Home Blog Page 672

ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹਿਤ ਵੱਖ ਵੱਖ ਖੇਤਰਾਂ ਦੀਆਂ ਨਾਮੀ ਸ਼ਖ਼ਸੀਅਤਾਂ ਨੇ ਦਿੱਤੀ ਨਮ ਅੱਖਾਂ ਨਾਲ ਵਿਦਾਈ
Chandigarh News: ਪੰਜਾਬੀ ਬੋਲੀ ਦੇ ਨਾਮਵਾਰ ਗਾਇਕ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਸਿੰਘ ਮਾਨ ਦੀ ਬੀਤੇ ਕੱਲ੍ਹ ਹੋਈ ਬੇਵਕਤੀ ਮੌਤ ਤੋਂ ਬਾਅਦ ਅੱਜ ਉਹਨਾਂ ਦਾ ਚੰਡੀਗੜ੍ਹ ਸਥਿਤ ਸ਼ਮਸ਼ਾਨ ਘਾਟ ਵਿਖੇ ਹਜ਼ਾਰਾਂ ਸੇਜਲ ਅੱਖਾਂ ਦੀ ਮੌਜੂਦਗੀ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹਿਤ ਵੱਖ ਵੱਖ ਖੇਤਰ ਦੀਆਂ ਨਾਮੀ ਸ਼ਖਸ਼ੀਅਤਾਂ ਵੀ ਮਾਨ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਪੁੱਜੀਆਂ ਹੋਈਆਂ ਸਨ। ਜ਼ਿਕਰਯੋਗ ਹੈ ਕਿ 68 ਸਾਲਾਂ ਗੁਰਪੰਥ ਸਿੰਘ ਮਾਨ ਦਾ ਇੱਕ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋਇਆ ਸੀ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਅੱਜ ਮੁੜ ਚੱਲਣਗੇ ਗਰਮ ਲੋਅ ਦੇ ‘ਥਪੇੜੇ’, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜਿਸ ਦੇ ਨਾਲ ਗਾਇਕ ਗੁਰਦਾਸ ਮਾਨ ਅਤੇ ਉਸਦੇ ਪੂਰੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਪੇਸ਼ੇ ਵਜੋਂ ਇੱਕ ਕਿਸਾਨ ਅਤੇ ਆੜਤ ਦਾ ਕੰਮ ਕਰਦੇ ਗੁਰਪੰਥ ਮਾਨ ਦਾ ਆਪਣੇ ਭਰਾ ਗੁਰਦਾਸ ਮਾਨ ਨਾਲ ਅੰਤਾਂ ਦਾ ਮੋਹ ਸੀ ਜੋ ਕਿ ਅਖੀਰ ਤੱਕ ਬਣਿਆ ਰਿਹਾ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਲੜਕੀ ਛੱਡ ਗਏ ਹਨ। ਉਨ੍ਹਾਂ ਨੂੰ ਇੱਕ ਬਹੁਤ ਹੀ ਨੇਕ ਦਿਲ ਅਤੇ ਮਿਲਵਰਤਣ ਵਾਲਾ ਇਨਸਾਨ ਮੰਨਿਆ ਜਾਂਦਾ ਸੀ। ਅੰਤਿਮ ਸੰਸਕਾਰ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਸਾਹਿਤ ਫਿਲਮੀ, ਗਾਇਕੀ ਅਤੇ ਸਿਆਸਤ ਤੋਂ ਇਲਾਵਾ ਸਮਾਜਿਕ ਤੇ ਧਾਰਮਿਕ ਖੇਤਰ ਦੀਆਂ ਵੱਡੀਆਂ ਸ਼ਖਸ਼ੀਅਤਾਂ ਨੇ ਗੁਰਪੰਥ ਸਿੰਘ ਮਾਨ ਨੂੰ ਵਿਦਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਿਰਾਸਤੀ ਮੌਤ; ਇਨਸਾਫ਼ ਲਈ ਹੁਣ ਪੀੜਤ ਲੁਧਿਆਣੇ ’ਚ ਚੁੱਕਣਗੇ ਅਵਾਜ਼

0

👉ਐਕਸ਼ਨ ਕਮੇਟੀ ਵੱਲੋਂ ਨਰਿੰਦਰਦੀਪ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ 16 ਨੂੰ ਲੁਧਿਆਣਾ ਮਾਰਚ ਦਾ ਕੀਤਾ ਐਲਾਨ
Bathinda News: ਨਰਿੰਦਰ ਦੀਪ ਸਿੰਘ ਹਿਰਾਸਤੀ ਕਤਲ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਨਰਿੰਦਰਦੀਪ ਨੂੰ ਪੁਲਿਸ ਹਿਰਾਸਤ ਦੌਰਾਨ ਤਸੀਹੇ ਦੇ ਕੇ ਕਤਲ ਕਰਨ ਵਾਲੇ ਦੋਸ਼ੀ ਪੁਲਸੀਆਂ ਨੂੰ ਕਤਲ ਦਾ ਮੁਕੱਦਮਾ ਦਰਜ਼ ਕਰਕੇ ਗਿਰਫ਼ਤਾਰ ਕਰਨ, ਸਮੁੱਚੇ ਮਾਮਲੇ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ਾ ਦੇਣ ਵਰਗੀਆਂ ਹੱਕੀ ਮੰਗਾਂ ਪ੍ਰਤੀ ਆਪ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਧਾਰੀ ਚੁੱਪ ਨੂੰ ਤੋੜਨ ਲਈ 16 ਜੂਨ ਨੂੰ ਲੁਧਿਆਣਾ ਵਿਖੇ ਰੋਸ ਮਾਰਚ ਕਰਨ ਦਾ ਫੈਸਲਾ ਲਿਆ ਗਿਆ।

ਇਹ ਵੀ ਪੜ੍ਹੋ  ਗੁਆਂਢੀ ਤੋਂ ਤੰਗ ਆ ਕੇ ਨਹਿਰ ’ਚ ਛਾਲ ਮਾਰਨ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ 4 ਦਿਨਾਂ ਬਾਅਦ ਮਿਲੀ ਲਾਸ਼

ਇਹ ਫੈਸਲਾ ਪੀੜਤ ਪਰਿਵਾਰ ਤੇ ਐਕਸ਼ਨ ਕਮੇਟੀ ਦੀ ਗੋਨਿਆਣਾ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਹ ਜਾਣਕਾਰੀ ਐਕਸ਼ਨ ਕਮੇਟੀ ਦੇ ਆਗੂਆਂ ਵੱਲੋਂ ਜਾਰੀ ਕੀਤੇ ਬਿਆਨ ਰਾਹੀਂ ਦਿੱਤੀ ਗਈ।ਇਸ ਮੌਕੇ ਨਰਿੰਦਰਦੀਪ ਦੀ ਪਤਨੀ ਨੈਨਸੀ, ਪਿਤਾ ਰਣਜੀਤ ਸਿੰਘ ਤੋਂ ਇਲਾਵਾ ਐਕਸ਼ਨ ਕਮੇਟੀ ਮੈਂਬਰ ਜਸਵਿੰਦਰ ਸਿੰਘ,ਬਲਕਰਨ ਸਿੰਘ ਬਰਾੜ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਸ਼ਿੰਗਾਰਾ ਸਿੰਘ ਮਾਨ, ਗੁਰਦੀਪ ਸਿੰਘ ਰਾਮਪੁਰਾ, ਰਾਮੇਸ਼ ਕੁਮਾਰ ਮੱਟੂ, ਗੋਬਿੰਦ ਰਾਮ, ਅਮਿਤ ਕਪੂਰ,ਜਗਪਾਲ ਸਿੰਘ ਬੰਗੀ, ਵਰਿੰਦਰ ਧਿੰਗੜਾ ਜਗਜੀਤ ਸਿੰਘ ਲਹਿਰਾ, ਹਮੀਰ ਸਿੰਘ ਮੱਕੜ , ਡਾ. ਨਵਦੀਪ,ਜਸਵੀਰ ਕੌਰ ਨੱਤ, ਲਛਮਣ ਸਿੰਘ ਸੇਵੇਵਾਲਾ , ਬੂਟਾ ਸਿੰਘ ਤੁੰਗਵਾਲੀ , ਅਮੀ ਲਾਲ, ਸੁਖਵੀਰ ਸਿੰਘ ਖੇਮੂਆਣਾ, ਬਲਕਰਨ ਸਿੰਘ, ਸੁਖਪ੍ਰੀਤ ਕੌਰ,ਮਿੱਠੂ ਸਿੰਘ ਘੁੱਦਾ ਆਦਿ ਆਗੂ ਸਨ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਅੱਜ ਮੁੜ ਚੱਲਣਗੇ ਗਰਮ ਲੋਅ ਦੇ ‘ਥਪੇੜੇ’, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੀੜਤ ਪਰਿਵਾਰ ਤੇ ਐਕਸ਼ਨ ਕਮੇਟੀ ਆਗੂਆਂ ਨੇ ਦੋਸ਼ ਲਾਇਆ ਕਿ ਅਧਿਆਪਕ ਨਰਿੰਦਰਦੀਪ ਸਿੰਘ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਉਣ ਤੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟਾਲਾ ਵੱਟਣ ਕਾਰਨ ਪ੍ਰਸ਼ਾਸਨ ਦਾ ਰਵਈਆ ਹੋਰ ਵੀ ਸ਼ੱਕੀ ਹੋ ਗਿਆ ਹੈ। ਪੀੜਤ ਪਰਿਵਾਰ ਨੇ ਆਖਿਆ ਕਿ ਇਸ ਮਾਮਲੇ ਦੀ ਸਚਾਈ ਸਾਹਮਣੇ ਲਿਆ ਕੇ ਦੋਸ਼ੀ ਪੁਲਸੀਆਂ ’ਤੇ ਕਤਲ ਦਾ ਮੁਕੱਦਮਾ ਦਰਜ਼ ਕਰਕੇ ਗਿਰਫ਼ਤਾਰ ਕਰਾਉਣ ਆਦਿ ਮੰਗਾਂ ਦੀ ਪੂਰਤੀ ਲਈ ਜਥੇਬੰਦਕ ਸੰਘਰਸ਼ ਦੇ ਨਾਲ ਹੀ ਕਾਨੂੰਨੀ ਮਾਹਿਰਾਂ ਦੀ ਸਲਾਹ ਕਰਕੇ ਉਹ ਅਦਾਲਤ ਵੱਲ ਵੀ ਰੁਖ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਾਰਤ-ਪਾਕਿਸਤਾਨ ਜੰਗ; ਸਰਹੱਦੀ ਖੇਤਰਾਂ ’ਚ ਨੁਕਸਾਨੇ ਘਰਾਂ ਲਈ ਮੁਆਵਜ਼ਾ ਦੇਵੇਗੀ ਕੇਂਦਰ ਸਰਕਾਰ

👉ਜੰਮੂ-ਕਸ਼ਮੀਰ ਦੇ 2060 ਨੁਕਸਾਨੇ ਮਕਾਨ ਦੀ ਬਣਾਈ ਸੂਚੀ, ਜਾਰੀ ਕੀਤੇ 25 ਕਰੋੜ
Delhi News: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਛਿੜੀ ਜੰਗ ਦੌਰਾਨ ਪਾਕਿਸਤਾਨੀ ਗੋਲੀਬਾਰੀ ਦੌਰਾਨ ਸਰਹੱਦੀ ਇਲਾਕਿਆਂ ’ਚ ਨੁਕਸਾਨੇ ਗਏ ਘਰਾਂ ਦੇ ਮਾਲਕਾਂ ਨੂੰ ਹੁਣ ਕੇਂਦਰ ਸਰਕਾਰ ਮੁਆਵਜ਼ਾ ਦੇਵੇਗੀ। ਕੇਂਦਰੀ ਗ੍ਰਹਿ ਵਿਭਾਗ ਵੱਲੋਂ ਇਸ ਸਬੰਧ ਵਿਚ ਆਦੇਸ਼ ਜਾਰੀ ਕੀਤੇ ਗਏ ਹਨ ਤੇ ਨਾਲ ਹੀ 25 ਕਰੋੜ ਰੁਪਏ ਦੀ ਰਾਸ਼ੀ ਵੀ ਰਿਲੀਜ਼ ਕੀਤੀ ਗਈ ਹੈ। ਸੂਚਨਾ ਮੁਤਾਬਕ ਕੀਤੇ ਗਏ ਸਰਵੇ ਮੁਤਾਬਕ 2060 ਮਕਾਨਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜਿੰਨ੍ਹਾਂ ਨੂੰ ਆਂਸ਼ਿੰਕ ਜਾਂ ਪੂਰੀ ਤਰ੍ਹਾਂ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਤੀ ਵੱਡੀ ਸੌਗਾਤ,ਹਿਸਾਰ ਤੋਂ ਚੰਡੀਗੜ੍ਹ ਲਈ ਫਲਾਇਟ ਸੇਵਾ ਦੀ ਕੀਤੀ ਸ਼ੁਰੂਆਤ

ਅਧਿਕਾਰੀਆਂ ਮੁਤਾਬਕ ਪੂਰੀ ਤਰ੍ਹਾਂ ਨੁਕਸਾਨੇ ਗਏ ਘਰਾਂ ਦੇ ਮਾਲਕਾਂ ਨੂੰ 2-2 ਲੱਖ ਰੁਪਏ ਮਿਲਣਗੇ ਜਦਕਿ ਥੋੜਾ ਨੁਕਸਾਨ ਵਾਲਿਆਂ ਨੂੰ 1-1 ਲੱਖ ਰੁਪਏ ਦਿੱਤੇ ਜਾਣਗੇ। ਜਿਕਰਯੋਗ ਹੈ ਕਿ ਜੰਗ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਹਿਤ ਅਧਿਕਾਰੀਆਂ ਤੇਹੋਰਨਾਂ ਵੱਲੋਂ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਸੀ ਤੇ ਜਿਸਤੋਂ ਬਾਅਦ ਇਸਦੀ ਰੀਪੋਰਟ ਤਿਆਰ ਕਰਵਾਈ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਵਿਚ ਅੱਜ ਮੁੜ ਚੱਲਣਗੇ ਗਰਮ ਲੋਅ ਦੇ ‘ਥਪੇੜੇ’, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

0

Chandigarh News: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਕਾਰਨ ਭੱਠੀ ਵਾਂਗ ਤਪ ਰਹੇ ਪੰਜਾਬ ਦੇ ਵਿਚ ਅੱਜ ਮੁੜ ਹੀਟਵੇਵ ਨੂੰ ਲੈ ਕੇ ਮੌਸਮ ਵਿਭਾਗ ਨੇ ਆਰੈਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ਮਾਹਰਾਂ ਮੁਤਾਬਕ ਦਿਨ ਦੇ ਨਾਲ-ਨਾਲ ਰਾਤ ਨੂੰ ਵੀ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਇਹ 14 ਜੂਨ ਤੱਕ ਕਾਇਮ ਰਹਿ ਸਕਦੀ ਹੈ ਜਦਕਿ ਉਕਤ ਦਿਨ ਤੋਂ ਬਾਅਦ ਪੰਜਾਬ ਵਿਚ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ, ਜਿਸਦੇ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ  Big News; SSP ਸਹਿਤ ਦੋ IPS ਅਧਿਕਾਰੀਆਂ ਦੀ ਹੋਈ ਬਦਲੀ

ਜਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਵਿਚ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ’ਚ ਆਮ ਨਾਲੋਂ ਅਸਧਾਰਨ ਵਾਧਾ ਦੇਖਣ ਨੂੰ ਮਿਲਿਆ ਹੈ। ਜੋਕਿ 1.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਬੀਤੇ ਕੱਲ ਪੰਜਾਬ ਵਿਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਦੇ ਸਮਰਾਲਾ ਵਿਖੇ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਠਿੰਡਾ ਵਿਚ 44.6 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 44.2 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿਚ 43.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਤੀ ਵੱਡੀ ਸੌਗਾਤ,ਹਿਸਾਰ ਤੋਂ ਚੰਡੀਗੜ੍ਹ ਲਈ ਫਲਾਇਟ ਸੇਵਾ ਦੀ ਕੀਤੀ ਸ਼ੁਰੂਆਤ

0

👉ਆਗਾਮੀ ਦਿਨਾਂ ਵਿੱਚ ਹਿਸਾਰ ਤੋਂ ਜੈਪੁਰ, ਜੰਮੂ ਅਤੇ ਅਹਿਦਾਬਾਦ ਲਈ ਵੀ ਹੋਵੇਗੀ ਹਵਾਈ ਸੇਵਾਵਾਂ ਦੀ ਸ਼ੁਰੂਆਤ
Haryana News:ਹਰਿਆਣਾ ਦੇ ਮਹਾਰਾਜਾ ਅਗਰਸੇਨ ਏਅਰਪੋਰਟ, ਹਿਸਾਰ ਤੋਂ ਅਯੋਧਿਆ ਨਗਰੀ ਲਈ ਹਵਾਈ ਸੇਵਾ ਦੇ ਸ਼ੁਰੂ ਹੋਣ ਦੇ ਲਗਭਗ 2 ਮਹੀਨੇ ਅੰਦਰ ਹੀ ਅੱਜ ਚੰਡੀਗੜ੍ਹ ਲਈ ਵੀ ਹਵਾਈ ਸੇਵਾਵਾਂ ਦੀ ਸ਼ੁਰੂਆਤ ਹੋਈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਧੀਵਤ ਰੂਪ ਨਾਲ ਇਸ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਦਿਨਾਂ ਵਿੱਚ ਪੜਾਅਵਾਰ ਢੰਗ ਨਾਲ ਹਵਾਈ ਸੇਵਾਵਾਂ ਦਾ ਵਿਸਤਾਰ ਕਰਦੇ ਹੋਏ ਹਿਸਾਰ ਤੋਂ ਜੈਪੁਰ, ਹਿਸਾਰ ਤੋਂ ਜੰਮੂ ਅਤੇ ਹਿਸਾਰ ਤੋਂ ਅਹਿਦਾਬਾਦ ਲਈ ਵੀ ਹਵਾਈ ਸੇਵਾਵਾਂ ਦੀ ਸ਼ੁਰੂਆਤ ਕੀਤੀ ਜਾਵੇਗੀ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਹਰਿਆਣਾ ਲਈ ਮਾਣ ਦਾ ਦਿਨ ਹੈ, ਕਿਉੱਕਿ ਹਿਸਾਰ ਦਾ ਇਹ ਏਅਰਪੋਰਟ ਹਰਿਆਣਾ ਦਾ ਆਪਣਾ ਪਹਿਲਾ ਹਵਾਈ ਅੱਡਾ ਹੈ, ਜਿਸ ਨੂੰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਲੋਕਾਂ ਨੂੰ ਸਮਰਪਿਤ ਕੀਤਾ।

ਇਹ ਵੀ ਪੜ੍ਹੋ  ਵੱਡੀ ਖ਼ਬਰ; Bathinda ਦਾ DSP ਮੁਅੱਤਲ, ਨਸ਼ਿਆਂ ਦੇ ਕੇਸ ’ਚ ਲਾਪਰਵਾਹੀ ਵਰਤਣ ਦੇ ਲੱਗੇ ਦੋਸ਼

ਪ੍ਰਧਾਨ ਮੰਤਰੀ ਦਾ ਸਪਨਾ ਹੈ ਕਿ ਦੇਸ਼ ਦਾ ਆਮ ਨਾਗਰਿਕ ਵੀ ਹਵਾਈ ਸੇਵਾ ਦੀ ਵਰਤੋ ਕਰ ਸਕੇ ਅਤੇ ਪਿਛਲੇ 11 ਸਾਲਾਂ ਵਿੱਚ ਇਸ ਸਪਨੇ ਨੂੰ ਕਈ ਮਾਇਨਿਆਂ ਵਿੱਚ ਜਮੀਨੀ ਪੱਧਰ ‘ਤੇ ਉਤਾਰਿਆ ਹੈ। ਉਸੀ ਲੜੀ ਵਿੱਚ ਪ੍ਰਧਾਨ ਮੰਤਰੀ ਨੇ ਬਾਬਾ ਸਾਹੇਬ ਡਾ. ਭੀਮ ਰਾਓ ਅੰਬੇਦਕਰ ਜੈਯੰਤੀ ਮੌਕੇ ‘ਤੇ ਹਿਸਾਰ ਤੋਂ ਅਯੋਧਿਆ ਲਈ ਹਵਾਈ ਸੇਵਾ ਨੂੰ ਝੰਡੀ ਦਿਖਾ ਕੇ ਸ਼ੁਰੂਆਤ ਕੀਤੀ ਸੀ। ਅੱਜ ਇੱਥੋਂ ਦੂਜੀ ਹਵਾਈ ਸੇਵਾ ਦੀ ਸ਼ੁਰੂਆਤ ਹੋਈ ਹੈ, ਜੋ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਚੰਡੀਗੜ੍ਹ ਨੂੰ ਜੋੜੇਗੀ।ਉਨ੍ਹਾਂ ਨੇ ਕਿਹਾ ਕਿ ਹਿਸਾਰ ਏਅਰਪੋਰਟ ਦੇ ਕਾਰਨ ਆਉਣ ਵਾਲੇ ਸਮੇਂ ਵਿੱਚ ਹਿਸਾਰ ਉਦਯੋਗ ਦਾ ਵੀ ਹੱਬ ਬਣੇਗਾ ਅਤੇ ਵੱਖ-ਵੱਖ ਤਰ੍ਹਾ ਦੀ ਸਹੂਲਤਾਂ ਮਿਲਣਗੀਆਂ, ਜਿਸ ਨਾਲ ਇਸ ਖੇਤਰ ਦਾ ਤੇਜ ਗਤੀ ਨਾਲ ਵਿਕਾਸ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ ‘ਚ 20 ਫੀਸਦੀ ਵਾਧਾ, 2.98 ਲੱਖ ਏਕੜ ‘ਚ ਹੋਈ ਬਿਜਾਈ: ਖੁੱਡੀਆਂ

0

Punjab News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਫ਼ਸਲੀ ਵਿਭਿੰਨਤਾ ਸਬੰਧੀ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਤਕਰੀਬਨ 20 ਫੀਸਦੀ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਨਰਮੇ ਹੇਠਲਾ ਰਕਬਾ ਪਿਛਲੇ ਸਾਲ ਦੇ 2.49 ਲੱਖ ਏਕੜ ਤੋਂ ਵੱਧ ਕੇ ਇਸ ਸਾਲ 2.98 ਲੱਖ ਏਕੜ ਹੋ ਗਿਆ ਹੈ, ਜੋ 49,000 ਏਕੜ ਤੋਂ ਜ਼ਿਆਦਾ ਦਾ ਵਾਧਾ ਦਰਸਾਉਂਦਾ ਹੈ। ਚੱਲ ਰਹੇ ਸਾਉਣੀ ਸੀਜ਼ਨ ਅਤੇ ਵਿਭਾਗੀ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੋਮਵਾਰ ਸ਼ਾਮ ਨੂੰ ਇੱਥੇ ਕਿਸਾਨ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਖੁੱਡੀਆਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹਾ 60,121 ਹੈਕਟੇਅਰ ਰਕਬੇ ਨਾਲ ਨਰਮੇ ਦੀ ਕਾਸ਼ਤ ਵਿੱਚ ਮੋਹਰੀ ਰਿਹਾ ਹੈ।

ਇਹ ਵੀ ਪੜ੍ਹੋ  ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ: ਮੁੱਖ ਮੰਤਰੀ

ਇਸ ਤੋਂ ਬਾਅਦ ਮਾਨਸਾ (27,621 ਹੈਕਟੇਅਰ), ਬਠਿੰਡਾ (17,080 ਹੈਕਟੇਅਰ) ਅਤੇ ਸ੍ਰੀ ਮੁਕਤਸਰ ਸਾਹਿਬ (13,240 ਹੈਕਟੇਅਰ) ਹੈ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਰਮੇ ਦੇ ਬੀਜਾਂ ’ਤੇ 33 ਫੀਸਦੀ ਸਬਸਿਡੀ ਪ੍ਰਦਾਨ ਕਰੇਗੀ, ਜਿਸ ਵਾਸਤੇ 49,000 ਤੋਂ ਵੱਧ ਕਿਸਾਨਾਂ ਨੇ ਪਹਿਲਾਂ ਹੀ ਔਨਲਾਈਨ ਰਜਿਸਟਰੇਸ਼ਨ ਕਰਵਾ ਲਈ ਹੈ। ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕਪਾਹ ਉਤਪਾਦਕਾਂ ਲਈ 15 ਜੂਨ ਤੱਕ ਔਨਲਾਈਨ ਰਜਿਸਟਰੇਸ਼ਨ ਕੀਤੀ ਜਾਣੀ ਯਕੀਨੀ ਬਣਾਈ ਜਾਵੇ।ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਨੂੰ ਸੂਬੇ ਦੇ ਕਿਸਾਨਾਂ ਤੋਂ ਮਿਲੇ ਭਰਵੇਂ ਹੁੰਗਾਰੇ ’ਤੇ ਤਸੱਲੀ ਪ੍ਰਗਟਾਈ ਕਿਉਂਕਿ 1 ਜੂਨ ਤੋਂ ਬਿਜਾਈ ਸ਼ੁਰੂ ਹੋਣ ਤੋਂ ਹੁਣ ਤੱਕ ਮਹਿਜ਼ 9 ਦਿਨਾਂ ਵਿੱਚ 54,000 ਏਕੜ ਤੋਂ ਵੱਧ ਰਕਬੇ ਵਿੱਚ ਸਾਉਣੀ ਦੀ ਮੱਕੀ ਬੀਜੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ  ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਖੇਤੀਬਾੜੀ ਮੰਤਰੀ ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.), ਖਾਦਾਂ ਦੀ ਉਪਲਬਧਤਾ ਅਤੇ ਹੋਰ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਖੇਤੀਬਾੜੀ ਮੁਖੀਆਂ ਨੂੰ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਸਮੱਗਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ, ਵਿਸ਼ੇਸ਼ ਸਕੱਤਰ ਬਲਦੀਪ ਕੌਰ, ਖੇਤੀਬਾੜੀ ਕਮਿਸ਼ਨਰ ਬਬੀਤਾ, ਡਾਇਰੈਕਟਰ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸੀਨੀਅਰ ਕਾਂਗਰਸੀ ਆਗੂ ਕੇ.ਕੇ.ਅਗਰਵਾਲ ਜੈਤੋ ਹਲਕੇ ਦੇ ਕੁਆਰਡੀਨੇਟਰ ਨਿਯੁਕਤ

0

Bathinda News:ਕਾਂਗਰਸ ਪਾਰਟੀ ਦੇ ਡੈਲੀਗੇਟ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਕੇ.ਕੇ.ਅਗਰਵਾਲ ਨੂੰ ਕਾਂਗਰਸ ਪਾਰਟੀ ਨੇ ਵੱਡੀ ਜਿੰਮੇਵਾਰੀ ਦਿੱਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਜਾਰੀ ਕੀਤੀ ਗਈ 117 ਹਲਕਿਆਂ ਦੇ ਕੁਆਰਡੀਨੇਟਰਾਂ ਦੀ ਸੂਚੀ ਵਿਚ ਸ਼੍ਰੀ ਅਗਰਵਾਲ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਜੈਤੋ ਰਿਜ਼ਰਵ ਹਲਕੇ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਕਾਂਗਰਸ ਨੇ ਲਗਾਏ 117 ਹਲਕਿਆਂ ’ਚ ਕੁਆਰਡੀਨੇਟਰ, ਬਠਿੰਡਾ ਦੇ ਕਈ ਆਗੂਆਂ ਨੂੰ ਮਿਲੀਆਂ ਜਿੰਮੇਵਾਰੀਆਂ

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਪਿਛਲੀਆਂ ਲੋਕ ਸਭਾਂ ਚੋਣਾਂ ਦੌਰਾਨ ਉਨ੍ਹਾਂ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਦਾ ਇੰਚਾਰਜ਼ ਬਣਾਇਆ ਗਿਆ ਸੀ। ਆਪਣੀ ਨਿਯੁਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਸ਼੍ਰੀ ਅਗਰਵਾਲ ਨੇ ਕਿਹਾ ਕਿ ਸੂਬੇ ਦੇ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ ਤੇ ਉਹ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ। ਜਿਸਦੇ ਚੱਲਦੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਾਂਗਰਸ ਨੇ ਲਗਾਏ 117 ਹਲਕਿਆਂ ’ਚ ਕੁਆਰਡੀਨੇਟਰ, ਬਠਿੰਡਾ ਦੇ ਕਈ ਆਗੂਆਂ ਨੂੰ ਮਿਲੀਆਂ ਜਿੰਮੇਵਾਰੀਆਂ

0

Bathinda News: ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਵਿਚ ਰੁੱਝੀ ਪੰਜਾਬ ਕਾਂਗਰਸ ਨੇ ਪਾਰਟੀ ਦੀ ਹੇਠਲੀ ਪੱਧਰ ’ਤੇ ਮਜਬੂਤੀ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਹੁਣ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿਚ ਕੁਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇੰਨ੍ਹਾਂ ਕੁਆਰਡੀਨੇਟਰਾਂ ਦਾ ਮੁੱਖ ਮੰਤਵ ਪਾਰਟੀ ਨੂੰ ਬੂਥ ਲੇਵਲ ਤੱਕ ਮਜਬੂਤ ਕਰਨਾ ਅਤੇ ਵਰਕਰਾਂ ਨਾਲ ਤਾਲਮੇਲ ਪੈਦਾ ਕਰਕੇ ਉਨ੍ਹਾਂ ਨੂੰ ਗਤੀਸ਼ੀਲ ਕਰਨਾ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੁਕਮਾਂ ਵੱਲੋਂ ਨਿਯੁਕਤ ਕੀਤੇ ਇੰਨ੍ਹਾਂ ਆਗੂਆਂ ਵਿਚ ਬਠਿੰਡਾ ਦੇ ਵਿਚ ਅੱਧੀ ਦਰਜ਼ਨ ਆਗੂਆਂ ਨੂੰ ਵੱਖ ਵੱਖ ਹਲਕਿਆਂ ਦੇ ਕੁਆਰਡੀਨੇਟਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ  ਬਠਿੰਡਾ ਜੇਲ੍ਹ ਮੁੜ ਚਰਚਾ ’ਚ, ਕੈਦੀ ਕੋਲੋਂ ਮੋਬਾਇਲ ਫ਼ੋਨ ਬਰਾਮਦ, ਲੋਹੇ ਦੀਆਂ ਪੱਤੀਆਂ ਤੇ ਸੂਏ ਵੀ ਮਿਲੇ

ਇੰਨ੍ਹਾਂ ਆਗੂਆਂ ਵਿਚ ਸੀਨੀਅਰ ਆਗੂ ਅਵਤਾਰ ਸਿੰਘ ਗੋਨਿਆਣਾ ਨੂੰ ਮਾਨਸਾ ਹਲਕੇ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਸਾਬਕਾ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਨੂੰ ਮਲੋਟ ਰਿਜ਼ਰਵ, ਸਾਬਕਾ ਚੇਅਰਮੈਨ ਕੇ.ਕੇ. ਅਗਰਵਾਲ ਨੂੰ ਜੈਤੋ ਰਿਜ਼ਰਵ, ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਨੂੰ ਕੋਟਕਪੂਰਾ, ਸਾਬਕਾ ਮੇਅਰ ਬਲਵੰਤ ਰਾਏ ਨਾਥ ਨੂੰ ਲੰਬੀ, ਤੇਜਾ ਸਿੰਘ ਨੂੰ ਤਲਵੰਡੀ ਸਾਬੋ, ਕਿਰਨਜੀਤ ਗਹਿਰੀ ਨੂੰ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਵਿੱਕੀ ਮਾਨਸਾ ਨੂੰ ਮੋੜ ਹਲਕੇ ਦੇ ਕੁਆਰਡੀਨੇਟਰ ਦੀ ਜਿੰਮੇਵਾਰੀ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Big News; SSP ਸਹਿਤ ਦੋ IPS ਅਧਿਕਾਰੀਆਂ ਦੀ ਹੋਈ ਬਦਲੀ

0

Chandigarh News: ਪੰਜਾਬ ਸਰਕਾਰ ਨੇ ਸੋਮਵਾਰ ਦੇਰ ਸ਼ਾਮ ਨੂੰ ਇੱਕ ਹੁਕਮ ਜਾਰੀ ਕਰਦਿਆਂ ਤਰਨਤਾਰਨ ਦੇ ਐਸਐਸਪੀ ਅਭਿਮਨਯੂ ਰਾਣਾ ਨੂੰ ਬਦਲ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਸਾਲ2014 ਬੈਚ ਦੇ ਆਈ.ਪੀ.ਐਸ ਦੀਪਕ ਪਾਰਿਕ ਨੂੰ ਤਰਨਤਾਰਨ ਦਾ ਨਵਾਂ ਐਸਐਸਪੀ ਲਗਾਇਆ ਗਿਆ ਹੈ। ਉਹ ਇਸਤੋਂ ਪਹਿਲਾਂ ਬਠਿੰਡਾ ਅਤੇ ਮੁਹਾਲੀ ਦੇ ਐਸ.ਐਸ.ਪੀ ਰਹਿ ਚੁੱਕੇ ਹਨ। ਜਦਕਿ 2018 ਬੈਚ ਦੇ ਸ਼੍ਰੀ ਰਾਣਾ ਨੂੰ ਏ.ਆਈ.ਜੀ ਇੰਟੈਲੀਜਂੈੇਸ ਵਿੰਗ ਦੀ ਜਿੰਮੇਵਾਰੀ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

0

Chandigarh News:ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਤਾਂ ਜੋ ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਸਕੇ।ਮੀਟਿੰਗ ਦੌਰਾਨ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਸੂਬੇ ਵਿਚ ਝੋਨੇ ਦੀ ਬਿਜਾਈ ਲਈ ਅਪਣਾਈ ਗਈ ਪੜਾਅਵਾਰ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਂ ਸਾਰਣੀ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਵੀ ਸ਼ਾਮਲ ਹੈ। ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, 15 ਮਈ ਤੋਂ 31 ਮਈ, 2025 ਤੱਕ ਡੀ.ਐਸ.ਆਰ. ਦੀ ਆਗਿਆ ਦਿੱਤੀ ਗਈ ਸੀ, ਇਸ ਦੇ ਨਾਲ ਹੀ ਜ਼ਿਲ੍ਹਿਆਂ ਵਿੱਚ ਪੜਾਅਵਾਰ ਢੰਗ ਨਾਲ ਬਿਜਾਈ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਨੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਸਰਹੱਦੀ ਅਤੇ ਨਹਿਰੀ ਸਿੰਜਾਈ ਵਾਲੇ ਜ਼ਿਲ੍ਹਿਆਂ ਜਿਵੇਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ 1 ਜੂਨ ਨੂੰ ਬਿਜਾਈ ਸ਼ੁਰੂ ਕੀਤੀ ਗਈ ਸੀ। ਇਸ ਉਪਰੰਤ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐਸ.ਏ.ਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤੀ ਗਈ ਸੀ। ਬਾਕੀ ਜ਼ਿਲ੍ਹਿਆਂ-ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਅੱਜ 9 ਜੂਨ ਤੋਂ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ।ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਦੱਸਿਆ ਕਿ ਖੇਤੀਬਾੜੀ ਲਈ ਇਸ ਮਹੱਤਵਪੂਰਨ ਸਮੇਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਕੀਤੇ ਗਏ ਹਨ। ਡੀ.ਐਸ.ਆਰ. ਅਧੀਨ ਖੇਤਰਾਂ ਨੂੰ 15 ਮਈ ਤੋਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਦੋਂ ਕਿ ਝੋਨੇ ਦੀ ਆਮ ਬਿਜਾਈ ਦੇ ਸ਼ਡਿਊਲ ਅਨੁਸਾਰ ਯਕੀਨੀ ਸਪਲਾਈ ਮਿਲ ਰਹੀ ਹੈ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ

ਇਸ ਤੋਂ ਇਲਾਵਾ, ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, “ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸਾਡੇ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।”ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦਰਮਿਆਨ ਸਰਗਰਮ ਯੋਜਨਾਬੰਦੀ ਅਤੇ ਤਾਲਮੇਲ ਖੇਤੀਬਾੜੀ ਜ਼ਰੂਰਤਾਂ ਪ੍ਰਤੀ ਸਰਕਾਰ ਦੇ ਕੁਸ਼ਲ ਅਤੇ ਕਿਸਾਨ-ਪੱਖੀ ਪਹੁੰਚ ਦਾ ਪ੍ਰਮਾਣ ਹੈ।ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਵਿੱਤ ਸੀ.ਏ. ਐਸ.ਕੇ. ਬੇਰੀ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜੀ. ਇੰਦਰਪਾਲ ਸਿੰਘ ਅਤੇ ਡਾਇਰੈਕਟਰ ਤਕਨੀਕੀ ਇੰਜੀ. ਸੰਜੀਵ ਕੁਮਾਰ ਸੂਦ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ