Home Blog Page 661

ਬਠਿੰਡਾ ’ਚ ਤੜਕਸਾਰ ਸ਼ੈਰ ਕਰਨ ਆਏ ਵਪਾਰੀ ’ਤੇ ਚੱਲੀਆਂ ਗੋ.ਲੀ+ਆਂ, ਹੋਇਆ ਗੰਭੀਰ ਜਖ਼ਮੀ

0

👉ਥਰਮਲ ਕਲੌਨੀ ਦੇ ਸਾਹਮਣੇ ਵਾਪਰੀ ਘਟਨਾ, ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
Bathinda News: ਬਠਿੰਡਾ ਸ਼ਹਿਰ ’ਚ ਸੋਮਵਾਰ ਨੂੰ ਮੁੜ ਤੜਕਸਾਰ ਗੋਲੀਆਂ ਚੱਲੀਆਂ ਹਨ। ਸਥਾਨਕ ਥਰਮਲ ਕਲੌਨੀ ਦੇ ਗੇਟ ਨੰਬਰ 2 ਉਪਰ ਸ਼ੈਰ ਦੌਰਾਨ ਚਾਹ ਪੀਣ ਆਏ ਇੱਕ ਵਿਅਕਤੀ ਉਪਰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਜਿਸਦਾ ਹਸਪਤਾਲ ਵਿਚ ਇਲਾਜ਼ ਚੱਲ ਰਿਹਾ।

ਇਹ ਵੀ ਪੜ੍ਹੋ  ਅਹਿਮਦਾਬਾਦ ਜਹਾਜ਼ ਹਾਦਸਾ; ਗੁਜਰਾਤ ਦੇ Ex CM ਵਿਜੇ ਰੁਪਾਨੀ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

ਜਖ਼ਮੀ ਦੀ ਪਹਿਚਾਣ ਲਲਿਤ ਛਾਬੜਾ (35) ਵਜੋਂ ਹੋਈ ਦੱਸੀ ਜਾਂਦੀ ਹੈ, ਜੋਕਿ ਸੰਤ ਨਗਰ ਦਾ ਰਹਿਣਾ ਵਾਲਾ ਹੈ ਅਤੇ ਸ਼ਹਿਰ ਵਿਚ ਸੈਨੇਟਰੀ ਦੀ ਦੁਕਾਨ ਚਲਾਉਂਦਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ’ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਗੋਲੀਬਾਰੀ ਵਿਚ ਜਖ਼ਮੀ ਹੋਇਆ ਵਿਅਕਤੀ ਆਪਣੇ ਦੋ-ਤਿੰਨ ਦੋਸਤਾਂ ਦੇ ਨਾਲ ਰੋਜ਼ਾਨਾ ਸ਼ੈਰ ਕਰਨ ਆਉਂਦਾ ਸੀ ਅਤੇ ਜਾਂਦੇ ਸਮੇਂ ਉਹ ਥਰਮਲ ਕਲੌਨੀ ਦੇ ਗੇਟ ਨੰਬਰ 2 ਨਜਦੀਕ ਸਥਿਤ ਇੱਕ ਚਾਹ ਦੇ ਖੋਖੇ ਤੋਂ ਚਾਹ ਪੀ ਕੇ ਜਾਂਦੇ ਸਨ। ਪ੍ਰੰਤੂ ਅੱਜ ਉਹ ਇਕੱਲਾ ਹੀ ਆਇਆ ਸੀ ਅਤੇ ਰੋਜ਼ ਦੀ ਤਰ੍ਹਾਂ ਉਸਨੇ ਇੱਥੋਂ ਚਾਹ ਪੀਤੀ।

ਇਹ ਵੀ ਪੜ੍ਹੋ  10 ਸਾਲ ਪਹਿਲਾਂ ਫ਼ਰਜੀ ਪੁਲਿਸ ਮੁਕਾਬਲੇ ’ਚ ਅਕਾਲੀ ਆਗੂ ਨੂੰ ਮਾਰਨ ਵਾਲੇ ਪੰਜਾਬ ਪੁਲਿਸ ਦੇ ਮੁਲਾਜਮ ਬੁਰੇ ਫ਼ਸੇ

ਇਸ ਦੌਰਾਨ ਹੀ ਇੱਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਏ, ਜਿੰਨ੍ਹਾਂ ਨੇ ਵੀ ਇਸੇ ਖੋਖੇ ਤੋਂ ਚਾਹ ਪੀਤੀ। ਜਦ ਲਲਿਤ ਚਾਹ ਪੀਣ ਤੋਂ ਬਾਅਦ ਤੁਰਨ ਲੱਗਿਆ ਤਾਂ ਇੱਕ ਨੌਜਵਾਨ ਨੇ ਅਚਾਨਕ ਉਸ ਉਪਰ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਤੋਂ ਬਚਣ ਲਈ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਗੋਲੀ ਉਸਦੀ ਢੂਹੀ ਅਤੇ ਇੱਕ ਲੱਤ ਵਿਚ ਲੱਗੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਾਰ ਮੋਟਰਸਾਈਕਲ ਉਪਰ ਜੋਗਾਨੰਦ ਰੋਡ ਵੱਲ ਸਵਾਰ ਹੋ ਗਏ। ਇਸ ਘਟਨਾ ਤੋਂ ਬਾਅਦ ਸ਼ਹਿਰ ਵਿਚ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

10 ਸਾਲ ਪਹਿਲਾਂ ਫ਼ਰਜੀ ਪੁਲਿਸ ਮੁਕਾਬਲੇ ’ਚ ਅਕਾਲੀ ਆਗੂ ਨੂੰ ਮਾਰਨ ਵਾਲੇ ਪੰਜਾਬ ਪੁਲਿਸ ਦੇ ਮੁਲਾਜਮ ਬੁਰੇ ਫ਼ਸੇ

👉ਸੁਪਰੀਮ ਕੋਰਟ ਨੇ ਪੁਲਿਸ ਮੁਲਾਜਮਾਂ ਦੀ ਅਰਜ਼ੀ ਕੀਤੀ ਰੱਦ, ਚੱਲੇਗਾ ਮੁਕੱਦਮਾ
New Delhi News: 10 ਸਾਲ ਪਹਿਲਾਂ 16 ਜੂਨ 2015 ਨੂੰ ਅੰਮ੍ਰਿਤਸਰ ਵਿਚ ਇੱਕ ਝੂਠੇ ਪੁਲਿਸ ਮੁਕਾਬਲੇ ਵਿਚ ਫ਼ਸੇ ਪੰਜਾਬ ਪੁਲਿਸ ਦੇ 9 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੁਪਰੀਮ ਕੋਰਟ ਵਿਚੋਂ ਵੱਡਾ ਝਟਕਾ ਲੱਗਿਆ ਦਿੱਤਾ ਹੈ। ਤਿੰਨ ਕਾਰਾਂ ’ਤੇ ਸਵਾਰ ਇੰਨ੍ਹਾਂ ਪੁਲਿਸ ਵਾਲਿਆਂ ਨੇ ‘ਦਰਿੰਦਗੀ’ ਦੀਆਂ ਹੱਦਾਂ ਪਾਰ ਕਰਦਿਆਂ ਇੱਕ ਬੇਕਸੂਰ ਰਾਹਗੀਰ ਨੂੰ ਨਾਂ ਸਿਰਫ਼ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਬਲਕਿ ਆਪਣੀ ਗਲਤੀ ’ਤੇ ਪਰਦਾ ਪਾਉਣ ਲਈ ਉਸਨੂੰ ਹੀ ਮੁਲਜਮ ਬਣਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੁਲਿਸ ਦੀ ਇਹ ਚਤੁਰਾਈ ਉਸਦੇ ਕੰਮ ਨਹੀਂ ਆਈ ਤੇ ਹੁਣ ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ ਵੀ ਆਪਣੇ ਵਿਰੁਧ ਦਰਜ਼ ਪਰਚੇ ਨੂੰ ਰੱਦ ਕਰਵਾਉਣ ਪੁੱਜੇ ਇੰਨ੍ਹਾਂ ਪੁਲਿਸ ਮੁਲਾਜਮਾ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਗੱਲ ਇੱਥੈ ਹੀ ਖ਼ਤਮ ਨਹੀਂ ਹੋਈ, ਬਲਕਿ ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਇਸ ਮਾਮਲੇ ਵਿਚ ਸਖ਼ਤ ਟਿੱਪਣੀਆਂ ਕਰਦਿਆਂ ਕਿਹਾ , ‘‘ਸਾਦੇ ਕੱਪੜਿਆਂ ’ਚ ਕਿਸੇ ਵਾਹਨ ਨੂੰ ਘੇਰਨ ਅਤੇ ਉਸ ’ਚ ਸਵਾਰ ਲੋਕਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ਦੇ ਵਿਹਾਰ ਨੂੰ ਲੋਕ ਪ੍ਰਬੰਧ ਤਹਿਤ ਫ਼ਰਜ਼ਾਂ ਦੀ ਪਾਲਣਾ ਨਹੀਂ ਮੰਨਿਆ ਜਾ ਸਕਦਾ ਹੈ।’’

ਇਹ ਵੀ ਪੜ੍ਹੋ  ਅਹਿਮਦਾਬਾਦ ਜਹਾਜ਼ ਹਾਦਸਾ; ਗੁਜਰਾਤ ਦੇ Ex CM ਵਿਜੇ ਰੁਪਾਨੀ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

ਇਸਤੋਂ ਇਲਾਵਾ ਸਬੂਤ ਨਸ਼ਟ ਕਰਨ ਵਾਲੇ ਤਤਕਾਲੀ ਡੀਸੀਪੀ ਪਰਮਪਾਲ ਸਿੰਘ ਵਿਰੁਧ ਲੱਗੇ ਦੋਸ਼ਾਂ ਨੂੰ ਵੀ ਬਹਾਲ ਕਰ ਦਿੱਤਾ। ਪੀੜਤ ਪ੍ਰਵਾਰ ਵੱਲੋਂ ਕਾਫ਼ੀ ਮੁਸ਼ੱਕਤ ਤੋਂ ਬਾਅਦ ਦਰਜ਼ ਐਫ਼.ਆਈ.ਆਰ ਨੂੰ ਰੱਦ ਕਰਵਾਉਣ ਲਈ ਪਹਿਲਾਂ ਇਹ ਮੁਲਜਮ ਪੰਜਾਬ ਤੇ ਹਰਿਆਣਾ ਹਾਈ ਕੋਰਟ ਗਏ ਸਨ, ਜਿੱਥੈ ਅਦਾਲਤ ਵੱਲੋਂ 20 ਮਈ 2019 ਨੂੰ ਸੁਣਾਏ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ, ਜਿਸ ਉਪਰ ਹੁਣ ਇਹ ਫੈਸਲਾ ਆਇਆ ਹੈ। ਕਹਾਣੀ ਕੁੱਝ ਇਸ ਤਰ੍ਹਾਂ ਦੀ ਹੈ ਕਿ ਅੰਮ੍ਰਿਤਸਰ ਦਾ ਇੱਕ ਅਕਾਲੀ ਨੇਤਾ ਮੁਖਵਿੰਦਰ ਸਿੰਘ ਮੁੱਖਾ ਆਪਣੀ ਆਈ-20 ਕਾਰ ’ਤੇ ਸਵਾਰ ਹੋ ਕੇ ਰਾਮਬਾਗ ਤੋਂ ਵੇਰਕਾ ਵੱਲ ਜਾ ਰਿਹਾ ਸੀ। ਇਸ ਦੌਰਾਨ ਗੈਂਗਸਟਰਾਂ ਦੀ ਸੂਹ ਮਿਲਣ ਉਪਰ ਸਿਵਲ ਵਰਦੀ ’ਚ ਤਿੰਨ ਕਾਰਾਂ ’ਤੇ ਸਵਾਰ ਪੁਲਿਸ ਵਾਲਿਆਂ ਵੱਲੋਂ ਵੀ ਇੱਥੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਕਾਰ ਨੂੰ ਗੈਂਗਸਟਰਾਂ ਦੀ ਕਾਰ ਸਮਝਦਿਆਂ ਪੁਲਿਸ ਮੁਲਾਜਮਾਂ ਨੇ ‘ਫ਼ੀਤੀਆਂ’ ਲਗਾਉਣ ਲਈ ਬਿਨ੍ਹਾਂ ਉਸਦੀ ਜਾਂਚ ਕੀਤੇ ਗੋਲੀਆਂ ਦਾ ਮੀਂਹ ਵਰ੍ਹਾ ਦਿੱਤਾ, ਜਿਸਦੇ ਨਾਲ ਕਾਰ ਸਵਾਰ ਮੁਖਵਿੰਦਰ ਸਿੰੰਘ ਮੁੱਖਾ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ  ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਜਦ ਪੁਲਿਸ ਵਾਲਿਆਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਕਿ ਉਨ੍ਹਾਂ ਵੱਲੋਂ ਇੱਕ ‘ਨਿਹੱਕਾ’ ਵਿਅਕਤੀ ਮਾਰਿਆਂ ਗਿਆ ਤਾਂ ਉਨ੍ਹਾਂ ਗਲਤੀ ਨੂੰ ਮੰਨਣ ਦੀ ਬਜ਼ਾਏ ਮਰਹੂਮ ਨੂੰ ਹੀ ਮੁਲਜਮ ਬਣਾਉਣ ਲਈ ਸਬੂਤਾਂ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਤੇ ਨਾਲ ਹੀ ਉਸਦੀ ਕਾਰ ਦੀ ਨੰਬਰ ਪਲੇਟ ਬਦਲ ਦਿੱਤੀ ਤਾਂ ਕਿ ਇਹ ਲੱਗੇ ਕਿ ਇਸ ਕਾਰ ਵਿਚ ਗੈਂਗਸਟਰ ਸਵਾਰ ਸਨ। ਪ੍ਰਵਾਰ ਦੇ ਦੋਸ਼ਾਂ ਮੁਤਾਬਕ ਇਹ ਸਾਰੀ ਖੇਡ ਤਤਕਾਲੀ ਡੀਸੀਪੀ ਪਰਮਪਾਲ ਸਿੰਘ ਦੀ ਮੌਜੂਦਗੀ ਵਿਚ ਖੇਡੀ ਗਈ। ਕਾਫ਼ੀ ਸੰਘਰਸ਼ ਤੋਂ ਬਾਅਦ ਇਸ ਮਾਮਲੇ ਵਿਚ ਪੀੜ੍ਹਤ ਪ੍ਰਵਾਰ ਵੱਲੋਂ ਬਿਨ੍ਹਾਂ ਕਸੂਰੋਂ ਆਪਣੇ ਘਰ ਦੇ ‘ਜੀਅ’ ਨੂੰ ਮਾਰਨ ਵਾਲੇ ਪੁਲਿਸ ਮੁਲਾਜਮਾਂ ਵਿਰੁਧ ਪਰਚਾ ਦਰਜ਼ ਕਰਵਾਇਆ ਪਰ ਇਹ ਮੁਲਾਜਮ ਅਦਾਲਤਾਂ ਦਾ ਸਹਾਰਾ ਲੈਣ ਲੱਗ ਪਏ। ਪ੍ਰੰਤੂ ਅਦਾਲਤ ਨੇ ਵੀ ਇਨਸਾਫ਼ ਦਾ ਤਰਾਜੂ ਤੋਲਦਿਆਂ ਇੰਨ੍ਹਾਂ ਨੂੰ ਬੇਰੰਗ ਮੋੜ ਦਿੱਤਾ। ਇਸ ਕੇਸ ਨੂੰ ਦੇਖ ਰਹੇ ਵਕੀਲ ਸਰਬਜੀਤ ਸਿੰਘ ਵੇਰਕਾ ਨੇ ਮੀਡੀਆ ਨੂੰ ਦਸਿਆ ਕਿ ਅਦਾਲਤ ਨੇ ਕਥਿਤ ਫਰਜ਼ੀ ਮੁਕਾਬਲੇ ਦੇ ਮਾਮਲੇ ’ਚ ਪੰਜਾਬ ਦੇ 9 ਪੁਲਿਸ ਮੁਲਾਜ਼ਮਾਂ ਵਿਰੁੱਧ ਹੱਤਿਆ ਦੇ ਦੋਸ਼ਾਂ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਇਸਦੇ ਨਾਲ ਹੀ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਡੀ.ਸੀ.ਪੀ. ਤੇ ਹੋਰ ਪੁਲਿਸ ਮੁਲਾਜ਼ਮਾਂ ’ਤੇ ਉਨ੍ਹਾਂ ਦੇ ਕਥਿਤ ਕੰਮਾਂ ਲਈ ਮੁਕੱਦਮਾ ਚਲਾਉਣ ਲਈ ਪਹਿਲਾਂ ਪ੍ਰਵਾਨਗੀ ਦੀ ਲੋੜ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅਹਿਮਦਾਬਾਦ ਜਹਾਜ਼ ਹਾਦਸਾ; ਗੁਜਰਾਤ ਦੇ Ex CM ਵਿਜੇ ਰੁਪਾਨੀ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

Ahmedabad Plan Crash News: 12 ਜੂਨ ਦੀ ਦੁਪਿਹਰ ਨੂੰ ਗੁਜਰਾਤ ਦੇ ਅਹਿਮਦਾਬਾਦ ’ਚ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਿਚ ਹੋਰਨਾਂ ਮੁਸਾਫ਼ਰਾਂ ਨਾਲ ਮਾਰੇ ਗਏ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਅੱਜ ਸੋਮਵਾਰ ਨੂੰ ਸ਼ਾਮ 5 ਵਜੇਂ ਰਾਜਕੋਟ ਵਿਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਬੀਤੇ ਕੱਲ ਡੀਐਨਏ ਟੈਸਟ ਰਾਹੀਂ ਸ਼੍ਰੀ ਰੁਪਾਨੀ ਦੀ ਲਾਸ਼ ਦੀ ਪਹਿਚਾਣ ਕੀਤੀ ਗਈ ਸੀ ਤੇ ਅੱਜ ਸਵੇਰੇ 11:30 ਵਜੇ ਅੰਤਿਮ ਸੰਸਕਾਰ ਲਈ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਤੋਂ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗਾ।

ਇਹ ਵੀ ਪੜ੍ਹੋ ਨਦੀਂ ਦਾ ਪੁਲ ਢਹਿਣ ਕਾਰਨ 2 ਸੈਲਾਨੀਆਂ ਦੀ ਹੋਈ ਮੌਤ

ਜਿਸਤੋਂ ਬਾਅਦ ਇੱਕ ਚਾਰਟਰਡ ਜਹਾਜ਼ ਰਾਹੀਂ ਮ੍ਰਿਤਕ ਦੇਹ ਨੂੰ ਰਾਜਕੋਟ ਵਿਖੇ ਲਿਜਾਇਆ ਜਾਵੇਗਾ, ਜਿੱਥੇ ਅੰਤਿਮ ਦਰਸ਼ਨਾਂ ਲਈ ਸ਼੍ਰੀ ਦਯਾਸ਼ੰਕਰ ਪ੍ਰਗਤੇਸ਼ਵਰ ਮਹਾਦੇਵ ਮੰਦਰ ਵਿੱਚ ਰੱਖਿਆ ਜਾਵੇਗਾ। ਅੰਤਿਮ ਸੰਸਕਾਰ ਮੌਕੇ ਦੇਸ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਹਿਤ ਹੋਰ ਵੱਡੀਆਂ ਹਸਤੀਆਂ ਸ਼ਾਮਲ ਹੋਣਗੀਆਂ। ਜਿਕਰਯੋਗ ਹੈ ਕਿ ਜਹਾਜ਼ ਹਾਦਸੇ ਵਿਚ ਪਾਇਲਟ, ਕਰੂ ਸਟਾਫ਼ ਅਤੇ 241 ਯਾਤਰੂਆਂ ਦੀ ਮੌਤ ਹੋ ਗਈ ਸੀ ਜਦਕਿ ਇੱਕ ਯਾਤਰੀ ਚਮਤਕਾਰੀ ਤਰੀਕੇ ਨਾਲ ਜਿੰਦਾ ਬਚ ਗਿਆ ਸੀ ।

ਇਹ ਵੀ ਪੜ੍ਹੋ ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਇਸਤੋਂ ਇਲਾਵਾ ਇਹ ਜਹਾਜ਼, ਜਿਸ ਮੈਡੀਕਲ ਹੋਸਟਲ ਦੀ ਛੱਤ ’ਤੇ ਡਿੱਗਿਆ ਸੀ, ਉਥੇ ਵੀ ਕੁੱਝ ਲੋਕਾਂ ਦੀ ਮੌਤ ਹੋ ਗਈ ਸੀ ਤੇ ਹੁਣ ਤੱਕ 250 ਲਾਸ਼ਾਂ ਦੇ ਡੀਐਨਏ ਨਮੂਨੇ ਲਏ ਗਏ ਹਨ, ਜਿੰਨ੍ਹਾਂ ਵਿਚੋਂ 86 ਦੀ ਪਹਿਚਾਣ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ 33 ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

0

👉ਸਿੱਖਿਆ ਮੰਤਰੀ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ
Education News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਲੋਹਾ ਮੰਨਵਾਇਆ ਹੈ ਅਤੇ 474 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਕੁਆਲੀਫਾਈ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ।ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਵਿਦਿਆਰਥੀਆਂ ਨੂੰ ਮੈਡੀਕਲ ਖੇਤਰ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ  ਨਸ਼ਾ ਵਿਰੋਧੀ ਜੰਗ: ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. (ਮੇਨਜ਼) ਵਿੱਚ ਕੁਆਲੀਫਾਈ ਕੀਤਾ ਅਤੇ 44 ਵਿਦਿਆਰਥੀਆਂ ਨੇ ਜੇ.ਈ.ਈ. (ਐਡਵਾਂਸਡ) ਦੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਸਾਡੀ ਸਰਕਾਰ ਦੇ ਮਿਆਰੀ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਨ ਦੀ ਅਹਿਮ ਉਦਾਹਰਣ ਹੈ। ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ।

ਇਹ ਵੀ ਪੜ੍ਹੋ  ਨਦੀਂ ਦਾ ਪੁਲ ਢਹਿਣ ਕਾਰਨ 2 ਸੈਲਾਨੀਆਂ ਦੀ ਹੋਈ ਮੌਤ

ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਤਮਤਾ ਪ੍ਰਾਪਤ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਦ੍ਰਿੜ੍ਹ ਵਚਨਬੱਧ ਹੈ ਤਾਂ ਜੋ ਸੂਬੇ ਦੇ ਵਿਦਿਆਰਥੀ ਹੋਰ ਉੱਚੇ ਮੁਕਾਮ ਹਾਸਲ ਕਰ ਸਕਣ। ਉਹਨਾਂ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹੇ ਈਕੋਸਿਸਟਮ ਲਈ ਅਣਥੱਕ ਮਿਹਨਤ ਕਰਦੀ ਰਹੇਗੀ, ਜੋ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪਛਾਣ ਕਰੇ ਅਤੇ ਉਹਨਾਂ ਦਾ ਸਮਰਥਣ ਕੀਤਾ ਜਾਵੇ ਅਤੇ ਉਹਨਾਂ ਨੂੰ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਅਤੇ ਸਰੋਤਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾਵੇ ਜੋ ਉਨ੍ਹਾਂ ਨੂੰ ਹੋਰ ਅੱਗੇ ਵਧਣ ਅਤੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਦੀਂ ਦਾ ਪੁਲ ਢਹਿਣ ਕਾਰਨ 2 ਸੈਲਾਨੀਆਂ ਦੀ ਹੋਈ ਮੌਤ

Maharashtra News:ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿਚ ਐਤਵਾਰ ਦੁਪਿਹਰ ਵਾਪਰੀ ਇੱਕ ਦਰਦਨਾਕ ਘਟਨਾ ਵਿਚ ਨਦੀਂ ਦਾ ਪੁਲ ਢਹਿਣ ਕਾਰਨ ਦੋ ਸੈਲਾਨੀਆਂ ਦੀ ਮੌਤ ਹੋ ਗਈ। ਇਹ ਘਟਨਾ ਮਾਵਲ ਤਹਿਸੀਲ ਦੇ ਕੁੰਡਮਾਲਾ ਪਿੰਡ ਨੇੜੇ ਵਾਪਰੀ। ਇਸ ਮੌਕੇ ਪੁਲ ਉਪਰ ਤਿੰਨ ਦਰਜ਼ਨ ਦੇ ਕਰੀਬ ਸੈਲਾਨੀ ਮੌਜੂਦ ਦੱਸੇ ਜਾ ਰਹੇ ਹਨ, ਜਿੰਨ੍ਹਾਂ ਵਿਚੋਂ ਪੌਣੀ ਦਰਜ਼ਨ ਦੇ ਕਰੀਬ ਲੋਕਾਂ ਨੂੰ ਬਚਾਅ ਲਿਆ ਗਿਆ ਸੀ ਜਦਕਿ ਬਾਕੀਆਂ ਨੂੰ ਲੱਭਣ ਲਈ ਐਨਡੀਆਰਐਫ ਦੀਆਂ ਟੀਮਾਂ ਤੇ ਸਥਾਨਕ ਪ੍ਰਸ਼ਾਸਨ ਵੱਲੋਂ ਕੋਸ਼ਿਸਾਂ ਜਾਰੀ ਹਨ।

ਇਹ ਵੀ ਪੜ੍ਹੋ  ਇੱਕ ਹੋਰ ਜਹਾਜ਼ ਹਾਦਸਾਗ੍ਰਸਤ;7 ਯਾਤਰੀਆਂ ਦੀ ਹੋਈ ਮੌ+ਤ

ਸੀਐਮ ਦੇਵੇਂਦਰ ਫੜਨਵੀਸ ਨੇ 2 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਹੁਤ ਸਾਰੇ ਲੋਕ ਨਦੀ ਦੇ ਤੇਜ਼ ਵਹਾਅ ਨੂੰ ਦੇਖਣ ਲਈ ਇੰਦਰਾਣੀ ਪੁਲ ਉਪਰ ਖੜ੍ਹੇ ਸਨ। ਜਦਕਿ ਇਹ ਪੁਲ ਪਹਿਲਾਂ ਹੀ ਬਹੁਤ ਹੀ ਖਰਾਬ ਅਤੇ ਖਸਤਾ ਹਾਲਤ ਵਿੱਚ ਸੀ। ਪਤਾ ਚੱਲਿਆ ਹੈ ਕਿ ਵੀਕਐਂਡ ’ਤੇ ਹਜ਼ਾਰਾਂ ਲੋਕ ਇੱਥੇ ਪਹੁੰਚਦੇ ਹਨ। ਫ਼ਿਲਹਾਲ ਘਟਨਾ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ’ਚ ਸ਼ਾਰਟ ਸਰਕਟ ਕਾਰਨ ਫੈਕਟਰੀ ਵਿਚ ਲੱਗੀ ਭਿਆਨਕ ਅੱਗ

0

Ludhiana News: ਸਥਾਨਕ ਸ਼ਹਿਰ ਦੇ ਆਰ.ਕੇ. ਰੋਡ ’ਤੇ ਸਥਿਤ ਇੱਕ ਫੈਕਟਰੀ ਵਿੱਚ ਐਤਵਾਰ ਨੂੰ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਇਸ ਅੱਗ ਦੀ ਘਟਨਾ ਵਿਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਪ੍ਰੰਤੂ ਫੈਕਟਰੀ ਦਾ ਕਾਫ਼ੀ ਆਰਥਿਕ ਨੁਕਸਾਨ ਹੋਣ ਦੀ ਸੂਚਨਾ ਹੈ।

ਇਹ ਵੀ ਪੜ੍ਹੋ  Kamal bhabhi ਕ.ਤ+ਲ ਕਾਡ; ਵਾਰਦਾਤ ਤੋਂ ਬਾਅਦ ਵਿਦੇਸ਼ ਭੱਜਿਆ ਅੰਮ੍ਰਿਤਪਾਲ ਸਿੰਘ ਮਹਿਰੋਂ:ਐਸਐਸਪੀ

ਘਟਨਾ ਦਾ ਪਤਾ ਚੱਲਦੇ ਹੀ ਫ਼ਾਈਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ ਅਤੇ ਅੱਗ ਉਪਰ ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ। ਸੀਐਲ ਪੈਟਰਨ ਮੇਕਰਜ਼ ਦੇ ਨਾਮ ਉਪਰ ਚੱਲ ਰਹੀ ਇਸ ਫੈਕਟਰੀ ਦਾ ਬਹੁਤ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਸ਼ਾ ਵਿਰੋਧੀ ਜੰਗ: ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ

0

Ludhiana News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਚਲਾਇਆ ਗਿਆ।

ਇਹ ਵੀ ਪੜ੍ਹੋ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ Bathinda Police ਦੇ ਦਰਜਨਾਂ ਅਧਿਕਾਰੀ ਤੇ ਕਰਮਚਾਰੀ SSP ਵੱਲੋਂ ਸਨਮਾਨਿਤ

ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਨਾਰਕੋ ਨੈੱਟਵਰਕਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਦਾ ਹਿੱਸਾ ਸਨ, ਜਿਸ ਵਿੱਚ ਅਪਰਾਧੀਆਂ ਨੂੰ ਕਾਬੂ ਕਰਨ ਦੇ ਨਾਲ ਨਾਲ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਵੀ ਢਹਿਢੇਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਜਾਇਦਾਦਾਂ ਨੂੰ ਢਾਹਢੇਰੀ ਕਰਨ ਨਾਲ, 1 ਮਾਰਚ, 2025 ਤੋਂ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਕਮਾਈ ਨਾਲ ਬਣਾਈਆਂ ਗਈਆਂ 126 ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ:-ਢੀਡਸਾ

ਪਹਿਲੇ ਆਪਰੇਸ਼ਨ ਦੌਰਾਨ, ਲੁਧਿਆਣਾ ਦੇ ਅਮਰਪੁਰਾ, ਗਲੀ ਨੰਬਰ 2 ਵਿਖੇ ਸਥਿਤ ਬਦਨਾਮ ਨਸ਼ਾ ਤਸਕਰ ਗੁਰਪਾਲ ਦੇ ਘਰ ‘ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਇਹ ਆਪਰੇਸ਼ਨ ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਇਨਵੈਸਟੀਗੇਸ਼ਨ ਹਰਪਾਲ ਸਿੰਘ, ਐਡੀਸ਼ਨਲ ਡੀਸੀਪੀ ਜ਼ੋਨ-1 ਸਮੀਰ ਵਰਮਾ ਅਤੇ ਸਹਾਇਕ ਟਾਊਨ ਪਲਾਨਰ (ਏਟੀਪੀ) ਜ਼ੋਨ-ਬੀ ਕੁਲਜੀਤ ਸਿੰਘ ਮਾਂਗਟ ਦੀ ਅਗਵਾਈ ਹੇਠ ਭਾਰੀ ਪੁਲਿਸ ਤਾਇਨਾਤੀ ਅਧੀਨ ਚਲਾਇਆ ਗਿਆ।

ਇਹ ਵੀ ਪੜ੍ਹੋ ਬੱਸ ਸਟੈਂਡ ਬਚਾਉਣ ਅਤੇ ਟੋਹ ਵੈਨਾਂ ਦੀ ਧੱਕੇਸ਼ਾਹੀ ਦੇ ਖਿਲਾਫ ਵਪਾਰੀ ਧੜਿਆਂ ਦੀਆਂ ਮੀਟਿੰਗਾਂ ਜਾਰੀ,ਲੁਧਿਆਣਾ’ਚ ਹੋਵੇਗਾ ਪ੍ਰਦਰਸ਼ਨ

ਵੇਰਵੇ ਸਾਂਝੇ ਕਰਦਿਆਂ ਸੀਪੀ ਸਵਪਨ ਸ਼ਰਮਾ ਨੇ ਕਿਹਾ ਕਿ ਦੋਸ਼ੀ ਗੁਰਪਾਲ, ਜਿਸਦਾ ਘਰ ਢਾਹ ਦਿੱਤਾ ਗਿਆ ਹੈ, ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ 9 ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਲਈ ਬਦਨਾਮ ਉਕਤ ਦੋਸ਼ੀ 2014 ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਫੈਸਲਾਕੁੰਨ ਜੰਗ ਦੇ ਚਲਦਿਆਂ ਦੋਸ਼ੀ ਹਿਮਾਚਲ ਪ੍ਰਦੇਸ਼ ਭੱਜ ਗਿਆ।

ਇਹ ਵੀ ਪੜ੍ਹੋ ਪਟਿਆਲਾ ਪੁਲਿਸ ਵੱਲੋਂ ਸਮਾਣਾ ਦੇ ਪਿੰਡਾਂ ਮੁਰਾਦਪੁਰ ਤੇ ਗਾਜੇਵਾਸ ਵਿਖੇ ਕਾਸੋ ਉਪਰੇਸ਼ਨ ਤਹਿਤ ਘੇਰਾਬੰਦੀ ਕਰਕੇ ਤਲਾਸ਼ੀ

ਦੂਜੇ ਆਪਰੇਸ਼ਨ ਦੌਰਾਨ, ਲੁਧਿਆਣਾ ਦੇ ਲੋਹਾਰਾ ਪਿੰਡ ਦੇ ਹੀਰੋ ਸੁਮਨ ਨਗਰ ਵਿਖੇ ਗਲੀ ਨੰਬਰ 9 ਵਿਖੇ ਸਥਿਤ ਮਹਿਲਾ ਨਸ਼ਾ ਤਸਕਰ ਰਾਜਿੰਦਰ ਕੌਰ ਉਰਫ਼ ਰੋਜ਼ੀ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ ਹੈ। ਇਹ ਆਪਰੇਸ਼ਨ ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਸੀਪੀ ਇਨਵੈਸਟੀਗੇਸ਼ਨ ਹਰਪਾਲ ਸਿੰਘ, ਏਡੀਸੀਪੀ ਜ਼ੋਨ-2 ਕਰਨਵੀਰ ਸਿੰਘ, ਨਾਇਬ ਤਹਿਸੀਲਦਾਰ ਸਾਹਨੇਵਾਲ ਹਰਕੀਰਤ ਸਿੰਘ ਅਤੇ ਸਹਾਇਕ ਟਾਊਨ ਪਲਾਨਰ (ਏਟੀਪੀ) ਜ਼ੋਨ-ਸੀ ਨਵਨੀਤ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਿਸ ਤਾਇਨਾਤੀ ਅਧੀਨ ਚਲਾਇਆ ਗਿਆ।

ਇਹ ਵੀ ਪੜ੍ਹੋ CIA ਫਾਜ਼ਿਲਕਾ ਦੀ ਟੀਮ ਵੱਲੋਂ 1 ਕਿਲੋ ਹੈਰੋਇਨ ਸਹਿਤ 2 ਕਾਬੂ

ਸੀਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਇਸ ਇਲਾਕੇ ਵਿੱਚ ਰਹਿਣ ਲਈ ਆਈ ਦੋਸ਼ੀ ਰਜਿੰਦਰ ਕੌਰ ਉਰਫ ਰੋਜ਼ੀ ਨੇ ਹੌਲੀ-ਹੌਲੀ ਆਪਣਾ ਘਰ ਬਣਾ ਲਿਆ ਸੀ। ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ ਦੋ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ।ਸੀਪੀ ਨੇ ਦੱਸਿਆ ਕਿ ਦੋਵੇਂ ਆਪਰੇਸ਼ਨ ਸਾਰੇ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਦਿਆਂ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਦੋਵੇਂ ਆਪਰੇਸ਼ਨ ਦੋਵਾਂ ਖੇਤਰਾਂ ਦੇ ਵਸਨੀਕਾਂ ਦੇ ਸਹਿਯੋਗ ਨਾਲ ਸੁਚਾਰੂ ਢੰਗ ਨਾਲ ਨੇਪਰੇ ਚਾੜੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸੁਖਬੀਰ ਬਾਦਲ ਦੀ ਅਗਵਾਈ ਵਿੱਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ:-ਢੀਡਸਾ

0

👉ਭਰਤੀ ਕਮੇਟੀ ਦੇ ਕਾਰਜ ਨੂੰ ਪੂਰਾ ਕਰਨ ਲਈ ਦਿੱਨ ਰਾਤ ਮਿਹਨਤ ਕਰ ਰਹੇ ਹਾਂ
Punjab News: ਅੱਜ ਇਥੇ ਜਾਰੀ ਬਿਆਨ ਵਿੱਚ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਮੰਤਰੀ ਨੇ ਕਿਹਾ ਕਿ ਕਈ ਵੈਬ ਚੈਨਲ ਤੇ ਕਈ ਲੀਡਰਾਂ ਦੇ ਮੂੰਹੋਂ ਅਫਵਾਵਾਂ ਸੁਣੀਆਂ ਹਨ ਕਿ ਪਰਮਿੰਦਰ ਸਿੰਘ ਢੀਡਸਾ ਵੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ੍ਰੋਮਣੀ ਅਕਾਲੀ ਦਲ ਵਿੱਚ ਜਾ ਸਕਦੇ ਹਨ। ਮੈ ਸਪੱਸਟ ਕਰਦਾ ਹਾਂ ਕਿ ਇਹ ਖ਼ਬਰਾਂ ਬਿਲਕੁਲ ਨਿਰਾਧਾਰ ਤੇ ਨਿਰਮੂਲ ਤੇ ਝੂਠਾ ਬਦਨਾਮ ਕਰਨ ਵਾਲੀਆਂ ਹਨ।

ਇਹ ਵੀ ਪੜ੍ਹੋ ਕਾਂਗਰਸ ਨੇ ਡੇਰਾ ਬਾਬਾ ਨਾਨਕ ਹਲਕੇ ’ਚ ਕੀਤੀ ਸੰਵਿਧਾਨ ਬਚਾਓ ਰੈਲੀ; ਭਾਜਪਾ ਤੇ ਆਪ ਉਪਰ ਕੀਤੇ ਸਿਆਸੀ ਹਮਲੇ 

ਢੀਂਡਸਾ ਨੇ ਕਿਹਾ ਕਿ ਮੇਰੇ ਪਿਤਾ ਸੁਖਦੇਵ ਸਿੰਘ ਢੀਡਸਾ ਸਾਹਿਬ ਦਾ ਇੱਕੋ ਹੀ ਸੁਪਨਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਤਕੜਾ ਤੇ ਮਜ਼ਬੂਤ ਹੋਵੇ ਅਤੇ ਉਹਨਾਂ ਦਾ ਇਹ ਵੀ ਕਹਿਣਾ ਸੀ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਤਕੜਾ ਨਹੀਂ ਹੋ ਸਕਦਾ। ਸੋ ਮੈਂ ਆਪਣੇ ਪਿਤਾ ਦਾ ਸੁਪਨਾ ਪੂਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਜਿੰਦ ਜਾਨ ਲਾ ਦੇਵਾਂਗਾ ਪਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,

ਇਹ ਵੀ ਪੜ੍ਹੋ Kamal bhabhi ਕ.ਤ+ਲ ਕਾਡ; ਵਾਰਦਾਤ ਤੋਂ ਬਾਅਦ ਵਿਦੇਸ਼ ਭੱਜਿਆ ਅੰਮ੍ਰਿਤਪਾਲ ਸਿੰਘ ਮਹਿਰੋਂ:ਐਸਐਸਪੀ

ਕਿਉਂਕਿ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਦੇ ਇੱਕ ਹੁਕਮਨਾਮੇ ਦੀ ਉਲੰਘਣਾ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੁਆਫ਼ੀ ਮੰਗਣ ਲਈ ਗਏ ਸਨ ਪਰ ਆਪਣੇ ਉੱਪਰ ਹੀ ਹੋਏ ਹੁਕਮਨਾਮੇ ਦੀ ਉਲੰਘਣਾ ਕਰਕੇ ਜਿੱਥੇ ਗੁਰੂ ਸਾਹਿਬ ਤੋ ਬੇਮੁੱਖ ਹੋ ਗਏ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਮਨਾਂ ਵਿੱਚ ਵੀ ਗਹਿਰਾ ਰੋਸ ਹੈ ਕਿਉਂਕਿ ਕੋਈ ਸੱਚਾ ਸਿੱਖ ਹੁਕਮਨਾਮੇ ਦੀ ਉਲੰਘਣਾ ਕਰਨ ਬਾਰੇ ਸੋਚ ਵੀ ਨਹੀਂ ਸਕਦਾ ਹੈ। ਸੋ ਪੰਜ ਮੈਂਬਰੀ ਭਰਤੀ ਕਮੇਟੀ ਵਾਹਿਗੁਰੂ ਦੀ ਮਿਹਰ ਸਦਕਾ ਬੜਾ ਜ਼ਬਰਦਸਤ ਤਰੀਕੇ ਨਾਲ ਕੰਮ ਕਰ ਰਹੀ ਹੈ ਅਤੇ ਇਸ ਨਵੀਂ ਭਰਤੀ ਰਾਹੀ ਸ਼੍ਰੋਮਣੀ ਅਕਾਲੀ ਦਲ ਬਹੁਤ ਤਕੜਾ ਹੋ ਕੇ ਨਿਕਲੇਗਾ।

ਇਹ ਵੀ ਪੜ੍ਹੋ ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਸੋ ਮੇਰਾ ਕਣ-ਕਣ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮੱਰਪਿੱਤ ਹੈ। ਸਾਡੇ ਪਰਿਵਾਰ ਤੇ ਔਖਾ ਸਮਾਂ ਆਉਣ ਦੇ ਬਾਵਜੂਦ ਮੈਂ ਤੇ ਢੀਡਸਾ ਸਾਹਿਬ ਦੇ ਸਾਰੇ ਸਾਥੀ ਪੰਜ ਮੈਂਬਰੀ ਭਰਤੀ ਕਮੇਟੀ ਦੀ ਭਰਤੀ ਦੇ ਸਹਿਯੋਗ ਲਈ ਦਿੱਨ ਰਾਤ ਲੱਗੇ ਹੋਏ ਹਾਂ ਅਤੇ ਭਰਤੀ ਕਮੇਟੀ ਦਾ ਸਾਥ ਦੇਣ ਦੇ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਮੈ ਪੂਰੇ ਯਕੀਨ ਨਾਲ ਕਹਿ ਸਕਦਾ ਹਾਂ ਕਿ ਅਵੱਸ਼ ਸ਼੍ਰੋਮਣੀ ਅਕਾਲੀ ਦਲ ਤਕੜਾ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ Bathinda Police ਦੇ ਦਰਜਨਾਂ ਅਧਿਕਾਰੀ ਤੇ ਕਰਮਚਾਰੀ SSP ਵੱਲੋਂ ਸਨਮਾਨਿਤ

0

Bathinda News: ਜਿਲਾ ਪੁਲਿਸ ਦੇ ਉਨ੍ਹਾਂ ਦਰਜਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨਾਂ ਵੱਲੋਂ ਪਿਛਲੇ ਸਮੇਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ। ਬਠਿੰਡਾ ਦੇ ਐੱਸ.ਐੱਸ.ਪੀ. ਅਮਨੀਤ ਕੌਡਲ ਵੱਲੋਂ ਇੰਨਾਂ ਪੁਲਿਸ ਕਰਮਚਾਰੀਆਂ ਨੂੰ ਡੀ.ਜੀ.ਪੀ. ਕੋਮੇਂਡੇਸ਼ਨ ਡਿਸਕ, ਕਲਾਸ-1 ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ  CIA ਫਾਜ਼ਿਲਕਾ ਦੀ ਟੀਮ ਵੱਲੋਂ 1 ਕਿਲੋ ਹੈਰੋਇਨ ਸਹਿਤ 2 ਕਾਬੂ

ਜਿਨ੍ਹਾਂ ਨੇ ਆਪਣੀ ਡਿਊਟੀ ਪ੍ਰਤੀ ਇਮਾਨਦਾਰੀ, ਮਿਹਨਤ ਅਤੇ ਨਿਸ਼ਠਾ ਨਾਲ ਉੱਤਮ ਕੰਮ ਕੀਤਾ। ਜ਼ਿਲਾ ਪੁਲਿਸ ਕਪਤਾਨ ਨੇ ਕਿਹਾ ਕਿ ਇਹ ਸਨਮਾਨ ਕਰਮਚਾਰੀਆਂ ਦੀ ਹੋਂਸਲਾ ਅਫ਼ਜਾਈ ਕਰਨ ਲਈ ਦਿੱਤਾ ਗਿਆ ਹੈ ਤਾਂ ਜੋ ਉਹ ਭਵਿੱਖ ਵਿੱਚ ਵੀ ਆਪਣੀ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਨਵੀਆਂ ਉੱਚਾਈਆਂ ਨੂੰ ਛੂਹਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਾਂਗਰਸ ਨੇ ਡੇਰਾ ਬਾਬਾ ਨਾਨਕ ਹਲਕੇ ’ਚ ਕੀਤੀ ਸੰਵਿਧਾਨ ਬਚਾਓ ਰੈਲੀ; ਭਾਜਪਾ ਤੇ ਆਪ ਉਪਰ ਕੀਤੇ ਸਿਆਸੀ ਹਮਲੇ

0

Dera Baba Nanak (Gurdaspur): ਪੰਜਾਬ ਕਾਂਗਰਸ ਦੇ ਵੱਲੋਂ ਅੱਜ ਇੱਥੇ ‘ਸੰਵਿਧਾਨ ਬਚਾਓ’ ਰੈਲੀ ਕੀਤੀ ਗਈ। ਇਸ ਰੈਲੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਗੁਰਦਾਸਪੁਰ ਤੋਂ ਐਮ.ਪੀ ਸੁਖਜਿੰਦਰ ਸਿੰਘ ਰੰਧਾਵਾ ਸਹਿਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਜਿਹੜੇ ਦੋਵੇਂ ਸੰਵਿਧਾਨ ਦੀ ਦੁਰਵਰਤੋਂ ਅਤੇ ਉਸਨੂੰ ਕਮਜ਼ੋਰ ਕਰ ਰਹੇ ਹਨ।ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਰਐਸਐਸ ਨੂੰ ਸੰਵਿਧਾਨ ਵਿੱਚ ਕੋਈ ਵਿਸ਼ਵਾਸ ਨਹੀਂ ਹੈ ਅਤੇ ਉਨ੍ਹਾਂ ਨੇ ਕਦੇ ਵੀ ਇਸਨੂੰ ਸਵੀਕਾਰ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ  ਇੱਕ ਹੋਰ ਜਹਾਜ਼ ਹਾਦਸਾਗ੍ਰਸਤ;7 ਯਾਤਰੀਆਂ ਦੀ ਹੋਈ ਮੌ+ਤ

ਇਸੇ ਲਈ ਭਾਜਪਾ ਸੰਵਿਧਾਨ ਨੂੰ ਬਦਲਣ ਲਈ ਉਤਸੁਕ ਹੈ। ਪਰ ਦੇਸ਼ ਦੇ ਲੋਕਾਂ ਨੇ ਇਨ੍ਹਾਂ ਦੇ ਮਨਸੂਬਿਆਂ ਨੂੰ ਸਮਝ ਲਿਆ ਹੈ ਅਤੇ ਉਨ੍ਹਾਂ ਨੂੰ 240 ਸੀਟਾਂ ਤੱਕ ਘਟਾ ਦਿੱਤਾ ਹੈ।ਵੜਿੰਗ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਕਿ ਕਾਂਗਰਸ ਹੀ ਇੱਕੋ ਇੱਕ ਪਾਰਟੀ ਹੈ, ਜਿਹੜੀ ਦੇਸ਼ ਦੇ ਸੰਵਿਧਾਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਜਾਤ, ਧਰਮ ਜਾਂ ਸੰਪਰਦਾ ਦੀ ਪਰਵਾਹ ਕੀਤੇ ਬਿਨਾਂ ਸਾਰਿਆਂ ਦਾ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ’ਆਪ’ ਦੀ ਸਰਕਾਰ ਵਿਚ ਲੋਕ ਹੁਣ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ।

ਇਹ ਵੀ ਪੜ੍ਹੋ  ਬਠਿੰਡਾ ’ਚ ਅੱਧੀ ਰਾਤ ਨੂੰ ਡਰਾਈਵਰ ਨੇ ਸ਼ਹੀਦ ਜਮਾਂਦਾਰ ਨੰਦ ਸਿੰਘ ਚੌਂਕ ਉਪਰ ਟਰਾਲਾ ਚੜਾਇਆ

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਸਾਨੂੰ ਦੋਹਰੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇੱਥੇ ‘ਆਪ’ ਸਰਕਾਰ ਪੂਰੀ ਤਰ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੀ ਹੈ। ਪੰਜਾਬ ਵਿੱਚ ਕਾਨੂੰਨ ਦਾ ਸ਼ਾਸਨ ਨਹੀਂ ਹੈ, ਜਿਵੇਂ ਸੂਬੇ ਵਿਚ ਚੱਲ ਰਿਹਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਮੌਜੂਦ ਲੋਕਾਂ ਵਿੱਚ ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਸੰਗਠਨ ਕੈਪਟਨ ਸੰਦੀਪ ਸੰਧੂ, ਅਮਿਤ ਵਿੱਜ,ਅਰੁਣਾ ਚੌਧਰੀ, ਬਰਿੰਦਰਮੀਤ ਪਾਹੜਾ, ਹਰਪਰਤਾਪ ਅਜਨਾਲਾ,ਕੁਲਬੀਰ ਸਿੰਘ ਜ਼ੀਰਾ ਆਦਿ ਵੀ ਸ਼ਾਮਿਲ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ