Home Blog Page 667

ਅਹਿਮਦਾਬਾਦ ਜਹਾਜ਼ ਹਾਦਸਾ; 1 ਕਿਸਮਤ ਵਾਲਾ ਯਾਤਰੀ ‘ਜਿੰਦਾ’ ਮਿਲਿਆ, 210 ਯਾਤਰੀਆਂ ਦੀਆਂ ਲਾ+ਸ਼ਾਂ ਬਰਾਮਦ

👉ਜਹਾਜ਼ ’ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵੀ ਸਨ ਸਵਾਰ
Ahmedabad News: ਵੀਰਵਾਰ ਦੁਪਹਿਰ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਲਈ ਰਵਾਨਾ ਹੋਏ ਏਅਰ ਇੰਡੀਆ ਦੇ ਕਰੈਸ਼ ਹੋਏ ਜਹਾਜ਼ ’ਚ ਸਵਾਰ ਇੱਕ ਯਾਤਰੂ ਜਿੰਦਾ ਮਿਲਿਆ ਹੈ। ਕਿਸਮਤ ਦਾ ਇਹ ਧਨੀ ਯਾਤਰੀ, ਜਿਸਦੀ ਹਾਲੇ ਪਹਿਚਾਣ ਉਜ਼ਾਗਰ ਨਹੀਂ ਕੀਤੀ ਗਈ, ਜਹਾਜ਼ ਦੀ ਏ-11 ਸੀਟ ਉਪਰ ਬੈਠਾ ਮਿਲਿਆ ਹੈ। ਗੰਭੀਰ ਹਾਲਾਤ ’ਚ ਮਿਲੇ ਇਸ ਯਾਤਰੀ ਦਾ ਹਸਪਤਾਲ ਵਿਚ ਇਲਾਜ਼ ਚੱਲ ਰਿਹਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

ਉਂਝ 242 ਯਾਤਰੂਆਂ ਨਾਲ ਭਰੇ ਇਸ ਜਹਾਜ਼ ’ਚੋਂ ਹੁਣ ਤੱਕ 210 ਯਾਤਰੀਆਂ ਦੀਆਂ ਲਾਸ਼ਾਂ ਮਿਲ ਚੁੱਕੀਆਂ ਹਨ। ਹਾਲਾਂਕਿ ਇਸ ਸਬੰਧੀ ਅਧਿਕਾਰਤ ਤੌਰ ’ਤੇ ਹਾਲੇ ਤੱਕ ਕੋਈ ਬਿਆਨ ਨਹੀਂ ਆਇਆ ਪ੍ਰੰਤੂ ਸੰਭਾਵਨਾ ਜਤਾਈ ਜਾ ਰਹੀ ਹੈ ਹਾਦਸਾਗ੍ਰਸਤ ਹੋਣ ਸਮੇਂ ਅੱਗ ਦਾ ਗੋਲਾ ਬਣੇ ਇਸ ਜਹਾਜ਼ ਵਿਚੋਂ ਸਟਾਫ਼ ਸਹਿਤ ਕਿਸੇ ਦੇ ਵੀ ਜਿੰਦਾ ਬਚਣ ਦੀ ਸੰਭਾਵਨਾ ਬਹੁਤ ਮੁਸ਼ਕਿਲ ਸੀ। ਪ੍ਰੰਤੂ ਇੱਕ ਯਾਤਰੀ ਦੇ ਜਿੰਦਾ ਬਚਣ ਨੂੰ ਚਮਤਕਾਰ ਮੰਨਿਆ ਜਾ ਰਿਹਾ।

ਇਹ ਵੀ ਪੜ੍ਹੋ  2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਇਸਤੋਂ ਇਲਾਵਾ ਡਾਕਟਰਾਂ ਦੇ ਜਿਸ ਹੋਸਟਲ ਉਪਰ ਇਹ ਜਹਾਜ਼ ਡਿੱਗਿਆ ਹੈ, ਉਸਦੇ ਵਿਚ ਵੀ ਕਈ ਜਣਿਆਂ ਦੀ ਮੌਤ ਦੀ ਸੰਭਾਵਨਾ ਹੈ। ਗੌਰਤਲਬ ਹੈ ਕਿ ਇਸ ਜਹਾਜ ਵਿੱਚ 242 ਯਾਤਰੀ ਸਵਾਰ ਸਨ। ਏਅਰ ਇੰਡੀਆ ਦੇ ਇਸ ਜਹਾਜ਼ ਨੇ 1. 38 ਮਿੰਟ ਤੇ ਉਡਾਨ ਭਰੀ ਅਤੇ ਇਸ ਦੇ ਕੁਝ ਮਿੰਟਾਂ ਬਾਅਦ ਹੀ ਇਹ ਕਰੈਸ਼ ਹੋ ਗਿਆ। ਜਹਾਜ਼ ਦੇ ਕਰੈਸ਼ ਹੁੰਦੇ ਹੀ ਪੂਰੇ ਇਲਾਕੇ ਵਿੱਚ ਧੂੰਏ ਦਾ ਗੁਬਾਰ ਫੈਲ ਗਿਆ। ਮੁਢਲੀ ਜਾਣਕਾਰੀ ਮੁਤਾਬਕ ਹਾਦਸੇ ਦਾ ਕਾਰਨ ਜਹਾਜ ਦੇ ਇੰਜਨ ਵਿੱਚ ਤਕਨੀਕੀ ਖਰਾਬੀ ਦੱਸਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੇਅਰ ਨੇ 72 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ, ਸੀਵਰੇਜ ਅਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਕੀਤਾ ਉਦਘਾਟਨ

0

👉ਬਰਸਾਤ ਦੇ ਮੌਸਮ ਤੋਂ ਪਹਿਲਾਂ, ਰੋਡ ਜਾਲੀਆਂ ਦੀ ਸਫਾਈ ਦੇ ਨਾਲ ਸੀਵਰੇਜ ਦੀ ਵੀ ਕੀਤੀ ਜਾਵੇਗੀ ਸਫਾਈ
Bathinda News: ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਲਗਭਗ 72 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਵਿਛਾਉਣ, ਸੀਵਰੇਜ ਵਿਛਾਉਣ ਅਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਵਾਰਡ ਨੰਬਰ 10 ਅਤੇ ਵਾਰਡ ਨੰਬਰ 12 ਵਿੱਚ ਪੈਂਦੀ ਪਾਵਰ ਹਾਊਸ ਰੋਡ ’ਤੇ ਲਗਭਗ 48 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਵਾਰਡ ਨੰਬਰ 10 ਦੇ ਕੌਂਸਲਰ ਸ੍ਰੀ ਬਲਜੀਤ ਸਿੰਘ ਰਾਜੂ ਸਰਾਂ, ਵਾਰਡ ਨੰਬਰ 12 ਦੇ ਕੌਂਸਲਰ ਸ੍ਰੀ ਅਸੈਸਰ ਪਾਸਵਾਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ।

ਇਹ ਵੀ ਪੜ੍ਹੋ  2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਮੇਅਰ ਨੇ ਅੱਜ ਵਾਰਡ ਨੰਬਰ 46 ਵਿੱਚ ਸਥਿਤ ਪਰਸਰਾਮ ਨਗਰ ਦੇ ਠਾਣਾ ਸਿੰਘ ਵਾਲੀ ਗਲੀ ਨੰਬਰ 3 ਵਿੱਚ ਕੌਂਸਲਰ ਸ੍ਰੀ ਰਤਨ ਰਾਹੀ, ਸੇਵਾਮੁਕਤ ਥਾਣੇਦਾਰ ਗੁਰਮੀਤ ਸਿੰਘ, ਜੇਈ ਸ੍ਰੀ ਪਵਨ ਕੁਮਾਰ ਦੀ ਮੌਜੂਦਗੀ ਵਿੱਚ ਲਗਭਗ 24 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਵਿਛਾਉਣ ਅਤੇ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਉਕਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਆਦੇਸ਼ ਦਿੱਤੇ। ਇਸਤੋਂ ਇਲਾਵਾ ਉਨ੍ਹਾਂ ਵੱਲੋਂ ਆਪਣੇ ਦਫ਼ਤਰ ਵਿੱਚ ਵੀ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਲਗਭਗ ਸਾਰੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ। ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਵਾਸੀਆਂ ਦੇ ਪਿਛਲੇ ਬਕਾਇਆ ਕੂੜੇ ਦੇ ਬਿੱਲ ਲਗਭਗ 17 ਕਰੋੜ ਰੁਪਏ ਮੁਆਫ਼ ਕਰ ਦਿੱਤੇ ਗਏ ਹਨ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

ਉਨ੍ਹਾਂ ਸ਼ਹਿਰ ਵਾਸੀਆਂ ਨੂੰ 31 ਜੁਲਾਈ, 2025 ਤੱਕ ਓ.ਟੀ.ਐਸ. ਸਕੀਮ ਤਹਿਤ ਪ੍ਰਾਪਰਟੀ ਟੈਕਸ ਅਦਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਬਿਨਾਂ ਵਿਆਜ ਅਤੇ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਕੇ ਇਸ ਸਕੀਮ ਦਾ ਪੂਰਾ ਲਾਭ ਲੈਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਾਰਡ ਨੰਬਰ 48 ਦੇ ਪ੍ਰਵਾਸੀ ਭਾਰਤੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਛੱਠ ਪੂਜਾ ਦੇ ਤਿਉਹਾਰ ਲਈ ਨਹਿਰ ’ਤੇ ਪੱਕੀਆਂ ਪੌੜੀਆਂ ਬਣਾਉਣਗੇ ਅਤੇ ਨਹਿਰ ’ਤੇ ਪੱਕੀਆਂ ਪੌੜੀਆਂ ਦੀ ਉਸਾਰੀ ਸ਼ੁਰੂ ਹੋ ਗਈ ਹੈ। ਮੇਅਰ ਮਹਿਤਾ ਨੇ ਚੀਫ਼ ਸੈਨੇਟਰੀ ਅਫ਼ਸਰ ਸਤੀਸ਼ ਬੰਡਰਵਾਲ, ਚੀਫ ਸੈਨੇਟਰੀ ਇੰਸਪੈਕਟਰ ਸੰਦੀਪ ਕਟਾਰੀਆ, ਸਾਰੇ ਸੈਨੇਟਰੀ ਇੰਸਪੈਕਟਰਾਂ, ਸੁਪਰਵਾਈਜ਼ਰਾਂ ਅਤੇ ਸਫਾਈ ਸੇਵਕਾਂ ਨੂੰ ਘਰ-ਘਰ ਕੂੜਾ ਇਕੱਠਾ ਕਰਨ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕੂੜਾ ਇਕੱਠਾ ਕਰਨ ਤੋਂ ਬਾਅਦ, ਸਬੰਧਤ ਖੇਤਰ ਦੇ ਵਸਨੀਕਾਂ ਦੇ ਦਸਤਖ਼ਤ ਲਏ ਜਾਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

0

Kapurthla News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਕਪੂਰਥਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।

ਇਹ ਵੀ ਪੜ੍ਹੋ BIG NEWS ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਅਨੁਸਾਰ ਅਦਾਲਤ ਤੋਂ ਅਗਾਊਂ ਜ਼ਮਾਨਤ ਕਰਵਾਉਣ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਪੁਲਿਸ ਤਫ਼ਤੀਸ਼ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ ਮੁਲਜ਼ਮ ਏਐਸਆਈ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬਾਅਦ ਵਿੱਚ ਇਸ ਪੁਲਿਸ ਮੁਲਾਜ਼ਮ ਨੇ ਉਕਤ ਮਕਸਦ ਲਈ 5000 ਰੁਪਏ ਦੇਣ ਦੀ ਮੰਗ ਕੀਤੀ ਪਰ ਸ਼ਿਕਾਇਤਕਰਤਾ ਵੱਲੋਂ ਲਗਾਤਾਰ ਮਿੰਨਤਾਂ ਕਰਨ ਪਿੱਛੋਂ ਉਸਨੇ 2000 ਰੁਪਏ ਰਿਸ਼ਵਤ ਸਵੀਕਾਰ ਕਰ ਲਈ।

ਇਹ ਵੀ ਪੜ੍ਹੋ Bathinda ’ਚ Ludhiana ਦੀ ਨਾਮੀ ‘Insta Queen’ ਦੀ ਗਲੀ-ਸੜੀ ਲਾਸ਼ ਬਰਾਮਦ, Police ਨੂੰ ਕਤਲ ਦਾ ਸ਼ੱਕ!

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸੱਚ ਪਾਏ ਗਏ ਜਿਸ ਤੋਂ ਬਾਅਦ ਉਪਰੋਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

0

👉ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ
👉ਇੰਤਕਾਲ, ਰਪਟ ਐਂਟਰੀ ਅਤੇ ਫਰਦ ਬਦਰ ਦੀਆਂ ਸੇਵਾਵਾਂ ਵੀ ਹੁਣ ਆਨਲਾਈਨ ਹਾਸਲ ਹੋਣਗੀਆਂ
Amritsar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ।ਦੋਵਾਂ ਆਗੂਆਂ ਨੇ ਕਿਹਾ ਕਿ ਇਸ ਸ਼ੁਰੂਆਤ ਨਾਲ ਮਾਲ ਵਿਭਾਗ ਦੀਆਂ ਪ੍ਰਮੁੱਖ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਹੈ। ਇਨ੍ਹਾਂ ਸੇਵਾਵਾਂ ਨਾਲ ਹਰੇਕ ਸਾਲ ਲੱਖਾਂ ਲੋਕਾਂ ਦਾ ਸਿੱਧਾ ਵਾਹ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਨੇ ‘ਈਜ਼ੀ ਰਜਿਸਟਰੀ’ ਦੀ ਸ਼ੁਰੂਆਤ ਕੀਤੀ ਸੀ, ਜਿਸਦਾ ਉਦੇਸ਼ ਜਾਇਦਾਦ ਦੀ ਰਜਿਸਟਰੀ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣਾ ਅਤੇ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ’ਤੇ ਖਤਮ ਕਰਨਾ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਮੋਹਾਲੀ ਵਿੱਚ ‘ਈਜ਼ੀ ਰਜਿਸਟਰੀ’ ਦਾ ਉਪਰਾਲਾ ਸ਼ੁਰੂ ਕੀਤਾ ਸੀ ਅਤੇ ਇਹ ਲੋਕਾਂ ਲਈ ਵੱਡੀ ਸਫਲਤਾ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਇਸ ਪੂਰੇ ਜ਼ਿਲ੍ਹੇ ਤੋਂ ਭ੍ਰਿਸ਼ਟਾਚਾਰ ਦੀ ਇਕ ਵੀ ਸ਼ਿਕਾਇਤ ਦਰਜ ਨਹੀਂ ਕੀਤੀ ਗਈ ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫਲਤਾ ਨੂੰ ਦਰਸਾਉਂਦਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਇਸ ‘ਈਜ਼ੀ ਰਜਿਸਟਰੀ’ ਨੂੰ 15 ਜੁਲਾਈ ਤੱਕ ਪੂਰੇ ਪੰਜਾਬ ਵਿੱਚ ਲਾਗੂ ਕਰ ਦਿੱਤਾ ਜਾਵੇਗਾ।ਦੋਵਾਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਵਾਅਦਾ ਕੀਤਾ ਸੀ ਅਤੇ ਅੱਜ ਇੱਥੋਂ ਸ਼ੁਰੂ ਹੋਈ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਇਨਕਲਾਬੀ ਪਹਿਲ ਸਾਡੀ ਸਰਕਾਰ ਦੀ ਇਮਾਨਦਾਰੀ, ਨੇਕ ਨੀਅਤ, ਪਾਰਦਰਸ਼ਤਾ ਅਤੇ ਲੋਕ-ਪੱਖੀ ਉਪਰਾਲਿਆਂ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ  BIG NEWS ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੋਰਟਲ ਲੋਕਾਂ ਨੂੰ ਪੰਜ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ ਜਿਨ੍ਹਾਂ ਵਿੱਚ ਵਟਸਐਪ ’ਤੇ ਜਮ੍ਹਾਂਬੰਦੀ ਪ੍ਰਾਪਤ ਕਰਨਾ, ਇੰਤਕਾਲ ਕਰਵਾਉਣ, ਰਪਟ ਐਂਟਰੀ ਅਤੇ ਫਰਦ ਬਦਰ (ਜ਼ਮੀਨ ਰਿਕਾਰਡਾਂ ਵਿੱਚ ਸੁਧਾਰ) ਲਈ ਆਨਲਾਈਨ ਸੇਵਾਵਾਂ ਹਾਸਲ ਹੋਣਗੀਆਂ। ਇਸ ਦਾ ਵਿਸਥਾਰ ਵਿੱਚ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਵਟਸਐਪ ਰਾਹੀਂ ਜਮ੍ਹਾਂਬੰਦੀ ਪ੍ਰਾਪਤ ਕਰਨ ਦਾ ਫੈਸਲਾ ਲੋਕਾਂ ਨੂੰ ਵੱਡੇ ਪੱਧਰ ‘ਤੇ ਸਹੂਲਤ ਪ੍ਰਦਾਨ ਕਰੇਗਾ ਕਿਉਂਕਿ ਹਰ ਸਾਲ 40 ਲੱਖ ਲੋਕਾਂ ਨੂੰ ਜ਼ਮੀਨੀ ਰਿਕਾਰਡ ਦੀਆਂ ਫਰਦਾਂ (ਜਮ੍ਹਾਂਬੰਦੀ) ਪ੍ਰਾਪਤ ਕਰਨ ਲਈ ਜਾਂ ਤਾਂ ਆਪਣੇ ਪਟਵਾਰੀ ਕੋਲ ਗੇੜੇ ਕੱਢਣੇ ਪੈਂਦੇ ਸਨ ਜਾਂ ਫਰਦ ਕੇਂਦਰਾਂ ‘ਤੇ ਜਾਣਾ ਪੈਂਦਾ ਸੀ।ਹਾਲਾਂਕਿ, ਦੋਵਾਂ ਆਗੂਆਂ ਨੇ ਕਿਹਾ ਕਿ ਹੁਣ ਜ਼ਮੀਨੀ ਰਿਕਾਰਡ ਲਈ ਪਟਵਾਰੀ ਕੋਲ ਜਾਣ, ਕਤਾਰਾਂ ਵਿੱਚ ਖੜ੍ਹੇ ਹੋਣ ਜਾਂ ਰਿਸ਼ਵਤ ਦੇਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਲੋਕਾਂ ਨੂੰ ਸਿਰਫ਼ ‘ਈਜ਼ੀ ਵੈੱਬਸਾਈਟ’ ‘ਤੇ ਜਾ ਕੇ ਆਪਣੇ ਵੇਰਵੇ ਦਰਜ ਕਰਨੇ ਹਨ ਅਤੇ ਉਨ੍ਹਾਂ ਨੂੰ ਜਮ੍ਹਾਂਬੰਦੀ ਦੀ ਕਾਪੀ ਮੁਫ਼ਤ ਵਿੱਚ ਮਿਲ ਜਾਵੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਜਮ੍ਹਾਂਬੰਦੀ ਉਪਰ ਡਿਜੀਟਲ ਤੌਰ ‘ਤੇ ਦਸਤਖਤ ਹੋਣਗੇ ਅਤੇ ਇਸ ਉਪਰ ਕਿਊ.ਆਰ. ਕੋਡ ਵੀ ਹੋਵੇਗਾ ਜਿਸ ਨਾਲ ਕੋਈ ਵੀ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨ ਲਈ ਕਿਊ.ਆਰ. ਕੋਰਡ ਨੂੰ ਸਕੈਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ 99 ਫੀਸਦੀ ਪਿੰਡਾਂ ਦਾ ਜ਼ਮੀਨੀ ਰਿਕਾਰਡ ਡਿਜੀਟਾਈਜ਼ ਕਰ ਦਿੱਤਾ ਹੈ, ਸਾਰੇ ਜ਼ਮੀਨੀ ਰਿਕਾਰਡ ਇਸ ਸੇਵਾ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ ਅਤੇ ਨਾਲ ਹੀ ਬਾਕੀ ਰਹਿੰਦੇ ਪਿੰਡਾਂ ਨੂੰ ਵੀ ਅਗਲੇ ਦੋ ਮਹੀਨਿਆਂ ਵਿੱਚ ਡਿਜੀਟਾਈਜ਼ ਕਰ ਦਿੱਤਾ ਜਾਵੇਗਾ।ਆਨਲਾਈਨ ਇੰਤਕਾਲ ਸੇਵਾ ਬਾਰੇ ਵੇਰਵੇ ਦਿੰਦੇ ਹੋਏ ਦੋਵਾਂ ਆਗੂਆਂ ਨੇ ਕਿਹਾ ਕਿ ਹਰ ਸਾਲ ਅੱਠ ਲੱਖ ਇੰਤਕਾਲ ਹੁੰਦੇ ਹਨ ਜਿਨ੍ਹਾਂ ਵਿੱਚ 6 ਲੱਖ ਜ਼ਮੀਨ ਦੀ ਰਜਿਸਟਰੀ ਉਪਰੰਤ ਅਤੇ 2 ਲੱਖ ਵਿਰਾਸਤੀ ਇੰਤਕਾਲ ਸ਼ਾਮਲ ਹਨ।

ਇਹ ਵੀ ਪੜ੍ਹੋ  SAS Nagar Police ਵੱਲੋਂ 2 ਵਿਅਕਤੀ 14 ਕਿਲੋ 370 ਗ੍ਰਾਮ ਅਫੀਮ ਸਮੇਤ ਕਾਬੂ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜ਼ਮੀਨ ਖਰੀਦਣ ਜਾਂ ਵਿਰਾਸਤੀ ਜਾਇਦਾਦ ਦੀ ਮਲਕੀਅਤ ਲਈ ਇੰਤਕਾਲ ਵਾਸਤੇ ਮਹੀਨਿਆਂ ਬੱਧੀ ਭੱਜ-ਦੌੜ ਕਰਨੀ ਪੈਂਦੀ ਸੀ ਅਤੇ ਵੱਡੀਆਂ ਰੁਕਾਵਟਾਂ ਖੜ੍ਹੀਆਂ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਪਟਵਾਰੀ ਲੋਕਾਂ ਦੇ ਰਾਹ ਵਿੱਚ ਰੋੜਾ ਨਹੀਂ ਬਣ ਸਕਦੇ ਅਤੇ ਨਾ ਹੀ ਇਸ ਕੰਮ ਲਈ ਕਿਸੇ ਨੂੰ ਰਿਸ਼ਵਤ ਦੇਣ ਦੀ ਲੋੜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆਪਣੀ ਜ਼ਮੀਨ ਦੀ ਰਜਿਸਟਰੀ ਕਰਵਾਉਂਦਾ ਹੈ ਤਾਂ ਇਸ ਦਾ ਇੰਤਕਾਲ ਆਪਣੇ ਆਪ 30 ਦਿਨਾਂ ਦੇ ਅੰਦਰ ਹੋ ਜਾਵੇਗਾ। ਵਿਰਾਸਤੀ ਜ਼ਮੀਨ ਦੇ ਮਾਮਲੇ ਵਿੱਚ ਬਿਨੈਕਾਰ ‘ਈਜ਼ੀ ਜਮ੍ਹਾਂਬੰਦੀ’ ਵੈੱਬਸਾਈਟ ‘ਤੇ ਇੰਤਕਾਲ ਲਈ ਆਨਲਾਈਨ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ ਅਤੇ 30 ਦਿਨਾਂ ਦੇ ਨਿਰਧਾਰਤ ਸਮੇਂ ਦੇ ਅੰਦਰ ਇੰਤਕਾਲ ਹੋ ਜਾਵੇਗਾ। ਇਸ ਬਾਰੇ ਉਸ ਨੂੰ ਸਮੁੱਚੀ ਪ੍ਰਕਿਰਿਆ ਦੇ ਹਰ ਕਦਮ ਦਾ ਵਟਸਐਪ ਰਾਹੀਂ ਅਪਡੇਟ ਮਿਲੇਗਾ।ਰਪਟ ਐਂਟਰੀ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰ ਸਾਲ, ਲਗਭਗ 2 ਲੱਖ ਰਪਟ ਐਂਟਰੀਆਂ (ਅਦਾਲਤੀ ਹੁਕਮਾਂ ਜਾਂ ਕਰਜ਼ੇ ਬਾਰੇ ਇੰਦਰਾਜ) ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਦਸਤੀ ਪ੍ਰਕਿਰਿਆ ਜਾਂ ਦਫਤਰਾਂ ਦੇ ਝੰਜਟ ਵਿੱਚ ਪੈਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਹਰ ਕੇਸ ਦਸਤੀ ਕਾਰਵਾਈ ਜਾਂ ਲਾਲ-ਫੀਤਾਸ਼ਾਹੀ ਤੋਂ ਬਿਨਾਂ ਹੀ ਪਟਵਾਰੀ ਤੋਂ ਸਿੱਧਾ ਡਿਜੀਟਲ ਰੂਪ ਵਿੱਚ ਤਬਦੀਲ ਹੋ ਜਾਵੇਗਾ। ਦੋਵਾਂ ਆਗੂਆਂ ਨੇ ਕਿਹਾ ਕਿ ਅਦਾਲਤੀ ਹੁਕਮਾਂ ਲਈ ਇਕ ਦਿਨ ਦੇ ਅੰਦਰ ਅਤੇ ਕਰਜ਼ਿਆਂ ਲਈ ਸੱਤ ਦਿਨਾਂ ਦੇ ਅੰਦਰ ਰਪਟ ਐਂਟਰੀ ਕੀਤੀ ਜਾਵੇਗੀ।ਫਰਦ ਬਦਰ (ਜ਼ਮੀਨ ਰਿਕਾਰਡ ਵਿੱਚ ਸੋਧ) ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰ ਸਾਲ ਲਗਭਗ 60,000 ਫਰਦ ਬਦਰ (ਰਿਕਾਰਡ ਵਿੱਚ ਸੋਧ) ਬਾਰੇ ਬੇਨਤੀਆਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਰਿਕਾਰਡ (ਜਿਵੇਂ ਕਿ ਨਾਮ ਵਿੱਚ ਸੋਧ) ਵਿੱਚ ਗਲਤੀਆਂ ਨੂੰ ਠੀਕ ਕਰਨ ਲਈ ਲੋਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਚੱਕਰ ਲਾਉਣ ਜਾਂ ਤਹਿਸੀਲਦਾਰਾਂ ਦੇ ਰਹਿਮੋ-ਕਰਮ ’ਤੇ ਰਹਿਣ ਦੀ ਲੋੜ ਨਹੀਂ ਪਵੇਗੀ। ਦੋਵਾਂ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਹੁਣ ਲੋੜੀਂਦੇ ਦਸਤਾਵੇਜ਼ਾਂ ਵਾਲਾ ਸਧਾਰਨ ਫਾਰਮ ਆਨਲਾਈਨ ਜਮ੍ਹਾਂ ਕੀਤਾ ਜਾ ਸਕਦਾ ਹੈ ਅਤੇ ਅਰਜ਼ੀ ਦੀ ਪ੍ਰਕਿਰਿਆ 15 ਦਿਨਾਂ ਦੀ ਸਮਾਂ ਸੀਮਾ ਅੰਦਰ ਕੀਤੀ ਜਾਵੇਗੀ ਅਤੇ ਨਾਲ ਹੀ ਇਨ੍ਹਾਂ ਸੇਵਾਵਾਂ ਲਈ ਨਾਮਾਤਰ ਅਰਜ਼ੀ ਫੀਸ ਵੀ ਆਨਲਾਈਨ ਅਦਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਸਿਵ ਸੈਨਾ ਦੇ ਆਗੂਆਂ ਵਿਰੁਧ ਪਰਚਾ ਦਰਜ਼

ਜਮ੍ਹਾਂਬੰਦੀ ਲਈ ਸਬਸਕ੍ਰਾਈਬ ਕਰੋ (ਆਪਣੇ ਜ਼ਮੀਨੀ ਰਿਕਾਰਡ ਲਈ ਵੇਰਵੇ ਦਰਜ ਕਰੋ) ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜ਼ਮੀਨ ਦੀ ਮਾਲਕੀ ਦੀ ਸੁਰੱਖਿਆ ਲਈ ਖਾਸ ਕਰਕੇ ਐਨ.ਆਰ.ਈ. ਭਾਈਚਾਰੇ ਲਈ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ “ਆਪਣੇ ਜ਼ਮੀਨੀ ਰਿਕਾਰਡ ਲਈ ਸਬਸਕ੍ਰਾਈਬ ਕਰੋ” ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਹੁਤ ਸਾਰੇ ਜ਼ਮੀਨੀ ਰਿਕਾਰਡ ਵਿੱਚ ਮਾਲਕ ਦੀ ਜਾਣਕਾਰੀ ਤੋਂ ਬਿਨਾਂ ਹੀ ਬਦਲਾਅ ਕਰ ਦਿੱਤੇ ਜਾਂਦੇ ਸਨ ਅਤੇ ਅਕਸਰ ਉਨ੍ਹਾਂ ਨੂੰ ਕਈ ਸਾਲਾਂ ਬਾਅਦ ਪਤਾ ਲੱਗਦਾ ਸੀ ਜਿਸ ਉਪਰੰਤ ਉਨ੍ਹਾਂ ਨੂੰ ਇਸ ਰਿਕਾਰਡ ਨੂੰ ਦਰੁਸਤ ਕਰਵਾਉਣ ਲਈ ਅਦਾਲਤਾਂ ਵਿੱਚ ਲੰਬੇ ਕਾਨੂੰਨੀ ਸੰਘਰਸ਼ ਦਾ ਸਾਹਮਣਾ ਕਰਨਾ ਪੈਂਦਾ ਸੀ। ਦੋਵਾਂ ਆਗੂਆਂ ਨੇ ਕਿਹਾ ਕਿ ਜ਼ਮੀਨ ਮਾਲਕ ਹੁਣ ਸਰਕਾਰ ਦੀ ਵੈੱਬਸਾਈਟ ‘ਤੇ ਜਾ ਸਕਦੇ ਹਨ ਅਤੇ ਜ਼ਮੀਨ ਮਾਲਕ ਪ੍ਰਤੀ ਖੇਵਟ 500 ਰੁਪਏ ਦੀ ਸਾਲਾਨਾ ਫੀਸ ਦੇ ਕੇ ਆਪਣੇ ਜ਼ਮੀਨੀ ਰਿਕਾਰਡ ਨੂੰ ਸਬਸਕ੍ਰਾਈਬ ਕਰ ਸਕਦੇ ਹਨ।ਦੋਵਾਂ ਆਗੂਆਂ ਨੇ ਕਿਹਾ ਕਿ ਇਸ ਕਦਮ ਨਾਲ ਉਹ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਬੈਠ ਕੇ ਡਿਜੀਟਲ ਰੂਪ ਵਿੱਚ ਆਪਣੀ ਜ਼ਮੀਨ ਨੂੰ ਸੁਰੱਖਿਅਤ ਕਰਨ ਦੇ ਯੋਗ ਹੋ ਜਾਣਗੇ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਬਸਕ੍ਰਾਈਬ ਕੀਤੇ ਰਿਕਾਰਡ ਨਾਲ ਛੇੜਛਾੜ ਕਰਨ ਦੀ ਕੋਈ ਵੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਜ਼ਮੀਨ ਮਾਲਕ ਨੂੰ ਵਟਸਐਪ ਜਾਂ ਈਮੇਲ ਰਾਹੀਂ ਤੁਰੰਤ ਅਲਰਟ ਮਿਲ ਜਾਵੇਗਾ ਜਿਸ ਤੋਂ ਬਾਅਦ ਉਹ ਉਸੇ ਵੇਲੇ ਆਨਲਾਈਨ ਇਤਰਾਜ਼ ਉਠਾ ਸਕਦੇ ਹਨ ਅਤੇ ਇਹ ਇਤਰਾਜ਼ ਸਿੱਧੇ ਤੌਰ ‘ਤੇ ਸਬੰਧਤ ਮਾਲ ਅਧਿਕਾਰੀ ਨੂੰ ਚਲਾ ਜਾਵੇਗਾ।

ਇਹ ਵੀ ਪੜ੍ਹੋ  ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਕਰਵਾਏ ਜਾਣ ਜਮ੍ਹਾਂ:ਡਿਪਟੀ ਕਮਿਸ਼ਨਰ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਦਮ ਦੁਨੀਆ ਭਰ ਦੇ ਪ੍ਰਵਾਸੀ ਭਾਰਤੀਆਂ ਲਈ ਉਨ੍ਹਾਂ ਦੀ ਜ਼ਮੀਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ।ਦੋਵਾਂ ਆਗੂਆਂ ਨੇ ਕਿਹਾ ਕਿ ਜਮ੍ਹਾਂਬੰਦੀ (ਜ਼ਮੀਨ ਰਿਕਾਰਡ ਦੀ ਕਾਪੀ), ਇੰਤਕਾਲ, ਅਤੇ ਫਰਦ ਬਦਰ (ਰਿਕਾਰਡ ਵਿੱਚ ਸੋਧ) ਵਰਗੀਆਂ ਸੇਵਾਵਾਂ ਲਈ ਪਹਿਲਾਂ ਹਰ ਵਿਅਕਤੀ ਨੂੰ ਪਟਵਾਰੀਆਂ ਜਾਂ ਤਹਿਸੀਲਦਾਰਾਂ ਕੋਲ ਖੱਜਲ ਹੋਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਹਨਾਂ ਦਫ਼ਤਰਾਂ ਵਿੱਚ ਅਕਸਰ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੁੰਦਾ ਸੀ ਪਰ ਹੁਣ ਉਨ੍ਹਾਂ ਨੂੰ ਵਾਰ-ਵਾਰ ਪਟਵਾਰੀਆਂ ਜਾਂ ਤਹਿਸੀਲਦਾਰਾਂ ਦੇ ਦਫ਼ਤਰਾਂ ਦੇ ਗੇੜੇ ਨਹੀਂ ਲਾਉਣੇ ਪੈਣਗੇ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਕੋਈ ਵੀ ਵਿਅਕਤੀ ਆਪਣੇ ਘਰ ਬੈਠ ਕੇ ਮਾਲ ਵਿਭਾਗ ਦੀ ਵੈੱਬਸਾਈਟ easyjamabandi.punjab.gov.in ਰਾਹੀਂ ਸਿਰਫ਼ ਇੱਕ ਕਲਿੱਕ ਨਾਲ ਇਹ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ। ਇਸ ਦੇ ਨਾਲ ਹੀ 1076 ‘ਤੇ ਡਾਇਲ ਕਰਕੇ ਜਾਂ ਕਿਸੇ ਵੀ ਸੇਵਾ ਕੇਂਦਰ ਵਿੱਚ ਅਰਜ਼ੀਆਂ ਜਮ੍ਹਾਂ ਕਰਵਾ ਕੇ ਵੀ ਇਹਨਾਂ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅੰਤ੍ਰਿੰਗ ਕਮੇਟੀ ਨੇ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਪੱਧਰ ’ਤੇ ਮਨਾਉਣ ਦਾ ਕੀਤਾ ਫੈਸਲਾ

0

👉ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ
👉ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਆ ਰਹੇ ਹੋਰ ਸ਼ਤਾਬਦੀ ਦਿਹਾੜਿਆਂ ਦੇ ਸਬੰਧ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਗੁਰੂ ਸਾਹਿਬਾਨ ਨੂੰ ਸਮਰਪਿਤ ਢੁੱਕਵੀਆਂ ਯਾਦਗਾਰਾਂ ਉਸਾਰਨ ਦੀ ਪਹਿਲਕਦਮੀ ਕਰਨ।ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੀ ਸ਼ਤਾਬਦੀ ਨਵੰਬਰ 2025 ਵਿਚ ਕੌਮੀ ਪੱਧਰ ’ਤੇ ਮਨਾਈ ਜਾਵੇਗੀ। ਇਸ ਸਬੰਧੀ ਵਿਸ਼ਾਲ ਪੱਧਰ ’ਤੇ ਗੁਰਮਤਿ ਸਮਾਗਮ, ਨਗਰ ਕੀਰਤਨ, ਸੈਮੀਨਾਰ ਅਤੇ ਇਤਿਹਾਸਕ ਪ੍ਰਕਾਸ਼ਨਾਵਾਂ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ  BIG NEWS ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਇਹ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਅਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤੇ ਜਾਣਗੇ, ਜਦਕਿ ਸਰਕਾਰ ਦਾ ਫ਼ਰਜ਼ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿਭਾਉਣ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਸੰਗਤ ਪਾਸੋਂ ਸੁਝਾਅ ਮੰਗੇ ਗਏ ਹਨ, ਲੇਕਿਨ ਇਹ ਕਾਰਜ ਕਰਨਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਜ਼ੁੰਮੇਵਾਰੀ ਹੈ, ਨਾ ਕਿ ਸਰਕਾਰ ਦੀ। ਸਰਕਾਰਾਂ ਦਾ ਕੰਮ ਸ਼ਤਾਬਦੀਆਂ ਮੌਕੇ ਢੁੱਕਵੀਆਂ ਯਾਦਗਾਰਾਂ ਬਣਾਉਣਾ ਅਤੇ ਗੁਰੂ ਸਾਹਿਬਾਨ ਨਾਲ ਸਬੰਧਤ ਨਗਰਾਂ ਅਤੇ ਅਸਥਾਨਾਂ ਵਿਖੇ ਵਿਕਾਸ ਦੇ ਕਾਰਜ ਕਰਨਾ ਹੈ।ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਜੀ ਦੇ ਇਸ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੇ ਨਾਲ-ਨਾਲ ਉਸ ਸਮੇਂ ਹਿੰਦੂ ਧਰਮ ਨੂੰ ਬਚਾਉਣ ਲਈ ਆਪਣੀ ਸ਼ਹਾਦਤ ਦਿੱਤੀ ਸੀ, ਜੋ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਇਕ ਮਿਸਾਲ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗੁਰੂ ਸਾਹਿਬ ਦੀ ਇਸ ਮਹਾਨ ਸ਼ਹਾਦਤ ਨੂੰ ਸਤਿਕਾਰ ਦਿੰਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ।ਇਕੱਤਰਤਾ ਦੇ ਹੋਰ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬਾਨ ਦੀ ਨਿਯੁਕਤੀ ਤੇ ਸੇਵਾਮੁਕਤੀ ਬਾਰੇ ਨਿਯਮਾਵਲੀ ਬਣਾਉਣ ਲਈ ਪੁੱਜੇ ਸੁਝਾਵਾਂ ਦੀ ਨਜ਼ਰਸਾਨੀ ਵਾਸਤੇ ਉੱਚ ਪੱਧਰੀ ਕਮੇਟੀ ਗਠਿਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਸਿਵ ਸੈਨਾ ਦੇ ਆਗੂਆਂ ਵਿਰੁਧ ਪਰਚਾ ਦਰਜ਼

ਉਨ੍ਹਾਂ ਕਿਹਾ ਕਿ ਲੰਘੇ ਬਜਟ ਇਜਲਾਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਜ਼ੁੰਮੇਵਾਰੀਆਂ ਤੇ ਸੇਵਾਮੁਕਤੀ ਸਬੰਧੀ ਨਿਯਮ ਬਣਾਉਣ ਲਈ ਇਕ ਮਤਾ ਪਾਸ ਕਰਕੇ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਤਹਿਤ ਮੰਗੇ ਸੁਝਾਵਾਂ ਨੂੰ ਵਾਚ ਕੇ ਵਿਧੀ ਵਿਧਾਨ ਬਣਾਇਆ ਜਾਣਾ ਹੈ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਵਿਚ ਵਿਚਾਰ ਕੀਤਾ ਗਿਆ ਹੈ, ਜਿਸ ਅਨੁਸਾਰ ਸਿੱਖ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਅਤੇ ਸਿੱਖ ਵਿਦਵਾਨਾਂ ਦੀ ਕਮੇਟੀ ਗਠਤ ਕਰਕੇ ਆਏ ਸੁਝਾਵਾਂ ਦੀ ਪੜਚੋਲ ਕੀਤੀ ਜਾਵੇਗੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੇ ਭਾਰਤ ਅੰਦਰ ਸਿੱਖ ਮਿਸ਼ਨ ਅਤੇ ਵਿਦਿਅਕ ਸੰਸਥਾਵਾਂ ਖੋਲ੍ਹ ਕੇ ਸਿੱਖੀ ਪ੍ਰਚਾਰ ਤੇ ਵਿਦਿਅਕ ਪ੍ਰਸਾਰ ਲਈ ਮੋਹਰੀ ਹੋ ਕੇ ਕਾਰਜ ਕਰ ਰਹੀ ਹੈ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਦੀ ਸ਼ਹਿ ’ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਹਬਾਦ ਮਾਰਕੰਡਾ ਵਿਖੇ ਚੱਲ ਰਹੇ ਮੀਰੀ ਪੀਰੀ ਮੈਡੀਕਲ ਕਾਲਜ ਨੂੰ ਗੈਰ-ਕਾਨੂੰਨੀ ਢੰਗ ਨਾਲ ਹਥਿਆਉਣਾ ਚਾਹੁੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੈਡੀਕਲ ਕਾਲਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਨਾਂ ’ਤੇ ਜ਼ਮੀਨ ਪੁਰ ਸਥਾਪਤ ਕੀਤਾ ਗਿਆ ਹੈ, ਨਾ ਕਿ ਕਿਸੇ ਹਰਿਆਣਾ ਸੂਬੇ ਅੰਦਰ ਸਥਿਤ ਗੁਰਦੁਆਰਾ ਸਾਹਿਬ ਦੀ ਜ਼ਮੀਨ ਪੁਰ। ਉਨ੍ਹਾਂ ਹਰਿਆਣਾ ਕਮੇਟੀ ਨੂੰ ਕਿਹਾ ਕਿ ਉਹ ਸਿਆਸੀ ਪਹੁੰਚ ਨਾ ਅਪਣਾਏ ਅਤੇ ਸ਼੍ਰੋਮਣੀ ਕਮੇਟੀ ਦੁਆਰਾ ਮੈਡੀਕਲ ਖੇਤਰ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚ ਅੜਿਕਾ ਨਾ ਬਣੇ।ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨ ਬਠਿੰਡੇ ਜ਼ਿਲ੍ਹੇ ਦੇ ਰਾਮਪੁਰ ਫੂਲ ਵਿਚ ਇਕ ਗੁਰਸਿੱਖ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਵਿਚ ਇਕ ਸਿੱਖ ਨੌਜੁਆਨ ਦੀ ਕੁਟਮਾਰ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਕਰੜੀ ਨਿੰਦਾ ਕੀਤੀ ਹੈ।

ਇਹ ਵੀ ਪੜ੍ਹੋ  SAS Nagar Police ਵੱਲੋਂ 2 ਵਿਅਕਤੀ 14 ਕਿਲੋ 370 ਗ੍ਰਾਮ ਅਫੀਮ ਸਮੇਤ ਕਾਬੂ

ਇਸ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ’ਚ ਸਿੱਖ ਬਹੁਗਿਣਤੀ ਹੋਣ ਦੇ ਬਾਵਜੂਦ ਵੀ ਅਜਿਹਾ ਵਰਤਾਰਾ ਵੱਡੀ ਚਿੰਤਾ ਵਾਲਾ ਹੈ। ਪੰਜਾਬ ਵਿਚ ਵੀ ਅਜਿਹੀ ਫਿਰਕਾਪ੍ਰਸਤੀ ਨੂੰ ਉਤਸ਼ਾਹਤ ਕਰਨ ਵਾਲਿਆਂ ਦੇ ਹੌਂਸਲੇ ਵੱਧ ਰਹੇ ਹਨ, ਪਰ ਸਰਕਾਰ ਮੂਕਦਰਸ਼ਕ ਬਣ ਕੇ ਤਮਾਸ਼ਾ ਵੇਖ ਰਹੀ ਹੈ। ਅੰਤ੍ਰਿੰਗ ਕਮੇਟੀ ਨੇ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਰਵਾਈ ਕਰਨ ਅਤੇ ਅਜਿਹੇ ਲੋਕਾਂ ਨੂੰ ਨੱਥ ਪਾਉਣ ਲਈ ਆਖਿਆ।ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਹਰਦਿਆਲ ਸਿੰਘ ਸੁਰਸਿੰਘ ਨਮਿਤ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੇਣ ਤੇ ਸ. ਪਰਮਜੀਤ ਸਿੰਘ ਰਾਏਪੁਰ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਕਰਵਾਏ ਜਾਣ ਜਮ੍ਹਾਂ:ਡਿਪਟੀ ਕਮਿਸ਼ਨਰ

0

👉ਚੱਲ ਰਹੇ ਵਿਕਾਸ ਕਾਰਜਾਂ ‘ਚ ਲਿਆਂਦੀ ਜਾਵੇ ਤੇਜ਼ੀ
Bathinda News:ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ‘ਚ ਜਿਥੇ ਹੋਰ ਤੇਜ਼ੀ ਲਿਆਂਦੀ ਜਾਵੇ ਉਥੇ ਹੀ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤਰੁੰਤ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੇ ਛੱਪੜਾਂ, ਜਲ ਘਰਾਂ, ਲਾਇਬ੍ਰੇਰੀਆਂ ਅਤੇ ਪਾਰਕਾਂ ਆਦਿ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਦਿੱਤੇ।

ਇਹ ਵੀ ਪੜ੍ਹੋ  BIG NEWS ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਖ-ਵੱਖ ਪਿੰਡਾਂ ਅੰਦਰ ਜਿਥੇ ਵੀ ਥਾਪਰ ਮਾਡਲ ਛੱਪੜ ਬਣਾਏ ਜਾ ਰਹੇ ਉਥੇ ਹੀ ਨਾਲ ਸੋਲਡ ਵੇਸਟ ਆਦਿ ਵੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇਰੀ ਦੇ ਜਲਦ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਦੂਸਰੇ ਵਿਕਾਸ ਕਾਰਜ ਉਦੋਂ ਹੀ ਸ਼ੁਰੂ ਕੀਤੇ ਜਾਣ ਜਦੋਂ ਤੱਕ ਪਹਿਲਾ ਵਾਲੇ ਕੰਮ ਮੁਕੰਮਲ ਨਾ ਹੋ ਜਾਣ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਕਿੱਲ ਕਮੇਟੀ ਦੀ ਸਮੀਖਿਆਂ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਕਿੱਲ ਨਾਲ ਜੁੜੇ ਅਦਾਰਿਆਂ ਅਤੇ ਇਕਾਈਆਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਹੁਨਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਵੈ ਰੋਜਗਾਰ ਦੇ ਕਾਬਲ ਬਣਾਇਆ ਜਾਵੇ।

ਇਹ ਵੀ ਪੜ੍ਹੋ  Bathinda ’ਚ Ludhiana ਦੀ ਨਾਮੀ ‘Insta Queen’ ਦੀ ਗਲੀ-ਸੜੀ ਲਾਸ਼ ਬਰਾਮਦ, Police ਨੂੰ ਕਤਲ ਦਾ ਸ਼ੱਕ!

ਇਸ ਦੌਰਾਨ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਪ੍ਰੋਗਰਾਮ ਮੈਨਜਮੈਂਟ ਯੂਨਿਟ ਸ੍ਰੀਮਤੀ ਗਗਨ ਸ਼ਰਮਾ ਨੇ ਜਾਣੂ ਕਰਵਾਉਂਦਿਆਂ ਕਿਹਾ ਕਿ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਿਖਲਾਈ ਮੁਹੱਈਆ ਕਰਵਾਉਣ ਲਈ ਆਰ.ਸੇਟੀ, ਕ੍ਰਿਸ਼ੀ ਵਿਗਿਆਨ ਕੇਂਦਰ, ਮੁੜ ਵਸੇਵਾ ਕੇਂਦਰ ‘ਚ ਟ੍ਰੇਨਿੰਗ ਲਈ ਪ੍ਰੋਪੋਜਲ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਮੁੱਖ ਦਫਤਰ ਨੂੰ ਭੇਜਿਆ ਜਾ ਚੁਕਿਆ ਹੈ।ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਗੁਰਪ੍ਰਤਾਪ ਸਿੰਘ, ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਸਮੂਹ ਬੀਡੀਪੀਓਜ਼, ਸ੍ਰੀ ਬਲਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

BIG NEWS ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਜਹਾਜ਼ ਹੋਇਆ ਹਾਦਸਾਗ੍ਰਸਤ

👉ਜਹਾਜ ਵਿੱਚ 242 ਯਾਤਰੀ ਸਵਾਰ ਸਨ
National News:ਅੱਜ ਦੁਪਹਿਰ ਸਮੇਂ ਸਰਦਾਰ ਵੱਲਭਭਾਈ ਪਟੇਲ ਅੰਤਰ ਰਾਸ਼ਟਰੀ ਹਵਾਈ ਅੱਡੇ ਤੇ ਅਹਿਮਦਾਬਾਦ ਤੋਂ ਲੰਡਨ ਲਈ ਰਵਾਨਾ ਹੋਇਆ ਜਹਾਜ ਹਾਦਸੇ ਦਾ ਸ਼ਿਕਾਰ ਹੋ ਗਿਆ ਜਹਾਜ ਦੇ ਟੇਕ ਆਫ ਕਰਨ ਦੇ ਕੁਝ ਸਮੇਂ ਬਾਅਦ ਹੀ ਇਹ ਹਾਦਸਾ ਵਾਪਰ ਗਿਆ ।ਜਹਾਜ ਵਿੱਚ 242 ਯਾਤਰੀ ਸਵਾਰ ਸਨ ਏਅਰ ਇੰਡੀਆ ਦੇ ਇਸ ਜਹਾਜ਼ ਨੇ 1.38 ਮਿੰਟ ਤੇ ਉਡਾਨ ਭਰੀ ਅਤੇ ਇਸ ਦੇ ਕੁਝ ਸਮੇਂ ਬਾਅਦ 1.40 ਮਿੰਟ ਤੇ ਇਹ ਕਰੈਸ਼ ਹੋ ਗਿਆ । ਜਹਾਜ ਦੇ ਕਰੈਸ਼ ਹੁੰਦੇ ਹੀ ਪੂਰੇ ਇਲਾਕੇ ਵਿੱਚ ਧੂੰਏ ਦਾ ਗੁਬਾਰ ਫੈਲ ਗਿਆ।

ਇਹ ਵੀ ਪੜ੍ਹੋ  Bathinda ’ਚ Ludhiana ਦੀ ਨਾਮੀ ‘Insta Queen’ ਦੀ ਗਲੀ-ਸੜੀ ਲਾਸ਼ ਬਰਾਮਦ, Police ਨੂੰ ਕਤਲ ਦਾ ਸ਼ੱਕ!

ਮੁਢਲੀ ਜਾਣਕਾਰੀ ਮੁਤਾਬਕ ਹਾਦਸੇ ਦਾ ਕਾਰਨ ਜਹਾਜ ਦੇ ਇੰਜਨ ਵਿੱਚ ਤਕਨੀਕੀ ਖਰਾਬੀ ਦੱਸਿਆ ਜਾ ਰਿਹਾ ਹੈ ਹਾਲਾਂਕਿ ਇਸ ਬਾਰੇ ਕੋਈ ਜਿਆਦਾ ਜਾਣਕਾਰੀ ਹਾਸਲ ਨਹੀਂ ਹੋਈ। ਹਾਦਸੇ ਦਾ ਪਤਾ ਚਲਦੇ ਹੀ ਰਾਹਤ ਅਤੇ ਬਚਾਅ ਟੀਮਾਂ ਮੌਕੇ ਤੇ ਏਅਰਪੋਰਟ ਪਹੁੰਚ ਗਈਆਂ ਹਨ। ਰੈਸਕਿਊ ਟੀਮਾਂ ਘਟਨਾ ਵਾਲੀ ਥਾਂ ਤੇ ਪਹੁੰਚ ਗਈਆ ਹਨ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਜਾਣਕਾਰੀ ਅਨੁਸਾਰ ਹੁਣ ਤੱਕ ਜਹਾਜ਼ ਦੇ ਮਲਬੇ ਵਿੱਚੋਂ 50 ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ ਅਤੇ ਜਖਮੀ ਯਾਤਰੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

SAS Nagar Police ਵੱਲੋਂ 2 ਵਿਅਕਤੀ 14 ਕਿਲੋ 370 ਗ੍ਰਾਮ ਅਫੀਮ ਸਮੇਤ ਕਾਬੂ

0

SAS Nagar News:ਸਰਕਾਰ ਦੁਆਰਾ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿੱਰੁਧ’ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਹੱਥ ਉਸ ਸਮੇਂ ਵੱਡੀ ਕਾਮਯਾਬੀ ਲੱਗੀ ਜਦੋਂ ਜ਼ਿਲਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 14 ਕਿਲੋ 370 ਗ੍ਰਾਮ ਅਫੀਮ ਬਰਾਮਦ ਕੀਤੀ।ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਇਸ ਪ੍ਰਾਪਤੀ ਬਾਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਨਪ੍ਰੀਤ ਸਿੰਘ, ਕਪਤਾਨ ਪੁਲਿਸ ਦਿਹਾਤੀ,ਤਲਵਿੰਦਰ ਸਿੰਘ ਗਿੱਲ, ਐਸ.ਪੀ. ਆਪਰੇਸ਼ਨਸ ਤੇ ਨਵੀਨਪਾਲ ਸਿੰਘ ਲਹਿਲ, ਉੱਪ ਕਪਤਾਨ ਪੁਲਿਸ ਡੇਰਾਬਸੀ ਨੇ ਦੱਸਿਆ ਕਿ ਇੰਸ. ਸਿਮਰਨ ਸਿੰਘ ਮੁੱਖ ਅਫਸਰ ਥਾਣਾ ਲਾਲੜੂ ਦੀ ਨਿਗਰਾਨੀ ਅਧੀਨ, ਥਾਣਾ ਲਾਲੜੂ ਪੁਲਿਸ ਵੱਲੋਂ ਨਸ਼ਾ ਤਸਕਤਾਂ ਪਾਸੋਂ ਇਹ ਬਰਾਮਦਗੀ ਕੀਤੀ ਗਈ ਹੈ।

ਇਹ ਵੀ ਪੜ੍ਹੋ  Bathinda ’ਚ Ludhiana ਦੀ ਨਾਮੀ ‘Insta Queen’ ਦੀ ਗਲੀ-ਸੜੀ ਲਾਸ਼ ਬਰਾਮਦ, Police ਨੂੰ ਕਤਲ ਦਾ ਸ਼ੱਕ!

ਐਸ ਪੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਨੂੰ ਮਿਤੀ 11/06/2025 ਨੂੰ ਥਾਣੇਦਾਰ ਰਾਜਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਘੋਲੂਮਾਜਰਾ ਬੱਸ ਸਟਾਪ ਮੇਨ ਹਾਈਵੇਅ ਅੰਬਾਲਾ ਤੋਂ ਚੰਡੀਗੜ੍ਹ ਵਿਖੇ, ਇੱਕ ਇਨੋਵਾ ਕਾਰ ਨੰ. UK 08 AS 0300 ਖੜੀ ਦੇਖੀ, ਜਿਸ ਵਿੱਚ ਸਵਾਰ ਦੋ ਨੌਜੁਆਨਾਂ ਰਣਜੋਧ ਸਿੰਘ ਵਾਸੀ ਪਿੰਡ ਮੱਦਰ, ਥਾਣਾ ਖਾਲੜਾ, ਜ਼ਿਲ੍ਹਾ ਤਰਨਤਾਰਨ, ਜਸਵੀਰ ਸਿੰਘ ਵਾਸੀ ਪਿੰਡ ਮਾੜੀ, ਥਾਣਾ ਭਿਖੀਵਿੰਡ, ਜ਼ਿਲ੍ਹਾ ਤਰਨਤਾਰਨ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕੋਲ ਕੋਈ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਮੌਕੇ ਤੇ ਸ੍ਰੀ ਨਵੀਨਪਾਲ ਸਿੰਘ, ਉਪ ਕਪਤਾਨ ਪੁਲਿਸ, ਸਬ ਡਵੀਜਨ ਡੇਰਾਬੱਸੀ ਨੂੰ ਬੁਲਾਇਆ ਗਿਆ। ਡੀ ਐਸ ਪੀ ਸਬ ਡਿਵੀਜ਼ਨ ਦੀ ਹਾਜ਼ਰੀ ਵਿੱਚ ਕਾਰ ਵਿੱਚ ਰੱਖੇ ਬੈਗ ਵਿੱਚੋ 2 ਮੋਮੀ ਲਿਫਾਫਿਆ ਵਿੱਚੋਂ ਕੁੱਲ 14 ਕਿਲੋ 370 ਗ੍ਰਾਮ (ਇੱਕ ਵਿੱਚੋਂ 7 ਕਿਲੋ 545 ਗ੍ਰਾਮ ਅਤੇ ਦੂਜੇ ਲਿਫਾਫੇ ਵਿੱਚੋਂ 6 ਕਿਲੋ 825 ਗ੍ਰਾਮ) ਅਫੀਮ ਬ੍ਰਾਮਦ ਹੋਈ, ਜਿਸ ਤੇ ਉਕਤ ਦੋਸ਼ੀਆਂ ਖਿਲਾਫ਼ ਮੁਕੱਦਮਾ ਨੰਬਰ 87, ਮਿਤੀ 11.06.2025, ਅਧੀਨ ਧਾਰਾ 18/61/85 ਐਨ ਡੀ ਪੀ ਐਸ ਐਕਟ, ਥਾਣਾ ਲਾਲੜੂ ਵਿਖੇ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ  ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਸਿਵ ਸੈਨਾ ਦੇ ਆਗੂਆਂ ਵਿਰੁਧ ਪਰਚਾ ਦਰਜ਼

ਉਨ੍ਹਾਂ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਪਾਇਆ ਗਿਆ ਕਿ ਦੋਸ਼ੀ ਰਣਜੋਧ ਸਿੰਘ ਦੇ ਖਿਲਾਫ ਮੁਕੱਦਮਾ ਨੰ 208 ਮਿਤੀ 24/06/2021 ਅ/ਧ 21/61/85 ਐਨ.ਡੀ.ਪੀ.ਐਸ. ਐਕਟ ਥਾਣਾ ਜੰਡਿਆਲਾ ਗੁਰੂ, ਅਮ੍ਰਿਤਸਰ ਦਿਹਾਤੀ (ਰਿਕਵਰੀ 28 ਗ੍ਰਾਮ ਹੀਰੋਇਨ) ਅਤੇ ਦੋਸ਼ੀ ਜਸਬੀਰ ਸਿੰਘ ਦੇ ਖਿਲਾਫ਼ ਮੁਕੱਦਮਾ ਨੰਬਰ 06, ਮਿਤੀ 07 ਜੂਨ 2019 ਅਧੀਨ ਧਾਰਾ18,29/61/85 ਐਨ ਡੀ ਪੀ ਐਸ ਐਕਟ, ਥਾਣਾ ਜੰਡਿਆਲਾ ਗੁਰੂ, ਅੰਮ੍ਰਿਤਸਰ ਦਿਹਾਤੀ (ਬਰਾਮਦਗੀ 4 ਕਿੱਲੋ 800 ਗ੍ਰਾਮ ਅਫੀਮ) ਦਰਜ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Bathinda ’ਚ Ludhiana ਦੀ ਨਾਮੀ ‘Insta Queen’ ਦੀ ਗਲੀ-ਸੜੀ ਲਾਸ਼ ਬਰਾਮਦ, Police ਨੂੰ ਕਤਲ ਦਾ ਸ਼ੱਕ!

0

👉ਸ਼ੋਸਲ ਮੀਡੀਆ ’ਤੇ ਦੋ-ਅਰਥੀ ਵੀਡੀਓਜ਼ ਬਣਾ ਕੇ ਰਹਿੰਦੀ ਸੀ ਚਰਚਾ ਵਿਚ
Bathinda News: ਬਠਿੰਡਾ ’ਚ ਲੁਧਿਆਣਾ ਨਾਲ ਸਬੰਧਤ ਇੱਕ ਨਾਮੀ ਇੰਸਟਾ ਕੁਈਨ ਦੀ ਰਹੱਸਮਈ ਹਾਲਾਤਾਂ ’ਚ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਹਿਚਾਣ ਕਮਲ ਕੌਰ ਵਜੋਂ ਹੋਈ ਹੈ, ਜੋਕਿ ਸ਼ੋਸਲ ਮੀਡੀਆ ਜਿਵੇਂ ਫ਼ੇਸਬੁੱਕ ਤੇ ਇੰਸਟਾਗ੍ਰਾਮ ਆਦਿ ਉਪਰ ਵੀਡੀਓਜ਼ ਪਾ ਕੇ ਕਾਫ਼ੀ ਚਰਚਾ ਵਿਚ ਰਹਿੰਦੀ ਸੀ। ਉਸ ਦੀਆਂ ਜਿਆਦਾਤਰ ਵੀਡੀਓਜ਼ ਤੇ ਪੋਸਟਾਂ ਦੋ-ਅਰਥਾਂ ਵਾਲੀਆਂ ਹੁੰਦੀਆਂ ਸਨ। ਕਰੀਬ 30 ਕੁ ਸਾਲਾਂ ਕਮਲ ਦੀ ਲਾਸ਼ ਬੀਤੀ ਦੇਰ ਸ਼ਾਮ ਪੁਲਿਸ ਨੂੰ ਭੁੱਚੋਂ ਰੋਡ ’ਤੇ ਸਥਿਤ ਆਦੇਸ਼ ਹਸਪਤਾਲ ਦੇ ਨਜਦੀਕ ਮਿਲੀ ਹੈ।

ਇਹ ਵੀ ਪੜ੍ਹੋ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਸਿਵ ਸੈਨਾ ਦੇ ਆਗੂਆਂ ਵਿਰੁਧ ਪਰਚਾ ਦਰਜ਼  

ਲਾਸ਼ ਇੱਕ ਬੰਦ ਕਾਰ ਵਿਚ ਪਈ ਹੋਈ ਸੀ ਤੇ ਕਾਰ ਵੀ ਕਮਲ ਕੌਰ ਦੀ ਹੀ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮੁਢਲੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਲਾਸ਼ ਦੀ ਹਾਲਾਤ ਕਾਫ਼ੀ ਖ਼ਰਾਬ ਹੈ ਤੇ ਸੰਭਾਵਿਤ ਤੌਰ ‘ਤੇ ਪਿਛਲੇ ਇੱਕ-ਦੋ ਦਿਨਾਂ ਤੋਂ ਹੀ ਕਾਰ ਵਿਚ ਪਈ ਹੋਈ ਹੈ। ਜਿਸਦੇ ਚੱਲਦੇ ਪੁਲਿਸ ਹੁਣ ਕਈ ‘ਐਂਗਲਾਂ’ ਉਪਰ ਜਾਂਚ ਕਰ ਰਹੀ ਹੈ ਕਿ ਇਹ ਕਿਸਦੇ ਨਾਲ ਲੁਧਿਆਣਾ ਤੋਂ ਬਠਿੰਡਾ ਆਈ, ਕਿਸ ਦਿਨ ਆਈ, ਕੀ ਕਰਨ ਆਈ, ਇਸ ਦਾ ਕਤਲ ਹੋਇਆ, ਜਾਂ ਕੁੱਝ ਨਸ਼ਾ ਦਿੱਤਾ ਗਿਆ।

ਇਹ ਵੀ ਪੜ੍ਹੋ ਆਸ਼ਕ ਦੇ ਪਿੱਛੇ ਲੱਗ ਕੇ ਨਵਵਿਆਹੀ ‘ਨੂੰਹ’ ਨੇ ਜ਼ਹਿਰ ਦੇ ਕੇ ਮਾਰਿਆਂ ਸਹੁਰਾ ਪ੍ਰਵਾਰ

ਕਾਤਲ ਕੌਣ ਹੈ ਤੇ ਉਸਦਾ ਇਸਦੇ ਨਾਲ ਕੀ ਰਿਸ਼ਤਾ ਹੈ? ਆਦਿ ਸਵਾਲ ਬਣੇ ਹੋਏ ਹਨ। ਚਰਚਾ ਇਹ ਵੀ ਸੁਣਾਈ ਦੇ ਰਹੀ ਹੈ ਕਿ ਇਸਦਾ ਪਹਿਲਾਂ ਵਿਆਹ ਵੀ ਹੋਇਆ ਸੀ ਪ੍ਰੰਤੂ ਹੁਣ ਇਹ ਅਲੱਗ ਰਹਿ ਰਹੀ ਸੀ। ਦਸਣਾ ਬਣਦਾ ਹੈ ਕਿ ਕਾਰ ਵਿਚੋਂ ਬਦਬੂ ਆਉਣ ’ਤੇ ਕੁੱਝ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ। ਜਿਸਤੋਂ ਬਾਅਦ ਐਸ.ਪੀ ਸਿਟੀ ਨਰਿੰਦਰ ਸਿੰਘ ਸਹਿਤ ਪੁਲਿਸ ਟੀਮ ਮੌਕੇ ’ਤੇ ਪੁੱਜੀ ਸੀ ਅਤੇ ਲਾਸ਼ ਨੂੰ ਕਾਰ ਵਿਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ 4 ਸਿਵ ਸੈਨਿਕ ਗ੍ਰਿਫਤਾਰ,2 ਪੁਲਿਸ ਮੁਲਜਮ ਮੁਅੱਤਲ

0

👉ਘਟਨਾ ਕਾਰਨ ਸਿੱਖ ਜਗਤ ’ਚ ਰੋਸ਼, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਮੌਜੂਦਾ ਤੇ ਸਾਬਕਾ ਜਥੇਦਾਰ ਨੇ ਜਤਾਈ ਚਿੰਤਾਂ
Sri Muktsar Sahib News : ਬੀਤੇ ਕੱਲ ਸ਼੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਉਪਰ ਗੁੰਡਾਗਰਦੀ ਕਰਕੇ ਇੱਕ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਸਿਵ ਸੈਨਾਂ ਦੇ ਆਗੂਆਂ ਤੇ ਵਰਕਰਾਂ ਵਿਰੁਧ ਸਿਟੀ ਪੁਲਿਸ ਨੇ ਪਰਚਾ ਦਰਜ਼ ਕਰ ਲਿਆ ਹੈ। ਇਸ ਘਟਨਾ ਉਪਰ ਮੀਡੀਆ ਨੂੰ ਆਪਣਾ ਪ੍ਰਤੀਕ੍ਰਮ ਦਿੰਦਿਆਂ ਐਸ.ਪੀ.(ਡੀ) ਮਨਮੀਤ ਸਿੰਘ ਢਿੱਲੋਂ ਨੇ ਦਸਿਆ ਕਿ ਥਾਣਾ ਸਿਟੀ ’ਚ ਐਫਆਈਆਰ ਨੰਬਰ ਦਰਜ ਕਰਨ ਤੋਂ ਬਾਅਦ ਸ਼ਿਵ ਸੇਨਾ ਨਾਲ ਸਬੰਧਤ 04 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਸਿਵ ਸੈਨਾ ਆਗੂ ਨੂੰ ਮਿਲੇ 2 ਪੁਲਿਸ ਮੁਲਾਜਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ, ਜਿੰਨ੍ਹਾਂ ਨੇ ਇਸ ਘਟਨਾ ਦੌਰਾਨ ਆਪਣੀ ਡਿਊਟੀ ਨਹੀਂ ਨਿਭਾਈ। ਇਸਤੋਂ ਇਲਾਵਾ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ।

ਇਹ ਵੀ ਪੜ੍ਹੋ ਪੰਜਾਬ ਦੇ ਸਮੂਹ ਮਿੰਨੀ ਬੱਸ ਉਪਰੇਟਰਾਂ ਦੀ ਪੰਜਾਬ ਪੱਧਰੀ ਮੀਟਿੰਗ ਹੋਈ  

ਜਿਕਰਯੋਗ ਹੈ ਕਿ ਸ਼੍ਰੀ ਮੁਕਤਸਰ ਸਾਹਿਬ ਪੁਲਿਸਇਸ ਘਟਨਾ ਦੀ ਵੀਡੀਓ ਸੋਸਲ ਮੀਡੀਆ ’ਤੇ ਵਾਈਰਲ ਹੁੰਦੇ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਮੌਜੂਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਰੋਸ਼ ਜਤਾਇਆ ਸੀ ਤੇ ਉਨ੍ਹਾਂ ਪੀੜਤ ਸਿੱਖ ਨੌਜਵਾਨ ਤੋਂ ਇਲਾਵਾ ਐਸਐਸਪੀ ਨਾਲ ਵੀ ਇਸ ਮੁੱਦੇ ‘ਤੇ ਗੱਲ ਕਰਕੇ ਮੁਲਜਮਾਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਇਸਤੋਂ ਇਲਾਵਾ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਘਟਨਾ ਉਪਰ ਡੂੰਘੀ ਚਿੰਤਾਂ ਜ਼ਾਹਰ ਕਰਦਿਆਂ ਪੰਜਾਬ ਦੇ ਵਿਚ ਅਜਿਹੀਆਂ ਘਟਨਾਵਾਂ ਵਾਪਰਨ ’ਤੇ ਹੈਰਾਨੀ ਜ਼ਾਹਰ ਕੀਤੀ ਹੈ।

ਇਹ ਵੀ ਪੜ੍ਹੋ ਆਸ਼ਕ ਦੇ ਪਿੱਛੇ ਲੱਗ ਕੇ ਨਵਵਿਆਹੀ ‘ਨੂੰਹ’ ਨੇ ਜ਼ਹਿਰ ਦੇ ਕੇ ਮਾਰਿਆਂ ਸਹੁਰਾ ਪ੍ਰਵਾਰ

ਪੁਲਿਸ ਅਧਿਕਾਰੀਆਂ ਮੁਤਾਬਕ ਹਸਪਤਾਲ ਵਿਚ ਦਾਖ਼ਲ ਪੀੜਤ ਨੌਜਵਾਨ ਗੁਰਵਿੰਦਰ ਸਿੰਘ ਵਾਸੀ ਚੜ੍ਹੇਭਾਨ ਦੇ ਬਿਆਨਾਂ ਉਪਰ ਮੁਲਜਮਾਂ ਵਿਰੁਧ ਪਰਚਾ ਦਰਜ਼ ਕਰ ਲਿਆ ਗਿਆ ਹੈ। ਜਿਕਰਯੋਗ ਹੈ ਕਿ 29 ਮਈ ਨੂੰ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਰਵੀ ਕੁਮਾਰ ਉਪਰ ਕੁੱਝ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ।ਇਸ ਮਾਮਲੇ ਵਿਚ ਪੁਲਿਸ ਉਪਰ ਕੋਈ ਕਾਰਵਾਈ ਨਾਂ ਕਰਨ ਦੇ ਦੋਸ਼ ਲਗਾਉਂਦਿਆਂ ਸਿਵ ਸੈਨਿਕਾਂ ਵੱਲੋਂ ਬੱਸ ਸਟੈਂਡ ਦੇ ਨਜਦੀਕ ਧਰਨਾ ਲਗਾਇਆ ਹੋਇਆ ਸੀ। ਧਰਨੇ ਵਿਚ ਸੂਬਾ ਪ੍ਰਧਾਨ ਰਾਜੇਸ਼ ਵੀ ਪੁੱਜਿਆ ਹੋਇਆ ਸੀ। ਇਸ ਧਰਨੇ ਦੌਰਾਨ ਰਸਤਾ ਜਾਮ ਹੋ ਗਿਆ ਤੇ ਇਸ ਮੌਕੇ ਹੀ ਉਕਤ ਸਿੱਖ ਨੌਜਵਾਨ ਗੁਰਵਿੰਦਰ ਸਿੰਘ ਵੀ ਕਾਰ ’ਤੇ ਲੰਘ ਰਿਹਾ ਸੀ।

ਇਹ ਵੀ ਪੜ੍ਹੋ Bathinda ਦੇ ਬੱਸ ਅੱਡੇ ’ਚ ਬੱਸ ਹੇਠ ਆਉਣ ਕਾਰਨ ਬਜੁਰਗ ਔਰਤ ਦੀ ਹੋਈ ਮੌਤ

ਦਾਅਵਾ ਕੀਤਾ ਜਾ ਰਿਹਾ ਕਿ ਉਸਦੇ ਨਾਲ ਇੱਕ ਬੱਚਾ ਸੀ, ਜਿਹੜਾ ਬੀਮਾਰ ਸੀ, ਜਿਸ ਕਾਰਨ ਉਸਨੇ ਕਾਰ ਵਿਚੋਂ ਉਤਰ ਕੇ ਸਿਵ ਸੈਨਿਕਾਂ ਨੂੰ ਰਾਸਤਾ ਦੇਣ ਲਈ ਕਿਹਾ।ਪ੍ਰੰਤੂ ਜਵਾਬ ਦੇਣ ’ਤੇ ਦੋਨਾਂ ਵਿਚਕਾਰ ਤਕਰਾਰਬਾਜ਼ੀ ਹੋ ਗਈ। ਜਿਸਤੋਂ ਬਾਅਦ ਗੁਰਵਿੰਦਰ ਸਿੰਘ ਕਾਰ ਵਿਚ ਬੈਠ ਗਿਆ ਪ੍ਰੰਤੂ ਇਸ ਦੌਰਾਨ ਹੀ ਕੁੱਝ ਸਿਵ ਸੈਨਾ ਦੇ ਆਗੂਆਂ ਤੇ ਵਰਕਰਾਂ ਨੇ ਉਸਨੂੰ ਪੁਲਿਸ ਦੀ ਹਾਜ਼ਰੀ ਵਿਚ ਹੀ ਕਾਰ ਵਿਚੋਂ ਖਿੱਚ ਲਿਆ ਤੇ ਕੁੱਟਮਾਰ ਕੀਤੀ ਤੇ ਕੱਪੜੇ ਪਾੜ ਦਿੱਤੇ। ਜਿਸਦੀ ਵੀਡੀਓ ਵੀ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ