Saturday, May 2, 2026
Home Blog Page 67

Bhagwant Mann Govt ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

0

👉ਸਿੱਖਿਆ ਵਿਭਾਗ ‘ਚ 16,308 ਨੌਕਰੀਆਂ, ਪੁਲਿਸ ਵਿੱਚ 12,966, ਬਿਜਲੀ ਵਿਭਾਗ ‘ਚ 8,765, ਸਿਹਤ ‘ਚ 6,320, ਸਥਾਨਕ ਸਰਕਾਰਾਂ ‘ਚ 5771 ਨੌਕਰੀਆਂ ਦੇ ਨਾਲ ਹੋਰਨਾਂ ਵਿਭਾਗਾਂ ਵਿੱਚ ਵੀ ਦਿੱਤੀਆਂ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਕਾਂਗਰਸ, ਭਾਜਪਾ ਅਤੇ ਅਕਾਲੀਆਂ ਨੇ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦਿੱਤੀਆਂ, ਇਸ ਦੇ ਉਲਟ ਅਸੀਂ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ਾਂ ਦੇ ਆਮ ਲੋਕਾਂ ਨੂੰ ਦਿੱਤੀਆਂ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News: ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ। ਸਰਕਾਰੀ ਖੇਤਰ ‘ਚ ਰੋਜ਼ਗਾਰ ਅਤੇ ਸ਼ਾਸਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਭਰਪਾਈ ਕਰਦਿਆਂ ਨੌਜਵਾਨਾਂ ਨੂੰ ਉਮਰ ਹੱਦ ਵਿੱਚ 5 ਸਾਲ ਦੀ ਛੋਟ ਦਿੰਦਿਆਂ ਸਿਰਫ਼ ਚਾਰ ਸਾਲਾਂ ਵਿੱਚ ਰਿਕਾਰਡ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਦਿੱਤੀਆਂ ਗਈਆਂ ਹੁਣ ਤੱਕ ਦੀਆਂ ਸਭ ਤੋਂ ਵੱਧ ਨੌਕਰੀਆਂ ਹਨ।ਸਿੱਖਿਆ, ਪੁਲਿਸ, ਬਿਜਲੀ, ਸਿਹਤ ਅਤੇ ਸਥਾਨਕ ਸੰਸਥਾਵਾਂ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਪਾਰਦਰਸ਼ੀ ਭਰਤੀ ਦੇ ਨਾਲ ਭਗਵੰਤ ਮਾਨ ਸਰਕਾਰ ਨੇ ਖੁਦ ਨੂੰ ਪੱਖਪਾਤ ਦੀਆਂ ਪੁਰਾਣੀਆਂ ਪ੍ਰਥਾਵਾਂ ਤੋਂ ਪੂਰੀ ਤਰ੍ਹਾਂ ਦੂਰ ਰੱਖਿਆ ਹੈ ਅਤੇ ਹੁਣ ਆਮ ਨਾਗਰਿਕਾਂ ਨੂੰ ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੇਵਾ ਕੇਂਦਰਾਂ ‘ਤੇ ਮਹੀਨਾ ਆਧਾਰ ‘ਤੇ 30 ਲੱਖ ਨਾਗਰਿਕਾਂ ਦੀ ਪਹੁੰਚ ਅਤੇ 8.20 ਕਰੋੜ ਤੋਂ ਵੱਧ ਸੇਵਾਵਾਂ ਦੀ ਡਲਿਵਰੀ ਦੇ ਨਾਲ ਡਿਜੀਟਲ ਪੰਜਾਬ ਵੱਲ ਤੇਜ਼ੀ ਨਾਲ ਕਦਮ ਵਧਾਉਣ ਪਾਰਦਰਸ਼ੀ ਪ੍ਰਸ਼ਾਸਨ, ਹੁਨਰ ਵਿਕਾਸ ਅਤੇ ਪ੍ਰਣਾਲੀਗਤ ਸੁਧਾਰਾਂ ਵੱਲ ਵਿਆਪਕ ਸੁਧਾਰਾਂ ਨੂੰ ਦਰਸਾਉਂਦਾ ਹੈ, ਜਿਸਦਾ ਉਦੇਸ਼ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣਾ ਹੈ।ਵੱਖ-ਵੱਖ ਵਿਭਾਗਾਂ ਦੇ ਰਿਪੋਰਟ ਕਾਰਡ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇੱਕ ਨਵੇਂ ਡਿਜੀਟਲ ਹੱਬ ਵਜੋਂ ਉਭਰ ਰਿਹਾ ਹੈ, ਜਿਸ ਨੇ ਆਪਣੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਂਦਿਆਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਅਤੇ ਮੌਕਿਆਂ ਦੇ ਨਵੇਂ ਰਾਹ ਖੋਲ੍ਹੇ ਹਨ।ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ 16,308 ਨੌਕਰੀਆਂ, ਪੰਜਾਬ ਪੁਲਿਸ ਵਿੱਚ 12,966 ਨੌਕਰੀਆਂ, ਬਿਜਲੀ ਵਿਭਾਗ ਵਿੱਚ 8,765 ਨੌਕਰੀਆਂ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਵਿੱਚ 16,320 ਅਤੇ ਸਥਾਨਕ ਸਰਕਾਰਾਂ ਵਿਭਾਗ ਵਿੱਚ 5771 ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੋਂ ‘ਚੋਂ ਵਿਦੇਸ਼ਾਂ ਵੱਲ ਨੌਜਵਾਨਾਂ ਦੀ ਹਿਜਰਤ ਦੇ ਰੁਝਨ ਨੂੰ ਠੱਲ੍ਹ ਪਈ ਹੈ ਅਤੇ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਨੌਜਵਾਨਾਂ ਨੂੰ ਇਨ੍ਹਾਂ ਨੌਕਰੀਆਂ ਦਾ ਲਾਭ ਹੋਇਆ ਹੈ।ਭਰਤੀ ਵਿੱਚ ਪਾਰਦਰਸ਼ਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਪੱਖਪਾਤ ਦੇ ਨਿਰੋਲ ਮੈਰਿਟ ਅਤੇ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਕੋਈ ਪੇਪਰ ਲੀਕ ਨਹੀਂ ਹੋਇਆ ਅਤੇ ਨਾ ਹੀ ਕਿਸੇ ਭਰਤੀ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਉਮੀਦਵਾਰਾਂ ਨੂੰ ਤਾਂ ਵੱਖ-ਵੱਖ ਵਿਭਾਗਾਂ ਵਿੱਚ ਕਈ-ਕਈ ਵਾਰ ਨੌਕਰੀਆਂ ਵੀ ਮਿਲੀਆਂ ਹਨ ਅਤੇ ਇਨ੍ਹਾਂ ਵਿੱਚੋਂ ਬਹੁਤੇ ਨੌਜਵਾਨ ਇਹ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਕੇ ਵਾਪਸ ਆਏ ਹਨ।ਉਨ੍ਹਾਂ ਕਿਹਾ ਕਿ ਪਹਿਲਾਂ ਅਦਾਲਤਾਂ ਵਿੱਚ ਚੁਣੌਤੀ ਦੇ ਚਲਦਿਆਂ ਭਰਤੀ ਪ੍ਰਕਿਰਿਆਵਾਂ ਵਿੱਚ ਦੇਰੀ ਹੋਣ ਆਮ ਗੱਲ ਸੀ, ਜਿਸ ਦੇ ਚਲਦਿਆਂ ਅਕਸਰ ਕਈ ਉਮੀਦਵਾਰ ਦੀ ਉਮਰ ਨਿਰਧਾਰਤ ਸੀਮਾ ਤੋਂ ਪਾਰ ਲੰਘ ਜਾਂਦੀ ਸੀ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨ ਆਈਲੈਟਸ ਸੈਂਟਰਾਂ ਵਿੱਚ ਜਾਣ ਦੀ ਬਜਾਏ ਸਰਕਾਰੀ ਨੌਕਰੀਆਂ ਲਈ ਤਿਆਰੀ ਕਰਨ ਨੂੰ ਤਰਜੀਹ ਦੇ ਰਹੇ ਹਨ।ਮੌਜੂਦਾ ਗਵਰਨੈਂਸ ਮਾਡਲ ਦੀ ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਦੀ ਬਜਾਏ ਆਪਣੇ ਹੀ ਪਰਿਵਾਰਾਂ ਦਾ ਪੱਖ ਪੂਰਿਆ ਪਰ ਸੂਬਾ ਸਰਕਾਰ ਨੇ ਸਭ ਦੀ ਭਲਾਈ ਲਈ ਕੰਮ ਕੀਤਾ ਹੈ ਜਿਸ ਦੇ ਚਲਦਿਆਂ ਪ੍ਰਾਈਵੇਟ ਕੰਪਨੀਆਂ ਵਿੱਚ ਵੀ ਸੱਤ ਲੱਖ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ।ਉਨ੍ਹਾਂ ਅੱਗੇ ਕਿਹਾ ਕਿ ਹੁਨਰ ਵਿਕਾਸ ਮਿਸ਼ਨ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਅੰਮ੍ਰਿਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ ਅਤੇ ਲੁਧਿਆਣਾ ਵਿੱਚ ਪੰਜ ਬਹੁ-ਹੁਨਰ ਵਿਕਾਸ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਹੁਣ ਤੱਕ 1.25 ਲੱਖ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 73,250 ਨੂੰ ਰੋਜ਼ਗਾਰ ਵੀ ਮਿਲ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਈਕਰੋਸਾਫਟ ਅਤੇ ਆਈਬੀਐਮ ਵਰਗੀਆਂ ਕੰਪਨੀਆਂ ਨਾਲ ਏਆਈ, ਸਾਈਬਰ ਸੁਰੱਖਿਆ ਅਤੇ ਕਲਾਉਡ ਤਕਨਾਲੋਜੀ ਵਿੱਚ ਸਿਖਲਾਈ ਲਈ ਐਮ.ਓ.ਯੂ. ਸਾਈਨ ਕੀਤੇ ਗਏ ਹਨ।ਰੋਜ਼ਗਾਰ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 1,799 ਸਵੈ-ਰੁਜ਼ਗਾਰ ਕੈਂਪਾਂ ਨੇ 1,99,000 ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਹਾਸਲ ਕਰਨ ਵਿੱਚ ਮਦਦ ਕੀਤੀ ਅਤੇ 6,724 ਪਲੇਸਮੈਂਟ ਕੈਂਪਾਂ ਅਤੇ ਨੌਕਰੀ ਮੇਲਿਆਂ ਨੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਵਿੱਚ ਮਦਦ ਕੀਤੀ।ਉਨ੍ਹਾਂ ਅੱਗੇ ਕਿਹਾ ਕਿ 11 ਸਿਖਲਾਈ ਕੇਂਦਰਾਂ ਦਾ ਆਧੁਨਿਕੀਕਰਨ ਕਰਨ ਦੇ ਨਾਲ-ਨਾਲ ਤਿੰਨ ਨਵੇਂ ਕੈਂਪ ਸਥਾਪਿਤ ਕੀਤੇ ਗਏ ਹ ਅਤੇ ਅੱਗੇ ਕਿਹਾ ਕਿ 36,342 ਨੌਜਵਾਨਾਂ ਨੂੰ ਫੌਜ, ਜਲ ਸੈਨਾ, ਹਵਾਈ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 5,509 ਭਰਤੀ ਹੋ ਚੁੱਕੇ ਹਨ।

ਇਹ ਵੀ ਪੜ੍ਹੋ  Chandigarh Blast Case; Punjab Police ਨੇ ਦੋ ਸ਼ੱਕੀ ਨੌਜਵਾਨਾਂ ਨੂੰ ਹਿਰਸਤ ‘ਚ ਲਿਆ!

ਰੱਖਿਆ ਸਿਖਲਾਈ ਸੰਸਥਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 218 ਲੜਕਿਆਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚੋਂ 106 ਐੱਨਡੀਏ ਅਤੇ ਹੋਰ ਅਕੈਡਮੀਆਂ ਲਈ ਚੁਣੇ ਗਏ ਅਤੇ 85 ਕਮਿਸ਼ਨਡ ਅਫਸਰ ਬਣ ਗਏ ਹਨ, ਜਦੋਂ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 199 ਲੜਕੀਆਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚੋਂ 24 ਕਮਿਸ਼ਨਡ ਅਫਸਰ ਬਣ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਜਲਦੀ ਹੀ ਇੱਕ ਨਵਾਂ ਇੰਸਟੀਚਿਊਟ ਸ਼ੁਰੂ ਕੀਤਾ ਜਾਵੇਗਾ।ਡਿਜੀਟਲ ਗਵਰਨੈਂਸ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਡਿਜੀਟਲ ਪੰਜਾਬ ਬਣਨ ਵੱਲ ਕਦਮ ਵਧਾ ਰਿਹਾ ਹੈ ਕਿਉਂਕਿ 544 ਸੇਵਾ ਕੇਂਦਰ 465 ਤੋਂ ਵੱਧ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲਗਭਗ 30 ਲੱਖ ਲੋਕ ਇਨ੍ਹਾਂ ਕੇਂਦਰਾਂ ਤੋਂ ਹਰ ਮਹੀਨੇ ਸੇਵਾਵਾਂ ਲੈ ਰਹੇ ਹਨ, ਭਾਵ ਰੋਜ਼ਾਨਾ ਇੱਕ ਲੱਖ ਲੋਕ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ ਅਤੇ ਹੁਣ ਤੱਕ 8,20 ਕਰੋੜ ਡਿਜੀਟਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਜਨਮ, ਮੌਤ ਅਤੇ ਵਿਆਹ ਵਰਗੇ ਸਰਟੀਫਿਕੇਟ ਐਸਐਮਐਸ ਅਤੇ ਵਟਸਐਪ ਰਾਹੀਂ ਭੇਜੇ ਜਾ ਰਹੇ ਹਨ ਅਤੇ ਇੱਕ ਕਰੋੜ ਤੋਂ ਵੱਧ ਸਰਟੀਫਿਕੇਟ ਡਿਜੀਟਲ ਰੂਪ ਵਿੱਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਕਿ ਸੇਵਾਵਾਂ ਦੀ ਬਕਾਇਆ ਦਰ ਵਿੱਚ ਭਾਰੀ ਕਮੀ ਆਈ ਹੈ, ਜੋ 14 ਫੀਸਦ ਤੋਂ ਘਟ ਕੇ ਸਿਰਫ 0.52 ਫੀਸਦ ਰਹਿ ਗਈ ਹੈ।”ਨਾਗਰਿਕ-ਕੇਂਦ੍ਰਿਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ ਸਕੀਮ ਦਸੰਬਰ 2023 ਵਿੱਚ ਲੁਧਿਆਣਾ ਤੋਂ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਨਾਗਰਿਕ 1076 ਹੈਲਪਲਾਈਨ ਰਾਹੀਂ ਘਰ ਬੈਠੇ 437 ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ ਖਾਸ ਤੌਰ ‘ਤੇ ਬਜ਼ੁਰਗਾਂ ਅਤੇ ਦਫ਼ਤਰਾਂ ‘ਚ ਜਾ ਕੇ ਆਪਣਾ ਕੰਮ ਕਰਵਾਉਣ ਤੋਂ ਅਸਮਰੱਥ ਲੋਕਾਂ ਲਈ ਵਧੇਰੇ ਮਦਦਗਾਰ ਸਾਬਤ ਹੋ ਰਹੀ ਹੈ ਅਤੇ ਹੁਣ ਤੱਕ 2.66 ਲੱਖ ਲੋਕ ਇਸ ਦਾ ਲਾਭ ਲੈ ਚੁੱਕੇ ਹਨ।ਆਫ਼ਤ ਰਾਹਤ ਸੁਧਾਰਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਡਿਜੀਟਲ ਹੜ੍ਹ ਮੁਆਵਜ਼ਾ ਪ੍ਰਣਾਲੀ ਪੇਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ 3,700 ਪਿੰਡਾਂ ਵਿੱਚ ਡਿਜੀਟਲ ਢੰਗ ਨਾਲ ਮੁਆਵਜ਼ੇ ਦੀ ਵੰਡ ਕੀਤੀ ਗਈ ਹੈ, ਜਿਸਨੇ ਪੂਰੀ ਪਾਰਦਰਸ਼ਤਾ ਨਾਲ ਸਹੀ ਲੋਕਾਂ ਤੱਕ ਰਾਹਤ ਪਹੁੰਚਣ ਨੂੰ ਯਕੀਨੀ ਬਣਾਇਆ ਹੈ।ਜ਼ਮੀਨੀ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਈਜ਼ੀ ਰਜਿਸਟਰੀ ਨੇ ਤਹਿਸੀਲ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਜੁਲਾਈ 2025 ਤੋਂ ਹੁਣ ਤੱਕ ਛੇ ਲੱਖ ਤੋਂ ਵੱਧ ਦਸਤਾਵੇਜ਼ ਰਜਿਸਟਰ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਚੋਲਾ ਪ੍ਰਣਾਲੀ ਨੂੰ ਖ਼ਤਮ ਦਿੱਤਾ ਗਿਆ ਹੈ ਅਤੇ ਰਜਿਸਟਰੇਸ਼ਨ ਹੁਣ ਇੱਕ ਕਲਿੱਕ ਨਾਲ ਆਨਲਾਈਨ ਕਰਵਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ

ਉਨ੍ਹਾਂ ਅੱਗੇ ਕਿਹਾ ਕਿ ਸਬ-ਰਜਿਸਟਰਾਰ 48 ਘੰਟਿਆਂ ਦੇ ਅੰਦਰ-ਅੰਦਰ ਇਤਰਾਜ਼ ਉਠਾ ਸਕਦੇ ਹਨ ਅਤੇ ਉੱਚ ਅਧਿਕਾਰੀ ਇਸਦੀ ਸਮੀਖਿਆ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਤੋਂ ਆਪਣੀ ਜਾਇਦਾਦ ਰਜਿਸਟਰ ਕਰਵਾ ਸਕਦੇ ਹਨ ਅਤੇ ਵਟਸਐਪ ਰਾਹੀਂ ਰੀਅਲ-ਟਾਈਮ ਅਪਡੇਟਸ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਰਿਸ਼ਵਤਖੋਰੀ ਲਈ ਸ਼ਿਕਾਇਤ ਦਰਜ ਕਰਵਾਉਣ ਦੀ ਆਪਸ਼ਨ ਅਤੇ ‘ਡਰਾਫਟ ਮਾਈ ਡੀਡ’ ਵਿਸ਼ੇਸ਼ਤਾ ਵੀ ਪ੍ਰਦਾਨ ਕੀਤੀ ਗਈ ਹੈ।ਟਰਾਂਸਪੋਰਟ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਫੇਸਲੈੱਸ ਆਰਟੀਓ ਸੇਵਾਵਾਂ ਪੇਸ਼ ਕੀਤੀਆਂ ਗਈਆਂ ਹਨ, ਜੋ ਇੱਕ ਵੱਡੀ ਡਿਜੀਟਲ ਤਬਦੀਲੀ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਆਰਟੀਓ ਦਫ਼ਤਰਾਂ ਵਿੱਚ ਜਾਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਲਾਇਸੈਂਸ ਅਤੇ ਆਰਸੀ ਸਮੇਤ 56 ਸੇਵਾਵਾਂ ਪੂਰੀ ਤਰ੍ਹਾਂ ਨਾਲ ਫੇਸਲੈੱਸ ਕਰ ਦਿੱਤੀਆਂ ਗਈਆਂ ਹਨ, ਜੋ ਹੈਲਪਲਾਈਨ 1076 ਅਤੇ ਸੇਵਾ ਕੇਂਦਰਾਂ ਰਾਹੀਂ ਉਪਲਬਧ ਹਨ, ਜਿਸ ਨਾਲ ਹੁਣ ਤੱਕ 25,236 ਲੋਕਾਂ ਨੂੰ ਲਾਭ ਮਿਲਿਆ ਹੈ।ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਰੁਖ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕਤਈ ਨਾ ਬਰਦਾਸ਼ਤ ਯੋਗ ਨੀਤੀ ਅਪਣਾਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 23 ਮਾਰਚ, 2022 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵੀ ਸ਼ੁਰੂ ਕੀਤੀ ਗਈ ਸੀ।ਉਨ੍ਹਾਂ ਅੱਗੇ ਕਿਹਾ ਕਿ ਇਸ ਹੈਲਪਲਾਈਨ ‘ਤੇ 12,218 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 10,820 ਸਬੰਧਤ ਵਿਭਾਗਾਂ ਨੂੰ ਅਤੇ 1,398 ਵਿਜੀਲੈਂਸ ਬਿਊਰੋ ਨੂੰ ਭੇਜੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਸਹੀ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ 275 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 341 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 16 ਗਜ਼ਟਿਡ ਅਧਿਕਾਰੀ, 161 ਸਰਕਾਰੀ ਕਰਮਚਾਰੀ, 88 ਪੁਲਿਸ ਕਰਮਚਾਰੀ ਅਤੇ 77 ਆਮ ਵਿਅਕਤੀ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ 487 ਛਾਪੇਮਾਰੀਆਂ ਕਰਦਿਆਂ 1,215 ਮੁਲਜ਼ਮਾਂ ਵਿਰੁੱਧ 534 ਕੇਸ ਦਰਜ ਕੀਤੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 112 ਗਜ਼ਟਿਡ ਅਫ਼ਸਰਾਂ, 162 ਸਰਕਾਰੀ ਮੁਲਾਜ਼ਮਾਂ ਅਤੇ 83 ਨਿੱਜੀ ਵਿਅਕਤੀਆਂ ਸਮੇਤ 357 ਵਿਅਕਤੀਆਂ ਖ਼ਿਲਾਫ਼ ਜਾਂਚ ਚੱਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ 143 ਕੇਸਾਂ ਵਿੱਚ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ ਅਤੇ ਕਈ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਰਫ ਚਾਰ ਸਾਲਾਂ ਦਾ ਰਿਪੋਰਟ ਕਾਰਡ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਲੋਕ ਭਲਾਈ ਉਪਰਾਲੇ ਜਾਰੀ ਰਹਿਣਗੇ।ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਹਾਲਾਤ ਇਸ ਹੱਦ ਤੱਕ ਅਜੀਬੋ-ਗਰੀਬ ਬਣ ਗਏ ਹਨ ਅਤੇ ਦੇਸ਼ ਵਿੱਚ ਜੋ ਵੀ ਮਾੜਾ ਹੋਇਆ ਹੈ, ਉਸ ਲਈ ਨਹਿਰੂ ਨੂੰ, ਦਿੱਲੀ ਲਈ ਅਰਵਿੰਦ ਕੇਜਰੀਵਾਲ ਨੂੰ ਅਤੇ ਪੰਜਾਬ ਅਤੇ ਚੰਡੀਗੜ੍ਹ ਲਈ ਮੈਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਭ ਕੁਝ ਸਿਆਸੀ ਵਿਰੋਧੀਆਂ ਦੇ ਨਾਮ ‘ਤੇ ਥੋਪ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ, ਜਦੋਂ ਕਿ 15 ਲੱਖ ਰੁਪਏ ਦੇ ਵਾਅਦੇ ਤੋਂ ਲੈ ਕੇ ਐਮ.ਐਸ.ਪੀ. ਤੱਕ ਕੁਝ ਵੀ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਭਾਜਪਾ ਸ਼ਬਦਾਂ ਦੀ ਖੇਡ ਅਤੇ ਕਠਪੁਤਲੀਆਂ ਦੀ ਤਰ੍ਹਾਂ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਬਣਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।ਕਿਸਾਨ ਭਲਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਜ਼ਮੀਨਾਂ ਹੇਠ ਦੀ ਹਾਈ ਟੈਂਸ਼ਨ ਤਾਰਾਂ ਪਾਉਣ ਦੀ ਸੰਭਾਵਨਾ ਦੀ ਪੜਚੋਲ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਭਾਵਸ਼ਾਲੀ ਯੋਜਨਾ ਕਿਸਾਨਾਂ ਨੂੰ ਲਾਭ ਪਹੁੰਚਾਉਣ ਅਤੇ ਫਸਲਾਂ ਦੇ ਜੋਖਮ ਨੂੰ ਘਟਾਉਣ ਲਈ ਜਲਦੀ ਹੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਮੇਰੇ ਜੱਦੀ ਪਿੰਡ ਤੋਂ ਸ਼ੁਰੂ ਹੋਵੇਗਾ ਜਿੱਥੇ 2,000 ਏਕੜ ਵਿੱਚ 413 ਟਿਊਬਵੈੱਲ ਮੋਟਰਾਂ ਅਤੇ 1,100 ਬਿਜਲੀ ਦੇ ਖੰਭੇ ਮੌਜੂਦ ਹਨ, ਜਿਨ੍ਹਾਂ ਨੂੰ ਜ਼ਮੀਨਦੋਜ਼ ਕਰਨ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਲਈ ਵਿਸਾਖੀ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਐਕਟ ਅਧੀਨ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ-ਘੱਟ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਸੋਧਾਂ ਬਾਰੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਚੱਲ ਰਿਹਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਦਾ ਭਰੋਸਾ ਦਿੱਤਾ, ਆੜ੍ਹਤੀਆਂ ਦੀਆਂ ਚਿੰਤਾਵਾਂ ਕੇਂਦਰ ਕੋਲ ਵਾਰ-ਵਾਰ ਉਠਾਈਆਂ ਗਈਆਂ ਆੜ੍ਹਤੀਆਂ ਦੀਆਂ ਚਿੰਤਾਵਾਂ ਨੂੰ ਸੰਬੋਧਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਆਂ ਨੂੰ ਹਰਿਆਣਾ ਵਿੱਚ ਕਾਰੋਬਾਰ ਕਰਨ ਦੀ ਪੂਰੀ ਖੁੱਲ੍ਹ ਹੈ ਅਤੇ ਉਹ ਨਾਲ ਹੀ ਦੱਸਣਾ ਚਾਹੁੰਦੇ ਹਨ ਕਿ ਉਨ੍ਹਾਂ ਦੇ ਮੁੱਦੇ ਸਿਰਫ਼ ਕੇਂਦਰ ਦੁਆਰਾ ਹੀ ਹੱਲ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਅੱਗੇ ਕਈ ਵਾਰ ਉਠਾਇਆ ਹੈ ਪਰ ਕੇਂਦਰ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੁਹਰਾਇਆ ਕਿ ਰਾਜ ਸਰਕਾਰ ਕਣਕ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਸਾਰੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਖੁਸਬਾਜ਼ ਜਟਾਣਾ ਦੇ ਨਾਲ ਹੋਏ ਹਾਦਸੇ ਦੀ ਨਿਰਪੱਖ ਜਾਂਚ ਕਰਕੇ ਸੱਚ ਸਾਹਮਣੇ ਲਿਆਂਦਾ ਜਾਵੇ: ਰਾਜਾ ਵੜਿੰਗ

0

Bathinda News: ਬੀਤੇ ਕੱਲ ਹਰਿਆਣਾ ਦੇ ਸੋਨੀਪਤ ਨਜ਼ਦੀਕ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਕਾਂਗਰਸੀ ਆਗੂ ਖ਼ੁਸਬਾਜ਼ ਸਿੰਘ ਜਟਾਣਾ ਦੇ ਅੰਤਿਮ ਸੰਸਕਾਰ ਮੌਕੇ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ, ‘‘ਖੁਸ਼ਬਾਜ ਜਟਾਣਾ ਕਾਂਗਰਸ ਦੇ ਨਿਧੜਕ ਲੀਡਰ ਸਨ ਅਤੇ ਬੂਥ ਪੱਧਰ ‘ਤੇ ਜੁੜੇ ਹੋਏ ਸਨ, ਜਿਨਾਂ ਨੇ ਹਰ ਵਰਗ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ ਸੀ ਤੇ ਉਹਨਾਂ ਦੀ ਐਕਸੀਡੈਂਟ ਵਿੱਚ ਮੌਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।” ਉਹਨਾਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਣੀਪਤ ਦੀ ਪੁਲਿਸ ਕਮਿਸ਼ਨਰ ਵੱਲੋਂ ਵਿਸ਼ਵਾਸ ਦਵਾਇਆ ਗਿਆ ਹੈ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਵੇਗੀ ਤੇ ਸਾਰਾ ਸੱਚ ਸਾਹਮਣੇ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ ਹਜ਼ਾਰਾਂ ਸੇਜ਼ਲ ਅੱਖਾਂ ਨੇ ਖ਼ੁਸਬਾਜ਼ ਸਿੰਘ ਜਟਾਣਾ ਨੂੰ ਦਿੱਤੀ ਅੰਤਿਮ ਵਿਦਾਈ

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਸਮੇਤ ਮਰਹੂਮ ਆਗੂ ਦਾ ਪ੍ਰਵਾਰ, ਉਸਨੂੰ ਚਾਹੁਣ ਵਾਲੇ ਵੀ ਇਹੀ ਚਾਹੁੰਦੇ ਹਨ ਕਿ ਇਸ ਸਾਰੇ ਹਾਦਸੇ ਦੀ ਸਚਾਈ ਸਾਹਮਣੇ ਆਵੇ। ਰਾਜਾ ਵੜਿੰਗ ਨੇ ਦਸਿਆ ਕਿ ਪੁਲਿਸ ਨੇ ਯਕੀਨ ਦਿਵਾਇਆ ਹੈ ਕਿ ਹਾਦਸਾ ਕਰਨ ਵਾਲਾ ਟਰੱਕ ਚਾਲਕ ਵੀ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਵੜਿੰਗ ਨੇ ਵਿਸ਼ਵਾਸ ਦਵਾਇਆ ਕਿ ਸਮੂਹ ਕਾਂਗਰਸ ਪਾਰਟੀ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਰ ਦੁੱਖ ਸੁੱਖ ਵਿੱਚ ਪੂਰਾ ਸਾਥ ਦਿੱਤਾ ਜਾਵੇਗਾ। ਉਧਰ, ਜਟਾਣਾ ਦੀ ਐਕਸੀਡੈਂਟ ਵਿੱਚ ਡਰਾਈਵਰ ਸਮੇਤ ਹੋਈ ਮੌਤ ਦੇ ਮਾਮਲੇ ‘ਤੇ ਅੱਜ ਰਾਮ ਬਾਗ ਵਿੱਚ ਹਰ ਵਿਅਕਤੀ ਵੱਲੋਂ ਸਵਾਲ ਖੜੇ ਕੀਤੇ ਗਏ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਵੀ ਮੰਗੀ ਗਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਜ਼ਾਰਾਂ ਸੇਜ਼ਲ ਅੱਖਾਂ ਨਾਲ ਖ਼ੁਸਬਾਜ਼ ਸਿੰਘ ਜਟਾਣਾ ਨੂੰ ਦਿੱਤੀ ਅੰਤਿਮ ਵਿਦਾਈ

0

👉ਵੜਿੰਗ ਅਤੇ ਚੰਨੀ ਸਮੇਤ ਵੱਡੀ ਗਿਣਤੀ ਵਿੱਚ ਰਾਜਨੀਤਿਕ ਆਗੂ ਤੇ ਸਮਰਥਕ ਆਖ਼ਰੀ ਦਰਸ਼ਨਾਂ ਲਈ ਪੁੱਜੇ
Bathinda News: Khushbaz Singh Jattana death news; ਜਿਲਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਲੰਬਾ ਸਮਾਂ ਪ੍ਰਧਾਨ ਰਹੇ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਨੂੰ ਸ਼ੁੱਕਰਵਾਰ ਬਾਅਦ ਦੁਪਿਹਰ ਹਜ਼ਾਰਾਂ ਸੇਜ਼ਲ ਅੱਖਾਂ ਦੇ ਨਾਲ ਅੰਤਿਮ ਵਿਦਾਈ ਦਿੱਤੀ ਗਈ। ਬਠਿੰਡਾ ਦੀ ਅਨਾਜ਼ ਮੰਡੀ ਕੋਲ ਸਥਿਤ ਰਾਮਬਾਗ ਵਿਚ ਸ: ਜਟਾਣਾ ਦਾ ਅੰਤਿਮ ਸਸਕਾਰ ਧਾਰਮਿਕ ਰੀਤੀ ਰਿਵਾਜਾਂ ਨਾਲ ਕੀਤਾ ਗਿਆ, ਜਿੱਥੇ ਤਿਲ ਸੁੱਟਣ ਜੋਗੀ ਜਗ੍ਹਾਂ ਵੀ ਨਹੀਂ ਬਚੀ ਹੋਈ ਸੀ।ਦਸਣਾ ਬਣਦਾ ਹੈ ਕਿ ਬੀਤੇ ਕੱਲ ਦਿੱਲੀ ਤੋਂ ਪੰਜਾਬ ਵਾਪਸੀ ਸਮੇਂ ਰਾਸਤੇ ਵਿਚ ਉਹ ਇੱਕ ਹਾਦਸੇ ਵਿਚ ਦਮ ਤੋੜ ਗਏ ਸਨ ਤੇ ਉਨ੍ਹਾਂ ਦੇ ਨਾਲ ਡਰਾਈਵਰ ਪਰਮਿੰਦਰ ਸਿੰਘ ਦੀ ਵੀ ਮੌਤ ਹੋ ਗਈ ਸੀ ਜਦਕਿ ਗੰਨਮੈਨ ਕਰਮਦੀਪ ਸਿੰਘ ਤੇ ਇੱਕ ਹੋਰ ਵਿਅਕਤੀ ਜਖ਼ਮੀ ਹੋ ਗਿਆ ਸੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਬਠਿੰਡਾ ਦੇ ਦਿੱਗਜ਼ ਕਾਂਗਰਸੀ ਆਗੂ ਖੁਸਬਾਜ਼ ਜਟਾਣਾ ਅਤੇ ਡਰਾਈਵਰ ਦੀ ਸੜਕ ਹਾ.ਦਸੇ ‘ਚ ਮੌ/ਤ

ਬੀਤੀ ਰਾਤ ਹੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੇਹ ਨੂੰ ਅੱਜ ਸਵੇਰੇ ਹੀ ਬਠਿੰਡਾ ਸਥਿਤ ਰਿਹਾਇਸ਼ ਵਿਖੇ ਲਿਆਂਦਾ ਗਿਆ, ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਅੰਤਿਮ ਦਰਸ਼ਨ ਕੀਤੇ। ਇਸਤੋਂ ਬਾਅਦ ਦੁਪਿਹਰ ਕਰੀਬ 3 ਵਜੇਂ ਰਾਮ ਬਾਗ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਭਾਰਤ ਭੂਸ਼ਣ ਆਸ਼ੂ, ਵਿਧਾਇਕ ਪ੍ਰਗਟ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਰਾਜਨੀਤਿਕ ਆਗੂ, ਧਾਰਮਿਕ ਤੇ ਸਮਾਜਿਕ ਜਥੈਬੰਦੀਆਂ ਦੇ ਨੁਮਾਇੰਦੇ, ਵਕੀਲ ਭਾਈਚਾਰੇ ਸਮੇਤ ਹਰ ਵਰਗ ਦੇ ਲੋਕ ਅਤੇ ਸਮਰਥਕ ਪੁੱਜੇ ਹੋਏ ਸਨ।

ਇਹ ਵੀ ਪੜ੍ਹੋ ਕਾਂਗਰਸੀ ਆਗੂ ਖ਼ੁਸਬਾਜ਼ ਸਿੰਘ ਜਟਾਣਾ ਦਾ ਅੰਤਿਮ ਸੰਸਕਾਰ ਅੱਜ, ਬਠਿੰਡਾ ਲਿਆਂਦੀ ਮ੍ਰਿਤਕ ਦੇਹ

ਖ਼ੁਸਦਿਲ ਤੇ ਧਾਕੜ ਆਗੂ ਵਜੋਂ ਜਾਣੇ ਜਾਂਦੇ ਖੁਸ਼ਬਾਜ ਸਿੰਘ ਜਟਾਣਾ ਦੀ ਅੰਤਿਮ ਵਿਦਾਈ ਸਮੇਂ ਉਨ੍ਹਾਂ ਦਾ ਲੋਕਾਂ ਨਾਲ ਪਿਆਰ ਉਮੜੇ ਜਨ ਸੈਲਾਬ ਦੇ ਰੂਪ ਵਿਚ ਦੇਖਣ ਨੂੰ ਮਿਲਿਆ, ਜਿਸ ਤੋਂ ਪਤਾ ਚੱਲਦਾ ਸੀ ਕਿ ਖੁਸ਼ਬਾਜ ਜਟਾਣਾ ਆਮ ਲੋਕਾਂ ਨਾਲ ਜੁੜੇ ਹੋਏ ਲੀਡਰ ਸਨ, ਜਿਨਾਂ ਦੀ ਅਚਨਚੇਤ ਐਕਸੀਡੈਂਟ ਵਿੱਚ ਹੋਈ ਮੌਤ ਨਾਲ ਜਿਲਾ ਬਠਿੰਡਾ ਕਾਂਗਰਸ ਨੂੰ ਵੱਡਾ ਘਾਟਾ ਪਿਆ ਹੈ। ਖੁਸ਼ਬਾਜ ਜਟਾਣਾ ਦੀ ਚਿਤਾ ਨੂੰ ਉਹਨਾਂ ਦੇ ਸਪੁੱਤਰ ਵੱਲੋਂ ਅਗਨੀ ਦਿੱਤੀ ਗਈ ਤੇ ਪੂਰੇ ਪਰਿਵਾਰ ਨੇ ਧਾਰਮਿਕ ਰਾਜਨੀਤੀ ਰਿਵਾਜਾਂ ਅਨੁਸਾਰ ਰਸਮਾਂ ਨਿਭਾਈਆਂ ਗਈਆਂ।

ਇਹ ਵੀ ਪੜ੍ਹੋ Raghav Chadha ਦੇ ਮਾਮਲੇ ‘ਤੇ CM Bhagwant Mann ਦਾ ਵੱਡਾ ਬਿਆਨ!

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ, ਵਿਧਾਇਕ ਜਗਰੂਪ ਸਿੰਘ ਗਿੱਲ,ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ,ਬਰਿੰਦਰ ਸਿੰਘ ਢਿੱਲੋਂ, ਗੋਲਡੀ ਧੂਰੀ, ਅਜੀਤਇੰਦਰ ਸਿੰਘ ਮੋਫ਼ਰ, ਸਾਬਕਾ ਜ਼ਿਲਾ ਪਰਿਸ਼ਦ ਚੇਅਰਮੈਨ ਬਿਕਰਮ ਸਿੰਘ ਮੋਫਰ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ, ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ, ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਸਾਬਕਾ ਪ੍ਰਧਾਨ ਅਰੁਣ ਵਧਾਵਣ, ਮੇਅਰ ਪਦਮਜੀਤ ਮਹਿਤਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਭੁਪਿੰਦਰ ਗੋਰਾ, ਦਵਿੰਦਰ ਗੋਲਡੀ, ਨਰਿੰਦਰ ਸਿੰਘ ਭਲੇਰੀਆ,ਹਰਮਨਵੀਰ ਸਿੰਘ ਕਾਂਗੜ,ਕੇਕੇ ਅਗਰਵਾਲ,ਚੇਅਰਮੈਨ ਨੀਲ ਗਰਗ, ਸੁਖਦੇਵ ਸਿੰਘ ਚਹਿਲ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਅਤੇ ਸਮਰਥਕ ਹਾਜਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

हरियाणा में भवन नक्शा पास करने की प्रक्रिया होगी ऑनलाइन,कार्यों में देरी स्वीकार नहीं : मुख्यमंत्री नायब सिंह सैनी

0

👉वेस्ट वाटर रियूज सिस्टम को किया जाए मजबूत
👉2,276 सड़कों की पहचान कर मरम्मत करने की दिशा में नगर निकाय विभाग ने उठाए कदम
Haryana News:हरियाणा के मुख्यमंत्री श्री नायब सिंह सैनी ने प्रदेश में बनाई जाने वाली घरेलू एवं वाणिज्यिक इमारतों के लिए नगर निकाय विभाग से पास होने वाले नक्शों की पूरी प्रक्रिया को ऑनलाइन करने के निर्देश दिए हैं। मुख्यमंत्री ने कहा कि इस व्यवस्था के लागू होने से न केवल पारदर्शिता बढ़ेगी, बल्कि नागरिकों को भी सुविधा मिलेगी और प्रक्रिया में लगने वाला समय कम होगा। उन्होंने इसके लिए समय सीमा भी निर्धारित करते हुए अधिकारियों की जवाबदेही सुनिश्चित करने के भी निर्देश दिए।मुख्यमंत्री श्री नायब सिंह सैनी सचिवालय में शुक्रवार को शहरी स्थानीय निकाय विभाग के अधिकारियों की बैठक की अध्यक्षता कर रहे थे। बैठक के दौरान मुख्यमंत्री ने अर्बन चैलेंज फंड को लेकर भी अधिकारियों से अलग अलग पहलुओं पर चर्चा की। जिसके तहत अधिकारियों ने मुख्यमंत्री को इस योजना के तहत हरियाणा में किए जाने वाले कार्य की योजना बारे पहलुओं को साझा किया।बैठक के दौरान मुख्यमंत्री ने शहरी क्षेत्रों में वेस्ट वाटर के पुनः उपयोग (रीयूज) को लेकर भी गंभीरता से कदम उठाने के निर्देश दिए हैं। उन्होंने अधिकारियों को निर्देशित किया कि शहरों में स्थापित एसटीपी (सीवरेज ट्रीटमेंट प्लांट) से निकलने वाले पानी का अधिकतम उपयोग सुनिश्चित किया जाए। इस पानी को पार्कों की सिंचाई, उद्योगों तथा कृषि कार्यों में प्रयोग में लाने के लिए आवश्यक इंफ्रास्ट्रक्चर विकसित किया जाए। उन्होंने स्पष्ट रूप से कहा कि ऐसी व्यवस्था बनाई जाए जिससे बड़ी-बड़ी इंडस्ट्री, पार्क और खेती में इस ट्रीटेड पानी का प्रभावी उपयोग हो सके।

इसे भी पढ़ें  शहरों में आबादी अनुसार नई जल निकासी परियोजनाओं के प्रस्ताव किए जाएं तैयार – मुख्यमंत्री नायब सिंह सैनी

बकायदा यह भी कहा गया कि एसटीपी (सीवरेज ट्रीटमेंट प्लांट) से पार्क तक अथवा जहां पानी का इस्तेमाल होना है, वहां लंबी अवधि तक चलने वाले पाइप लाइन भी बिछाए जाएं। पार्क, ग्रीन बेल्ट में तो इसे लेकर व्यवस्था करने पर खासा फोकस किया जाए।बैठक के दौरान अधिकारियों ने मुख्यमंत्री को अवगत कराया कि हरियाणा में भविष्य में जो भी नए एसटीपी स्थापित किए जाएंगे, उनमें रियूज वाटर सिस्टम का प्रावधान अनिवार्य रूप से शामिल किया जाएगा, ताकि जल संरक्षण को बढ़ावा मिल सके और प्राकृतिक संसाधनों का संतुलित उपयोग हो।मुख्यमंत्री ने प्रदेश में मौजूदा सीवरेज व्यवस्था के संबंध में विस्तृत डेटा तैयार करने के भी निर्देश दिए। उन्होंने कहा कि यह आंकलन किया जाए कि किन-किन क्षेत्रों में कब और किस जनसंख्या के आधार पर सीवरेज सिस्टम डाला गया था। वर्तमान समय में कई क्षेत्रों की जनसंख्या में भारी वृद्धि हुई है, जो कुछ स्थानों पर तीन गुना तक पहुंच चुकी है। ऐसे में भविष्य की आवश्यकताओं को ध्यान में रखते हुए नई रूपरेखा तैयार करना अत्यंत आवश्यक है।
👉कार्यों में देरी नहीं होनी चाहिए:मुख्यमंत्री ने विकास कार्यों में किसी भी प्रकार की देरी पर कड़ा रुख अपनाते हुए कहा कि “विकसित भारत” की दिशा में प्रदेश तेजी से आगे बढ़ रहा है, ऐसे में कार्यों में देरी अब स्वीकार नहीं की जाएगी। उन्होंने नगर निकाय विभाग के सभी प्रोजेक्ट्स को समयबद्ध तरीके से पूरा करने के निर्देश दिए। मुख्यमंत्री ने कहा कि यह सुनिश्चित किया जाए कि टेंडर अलॉट होने के बाद कार्य लंबे समय तक लंबित न रहे। ठेकेदारों को पहले ही स्पष्ट निर्देश दिए जाएं कि उन्हें निर्धारित समय सीमा के भीतर गुणवत्तापूर्ण कार्य पूरा करना होगा। यदि आवश्यकता हो तो अधिक मैनपावर, साधन और मशीनरी लगाकर कार्य में तेजी लाई जाए, ताकि समय अवधि को कम किया जा सके।

इसे भी पढ़ें  मुख्यमंत्री बागवानी बीमा योजना किसानों के लिए अहम: मुख्यमंत्री नायब सिंह सैनी

👉सड़कों की संभाल पर खास फोक्स रहे:बैठक के दौरान अधिकारियों ने जानकारी दी कि शहरी स्थानीय निकाय विभाग द्वारा 16 हजार किलोमीटर सड़कों की जीआईएस मैपिंग का कार्य पूरा कर लिया गया है। ‘म्हारी सड़क’ ऐप के माध्यम से इन सड़कों से संबंधित प्राप्त शिकायतों पर कार्रवाई की जा रही है। मुख्यमंत्री ने अधिकारियों को निर्देश दिए कि सड़कों को गड्ढा मुक्त बनाने के लिए जारी निर्देशों का कड़ाई से पालन किया जाए। इस कार्य में लापरवाही बरतने वाले कर्मचारियों के विरुद्ध सख्त कार्रवाई सुनिश्चित की जाए, क्योंकि सरकार का मुख्य उद्देश्य जनता को बेहतर और सुगम सुविधाएं उपलब्ध कराना है।शहरी स्थानीय निकाय विभाग के अधिकारियों ने मुख्यमंत्री को यह भी बताया कि विभाग के अंतर्गत आने वाले हरियाणा के विभिन्न निकाय क्षेत्रों में कुल 2,276 सड़कों की पहचान की गई है। इनमें से 1,144 सड़कों का निर्माण 510.34 करोड़ रुपये की लागत से किया जाएगा। इन सड़कों में कुछ ऐसी कच्ची सड़कें भी शामिल हैं, जो पहले ग्रामीण क्षेत्रों में आती थीं, लेकिन अब नगर निगम सीमा में शामिल हो चुकी हैं।इसी प्रकार 1,083 सड़कों का पुनर्निर्माण किया जाएगा, जिनकी कुल लंबाई 591.51 किलोमीटर होगी और इस पर 594.91 करोड़ रुपये की अनुमानित लागत आएगी। इसके अतिरिक्त 49 सड़कों को पैचवर्क के लिए चिन्हित किया गया है, जिनकी कुल लंबाई 18.25 किलोमीटर है और इन पर 10.33 करोड़ रुपये की लागत आने का अनुमान है।मुख्यमंत्री ने कहा कि प्रदेश में आधारभूत ढांचे को मजबूत करने के लिए निरंतर प्रयास किए जा रहे हैं और यह सुनिश्चित किया जाएगा कि सभी विकास कार्य समय पर और उच्च गुणवत्ता के साथ पूरे हों, ताकि आमजन को बेहतर जीवन स्तर और सुविधाएं उपलब्ध हो सकें।बैठक के दौरान मुख्यमंत्री के प्रधान सचिव श्री अरुण गुप्ता, अतिरिक्त प्रधान सचिव डॉ साकेत कुमार, शहरी स्थानीय निकाय विभाग के आयुक्त एवं सचिव श्री अशोक कुमार मीणा, स्वच्छ भारत मिशन (शहरी) मिशन निदेशक श्री शाश्वत सांगवान भी मौजूद थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

 

शहरों में आबादी अनुसार नई जल निकासी परियोजनाओं के प्रस्ताव किए जाएं तैयार – मुख्यमंत्री नायब सिंह सैनी

0

👉 ड्रेनों, नहरों, नालों की सफाई का कार्य बरसात से पहले किया जाए पूरा
👉 तटबंधों पर पर्यावरण की दृष्टि से हरा भरा बनाने के लिए लगाए जाए पेड़
Haryana News:हरियाणा के मुख्यमंत्री श्री नायब सिंह सैनी ने कहा कि सभी ड्रेनों, नहरों एवं नालों की सफाई का कार्य बरसात से पहले पूरा किया जाए। विशेषकर आबादी क्षेत्र में ड्रेन एवं नहरों के साथ मजबूत बर्म बनाएं जाएं और कार्य की नियमित रूप से मोनिटरिगं की जाए।मुख्यमंत्री शुक्रवार को सिंचाई, जनस्वास्थ्य एवं स्थानीय निकायों विभाग के अधिकारियों के साथ ड्रेन, नहरें एवं नालों की सफाई समीक्षा बैठक की अध्यक्षता कर रहे थे।मुख्यमंत्री ने कहा कि फतेहाबाद में राजस्थान सीमा तक बरसाती पानी की निकासी हेतु ड्रेन का प्रस्ताव बनाया जाए ताकि उस पानी का क्षेत्र के किसान सिंचाई के लिए उपयोग कर सके। मुख्यमंत्री ने कहा कि शहरी क्षेत्रों में आबादी बढ़ रही है। पानी का बहाव आबादी क्षेत्रों में अवरुद्ध हो रहा है। इसलिए जलभराव की स्थिति बन जाती है। ऐसे क्षेत्रों के लिए नई जल निकासी परियोजनाओं के प्रस्ताव तैयार किए जाएं ताकि भविष्य में उन क्षेत्रों में जलभराव की स्थिति न बनें।

इसे भी पढ़ें  मुख्यमंत्री बागवानी बीमा योजना किसानों के लिए अहम: मुख्यमंत्री नायब सिंह सैनी

👉 ड्रेन एवं नहरों की सफाई कार्य में कोई लापरवाही न करें
मुख्यमंत्री ने कहा कि बरसाती एवं जल निकासी संबंधित ड्रेन एवं नहरों की सफाई कार्य को तत्परता से पूरा करवाएं और इस कार्य में कोई लापरवाही न बरतें। उन्होंने कहा कि जिन क्षेत्रों में तटबंध कमजोर हो और टूटने के कगार पर हो उनका समय से पूर्व निरीक्षण कर मजबूत बनाया जाए। इसके अलावा निचले क्षेत्रों में भी तटबंधों को मजबूत करें ताकि किसी भी क्षेत्र में पानी ओवरफ्लो न हो सके। इसके अलावा इन तटबंधों को पर्यावरण की दृष्टि से हरा भरा बनाने के लिए पेड़ लगाए जाए।मुख्यमंत्री ने कहा कि घग्गर, मारकण्डा, टांगरी नदी की सफाई के साथ तटबंधों पर विशेष ध्यान दें। इसके अलावा कुरूक्षेत्र में चीका के पास सरस्वती नदी के बहाव को सीधा किया जाए। उन्होंने बावल में इंडस्ट्री के पानी की निकासी हेतू भी प्रस्ताव तैयार करने के निर्देश दिए।मुख्यमंत्री को सिंचाई विभाग के अधिकारियों ने अवगत करवाया कि अब तक विभिन्न 825 ड्रेन एवं नालों के कार्यों में से 713 पर कार्य कर लिया गया है। शेष पर आगामी जून माह तक कार्य पूरा कर लिया जाएगा। उन्होंने बताया कि शॉर्ट टर्म बाढ बचाव 425 कार्यो में से 250 कार्यों के टेंडर फाइनल कर दिए गए हैं तथा शेष के लिए माह के अंत तक पूरे कर लिए जाएगंे।

इसे भी पढ़ें  ਰਿਵਾੜੀ ਏਮਸ ਲਈ ਇੱਕ ਸੁਤੰਤਰ ਕੈਨਾਲ ਅਧਾਰਿਤ ਵਾਰਟ ਵਰਕਸ ਸਥਾਪਿਤ ਕੀਤਾ ਜਾਵੇਗਾ-ਆਰਤੀ ਸਿੰਘ ਰਾਓ

इसके अलावा विभाग में जल निकासी हेतू 1678 क्यूसेक क्षमता के 839 डीजल पम्प, 4466 क्यूसिक क्षमता के 1389 इलेक्ट्रिक पम्प तथा 3465 क्षमता के 495 मोबाईल पम्प तैयार हैं। इस प्रकार प्रदेश में 9609 क्यूसेक क्षमता के 2723 पम्प तैयार कर लिए गए हैं।मुख्यमंत्री ने बताया कि प्रदेश के 87 स्थानीय निकायों में 2655 किलोमीटर लम्बाई की 2382 ड्रेनों में से 1116 किलोमीटर लंबी ड्रेनों की सफाई की कार्य कर लिया गया है। शेष ड्रेनों का कार्य भी जून माह तक पूरा कर लिया जाएगा। इसी प्रकार जनस्वास्थ्य विभाग की 85 शहरों में 100 किलोमीटर लंबी ड्रेनों की सफाई का कार्य मई माह के अंत तक पूरा कर लिया जाएगा।बैठक में मुख्य प्रधान सचिव राजेश खुल्लर, मुख्यमंत्री के अतिरिक्त प्रधान सचिव डा. साकेत कुमार, आयुक्त एवं सचिव पंकज अग्रवाल, अशोक मीणा, निदेशक भूमि चकबंदी यशपाल, ईआईसी जनस्वास्थ्य देवेन्द्र सिंह, सिंचाई सतबीर सिंह, मुख्यमंत्री के ओएसडी राकेश संधु सहित कई वरिष्ठ अधिकारी मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

 

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

0

👉ਪੰਜਾਬ ਨੇ ਵੈਕਟਰ ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਬਹੁ-ਵਿਭਾਗੀ ਪਹੁੰਚ ਅਪਣਾਈ
👉ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਸਟੇਟ ਟਾਸਕ ਫੋਰਸ ਮੀਟਿੰਗ
Punjab News:ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸੂਬੇ ਭਰ ਵਿੱਚ ਵੈਕਟਰ- ਬੋਰਨ , ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਜ਼ੂਨੋਟਿਕ ਬਿਮਾਰੀਆਂ ਦੇ ਵਿਰੁੱਧ ਏਕੀਕ੍ਰਿਤ ਪ੍ਰਤੀਕਿਰਿਆ ਤਿਆਰ ਕੀਤੀ ਜਾ ਸਕੇ।ਸਬੰਧਤ ਵਿਭਾਗਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ, ਰੇਬੀਜ਼ ਅਤੇ ਲੈਪਟੋਸਪਾਇਰੋਸਿਸ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਮਨੁੱਖਾਂ, ਜਾਨਵਰਾਂ ਅਤੇ ਵਾਤਾਵਰਣ ਸਿਹਤ ਰਣਨੀਤੀਆਂ ਨੂੰ ਏਕੀਕ੍ਰਿਤ ਕਰਨ ਵਾਲੀ ‘ਵਨ ਹੈਲਥ ’ ਪਹੁੰਚ ਦੀ ਬਹੁਤ ਲੋੜ ਹੈ। ਉਨਾਂ ਦੱਸਿਆ ਕਿ ਪੰਜਾਬ ਨੇ ਆਪਣੇ ਡਾਇਗਨੌਸਟਿਕ ਬੁਨਿਆਦੀ ਢਾਂਚੇ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ, ਜਿਸਦੇ ਸਿੱਟੇ ਵਜੋਂ ਹੁਣ 47 ਸੈਂਟੀਨੇਲ ਨਿਗਰਾਨੀ ਹਸਪਤਾਲਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਲਈ ਮੁਫ਼ਤ ਈਲੀਸਾ ਟੈਸਟਿੰਗ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਮਲੇਰੀਆ ਆਰਡੀਟੀ ਅਤੇ ਡੇਂਗੂ ਟੈਸਟਿੰਗ ਦਾ ਵਿਸਥਾਰ ਕੀਤਾ ਜਾ ਰਿਹਾ ਹੈ।ਵਿਭਾਗ ਦੇ ਯੋਗਦਾਨ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਨਿਰੰਤਰ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਲ 2021 ਵਿੱਚ ਡੇਂਗੂ ਦੇ 23,389 ਕੇਸ ਸਾਹਮਣੇ ਆਏ ਸਨ, ਜੋ ਸਾਲ 2025 ਵਿੱਚ ਘਟ ਕੇ ਸਿਰਫ਼ 4,981 ਰਹਿ ਗਏ ਹਨ, ਜਦੋਂ ਕਿ ਇਸੇ ਸਮੇਂ ਦੌਰਾਨ ਸਬੰਧਤ ਮੌਤਾਂ ਦੀ ਗਿਣਤੀ 55 ਤੋਂ ਘਟ ਕੇ ਸਿਰਫ਼ 8 ਰਹਿ ਗਈ ਹੈ। ਮੰਤਰੀ ਨੇ ਕਿਹਾ ਕਿ ਮੌਤ ਦਰ ਅਤੇ ਬਿਮਾਰੀ ਦੇ ਫੈਲਾਅ ਵਿੱਚ ਆਈ ਇਹ ਮਹੱਤਵਪੂਰਨ ਗਿਰਾਵਟ ਵਿਭਾਗ ਵੱਲੋਂ ਘਰ-ਘਰ ਜਾ ਕੇ ਕੀਤੀ ਨਿਗਰਾਨੀ ਅਤੇ ਪਿਛਲੇ ਟਰਾਂਸਮਿਸ਼ਨ ਸੀਜ਼ਨ ਦੌਰਾਨ 15 ਮਿਲੀਅਨ ਫੇਰੀਆਂ ਦੀ ਰਣਨੀਤਕ ਪਹੁੰਚ ਦਾ ਪ੍ਰਤੱਖ ਪ੍ਰਮਾਣ ਹੈ।

ਇਹ ਵੀ ਪੜ੍ਹੋ  Chandigarh Blast Case; Punjab Police ਨੇ ਦੋ ਸ਼ੱਕੀ ਨੌਜਵਾਨਾਂ ਨੂੰ ਹਿਰਸਤ ‘ਚ ਲਿਆ!

ਸਿਹਤ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ – ਜੋ ਹਰ ਸ਼ੁੱਕਰਵਾਰ ਸਵੇਰੇ 8:00 ਵਜੇ ਤੋਂ ਸਵੇਰੇ 9:00 ਵਜੇ ਤੱਕ ਚਲਾਈ ਜਾਂਦੀ ਹੈ – ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਾਮਲ ਕਰਕੇ ਇਸਨੂੰ ਜਨ ਅੰਦੋਲਨ ਬਣਾਇਆ ਜਾਵੇ ਤਾਂ ਕੂਲਰਾਂ, ਗਮਲਿਆਂ ਅਤੇ ਓਵਰਹੈੱਡ ਟੈਂਕਾਂ ਵਿੱਚ ਖੜ੍ਹਾ ਪਾਣੀ,ਜੋ ਮੱਛਰਾਂ ਦੀਆਂ ਪ੍ਰਜਨਨ ਥਾਵਾਂ ਹਨ, ਦੀ ਪਛਾਣ ਕਰਕੇ ਉਨ੍ਹਾਂ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਡੇਂਗੂ ਕਦੇ ਮੁੱਖ ਤੌਰ ’ਤੇ ਸ਼ਹਿਰੀ ਖ਼ਤਰਾ ਸੀ ਪਰ 2025 ਵਿੱਚ ਲਗਭਗ 42 ਫੀਸਦ ਮਾਮਲੇ ਪੇਂਡੂ ਖੇਤਰਾਂ ਤੋਂ ਰਿਪੋਰਟ ਕੀਤੇ ਗਏ, ਜਿਸ ਕਾਰਨ ਫੋਗਿੰਗ, ਪਿੰਡਾਂ ਦੇ ਛੱਪੜਾਂ ਵਿੱਚ ਲਾਰਵੀਸਾਈਡਲ ਸਪਰੇਅ ਅਤੇ ਮੱਛਰਾਂ ਦੇ ਕੰਟਰੋਲ ਲਈ ਗੈਂਬੂਸੀਆ ਮੱਛੀ ਛੱਡਣ ਵੱਲ ਧਿਆਨ ਕੇਂਦਰਿਤ ਕਰਨ ਦੀ ਬਹੁਤ ਲੋੜ ਹੈ।ਜ਼ੂਨੋਟਿਕ ਖਤਰਿਆਂ ’ਤੇ ਏਜੰਡੇ ਨੂੰ ਅੱਗੇ ਵਧਾਉਂਦਿਆਂ ਸਿਹਤ ਮੰਤਰੀ ਨੇ ਰਾਸ਼ਟਰੀ ਰੇਬੀਜ਼ ਕੰਟਰੋਲ ਪ੍ਰੋਗਰਾਮ ’ਤੇ ਚਰਚਾ ਕੀਤੀ ਅਤੇ ਕਿਹਾ ਕਿ ਰਾਜ ਭਰ ਵਿੱਚ 746 ਸਰਕਾਰੀ ਸਿਹਤ ਸਹੂਲਤਾਂ ਵਿੱਚ ਐਂਟੀ-ਰੇਬੀਜ਼ ਟੀਕੇ ਉਪਲਬਧ ਹਨ, ਵਿਭਾਗਾਂ ਨੂੰ ਕੁੱਤਿਆਂ ਦੀ ਆਬਾਦੀ ਵਿੱਚ 70 ਫੀਸਦ ਹਰਡ ਇਮਿਊਨਿਟੀ ਲਈ ਜ਼ਿਲ੍ਹਾ-ਵਾਰ ਪਸ਼ੂ ਜਨਮ ਨਿਯੰਤਰਣ ਸਹੂਲਤਾਂ ਦੀ ਸਿਰਜਣਾ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੰਟੀਗ੍ਰੇਟਡ ਡਿਜ਼ੀਜ਼ ਸਰਵੀਲੈਂਸ ਪ੍ਰੋਗਰਾਮ ਹੁਣ ਬਿਮਾਰੀ ਦੇ ਫੈਲਾਅ ਦੀ ਅਸਲ-ਸਮੇਂ ਦੀ ਰਿਪੋਰਟਿੰਗ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪ੍ਰਾਈਵੇਟ ਪ੍ਰੈਕਟੀਸ਼ਨਰ ਸਾਰੀਆਂ ਨੋਟੀਫਾਈਬਲ ਬਿਮਾਰੀਆਂ ਦੀ ਤੁਰੰਤ ਰਿਪੋਰਟ ਕਰਨ ਤਾਂ ਜੋ ਸੂਬੇ ਵਿੱਚ ਸਮੇਂ ਸਿਰ ਉਪਚਾਰਕ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਸਕਣ। ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਅਤੇ ਜਲ ਸਪਲਾਈ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦੀ 100 ਫੀਸਦ ਕਲੋਰੀਨੇਸ਼ਨ ਯਕੀਨੀ ਬਣਾਈ ਜਾਵੇ ਅਤੇ ਹੈਪੇਟਾਈਟਸ ਏ, ਈ, ਡਾਇਰੀਆ ਅਤੇ ਹੈਜ਼ੇ ਦੇ ਪ੍ਰਕੋਪ ਨੂੰ ਰੋਕਣ ਲਈ ਵਿਸ਼ੇਸ਼ ਤੌਰ ’ਤੇ ਪਛਾਣੇ ਗਏ ਹੌਟਸਪੌਟਸ ’ਤੇ ਰੈਗੂਲਰ ਸੈਂਪਲਿੰਗ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ

ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਹਾਲ ਹੀ ਵਿੱਚ ਫੈਲੀ ਲੈਪਟੋਸਪਾਇਰੋਸਿਸ ਦੇ ਪ੍ਰਕੋਪ ’ਤੇ ਚਿੰਤਾ ਜ਼ਾਹਰ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਉਹ ਇਸ ਪ੍ਰਕੋਪ ਦੇ ਕਾਰਨਾਂ ਦਾ ਪਤਾ ਲਗਾ ਕੇ ਇਸ ਸਬੰਧੀ ਢੁਕਵੇਂ ਸੁਧਾਰਾਂ ਨੂੰ ਯਕਾਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਨਾਲ ਪਿੰਡ ਦਾ ਦੌਰਾ ਕਰਨਗੇ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਅਜਿਹੀ ਕਿਸੇ ਵੀ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਅਜਿਹੇ ਮਾਮਲਿਆਂ ਵਿੱਚ ਮਾਡਲ ਐਸਓਪੀਜ਼ ਤਿਆਰ ਕੀਤੀ ਜਾਵੇਗੀ।ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ ਵਿੱਤ ਵਿਭਾਗ ਸਥਿਤੀ ਵਿੱਚ ਸੁਧਾਰ ਨੂੰ ਬਰਕਰਾਰ ਰੱਖਣ ਲਈ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਾਰੀਆਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵਰਕਸ਼ਾਪਾਂ ਨੂੰ ਏਡੀਜ਼ ਮੱਛਰ ਲਈ ਬਰੀਡਿੰਗ ਗਰਾਊਂਡ ਬਣਦੇ ਟਾਇਰਾਂ ਅਤੇ ਵਾਹਨਾਂ ਦੇ ਕਬਾੜ ਹੋਏ ਪੁਰਜ਼ਿਆਂ ਦੇ ਸਮੇਂ ਸਿਰ ਨਿਬੇੜੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਸਾਲ 2026 ਵਿੱਚ ਬਿਮਾਰੀ ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨਾਂ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਾਇਰੈਕਟਰ (ਈ.ਐੱਸ.ਆਈ.) ਡਾ. ਅਨਿਲ ਕੁਮਾਰ ਗੋਇਲ, ਡਿਪਟੀ ਡਾਇਰੈਕਟਰ ਡਾ. ਮੰਜੂ ਬਾਂਸਲ, ਸਹਾਇਕ ਡਾਇਰੈਕਟਰ ਡਾ. ਮਨਮੀਤ ਕੌਰ, ਸਟੇਟ ਪ੍ਰੋਗਰਾਮ ਅਫਸਰ ਐਨ.ਵੀ.ਬੀ.ਡੀ.ਸੀ.ਪੀ. ਡਾ. ਅਰਸ਼ਦੀਪ ਕੌਰ, ਡਾ. ਪ੍ਰਭਲੀਨ ਕੌਰ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਿਵਾੜੀ ਏਮਸ ਲਈ ਇੱਕ ਸੁਤੰਤਰ ਕੈਨਾਲ ਅਧਾਰਿਤ ਵਾਰਟ ਵਰਕਸ ਸਥਾਪਿਤ ਕੀਤਾ ਜਾਵੇਗਾ-ਆਰਤੀ ਸਿੰਘ ਰਾਓ

0

👉ਇਸ ਪ੍ਰੋਜੈਕਟ ‘ਤੇ ਲਗਭਗ 26.83 ਕਰੋੜ ਰੁਭਏ ਖਰਚ ਕੀਤੇ ਜਾਣਗੇ
Haryana News:ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦਸਿਆ ਕਿ ਰਿਵਾੜੀ ਜਿਲ੍ਹਾ ਦੇ ਪਿੰਡ ਮਾਜਰਾ ਮੁਸਤਿਲ ਭਾਲਖੀ ਵਿੱਚ ਸਥਿਤ ਏਮਸ ਲਈ ਇੱਕ ਸੁਤੰਤਰ ਕੈਨਾਲ ਅਧਾਰਿਤ ਵਾਟਰ ਵਰਕਸ ਸਥਾਪਿਤ ਕੀਤਾ ਜਾਵੇਗਾ, ਜਿਸ ਦੇ ਲਈ ਮੁੱਖ ਮੰਤਰੀ ਤੋਂ ਮੰਜੂਰੀ ਮਿਲ ਚੁੱਕੀ ਹੈ। ਇਸ ਪਰਿਯੋਜਨਾ ‘ਤੇ ਲਗਭਗ 226.83 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਨੂੰ ਸੈਦਾਂਤਿਕ ਮੰਜੂਰੀ ਵੀ ਪ੍ਰਦਾਨ ਕਰ ਦਿੱਤੀ ਗਈ ਹੈ।ਸਿਹਤ ਮੰਤਰੀ ਨੇ ਕਿਹਾ ਕਿ ਏਮਸ ਲਈ ਬਨਣ ਵਾਲੇ ਇਸ ਵਾਟਰ ਵਰਕਸ ਨਾਲ ਸਬੰਧਿਤ ਜਲ੍ਹ ਸਪਲਾਈ ਦਾ ਪੂਰਾ ਖਰਚ ਹਰਿਆਣਾ ਸਰਕਾਰ ਖੁਦ ਭੁਗਤਾਨ ਰਕੇਗੀ, ਜਿਸ ਨਾਲ ਸੰਸਥਾਨ ਨੂੰ ਕਿਸੇ ਤਰ੍ਹਾ ਦੀ ਵਿੱਤੀ ਜਾਂ ਸਪਲਾਈ ਸਬੰਧੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਹ ਵੀ ਪੜ੍ਹੋ  मुख्यमंत्री बागवानी बीमा योजना किसानों के लिए अहम: मुख्यमंत्री नायब सिंह सैनी

ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਵਾਟਰ ਵਰਕਸ ਰਾਹੀਂ ਰੋਜ਼ਾਨਾ ਲਗਭਗ 1500 ਕਿਲੋਮੀਟਰ ਪਾਣੀ ਦੀ ਸਪਲਾਈ ਯਕੀਨੀ ਕੀਤੀ ਜਾਵੇਗੀ। ਇਹ ਵਿਵਸਥਾ ਹਸਪਤਾਲ ਦੇ ਸੰਚਾਲਨ, ਸਵੱਛਤਾ ਅਤੇ ਮਰੀਜਾਂ ਦੀ ਦੇਖਭਾਲ ਲਈ ਬਹੁਤ ਮਹਤੱਵਪੂਰਣ ਸਾਬਤ ਹੋਵੇਗੀ।ਆਰਤੀ ਸਿੰਘ ਰਾਓ ਨੇ ਅੱਗੇ ਕਿਹਾ ਕਿ ਇਹ ਪਰਿਯੋਜਨਾ ਏਮਸ ਰਿਵਾੜੀ ਨੂੰ ਸੁਤੰਤਰ ਅਤੇ ਸਥਾਈ ਜਲ੍ਹ ਸਪਲਾਈ ਉਪਲਧਬ ਕਰਾਏਗੀ, ਜਿਸ ਨਾਲ ਸੰਸਥਾਨ ਦੀ ਕਾਰਜਸਮਰੱਥਾ ਵਿੱਚ ਵਾਧਾ ਹੋਵੇਗੀ ਅਤੇ ਖੇਤਰ ਵਿੱਚ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਅਤੇ ਵੱਧ ਮਜਬੂਤ ਹੋਵੇਗਾ।ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਸਿਹਤ ਸਹੂਲਤਾਂ ਦੇ ਵਿਸਤਾਰ ਅਤੇ ਉਨ੍ਹਾਂ ਨੂੰ ਜਰੂਰੀ ਬੁਨਿਆਦੀ ਸੰਸਾਧਨਾਂ ਨਾਲ ਲੈਸ ਕਰਨ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ। ਇਸ ਪਰਿਯੋਜਨਾ ਦੇ ਪੂਰਾ ਹੋਣ ਨਾਲ ਨਾ ਸਿਰਫ ਰਿਵਾੜੀ ਸਗੋ ਨੇੜੇ ਦੇ ਖੇਤਰਾਂ ਦੇ ਲੋਕਾਂ ਨੂੰ ਵੀ ਬਿਹਤਰ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Pre-SIR; Bathinda ‘ਚ 2003 ਵੋਟਰ ਲਿਸਟਾਂ ਚੋਂ 73.49 ਫੀਸਦੀ ਲੋਕਾਂ ਦੀ ਮੈਪਿੰਗ ਹੋਈ: ਜ਼ਿਲ੍ਹਾ ਚੋਣ ਅਧਿਕਾਰੀ

0

Bathinda News: Pre-SIR; ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਤਹਿਤ ਬਠਿੰਡਾ ਚੋਣ ਵਿਭਾਗ 2003 ਵੋਟਰ ਲਿਸਟਾਂ ਚ ਮੌਜੂਦ ਵੋਟਰਾਂ ਦੇ ਡਾਟਾ ਦੀ ਮੈਪਿੰਗ ਪੂਰਨ ਕਰ ਲਈ ਗਈ ਹੈ। ਜ਼ਿਲ੍ਹਾ ਬਠਿੰਡਾ ਵਿੱਚ 73.49 ਫੀਸਦੀ ਵੋਟਰ ਮੈਪ ਕਰ ਲਏ ਗਏ ਹਨ, ਜਦਕਿ ਬਾਕੀ ਵੋਟਰਾਂ ਦੇ ਅੰਕਨ ਦਾ ਕੰਮ ਜਾਰੀ ਹੈ। ਇਸਦੀ ਜਾਣਕਾਰੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਨ ਨੇ ਪ੍ਰੀ-ਐਸ.ਆਈ.ਆਰ ਦੇ ਕੰਮ ਦੀ ਸਮੀਖਿਆ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ, 2003 ਵੋਟਰ ਲਿਸਟਾਂ ਦਾ ਡਾਟਾ ਜਾਂਚਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ  Raghav Chadha ਦੇ ਮਾਮਲੇ ‘ਤੇ CM Bhagwant Mann ਦਾ ਵੱਡਾ ਬਿਆਨ!

ਇਸ ਲਈ ਬੂਥ ਲੈਵਲ ਅਧਿਕਾਰੀ (ਬੀ.ਐਲ.ਓ.) ਆਪਣੇ ਸਬੰਧਿਤ ਖੇਤਰਾਂ ਵਿੱਚ ਜਾ ਕੇ ਵੋਟਰਾਂ ਨਾਲ ਸੰਪਰਕ ਕਰ ਰਹੇ ਹਨ ਤਾਂ ਜੋ ਉਹ ਵੋਟਰ, ਜੋ ਆਪਣੀ ਜਗ੍ਹਾ ‘ਤੇ ਮੌਜੂਦ ਨਹੀਂ ਹਨ, ਵੋਟਰ ਸੂਚੀਆਂ ਤੋਂ ਹਟਾ ਦਿੱਤੇ ਜਾਣ।ਉਨ੍ਹਾਂ ਨੇ ਰਾਮਪੁਰਾ ਫੂਲ, ਭੁਚੋ ਮੰਡੀ, ਬਠਿੰਡਾ ਸ਼ਹਿਰੀ, ਬਠਿੰਡਾ ਪੇਂਡੂ , ਤਲਵੰਡੀ ਸਾਬੋ ਅਤੇ ਮੌੜ ਦੇ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 2003 ਦੇ ਡਾਟੇ ਵਾਲੇ ਵੋਟਰ, ਜੋ ਹੁਣ ਮੌਜੂਦ ਨਹੀਂ ਪਾਏ ਜਾਂਦੇ, ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਠੀਕ ਤਰੀਕੇ ਨਾਲ ਹਟਾ ਦਿੱਤਾ ਜਾਵੇ।

ਇਹ ਵੀ ਪੜ੍ਹੋ  Chandigarh Blast Case; Punjab Police ਨੇ ਦੋ ਸ਼ੱਕੀ ਨੌਜਵਾਨਾਂ ਨੂੰ ਹਿਰਸਤ ‘ਚ ਲਿਆ!

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਰਾਮਪੁਰਾ ਫੂਲ ਵਿੱਚ 78.25 ਫੀਸਦੀ, ਭੁਚੋ ਮੰਡੀ ਵਿੱਚ 77.67 ਫੀਸਦੀ, ਬਠਿੰਡਾ ਸ਼ਹਿਰੀ ਵਿੱਚ 54.52 ਫੀਸਦੀ, ਬਠਿੰਡਾ ਗ੍ਰਾਮੀਣ ਵਿੱਚ 78.07 ਫੀਸਦੀ, ਤਲਵੰਡੀ ਸਾਬੋ ਵਿੱਚ 82.69 ਫੀਸਦੀ ਅਤੇ ਮੌੜ ਵਿੱਚ 76.87 ਫੀਸਦੀ ਵੋਟਰ ਅੰਕਿਤ ਕੀਤੇ ਗਏ ਹਨ।ਉਨ੍ਹਾਂ ਨੇ ਬਠਿੰਡਾ ਸ਼ਹਿਰੀ ਵੋਟਰਾਂ ਨੂੰ ਸਰਕਾਰੀ ਹੁਕਮਾਂ ਅਨੁਸਾਰ ਆਪਣੀ ਵੋਟ ਜਾਂਚ ਕਰਵਾਉਣ ਦੀ ਅਪੀਲ ਕੀਤੀ। ਅੰਕਨ ਲਈ ਵੋਟਰ ਆਪਣੇ ਬੂਥ ਲੈਵਲ ਅਧਿਕਾਰੀਆਂ (ਬੀ.ਐਲ.ਓ) ਨਾਲ ਸੰਪਰਕ ਕਰ ਸਕਦੇ ਹਨ। ਸੰਬੰਧਿਤ ਬੀ.ਐਲ.ਓ ਦੀ ਜਾਣਕਾਰੀ https://www.ceopunjab.gov.in/ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School ਵਿਖੇ ਸਾਲਾਨਾ ‘ਸਪੋਰਟਸ ਫਿਏਸਟਾ’ ਦਾ ਸ਼ਾਨਦਾਰ ਆਯੋਜਨ

0

Bathinda News: ਸਿਲਵਰ ਓਕਸ ਸਕੂਲ ਦਾ ਖੇਡ ਮੈਦਾਨ ਉਸ ਸਮੇਂ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਦੇ ਅਖਾੜੇ ਵਿੱਚ ਬਦਲ ਗਿਆ ਜਦੋਂ ਸਕੂਲ ਵੱਲੋਂ ਆਪਣਾ ਸਾਲਾਨਾ ਖੇਡ ਉਤਸਵ “ਸਪੋਰਟਸ ਫਿਏਸਟਾ” ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਐਥਲੈਟਿਕਸ, ਟ੍ਰੈਕ ਐਂਡ ਫੀਲਡ ਅਤੇ ਰਵਾਇਤੀ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਤਰੀਕੇ ਨਾਲ ਮਸ਼ਾਲ ਜਗਾਉਣ ਦੀ ਰਸਮ ਨਾਲ ਹੋਈ। ਪਵਿੱਤਰਤਾ ਅਤੇ ਜਿੱਤ ਲਈ ਨਿਰੰਤਰ ਸੰਘਰਸ਼ ਦੀ ਪ੍ਰਤੀਕ ਇਹ ਮਸ਼ਾਲ ਜਮਾਤ 9-ਬੀ ਦੀ ਵਿਦਿਆਰਥਣ ਸਤਿਆਜੀਤ ਜੋ ਏਕ ਰਾਸ਼ਟਰ ਪਦਰ ਦੀ ਖਿਡਾਰਣ ਹੈ ਅਤੇ ਹੋਰ ਦੌੜਾਕਾਂ ਵੱਲੋਂ ਪੂਰੇ ਮੈਦਾਨ ਵਿੱਚ ਘੁਮਾਈ ਗਈ। ਇਸ ਉਪਰੰਤ ਅਨੁਸ਼ਾਸਨ ਅਤੇ ਖੇਡ ਭਾਵਨਾ ਨੂੰ ਬਰਕਰਾਰ ਰੱਖਣ ਲਈ ਖਿਡਾਰੀਆਂ ਵੱਲੋਂ ਸਹੁੰ ਚੁੱਕੀ ਗਈ।

ਇਹ ਵੀ ਪੜ੍ਹੋ  Chandigarh Blast Case; Punjab Police ਨੇ ਦੋ ਸ਼ੱਕੀ ਨੌਜਵਾਨਾਂ ਨੂੰ ਹਿਰਸਤ ‘ਚ ਲਿਆ!

ਸਮਾਗਮ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਸ੍ਰੀ ਜਸਵੀਰ ਸਿੰਘ ਗਿੱਲ (ਜ਼ਿਲ੍ਹਾ ਖੇਡ ਕੋਆਰਡੀਨੇਟਰ, ਬਠਿੰਡਾ) ਅਤੇ ਸਕੂਲ ਦੀ ਮਾਨਯੋਗ ਪ੍ਰਿੰਸੀਪਲ ਨੀਤੂ ਅਰੋੜਾ ਵੱਲੋਂ ਕੀਤਾ ਗਿਆ । ਵੱਖ-ਵੱਖ ਉਮਰ ਵਰਗਾਂ ਦੇ ਵਿਦਿਆਰਥੀਆਂ ਵਿਚਕਾਰ 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੀਆਂ ਦੌੜਾਂ ਵਿੱਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ । ਹਰਡਲ ਰੇਸ ਅਤੇ ਮਾਰਸ਼ਲ ਆਰਟਸ ਦੇ ਪ੍ਰਦਰਸ਼ਨ ਨੇ ਵਿਦਿਆਰਥੀਆਂ ਦੇ ਸਵੈ-ਕੰਟਰੋਲ ਅਤੇ ਤਕਨੀਕੀ ਮੁਹਾਰਤ ਨੂੰ ਦਰਸਾਇਆ। ਪ੍ਰਾਇਮਰੀ ਵਿੰਗ (ਤੀਜੀ ਤੋਂ ਛੇਵੀਂ ਜਮਾਤ) ਦੇ ਬੱਚਿਆਂ ਲਈ ਬੋਰੀ ਦੌੜ (Sack Race), ਥ੍ਰੀ-ਲੈੱਗਡ ਰੇਸ, ਹੂਲਾ-ਹੂਪ ਅਤੇ ਸ਼ੂ-ਟਾਈ ਰੇਸ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆ। ਪੰਜਵੀਂ ਅਤੇ ਛੇਵੀਂ ਜਮਾਤ ਲਈ ‘ਸਲੋ ਸਾਈਕਲਿੰਗ’ ਅਤੇ ਸੀਨੀਅਰ ਵਿਦਿਆਰਥੀਆਂ ਲਈ ‘ਟੱਗ ਆਫ ਵਾਰ’ (ਰੱਸਾਕਸ਼ੀ) ਦੇ ਮੁਕਾਬਲੇ ਖਿੱਚ ਦਾ ਕੇਂਦਰ ਰਹੇ।

ਇਹ ਵੀ ਪੜ੍ਹੋ  ਕਾਂਗਰਸੀ ਆਗੂ ਖ਼ੁਸਬਾਜ਼ ਸਿੰਘ ਜਟਾਣਾ ਦਾ ਅੰਤਿਮ ਸੰਸਕਾਰ ਅੱਜ, ਬਠਿੰਡਾ ਲਿਆਂਦੀ ਮ੍ਰਿਤਕ ਦੇਹ

ਸਾਰੇ ਵਿਦਿਆਰਥੀਆਂ ਵਿੱਚੋਂ ਬੈਸਟ ਅਥਲੀਟ ਕੁੜੀਆਂ ਵਿੱਚੋਂ ਪਰਮਵੀਰ ਕੌਰ ਅਤੇ ਮੁੰਡਿਆਂ ਵਿੱਚੋਂ ਪ੍ਰਤੀਕ ਸਿੰਘ ਨੂੰ ਚੁਣਿਆ ਗਿਆ, ਸਮੁਚੇ ਤੌਰ ਤੇ ਸਬ ਤੋਹ ਵਧ ਜੇਤੂਆਂ ਦੀ ਹਾਊਸ ਟਰਾਫ਼ੀ ਆਜ਼ਾਦ ਹਾਊਸ ਨੂੰ ਮਿਲੀ।ਮੁੱਖ ਮਹਿਮਾਨ ਸ੍ਰੀ ਜਸਵੀਰ ਸਿੰਘ ਗਿੱਲ ਨੇ ‘ਸਿਲਵੇਰੀਅਨਜ਼’ ਦੇ ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਦੀ ਸ਼ਲਾਘਾ ਕੀਤੀ। ਉਨ੍ਹਾਂ ਪ੍ਰਿੰਸੀਪਲ ਦੇ ਨਾਲ ਮਿਲ ਕੇ ਜੇਤੂਆਂ ਨੂੰ ਮੈਡਲ ਅਤੇ ਟਰਾਫੀਆਂ ਪ੍ਰਦਾਨ ਕੀਤੀਆਂ| ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ, “ਖੇਡਾਂ ਵਿੱਚ ਹਿੱਸਾ ਲੈਣਾ ਚਰਿੱਤਰ ਨਿਰਮਾਣ ਦੀ ਨੀਂਹ ਹੈ। ਅੱਜ ਹਰ ਵਿਦਿਆਰਥੀ ਦੁਆਰਾ ਦਿਖਾਇਆ ਗਿਆ ਸੰਕਲਪ ਹੀ ਉਨ੍ਹਾਂ ਨੂੰ ਅਸਲ ਜੇਤੂ ਬਣਾਉਂਦਾ ਹੈ।”ਦਿਨ ਦਾ ਅੰਤ ਪ੍ਰਿੰਸੀਪਲ ਵੱਲੋਂ ਧੰਨਵਾਦੀ ਮਤੇ ਅਤੇ ਸਕੂਲ ਦੇ ਝੰਡੇ ਨੂੰ ਸਤਿਕਾਰ ਸਹਿਤ ਲਪੇਟਣ ਦੀ ਰਸਮ ਨਾਲ ਹੋਇਆ। ਅੰਤ ਵਿੱਚ ਰਾਸ਼ਟਰੀ ਗੀਤ ਦੇ ਨਾਲ ਸਮਾਗਮ ਸੰਪੰਨ ਹੋਇਆ, ਜਿਸ ਨੇ ਵਿਦਿਆਰਥੀਆਂ ਅਤੇ ਸਟਾਫ਼ ਦੇ ਮਨਾਂ ‘ਤੇ ਊਰਜਾ ਅਤੇ ਆਤਮ-ਵਿਸ਼ਵਾਸ ਦੀ ਇੱਕ ਅਮਿੱਟ ਛਾਪ ਛੱਡੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Raghav Chadha ਦੇ ਮਾਮਲੇ ‘ਤੇ CM Bhagwant Mann ਦਾ ਵੱਡਾ ਬਿਆਨ!

0

Chandigarh News: CM Bhagwant Mann; ਆਮ ਆਦਮੀ ਪਾਰਟੀ ਵੱਲੋਂ ਬੀਤੇ ਕੱਲ ਰਾਜ ਸਭਾ ਵਿਚ ਆਪਣੇ ਡਿਪਟੀ ਲੀਡਰ ਨੂੰ ਬਦਲਣ ਦੇ ਮਾਮਲੇ ਵਿਚ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ‘ਚ ਆਪਣੀ ਰਿਹਾਇਸ਼ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਰਾਘਵ ਚੱਢਾ ਮਾਮਲੇ ਸਬੰਧੀ ਪੁੱਛੇ ਸਵਾਲ ਉੱਪਰ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ,‘‘ ਇਹ ਪਾਰਟੀ ਡਿਸੀਜ਼ਨ ਹੁੰਦੇ ਨੇ, ਅੱਗੇ ਵੀ ਹੁੰਦੇ ਰਹਿਣਗੇ ਕਿਉਂਕਿ ਜਦ ਉਹ ਲੋਕ ਸਭਾ ਵਿਚ ਸਨ ਤਾਂ ਪਾਰਟੀ ਨੇ ਪਟਿਆਲਾ ਤੋਂ ਐਮਪੀ ਡਾ ਗਾਂਧੀ ਨੂੰ ਲੀਡਰ ਬਣਾਇਆ ਸੀ।”

ਇਹ ਵੀ ਪੜ੍ਹੋ ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਮੁੱਖ ਮੰਤਰੀ ਨੇ ਰਾਘਵ ਚੱਢਾ ਵੱਲੋਂ ਪਿਛਲੇ ਦਿਨਾਂ ਵਿਚ ਸੰਸਦ ‘ਚ ਦਿੱਤੇ ਜਾ ਰਹੇ ਭਾਸ਼ਣਾਂ ਸਬੰਧੀ ਕਿਹਾ ਕਿ, ‘‘ਅੱਜ ਇਹ ਮੁੱਦਾ ਮਹੱਤਵਪੂਰਨ ਹੈ, ਜਿਹੜੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ, ਲੀਗਲ ਵੋਟਾਂ ਨੂੰ ਕੱਟਿਆ ਜਾ ਰਿਹਾ, ਸਹੀ ਵੋਟਾਂ ਨੂੰ ਕੱਟ ਕੇ ਗਲਤ ਵੋਟਾਂ ਆਪਣੇ ਬੰਦਿਆਂ ਦੀਆਂ ਜਾਅਲੀ ਵੋਟਾਂ ਬਣਾਈਆਂ ਜਾ ਰਹੀਆਂ ਨੇ, ਇਸੇ ਤਰ੍ਹਾਂ ਗੁਜਰਾਤ ਦੇ ਵਿੱਚ ਪਾਰਟੀ ਦੇ 160 ਲੀਡਰਾਂ ਤੇ ਵਲੰਟੀਅਰਾਂ ‘ਤੇ ਪਰਚੇ ਕਰ ਦਿੱਤੇ ਗਏ, ਉਸਦੇ ਉੱਪਰ ਬੋਲਣਾ ਚਾਹੀਦਾ ਸੀ। ਪੰਜਾਬ ਦੇ ਵਿੱਚ ਕਿਵੇਂ ਧਰਮ ਤੇ ਜਾਤੀ ਦੇ ਆਧਾਰ ‘ਤੇ ਲੜਾਈ ਕਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਸ ਉੱਪਰ ਬੋਲਣਾ ਚਾਹੀਦਾ ਹੈ, ਐਮਐਸਪੀ ਦਾ ਮੁੱਦਾ ਬਹੁਤ ਵੱਡਾ ਹੈ। ਜੀਐਸਟੀ ਦਾ ਪੈਸਾ ਜਾਂ ਆਰਡੀਐਫ ਦਾ ਪੈਸਾ ਉਹ ਪੰਜਾਬ ਨੂੰ ਨਹੀਂ ਦਿੱਤਾ ਜਾ ਰਿਹਾ, ਉਹ ਚੱਕਣਾ ਚਾਹੀਦਾ ਸੀ

ਇਹ ਵੀ ਪੜ੍ਹੋ ਕਾਂਗਰਸੀ ਆਗੂ ਖ਼ੁਸਬਾਜ਼ ਸਿੰਘ ਜਟਾਣਾ ਦਾ ਅੰਤਿਮ ਸੰਸਕਾਰ ਅੱਜ, ਬਠਿੰਡਾ ਲਿਆਂਦੀ ਮ੍ਰਿਤਕ ਦੇਹ

ਪ੍ਰੰਤੂ ਇੰਨ੍ਹਾਂ ਮਹੱਤਵਪੂਰਨ ਮੁੱਦਿਆਂ ਦੀ ਬਜਾਏ ਜੇ ਕੋਈ ਏਅਰਪੋਰਟ ‘ਤੇ ਸਮੋਸਿਆਂ ਦਾ ਰੇਟ ਜਾਂ ਕੋਈ ਪੀਜੇ ਦੀ ਡਿਲੀਵਰੀ 30 ਦੀ ਬਜਾਈ 40 ਮਿੰਟਾਂ ਚ ਹੋ ਜਾਣੀ ਚਾਹੀਦੀ, ਵਰਗੇ ਮੁੱਦੇ ਚੱਕੂਗਾ ਤਾਂ ਫਿਰ ਤੁਹਾਨੂੰ ਸ਼ੱਕ ਨਹੀਂ ਹੋਊਗਾ ਕਿ ਉਹ ਕਿਸੇ ਹੋਰ ਸਟੇਸ਼ਨ ਤੋਂ ਬੋਲ ਰਿਹਾ। ” ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇ ਕੋਈ ਪਾਰਟੀ ਵੱਲੋਂ ਦਿੱਤੀ ਲਾਈਨ ਤੋਂ ਅਲੱਗ ਚੱਲਦਾ ਤਾਂ ਅਜਿਹੇ ਐਕਸ਼ਨ ਹੁੰਦੇ ਹਨ। ਦਸਣਾ ਬਣਦਾ ਹੈ ਕਿ ਪਾਰਟੀ ਨੇ ਬੀਤੇ ਕੱਲ ਰਾਘਵ ਚੱਢਾ ਦੀ ਥਾਂ ਪੰਜਾਬ ਤੋਂ ਰਾਜ ਸਭਾ ਮੈਂਬਰ ਅਸੋਕ ਮਿੱਤਲ ਨੂੰ ਰਾਜ ਸਭਾ ਵਿਚ ਡਿਪਟੀ ਲੀਡਰ ਬਣਾਇਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892609