Home Blog Page 671

“ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

👉ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ – ਫਾਸਟ ਟਰੈਕ ਪੋਰਟਲ ਦਾ ਫਾਇਦਾ ਉਠਾਓ ਅਤੇ ਪੰਜਾਬ ਨੂੰ ਭਾਰਤ ਦੀ ਅਗਲੀ ਉਦਯੋਗਿਕ ਸ਼ਕਤੀ ਬਣਾਓ
👉”ਸਿਰਫ਼ ਤਿੰਨ ਸਾਲਾਂ ਵਿੱਚ ਅਸੀਂ ਸਾਰਿਆਂ ਲਈ ਭਲਾਈ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਬਣਾਇਆ ਹੈ”: ਮੁੱਖ ਮੰਤਰੀ ਭਗਵੰਤ ਮਾਨ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ।ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਏਗਾ ਅਤੇ ਇਹ ਉਦਯੋਗਿਕ ਮਾਡਲ ਸ਼ਾਸਨ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਦੁਹਰਾਇਆ ਕਿ ਇਹ ਸੁਧਾਰਾਂ ਦੀ ਲੜੀ ਵਿੱਚ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹਨ, ਜਿੱਥੇ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਇੱਕ ਨਾਅਰਾ ਨਾ ਰਹਿ ਕੇ ਇੱਥੋਂ ਦਾ ਸੱਭਿਆਚਾਰ ਬਣ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਪੁਨਰ-ਉਥਾਨ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਦਯੋਗਪਤੀਆਂ ਨੂੰ ਏ.ਟੀ.ਐਮ. ਮੰਨਿਆ ਜਾਂਦਾ ਸੀ, ਜੋ ਸਿਰਫ਼ ਚੋਣਾਂ ਦੌਰਾਨ ਫੰਡ ਦਿੰਦੇ ਸਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਦਯੋਗਪਤੀ ਸਿਰਫ਼ ਆਪਣੇ ਕੰਮ ਕਰਵਾਉਣ ਦੇ ਅਧਿਕਾਰ ਲਈ ਰਵਾਇਤੀ ਪਾਰਟੀਆਂ ਨੂੰ ਫੰਡ ਦਿੰਦੇ ਸਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ  ਪੰਜਾਬ ਦੇ ਰਾਜਪਾਲ ਨੇ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ (ਸ੍ਰੀਨਗਰ ਵਾਲੇ) ਨੂੰ ਰਾਜ ਭਵਨ ਵਿਖੇ ਕੀਤਾ ਸਨਮਾਨਿਤ

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਉਦਯੋਗਪਤੀਆਂ ਦੀ ਸਹੂਲਤ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਵਿਲੱਖਣ ਕਲਰ ਕੋਡ ਵਾਲੇ ਸਟੈਂਪ ਪੇਪਰ ਸ਼ੁਰੂ ਕੀਤੇ ਹਨ ਤਾਂ ਜੋ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਜਾ ਸਕੇ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਨਕਲਾਬੀ ਕਦਮ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਯੂਨਿਟਾਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਸੌਖ ਨੂੰ ਉਤਸ਼ਾਹਿਤ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਉਦਯੋਗਪਤੀ ਜੋ ਸੂਬੇ ਵਿੱਚ ਆਪਣੀ ਉਦਯੋਗਿਕ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ‘ਇਨਵੈਸਟ ਪੰਜਾਬ’ ਪੋਰਟਲ ਤੋਂ ਇਹ ਵਿਲੱਖਣ ਕਲਰ ਕੋਡ ਵਾਲਾ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀ ਆਪਣੀ ਇਕਾਈ ਸਥਾਪਤ ਕਰਨ ਲਈ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਫਾਇਰ ਬ੍ਰਿਗੇਡ ਅਤੇ ਹੋਰ ਪ੍ਰਵਾਨਗੀਆਂ ਪ੍ਰਾਪਤ ਕਰਨ ਵਾਸਤੇ ਸਿਰਫ਼ ਇਹ ਸਿੰਗਲ ਸਟੈਂਪ ਪੇਪਰ ਖਰੀਦ ਕੇ ਲੋੜੀਂਦੀਆਂ ਵੱਖ-ਵੱਖ ਫ਼ੀਸਾਂ ਦਾ ਭੁਗਤਾਨ ਕਰ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਟੈਂਪ ਪੇਪਰ ਖਰੀਦਣ ਤੋਂ ਬਾਅਦ ਉਦਯੋਗਪਤੀ ਨੂੰ ਆਪਣੀ ਇਕਾਈ ਸਥਾਪਤ ਕਰਨ ਲਈ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਦੇਸ਼ ਦੇ ਕਈ ਹੋਰ ਸੂਬੇ ਵੀ ਇਸੇ ਰਣਨੀਤੀ ਨੂੰ ਅਪਣਾਉਣ ਵਿੱਚ ਦਿਲਚਸਪੀ ਦਿਖਾ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਲੋੜ ਅਨੁਸਾਰ ਅਤੇ ਉਨ੍ਹਾਂ ਦੀ ਸਹੂਲਤ ਲਈ ਉਦਯੋਗਾਂ ਲਈ ਨੀਤੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਦਯੋਗਾਂ ਨੇ ਸੂਬਾ ਸਰਕਾਰ ਤੋਂ ਜੋ ਵੀ ਮੰਗ ਕੀਤੀ ਹੈ, ਉਹ ਉਦਯੋਗਾਂ ਦੀ ਸਹੂਲਤ ਲਈ ਜਲਦੀ ਤੋਂ ਜਲਦੀ ਪ੍ਰਦਾਨ ਕੀਤੀ ਗਈ ਹੈ।

ਇਹ ਵੀ ਪੜ੍ਹੋ  100 ਦਿਨਾਂ ‘ਚ 873 ਨਸ਼ਾ ਤਸਕਰ ਕੀਤੇ ਗ੍ਰਿਫਤਾਰ:SSP ਅਮਨੀਤ ਕੌਂਡਲ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸਮੇਂ ਦੀ ਲੋੜ ਵੀ ਹੈ ਅਤੇ ਇਸ ਦਾ ਉਦੇਸ਼ ਪੰਜਾਬ ਨੂੰ ਇੱਕ ਉਦਯੋਗਿਕ ਹੱਬ ਬਣਾਉਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇੱਕ ਅਜਿਹੀ ਪ੍ਰਣਾਲੀ ਵਿਰਾਸਤ ਵਿੱਚ ਮਿਲੀ ਸੀ, ਜਿਸ ਤਹਿਤ ਉਦਯੋਗ ਸੂਬੇ ਤੋਂ ਦੂਜੇ ਸੂਬਿਆਂ ਨੂੰ ਭੱਜ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਚੱਲ ਰਹੀ ਜਬਰੀ ਵਸੂਲੀ ਪ੍ਰਣਾਲੀ ਤੋਂ ਉਦਯੋਗ ਤੰਗ ਆ ਚੁੱਕੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਦਯੋਗਪਤੀਆਂ ਨੂੰ ਉਦਯੋਗ-ਪੱਖੀ ਮਾਹੌਲ ਦੇ ਨਾਲ-ਨਾਲ ਚੰਗੀ ਕਾਨੂੰਨ ਵਿਵਸਥਾ ਦੀ ਸਥਿਤੀ ਪ੍ਰਦਾਨ ਕਰ ਕੇ ਉਨ੍ਹਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦੇਸ਼ ਦੀ ਸਭ ਤੋਂ ਵਧੀਆ ਕਾਨੂੰਨ ਵਿਵਸਥਾ ਹੈ, ਜਿਸ ਕਾਰਨ ਵੱਡੇ ਪੱਧਰ ‘ਤੇ ਉਦਯੋਗ ਸੂਬੇ ਵਿੱਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਸ ਸਥਿਤੀ ਦੇ ਉਲਟ ਹੈ, ਜਦੋਂ ਪਿਛਲੀਆਂ ਸਰਕਾਰਾਂ ਦੌਰਾਨ ਆਗੂ ਉੱਦਮਾਂ ਵਿੱਚ ਹਿੱਸੇਦਾਰੀ ਦੀ ਮੰਗ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੱਤਾ ਵਿੱਚ ਬੈਠੇ ਸਿਆਸੀ ਪਰਿਵਾਰਾਂ ਨਾਲ ਸਮਝੌਤਿਆਂ ‘ਤੇ ਦਸਤਖਤ ਕੀਤੇ ਜਾਂਦੇ ਸਨ ਪਰ ਹੁਣ ਇਹ ਸਮਝੌਤੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਵੀ ਸੂਬੇ ਵਿੱਚ ਅਜਿਹੇ ਸੰਮੇਲਨ ਹੁੰਦੇ ਰਹੇ ਹਨ ਪਰ ਪੰਜਾਬ ਨੂੰ ਕਦੇ ਵੀ ਇਸ ਦਾ ਲਾਭ ਨਹੀਂ ਮਿਲਿਆ ਕਿਉਂਕਿ ਆਗੂ ਆਪਣੇ ਨਿੱਜੀ ਹਿੱਤਾਂ ਲਈ ਦਿਲਚਸਪੀ ਰੱਖਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਸੋਚ ਇੰਨੀ ਮਾੜੀ ਸੀ ਕਿ ਇੱਥੇ ਲਗਾਏ ਗਏ ਸਜਾਵਟੀ ਰੁੱਖਾਂ ਨੂੰ ਉਦਯੋਗਪਤੀਆਂ ਦੇ ਸਵਾਗਤ ਲਈ ਉਹ ਉਖਾੜ ਕੇ ਪਿੰਡ ਬਾਦਲ ਲੈ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਕਦੇ ਵੀ ਸਮਾਜ ਦੇ ਕਿਸੇ ਵੀ ਵਰਗ ਦੀ ਭਲਾਈ ਦੀ ਪਰਵਾਹ ਨਹੀਂ ਸੀ, ਸਗੋਂ ਉਨ੍ਹਾਂ ਨੇ ਆਪਣੇ ਹਿੱਤਾਂ ਨੂੰ ਤਰਜੀਹ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਸਹੂਲਤ ਲਈ ਸਿੰਗਲ ਵਿੰਡੋ ਅਤੇ ਸਿੰਗਲ ਪੈੱਨ ਸਿਸਟਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਉਹ ਖੁੱਲ੍ਹ ਕੇ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਇੱਥੇ ਕੰਮ ਕਰਨ ਵਾਲੇ ਉਦਯੋਗਪਤੀ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਦੇ ਹਨ, ਜਿਸ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਦਾ ਹੈ।

ਇਹ ਵੀ ਪੜ੍ਹੋ  ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦੇ ਉਲਟ ਕੋਈ ਵੀ ਉਦਯੋਗਪਤੀਆਂ ਨੂੰ ਪਰੇਸ਼ਾਨ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਾਂ ਨੂੰ ਸਹੂਲਤ ਦੇਣ ਲਈ ਸਿੰਗਲ ਵਿੰਡੋ ਸਿਸਟਮ ਪ੍ਰਦਾਨ ਕਰਨ ਲਈ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਅਸਲ ਉਤਸ਼ਾਹ ਨਾਲ ਲਾਗੂ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ, ਪ੍ਰਚਾਰ ਅਤੇ ਵਿਸਥਾਰ ਲਈ ਠੋਸ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਵਿਸ਼ੇਸ਼ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦੇ ਹਨ ਤਾਂ ਜੋ ਉਹ ਨਸ਼ਿਆਂ ਦੇ ਖ਼ਤਰੇ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਵਿਹਲਾ ਦਿਮਾਗ ਸ਼ੈਤਾਨ ਦਾ ਘਰ ਮੰਨਿਆ ਜਾਂਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ ਤਾਂ ਜੋ ਉਹ ਸਮਾਜਿਕ ਖ਼ਤਰਿਆਂ ਦਾ ਸ਼ਿਕਾਰ ਨਾ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਅਨੇਕਾਂ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ, ਜਿਸ ਕਾਰਨ ਸੂਬਾ ਸਰਕਾਰ ਉਦਯੋਗੀਕਰਨ ਨੂੰ ਉਤਸ਼ਾਹਿਤ ਕਰ ਕੇ ਇਸ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਸਮੇਤ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਰਾਜਪਾਲ ਨੇ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ (ਸ੍ਰੀਨਗਰ ਵਾਲੇ) ਨੂੰ ਰਾਜ ਭਵਨ ਵਿਖੇ ਕੀਤਾ ਸਨਮਾਨਿਤ

0

Chandigarh News:ਪਦਮ ਸ੍ਰੀ ਅਵਾਰਡੀ ਅਤੇ ਉੱਘੇ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ (ਸ੍ਰੀਨਗਰ ਵਾਲੇ) ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ, ਚੰਡੀਗੜ੍ਹ ਵਿਖੇ ਹੋਈ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਸਨਮਾਨਿਤ ਕੀਤਾ।ਭਾਈ ਹਰਜਿੰਦਰ ਸਿੰਘ ਜਿਨ੍ਹਾਂ ਨੂੰ ਹਾਲ ਹੀ ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਵੱਲੋਂ ਗੁਰਬਾਣੀ ਕੀਰਤਨ ਦੀ ਅਧਿਆਤਮਿਕ ਅਤੇ ਸੰਗੀਤਕ ਪਰੰਪਰਾ ਵਿੱਚ ਸ਼ਾਨਦਾਰ ਯੋਗਦਾਨ ਲਈ ਵੱਕਾਰੀ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ, ਨੂੰ ਰਾਜਪਾਲ ਕਟਾਰੀਆ ਨੇ ਨਿੱਘੀ ਵਧਾਈ ਦਿੱਤੀ।

ਇਹ ਵੀ ਪੜ੍ਹੋ  ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਰਾਜਪਾਲ ਨੇ ਭਾਈ ਸਾਹਿਬ ਦੇ ਪਵਿੱਤਰ ਗੁਰਬਾਣੀ ਕੀਰਤਨ ਪ੍ਰਤੀ ਅਟੁੱਟ ਸਮਰਪਣ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਪੁਰਸਕਾਰ ਨੂੰ ਸਿੱਖ ਭਗਤੀ ਸੰਗੀਤ ਪ੍ਰਤੀ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਦੀ ਅਸਲ ਮਾਨਤਾ ਦੱਸਿਆ। ਉਨ੍ਹਾਂ ਕਿਹਾ, “ਭਾਈ ਹਰਜਿੰਦਰ ਸਿੰਘ ਦੀ ਸੁਰੀਲੀ ਆਵਾਜ਼ ਅਤੇ ਅਧਿਆਤਮਿਕ ਡੂੰਘਾਈ ਨੇ ਦੁਨੀਆ ਭਰ ਵਿੱਚ ਸੰਗਤਾਂ ਦੇ ਦਿਲਾਂ ਨੂੰ ਛੂਹ ਲਿਆ ਹੈ, ਲੱਖਾਂ ਲੋਕਾਂ ਨੂੰ ਸਿੱਖ ਧਰਮ ਵਿੱਚ ਦਰਜ ਸਦੀਵੀ ਕਦਰਾਂ-ਕੀਮਤਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।”ਉਨ੍ਹਾਂ ਅੱਗੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਸ਼ਰਧਾ ਅਤੇ ਪਰੰਪਰਾ ਦੇ ਇੱਕ ਚਾਨਣ ਮੁਨਾਰੇ ਬਣ ਗਏ ਹਨ, ਜਿਨ੍ਹਾਂ ਦੀਆਂ ਰੂਹਾਨੀ ਪੇਸ਼ਕਾਰੀਆਂ ਵਿਸ਼ਵ ਪੱਧਰ ‘ਤੇ ਗੁਰਦੁਆਰਿਆਂ ਵਿੱਚ ਗੂੰਜਦੀਆਂ ਰਹਿੰਦੀਆਂ ਹਨ ਅਤੇ ਸ਼ਾਂਤੀ, ਅਧਿਆਤਮਿਕਤਾ ਤੇ ਸੱਭਿਆਚਾਰਕ ਸਦਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ।

ਇਹ ਵੀ ਪੜ੍ਹੋ  ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਰਾਜਪਾਲ ਨੇ ਅੱਗੇ ਕਿਹਾ, “ਉਨ੍ਹਾਂ ਦੀ ਮਾਨਤਾ ਨਾ ਸਿਰਫ਼ ਪੰਜਾਬ ਲਈ ਮਾਣ ਵਾਲਾ ਪਲ ਹੈ, ਸਗੋਂ ਸਮੁੱਚੇ ਭਾਰਤੀ ਅਧਿਆਤਮਿਕ ਸੰਗੀਤ ਭਾਈਚਾਰੇ ਲਈ ਇੱਕ ਜਸ਼ਨ ਵੀ ਹੈ।”ਇਸ ਮੌਕੇ, ਰਾਜਪਾਲ ਨੇ ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਿਖੀ “ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਸਿਰਲੇਖ ਵਾਲਾ ਇੱਕ ਚਿੱਤਰਕਾਰੀ ਬਰੋਸ਼ਰ ਵੀ ਜਾਰੀ ਕੀਤਾ। ਇਹ ਬਰੋਸ਼ਰ ਨੌਵੇਂ ਸਿੱਖ ਗੁਰੂ ਸਾਹਿਬ ਦੀਆਂ ਅਧਿਆਤਮਿਕ ਸਿੱਖਿਆਵਾਂ ਅਤੇ ਵਿਰਾਸਤ ਨੂੰ ਪੇਸ਼ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅੱਤਿਆਚਾਰ ਰੋਕਥਾਮ ਐਕਟ 1989 ਸੰਬੰਧੀ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ

👉ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਤੇ ਮੁਆਵਜ਼ਾ ਯਕੀਨੀ ਬਣਾਇਆ ਜਾਵੇ – ਸਹਾਇਕ ਕਮਿਸ਼ਨਰ
Ferozepur News:ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਜ਼ਿਲ੍ਹੇ ਅੰਦਰ ਦਰਜ ਹੋਏ ਕੇਸਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਤੋਂ ਇਲਾਵਾ ਕਮੇਟੀ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਸ਼ਾਮਲ ਹੋਏ।ਸਹਾਇਕ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਐਕਟ ਤਹਿਤ ਦਰਜ ਹੋਏ ਮੁਕੱਦਮੇ ਜੋ ਜੇਰੇ ਤਫਤੀਸ਼ ਹਨ, ਅੱਤਿਆਚਾਰ ਰੋਕਥਾਮ ਐਕਟ 1989 ਰੂਲਜ਼ 1995 ਸੋਧੇ ਰੂਲਜ਼ 2016 ਤਹਿਤ ਜਲਦ ਹੀ ਤਫਤੀਸ਼ ਮੁਕੰਮਲ ਕਰਕੇ ਰਿਪੋਰਟ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਸਕੀਮ ਤਹਿਤ ਪੀੜਤਾਂ ਨੂੰ ਸਮੇਂ ਸਿਰ ਇਨਸਾਫ ਦਿਵਾਇਆ ਜਾ ਸਕੇ।

ਇਹ ਵੀ ਪੜ੍ਹੋ  100 ਦਿਨਾਂ ‘ਚ 873 ਨਸ਼ਾ ਤਸਕਰ ਕੀਤੇ ਗ੍ਰਿਫਤਾਰ:SSP ਅਮਨੀਤ ਕੌਂਡਲ

ਉਨ੍ਹਾਂ ਆਦੇਸ਼ ਦਿੱਤੇ ਕਿ ਜਿਲ਼੍ਹਾ ਅਟਾਰਨੀ ਨਾਲ ਤਾਲਮੇਲ ਕਰਨ ਉਪਰੰਤ ਅਤੇ ਕਾਨੂੰਨੀ ਰਾਏ ਲੈ ਕੇ ਐਕਟ ਤਹਿਤ ਪੀੜਤਾਂ ਨੂੰ ਸਮੇਂ ਸਿਰ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ।ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਮੀਤ ਸਿੰਘ ਬਰਾੜ ਵੱਲੋਂ ਜਿ਼ਲ੍ਹੇ ਅੰਦਰ ਅੱਤਿਆਚਾਰ ਰੋਕਥਾਮ ਐਕਟ 1989 ਦੇ ਰੂਲਜ਼ 1995 ਤਹਿਤ ਦਰਜ ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਜਿ਼ਲ੍ਹੇ ਅੰਦਰ 20 ਮੁਕੱਦਮੇ ਦਰਜ ਹੋਏ, ਜਿਸ ਵਿੱਚ ਜੇਰੇ ਤਫਤੀਸ਼ ਕੇਸ 13, ਜੇਰੇ ਸਮਾਇਤ 07 ਕੇਸ ਹਨ|

ਇਹ ਵੀ ਪੜ੍ਹੋ  ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਮੀਟਿੰਗ ਵਿੱਚ ਹਿਮਾਸ਼ੂ ਠੱਕਰ ਨੁਮਾਇੰਦਾ ਐਮ.ਐਲ.ਏ. ਫਿਰੋਜਪੁਰ ਸ਼ਹਿਰੀ, ਪੁਲਿਸ ਵਿਭਾਗ ਦੇ ਅਧਿਕਾਰੀ ਬਚਨ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਹੈਡਕੁਆਟਰ), ਰਾਜੀਵ ਚੌਧਰੀ ਡੀ.ਏ. ਫਿਰੋਜਪੁਰ, ਗੁਰਮੀਤ ਸਿੰਘ ਬਰਾੜ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਕਮ-ਮੈਂਬਰ ਸਕੱਤਰ, ਵਿਜੈ ਸ਼ੈਰੀ, ਗਗਨਦੀਪ ਸਿੰਘ,ਰਾਮ ਪ੍ਰਕਾਸ਼ (ਰਿਟਾ. ਐਸ.ਪੀ.), ਗੁਰਿੰਦਰ ਸਿੰਘ, ਵਰਿੰਦਰ ਸਿੰਘ ਸੁਪਰਡੰਟ, ਲਖਵਿੰਦਰ ਸਿੰਘ ਅਤੇ ਹੋਰ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਹਾਜ਼ਰ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

SSD Wit, Bathinda ਦਾ ਐਮ.ਬੀ.ਏ ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

0

Bathinda News:ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਐਮ.ਬੀ.ਏ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ,ਬਠਿੰਡਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸਿਮਰਨ ਨੇ 9.06 ਐਸ.ਜੀ.ਪੀ.ਏ ਲੈ ਕੇ ਪਹਿਲਾ ਸਥਾਨ,ਵਿਦਿਆਰਥਣ ਲਿਜਾ ਰਾਣੀ ਨੇ 8.81 ਐਸ.ਜੀ.ਪੀ.ਏ ਲੈ ਕੇ ਦੂਜਾ ਸਥਾਨ,ਈਸ਼ਾ ਰਾਣੀ ਅਤੇ ਨਿਕਿਤਾ ਨੇ 8.69 ਐਸ.ਜੀ.ਪੀ.ਏ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਡਾ. ਨੀਰੂ ਗਰਗ, ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੇ ਗੋਇਲ ਅਤੇ ਮੈਨੇਂਜਮੈਂਟ ਵਿਭਾਗ ਦੀ ਫੈਕਲਟੀ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

100 ਦਿਨਾਂ ‘ਚ 873 ਨਸ਼ਾ ਤਸਕਰ ਕੀਤੇ ਗ੍ਰਿਫਤਾਰ:SSP ਅਮਨੀਤ ਕੌਂਡਲ

0

👉9 ਕਰੋੜ 71 ਲੱਖ ਰੁਪਏ ਦੀ ਪ੍ਰਾਪਟਰੀ ਕੀਤੀ ਫਰੀਜ਼
Bathinda News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਲਗਾਤਾਰ ਸਾਂਝੇ ਉਪਰਾਲੇ ਕਰਕੇ ਜਿਥੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਉਥੇ ਹੀ ਨਸ਼ਾ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨੂੰ ਸਲਾਖਾ ਪਿੱਛੇ ਡੱਕਿਆਂ ਜਾ ਰਿਹਾ ਹੈ। ਇਸ ਲੜੀ ਦੇ ਤਹਿਤ 1 ਮਾਰਚ 2025 ਤੋਂ 8 ਜੂਨ 2025 (100 ਦਿਨਾਂ) ‘ਚ 873 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਵੱਖ-ਵੱਖ ਤਰ੍ਹਾਂ ਦੀਆਂ ਨਸ਼ੀਲੀਆਂ ਵਸਤਾਂ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਕੋਲੋਂ 6.931 ਹੈਰੋਇਨ ਕਿਲੋਗ੍ਰਾਮ, ਸਮੈਕ 0.006, ਅਫੀਮ 13.670 ਕਿਲੋਗ੍ਰਾਮ, ਡੋਡੇ 873.050, ਨਸ਼ੀਲੀਆਂ ਗੋਲੀਆਂ/ਕੈਪਸੂਲ 72,545, ਸੀਰਪ 80, ਗਾਜਾਂ 12.021, ਨਾਰਕੋਟਿਕ ਪਾਊਡਰ 0.008 ਤੇ 12,59,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਸਾਲ 2023 ਤੋਂ ਲੈ ਕੇ ਹੁਣ ਤੱਕ ਨਸ਼ਾ ਤਸਕਰਾਂ ਵਲੋਂ ਨਸ਼ੇ ਦਾ ਧੰਦਾ ਕਰਕੇ ਬਣਾਈ ਗਈ 9,71,08,899 ਰੁਪਏ ਦੀ ਪ੍ਰਾਪਟਰੀ ਵੀ ਫਰੀਜ਼ ਕੀਤੀ ਗਈ ਹੈ।ਐਸਐਸਪੀ ਨੇ ਦੱਸਿਆ ਕਿ ਜਿਥੇ ਇੱਕ ਪਾਸੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਮੋੜਨ ਲਈ ਬਠਿੰਡਾ ਪੁਲਿਸ ਵਲੋਂ ਲਗਾਤਾਰਾ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ  Big News; SSP ਸਹਿਤ ਦੋ IPS ਅਧਿਕਾਰੀਆਂ ਦੀ ਹੋਈ ਬਦਲੀ

ਇਸ ਤੋਂ ਇਲਾਵਾ ਪੁਲਿਸ ਵਲੋਂ ਪਿੰਡਾਂ/ਸ਼ਹਿਰਾਂ/ਕਸਬਿਆਂ ਵਿੱਚ ਜਾ ਕੇ ਜਾਗਰੂਕਤਾ ਕੈਂਪ ਲਗਾ ਕੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਲਈ ਇੱਕੋ ਥਾਂ ਜੇਲ੍ਹ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਸ ਕਾਲੇ ਕਾਰੋਬਾਰ ਵਿੱਚ ਲੱਗਿਆ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਗੁਰੂ ਕਾਸ਼ੀ ਯੂਨੀਵਰਸਿਟੀ ਖੇਤੀ ਦੇ ਖੇਤਰ ਵਿੱਚ ਅਗਾਂਹਵਧੂ ਯੂਨੀਵਰਸਿਟੀ ਦੇ ਅਵਾਰਡ ਨਾਲ ਸਨਮਾਨਿਤ

0

Talwandi Sabo News:ਖੇਤੀਬਾੜੀ ਸਿੱਖਿਆ ਦੇ ਖੇਤਰ ਵਿੱਚ ਹਰ ਰੋਜ਼ ਨਵੇਂ ਦਸਹਿਦੇ ਸਥਾਪਿਤ ਕਰ ਰਹੀ ਇਲਾਕੇ ਦਾ ਨਾਮਵਰ ਵਿਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਨੂੰ ਐਜ਼ੂਕੇਸ਼ਨ -4.0 ਐਂਡ ਇੰਮਪੋਰਟੈਂਸ ਆਫ਼ ਹਾਉਸਿੰਗ ਆਫ਼ ਸਟੂਡੈਂਟ ਫੈਸਲੀਟੀਜ਼ ਵਿਸ਼ੇ ਤੇ ਚੰਡੀਗੜ੍ਹ ਵਿਖੇ ਹੋਈ ਐਜੂਕੇਸ਼ਨ ਲੀਡਰਜ਼ ਕਾਨਕਲੇਵ ਵਿੱਚ ਸਭ ਤੋਂ ਵੱਧ ਅਗਾਂਹਵਧੂ ਯੂਨੀਵਰਸਿਟੀ ਦੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਅਵਾਰਡ ਪ੍ਰੋ. (ਡਾ.) ਪੀਯੂਸ਼ ਵਰਮਾ ਰਜਿਸਟਰਾਰ ਨੇ ਵਰਸਿਟੀ ਦੇ ਪ੍ਰਤੀਨਿਧੀ ਵਜੋਂ ਹਾਸਿਲ ਕੀਤਾ।ਇਸ ਸ਼ਾਨਮਤੀ ਪ੍ਰਾਪਤੀ ‘ਤੇ ਵਰਸਿਟੀ ਦੇ ਉੱਪ-ਕੁਲਪਤੀ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਨੇ ਵਰਸਿਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੀ.ਕੇ. ਯੂ, ਖੇਤੀ ਦੇ ਵਿਕਾਸ ਅਤੇ ਇਸ ਨੂੰ ਲਾਹੇਵੰਦ ਧੰਦਾ ਬਣਾਉਂਣ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਹੈ।

ਇਹ ਵੀ ਪੜ੍ਹੋ  ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

ਜਿਸ ਤਹਿਤ ਵਰਸਿਟੀ ਦੇ ਖੇਤੀ ਮਾਹਿਰਾਂ, ਵਿਦਿਆਰਥੀਆਂ ਅਤੇ ਖੋਜਾਰਥੀਆਂ ਵਲੋਂ ਨਵੇਂ-ਖੋਜ ਕਾਰਜਾਂ ਤੇ ਬੜੀ ਤੇਜੀ ਨਾਲ ਕੰਮ ਹੋ ਰਿਹਾ ਹੈ। ਉਹਨਾਂ ਵਿਸ਼ੇਸ਼ ਤੌਰ ‘ਤੇ ਵਰਸਿਟੀ ਵਲੋਂ ਕਿਸਾਨਾਂ ਨੂੰ ਵੰਡੇ ਗਏ ਵੱਖ-ਵੱਖ ਫ਼ਸਲਾਂ ਦੇ ਬੀਜਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਮਦਨ ਪੱਖੋਂ ਮਜ਼ਬੂਤ ਕਰਨ ਅਤੇ ਆਧੁਨਿਕ ਤੇ ਵਿਗਿਆਨਿਕ ਖੇਤੀ ਨੂੰ ਹੁਲਾਰਾ ਦੇਣ ਲਈ ਵਰਸਿਟੀ ਵਲੋਂ ਪੰਜ ਪਿੰਡ ਗੋਦ ਲਏ ਗਏ ਹਨ। ਜਿਸ ਵਿੱਚ ਕਿਸਾਨਾਂ ਨੂੰ ਵਿਗਿਆਨਕ ਅਤੇ ਜੈਵਿਕ ਖੇਤੀ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  Big News; SSP ਸਹਿਤ ਦੋ IPS ਅਧਿਕਾਰੀਆਂ ਦੀ ਹੋਈ ਬਦਲੀ

ਸਮਾਰੋਹ ਮੌਕੇ ਆਯੋਜਕਾਂ ਵਲੋਂ ਕਰਵਾਈ ਗਈ ਪੈਨਲ ਡਿਸਕਸ਼ਨ ਵਿੱਚ ਸਿੱਖਿਆ ਸ਼ਾਸਤਰੀ ਵਜੋਂ ਆਪਣੇ ਵਿਚਾਰ ਰੱਖਦਿਆਂ ਡਾ. ਪੀਯੂਸ਼ ਵਰਮਾ ਨੇ ਕਿਹਾ ਵਿਦਿਆ ਦੇ ਖੇਤਰ ਵਿੱਚ ਆ ਰਹੇ ਬਦਲਾਵਾਂ ਤੇ ਚਣੌਤੀਆਂ ਦੇ ਸਮਾਧਾਨ ਲਈ ਵਿਦਿਆਰਥੀਆਂ ਨੂੰ ਸਵੈ-ਉਦਯੋਗ ਜਾਂ ਆਪਣੇ ਸਟਾਰਟ-ਅੱਪ ਸ਼ੁਰੂ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਰੁਜ਼ਗਾਰ ਮੰਗਣ ਦੀ ਬਜਾਇ ਰੁਜ਼ਗਾਰ ਦਾਤਾ ਬਣਨਾ ਚਾਹੀਦਾ ਹੈ। ਅਵਾਰਡ ਲਈ ਊਹਨਾਂ ਵਰਸਿਟੀ ਪ੍ਰਬੰਧਕਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹਿਤ ਵੱਖ ਵੱਖ ਖੇਤਰਾਂ ਦੀਆਂ ਨਾਮੀ ਸ਼ਖ਼ਸੀਅਤਾਂ ਨੇ ਦਿੱਤੀ ਨਮ ਅੱਖਾਂ ਨਾਲ ਵਿਦਾਈ
Chandigarh News: ਪੰਜਾਬੀ ਬੋਲੀ ਦੇ ਨਾਮਵਾਰ ਗਾਇਕ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਸਿੰਘ ਮਾਨ ਦੀ ਬੀਤੇ ਕੱਲ੍ਹ ਹੋਈ ਬੇਵਕਤੀ ਮੌਤ ਤੋਂ ਬਾਅਦ ਅੱਜ ਉਹਨਾਂ ਦਾ ਚੰਡੀਗੜ੍ਹ ਸਥਿਤ ਸ਼ਮਸ਼ਾਨ ਘਾਟ ਵਿਖੇ ਹਜ਼ਾਰਾਂ ਸੇਜਲ ਅੱਖਾਂ ਦੀ ਮੌਜੂਦਗੀ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹਿਤ ਵੱਖ ਵੱਖ ਖੇਤਰ ਦੀਆਂ ਨਾਮੀ ਸ਼ਖਸ਼ੀਅਤਾਂ ਵੀ ਮਾਨ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਪੁੱਜੀਆਂ ਹੋਈਆਂ ਸਨ। ਜ਼ਿਕਰਯੋਗ ਹੈ ਕਿ 68 ਸਾਲਾਂ ਗੁਰਪੰਥ ਸਿੰਘ ਮਾਨ ਦਾ ਇੱਕ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋਇਆ ਸੀ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਅੱਜ ਮੁੜ ਚੱਲਣਗੇ ਗਰਮ ਲੋਅ ਦੇ ‘ਥਪੇੜੇ’, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜਿਸ ਦੇ ਨਾਲ ਗਾਇਕ ਗੁਰਦਾਸ ਮਾਨ ਅਤੇ ਉਸਦੇ ਪੂਰੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਪੇਸ਼ੇ ਵਜੋਂ ਇੱਕ ਕਿਸਾਨ ਅਤੇ ਆੜਤ ਦਾ ਕੰਮ ਕਰਦੇ ਗੁਰਪੰਥ ਮਾਨ ਦਾ ਆਪਣੇ ਭਰਾ ਗੁਰਦਾਸ ਮਾਨ ਨਾਲ ਅੰਤਾਂ ਦਾ ਮੋਹ ਸੀ ਜੋ ਕਿ ਅਖੀਰ ਤੱਕ ਬਣਿਆ ਰਿਹਾ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਲੜਕੀ ਛੱਡ ਗਏ ਹਨ। ਉਨ੍ਹਾਂ ਨੂੰ ਇੱਕ ਬਹੁਤ ਹੀ ਨੇਕ ਦਿਲ ਅਤੇ ਮਿਲਵਰਤਣ ਵਾਲਾ ਇਨਸਾਨ ਮੰਨਿਆ ਜਾਂਦਾ ਸੀ। ਅੰਤਿਮ ਸੰਸਕਾਰ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਸਾਹਿਤ ਫਿਲਮੀ, ਗਾਇਕੀ ਅਤੇ ਸਿਆਸਤ ਤੋਂ ਇਲਾਵਾ ਸਮਾਜਿਕ ਤੇ ਧਾਰਮਿਕ ਖੇਤਰ ਦੀਆਂ ਵੱਡੀਆਂ ਸ਼ਖਸ਼ੀਅਤਾਂ ਨੇ ਗੁਰਪੰਥ ਸਿੰਘ ਮਾਨ ਨੂੰ ਵਿਦਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਿਰਾਸਤੀ ਮੌਤ; ਇਨਸਾਫ਼ ਲਈ ਹੁਣ ਪੀੜਤ ਲੁਧਿਆਣੇ ’ਚ ਚੁੱਕਣਗੇ ਅਵਾਜ਼

0

👉ਐਕਸ਼ਨ ਕਮੇਟੀ ਵੱਲੋਂ ਨਰਿੰਦਰਦੀਪ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ 16 ਨੂੰ ਲੁਧਿਆਣਾ ਮਾਰਚ ਦਾ ਕੀਤਾ ਐਲਾਨ
Bathinda News: ਨਰਿੰਦਰ ਦੀਪ ਸਿੰਘ ਹਿਰਾਸਤੀ ਕਤਲ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਨਰਿੰਦਰਦੀਪ ਨੂੰ ਪੁਲਿਸ ਹਿਰਾਸਤ ਦੌਰਾਨ ਤਸੀਹੇ ਦੇ ਕੇ ਕਤਲ ਕਰਨ ਵਾਲੇ ਦੋਸ਼ੀ ਪੁਲਸੀਆਂ ਨੂੰ ਕਤਲ ਦਾ ਮੁਕੱਦਮਾ ਦਰਜ਼ ਕਰਕੇ ਗਿਰਫ਼ਤਾਰ ਕਰਨ, ਸਮੁੱਚੇ ਮਾਮਲੇ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ਾ ਦੇਣ ਵਰਗੀਆਂ ਹੱਕੀ ਮੰਗਾਂ ਪ੍ਰਤੀ ਆਪ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਧਾਰੀ ਚੁੱਪ ਨੂੰ ਤੋੜਨ ਲਈ 16 ਜੂਨ ਨੂੰ ਲੁਧਿਆਣਾ ਵਿਖੇ ਰੋਸ ਮਾਰਚ ਕਰਨ ਦਾ ਫੈਸਲਾ ਲਿਆ ਗਿਆ।

ਇਹ ਵੀ ਪੜ੍ਹੋ  ਗੁਆਂਢੀ ਤੋਂ ਤੰਗ ਆ ਕੇ ਨਹਿਰ ’ਚ ਛਾਲ ਮਾਰਨ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ 4 ਦਿਨਾਂ ਬਾਅਦ ਮਿਲੀ ਲਾਸ਼

ਇਹ ਫੈਸਲਾ ਪੀੜਤ ਪਰਿਵਾਰ ਤੇ ਐਕਸ਼ਨ ਕਮੇਟੀ ਦੀ ਗੋਨਿਆਣਾ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਹ ਜਾਣਕਾਰੀ ਐਕਸ਼ਨ ਕਮੇਟੀ ਦੇ ਆਗੂਆਂ ਵੱਲੋਂ ਜਾਰੀ ਕੀਤੇ ਬਿਆਨ ਰਾਹੀਂ ਦਿੱਤੀ ਗਈ।ਇਸ ਮੌਕੇ ਨਰਿੰਦਰਦੀਪ ਦੀ ਪਤਨੀ ਨੈਨਸੀ, ਪਿਤਾ ਰਣਜੀਤ ਸਿੰਘ ਤੋਂ ਇਲਾਵਾ ਐਕਸ਼ਨ ਕਮੇਟੀ ਮੈਂਬਰ ਜਸਵਿੰਦਰ ਸਿੰਘ,ਬਲਕਰਨ ਸਿੰਘ ਬਰਾੜ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਸ਼ਿੰਗਾਰਾ ਸਿੰਘ ਮਾਨ, ਗੁਰਦੀਪ ਸਿੰਘ ਰਾਮਪੁਰਾ, ਰਾਮੇਸ਼ ਕੁਮਾਰ ਮੱਟੂ, ਗੋਬਿੰਦ ਰਾਮ, ਅਮਿਤ ਕਪੂਰ,ਜਗਪਾਲ ਸਿੰਘ ਬੰਗੀ, ਵਰਿੰਦਰ ਧਿੰਗੜਾ ਜਗਜੀਤ ਸਿੰਘ ਲਹਿਰਾ, ਹਮੀਰ ਸਿੰਘ ਮੱਕੜ , ਡਾ. ਨਵਦੀਪ,ਜਸਵੀਰ ਕੌਰ ਨੱਤ, ਲਛਮਣ ਸਿੰਘ ਸੇਵੇਵਾਲਾ , ਬੂਟਾ ਸਿੰਘ ਤੁੰਗਵਾਲੀ , ਅਮੀ ਲਾਲ, ਸੁਖਵੀਰ ਸਿੰਘ ਖੇਮੂਆਣਾ, ਬਲਕਰਨ ਸਿੰਘ, ਸੁਖਪ੍ਰੀਤ ਕੌਰ,ਮਿੱਠੂ ਸਿੰਘ ਘੁੱਦਾ ਆਦਿ ਆਗੂ ਸਨ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਅੱਜ ਮੁੜ ਚੱਲਣਗੇ ਗਰਮ ਲੋਅ ਦੇ ‘ਥਪੇੜੇ’, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੀੜਤ ਪਰਿਵਾਰ ਤੇ ਐਕਸ਼ਨ ਕਮੇਟੀ ਆਗੂਆਂ ਨੇ ਦੋਸ਼ ਲਾਇਆ ਕਿ ਅਧਿਆਪਕ ਨਰਿੰਦਰਦੀਪ ਸਿੰਘ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਉਣ ਤੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟਾਲਾ ਵੱਟਣ ਕਾਰਨ ਪ੍ਰਸ਼ਾਸਨ ਦਾ ਰਵਈਆ ਹੋਰ ਵੀ ਸ਼ੱਕੀ ਹੋ ਗਿਆ ਹੈ। ਪੀੜਤ ਪਰਿਵਾਰ ਨੇ ਆਖਿਆ ਕਿ ਇਸ ਮਾਮਲੇ ਦੀ ਸਚਾਈ ਸਾਹਮਣੇ ਲਿਆ ਕੇ ਦੋਸ਼ੀ ਪੁਲਸੀਆਂ ’ਤੇ ਕਤਲ ਦਾ ਮੁਕੱਦਮਾ ਦਰਜ਼ ਕਰਕੇ ਗਿਰਫ਼ਤਾਰ ਕਰਾਉਣ ਆਦਿ ਮੰਗਾਂ ਦੀ ਪੂਰਤੀ ਲਈ ਜਥੇਬੰਦਕ ਸੰਘਰਸ਼ ਦੇ ਨਾਲ ਹੀ ਕਾਨੂੰਨੀ ਮਾਹਿਰਾਂ ਦੀ ਸਲਾਹ ਕਰਕੇ ਉਹ ਅਦਾਲਤ ਵੱਲ ਵੀ ਰੁਖ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਾਰਤ-ਪਾਕਿਸਤਾਨ ਜੰਗ; ਸਰਹੱਦੀ ਖੇਤਰਾਂ ’ਚ ਨੁਕਸਾਨੇ ਘਰਾਂ ਲਈ ਮੁਆਵਜ਼ਾ ਦੇਵੇਗੀ ਕੇਂਦਰ ਸਰਕਾਰ

👉ਜੰਮੂ-ਕਸ਼ਮੀਰ ਦੇ 2060 ਨੁਕਸਾਨੇ ਮਕਾਨ ਦੀ ਬਣਾਈ ਸੂਚੀ, ਜਾਰੀ ਕੀਤੇ 25 ਕਰੋੜ
Delhi News: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਛਿੜੀ ਜੰਗ ਦੌਰਾਨ ਪਾਕਿਸਤਾਨੀ ਗੋਲੀਬਾਰੀ ਦੌਰਾਨ ਸਰਹੱਦੀ ਇਲਾਕਿਆਂ ’ਚ ਨੁਕਸਾਨੇ ਗਏ ਘਰਾਂ ਦੇ ਮਾਲਕਾਂ ਨੂੰ ਹੁਣ ਕੇਂਦਰ ਸਰਕਾਰ ਮੁਆਵਜ਼ਾ ਦੇਵੇਗੀ। ਕੇਂਦਰੀ ਗ੍ਰਹਿ ਵਿਭਾਗ ਵੱਲੋਂ ਇਸ ਸਬੰਧ ਵਿਚ ਆਦੇਸ਼ ਜਾਰੀ ਕੀਤੇ ਗਏ ਹਨ ਤੇ ਨਾਲ ਹੀ 25 ਕਰੋੜ ਰੁਪਏ ਦੀ ਰਾਸ਼ੀ ਵੀ ਰਿਲੀਜ਼ ਕੀਤੀ ਗਈ ਹੈ। ਸੂਚਨਾ ਮੁਤਾਬਕ ਕੀਤੇ ਗਏ ਸਰਵੇ ਮੁਤਾਬਕ 2060 ਮਕਾਨਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜਿੰਨ੍ਹਾਂ ਨੂੰ ਆਂਸ਼ਿੰਕ ਜਾਂ ਪੂਰੀ ਤਰ੍ਹਾਂ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਤੀ ਵੱਡੀ ਸੌਗਾਤ,ਹਿਸਾਰ ਤੋਂ ਚੰਡੀਗੜ੍ਹ ਲਈ ਫਲਾਇਟ ਸੇਵਾ ਦੀ ਕੀਤੀ ਸ਼ੁਰੂਆਤ

ਅਧਿਕਾਰੀਆਂ ਮੁਤਾਬਕ ਪੂਰੀ ਤਰ੍ਹਾਂ ਨੁਕਸਾਨੇ ਗਏ ਘਰਾਂ ਦੇ ਮਾਲਕਾਂ ਨੂੰ 2-2 ਲੱਖ ਰੁਪਏ ਮਿਲਣਗੇ ਜਦਕਿ ਥੋੜਾ ਨੁਕਸਾਨ ਵਾਲਿਆਂ ਨੂੰ 1-1 ਲੱਖ ਰੁਪਏ ਦਿੱਤੇ ਜਾਣਗੇ। ਜਿਕਰਯੋਗ ਹੈ ਕਿ ਜੰਗ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਹਿਤ ਅਧਿਕਾਰੀਆਂ ਤੇਹੋਰਨਾਂ ਵੱਲੋਂ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਸੀ ਤੇ ਜਿਸਤੋਂ ਬਾਅਦ ਇਸਦੀ ਰੀਪੋਰਟ ਤਿਆਰ ਕਰਵਾਈ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਵਿਚ ਅੱਜ ਮੁੜ ਚੱਲਣਗੇ ਗਰਮ ਲੋਅ ਦੇ ‘ਥਪੇੜੇ’, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

0

Chandigarh News: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਕਾਰਨ ਭੱਠੀ ਵਾਂਗ ਤਪ ਰਹੇ ਪੰਜਾਬ ਦੇ ਵਿਚ ਅੱਜ ਮੁੜ ਹੀਟਵੇਵ ਨੂੰ ਲੈ ਕੇ ਮੌਸਮ ਵਿਭਾਗ ਨੇ ਆਰੈਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ਮਾਹਰਾਂ ਮੁਤਾਬਕ ਦਿਨ ਦੇ ਨਾਲ-ਨਾਲ ਰਾਤ ਨੂੰ ਵੀ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਇਹ 14 ਜੂਨ ਤੱਕ ਕਾਇਮ ਰਹਿ ਸਕਦੀ ਹੈ ਜਦਕਿ ਉਕਤ ਦਿਨ ਤੋਂ ਬਾਅਦ ਪੰਜਾਬ ਵਿਚ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ, ਜਿਸਦੇ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ  Big News; SSP ਸਹਿਤ ਦੋ IPS ਅਧਿਕਾਰੀਆਂ ਦੀ ਹੋਈ ਬਦਲੀ

ਜਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਵਿਚ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ’ਚ ਆਮ ਨਾਲੋਂ ਅਸਧਾਰਨ ਵਾਧਾ ਦੇਖਣ ਨੂੰ ਮਿਲਿਆ ਹੈ। ਜੋਕਿ 1.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਬੀਤੇ ਕੱਲ ਪੰਜਾਬ ਵਿਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਦੇ ਸਮਰਾਲਾ ਵਿਖੇ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਠਿੰਡਾ ਵਿਚ 44.6 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 44.2 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿਚ 43.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ