Home Blog Page 657

ਫਾਜ਼ਿਲਕਾ ਪੁਲਿਸ ਨੇ ਇਸ ਸਾਲ 22 ਕਿਲੋ 111 ਗ੍ਰਾਮ ਹੈਰੋਇਨ ਸਮੇਤ ਵੱਡੇ ਪੱਧਰ ਤੇ ਨਸ਼ੀਲੇ ਪਦਾਰਥ ਬ੍ਰਾਮਦ ਕੀਤੇ

0

Fazilka News:ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ,ਪੰਜਾਬ,ਹਰਮਨਬੀਰ ਸਿੰਘ ਗਿੱਲ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਦੇ ਦਿਸ਼ਾ ਨਿਰਦੇਸ਼ਾਂ ਅਤੇ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਮੁਹਿੰਮ ਦੇ ਤਹਿਤ ਫਾਜ਼ਿਲਕਾ ਪੁਲਿਸ ਨੂੰ ਇਸ ਸਾਲ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਹੈ। ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੇ ਇਸ ਯੁੱਧ ਵਿਚ ਆਪਣਾ ਬਹੁਤ ਵੱਡਾ ਰੋਲ ਅਦਾ ਕੀਤਾ ਹੈ। ਨਸ਼ਾ ਤਸਕਰਾਂ ਦੇ ਖਿਲਾਫ ਹਰ ਪੱਖੋ ਜੰਗ ਨੂੰ ਜਾਰੀ ਰੱਖਿਆ ਹੈ ਅਤੇ ਸ਼ਿਕੰਜੇ ਨੂੰ ਦਿਨ ਪ੍ਰਤੀ ਦਿਨ ਕੱਸਿਆ ਹੈ। ਹਰੇਕ ਤਰ੍ਹਾ ਤੇ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਕੀਤੀ ਹੈ ਅਤੇ ਨੌਜਵਾਨ ਪੀੜੀ ਨੂੰ ਇਸ ਨਸ਼ੇ ਦੀ ਦਲਦਲ ਵਿਚ ਕੱਢਿਆ ਹੈ।ਇਸ ਸਾਲ ਮਿਤੀ 01.01.2025 ਤੋ ਲੈ ਕੇ ਮਿਤੀ 17.06.2025 ਤੱਕ ਫਾਜ਼ਿਲਕਾ ਪੁਲਿਸ ਨੇ ਕੁੱਲ 396 ਮੁਕੱਦਮੇ ਦਰਜ ਰਜਿਸਟਰ ਕੀਤੇ ਹਨ ਅਤੇ ਇਹਨਾਂ ਮਕੱਦਮਿਆਂ ਵਿਚ ਕੁੱਲ 545 ਦੋਸ਼ੀਆਂ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ  ਹੁਣ ਬਿਨਾਂ ਟੋਲ ਦਿੱਤਿਆਂ 3000 ਦੇ ਪਾਸ ਨਾਲ ਕੌਮੀ ਮਾਰਗ ‘ਤੇ ਕਰੋਂ ਸਾਲ ਭਰ ਸਫ਼ਰ

ਹੁਣ ਤੱਕ ਵੱਡੇ ਪੱਧਰ ਤੇ ਰਿਕਵਰੀਆਂ ਹੋਈਆਂ ਹਨ, ਜਿੰਨ੍ਹਾਂ ਵਿਚੋ ਕੁੱਲ 22 ਕਿਲੋ 111 ਗ੍ਰਾਮ ਹੈਰੋਇਨ, 03 ਕਿਲੋ 380 ਗ੍ਰਾਮ ਅਫੀਮ, 641 ਕਿਲੋ 810 ਗ੍ਰਾਮ ਪੋਸਤ, 3,59,916 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 7,10,737 ਪ੍ਰੇਗਾਬਾਲਿਨ ਕੈਪਸੂਲ (ਐਨ.ਡੀ.ਪੀ.ਐਸ ਐਕਟ ਤਹਿਤ) ਅਤੇ 1,48,740 ਪ੍ਰੇਗਾਬਾਲਿਨ ਕੈਪਸੂਲ (ਬੀ.ਐਨ.ਐਸ ਐਕਟ ਤਹਿਤ) ਅਤੇ 7,50,000/- ਡਰੱਗ ਮਨੀ ਬ੍ਰਾਮਦ ਕੀਤੀ ਹੈ।ਹੁਣ ਤੱਕ ਕੁੱਲ 05 ਘਰਾਂ ਨੂੰ ਢਾਹਿਆ ਜਾ ਚੁੱਕਾ ਹੈ, ਜਿੰਨ੍ਹਾਂ ਵਿਚ 01 ਸੀਡ ਫਾਰਮ ਅਬੋਹਰ, 01 ਪਿੰਡ ਗੋਬਿੰਦਗੜ੍ਹ ਅਤੇ 03 ਅਰਨੀਵਾਲਾ ਵਿਖੇ ਘਰ ਢਾਹੇ ਗਏ ਹਨ। ਇਸ ਤੋ ਇਲਾਵਾ ਹੁਣ ਤੱਕ ਕੁੱਲ 25 ਦੋਸ਼ੀਆਂ ਦੀ ਕੁੱਲ 7 ਕਰੋੜ 46 ਲੱਖ 36 ਹਜਾਰ 647/- ਕੀਮਤ ਦੀ ਕੁੱਲ ਪ੍ਰੋਪਰਟੀ ਸੀਜ਼ ਕੀਤੀ ਜਾ ਚੁੱਕੀ ਹੈ।ਫਾਜ਼ਿਲਕਾ ਪੁਲਿਸ ਵੱਲੋ ਜਿਥੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਦੀ ਜਿੰਦਗੀ ਬਚਾਉਣ ਲਈ ਉਹਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਵੀ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਲੁਧਿਆਣਾ ’ਚ ਗੈਂਗਸਟਰ ਤੇ ਪੁਲਿਸ ਵਿਚਕਾਰ ਮੁਕਾ.ਬਲਾ, ਐਸਐਚਓ ਤੇ ਗੈਂਗਸਟਰ ਜ+ਖ਼ਮੀ

ਹੁਣ ਤੱਕ ਕੁੱਲ 156 ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਕਰਵਾਇਆ ਜਾ ਚੁੱਕਾ ਹੈ ਅਤੇ ਕੁੱਲ 211 ਨੌਜਵਾਨਾਂ ਨੂੰ OOAT ਸੈਂਟਰ ਤੋ ਦਵਾਈ ਦਿਵਾਈ ਜਾ ਚੁੱਕੀ ਹੈ।ਫਾਜ਼ਿਲਕਾ ਪੁਲਿਸ ਵੱਲੋ ਆਮ ਜਨਤਾ ਨੂੰ ਅਪੀਲ ਹੈ ਕਿ ਉਹ ਇਸ ਜੰਗ ਵਿਚ ਸਾਡਾ ਸਾਥ ਦੇਣ। ਜੇਕਰ ਆਸ ਪਾਸ ਦੇ ਏਰੀਆ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾਂ ਖਰੀਦਦਾ ਨਜ਼ਰ ਆਉਂਦਾ ਹੈ ਤਾਂ ਉਸ ਸਬੰਧੀ ਸੂਚਨਾ ਤੁਰੰਤ ਪੁਲਿਸ ਵਿਭਾਗ ਨੂੰ ਫਾਜ਼ਿਲਕਾ ਕੰਟਰੋਲ ਰੂਮ ਨੰਬਰ 85588-00900 ਜਾਂ ਸੇਫ ਪੰਜਾਬ ਚੈਟ ਬੌਟ ਨੰਬਰ 97791-00200 ਪਰ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।ਇਸ ਤੋ ਇਲਾਵਾ ਜੇਕਰ ਕੋਈ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਵੀ ਸੂਚਨਾ ਦੇ ਸਕਦਾ ਹੈ। ਨਸ਼ਾ ਕਰਨ ਵਾਲੇ ਨੌਜਵਾਨ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ। ਨਸ਼ਾ ਕਰਨ ਵਾਲੇ ਨੌਜਵਾਨ ਦਾ ਸਾਰਾ ਇਲਾਜ ਵੀ ਕਰਵਾਇਆ ਜਾਵੇਗਾ ਅਤੇ ਸਿਹਤ ਵਿਭਾਗ ਵੱਲੋ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

0

👉ਮਹੀਨਾਵਾਰ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜਾਰੀ ਦਾ ਕੀਤਾ ਲੇਖਾ-ਜੋਖਾ
Bathinda News:ਮਾਲ ਵਿਭਾਗ ਨਾਲ ਸਬੰਧਤ ਲੰਬਿਤ ਪਏ ਸਾਰੇ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਲਾਜ਼ਮੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਾਰਟੀਸ਼ਨ ਦੇ ਕੇਸਾਂ ਤੋਂ ਇਲਾਵਾ ਰਿਕਵਰੀ ਦੇ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇੰਤਕਾਲ, ਡੀਮਾਰਕੇਸ਼ਨ, ਜਮ੍ਹਾਂਬੰਦੀਆਂ, ਗਿਰਦਾਵਰੀ ਤੇ ਮੇਰਾ ਘਰ, ਮੇਰੇ ਨਾਮ ਆਦਿ ਕਾਰਜਾਂ ਬਾਰੇ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੌਰਾਨ ਵਿਭਾਗ ਵਲੋਂ ਆਮ ਲੋਕਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸਕੀਮਾਂ ਸਬੰਧੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਦਿੱਤੇ ਟੀਚਿਆਂ ਨੂੰ ਪੂਰਾ ਕਰਨਾ ਲਾਜ਼ਮੀ ਬਣਾਇਆ ਜਾਵੇ।

ਇਹ ਵੀ ਪੜ੍ਹੋ  ਲੁਧਿਆਣਾ ’ਚ ਗੈਂਗਸਟਰ ਤੇ ਪੁਲਿਸ ਵਿਚਕਾਰ ਮੁਕਾ.ਬਲਾ, ਐਸਐਚਓ ਤੇ ਗੈਂਗਸਟਰ ਜ+ਖ਼ਮੀ

ਇਸ ਦੌਰਾਨ ਉਨ੍ਹਾਂ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਦੇ ਨਾਲ-ਨਾਲ ਪਿੰਡਾਂ ਅੰਦਰ ਬਣੀਆਂ ਕੈਮਿਸਟ ਦੀਆਂ ਦੁਕਾਨਾਂ ’ਤੇ ਚੈਕਿੰਗ ਕਰਨੀ ਲਾਜ਼ਮੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਬਿਨ੍ਹਾ ਲਾਇਸੰਸਾਂ ਤੋਂ ਚੱਲ ਰਹੇ ਕੈਮਿਸਟਾਂ ਖਿਲਾਫ ਤਰੁੰਤ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।ਡਿਪਟੀ ਕਮਿਸ਼ਨਰ ਨੇ ਰੋਡ ਸੇਫਟੀ ਦੀ ਮੀਟਿੰਗ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਦੀਆਂ ਵੈਨਾਂ ਦੇ ਡਰਾਈਵਰਾਂ ਦਾ ਡਰਾਈਵਿੰਗ ਲਾਇਸੰਸ, ਪੁਲਿਸ ਵੈਰੀਫਿਕੇਸ਼ਨ, ਡੋਪ ਟੈਸਟ ਅਤੇ ਅੱਖਾਂ ਦੇ ਟੈਸਟ ਕਰਵਾ ਕੇ ਜਮ੍ਹਾਂ ਕਰਵਾਉਣੇ ਲਾਜ਼ਮੀ ਬਣਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸਵੇਰ ਦੀ ਸਭਾ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਪ੍ਰਿੰਸੀਪਲਾਂ ਨਾਲ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾਣ, ਜਿਸ ਵਿੱਚ ਉਨ੍ਹਾਂ ਨੂੰ ਵੱਧ ਤੋਂ ਵੱਧ ਡਰੱਗ ਅਤੇ ਸੇਫ ਸਕੂਲ ਪਾਲਿਸੀ ਬਾਰੇ ਜਾਣੂ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਸੁਚੱਜੀ ਆਵਾਜਾਈ ਦੇ ਮੱਦੇਨਜ਼ਰ ਅਤੇ ਦੁਰਘਟਾਨਾਵਾਂ ਰੋਕਣ ਲਈ ਪ੍ਰਭਾਵਿਤ ਸਥਾਨਾਂ ਦੀ ਸ਼ਨਾਖਤ ਕਰਕੇ ਉਥੇ ਢੁੱਕਵੇਂ ਪ੍ਰਬੰਧ ਕਰਨ ਲਈ ਵੀ ਹਦਾਇਤ ਕੀਤੀ।

ਇਹ ਵੀ ਪੜ੍ਹੋ  Ludhiana west Election; ਵੋਟਾਂ ਤੋਂ ਇੱਕ ਦਿਨ ਪਹਿਲਾਂ ਰਾਸ਼ਨ ਵੰਡਣ ਨੂੰ ਲੈ ਕੇ ਹੰਗਾਮਾ

ਉਨ੍ਹਾਂ ਕਿਹਾ ਕਿ ਆਦੇਸ਼ ਹਸਪਤਾਲ ਦੇ ਕੋਲ ਸਪੀਡ ਬਰੇਕਰ ਬਣਾਉਣੇ ਲਾਜ਼ਮੀ ਬਣਾਏ ਜਾਣ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਖੇਡ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜੋੜਨ ਲਈ ਗਰਾਊਂਡ ਬਣਾ ਕੇ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਵੱਧ ਤੋਂ ਵੱਧ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਿਆਂ ਜਾ ਸਕੇ।
ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹੇ ਅੰਦਰ ਨਸ਼ਿਆਂ ਨੂੰ ਰੋਕਣ ਲਈ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਸਿਵਲ ਸਰਜਨ ਡਾ ਰਮਨਦੀਪ ਸਿੰਗਲਾ, ਜ਼ਿਲ੍ਹਾ ਸਿਹਤ ਅਫਸਰ ਡਾ ਊਸ਼ਾ ਗੋਇਲ, ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫਸਰ ਡਾ ਸੁਖਜਿੰਦਰ ਸਿੰਘ ਗਿੱਲ, ਜ਼ਿਲ੍ਹਾ ਟੀਕਾਕਰਨ ਅਫਸਰ ਮੀਨਾਕਸ਼ੀ ਸਿੰਗਲਾ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ, ਆਰ.ਟੀ.ਓ. ਪੁਨੀਤ ਸ਼ਰਮਾ, ਮੁੱਖ ਮੰਤਰੀ ਖੇਤਰੀ ਫੀਲਰ ਅਫਸਰ ਸ਼੍ਰੀ ਰਮਨਦੀਪ ਸਿੰਘ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਸੰਦੀਪ ਸਿੰਘ ਤੋਂ ਇਲਾਵਾ ਤਹਿਸੀਲਦਾਰ-ਨਾਇਬ ਤਹਿਸੀਲਦਾਰਾਂ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

0

Bathinda News:ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਅਣ-ਅਧਿਕਾਰਤ ਸੀਮਨ ਦਾ ਭੰਡਾਰ ਕਰਨ,,ਟਰਾਂਸਪਰਟੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾਈ ਜਾਂਦੀ ਹੈ।ਹੁਕਮ ਰਾਹੀਂ ਜ਼ਿਲੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਮੰਡਲ, ਬਠਿੰਡਾ ਜਾਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਬਠਿੰਡਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ।

ਇਹ ਵੀ ਪੜ੍ਹੋ  ਹੁਣ ਬਿਨਾਂ ਟੋਲ ਦਿੱਤਿਆਂ 3000 ਦੇ ਪਾਸ ਨਾਲ ਕੌਮੀ ਮਾਰਗ ‘ਤੇ ਕਰੋਂ ਸਾਲ ਭਰ ਸਫ਼ਰ

ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਅਤੇ ਸਮਾਜਿਕ ਸ਼ਾਂਤੀ ਨੂੰ ਮੁੱਖ ਰੱਖਦੇ ਹੋਏ ਹਰ ਪੀ.ਜੀ. ਮਾਲਕ ਆਪਣੀ ਪੀ.ਜੀ. ਨੂੰ ਰਜਿਸਟਰ ਕਰਵਾਉਂਦੇ ਹੋਏ ਪੀ.ਜੀ. ‘ਚ ਰਹਿਣ ਵਾਲੇ ਬੱਚਿਆਂ/ਕਿਰਾਏਦਾਰਾਂ ਦੀ ਸਬੰਧਤ ਪੁਲਿਸ ਥਾਣੇ/ਸਾਂਝ ਕੇਂਦਰ ਰਾਹੀਂ ਰਜਿਸਟ੍ਰੇਸ਼ਨ/ਵੈਰੀਫ਼ਿਕੇਸ਼ਨ ਕਰਵਾਉਣ ਦਾ ਜ਼ਿੰਮੇਵਾਰ ਹੋਵੇਗਾ। ਹੁਕਮ ਮੁਤਾਬਕ ਪੀ.ਜੀ. ਮਾਲਕਾਂ ਨੂੰ ਇਹ ਵੀ ਹੁਕਮ ਦਿੱਤਾ ਹੈ ਕਿ ਉਹ ਆਪਣੇ ਪੀ.ਜੀ. ਵਿਚ ਰਹਿਣ ਵਾਲੇ ਵਿਦਿਆਰਥੀਆਂ, ਕਿਰਾਏਦਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਗ ਬੁਝਾਊ ਯੰਤਰ ਅਤੇ ਸੀ.ਸੀ.ਟੀ.ਵੀ. ਕੈਮਰੇ ਜ਼ਰੂਰ ਲਗਾਉਣ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਵਿਦਿਆਰਥੀ/ਕਿਰਾਏਦਾਰ ਦੀ ਆੜ ਵਿਚ ਸਮਾਜਿਕ ਸ਼ਾਂਤੀ ਭੰਗ ਨਾ ਕਰ ਸਕੇ।

ਇਹ ਵੀ ਪੜ੍ਹੋ  ਸ਼ਾਨਦਾਰ ਕਾਰਗੁਜ਼ਾਰੀ ਲਈ ਬਠਿੰਡਾ ਪੁਲਿਸ ਦੇ ਦਰਜਨਾਂ ਕਰਮਚਾਰੀ ਸਨਮਾਨਿਤ

ਜਾਰੀ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤੱਕ ਏਰੀਏ ਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜੇਲ੍ਹ ਦੇ 500 ਮੀਟਰ ਘੇਰੇ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਘੁੰਮਣ ਫ਼ਿਰਨ ਤੇ ਪਾੰਬਦੀ ਲਗਾਉਣ ਲਈ (ਸਿਵਾਏ ਮੇਨ ਰੋਡ) ਸ਼ਾਮ 8 ਤੋਂ ਸਵੇਰੇ 6 ਵਜੇ ਤੱਕ ਅਧੀਨ ਧਾਰਾ 163 ਲਗਾਈ ਗਈ ਹੈ।ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ‘ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ‘ਤੇ ਮੁਕਮੰਲ ਰੋਕ ਲਗਾਈ ਗਈ ਹੈ।ਹੁਕਮ 9 ਅਗਸਤ 2025 ਤੱਕ ਲਾਗੂ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹੁਣ ਬਿਨਾਂ ਟੋਲ ਦਿੱਤਿਆਂ 3000 ਦੇ ਪਾਸ ਨਾਲ ਕੌਮੀ ਮਾਰਗ ‘ਤੇ ਕਰੋਂ ਸਾਲ ਭਰ ਸਫ਼ਰ

👉ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕੀਤਾ ਐਲਾਨ
National News: ਕੇਂਦਰ ਵੱਲੋਂ ਕੌਮੀ ਮਾਰਗਾਂ ‘ਤੇ ਸਫ਼ਰ ਕਰਨ ਲਈ ਨਵੇਂ ਪਾਸ ਦੀ ਸਹੂਲਤ ਦਾ ਐਲਾਨ ਕੀਤਾ ਹੈ। ਇਸ ਸਹੂਲਤ ਦੇ ਨਾਲ ਹੁਣ ਨੈਸ਼ਨਲ ਹਾਈਵੇ ‘ਤੇ 3000 ਰੁਪਏ ‘ਚ ਖੁੱਲ ਕੇ ਸਫ਼ਰ ਕੀਤਾ ਜਾ ਸਕੇਗਾ। ਇਸ ਨਵੀਂ ਸਹੂਲਤ ਦਾ ਐਲਾਨ ਕਰਦਿਆਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ 15 ਅਗਸਤ 2025 ਤੋਂ FASTag-ਅਧਾਰਤ ਸਾਲਾਨਾ ਪਾਸ ਸ਼ੁਰੂ ਕੀਤਾ ਦਾ ਰਿਹਾ ਹੈ, ਜਿਸ ਦੀ ਕੀਮਤ ₹3,000 ਹੋਵੇਗੀ, ਇਹ ਪਾਸ ਸਰਗਰਮ ਹੋਣ ਦੀ ਤਾਰੀਖ ਤੋਂ ਇੱਕ ਸਾਲ ਜਾਂ 200 ਯਾਤਰਾਵਾਂ (ਜੋ ਪਹਿਲਾਂ ਪੂਰੀ ਹੋ ਜਾਣ) ਲਈ ਵੈਧ ਹੋਵੇਗਾ। ਇਹ ਪਾਸ ਸਿਰਫ ਨਿੱਜੀ ਵਾਹਨਾਂ—ਜਿਵੇਂ ਕਿ ਕਾਰਾਂ, ਜੀਪਾਂ ਅਤੇ ਵੈਨਾਂ ਲਈ ਉਪਲਬਧ ਹੋਵੇਗਾ।

ਇਹ ਵੀ ਪੜ੍ਹੋ  ਜਲੰਧਰ ‘ਚ ਇੱਕ ਨੌਜਵਾਨ ਨੇ ਜਹਿਰ ਖਾ ਕੇ ਕੀਤੀ ਆ+ਤਮ -ਹੱ.ਤਿਆ

ਜ਼ਿਕਰਯੋਗ ਹੈ ਕਿ ਹਰ ਰੋਜ਼ ਜਾਂ ਦੂਜੇ -ਤੀਜੇ ਦਿਨ ਕੌਮੀ ਮਾਰਗ ‘ਤੇ ਸਫ਼ਰ ਕਰਨ ਵਾਲਿਆਂ ਲਈ ਇਹ ਸਹੂਲਤ ਕਾਫੀ ਲਾਹੇਵੰਦ ਸਾਬਤ ਹੋਵੇਗੀ।ਇਹ ਸਾਲਾਨਾ ਪਾਸ ਇੰਤਜ਼ਾਰ ਦੇ ਸਮੇਂ ਨੂੰ ਘਟਾਉਣ, ਭੀੜ ਨੂੰ ਕੱਟਣ ਅਤੇ ਟੋਲ ਪਲਾਜ਼ਿਆਂ ‘ਤੇ ਝਗੜਿਆਂ ਨੂੰ ਘਟਾਉਣ ਰਾਹੀਂ ਲੱਖਾਂ ਨਿੱਜੀ ਵਾਹਨ ਚਲਾਉਣ ਵਾਲਿਆਂ ਲਈ ਤੇਜ਼ ਤੇ ਸੁਚੱਜੀ ਯਾਤਰਾ ਸੁਨਿਸ਼ਚਤ ਕਰੇਗਾ।ਕੇਂਦਰੀ ਮੰਤਰੀ ਮੁਤਾਬਕ ਸਾਲਾਨਾ ਪਾਸ ਦੇ ਨਾਲ ਦੇਸ਼ ਭਰ ਦੀਆਂ ਰਾਸ਼ਟਰੀ ਰਾਜਮਾਰਗਾਂ ‘ਤੇ ਆਸਾਨ ਅਤੇ ਕਿਫਾਇਤੀ ਯਾਤਰਾ ਸੰਭਵ ਹੋਵੇਗੀ, ਪਾਸ ਦੀ ਐਕਟੀਵੇਸ਼ਨ ਅਤੇ ਰੀਨਿਊਅਲ ਲਈ ਇਕ ਸਮਰਪਿਤ ਲਿੰਕ ਜਲਦ ਹੀ ਰਾਜਮਾਰਗ ਯਾਤਰਾ ਐਪ, NHAI, ਅਤੇ MoRTH ਦੀਆਂ ਅਧਿਕਾਰਿਕ ਵੈਬਸਾਈਟਾਂ ‘ਤੇ ਉਪਲਬਧ ਕਰਵਾਇਆ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜਲੰਧਰ ‘ਚ ਨੌਜਵਾਨ ਨੇ ਜਹਿਰ ਖਾ ਕੇ ਕੀਤੀ ਆ+ਤਮ -ਹੱ.ਤਿਆ

0

👉ਦੋ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Jalandhar News: ਜਿਲਾ ਜਲੰਧਰ ਵਿੱਚ ਇੱਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ ਨੌਜਵਾਨ ਦਾ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਮਿਤਕ ਦੀ ਪਹਿਚਾਨ ਇੰਦਰ ਅਰੋੜਾ ਵਜੋਂ ਹੋਈ ਹੈ ਜੋ ਕਿ ਸੰਤ ਐਨਕਲੇਵ ,ਚੋਪੜਾ ਕਲੋਨੀ ਦਾ ਰਹਿਣ ਵਾਲਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੇ ਆਪਣੀ ਪਤਨੀ ਮਨਦੀਪ ਕੌਰ ,ਜੀਜਾ ਵਿਸ਼ਾਲ ਅਤੇ ਸ਼ਰਮਾ ਕਾਰ ਬਾਜ਼ਾਰ ਦੇ ਮਾਲਕ ਰਿੰਕੂ ਸ਼ਰਮਾ ਤੇ ਬਬਲੂ ਸ਼ਰਮਾ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕਾਰ ਬਾਜ਼ਾਰ ਮਾਲਕ ਦੁਆਰਾ ਹੀ ਉਸਦਾ ਵਿਆਹ ਕਰਵਾਇਆ ਗਿਆ ਸੀ।ਵਿਆਹ ਤੋਂ ਕੁਝ ਦਿਨ ਬਾਅਦ ਹੀ ਉਸ ਦੀ ਪਤਨੀ ਮਨਦੀਪ ਕੌਰ ਨੇ ਇੰਦਰ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਤੇ ਆਪਣੇ ਪੇਕੇ ਮਖੂ ਜਿਲਾ ਫਿਰੋਜਪੁਰ ਚਲੀ ਗਈ।

ਇਹ ਵੀ ਪੜ੍ਹੋ  ਲੁਧਿਆਣਾ ’ਚ ਗੈਂਗਸਟਰ ਤੇ ਪੁਲਿਸ ਵਿਚਕਾਰ ਮੁਕਾ.ਬਲਾ, ਐਸਐਚਓ ਤੇ ਗੈਂਗਸਟਰ ਜ+ਖ਼ਮੀ

ਉਸ ਤੋਂ ਬਾਅਦ ਇੰਦਰ ਦੇ ਸਹੁਰਾ ਪਰਿਵਾਰ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਸ਼ੁਰੂ ਕਰ ਦਿੱਤੀਆਂ ਕਿ ਜੇਕਰ ਉਸਨੇ ਵਿਆਹ ਵਿੱਚ ਹੋਇਆ ਖਰਚਾ ਵਾਪਸ ਨਹੀਂ ਕੀਤਾ ਤਾਂ ਉਹ ਉਸ ਨੂੰ ਮਾਰ ਦੇਣਗੇ ਜਿਸ ਦੇ ਚਲਦੇ ਉਹ ਕਾਫੀ ਪਰੇਸ਼ਾਨ ਰਹਿਣ ਲੱਗ ਪਿਆ ਤੇ ਆਖਰ ਉਸਨੇ ਘਰ ਵਿੱਚ ਪਈਆਂ ਹੋਈਆਂ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਸਾਰੇ ਦੋਸ਼ੀਆਂ ਖਿਲਾਫ ਐਫਆਰਆਈ ਦਰਜ ਕਰ ਲਈ ਹੈ ਤੇ ਜਲਦ ਹੀ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ਼ਾਨਦਾਰ ਕਾਰਗੁਜ਼ਾਰੀ ਲਈ ਬਠਿੰਡਾ ਪੁਲਿਸ ਦੇ ਦਰਜਨਾਂ ਕਰਮਚਾਰੀ ਸਨਮਾਨਿਤ

0

Bathinda News: ਬਠਿੰਡਾ ਪੁਲਿਸ ਦੇ ਦਰਜਨਾਂ ਕਰਮਚਾਰੀਆਂ ਨੂੰ ਡੀਜੀਪੀ ਕਮੋਡੇਸ਼ਨ ਡਿਸਕ ਦੇ ਨਾਲ ਅਤੇ ਨਗਦ ਇਨਾਮਾਂ ਦੇ ਨਾਲ ਸਨਮਾਨਿਤ ਕੀਤਾ ਗਿਆ, ਜਿਨਾਂ ਨੇ ਪਿਛਲੇ ਸਮੇਂ ਦੌਰਾਨ ਸ਼ਾਨਦਾਰ ਡਿਊਟੀ ਨਿਭਾਈ। ਐੱਸ.ਐੱਸ.ਪੀ. ਅਮਨੀਤ ਕੌਡਲ ਵੱਲੋਂ ਇਹਨਾਂ ਕਰਮਚਾਰੀਆਂ ਦੀ ਹੌਸਲਾ ਅਪਚਾਈ ਕਰਦਿਆਂ ਡਿਊਟੀ ਪ੍ਰਤੀ ਨਿਭਾਏ ਸ੍ਰੇਸ਼ਠ ਕਾਰਜ ਲਈ ਡੀ.ਜੀ.ਪੀ. ਕੋਮੇਂਡੇਸ਼ਨ ਡਿਸਕ, ਕਲਾਸ-1 ਸਰਟੀਫਿਕੇਟ, ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਠਿੰਡਾ ਪੁਲਿਸ ਆਪਣੇ ਕਰਮਚਾਰੀਆਂ ਦੀ ਪ੍ਰੇਰਣਾਦਾਇਕ ਸੇਵਾ ਦੀ ਹਮੇਸ਼ਾ ਕਦਰ ਕਰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ’ਚ ਗੈਂਗਸਟਰ ਤੇ ਪੁਲਿਸ ਵਿਚਕਾਰ ਮੁਕਾ.ਬਲਾ, ਐਸਐਚਓ ਤੇ ਗੈਂਗਸਟਰ ਜ+ਖ਼ਮੀ

0

👉ਹਥਿਆਰਾਂ ਦੀ ਰਿਕਵਰੀ ਵੇਲੇ ਪੁਲਿਸ ’ਤੇ ਕੀਤੀ ਫਾਇਰਿੰਗ
khanna News: 15 ਜੂਨ ਦੀ ਰਾਤ ਨੂੰ ਖੰਨਾ ਦੇ ਜੀਟੀ ਰੋਡ ’ਤੇ ਦੋ ਗਿਰੋਹਾਂ ਵਿੱਚ ਗੋਲੀਆਂ ਚੱਲੀਆਂ ਸਨ ਇਸ ਵਿੱਚ ਇੱਕ ਵਿਅਕਤੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਸੀ। ਇਸ ਸੰਬੰਧ ਵਿੱਚ ਖੰਨਾ ਦੀ ਐਸਐਸਪੀ ਡਾ ਜਯੋਤੀ ਯਾਦਵ ਬੈਂਸ ਨੇ ਦਸਿਆ ਕਿ ਪੁਲਿਸ ਨੇ ਕਰੀਬਨ 48 ਘੰਟਿਆਂ ਦੇ ਵਿੱਚ ਗੋਲੀਆਂ ਚਲਾਉਣ ਵਾਲੇ ਗੈਂਗ ਦੇ ਚਾਰ ਮੈਂਬਰਾਂ ਤੇ ਉਸਦੇ ਹੋਰ ਸਾਥੀਆਂ ਨੂੰ ਕਾਬੂ ਕਰ ਲਿਆ ਸੀ। ਐਸਐਸਪੀ ਅਨੁਸਾਰ ਇਹ ਝਗੜਾ ਪ੍ਰਭਜੋਤ ਅਤੇ ਤੇਜਵੀਰ ਦਰਮਿਆਨ ਇਕ ਲੜਕੀ ਨੂੰ ਲੈ ਕੇ ਹੋਇਆ ਸੀ।ਦੋਹਾਂ ਨੇ ਵੱਖ-ਵੱਖ ਗੈਂਗ, ਤੇਜ਼ਵੀਰ ਨੇ ਗਗਨਜੀਤ ਰਾਵਣ ਗਰੋਹ ਦੀ ਮਦਦ ਲਈ ਸੀ ਜਦਕਿ ਪ੍ਰਭਜੋਤ ਨੇ ਭੂਚੀ ਗਰੋਹ ਦੀ ਮਦਦ ਲਈ ਸੀ।

ਇਹ ਵੀ ਪੜ੍ਹੋ  ਪੁਰਾਣੀ ਰੰਜਿਸ਼ ਨੂੰ ਲੈ ਕੇ ਤਰਨ ਤਾਰਨ ’ਚ ਵਾਲੀਬਾਲ ਦੇ ਖਿਡਾਰੀ ਦਾ ਕ.ਤ+ਲ

ਪੁੱਛ ਗਿਛ ਦੌਰਾਨ ਗਰੋਹ ਦੇ ਗਗਨਜੀਤ ਰਾਵਣ ਨੇ ਪੁਲਿਸ ਨੂੰ ਕਿਹਾ ਕਿ ਉਸ ਨੇ ਵਾਰਦਾਤ ਲਈ ਜੋ ਪਿਸਤੌਲ ਵਰਤਿਆ ਸੀ ਉਹ ਪਿੰਡ ਭਟੀਆਂ ਨੇੜੇ ਉਜਾੜ ਥਾਂ ਤੇ ਲਕੋਰ ਰੱਖਿਆ ਹੈ। ਜਦੋਂ ਪੁਲਿਸ ਗਗਨਜੀਤ ਉਰਫ ਰਾਵਨ ਨੂੰ ਉਸ ਦੀ ਦੱਸੀ ਜਗਹਾ ’ਤੇ ਲੈ ਕੇ ਗਈ ਤਾਂ ਅਚਾਨਕ ਉਸਨੇ ਪਿਸਤੌਲ ਕੱਢ ਕੇ ਪੁਲਿਸ ਉੱਪਰ ਹਮਲਾ ਕਰ ਦਿੱਤਾ। ਇਸ ਦਰਮਿਆਨ ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿਚ ਉਸ ਦੀ ਲੱਤ ਵਿੱਚ ਗੋਲੀ ਲੱਗ ਗਈ ਜਦ ਇੱਕ ਐਸਐਚਓ ਤਲਵਿੰਦਰ ਬੇਦੀ ਵੀ ਜਖਮੀ ਹੋ ਗਿਆ।ਦੋਹਾਂ ਨੂੰ ਖੰਨਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੁਰਾਣੀ ਰੰਜਿਸ਼ ਨੂੰ ਲੈ ਕੇ ਤਰਨ ਤਾਰਨ ’ਚ ਵਾਲੀਬਾਲ ਦੇ ਖਿਡਾਰੀ ਦਾ ਕ.ਤ+ਲ

0

TaranTarn News:ਤਰਨ ਤਾਰਨ ਦੇ ਸਰਹਾਲੀ ਕਲਾ ਵਿੱਚ ਇੱਕ ਵਾਲੀਬਾਲ ਖਿਡਾਰੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪੱਟੀ ਦੇ ਪਿੰਡ ਠੱਠਾ ਦੇ ਰਹਿਣ ਵਾਲਾ 17 ਸਾਲਾਂ ਵਿਵੇਕ ਵੀਰ ਦਾ ਕਿਰਚਾ ਮਾਰ ਕੇ ਕਤਲ ਕੀਤਾ ਗਿਆ । ਕਤਲ ਦੀ ਵਜਹਾ ਆਪਸੀ ਰੰਜਿਸ਼ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ  Ludhiana west Election; ਵੋਟਾਂ ਤੋਂ ਇੱਕ ਦਿਨ ਪਹਿਲਾਂ ਰਾਸ਼ਨ ਵੰਡਣ ਨੂੰ ਲੈ ਕੇ ਹੰਗਾਮਾ

ਪਰਿਵਾਰਿਕ ਮੈਂਬਰਾਂ ਅਨੁਸਾਰ ਮਨਿੰਦਰ ਸਿੰਘ ਜੋ ਕਿ ਸਰਹਾਲੀ ਕਲਾ ਦਾ ਹੀ ਰਹਿਣ ਵਾਲਾ ਹੈ ਉਸ ਦਾ ਕਿਸੇ ਗੱਲ ਨੂੰ ਲੈ ਕੇ ਵਿਵੇਕ ਵੀਰ ਨਾਲ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੇ ਕਿਰਚ ਮਾਰ ਕੇ ਵਿਵੇਕ ਵੀਰ ਦਾ ਕਤਲ ਕਰ ਦਿੱਤਾ। ਪਰਿਵਾਰ ਵੱਲੋਂ ਮਨਿੰਦਰ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Ludhiana west Election; ਵੋਟਾਂ ਤੋਂ ਇੱਕ ਦਿਨ ਪਹਿਲਾਂ ਰਾਸ਼ਨ ਵੰਡਣ ਨੂੰ ਲੈ ਕੇ ਹੰਗਾਮਾ

0

Ludhiana News:ਜਿਲਾ ਲੁਧਿਆਣਾ ਦੇ ਪੱਛਮੀ ਹਲਕੇ ਵਿੱਚ ਉਪ ਚੋਣ ਲਈ ਵੋਟ 19 ਜੂਨ ਨੂੰ ਹੋਣ ਜਾ ਰਹੀ ਹੈ ਤੇ ਉਹਨਾਂ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ। ਇਹ ਚੋਣਾਂ ਤੋਂ ਪਹਿਲਾਂ ਬੀਤੀ ਰਾਤ ਜਵਾਹਰ ਨਗਰ ਕੈਂਪ ਵਿੱਚ ਤਕਰੀਬਨ 10 ਵਜੇ ਹੰਗਾਮਾ ਹੋਇਆ। ਕਾਂਗਰਸੀ ਵਰਕਰਾਂ ਦੇ ਅਨੁਸਾਰ ਉਹਨਾਂ ਨੂੰ ਸੂਚਨਾ ਮਿਲੀ ਕਿ ਕੁਝ ਇਲਾਕਿਆਂ ਵਿੱਚ ਲੋਕਾਂ ਨੂੰ ਰਾਸ਼ਨ ਤੇ ਸੂਟ ਵੰਡੇ ਜਾ ਰਹੇ ਹਨ ਇਸ ਤੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਮਮਤਾ ਭੂਸ਼ਨ ਮੌਕੇ ਤੇ ਗਈ ਉਹਨਾਂ ਨੇ ਉੱਥੇ ਜਾ ਕੇ ਦੇਖਿਆ ਕਿ ਔਰਤ ਉਥੇ ਮੌਜੂਦ ਲੋਕਾਂ ਨੂੰ ਰਾਸ਼ਨ ਵੰਡ ਰਹੀ ਸੀ। ਜਦੋਂ ਉਸ ਨੂੰ ਪਕੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਔਰਤ ਬੈਗ ਸੜਕ ਤੇ ਛੱਡ ਕੇ ਆਪਣਾ ਮੂੰਹ ਲੁਕੋ ਕੇ ਭੱਜ ਗਈ।

ਇਹ ਵੀ ਪੜ੍ਹੋ  ਓਪੀਨੀਅਨ ਪੋਲ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਐਫਆਈਆਰ ਦਰਜ

ਉਸ ਨੂੰ ਫੜਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਈ । ਬੈਗ ਵਿੱਚ ਪੰਜ ਕਿਲੋ ਆਟਾ ,ਇਕ ਲੀਟਰ ਤੇਲ ,ਇੱਕ ਕਿਲੋ ਖੰਡ ਤੇ ਸੂਟ ਸੀ।ਇਸ ਤੇ ਕਾਂਗਰਸੀ ਉਮੀਦਵਾਰ ਦੀ ਪਤਨੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਦੂਜੀਆਂ ਪਾਰਟੀਆਂ ਵੱਲੋਂ ਵੋਟਾਂ ਦੀ ਖਰੀਦੋ ਫਰੋਖਤ ਸ਼ੁਰੂ ਹੋ ਗਈ ਹੈ । ਉਹਨਾਂ ਕਿਹਾ ਕਿ ਹੁਣ ਲੋਕ ਸਮਝਦਾਰੀ ਨਾਲ ਆਪਣਾ ਉਮੀਦਵਾਰ ਚੁਣਨਗੇ। ਉਹਨਾਂ ਕਿਹਾ ਕਿ ਇਸ ਵਾਰ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਉਹ ਚੋਣ ਕਮਿਸ਼ਨ ਤੋਂ ਮੰਗ ਕਰਦੀ ਹੈ ਕਿ ਇਹ ਜਿਹੜੀ ਵੋਟਾਂ ਦੀ ਖਰੀਦੋ ਫਰੋਖਤ ਹੋ ਰਹੀ ਹੈ ਉਸਨੂੰ ਜਲਦੀ ਬੰਦ ਕੀਤਾ ਜਾਵੇ ਤਾਂ ਜੋ ਲੋਕ ਸਹੀ ਉਮੀਦਵਾਰ ਨੂੰ ਆਪਣੀ ਵੋਟ ਦੇ ਸਕਣ ਉਹਨਾਂ ਕਿਹਾ ਕਿ ਉਹਨਾਂ ਨੇ ਚੋਣ ਕਮਿਸ਼ਨ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਓਪੀਨੀਅਨ ਪੋਲ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਐਫਆਈਆਰ ਦਰਜ

0

Chandigarh News:ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਤੇ ਬੀਐਨਐਸ 2023 ਦੀ ਧਾਰਾ 223 ਦੇ ਤਹਿਤ 19 ਜੂਨ, 2025 ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਸੰਬੰਧ ਵਿੱਚ ਇੱਕ ਓਪੀਨੀਅਨ ਪੋਲ ਪ੍ਰਕਾਸ਼ਤ ਕਰਨ ਸਬੰਧੀ ਇੱਕ ਐਫਆਈਆਰ (ਨੰਬਰ 0030/2025) ਦਰਜ ਕੀਤੀ ਗਈ ਹੈ। ਓਪੀਨੀਅਨ ਪੋਲ ਦਾ ਪ੍ਰਕਾਸ਼ਨ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ, ਜਿਸ ਤਹਿਤ ਪੋਲਿੰਗ ਬੰਦ ਹੋਣ ਤੋਂ 48 ਘੰਟੇ ਪਹਿਲਾਂ ਦੌਰਾਨ ਇਲੈਕਟ੍ਰਾਨਿਕ ਮੀਡੀਆ ਵਿੱਚ ਓਪੀਨੀਅਨ ਪੋਲ ਦੇ ਪ੍ਰਕਾਸ਼ਨ ਜਾਂ ਪ੍ਰਸਾਰਣ ‘ਤੇ ਪਾਬੰਦੀ ਹੈ।
ਇਹ ਸ਼ਿਕਾਇਤ ਰਸਮੀ ਤੌਰ ‘ਤੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਦੁਆਰਾ ਕੀਤੀ ਗਈ ਸੀ। ਅਜਿਹੇ ਪੋਲ ਦੇ ਪ੍ਰਕਾਸ਼ਨ ਨੂੰ ਵੋਟਰ ਧਾਰਨਾ/ਰਾਏ ਅਤੇ ਚੋਣ ਪ੍ਰਤੀਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾਂਦਾ ਹੈ, ਜਿਸ ਨਾਲ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਨੁਕਸਾਨ ਪਹੁੰਚਦਾ ਹੈ।

ਇਹ ਵੀ ਪੜ੍ਹੋ  ਬਠਿੰਡਾ ’ਚ ਪਟਾਕੇ ਪਾਉਣ ਵਾਲੇ ਬੁਲੇਟ ਮੋਟਰਸਾਈਕਲਾਂ ਦੇ ‘ਮੋਡੀਫ਼ਾਈ’ ਸੈਲੰਸਰਾਂ ’ਤੇ ਚੱਲਿਆ ਪੁਲਿਸ ਦਾ ਬੁਲਡੋਜ਼ਰ

ਇਹ ਦੱਸਣਾ ਜ਼ਰੂਰੀ ਹੈ ਕਿ “ਟਰਨ ਟਾਈਮਜ਼, ਜਨ ਹਿਤੈਸ਼ੀ, ਦ ਸਿਟੀ ਹੈੱਡਲਾਈਨਜ਼ ਅਤੇ ਈ ਨਿਊਜ਼ ਪੰਜਾਬ” ਵਰਗੇ ਕੁਝ ਆਨਲਾਈਨ ਚੈਨਲਾਂ ਵਿਰੁੱਧ ਪਾਬੰਦੀਸ਼ੁਦਾ ਸਮੇਂ ਦੌਰਾਨ ਓਪੀਨੀਅਨ ਪੋਲ ਪ੍ਰਕਾਸ਼ਿਤ ਕਰਨ ਦੀਆਂ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਇਸ ਆਧਾਰ ‘ਤੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਲੁਧਿਆਣਾ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126A ਅਤੇ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 223 ਦੇ ਤਹਿਤ ਐਫਆਈਆਰ ਦਰਜ ਕੀਤੀ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ