Home Blog Page 660

ਨਗਰ ਕੌਂਸਲ ਦਾ ਇੰਸਪੈਕਟਰ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

0

Fazilka News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ ਪੁਲਿਸ ਮੁਕਾਬਲੇ ਤੋਂ ਬਾਅਦ ਨਾਮੀ ਬਦਮਾਸ ਕਾਬੂ, ਕ.ਤ+ਲ, ਬਲਾ+ਤ.ਕਾਰ ਤੇ ਨਸ਼ਾ ਤਸਕਰੀ ’ਚ ਰਿਹਾ ਸ਼ਾਮਲ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।

ਇਹ ਵੀ ਪੜ੍ਹੋ 10 ਸਾਲ ਪਹਿਲਾਂ ਫ਼ਰਜੀ ਪੁਲਿਸ ਮੁਕਾਬਲੇ ’ਚ ਅਕਾਲੀ ਆਗੂ ਨੂੰ ਮਾਰਨ ਵਾਲੇ ਪੰਜਾਬ ਪੁਲਿਸ ਦੇ ਮੁਲਾਜਮ ਬੁਰੇ ਫ਼ਸੇ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ਉਪ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ; ਪ੍ਰਮੁੱਖ ਅਕਾਲੀ ਆਗੂ ਕਾਂਗਰਸ ਵਿੱਚ ਸ਼ਾਮਲ

0

ਸੁਨਾਮ ਤੋਂ ਰਜਿੰਦਰ ਦੀਪਾ ਤੇ ਸਰਬਜੋਤ ਸਾਬੀ ਬਘੇਲ,ਵੜਿੰਗ, ਬਾਜਵਾ ਤੇ ਰੰਧਾਵਾ ਦੀ ਅਗਵਾਈ ਹੇਠ ਹੋਏ ਸ਼ਾਮਲ
Punjab News: ਲੁਧਿਆਣਾ ਉਪ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅੱਜ ਵੱਡਾ ਸਿਆਸੀ ਝਟਕਾ ਲੱਗਿਆ ਹੈ। ਪਿਛਲੇ ਕਈ ਦਿਨਾਂ ਤੋਂ ਰੁੱਸੇ ਆਗੂਆਂ ਦੀ ਘਰ ਵਾਪਸੀ ਕਰਵਾਉਣ ’ਚ ਰੁੱਝੇ ਸੁਖਬੀਰ ਸਿੰਘ ਬਾਦਲ ਦੇ ਤਿੰਨ ਪ੍ਰਮੁੱਖ ਆਗੂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਸੁਨਾਮ ਤੋਂ ਰਜਿੰਦਰ ਦੀਪਾ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਅਤੇ ਅਨਿਲ ਠਾਕੁਰ ਸ਼ਾਮਲ ਹਨ। ਅਕਾਲੀ ਦਲ ਦੀ ਤੱਕੜੀ ਵਿਚੋਂ ਉੱਤਰ ਕੇ ਕਾਂਗਰਸ ਨਾਲ ਹੱਥ ਮਿਲਾਉਣ ਵਾਲੇ ਇੰਨਾਂ ਆਗੂਆਂ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਇੰਚਾਰਜ ਪੰਜਾਬ ਭੂਪੇਸ਼ ਬਘੇਲ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਏਆਈਸੀਸੀ ਦੇ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਹਿਤ ਹੋਰ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ।

ਇਹ ਵੀ ਪੜ੍ਹੋ  ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ

ਇਸ ਮੌਕੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ, ਬਘੇਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਦਾ ਪਰਛਾਵਾਂ ਹੁਣ ਤੋਂ ਨਜ਼ਰ ਆਉਣ ਲੱਗਾ ਹੈ। ਇਸ ਲੜੀ ਹੇਠ, ਆਉਂਦੇ ਦਿਨਾਂ ਦੌਰਾਨ ਕਈ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਉਤਸੁਕ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਨੇ ਕਿਹਾ ਕਿ ਇਹ ਗੱਲ ਕੰਧ ’ਤੇ ਲਿਖੀ ਹੋਈ ਹੈ ਕਿ ਕਾਂਗਰਸ ਸੱਤਾ ਵਿਚ ਵਾਪਸ ਆ ਰਹੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਹੋਰ ਪਾਰਟੀਆਂ ਦੇ ਕਈ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ  ਬਠਿੰਡਾ ’ਚ ਤੜਕਸਾਰ ਸ਼ੈਰ ਕਰਨ ਆਏ ਵਪਾਰੀ ’ਤੇ ਚੱਲੀਆਂ ਗੋ.ਲੀ+ਆਂ, ਹੋਇਆ ਗੰਭੀਰ ਜਖ਼ਮੀ

ਜਿਨ੍ਹਾਂ ਆਗੂਆਂ ਨੂੰ ਜਲਦੀ ਹੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਤਿੰਨਾਂ ਆਗੂਆਂ ਦਾ ਜਨਤਕ ਸੇਵਾ ਵਿੱਚ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਪਾਰਟੀ ਲਈ ਵੱਡੀ ਤਾਕਤ ਸਾਬਤ ਹੋਣਗੇ ਅਤੇ ਇਨ੍ਹਾਂ ਦੇ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨੂੰ ਹੋਰ ਮਜ਼ਬੂਤ ਮਿਲੇਗੀ।ਇਸ ਮੌਕੇ ਸੀਨੀਅਰ ਪਾਰਟੀ ਆਗੂਆਂ ਵਿੱਚ ਬ੍ਰਹਮ ਮਹਿੰਦਰਾ, ਰਾਣਾ ਕੇਪੀ ਸਿੰਘ, ਗੁਰਪ੍ਰੀਤ ਸਿੰਘ ਕਾਂਗੜ੍ਹ, ਬਲਬੀਰ ਸਿੱਧੂ, ਕੈਪਟਨ ਸੰਦੀਪ ਸੰਧੂ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜੀਰਾ, ਸੁਖਵਿੰਦਰ ਸਿੰਘ ਡੈਨੀ ਆਦਿ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ

0

Amritsar News:ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ।

ਇਹ ਵੀ ਪੜ੍ਹੋ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਭਰੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਧੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

0

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਹੋਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਨ ਕਰਵਾਇਆ। ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਅੱਜ ਦੇ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਨਾ ਕਰਕੇ ਮੀਰੀ ਪੀਰੀ ਦਾ ਸਿਧਾਂਤ ਦਿੱਤਾ। ਜੁਲਮ ਨਾਲ ਟੱਕਰ ਲੈਣ ਲਈ ਸਿੱਖਾਂ ਨੂੰ ਸ਼ਸਤਰ ਵਿਦਿਆ ਦਾ ਅਭਿਆਸ ਕਰਵਾ ਕੇ ਕੌਮ ਅੰਦਰ ਬੀਰਰੱਸ ਦੀ ਭਾਵਨਾ ਭਰੀ। ਗੁਰੂ ਸਾਹਿਬ ਨੇ ਤਖਤ ਤੇ ਬਿਰਾਜਮਾਨ ਹੋ ਕੇ ਸਿੱਖ ਸੂਰਮਿਆਂ ਵਿੱਚ ਜੋਸ਼ ਭਰਨ ਲਈ ਢਾਡੀ ਵਾਰਾਂ ਸ਼ੁਰੂ ਕਰਵਾਈਆਂ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆ ਵਿਰੁਧ’; ਬਠਿੰਡਾ ’ਚ ਦੋ ਮਹਿਲਾਂ ਨਸ਼ਾ ਤਸਕਰਾਂ ਦੇ ਮਕਾਨਾਂ ’ਤੇ ਚੱਲਿਆ ‘ਬੁਲਡੋਜ਼ਰ’

ਇਹ ਸਿੱਖ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਕੌਮ ਅੰਦਰ ਅਣਖ, ਜਜ਼ਬਾ ਤੇ ਦ੍ਰਿੜ੍ਹਤਾ ਪੈਦਾ ਕੀਤੀ।ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਕੌਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਇਸ ਲਈ ਕੀਤੀ ਕਿ ਰਾਜਨੀਤੀ ਧਰਮ ਦੇ ਮੁਤਾਬਕ ਹੋਵੇ, ਜਿਸ ਨਾਲ ਰੱਬ ਦੇ ਨਿਆਂ ਵਾਲੇ ਸਮਾਜ ਦੀ ਸਿਰਜਣਾ ਹੋਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਕਾਲ ਪੁਰਖ ਦਾ ਤਖਤ ਹੈ, ਜਿਸ ਨੂੰ ਗੁਰੂ ਸਾਹਿਬ ਨੇ ਆਪ ਸਿਰਜਿਆ। ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਸਦਾ ਸਮਰਪਿਤ ਰਹੇਗਾ।18ਵੀਂ ਸਦੀ ਵਿਚ ਜਦੋਂ ਹਕੂਮਤਾਂ ਨੇ ਸਿੱਖਾਂ ਦਾ ਖੁਰਾਖੋਜ ਮਿਟਾਉਣ ਦਾ ਐਲਾਨ ਕੀਤਾ, ਤਾਂ ਕੌਮ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਗਵਾਈ ਲੈ ਅਬਦਾਲੀ ਨੂੰ ਗਜਨੀ ਤੱਕ ਭਜਾਇਆ।

ਇਹ ਵੀ ਪੜ੍ਹੋ  ਬਠਿੰਡਾ ’ਚ ਤੜਕਸਾਰ ਸ਼ੈਰ ਕਰਨ ਆਏ ਵਪਾਰੀ ’ਤੇ ਚੱਲੀਆਂ ਗੋ.ਲੀ+ਆਂ, ਹੋਇਆ ਗੰਭੀਰ ਜਖ਼ਮੀ

ਉਨ੍ਹਾਂ ਸਿੱਖ ਜਵਾਨੀ ਨੂੰ ਖਾਸ ਤੌਰ ਤੇ ਅਪੀਲ ਕੀਤੀ ਕਿ ਅੱਜ ਸਾਨੂੰ ਗੁਰੂ ਨਾਲੋਂ ਤੋੜਨ ਲਈ ਲਚਰਤਾ ਫੈਲਾਈ ਜਾ ਰਹੀ ਹੈ,ਉਨ੍ਹਾਂ ਕਿਹਾ ਕਿ ਸਾਰੇ ਆਪਣੀ ਜ਼ੁੰਮੇਵਾਰੀ ਸਮਝੀਏ ਅਤੇ ਅਜਿਹੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਬੱਚਿਆਂ ਨੂੰ ਧਰਮ ਨਾਲ ਜੋੜੀਏ। ਉਨ੍ਹਾਂ ਸਮੁੱਚੀ ਕੌਮ ਨੂੰ ਖੁਆਰੀਆਂ ਵਿਚੋਂ ਨਿਕਲਣ ਲਈ ਗੁਰੂ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਸਾਇਆ ਹੇਠ ਇਕੱਤਰ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ।ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ,ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ,ਕੁਲਦੀਪ ਸਿੰਘ ਰੋਡੇ,ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਪ੍ਰਿਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ,ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਸੀ ਨੂੰ ਮਿਲਣ ਆਈ ਨੌਜਵਾਨ ‘ਕੁੜੀ’ ਸ਼ੱਕੀ ਹਾਲਾਤਾਂ ’ਚ ਖੂਹ ਵਿਚ ਡਿੱਗੀ

0

Mansa News:ਜ਼ਿਲ੍ਹੇ ਦੇ ਪਿੰਡ ਜੋਗਾ ਵਿਖੇ ਇੱਕ ਨੌਜਵਾਨ ਲੜਕੀ ਦੇ ਸੋਮਵਾਰ ਦੁਪਿਹਰ ਖੁੂਹ ਵਿਚ ਡਿੱਗਣ ਦੀ ਖਬਰ ਸਾਹਮਣੇ ਆਈ ਹੈ,ਜੋਕਿ ਛੁੱਟੀਆਂ ਦੇ ਵਿਚ ਆਪਣੀ ਮਾਸੀ ਨੂੰ ਮਿਲਣ ਲਈ ਆਈ ਹੋਈ ਸੀ। ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਐਨਡੀਆਰਐਫ਼ ਦੀਆਂ ਟੀਮਾਂ ਤੇ ਪਿੰਡ ਦੇ ਲੋਕ ਬਚਾਓ ਕਾਰਜ਼ ਵਿਚ ਲੱਗੇ ਹੋਏ ਸਨ। ਇਸ ਲੜਕੀ ਦਾ ਨਾਮ ਸ਼ਾਜੀਆ ਦਸਿਆ ਜਾ ਰਿਹਾ ਜੋਕਿ ਮੋਗੇ ਦੀ ਰਹਿਣ ਵਾਲੀ ਸੀ। ਇਹ ਵੀ ਪਤਾ ਲੱਗਿਆ ਹੈ ਕਿ 21 ਸਾਲਾਂ ਸਾਜ਼ੀਆ ਨੇ ਆਈਲੈਟਸ ਕੀਤੀ ਹੋਈ ਸੀ ਤੇ ਜਲਦੀ ਹੀ ਵਿਦੇਸ਼ ਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ  ਪੁਲਿਸ ਮੁਕਾਬਲੇ ਤੋਂ ਬਾਅਦ ਨਾਮੀ ਬਦਮਾਸ ਕਾਬੂ, ਕ.ਤ+ਲ, ਬਲਾ+ਤ.ਕਾਰ ਤੇ ਨਸ਼ਾ ਤਸਕਰੀ ’ਚ ਰਿਹਾ ਸ਼ਾਮਲ

ਪ੍ਰੰਤੂ ਅੱਜ ਇਹ ਭਾਣਾ ਵਾਪਰ ਗਿਆ।ਦਸਿਆ ਜਾ ਰਿਹਾ ਕਿ ਪਿੰਡ ਦਾ ਇਹ ਕਾਫ਼ੀ ਪੁਰਾਣਾ ਖੂਹ ਹੈ, ਜੋਕਿ ਸਵਾ 100 ਫੁੱਟ ਤੋਂ ਵੱਧ ਡੂੰਘਾ ਹੈ ਤੇ ਬੰਦ ਹੋਣ ਕਾਰਨ ਇਸਦੇ ਵਿਚ ਕਾਫ਼ੀ ਸਾਰੀ ਗੈਸ ਵੀ ਬਣੀ ਹੋਈ ਹੈ। ਪਿੰਡ ਦੇ ਲੋਕ ਵੀ ਇਸ ਗੱਲ ’ਤੇ ਹੈਰਾਨੀ ਜ਼ਾਹਰ ਕਰ ਰਹੇ ਹਨ ਕਿ ਇਹ ਲੜਕੀ ਕਿਸ ਤਰ੍ਹਾਂ ਦਿਨ-ਦਿਹਾੜੇ ਖੂਹ ਵਿਚ ਡਿੱਗ ਪਈ। ਜਿਸਦੇ ਚੱਲਦੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਵੀ ਮੰਗ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

CIA ਸਟਾਫ ਮੋਗਾ ਵੱਲੋ 05 ਨਜਾਇਜ ਪਿਸਟਲ,12 ਜਿੰਦਾ ਰੋਂਦ ਅਤੇ ਇੱਕ ਮੋਟਰਸਾਇਕਲ ਸਮੇਤ 05 ਕਾਬੂ

0

Moga News:ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਲ ਕ੍ਰਿਸ਼ਨ ਸਿੰਗਲਾ,ਐਸ.ਪੀ (ਆਈ),ਸੁੱਖਅਮ੍ਰਿਤ ਸਿੰਘ DSP (D)ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ 05 ਵਿਅਕਤੀ ਨੂੰ ਕਾਬੂ ਕਰਕੇ ਇਹਨਾਂ ਪਾਸੋ 04 ਦੇਸੀ ਪਿਸਟਲ 32 ਬੋਰ ਸਮੇਤ ਮੈਗਜੀਨ ਸਮੇਤ 10 ਜਿੰਦਾ ਰੋਂਦ 32 ਬੋਰ ਅਤੇ 01 ਦੇਸੀ ਕੱਟਾ 315 ਬੋਰ ਸਮੇਤ 02 ਜਿੰਦਾ ਰੋਂਦ 315 ਬੋਰ ਅਤੇ ਇੱਕ ਮੋਟਰਸਾਇਕਲ ਨੰਬਰ PB 29 V 9475 ਹੀਰੋ ਸਪਲੈਡਰ ਰੰਗ ਸਿਲਵਰ ਬਰਾਮਦ ਕੀਤਾ।ਇਹ ਕਿ ਮਿਤੀ 14.06.2025 ਨੂੰ ASI ਅਸੋਕ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਦੋਰਾਨੇ ਗਸ਼ਤ ਪਿੰਡ ਲੰਡੇਕੇ ਅਮ੍ਰਿਤਸਰ ਰੋਡ ਮੋਗਾ ਮੋਜੂਦ ਸੀ

ਇਹ ਵੀ ਪੜ੍ਹੋ  ਪੁਲਿਸ ਮੁਕਾਬਲੇ ਤੋਂ ਬਾਅਦ ਨਾਮੀ ਬਦਮਾਸ ਕਾਬੂ, ਕ.ਤ+ਲ, ਬਲਾ+ਤ.ਕਾਰ ਤੇ ਨਸ਼ਾ ਤਸਕਰੀ ’ਚ ਰਿਹਾ ਸ਼ਾਮਲ

ਤਾ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪ੍ਰਦੀਪ ਸਿੰਘ ਵਾਸੀ ਲੰਡੇਕੇ ਜਿਲ੍ਹਾ ਮੋਗਾ,ਹਰਵਿੰਦਰ ਸਿੰਘ ਉਰਫ ਹਿੰਦਾ ਵਾਸੀ ਸੈਦੋਕੇ ਜਿਲ੍ਹਾ ਮੋਗਾ,ਜਸ਼ਕਰਨ ਸਿੰਘ ਉਰਫ ਰਾਜਾ ਵਾਸੀ ਮੱਲਕੇ ਜਿਲ੍ਹਾ ਮੋਗਾ,ਰਾਮਜੋਤ ਸਿੰਘ ਉਰਫ ਜੋਤ ਵਾਸੀ ਬੀੜ ਰਾਉਕੇ ਜਿਲ੍ਹਾ ਮੋਗਾ ਹਾਲ APPEX ਕਲੋਨੀ ਮੋਗਾ ਅਤੇ ਕੁਲਵੰਤ ਸਿੰਘ ਉਰਫ ਗੋਪਾ ਵਾਸੀ ਅਟਾਲ ਮਜਾਰਾ ਜਿਲ੍ਹਾ ਨਵਾ ਸ਼ਹਿਰ ਜੋ ਰਲ ਕੇ ਇੱਕ ਗੈਗ ਬਣਾ ਕੇ ਜਿਲ੍ਹਾ ਮੋਗਾ ਅਤੇ ਹੋਰ ਜਿਲਿਆ ਵਿੱਚ ਨਜਾਇਜ ਅਸਲਿਆ ਦੀ ਸਪਲਾਈ ਕਰਦੇ ਹਨ। ਜੋ ਹੁਣ ਵੀ ਇਹਨਾ ਕੋਲ ਕਾਫੀ ਨਜਾਇਜ ਅਸਲੇ ਹਨ, ਜੋ ਅੱਜ ਇਹਨਾ ਵਿੱਚੋ ਪ੍ਰਦੀਪ ਸਿੰਘ, ਹਰਵਿੰਦਰ ਸਿੰਘ ਉਰਫ ਹਿੰਦਾ ਅਤੇ ਜਸ਼ਕਰਨ ਸਿੰਘ ਉਰਫ ਰਾਜਾ ਉਕਤਾਨ ਨਜਾਇਜ ਅਸਲੇ ਲੈ ਕੇ ਮੋਟਰਸਾਈਕਲ ਨੰਬਰ PB 29 V 9475 ਹੀਰੋ ਸਪਲੈਡਰ ਰੰਗ ਸਿਲਵਰ ਪਰ ਸਵਾਰ ਹੋ ਕੇ ਲੰਡੇਕੇ ਫੌਜੀ ਛਾਉਣੀ ਦੇ ਏਰੀਆ ਵਿੱਚ ਖੜੇ ਕਿਸੇ ਦੀ ਉਡੀਕ ਕਰ ਰਹੇ ਹਨ, ਰੇਡ ਕਰਨ ਤੇ ਕਾਬੂ ਆ ਸਕਦੇ ਹਨ।

ਇਹ ਵੀ ਪੜ੍ਹੋ  ਬਠਿੰਡਾ ’ਚ ਤੜਕਸਾਰ ਸ਼ੈਰ ਕਰਨ ਆਏ ਵਪਾਰੀ ’ਤੇ ਚੱਲੀਆਂ ਗੋ.ਲੀ+ਆਂ, ਹੋਇਆ ਗੰਭੀਰ ਜਖ਼ਮੀ

ਫਿਰ ਮੁੱਖਬਰ ਵੱਲੋ ਦੱਸੀ ਜਗਾ ਲੰਡੇਕੇ ਫੌਜੀ ਛਾਉਣੀ ਦੇ ਏਰੀਏ ਵਿੱਚੋ ਇੱਕ ਮੋਟਰਸਾਈਕਲ ਨੰਬਰ PB 29 V 9475 ਹੀਰੋ ਸਪਲੈਡਰ ਰੰਗ ਸਿਲਵਰ ਪਰ ਦੋਸੀਆਨ ਪ੍ਰਦੀਪ ਸਿੰਘ, ਹਰਵਿੰਦਰ ਸਿੰਘ ਉਰਫ ਹਿੰਦਾ ਅਤੇ ਜਸ਼ਕਰਨ ਸਿੰਘ ਉਰਫ ਰਾਜਾ ਉਕਤਾਨ ਨੂੰ ਕਾਬੂ ਕਰਕੇ ਇਹਨਾਂ ਪਾਸੋ 04 ਪਿਸਟਲ ਦੇਸੀ 32 ਬੋਰ ਸਮੇਤ 10 ਰੌਦ ਜਿੰਦਾ 32 ਬੋਰ ਅਤੇ ਇੱਕ ਦੇਸੀ ਕੱਟਾ 315 ਬੋਰ ਸਮੇਤ 2 ਰੌਦ 315 ਬੋਰ ਜਿੰਦਾ ਬਰਾਮਦ ਕਰਕੇ ਮੁਕੱਦਮਾ ਉਕਤ ਵਿੱਚ ਗ੍ਰਿਫਤਾਰ ਕੀਤਾ। 15.06.2025 ਨੂੰ ਬਾਕੀਆ ਦੋਸੀਆਨ ਰਾਮਜੋਤ ਸਿੰਘ ਉਰਫ ਜੋਤ ਅਤੇ ਕੁਲਵੰਤ ਸਿੰਘ ਉਰਫ ਗੋਪਾ ਉਕਤਾਨ ਨੂੰ ਵੀ ਮੁਕੱਦਮਾ ਹਜਾ ਵਿੱਚ ਗ੍ਰਿਫਤਾਰ ਕੀਤਾ ਗਿਆ। ਦੋਸੀਆਨ ਪ੍ਰਦੀਪ ਸਿੰਘ,ਹਰਵਿੰਦਰ ਸਿੰਘ ਉਰਫ ਹਿੰਦਾ, ਜਸ਼ਕਰਨ ਸਿੰਘ ਉਰਫ ਰਾਜਾ, ਰਾਮਜੋਤ ਸਿੰਘ ਉਰਫ ਜੋਤ ਅਤੇ ਕੁਲਵੰਤ ਸਿੰਘ ਉਰਫ ਗੋਪਾ ਉਕਤਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ,ਜਿੰਨ੍ਹਾ ਪਾਸੋ ਬਰਾਮਦ ਅਸਲਿਆ ਸਬੰਧੀ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72,48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼

0

👉ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼
Chandigarh News:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਜ਼ਿਮਨੀ ਚੋਣ ਪ੍ਰਕਿਰਿਆ ਦੇ ਅੰਤਿਮ ਪੜਾਅ ਉੱਤੇ ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਜਾਰੀ ਕੀਤੇ ਹਨ।ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਲੀਡਰਾਂ ਨੂੰ 17 ਜੂਨ ਸ਼ਾਮ 6 ਵਜੇ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਹਲਕਾ ਛੱਡਣ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  ਪੁਲਿਸ ਮੁਕਾਬਲੇ ਤੋਂ ਬਾਅਦ ਨਾਮੀ ਬਦਮਾਸ ਕਾਬੂ, ਕ.ਤ+ਲ, ਬਲਾ+ਤ.ਕਾਰ ਤੇ ਨਸ਼ਾ ਤਸਕਰੀ ’ਚ ਰਿਹਾ ਸ਼ਾਮਲ

ਉਨ੍ਹਾਂ ਕਿਹਾ ਕਿ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਜਾਂ ਵੰਡ ਨੂੰ ਰੋਕਿਆ ਜਾ ਸਕੇ।ਉਨ੍ਹਾਂ ਅੱਗੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਜੇਕਰ ਨਕਦੀ ਜਾਂ ਹੋਰ ਕਿਸੇ ਵੀ ਤਰ੍ਹਾਂ ਦਾ ਸਮਾਨ ਵੰਡੇ ਜਾਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।ਮੁੱਖ ਚੋਣ ਅਧਿਕਾਰੀ ਨੇ ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ‘ਤੇ ਪੀਣ ਵਾਲੇ ਪਾਣੀ, ਛਬੀਲ, ਵੇਟਿੰਗ ਏਰੀਆ, ਪਖਾਨਿਆਂ ਅਤੇ ਸ਼ੈੱਡ ਸਮੇਤ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਜਾਰੀ ਕੀਤੀ ਗਈ ਐਡਵਾਇਜ਼ਰੀ ਦੀ ਪਾਲਣਾ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ।ਸਿਬਿਨ ਸੀ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ, ਪੋਲਿੰਗ ਬੂਥਾਂ, ਸਟਰਾਂਗ ਰੂਮਾਂ, ਕਾਊਂਟਿੰਗ ਹਾਲ ਅਤੇ ਮੈਡੀਕਲ ਸਹੂਲਤਾਂ ਬਾਰੇ ਵੀ ਸਾਰੀ ਜਾਣਕਾਰੀ ਹਾਸਿਲ ਕੀਤੀ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆ ਵਿਰੁਧ’; ਬਠਿੰਡਾ ’ਚ ਦੋ ਮਹਿਲਾਂ ਨਸ਼ਾ ਤਸਕਰਾਂ ਦੇ ਮਕਾਨਾਂ ’ਤੇ ਚੱਲਿਆ ‘ਬੁਲਡੋਜ਼ਰ’

ਉਨ੍ਹਾਂ ਨਿਰਦੇਸ਼ ਦਿੱਤੇ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਾਰਵਾਈ ਕੀਤੀ ਜਾਵੇ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨੇ ਮੁੱਖ ਚੋਣ ਅਧਿਕਾਰੀ ਨੂੰ ਦੱਸਿਆ ਕਿ ਜ਼ਿਮਨੀ ਚੋਣ ਲਈ ਹਰ ਪ੍ਰਕਾਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨਿਰਦੇਸ਼ ਅੱਜ ਵਾਲੀ ਮੀਟਿੰਗ ਵਿੱਚ ਦਿੱਤੇ ਗਏ ਹਨ, ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ।ਮੀਟਿੰਗ ਦੌਰਾਨ ਐਡੀਸ਼ਨਲ ਸੀਈਓ ਹਰੀਸ਼ ਨਈਅਰ, ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ  ਅਹਿਮਦਾਬਾਦ ਜਹਾਜ਼ ਹਾਦਸਾ; ਗੁਜਰਾਤ ਦੇ Ex CM ਵਿਜੇ ਰੁਪਾਨੀ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

👉ਹਲਕੇ ਦੇ ਕੁੱਲ ਵੋਟਰਾਂ, ਸੰਵੇਦਨਸ਼ੀਲ ਅਤੇ ਪੋਲਿੰਗ ਬੂਥਾਂ ਦੀ ਗਿਣਤੀ
ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ਵਿੱਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲਈ 66 ਥਾਵਾਂ ਉੱਤੇ ਕੁੱਲ 194 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 10 ਮਾਡਲ ਪੋਲਿੰਗ ਬੂਥ, ਇੱਕ ਔਰਤਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ, ਇੱਕ ਵਾਤਾਵਰਣ ਅਨੁਕੂਲ “ਹਰਾ” ਪੋਲਿੰਗ ਬੂਥ ਅਤੇ ਇੱਕ ਪੀ.ਡਬਲਯੂ.ਡੀ ਸਟਾਫ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ ਸ਼ਾਮਲ ਹੈ। ਇਸ ਤੋਂ ਇਲਾਵਾ 13 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨਿਆ ਗਿਆ ਹੈ, ਜਿੱਥੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਬਜ਼ੁਰਗ, ਦਿਵਿਆਂਗ ਅਤੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨਾਲ ਪੀੜਤ ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਵੋਟਿੰਗ ਕਰਵਾਈ ਗਈ ਹੈ, ਜਿਸ ਵਿੱਚ ਕੁੱਲ 239 ਵੋਟਰਾਂ ਨੇ ਹਿੱਸਾ ਲਿਆ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ 23 ਜੂਨ ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਜਿਸ ਲਈ ਖਾਲਸਾ ਕਾਲਜ ਫਾਰ ਵੂਮੈਨ, ਲਧਿਆਣਾ ਨੂੰ ਕਾਊਂਟਿੰਗ ਸੈਂਟਰ ਬਣਾਇਆ ਗਿਆ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਪੂਰੇ ਹਲਕੇ ਵਿੱਚ 54 ਥਾਵਾਂ ਉੱਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਸੁਰੱਖਿਆ ਬਲਾਂ ਵੱਲੋਂ ਹਰ ਗਤੀਵਿਧੀ ਉੱਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੁਲਿਸ ਮੁਕਾਬਲੇ ਤੋਂ ਬਾਅਦ ਨਾਮੀ ਬਦਮਾਸ ਕਾਬੂ, ਕ.ਤ+ਲ, ਬਲਾ+ਤ.ਕਾਰ ਤੇ ਨਸ਼ਾ ਤਸਕਰੀ ’ਚ ਰਿਹਾ ਸ਼ਾਮਲ

SAS Nagar News:ਮੁਹਾਲੀ ਪੁਲਿਸ ਨੇ ਬੀਤੀ ਦੇਰ ਰਾਤ ਇੱਕ ਮੁਕਾਬਲੇ ਤੋਂ ਬਾਅਦ ਕੁੱਝ ਦਿਨ ਪਹਿਲਾਂ ਕਤਲ ਕੇਸ ’ਚ ਫ਼ਰਾਰ ਇੱਕ ਮੁਲਜਮ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਦੌਰਾਨ ਚੱਲੀਆਂ ਗੋਲੀਆਂ ਦੇ ਵਿਚ ਮੁਲਜਮ ਸੰਦੀਪ ਕੁਮਾਰ ਲੱਤ ’ਚ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ, ਜਿਸਨੂੰ ਫ਼ੇਜ-6 ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਰਾਤ ਨੂੰ ਹੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਮੁਲਜਮ ਸੰਦੀਪ ਕਤਲ, ਬਲਾਤਕਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਮਾਮਲਿਆਂ ਵਿੱਚ ਸ਼ਾਮਲ ਸੀ।

ਇਹ ਵੀ ਪੜ੍ਹੋ  ਬਠਿੰਡਾ ’ਚ ਤੜਕਸਾਰ ਸ਼ੈਰ ਕਰਨ ਆਏ ਵਪਾਰੀ ’ਤੇ ਚੱਲੀਆਂ ਗੋ.ਲੀ+ਆਂ, ਹੋਇਆ ਗੰਭੀਰ ਜਖ਼ਮੀ

ਹੁਣ ਇਹ 26 ਮਈ ਨੂੰ ਫ਼ੇਜ-1 ਥਾਣੇ ਅਧੀਨ ਇਲਾਕੇ ’ਚ ਹੋਏ ਇੱਕ ਕਤਲ ਮਾਮਲੇ ਵਿਚ ਲੋੜੀਦਾ ਸੀ ਜਦਕਿ ਇਸਦੇ ਸਾਥੀ ਬਬਲੂ ਨੂੰ ਗ੍ਰਿਫਤਾਰ ਕਰ ਲਿਆ ਸੀ। ਹੁਣ ਸੰਦੀਪ ਨੂੰ ਕਾਬੂ ਕਰਨ ਲਈ ਟੀਮਾਂ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ। ਰਾਤ ਸਮੇਂ ਸੀਆਈਏ ਦੀ ਟੀਮ ਨੂੰ ਇਸਦੀ ਜਾਣਕਾਰੀ ਮਿਲੀ ਤਾਂ ਪਿੱਛਾ ਕੀਤਾ ਗਿਆ ਪ੍ਰੰਤੂ ਮੁਲਜਮ ਨੇ ਪੁਲਿਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਜਵਾਬੀ ਗੋਲੀਬਾਰੀ ਵਿਚ ਇੱਕ ਗੋਲੀ ਇਸਦੇ ਲੱਤ ’ਤੇ ਲੱਗੀ। ਜਿਸਤੋਂ ਬਾਅਦ ਇਸਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਇਹ ਵੀ ਦਸਿਆ ਕਿ ਮੁਲਜਮ ਸੰਦੀਪ ਦੇ ਵਿਰੁਧ ਅੱਠ ਐਫਆਈਆਰ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਅਗਵਾ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਮਲੇ ਦੇ ਮਾਮਲੇ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬੱਸ ਅੱਡਾ ਸੰਘਰਸ਼ ਕਮੇਟੀ ਵੱਲੋਂ ਲੁਧਿਆਣਾ ਪੁੱਜਣ ਦਾ ਪ੍ਰੋਗਰਾਮ ਪੁਲਿਸ ਨੇ ਕੀਤਾ ‘ਅਸਫ਼ਲ’

0

👉ਰਵਾਨਾ ਹੋਣ ਤੋਂ ਪਹਿਲਾਂ ਹੀ ਪਾਇਆ ਘੇਰਾ, ਹੁਣ ਬਠਿੰਡਾ ਬੰਦ ਦੀ ਤਿਆਰੀ
Bathinda News: ਬਠਿੰਡਾ ਸ਼ਹਿਰ ਦੇ ਬੱਸ ਅੱਡੇ ਨੂੰ ਮਲੋਟ ਰੋਡ ’ਤੇ ਲਿਜਾਣ ਵਿਰੁਧ ਸੰਘਰਸ਼ ਕਰ ਰਹੀ ਕਮੇਟੀ ਵੱਲੋਂ ਲੁਧਿਆਣਾ ਚੱਲੋਂ ਦੇ ਦਿੱਤੇ ਸੱਦੇ ਨੂੰ ਸੋਮਵਾਰ ਤੜਕਸਾਰ ਬਠਿੰਡਾ ਪੁਲਿਸ ਨੇ ਅਸਫ਼ਲ ਬਣਾ ਦਿੱਤਾ। ਸੰਘਰਸ਼ ਕਮੇਟੀ ਦੇ ਸੱਦੇ ਤਹਿਤ ਅੱਜ ਸਵੇਰੇ ਕਰੀਬ ਸਾਢੇ ਸੱਤ ਵਜੇਂ ਅੰਬੇਦਕਰ ਬੁੱਤ ਕੋਲ ਚੱਲ ਰਹੇ ਧਰਨੇ ਵਾਲੀ ਥਾਂ ਤੋਂ ਬੱਸਾਂ ਲੁਧਿਆਣਾ ਲਈ ਰਵਾਨਾ ਹੋਣੀਆਂ ਸਨ, ਜਿੱਥੇ ਲੋਕਾਂ ਵੱਲੋਂ ਬੱਸ ਅੱਡੇ ਨੂੰ ਬਾਹਰ ਲਿਜਾਣ ਦਾ ਵਿਰੋਧ ਕੀਤਾ ਜਾਣਾ ਸੀ। ਪ੍ਰੰਤੂ ਇਸ ਪ੍ਰੋਗਰਾਮ ਦੀ ਭਿਣਕ ਪਹਿਲਾਂ ਹੀ ਬਠਿੰਡਾ ਪੁਲਿਸ ਨੂੰ ਲੱਗੀ ਹੋਈ ਸੀ, ਜਿਸਦੇ ਚੱਲਦੇ ਐਸ.ਪੀ ਹਿਨਾ ਗੁਪਤਾ ਤੇ ਐਸ.ਪੀ ਜਸਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਨੇ ਧਰਨੇ ਵਾਲੀ ਥਾਂ ਘੇਰਾ ਪਾਇਆ ਹੋਇਆ ਸੀ।

ਇਹ ਵੀ ਪੜ੍ਹੋ  10 ਸਾਲ ਪਹਿਲਾਂ ਫ਼ਰਜੀ ਪੁਲਿਸ ਮੁਕਾਬਲੇ ’ਚ ਅਕਾਲੀ ਆਗੂ ਨੂੰ ਮਾਰਨ ਵਾਲੇ ਪੰਜਾਬ ਪੁਲਿਸ ਦੇ ਮੁਲਾਜਮ ਬੁਰੇ ਫ਼ਸੇ

ਉਧਰ, ਪੁਲਿਸ ਦੇ ਇਰਾਦਿਆਂ ਨੂੰ ਭਾਂਪਦਿਆਂ ਸੰਘਰਸ਼ ਕਮੇਟੀ ਨੇ ਵੀ ਮੌਕੇ ’ਤੇ ਪੈਂਤੜਾ ਬਦਲ ਲਿਆ ਤੇ ਬਠਿੰਡਾ ਦੇ ਫਾਈਰ ਬ੍ਰਿਗੇਡ ਚੌਕ ਕੋਲ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ। ਪ੍ਰੰਤੂ ਇਸਦੀ ਜਾਣਕਾਰੀ ਵੀ ਪੁਲਿਸ ਨੂੰ ਲੱਗ ਗਈ, ਜਿਸਤੋਂ ਬਾਅਦ ਪੁਲਿਸ ਨੇ ਉਥੇ ਜਾ ਘੇਰਾ ਪਾਇਆ। ਜਿਸਤੋਂ ਬਾਅਦ ਸੰਘਰਸ਼ ਕਮੇਟੀ ਦੇ ਸੱਦੇ ਹੇਠ ਇਕੱਠੇ ਹੋਏ ਵੱਡੀ ਗਿਣਤੀ ਵਿਚ ਲੋਕਾਂ ਨੇ ਇੱਥੇ ਹੀ ਧਰਨਾ ਸ਼ੁਰੂ ਕਰਦਿਆਂ ਨਾਅਰੇਬਾਜ਼ੀ ਕਰ ਦਿੱਤੀ। ਕਰੀਬ ਸਾਢੇ 10 ਵਜਂੇ ਤੱਕ ਪੁਲਿਸ ਅਧਿਕਾਰੀਆਂ ਤੇ ਸੰਘਰਸ਼ ਕਮੇਟੀ ਵਿਚਕਾਰ ਤਨਾ-ਤਨੀ ਚੱਲਦੀ ਰਹੀ, ਜਿਸਤੋਂ ਬਾਅਦ ਮੁੜ ਧਰਨਾਕਾਰੀ ਅੰਬੇਦਕਰ ਬੁੱਤ ਕੋਲ ਆ ਡਟੇ। ਇਸਦੀ ਪੁਸ਼ਟੀ ਕਰਦਿਆਂ ਸੰਘਰਸ਼ ਕਮੇਟੀ ਦੇ ਆਗੂ ਬਲਤੇਜ ਸਿੰਘ ਵਾਂਦਰ ਨੇ ਕਿਹਾ, ‘‘ ਇੱਕ ਪਾਸੇ ਪ੍ਰਸ਼ਾਸਨ ਗੱਲਬਾਤ ਅਤੇ ਲੋਕ ਰਾਏ ਦਾ ਸੱਦਾ ਦੇ ਰਿਹਾ ਤੇ ਦੂਜੇ ਪਾਸੇ ਸ਼ਾਂਤਮਈ ਤਰੀਕੇ ਨਾਲ ਕੀਤੇ ਜਾਣ ਵਾਲੇ ਸੰਘਰਸ਼ਾਂ ਨੂੰ ਵੀ ਪੁਲਿਸ ਦੀ ਤਾਕਤ ਨਾਲ ਦਬਾਇਆ ਜਾ ਰਿਹਾ। ’’

ਇਹ ਵੀ ਪੜ੍ਹੋ  ਬਠਿੰਡਾ ’ਚ ਤੜਕਸਾਰ ਸ਼ੈਰ ਕਰਨ ਆਏ ਵਪਾਰੀ ’ਤੇ ਚੱਲੀਆਂ ਗੋ.ਲੀ+ਆਂ, ਹੋਇਆ ਗੰਭੀਰ ਜਖ਼ਮੀ

ਉਨ੍ਹਾਂ ਕਿਹਾ ਕਿ ਬੇਸ਼ੱਕ ਪੁਲਿਸ ਨੇ ਵੱਧ ਗਿਣਤੀ ਵਿਚ ਹੋਣ ਕਾਰਨ ਸੰਘਰਸ਼ ਕਮੇਟੀ ਦੇ ਝੰਡੇ ਹੇਠ ਬਠਿੰਡਾ ਦੇ ਲੋਕਾਂ ਨੂੰ ਲੁਧਿਆਣਾ ਜਾਣ ਤੋਂ ਰੋਕ ਲਿਆ ਪ੍ਰੰਤੂ ਉਹ ਜਲਦੀ ਹੀ ਰਣਨੀਤੀ ਬਣਾ ਕੇ ਨਵਾਂ ਪ੍ਰੋਗਰਾਮ ਉਲੀਕਣਗੇ। ਉਧਰ, ਜਮਹੂਰੀ ਅਧਿਕਾਰ ਸਭਾ ਦੀ ਜਿਲ੍ਹਾ ਇਕਾਈ ਬਠਿੰਡਾ ਨੇ ਵੀ ਬਸ ਅੱਡਾ ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ ’ਚ ਲੁਧਿਆਣੇ ਜਾਣਾ ਚਾਹੁੰਦੇ ਵਰਕਰਾਂ ਨੂੰ ਪੁਲਿਸ ਵੱਲੋਂ ਜਬਰੀ ਰੋਕੇ ਜਾਣ ਦੀ ਸਖਤ ਨਿਖੇਧੀ ਕੀਤੀ ਹੈ। ਜਿਲ੍ਹਾ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ ਨੇ ਪੁਲਿਸ ਦੀ ਇਸ ਧੱਕੇਸ਼ਾਹੀ ਨੂੰ ਸੰਘਰਸ਼ ਕਰਨ ਦੇ ਹੱਕ ਤੇ ਵੱਡਾ ਹਮਲਾ ਕਰਾਰ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਯੁੱਧ ਨਸ਼ਿਆ ਵਿਰੁਧ’; ਬਠਿੰਡਾ ’ਚ ਦੋ ਮਹਿਲਾਂ ਨਸ਼ਾ ਤਸਕਰਾਂ ਦੇ ਮਕਾਨਾਂ ’ਤੇ ਚੱਲਿਆ ‘ਬੁਲਡੋਜ਼ਰ’

0

Bathinda News: ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਤਹਿਤ ਸੋਮਵਾਰ ਨੂੰ ਬਠਿੰਡਾ ਦੇ ਥਾਣਾ ਸਿਵਲ ਲਾਈਨ ਇਲਾਕੇ ਅਧੀਨ ਆਉਂਦੇ ਧੋਬੀਆਣਾ ਬਸਤੀ ਵਿਚ ਨਸ਼ਾ ਤਸਕਰੀ ਦੇ ਮਾਮਲੇ ਵਿਚ ਸ਼ਾਮਲ ਦੋ ਔਰਤਾਂ ਦੇ ਮਕਾਨਾਂ ਉਪਰ ਬੁਲਡੋਜ਼ਰ ਚਲਾਏ ਗਏ। ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਇੰਨ੍ਹਾਂ ਵੱਲੋਂ ਇਹ ਮਕਾਨ ਨਜਾਇਜ਼ ਤੌਰ ’ਤੇ ਬਣਾਏ ਹੋਏ ਸਨ, ਜਿੰਨ੍ਹਾਂ ਨੂੰ ਢਾਹੁਣ ਦੇ ਲਈ ਕਈ ਵਾਰ ਨੋਟਿਸ ਵੀ ਕੱਢੇ ਗਏ ਸਨ। ਪੁਲਿਸ ਵਿਭਾਗ ਦੇ ਬੁਲਾਰੇ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਦਸਿਆ ਗਿਆ ਕਿ ਜੋਤੀ ਪਤਨੀ ਗੁਰਪ੍ਰੀਤ ਸਿੰਘ ਉਰਫ ਬਾਂਗੀ ਅਤੇ ਰਾਜੂ ਕੌਰ ਪਤਨੀ ਜਸਵੰਤ ਸਿੰਘ ਉਰਫ ਰਿੰਕਪਾਲ ਸਿੰਘ ਵਾਸੀਆਨ ਗਲੀ ਨੰਬਰ 01 ਨੇੜੇ ਠੇਕਾ ਧੋਬੀਆਣਾ ਬਸਤੀ ਬਠਿੰਡਾ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਇਹ ਘਰ ਬਣਾਏ ਗਏ ਸਨ।

ਇਹ ਵੀ ਪੜ੍ਹੋ  ਬਠਿੰਡਾ ’ਚ ਤੜਕਸਾਰ ਸ਼ੈਰ ਕਰਨ ਆਏ ਵਪਾਰੀ ’ਤੇ ਚੱਲੀਆਂ ਗੋ.ਲੀ+ਆਂ, ਹੋਇਆ ਗੰਭੀਰ ਜਖ਼ਮੀ

ਇਸ ਸਬੰਧੀ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ ਕਮ ਮੈਜਿਸਟਰੇਟ ਵੱਲੋਂ 75 ਵਰਗ ਗਜ ਅਤੇ 100 ਗਜ ਬਣੇ ਮਕਾਨਾਂ ਨੂੰ ਢਾਹੁਣ ਲਈ ਆਦੇਸ਼ ਜਾਰੀ ਕੀਤੇ ਗਏ ਸਨ, ਜਿਸਦੇ ਤਹਿਤ ਇਹ ਕਾਰਵਾਈ ਕੀਤੀ ਗਈ। ਇਸ ਮੌਕੇ ਸਿਵਲ ਪ੍ਰਸ਼ਾਸ਼ਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਮਾਰਤਾਂ ਜੋਤੀ ਪਤਨੀ ਗੁਰਪ੍ਰੀਤ ਸਿੰਘ ਉਰਫ ਬਾਂਗੀ ਅਤੇ ਰਾਜੂ ਕੌਰ ਪਤਨੀ ਜਸਵੰਤ ਸਿੰਘ ਉਰਫ ਰਿੰਕਪਾਲ ਸਿੰਘ ਵੱਲੋਂ ਨਜਾਇਜ਼ ਤੌਰ ’ਤੇ ਉਸਾਰੀਆਂ ਗਈਆਂ ਸਨ। ਇਹਨਾਂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ। ਇਹ ਵੀ ਦਸਿਆ ਗਿਆ ਕਿ ਰਾਜੂ ਕੌਰ ਅਤੇ ਜੌਤੀ ਵਿਰੁਧ ਨਸ਼ਾ ਤਸਕਰੀ ਦਾ ਇੱਕ-ਇੱਕ ਅਤੇ ਜੌਤੀ ਦੇ ਪਤੀ ਗੁਰਪ੍ਰੀਤ ਵਿਰੁਧ ਤਿੰਨ ਨਸ਼ਾ ਤਸਕਰੀ ਦੇ ਪਰਚੇ ਦਰਜ਼ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ