Home Blog Page 659

ਮਾਡਲ ਸਿੰਮੀ ਚੌਧਰੀ ਦੇ ਕ.ਤ+ਲ ਕਾਂਡ ਵਿੱਚ ਉਸਦਾ ਦੋਸਤ ਸੁਨੀਲ ਗ੍ਰਿਫਤਾਰ

0

ਹਰਿਆਣਾ ਨਿਊਜ਼: ਬੀਤੀ ਦਿਨੀ ਹੋਏ ਸਿੰਮੀ ਚੌਧਰੀ ਕਤਲ ਮਾਮਲੇ ਵਿੱਚ ਉਸ ਦੇ ਦੋਸਤ ਸੁਨੀਲ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। 14 ਜੂਨ ਦੀ ਸੀਸੀਟੀਵੀ ਫੁਟੇਜ ਵਿੱਚ ਸੁਨੀਲ ਸਿੰਮੀ ਦੇ ਨਾਲ ਨਜ਼ਰ ਆਇਆ ਸੀ। ਸੁਨੀਲ ਹਸਪਤਾਲ ਵਿੱਚ ਦਾਖਲ ਸੀ ਜਿੱਥੋਂ ਪੁਲਿਸ ਨੇ ਉਸਨੂੰ ਗਿ੍ਫਤਾਰ ਕੀਤਾ ।ਸੁਨੀਲ ਨੇ ਕਬੂਲ ਕੀਤਾ ਕਿ ਉਸਨੇ ਹੀ ਸਿੰਮੀ ਦਾ ਕਤਲ ਕੀਤਾ ਹੈ ਉਸਨੇ ਦੱਸਿਆ ਕਿ ਉਹ ਪਾਣੀਪਤ ਲਈ ਨਿਕਲੇ ਸਨ ਤੇ ਰਾਸਤੇ ਵਿੱਚ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿੱਚ ਕਹਾ ਸੁਣੀ ਹੋ ਗਈ। ਜਿਸ ਤੋਂ ਬਾਅਦ ਸੁਨੀਲ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਦੀ ਗਰਦਨ ਉਪਰ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ ਤੇ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ। ਉਸ ਤੋਂ ਬਾਅਦ ਆਪਣੇ ਬਚਾਅ ਲਈ ਉਸਨੇ ਫਰਜ਼ੀ ਕਹਾਣੀ ਬਣਾਈ ਤੇ ਕਾਰ ਨੂੰ ਨਹਿਰ ਵਿੱਚ ਸੁੱਟ ਦਿੱਤਾ।

ਸੋਸ਼ਲ ਮੀਡੀਆ ਇਫਲੂਐਂਸਰ Deepika Luthra ਦਾ ਇੰਸਟਾਗ੍ਰਾਮ ਅਕਾਊਂਟ ਬੰਦ

ਸੁਨੀਲ ਤੈਰ ਕੇ ਬਾਹਰ ਨਿਕਲ ਆਇਆ ਤੇ ਸਿੰਮੀ ਦੀ ਲਾਸ਼ ਨਹਿਰ ਵਿਚ ਰਹਿ ਗਈ, ਜੋ ਕਿ ਬਾਅਦ ਵਿੱਚ ਸੋਨੀਪਤ ਦੇ ਖਰਖੋਦਾ ਥਾਣੇ ਅਧੀਨ ਆਉਂਦੇ ਪਿੰਡ ਖਾਂਡਾ ਵਿਖੇ ਬਰਾਮਦ ਹੋਈ ਸੀ। ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਕਤਲ ਦਾ ਮਾਸਟਰ ਮਾਇੰਡ ਕੇਵਲ ਸੁਨੀਲ ਹੀ ਸੀ ਉਸਨੇ ਹੀ ਸਿੰਮੀ ਦਾ ਕਤਲ ਕੀਤਾ। ਹਾਲਾਂਕਿ ਕਤਲ ਦੀ ਅਸਲੀ ਵਜਹਾ ਕੀ ਸੀ ਇਸ ਦਾ ਕੁਝ ਵੀ ਪਤਾ ਨਹੀਂ ਚੱਲਿਆ। ਅੱਜ ਪੁਲਿਸ ਸੁਨੀਲ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਤੇ ਉਸ ਦਾ ਰਿਮਾਂਡ ਹਾਸਲ ਕਰੇਗੀ । ਜ਼ਿਕਰਯੋਗ ਹੈ ਕਿ ਸੁਨੀਲ ਅਤੇ ਸਿੰਮੀ ਦੋਨੇ ਹੀ ਵਿਆਹੇ ਹੋਏ ਸਨ ਅਤੇ ਸਿੰਮੀ ਦਾ ਆਪਣੇ ਘਰ ਵਾਲੇ ਨਾਲ ਵਿਵਾਦ ਚੱਲਦੇ ਹੋਣ ਕਾਰਨ ਉਹ ਆਪਣੀ ਭੈਣ ਕੋਲ ਅਲੱਗ ਰਹਿ ਰਹੀ ਸੀ ਅਤੇ ਇਸ ਦੌਰਾਨ ਹੀ ਉਸਦੀ ਸੁਨੀਲ ਨਾਲ ਦੋਸਤੀ ਹੋ ਗਈ ਸੀ।ਮਾਡਲ ਸਿੰਮੀ ਚੌਧਰੀ ਦੇ ਕ.ਤ+ਲ ਕਾਂਡ ਵਿੱਚ ਉਸਦਾ ਦੋਸਤ ਸੁਨੀਲ ਗ੍ਰਿਫਤਾਰ

ਸੋਸ਼ਲ ਮੀਡੀਆ ਇਫਲੂਐਂਸਰ Deepika Luthra ਦਾ ਇੰਸਟਾਗ੍ਰਾਮ ਅਕਾਊਂਟ ਬੰਦ

0

ਅੰਮ੍ਰਤਸਰ: ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਦਿੱਤੀਆਂ ਗਈਆਂ ਧਮਕੀਆਂ ਤੋਂ ਬਾਅਦ ਸੋਸ਼ਲ ਮੀਡੀਆ ਇਫਲੂਐਂਸਰ ਦੀਪਿਕਾ ਲੂਥਰਾ (Deepika Luthra) ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਬੰਦ ਕਰ ਦਿੱਤਾ ਹੈ। ਲਗਾਤਾਰ ਆ ਰਹੀਆਂ ਧਮਕੀਆਂ ਪਿੱਛੋਂ ਲੂਥਰਾ ਨੇ ਫ਼ੈਸਲਾ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਧਮਕੀਆਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਉਸ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ। ਪੁਲਿਸ ਨੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਤਾਇਨਾਤ ਕਰ ਦਿੱਤੇ ਹਨ।

Canada ‘ਚ ਜ਼ਬਰਦਸਤੀ ਵਸੂਲੀ ਕਰਨ ਵਾਲੀ ਗੈਂਗ ਦਾ ਪਰਦਾਫ਼ਾਸ਼

ਦੱਸ ਦਈਏ ਕੀ ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਮਹਿਰੋਂ ਵੱਲੋਂ ਦੀਪਿਕਾ ਦਾ ਨਾਮ ਲੈ ਕੇ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਦੀਪਿਕਾ ਲੂਥਰਾ ਦੀਆਂ ਵੀਡੀਓਜ਼ ਨੂੰ ਲੈ ਕੇ ਵੀ ਮਹਿਰੋਂ ਵੱਲੋਂ ਇਤਰਾਜ਼ ਜਤਾਇਆ ਗਿਆ ਸੀ । ਦੀਪਿਕਾ ਲੂਥਰਾ ਮੁਤਾਬਕ ਉਸ ਵੱਲੋਂ ਤੁਰੰਤ ਉਨ੍ਹਾਂ ਵੀਡੀਓਜ਼ ਨੂੰ ਹਟਾ ਦਿੱਤਾ ਗਿਆ ਸੀ।

Canada ‘ਚ ਜ਼ਬਰਦਸਤੀ ਵਸੂਲੀ ਕਰਨ ਵਾਲੀ ਗੈਂਗ ਦਾ ਪਰਦਾਫ਼ਾਸ਼

Canada: ਪੀਲ ਰੀਜਨਲ ਪੁਲਿਸ ਨੇ ਇੱਕ ਅਪਰਾਧਿਕ ਸਮੂਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਮੂਹ ਨੂੰ ਜ਼ਬਰਦਸਤੀ ਵਸੂਲੀ ਅਤੇ ਦਰਜਨਾਂ ਜਾਅਲੀ ਵਾਹਨ ਟੱਕਰਾਂ ਦੇ ਮਾਮਲਿਆਂ ਨਾਲ ਜੋੜਿਆ ਜਾ ਰਿਹਾ ਹੈ। ਪੀਲ ਰੀਜਨਲ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਬਰੈਂਪਟਨ ਅਧਾਰਤ ਇੱਕ ਅਪਰਾਧਿਕ ਸਮੂਹ ਦੇ 18 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਮੂਹ ਨੂੰ “ਪ੍ਰੋਜੈਕਟ ਆਊਟਸੋਰਸ” ਨਾਮੀ ਜਾਂਚ ਦੌਰਾਨ ਪਕੜਿਆ ਗਿਆ, ਜੋ ਜੁਲਾਈ 2024 ਵਿੱਚ ਸ਼ੁਰੂ ਹੋਈ ਸੀ। ਪੁਲਿਸ ਮੁਤਾਬਕ, ਇਸ ਸਮੂਹ ਨੇ ਸਾਊਥ ਏਸ਼ੀਅਨ ਕਾਰੋਬਾਰੀ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ, ਜਿਸ ਵਿੱਚ ਜ਼ਬਰਦਸਤੀ ਵਸੂਲੀ, ਅੱਗਜ਼ਨੀ, ਅਤੇ ਗੋਲੀਬਾਰੀ ਵਰਗੀਆਂ ਘਟਨਾਵਾਂ ਸ਼ਾਮਲ ਸਨ।

ਜਲੰਧਰ ‘ਚ ਪੁਰਾਣੀ ਰੰਜਿਸ ਦੇ ਚੱਲਦਿਆਂ ਨੌਜਵਾਨ ਦਾ ਕ.ਤ+ਲ

ਪੁਲਿਸ ਮੁਖੀ ਨਿਸ਼ਾਨ ਦੁਰਈਅੱਪਾ ਨੇ ਦੱਸਿਆ ਕਿ ਇਸ ਅਪਰਾਧਿਕ ਸਮੂਹ ਦੇ ਦੋ ਮੁਖੀਆਂ, ਪਰੀਤੋਸ਼ ਚੋਪੜਾ ਅਤੇ ਇੰਦਰਜੀਤ ਧਾਮੀ, ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਸਮੂਹ ਦੋ ਟੋਇੰਗ ਕੰਪਨੀਆਂ, ਹੰਬਲ ਰੋਡਸਾਈਡ ਅਤੇ ਸਰਟੀਫਾਈਡ ਰੋਡਸਾਈਡ, ਨਾਲ ਜੋਂੜਿਆ ਗਿਆ ਮੰਨਿਆ ਜਾ ਰਿਹਾ ਹੈ। ਇਨ੍ਹਾਂ ਨੇ ਬੀਮਾ ਕੰਪਨੀਆਂ ਨੂੰ ਧੋਖਾ ਦੇਣ ਲਈ ਜਾਅਲੀ ਵਾਹਨ ਟੱਕਰਾਂ ਦਾ ਸਹਾਰਾ ਲਿਆ ਅਤੇ ਟੋਇੰਗ ਕਾਰੋਬਾਰ ਉੱਤੇ ਕਬਜ਼ਾ ਕਰਨ ਲਈ ਹਥਿਆਰਾਂ ਅਤੇ ਹਿੰਸਾ ਦੀ ਵਰਤੋਂ ਕੀਤੀ। ਪੁਲਿਸ ਨੇ 18 ਟੋਅ ਟਰੱਕ, 5 ਚੋਰੀ ਹੋਏ ਵਾਹਨ, 2 ਬੁੱਲੇਟਪਰੂਫ ਜੈਕਟਾ, ਛੇ ਹਥਿਆਰ, 600 ਕਾਰਤੂਸ ਅਤੇ 4.2 ਮਿਲੀਅਨ ਡਾਲਰ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਅਪਰਾਧਿਕ ਸਮੂਹ ਨੇ ਸਾਡੇ ਭਾਈਚਾਰੇ ਨੂੰ ਡਰਾਉਣ ਅਤੇ ਬੀਮਾ ਕੰਪਨੀਆਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਅਸੀਂ ਇਸ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।

Ludhiana Election; ਅੱਜ ਸ਼ਾਮ 6 ਵਜੇ ਹੋਵੇਗਾ ਚੋਣ ਪ੍ਰਚਾਰ ਬੰਦ,ਬਾਹਰੀ ਵਿਅਕਤੀਆਂ ਨੂੰ ਛੱਡਣਾ ਪਏਗਾ ਹਲਕਾ

ਪੁਲਿਸ ਨੇ ਦੱਸਿਆ ਕਿ 10 ਜੂਨ ਨੂੰ ਪੀਲ, ਯਾਰਕ, ਅਤੇ ਟੋਰਾਂਟੋ ਖੇਤਰਾਂ ਵਿੱਚ ਅਧਿਕਾਰੀਆਂ ਨੇ ਤਾਲਮੇਲ ਨਾਲ ਖੋਜ ਕਾਰਵਾਈਆਂ ਕੀਤੀਆਂ। ਇਸ ਦੌਰਾਨ 18 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਉੱਤੇ ਸੰਗਠਿਤ ਅਪਰਾਧ, ਜ਼ਬਰਦਸਤੀ ਵਸੂਲੀ, ਧੋਖਾਧੜੀ, ਅਤੇ ਹਥਿਆਰਾਂ ਨਾਲ ਸਬੰਧਤ 97 ਦੋਸ਼ ਲਗਾਏ ਗਏ ਹਨ। ਪੁਲਿਸ ਨੇ ਜੀਟੀਏ ਵਿੱਚ 67 ਗਿ੍ਰਫ਼ਤਾਰੀ ਵਾਰੰਟਾ ਨੂੰ ਲਾਗੂ ਕੀਤਾ ਜਿਸ ਲਈ ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਂਨ ਨੇ ਪੁਲਿਸ ਦਾ ਧੰਨਵਾਦ ਕੀਤਾ।

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਇਹ ਗ੍ਰਿਫਤਾਰੀਆਂ ਪੀਲ ਰੀਜਨਲ ਪੁਲਿਸ ਦੀ ਐਕਸਟੋਰਸ਼ਨ ਇਨਵੈਸਟੀਗੇਟਿਵ ਟਾਸਕ ਫੋਰਸ ਦੇ ਯਤਨਾਂ ਦਾ ਹਿੱਸਾ ਹਨ, ਜੋ 2023 ਵਿੱਚ ਸਥਾਪਿਤ ਕੀਤੀ ਗਈ ਸੀ। ਪੁਲਿਸ ਨੇ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਸ ਅਪਰਾਧਿਕ ਸਮੂਹ ਦਾ ਸ਼ਿਕਾਰ ਹੋਇਆ ਹੈ, ਤਾਂ ਉਹ ਅੱਗੇ ਆ ਕੇ ਜਾਣਕਾਰੀ ਸਾਂਝੀ ਕਰੇ।

ਜਲੰਧਰ ‘ਚ ਪੁਰਾਣੀ ਰੰਜਿਸ ਦੇ ਚੱਲਦਿਆਂ ਨੌਜਵਾਨ ਦਾ ਕ.ਤ+ਲ

0

👉ਹਮਲੇ ਵਿੱਚ ਦੋ ਭਰਾ ਵੀ ਹੋਏ ਜ਼ਖਮੀ
Jalandhar News:ਪੁਰਾਣੇ ਰੰਜਸ਼ ਦੇ ਚੱਲਦਿਆਂ ਬੀਤੀ ਰਾਤ ਜਲੰਧਰ ਦੇ ਵਿੱਚ ਕਰੀਬ ਇਕ ਦਰਜਨ ਹਮਲਾਵਰਾਂ ਨੇ ਤੇਜ ਹਥਿਆਰਾਂ ਨਾਲ ਤਿੰਨ ਭਰਾਵਾਂ ਉੱਪਰ ਹਮਲਾ ਕਰ ਦਿੱਤਾ । ਇਸ ਹਮਲੇ ਵਿੱਚ ਇੱਕ ਭਰਾ ਦੀ ਮੌਤ ਹੋ ਗਈ ਜਦਕਿ ਦੋ ਜਖਮੀ ਦੱਸੇ ਜਾ ਰਹੇ ਹਨ । ਜਖ਼ਮੀਆਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ  Ludhiana Election; ਅੱਜ ਸ਼ਾਮ 6 ਵਜੇ ਹੋਵੇਗਾ ਚੋਣ ਪ੍ਰਚਾਰ ਬੰਦ,ਬਾਹਰੀ ਵਿਅਕਤੀਆਂ ਨੂੰ ਛੱਡਣਾ ਪਏਗਾ ਹਲਕਾ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਰਾਤ 10:30 ਵਜੇ ਰਾਮਾ ਮੰਡੀ ਥਾਣੇ ਦੇ ਅਧੀਨ ਆਉਂਦੇ ਪਿੰਡ ਸੁੱਚੀ ਵਿੱਚ ਵਾਪਰੀ । ਜਾਣਕਾਰੀ ਅਨੁਸਾਰ ਮਨਦੀਪ ਸਿੰਘ, ਮੁਕੇਸ਼,ਪਵਨ ਤੇ ਉਸਦਾ ਪਿਤਾ ਦੁਕਾਨ ‘ਤੇ ਬੈਠੇ ਗੱਲਬਾਤ ਕਰ ਰਹੇ ਸਨ ਉਸੇ ਵਕਤ ਕਾਲੇ ਰੰਗ ਦੀ ਸਕਾਰਪੀਓ ਉੱਪਰ ਇੱਕ ਪ੍ਰਿੰਸ ਨਾਮਕ ਨੌਜਵਾਨ ਆਪਣੇ ਦੋਸਤਾਂ ਨਾਲ ਉਥੇ ਪਹੁੰਚ ਗਿਆ ।ਜਦੋਂ ਮਨਦੀਪ ਸਿੰਘ ਦੁਕਾਨ ਤੋਂ ਬਾਹਰ ਨਿਕਲਿਆ ਤਾਂ ਪ੍ਰਿੰਸ ਤੇ ਉਸਦੇ ਸਾਥੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਦੇ ਵਾਰ ਕਰ ਦਿੱਤਾ। ਜਦ ਮਨਦੀਪ ਨੂੰ ਬਚਾਉਣ ਲਈ ਉਸਦੇ ਭਰਾ ਮੁਕੇਸ਼ ਦੇ ਪਵਨ ਆਏ ਤਾਂ ਹਮਲਾਵਰਾਂ ਨੇ ਉਨਾਂ ‘ਤੇ ਵੀ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ  ਕਮਲ ਭਾਬੀ ਤੋਂ ਬਾਅਦ ਇੱਕ ਹੋਰ ‘ਮਾਡਲ’ ਦਾ ਹੋਇਆ ਕ.ਤ+ਲ

ਹਮਲਾ ਕਰਨ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ ।ਪੀੜਿਤ ਦੇ ਪਿਤਾ ਨੇ ਕਿਹਾ ਕਿ ਹਨੇਰਾ ਹੋਣ ਦੇ ਕਾਰਨ ਉਹ ਕਾਰ ਦਾ ਨੰਬਰ ਨਹੀਂ ਦੇਖ ਸਕਿਆ ।ਆਸ ਪਾਸ ਮੌਜੂਦ ਲੋਕਾਂ ਨੇ ਉਹਨਾਂ ਦੀ ਮਦਦ ਕੀਤੀ ਅਤੇ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਮਨਦੀਪ ਨੂੰ ਮ੍ਰਿਤਕ ਘੋਸ਼ਿਤ ਕਰਾਰ ਦਿੱਤਾ ।ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਮੁਲਜਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਤੇ ਪੁਲਿਸ ਮੁਲਜਮਾਂ ਦੀ ਭਾਲ ਵਿੱਚ ਲੱਗ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Ludhiana Election; ਅੱਜ ਸ਼ਾਮ 6 ਵਜੇ ਹੋਵੇਗਾ ਚੋਣ ਪ੍ਰਚਾਰ ਬੰਦ,ਬਾਹਰੀ ਵਿਅਕਤੀਆਂ ਨੂੰ ਛੱਡਣਾ ਪਏਗਾ ਹਲਕਾ

0

👉19 ਜੂਨ ਨੂੰ ਪੈਣਗੀਆਂ ਵੋਟਾਂ, ਮੁਕਾਬਲਾ ਚਹੁੰ ਕੋਣਾਂ
Ludhiana News: ਪੂਰੇ ਪੰਜਾਬ ਦੇ ਵਿੱਚ ਸਿਆਸੀ ਚਰਚਾ ਦਾ ਕੇਂਦਰ ਬਿੰਦੂ ਬਣੇ ਲੁਧਿਆਣਾ ਪੱਛਮੀ ਹਲਕੇ ਦੇ ਵਿੱਚ ਅੱਜ ਮੰਗਲਵਾਰ ਨੂੰ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਉੱਪਰ ਰੋਕ ਲੱਗ ਜਾਵੇਗੀ। ਇਸ ਤੋਂ ਬਾਅਦ ਇਸ ਹਲਕੇ ਦੇ ਵਿੱਚ ਕਿਸੇ ਬਾਹਰੀ ਵਿਅਕਤੀ ਦੇ ਰੁਕਣ ਉੱਪਰ ਵੀ ਪਬੰਦੀ ਲੱਗ ਜਾਵੇਗੀ। ਇੱਥੇ 19 ਜੂਨ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਅਤੇ 23 ਜੂਨ ਨੂੰ ਚੋਣ ਨਤੀਜੇ ਐਲਾਨੇ ਜਾਣਗੇ। ਇਹ ਹਲਕਾ ਆਪ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਬੇਵਕਤੀ ਮੌਤ ਕਾਰਨ ਖਾਲੀ ਹੋਇਆ ਸੀ, ਜਿਸਦੇ ਕਾਰਨ ਹੁਣ ਇਹ ਉਪ ਚੋਣ ਹੋ ਰਹੀ ਹੈ। ਇਸ ਹਲਕੇ ਦੇ ਵਿੱਚ ਬੇਸ਼ੱਕ ਦਰਜਨ ਦੇ ਕਰੀਬ ਉਮੀਦਵਾਰ ਮੈਦਾਨ ਵਿੱਚ ਡਟੇ ਹੋਏ ਹਨ ਪਰੰਤੂ ਇੱਥੇ ਮੁਕਾਬਲਾ ਚਹੁੰ ਕੋਣਾਂ ਦੇਖਣ ਨੂੰ ਮਿਲ ਰਿਹਾ।

ਇਹ ਵੀ ਪੜ੍ਹੋ  ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਆਮ ਆਦਮੀ ਪਾਰਟੀ ਵੱਲੋਂ ਇੱਥੋਂ ਮੌਜੂਦਾ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜਦਕਿ ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਦਾਅ ਖੇਡਿਆ ਹੈ । ਜਦਕਿ ਭਾਜਪਾ ਵੱਲੋਂ ਟਕਸਾਲੀ ਆਗੂ ਜੀਵਨ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੂਬੇ ਦੇ ਵਿੱਚ ਆਪਣੀ ਸਰਕਾਰ ਹੋਣ ਦੇ ਬਾਵਜੂਦ ਆਪ ਵੱਲੋਂ ਇਸ ਚੋਣ ਨੂੰ ਜਿੱਤਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਪਾਰਟੀ ਦੀ ਦਿੱਲੀ ਲੀਡਰਸ਼ਿਪ ਪਿਛਲੇ ਕਈ ਦਿਨਾਂ ਤੋਂ ਇੱਥੇ ਡਟੀ ਹੋਈ ਹੈ। ਉਧਰ ਕਾਂਗਰਸ ਪਾਰਟੀ ਮਜਬੂਤ ਵਿਰੋਧੀ ਧਿਰ ਵਜੋਂ ਉਭਰੀ ਹੈ ਪਰੰਤੂ ਪਾਰਟੀ ਦੀ ਲੀਡਰਸ਼ਿਪ ਵਿੱਚ ਚੋਣ ਦੇ ਦੌਰਾਨ ਦਿਖਾਈ ਦੇ ਰਹੀ ਪਾਟੋਧਾੜ ਇਸਦਾ ਨੁਕਸਾਨ ਕਰ ਸਕਦੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਹੋਰਨਾਂ ਸੀਨੀਅਰ ਆਗੂਆਂ ਵੱਲੋਂ ਇੱਥੇ ਚੋਣ ਪ੍ਰਚਾਰ ਤੋਂ ਪੂਰੀ ਤਰ੍ਹਾਂ ਟਾਲਾ ਵੱਟਿਆ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ RC ਅਤੇ DL ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

ਜਦਕਿ ਆਸ਼ੂ ਦੇ ਹੱਕ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਣਾ ਗੁਰਜੀਤ ਸਿੰਘ ਸਹਿਤ ਕੁਝ ਹੋਰਨਾਂ ਵਿਧਾਇਕਾਂ ਵੱਲੋਂ ਮੁਹਿੰਮ ਭਖਾਈ ਹੋਈ ਹੈ। ਜੇਕਰ ਭਾਜਪਾ ਦੀ ਗੱਲ ਕੀਤੀ ਜਾਵੇ ਤਾਂ ਪਾਰਟੀ ਨੇ ਸੂਬੇ ਦੀ ਪੂਰੀ ਲੀਡਰਸ਼ਿਪ ਨੂੰ ਇੱਕਜੁੱਟ ਕਰਨ ਤੋਂ ਇਲਾਵਾ ਪੰਜਾਬ ਨਾਲ ਲੱਗਦੇ ਦਿੱਲੀ ਅਤੇ ਹਰਿਆਣਾ ਸਾਹਿਤ ਹਿਮਾਚਲ ਆਦਿ ਸੂਬਿਆਂ ਦੇ ਆਗੂਆਂ ਨੂੰ ਵੀ ਇੱਥੇ ਚੋਣ ਪ੍ਰਚਾਰ ਲਈ ਭੇਜਿਆ ਹੈ। ਇਸ ਤੋਂ ਇਲਾਵਾ ਆਪਣੀ ਹੋਂਦ ਦੀ ਲੜਾਈ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਲਈ ਵੀ ਇਹ ਚੋਣ ਜਿਉਣ ਮਰਨ ਦਾ ਸਵਾਲ ਬਣੀ ਹੋਈ ਹੈ। ਜਿੱਥੇ ਅਕਾਲੀ ਦਲ ਛੱਡ ਕੇ ਗਏ ਆਗੂਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਉੱਥੇ ਖੁਦ ਸੁਖਬੀਰ ਸਿੰਘ ਬਾਦਲ ਇਸ ਹਲਕੇ ਦੀ ਚੋਣ ਪ੍ਰਚਾਰ ਕਮਾਂਡ ਨੂੰ ਸੰਭਾਲ ਰਹੇ ਹਨ। ਬਹਿਰਹਾਲ ਹਲਕੇ ਦੇ ਵੋਟਰ ਹਾਲੇ ਤੱਕ ਚੁੱਪ ਦਿਖਾਈ ਦੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

Mulajam Munch News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਲਗਭਗ ਚਾਰ ਘੰਟੇ ਚੱਲੀਆਂ ਮੀਟਿੰਗਾਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਰਵਜੋਤ ਸਿੰਘ ਵੱਲੋਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੇ ਗਏ ਉਸਾਰੂ ਵਿਚਾਰ-ਵਟਾਂਦਰੇ ਦੀ ਗਵਾਹੀ ਭਰੀ।ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਸੈਂਟਰ ਆਫ ਟਰੇਡ ਯੂਨੀਅਨ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ, ਬੇਰੋਜਗਾਰ ਪੀ.ਐਸ.ਟੈਟ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਡੈਮੋਕੈਟਿਕ ਟੀਚਰਜ਼ ਫਰੰਟ, ਆਦਰਸ਼ ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ, ਮਾਣਭੱਤਾ ਵਰਕਰ ਸਾਂਝਾ ਮੋਰਚਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੌਰ ਪੇਅ ਪੈਰਿਟੀ ਅਤੇ ਪੰਜਾਬ ਰੋਡਵੇਜ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸ਼ਾਮਿਲ ਸਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ RC ਅਤੇ DL ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਆਗੂਆਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਵਿੱਚ ਸ਼ਾਮਲ ਨੁਕਤਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਸਕੱਤਰ ਟਰਾਂਸਪੋਰਟ ਵਰੁਣ ਰੂਜਮ, ਸਕੱਤਰ ਪ੍ਰਸੋਨਲ ਗੁਰਪ੍ਰੀਤ ਕੌਰ ਸਪਰਾ ਅਤੇ ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਨੂੰ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਜਾਇਜ਼ ਮੰਗਾਂ ਦੇ ਹੱਲ ਲਈ ਸਮਾਂਬੱਧ ਢੰਗ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਮੀਟਿੰਗ ਵਿੱਚ ਸ਼ਿਰਕਤ ਕਰਨ ਵਾਲੇ ਯੂਨੀਅਨ ਮੈਂਬਰਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਤੋਂ ਜੌਲੀ ਸਿੰਗਲਾ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਸੈਂਟਰ ਆਫ ਟਰੇਡ ਯੂਨੀਅਨ ਤੋਂ ਦੇਵ ਰਾਜ ਵਰਮਾ, ਮੱਖਣ ਸਿੰਘ,

ਇਹ ਵੀ ਪੜ੍ਹੋ  ਨਗਰ ਕੌਂਸਲ ਦਾ ਇੰਸਪੈਕਟਰ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਜਸਮੇਰ ਕੌਰ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਤੋਂ ਰਜਿੰਦਰ ਸਿੰਘ, ਪਰਵੀਨ ਸ਼ਰਮਾ, ਜਗਮੋਹਨ ਸਿੰਘ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ ਤੋਂ ਰਮਨਪ੍ਰੀਤ ਸਿੰਘ, ਮਲਕੀਅਤ ਸਿੰਘ, ਹਰਦੀਪ ਸਿੰਘ, ਬੇਰੋਜਗਾਰ ਪੀ.ਐਸ.ਟੈਟ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਰਾਕੇਸ਼ ਕੁਮਾਰ, ਹਰਬੰਸ ਸਿੰਘ, ਕਿਰਨਦੀਪ ਕੌਰ, ਡੈਮੋਕੈਟਿਕ ਟੀਚਰਜ਼ ਫਰੰਟ ਤੋਂ ਵਿਕਰਮ ਦੇਵ ਸਿੰਘ, ਮਹਿੰਦਰ ਕੁਮਾਰ, ਡਾ. ਟੀਨਾ, ਆਦਰਸ਼ ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਤੋ ਜਸਬੀਰ ਸਿੰਘ, ਅਮਰਜੋਤ ਜੋਸ਼ੀ, ਸੁਖਦੀਪ ਕੌਰ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ ਤੋਂ ਹਰਵਿੰਦਰ ਸ਼ਰਮਾ, ਮਨਦੀਪ ਸਿੰਘ, ਮਨਦੀਪ ਕੌਰ, ਮਾਣਭੱਤਾ ਵਰਕਰ ਸਾਂਝਾ ਮੋਰਚਾ ਤੋਂ ਮਮਤਾ ਸ਼ਰਮਾ, ਮਨਦੀਪ ਕੌਰ, ਸ਼ਕੁੰਤਲਾ ਸ਼ਰਮਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਤੋਂ ਗੁਰਨਾਮ ਸਿੰਘ ਵਿਰਕ, ਤਰਸੇਮ ਸਿੰਘ, ਅਨੁਜ ਕੁਮਾਰ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੌਰ ਪੇਅ ਪੈਰਿਟੀ ਤੋਂ ਡਾ. ਜਤਿੰਦਰ ਸਿੰਘ, ਡਾ. ਪੁਨੀਤ, ਡਾ. ਜਸਲੀਨ ਕੌਰ ਅਤੇ ਪੰਜਾਬ ਰੋਡਵੇਜ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਤੋਂ ਹਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Bathinda News :ਆਪ ਦੇ ਸੂਬਾ ਆਗੂ ਤੇ ਸੂਗਰਫ਼ੈਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਨਾਲ ਵੱਜੀ 30 ਲੱਖ ਦੀ ਠੱਗੀ

0

Bathinda News: ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਬਠਿੰਡਾ ਦੇ ਨਵਨਿਯੁਕਤ ਇੰਚਾਰਜ਼ ਅਤੇ ਸੂਗਰਫ਼ੈਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਨਾਲ 30 ਲੱਖ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਬਠਿੰਡਾ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੀੜ੍ਹਤ ਚੇਅਰਮੈਨ ਦੀ ਸਿਕਾਇਤ ’ਤੇ ਮੁਕੱਦਮਾ ਦਰਜ਼ ਕਰ ਲਿਆ ਹੈ।

ਸੂਚਨਾ ਮੁਤਾਬਕ ਦੋ ਸਾਲ ਪਹਿਲਾਂ ਉਕਤ ਚੇਅਰਮੈਨ ਨੇ ਦਲਾਲਾਂ ਰਾਹੀਂ ਕਰੀਬ ਡੇਢ ਕਰੋੜ ਦੇ ਵਿਚ 6 ਏਕੜ ਜਮੀਨ ਦਾ ਸੌਦਾ ਕੀਤਾ ਸੀ ਪ੍ਰੰਤੂ ਜਮੀਨ ਦੇ ਮਾਲਕ ਨੇ ਕੀਤੇ ਬਿਆਨੇਂ ਮੁਤਾਬਕ ਸਾਰੀ ਜਮੀਨ ਦੀ ਰਜਿਸ਼ਟਰੀ ਨਹੀਂ ਕਰਵਾਈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ RC ਅਤੇ DL ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

ਮਿਲੀ ਸੂਚਨਾ ਦੇ ਮੁਤਾਬਕ ਚੇਅਰਮੈਨ ਜੀਦਾ ਨੇ ਆਪਣੇ ਪਿੰਡ ਜੀਦਾ ਵਿਖੇ ਕਰੀਬ 7 ਏਕੜ ਜਮੀਨ ਵੇਚੀ ਸੀ ਅਤੇ ਇੰਨ੍ਹਾਂ ਪੈਸਿਆਂ ਦੇ ਨਾਲ ਉਸਨੇ ਪਿੰਡ ਦੇ ਹੀ ਪ੍ਰੋਪਟੀ ਡੀਲਰਾਂ ਰਾਹੀਂ ਪਿੰਡ ਮਲੂਕਾ ਤੇ ਘਣੀਆ ਦੀ ਸਾਂਝੀ ਹੱਦ ’ਤੇ ਪੈਂਦੀ 6 ਏਕੜ ਜਮੀਨ ਦਾ ਸੌਦਾ 26,15, 000 ਵਿਚ ਸੁਖਜਿੰਦਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਜੱਸੀ ਪੌ ਵਾਲੀ ਨਾਂ ਦੇ ਵਿਅਕਤੀ ਨਾਲ ਕੀਤਾ ਸੀ।

ਇਸ ਜਮੀਨ ਦਾ ਬਿਆਨਾਂ 23 ਅਕਤੂਬਰ 2023 ਨੂੰ ਬਠਿੰਡਾ ਤਹਿਸੀਲ ਵਿਚ ਕੀਤਾ ਗਿਆ। ਜਿੱਥੇ ਮੁਲਜਮ ਨੇ ਸਾਜਸ਼ ਦੇ ਤਹਿਤ ਐਡਵੋਕੇਟ ਜੀਦਾ ਨੂੰ ਦਾਅਵਾ ਕੀਤਾ ਕਿ ਇਸ ਜਮੀਨ ਵਿਚ ਹਿੱਸੇਦਾਰ ਉਸਦੀ ਮਾਂ ਤੇ ਭੈਣ ਦੀ ਪਾਵਰ ਆਫ਼ ਅਟਾਰਨੀ ਉਸਦੇ ਕੋਲ ਹੈ ਤੇ ਉਸਦਾ ਭਤੀਜ਼ਾ ਮਾਈਨਰ ਹੈ, ਜਿਸਦੀ ਲੀਗਲ ਗਾਰਡੀਅਨ ਦੀ ਅਰਜੀ ਅਦਾਲਤ ਵਿਚ ਲਗਾਈ ਹੋਈ ਹੈ। ਜਿਸਦੇ ਚੱਲਦੇ ਮੁਦਈ ਨੇ ਭਰੋਸਾ ਕਰਕੇ ਉਸਨੂੰ ਬਿਆਨੇ ਵਜੋਂ 10 ਲੱਖ ਨਗਦ ਅਤੇ 20 ਲੱਖ ਦਾ ਇੱਕ ਚੈਕ ਦੇ ਦਿੱਤਾ।

ਇਹ ਵੀ ਪੜ੍ਹੋ ਨਗਰ ਕੌਂਸਲ ਦਾ ਇੰਸਪੈਕਟਰ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਕੀਤੇ ਇਕਰਾਰਨਾਮੇ ਤਹਿਤ ਇਸ ਜਮੀਨ ਵਿਚੋਂ 3 ਏਕੜ ਦੀ ਰਜਿਸਟਰੀ 30-04-2024 ਤੱਕ ਅਤੇ ਬਾਕੀ ਜਮੀਨ ਦੀ ਰਜਿਸਟਰੀ 30-10-2024 ਤੱਕ ਕਰਵਾਉਣ ਦਾ ਫੈਸਲਾ ਕੀਤਾ ਗਿਆ। ਜਿਸਤੋਂ ਬਾਅਦ ਉਕਤ ਵਿਅਕਤੀ ਵੱਲੋਂ ਕਰੀਬ 3 ਏਕੜ ਜਮੀਨ ਦੀ ਰਜਿਸਟਰੀ 5 ਅਤੇ 7 ਮਾਰਚ 2024 ਨੂੰ ਕਰਵਾ ਦਿੱਤੀ ਜਦਕਿ ਬਾਕੀ ਜਮੀਨ ਦੀ ਰਜਿਸਟਰੀ ਤੈਅ ਸਮੇਂ ’ਤੇ ਨਹੀਂ ਕਰਵਾਈ।

ਇਸਤੋਂ ਬਾਅਦ ਇਸ ਜਮੀਨ ਦੀ ਰਜਿਸਟਰੀ ਕਰਵਾਉਣ ਲਈ 26 ਅਪ੍ਰੈਲ 2025 ਤੱਕ ਵਧਾ ਲਈ। ਪ੍ਰੰਤੂ ਹੁਣ ਇਹ ਮਿਆਦ ਵੀ ਟੱਪ ਗਈ ਤੇ ਰਜਿਸਟਰੀ ਕਰਵਾਉਣ ਤੋਂ ਟਾਲਾ ਵੱਟ ਗਿਆ। ਜਿਸਦੇ ਚੱਲਦੇ ਚੇਅਰਮੈਨ ਜੀਦਾ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਅਤੇ ਇਸ ਸਿਕਾਇਤ ਤੋਂ ਬਾਅਦ ਜਾਂਚ ਪੜਤਾਲ ਦੇ ਆਧਾਰ ’ਤੇ ਸੁਖਜਿੰਦਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਜੱਸੀ ਪੌ ਵਾਲੀ ਵਿਰੁਧ ਧਾਰਾ 420 ਤਹਿਤ ਪਰਚਾ ਦਰਜ਼ ਕਰ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਨੇ RC ਅਤੇ DL ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

0

👉ਫੈਸਲੇ ਨਾਲ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਨਿਰਧਾਰਤ ਪ੍ਰਕਿਰਿਆ ਅਪਣਾ ਕੇ ਨਾਗਰਿਕ ਲੈ ਸਕਣਗੇ ਲਾਭ: ਲਾਲਜੀਤ ਭੁੱਲਰ
Punjab News: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਨਾਗਰਿਕ ਇੱਕ ਨਿਰਧਾਰਿਤ ਪ੍ਰਕਿਰਿਆ ਅਪਣਾ ਕੇ ਆਪਣੇ ਪੁਰਾਣੇ ਵਹੀਕਲ ਅਤੇ ਡਰਾਈਵਿੰਗ ਲਾਇਸੰਸ ਨੂੰ ਆਨਲਾਈਨ ਕਰਵਾ ਸਕਦੇ ਹਨ ਅਤੇ ਸਬੰਧਤ ਦਸਤਾਵੇਜਾਂ ਨੂੰ ਰੀਨਿਊ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੁਰਾਣੇ ਆਰ.ਸੀ. ਅਤੇ ਡੀ.ਐਲ. ਨੂੰ ਰੀਨਿਊ ਕਰਨ ਸਬੰਧੀ ਦਸਤਾਵੇਜਾਂ ਦੀਆਂ ਪ੍ਰਵਾਨਗੀਆਂ ਅਤੇ ਆਨਲਾਈਨ ਨਾ ਹੋਣਾ ਵੱਡੀ ਰੁਕਾਵਟ ਬਣਿਆ ਹੋਇਆ ਸੀ।ਮੰਤਰੀ ਨੇ ਦੱਸਿਆ ਕਿ ਇੱਕ ਲਿਖਤੀ ਪੱਤਰ ਰਾਹੀਂ ਪੰਜਾਬ ਦੀਆਂ ਸਮੂਹ ਰਜਿਸਟ੍ਰਿੰਗ ਅਥਾਰਟੀਜ ਅਤੇ ਸਮੂਹ ਲਾਈਸੰਸਿੰਗ ਅਥਾਰਟੀਜ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਬੈਕਲਾਗ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਨਗਰ ਕੌਂਸਲ ਦਾ ਇੰਸਪੈਕਟਰ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਉਨ੍ਹਾਂ ਦੱਸਿਆ ਕਿ ਜੋ ਦਸਤਾਵੇਜ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ ਦੀਆਂ ਸ਼ਰਤਾਂ ਦੀ ਪੂਰਤੀ ਨਾ ਕਰਦੇ ਹੋਣ, ਉਨ੍ਹਾਂ ਨੂੰ ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਦਫ਼ਤਰ ਵੱਲੋਂ 24 ਮਈ, 2024 ਨੂੰ ਜਾਰੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਨਜਿੱਠਣ ਲਈ ਲਿਖਿਆ ਗਿਆ ਹੈ।ਸ. ਭੁੱਲਰ ਨੇ ਦੱਸਿਆ ਕਿ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਕਾਰਜਕਾਰੀ ਮੈਜਿਸਟ੍ਰੇਟ ਤੋਂ ਤਸਦੀਕ ਸ਼ੁਦਾ ਹਲਫੀਆ ਬਿਆਨ ਲਿਆ ਜਾਵੇਗਾ, ਜਿਸ ਵਿੱਚ ਬੈਕਲਾਗ ਰਾਹੀਂ ਆਨਲਾਈਨ ਕਰਵਾਉਣ ਸਬੰਧੀ, ਮਿਆਦ, ਕੈਟਾਗਿਰੀ, ਮੈਨੂਅਲ ਜਾਰੀ ਕਰਨ ਵਾਲੀ ਅਥਾਰਟੀ, ਟੈਕਸ ਭਰੇ ਹੋਣ ਤੇ ਕੋਈ ਬਕਾਇਆ ਨਾ ਹੋਣ ਸਬੰਧੀ ਅਤੇ ਸਮੁੱਚੀ ਜਾਣਕਾਰੀ ਸਹੀ ਹੋਣ ਸਬੰਧੀ ਇੰਦਰਾਜ ਕਰਨਾ ਹੋਵੇਗਾ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਆਰ.ਸੀ. ਦੇ ਬੈਕਲਾਗ ਆਨਲਾਈਨ ਸਬੰਧੀ ਸਮੁੱਚੀਆਂ ਜਾਣਕਾਰੀਆਂ ਆਨਲਾਈਨ ਅਪਲੋਡ ਕੀਤੇ ਜਾਣ ਸਮੇਂ, ਰਜਿਸਟ੍ਰੇਸ਼ਨ ਨੰਬਰ ਜਿਸ ਵਾਹਨ ‘ਤੇ ਲੱਗਾ ਹੈ, ਦੀ ਮੋਟਰ ਵਹੀਕਲ ਇੰਸਪੈਕਟਰ ਵੱਲੋਂ ਚੈਸੀ ਅਤੇ ਇੰਜਣ ਨੰਬਰ ਦੇ ਪੂਰੇ ਵੇਰਵੇ ਦਰਜ ਕੀਤੀ ਭੌਤਿਕ ਚੈਕਿੰਗ ਰਿਪੋਰਟ ਵੀ ਅਪਲੋਡ ਕੀਤੀ ਜਾਣੀ ਜ਼ਰੂਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਰ.ਸੀ. ਬੈਕਲਾਗ ਕਰਨ ਸਮੇਂ ਵੱਖ-ਵੱਖ ਵਿਅਕਤੀਆਂ ਦਾ ਵਹੀਕਲ ਟਰਾਂਸਫਰ ਰਿਕਾਰਡ ਵੀ ਅਪਲੋਡ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਪਹਿਲੇ ਮਾਲਕਾਂ ਦਾ ਰਿਕਾਰਡ ਵੀ ਸਾਂਭਿਆ ਜਾ ਸਕੇ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆ ਵਿਰੁਧ’; ਬਠਿੰਡਾ ’ਚ ਦੋ ਮਹਿਲਾਂ ਨਸ਼ਾ ਤਸਕਰਾਂ ਦੇ ਮਕਾਨਾਂ ’ਤੇ ਚੱਲਿਆ ‘ਬੁਲਡੋਜ਼ਰ’

ਸ. ਭੁੱਲਰ ਨੇ ਦੱਸਿਆ ਕਿ ਬੈਕਲਾਗ ਸਬੰਧੀ ਡਰਾਈਵਿੰਗ ਲਾਇਸੰਸ ਅਸਲ ਅਥਾਰਟੀ ਰਾਹੀਂ ਅਪਲਾਈ ਕੀਤਾ ਜਾ ਸਕੇਗਾ ਅਤੇ ਡੀਲਿੰਗ ਸਟਾਫ ਵੱਲੋਂ ਦਫਤਰੀ ਰਿਕਾਰਡ ਵਿੱਚ ਪਹਿਲਾਂ ਅਤੇ ਬਾਅਦ ਵਿੱਚ ਜਾਰੀ ਹੋਏ ਲਾਇਸੰਸ ਦੀ ਪ੍ਰਮਾਣਿਕ / ਤਸਦੀਕ ਸ਼ੁਦਾ ਕਾਪੀ ਸਾਰਥੀ ਸਾਫਟਵੇਅਰ ਵਿੱਚ ਅਪਲੋਡ ਕਰਨ ਉਪਰੰਤ ਲਾਈਸੰਸਿੰਗ ਅਥਾਰਟੀ ਵੱਲੋਂ ਪ੍ਰਵਾਨਗੀ ਕੀਤੇ ਜਾਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੌਰਾਨ ਲਾਈਸੰਸ ਦੀ ਅਸਲ ਕਾਪੀ ਅਤੇ ਜਨਮ/ਪਤੇ ਦੇ ਸਬੂਤ ਵੀ ਅਪਲੋਡ ਕੀਤੇ ਜਾਣੇ ਜ਼ਰੂਰੀ ਕੀਤੇ ਗਏ ਹਨ।ਮੰਤਰੀ ਨੇ ਦੱਸਿਆ ਕਿ ਬੈਕਲਾਗ ਦੇ ਕਾਰਜ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਭਾਗ ਦਾ ਪੱਕਾ ਕਰਮਚਾਰੀ ਬਿਨੈਕਾਰ ਵੱਲੋਂ ਡਰਾਈਵਿੰਗ ਲਾਇਸੰਸ/ਆਰ.ਸੀ. ਨਾਲ ਸਬੰਧਤ ਬੈਕਲਾਗ ਦੀ ਐਂਟਰੀ ਦਫਤਰ ਵਿੱਚ ਦਰਜ ਕਰਕੇ, ਉਸਨੂੰ ਪਰਿਵਾਹਨ ਪੋਰਟਲ ‘ਤੇ ਵੈਰੀਫਾਈ ਕਰਨਗੇ ਅਤੇ ਇਸਦੇ ਉਪਰੰਤ ਸਬੰਧਤ ਅਥਾਰਟੀ ਵੱਲੋਂ ਉਸਦੀ ਅਪਰੂਵਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸ ਵੀ ਗਲਤ ਐਂਟਰੀ ਦੀ ਨਿਰੋਲ ਜ਼ਿੰਮੇਵਾਰੀ ਸਬੰਧਤ ਰਜਿਸਟ੍ਰੇਸ਼ਨ ਅਤੇ ਲਾਈਸੰਸਿੰਗ ਅਥਾਰਟੀ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਸਬੰਧਤ ਅਥਾਰਟੀਜ਼ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਅਪਰੂਵਲ ਦੀ ਰੋਜ਼ਾਨਾ ਰਿਪੋਰਟ ਮੁੱਖ ਦਫਤਰ ਨੂੰ ਨਿਰਧਾਰਤ ਪ੍ਰੋਫਾਰਮੇ ‘ਚ ਭੇਜਣਾ ਯਕੀਨੀ ਬਣਾਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਕਮਲ ਭਾਬੀ ਤੋਂ ਬਾਅਦ ‘ਨਿਸ਼ਾਨੇ’ ’ਤੇ ਆਈ ਦੀਪਿਕਾ ਲੂਥਰਾ ਨੂੰ ਮਿਲੀ ਪੁਲਿਸ ਸੁਰੱਖਿਆ

0

Amritsar News:ਕੁੱਝ ਦਿਨ ਪਹਿਲਾਂ ਸ਼ੋਸਲ ਮੀਡੀਆ ’ਤੇ ਦੋ ਅਰਥੀ ਅਤੇ ਅਸ਼ਲੀਲ ਵੀਡੀਓ ਪਾਉਣ ਵਾਲੀ ਕੰਚਨ ਤਿਵਾੜੀ ਉਰਫ਼ ਕਮਲ ਭਾਬੀ ਦੇ ਹੋਏ ਕਤਲ ਤੋਂ ਬਾਅਦ ਗਰਮ ਖਿਆਲੀਆਂ ਦੇ ਨਿਸ਼ਾਨੇ ’ਤੇ ਆਈ ਅੰਮ੍ਰਿਤਸਰ ਦੀ ਇੱਕ ਹੋਰ ਸੋਸ਼ਲ ਮੀਡੀਆ ਇੰਨਫਲੂਂੈਸਰ ਦੀਪਿਕਾ ਲੂਥਰਾ ਨੂੰ ਹੁਣ ਪੁਲਿਸ ਸੁਰੱਖਿਆ ਦਿੱਤੀ ਗਈ ਹੈ। ਪੰਜਾਬ ਪੁਲਿਸ ਦੇ ਤਿੰਨ ਜਵਾਨ ਉਸਦੀ ਸੁਰੱਖਿਆ ਲਈ ਭੇਜੇ ਗਏ ਹਨ। ਇਸਤੋਂ ਇਲਾਵਾ ਧਮਕੀਆਂ ਦੇਣ ਦੇ ਦੋਸ਼ਾਂ ਹੇਠ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਵਿਰੁਧ ਵੀ ਦੀਪਿਕਾ ਦੀ ਸਿਕਾਇਤ ’ਤੇ ਪਰਚਾ ਦਰਜ਼ ਕੀਤਾ ਗਿਆ।

ਇਹ ਵੀ ਪੜ੍ਹੋ  ਕਮਲ ਭਾਬੀ ਤੋਂ ਬਾਅਦ ਇੱਕ ਹੋਰ ‘ਮਾਡਲ’ ਦਾ ਹੋਇਆ ਕ.ਤ+ਲ

ਦੀਪਿਕਾ ਨੇ ਦਾਅਵਾ ਕੀਤਾ ਸੀ ਕਿ ਉਸਨੂੰ ਕਮਲ ਭਾਬੀ ਦੇ ਕਤਲ ਤੋਂ ਬਾਅਦ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਸਨੇ ਆਪਣੇ ਸ਼ੋਸਲ ਮੀਡੀਆ ਅਕਾਉਂਟ ਉਪਰ ਧਮਕੀ ਵਾਲੀ ਫ਼ੋਨ ਕਾਲ ਵੀ ਜਨਤਕ ਕੀਤੀ ਸੀ। ਜਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਇਸ ਕਤਲ ਤੋਂ ਬਾਅਦ ਰਿਲੀਜ਼ ਕੀਤੀਆਂ ਆਪਣੀਆਂ ਵੀਡੀਓਜ਼ ਦੇ ਵਿਚ ਸੋਸਲ ਮੀਡੀਆ ’ਤੇ ਅਸਲੀਲਤਾ ਫ਼ਲਾਉਣ ਵਾਲਿਆਂ ਨੂੰ ਖ਼ਬਰਦਾਰ ਕੀਤਾ ਸੀ ਤੇ ਇਸਦੇ ਵਿਚ ਉਨ੍ਹਾਂ ਦੀਪਿਕਾ ਲੂਥਰਾ ਦਾ ਨਾਮ ਵੀ ਲਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਮਲ ਭਾਬੀ ਤੋਂ ਬਾਅਦ ਇੱਕ ਹੋਰ ‘ਮਾਡਲ’ ਦਾ ਹੋਇਆ ਕ.ਤ+ਲ

0

Haryana News: ਕੁੱਝ ਦਿਨ ਪਹਿਲਾਂ ਲੁਧਿਆਣਾ ਦੀ ਇੰਸਟਾ ਕੁਈਨ ਕਹੀ ਜਾਣ ਵਾਲੀ ਕੰਚਨ ਤਿਵਾੜੀ ਉਰਫ਼ ਕਮਲ ਭਾਬੀ ਦੇ ਹੋਏ ਕਤਲ ਤੋਂ ਬਾਅਦ ਹੁਣ ਇੱਕ ਹੋਰ ਮਾਡਲ ਦੀ ਨਹਿਰ ਵਿਚੋਂ ਲਾਸ਼ ਮਿਲੀ ਹੈ। ਮੁਢਲੀ ਜਾਂਚ ਮੁਤਾਬਕ ਮਾਡਲ ਦਾ ਤੇਜਧਾਰ ਹਥਿਅਰਾਂ ਨਾਲ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਨਹਿਰ ਵਿਚ ਸੁੱਟਿਆ ਗਿਆ ਹੈ। ਇਹ ਮਾਮਲਾ ਹਰਿਆਣਾ ਨਾਲ ਸਬੰਧਤ ਹੈ ਤੇ ਮ੍ਰਿਤਕ ਮਾਡਲ ਦੀ ਪਹਿਚਾਣ ਸ਼ੀਤਲ ਉਰਫ਼ ਸਿੰਮੀ ਚੌਧਰੀ ਦੇ ਵਜੋਂ ਹੋਈ ਹੈ। ਪਾਣੀਪਤ ਦੀ ਰਹਿਣ ਵਾਲੀ ਸਿੰਮੀ ਚੌਧਰੀ ਸ਼ੋਸਲ ਮੀਡੀਆ ’ਤੇ ਗਤੀਸ਼ੀਲ ਰਹਿਣ ਤੋਂ ਇਲਾਵਾ ਮਾਡÇਲੰਗ ਵੀ ਕਰਦੀ ਸੀ ਤੇ 14 ਜੂਨ ਨੂੰ ਉਹ ਕਿਸੇ ਸ਼ੂਟਿੰਗ ਦੇ ਲਈ ਹੀ ਘਰੋਂ ਨਿਕਲੀ ਸੀ ਤੇ ਮੁੜ ਵਾਪਸ ਨਹੀਂ ਆਈ।

ਇਹ ਵੀ ਪੜ੍ਹੋ  ਨਗਰ ਕੌਂਸਲ ਦਾ ਇੰਸਪੈਕਟਰ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਉਸਦੀ ਭੈਣ ਵੱਲੋਂ ਪਾਣੀਪਤ ਪੁਲਿਸ ਕੋਲ ਗੁੰਮਸੁਦਗੀ ਦੀ ਰੀਪੋਰਟ ਦਰਜ਼ ਕਰਵਾਈ ਸੀ ਤੇ ਅੱਜ ਉਸਦੀ ਲਾਸ਼ ਸੋਨੀਪਤ ਦੇ ਖ਼ਰਖੋਦਾ ਥਾਣੇ ਅਧੀਨ ਆਉਂਦੇ ਪਿੰਡ ਖਾਂਡਾ ਨਜਦੀਕ ਨਹਿਰ ਵਿਚੋਂ ਬਰਾਮਦ ਹੋਈ ਹੈ। ਇਹ ਵੀ ਪਤਾ ਲੱਗਿਆ ਹੈ ਕਿ ਬੀਤੇ ਕੱਲ ਪਾਣੀਪਤ ਨਜਦੀਕ ਨਹਿਰ ਵਿਚੋਂ ਇੱਕ ਕਾਰ ਵੀ ਮਿਲੀ ਹੈ, ਜਿਹੜੀ ਕਿ ਸਿੰਮੀ ਦੇ ਦੋਸਤ ਸੁਨੀਲ ਦੀ ਦੱਸੀ ਜਾ ਰਹੀ ਹੈ, ਜੋਕਿ ਗੰਭੀਰ ਹਾਲਾਤ ਵਿਚ ਕਿਸੇ ਨਿੱਜੀ ਹਸਪਤਾਲ ਵਿਚ ਦਾਖ਼ਲ ਦਸਿਆ ਜਾ ਰਿਹਾ। ਪੁਲਿਸ ਨੂੰ ਪਹਿਲੀ ਨਜ਼ਰੇ ਉਸਦੇ ਉਪਰ ਸ਼ੱਕ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਸੁਨੀਲ ਤੇ ਸਿੰਮੀ ਦੋਨੋਂ ਹੀ ਵਿਆਹੇ ਹੋੲੈ ਹਨ। ਸਿੰਮੀ ਹੁਣ ਅਪਣੇ ਘਰ ਵਾਲੇ ਨਾਲੋਂ ਅਲੱਗ ਆਪਣੀ ਭੈਣ ਨੇਹਾ ਨਾਲ ਰਹਿ ਰਹੀ ਸੀ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ