Sunday, May 24, 2026
Home Blog Page 654

ਅਸ਼ਲੀਲ ਵੀਡੀਓ ਵਾਈਰਲ ਹੋਣ ਤੋਂ ਬਾਅਦ ਡੇਰੇ ਦਾ ਮੁਖੀ ਹੋਇਆ ਫ਼ਰਾਰ, ਦਰਜ਼ ਹੋ ਚੁੱਕਿਆ ਪਰਚਾ

0

Ludhiana News: ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਜਗਰਾਓ ਇਲਾਕੇ ਦੇ ਇੱਕ ਪ੍ਰਸਿੱਧ ਧਾਰਮਿਕ ਡੇਰੇ ਦੇ ਮੁਖੀ ਦੀ ਇੱਕ ਔਰਤ ਨਾਲ ਸਾਹਮਣੇ ਆਈ ਅਸ਼ਲੀਲ ਵੀਡੀਓ ਤੋਂ ਬਾਅਦ ਹਾਲੇ ਵੀ ਬਾਬਾ ਪੁਲਿਸ ਦੀ ਹਿਰਾਸਤ ਵਿਚੋਂ ਬਾਹਰ ਹੈ। ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ। ਪਿੰਡ ਤਲਵੰਡੀ ਖੁਰਦ ਵਿੱਚ ਸਥਿਤ ਭੂਰੀ ਵਾਲਾ ਡੇਰੇ ਦੇ ਮੁਖੀ ਸ਼ੰਕਰਾ ਨੰਦ ਵਿਰੁਧ 4 ਦਿਨ ਪਹਿਲਾਂ ਦਾਖ਼ਾ ਦੀ ਪੁਲਿਸ ਨੇ ਹਰਦੀਪ ਸਿੰਘ ਦੀ ਸ਼ਿਕਾਇਤ ’ਤੇ ਪਰਚਾ ਦਰਜ਼ ਕੀਤਾ ਸੀ ਪ੍ਰੰਤੂ ਉਹ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ ..ਤੇ ਹੌਲਦਾਰ ਸਾਹਿਬ ਨੇ ਆਪਣੇ ਪਿੰਡ ਦੇ ਸਾਬਕਾ ਫ਼ੌਜੀ ਨੂੰ ਵੀ ਨਾਂ ਬਖਸਿਆ, ਮਾਰੀ ਠੱਗੀ ਤੇ ਹੋਇਆ ਪਰਚਾ ਦਰਜ਼

ਸ਼ੰਕਰਾ ਨੰਦ ਦੀ ਪਿਛਲੇ ਹਫ਼ਤੇ ਇੱਕ ਅਸ਼ਲੀਲ ਵੀਡੀਓ ਵਾਈਰਲ ਹੋਈ ਸੀ, ਜਿਸਦੇ ਬਾਰੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਡੇਰਾ ਮੁਖੀ ਦੇ ਕਿਸੇ ਜਾਣਕਾਰ ਵੱਲੋਂ ਹੀ ਗੁਪਤ ਤਰੀਕੇ ਨਾਲ ਬਣਾਈ ਗਈ ਸੀ, ਜਿਸ ਵਿਚ ਇਹ ਬਾਬਾ ਇੱਕ ਔਰਤ ਨਾਲ ਸਬੰਧ ਬਣਾਉਂਦਾ ਦਿਖ਼ਾਈ ਦੇ ਰਿਹਾ। ਪਿਛਲੇ ਕਹੀ ਸਾਲਾਂ ਤੋਂ ਹੀ ਚਰਚਾ ਵਿਚ ਰਹਿਣ ਵਾਲੇ ਬਾਬਾ ਸ਼ੰਕਰਾ ਨੰਦ ਵਿਰੁਧ ਪਹਿਲਾਂ ਵੀ ਕਈ ਗੰਭੀਰ ਦੋਸ਼ ਲੱਗ ਰਹੇ ਹਨ।

ਇਹ ਵੀ ਪੜ੍ਹੋ ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

ਵੱਡੀ ਚਿੰਤਾਂ ਵਾਲੀ ਗੱਲ ਇਹ ਹੈ ਕਿ ਇਸ ਡੇਰੇ ਦੇ ਵਿਚ ਇੱਕ ਬਾਲ ਆਸ਼ਰਮ ਵੀ ਹੈ, ਜਿਸਦੇ ਵਿਚ ਵੱਡੀ ਗਿਣਤੀ ਵਿਚ ਲੜਕੀਆਂ ਰਹਿੰਦੀਆਂ ਹਨ।ਜਿਸਦੇ ਚੱਲਦੇ ਸਿੱਖ ਸੰਗਠਨਾਂ ਵੱਲੋਂ ਡੇਰੇ ਵਿੱਚ ਬਣੇ ਆਸ਼ਰਮ ਦੀ ਜਾਂਚ ਅਤੇ ਡੇਰਾ ਮੁਖੀ ਸਹਿਤ ਉਸਦੇ ਸਹਿਯੋਗੀਆਂ ਦੀ ਜਾਇਦਾਦ ਦੀ ਵੀ ਜਾਂਚ ਮੰਗੀ ਜਾ ਰਹੀ ਹੈ। ਹਾਲਾਂਕਿ ਹੁਣ ਡੇਰਾ ਮੁਖੀ ਨੂੰ ਉਸਦੀ ਗੱਦੀ ਤੋਂ ਹਟਾ ਦਿੱਤਾ ਗਿਆ ਹੈ ਪ੍ਰੰਤੂ ਉਸਨੂੰ ਪੁਲਿਸ ਵੱਲੋਂ ਹਾਲੇ ਤੱਕ ਗ੍ਰਿਫ਼ਤਾਰ ਨਾ ਕਰਨਾ ਵੀ ਸ਼ੱਕ ਦੇ ਘੇਰੇ ਵਿਚ ਆ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

..ਤੇ ਹੌਲਦਾਰ ਸਾਹਿਬ ਨੇ ਆਪਣੇ ਪਿੰਡ ਦੇ ਸਾਬਕਾ ਫ਼ੌਜੀ ਨੂੰ ਵੀ ਨਾਂ ਬਖਸਿਆ, ਮਾਰੀ ਠੱਗੀ ਤੇ ਹੋਇਆ ਪਰਚਾ ਦਰਜ਼

0

Moga News: ਮੋਗਾ ਪੁਲਿਸ ਨੇ ਆਪਣੇ ਹੀ ਵਿਭਾਗ ਦੇ ਇੱਕ ਕਾਂਸਟੇਬਲ ਵਿਰੁਧ ਪਰਚਾ ਦਰਜ਼ ਕੀਤਾ ਹੈ, ਜਿਸਦੇ ਵਿਰੁਧ ਦੋਸ਼ ਹਨ ਕਿ ਉਸਨੇ ਆਪਣੇ ਹੀ ਪਿੰਡ ਦੇ ਸਾਬਕਾ ਫ਼ੌਜੀ ਨੂੰ ਪੁਲਿਸ ’ਚ ਭਰਤੀ ਕਰਵਾਉਣ ਦੇ ਨਾਂ ’ਤੇ 5 ਲੱਖ ਠੱਗੀ ਮਾਰ ਲਈ ਸੀ। ਮੁਲਜ਼ਮ ਦੀ ਪਹਿਚਾਣ ਸਿਪਾਹੀ ਕੁਲਵਿੰਦਰ ਸਿੰਘ ਦੇ ਤੌਰ ’ਤੇ ਹੋਈ ਹੈ, ਜਿਹੜਾ ਹਾਲੇ ਫ਼ਰਾਰ ਚੱਲ ਰਿਹਾ।

ਇਹ ਵੀ ਪੜ੍ਹੋ ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

ਸੂਚਨਾ ਮੁਤਾਬਕ ਪਿੰਡ ਦੀਨਾ ਸਾਹਿਬ ਦੇ ਗੁਰਲਾਲ ਸਿੰਘ ਨੇ ਹੀ ਐਸਐਸਪੀ ਮੋਗਾ ਨੂੰ ਸਿਕਾਇਤ ਦਿੱਤੀ ਸੀ। ਜਿਸਦੀ ਪੜਤਾਲ ਐਸ.ਪੀ ਡੀ ਕੋਲੋਂ ਕਰਵਾਈ ਗਈ। ਪੜਤਾਲ ਵਿਚ ਗੁਰਲਾਲ ਸਿੰਘ ਤੇ ਉਸਦੇ ਇੱਕ ਹੋਰ ਸਾਥੀ ਵੱਲੋਂਲਗਾਏ ਗਏ ਦੋਸ਼ ਸਹੀ ਸਾਬਤ ਹੋਏ, ਜਿਸਤੋਂ ਬਾਅਦ ਗੁਰਲਾਲ ਸਿੰਘ ਦੇ ਬਿਆਨਾਂ ਉਪਰ ਥਾਣਾ ਨਿਹਾਲ ਸਿੰਘ ਦੀ ਪੁਲਿਸ ਨੇ ਸਿਪਾਹੀ ਕੁਲਵਿੰਦਰ ਸਿੰਘ ਵਿਰੁਧ ਬੀਐਨਐਸ ਦੀ ਧਾਰਾ 318(4) ਅਤੇ 351(2) ਤਹਿਤ ਪਰਚਾ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਬਦਮਾਸ਼ ਹਥਿਆਰਾਂ ਸਹਿਤ ਕਾਬੂ

ਡੀਐਸਪੀ ਅਨਵਰ ਅਲੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਪਰਚਾ ਦਰਜ਼ ਹੋਣ ਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਕਿ ਜਲਦੀ ਹੀ ਮੁਲਜਮ ਕੁਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

0

Ludhiana News:ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋਈ। ਵੋਟਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 7:00 ਵਜੇ ਤੱਕ ਅਪਲੋਡ ਕੀਤੇ ਗਏ ਡਾਟਾ ਦੇ ਅਨੁਸਾਰ ਵੋਟਰ ਮਤਦਾਨ ਲਗਭਗ 51.33% ਹੈ। ਇੱਕ ਨਵੀਂ ਪਹਿਲਕਦਮੀ ਦੇ ਹਿੱਸੇ ਵਜੋਂ ਪੋਲਿੰਗ ਡਾਟਾ ਪੋਲਿੰਗ ਸਟੇਸ਼ਨ ‘ਤੇ ਪ੍ਰੀਜ਼ਾਈਡਿੰਗ ਅਧਿਕਾਰੀਆਂ ਦੁਆਰਾ ਈਸੀਆਈ ਨੈੱਟ ਐਪ ‘ਤੇ ਅਪਲੋਡ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵੋਟਿੰਗ ਪ੍ਰਤੀਸ਼ਤਤਾ ਦੇ ਰੁਝਾਨ ਅਨੁਮਾਨਤ ਹਨ। ਚੋਣ ਸੰਚਾਲਨ ਨਿਯਮ, 1961 ਦੇ ਨਿਯਮ 49 ਐੱਸ ਦੇ ਤਹਿਤ, ਪ੍ਰੀਜ਼ਾਈਡਿੰਗ ਅਧਿਕਾਰੀਆਂ ਨੇ ਫਾਰਮ 17ਸੀ, ਜਿਸ ‘ਚ ਵੋਟਾਂ ਦੀ ਅਸਲੀ ਗਿਣਤੀ ਦਰਜ ਹੁੰਦੀ ਹੈ, ਉਹ ਉਨ੍ਹਾਂ ਉਮੀਦਵਾਰਾਂ ਦੇ ਪੋਲਿੰਗ ਏਜੰਟਾਂ ਨੂੰ ਦਿੱਤਾ ਗਿਆ ਜੋ ਵੋਟਿੰਗ ਖਤਮ ਹੋਣ ਵੇਲੇ ਪੋਲਿੰਗ ਬੂਥਾਂ ‘ਤੇ ਮੌਜੂਦ ਸਨ।

ਇਹ ਵੀ ਪੜ੍ਹੋ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹਰੇਕ ਪੋਲਿੰਗ ਬੂਥ ‘ਤੇ ਈਵੀਐਮ ਮਸ਼ੀਨਾਂ ‘ਤੇ ਇੱਕ ਮੌਕ ਡ੍ਰਿਲ ਕਰਵਾਈ, ਜੋ ਕਿ ਉਮੀਦਵਾਰਾਂ ਵੱਲੋਂ ਨਿਯੁਕਤ ਕੀਤੇ ਗਏ 578 ਏਜੰਟਾਂ ਦੀ ਮੌਜੂਦਗੀ ਵਿੱਚ ਹੋਈ।ਜ਼ਿਮਨੀ ਚੋਣਾਂ ਲਈ, ਚੋਣ ਕਮਿਸ਼ਨ ਨੇ 1 ਅਪ੍ਰੈਲ 2025 ਨੂੰ ਯੋਗਤਾ ਮਿਤੀ ਦੇ ਤੌਰ ‘ਤੇ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਿੱਤੀ ਸੀ। ਵੋਟਰ ਸੂਚੀਆਂ ਦਾ ਡਰਾਫਟ ਪ੍ਰਕਾਸ਼ਨ 09-04-2025 ਨੂੰ ਕੀਤਾ ਗਿਆ ਸੀ ਅਤੇ ਇਸਦੀ ਇੱਕ ਕਾਪੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਸਾਂਝੀ ਕੀਤੀ ਗਈ ਸੀ। 192 ਪੋਲਿੰਗ ਬੂਥ ਪੱਧਰ ‘ਤੇ ਬੀਐੱਲਓਜ਼ ਨੇ ਇਹ ਯਕੀਨੀ ਬਣਾਉਣ ਲਈ ਕੰਮ ਕੀਤਾ ਕਿ ਸੂਚੀਆਂ ਸਹੀ ਅਪਡੇਟ ਕੀਤੀਆਂ ਗਈਆਂ ਹਨ। ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੁਆਰਾ ਨਿਯੁਕਤ 384 ਬੀਐੱਲਏ ਨੇ ਪ੍ਰਕਿਰਿਆ ਦੀ ਜਾਂਚ ਕੀਤੀ ਅਤੇ 4279 ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਗਏ। ਵੋਟਰ ਸੂਚੀਆਂ ਦਾ ਅੰਤਿਮ ਪ੍ਰਕਾਸ਼ਨ 05-05-2025 ਨੂੰ ਕੀਤਾ ਗਿਆ ਅਤੇ ਅੰਤਿਮ ਵੋਟਰ ਸੂਚੀਆਂ ਦੀ ਇੱਕ ਕਾਪੀ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਸਾਂਝੀ ਕੀਤੀ ਗਈ। ਆਰਪੀ ਐਕਟ 1950 ਦੀ ਧਾਰਾ 24(ਏ) ਅਧੀਨ ਜ਼ਿਲ੍ਹਾ ਮੈਜਿਸਟਰੇਟ ਕੋਲ ਅਤੇ ਧਾਰਾ 24(ਬੀ) ਅਧੀਨ ਮੁੱਖ ਚੋਣ ਅਧਿਕਾਰੀ ਕੋਲ ਕੋਈ ਅਪੀਲ ਦਰਜ ਨਹੀਂ ਹੋਈ।

ਇਹ ਵੀ ਪੜ੍ਹੋ ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 02-06-2025 ਨੂੰ ਵੋਟਰ ਸੂਚੀ ਨੂੰ ਅੰਤਿਮ ਰੂਪ ਦਿੱਤਾ ਗਿਆ ਸੀ ਅਤੇ ਇਸਦੀ ਇੱਕ ਕਾਪੀ ਸਾਰੇ ਚੋਣ ਲੜ ਰਹੇ ਉਮੀਦਵਾਰਾਂ ਨਾਲ 06-06-2025 ਨੂੰ ਸਾਂਝੀ ਕੀਤੀ ਗਈ ਸੀ। ਵੋਟਰ ਸੂਚੀ ਵਿੱਚ ਕੁੱਲ 175469 ਵੋਟਰ ਰਜਿਸਟਰਡ ਸਨ। ਕੁੱਲ 14 ਉਮੀਦਵਾਰਾਂ ਨੇ ਚੋਣ ਲੜੀ ਜਿਸ ਵਿੱਚ 1 ਔਰਤ ਵੀ ਸ਼ਾਮਲ ਸੀ।ਇਨ੍ਹਾਂ ਚੋਣਾਂ ਲਈ 194 ਪੋਲਿੰਗ ਬੂਥ ਸਥਾਪਤ ਕੀਤੇ ਗਏ ਸਨ। ਇੱਕ ਪੋਲਿੰਗ ਬੂਥ ਵਿੱਚ ਵੋਟਰਾਂ ਦੀ ਗਿਣਤੀ 1200 ਤੱਕ ਰੱਖਣ ਦੇ ਚੋਣ ਕਮਿਸ਼ਨ ਦੇ ਹਾਲ ਹੀ ਦੇ ਫੈਸਲੇ ਦੇ ਕਾਰਨ, ਵੋਟਰਾਂ ਦੀ ਸਹੂਲਤ ਲਈ ਵਾਧੂ 2 ਨਵੇਂ ਪੋਲਿੰਗ ਬੂਥ ਬਣਾਏ ਗਏ। ਹਰੇਕ ਪੋਲਿੰਗ ਬੂਥ ‘ਤੇ ਸਹੂਲਤਾਂ ਦੀ ਵਿਵਸਥਾ ਤੋਂ ਇਲਾਵਾ, ਪਹਿਲੀ ਵਾਰ ਵੋਟਰਾਂ ਦੀ ਸਹੂਲਤ ਲਈ ਪ੍ਰਵੇਸ਼ ਦੁਆਰ ‘ਤੇ 194 ਪੋਲਿੰਗ ਸਟੇਸ਼ਨਾਂ ‘ਤੇ ਮੋਬਾਈਲ ਜਮ੍ਹਾ ਕਰਵਾਉਣ ਦੀ ਸਹੂਲਤ ਦਿੱਤੀ ਗਈ। 1 ਮਹਿਲਾ ਕਰਮਚਾਰੀਆਂ ਵਾਲਾ, 1 ਦਿਵਿਆਂਗ ਕਰਮਚਾਰੀਆਂ ਵਾਲਾ ਅਤੇ 10 ਮਾਡਲ ਪੋਲਿੰਗ ਸਟੇਸ਼ਨ ਵੀ ਬਣਾਏ ਗਏ।

ਇਹ ਵੀ ਪੜ੍ਹੋ ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਬਦਮਾਸ਼ ਹਥਿਆਰਾਂ ਸਹਿਤ ਕਾਬੂ

ਈਵੀਐੱਮ ਦੀ ਪਹਿਲੇ ਲੈਵਲ ਦੀ ਜਾਂਚ 03.02.25 ਤੋਂ 06.02.2025 ਨੂੰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੀਤੀ ਗਈ। ਕਮਿਸ਼ਨਿੰਗ ਦੀ ਪ੍ਰਕਿਰਿਆ 10-06-2025 ਨੂੰ ਉਮੀਦਵਾਰਾਂ/ਉਨ੍ਹਾਂ ਦੇ ਅਧਿਕਾਰਤ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਹਰੇਕ ਪੜਾਅ ‘ਤੇ, ਈਵੀਐਮ ‘ਤੇ ਮੌਕ ਡ੍ਰਿਲ ਕਰਵਾਈ ਗਈ ਅਤੇ ਨਤੀਜਿਆਂ ਦੀ ਜਾਂਚ ਵੀਵੀਪੀਏਟੀ ਸਲਿੱਪਾਂ ਨਾਲ ਕੀਤੀ ਗਈ। ਪੋਲਿੰਗ ਬੂਥਾਂ ਨੂੰ ਈਵੀਐਮ ਦੀ ਵੰਡ ਉਮੀਦਵਾਰਾਂ/ਉਨ੍ਹਾਂ ਦੇ ਅਧਿਕਾਰਤ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ 2 ਪੜਾਵਾਂ ਦੀ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਰਾਹੀਂ ਕੀਤੀ ਗਈ। ਪੋਲਿੰਗ ਬੂਥਾਂ ‘ਤੇ ਤਾਇਨਾਤ ਕੀਤੀਆਂ ਜਾਣ ਵਾਲੀਆਂ ਈਵੀਐੱਮ ਮਸ਼ੀਨਾਂ ਦੀ ਸੂਚੀ ਪਹਿਲਾਂ ਹੀ ਚੋਣ ਲੜ ਰਹੇ ਉਮੀਦਵਾਰਾਂ ਨਾਲ ਸਾਂਝੀ ਕੀਤੀ ਗਈ ਸੀ।

ਇਹ ਵੀ ਪੜ੍ਹੋ ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

ਚੋਣ ਕਮਿਸ਼ਨ ਦੇ ਜਨਰਲ ਆਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਕਰਮਚਾਰੀਆਂ ਨੂੰ 3 ਪੜਾਵਾਂ ਦੀ ਰੈਂਡਮਾਈਜ਼ੇਸ਼ਨ ਰਾਹੀਂ ਡਿਊਟੀਆਂ ਸੌਂਪੀਆਂ ਗਈਆਂ ਸਨ। ਸਿਖਲਾਈ ਪ੍ਰੋਗਰਾਮਾਂ ਦੌਰਾਨ, ਹੱਥੀਂ ਸਿਖਲਾਈਆਂ ਦਾ ਆਯੋਜਨ ਕੀਤਾ ਗਿਆ ਸੀ ਜਿਸ ਦੌਰਾਨ ਹਰੇਕ ਪ੍ਰੀਜ਼ਾਈਡਿੰਗ ਅਧਿਕਾਰੀ ਨੇ ਵਿਅਕਤੀਗਤ ਈਵੀਐਮ ‘ਤੇ ਮੌਕ ਡ੍ਰਿਲ ਕੀਤੀ, ਬੇਤਰਤੀਬ ਢੰਗ ਨਾਲ 100 ਮੌਕ ਵੋਟਾਂ ਖੁਦ ਪਾਈਆਂ ਅਤੇ ਨਤੀਜੇ ਦੀ ਜਾਂਚ ਕੀਤੀ ਅਤੇ ਵੀਵੀਪੀਏਐੱਟ ਸਲਿੱਪਾਂ ਨਾਲ ਵੀ ਮੇਲ ਕੀਤਾ। ਸਿਖਲਾਈ ਦੇ ਅੰਤ ‘ਤੇ ਪ੍ਰੀਜ਼ਾਈਡਿੰਗ ਅਧਿਕਾਰੀਆਂ ਨੇ ਈਵੀਐਮ ਦੇ ਫੁਲ-ਪਰੂਫ ਕੰਮਕਾਜ ਉੱਤੇ ਪੂਰਾ ਭਰੋਸਾ ਜਿਤਾਇਆ।ਵੋਟਰ ਸੂਚੀਆਂ ਦੀ ਸੰਖੇਪ ਸੋਧ ਤੋਂ ਲੈ ਕੇ ਵੋਟਿੰਗ ਤੱਕ ਮੁੱਖ ਚੋਣ ਅਧਿਕਾਰੀ ਨਾਲ 2, ਜ਼ਿਲ੍ਹਾ ਚੋਣ ਅਧਿਕਾਰੀ ਨਾਲ 3 ਅਤੇ ਈਆਰਓ/ਆਰਓ ਪੱਧਰ ‘ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੁੱਲ 2 ਮੀਟਿੰਗਾਂ ਕੀਤੀਆਂ ਗਈਆਂ। ਚੋਣ ਕਮਿਸ਼ਨ ਦੇ ਸੋਧੇ ਹੋਏ ਨਿਰਦੇਸ਼ਾਂ ਅਨੁਸਾਰ ਚੋਣ ਕਮਿਸ਼ਨ ਨੇ ਚੋਣ ਦਫ਼ਤਰ ਦੇ ਉਮੀਦਵਾਰਾਂ/ਨੁਮਾਇੰਦਿਆਂ ਨਾਲ ਵੱਖ-ਵੱਖ ਚੱਲ ਰਹੀਆਂ ਚੋਣ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਉਣ ਲਈ ਕਈ 2 ਮੀਟਿੰਗਾਂ ਕੀਤੀਆਂ।

ਇਹ ਵੀ ਪੜ੍ਹੋ ਡੀ.ਸੀ. ਨੇ ਭਾਰਤੀ ਰੈੱਡ ਕਰਾਸ ਸੁਸਾਇਟੀ ਤੇ ਸਹਿਯੋਗੀ ਸੰਸਥਾਵਾਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

ਚੋਣ ਕਮਿਸ਼ਨ ਦੀਆਂ ਸੋਧੀਆਂ ਹਦਾਇਤਾਂ ਅਨੁਸਾਰ ਉਮੀਦਵਾਰਾਂ ਨੂੰ ਪੋਲਿੰਗ ਬੂਥਾਂ ਦੇ ਪ੍ਰਵੇਸ਼ ਦੁਆਰ ਤੋਂ 100 ਮੀਟਰ ਦੀ ਦੂਰੀ ‘ਤੇ ਆਪਣੇ ਬੂਥ ਸਥਾਪਤ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ, ਜੋ ਕਿ ਵੋਟਰਾਂ ਲਈ ਇੱਕ ਵਾਧੂ ਸਹੂਲਤ ਸੀ, ਖਾਸ ਕਰਕੇ ਉਨ੍ਹਾਂ ਲਈ ਜੋ ਆਪਣੀਆਂ ਵੋਟਰ ਜਾਣਕਾਰੀ ਸਲਿੱਪਾਂ ਨਹੀਂ ਲੈ ਕੇ ਗਏ ਸਨ।ਕੁੱਲ 239 ਵੋਟਰਾਂ, ਜਿਨ੍ਹਾਂ ਵਿਚ 85 ਸਾਲ ਦੀ ਉਮਰ ਤੋਂ ਵੱਧ ਦੇ ਵੋਟਰ ਅਤੇ ਦਿਵਿਆਂਗਾ ਨੇ ਘਰ ਤੋਂ ਵੋਟ ਪਾਉਣ ਦੀ ਇੱਛਾ ਜਤਾਈ ਸੀ, ਉਨ੍ਹਾਂ ਨੂੰ ਪੋਸਟਲ ਬੈਲਟ ਰਾਹੀਂ ਇਹ ਸਹੂਲਤ ਦਿੱਤੀ ਗਈ। ਇਹ ਪ੍ਰਕਿਰਿਆ ਉਮੀਦਵਾਰਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਵਿਸ਼ੇਸ਼ ਤੌਰ ‘ਤੇ ਸਮਰਪਿਤ ਟੀਮਾਂ ਦੁਆਰਾ ਪੂਰੀ ਕੀਤੀ ਗਈ।

ਇਹ ਵੀ ਪੜ੍ਹੋ ਹਾਈਕੋਰਟ ਦੇ ਹੁਕਮਾਂ ’ਤੇ ਪ੍ਰਸ਼ਾਸਨ ਨੇ ਸਟੈਲਕੋ ਦੇ ਨਜਾਇਜ਼ ਕਬਜ਼ੇ ਵਾਲੀ ਕੰਧ ਨੂੰ ਢਾਹਿਆ

ਚੋਣ ਪ੍ਰਕਿਰਿਆਵਾਂ ‘ਤੇ ਨਜ਼ਰ ਰੱਖਣ ਲਈ, ਚੋਣ ਕਮਿਸ਼ਨ ਨੇ 1 ਜਨਰਲ ਆਬਜ਼ਰਵਰ, 1 ਪੁਲਿਸ ਆਬਜ਼ਰਵਰ ਅਤੇ 1 ਖਰਚਾ ਆਬਜ਼ਰਵਰ ਵੀ ਨਿਯੁਕਤ ਕੀਤੇ ਸਨ। ਨਾਗਰਿਕਾਂ ਤੋਂ ਸੀ-ਵਿਜਿਲ ਐਪ ਰਾਹੀਂ 1512 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿੱਚੋਂ 1342 ਦਾ 100 ਮਿੰਟਾਂ ਦੇ ਸਮੇਂ ਦੇ ਅੰਦਰ ਹੱਲ ਕਰ ਦਿੱਤਾ ਗਿਆ।ਭਾਰਤੀ ਚੋਣ ਕਮਿਸ਼ਨ ਨੇ ਇੰਡੈਕਸ ਕਾਰਡ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਵੀ ਅਪਡੇਟ ਕੀਤਾ ਹੈ। ਇਹ ਰਵਾਇਤੀ ਮੈਨੂਅਲ ਤਰੀਕਿਆਂ ਦੀ ਥਾਂ ਲਵੇਗਾ ਅਤੇ ਆਟੋਮੇਸ਼ਨ ਅਤੇ ਡੇਟਾ ਏਕੀਕਰਣ ਰਾਹੀਂ, ਨਵਾਂ ਸਿਸਟਮ ਗਿਣਤੀ ਤੋਂ ਬਾਅਦ ਇੰਡੈਕਸ ਕਾਰਡਾਂ ਦੀ ਤੇਜ਼ ਰਿਪੋਰਟਿੰਗ ਅਤੇ ਜਾਰੀ ਕਰਨ ਨੂੰ ਯਕੀਨੀ ਬਣਾਏਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

👉ਇਨ੍ਹਾਂ ਤਰੱਕੀਆਂ ਨਾਲ ਡੀ.ਈ.ਓ. ਦਫ਼ਤਰਾਂ ਅਤੇ ਡੀ.ਆਈ.ਈ.ਟੀਜ਼. ਵਿੱਚ ਸੀਨੀਅਰ ਸਹਾਇਕਾਂ ਦੀਆਂ ਸਾਰੀਆਂ ਖਾਲ੍ਹੀ ਪੋਸਟਾਂ ਭਰ ਜਾਣਗੀਆਂ: ਹਰਜੋਤ ਸਿੰਘ ਬੈਂਸ
Chandigarh News:ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ ਬਲਕਿ ਕਰਮਚਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕਰੇਗਾ।

ਇਹ ਵੀ ਪੜ੍ਹੋ ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀਈਓ) ਦੇ ਦਫ਼ਤਰਾਂ ਅਤੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਵਾਂ (ਡੀਆਈਈਟੀਜ਼) ਵਿੱਚ ਸੀਨੀਅਰ ਸਹਾਇਕਾਂ ਦੀਆਂ ਸਾਰੀਆਂ ਖਾਲੀ ਪਈਆਂ ਪੋਸਟਾਂ ਭਰ ਜਾਣਗੀਆਂ, ਜੋ ਬਿਹਤਰ ਸ਼ਾਸਨ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹੈ।

ਇਹ ਵੀ ਪੜ੍ਹੋ ਹਾਈਕੋਰਟ ਦੇ ਹੁਕਮਾਂ ’ਤੇ ਪ੍ਰਸ਼ਾਸਨ ਨੇ ਸਟੈਲਕੋ ਦੇ ਨਜਾਇਜ਼ ਕਬਜ਼ੇ ਵਾਲੀ ਕੰਧ ਨੂੰ ਢਾਹਿਆ

ਪਦਉੱਨਤ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਇਸ ਮੌਕੇ ਦਾ ਲਾਭ ਉਠਾਉਂਦਿਆਂ ਆਪਣੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਤਰੱਕੀਆਂ ਸਟਾਫ਼ ਨੂੰ ਹੋਰ ਵੀ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਨਗੀਆਂ।

ਇਹ ਵੀ ਪੜ੍ਹੋ ਡੀ.ਸੀ. ਨੇ ਭਾਰਤੀ ਰੈੱਡ ਕਰਾਸ ਸੁਸਾਇਟੀ ਤੇ ਸਹਿਯੋਗੀ ਸੰਸਥਾਵਾਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਤਰੱਕੀ ਦੇਣਾ ਅਤੇ ਖਾਲ੍ਹੀ ਪਈਆਂ ਅਸਾਮੀਆਂ ਨੂੰ ਭਰਨਾ ਸਕੂਲ ਸਿੱਖਿਆ ਵਿਭਾਗ ਦੀ ਕਾਰਜ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਨੂੰ ਵਧਾਉਣ ਸਬੰਧੀ ਸਮਰਪਿਤ ਭਾਵਨਾ ਨੂੰ ਦਰਸਾਉਂਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

0

Chandigarh News: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ 30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ ਨੂੰ ਮੁਕੰਮਲ ਕਰ ਲਿਆ ਜਾਵੇ ਜ਼ੋ ਕਿ ਸੜਕਾਂ ਦੀ ਅਪਗ੍ਰੇਡਸ਼ਨ ਅਤੇ ਨਵੀਂ ਉਸਾਰੀ ਨੂੰ ਹੋਰ ਤਰਕਸੰਗਤ ਬਣਾਉਣ ਵਿੱਚ ਸਹਾਇਕ ਸਿੱਧ ਹੋਵੇਗਾ। ਇਸ ਤੋਂ ਇਲਾਵਾ ਟ੍ਰੈਫਿਕ ਸੈਂਸਸ ਨਾਲ ਸਬੰਧਤ ਡਾਟਾ ਰਾਹੀਂ ਸੜਕਾਂ ਦੀ ਨਵੀਂ ਉਸਾਰੀ, ਚੌੜਾ ਕਰਨ ਅਤੇ ਹੋਰ ਲੋੜੀਂਦੇ ਸੁਧਾਰ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਸੜਕੀ ਆਵਾਜਾਈ ਨੂੰ ਹੋਰ ਸੁਰੱਖਿਅਤ ਬਣਾਇਆ ਜਾ ਸਕੇਗਾ ਜਿਸ ਨਾਲ ਦੁਰਘਟਨਾਵਾਂ ਵਿੱਚ ਹੁੰਦੇ ਵਡਮੁੱਲੇ ਜਾਨੀ ਨੁਕਸਾਨ ਤੋਂ ਵੀ ਬਚਾਅ ਹੋਵੇਗਾ।

ਇਹ ਵੀ ਪੜ੍ਹੋ ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਬਦਮਾਸ਼ ਹਥਿਆਰਾਂ ਸਹਿਤ ਕਾਬੂ

ਅੱਜ ਇੱਥੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੂਬੇ ਦੀਆਂ ਸੜਕ ਅਤੇ ਪੁਲਾਂ ਨੂੰ ਬਿਹਤਰੀਨ ਬਨਾਉਣ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਇਕ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਦੀਆਂ ਵੱਖ ਵੱਖ ਸਕੀਮਾਂ ਅਧੀਨ ਅਤੇ ਵਿਸ਼ੇਸ ਤੌਰ ਤੇ ਲਿੰਕ ਸੜਕਾਂ ਬਾਬਤ ਤਜਵੀਜ਼ ਕੀਤੇ ਅਤੇ ਚਲਦੇ ਕੰਮਾਂ ਦਾ ਜਾਇਜਾ ਲਿਆ। ਇਸ ਮੌਕੇ ਲੋਕ ਨਿਰਮਾਣ ਵਿਭਾਗ ਪ੍ਰਬੰਧਕੀ ਸਕੱਤਰ ਸ੍ਰੀ ਰਵੀ ਭਗਤ ਅਤੇ ਪੰਜ਼ਾਬ ਮੰਡੀਕਰਨ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਦੇ ਨਾਲ-ਨਾਲ ਵਿਸ਼ੇਸ਼ ਸਕੱਤਰ ਸ਼੍ਰੀਮਤੀ ਹਰਗੁਨਜੀਤ ਕੌਰ ਅਤੇ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਪੰਜ ਮੈਂਬਰੀ ਭਰਤੀ ਕਮੇਟੀ ਨੇ ਬੂਟਾ ਲਗਾ ਕੇ ਕੀਤੀ ਸ਼ੁਰੂਆਤ

ਮੁੱਖ ਇੰਜੀਨੀਅਰ ਲ਼ੋਕ ਨਿਰਮਾਣ ਵੱਲੋਂ ਦੱਸਿਆ ਗਿਆ ਕਿ ਪੀ.ਐਮ.ਜੀ.ਐਸ.ਵਾਈ. ਸਕੀਮ ਅਧੀਨ ਐਫ਼.ਡੀ.ਆਰ ਯਾਨੀ ਫੁੱਲ ਡੇਪਥ ਰੇਕਲੇਮੇਸ਼ਨ ਰਾਹੀਂ 581 ਕਿ ਮੀ ਲਿੰਕ ਸੜਕਾਂ ਦੀ ਉਸਾਰੀ ਦੇ ਟੈਂਡਰ ਮੰਗੇ ਜਾ ਰਹੇ ਹਨ । ਨਾਬਾਰਡ ਸਕੀਮ ਅਧੀਨ 281 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਦੀਆਂ ਮੌਜੂਦਾ ਪੇਂਡੂ ਸੜਕਾਂ ਦੀ ਮਜ਼ਬੂਤੀਕਰਨ ਅਤੇ ਨਵੀਂ ਉਸਾਰੀ ਦੇ ਕੰਮ ਵੀ ਹੱਥ ਵਿੱਚ ਲਏ ਜਾ ਰਹੇ ਹਨ।

ਇਸ ਮੌਕੇ ਹਰਭਜਨ ਸਿੰਘ ਈ. ਟੀ. ਓ. ਨੇ ਪੀ.ਆਰ.ਬੀ.ਡੀ.ਬੀ. ਅਧੀਨ ਚਲਦੇ ਹੋਰ ਕੰਮਕਾਜ ਦਾ ਵਿਸਤਾਰਪੂਰਵਕ ਜਾਇਜਾ ਵੀ ਲਿਆ ਅਤੇ ਕੰਮਾਂ ਵਿੱਚ ਆਉਂਦੀਆਂ ਔਕੜਾਂ/ਦਿੱਕਤਾਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੇ ਕੰਮ ਇਮਾਨਦਾਰੀ ਅਤੇ ਚੰਗੀ ਮਿਆਰ ਨਾਲ ਕਰਵਾਉਣ ਦੀ ਹਦਾਇਤ ਕੀਤੀ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਵਿਸ਼ਵ ਪੱਧਰ ਬਨਾਉਣ ਲਈ ਯਤਨਸ਼ੀਲ ਹੈ ਤਾਂ ਜ਼ੋ ਸੂਬੇ ਦੀ ਵਿਕਾਸ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਬਦਮਾਸ਼ ਹਥਿਆਰਾਂ ਸਹਿਤ ਕਾਬੂ

0

Patiala News: ਪਟਿਆਲਾ ਪੁਲਿਸ ਨੇ ਵੀਰਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਬਦਮਾਸ਼ਾਂ ਨੂੰ ਭਾਰੀ ਮਾਤਰਾ ’ਚ ਹਥਿਆਰਾਂ ਸਹਿਤ ਗ੍ਰਿਫਤਾਰ ਕੀਤਾ ਹੈ।

ਇਸਦੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐੱਸ.ਐੱਸ.ਪੀ ਵਰੁਣ ਸ਼ਰਮਾ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਰਾਹੀਂ ਦੱਸਿਆ ਕਿ ਫ਼ੜੇ ਗਏ ਇੰਨ੍ਹਾਂ ਮੁਲਜਮਾਂ ਦੀ ਪਹਿਚਾਣ ਤੇਜਿੰਦਰ ਸਿੰਘ ਉਰਫ ਫ਼ੌਜੀ ਵਾਸੀ ਪਿੰਡ ਦੌਣ ਕਲਾਂ, ਰਾਹੁਲ ਕੱਦੂ ਵਾਸੀ ਮੋਹਾਲੀ, ਵਿਪਲ ਕੁਮਾਰ ਬਿੱਟੂ ਵਾਸੀ ਪਿੰਡ ਰਾਮਨਗਰ ਯੂ.ਪੀ., ਸੁਖਚੈਨ ਸਿੰਘ ਉਰਫ ਸੁੱਖੀ ਵਾਸੀ ਪਿੰਡ ਸਿਆਲੂ ਘਨੌਰ, ਦੇਵ ਕਰਨ ਵਾਸੀ ਪਿੰਡ ਕਲਿਆਣਪੁਰ ਯੂ.ਪੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਬਠਿੰਡਾ ’ਚ ਓਵਰਡੋਜ਼ ਕਾਰਨ 19 ਸਾਲਾਂ ਨੌਜਵਾਨ ਦੀ ਹੋਈ ਮੌ+ਤ, 7 ਗ੍ਰਿਫਤਾਰ

ਮੁਢਲੀ ਪੁਛਗਿਛ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਮੁਲਜਮ ਗੈਂਗ ਦੇ ਆਕਾਵਾਂ ਦੇ ਕਹਿਣ ਉਪਰ ਗੋਲੀਬਾਰੀ ਕਰਦੇ ਸਨ। ਇੰਨ੍ਹਾਂ ਦਾ ਸਿੱਧਾ ਸਬੰਧ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਹੈ। ਇੰਨ੍ਹਾਂ ਵਿਰੁਧ ਥਾਣਾ ਸਦਰ ਪਟਿਆਲਾ ਵਿਖੇ ਪਰਚਾ ਦਰਜ਼ ਕੀਤਾ ਗਿਆ ਹੈ। ਐੱਸ.ਐੱਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ 24 ਮਈ ਨੂੰ ਪਿੰਡ ਦੌਣ ਕਲਾਂ ਦੇ ਵਾਸੀ ਦਲਵਿੰਦਰ ਸਿੰਘ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਜਾਨਲੇਵਾ ਹਮਲੇ ਵਿਚ ਤੇਜਿੰਦਰ ਸਿੰਘ ਉਰਫ ਫ਼ੌਜੀ ਦਾ ਹੱਥ ਸੀ। ਉਨ੍ਹਾਂ ਦਸਿਆ ਕਿ ਤੇਜਿੰਦਰ ਸਿੰਘ ਫ਼ੌਜੀ ਵਿਰੁੱਧ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ ਅੱਧੀ ਦਰਜਨ ਤੋਂ ਵਧੇਰੇ ਮੁਕੱਦਮੇ ਦਰਜ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ’ਚ ਓਵਰਡੋਜ਼ ਕਾਰਨ 19 ਸਾਲਾਂ ਨੌਜਵਾਨ ਦੀ ਹੋਈ ਮੌ+ਤ, 7 ਗ੍ਰਿਫਤਾਰ

0

Bathinda News: ਪੰਜਾਬ ਪੁਲਿਸ ਦੀ ਸਖ਼ਤੀ ਦੇ ਬਾਵਜੂਦ ਨਸ਼ੇ ਦਾ ਪ੍ਰਚਲਨ ਜਾਰੀ ਹੈ। ਵੀਰਵਾਰ ਨੂੰ ਵੀ ਬਠਿੰਡਾ ਦੇ ਵਿਚ ਇੱਕ 19 ਸਾਲਾਂ ਨੌਜਵਾਨ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇਸ ਮਾਮਲੇ ਵਿਚ ਸਖ਼ਤੀ ਕਰਦਿਆਂ ਤੁਰੰਤ 8 ਮੁਲਜਮਾਂ ਵਿਰੁਧ ਪਰਚਾ ਦਰਜ਼ ਕਰਕੇ 7 ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸਦੀ ਪੁਸ਼ਟੀ ਕਰਦਿਆਂ ਡੀਐਸਪੀ ਸਿਟੀ-1 ਸੰਦੀਪ ਸਿੰਘ ਭਾਟੀ ਨੇ ਮੀਡੀਆ ਨੂੰ ਦਸਿਆ ਕਿ ਮ੍ਰਿਤਕ ਨੌਜਵਾਨ ਹਰਵਿੰਦਰ ਸਿੰਘ 19 ਸਾਲ ਆਪਣੇ ਦੋਸਤਾਂ ਦੇ ਨਾਲ ਇੱਕ ਦੋਸਤ ਦੇ ਜਨਮ ਦਿਨ ਦੀ ਪਾਰਟੀ ਮੌਕੇ ਗਣਪਤੀ ਗੇਸਟ ਹਾਊਸ ਵਿਚ ਇੱਕ ਕਮਰਾ ਕਿਰਾਏ ’ਤੇ ਲਿਆ ਸੀ।

ਇਹ ਵੀ ਪੜ੍ਹੋ ਹਾਈਕੋਰਟ ਦੇ ਹੁਕਮਾਂ ’ਤੇ ਪ੍ਰਸ਼ਾਸਨ ਨੇ ਸਟੈਲਕੋ ਦੇ ਨਜਾਇਜ਼ ਕਬਜ਼ੇ ਵਾਲੀ ਕੰਧ ਨੂੰ ਢਾਹਿਆ

ਇਸ ਦੌਰਾਨ ਇੱਕ ਨੌਜਵਾਨ ਬੇਹੋਸ਼ ਹੋ ਗਿਆ, ਜਿਸਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਡੀਐਸਪੀ ਮੁਤਾਬਕ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਜੀਤ ਸਿੰਘ ਨੇ ਆਪਣੇ ਪੁੱਤਰ ਦੇ ਕੁੱਝ ਦੋਸਤਾਂ ਉਪਰ ਨਸ਼ੀਲੀ ਵਸਤੂ ਦਾ ਸੇਵਨ ਕਰਵਾਉਣ ਦਾ ਦੋਸ਼ ਲਗਾਇਆ ਹੈ,ਜਿਸਦੇ ਆਧਾਰ ’ਤੇ ਥਾਣਾ ਕੈਨਾਲ ਕਲੌਨੀ ਵਿਚ ਅਧੀਨ ਧਾਰਾ 105 ਬਰਖਿਲਾਫ਼ ਅੰਕੁਸ਼, ਅਕਾਸ਼, ਵਿਸ਼ਾਲ, ਨਿਖੁਲ, ਓਕਾਂਰ, ਖੰਜੂਰਾ, ਸੁਖਮੰਦਰਜੀਤ, ਗਿੱਕੂ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਮਾਮਲੇ ਵਿਚ 7 ਜਣਿਆਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

0

👉‘ਅਡਾਪਸ਼ਨ ਰੈਗੂਲੇਸ਼ਨ-2022’ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਤੇ ਦਿੱਤਾ ਜ਼ੋਰ
👉ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ

Chandigarh News:ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ।ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਵਿਖੇ ‘ਅਡਾਪਸ਼ਨ ਰੈਗੂਲੇਸ਼ਨ-2022’ ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਅਡਾਪਸਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੇਂਦਰੀ ਅਡਾਪਸ਼ਨ ਰਿਸੋਰਸ ਅਥਾਰਟੀ (ਕਾਰਾ) ਅਤੇ ਨੈਸ਼ਨਲ ਇੰਸਟੀਚਿਊਟ ਆਫ ਪਬਲਿਕ ਕੋਆਪਰੇਸ਼ਨ ਐਂਡ ਚਾਇਲਡ ਡਿਵੈਲਪਮੈਂਟ (ਨਿਪਸਡ) ਮੋਹਾਲੀ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿੱਚ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਸਮਾਜ ਦੀ ਇਹ ਦੁਖਦਾਈ ਹਕੀਕਤ ਹੈ ਕਿ ਕਈ ਵਾਰ ਨਵਜੰਮੇ ਬੱਚਿਆਂ ਨੂੰ ਤਿਆਗਣ ਜਾਂ ਉਨ੍ਹਾਂ ਦੀ ਜਾਨ ਲੈਣ ਵਾਲੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਪਰਿਵਾਰ ਸੁਖ-ਸਹੂਲਤਾਂ ਵਾਲੇ ਹਨ ਅਤੇ ਸਮਰੱਥ ਹਨ, ਉਹ ਇਨਸਾਨੀਅਤ ਦੇ ਨਾਤੇ ਅਜਿਹੇ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਗੋਦ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਬੱਚਾ ਮਾਤਾ-ਪਿਤਾ ਦੇ ਪਿਆਰ ਤੋਂ ਮਹਰੂਮ ਨਹੀਂ ਰਹੇਗਾ ਅਤੇ ਉਸਦਾ ਭਵਿੱਖ ਵੀ ਸੁਰੱਖਿਅਤ ਬਣ ਸਕੇਗਾ।

ਇਹ ਵੀ ਪੜ੍ਹੋ ਡੀ.ਸੀ. ਨੇ ਭਾਰਤੀ ਰੈੱਡ ਕਰਾਸ ਸੁਸਾਇਟੀ ਤੇ ਸਹਿਯੋਗੀ ਸੰਸਥਾਵਾਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੇ ਸਾਰੇ ਹਿੱਸੇਦਾਰਾਂ ਨੂੰ ਅਡਾਪਸ਼ਨ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਹੋਵੇ। ਇਸ ਤਰ੍ਹਾਂ ਭਵਿੱਖ ਵਿੱਚ ਹਰ ਬੱਚੇ ਦੀ ਗੋਦ ਲੈਣ ਦੀ ਪ੍ਰਕਿਰਿਆ ਨਿਯਮਾਂ ਅਨੁਸਾਰ ਤੇ ਵਧੀਆ ਤਰੀਕੇ ਨਾਲ ਹੀ ਪੂਰੀ ਹੋਣੀ ਯਕੀਨੀ ਬਣੇਗੀ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਨੂੰ ਪਿਆਰ, ਸੁਰੱਖਿਆ ਅਤੇ ਚੰਗੇ ਭਵਿੱਖ ਦੀ ਗਾਰੰਟੀ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅਡਾਪਸ਼ਨ ਰੈਗੂਲੇਸ਼ਨ-2022 ਨੂੰ ਸੂਬੇ ਵਿੱਚ ਲਾਗੂ ਕਰਕੇ ਬਿਨਾਂ ਮਾਪਿਆਂ ਵਾਲੇ ਬੱਚਿਆਂ ਦੀ ਜ਼ਿੰਦਗੀ ਵਿੱਚ ਨਵੇਂ ਰੰਗ ਭਰਨ ਅਤੇ ਉਨ੍ਹਾਂ ਨੂੰ ਪਿਆਰ ਭਰਿਆ ਘਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇਹ ਇੱਕ ਮਹੱਤਵਪੂਰਨ ਕਦਮ ਹੈ।ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਰਾਜ ਪੱਧਰੀ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਰਾਜ ਪੱਧਰੀ ਸਮਾਗਮ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨਾਲ ਸਿੱਧਾ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਗਿਆਨ ਵਿੱਚ ਵਾਧਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਅਤ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਬੱਚਾ ਗੋਦ ਲੈਣ ਦੇ ਪ੍ਰਬੰਧ ਲਾਗੂ ਕਰਨ ਨਾਲ ਨਾ ਕੇਵਲ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਪਿਆਰ ਭਰਿਆ ਘਰ ਮਿਲੇਗਾ, ਸਗੋਂ ਉਨ੍ਹਾਂ ਦਾ ਭਵਿੱਖ ਵੀ ਸੁਨਹਿਰਾ ਬਣੇਗਾ।ਕਾਰਾ (CARA) ਦੀ ਸੀ.ਈ.ਓ. ਭਾਵਨਾ ਸਕਸੈਨਾ ਨੇ ਵੀ ਪੰਜਾਬ ਸਰਕਾਰ ਵੱਲੋਂ ਅਡਾਪਸ਼ਨ ਰੈਗੂਲੇਸ਼ਨ-2022 ਦੇ ਤਹਿਤ ਆਯੋਜਿਤ ਇਸ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਬੱਚਾ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ ਕਾਫੀ ਜਟਿਲ ਅਤੇ ਸੰਵੇਦਨਸ਼ੀਲ ਹੁੰਦੀ ਹੈ। ਇਸ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਖਾਮੀਆਂ ਬੱਚੇ ਅਤੇ ਮਾਪਿਆਂ ਲਈ ਭਵਿੱਖ ਵਿੱਚ ਗੰਭੀਰ ਮੁਸ਼ਕਲਾਂ ਪੈਦਾ ਕਰ ਸਕਦੀਆਂ ਹਨ।

ਇਹ ਵੀ ਪੜ੍ਹੋ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, “ਅਚੀਵਰ ਐਵਾਰਡ” ਨਾਲ ਸਨਮਾਨਿਤ

ਉਨ੍ਹਾਂ ਨੇ ਕਿਹਾ ਕਿ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਨਿਰੰਤਰ ਕਰਵਾਏ ਜਾਣਾ ਬਹੁਤ ਜ਼ਰੂਰੀ ਹਨ, ਤਾਂ ਜੋ ਨਾ ਸਿਰਫ਼ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਦੀ ਯੋਗਤਾ ਅਤੇ ਜਾਣਕਾਰੀ ਵਿੱਚ ਵਾਧਾ ਹੋਵੇ, ਸਗੋਂ ਸਮਾਜ ਵਿੱਚ ਵੀ ਲੋਕ ਜਾਗਰੂਕ ਹੋਣ ਅਤੇ ਅਜਿਹੇ ਬੱਚਿਆਂ ਨੂੰ ਪਿਆਰ ਭਰਿਆ ਘਰ ਮਿਲ ਸਕੇ।ਇਸ ਟ੍ਰੇਨਿੰਗ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ, ਡਾ. ਸ਼ੇਨਾ ਅਗਰਵਾਲ, ਵਿਸ਼ੇਸ ਸਕੱਤਰ ਕੇਸ਼ਵ ਹਿੰਗੋਨੀਆਂ, ਵਧੀਕ ਸਕੱਤਰ ਵਿੰਮੀ ਭੂਲਰ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਦਫ਼ਤਰਾਂ, ਮੁੱਖ ਮੈਡੀਕਲ ਅਫ਼ਸਰਾਂ,ਚਾਇਲਡ ਵੈਲਫੇਅਰ ਕਮੇਟੀਆਂ (ਸੀ ਡਬਲਿਊ ਸੀ), ਸਪੈਸ਼ਲ ਅਡਾਪਸ਼ਨ ਏਜੰਸੀਜ਼ (ਐਸ ਏ ਏ), ਜ਼ਿਲ੍ਹਾ ਬੱਚਾ ਸੁਰੱਖਿਆ ਯੂਨਿਟਾਂ (ਡੀਸੀਪੀਯੂ) ਅਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਉਤਸ਼ਾਹ ਨਾਲ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਡੀ.ਸੀ. ਨੇ ਭਾਰਤੀ ਰੈੱਡ ਕਰਾਸ ਸੁਸਾਇਟੀ ਤੇ ਸਹਿਯੋਗੀ ਸੰਸਥਾਵਾਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

0

Bathinda News : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਰੈੱਡ ਕਰਾਸ ਸੁਸਾਇਟੀ ਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਦੇ ਮੈਂਬਰਾਂ ਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਸਾਇਟੀ ਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਤੇ ਹੋਰ ਕੀਤੇ ਜਾਣ ਵਾਲੇ ਲੋਕ ਭਲਾਈ ਦੇ ਕਾਰਜਾਂ ਸਬੰਧੀ ਵਿਚਾਰ ਚਰਚਾ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ ਹਾਈਕੋਰਟ ਦੇ ਹੁਕਮਾਂ ’ਤੇ ਪ੍ਰਸ਼ਾਸਨ ਨੇ ਸਟੈਲਕੋ ਦੇ ਨਜਾਇਜ਼ ਕਬਜ਼ੇ ਵਾਲੀ ਕੰਧ ਨੂੰ ਢਾਹਿਆ

ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਮੂਹ ਹਾਜ਼ਰੀਨ ਐਨਜੀਓਜ਼ ਨੂੰ ਸਰਕਾਰ ਵਲੋਂ ਚਲਾਈ ਗਈ ਨਸ਼ਾ ਮੁਕਤ ਮੁਹਿੰਮ ਅਤੇ ਟੀ.ਬੀ. ਮੁਕਤ ਮੁਹਿੰਮ ‘ਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਤਾਂ ਜੋ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨਾਲ ਨੇਪਰੇ ਚੜ੍ਹਾਇਆ ਜਾ ਸਕੇ।

ਇਹ ਵੀ ਪੜ੍ਹੋ  ਅਕਾਲੀ ਆਗੂ ਦੀ ਨੂੰਹ ਦਾ ਦਾਅਵਾ; ਅਕਾਲੀ ਦਲ ਸਿਆਸੀ ਪਾਰਟੀ ਨਹੀਂ, ਇੱਕ ਲਿਮਟਿਡ ਕੰਪਨੀ!

ਇਸ ਮੌਕੇ ADC (D) ਮੈਡਮ ਕੰਚਨ, ADC (G) ਮੈਡਮ ਪੂਨਮ ਸਿੰਘ, ADC (UD) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਗਗਨਦੀਪ ਸਿੰਘ, ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

DAV College Bathinda ਦੇ BCA ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

0

Bathinda News; DAV College Bathinda ਦੇ ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨਜ਼ (ਬੀ.ਸੀ.ਏ) ਦੇ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਹੋਈਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਦੇ ਕੇ ਇੱਕ ਵਾਰ ਫਿਰ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਨੇ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਜ਼ਾਹਿਰ ਕੀਤੀ।

ਇਹ ਵੀ ਪੜ੍ਹੋ ਹਾਈਕੋਰਟ ਦੇ ਹੁਕਮਾਂ ’ਤੇ ਪ੍ਰਸ਼ਾਸਨ ਨੇ ਸਟੈਲਕੋ ਦੇ ਨਜਾਇਜ਼ ਕਬਜ਼ੇ ਵਾਲੀ ਕੰਧ ਨੂੰ ਢਾਹਿਆ

ਬਹੁਤ ਸਾਰੇ ਵਿਦਿਆਰਥੀਆਂ ਨੇ ਮਿਸਾਲੀ ਅੰਕ ਪ੍ਰਾਪਤ ਕੀਤੇ, ਜੋ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਫੈਕਲਟੀ ਦੁਆਰਾ ਪ੍ਰਦਾਨ ਕੀਤੇ ਗਏ ਨਿਰੰਤਰ ਅਕਾਦਮਿਕ ਸਮਰਥਨ ਨੂੰ ਦਰਸਾਉਂਦੇ ਹਨ।ਅਰਮਾਨਦੀਪ ਸਿੰਘ ਪਹਿਲੇ ਸਥਾਨ ‘ਤੇ ਰਹੇ, ਸੁਖਵੀਰ ਕੌਰ ਨੇ ਦੂਜਾ ਅਤੇ ਗੌਰਵ ਕਾਂਸਲ ਅਤੇ ਬਿਪਾਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ ਬਠਿੰਡਾ ਦੇ ਫ਼ੌਜੀ ਚੌਕ ’ਚ ਟਰਾਲਾ ਤੇ ਸਕੂਟਰੀ ਹਾਦਸੇ ’ਚ ਇੱਕ ਔਰਤ ਦੀ ਹੋਈ ਮੌ+ਤ

ਕਾਲਜ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਉਨ੍ਹਾਂ ਦੇ ਮਿਸਾਲੀ ਪ੍ਰਦਰਸ਼ਨ ਲਈ ਵਧਾਈ ਦਿੱਤੀ।ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਵੰਦਨਾ ਜਿੰਦਲ ਨੇ ਵੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ‘ਤੇ ਮਾਣ ਪ੍ਰਗਟ ਕੀਤਾ ਅਤੇ ਨਵੀਨਤਾਕਾਰੀ ਸਿੱਖਿਆ ਅਤੇ ਉਦਯੋਗ-ਸੰਬੰਧਿਤ ਪਾਠਕ੍ਰਮ ਦੁਆਰਾ ਭਵਿੱਖ ਦੇ ਤਕਨੀਕੀ ਪੇਸ਼ੇਵਰਾਂ ਨੂੰ ਪਾਲਣ-ਪੋਸ਼ਣ ਲਈ ਵਿਭਾਗ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Our Visitor

1911908