ਼ ਕਸਰਤ ਅਤੇ ਯੋਗ ਕਰਨ ਦਾ ਪ੍ਰਣ ਲਿਆ। ਡਾ. ਅਮਿਤ ਟੁਟੇਜਾ ਡੀਨ ਫੈਕਲਟੀ ਆਫ਼ ਸਾਇੰਸ, ਹਿਉਮੈਨਟੀਜ਼ ਐਂਡ ਲੈਂਗੂਏਜ਼ਸ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਯੋਗ ਦੇ ਇਤਿਹਾਸ ਤੇ ਜ਼ਿੰਦਗੀ ਵਿੱਚ ਇਸ ਨੂੰ ਅਪਣਾਉਣ ਦਾ ਸੰਦੇਸ਼ ਵੀ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਲਵਾ ਕਾਲਜ਼ ਦੇ ਬੀ.ਕਾਮ.ਭਾਗ ਤੀਜਾ ਸਮੈਸਟਰ ਪੰਜਵਾ ਦਾ ਨਤੀਜਾ ਰਿਹਾ ਸ਼ਾਨਦਾਰ

0

Bathinda News: ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਬੀ.ਕਾਮ.ਭਾਗ ਤੀਜਾ ਸਮੈਸਟਰ ਪੰਜਵਾ ਦੇ ਐਲਾਨੇ ਗਏ ਨਤੀਜੇ ਵਿਚ ਸਥਾਨਕ ਮਾਲਵਾ ਕਾਲਜ ਦਾ ਨਤੀਜ਼ਾ ਸ਼ਾਨਦਾਰ ਰਿਹਾ ਹੈ। ਕਾਲਜ ਦੀ ਹੋਣਹਾਰ ਵਿਦਿਆਰਥਣ ਤਨੀਸ਼ਾ ਡਿਮਰੀ ਨੇ 76 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਸ਼ਿਸ਼ ਨੇ 75 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਵਿਚੋਂ ਦੂਜਾ ਸਥਾਨ

ਇਹ ਵੀ ਪੜ੍ਹੋ ਅਸ਼ਲੀਲ ਵੀਡੀਓ ਵਾਈਰਲ ਹੋਣ ਤੋਂ ਬਾਅਦ ਡੇਰੇ ਦਾ ਮੁਖੀ ਹੋਇਆ ਫ਼ਰਾਰ, ਦਰਜ਼ ਹੋ ਚੁੱਕਿਆ ਪਰਚਾ

ਅਤੇ ਸਿਮਰਨ ਨੇ 74 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਵਿਚੋਂ ਤੀਜਾ ਸਥਾਨ ’ਤੇ ਰਹੀ।ਕਾਲਜ ਦੇ ਪ੍ਰਿੰਸੀਪਲ ਡਾ.ਮਨਜੀਤ ਸਿੰਘ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰਪ੍ਰਾਪਤੀ ’ਤੇ ਵਿਭਾਗ ਦੇ ਮੁਖੀ ਮੈਡਮ ਸ਼ਿਵਾਨੀ ਅਤੇ ਸਟਾਫ ਨੂੰ ਵਧਾਈਦਿੱਤੀ । ਕਾਲਜ ਮੈਨੇਜਮੈਂਟ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਵਿਚ ਸਨਮਾਨਿਤ ਕਰਨ ਦਾ ਐਲਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Our Visitor

1911901