Home Blog Page 658

ਬਠਿੰਡਾ ’ਚ ਪਟਾਕੇ ਪਾਉਣ ਵਾਲੇ ਬੁਲੇਟ ਮੋਟਰਸਾਈਕਲਾਂ ਦੇ ‘ਮੋਡੀਫ਼ਾਈ’ ਸੈਲੰਸਰਾਂ ’ਤੇ ਚੱਲਿਆ ਪੁਲਿਸ ਦਾ ਬੁਲਡੋਜ਼ਰ

0

Bathinda News: ਬੁਲੇਟ ਤਾਂ ਰੱਖਿਆ ‘ਪਟਾਕੇ’ ਪਾਉਣ ਨੂੰ, ਦੇ ਗਾਣੇ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਵਾਲੇ ਬੁਲੇਟ ਮੋਟਰਸਾਈਕਲਾਂ ਸਵਾਰਾਂ ਵਿਰੁਧ ਬਠਿੰਡਾ ਪੁਲਿਸ ਸਖ਼ਤ ਹੋ ਗਈ ਹੈ। ਸ਼ਹਿਰ ਤੇ ਆਸਪਾਸ ਦੇ ਇਲਾਕਿਆਂ ‘ਚ ਬੁਲੇਟ ਦੇ ਪਟਾਕਿਆਂ ਨਾਲ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਜਿਹੇ ਮੋਟਰਸਾਈਕਲ ਸਵਾਰਾਂ ਵਿਰੁਧ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਬਠਿੰਡਾ ’ਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ CIA ਦੇ ਥਾਣੇਦਾਰ ਦੀ ਹੋਈ ਮੌ+ਤ, ਚਾਰ ਜਖ਼ਮੀ

ਬਠਿੰਡਾ ਦੀ ਟਰੈਫ਼ਿਕ ਪੁਲਿਸ ਵੱਲੋਂ ਅੱਜ ਮੰਗਲਵਾਰ ਨੂੰ ਕਰੀਬ ਇੱਕ ਦਰਜ਼ਨ ਬੁਲੇਟ ਮੋਟਰਸਾਈਕਲ ਸਵਾਰਾਂ ਦੇ ‘ਮੋਡੀਫ਼ਾਈ’ ਸੈਲੰਸਰਾਂ ਨੂੰ ਉਤਾਰ ਕੇ ਉਨ੍ਹਾਂ ਦੇ ਉਪਰ ਬੁਲਡੋਜ਼ਰ ਫ਼ੇਰ ਦਿੱਤਾ ਹੈ। ਟਰੈਫ਼ਿਕ ਪੁਲਿਸ ਦੇ ਇੰਚਾਰਜ਼ ਸਬ ਇੰਸਪੈਕਟਰ ਅਮਰੀਕ ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ, ‘‘ ਬੁਲੇਟ ਮੋਟਰਸਾਈਕਲਾਂ ’ਤੇ ਪਟਾਕੇ ਚਲਾਉਣ ਵਾਲੇ ਨਾਂ ਸਿਰਫ਼ ਟਰੈਫ਼ਿਕ ਨਿਯਮਾਂ ਨੂੰ ਤੋੜਦੇ ਹਨ, ਬਲਕਿ ਉਹ ਆਮ ਲੋਕਾਂ ਨੂੰ ਵੀ ਮੁਸ਼ਕਿਲ ਵਿਚ ਪਾਉਂਦੇ ਹਨ। ’’

ਇਹ ਵੀ ਪੜ੍ਹੋ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਟਰੈਫ਼ਿਕ ਇੰਚਾਰਜ਼ ਨੇ ਕਿਹਾ ਕਿ ਅਜਿਹਾ ਕਰਨ ਵਾਲਿਆਂ ਵਿਰੁਧ ਹੁਣ ਪੂਰੀ ਸਖ਼ਤੀ ਕੀਤੀ ਜਾ ਰਹੀ ਹੈ ਤੇ ਭਾਰੀ ਜੁਰਮਾਨੇ ਕਰਨ ਤੋਂ ਇਲਾਵਾ ਇੰਨ੍ਹਾਂ ਦੇ ਮੋਟਰਸਾਈਕਲਾਂ ਦੇ ਮੋਡੀਫ਼ਾਈ ਸੈਲੰਸਰਾਂ ਨੂੰ ਉਤਾਰ ਕੇ ਟਰੈਫ਼ਿਕ ਦਫ਼ਤਰ ਵਿਚ ਇਕੱਠਾ ਕੀਤਾ ਜਾ ਰਿਹਾ। ਉਨ੍ਹਾਂ ਦਸਿਆ ਕਿ ਅਜਿਹੀ ਫ਼ੁਕਰੀ ਮਾਰਨ ਵਾਲਿਆਂ ਨੂੰ ਸਬਕ ਸਿਖਾਉਣ ਦੇ ਲਈ ਹੀ ਅੱਜ ਇੱਕ ਦਰਜ਼ਨ ਮੋਡੀਫ਼ਾਈ ਸੈਲੰਸਰਾਂ ਉਪਰ ਬੁਲੇਟ ਮੋਟਰਸਾਈਕਲ ਚਲਾ ਕੇ ਸੁਨੇਹਾ ਦੇਣ ਦੀ ਕੋਸਿਸ ਕੀਤੀ ਹੈ ਕਿ ਜੇਕਰ ਅੱਗੇ ਤੋਂ ਕੋਈ ਪਟਾਕੇ ਪਾਉਂਦਾ ਫ਼ੜਿਆ ਗਿਆ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਗੌਰਤਲਬ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਟਰੈਫ਼ਿਕ ਪੁਲਿਸ ਵੱਲੋਂ ਨਿਯਮਾਂ ਨੂੰ ਤੋੜਣ ਵਾਲਿਆਂ ਨੂੰ ਚੰਗਾ ਸਬਕ ਸਿਖਾਇਆ ਜਾ ਰਿਹਾ। ਇਸਦੇ ਤਹਿਤ ਹੀ ਨਿਯਮਾਂ ਦੀ ਉਲੰਘਣਾ ਕਰਕੇ ਸ਼ਹਿਰ ਵਿਚ ਚੱਲ ਰਹੇ ਸੈਕੜੇਂ ਆਟੋ-ਰਿਕਸ਼ਾ ਵਿਰੁਧ ਕਾਰਵਾਈ ਕੀਤੀ ਗਈ ਹੈ ਅਤੇ 50 ਤੋਂ ਵੱਧ ਆਟੋ-ਰਿਕਸ਼ਾ ਨੂੰ ਬੰਦ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ’ਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ CIA ਦੇ ਥਾਣੇਦਾਰ ਦੀ ਹੋਈ ਮੌ+ਤ, ਚਾਰ ਜਖ਼ਮੀ

0

Bathinda News: ਬਠਿੰਡਾ-ਬਰਨਾਲਾ ਰੋਡ ’ਤੇ ਰਾਮਪੁਰਾ ਦੇ ਨਜ਼ਦੀਕ ਮੰਗਲਵਾਰ ਸਵੇਰ ਪੁਲਿਸ ਦੀ ਗੱਡੀ ਤੇ ਟਰਾਲੇ ਦੇ ਵਿਚਕਾਰ ਹੋਈ mukt ’ਚ ਪੰਜਾਬ ਪੁਲਿਸ ਦੇ ਇੱਕ ਥਾਣੇਦਾਰ ਦੀ ਮੌਤ ਹੋਣ ਅਤੇ ਇੰਸਪੈਕਟਰ ਸਹਿਤ ਚਾਰ ਮੁਲਾਜਮਾਂ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਮ੍ਰਿਤਕ ਤੇ ਜਖ਼ਮੀ ਮੁਲਾਜਮ ਸੀਆਈਏ ਸਟਾਫ਼ ਸ਼੍ਰੀ ਮੁਕਤਸਰ ਸਾਹਿਬ ਦੇ ਸਨ, ਜੋਕਿ ਇੱਕ ਰੇਡ ਤੋਂ ਵਾਪਸ ਆ ਰਹੇ ਸਨ।

ਇਹ ਵੀ ਪੜ੍ਹੋ ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਘਟਨਾ ਦਾ ਪਤਾ ਲੱਗਦੇ ਹੀ ਸਮਾਜ ਸੇਵੀ ਸੰਸਥਾਵਾਂ ਤੇ ਪੁਲਿਸ ਦੀ ਮੱਦਦ ਨਾਲ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਏ.ਐਸ.ਆਈ ਜਲੰਧਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇੰਸਪੈਕਟਰ ਰਾਜਵੀਰ ਸਿੰਘ ਦੀ ਹਾਲਾਤ ਕਾਫ਼ੀ ਗੰਭੀਰ ਹੈ। ਜਦਕਿ ਬਾਕੀ ਤਿੰਨ ਮੁਲਾਜ਼ਮ ਦੇ ਵੀ ਸੱਟਾਂ ਹਨ ਅਤੇ ਉਹਨਾਂ ਦਾ ਵੀ ਇਲਾਜ ਚੱਲ ਰਿਹਾ। ਜਾਣਕਾਰੀ ਮੁਤਾਬਕ ਇਹ ਮੁਲਾਜਮ ਪਟਿਆਲਾ ਰਾਜਪੁਰਾ ਤੋਂ ਰੇਡ ਕਰਕੇ ਵਾਪਸ ਮੁਕਤਸਰ ਆ ਰਹੇ ਸਨ।

ਇਹ ਵੀ ਪੜ੍ਹੋ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਚਾਰ ਵਜੇ ਦੇ ਕਰੀਬ ਵਾਪਰਿਆ। ਸ੍ਰੀ ਮੁਕਤਸਰ ਸਾਹਿਬ ਦੇ ਸੀ .ਆਈ. ਏ ਸਟਾਫ ਦੀ ਗੱਡੀ ਪਟਿਆਲਾ ਤੋਂ ਵਾਪਸ ਆ ਰਹੀ ਸੀ ਤਾਂ ਰਾਮਪੁਰਾ ਸਦਰ ਨੇੜੇ ਸੜਕ ਤੇ ਜਾ ਰਹੇ ਟਰਾਲੇ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

0

👉ਇਹ ਗਿਰੋਹ 14 ਸੂਬਿਆਂ ਵਿੱਚ ਲਗਭਗ 34 ਸਾਈਬਰ ਧੋਖਾਧੜੀ ਸ਼ਿਕਾਇਤਾਂ ਦਾ ਕਰ ਰਿਹਾ ਹੈ ਸਾਹਮਣਾ : ਡੀਜੀਪੀ ਪੰਜਾਬ ਗੌਰਵ ਯਾਦਵ
👉ਧੋਖੇਬਾਜ਼ਾਂ ਨੇ ਜਾਅਲੀ ਸਟਾਕ ਮਾਰਕੀਟ ਸਕੀਮ ਰਾਹੀਂ ਪੀੜਤ ਦੇ 15 ਲੱਖ ਰੁਪਏ ਠੱਗੇ : ਏਡੀਜੀਪੀ ਵੀ. ਨੀਰਜਾ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਚਕੂਲਾ ਅਤੇ ਅਬੋਹਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।ਇਹ ਗਿਰੋਹ ਟੈਲੀਗ੍ਰਾਮ ਅਤੇ ਵਟਸਐਪ ਗਰੁੱਪਾਂ ਰਾਹੀਂ ਸਟਾਕ ਮਾਰਕੀਟ ਨਿਵੇਸ਼ ਵਿੱਚ ਵੱਡੇ ਮੁਨਾਫ਼ੇ ਦੀ ਪੇਸ਼ਕਸ਼ ਦਾ ਛਲਾਵਾ ਦੇ ਕੇ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ। ਇਸ ਗਿਰੋਹ ਦੇ ਸ਼ਾਤਿਰ ਲੋਕ ਪੀੜਤਾਂ ਨੂੰ ਆਪਣੇ ਭਰੋਸੇ ਵਿੱਚ ਲੈ ਕੇ ਮੋਬਾਇਲ ਵਿੱਚ ਇੱਕ ਜਾਅਲੀ ਏ.ਪੀ.ਕੇ. ਐਪਲੀਕੇਸ਼ਨ ਇਨਸਟਾਲ ਕਰਵਾਉਂਦੇ ਸਨ, ਜਿਸ ’ਤੇ ਉਨ੍ਹਾਂ ਦੇ ਨਿਵੇਸ਼ ਕੀਤੇ ਪੈਸੇ ’ਤੇ ਭਾਰੀ ਵਾਪਸੀ ਦਾ ਵਾਅਦਾ ਕੀਤਾ ਜਾਂਦਾ ਸੀ।

ਇਹ ਵੀ ਪੜ੍ਹੋ  ਪੰਜਾਬ ਰਾਜ ਭਵਨ ਦੇ ਸਟਾਫ਼ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਛਬੀਲ ਲਗਾਈ

ਜਾਅਲੀ ਅਰਜ਼ੀ ’ਤੇ ਭਾਰੀ ਮੁਨਾਫ਼ੇ ਦੇ ਜਾਲ ਵਿਚ ਫਸ ਕੇ ਭੋਲੇ-ਭਾਲੇ ਲੋਕ ਬੜੀ ਆਸਾਨੀ ਨਾਲ ਧੋਖੇਬਾਜ਼ਾਂ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਬੈਂਕ ਖਾਤਿਆਂ ਵਿੱਚ ਪੈਸੇ ਨਿਵੇਸ਼ ਕਰ ਦਿੰਦੇ ਸਨ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪੰਚਕੂਲਾ ਤੋਂ ਗ੍ਰਿਫ਼ਤਾਰ ਵਰੁਣ ਕੁਮਾਰ ਅਤੇ ਅਬੋਹਰ ਤੋਂ ਗ੍ਰਿਫ਼ਤਾਰ ਕੀਤੇ ਸਾਹਿਲ ਸੇਠੀ ਵਜੋਂ ਹੋਈ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਵਰੁਣ ਕੁਮਾਰ ਨੇ ਆਪਣਾ ਬੈਂਕ ਖਾਤਾ ਸਾਹਿਲ ਸੇਠੀ ਨੂੰ ਕਮਿਸ਼ਨ ਦੇ ਆਧਾਰ ’ਤੇ ਕਿਰਾਏ ’ਤੇ ਦਿੱਤਾ ਸੀ, ਜੋ ਅੱਗੇ ਅਜਿਹੇ ਖਾਤੇ ਖ਼ਰੀਦਦਾ ਸੀ ਅਤੇ ਆਪਣੇ ਸਰਗਨਾ , ਜੋ ਉਸ ਨਾਲ ਵਰਚੁਅਲ ਮੋਬਾਈਲ ਨੰਬਰਾਂ ਰਾਹੀਂ ਸੰਪਰਕ ਵਿੱਚ ਸਨ , ਤੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਨਵੀਂ ਦਿੱਲੀ ਦੇ ਐਨ.ਸੀ.ਆਰ. ਖੇਤਰ ਦੀਆਂ ਵੱਖ-ਵੱਖ ਥਾਵਾਂ ’ਤੇ ਸਾਈਬਰ ਵਿੱਤੀ ਧੋਖਾਧੜੀ ਲਈ ਅੱਗੇ ਵੇਚ ਦਿੰਦਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਗਨਾ ਇਨ੍ਹਾਂ ਫਰਜ਼ੀ ਬੈਂਕ ਖਾਤਿਆਂ ਵਿੱਚ ਟਰਾਂਸਫਰ ਰਾਹੀਂ ਧੋਖਾਧੜੀ ਨਾਲ ਜੁਟਾਈ ਰਕਮ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਕਮਿਸ਼ਨ ਦਿੰਦੇ ਸਨ।ਡੀਜੀਪੀ ਨੇ ਕਿਹਾ, ‘‘ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ , 14 ਰਾਜਾਂ ਵਿੱਚ ਲਗਭਗ 34 ਹੋਰ ਅਜਿਹੀਆਂ ਸਾਈਬਰ ਧੋਖਾਧੜੀ ਸ਼ਿਕਾਇਤਾਂ ਵਿੱਚ ਵੀ ਸ਼ਾਮਲ ਹਨ, ਜਿਨ੍ਹਾਂ ਵੱਲੋਂ ਕੀਤੇ ਘੁਟਾਲੇ ਦੀ ਕੁੱਲ ਰਕਮ 8 ਕਰੋੜ ਰੁਪਏ ਤੋਂ ਵੱਧ ਹੈ,’’। ਉਨ੍ਹਾਂ ਇਹ ਵੀ ਕਿਹਾ ਕਿ ਵਰਚੁਅਲ ਮੋਬਾਈਲ ਨੰਬਰਾਂ ਅਤੇ ਇਨ੍ਹਾਂ ਧੋਖਾਧੜੀਆਂ ਲਈ ਜਿੰਮੇਵਾਰ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ  ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ 15 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਏ ਇੱਕ ਪੀੜਤ ਦੀ ਸ਼ਿਕਾਇਤ ਤੋਂ ਬਾਅਦ, ਇੰਸਪੈਕਟਰ ਜੁਝਾਰ ਸਿੰਘ ਦੀ ਨਿਗਰਾਨੀ ਹੇਠ ਇੱਕ ਸਾਈਬਰ ਕ੍ਰਾਈਮ ਟੀਮ ਨੇ ਡੂੰਘਾਈ ਨਾਲ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਟੀਮ ਨੇ ਕਈ ਓਐਸਆਈਐਨਟੀ ਤਕਨੀਕਾਂ ਅਤੇ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਦੇ ਸਮਨਵੇ ਪੋਰਟਲ ਦੀ ਤਕਨੀਕੀ ਸਹਾਇਤਾ ਵਰਤ ਕੇ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।ਏਡੀਜੀਪੀ ਨੇ ਕਿਹਾ ਕਿ ਦਿੱਲੀ/ਐਨ.ਸੀ.ਆਰ. ਖੇਤਰ ਵਿੱਚ ਵਰਚੁਅਲ ਮੋਬਾਈਲ ਨੰਬਰਾਂ ਅਤੇ ਜਾਅਲੀ ਬੈਂਕ ਖਾਤਿਆਂ ਦੀ ਡਿਲੀਵਰੀ ਬਾਰੇ ਹੋਰ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰੀਆਂ ਨੇ 14 ਰਾਜਾਂ ਵਿੱਚ ਸਰਗਰਮ ਵੱਡੇ ਸਾਈਬਰ ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।ਇਸ ਸਬੰਧੀ ਵਿੱਚ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਬੀਐਨਐਸ ਦੀ ਧਾਰਾ 318(4) ਅਤੇ 61(2) ਅਤੇ ਆਈਟੀ ਐਕਟ ਦੀ ਧਾਰਾ 66(ਸੀ) ਅਤੇ 66(ਡੀ) ਦੇ ਤਹਿਤ ਐਫਆਈਆਰ 04 ਮਿਤੀ 08-05-2025 ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਸੱਭਿਆਚਾਰਕ ਵਿਰਾਸਤ ਦੀਆਂ ਜੜ੍ਹਾਂ ‘ਚੋਂ ਹਮੇਸ਼ਾ ਸਰਬੱਤ ਦੇ ਭਲੇ ਦੀ ਭਾਵਨਾ ਉਠਦੀ ਹੈ : ਕੁਲਤਾਰ ਸਿੰਘ ਸੰਧਵਾਂ

ਨਿਵੇਸ਼ ਧੋਖਾਧੜੀ ਕੀ ਹੈ?
ਇਸ ਵਿਚ ਨਿਵੇਸ਼ ਧੋਖਾਧੜੀ ਵਾਲੀਆਂ ਯੋਜਨਾਵਾਂ ਸ਼ਾਮਲ ਹੁੰਦੀਆਂ ਹਨ, ਜੋ ਉੱਚ ਰਿਟਰਨ ਦਾ ਵਾਅਦਾ ਕਰਦੀਆਂ ਹਨ ਅਤੇ ਅਕਸਰ ਸੱਚ ਹੋਣ ਦਾ ਭੁਲੇਖਾ ਪਾਉਂਦੀਆਂ ਹਨ। ਇਹਨਾਂ ਘੁਟਾਲਿਆਂ ਵਿਚ ਨਵੇਂ ਨਿਵੇਸ਼ਕਾਂ ਵੱਲੋਂ ਜਮ੍ਹਾਂ ਕਰਾਏ ਪੈਸਿਆਂ ਦੀ ਜਾਇਜ਼ ਆਰਥਿਕ ਗਤੀਵਿਧੀਆਂ ਰਾਹੀਂ ਪੁਰਾਣੇ ਨਿਵੇਸ਼ਕਾਂ ਨੂੰ ਮੁਨਾਫਾ ਦਿੱਤਾ ਜਾਂਦਾ ਹੈ । ਇਸਨੂੰ ਪੋਂਜ਼ੀ ਸਕੀਮ ਵਜੋਂ ਵੀ ਜਾਣਿਆ ਜਾਂਦਾ ਹੈ।
ਲੋਕਾਂ ਨੂੰ ਸਲਾਹ – ਨਿਵੇਸ਼ ਧੋਖਾਧੜੀਆਂ ਤੋਂ ਸਾਵਧਾਨ ਰਹੋ
ਸਿਰਫ਼ ਸੇਬੀ-ਰਜਿਸਟਰਡ ਸੰਸਥਾਵਾਂ ਨਾਲ ਹੀ ਨਿਵੇਸ਼ ਕਰੋ
ਨਿਵੇਸ਼ ਉਤਪਾਦਾਂ ਦੀ ਪੁਸ਼ਟੀ ਕਰੋ ਅਤੇ ਗੈਰ-ਭਰੋਸੇਯੋਗ ਰਿਟਰਨ ਦਾ ਵਾਅਦਾ ਕਰਨ ਵਾਲੀਆਂ ਸਕੀਮਾਂ ਤੋਂ ਬਚੋ
ਵਪਾਰਕ ਐਪਸ ਨੂੰ ਉਤਸ਼ਾਹਿਤ ਕਰਨ ਵਾਲੇ ਸ਼ੱਕੀ ਸੋਸ਼ਲ ਮੀਡੀਆ ਸਮੂਹਾਂ ਵਿੱਚ ਸ਼ਾਮਲ ਨਾ ਹੋਵੋ
ਕਦੇ ਵੀ ਅਪ੍ਰਮਾਣਿਤ ਏਪੀਕੇ ਫਾਈਲਾਂ ਇੰਸਟਾਲ ਨਾ ਕਰੋ ਜਾਂ ਅਣਜਾਣ ਲੋਕਾਂ ਨਾਲ ਬੈਂਕ ਵੇਰਵੇ ਸਾਂਝੇ ਨਾ ਕਰੋ
ਹੈਲਪਲਾਈਨ 1930 ’ਤੇ ਕਾਲ ਕਰਕੇ ਜਾਂ cybercrime.gov.in ’ਤੇ ਜਾ ਕੇ ਕਿਸੇ ਵੀ ਧੋਖਾਧੜੀ ਦੀ ਤੁਰੰਤ ਰਿਪੋਰਟ ਕਰੋ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਰਾਜ ਭਵਨ ਦੇ ਸਟਾਫ਼ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਛਬੀਲ ਲਗਾਈ

0

👉ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸੇਵਾ, ਰਾਹਗੀਰਾਂ ਨੂੰ ਵੰਡਿਆ ਪ੍ਰਸ਼ਾਦ ਅਤੇ ਮਿੱਠਾ ਦੁੱਧ
Chandigarh News:ਧਰਮ ਨਿਰਪੱਖਤਾ ਅਤੇ ਮਾਨਵਤਾ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੀ ਯਾਦ ਵਿੱਚ, ਪੰਜਾਬ ਰਾਜ ਭਵਨ ਦੇ ਸਟਾਫ ਨੇ ਅੱਜ ਰਾਜ ਭਵਨ ਕੰਪਲੈਕਸ ਦੇ ਬਾਹਰ ਛਬੀਲ ਲਗਾਈ। ਇਸ ਦੌਰਾਨ ਸੰਗਤਾਂ ਨੂੰ ਮਿੱਠਾ ਦੁੱਧ ਅਤੇ ਘੁੰਗਣੀਆਂ ਦਾ ਪ੍ਰਸ਼ਾਦ ਵੰਡਿਆ ਗਿਆ।ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਸਮਾਗਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ।

ਇਹ ਵੀ ਪੜ੍ਹੋ  ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਆਪਸੀ ਸਤਿਕਾਰ ਅਤੇ ਭਾਈਚਾਰਕ ਕਦਰਾਂ-ਕੀਮਤਾਂ ਪ੍ਰਤੀ ਆਪਣੀ ਅਟੁੱਟ ਸ਼ਰਧਾ ਪੇਸ਼ ਕਰਦਿਆਂ, ਰਾਜਪਾਲ ਨੇ ਨਿੱਜੀ ਤੌਰ ’ਤੇ ਰਾਹਗੀਰਾਂ ਨੂੰ ਮਿੱਠਾ ਦੁੱਧ ਅਤੇ ਘੁੰਗਣੀਆਂ ਦਾ ਪ੍ਰਸ਼ਾਦ ਵੰਡਿਆ।ਇਸ ਦੌਰਾਨ ਰਾਜ ਭਵਨ ਦੇ ਅਧਿਕਾਰੀਆਂ ਅਤੇ ਸਟਾਫ਼ ਨੇ ਪੂਰੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਸੇਵਾ ਕੀਤੀ। ਗੁਰੂ ਸਾਹਿਬ ਦੇ ਸਮਰਪਿਤ ਅਤੇ ਮਿਸਾਲੀ ਯਤਨਾਂ ਸਦਕਾ ਆਪਸੀ ਭਾਈਚਾਰੇ ਅਤੇ ਨਿਰਸਵਾਰਥ ਸੇਵਾ ਅੱਜ ਵੀ ਸਾਡੇ ਦਿਲਾਂ ਵਿੱਚ ਧੜਕਦੀ ਹੈ ਜੋ ਰਾਜ ਭਵਨ ਦੇ ਸਟਾਫ ਵਿੱਚ ਵੀ ਦੇਖਣ ਨੂੰ ਮਿਲੀ।ਲੂਸਦੀ ਗਰਮੀ ਦੌਰਾਨ ਛਬੀਲ ਦਾ ਆਯੋਜਨ ਡੂੰਘਾ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਵ ਰੱਖਦਾ ਹੈ। ਇਹ ਦਇਆ,ਮਨੁੱਖਤਾ ਦੀ ਸੇਵਾ ਅਤੇ ਸਮਾਨਤਾ ਦੇ ਸਿਧਾਂਤ ਦਾ ਪ੍ਰਤੀਕ ਹੈ–ਜੋ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਮਾਨਵਵਾਦੀ ਸਿਧਾਂਤਾਂ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

Hoshiarpur News:ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਵਿੱਚ ਧੂਤ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਆਪਣੀ ਜਾਇਜ਼ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ।

ਇਹ ਵੀ ਪੜ੍ਹੋ  ਜ਼ੀਰਕਪੁਰ ਦੇ ਕ੍ਰਾਊਨ ਹੋਟਲ ਵਿੱਚੋਂ ਨਜਾਇਜ਼ ਹਥਿਆਰ ਸਹਿਤ ਇੱਕ ਵਿਅਕਤੀ ਗ੍ਰਿਫ਼ਤਾਰ

ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਦੌਰਾਨ 1 ਜਨਵਰੀ, 2009 ਤੋਂ 31 ਦਸੰਬਰ, 2018 ਤੱਕ ਦੀ ਮਿਆਦ ਦੀ ਜਾਂਚ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਕਫ਼ੇ ਦੌਰਾਨ ਧੂਤ ਦੇ ਸਾਰੇ ਸਰੋਤਾਂ ਅਤੇ ਵਸੀਲਿਆਂ ਤੋਂ ਕੁੱਲ ਆਮਦਨ 3,58,97,111.59 ਰੁਪਏ ਸੀ ਜਦਕਿ ਉਸਦਾ ਕੁੱਲ ਖਰਚ ਅਤੇ ਜਾਇਦਾਦ 11,18,34,544.22 ਰੁਪਏ ਦੀ ਸੀ- ਜੋ ਉਸਦੀ ਕਾਨੂੰਨੀ ਆਮਦਨ ਨਾਲੋਂ 7,59,37,432.63 ਰੁਪਏ (211.54 ਫ਼ੀਸਦ) ਵੱਧ ਹੈ।

ਇਹ ਵੀ ਪੜ੍ਹੋ  ਮਾਡਲ ਸਿੰਮੀ ਚੌਧਰੀ ਦੇ ਕ.ਤ+ਲ ਕਾਂਡ ਵਿੱਚ ਉਸਦਾ ਦੋਸਤ ਸੁਨੀਲ ਗ੍ਰਿਫਤਾਰ

ਬੁਲਾਰੇ ਨੇ ਦੱਸਿਆ ਕਿ ਇਸ ਮਹੱਤਵਪੂਰਨ ਅਸਮਾਨਤਾ ਤੋਂ ਪਤਾ ਲਗਦਾ ਹੈ ਕਿ ਧੂਤ ਨੇ ਇੱਕ ਜਨਤਕ ਸੇਵਕ ਵਜੋਂ ਸੇਵਾ ਨਿਭਾਉਂਦੇ ਹੋਏ, ਬੇਹਿਸਾਬੀ ਅਚੱਲ ਅਤੇ ਚੱਲ ਜਾਇਦਾਦ ਪ੍ਰਾਪਤ ਕੀਤੀ ਅਤੇ ਆਪਣੀ ਜਾਇਜ਼ ਕਮਾਈ ਤੋਂ ਕਿਤੇ ਵੱਧ ਫੰਡ ਖਰਚ ਕੀਤੇ, ਜੋ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਦੀ ਸਿੱਧੀ-ਸਿੱਧੀ ਉਲੰਘਣਾ ਹੈ।ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਵੱਛਤਾ ਸਰਵੇਖਣ ਗ੍ਰਾਮੀਣ ਨੂੰ ਅਧਿਕਾਰੀ ਗੰਭੀਰਤਾ ਨਾਲ ਲੈਣਾ ਬਣਾਉਣ ਯਕੀਨੀ:ਡਿਪਟੀ ਕਮਿਸ਼ਨਰ

0

Bathinda News: ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਧੀਨ ਜਲ ਸ਼ਕਤੀ ਵਿਭਾਗ ਭਾਰਤ ਸਰਕਾਰ ਵਲੋਂ ਸਵੱਛਤਾ ਸਰਵੇਖਣ ਗ੍ਰਾਮੀਣ 2025 ਕਰਵਾਇਆ ਜਾ ਰਿਹਾ ਹੈ ਜੋ ਕਿ 19 ਜੁਲਾਈ 2025 ਤੱਕ ਚੱਲੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਚਲਾਏ ਜਾ ਰਹੇ ਇਸ ਸਰਵੇਖਣ ਨੂੰ ਗੰਭੀਰਤਾ ਨਾਲ ਲੈਣ ਤਾਂ ਜੋ ਜ਼ਿਲ੍ਹੇ ਦੀ ਪੰਜਾਬ ਤੇ ਭਾਰਤ ਪੱਧਰ ‘ਤੇ ਵਧੀਆਂ ਰੈਕਿੰਗ ਹਾਸਲ ਕੀਤੀ ਜਾ ਸਕੇ।

ਇਹ ਵੀ ਪੜ੍ਹੋ  ਸੱਭਿਆਚਾਰਕ ਵਿਰਾਸਤ ਦੀਆਂ ਜੜ੍ਹਾਂ ‘ਚੋਂ ਹਮੇਸ਼ਾ ਸਰਬੱਤ ਦੇ ਭਲੇ ਦੀ ਭਾਵਨਾ ਉਠਦੀ ਹੈ : ਕੁਲਤਾਰ ਸਿੰਘ ਸੰਧਵਾਂ

ਇਸ ਮੌਕੇ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਸ੍ਰੀ ਮਨਪ੍ਰੀਤ ਸਿੰਘ ਅਰਸ਼ੀ ਨੇ ਦੱਸਿਆ ਕਿ ਇਸ ਸਰਵੇਖਣ ਵਿੱਚ ਕੁੱਲ 1000 ਅੰਕ ਹਨ, ਜਿਸ ਵਿੱਚ 540 ਅੰਕ ਭਾਰਤ ਸਰਕਾਰ ਦੀ ਟੀਮ ਵਲੋਂ ਜ਼ਿਲ੍ਹੇ ਦੇ 20 ਪਿੰਡਾਂ ਨੂੰ ਚੈਕ ਕਰਨ ਉਪਰੰਤ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਗਠਿਤ ਕੀਤੀਆਂ ਟੀਮਾਂ ਵਲੋਂ ਜ਼ਿਲ੍ਹੇ ਵਿੱਚ ਠੋਸ ਕੂੜਾ, ਤਰਲ, ਪਲਾਸਟਿਕ ਵੇਸਟ ਮੈਨੈਜਮੈਂਟ ਯੂਨਿਟ ਤੇ ਗੋਬਰਧਨ ਪਲਾਂਟਾਂ ਦੇ ਦੌਰੇ ਕੀਤੇ ਜਾਣਗੇ, ਜਿਸ ਅਨੁਸਾਰ ਜ਼ਿਲ੍ਹੇ ਨੂੰ ਨੰਬਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ  Canada ‘ਚ ਜ਼ਬਰਦਸਤੀ ਵਸੂਲੀ ਕਰਨ ਵਾਲੀ ਗੈਂਗ ਦਾ ਪਰਦਾਫ਼ਾਸ਼

ਇਸ ਤੋਂ ਇਲਾਵਾ ਪਿੰਡ ਵਾਸੀ ਮੋਬਾਇਲ ਐਪ ਰਾਹੀਂ ਵੀ ਆਪਣੀ ਰਾਇ ਸ਼ੇਅਰ ਕਰ ਸਕਦੇ ਹਨ, ਜਿਸ ਦੇ ਵੀ 50 ਅੰਕ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਕੰਚਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ ਗੁਰਪ੍ਰਤਾਪ ਸਿੰਘ, ਕਾਰਜਕਾਰੀ ਇੰਜੀਨੀਅਰ ਸ਼੍ਰੀ ਅਮਿਤ ਕੁਮਾਰ, ਸਮੂਹ ਬੀਡੀਪੀਓ, ਉਪ ਮੰਡਲ ਇੰਜੀਨੀਅਰ ਤੇ ਜੂਨੀਅਰ ਇੰਜੀਨੀਅਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸੱਭਿਆਚਾਰਕ ਵਿਰਾਸਤ ਦੀਆਂ ਜੜ੍ਹਾਂ ‘ਚੋਂ ਹਮੇਸ਼ਾ ਸਰਬੱਤ ਦੇ ਭਲੇ ਦੀ ਭਾਵਨਾ ਉਠਦੀ ਹੈ : ਕੁਲਤਾਰ ਸਿੰਘ ਸੰਧਵਾਂ

👉ਕਿਹਾ, ਮਾਲਵਾ ਪੰਜਾਬ ਦਾ ਦਿਲ ਜੋ ਸਮਰਪਣ ਤੇ ਸੰਘਰਸ਼ ਦੀਆਂ ਕਹਾਣੀਆਂ ਦਾ ਘਰ ਰਿਹਾ ਹੈ
Bathinda News:ਸਾਡੀ ਸੱਭਿਆਚਾਰਕ ਵਿਰਾਸਤ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਜਿਨ੍ਹਾਂ ‘ਚੋਂ ਹਮੇਸ਼ਾ ਸਰਬੱਤ ਦੇ ਭਲੇ ਦੀ ਭਾਵਨਾ ਉਠਦੀ ਹੈ। ਮਾਲਵੇ ਦੀ ਇਹ ਧਰਤੀ ਸਿਰਫ਼ ਖੇਤੀਬਾੜੀ ਦੀ ਉਪਜਾਊ ਭੂਮੀ ਨਹੀਂ, ਸਗੋਂ ਇਤਿਹਾਸ ਦੀਆਂ ਵੱਡੀਆਂ ਘਟਨਾਵਾਂ ਦੀ ਗਵਾਹ ਵੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੱਲ੍ਹ ਦੇਰ ਸ਼ਾਮ ਸਥਾਨਕ ਇਕ ਹੋਟਲ ਵਿਖੇ ਇਕ ਹਿੰਦੀ ਅਖਬਾਰ ਵਲੋਂ ਕਰਵਾਏ ਸ਼ਾਨ-ਏ-ਮਾਲਵਾ ਐਵਾਰਡ ਸਮਾਗਮ ‘ਚ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜਗਰੂਪ ਸਿੰਘ ਗਿੱਲ, ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਪੰਜਾਬ ਕ੍ਰਿਕਟ ਐਸੋਸ਼ੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਹ ਵੀ ਪੜ੍ਹੋ  ਜ਼ੀਰਕਪੁਰ ਦੇ ਕ੍ਰਾਊਨ ਹੋਟਲ ਵਿੱਚੋਂ ਨਜਾਇਜ਼ ਹਥਿਆਰ ਸਹਿਤ ਇੱਕ ਵਿਅਕਤੀ ਗ੍ਰਿਫ਼ਤਾਰ

ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਬੰਧਕਾਂ ਨੂੰ ਸ਼ਾਨ-ਏ-ਮਾਲਵਾ ਐਵਾਰਡ ਸਮਾਗਮ ਦੀ ਵਧਾਈ ਦਿੰਦਿਆਂ ਕਿਹਾ ਕਿ ‘ਰੋਹੀਆਂ ਦਾ ਦੇਸ਼ ਮਾਲਵਾ’ ਇਹ ਕਹਾਵਤ ਪੁਰਾਣੇ ਸਮਿਆਂ ‘ਚ ਮਾਲਵੇ ਇਲਾਕੇ ਬਾਰੇ ਪ੍ਰਚਲਤ ਸੀ। ਰੋਹੀ-ਬੀਆਬਾਨ, ਟਿੱਬੇ, ਰੇਤਾ, ਲੇਹਾ, ਬੇਰੀਆਂ, ਚਿੱਬੜ, ਕੌੜ-ਤੁੰਮੇ, ਕਿੱਕਰਾਂ, ਜੰਡ, ਰੇਰੂ, ਰਹੂੜੇ ਦੇ ਦਰਖਤ, ਨਰਮੇ ਦੇ ਖੇਤ ਇਹ ਸਭ ਮਾਲਵੇ ਦਾ ਨਾਂਅ ਲਿਆਂ ਸੁਭਾਵਕ ਹੀ ਦ੍ਰਿਸ਼ ਨਜ਼ਰਾਂ ਅੱਗੇ ਘੁੰਮ ਜਾਂਦੇ ਸਨ।ਮਾਲਵੇ ਇਲਾਕੇ ਦੀ ਪ੍ਰਸੰਸਾ ਕਰਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸੰਧਵਾਂ ਨੇ ਕਿਹਾ ਕਿ ਮਾਲਵਾ, ਜੋ ਪੰਜਾਬ ਦਾ ਦਿਲ ਹੈ, ਸਦਾ ਹੀ ਸਮਰਪਣ ਅਤੇ ਸੰਘਰਸ਼ ਦੀਆਂ ਕਹਾਣੀਆਂ ਦਾ ਘਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਉਹ ਧਰਤੀ ਹੈ ਜਿਥੇ ਸੂਫੀ ਸੰਤਾਂ, ਪੀਰ ਪੈਗੰਬਰਾਂ ਨੇ ਆਪਣੀ ਬਾਣੀ ਨਾਲ ਸੱਚ ਅਤੇ ਪ੍ਰੇਮ ਦਾ ਸੁਨੇਹਾ ਦਿੱਤਾ।

ਇਹ ਵੀ ਪੜ੍ਹੋ  Canada ‘ਚ ਜ਼ਬਰਦਸਤੀ ਵਸੂਲੀ ਕਰਨ ਵਾਲੀ ਗੈਂਗ ਦਾ ਪਰਦਾਫ਼ਾਸ਼

ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਾਹਿਤ ਦੇ ਖੇਤਰ ਵਿੱਚ ਵੀ ਮਾਲਵੇ ਨੇ ਅਮਰ ਯੋਗਦਾਨ ਦਿੱਤਾ ਹੈ, ਇਥੋਂ ਦੇ ਕਵੀਸ਼ਰਾਂ ਅਤੇ ਕਿਰਤੀਆਂ ਦੀ ਆਵਾਜ਼ ਬੁਲੰਦ ਕਰਨ ਵਾਲੇ ਅਮਰ ਕਵੀ ਸੰਤ ਰਾਮ ਉਦਾਸੀ ਨੇ ਪੰਜਾਬੀ ਸਾਹਿਤ ਨੂੰ ਆਪਣੀਆਂ ਰਚਨਾਵਾਂ ਨਾਲ ਸੁਸ਼ੋਭਿਤ ਕੀਤਾ, ਜਿਨ੍ਹਾਂ ਨੇ ਸਾਡੀ ਭਾਵਨਾਵਾਂ ਨੂੰ ਸ਼ਬਦਾਂ ਦਾ ਜਾਮਾ ਪਹਿਨਾਇਆ।ਇਸ ਦੌਰਾਨ ਸ. ਸੰਧਵਾਂ ਨੇ ਸਿੱਖਿਆ, ਸਿਹਤ ਅਤੇ ਹੋਰ ਵੱਖ-ਵੱਖ ਵਪਾਰਕ ਅਦਾਰਿਆਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ।ਇਸ ਤੋਂ ਪਹਿਲਾ ਵਿਧਾਇਕ ਸ ਜਗਰੂਪ ਸਿੰਘ ਗਿੱਲ ਅਤੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਦਿਆਂ ਮਾਲਵੇ ‘ਚ ਸਥਿਤ ਬਠਿੰਡੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਇਸ ਦੌਰਾਨ ਹੋਰ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਾਲੀ ਦੇਵੀ ਮੰਦਰ ਦੇ ਸਰੋਵਰ ‘ਚ ਦੋ ਮਹੀਨਿਆਂ ਦੇ ਅੰਦਰ ਪੁੱਜੇਗਾ ਤਾਜਾ ਜਲ-ਮੁੰਡੀਆਂ, ਡਾ. ਬਲਬੀਰ ਸਿੰਘ ਤੇ ਕੋਹਲੀ

0

👉ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੇ ਪਵਿੱਤਰ ਸਰੋਵਰ ‘ਚ ਜਲ ਛੱਡਣ ਲਈ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ
Patiala News:ਪੰਜਾਬ ਦੇ ਕੈਬਨਿਟ ਮੰਤਰੀਆਂ ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ ਸਮੇਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਦੇ ਪੁਰਾਤਨ ਤੇ ਇਤਿਹਾਸਕ ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੇ ਪਵਿੱਤਰ ਸਰੋਵਰ ‘ਚ ਕਰੀਬ 30 ਸਾਲਾਂ ਬਾਅਦ ਤਾਜਾ ਜਲ ਭਰਨ ਲਈ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਦੋਵਾਂ ਮੰਤਰੀਆਂ ਤੇ ਵਿਧਾਇਕ ਨੇ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਹਾਇਕਾਂ ਤੋਂ ਅੱਖੋਂ ਪਰੋਖੇ ਕੀਤੇ ਗਏ ਪਵਿੱਤਰ ਸਰੋਵਰ ‘ਚ ਅਗਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਤਾਜਾ ਜਲ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਮੰਦਰ ਦੀ ਕਾਇਆਂ ਕਲਪ ਕਰਕੇ ਇਸਦੇ ਚੌਗਿਰਦੇ ਨੂੰ ਸੰਵਾਰਨ ਸਮੇਤ ਮੰਦਰ ਦੁਆਲੇ ਹੈਰੀਟੇਜ ਸਟਰੀਟ ਵੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਇੱਕ ਨਵੀਂ ਪਾਈਪਲਾਈਨ ਹੀ ਨਹੀਂ ਹੈ ਸਗੋਂ ਲੋਕਾਂ ਦੇ ਵਿਸ਼ਵਾਸ਼ ਤੇ ਭਰੋਸੇ ਨੂੰ ਵੀ ਨਵੀਂ ਰਾਹ ਮਿਲ ਰਹੀ ਹੈ, ਇਸ ਨਾਲ ਸ਼ਰਧਾਲੂਆਂ ਦੀ ਆਸਥਾ ਹੋਰ ਮਜ਼ਬੂਤ ਹੋਵੇਗੀ। ਇਸ ਨਾਲ ਸ਼ਰਧਾਲੂਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਵੀ ਅੱਜ ਪੂਰੀ ਹੋ ਰਹੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਮਹੀਨੇ ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੀ ਕਾਇਆਂ ਕਲਪ ਕਰਨ ਦੇ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਪੂਰੀ ਸ਼ਰਧਾ ਭਾਵ ਨਾਲ ਮੁਕੰਮਲ ਕਰਵਾਏਗੀ।

ਇਹ ਵੀ ਪੜ੍ਹੋ  ਜ਼ੀਰਕਪੁਰ ਦੇ ਕ੍ਰਾਊਨ ਹੋਟਲ ਵਿੱਚੋਂ ਨਜਾਇਜ਼ ਹਥਿਆਰ ਸਹਿਤ ਇੱਕ ਵਿਅਕਤੀ ਗ੍ਰਿਫ਼ਤਾਰ

ਜਦਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੰਦਰ ਦੀ ਆਸਥਾ ਪਟਿਆਲਾ ਸਮੇਤ ਪੰਜਾਬ ਤੇ ਦੇਸ਼ ਵਿਦੇਸ਼ ‘ਚ ਵੱਸਦੇ ਭਾਰਤੀਆਂ ਦੇ ਮਨਾਂ ‘ਚ ਹੈ ਪਰੰਤੂ ਸ਼ਰਧਾਲੂ ਇਸ ਦੇ ਸਰੋਵਰ ਤੇ ਚੌਗਿਰਦੇ ਦੇ ਸੁੰਦਰੀਕਰਨ ਦੀ ਮੰਗ ਕਰਦੇ ਸਨ, ਜਿਸ ਨੂੰ ਪੰਜਾਬ ਸਰਕਾਰ ਨੇ ਪੂਰਾ ਕਰਨ ਦਾ ਕੰਮ ਸ਼ੁਰੂ ਕੀਤਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਪੰਜਾਬ ਸਰਕਾਰ ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੇ ਨਵੀਨੀਕਰਨ ਦੇ ਪ੍ਰਾਜੈਕਟ ਨੂੰ ਮੰਦਰ ਦੀ ਪਵਿੱਤਰਤਾ ਬਰਕਰਾਰ ਰੱਖਦੇ ਹੋਏ ਸ਼ਰਧਾ ਤੇ ਸੇਵਾ ਭਾਵ ਤੇ ਪੂਰੀ ਮਰਿਆਦਾ ਨਾਲ ਮਿੱਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਵਾਏਗੀ।ਉਨ੍ਹਾਂ ਦੱਸਿਆ ਕਿ ਪਹਿਲਾਂ ਵਾਲੀ ਪਾਈਪਲਾਈਨ ਮਹਾਰਾਣੀ ਕਲੱਬ ਤੋਂ ਕਾਲੀ ਮਾਤਾ ਮੰਦਰ ਤੱਕ ਆਉਂਦੀ ਸੀ ਪਰੰਤੂ ਉਹ ਦਰਖ਼ਤਾਂ ਦੀਆਂ ਜੜ੍ਹਾਂ ਕਰਕੇ ਖਰਾਬ ਹੋ ਗਈ ਸੀ, ਜਿਸ ਕਰਕੇ ਮੰਦਰ ਤੇ ਰਾਜਿੰਦਰਾ ਲੇਕ ਨੂੰ ਪਾਣੀ ਨਹੀਂ ਸੀ ਮਿਲ ਰਿਹਾ। ਹੁਣ ਕਰੀਬ 1 ਕਿਲੋਮੀਟਰ ਲੰਬੀ ਪਾਈਪਲਾਈਨ ਪਾ ਕੇ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਪਾਈ ਜਾਵੇਗੀ।ਦੋਵਾਂ ਕੈਬਨਿਟ ਮੰਤਰੀਆਂ ਤੇ ਵਿਧਾਇਕ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦੇ ਐਲਾਨ ਉਪਰ ਅੱਜ ਸ਼ੁਰੂਆਤ ਹੋ ਗਈ ਹੈ।

ਇਹ ਵੀ ਪੜ੍ਹੋ  ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਹਰਦੀਪ ਸਿੰਘ ਮੁੰਡੀਆਂ, ਡਾ. ਬਲਬੀਰ ਸਿੰਘ ਤੇ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਵਾਸਤੂਕਲਾ ਦੀ ਸਮਰੂਪਤਾ ਕਾਇਮ ਰੱਖਦਿਆਂ ਮੰਦਰ ਵਿਖੇ ਸ਼ਰਧਾਲੂਆਂ ਦੀ ਆਮਦ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਵੀ ਕਦਮ ਉਠਾਏ ਜਾਣਗੇ ਅਤੇ ਨਾਲ ਹੀ ਮੰਦਰ ਨੇੜੇ ਰਾਜਿੰਦਰਾ ਲੇਕ ਨੂੰ ਵੀ ਪੁਨਰ ਸੁਰਜੀਤ ਕੀਤਾ ਜਾ ਰਿਹਾ ਹੈ ਤੇ ਬਾਰਾਂਦਰੀ ਨੂੰ ਵੀ ਹੋਰ ਵਿਕਸਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਲਾਨ ਕਰਕੇ ਗਏ ਸਨ, ਉਸ ਮੁਤਾਬਕ ਸ਼ਹਿਰੀ ਅਤੇ ਧਾਰਮਿਕ ਯੋਜਨਾ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖ ਵਿੱਚ ਹੋਣ ਵਾਲੀਆਂ ਉਸਾਰੀਆਂ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸੇਵਾਵਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧਨ ਲਈ ਇੱਕ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਸ਼ਰਧਾਲੂਆਂ ਲਈ ਲੰਗਰ ਦੀ ਸਹੂਲਤ ਸਮੇਤ ਬਜ਼ੁਰਗ ਨਾਗਰਿਕਾਂ, ਬੱਚਿਆਂ ਵਾਲੀਆਂ ਔਰਤਾਂ ਅਤੇ ਦਿਵਿਆਂਗ ਸ਼ਰਧਾਲੂਆਂ ਨੂੰ ਖਾਸ ਤੌਰ ‘ਤੇ ਬਦਲਦੇ ਮੌਸਮੀ ਹਾਲਾਤਾਂ ਦੌਰਾਨ ਆਰਾਮ ਪ੍ਰਦਾਨ ਕਰਨ ਲਈ ਸ਼ਰਧਾਲੂ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਏਸੀ ਹਾਲ ਨਾਲ ਅਪਗ੍ਰੇਡ ਕੀਤਾ ਜਾਵੇਗਾ।ਇਸ ਮੌਕੇ ਵੱਡੀ ਗਿਣਤੀ ਦੂਰੋਂ-ਦੂਰੋਂ ਆਏ ਸ਼ਰਧਾਲੂ, ਸਥਾਨਕ ਕੌਂਸਲਰ, ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏ.ਡੀ.ਸੀ. ਇਸ਼ਾ ਸਿੰਗਲ, ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਸਮੇਤ ਹੋਰ ਪਤਵੰਤੇ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜ਼ੀਰਕਪੁਰ ਦੇ ਕ੍ਰਾਊਨ ਹੋਟਲ ਵਿੱਚੋਂ ਨਜਾਇਜ਼ ਹਥਿਆਰ ਸਹਿਤ ਇੱਕ ਵਿਅਕਤੀ ਗ੍ਰਿਫ਼ਤਾਰ

👉ਸੀ ਜੇ ਸੀ ਝੰਜੇੜੀ ਵਿਖੇ ਕਾਨੂੰਨ ਦੀ ਪੜ੍ਹਾਈ ਦਾ ਵਿਦਿਆਰਥੀ
SAS Nagar News:ਹਰਮਨਦੀਪ ਸਿੰਘ ਹਾਂਸ,ਸੀਨੀਅਰ ਕਪਤਾਨ ਪੁਲਿਸ ਜਿਲਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਇੱਕ ਦੋਸ਼ੀ ਨੂੰ ਨਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।ਇਹ ਕਾਰਵਾਈ ਕਪਤਾਨ ਪੁਲਿਸ (ਜਾਂਚ) ਸੌਰਵ ਜਿੰਦਲ, ਕਪਤਾਨ ਪੁਲਿਸ (ਆਪਰੇਸ਼ਨ) ਸ਼੍ਰੀ ਤਲਵਿੰਦਰ ਸਿੰਘ, ਉਪ ਕਪਤਾਨ ਪੁਲਿਸ (ਜਾਂਚ) ਸ਼੍ਰੀ ਜਤਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ  ਮਾਡਲ ਸਿੰਮੀ ਚੌਧਰੀ ਦੇ ਕ.ਤ+ਲ ਕਾਂਡ ਵਿੱਚ ਉਸਦਾ ਦੋਸਤ ਸੁਨੀਲ ਗ੍ਰਿਫਤਾਰ

ਪ੍ਰਾਪਤ ਸੂਚਨਾ ਦੇ ਅਧਾਰ ‘ਤੇ 21 ਸਾਲਾ ਯਾਦਵਿੰਦਰ ਸਿੰਘ ਵਾਸੀ ਮਜੀਠਾ ਰੋਡ, ਅੰਮ੍ਰਿਤਸਰ ਨੂੰ ਹੋਟਲ ਕ੍ਰਾਊਨ, ਲੋਹਗੜ ਰੋਡ, ਜ਼ੀਰਕਪੁਰ ਦੇ ਕਮਰਾ ਨੰਬਰ 302 ਵਿੱਚੋਂ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਇੱਕ ਨਜਾਇਜ਼ ਪਿਸਤੌਲ .32 ਬੋਰ ਅਤੇ 04 ਜਿੰਦਾ ਰੌਂਦ ਬਰਾਮਦ ਕੀਤੇ ਗਏ। ਉਕਤ ਵਿਅਕਤੀ ਸੀ.ਜੀ.ਸੀ. ਕਾਲਜ ਝੰਜੇੜੀ ਵਿਖੇ ਲਾਅ ਦਾ ਵਿਦਿਆਰਥੀ ਹੈ।ਉਸ ਵਿਰੁੱਧ ਥਾਣਾ ਜ਼ੀਰਕਪੁਰ ਵਿਖੇ ਆਰਮਜ਼ ਐਕਟ ਦੀਆਂ ਧਾਰਾਵਾਂ 25-54-59 ਅਧੀਨ ਮੁਕੱਦਮਾ ਨੰ: 291 ਮਿਤੀ 14.06.2025 ਨੂੰ ਦਰਜ ਕੀਤਾ ਗਿਆ। ਦੋਸ਼ੀ ਨੂੰ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਨਜਾਇਜ਼ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਪ੍ਰਾਪਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸੀਨੀਅਰ ਸਿਟੀਜਨ ਕੌਂਸਲ ਨੇ ਗੁਰੂਦਵਾਰਾ ਅਜੀਤ ਰੋਡ ਵਿਖੇ ਲਗਾਈ ਠੰਡੇ-ਮਿਠੇ ਜਲ ਦੀ ਛਬੀਲ

0

Bathinda News: ਸ਼ਾਂਤੀ ਦੇ ਪੁੰਜ ਸਿੱਖਾਂ ਦੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਵੱਲੋਂ ਅਜੀਤ ਰੋਡ ਤੇ ਸਥਿਤ ਮਹਾਤਮਾ ਬੀਬੀ ਵਾਲੇ ਗੁਰੂਦਵਾਰਾ ਸਾਹਿਬ ਵਿਖੇ ਲਗਾਈ ਗਈ। ਛਬੀਲ ਦਾ ਆਰੰਭ ਗੁਰੂ ਮਹਾਰਾਜ ਜੀ ਅੱਗੇ ਨਤਮਸਤਕ ਹੋ ਕੇ ਅਰਦਾਸ ਕਰਕੇ ਕੀਤਾ ਗਿਆ।

ਮਾਡਲ ਸਿੰਮੀ ਚੌਧਰੀ ਦੇ ਕ.ਤ+ਲ ਕਾਂਡ ਵਿੱਚ ਉਸਦਾ ਦੋਸਤ ਸੁਨੀਲ ਗ੍ਰਿਫਤਾਰ

ਪ੍ਰਧਾਨ ਹਰਪਾਲ ਸਿੰਘ ਖੁਰਮੀ ਅਤੇ ਸ੍ਰੀਮਤੀ ਸਤਵੰਤ ਕੌਰ ਦੇ ਨਾਲ ਕਮਲਜੀਤ ਸਿੰਘ ਭੰਗੂ ਮਿਉਂਸਪਲ ਕੌਂਸਲਰ, ਉਪ ਪ੍ਰਧਾਨ ਕਰਨੈਲ ਸਿੰਘ ਮਾਨ, ਐਮ. ਐਸ. ਮਾਵੀ ਅਤੇ ਗੁਰਮਿੰਦਰ ਕੌਰ ਢਿੱਲੋਂ, ਮੱਖਣ ਸਿੰਘ ਰੂਪਲ ਜਨਰਲ ਸਕੱਤਰ, ਹਰਮਿੰਦਰ ਸਿੰਘ ਸਿੱਧੂ ਆਰਗੇਨਾਈਜ਼ਿੰਗ ਸਕੱਤਰ ਅਮਰਜੀਤ ਕੌਰ ਖੁਰਮੀ, ਜਸਵਿੰਦਰ ਕੌਰ, ਜਸਪਿੰਦਰ ਕੌਰ ਮਾਵੀ, ਨਰੇਸ਼ ਦੇਵਗਨ ਅਤੇ ਅੰਜੂ ਤੋਂ ਇਲਾਵਾ ਡਾਕਟਰ ਕਰਤਾਰ ਸਿੰਘ ਜੌੜਾ ਅਤੇ ਡਾਕਟਰ ਅਖਤਿਆਰ ਸਿੰਘ ਗਿੱਲ, ਹਰੀਸ਼ ਕਾਂਸਲ, ਰਾਜਿੰਦਰ ਖੁਰਮੀ, ਰਾਜਿੰਦਰ ਸਿੰਘ ਢਿੱਲੋਂ ਚੀਫ ਇੰਜੀਨੀਅਰ, ਤਰਸੇਮ ਗੋਇਲ ਅਤੇ ਚਾਨਣ ਸਿੰਘ ਨੇ ਠੰਡਾ ਮਿੱਠਾ ਜਲ ਬਣਾਉਣ ਅਤੇ ਸੰਗਤਾਂ ਨੂੰ ਵਰਤਾਉਣ ਦੀ ਤਨ-ਮਨ ਨਾਲ ਸੇਵਾ ਨਿਭਾਈ। ਗੁਰਦੁਆਰਾ ਇਸ ਮੌਕੇ ਪ੍ਰਧਾਨ ਅਤੇ ਪ੍ਰਬੰਧਕਾਂ ਨੇ ਪੂਰਾ ਸਹਿਯੋਗ ਦਿੱਤਾ।