Home Blog Page 670

ਗਰਮੀ ਦਾ ਕਹਿਰ; ਪੰਜਾਬ ’ਚ ਬਿਜਲੀ ਦੀ ਮੰਗ ਨੇ ਰਿਕਾਰਡ ਤੋੜਿਆ

0

👉ਮੰਗਲਵਾਰ ਨੂੰ ਬਿਜਲੀ ਦੀ ਮੰਗ 16,192 ਮੈਗਾਵਾਟ ’ਤੇ ਪੁੱਜੀ

Chandigarh News: ਪਿਛਲੇ ਕਈ ਦਿਨਾਂ ਤਂੋ ਸੂਬੇ ਭਰ ਵਿਚ ਪੈ ਰਹੀ ਭਿਆਨਕ ਗਰਮੀ ਅਤੇ ਦੂਜੇ ਪਾਸੇ ਝੋਨੇ ਦੇ ਚੱਲ ਰਹੇ ਸ਼ੀਜਨ ਦੌਰਾਨ ਪੰਜਾਬ ’ਚ ਗਰਮੀ ਦੀ ਮੰਗ ਨੇ ਰਿਕਾਰਡ ਤੋੜ ਦਿੱਤੇ ਹਨ। ਸੂਬੇ ਵਿਚ ਅੱਜ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਤੱਕ ਪੁੱਜ ਗਈ। ਹਾਲਾਂਕਿ ਇਸ ਮੰਗ ਨੂੰ ਪਾਵਰਕਾਮ ਵੱਲੋਂ ਬਿਨ੍ਹਾਂ ਕਿਸੇ ਤਰ੍ਹਾਂ ਦੀ ਰੁਕਾਵਟ ਦੇ ਪੂਰਾ ਕੀਤਾ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ 29 ਜੂਨ, 2024 ਨੂੰ 16,058 ਮੈਗਾਵਾਟ ਬਿਜਲੀ ਮੰਗ ਦੇ ਪਿਛਲੇ ਸਾਲ ਦੇ ਰਿਕਾਰਡ ਨੂੰ ਪਾਰ ਕਰ ਗਿਆ ਸੀ, ਜੋ ਕਿ ਭਾਰਤ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਭ ਤੋਂਂ ਵੱਧ ਮੰਗ ਸੀ।

ਇਹ ਵੀ ਪੜ੍ਹੋ  ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

ਉਧਰ, ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਗਰਮ ਅਗਵਾਈ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਝੋਨੇ ਦੀ ਬੀਤੇ ਵਰਿ੍ਹਆਂ ਨਾਲੋਂ ਅਗੇਤੀ ਬਿਜਾਈ ਅਤੇ ਊਰਜਾ ਬੁਨਿਆਦੀ ਢਾਂਚੇ ਵਿੱਚ ਬਿਹਤਰੀਨ ਤਾਲਮੇਲ ਨਾਲ ਹੀ ਇਹ ਪ੍ਰਾਪਤੀ ਸੰਭਵ ਬਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਇਸ ਉਪਲਬਧੀ ਨੂੰ ਪ੍ਰਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸੂਬੇ ਵਿੱਚ 9 ਜੂਨ, 2025 ਨੂੰ ਭਿਆਨਕ ਗਰਮੀ ਕਾਰਨ ਰਿਕਾਰਡ ਤੋੜ ਬਿਜਲੀ ਦੀ ਮੰਗ ਅਗੇਤੀ ਝੋਨੇ ਦੀ ਬਿਜਾਈ ਦੇ ਆਖਰੀ ਪੜਾਅ ਦੇ ਸ਼ੁਰੂ ਹੋਣ ਤੋਂ ਮਹਿਜ ਇੱਕ ਦਿਨ ਬਾਅਦ ਆਈ। ਦੱਸਣਯੋਗ ਹੈ ਕਿ ਇਸ ਸਾਲ ਸੂਬਾ ਸਰਕਾਰ ਨੇ 1 ਜੂਨ ਤੋਂ ਬਿਜਾਈ ਕਰਨ ਦਾ ਫ਼ੈਸਲਾ ਲਿਆ ਸੀ।

ਇਹ ਵੀ ਪੜ੍ਹੋ  “ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

ਪੀਐਸਪੀਸੀਐਲ ਵੱਲੋਂ ਸੂਝਵਾਨ ਅਤੇ ਰਣਨੀਤਕ ਪਹਿਲ ਸਦਕਾ ਸੂਬਾ ਅਗਲੇ ਦਿਨ ਹੀ ਆਪਣੇ ਹੀ ਪਿਛਲੇ ਮੰਗ ਰਿਕਾਰਡ ਨੂੰ ਤੋੜਨ ਵਿੱਚ ਸਫ਼ਲ ਰਿਹਾ।ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਬੋਰਡ ਆਫ਼ ਡਾਇਰੈਕਟਰਸ ਅਤੇ ਸਾਰੇ ਕਰਮਚਾਰੀਆਂ ਦਾ ਉਨ੍ਹਾਂ ਦੇ ਸਮਰਪਣ ਅਤੇ ਬਿਜਲੀ ਸਪਲਾਈ ਪ੍ਰਣਾਲੀ ਦੇ ਕੁਸ਼ਲ ਪ੍ਰਬੰਧਨ ਲਈ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਤਿਆਰੀ ਨੇ ਹਰ ਖੇਤਰ, ਖਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

0

👉ਮੁੱਖ ਸਰਗਨਾ ਅਰਸ਼ਦੀਪ ਸਿੰਘ ਨੇ ਜੇਲ੍ਹ ਵਿੱਚੋਂ ਸਰਹੱਦ ਪਾਰ ਆਪਣੇ ਸਬੰਧਾਂ ਨਾਲ ਸਿੰਡੀਕੇਟ ਚਲਾਇਆ: ਡੀਜੀਪੀ ਗੌਰਵ ਯਾਦਵ
👉ਹਵਾਲਾ ਨੈੱਟਵਰਕ ਜ਼ਰੀਏ ਦੁਬਈ ਰਾਹੀਂ ਪਾਕਿਸਤਾਨ ਭੇਜਿਆ ਗਿਆ ਨਸ਼ੀਲੇ ਪਦਾਰਥਾਂ ਤੋਂ ਕਮਾਇਆ ਪੈਸਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ
Amritsae News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੰਦਿਆਂ ਦਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਰਨ (25) ਵਾਸੀ ਅਲਗੋਂ ਖੁਰਦ, ਤਰਨਤਾਰਨ, ਜਸਪ੍ਰੀਤ ਸਿੰਘ (20) ਵਾਸੀ ਸਲੋਦੀ, ਲੁਧਿਆਣਾ, ਅਰਸ਼ਦੀਪ ਸਿੰਘ ਉਰਫ਼ ਅਰਸ (22) ਵਾਸੀ ਮਹਿੰਦੀਪੁਰ, ਤਰਨ ਤਾਰਨ, ਗੁਰਮੀਤ ਸਿੰਘ ਉਰਫ ਗੀਤੂ (24) ਵਾਸੀ ਸੁਖੇਰਾ ਬੋਦਲਾ, ਫਾਜ਼ਿਲਕਾ, ਰਜਿੰਦਰਪਾਲ ਸਿੰਘ ਉਰਫ਼ ਨਿੱਕਾ (24) ਵਾਸੀ ਕੋਲੋਵਾਲ, ਅੰਮ੍ਰਿਤਸਰ ਅਤੇ ਮਲਕੀਤ ਸਿੰਘ (28) ਵਾਸੀ ਹਵੇਲੀਆਂ, ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਸੱਤ ਬੱਚਿਆਂ ਦੀ ਜਾਨ ਵਾਲੇ ਟਿੱਪਰ ਦਾ ਮਾਲਕ ਇੱਕ ਮਹੀਨੇ ਬਾਅਦ ਕਾਬੂ

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਰਸ਼ਦੀਪ, ਆਪਣੇ ਸਾਥੀਆਂ ਜਸਪ੍ਰੀਤ ਅਤੇ ਕਰਨ ਨਾਲ ਮਿਲ ਕੇ ਨਸ਼ੀਲੇ ਪਦਾਰਥਾਂ ਦੇ ਵਪਾਰ ਅਤੇ ਹਵਾਲਾ ਲੈਣ-ਦੇਣ ਨੂੰ ਅੰਜਾਮ ਦੇ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਰਨ, ਗੁਰਮੀਤ ਅਤੇ ਰਾਜਿੰਦਰਪਾਲ ਮਿਲ ਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਵੰਡ ਰਹੇ ਸਨ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਤੋਂ ਹੋਣ ਵਾਲੀ ਕਮਾਈ ਜਸਪ੍ਰੀਤ ਵੱਲੋਂ ਹਵਾਲਾ ਚੈਨਲਾਂ ਜ਼ਰੀਏ ਦੁਬਈ, ਯੂਏਈ ਰਾਹੀਂ ਪਾਕਿਸਤਾਨ ਭੇਜੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਰਸ਼ਦੀਪ ਵੱਲੋਂ ਜੇਲ੍ਹ ਦੇ ਅੰਦਰ ਵਰਤਿਆ ਗਿਆ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ, ਜੋ ਉਨ੍ਹਾਂ ਦੀਆਂ ਸਰਹੱਦ ਪਾਰ ਦੀਆਂ ਗਤੀਵਿਧੀਆਂ ਬਾਰੇ ਮਹੱਤਵਪੂਰਨ ਸਬੂਤ ਪ੍ਰਦਾਨ ਕਰਦਾ ਹੈ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਰਸ਼ਦੀਪ ਸਿੰਘ ਨੂੰ ਕਮਰਸ਼ੀਅਲ ਐਨਡੀਪੀਐਸ ਕੇਸ ਤਹਿਤ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ, ਉਸਨੇ ਸਰਹੱਦ ਪਾਰ ਦੇ ਤਸਕਰਾਂ ਨਾਲ ਸੰਪਰਕ ਬਣਾਈ ਰੱਖਿਆ।

ਇਹ ਵੀ ਪੜ੍ਹੋ ਹਿਰਾਸਤ ’ਚੋਂ ਫ਼ਰਾਰ ਹੋਏ ਅਸਲਾਂ ਤਸਕਰਾਂ ਨੂੰ ਬੇਗਾਨੀ ਪੁਲਿਸ ਨੇ ਪੰਜਾਬ ‘ਚੋਂ ਫ਼ਿਲਮੀ ਸਟਾਇਲ ਨਾਲ ਚੁੱਕਿਆ

ਉਨ੍ਹਾਂ ਕਿਹਾ ਕਿ ਇੱਕ ਵੱਖਰੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਲਕੀਤ ਸਿੰਘ ਇੱਕ ਬਦਨਾਮ ਤਸਕਰ ਹੈ ਅਤੇ ਉਸ ਨੇ ਇੱਕ ਸਾਲ ਦੁਬਈ ਵਿੱਚ ਬਿਤਾਇਆ ਸੀ, ਜਿੱਥੇ ਉਹ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਆਇਆ। ਉਨ੍ਹਾਂ ਦੱਸਿਆ ਕਿ ਉਸਦੇ ਪਿੰਡ ਦੀ ਅੰਤਰਰਾਸ਼ਟਰੀ ਸਰਹੱਦ ਨਾਲ ਨੇੜਤਾ ਕਾਰਨ ਦੋਸ਼ੀ ਨੇ ਦੋ ਮਹੀਨੇ ਪਹਿਲਾਂ ਭਾਰਤ ਵਾਪਸ ਆ ਕੇ ਖੇਪਾਂ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ।ਸੀਪੀ ਨੇ ਕਿਹਾ ਕਿ ਡੀਸੀਪੀ ਰਵਿੰਦਰਪਾਲ ਸਿੰਘ ਅਤੇ ਏਡੀਸੀਪੀ ਜਗਬਿੰਦਰ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਉਹ ਖੇਪਾ ਪਹੁੰਚਾਉਣ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

ਬਠਿੰਡਾ ਵਾਸੀਆਂ ਨੂੰ ਨਗਰ ਨਿਗਮ ਦਾ ਵੱਡਾ ਤੋਹਫ਼ਾ; ਬਕਾਇਆ ਖੜ੍ਹੇ ਕੂੜੇ ਦੇ 17 ਕਰੋੜ ਦੇ ਬਿੱਲ ਹੋਣਗੇ ਮੁਆਫ਼

0

👉ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਪ੍ਰਸਤਾਵ ਕੀਤਾ ਪਾਸ, 100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ
Bathinda News: ਬਠਿੰਡਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਅੱਜ ਮੰਗਲਵਾਰ ਨੂੰ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਜਿੱਥੇ ਸ਼ਹਿਰ ’ਚ 100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ, ਉਥੇ ਪਿਛਲੇ ਕਈ ਸਾਲਾਂ ਤੋਂ ਬਠਿੰਡਾ ਸ਼ਹਿਰ ਦੇ ਰਿਹਾਇਸ਼ੀ ਅਤੇ ਵਪਾਰਕ ਖੇਤਰਾਂ ਦੇ 31-03-2025 ਤਕ ਲਗਭਗ 17 ਕਰੋੜ ਰੁਪਏ ਦੇ ਕੂੜੇ ਦੇ ਬਿੱਲ ਮੁਆਫ ਕਰਨ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਮੇਅਰ ਸ਼੍ਰੀ ਮਹਿਤਾ ਨੇ ਦਸਿਆ ਕਿ ਇਸਤੋਂ ਇਲਾਵਾ ਇੱਕ ਇਤਿਹਾਸਕ ਪ੍ਰੋਜੈਕਟ ਸਮਾਰਟ ਵਾਰਡ ਮੁਹਿੰਮ ਤਹਿਤ, ਬਠਿੰਡਾ ਦੇ ਸਾਰੇ 50 ਵਾਰਡਾਂ ਦੀ ਹਰ ਗਲੀ ਵਿੱਚ ਸਟਰੀਟ ਇੰਨਫੋਰਮੈਸ਼ਨ ਮੈਪਸ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ  ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

ਉਨ੍ਹਾਂ ਕਿਹਾ ਕਿ ਉਕਤ ਮੈਪਸ ਵਿੱਚ ਇੱਕ ਕੋਡ ਵੀ ਹੋਵੇਗਾ, ਜਿਸ ਨੂੰ ਸਕੈਨ ਕਰਨ ਅਤੇ ਜ਼ੋਨ ਦੇ ਨਾਲ-ਨਾਲ ਘਰ ਨੰਬਰ ਭਰਨ ’ਤੇ, ਰਸਤੇ ਦੇ ਨਾਲ-ਨਾਲ ਪੂਰਾ ਪਤਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਕਤ ਕੋਡ ਵਿੱਚ ਸੀਵਰੇਜ ਅਤੇ ਪਾਣੀ ਦੇ ਬਿੱਲਾਂ ਸਮੇਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਕਤ ਨਕਸ਼ਿਆਂ ਨੂੰ ਸਮੇਂ-ਸਮੇਂ ’ਤੇ ਬਦਲਿਆ ਵੀ ਜਾ ਸਕਦਾ ਹੈ। ਇਸ ਮੀਟਿੰਗ ਵਿੱਚ 50 ਲੱਖ ਰੁਪਏ ਤੱਕ ਦੇ ਕੰਮਾਂ ਨੂੰ ਐਫ ਐਂਡ ਸੀ ਸੀ ਕਮੇਟੀ ਵੱਲੋਂ ਪ੍ਰਵਾਨ ਕੀਤੇ ਜਾਣ ਬਾਰੇ ਮੁਹਰ ਲਗਾਈ ਗਈ। ਹਾਊਸ ਨੇ ਮਾਨਸਾ ਰੋਡ ’ਤੇ ਸਥਿਤ ਐਸਟੀਪੀ ਪਲਾਂਟ ਦੇ ਨੇੜੇ ਕੂੜੇ ਵਿੱਚੋਂ ਨਿਕਲਣ ਵਾਲੇ ਅਯੋਗ ਕੂੜੇ ਲਈ ਸੈਨੇਟਰੀ ਲੈਂਡਫਿਲ ਬਣਾਉਣ ਅਤੇ ਵਾਰਡ ਨੰਬਰ 3 ਵਿੱਚ ਕਮਿਊਨਿਟੀ ਹਾਲ ਦੇ ਨੇੜੇ ਆਮ ਆਦਮੀ ਕਲੀਨਿਕ ਬਣਾਉਣ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਵਾਰਡ ਨੰਬਰ 19 ਵਿੱਚ ਸਥਿਤ ਊਧਮ ਸਿੰਘ ਨਗਰ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਦਾ ਪ੍ਰਸਤਾਵ ਵੀ ਹਾਊਸ ਵਿੱਚ ਪਾਸ ਕੀਤਾ ਗਿਆ।

ਇਹ ਵੀ ਪੜ੍ਹੋ  ਸੱਤ ਬੱਚਿਆਂ ਦੀ ਜਾਨ ਵਾਲੇ ਟਿੱਪਰ ਦਾ ਮਾਲਕ ਇੱਕ ਮਹੀਨੇ ਬਾਅਦ ਕਾਬੂ

ਤਿੰਨ ਨਵੀਆਂ ਬੋਲੇਰੋ ਗੱਡੀਆਂ ਖਰੀਦਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਰਿੰਗ ਰੋਡ ’ਤੇ ਸਥਿਤ ਅੰਡਰ ਬ੍ਰਿਜ ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸ਼ਹਿਰ ਦੇ 50 ਵਾਰਡਾਂ ਵਿੱਚ ਨਵੀਆਂ ਸੀਵਰੇਜ ਪਾਈਪਲਾਈਨਾਂ, ਮੀਂਹ ਦੇ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ, ਰੋਡ ਜਾਲੀਆਂ ਦੀ ਸਫ਼ਾਈ, ਸਟਰੀਟ ਲਾਈਟਾਂ ਦਾ ਪ੍ਰਬੰਧ, ਨਵੇਂ ਖੰਭੇ ਲਗਾਉਣ, ਸੜਕਾਂ ਦੀ ਮੁਰੰਮਤ ਅਤੇ ਨਵੀਆਂ ਸੜਕਾਂ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ। ਸਫਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਘਰ-ਘਰ ਕੂੜਾ ਇਕੱਠਾ ਕਰਨ ਦੇ ਕੰਮ ਨੂੰ ਆਊਟਸੋਰਸ ਰਾਹੀਂ ਕਰਨ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਨਿਗਮ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸੱਤ ਬੱਚਿਆਂ ਦੀ ਜਾਨ ਵਾਲੇ ਟਿੱਪਰ ਦਾ ਮਾਲਕ ਇੱਕ ਮਹੀਨੇ ਬਾਅਦ ਕਾਬੂ

0

Patiala News: ਲੰਘੀ 7 ਮਈ ਨੂੰ ਪਟਿਆਲਾ-ਸਮਾਣਾ ਰੋਡ ’ਤੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਸੱਤ ਸਕੂਲੀ ਬੱਚਿਆਂ ਸਹਿਤ ਵੈਨ ਦੇ ਡਰਾਈਵਰ ਦੀ ਜਾਨ ਲੈਣ ਵਾਲੇ ਤੇਜ ਰਫ਼ਤਾਰ ਟਿੱਪਰ ਦੇ ਮਾਲਕ ਨੂੰ ਹੁਣ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਦੀ ਜਾਣਕਾਰੀ ਖ਼ੁਦ ਇੱਕ ਪ੍ਰੈਸ ਕਾਨਫਰੰਸ ਰਾਹੀਂ ਦਿੰਦਿਆਂ ਐਸਐਸਪੀ ਵਰੁਣ ਸ਼ਰਮਾ ਨੇ ਦਸਿਆ ਕਿ ਮਿਤੀ 07.05.2025 ਨੂੰ ਸਮਾਣਾ ਰੋਡ ਪਟਿਆਲਾ ਨੇੜੇ ਬੱਸ ਅੱਡਾ ਪਿੰਡ ਨੱਸੂਪੁਰ, ਸਕੂਲੀ ਬੱਚਿਆ ਵਾਲੀ ਇਨੋਵਾ ਕਾਰ ਨੰਬਰ ਪੀ.ਬੀ-11-ਬੀ.ਏ-7300 ਰੰਗ ਸਿਲਵਰ ਅਤੇ ਮਿੱਟੀ ਦੇ ਓਵਰ ਲੋਡ ਟਿੱਪਰ ਨੰਬਰੀ ਪੀ.ਬੀ-11-ਸੀ.ਜੈਡ-6336 ਦੇ ਡਰਾਇਵਰ ਦੀ ਗਲਤੀ ਕਾਰਨ ਹੋਏ ਭਿਆਨਕ ਸੜਕ ਹਾਦਸੇ ਵਿੱਚ ਕੁੱਲ 7 ਬੱਚੇ ਅਤੇ ਇੱਕ ਇਨੋਵਾ ਕਾਰ ਦੇ ਡਰਾਇਵਰ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ  BBC ਦੀ ਡਾਕੂਮੈਟਰੀ ਵਿਰੁਧ ਸਿੱਧੂ ਮੂਸੇਵਾਲਾ ਦੇ ‘ਪਿਤਾ’ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ

ਇਸ ਸਬੰਧੀ ਅ/ਧ 105 ਬੀ.ਐਨ.ਐਸ ਥਾਣਾ ਸਦਰ ਸਮਾਣਾ ਬਰਖਿਲਾਫ ਟਿੱਪਰ ਮਾਲਕ ਦਵਿੰਦਰ ਸਿੰਘ ਵਾਸੀ ਸੌਜਾ (ਨਾਭਾ), ਰਣਧੀਰ ਸਿੰਘ ਵਾਸੀ ਪਿੰਡ ਕਕਰਾਲਾ ਅਤੇ ਟਿੱਪਰ ਚਾਲਕ ਭੁਪਿੰਦਰ ਸਿੰਘ ਉਰਫ ਭੂਪੀ ਵਾਸੀ ਪਿੰਡ ਤਰੈ ਜਿਲ੍ਹਾ ਪਟਿਆਲਾ ਦੇ ਦਰਜ ਕੀਤਾ ਗਿਆ ਸੀ। ਜਿਸ ਵਿੱਚ ਡਰਾਇਵਰ ਭੁਪਿੰਦਰ ਸਿੰਘ ਉਰਫ ਭੂਪੀ ਨੂੰ ਮਿਤੀ 08-05-2025 ਅਤੇ ਟਿੱਪਰ ਮਾਲਕ ਦਵਿੰਦਰ ਸਿੰਘ ਪ੍ਰੋਪਰਾਈਟਰ ਖੱਟੜਾ ਟਰੈਡਿੰਗ ਕੰਪਨੀ ਸੌਜਾ ਨੂੰ ਮਿਤੀ 23-05-2025 ਨੂੰ ਗ੍ਰਿਫਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ  ਹਿਰਾਸਤ ’ਚੋਂ ਫ਼ਰਾਰ ਹੋਏ ਅਸਲਾਂ ਤਸਕਰਾਂ ਨੂੰ ਬੇਗਾਨੀ ਪੁਲਿਸ ਨੇ ਪੰਜਾਬ ‘ਚੋਂ ਫ਼ਿਲਮੀ ਸਟਾਇਲ ਨਾਲ ਚੁੱਕਿਆ

ਇਸ ਮੁਕੱਦਮਾ ਵਿੱਚ ਭਗੋੜਾ ਚੱਲੇ ਆ ਰਹੇ ਰਣਧੀਰ ਸਿੰਘ ਨੂੰ ਹੁਣ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਕਰਯੋਗ ਹੈ ਕਿ ਇਨਸਾਫ਼ ਦੀ ਮੰਗ ਨੂੰ ਲੈ ਕੇ ਮ੍ਰਿਤਕ ਬੱਚਿਆਂ ਦੇ ਮਾਪਿਆਂ ਵੱਲੋਂ ਵੀ ਇੱਥੇ ਧਰਨਾ ਲਗਾਇਆ ਹੋਇਆ ਸੀ, ਜਿਸ ਵਿਚ ਡੀਸੀ ਨੂੰ ਬੇਰੰਗ ਮੋੜਣ ਤੋਂ ਬਾਅਦ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਵਾਰਾਂ ਨਾਲ ਦੁੱਖ ਪ੍ਰਗਟਾਉਣ ਲਈ ਪੁੱਜੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ਉਪ ਚੋਣ; ਭਾਜਪਾ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਦੇਖੋ ਕਿਸ-ਕਿਸ ਨੂੰ ਕੀਤਾ ਸ਼ਾਮਲ

0

Ludhiana News: ਆਗਾਮੀ 19 ਜੂਨ ਨੂੰ ਲੁਧਿਆਣਾ ਪੱਛਮੀ ਹਲਕੇ ਦੀ ਹੋਣ ਜਾ ਰਹੀ ਉਪ ਚੋਣ ਦੇ ਲਈ ਅੱਜ ਮੰਗਲਵਾਰ ਨੂੰ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਦੇ ਵਿਚ ਦਿੱਲੀ ਤੇ ਹਰਿਆਣਾ ਦੇ ਮੁੱਖ ਮੰਤਰੀ ਕ੍ਰਮਵਾਰ ਰੇਖਾ ਗੁਪਤਾ ਤੇ ਨਾਇਬ ਸਿੰਘ ਸੈਣੀ ਸਹਿਤ ਕਈ ਕੇਂਦਰੀ ਮੰਤਰੀ ਰਵਨੀਤ ਬਿੱਟੂ, ਹਰਦੀਪ ਸਿੰਘ ਪੁਰੀ, ਅਰਜੁਨ ਰਾਮ ਮੇਘਵਾਲ, ਮਨੋਹਰ ਲਾਲ ਖੱਟਰ, ਅਨੁਰਾਗ ਠਾਕੁਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਭਾਜਪਾ ਦੇ ਇੰਚਾਰਜ਼ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਸਹਿਤ ਪੰਜਾਬ ਦੀ ਲੀਡਰਸ਼ਿਪ ਦੇ ਜਿਆਦਾਤਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਦਸਣਾ ਬਣਦਾ ਹੈ ਕਿ ਇੱਥੋਂ ਭਾਜਪਾ ਵੱਲੋਂ ਆਪਣੇ ਟਕਸਾਲੀ ਆਗੂ ਜੀਵਨ ਗੁਪਤਾ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਦਕਿ ਆਪ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਤੇ ਕਾਂਗਰਸ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਦਾਅ ਖੇਡਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

BBC ਦੀ ਡਾਕੂਮੈਟਰੀ ਵਿਰੁਧ ਸਿੱਧੂ ਮੂਸੇਵਾਲਾ ਦੇ ‘ਪਿਤਾ’ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ

0

👉ਕੀਤੀ ਰੋਕ ਲਗਾਉਣ ਦੀ ਮੰਗ, ਮਹਾਰਾਸ਼ਟਰ ਦੇ ਡੀਜੀਪੀ ਨੂੰ ਵੀ ਭੇਜੀ ਚਿੱਠੀ
Mansa News: ਕਰੀਬ ਤਿੰਨ ਸਾਲ ਪਹਿਲਾਂ ਗੈਂਗਸਟਰਾਂ ਦੇ ਹੱਥੋਂ ਮਾਰੇ ਗਏ ਪੰਜਾਬੀ ਦੇ ਨਾਮਵਰ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮੌਤ ਉਪਰ ਦੁਨੀਆਂ ਦੀ ਨਾਮੀ ਮੀਡੀਆ ਕੰਪਨੀ ਬੀਬੀਸੀ ਵੱਲੋਂ ਬਣਾਈ ਜਾ ਰਹੀ ਡਾਕੂਮੈਂਟਰੀ ਨੂੰ ਲੈ ਕੇ ਵਿਵਾਦ ਭਖ ਗਿਆ ਹੈ। ਕੁੱਝ ਦਿਨ ਪਹਿਲਾਂ ਲੀਗਲ ਨੋਟਿਸ ਭੇਜਣ ਤੋਂ ਬਾਅਦ ਹੁਣ ਇਸ ਡਾਕੂਮੈਂਟਰੀ ਉਪਰ ਰੋਕ ਲਗਾਉਣ ਦੇ ਲਈ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।

ਇਹ ਵੀ ਪੜ੍ਹੋ  ਹਿਰਾਸਤ ’ਚੋਂ ਫ਼ਰਾਰ ਹੋਏ ਅਸਲਾਂ ਤਸਕਰਾਂ ਨੂੰ ਬੇਗਾਨੀ ਪੁਲਿਸ ਨੇ ਪੰਜਾਬ ‘ਚੋਂ ਫ਼ਿਲਮੀ ਸਟਾਇਲ ਨਾਲ ਚੁੱਕਿਆ

ਵੱਖ ਵੱਖ ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਦਾਅਵਾ ਕੀਤਾ ਹੈ ਕਿ, ‘‘ ਇਸ ਡਾਕੂਮੈਂਟਰੀ ਦੇ ਨਾਲ ਉਨ੍ਹਾਂ ਦੇ ਕੇਸ ਉਪਰ ਉਲਟਾ ਅਸਰ ਪੈ ਸਕਦਾ ਹੈ। ’’ ਸਿੱਧੂ ਦੇ ਪਿਤਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਡਾਕੂਮੈਂਟਰੀ ਬਣਾਉਣ ਤੋਂ ਲੈ ਕੇ ਹੁਣ ਤੱਕ ਬੀਬੀਸੀ ਨੇ ਉਨ੍ਹਾਂ ਤੋਂ ਕੋਈ ਪ੍ਰਵਾਨਗੀ ਨਹੀਂ ਲਈ ਤੇ ਸਿੱਧੂ ਦੀਆਂ ਫ਼ੋਟੋਆਂ ਤੇ ਵੀਡੀਓ ਨੂੰ ਬਿਨ੍ਹਾਂ ਮੰਨਜੂਰੀ ਤੋਂ ਵਰਤਿਆ ਜਾ ਰਿਹਾ। ਜਿਕਰਯੋਗ ਹੈ ਕਿ 29 ਮਈ 2022 ਨੂੰ ਮਾਨਸਾ ਦੇ ਨਜਦੀਕ ਪਿੰਡ ਜਵਾਹਕੇ ਵਿਖੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਗੁਰਗਿਆਂ ਹੱਥੋਂ ਮਾਰੇ ਗਏ ਸਿੱਧੂ ਮੂੁਸੇਵਾਲਾ ਦੇ ਕਾਤਲਾਂ ਵਿਰੁਧ ਹਾਲੇ ਤੱਕ ਕੋਈ ਸਖ਼ਤ ਕਾਰਵਾਈ ਨਾਂ ਹੋਣ ਦੇ ਚੱਲਦੇ ਪ੍ਰਵਾਰ ਨਰਾਸ਼ ਤੇ ਨਰਾਜ਼ ਦਿਖ਼ਾਈ ਦੇ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਿਰਾਸਤ ’ਚੋਂ ਫ਼ਰਾਰ ਹੋਏ ਅਸਲਾਂ ਤਸਕਰਾਂ ਨੂੰ ਬੇਗਾਨੀ ਪੁਲਿਸ ਨੇ ਪੰਜਾਬ ‘ਚੋਂ ਫ਼ਿਲਮੀ ਸਟਾਇਲ ਨਾਲ ਚੁੱਕਿਆ

0

Jalandhar News: ਅਕਸਰ ਅਸੀਂ ਫ਼ਿਲਮਾਂ ਦੇ ਵਿਚ ਦੇਖਦੇ ਹਾਂ ਕਿ ਮੁਜਰਮਾਂ ਨੂੰ ਫ਼ੜਣ ਦੇ ਲਈ ਪੁਲਿਸ ਆਪਣੀ ਭੇਸ਼-ਭੂਸ਼ਾ ਤਬਦੀਲ ਕਰ ਲੈਂਦੀ ਹੈ ਪਰ ਪੰਜਾਬ ਦੇ ਵਿਚ ਪਿਛਲੇ ਇੱਕ ਹਫ਼ਤੇ ਤੋਂ ਠਹਿਰੀ ਹੋਈ ਮੱਧ ਪ੍ਰਦੇਸ਼ ਪੁਲਿਸ ਨੇ ਇਸ ਫ਼ਿਲਮੀ ਸੀਨ ਨੂੰ ਅਸਲੀ ਬਣਾ ਦਿੱਤਾ। ਕਹਾਣੀ ਕੁੱਝ ਇਸ ਤਰ੍ਹਾਂ ਦੀ ਹੈ ਕਿ ਲੰਘੀ 30 ਮਈ ਨੂੰ ਮੱਧ ਪ੍ਰਦੇਸ਼ ਨੇ ਉਥੇ ਦੋ ਪੰਜਾਬੀ ਨੌਜਵਾਨਾਂ ਨੂੰ ਅਸਲਾ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਸੀ। ਇਸ ਦੌਰਾਨ 31 ਮਈ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਪ੍ਰੰਤੂ ਬੀਰਬਲ ਤੇ ਜਗਵਿੰਦਰ ਨਾਂ ਦੇ ਇਹ ਮੁਲਜਮ 31 ਮਈ ਨੂੰ ਹੀ ਪੁਲਿਸ ਨੂੰ ਝਕਾਨੀ ਦੇ ਕੇ ਹਵਾਲਾਤ ਵਿਚੋਂ ਫ਼ਰਾਰ ਹੋਣ ’ਚ ਸਫ਼ਲ ਰਹੇ। ਪੰਜਾਬ ਦੇ ਜਲੰਧਰ ਨਾਲ ਸਬੰਧਤ ਇੰਨ੍ਹਾਂ ਮੁਲਜਮਾਂ ਦੇ ਆਪਣੇ ਸੂਬੇ ਵੱਲ ਵਾਪਸ ਜਾਣ ਦੀ ਸੰਭਾਵਨਾ ਨੂੰ ਦੇਖਦਿਆਂ ਮੱਧ ਪ੍ਰਦੇਸ਼ ਦੀ ਪੁਲਿਸ ਵੀ 1 ਜੂਨ ਨੂੰ ਜਲੰਧਰ ਇਲਾਕੇ ’ਚ ਪੁੱਜ ਗਈ।

ਇਹ ਵੀ ਪੜ੍ਹੋ  100 ਦਿਨਾਂ ‘ਚ 873 ਨਸ਼ਾ ਤਸਕਰ ਕੀਤੇ ਗ੍ਰਿਫਤਾਰ:SSP ਅਮਨੀਤ ਕੌਂਡਲ

ਪ੍ਰੰਤੂ ਮੁਲਜਮਾਂ ਦੀ ਕੋਈ ਸੂਹ ਨਾ ਲੱਗੀ। ਜਿਸਤੋਂ ਬਾਅਦ ਇੰਨ੍ਹਾਂ ਦੋਨਾਂ ਮੁਲਜਮਾਂ ਦਾ ਖ਼ੁਰਾ ਖੋਜ ਲੱਭਣ ਲਈ ਜਿੱਥੇ ਮੱਧ ਪ੍ਰਦੇਸ਼ ਦੇ ਪੁਲਿਸ ਮੁਲਾਜਮਾਂ ਨੇ ਰਿਕਸ਼ਾ ਚਲਾਇਆ, ਉਥੇ ਮੁਲਜਮਾਂ ਦੇ ਘਰ ਨਜਦੀਕ ਗੰਨੇ ਦੀ ਰੇਹੜੀ ਵੀ ਲਗਾਈ। ਇਸਤੋਂ ਇਲਾਵਾ ਇੱਕ ਪੰਪ ਉਪਰ ਕਰਿੰਦਾ ਬਣ ਕੇ ਵੀ ਕੰਮ ਕੀਤਾ। ਪੁਲਿਸ ਦੀ ਮਿਹਨਤ ਆਖ਼ਰਕਰ ਰੰਗ ਲਿਆਈ ਤੇ ਦੋਨੋਂ ਮੁਲਜਮ ਉਨ੍ਹਾਂ ਦੀ ਨਿਗਾਹ ਹੇਠ ਆ ਕੇ ਗਏ, ਜਿਸਤੋਂ ਬਾਅਦ ਥਾਣਾ ਸਾਹਕੋਟ ਦੀ ਪੁਲਿਸ ਦੀ ਮੱਦਦ ਨਾਲ ਘਾਤ ਲਾਈ ਬੈਠੀ ਮੱਧ ਪ੍ਰਦੇਸ਼ ਦੀ ਪੁਲਿਸ ਇੰਨ੍ਹਾਂ ਦੋਨਾਂ ਮੁਲਜਮਾਂ ਨੂੰ ਚੁੱਕ ਕੇ ਲੈ ਗਈ। ਪੁਲਿਸ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ 30 ਮਈ ਨੂੰ ਦਰਜ਼ ਆਰਮਜ਼ ਐਕਟ ਤੋਂ ਬਾਅਦ 31 ਮਈ ਨੂੰ ਇੰਨ੍ਹਾਂ ਦੇ ਵਿਰੁਧ ਪੁਲਿਸ ਹਿਰਾਸਤ ਵਿਚੋਂ ਫ਼ਰਾਰ ਹੋਣ ਦੇ ਦੋਸ਼ਾਂ ਹੇਠ ਧਾਰਾ 262 ਬੀਐਨਐਸ ਦਾ ਪਰਚਾ ਵੀ ਦਰਜ਼ ਕਰ ਲਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

👉“ਇਹ ਭਾਰਤੀ ਉਦਯੋਗਿਕ ਖੇਤਰ ਵਿੱਚ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਸਿਆਸੀ ਸਰਪ੍ਰਸਤੀ ਦਾ ਅੰਤ ਹੈ”: ਅਰਵਿੰਦ ਕੇਜਰੀਵਾਲ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਉਦਯੋਗਿਕ ਕ੍ਰਾਂਤੀ ਤਹਿਤ ਪੰਜਾਬ ਵਿੱਚ ਸਨਅਤੀ ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਯੁੱਗ ਸ਼ੁਰੂ ਹੋਇਆ।ਹੋਰ ਜਾਣਕਾਰੀ ਦਿੰਦਿਆਂ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ 12 ਪਹਿਲਕਦਮੀਆਂ ਪੰਜਾਬ ਵਿੱਚ ਉਦਯੋਗਿਕ ਸੰਚਾਲਨ ਦੇ ਤਰੀਕਿਆਂ, ਉਦਯੋਗਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਅਤੇ ਉਦਯੋਗ ਵੱਲੋਂ ਆਪਣੀ ਜ਼ਮੀਨ ਦੀ ਕੀਮਤ ਪ੍ਰਾਪਤ ਕਰਨ ਅਤੇ ਕੌਮੀ ਤੇ ਵਿਸ਼ਵ ਪੱਧਰ ‘ਤੇ ਵਧੇਰੇ ਪ੍ਰਤੀਯੋਗੀ ਬਣਨ ਸਬੰਧੀ ਕ੍ਰਾਂਤੀਕਾਰੀ ਬਦਲਾਅ ਲਿਆਉਣਗੀਆਂ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸੂਬਾ ਸਰਕਾਰ ਸਾਰੀਆਂ ਅਰਜ਼ੀਆਂ ਲਈ 45 ਦਿਨਾਂ ਵਿੱਚ ਡੀਮਡ ਪ੍ਰਵਾਨਗੀ ਪ੍ਰਣਾਲੀ ਨੂੰ ਯਕੀਨੀ ਬਣਾਏਗੀ, ਜਿਸ ਨਾਲ ਇਹ ਸ਼ਰਤ ਰੱਖੀ ਜਾਵੇਗੀ ਕਿ ਕਾਰੋਬਾਰ ਸਥਾਪਤ ਕਰਨ ਜਾਂ ਮੌਜੂਦਾ ਕਾਰੋਬਾਰ ਦਾ ਵਿਸਥਾਰ ਕਰਨ ਲਈ ਸਾਰੀਆਂ ਪ੍ਰਵਾਨਗੀਆਂ ਅਤੇ ਮਨਜ਼ੂਰੀਆਂ ਵੱਧ ਤੋਂ ਵੱਧ 45 ਕਾਰਜਕਾਰੀ ਦਿਨਾਂ ਵਿੱਚ ਜਾਰੀ ਕੀਤੀਆਂ ਜਾਣਗੀਆਂ, ਜਿਸ ਨਾਲ ਨਿਵੇਸ਼ਕਾਂ ਦੀਆਂ ਸਭ ਤੋਂ ਵੱਡੀਆਂ ਚਿੰਤਾਵਾਂ ਵਿੱਚੋਂ ਇੱਕ ਦੇਰੀ ਅਤੇ ਅਨਿਸ਼ਚਿਤਤਾ ਨੂੰ ਹੱਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਬਹੁਤ ਸਾਰੀਆਂ ਪ੍ਰਵਾਨਗੀਆਂ 60 ਤੋਂ 120 ਕਾਰਜਕਾਰੀ ਦਿਨਾਂ ਵਿੱਚ ਪ੍ਰਦਾਨ ਕੀਤੀਆਂ ਜਾਂਦੀਆਂ ਸਨ ਅਤੇ ਅਸਲ ਪ੍ਰਕਿਰਿਆ ਵਿੱਚ ਅਕਸਰ ਹੋਰ ਵੀ ਜ਼ਿਆਦਾ ਸਮਾਂ ਲੱਗਦਾ ਸੀ, ਜਿਸ ਨਾਲ ਪ੍ਰੋਜੈਕਟ ਲਾਗੂ ਕਰਨ ਵਿੱਚ ਬੇਯਕੀਨੀ ਪੈਦਾ ਹੁੰਦੀ ਸੀ।ਮੁੱਖ ਮਹਿਮਾਨ ਨੇ ਕਿਹਾ ਕਿ ਹੁਣ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਅਰਜ਼ੀ ਦੇਣ ‘ਤੇ, ਸੱਤ ਦਿਨਾਂ ਦੇ ਅੰਦਰ ਸਰਕਾਰ ਅਰਜ਼ੀ ਦੀ ਆਨਲਾਈਨ ਸਮੀਖਿਆ ਕਰੇਗੀ ਅਤੇ ਜੇ ਕੋਈ ਕਮੀ ਹੈ ਤਾਂ ਬਿਨੈਕਾਰ ਨੂੰ ਇਸ ਸਬੰਧੀ ਸੂਚਿਤ ਕਰੇਗੀ ਅਤੇ ਇਹਨਾਂ ਕਮੀਆਂ ਨੂੰ ਦੂਰ ਕਰਨ ਨਾਲ ਬਾਕੀ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  “ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

ਉਨ੍ਹਾਂ ਅੱਗੇ ਕਿਹਾ ਕਿ ਇੱਕ ਡੀਮਡ ਪ੍ਰਵਾਨਗੀ ਪ੍ਰਣਾਲੀ ਵੀ ਕਾਰਜਸ਼ੀਲ ਕੀਤੀ ਗਈ ਹੈ ਅਤੇ ਜੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਮਰੱਥ ਅਥਾਰਟੀ ਵੱਲੋਂ ਕੋਈ ਫੈਸਲਾ ਨਹੀਂ ਲਿਆ ਜਾਂਦਾ ਹੈ ਤਾਂ ਫਾਸਟ-ਟਰੈਕ ਪੰਜਾਬ ਪੋਰਟਲ ਅਗਲੇ ਦਿਨ ਆਪਣੇ ਆਪ ਇੱਕ ਪ੍ਰਵਾਨਗੀ ਤਿਆਰ ਕਰੇਗਾ, ਜਿਸ ਦੀ ਕਾਨੂੰਨੀ ਵੈਧਤਾ ਨਿਯਮਤ ਪ੍ਰਵਾਨਗੀ ਦੇ ਸਮਾਨ ਹੈ। ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਜਵਾਬਦੇਹੀ, ਸਿਸਟਮ-ਸੰਚਾਲਿਤ ਕਦਮ ਪੰਜਾਬ ਨੂੰ ਨਿਵੇਸ਼ਕ ਸਹੂਲਤਾਂ ਸਬੰਧੀ ਇੱਕ ਕੌਮੀ ਮਾਡਲ ਬਣਾਉਂਦਾ ਹੈ, ਜੋ ਕਿ ਤੇਲੰਗਾਨਾ, ਕਰਨਾਟਕ (ਦੋਵੇਂ ਕਾਂਗਰਸ ਸ਼ਾਸਿਤ), ਗੁਜਰਾਤ, ਮਹਾਰਾਸ਼ਟਰ (ਦੋਵੇਂ ਭਾਜਪਾ ਸ਼ਾਸਿਤ) ਅਤੇ ਤਾਮਿਲਨਾਡੂ ਵਰਗੇ ਉੱਨਤ ਉਦਯੋਗਿਕ ਸੂਬਿਆਂ ਨੂੰ ਵੀ ਪਛਾੜਦਾ ਹੈ।ਦੂਜਾ, ਮੁੱਖ ਮਹਿਮਾਨ ਨੇ ਕਿਹਾ ਕਿ ਫਾਸਟ-ਟਰੈਕ ਪੰਜਾਬ ਪੋਰਟਲ ਨੂੰ ਸਾਰੀਆਂ ਪ੍ਰਵਾਨਗੀਆਂ ਪ੍ਰਦਾਨ ਕਰਨ ਲਈ ਸਿੰਗਲ-ਵਿੰਡੋ ਵਜੋਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਸਿੰਗਲ ਵਿੰਡੋ ਸਿਸਟਮ ਸ਼ੁਰੂ ਕਰਨ ਦਾ ਦਾਅਵਾ ਕੀਤਾ ਸੀ ਪਰ ਉਹ ਸਾਰੇ ਦਾਅਵੇ ਝੂਠੇ ਸਾਬਤ ਹੋਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤ ਵਿੱਚ ਪਹਿਲੀ ਵਾਰ, ਪੰਜਾਬ ਨੇ ਨਿਵੇਸ਼ਕਾਂ ਲਈ ਸਿੰਗਲ ਵਿੰਡੋ ਸਥਾਪਤ ਕੀਤੀ ਹੈ, ਜਿੱਥੇ ਉਹ ਅਰਜ਼ੀ ਦੇ ਸਕਦੇ ਹਨ ਅਤੇ ਸੂਬਾ ਸਰਕਾਰ ਸਾਰੇ ਵਿਭਾਗਾਂ ਤੋਂ ਉਨ੍ਹਾਂ ਲਈ ਪ੍ਰਵਾਨਗੀਆਂ ਪ੍ਰਾਪਤ ਕਰੇਗੀ।ਉਨ੍ਹਾਂ ਅੱਗੇ ਕਿਹਾ ਕਿ ਇਹ ਪੋਰਟਲ ਉਦਯੋਗ, ਸੰਸਥਾਗਤ ਪ੍ਰੋਜੈਕਟਾਂ ਅਤੇ ਸੇਵਾਵਾਂ ਦੇ ਖੇਤਰਾਂ ਲਈ ਐਂਡ-ਟੂ-ਐਂਡ ਰੈਗੂਲੇਟਰੀ ਕਲੀਅਰੈਂਸ ਪ੍ਰਦਾਨ ਕਰਦਾ ਹੈ, ਜਿਸ ਦਾ ਡਿਜੀਟਲੀ ਟਰੈਕ ਕੀਤੇ ਵਰਕਫਲੋ, ਆਟੋ-ਐਸਕੇਲੇਸ਼ਨ ਅਤੇ ਰੀਅਲ-ਟਾਈਮ ਸਟੇਟਸ ਅਪਡੇਟਸ ਰਾਹੀਂ ਸੰਚਾਲਨ ਕੀਤਾ ਜਾਂਦਾ ਹੈ ਅਤੇ ਇਹ ਯਕੀਨੀ ਬਣਾਉਂਦਾ ਹੈ ਕਿ ਨਿਵੇਸ਼ਕਾਂ ਨੂੰ ਦਫਤਰਾਂ ਦੇ ਵਾਰ-ਵਾਰ ਚੱਕਰ ਕੱਟਣੇ ਨਾ ਪੈਣ। ਤੀਜਾ, ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਾਰੋਬਾਰ ਦੇ ਅਧਿਕਾਰ ਸਬੰਧੀ ਕਾਨੂੰਨ ਦੇ ਦਾਇਰੇ ਦਾ ਕਾਫ਼ੀ ਵਿਸਥਾਰ ਕੀਤਾ ਹੈ ਅਤੇ ਹੁਣ ਜੇ ਕੋਈ ਉਦਯੋਗਪਤੀ 125 ਕਰੋੜ ਰੁਪਏ ਤੱਕ ਦੇ ਨਿਵੇਸ਼ ਨਾਲ ਕੋਈ ਪ੍ਰੋਜੈਕਟ ਸ਼ੁਰੂ ਕਰ ਰਿਹਾ ਹੈ ਤਾਂ ਉਨ੍ਹਾਂ ਨੂੰ ਪ੍ਰਵਾਨਗੀਆਂ ਲਈ 45 ਦਿਨਾਂ ਦੀ ਉਡੀਕ ਵੀ ਨਹੀਂ ਕਰਨੀ ਪਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਪਤੀਆਂ ਦੇ ਸਵੈ-ਘੋਸ਼ਣਾ ਦੇ ਆਧਾਰ ‘ਤੇ, ਸਰਕਾਰ ਉਹਨਾਂ ਨੂੰ ਤਿੰਨ ਦਿਨਾਂ ਦੇ ਅੰਦਰ ਸਿਧਾਂਤਕ ਪ੍ਰਵਾਨਗੀਆਂ ਦੇਵੇਗੀ, ਜੇ ਪ੍ਰੋਜੈਕਟ ਕਿਸੇ ਉਦਯੋਗਿਕ ਪਾਰਕ ਵਿੱਚ ਸਥਿਤ ਹੈ ਪਰ ਜੇ ਪ੍ਰੋਜੈਕਟ ਕਿਸੇ ਉਦਯੋਗਿਕ ਪਾਰਕ ਤੋਂ ਬਾਹਰ ਹੈ ਤਾਂ ਸਿਧਾਂਤਕ ਪ੍ਰਵਾਨਗੀਆਂ 15 ਦਿਨਾਂ ਵਿੱਚ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ  ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਖ ਮਹਿਮਾਨ ਨੇ ਕਿਹਾ ਕਿ ਇਹ ਪ੍ਰਵਾਨਗੀਆਂ 3.5 ਸਾਲਾਂ ਲਈ ਪ੍ਰਮਾਣਿਕ ਹੋਣਗੀਆਂ ਅਤੇ ਇਸ ਸਮੇਂ ਦੌਰਾਨ ਉਦਯੋਗਾਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨੀਆਂ ਪੈਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਲਗਪਗ 95 ਫੀਸਦੀ ਪ੍ਰੋਜੈਕਟ ਪ੍ਰਸਤਾਵਾਂ ਨੂੰ ਲਾਭ ਮਿਲੇਗਾ, ਜਿਸ ਵਿੱਚ ਉਦਯੋਗ, ਆਈ.ਟੀ. ਯੂਨਿਟ, ਹਸਪਤਾਲ, ਹੋਟਲ ਅਤੇ ਵਿਦਿਅਕ ਸੰਸਥਾਵਾਂ (ਬੁਨਿਆਦੀ ਢਾਂਚਾ ਪ੍ਰੋਜੈਕਟ, ਰੀਅਲ ਅਸਟੇਟ ਅਤੇ ਹਾਊਸਿੰਗ ਪ੍ਰੋਜੈਕਟਾਂ ਨੂੰ ਛੱਡ ਕੇ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਉਪਬੰਧਾਂ ਨੂੰ ਲਾਗੂ ਕਰਨ ਲਈ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਕਾਰੋਬਾਰ ਦਾ ਅਧਿਕਾਰ ਐਕਟ ਵਿੱਚ ਸੋਧ ਪੇਸ਼ ਕਰੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਿਵੇਸ਼ਕਾਂ ਨੂੰ ਇੱਕ ਹੋਰ ਸਹੂਲਤ ਦਿੰਦਿਆਂ, ਪੰਜਾਬ ਹੁਣ ਬਿਲਡਿੰਗ ਪਲਾਨ ਸਬੰਧੀ ਪ੍ਰਵਾਨਗੀਆਂ ਅਤੇ ਸਟਰੱਕਚਰਲ ਸਟੇਬਿਲੀਟੀ ਸਰਟੀਫਿਕੇਟ ਜਾਰੀ ਕਰਨ ਦੀਆਂ ਪ੍ਰਕਿਰਿਆਵਾਂ ਨੂੰ ਆਸਾਨ ਬਣਾ ਰਿਹਾ ਹੈ ਕਿਉਂਕਿ ਇਹ ਪ੍ਰਕਿਰਿਆਵਾਂ ਪਹਿਲਾਂ ਨਿਵੇਸ਼ਕਾਂ ਲਈ ਬਹੁਤ ਸਮਾਂ ਖਪਾਊ ਅਤੇ ਮਹਿੰਗੀਆਂ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਿਵੇਸ਼ਕਾਂ ਨੂੰ ਸਰਕਾਰ ਵੱਲੋਂ ਸੂਚੀਬੱਧ ਕੁਝ ਮਾਹਰਾਂ ਦੇ ਪਿੱਛੇ ਭੱਜਣਾ ਪੈਂਦਾ ਸੀ ਅਤੇ ਹੁਣ ਸਰਕਾਰ ਵੱਲੋਂ ਇੱਕ ਸਵੈ-ਪ੍ਰਮਾਣੀਕਰਨ ਪ੍ਰਣਾਲੀ ਪੇਸ਼ ਕੀਤੀ ਜਾ ਰਹੀ ਹੈ।ਮੁੱਖ ਮਹਿਮਾਨ ਨੇ ਕਿਹਾ ਕਿ ਉਦਯੋਗਪਤੀ ਆਪਣੇ ਬਿਲਡਿੰਗ ਪਲਾਨ ਨੂੰ ਕਿਸੇ ਵੀ ਆਰਕੀਟੈਕਟ ਤੋਂ ਮਨਜ਼ੂਰੀ ਦਿਵਾ ਸਕਦੇ ਹਨ ਅਤੇ ਸੂਬਾ ਸਰਕਾਰ ਇਸ ਨੂੰ ਸਵੀਕਾਰ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗਪਤੀ ਕਿਸੇ ਵੀ ਯੋਗ ਸਿਵਲ/ਢਾਂਚਾਗਤ ਇੰਜੀਨੀਅਰ ਤੋਂ ਜਾਰੀ ਆਪਣਾ ਸਟਰੱਕਚਰਲ ਸਟੇਬਿਲੀਟੀ ਸਰਟੀਫਿਕੇਟ ਪ੍ਰਾਪਤ ਕਰ ਸਕਦੇ ਹਨ ਅਤੇ ਸੂਬਾ ਸਰਕਾਰ ਵੱਲੋਂ ਇਸ ਨੂੰ ਸਵੀਕਾਰ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਬੇਲੋੜੀ ਜਾਂਚ ਅਤੇ ਪ੍ਰਵਾਨਗੀਆਂ ਲਈ ਸਰਕਾਰ ਦੇ ਪਿੱਛੇ ਭੱਜਣ ਦੀ ਕੋਈ ਲੋੜ ਨਹੀਂ ਰਹੇਗੀ।ਉਦਯੋਗਪਤੀਆਂ ਨੂੰ ਇੱਕ ਹੋਰ ਰਾਹਤ ਦਿੰਦਿਆਂ ਮੁੱਖ ਮਹਿਮਾਨ ਨੇ ਪੰਜਾਬ ਵਿੱਚ ਫਾਇਰ ਸੇਫਟੀ ਸਬੰਧੀ ਐਨ.ਓ.ਸੀ. ਜਾਰੀ ਕਰਨ ਦੇ ਨਿਯਮਾਂ ਨੂੰ ਆਸਾਨ ਬਣਾਉਣ ਦਾ ਐਲਾਨ ਵੀ ਕੀਤਾ, ਜਿਸ ਨਾਲ ਪੰਜਾਬ ਇਸ ਸਬੰਧੀ ਦੇਸ਼ ਦਾ ਸਭ ਤੋਂ ਵੱਧ ਪ੍ਰਗਤੀਸ਼ੀਲ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਸਵੈ-ਪ੍ਰਮਾਣੀਕਰਨ ਪ੍ਰਣਾਲੀ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਪੈਨਲ ਵਿੱਚ ਸ਼ਾਮਲ ਆਰਕੀਟੈਕਟਾਂ ਵੱਲੋਂ ਤਿਆਰ ਕੀਤੀਆਂ ਫਾਇਰ ਡਰਾਇੰਗ/ਸਕੀਮਾਂ ਨੂੰ ਸਰਕਾਰ ਵੱਲੋਂ ਸਵੀਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਇਕਾਈਆਂ ਲਈ ਫਾਇਰ ਐਨ.ਓ.ਸੀ. ਦੀ ਪ੍ਰਮਾਣਿਕਤਾ ਨੂੰ ਜੋਖਮ ਵਰਗੀਕਰਣ ਦੇ ਆਧਾਰ ‘ਤੇ ਇੱਕ ਸਾਲ ਪਹਿਲਾਂ ਤੋਂ ਤਿੰਨ ਤੋਂ ਪੰਜ ਸਾਲ ਤੱਕ ਵਧਾਇਆ ਗਿਆ ਹੈ ਅਤੇ ਸਿਰਫ ਜੋਖਮ ਵਾਲੇ ਉਦਯੋਗਾਂ ਨੂੰ ਸਾਲਾਨਾ ਐਨ.ਓ.ਸੀ. ਦੀ ਲੋੜ ਹੁੰਦੀ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 12 ਪਹਿਲਕਦਮੀਆਂ ਵਿੱਚੋਂ, ਚਾਰ ਪਹਿਲਕਦਮੀਆਂ ਜ਼ਮੀਨ ਦੀ ਮਾਲਕੀ ਵਿੱਚ ਪਾਰਦਰਸ਼ਤਾ ਪ੍ਰਦਾਨ ਕਰਨ ਅਤੇ ਨਿਵੇਸ਼ਕਾਂ ਲਈ ਉਦਯੋਗਿਕ ਜ਼ਮੀਨ ਦੀ ਕੀਮਤ ਨੂੰ ਅਨਲਾਕ ਕਰਨ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਨੂੰ ਮਾਨਤਾ ਦਿੰਦਾ ਹੈ ਕਿ ਪੰਜਾਬ ਵਿੱਚ ਜ਼ਮੀਨ ਮਹੱਤਵਪੂਰਨ ਅਤੇ ਕੀਮਤੀ ਹੈ ਅਤੇ ਜੇਕਰ ਜ਼ਮੀਨ ਦੀ ਕੀਮਤ ਨੂੰ ਅਨਲਾਕ ਕੀਤਾ ਜਾ ਸਕਦਾ ਹੈ ਤਾਂ ਇਹ ਪੰਜਾਬ ਵਿੱਚ ਕਾਰੋਬਾਰਾਂ ਦੀ ਮੁਕਾਬਲੇਬਾਜ਼ੀ ਨੂੰ ਮਹੱਤਵਪੂਰਨ ਤੌਰ ‘ਤੇ ਪ੍ਰਭਾਵਤ ਕਰਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤ ਵਿੱਚ ਪਹਿਲੀ ਵਾਰ, ਪੰਜਾਬ ਇੱਕ ਡਿਜੀਟਲ ਤੌਰ ‘ਤੇ ਡਿਲੀਵਰ ਕੀਤਾ ਗਿਆ ਲੈਂਡ ਫਿਜ਼ੀਬਿਲਟੀ ਸਰਟੀਫਿਕੇਟ ਸ਼ੁਰੂ ਕਰ ਰਿਹਾ ਹੈ, ਜੋ ਸਰਕਲ ਰੈਵੇਨਿਊ ਅਫਸਰ (ਸੀ.ਆਰ.ਓ.)/ਤਹਿਸੀਲਦਾਰ ਵੱਲੋਂ 15 ਕੰਮਕਾਜੀ ਦਿਨਾਂ ਦੀ ਨਿਰਧਾਰਤ ਸਮਾਂ-ਸੀਮਾ ਅੰਦਰ ਜਾਰੀ ਕੀਤਾ ਜਾਂਦਾ ਹੈ।ਮੁੱਖ ਮਹਿਮਾਨ ਨੇ ਕਿਹਾ ਕਿ ਇਹ ਸੇਵਾ ਜ਼ਮੀਨ ਦੀ ਮਾਲਕੀ ਦੀ ਪੁਸ਼ਟੀ ਕਰਦੀ ਹੈ, ਨਾਲ ਹੀ ਜ਼ਮੀਨ ਜ਼ੋਨਿੰਗ ਅਤੇ ਨਿਵੇਸ਼ਕ ਲਈ ਸਿਟਿੰਗ ਨਾਲ ਨਿਵੇਸ਼ਕ ਨੂੰ ਉਸ ਦੀ ਜ਼ਮੀਨ ਦੀ ਮਾਲਕੀ ਬਾਰੇ ਭਰੋਸਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਬੁਨਿਆਦੀ ਪ੍ਰਵਾਨਗੀ ਵੀ ਬਣ ਜਾਵੇਗੀ, ਜਿਸ ਨਾਲ ਵਾਤਾਵਰਣ ਅਤੇ ਨਿਰਮਾਣ ਪਰਮਿਟ ਵਰਗੀਆਂ ਬਾਅਦ ਦੀਆਂ ਪ੍ਰਵਾਨਗੀਆਂ ਲਈ ਅਰਜ਼ੀ ਦੇਣ ਵਿੱਚ ਆਸਾਨੀ ਹੋਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਨਵੀਂ ਪਲਾਟ ਸਬ-ਡਵੀਜ਼ਨ ਨੀਤੀ ਪਰਿਵਾਰਕ ਮੈਂਬਰਾਂ, ਸਹਿ-ਡਿਵੈਲਪਰਾਂ, ਜਾਂ ਸਾਂਝੇ ਉੱਦਮਾਂ ਵਿੱਚ ਉਦਯੋਗਿਕ ਪਲਾਟਾਂ ਦੀ ਆਸਾਨੀ ਨਾਲ ਵੰਡ ਦੀ ਆਗਿਆ ਦਿੰਦੀ ਹੈ, ਜਿਸ ਨਾਲ ਕਾਰੋਬਾਰਾਂ ਦੀਆਂ ਉਭਰ ਰਹੀਆਂ ਜ਼ਰੂਰਤਾਂ ਮੁਤਾਬਕ ਜ਼ਮੀਨ ਦਾ ਮੁਦਰੀਕਰਨ ਜਾਂ ਪੁਨਰ ਵਿਕਾਸ ਕਰਨ ਦੀ ਸਹੂਲਤ ਮਿਲਦੀ ਹੈ।ਉਨ੍ਹਾਂ ਕਿਹਾ ਕਿ ਇਹ ਭੂਮੀ ਦੀ ਸੁਚੱਜੀ ਵਰਤੋਂ ਦੇ ਨਾਲ-ਨਾਲ ਬ੍ਰਾਊਨਫੀਲਡ ਨਿਵੇਸ਼ ਨੂੰ ਉਤਸ਼ਾਹਿਤ ਕਰੇਗਾ ਅਤੇ ਨਿਵੇਸ਼ਕਾਂ ਲਈ ਸੰਪਤੀ ਪ੍ਰਬੰਧਨ ਨੂੰ ਸੁਖਾਲਾ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਸਪੱਸ਼ਟ ਸਮਾਂ-ਸੀਮਾਵਾਂ, ਯੋਗਤਾ ਨਿਯਮਾਂ ਅਤੇ ਦੁਰਵਰਤੋਂ ਵਿਰੁੱਧ ਸੁਰੱਖਿਆ ਦੇ ਨਾਲ ਪੂਰੀ ਤਰ੍ਹਾਂ ਡਿਜੀਟਾਈਜ਼ ਕੀਤੀ ਗਈ ਹੈ, ਜੋ ਇੱਕ ਨਿਰਪੱਖ ਅਤੇ ਪਾਰਦਰਸ਼ੀ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਉਦਯੋਗਿਕ ਮੰਗ ਨੂੰ ਵੱਲ ਧਿਆਨ ਦਿੰਦੀ ਹੈ, ਜਿਹੜੀ ਲੀਜ਼ਹੋਲਡ ਪਲਾਟਾਂ ਨੂੰ ਫ੍ਰੀਹੋਲਡ ਪਲਾਟਾਂ ਵਿੱਚ ਬਦਲਣ ਦੀ ਸਹਿਮਤੀ ਦਿੰਦੀ ਹੈ।ਮੁੱਖ ਮਹਿਮਾਨ ਨੇ ਕਿਹਾ ਕਿ ਇਹ ਸਪੱਸ਼ਟ ਅਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਇੱਕ ਨੀਤੀ ਲਿਆਏਗੀ। ਉਨ੍ਹਾਂ ਕਿਹਾ ਕਿ ਇਹ ਕਦਮ ਜ਼ਮੀਨ ਦੀ ਮਾਰਕੀਟ ਕੀਮਤ ਨੂੰ ਮਹੱਤਵਪੂਰਨ ਤੌਰ ‘ਤੇ ਵਧਾਏਗਾ, ਬੈਂਕ ਕਰਜ਼ਿਆਂ ਅਤੇ ਵਿੱਤ ਤੱਕ ਪਹੁੰਚ ਨੂੰ ਆਸਾਨ ਬਣਾਏਗਾ ਅਤੇ ਮਾਲਕੀ-ਅਧਾਰਤ ਵਿਸਥਾਰ ਜਾਂ ਤਬਾਦਲੇ ਨੂੰ ਸਮਰੱਥ ਬਣਾਏਗਾ।

ਇਹ ਵੀ ਪੜ੍ਹੋ  ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ: ਮੁੱਖ ਮੰਤਰੀ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਵਿੱਚ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ ਉਦਯੋਗ ਪ੍ਰੋਤਸਾਹਨ ਲਈ 250 ਕਰੋੜ ਰੁਪਏ ਤੋਂ ਵੱਧ ਰਾਸ਼ੀ ਵੰਡੀ ਜਾਵੇਗੀ, ਜੋ ਕਿ ਪਿਛਲੀ ਕਾਂਗਰਸ ਸਰਕਾਰ (5 ਸਾਲਾਂ ਵਿੱਚ 53 ਕਰੋੜ ਰੁਪਏ) ਜਾਂ ਅਕਾਲੀ-ਭਾਜਪਾ ਸਰਕਾਰ (ਕੋਈ ਪ੍ਰੋਤਸਾਹਨ ਨਹੀਂ ਵੰਡਿਆ ਗਿਆ) ਦੌਰਾਨ ਵੰਡੀ ਗਈ ਰਾਸ਼ੀ ਤੋਂ ਬਹੁਤ ਜ਼ਿਆਦਾ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਨੂੰ ਦਿੱਤੇ ਜਾਣ ਵਾਲੇ ਸਾਰੇ ਪ੍ਰੋਤਸਾਹਨਾਂ ਦੇ ਬੈਕਲਾਗ ਨੂੰ ਪੂਰਾ ਕਰ ਰਹੀ ਹੈ ਅਤੇ ਉਨ੍ਹਾਂ ਕਿਹਾ ਕਿ ਅਪ੍ਰੈਲ 2025 ਤੋਂ ਹੁਣ ਤੱਕ 150 ਕਰੋੜ ਰੁਪਏ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ ਅਤੇ ਇਸ ਮਹੀਨੇ ਦੇ ਅੰਤ ਤੱਕ ਕੁੱਲ 250 ਕਰੋੜ ਰੁਪਏ ਵੰਡੇ ਜਾਣਗੇ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵਾਂ ਰਿਕਾਰਡ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਜ਼ਮੀਨ ਲੈਣਾ ਨਵੇਂ ਨਿਵੇਸ਼ਕਾਂ ਲਈ ਰੁਕਾਵਟ ਨਾ ਬਣੇ, ਇਸ ਲਈ ਪੰਜਾਬ ਸਰਕਾਰ ਨੇ ਸਾਰੇ ਪੀ.ਐਸ.ਆਈ.ਈ.ਸੀ. ਫੋਕਲ ਪੁਆਇੰਟਾਂ ਵਿੱਚ 260 ਉਦਯੋਗਿਕ ਪਲਾਟਾਂ ਦੀ ਨਿਲਾਮੀ ਖੋਲ੍ਹੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਕਦਮ ਉਦਯੋਗਿਕ ਪਲਾਟਾਂ ਲਈ ਚਿਰੋਕਣੀ ਉਦਯੋਗ ਦੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਸੂਬੇ ਭਰ ਵਿੱਚ ਪ੍ਰੋਜੈਕਟ ਗਰਾਊਂਡਿੰਗ ਅਤੇ ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰੇਗਾ। ਅੰਤ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨਵੰਬਰ 2025 ਤੱਕ ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਦੇ ਅਪਗ੍ਰੇਡ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਅਤੇ ਉਨ੍ਹਾਂ ਕਿਹਾ ਕਿ ਇਮਾਰਤ ਸਬੰਧੀ ਕਾਰਜ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਅਗਲੇ ਛੇ ਮਹੀਨਿਆਂ ਵਿੱਚ ਉੱਚ ਗੁਣਵੱਤਾ ਵਾਲੇ ਮਿਆਰਾਂ ਤਹਿਤ ਸੜਕਾਂ, ਸੰਕੇਤਕ ਬੋਰਡ, ਸਟਰੀਟ ਲਾਈਟਾਂ, ਹਰੀਆਂ ਪੱਟੀਆਂ, ਚਾਰਦੀਵਾਰੀ, ਸਫ਼ਾਈ ਅਤੇ ਸੈਨੀਟੇਸ਼ਨ ਦੀ ਸਹੂਲਤ ਦਿੱਤੀ ਜਾਵੇਗੀ।ਮੁੱਖ ਮਹਿਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਵੱਡੇ ਸੀਵਰੇਜ ਅਤੇ ਐਸ.ਟੀ.ਪੀ. ਨਾਲ ਸਬੰਧਤ ਕਾਰਜ ਜੂਨ 2026 ਤੱਕ ਮੁਕੰਮਲ ਹੋ ਜਾਵੇਗਾ ਅਤੇ ਸੂਬਾ ਸਰਕਾਰ ਇੱਕ ਉਦਯੋਗਿਕ ਪਾਰਕ ਰੱਖ-ਰਖਾਅ ਮਾਡਲ ਵੀ ਵਿਕਸਤ ਅਤੇ ਲਾਗੂ ਕਰੇਗੀ ਜੋ ਸਰਕਾਰ ਅਤੇ ਉਦਯੋਗ ਰੱਖ-ਰਖਾਅ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨਾ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ  ਪੰਜਾਬ ਦੇ ਰਾਜਪਾਲ ਨੇ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ (ਸ੍ਰੀਨਗਰ ਵਾਲੇ) ਨੂੰ ਰਾਜ ਭਵਨ ਵਿਖੇ ਕੀਤਾ ਸਨਮਾਨਿਤ

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ ‘ਤੇ ਲਾਗੂਕਰਨ ਅਤੇ ਖੇਤਰੀ ਪੱਧਰ ਦੇ ਅਧਿਕਾਰੀਆਂ ਜਾਂ ਹੋਰ ਭਾਈਵਾਲਾਂ ਵੱਲੋਂ ਉਦਯੋਗ ਨੂੰ ਕੋਈ ਪਰੇਸ਼ਾਨੀ ਨਾ ਹੋਣਾ ਯਕੀਨੀ ਬਣਾਉਣ ਲਈ ਫਾਸਟ-ਟਰੈਕ ਪੰਜਾਬ ਪੋਰਟਲ ਦੇ ਨਾਲ-ਨਾਲ ਇੱਕ ਕਾਲ ਸੈਂਟਰ ਰਾਹੀਂ ਇੱਕ ਮਜ਼ਬੂਤ ਸ਼ਿਕਾਇਤ ਨਿਵਾਰਣ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਾਂ ਨੂੰ ਸੁਖਾਲੇ ਅਤੇ ਕੌਮੀ/ਆਲਮੀ ਮੁਕਾਬਲੇਬਾਜ਼ੀ ਨਾਲ ਕਾਰਜਸ਼ੀਲ ਹੋਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਰੋਜ਼ਗਾਰ ਦੇ ਮੌਕੇ ਵਧਣਗੇ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਪੰਜਾਬ ਉਦਯੋਗ ਕ੍ਰਾਂਤੀ’ ਸੂਬੇ ਅਤੇ ਇਸ ਦੇ ਉਦਯੋਗਾਂ ਨੂੰ ਹੋਰ ਉਚਾਈਆਂ ‘ਤੇ ਲੈ ਜਾਵੇਗੀ ਅਤੇ ਰੰਗਲਾ ਪੰਜਾਬ ਦੇ ਵਿਜ਼ਨ ਨੂੰ ਸਾਕਾਰ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਫਾਸਟਟਰੈਕ ਪੋਰਟਲ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਉਦਯੋਗੀਕਰਨ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਕ੍ਰਾਂਤੀ ਅਧੀਨ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ 12 ਪਹਿਲਕਦਮੀਆਂ ਭ੍ਰਿਸ਼ਟ ਸ਼ਾਸਨ ਅਤੇ ਸਰਪ੍ਰਸਤੀ ਦੇ ਯੁੱਗ ਨੂੰ ਖ਼ਤਮ ਕਰ ਦੇਣਗੀਆਂ।ਮੁੱਖ ਮਹਿਮਾਨ ਨੇ ਕਿਹਾ ਕਿ ਇਹ ਦੇਸ਼ ਦੇ ਇਤਿਹਾਸ ਵਿੱਚ ਦਲੇਰਾਨਾ ਕਦਮ ਹੈ ਅਤੇ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਅਜਿਹਾ ਕਦਮ ਨਹੀਂ ਚੁੱਕਿਆ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹਨਾਂ ਵੱਡੇ ਸੁਧਾਰਾਂ ਦਾ ਉਦੇਸ਼ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਉਦਯੋਗਪਤੀ ਪੰਜਾਬ ਛੱਡ ਗਏ ਹਨ, ਉਨ੍ਹਾਂ ਨੂੰ ਵੀ ਵਾਪਸ ਆਉਣਾ ਚਾਹੀਦਾ ਹੈ ਅਤੇ ਆਪਣੇ ਉੱਦਮ ਮੁੜ ਸ਼ੁਰੂ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਉਦਯੋਗਪਤੀਆਂ ਨੂੰ ਸਹੂਲਤ ਦੇਣ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਕੰਮ ਵਿੱਚ ਸਫਲਤਾ ਪ੍ਰਾਪਤ ਕਰ ਸਕਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਯੋਗਦਾਨ ਪਾ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

“ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

👉ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ – ਫਾਸਟ ਟਰੈਕ ਪੋਰਟਲ ਦਾ ਫਾਇਦਾ ਉਠਾਓ ਅਤੇ ਪੰਜਾਬ ਨੂੰ ਭਾਰਤ ਦੀ ਅਗਲੀ ਉਦਯੋਗਿਕ ਸ਼ਕਤੀ ਬਣਾਓ
👉”ਸਿਰਫ਼ ਤਿੰਨ ਸਾਲਾਂ ਵਿੱਚ ਅਸੀਂ ਸਾਰਿਆਂ ਲਈ ਭਲਾਈ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਬਣਾਇਆ ਹੈ”: ਮੁੱਖ ਮੰਤਰੀ ਭਗਵੰਤ ਮਾਨ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ।ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਏਗਾ ਅਤੇ ਇਹ ਉਦਯੋਗਿਕ ਮਾਡਲ ਸ਼ਾਸਨ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਦੁਹਰਾਇਆ ਕਿ ਇਹ ਸੁਧਾਰਾਂ ਦੀ ਲੜੀ ਵਿੱਚ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹਨ, ਜਿੱਥੇ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਇੱਕ ਨਾਅਰਾ ਨਾ ਰਹਿ ਕੇ ਇੱਥੋਂ ਦਾ ਸੱਭਿਆਚਾਰ ਬਣ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਪੁਨਰ-ਉਥਾਨ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਦਯੋਗਪਤੀਆਂ ਨੂੰ ਏ.ਟੀ.ਐਮ. ਮੰਨਿਆ ਜਾਂਦਾ ਸੀ, ਜੋ ਸਿਰਫ਼ ਚੋਣਾਂ ਦੌਰਾਨ ਫੰਡ ਦਿੰਦੇ ਸਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਦਯੋਗਪਤੀ ਸਿਰਫ਼ ਆਪਣੇ ਕੰਮ ਕਰਵਾਉਣ ਦੇ ਅਧਿਕਾਰ ਲਈ ਰਵਾਇਤੀ ਪਾਰਟੀਆਂ ਨੂੰ ਫੰਡ ਦਿੰਦੇ ਸਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ  ਪੰਜਾਬ ਦੇ ਰਾਜਪਾਲ ਨੇ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ (ਸ੍ਰੀਨਗਰ ਵਾਲੇ) ਨੂੰ ਰਾਜ ਭਵਨ ਵਿਖੇ ਕੀਤਾ ਸਨਮਾਨਿਤ

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਉਦਯੋਗਪਤੀਆਂ ਦੀ ਸਹੂਲਤ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਵਿਲੱਖਣ ਕਲਰ ਕੋਡ ਵਾਲੇ ਸਟੈਂਪ ਪੇਪਰ ਸ਼ੁਰੂ ਕੀਤੇ ਹਨ ਤਾਂ ਜੋ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਜਾ ਸਕੇ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਨਕਲਾਬੀ ਕਦਮ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਯੂਨਿਟਾਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਸੌਖ ਨੂੰ ਉਤਸ਼ਾਹਿਤ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਉਦਯੋਗਪਤੀ ਜੋ ਸੂਬੇ ਵਿੱਚ ਆਪਣੀ ਉਦਯੋਗਿਕ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ‘ਇਨਵੈਸਟ ਪੰਜਾਬ’ ਪੋਰਟਲ ਤੋਂ ਇਹ ਵਿਲੱਖਣ ਕਲਰ ਕੋਡ ਵਾਲਾ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀ ਆਪਣੀ ਇਕਾਈ ਸਥਾਪਤ ਕਰਨ ਲਈ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਫਾਇਰ ਬ੍ਰਿਗੇਡ ਅਤੇ ਹੋਰ ਪ੍ਰਵਾਨਗੀਆਂ ਪ੍ਰਾਪਤ ਕਰਨ ਵਾਸਤੇ ਸਿਰਫ਼ ਇਹ ਸਿੰਗਲ ਸਟੈਂਪ ਪੇਪਰ ਖਰੀਦ ਕੇ ਲੋੜੀਂਦੀਆਂ ਵੱਖ-ਵੱਖ ਫ਼ੀਸਾਂ ਦਾ ਭੁਗਤਾਨ ਕਰ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਟੈਂਪ ਪੇਪਰ ਖਰੀਦਣ ਤੋਂ ਬਾਅਦ ਉਦਯੋਗਪਤੀ ਨੂੰ ਆਪਣੀ ਇਕਾਈ ਸਥਾਪਤ ਕਰਨ ਲਈ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਦੇਸ਼ ਦੇ ਕਈ ਹੋਰ ਸੂਬੇ ਵੀ ਇਸੇ ਰਣਨੀਤੀ ਨੂੰ ਅਪਣਾਉਣ ਵਿੱਚ ਦਿਲਚਸਪੀ ਦਿਖਾ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਲੋੜ ਅਨੁਸਾਰ ਅਤੇ ਉਨ੍ਹਾਂ ਦੀ ਸਹੂਲਤ ਲਈ ਉਦਯੋਗਾਂ ਲਈ ਨੀਤੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਦਯੋਗਾਂ ਨੇ ਸੂਬਾ ਸਰਕਾਰ ਤੋਂ ਜੋ ਵੀ ਮੰਗ ਕੀਤੀ ਹੈ, ਉਹ ਉਦਯੋਗਾਂ ਦੀ ਸਹੂਲਤ ਲਈ ਜਲਦੀ ਤੋਂ ਜਲਦੀ ਪ੍ਰਦਾਨ ਕੀਤੀ ਗਈ ਹੈ।

ਇਹ ਵੀ ਪੜ੍ਹੋ  100 ਦਿਨਾਂ ‘ਚ 873 ਨਸ਼ਾ ਤਸਕਰ ਕੀਤੇ ਗ੍ਰਿਫਤਾਰ:SSP ਅਮਨੀਤ ਕੌਂਡਲ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸਮੇਂ ਦੀ ਲੋੜ ਵੀ ਹੈ ਅਤੇ ਇਸ ਦਾ ਉਦੇਸ਼ ਪੰਜਾਬ ਨੂੰ ਇੱਕ ਉਦਯੋਗਿਕ ਹੱਬ ਬਣਾਉਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇੱਕ ਅਜਿਹੀ ਪ੍ਰਣਾਲੀ ਵਿਰਾਸਤ ਵਿੱਚ ਮਿਲੀ ਸੀ, ਜਿਸ ਤਹਿਤ ਉਦਯੋਗ ਸੂਬੇ ਤੋਂ ਦੂਜੇ ਸੂਬਿਆਂ ਨੂੰ ਭੱਜ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਚੱਲ ਰਹੀ ਜਬਰੀ ਵਸੂਲੀ ਪ੍ਰਣਾਲੀ ਤੋਂ ਉਦਯੋਗ ਤੰਗ ਆ ਚੁੱਕੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਦਯੋਗਪਤੀਆਂ ਨੂੰ ਉਦਯੋਗ-ਪੱਖੀ ਮਾਹੌਲ ਦੇ ਨਾਲ-ਨਾਲ ਚੰਗੀ ਕਾਨੂੰਨ ਵਿਵਸਥਾ ਦੀ ਸਥਿਤੀ ਪ੍ਰਦਾਨ ਕਰ ਕੇ ਉਨ੍ਹਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦੇਸ਼ ਦੀ ਸਭ ਤੋਂ ਵਧੀਆ ਕਾਨੂੰਨ ਵਿਵਸਥਾ ਹੈ, ਜਿਸ ਕਾਰਨ ਵੱਡੇ ਪੱਧਰ ‘ਤੇ ਉਦਯੋਗ ਸੂਬੇ ਵਿੱਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਸ ਸਥਿਤੀ ਦੇ ਉਲਟ ਹੈ, ਜਦੋਂ ਪਿਛਲੀਆਂ ਸਰਕਾਰਾਂ ਦੌਰਾਨ ਆਗੂ ਉੱਦਮਾਂ ਵਿੱਚ ਹਿੱਸੇਦਾਰੀ ਦੀ ਮੰਗ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੱਤਾ ਵਿੱਚ ਬੈਠੇ ਸਿਆਸੀ ਪਰਿਵਾਰਾਂ ਨਾਲ ਸਮਝੌਤਿਆਂ ‘ਤੇ ਦਸਤਖਤ ਕੀਤੇ ਜਾਂਦੇ ਸਨ ਪਰ ਹੁਣ ਇਹ ਸਮਝੌਤੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਵੀ ਸੂਬੇ ਵਿੱਚ ਅਜਿਹੇ ਸੰਮੇਲਨ ਹੁੰਦੇ ਰਹੇ ਹਨ ਪਰ ਪੰਜਾਬ ਨੂੰ ਕਦੇ ਵੀ ਇਸ ਦਾ ਲਾਭ ਨਹੀਂ ਮਿਲਿਆ ਕਿਉਂਕਿ ਆਗੂ ਆਪਣੇ ਨਿੱਜੀ ਹਿੱਤਾਂ ਲਈ ਦਿਲਚਸਪੀ ਰੱਖਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਸੋਚ ਇੰਨੀ ਮਾੜੀ ਸੀ ਕਿ ਇੱਥੇ ਲਗਾਏ ਗਏ ਸਜਾਵਟੀ ਰੁੱਖਾਂ ਨੂੰ ਉਦਯੋਗਪਤੀਆਂ ਦੇ ਸਵਾਗਤ ਲਈ ਉਹ ਉਖਾੜ ਕੇ ਪਿੰਡ ਬਾਦਲ ਲੈ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਕਦੇ ਵੀ ਸਮਾਜ ਦੇ ਕਿਸੇ ਵੀ ਵਰਗ ਦੀ ਭਲਾਈ ਦੀ ਪਰਵਾਹ ਨਹੀਂ ਸੀ, ਸਗੋਂ ਉਨ੍ਹਾਂ ਨੇ ਆਪਣੇ ਹਿੱਤਾਂ ਨੂੰ ਤਰਜੀਹ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਸਹੂਲਤ ਲਈ ਸਿੰਗਲ ਵਿੰਡੋ ਅਤੇ ਸਿੰਗਲ ਪੈੱਨ ਸਿਸਟਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਉਹ ਖੁੱਲ੍ਹ ਕੇ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਇੱਥੇ ਕੰਮ ਕਰਨ ਵਾਲੇ ਉਦਯੋਗਪਤੀ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਦੇ ਹਨ, ਜਿਸ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਦਾ ਹੈ।

ਇਹ ਵੀ ਪੜ੍ਹੋ  ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦੇ ਉਲਟ ਕੋਈ ਵੀ ਉਦਯੋਗਪਤੀਆਂ ਨੂੰ ਪਰੇਸ਼ਾਨ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਾਂ ਨੂੰ ਸਹੂਲਤ ਦੇਣ ਲਈ ਸਿੰਗਲ ਵਿੰਡੋ ਸਿਸਟਮ ਪ੍ਰਦਾਨ ਕਰਨ ਲਈ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਅਸਲ ਉਤਸ਼ਾਹ ਨਾਲ ਲਾਗੂ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ, ਪ੍ਰਚਾਰ ਅਤੇ ਵਿਸਥਾਰ ਲਈ ਠੋਸ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਵਿਸ਼ੇਸ਼ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦੇ ਹਨ ਤਾਂ ਜੋ ਉਹ ਨਸ਼ਿਆਂ ਦੇ ਖ਼ਤਰੇ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਵਿਹਲਾ ਦਿਮਾਗ ਸ਼ੈਤਾਨ ਦਾ ਘਰ ਮੰਨਿਆ ਜਾਂਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ ਤਾਂ ਜੋ ਉਹ ਸਮਾਜਿਕ ਖ਼ਤਰਿਆਂ ਦਾ ਸ਼ਿਕਾਰ ਨਾ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਅਨੇਕਾਂ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ, ਜਿਸ ਕਾਰਨ ਸੂਬਾ ਸਰਕਾਰ ਉਦਯੋਗੀਕਰਨ ਨੂੰ ਉਤਸ਼ਾਹਿਤ ਕਰ ਕੇ ਇਸ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਸਮੇਤ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਰਾਜਪਾਲ ਨੇ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ (ਸ੍ਰੀਨਗਰ ਵਾਲੇ) ਨੂੰ ਰਾਜ ਭਵਨ ਵਿਖੇ ਕੀਤਾ ਸਨਮਾਨਿਤ

0

Chandigarh News:ਪਦਮ ਸ੍ਰੀ ਅਵਾਰਡੀ ਅਤੇ ਉੱਘੇ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ (ਸ੍ਰੀਨਗਰ ਵਾਲੇ) ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ, ਚੰਡੀਗੜ੍ਹ ਵਿਖੇ ਹੋਈ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਸਨਮਾਨਿਤ ਕੀਤਾ।ਭਾਈ ਹਰਜਿੰਦਰ ਸਿੰਘ ਜਿਨ੍ਹਾਂ ਨੂੰ ਹਾਲ ਹੀ ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਵੱਲੋਂ ਗੁਰਬਾਣੀ ਕੀਰਤਨ ਦੀ ਅਧਿਆਤਮਿਕ ਅਤੇ ਸੰਗੀਤਕ ਪਰੰਪਰਾ ਵਿੱਚ ਸ਼ਾਨਦਾਰ ਯੋਗਦਾਨ ਲਈ ਵੱਕਾਰੀ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ, ਨੂੰ ਰਾਜਪਾਲ ਕਟਾਰੀਆ ਨੇ ਨਿੱਘੀ ਵਧਾਈ ਦਿੱਤੀ।

ਇਹ ਵੀ ਪੜ੍ਹੋ  ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਰਾਜਪਾਲ ਨੇ ਭਾਈ ਸਾਹਿਬ ਦੇ ਪਵਿੱਤਰ ਗੁਰਬਾਣੀ ਕੀਰਤਨ ਪ੍ਰਤੀ ਅਟੁੱਟ ਸਮਰਪਣ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਪੁਰਸਕਾਰ ਨੂੰ ਸਿੱਖ ਭਗਤੀ ਸੰਗੀਤ ਪ੍ਰਤੀ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਦੀ ਅਸਲ ਮਾਨਤਾ ਦੱਸਿਆ। ਉਨ੍ਹਾਂ ਕਿਹਾ, “ਭਾਈ ਹਰਜਿੰਦਰ ਸਿੰਘ ਦੀ ਸੁਰੀਲੀ ਆਵਾਜ਼ ਅਤੇ ਅਧਿਆਤਮਿਕ ਡੂੰਘਾਈ ਨੇ ਦੁਨੀਆ ਭਰ ਵਿੱਚ ਸੰਗਤਾਂ ਦੇ ਦਿਲਾਂ ਨੂੰ ਛੂਹ ਲਿਆ ਹੈ, ਲੱਖਾਂ ਲੋਕਾਂ ਨੂੰ ਸਿੱਖ ਧਰਮ ਵਿੱਚ ਦਰਜ ਸਦੀਵੀ ਕਦਰਾਂ-ਕੀਮਤਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।”ਉਨ੍ਹਾਂ ਅੱਗੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਸ਼ਰਧਾ ਅਤੇ ਪਰੰਪਰਾ ਦੇ ਇੱਕ ਚਾਨਣ ਮੁਨਾਰੇ ਬਣ ਗਏ ਹਨ, ਜਿਨ੍ਹਾਂ ਦੀਆਂ ਰੂਹਾਨੀ ਪੇਸ਼ਕਾਰੀਆਂ ਵਿਸ਼ਵ ਪੱਧਰ ‘ਤੇ ਗੁਰਦੁਆਰਿਆਂ ਵਿੱਚ ਗੂੰਜਦੀਆਂ ਰਹਿੰਦੀਆਂ ਹਨ ਅਤੇ ਸ਼ਾਂਤੀ, ਅਧਿਆਤਮਿਕਤਾ ਤੇ ਸੱਭਿਆਚਾਰਕ ਸਦਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ।

ਇਹ ਵੀ ਪੜ੍ਹੋ  ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਰਾਜਪਾਲ ਨੇ ਅੱਗੇ ਕਿਹਾ, “ਉਨ੍ਹਾਂ ਦੀ ਮਾਨਤਾ ਨਾ ਸਿਰਫ਼ ਪੰਜਾਬ ਲਈ ਮਾਣ ਵਾਲਾ ਪਲ ਹੈ, ਸਗੋਂ ਸਮੁੱਚੇ ਭਾਰਤੀ ਅਧਿਆਤਮਿਕ ਸੰਗੀਤ ਭਾਈਚਾਰੇ ਲਈ ਇੱਕ ਜਸ਼ਨ ਵੀ ਹੈ।”ਇਸ ਮੌਕੇ, ਰਾਜਪਾਲ ਨੇ ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਿਖੀ “ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਸਿਰਲੇਖ ਵਾਲਾ ਇੱਕ ਚਿੱਤਰਕਾਰੀ ਬਰੋਸ਼ਰ ਵੀ ਜਾਰੀ ਕੀਤਾ। ਇਹ ਬਰੋਸ਼ਰ ਨੌਵੇਂ ਸਿੱਖ ਗੁਰੂ ਸਾਹਿਬ ਦੀਆਂ ਅਧਿਆਤਮਿਕ ਸਿੱਖਿਆਵਾਂ ਅਤੇ ਵਿਰਾਸਤ ਨੂੰ ਪੇਸ਼ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ