Sunday, May 24, 2026
Home Blog Page 656

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

0

👉ਐਫ.ਡੀ.ਏ. ਵੱਲੋਂ ਪੰਜਾਬ ਦੇ ਹਰ ਨਾਗਰਿਕ ਲਈ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਯਕੀਨੀ ਬਣਾਇਆ ਜਾਵੇ: ਡਾ. ਬਲਬੀਰ ਸਿੰਘ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕੁਦਰਤੀ ਖੇਤੀ ਅਭਿਆਸਾਂ ਵੱਲ ਮੁੜ ਪਰਤਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੇ ਸਮਿਆਂ ਵਿੱਚ ਰਸਾਇਣਕ ਕੀਟਨਾਸ਼ਕਾਂ ਅਤੇ ਖਾਦਾਂ ਨੂੰ ਬਿਨਾਂ ਵਰਤਿਆਂ ਫਸਲਾਂ ਦੇ ਵਾਧੇ ਅਤੇ ਪੌਸ਼ਟਿਕ ਭੋਜਨ ਪੈਦਾ ਕਰਨ ਲਈ ਖੇਤਾਂ ਵਿੱਚ ਗੰਡੋਏ ਅਤੇ ਡੱਡੂ ਹੀ ਕੁਦਰਤੀ ਖਾਦ ਵਜੋਂ ਕੰਮ ਕਰਦੇ ਸਨ ।ਸਿਹਤ ਮੰਤਰੀ, ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ (ਐਫ.ਡੀ.ਏ.) ਪੰਜਾਬ ਵੱਲੋਂ ‘ਵਿਸ਼ਵ ਫੂਡ ਸੇਫਟੀ ਡੇ-2025’ ਮਨਾਉਣ ਲਈ ਇਸ ਸਾਲ ਦੇ ਗਲੋਬਲ ਥੀਮ ‘‘ਫੂਡ ਸੇਫਟੀ: ਸਾਇੰਸ ਇਨ ਐਕਸ਼ਨ’’ ਤਹਿਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਕਰਵਾਏ ਇਸ ਸਮਾਗਮ ਵਿੱਚ ਮਾਹਿਰਾਂ ਦੀ ਅਗਵਾਈ ਵਾਲੇ ਕਈ ਸੈਸ਼ਨ ਕਰਵਾਏ ਗਏ, ਜਿਸ ਦੌਰਾਨ ਪੰਜਾਬ ਦੇ ਸੰਦਰਭ ਵਿੱਚ ਫੂਡ ਸੇਫਟੀ ਦੇ ਵੱਖ-ਵੱਖ ਪਹਿਲੂਆਂ ’ਤੇ ਚਾਨਣਾ ਪਾਇਆ ਗਿਆ।

ਇਹ ਵੀ ਪੜ੍ਹੋ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਆਪਣੇ ਸੰਬੋਧਨ ਦੌਰਾਨ ਮਿੱਟੀ ਦੀ ਸਿਹਤ ਅਤੇ ਮਨੁੱਖੀ ਤੰਦਰੁਸਤੀ ਦਰਮਿਆਨ ਪਰਸਪਰ ਸਬੰਧਾਂ ’ਤੇ ਜ਼ੋਰ ਦਿੰਦੇ ਹੋਏ, ਡਾ. ਬਲਬੀਰ ਸਿੰਘ ਨੇ ਤਾਜ਼ੇ ਅਤੇ ਜੈਵਿਕ ਭੋਜਨ ਦੀ ਵਕਾਲਤ ਕੀਤੀ ਅਤੇ ਇਸਨੂੰ ਚੰਗੀ ਸਿਹਤ ਦਾ ਆਧਾਰ ਦੱਸਿਆ। ਸਾਫ਼-ਸੁਥਰੇ ਖਾਣ-ਪੀਣ ਪ੍ਰਤੀ ਆਪਣੀ ਨਿੱਜੀ ਵਚਨਬੱਧਤਾ ਸਾਂਝੀ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਰਸਾਇਣ-ਮੁਕਤ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਲਈ ਉਹ ਖੁਦ ਆਪਣੇ ਘਰ ਵਿੱਚ ਬਾਗਬਾਨੀ ਕਰਦੇ ਹਨ। ਉਨ੍ਹਾਂ ਨੇ ਗੰਦਗੀ ਅਤੇ ਭੋਜਨ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਫ਼-ਸੁਥਰਾ ਖਾਣਾ ਪਕਾਉਣ ਅਤੇ ਪੌਸ਼ਟਿਕ ਭੋਜਨ ਤਿਆਰ ਕਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ (ਐਫ.ਡੀ.ਏ.) ਦੀ ਜ਼ਿੰਮੇਵਾਰੀ ਨੂੰ ਰੇਖਾਂਕਿਤ ਕਰਦੇ ਹੋਏ ਮੰਤਰੀ ਨੇ ਅਧਿਕਾਰੀਆਂ ਨੂੰ, ਲੈਬਜ਼ ਨੂੰ ਅਪਗ੍ਰੇਡ ਕਰਨ ਅਤੇ ਮਿਲਾਵਟਖੋਰੀ ਵਿਰੁੱਧ ਸਖ਼ਤ ਕਵਾਇਦਾਂ ਨੂੰ ਯਕੀਨੀ ਬਣਾ ਕੇ ਫੂਡ ਸੇਫਟੀ ਵਿਧੀਆਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜੋਰ ਦੇ ਕੇ ਕਿਹਾ, ‘‘ਸਿਰਫ਼ ਭੋਜਨ ਦੇ ਨਮੂਨੇ ਇਕੱਠੇ ਕਰਨਾ ਕਾਫ਼ੀ ਨਹੀਂ ਹੈ; ਐਫਡੀਏ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਨਾਗਰਿਕ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਮਿਲੇ,’’ । ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਭੋਜਨ ਵਿਕਰੇਤਾਵਾਂ ਨੂੰ ਸਫਾਈ ਦੇ ਮਿਆਰ ਬਣਾਈ ਰੱਖਣ ਲਈ ਨਿਯਮਤ ਰੂਪ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਉਂਦੇ ਰਹਿਣ।

ਇਹ ਵੀ ਪੜ੍ਹੋ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, “ਅਚੀਵਰ ਐਵਾਰਡ” ਨਾਲ ਸਨਮਾਨਿਤ

ਲੋਕਾਂ ਨੂੰ, ਭੋਜਨ ਸੁਰੱਖਿਆ ਯਕੀਨੀ ਬਣਾਉਣ ਲਈ ਸਸ਼ਕਤ ਬਣਾਉਣ ਦੇ ਮੱਦੇਨਜ਼ਰ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਮੋਬਾਈਲ ਫੂਡ ਟੈਸਟਿੰਗ ਵੈਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਆ, ਜਿਨ੍ਹਾਂ ਵਿੱਚ ਦੁੱਧ, ਪਨੀਰ, ਮਸਾਲੇ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ 150 ਤੋਂ ਵੱਧ ਮਾਪਦੰਡਾਂ ਦੀ ਜਾਂਚ ਕਰਨ ਦੀ ਸਹੂਲਤ ਹੈ। ਉਨ੍ਹਾਂ ਕਿਹਾ, ‘‘ਇਹ ਵੈਨਾਂ ਭੋਜਨ ਮਿਲਾਵਟ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਧਨ ਹਨ – ਮੈਂ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ,’’।
ਮੰਤਰੀ ਨੇ ਸੰਤੁਲਿਤ ਖੁਰਾਕ ਅਤੇ ਸੂਚਿਤ ਖੁਰਾਕ ਵਿਕਲਪਾਂ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ, ਐਫਡੀਏ ਨੂੰ ਪੋਸ਼ਣ ਤੇ ਅਧਾਰਤ ਜਨਤਕ ਸਿੱਖਿਆ ਮੁਹਿੰਮਾਂ ਅਤੇ ਸਰਕਾਰੀ ਸਿਹਤ ਪਹਿਲਕਦਮੀਆਂ ਵਿੱਚ ਤੇਜ਼ੀ ਲਿਆਉਣ ਦੀ ਵੀ ਅਪੀਲ ਕੀਤੀ।ਆਪਣੇ ਸਮਾਪਤੀ ਸੰਬੋਧਨ ਵਿੱਚ ਡਾ. ਬਲਬੀਰ ਸਿੰਘ ਨੇ ਸਾਰੇ ਪੰਜਾਬੀਆਂ ਨੂੰ ‘‘ਸਹੀ ਖਾਓ, ਸਿਹਤਮੰਦ ਰਹੋ’’ ਵਾਲੀ ਪਹੁੰਚ ਅਪਣਾਉਣ ਅਤੇ ਇੱਕ ਸਿਹਤਮੰਦ ਅਤੇ ਰਿਸ਼ਟਪੁਸ਼ਟ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਤੋਂ ਪਹਿਲਾਂ, ਕਮਿਸ਼ਨਰ ਐਫਡੀਏ,ਪੰਜਾਬ ਦਿਲਰਾਜ ਸਿੰਘ ਨੇ ਵਿਗਿਆਨਕ ਲਾਗੂਕਰਨ ਅਤੇ ਜਨਤਕ ਜਾਗਰੂਕਤਾ ਰਾਹੀਂ ਭੋਜਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਵਿੱਚ ਵਿਭਾਗ ਦੇ ਚੱਲ ਰਹੇ ਯਤਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਗਡਵਾਸੂ ਦੇ ਵਾਈਸ ਚਾਂਸਲਰ ਡਾ. ਜੇ.ਪੀ.ਐਸ. ਗਿੱਲ ਨੇ ਆਪਣੇ ਸੰਬੋਧਨ ਦੌਰਾਨ ਲੰਬੇ ਸਮੇਂ ਦੀ ਸੁਰੱਖਿਆ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਸਥਾਨਕ ਭੋਜਨ ਪ੍ਰਣਾਲੀਆਂ ਨਾਲ ਵਿਗਿਆਨਕ ਅਭਿਆਸਾਂ ਦੇ ਸੁਮੇਲ ’ਤੇ ਜ਼ੋਰ ਦਿੱਤਾ।ਪੀਜੀਆਈ ਚੰਡੀਗੜ੍ਹ ਤੋਂ ਡਾ. ਪੂਨਮ ਖੰਨਾ ਨੇ ਪੰਜਾਬ ਵਿੱਚ ਮਰਦਾਂ, ਔਰਤਾਂ ਅਤੇ ਬੱਚਿਆਂ ਦੀ ਪੋਸ਼ਣ ਸਥਿਤੀ ਬਾਰੇ ਅੰਕੜੇ ਪੇਸ਼ ਕੀਤੇ, ਜਦੋਂ ਕਿ ਸਿਹਤ ਸੇਵਾਵਾਂ ਡਾਇਰੈਕਟੋਰੇਟ, ਪੰਜਾਬ ਤੋਂ ਡਾ. ਨਿਹਾਰਿਕਾ ਨੇ ਸੂਬੇ ਵਿੱਚ ਪੋਸ਼ਣ ਰਹਿਤ ਭੋਜਨ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਸਾਰ ਅਤੇ ਪ੍ਰਬੰਧਨ ਬਾਰੇ ਵਿਚਾਰ ਚਰਚਾ ਕੀਤੀ। ਗਡਵਾਸੂ ਦੇ ਸਹਾਇਕ ਪ੍ਰੋਫੈਸਰ ਡਾ. ਮਨਵੇਸ਼ ਨੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟਖੋਰੀ ਸਬੰਧੀ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਇਸਨੂੰ ਵਿੱਚ ਭੋਜਨ ਸੁਰੱਖਿਆ ਸਬੰਧੀ ਇੱਕ ਪ੍ਰਮੁੱਖ ਮੁੱਦਾ ਦੱਸਿਆ।ਫੂਡ ਇੰਡਸਟਰੀ ਦੇ ਨੁਮਾਇੰਦਿਆਂ ਨੇ ਵੀ ਇਸ ਪ੍ਰੋਗਰਾਮ ਦੌਰਾਨ ਵਡਮੁੱਲੇ ਪੱਖ ਪੇਸ਼ ਕੀਤੇ, ਜਿਸ ਵਿੱਚ ਪੈਪਸੀਕੋ ਡਾਇਰੈਕਟਰ (ਸਾਇੰਟੀਫਿਕ ਅਤੇ ਰੈਗੂਲੇਟਰੀ ) ਸ਼ਮਿੰਦਰ ਪਾਲ ਸਿੰਘ ਅਤੇ ਨਿਕ ਬੇਕਰਜ਼ ਦੇ ਮੈਨੇਜਿੰਗ ਡਾਇਰੈਕਟਰ ਵਿਨੋਦ ਮਿੱਤਲ ਨੇ ਭੋਜਨ ਸੁਰੱਖਿਆ ਸਬੰਧੀ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਉਦਯੋਗ ਦੀਆਂ ਭੂਮਿਕਾਵਾਂ ਅਤੇ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਇਸ ਸਮਾਗਮ ਦੌਰਾਨ ਹੈਲਦੀ ਅਰਥ ਦੇ ਮਿਲੇਟਸ-ਅਧਾਰਤ ਭੋਜਨ ਉੱਦਮੀਆਂ ਨਾਲ ਇੱਕ ਦਿਲਚਸਪ ਸੈਸ਼ਨ ਅਤੇ ਅੰਤਰਰਾਸ਼ਟਰੀ ਪੱਧਰ ਮਸ਼ਹੂਰ ਸ਼ੈੱਫ ਵਿਕਾਸ ਖੰਨਾ ਵੱਲੋਂ ਇੱਕ ਵਿਸ਼ੇਸ਼ ਗੱਲਬਾਤ ਵੀ ਕੀਤੀ ਗਈ। ਇਸ ਸਮਾਗਮ ਵਿੱਚ ਚੇਅਰਮੈਨ ਫੂਡ ਕਮਿਸ਼ਨ ਪੰਜਾਬ ਬਾਲ ਮੁਕੰਦ ਸ਼ਰਮਾ, ਜੁਆਇੰਟ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਅਤੇ ਡਾਇਰੈਕਟਰ ਲੈਬਜ਼ ਫੂਡ ਸੇਫਟੀ ਪੰਜਾਬ ਰਵਨੀਤ ਕੌਰ ਸਮੇਤ ਹੋਰ ਪਤਵੰਤੇ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

0

👉ਗ੍ਰਿਫ਼ਤਾਰ ਮੁਲਜ਼ਮ ਨੇ ਭਾਰਤ-ਪਾਕਿਸਤਾਨ ਤਣਾਅ ਦੌਰਾਨ ਲੋਕਾਂ ਅਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ ਲਿਖੇ ਸਨ ਭੜਕਾਊ ਨਾਅਰੇ: ਡੀਜੀਪੀ ਗੌਰਵ ਯਾਦਵ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਨੇ ਅੱਜ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁੱਖ ਸੰਚਾਲਕ ਅਤੇ ਅਮਰੀਕਾ ਅਧਾਰਤ ਐਸਐਫਜੇ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਜ਼ਦੀਕੀ ਸਹਿਯੋਗੀ ਰੇਸ਼ਮ ਸਿੰਘ ਨੂੰ ਫਿਲੌਰ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਸੂਬੇ ਭਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ, ਚਿੱਤਰ ਬਣਾਉਣ ਅਤੇ ਪੋਸਟਰ ਲਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਦੇ ਵੇਰਵੇ ਸਾਂਝੇ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਉਕਤ ਦੋਸ਼ੀ ਵਿਅਕਤੀ, ਜੋ ਬਰਨਾਲਾ ਦੇ ਪਿੰਡ ਹਮੀਦੀ ਦਾ ਰਹਿਣ ਵਾਲਾ ਹੈ— ਨੇ ਅਮਰੀਕਾ ਅਧਾਰਤ ਸੁਰਿੰਦਰ ਸਿੰਘ ਠੀਕਰੀਵਾਲ, ਜੋ ਯੂਏਪੀਏ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਅਪਰਾਧੀ ਹੈ, ਅਤੇ ਐਸਐਫਜੇ ਮੁਖੀ ਗੁਰਪਤਵੰਤ ਸਿੰਘ ਪੰਨੂ— ਦੇ ਨਿਰਦੇਸ਼ਾਂ ‘ਤੇ ਕੰਮ ਕਰਦਿਆਂ ਜੂਨ 2025 ਦੇ ਪਹਿਲੇ ਹਫ਼ਤੇ ਫਿਲੌਰ ਦੇ ਨੰਗਲ ਵਿਖੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਸੀ।

ਇਹ ਵੀ ਪੜ੍ਹੋ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, “ਅਚੀਵਰ ਐਵਾਰਡ” ਨਾਲ ਸਨਮਾਨਿਤ

ਉਨ੍ਹਾਂ ਕਿਹਾ ਕਿ ਮੁਲਜ਼ਮ ਰੇਸ਼ਮ ਸਿੰਘ, ਜਿਸ ‘ਤੇ ਪਟਿਆਲਾ, ਫਰੀਦਕੋਟ, ਜਲੰਧਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਖਾਲਿਸਤਾਨ ਪੱਖੀ ਅਤੇ ਐਸਐਫਜੇ ਪੱਖੀ ਪੋਸਟਰ ਲਾ ਕੇ ਅਤੇ ਨਾਅਰੇ ਲਿਖ ਕੇ ਜਨਤਕ ਜਾਇਦਾਦ ਨੂੰ ਵਾਰ-ਵਾਰ ਨੁਕਸਾਨ ਪਹੁੰਚਾਉਣ ਦਾ ਵੀ ਦੋਸ਼ ਹੈ, ਉਕਤ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਸੀ।ਡੀਜੀਪੀ ਨੇ ਦੱਸਿਆ ਕਿ ਮਈ 2025 ਵਿੱਚ ਭਾਰਤ-ਪਾਕਿ ਤਣਾਅ ਦੌਰਾਨ ਰੇਸ਼ਮ ਸਿੰਘ ਨੇ ਲੋਕਾਂ ਅਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ ‘ਪਾਕਿਸਤਾਨ ਜ਼ਿੰਦਾਬਾਦ’ ਅਤੇ ‘ਖਾਲਿਸਤਾਨ ਜ਼ਿੰਦਾਬਾਦ’ ਵਰਗੇ ਭੜਕਾਊ ਨਾਅਰੇ ਲਿਖੇ। ਉਨ੍ਹਾਂ ਦੱਸਿਆ ਕਿ ਸਬੂਤਾਂ ਤੋਂ ਇਹ ਵੀ ਪਤਾ ਚਲਦਾ ਹੈ ਕਿ ਮੁਲਜ਼ਮ ਨੂੰ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਪਹਿਲਾਂ ਦੇਸ਼ ਵਿਰੋਧੀ ਨਾਅਰੇ ਲਿਖਣ, ਕੰਧਾਂ ‘ਤੇ ਚਿੱਤਰ ਬਣਾਉਣ ਅਤੇ ਪੋਸਟਰ ਲਾਉਣ ਦੇ ਦੋਸ਼ ਵਿੱਚ ਕਰਨਾਲ (ਹਰਿਆਣਾ) ਅਤੇ ਸੰਗਰੂਰ ਵਿਖੇ ਦਰਜ ਦੋ ਯੂਏਪੀਏ ਕੇਸਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਮੋਹਾਲੀ ਰਵਜੋਤ ਗਰੇਵਾਲ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਮੁਲਜ਼ਮ ਰੇਸ਼ਮ ਸਿੰਘ ਵੱਲੋਂ ਕੰਧਾਂ ਅਤੇ ਪੁਲਾਂ ‘ਤੇ ਖਾਲਿਸਤਾਨ ਪੱਖੀ ਚਿੱਤਰ ਬਣਾਉਣ, ਨਾਅਰੇ ਲਿਖਣ ਅਤੇ ਪੋਸਟਰ ਲਾਉਣ ਵਰਗੀਆਂ ਗਤੀਵਿਧੀਆਂ, ਜਿਸ ਵਿੱਚ ਵੱਖਵਾਦ, ਹਥਿਆਰਬੰਦ ਬਗਾਵਤ, ਜਾਂ ਵਿਨਾਸ਼ਕਾਰੀ ਗਤੀਵਿਧੀਆਂ ਨੂੰ ਉਕਸਾਉਣ ਦੇ ਇਰਾਦੇ ਨਾਲ ਕੀਤੀਆਂ ਗਈਆਂ ਕਾਰਵਾਈਆਂ ਸ਼ਾਮਲ ਹਨ, ਵਿੱਚ ਸ਼ਮੂਲੀਅਤ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਪ੍ਰਾਪਤ ਜਾਣਕਾਰੀ ਅਤੇ ਨਿਰੰਤਰ ਨਿਗਰਾਨੀ ਦੇ ਆਧਾਰ ‘ਤੇ ਐਸਐਸਓਸੀ ਮੋਹਾਲੀ ਟੀਮ ਨੇ ਇੱਕ ਖੁਫੀਆ ਆਪ੍ਰੇਸ਼ਨ ਚਲਾਇਆ ਅਤੇ ਮੁਲਜ਼ਮ ਰੇਸ਼ਮ ਨੂੰ ਮੋਹਾਲੀ ਦੇ ਖਰੜ ਤੋਂ ਗ੍ਰਿਫ਼ਤਾਰ ਕਰ ਲਿਆ, ਜਿੱਥੇ ਉਸਨੂੰ ਉਸਦੇ ਹੈਂਡਲਰ ਸੁਰਿੰਦਰ ਠੀਕਰੀਵਾਲ ਨੇ ਲੁਕਣ ਲਈ ਟਿਕਾਣਾ ਦਿੱਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਲਗਾਤਾਰ ਪੁੱਛਗਿੱਛ ਦੌਰਾਨ ਦੋਸ਼ੀ ਰੇਸ਼ਮ ਸਿੰਘ ਨੇ ਖੁਲਾਸਾ ਕੀਤਾ ਕਿ ਉਸਨੂੰ ਪਹਿਲੀ ਵਾਰ 2019 ਵਿੱਚ ਹਰਪ੍ਰੀਤ ਸਿੰਘ ਉਰਫ ਰਾਣਾ, ਜੋ ਅਮਰੀਕਾ ਤੋਂ ਚਲਾਏ ਜਾ ਰਹੇ ਮੀਡੀਆ ਚੈਨਲ “ਪਾਲੀਟਿਕਸ ਪੰਜਾਬ” (ਹੁਣ ਬੈਨ) ਨੂੰ ਹੋਸਟ ਕਰਦਾ ਸੀ, ਰਾਹੀਂ ਐਸਐਫਜੇ ਨੈੱਟਵਰਕ ਨਾਲ ਜਾਣੂ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਉਨ੍ਹਾਂ ਅੱਗੇ ਕਿਹਾ ਕਿ ਹਰਪ੍ਰੀਤ ਰਾਣਾ ਨੇ ਰੇਸ਼ਮ ਨੂੰ ਐਸਐਫਜੇ ਦੇ ਮੁੱਖ ਮੈਂਬਰਾਂ ਜਿਨ੍ਹਾਂ ਵਿੱਚ ਬਿਕਰਮਜੀਤ ਸਿੰਘ (ਯੂਐਸਏ), ਜੇਐਸ ਧਾਲੀਵਾਲ ਅਤੇ ਗੁਰਪਤਵੰਤ ਸਿੰਘ ਪੰਨੂ ਸ਼ਾਮਲ ਸਨ, ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।ਏਆਈਜੀ ਨੇ ਕਿਹਾ ਕਿ ਲਗਭਗ ਦੋ ਸਾਲਾਂ ਬਾਅਦ ਮਈ 2024 ਵਿੱਚ ਸੰਗਰੂਰ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਦੋਸ਼ੀ ਨੇ ਸੁਰਿੰਦਰ ਠੀਕਰੀਵਾਲ, ਜੋ ਕਿ ਬਰਨਾਲਾ ਦੇ ਪਿੰਡ ਠੀਕਰੀਵਾਲ ਦਾ ਇੱਕ ਸਾਬਕਾ ਅੱਤਵਾਦੀ ਹੈ ਅਤੇ 2022 ਵਿੱਚ ਅਮਰੀਕਾ ਭੱਜ ਗਿਆ ਸੀ, ਦੇ ਪ੍ਰਭਾਵ ਹੇਠ ਆਪਣੀਆਂ ਦੇਸ਼ ਵਿਰੋਧੀ ਗਤੀਵਿਧੀਆਂ ਮੁੜ ਸ਼ੁਰੂ ਕਰ ਦਿੱਤੀਆਂ।ਉਨ੍ਹਾਂ ਦੱਸਿਆ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਹਰ ਕਾਰਵਾਈ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਸ਼ੀ ਰੇਸ਼ਮ ਵੀਡੀਓ ਰਿਕਾਰਡ ਕਰਕੇ ਆਪਣੇ ਵਿਦੇਸ਼ੀ ਆਪਣੇ ਹੈਂਡਲਰਾਂ ਨੂੰ ਭੇਜਦਾ ਸੀ, ਜੋ ਇਨ੍ਹਾਂ ਦੀ ਵਰਤੋਂ ਆਪਣੇ ਵੱਖਵਾਦੀ ਏਜੰਡੇ ਨੂੰ ਹਵਾ ਦੇਣ ਲਈ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਦੋਸ਼ੀ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਤੋਂ ਲਗਭਗ 8 ਤੋਂ 10 ਲੱਖ ਰੁਪਏ ਮਿਲ ਚੁੱਕੇ ਸਨ।ਇਸ ਸਬੰਧ ਵਿੱਚ, ਪੁਲਿਸ ਥਾਣਾ ਐਸਐਸਓਸੀ, ਐਸਏਐਸ ਨਗਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 151, 196 ਅਤੇ 61(2) ਤਹਿਤ ਐਫਆਈਆਰ ਨੰਬਰ 08 ਮਿਤੀ 18.06.2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ Muktsar Police ਵੱਲੋਂ ਪਬਲਿਕ ਦੇ ਗੁੰਮ ਹੋਏ 112 ਮੋਬਾਇਲ ਫੋਨ ਕੀਤੇ ਟਰੇਸ

ਦੋਸ਼ੀ ਰੇਸ਼ਮ ਸਿੰਘ ਵੱਲੋਂ ਮਹੱਤਵਪੂਰਨ ਖੁਲਾਸੇ
23-24 ਮਈ, 2024 ਦੀ ਰਾਤ ਨੂੰ, ਰੇਸ਼ਮ ਨੇ ਪਟਿਆਲਾ-ਸੰਗਰੂਰ ਹਾਈਵੇਅ ਫਲਾਈਓਵਰ ਦੀ ਸਾਈਡਵਾਲ ’ਤੇ ‘ਐਸਐਫਜੇ ਖਾਲਿਸਤਾਨ’ ਲਿਖਿਆ।
23 ਜਨਵਰੀ, 2025 ਦੀ ਰਾਤ ਨੂੰ, ਰੇਸ਼ਮ ਨੇ ਨਹਿਰੂ ਸਟੇਡੀਅਮ, ਫਰੀਦਕੋਟ ਦੀ ਸਾਈਡ ਕੰਧ ’ਤੇ ‘‘ਖਾਲਿਸਤਾਨ ਜ਼ਿੰਦਾਬਾਦ- ਐਸਐਫਜੇ’’ ਦੇ ਨਾਅਰੇ ਲਿਖੇ ਅਤੇ ਕੰਧ ’ਤੇ ਖਾਲਿਸਤਾਨ ਦਾ ਝੰਡਾ ਬਣਾਇਆ। ਉਸੇ ਸਮੇਂ, ਰੇਸ਼ਮ ਨੇ ਉਸੇ ਖੇਤਰ ਦੀਆਂ ਨੇੜਲੀਆਂ ਕੰਧਾਂ ’ਤੇ ਕਈ ਨਾਅਰੇ ਲਿਖੇ ਜਿਸ ਨਾਲ ਕਾਨੂੰਨ ਵਿਵਸਥਾ ਭੰਗ ਹੋ ਗਈ।
15-16 ਮਈ, 2025 ਦੀ ਰਾਤ ਨੂੰ, ਰੇਸ਼ਮ ਨੇ ਖੁਰਦਪੁਰ ਰੇਲਵੇ ਸਟੇਸ਼ਨ, ਆਦਮਪੁਰ, ਜਲੰਧਰ ਦੀ ਕੰਧ ’ਤੇ ‘‘ਖਾਲਿਸਤਾਨ ਜ਼ਿੰਦਾਬਾਦ- ਪਾਕਿਸਤਾਨ ਜ਼ਿੰਦਾਬਾਦ- ਟਰੰਪ ਜ਼ਿੰਦਾਬਾਦ- ਐਸਐਫਜੇ’’ ਲਿਖਿਆ। ਉਸਨੇ ਕੰਧ ’ਤੇ ‘‘ ਪਾਕਿਸਤਾਨੀ ਫੌਜ ਦਾ ਸਿੱਖ ਸਵਾਗਤ ਕਰਦੇ ਹਨ’’ ਲਿਖਿਆ ਬੈਨਰ ਵੀ ਲਗਾਇਆ।
1 ਅਤੇ 2 ਜੂਨ, 2025 ਦੀ ਰਾਤ ਨੂੰ, ਰੇਸ਼ਮ ਨੇ ਜਲੰਧਰ ਜ਼ਿਲ੍ਹੇ ਦੇ ਫਿਲੌਰ ਵਿੱਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਕਾਲੇ ਪੇਂਟ ਸਪਰੇਅ ਨਾਲ ਬੇਹੁਰਮਤੀ ਕੀਤੀ ਅਤੇ ਐਸਐਫਜੇ ਅਤੇ ਦੀ ਮੋਹਰ ਲਗਾ ਕੇ ਇਸਦੇ ਆਲੇ-ਦੁਆਲੇ ਖਾਲਿਸਤਾਨ ਦਾ ਝੰਡਾ ਲਗਾਇਆ । ਨੇੜਲੇ ਸਕੂਲ ਦੀ ਕੰਧ ’ਤੇ ਵੀ ਉਸਨੇ ‘‘ਖਾਲਿਸਤਾਨ ’’ ਦੇ ਨਾਅਰੇ ਲਿਖੇ।
9-10 ਮਾਰਚ, 2025 ਨੂੰ, ਰੇਸ਼ਮ ਨੇ ਬਠਿੰਡਾ ਦੇ ਪਿੰਡ ਘੁੱਦਾ ਵਿਖੇ ਸੈਂਟਰਲ ਯੂਨੀਵਰਸਿਟੀ ਦੀਆਂ ਕੰਧਾਂ ’ਤੇ ‘‘ਯੂਐਸ ਟਰੰਪ ਜ਼ਿੰਦਾਬਾਦ: ਖਾਲਿਸਤਾਨ ਜ਼ਿੰਦਾਬਾਦ’’ ਛਾਪਿਆ।
8-9 ਜੂਨ, 2025 ਨੂੰ, ਰੇਸ਼ਮ ਨੇ ਐਸਏਐਸ ਨਗਰ ਵਿੱਚ ਡਾ: ਅੰਬੇਡਕਰ ਹਾਊਸਿੰਗ ਸੋਸਾਇਟੀ ਦੀਆਂ ਕੰਧਾਂ ’ਤੇ ‘‘ਡਾ ਅੰਬੇਡਕਰ ਮੁਰਦਾਬਾਦ: ਖਾਲਿਸਤਾਨ ਜ਼ਿੰਦਾਬਾਦ’’ ਦੇ ਨਾਅਰੇ ਲਿਖੇ। ਉਸਨੇ ਝੰਡਾ ਵੀ ਝੁਲਾਇਆ ਜਿਸ ਵਿੱਚ ‘‘ਸਿੱਖ ਹਿੰਦੂ ਨਹੀਂ’’ ਛਾਪਿਆ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, “ਅਚੀਵਰ ਐਵਾਰਡ” ਨਾਲ ਸਨਮਾਨਿਤ

👉ਹਥਿਆਰਬੰਦ ਸੈਨਾਵਾਂ ਲਈ ‘ਫੀਡਰ ਇੰਸਟੀਚਿਊਟ’ ਵਜੋਂ ਉੱਭਰਿਆ ਐਮ.ਆਰ.ਐਸ.ਏ.ਐਫ.ਪੀ.ਆਈ: ਡਾਇਰੈਕਟਰ ਐਚ ਐਸ ਚੌਹਾਨ
SAS Nagar /Chandigarh News:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਵੱਕਾਰੀ “ਅਚੀਵਰ ਐਵਾਰਡਜ਼” ਨਾਲ ਸਨਮਾਨਿਤ ਕੀਤਾ ਗਿਆ।ਇਸ ਸਮਾਰੋਹ ਦੀ ਪ੍ਰਧਾਨਗੀ ਸੰਸਥਾ ਦੇ ਸੰਸਥਾਪਕ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ (ਸੇਵਾਮੁਕਤ) ਬੀ ਐਸ ਗਰੇਵਾਲ, ਵੀ ਐਸ ਐਮ ਨੇ ਕੀਤੀ।

ਇਹ ਵੀ ਪੜ੍ਹੋ  ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਇਸ “ਅਚੀਵਰ ਐਵਾਰਡ” ਸਮਾਰੋਹ ਵਿੱਚ ਏ ਐਫ ਪੀ ਆਈ ਦੇ 24 ਵਿਸ਼ੇਸ਼ ਸਾਬਕਾ ਕੈਡਿਟਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚੋਂ ਅੱਠ ਕੈਡਿਟਾਂ ਨੇ ਹਾਲ ਹੀ ਵਿੱਚ ਮਈ/ਜੂਨ 2025 ‘ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਹੈ।ਮੇਜਰ ਜਨਰਲ ਬੀ.ਐਸ. ਗਰੇਵਾਲ ਨੇ ਕਮਿਸ਼ਨ ਪ੍ਰਾਪਤ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਮ.ਆਰ.ਐਸ.ਐਫ.ਪੀ.ਆਈ. ਵਿਖੇ ਉਨ੍ਹਾਂ ਦੀ ਸਿਖਲਾਈ, ਉਨ੍ਹਾਂ ਦੇ ਕਰੀਅਰ ਲਈ ਲਾਂਚਪੈਡ ਵਜੋਂ ਕੰਮ ਕਰੇਗੀ। ਉਨ੍ਹਾਂ ਨੇ ਐਨ.ਡੀ.ਏ. ਗ੍ਰੈਜੂਏਟਸ ਨੂੰ ਅੱਗੇ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਏ.ਐਫ.ਪੀ.ਆਈ. ਫੈਕਲਟੀ ਦੇ ਸਮਰਪਣ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਸੰਸਥਾ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਐਮ.ਆਰ.ਐਸ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਹੁਣ ਤੱਕ ਸੰਸਥਾ ਦੇ 255 ਕੈਡਿਟ ਐਨ.ਡੀ.ਏ. ਅਤੇ ਹੋਰ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਲਈ ਚੁਣੇ ਗਏ ਹਨ ਅਤੇ 178 ਕੈਡਿਟਾਂ ਨੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਜੁਆਇਨ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 15 ਕੈਡਿਟਾਂ ਨੂੰ ਪਹਿਲਾਂ ਹੀ ਐਨ.ਡੀ.ਏ./ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਤੋਂ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ ਅਤੇ 11 ਹੋਰ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਮੇਜਰ ਜਨਰਲ ਚੌਹਾਨ ਨੇ ਹਥਿਆਰਬੰਦ ਸੈਨਾਵਾਂ ਲਈ ਇੱਕ ‘ਫੀਡਰ ਸੰਸਥਾ’ ਵਜੋਂ ਐਮ ਆਰ ਐਸ ਏ ਐਫ ਪੀ ਆਈ ਇੰਸਟੀਚਿਊਟ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਹ ਸੰਸਥਾ ਸਫ਼ਲਤਾ ਦੀਆਂ ਵੱਡੀਆਂ ਪੁਲਾਂਘਾਂ ਪੁੱਟ ਰਹੀ ਹੈ, ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

0

👉ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼
Chandigarh News:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ।

ਇਹ ਵੀ ਪੜ੍ਹੋ  ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਅੱਜ ਇਥੇ ਕਿਸਾਨ ਭਵਨ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ, ‘ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ’, ਮਿਸ਼ਨ ਵਾਤਸਲੱਯਾ ਤਹਿਤ ਚਲ ਰਹੀ ਬਾਲ ਭਿੱਖਿਆ ਮੁਕਤੀ ਮੁਹਿੰਮ, ਪੋਸ਼ਣ ਟ੍ਰੈਕਰ ਕੰਮ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਅਤੇ ਮਗਨਰੇਗਾ ਹੇਠ ਆਂਗਨਵਾੜੀ ਬਿਲਡਿੰਗਾਂ ਦੀ ਉਸਾਰੀ ਸੰਬੰਧੀ, ਟਾਇਲਟਾਂ ਦੀ ਉਸਾਰੀ ਸਬੰਧੀ ਵੱਖ-ਵੱਖ ਮੁੱਦਿਆਂ ਉੱਤੇ ਵਿਸਥਾਰਪੂਰਵਕ ਵਿਚਾਰ- ਚਰਚਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਆਂਗਨਵਾੜੀ ਸੈਂਟਰਾਂ ਅਤੇ ਟਾਇਲਟਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।ਡਾ. ਬਲਜੀਤ ਕੌਰ ਨੇ ਆਦੇਸ਼ ਦਿੱਤੇ ਕਿ ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਕਰਨਾ ਹਰ ਜ਼ਿਲ੍ਹਾ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਜਿਹੜੇ ਆਂਗਨਵਾੜੀ ਸੈਂਟਰ ਨਿਯਮਤ ਤੌਰ ‘ਤੇ ਨਾ ਖੁੱਲ ਰਹੇ ਹੋਣ, ਉਨ੍ਹਾਂ ਉੱਤੇ ਤੁਰੰਤ ਕਾਰਵਾਈ ਹੋਵੇ। ਉਨ੍ਹਾਂ ਨੇ ਪੋਸ਼ਣ ਟ੍ਰੈਕਰ ਐਪ ਦੇ ਅਧੂਰੇ ਕੰਮ ਨੂੰ ਤੁਰੰਤ ਪੂਰਾ ਕਰਕੇ ਲਾਗੂ ਕਰਨ ਅਤੇ ਆਂਗਨਵਾੜੀ ਸੈਂਟਰਾਂ ਦੀ ਅਪਗ੍ਰੇਡੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।ਮੰਤਰੀ ਨੇ ਮਿਸ਼ਨ ਵਾਤਸਲੱਯਾ ਅਧੀਨ ਚਲ ਰਹੀ ਬਾਲ ਭਿੱਖਿਆ ਮੁਕਤੀ ਅਤੇ ਮੁੜ ਵਸੇਬਾ ਮੁਹਿੰਮ ਦੀ ਅਗਵਾਈ ਨਿੱਜੀ ਤੌਰ ‘ਤੇ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ਫਾਜ਼ਿਲਕਾ ਪੁਲਿਸ ਵੱਲੋ ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ

ਉਨ੍ਹਾਂ ਨੇ ਰਾਜ ਵਿੱਚ ਚੱਲ ਰਹੀਆਂ ਸਪੈਸਲਾਇਜ਼ਡ ਅਡਾਪਸ਼ਨ ਏਜੰਸੀਆਂ ਦੇ ਕੰਮ ਦੀ ਸਮੀਖਿਆ ਕਰਦਿਆਂ ਪਿਛਲੇ 3 ਸਾਲਾਂ ‘ਚ ਹੋਈਆਂ ਅਡਾਪਸ਼ਨਾਂ ਦੀ ਵੀ ਵਿਸਤ੍ਰਿਤ ਜਾਣਕਾਰੀ ਲੈ ਕੇ ਪੱਖ ਪੇਸ਼ ਕੀਤਾ।ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਜਿਹੜੇ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ, ਉਨ੍ਹਾਂ ਨੂੰ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇ, ਤਾਂ ਜੋ ਹੋਰ ਅਧਿਕਾਰੀਆਂ ਵਿੱਚ ਵੀ ਉਤਸ਼ਾਹ ਵੱਧੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਜਿਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀਂ ਹੈ, ਉਨ੍ਹਾਂ ਵਿਰੁੱਧ ਲਾਜ਼ਮੀ ਤੌਰ ‘ਤੇ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇ, ਤਾਂ ਜੋ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਕੋਈ ਕੁਤਾਹੀ ਨਾ ਰਹਿ ਜਾਵੇ।ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ, ਬਜ਼ੁਰਗ ਸੰਭਾਲ ਅਤੇ ਬਾਲ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਤਨ ਰੰਗਲਾਂ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵਧੀਆ ਕਦਮ ਹੋਵੇਗਾ।ਇਸ ਮੀਟਿੰਗ ਵਿੱਚ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਾਜੀ.ਪੀ. ਸ਼੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਵਧੀਕ ਸਕੱਤਰ ਵਿੱਮੀ ਭੁੱਲਰ, ਸਯੁੰਕਤ ਸਕੱਤਰ ਆਨੰਦ ਸਾਗਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

0

👉ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਜਾਵੇਗਾ ਸਨਮਾਨ: ਅਰੋੜਾ
Chandigarh News:ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰ ਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ ਜਿਸ ਨਾਲ ਪੰਜਾਬ ਦੇਸ਼ ਭਰ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸਭ ਤੋਂ ਘੱਟ ਲੰਬਤਾ (ਪੈਂਡੈਂਸੀ) ਵਾਲਾ ਸੂਬਾ ਬਣ ਗਿਆ ਹੈ।ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਥੇ ਮੈਗਸੀਪਾ ਵਿਖੇ ਸਮੀਖਿਆ ਮੀਟਿੰਗ ਉਪਰੰਤ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਪ੍ਰਾਪਤੀ ਦਰਜ ਕੀਤੀ ਹੈ, ਜਿਸ ਤਹਿਤ 18 ਜੂਨ, 2024 ਤੋਂ 17 ਜੂਨ, 2025 ਦੇ ਇੱਕ ਸਾਲ ਦੇ ਅਰਸੇ ਦਰਮਿਆਨ 48.85 ਲੱਖ ਤੋਂ ਵੱਧ ਨਾਗਰਿਕਾਂ ਨੇ ਵੱਖ-ਵੱਖ ਲੋਕ-ਪੱਖੀ ਸੇਵਾਵਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ 99.88 ਫ਼ੀਸਦੀ ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਅੰਦਰ ਪ੍ਰਦਾਨ ਕੀਤੀਆਂ ਗਈਆਂ ਅਤੇ ਮਹਿਜ਼ 5868 ਸੇਵਾਵਾਂ (0.12 ਫ਼ੀਸਦੀ) ਦੀ ਡਿਲੀਵਰੀ ਵਿੱਚ ਨਿਰਧਾਰਤ ਸਮਾਂ-ਸੀਮਾ ਤੋਂ ਵੱਧ ਸਮਾਂ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਭਾਵੀ ਪ੍ਰਣਾਲੀ ਨੂੰ ਉਜਾਗਰ ਕਰਦੀ ਹੈ ਅਤੇ ਭਾਰਤ ਸਰਕਾਰ ਨੇ ਨਿਰਧਾਰਤ ਸਮਾਂ-ਸੀਮਾ ਅੰਦਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੰਜਾਬ ਨੂੰ ਪਹਿਲਾ ਦਰਜਾ ਦਿੱਤਾ ਸੀ।

ਇਹ ਵੀ ਪੜ੍ਹੋ  ਸਨੈਚਿੰਗ ਦੀਆਂ 03 ਵੱਖ ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਕਾਬੂ

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵਾਰ-ਵਾਰ ਦੇਰੀ ਕਰਨ ਵਾਲਿਆਂ ਅਤੇ ਬੇਲੋੜੇ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।ਸੇਵਾਵਾਂ ਪ੍ਰਦਾਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਪ੍ਰਮੁੱਖ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਨੇ ਸਰਟੀਫ਼ਿਕੇਟ ਸਬੰਧੀ ਅਰਜ਼ੀਆਂ ਦੀ ਡਿਜੀਟਲ ਤਸਦੀਕ ਕਰਨ ਲਈ ਲਗਭਗ 98 ਫੀਸਦ ਅਧਿਕਾਰੀਆਂ ਅਤੇ ਸਥਾਨਕ ਪ੍ਰਤੀਨਿਧੀਆਂ, ਜਿਨ੍ਹਾਂ ਵਿੱਚ ਪਟਵਾਰੀ, ਨਗਰ ਕੌਂਸਲਰ (ਐਮ.ਸੀ.), ਸਰਪੰਚ ਅਤੇ ਨੰਬਰਦਾਰ ਸ਼ਾਮਲ ਹਨ, ਦੀਆਂ ਲਾਗਇਨ ਆਈਡੀਜ਼ ਬਣਾ ਕੇ ਆਨਲਾਈਨ ਤਸਦੀਕ ਲਈ ਆਨਬੋਰਡ ਕਰ ਦਿੱਤਾ ਹੈ। ਇਸ ਪ੍ਰਾਜੈਕਟ ਦਾ ਉਦੇਸ਼ ਨਾਗਰਿਕਾਂ ਦੀ ਪਰੇਸ਼ਾਨੀ ਨੂੰ ਘਟਾਉਣਾ ਅਤੇ ਦਸਤਾਵੇਜ਼ਾਂ ਦੀ ਤਸਦੀਕ ਲਈ ਖੁਦ ਦਫਤਰਾਂ ਦੇ ਚੱਕਰ ਕੱਟਣ ਦੀ ਜ਼ਰੂਰਤ ਨੂੰ ਖਤਮ ਕਰਕੇ ਕੁਸ਼ਲਤਾ ਨੂੰ ਵਧਾਉਣਾ ਹੈ।ਸ੍ਰੀ ਅਮਨ ਅਰੋੜਾ ਨੇ ਪੰਜਾਬ ਦੀ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਪ੍ਰਸ਼ਾਸਨ ਪ੍ਰਤੀ ਵਚਨਬੱਧਤਾ ਦਰਸਾਉਂਦੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਵਿਭਾਗ ਦੀ ਟੀਮ ਨੂੰ ਇਸ ਪ੍ਰਾਪਤੀ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਵਧਾਈ ਵੀ ਦਿੱਤੀ।

ਇਹ ਵੀ ਪੜ੍ਹੋ  ਫਾਜ਼ਿਲਕਾ ਪੁਲਿਸ ਵੱਲੋ ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ

ਉਨ੍ਹਾਂ ਕਿਹਾ ਕਿ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਨੇ ਸੇਵਾ ਪ੍ਰਦਾਨ ਕਰਨ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ ਅਤੇ ਪਾਰਦਰਸ਼ਤਾ, ਜਵਾਬਦੇਹੀ ਤੇ ਨਿਰਧਾਰਤ ਸੀਮਾਂ-ਸੀਮਾਂ ਅੰਦਰ ਸੇਵਾਵਾਂ ਨੂੰ ਯਕੀਨੀ ਬਣਾਇਆ ਹੈ ਅਤੇ ਨਾਗਰਿਕਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ।ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸ਼੍ਰੀ ਅਮਨ ਅਰੋੜਾ ਨੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਅਧਿਕਾਰੀਆਂ ਨੂੰ ਨਾਗਰਿਕ ਸੇਵਾ ਡਿਲੀਵਰੀ ਪੋਰਟਲ (connect.punjab.gov.in) ਨੂੰ ਉਪਭੋਗਤਾਵਾਂ ਲਈ ਹੋਰ ਸੁਖਾਲਾ, ਕੁਸ਼ਲ ਅਤੇ ਆਸਾਨ ਪਹੁੰਚ ਵਾਲਾ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਇੱਕ ਸਵੈ-ਸੇਵਾ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸਰਕਾਰੀ ਦਫ਼ਤਰ ਜਾਂ ਵਿਭਾਗ ਵਿੱਚ ਜਾਣ ਦੀ ਲੋੜ ਨਾ ਪਵੇ ਸਗੋਂ ਉਹ ਆਪਣੇ ਘਰ ਬੈਠੇ ਆਨਲਾਈਨ ਸੇਵਾਵਾਂ ਹਾਸਲ ਕਰ ਸਕਣ। ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਇਸ ਪੋਰਟਲ ਨੂੰ ਜਲਦੀ ਮੁੜ ਡਿਜ਼ਾਈਨ ਕੀਤਾ ਜਾਵੇਗਾ ਅਤੇ ਜਨਤਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਮਜ਼ਬੂਤ ਜਨਤਕ ਸ਼ਿਕਾਇਤ ਨਿਵਾਰਣ ਵਿਧੀ ਨੂੰ ਯਕੀਨੀ ਬਣਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Muktsar Police ਵੱਲੋਂ ਪਬਲਿਕ ਦੇ ਗੁੰਮ ਹੋਏ 112 ਮੋਬਾਇਲ ਫੋਨ ਕੀਤੇ ਟਰੇਸ

0

👉ਜਿਲ੍ਹਾ ਪੁਲਿਸ ਮੁੱਖੀ ਵੱਲੋਂ ਮੋਬਾਇਲ ਮਾਲਕਾਂ ਨੂੰ ਸੌਂਪੇ ਗਏ ਟਰੇਸ ਕੀਤੇ ਮੋਬਾਇਲ ਫੋਨ
Muktsar News:ਡਾ. ਅਖਿਲ ਚੌਧਰੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜਿਲ੍ਹਾ ਅੰਦਰ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਮਾੜੇ/ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ, ਨਸ਼ੇ ਦਾ ਖਾਤਮਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਆਮ ਪਬਲਿਕ ਨੂੰ ਆਧੁਨਿਕ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ।ਉੱਥੇ ਹੀ ਅੱਜ CEIR ਪੋਰਟਲ ਦੀ ਮੱਦਦ ਨਾਲ ਪਬਲਿਕ ਦੇ ਗੁੰਮ ਹੋਏ 112 ਮੋਬਾਇਲ ਫੋਨ ਟਰੇਸ ਕਰਕੇ ਜਿਲ੍ਹਾ ਪੁਲਿਸ ਮੁੱਖੀ ਵੱਲੋਂ ਫੋਨ ਮਾਲਕਾਂ ਨੂੰ ਸੌਂਪੇ ਗਏ। ਇਸ ਮੌਕੇ  ਅਮਨਦੀਪ ਸਿੰਘ ਡੀ.ਐਸ.ਪੀ(ਐਚ), ਐਸ.ਆਈ ਹਰਪ੍ਰੀਤ ਕੌਰ ਇਨਚਾਰਜ ਟੈਕਨੀਕਲ ਸੈੱਲ ਹਾਜਰ ਸਨ।ਇਸ ਮੌਕੇ ਡਾ. ਅਖਿਲ ਚੌਧਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਤੇ ਪਿਛਲੇ ਸਮੇਂ ਦੌਰਾਨ ਮੋਬਾਇਲ ਗੁੰਮ ਹੋਣ ਬਾਰੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਸ਼ਿਕਾਇਤਾਂ ਮੌਸੂਲ ਹੋਈਆਂ ਸਨ।

ਇਹ ਵੀ ਪੜ੍ਹੋ  ਸਨੈਚਿੰਗ ਦੀਆਂ 03 ਵੱਖ ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਕਾਬੂ

ਇਹਨਾਂ ਸ਼ਿਕਾਇਤਾਂ ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵੱਲੋਂ ਇਨ੍ਹਾ ਗੁੰਮ ਹੋਏ ਮੋਬਾਇਲ ਫੋਨਾਂ ਨੂੰ CEIR ਪੋਰਟਲ ਪਰ ਟਰੇਸਿੰਗ ਤੇ ਲਗਾਇਆ ਗਿਆ ਸੀ ਜਿਸ ਤੇ 112 ਮੋਬਾਇਲ ਫੋਨ ਚੱਲਦੇ ਪਾਏ ਗਏ। ਇਹ ਮੋਬਾਇਲ ਫੋਨ ਟੈਕਨੀਕਲ ਟੀਮ ਵੱਲੋ ਟਰੇਸ ਕਰਕੇ ਅੱਜ ਮੋਬਾਈਲ ਮਾਲਕਾਂ ਨੂੰ ਦਫ਼ਤਰ ਬੁਲਾ ਕੇ ਮੋਬਾਇਲ ਫੋਨ ਉਹਨਾ ਨੂੰ ਸੌਂਪੇ ਗਏ।ਉਨ੍ਹਾਂ ਦੱਸਿਆ ਕਿ 01/01/2023 ਤੋਂ ਹੁਣ ਤੱਕ ਤਕਰੀਬਨ 1060 ਦੇ ਕਰੀਬ ਮੋਬਾਇਲ ਫੋਨਾਂ ਨੂੰ ਟਰੇਸ ਕਰਕੇ ਉਹਨਾਂ ਦੇ ਮਾਲਕਾਂ ਨੂੰ ਸੌਂਪਿਆ ਜਾ ਚੁੱਕਿਆ ਹੈ ਜਿਨਾਂ ਦੀ ਕੀਮਤ ਲਗਭੱਗ 02 ਕਰੋੜ 2 ਲੱਖ 50 ਹਜਾਰ ਰੁਪਏ ਬਣਦੀ ਹੈ।ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਕੋਈ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਹ ਮੋਬਾਇਲ ਦਾ ਮਾਰਕਾ, ਆਈ.ਐਮ.ਈ.ਆਈ. ਨੰਬਰ, ਕੰਪਨੀ ਅਤੇ ਮੋਬਾਇਲ ਵਿੱਚ ਪਹਿਲਾਂ ਚੱਲਦੇ ਫੋਨ ਨੰਬਰ ਵਗੈਰਾ ਦਾ ਵੇਰਵਾ ਦਿੰਦੇ ਹੋਏ ਸ਼ਿਕਾਇਤ ਨੇੜੇ ਪੁਲਿਸ ਸਾਂਝ ਕੇਂਦਰ ਵਿੱਚ ਦਰਜ ਕਰਵਾਉਣ ਤਾਂ ਜੋ ਉਹਨਾਂ ਦਾ ਮੋਬਾਇਲ ਫੋਨ ਟਰੇਸਿੰਗ ਤੇ ਲਗਾਉਣ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ  ਲੁਧਿਆਣਾ ’ਚ ਗੈਂਗਸਟਰ ਤੇ ਪੁਲਿਸ ਵਿਚਕਾਰ ਮੁਕਾ.ਬਲਾ, ਐਸਐਚਓ ਤੇ ਗੈਂਗਸਟਰ ਜ+ਖ਼ਮੀ

ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਮ ਪਬਲਿਕ CEIR (central equipment identity ਰਜਿਸਟਰ)ਪੋਰਟਲ ਪਰ ਆਪਣੀ ਸ਼ਕਾਇਤ ਨੰਬਰ (UID No) ਅਪਡੇਟ ਕਰਕੇ ਆਪਣੇ ਗੁੰਮ ਹੋਏ ਮੋਬਾਇਲ ਫੋਨ ਦਾ ਸਟੇਟਸ ਚੈੱਕ ਕਰ ਸਕਦੇ ਹਨ ਇਸ ਦੇ ਨਾਲ ਹੀ ਮੋਬਾਈਲ ਫੋਨ ਗੁੰਮ ਹੋਣ ਦੀ ਸ਼ਿਕਾਇਤ ਆਪਣੇ ਨੇੜੇ ਤੇ ਥਾਣੇ ਤੇ ਜਾਂ ਟੈਕਨੀਕਲ ਦਫਤਰ ਆ ਕੇ ਵੀ ਦੇ ਸਕਦੇ ਹੋ, ਜਿਲ੍ਹਾ ਪੁਲਿਸ ਮੁੱਖੀ ਵੱਲੋਂ ਆਮ ਪਬਲਿਕ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਮੋਬਾਇਲ ਡਿੱਗਾ ਹੋਇਆ ਮਿਲਦਾ ਹੈ ਤਾਂ ਉਸ ਦੀ ਵਰਤੋਂ ਕਰਨ ਦੀ ਬਜਾਏ ਉਸ ਨੂੰ ਨੇੜੇ ਦੇ ਪੁਲਿਸ ਸਟੇਸ਼ਨ ਵਿਖੇ ਜਮ੍ਹਾ ਕਰਵਾਇਆ ਜਾਵੇ।ਇਸ ਮੌਕੇ ਮੋਬਾਇਲ ਦੇ ਮਾਲਕਾ ਵੱਲੋਂ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਟੀਮ ਦਾ ਧੰਨਵਾਦ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

0

👉ਜਿਲਾ ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ – SSP ਮਾਨਸਾ
Mansa News:ਭਾਗੀਰਥ ਸਿੰਘ ਮੀਨਾ,ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਅਦੇਸਾਂ ਅਨੁਸਾਰ, ਅੱਜ ਜਿਲ੍ਹਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਨੂੰ ਘੇਰਾਬੰਦੀ ਕਰਕੇ PAIS ਐਪ ਦੀ ਮੱਦਦ ਨਾਲ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਏਰੀਆ ਦੀ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।

ਇਹ ਵੀ ਪੜ੍ਹੋ  ਸਨੈਚਿੰਗ ਦੀਆਂ 03 ਵੱਖ ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਕਾਬੂ

ਇਸ ਸਰਚ ਅਪਰੇਸ਼ਨ ਦੌਰਾਨ 15 ਪੁਲਿਸ ਪਾਰਟੀਆ ਜਿੰਨਾ ਵਿਚ 01 ਐਸ.ਪੀ, 05 ਡੀ.ਐਸ.ਪੀ, 12 ਮੁੱਖ ਅਫਸਰਾਨ, ਇੰਚਾਰਜ ਸੀ ਆਈ ਏ ਸਟਾਫ ਮਾਨਸਾ, ਇੰਚਾਰਜ ਐਟੀਨਾਰੋਟਿਕ ਸੈੱਲ ਸਟਾਫ ਦੇ ਕੁੱਲ 312 ਪੁਲਿਸ ਕਰਮਚਾਰੀਆ ਨੇ ਭਾਗ ਲਿਆ।ਇਸ ਅਪਰੇਸ਼ਨ ਦੌਰਾਨ ਜਿਲ੍ਹਾ ਦੇ ਅੰਦਰ 15 ਹੋਟਸਪੋਟ ਏਰੀਆ ਦੀ ਸਰਚ ਕਰਕੇ 111 ਸ਼ੱਕੀ ਵਿਅਕਤੀਆ ਅਤੇ 104 ਸ਼ੱਕੀ ਵਹੀਕਲਾਂ ਦੀ ਚੈਕਿੰਗ਼ ਕੀਤੀ ਗਈ, ਚੈਕਿੰਗ਼ ਦੋਰਾਨ ਜਿੰਨ੍ਹਾ ਵਿੱਚੋਂ 06 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਵਿਰੁੱਧ ਐਨ.ਡੀ.ਪੀ.ਐਸ ਐਕਟ ਅਤੇ ਬੀ.ਐਨ.ਐਸ ਤਹਿਤ 06 ਮੁਕੱਦਮੇ ਦਰਜ ਕਰਕੇ 06 ਗ੍ਰਾਮ ਹੈਰੋਇਨ, 365 ਕੈਪਸੂਲ ਸਿਗਨੇਚਰ ਦੀ ਬਰਾਮਦਗੀ ਕੀਤੀ ਗਈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।

ਇਹ ਵੀ ਪੜ੍ਹੋ  ਬਠਿੰਡਾ ’ਚ ਪਟਾਕੇ ਪਾਉਣ ਵਾਲੇ ਬੁਲੇਟ ਮੋਟਰਸਾਈਕਲਾਂ ਦੇ ‘ਮੋਡੀਫ਼ਾਈ’ ਸੈਲੰਸਰਾਂ ’ਤੇ ਚੱਲਿਆ ਪੁਲਿਸ ਦਾ ਬੁਲਡੋਜ਼ਰ

ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਸਨਾਂਖਤ ਕਰਕੇ ਹੋਰ ਬਰਾਮਦਗੀ ਕਰਾਈ ਜਾਵੇਗੀ।ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ.ਵੱਲੋਂ ਦੱਸਿਆ ਗਿਆ ਕਿ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਅਸਰਦਾਰ ਢੰਗ ਨਾਲ ਕਰਕੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ, ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ ਇਸ ਤੋ ਇਲਾਵਾ ਸਹਿਰਾਂ/ਪਿੰਡਾਂ ਦੇ ਸਕੂਲ ਵਿੱਚ ਨਸ਼ਿਆ ਸਬੰਧੀ ਸੈਮੀਨਰ ਕਰਕੇ ਨੋਜਵਾਨਾਂ/ਬੱਚਿਆ ਨੂੰ ਨਸ਼ਿਆਂ ਤੋ ਜਾਗਰੂਕ ਕੀਤਾ ਜਾ ਰਿਹਾ ਹੈ।ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਨੈਚਿੰਗ ਦੀਆਂ 03 ਵੱਖ ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਕਾਬੂ

0

SAS Nagar News:ਹਰਮਨਦੀਪ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਵੱਲੋਂ ਸਮਾਜ ਵਿਰੋਧੀ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ),ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਿਤ ਕੁਮਾਰ ਅਗਰਵਾਲ, ਕਪਤਾਨ ਪੁਲਿਸ, ਸਬ-ਡਵੀਜ਼ਨ ਮੁੱਲਾਂਪੁਰ, ਜ਼ਿਲ੍ਹਾ ਦੀ ਨਿਗਰਾਨੀ ਹੇਠ ਇੰਸਪੈਕਟਰ ਅਮਨਦੀਪ ਤ੍ਰਿਕਾ, ਮੁੱਖ ਅਫਸਰ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਅਗਵਾਈ ਵਿੱਚ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਨੈਚਿੰਗ ਦੀਆਂ 03 ਵੱਖ ਵੱਖ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ।ਜਾਣਕਾਰੀ ਦਿੰਦਿਆਂ ਮੋਹਿਤ ਕੁਮਾਰ ਅਗਰਵਾਲ, ਕਪਤਾਨ ਪੁਲਿਸ, ਸਬ-ਡਵੀਜ਼ਨ ਮੁੱਲਾਂਪੁਰ,ਨੇ ਦੱਸਿਆ ਕਿ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਈਕੋ ਸਿਟੀ-2 ਵਿਖੇ ਮਿਤੀ 06-06-25 ਨੂੰ ਸੋਨੇ ਦੀ ਚੈਨ ਅਤੇ ਵਾਲੀਆਂ ਦੀ ਖੋਹ ਕਰਨ ਸਬੰਧੀ ਮੁਕੱਦਮਾ ਨੰਬਰ 100 ਮਿਤੀ 11- 06-25 ਅ/ਧ 304(2), 3(5) ਬੀ.ਐਨ.ਐਸ ਦਰਜ ਰਜਿਸਟਰ ਹੋਇਆ ਸੀ।

ਇਹ ਵੀ ਪੜ੍ਹੋ  ਫਾਜ਼ਿਲਕਾ ਪੁਲਿਸ ਨੇ ਇਸ ਸਾਲ 22 ਕਿਲੋ 111 ਗ੍ਰਾਮ ਹੈਰੋਇਨ ਸਮੇਤ ਵੱਡੇ ਪੱਧਰ ਤੇ ਨਸ਼ੀਲੇ ਪਦਾਰਥ ਬ੍ਰਾਮਦ ਕੀਤੇ

ਜਿਸ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਖੋਹ ਕਰਨ ਵਾਲੇ ਮੋਹਨ ਗਿਰੀ , ਵਿੱਕੀ ਗਿਰੀ ਵਾਸੀਅਨ ਪਿੰਡ ਸੁਲਤਾਨਪੁਰ, ਥਾਣਾ ਭੰਬੋਰਾ, ਜ਼ਿਲ੍ਹਾ ਬਰੇਲੀ, ਉੱਤਰ ਪ੍ਰਦੇਸ ਹਾਲ ਵਾਸੀ ਕਿਰਾਏਦਾਰ ਪਿੰਡ ਪੱਲਣਪੁਰ, ਥਾਣਾ ਮੁੱਲਾਂਪੁਰ ਗਰੀਰਬਦਾਸ, ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਮਿਤੀ 11-06-25 ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਨ੍ਹਾਂ ਵੱਲੋਂ ਮਿਤੀ 11-06-25 ਦੀ ਸਵੇਰ ਆਲਟਸ ਸੋਸਾਇਟੀ ਵਿੱਚ ਚੈਨੀ ਖੋਹਣ ਦੀ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਗਿਆ ਸੀ, ਜਿਸ ਸਬੰਧੀ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਮੁਕੱਦਮਾ ਨੰਬਰ 101 ਮਿਤੀ 12- 06-25 ਅ/ਧ 304(2), 3(5) ਬੀ.ਐਨ.ਐਸ ਦਰਜ ਰਜਿਸਟਰ ਹੋਇਆ ਸੀ ਜਿਸ ਵਿੱਚ ਵੀ ਦੋਵੇਂ ਦੋਸ਼ੀਆਂ ਨੂੰ ਮਿਤੀ 16-06-25 ਨੂੰ ਗ੍ਰਿਫਤਾਰ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਇਸ ਮੁਕੱਦਮਾ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਵਰਤਿਆ ਗਿਆ ਚੋਰੀ ਦਾ ਮੋਟਰਸਾਈਕਲ ਅਤੇ ਇੱਕ ਚੋਰੀ ਦੀ ਸਕੂਟਰੀ ਵੀ ਬ੍ਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 02 ਹੋਰ ਦੋਸ਼ੀ ਮੁਕੱਦਮੇ ਵਿੱਚ ਨਾਮਜ਼ਦ ਕੀਤੇ ਗਏ ਹਨ।

ਇਹ ਵੀ ਪੜ੍ਹੋ  ਹੁਣ ਬਿਨਾਂ ਟੋਲ ਦਿੱਤਿਆਂ 3000 ਦੇ ਪਾਸ ਨਾਲ ਕੌਮੀ ਮਾਰਗ ‘ਤੇ ਕਰੋਂ ਸਾਲ ਭਰ ਸਫ਼ਰ

ਮੁਕੱਦਮੇ ਦੀ ਤਫਤੀਸ਼ ਜਾਰੀ ਹੈ।ਇਸ ਤੋਂ ਇਲਾਵਾ ਮਿਤੀ 15-06-25 ਨੂੰ ਇੱਕ ਹੋਰ ਸਨੈਚਿੰਗ ਦੀ ਵਾਰਦਾਤ ਹੋਣ ਬਾਰੇ ਸੂਚਨਾ ਮਿਲੀ ਸੀ, ਜਿਸ ਤੇ ਮੁਕੱਦਮਾ ਨੰਬਰ 103 ਮਿਤੀ 15-06-25 ਅ/ਧ 304, 317(2), 3(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਅਤੇ ਉਕਤ ਸਨੈਚਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੰਤੋਸ਼ ਕੁਮਾਰ ਵਾਸੀ ਦੀਨਾ ਕਾ ਪੁਰਵਾਰ ਥਾਣਾ ਰਾਣੀ ਗੰਜ ਜ਼ਿਲ੍ਹਾ ਪ੍ਰਤਾਪਗੜ੍ਹ, ਯੂ.ਪੀ ਹਾਲ ਵਾਸੀ ਕਿਰਾਏਦਾਰ ਸਾਹਮਣੇ ਸੀਤਲਾ ਮਾਤਾ ਮੰਦਰ ਅਤੇ ਲਲਿਤ ਕੁਮਾਰ ਵਾਸੀ ਕਮਤੋਲ ਥਾਣਾ/ਜ਼ਿਲ੍ਹਾ ਦਰਭੰਗਾ ਹਾਲ ਮਕਾਨ ਨੰਬਰ 02, ਡੱਡੂ ਮਾਜਰਾ ਹਾਲ ਕਿਰਾਏਦਾਰ ਸੇਵਾ ਸਿੰਘ ਉਰਫ ਰਿੰਕੂ ਪਿੰਡ ਮਸਤਗੜ੍ਹ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੰਤੋਸ਼ ਕੁਮਾਰ ਉਕਤ ਪਾਸੋਂ ਖੋਹ ਕੀਤੀਆਂ ਹੋਈਆਂ ਸੋਨੇ ਦੀਆਂ ਵਾਲੀਆਂ ਬ੍ਰਾਮਦ ਕੀਤੀ ਗਈਆਂ ਅਤੇ ਦੂਜੇ ਦੋਸ਼ੀ ਲਲਿਤ ਕੁਮਾਰ ਪਾਸੋਂ ਖੋਹ ਦੀ ਵਾਰਦਾਤ ਵਿੱਚ ਵਰਤਿਆ ਗਿਆ ਆਟੋ ਨੰਬਰੀ ਪੀ.ਬੀ 65-ਬੀ.ਐਚ-4452 ਵੀ ਬ੍ਰਾਮਦ ਕੀਤਾ ਗਿਆ ਹੈ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਟੇਰਾ ਸਮਝ ਕੇ ਲੋਕਾਂ ਨੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾ+ਰਿਆ

0

👉15 ਦਿਨ ਪਹਿਲਾਂ ਹੋਇਆ ਸੀ ਵਿਆਹ

Ludhiana News:ਜ਼ਿਲ੍ਹਾ ਲੁਧਿਆਣਾ ਵਿਚ ਇਕ ਨੌਜਵਾਨ ਨੂੰ ਚੋਰ ਸਮਝ ਕੇ ਲੋਕਾਂ ਨੇ ਬੁਰੀ ਤਰ੍ਹਾਂ ਕੁੱਟਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਪਹਿਚਾਨ ਲਵਪ੍ਰੀਤ ਸਿੰਘ ਵਜੋਂ ਹੋਈ ਹੈ ਜਿਸ ਦਾ ਸਿਰਫ 15 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਪਰਿਵਾਰ ਮੁਤਾਬਿਕ ਘਰ ਤੋਂ ਨਿਕਲਦੇ ਹੋਏ ਲਵਪ੍ਰੀਤ ਨੇ ਕਿਹਾ ਸੀ ਕਿ ਉਹ ਨਾਈਟ ਡਿਊਟੀ ਲਈ ਫੈਕਟਰੀ ਜਾ ਰਿਹਾ ਹੈ।ਲਵਪ੍ਰੀਤ ਬਸਤੀ ਜੋਧੇਵਾਲ ਦੇ ਇਲਾਕੇ ਵਿੱਚ ਓਵਰਲਾਕਰ ਦਾ ਕੰਮ ਕਰਦਾ ਸੀ।ਰਾਤ ਨੂੰ ਲਵਪ੍ਰੀਤ ਦਾ ਫੋਨ ਆਇਆ ਤੇ ਉਸਨੇ ਕਿਹਾ ਕਿ ਮੈਨੂੰ ਬਚਾ ਲਓ ਮੇਰੀ ਜਾਨ ਨੂੰ ਖਤਰਾ ਹੈ।

ਇਹ ਵੀ ਪੜ੍ਹੋ  ਹੁਣ ਬਿਨਾਂ ਟੋਲ ਦਿੱਤਿਆਂ 3000 ਦੇ ਪਾਸ ਨਾਲ ਕੌਮੀ ਮਾਰਗ ‘ਤੇ ਕਰੋਂ ਸਾਲ ਭਰ ਸਫ਼ਰ

ਪਰਿਵਾਰ ਦੇ ਮੈਂਬਰਾਂ ਨੇ ਉਸਨੂੰ ਲੱਭਣਾ ਸ਼ੁਰੂ ਕਰ ਦਿੱਤਾ ਪਰ ਉਸਦੀ ਕੋਈ ਵੀ ਖਬਰ ਨਹੀਂ ਮਿਲੀ। ਅਗਲੇ ਦਿਨ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਉਸਦੀ ਲਾਸ਼ ਮਿਲੀ ਜਿਸ ਦੇ ਸਰੀਰ ਤੇ ਬਹੁਤ ਸਾਰੀਆਂ ਸੱਟਾਂ ਦੇ ਨਿਸ਼ਾਨ ਸਨ। ਜਦੋਂ ਪਰਿਵਾਰ ਨੇ ਪੁਲਿਸ ਤੋਂ ਇਸ ਦੀ ਜਾਣਕਾਰੀ ਲਈ ਤਾਂ ਪੁਲਿਸ ਨੇ ਕਿਹਾ ਕਿ ਕੁਝ ਲੋਕਾਂ ਨੇ ਉਸ ਨੂੰ ਲੁੱਟਾਂ ਖੋਹਾਂ ਵਾਲਾ ਸਮਝ ਕੇ ਮਾਰ ਕੁੱਟ ਕੀਤੀ ਹੈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਪੁਲਿਸ ਨੇ ਇਸ ਮਾਮਲੇ ਵਿੱਚ ਲਵਪ੍ਰੀਤ ਦੇ ਦੋਸਤ ਦੇਵ ਨੂੰ ਵੀ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਹੈ ਕਿਉਂਕਿ ਉਸ ਰਾਤ ਦੇਵ ਹੀ ਲਵਪ੍ਰੀਤ ਨੂੰ ਆਪਣੇ ਨਾਲ ਮੋਟਰਸਾਈਕਲ ਤੇ ਬਿਠਾ ਕੇ ਲੈ ਗਿਆ ਸੀ।

ਇਹ ਵੀ ਪੜ੍ਹੋ  Ludhiana west Election; ਵੋਟਾਂ ਤੋਂ ਇੱਕ ਦਿਨ ਪਹਿਲਾਂ ਰਾਸ਼ਨ ਵੰਡਣ ਨੂੰ ਲੈ ਕੇ ਹੰਗਾਮਾ

ਥਾਣਾ ਡਿਵੀਜ਼ਨ ਛੇ ਦੀ ਐਸਐਚਓ ਕੁਲਵੰਤ ਕੌਰ ਨੇ ਦੱਸਿਆ ਕਿ ਉਸ ਰਾਤ ਦੇਵ ਅਤੇ ਲਵਪ੍ਰੀਤ ਮੋਟਰਸਾਈਕਲ ਤੇ ਆ ਰਹੇ ਸਨ ਉਹਨਾਂ ਦੇ ਆਉਣ ਤੋਂ ਕੁਝ ਟਾਈਮ ਪਹਿਲਾਂ ਹੀ ਉਸ ਜਗ੍ਹਾ ਮੋਬਾਇਲ ਖੋਹ ਦੀ ਵਾਰਦਾਤ ਹੋਈ ਸੀ ਤੇ ਲੋਕਾਂ ਨੇ ਉਹਨਾਂ ਨੂੰ ਮੋਬਾਇਲ ਚੋਰ ਸਮਝ ਕੇ ਪਕੜ ਲਿਆ ਤੇ ਉਹਨਾਂ ਦੀ ਮਾਰ ਕੁੱਟ ਕੀਤੀ ਇਸ ਦੌਰਾਨ ਲਵਪ੍ਰੀਤ ਦੀ ਮੌਤ ਹੋ ਗਈ। ਲਵਪ੍ਰੀਤ ਦੀ ਲਾਸ਼ ਨੂੰ ਮੁਰਦਾ ਘਰ ਵਿੱਚ ਰੱਖਿਆ ਹੋਇਆ ਹੈ।ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਏਗੀ ਤੇ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਲੱਗ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਫਾਜ਼ਿਲਕਾ ਪੁਲਿਸ ਵੱਲੋ ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ

0

👉ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ-ਐਸ.ਐਸ.ਪੀ ਫਾਜ਼ਿਲਕਾ
Fazilka News:ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ ਪੰਜਾਬ,ਹਰਮਨਬੀਰ ਸਿੰਘ ਗਿੱਲ ਡਿਪਟੀ ਇੰਸਪੈਕਟਰ ਜਨਰਲ ਪੁਲਿਸ,ਫਿਰੋਜਪੁਰ ਰੇਂਜ,ਦੇ ਦਿਸ਼ਾ ਨਿਰਦੇਸ਼ਾਂ ਅਤੇ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਮੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਪੁਲਿਸ ਵੱਲੋ ਥਾਣਾ ਅਰਨੀਵਾਲਾ ਦੇ ਨਸ਼ਾ ਤਸਕਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਉਰਫ ਦਾਰਾ ਸਿੰਘ ਵਾਸੀ ਅਰਨੀਵਾਲਾ ਅਤੇ ਉਸਦੀ ਪਤਨੀ ਅਮਰਜੀਤ ਕੌਰ ਦੇ ਘਰ ਨੂੰ ਢਾਹਿਆ ਗਿਆ ਹੈ, ਜੋ ਦੋਨੋ ਪਤੀ ਪਤਨੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਜਿੰਨ੍ਹਾਂ ਨੇ ਪੰਚਾਇਤੀ ਜਗ੍ਹਾ ਪਰ ਨਜਾਇਜ ਉਸਾਰੀ ਵੀ ਕੀਤੀ ਹੋਈ ਸੀ। ਅੱਜ ਸਿਵਲ ਪ੍ਰਸ਼ਾਸਨ ਵੱਲੋ ਪੁਲਿਸ ਸੁਰੱਖਿਆ ਸਬੰਧੀ ਦਰਖਾਸਤ ਮੋਸੂਲ ਹੋਣ ਤੇ ਗੁਰਮੀਤ ਸਿੰਘ ਐਸ.ਐਸ.ਪੀ ਵੱਲੋ ਮੌਕੇ ਤੇ ਪੁੱਜ ਕੇ ਇਹਨਾਂ ਨਸ਼ਾ ਤਸਕਰਾਂ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਮੁਕੰਮਲ ਕੀਤੀ ਗਈ।

ਇਹ ਵੀ ਪੜ੍ਹੋ  Ludhiana west Election; ਵੋਟਾਂ ਤੋਂ ਇੱਕ ਦਿਨ ਪਹਿਲਾਂ ਰਾਸ਼ਨ ਵੰਡਣ ਨੂੰ ਲੈ ਕੇ ਹੰਗਾਮਾ

ਨਸ਼ਾ ਤਸਕਰ ਜੋਗਿੰਦਰ ਸਿੰਘ ਦੇ ਖਿਲਾਫ ਮੁਕੱਦਮਾ ਨੰਬਰ 11 ਮਿਤੀ 28/01/2021 ਅ/ਧ 22/61/85 NDPS Act ਥਾਣਾ ਅਰਨੀਵਾਲਾ, ਮੁਕੱਦਮਾ ਨੰਬਰ 122 ਮਿਤੀ 30/08/2021 ਅ/ਧ 22/61/85 NDPS Act ਥਾਣਾ ਅਰਨੀਵਾਲਾ, ਮੁਕੱਦਮਾ ਨੰਬਰ 64 ਮਿਤੀ 17/05/2025 ਅ/ਧ 21/61/85 NDPS Act ਥਾਣਾ ਅਰਨੀਵਾਲਾ ਦਰਜ ਰਜਿਸਟਰ ਹਨ ਅਤੇ ਇਸ ਦੀ ਪਤਨੀ ਅਮਰਜੀਤ ਕੌਰ ਦੇ ਖਿਲਾਫ ਵੀ NDPS Act ਤਹਿਤ ਇਕ ਮੁਕੱਦਮਾਂ ਨੰਬਰ 59 ਮਿਤੀ 11.05.2025 ਅ/ਧ 22/61/85 NDPS Act ਥਾਣਾ ਅਰਨੀਵਾਲਾ ਦਰਜ ਰਜਿਸਟਰ ਹੈ।ਐਸ.ਐਸ.ਪੀ ਨੇ ਮੀਡਿਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਧੰਦੇ ਵਿਚ ਜੋ ਵੀ ਕੋਈ ਨਸ਼ਾ ਤਸਕਰ ਸ਼ਾਮਲ ਹੋਵੇਗਾ, ਉਸਦਾ ਇਹੀ ਹਸਰ ਹੋਵੇਗਾ। ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਹੁੰਦੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਫਾਜ਼ਿਲਕਾ ਪੁਲਿਸ ਵੱਲੋ ਪਹਿਲਾਂ ਵੀ 04 ਨਸ਼ਾ ਤਸਕਰਾਂ ਦੇ ਘਰ ਢਾਹੁਣ ਦੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ।ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੇ ਇਸ ਯੁੱਧ ਵਿਚ ਆਪਣਾ ਬਹੁਤ ਵੱਡਾ ਰੋਲ ਅਦਾ ਕੀਤਾ ਹੈ। ਨਸ਼ਾ ਤਸਕਰਾਂ ਦੇ ਖਿਲਾਫ ਹਰ ਪੱਖੋ ਜੰਗ ਨੂੰ ਜਾਰੀ ਰੱਖਿਆ ਹੈ ਅਤੇ ਸ਼ਿਕੰਜੇ ਨੂੰ ਦਿਨ ਪ੍ਰਤੀ ਦਿਨ ਕੱਸਿਆ ਹੈ।

ਇਹ ਵੀ ਪੜ੍ਹੋ  ਬਠਿੰਡਾ ’ਚ ਪਟਾਕੇ ਪਾਉਣ ਵਾਲੇ ਬੁਲੇਟ ਮੋਟਰਸਾਈਕਲਾਂ ਦੇ ‘ਮੋਡੀਫ਼ਾਈ’ ਸੈਲੰਸਰਾਂ ’ਤੇ ਚੱਲਿਆ ਪੁਲਿਸ ਦਾ ਬੁਲਡੋਜ਼ਰ

ਹਰੇਕ ਤਰ੍ਹਾ ਤੇ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਕੀਤੀ ਹੈ ਅਤੇ ਨੌਜਵਾਨ ਪੀੜੀ ਨੂੰ ਇਸ ਨਸ਼ੇ ਦੀ ਦਲਦਲ ਵਿੱਚੋ ਕੱਢਿਆ ਹੈ।ਫਾਜ਼ਿਲਕਾ ਪੁਲਿਸ ਵੱਲੋ ਜਿਥੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਦੀ ਜਿੰਦਗੀ ਬਚਾਉਣ ਲਈ ਉਹਨਾਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿਚ ਭਰਤੀ ਵੀ ਕਰਵਾਇਆ ਜਾ ਰਿਹਾ ਹੈ।ਫਾਜ਼ਿਲਕਾ ਪੁਲਿਸ ਵੱਲੋ ਆਮ ਜਨਤਾ ਨੂੰ ਅਪੀਲ ਹੈ ਕਿ ਉਹ ਇਸ ਜੰਗ ਵਿਚ ਸਾਡਾ ਸਾਥ ਦੇਣ। ਜੇਕਰ ਆਸ ਪਾਸ ਦੇ ਏਰੀਆ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾ ਖਰੀਦਦਾ ਨਜ਼ਰ ਆਉਂਦਾ ਹੈ ਤਾਂ ਉਸ ਸਬੰਧੀ ਸੂਚਨਾ ਤੁਰੰਤ ਪੁਲਿਸ ਵਿਭਾਗ ਨੂੰ ਫਾਜ਼ਿਲਕਾ ਕੰਟਰੋਲ ਰੂਮ ਨੰਬਰ 85588-00900 ਜਾਂ ਸੇਫ ਪੰਜਾਬ ਚੈਟ ਬੌਟ ਨੰਬਰ 97791-00200 ਪਰ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।ਇਸ ਤੋ ਇਲਾਵਾ ਜੇਕਰ ਕੋਈ ਵੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸ ਦੀ ਵੀ ਸੂਚਨਾ ਦੇ ਸਕਦਾ ਹੈ। ਨਸ਼ਾ ਕਰਨ ਵਾਲੇ ਨੌਜਵਾਨ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ। ਨਸ਼ਾ ਕਰਨ ਵਾਲੇ ਨੌਜਵਾਨ ਦਾ ਸਾਰਾ ਇਲਾਜ ਫ੍ਰੀ ਕਰਵਾਇਆ ਜਾਵੇਗਾ ਅਤੇ ਸਿਹਤ ਵਿਭਾਗ ਵੱਲੋ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Our Visitor

1911928