Home Blog Page 673

ਸੀਨੀਅਰ ਕਾਂਗਰਸੀ ਆਗੂ ਕੇ.ਕੇ.ਅਗਰਵਾਲ ਜੈਤੋ ਹਲਕੇ ਦੇ ਕੁਆਰਡੀਨੇਟਰ ਨਿਯੁਕਤ

0

Bathinda News:ਕਾਂਗਰਸ ਪਾਰਟੀ ਦੇ ਡੈਲੀਗੇਟ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਕੇ.ਕੇ.ਅਗਰਵਾਲ ਨੂੰ ਕਾਂਗਰਸ ਪਾਰਟੀ ਨੇ ਵੱਡੀ ਜਿੰਮੇਵਾਰੀ ਦਿੱਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਜਾਰੀ ਕੀਤੀ ਗਈ 117 ਹਲਕਿਆਂ ਦੇ ਕੁਆਰਡੀਨੇਟਰਾਂ ਦੀ ਸੂਚੀ ਵਿਚ ਸ਼੍ਰੀ ਅਗਰਵਾਲ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਜੈਤੋ ਰਿਜ਼ਰਵ ਹਲਕੇ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਕਾਂਗਰਸ ਨੇ ਲਗਾਏ 117 ਹਲਕਿਆਂ ’ਚ ਕੁਆਰਡੀਨੇਟਰ, ਬਠਿੰਡਾ ਦੇ ਕਈ ਆਗੂਆਂ ਨੂੰ ਮਿਲੀਆਂ ਜਿੰਮੇਵਾਰੀਆਂ

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਪਿਛਲੀਆਂ ਲੋਕ ਸਭਾਂ ਚੋਣਾਂ ਦੌਰਾਨ ਉਨ੍ਹਾਂ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਦਾ ਇੰਚਾਰਜ਼ ਬਣਾਇਆ ਗਿਆ ਸੀ। ਆਪਣੀ ਨਿਯੁਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਸ਼੍ਰੀ ਅਗਰਵਾਲ ਨੇ ਕਿਹਾ ਕਿ ਸੂਬੇ ਦੇ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ ਤੇ ਉਹ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ। ਜਿਸਦੇ ਚੱਲਦੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਾਂਗਰਸ ਨੇ ਲਗਾਏ 117 ਹਲਕਿਆਂ ’ਚ ਕੁਆਰਡੀਨੇਟਰ, ਬਠਿੰਡਾ ਦੇ ਕਈ ਆਗੂਆਂ ਨੂੰ ਮਿਲੀਆਂ ਜਿੰਮੇਵਾਰੀਆਂ

0

Bathinda News: ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਵਿਚ ਰੁੱਝੀ ਪੰਜਾਬ ਕਾਂਗਰਸ ਨੇ ਪਾਰਟੀ ਦੀ ਹੇਠਲੀ ਪੱਧਰ ’ਤੇ ਮਜਬੂਤੀ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਹੁਣ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿਚ ਕੁਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇੰਨ੍ਹਾਂ ਕੁਆਰਡੀਨੇਟਰਾਂ ਦਾ ਮੁੱਖ ਮੰਤਵ ਪਾਰਟੀ ਨੂੰ ਬੂਥ ਲੇਵਲ ਤੱਕ ਮਜਬੂਤ ਕਰਨਾ ਅਤੇ ਵਰਕਰਾਂ ਨਾਲ ਤਾਲਮੇਲ ਪੈਦਾ ਕਰਕੇ ਉਨ੍ਹਾਂ ਨੂੰ ਗਤੀਸ਼ੀਲ ਕਰਨਾ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੁਕਮਾਂ ਵੱਲੋਂ ਨਿਯੁਕਤ ਕੀਤੇ ਇੰਨ੍ਹਾਂ ਆਗੂਆਂ ਵਿਚ ਬਠਿੰਡਾ ਦੇ ਵਿਚ ਅੱਧੀ ਦਰਜ਼ਨ ਆਗੂਆਂ ਨੂੰ ਵੱਖ ਵੱਖ ਹਲਕਿਆਂ ਦੇ ਕੁਆਰਡੀਨੇਟਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ  ਬਠਿੰਡਾ ਜੇਲ੍ਹ ਮੁੜ ਚਰਚਾ ’ਚ, ਕੈਦੀ ਕੋਲੋਂ ਮੋਬਾਇਲ ਫ਼ੋਨ ਬਰਾਮਦ, ਲੋਹੇ ਦੀਆਂ ਪੱਤੀਆਂ ਤੇ ਸੂਏ ਵੀ ਮਿਲੇ

ਇੰਨ੍ਹਾਂ ਆਗੂਆਂ ਵਿਚ ਸੀਨੀਅਰ ਆਗੂ ਅਵਤਾਰ ਸਿੰਘ ਗੋਨਿਆਣਾ ਨੂੰ ਮਾਨਸਾ ਹਲਕੇ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਸਾਬਕਾ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਨੂੰ ਮਲੋਟ ਰਿਜ਼ਰਵ, ਸਾਬਕਾ ਚੇਅਰਮੈਨ ਕੇ.ਕੇ. ਅਗਰਵਾਲ ਨੂੰ ਜੈਤੋ ਰਿਜ਼ਰਵ, ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਨੂੰ ਕੋਟਕਪੂਰਾ, ਸਾਬਕਾ ਮੇਅਰ ਬਲਵੰਤ ਰਾਏ ਨਾਥ ਨੂੰ ਲੰਬੀ, ਤੇਜਾ ਸਿੰਘ ਨੂੰ ਤਲਵੰਡੀ ਸਾਬੋ, ਕਿਰਨਜੀਤ ਗਹਿਰੀ ਨੂੰ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਵਿੱਕੀ ਮਾਨਸਾ ਨੂੰ ਮੋੜ ਹਲਕੇ ਦੇ ਕੁਆਰਡੀਨੇਟਰ ਦੀ ਜਿੰਮੇਵਾਰੀ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Big News; SSP ਸਹਿਤ ਦੋ IPS ਅਧਿਕਾਰੀਆਂ ਦੀ ਹੋਈ ਬਦਲੀ

0

Chandigarh News: ਪੰਜਾਬ ਸਰਕਾਰ ਨੇ ਸੋਮਵਾਰ ਦੇਰ ਸ਼ਾਮ ਨੂੰ ਇੱਕ ਹੁਕਮ ਜਾਰੀ ਕਰਦਿਆਂ ਤਰਨਤਾਰਨ ਦੇ ਐਸਐਸਪੀ ਅਭਿਮਨਯੂ ਰਾਣਾ ਨੂੰ ਬਦਲ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਸਾਲ2014 ਬੈਚ ਦੇ ਆਈ.ਪੀ.ਐਸ ਦੀਪਕ ਪਾਰਿਕ ਨੂੰ ਤਰਨਤਾਰਨ ਦਾ ਨਵਾਂ ਐਸਐਸਪੀ ਲਗਾਇਆ ਗਿਆ ਹੈ। ਉਹ ਇਸਤੋਂ ਪਹਿਲਾਂ ਬਠਿੰਡਾ ਅਤੇ ਮੁਹਾਲੀ ਦੇ ਐਸ.ਐਸ.ਪੀ ਰਹਿ ਚੁੱਕੇ ਹਨ। ਜਦਕਿ 2018 ਬੈਚ ਦੇ ਸ਼੍ਰੀ ਰਾਣਾ ਨੂੰ ਏ.ਆਈ.ਜੀ ਇੰਟੈਲੀਜਂੈੇਸ ਵਿੰਗ ਦੀ ਜਿੰਮੇਵਾਰੀ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

0

Chandigarh News:ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਤਾਂ ਜੋ ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਸਕੇ।ਮੀਟਿੰਗ ਦੌਰਾਨ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਸੂਬੇ ਵਿਚ ਝੋਨੇ ਦੀ ਬਿਜਾਈ ਲਈ ਅਪਣਾਈ ਗਈ ਪੜਾਅਵਾਰ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਂ ਸਾਰਣੀ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਵੀ ਸ਼ਾਮਲ ਹੈ। ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, 15 ਮਈ ਤੋਂ 31 ਮਈ, 2025 ਤੱਕ ਡੀ.ਐਸ.ਆਰ. ਦੀ ਆਗਿਆ ਦਿੱਤੀ ਗਈ ਸੀ, ਇਸ ਦੇ ਨਾਲ ਹੀ ਜ਼ਿਲ੍ਹਿਆਂ ਵਿੱਚ ਪੜਾਅਵਾਰ ਢੰਗ ਨਾਲ ਬਿਜਾਈ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਨੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਸਰਹੱਦੀ ਅਤੇ ਨਹਿਰੀ ਸਿੰਜਾਈ ਵਾਲੇ ਜ਼ਿਲ੍ਹਿਆਂ ਜਿਵੇਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ 1 ਜੂਨ ਨੂੰ ਬਿਜਾਈ ਸ਼ੁਰੂ ਕੀਤੀ ਗਈ ਸੀ। ਇਸ ਉਪਰੰਤ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐਸ.ਏ.ਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤੀ ਗਈ ਸੀ। ਬਾਕੀ ਜ਼ਿਲ੍ਹਿਆਂ-ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਅੱਜ 9 ਜੂਨ ਤੋਂ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ।ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਦੱਸਿਆ ਕਿ ਖੇਤੀਬਾੜੀ ਲਈ ਇਸ ਮਹੱਤਵਪੂਰਨ ਸਮੇਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਕੀਤੇ ਗਏ ਹਨ। ਡੀ.ਐਸ.ਆਰ. ਅਧੀਨ ਖੇਤਰਾਂ ਨੂੰ 15 ਮਈ ਤੋਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਦੋਂ ਕਿ ਝੋਨੇ ਦੀ ਆਮ ਬਿਜਾਈ ਦੇ ਸ਼ਡਿਊਲ ਅਨੁਸਾਰ ਯਕੀਨੀ ਸਪਲਾਈ ਮਿਲ ਰਹੀ ਹੈ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ

ਇਸ ਤੋਂ ਇਲਾਵਾ, ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, “ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸਾਡੇ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।”ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦਰਮਿਆਨ ਸਰਗਰਮ ਯੋਜਨਾਬੰਦੀ ਅਤੇ ਤਾਲਮੇਲ ਖੇਤੀਬਾੜੀ ਜ਼ਰੂਰਤਾਂ ਪ੍ਰਤੀ ਸਰਕਾਰ ਦੇ ਕੁਸ਼ਲ ਅਤੇ ਕਿਸਾਨ-ਪੱਖੀ ਪਹੁੰਚ ਦਾ ਪ੍ਰਮਾਣ ਹੈ।ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਵਿੱਤ ਸੀ.ਏ. ਐਸ.ਕੇ. ਬੇਰੀ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜੀ. ਇੰਦਰਪਾਲ ਸਿੰਘ ਅਤੇ ਡਾਇਰੈਕਟਰ ਤਕਨੀਕੀ ਇੰਜੀ. ਸੰਜੀਵ ਕੁਮਾਰ ਸੂਦ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ

0

👉ਆਧੁਨਿਕ ਸਹੂਲਤਾਂ ਨਾਲ 1000 ਬਿਸਤਰਿਆਂ ਨੂੰ ਅਪਗ੍ਰੇਡ ਕਰਨ ਨੂੰ ਵੀ ਦਿੱਤੀ ਮਨਜ਼ੂਰੀ
Chandigarh News:‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਮੀਟਿੰਗ ਦੌਰਾਨ ਨੂੰ ਨਸ਼ੇ ਦੇ ਆਦੀ ਲੋਕਾਂ ਦੇ ਇਲਾਜ ਲਈ ਮਜ਼ਬੂਤ ਪ੍ਰਣਾਲੀ ਸਥਾਪਤ ਕਰਨ ਲਈ ਮਹੱਤਵਪੂਰਨ ਫੈਸਲੇ ਲਏ। ਇਹ ਮਹੱਤਵਪੂਰਨ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਚੱਲ ਰਹੀ ਮੁਹਿੰਮ ਦੀ ਸਫਲਤਾ ਨੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜ ਦਿੱਤਾ ਹੈ, ਜਿਸ ਨਾਲ ਇਲਾਜ ਕਰਵਾਉਣ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ।ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਣਪ੍ਰੀਤ ਸਿੰਘ ਸੋਂਧ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਸਕੱਤਰ ਖਰਚਾ ਵੀ.ਐਨ. ਜ਼ਾਦੇ ਸ਼ਾਮਲ ਸਨ। ਮੀਟਿੰਗ ਵਿੱਚ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਨਸ਼ਾ ਛੁਡਾਊ ਸੇਵਾਵਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਬਾਰੇ ਚਰਚਾ ਕੀਤੀ ਗਈ।ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ ਵਿੱਚ ਕਈ ਗੁਣਾ ਵਾਧੇ ਦੇ ਮੱਦੇਨਜ਼ਰ, ਸਬ-ਕਮੇਟੀ ਨੇ ਸਮਰੱਥਾ ਅਤੇ ਡਾਕਟਰੀ ਸਹਾਇਤਾ ਵਧਾਉਣ ਲਈ ਤੇਜ਼ ਕਦਮ ਚੁੱਕੇ ਹਨ।

ਇਹ ਵੀ ਪੜ੍ਹੋ  ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ: ਮੁੱਖ ਮੰਤਰੀ

ਮੀਟਿੰਗ ਵਿੱਚ ਲਏ ਗਏ ਫੈਸਲਿਆਂ ਵਿੱਚ ਛੇ ਮਹੀਨਿਆਂ ਲਈ ਅਸਥਾਈ ਆਧਾਰ ‘ਤੇ 200 ਮਨੋਵਿਗਿਆਨੀਆਂ ਦੀ ਤੁਰੰਤ ਭਰਤੀ ਸ਼ਾਮਲ ਹੈ ਅਤੇ ਸਿਹਤ ਵਿਭਾਗ ਨੂੰ ਇਸ ਦੌਰਾਨ ਸਥਾਈ ਭਰਤੀ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ, ਲੋੜ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕੀਤਾ ਜਾਵੇਗਾ, ਜਿਨ੍ਹਾਂ ਨੂੰ ਨਸ਼ਾ ਛੱਡਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਪ੍ਰਤੀ ਦਿਨ ਦੋ ਘੰਟੇ ਲਈ 3000 ਰੁਪਏ, 1500 ਰੁਪਏ ਪ੍ਰਤੀ ਘੰਟਾ ਦੀ ਦਰ ਨਾਲ ਭੁਗਤਾਨ ਕੀਤਾ ਜਾਵੇਗਾ। ਸਬ-ਕਮੇਟੀ ਨੇ ਸਿਹਤ ਵਿਭਾਗ ਨੂੰ ਸਾਰੇ ਲੋੜੀਂਦੇ ਸਿਹਤ ਸੰਭਾਲ ਸਟਾਫ ਦੀ ਭਰਤੀ ਲਈ ਇੱਕ ਹਫ਼ਤੇ ਦੇ ਅੰਦਰ ਇੱਕ ਵਿਆਪਕ ਪ੍ਰਸਤਾਵ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਾ ਪੀੜਤਾਂ ਦੇ ਇਲਾਜ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ 1000 ਬਿਸਤਰਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਜੇਕਰ ਸਰਕਾਰੀ ਕੇਂਦਰਾਂ ਦੀ ਸਮਰੱਥਾ ਪੂਰੀ ਤਰ੍ਹਾਂ ਵਰਤੀ ਜਾਂਦੀ ਹੈ, ਤਾਂ ਨਿੱਜੀ ਨਰਸਿੰਗ ਸੰਸਥਾਵਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਦੀਆਂ ਸੇਵਾਵਾਂ ਨੂੰ 1000 ਵਾਧੂ ਬਿਸਤਰਿਆਂ ਲਈ ਵਰਤਿਆ ਜਾਵੇਗਾ, ਜਿਸਦੀ ਲਾਗਤ ਸਰਕਾਰ ਸਹਿਣ ਕਰੇਗੀ।ਵਿੱਤ ਮੰਤਰੀ ਨੇ 1 ਮਾਰਚ ਤੋਂ 8 ਜੂਨ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ। ਹੁਣ ਤੱਕ, ਐਨਡੀਪੀਐਸ ਅਧੀਨ 9580 ਮਾਮਲੇ ਦਰਜ ਕੀਤੇ ਗਏ ਹਨ ਅਤੇ 16348 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ 118 ਵਿਅਕਤੀਆਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਇਸ ਸਮੇਂ ਦੌਰਾਨ, ਵੱਡੀ ਮਾਤਰਾ ਵਿੱਚ ਨਾਜਾਇਜ਼ ਨਸ਼ਾ ਪਦਾਰਥ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ 622 ਕਿਲੋਗ੍ਰਾਮ ਹੈਰੋਇਨ, 14976 ਕਿਲੋਗ੍ਰਾਮ ਭੁੱਕੀ, 252 ਕਿਲੋਗ੍ਰਾਮ ਅਫੀਮ, 264 ਕਿਲੋਗ੍ਰਾਮ ਗਾਂਜਾ ਅਤੇ 26,49,847 ਨਸ਼ੀਲੀਆਂ ਗੋਲੀਆਂ ਸ਼ਾਮਲ ਹਨ।ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇੱਕ ਜਨ ਅੰਦੋਲਨ ਵਿੱਚ ਬਦਲ ਗਈ ਹੈ, ਜਿਸ ਵਿੱਚ ਨਾਗਰਿਕ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ ਜਾਣਕਾਰੀ ਪ੍ਰਦਾਨ ਕਰ ਰਹੇ ਹਨ, ਅਤੇ ਨਸ਼ਾ ਪੀੜਤ ਸਰਗਰਮੀ ਨਾਲ ਇਲਾਜ ਲਈ ਅੱਗੇ ਆ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਮੁਹਿੰਮ ਯਕੀਨੀ ਬਣਾਏਗੀ ਕਿ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇ।ਮੁਹਿੰਮ ਬਾਰੇ ਵਿਰੋਧੀ ਪਾਰਟੀਆਂ ਵੱਲੋਂ ਪ੍ਰਗਟਾਏ ਗਏ ਸ਼ੰਕਿਆਂ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਪੰਜਾਬ ਵਿੱਚ ਨਸ਼ਿਆਂ ਨੇ ਜੜ੍ਹ ਫੜੀ ਅਤੇ ਨੌਜਵਾਨਾਂ ਨੂੰ ਆਪਣੀ ਨਿਸ਼ਾਨਾ ਬਣਾਇਆ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੁਹਿੰਮ ਦਾ ਸਮਰਥਨ ਕਰਨ, ਨਾ ਕਿ ਸੌੜੀ ਰਾਜਨੀਤੀ ਤਹਿਤ ਜਨਤਕ ਭਲਾਈ ਨੂੰ ਨਜ਼ਰਅੰਦਾਜ਼ ਕਰਦਿਆਂ ਗੁਮਰਾਹਕੁੰਨ ਬਿਆਨ ਦਿੰਦਿਆਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ।ਵਿੱਤ ਮੰਤਰੀ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ਦੀ ਮੀਟਿੰਗ, ਜੋ ਕਿ ਲਗਭਗ ਡੇਢ ਘੰਟੇ ਤੱਕ ਚੱਲੀ, ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਦੀ ਸਮੀਖਿਆ ਕੀਤੀ ਅਤੇ ਭਵਿੱਖ ਲਈ ਲੋੜੀਂਦੀਆਂ ਰਣਨੀਤੀਆਂ ਤਿਆਰ ਕੀਤੀਆਂ ਗਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ

0

👉ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਉਣ ਲਈ ਚੁੱਕਿਆ ਕਦਮ
👉ਕਾਰੋਬਾਰ ਕਰਨ ਵਿੱਚ ਸੌਖ ਨੂੰ ਸਿਰਫ਼ ਨਾਅਰੇ ਦੀ ਥਾਂ ਸੱਭਿਆਚਾਰ ਦਾ ਪ੍ਰਤੀਕ ਬਣਾਉਣ ਦਾ ਦਾਅਵਾ
Chandigarh News:ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (10 ਜੂਨ ਨੂੰ) ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਨਗੇ, ਜੋ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਏਗਾ।ਮੁੱਖ ਮੰਤਰੀ ਨੇ ਕਿਹਾ, “ਇਹ ਸੁਧਾਰ ਸਾਡੀਆਂ ਕੋਸ਼ਿਸ਼ਾਂ ਦਾ ਅੰਤ ਨਹੀਂ ਸਗੋਂ ਇਕ ਲਹਿਰ ਦੀ ਸ਼ੁਰੂਆਤ ਹੈ, ਇਕ ਅਜਿਹੀ ਲਹਿਰ, ਜਿੱਥੇ ਕਾਰੋਬਾਰ ਕਰਨ ਵਿੱਚ ਸੌਖ ਇਕ ਨਾਅਰੇ ਦੀ ਥਾਂ ਸੱਭਿਆਚਾਰ ਦਾ ਪ੍ਰਤੀਕ ਬਣਦੀ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਅਤੇ ਸੂਰਮਿਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਉਭਾਰ ਦੀ ਅਗਵਾਈ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਹਰੇਕ ਨਿਵੇਸ਼ਕ ਲਈ ਇਕ ਦਲੇਰਾਨਾ ਐਲਾਨ ਹੈ ਕਿ ਪੰਜਾਬ ਆਪਣੀਆਂ ਸ਼ਰਤਾਂ ’ਤੇ ਪੂਰੀ ਵਚਨਬੱਧਤਾ ਨਾਲ ਕਾਰੋਬਾਰ ਲਈ ਖੁੱਲ੍ਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਾਸਟਟਰੈਕ ਪੰਜਾਬ ਪੋਰਟਲ ਇਕ ਤਕਨੀਕੀ ਅਪਗ੍ਰੇਡ ਤੋਂ ਵਧ ਕੇ ਨਵੇਂ ਸਿਰੇ ਤੋਂ ਵਿਉਂਤੇ ਉਦਯੋਗਿਕ ਸ਼ਾਸਨ ਮਾਡਲ ਦੀ ਰੀੜ੍ਹ ਦੀ ਹੱਡੀ ਹੈ।

ਇਹ ਵੀ ਪੜ੍ਹੋ  ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਵੇਕ ਨੂੰ ਅਨੁਸ਼ਾਸਨ, ਦੇਰੀ ਨੂੰ ਡਿਜੀਟਲ ਅਤੇ ਉਲਝਣ ਨੂੰ ਸਪੱਸ਼ਟਤਾ ਵਿੱਚ ਤਬਦੀਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ 45 ਦਿਨਾਂ ਵਿੱਚ ਪ੍ਰਵਾਨਗੀਆਂ ਪ੍ਰਾਪਤ ਕਰਨ ਤੋਂ ਲੈ ਕੇ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਨ ਤੱਕ ਪੰਜਾਬ ਦਾ ਸਿਸਟਮ ਹੁਣ ਪਹਿਲਾਂ ਵਾਂਗ ਸਧਾਰਨਨਹੀਂ ਹੈ, ਸਗੋਂ ਇਹ ਕਿਰਿਆਸ਼ੀਲ, ਸਟੀਕ ਅਤੇ ਪੇਸ਼ੇਵਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਪਤੀ ਇਕ ਸਟਾਰਟਅੱਪ ਸੰਸਥਾਪਕ ਹਨ, ਇਕ ਗਲੋਬਲ ਸਮੂਹ ਜਾਂ ਉੱਦਮੀ ਹਨ, ਪੰਜਾਬ ਜਿੱਥੇ ਆਪਣੀਆਂ ਵਿੱਤੀ ਰਿਆਇਤਾਂ ਨਾਲ ਉਨ੍ਹਾਂ ਦਾ ਸਵਾਗਤ ਕਰਦਾ ਹੈ, ਸਗੋਂ ਇਮਾਨਦਾਰੀ ਅਤੇ ਇਰਾਦੇ ਨਾਲ ਜੀ ਆਇਆ ਕਹਿੰਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸੁਧਾਰ, ਚਾਹੇ ਉਹ ਯੂਨੀਫਾਈਡ ਰੈਗੂਲੇਟਰ ਹੋਵੇ, ਯੂਨੀਫਾਈਡ ਪੋਰਟਲ ਹੋਵੇ, ਡੀਮਡ ਅਪਰੂਵਲ ਹੋਵੇ, ਸਿਧਾਂਤਕ ਪ੍ਰਵਾਨਗੀਆਂ ਹੋਣ ਜਾਂ ਮਜ਼ਬੂਤ ਨਿਗਰਾਨੀ ਦਾ ਪ੍ਰੋਟੋਕੋਲ ਹੋਵੇ, ਇਨ੍ਹਾਂ ਸੁਧਾਰਾਂ ਦਾ ਮਕਸਦ ਉਦਯੋਗਪਤੀਆਂ ਦਾ ਭਰੋਸਾ ਹਾਸਲ ਕਰਨਾ ਅਤੇ ਤੁਹਾਡੇ ਕਾਰੋਬਾਰੀ ਸਫਰ ਵਿੱਚ ਹਰ ਪਾਸਿਓਂ ਸਹਿਯੋਗ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਧਿਕਾਰੀ ਹੁਣ ਸਿਰਫ਼ ਰੈਗੂਲੇਟਰ ਨਹੀਂ ਹਨ ਸਗੋਂ ਉਹ ਸਹਾਇਕ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵਿਵਸਥਾ ਨੂੰ ਹੋਰ ਤੇਜ਼ ਕਰਨ ਦੀ ਵਿਧੀ ਇਹ ਯਕੀਨੀ ਬਣਾਉਂਦੀ ਹੈ ਕਿ ਜਦੋਂ ਸ਼ਾਂਤੀ ਬਣੀ ਹੋਵੇ ਤਾਂ ਸਮਝੋ ਕੰਮ ਠੀਕ ਚੱਲ ਰਿਹਾ ਹੈ। ਇਸ ਕਰਕੇ ਕਿਸੇ ਵੀ ਨਿਵੇਸ਼ਕ ਨੂੰ ਇਹ ਨਹੀਂ ਸਮਝਣਾ ਚਾਹੀਦਾ ਕਿ ਉਸ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਨਵੇਂ ਪ੍ਰਾਜੈਕਟਾਂ ਲਈ ਅਪਲਾਈ ਕਰਨ ਦੀ ਪਾਲਣਾ ਨੂੰ ਚੁਸਤ-ਫੁਰਤ ਬਣਾਉਣਾ, ਸਵੈ-ਘੋਸ਼ਣਾ ਰਾਹੀਂ ਸਮਰੱਥ ਬਣਾਉਣਾ, ਡਿਜੀਟਲ ਪੜਤਾਲ ਰਾਹੀਂ ਯੋਗ ਬਣਾਉਣਾ ਅਤੇ ਕਾਨੂੰਨੀ ਤੌਰ ਉਤੇ ਪੁਖਤਾ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ਉਦਯੋਗ ਮਹਿਜ਼ ਕਾਗਜ਼ੀ ਕਾਰਵਾਈਆਂ ‘ਤੇ ਨਹੀਂ ਚਲਦੇ, ਸਗੋਂ ਉਹ ਸੜਕਾਂ, ਬਿਜਲੀ, ਲੋਕਾਂ ਅਤੇ ਵਿਸ਼ਾਲ ਦ੍ਰਿਸ਼ਟੀਕੋਣ ਨਾਲ ਵਧਦੇ-ਫੁੱਲਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗਿਕ ਪਾਰਕਾਂ ਵਿੱਚ ਨਿਵੇਸ਼ ਕਰ ਰਹੀ ਹੈ, ਜ਼ਮੀਨ ਦੀ ਸੰਭਾਵਨਾ ਤਲਾਸ਼ ਰਹੀ ਹੈ, ਲੀਜ਼-ਟੂ-ਫ੍ਰੀਹੋਲਡ ਨੀਤੀ ਨੂੰ ਸਮਰੱਥ ਬਣਾ ਰਹੀ ਹੈ ਅਤੇ ਉਦਯੋਗਿਕ ਸੰਪਤੀਆਂ ਦੇ ਮੁਦਰੀਕਰਨ ਲਈ ਨਵੇਂ ਮੌਕੇ ਪੈਦਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 200 ਕਰੋੜ ਰੁਪਏ ਦਾ ਬੁਨਿਆਦੀ ਢਾਂਚਾ ਫੰਡ ਸਥਾਪਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਦਯੋਗਿਕ ਫੋਕਲ ਪੁਆਇੰਟਾਂ ਅੰਦਰ ਕਿਸੇ ਕਿਸਮ ਦੀਆਂ ਕਮੀਆਂ-ਪੇਸ਼ੀਆਂ ਉਦਯੋਗਪਤੀਆਂ ਨੂੰ ਆਪਣਾ ਕਾਰੋਬਾਰ ਵਧਾਉਣ ਵਿੱਚ ਰੁਕਾਵਟ ਨਾ ਬਣਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਤਿਮਾਹੀ ਵਿੱਚ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਰਿਆਇਤਾਂ ਦੀ ਵੰਡ ਪਹਿਲਾਂ ਹੀ ਜ਼ਿਆਦਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਪੰਜਾਬ ਹੈ ਜਿੱਥੇ ਸਿਰਫ ਵਾਅਦੇ ਕੀਤੇ ਨਹੀਂ ਜਾਂਦੇ, ਸਗੋਂ 100 ਫੀਸਦੀ ਪੂਰੇ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੇੜਲੇ ਭਵਿੱਖ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ। ਪੰਜਾਬ ਅਜਿਹਾ ਸੂਬਾ ਹੋਵੇਗਾ ਜਿੱਥੇ ਉਦਯੋਗਿਕ ਨੀਤੀ, ਬੁਨਿਆਦੀ ਢਾਂਚੇ ਅਤੇ ਜਵਾਬਦੇਹੀ ਵਾਲੀ ਸਰਕਾਰ ਰਾਹੀਂ ਹਰ ਪਾਸਿਓਂ ਸਮਰੱਥ ਸੂਬਾ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ: ਮੁੱਖ ਮੰਤਰੀ

0

👉ਜਿਹੜੇ ਲੋਕ ਸੋਚਦੇ ਸਨ ਕਿ ਉਨ੍ਹਾਂ ਕੋਲ ਲੁੱਟ ਦਾ ਦੈਵੀ ਅਧਿਕਾਰ ਹੈ, ਉਹ ਹੁਣ ਗ਼ੈਰ ਪ੍ਰਸੰਗਕ ਹੋਏ
👉ਪਟਿਆਲਾ ਦੇ ਸ਼ਾਸਕ ਸਿਰਫ਼ ਆਪਣੇ ਵਿਕਾਸ ਲਈ ਪ੍ਰੇਸ਼ਾਨ ਸਨ
Dudan Saadhan (Patiala)News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸ ਭ੍ਰਿਸ਼ਟਾਚਾਰ ਮੁਕਤ ਹੋਣ ਵੱਲ ਵਧ ਰਹੇ ਹਨ।ਇੱਥੇ ਨਵੇਂ ਬਣੇ ਤਹਿਸੀਲ ਕੰਪਲੈਕਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਨੇ ਕਾਰਜਭਾਰ ਸੰਭਾਲਿਆ ਸੀ ਤਾਂ ਮਾਲ ਅਧਿਕਾਰੀ ਸੋਚਦੇ ਸਨ ਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਰਾਹੀਂ ਲੋਕਾਂ ਨੂੰ ਲੁੱਟਣ ਦਾ ਦੈਵੀ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਨੂੰ ਛੋਟੇ-ਮੋਟੇ ਕੰਮਾਂ ਲਈ ਵੀ ਪ੍ਰੇਸ਼ਾਨ ਕਰਦੇ ਸਨ ਅਤੇ ਜੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਕੰਮ ਵਿੱਚ ਅਡਿੱਕਾ ਡਾਹੁਣ ਦੀ ਧਮਕੀ ਦਿੰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਹੈ, ਜਿਸ ਕਾਰਨ ਸੂਬਾ ਸਰਕਾਰ ਨੇ ਇਸ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਪੰਜਾਬ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸ ਭ੍ਰਿਸ਼ਟਾਚਾਰ ਮੁਕਤ ਹੋਣ ਵੱਲ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀ ਸਮੂਹਿਕ ਛੁੱਟੀਆਂ ਜਾਂ ਹੜਤਾਲਾਂ ਦੇ ਬਹਾਨੇ ਆਮ ਆਦਮੀ ਨੂੰ ਪ੍ਰੇਸ਼ਾਨ ਕਰਦੇ ਸਨ ਪਰ ਸੂਬਾ ਸਰਕਾਰ ਇਨ੍ਹਾਂ ਭ੍ਰਿਸ਼ਟ ਅਧਿਕਾਰੀਆਂ ਅੱਗੇ ਨਹੀਂ ਝੁਕੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ` ਸਰਕਾਰ ਭ੍ਰਿਸ਼ਟਾਚਾਰ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਰੱਖਦੀ ਹੈ ਅਤੇ ਇਨ੍ਹਾਂ ਅਧਿਕਾਰੀਆਂ ਦੀ ਬਲੈਕਮੇਲਿੰਗ ਬਰਦਾਸ਼ਤ ਨਹੀਂ ਕੀਤੀ ਗਈ ਅਤੇ ਭ੍ਰਿਸ਼ਟ ਤੇ ਹੰਕਾਰੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਸਖ਼ਤੀ ਨਾਲ ਨਜਿੱਠਿਆ ਗਿਆ ਕਿਉਂਕਿ ਉਹ ਭ੍ਰਿਸ਼ਟਾਚਾਰ ਦਾ ਲਾਇਸੈਂਸ ਲੈਣਾ ਚਾਹੁੰਦੇ ਸਨ, ਜਿਸ ਦੀ ਕਿਸੇ ਵੀ ਕੀਮਤ `ਤੇ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਭ੍ਰਿਸ਼ਟ ਤਹਿਸੀਲਦਾਰਾਂ ਨੂੰ ਭ੍ਰਿਸ਼ਟਾਚਾਰ ਦੀ ਪੂਰੀ ਲੜੀ ਤੋੜਨ ਲਈ ਇਕ ਅਹੁਦੇ ਤੋਂ ਦੂਜੇ ਅਹੁਦੇ `ਤੇ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਭ੍ਰਿਸ਼ਟਾਚਾਰ ਦੀ ਕੈਂਸਰ ਦੀ ਘਾਤਕ ਬਿਮਾਰੀ ਨਾਲ ਤੁਲਨਾ ਕਰਦੇ ਹੋਏ ਕਿਹਾ ਕਿ ਕੀਮੋਥੈਰੇਪੀ (ਸਖ਼ਤ ਕਾਰਵਾਈ) ਹੀ ਇਸ ਦਾ ਇਕੋ-ਇਕ ਇਲਾਜ ਹੋ ਸਕਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਜ਼ਮੀਨੀ ਡੀਡਾਂ ਦੀ ਰਜਿਸਟ੍ਰੇਸ਼ਨ ਸੁਖਾਲੀ ਕਰ ਦਿੱਤੀ ਹੈ, ਜੋ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਦੀ ਹੈ, ਪ੍ਰਾਈਵੇਟ ਵਸੀਕਾ ਨਵੀਸਾਂ `ਤੇ ਨਿਰਭਰਤਾ ਘਟਾਉਂਦੀ ਹੈ ਅਤੇ ਨਾਗਰਿਕਾਂ ਨੂੰ ਆਪਣੇ ਲੈਣ-ਦੇਣ ਨੂੰ ਆਪਣੇ ਪੱਧਰ ਉਤੇ ਕਰਨ ਦਾ ਅਧਿਕਾਰ ਦਿੰਦੀ ਹੈ। ਉਨ੍ਹਾਂ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਹੁਣ ਭੁਗਤਾਨ ਲਈ ਬੈਂਕਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਆਨਲਾਈਨ ਏਕੀਕ੍ਰਿਤ ਭੁਗਤਾਨ ਪ੍ਰਣਾਲੀ ਸਾਰੀਆਂ ਲੋੜੀਂਦੀਆਂ ਫੀਸਾਂ ਜਿਵੇਂ ਕਿ ਅਸ਼ਟਾਮ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸਾਂ ਇਕ ਸਿੰਗਲ ਡਿਜੀਟਲ ਲੈਣ-ਦੇਣ ਵਿੱਚ ਅਦਾ ਕਰਨ ਦੀ ਆਗਿਆ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਪ੍ਰਣਾਲੀ ਡਿਮਾਂਡ ਡਰਾਫ਼ਟ ਜਾਂ ਨਕਦੀ ਪ੍ਰਬੰਧਨ ਦੀ ਜ਼ਰੂਰਤ ਨੂੰ ਖ਼ਤਮ ਕਰਦੀ ਹੋਈ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਦੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਨਤੀਜਾ ਹੈ, ਜਿਸ ਕਾਰਨ ਉਨ੍ਹਾਂ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਠੋਸ ਯਤਨ ਕੀਤੇ ਹਨ।

ਇਹ ਵੀ ਪੜ੍ਹੋ  ਵੱਡੀ ਖ਼ਬਰ; Bathinda ਦਾ DSP ਮੁਅੱਤਲ, ਨਸ਼ਿਆਂ ਦੇ ਕੇਸ ’ਚ ਲਾਪਰਵਾਹੀ ਵਰਤਣ ਦੇ ਲੱਗੇ ਦੋਸ਼

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਪਹਿਲੇ ਦਿਨ ਤੋਂ ਹੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ਅਪਣਾਈ ਹੈ। ਇਸ ਨੇਕ ਕਾਰਜ ਲਈ ਪੰਜਾਬੀਆਂ ਤੋਂ ਪੂਰਨ ਸਹਿਯੋਗ ਅਤੇ ਦਿਲੋਂ ਸਮਰਥਨ ਦੀ ਮੰਗ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਮੁਹਿੰਮ ਨੂੰ ਸਫ਼ਲ ਬਣਾਉਣਾ ਬਹੁਤ ਜ਼ਰੂਰੀ ਹੈ।ਪਟਿਆਲਾ ਦੇ ਸ਼ਾਹੀ ਪਰਿਵਾਰ ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਦੇ ਆਲੇ-ਦੁਆਲੇ ਦਾ ਇਲਾਕਾ ਪੁਰਾਣੇ ਸੱਤਾਧਾਰੀਆਂ ਦੇ ਸੌੜੇ ਹਿੱਤਾਂ ਅਤੇ ਲਾਲਚ ਕਾਰਨ ਵਿਕਾਸ ਪੱਖੋਂ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਸ਼ਹਿਰ ਦੀ ਬਦਹਾਲੀ ਦੀ ਕੀਮਤ ਉੱਤੇ ਆਪਣੇ ਮਹਿਲ ਉਸਾਰੇ। ਉਨ੍ਹਾਂ ਕਿਹਾ ਕਿ ਇਹ ਹਾਸੋਹੀਣਾ ਹੈ ਕਿ ਸੱਤਾ ਵਿੱਚ ਬੈਠੇ ‘ਮਹਾਰਾਜਾ ਸ਼ਹਿਰ ਦੇ ਵਿਕਾਸ ਨਾਲੋਂ ਆਪਣੇ ਵਿਕਾਸ ਬਾਰੇ ਜ਼ਿਆਦਾ ਚਿੰਤਤ ਸਨ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਟਿਆਲਾ ਤੋਂ ਆਏ ਪੰਜਾਬ ਦੇ ਸ਼ਾਸਕ ਸ਼ਹਿਰ ਦੇ ਵਿਕਾਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰਦੇ ਰਹੇ।ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਖਾਰ ਖਾਂਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਘਰਾਂ ਤੋਂ ਉੱਠ ਕੇ ਕੋਈ ਵਿਅਕਤੀ ਸੂਬੇ ਦੀ ਸੱਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਿਆਣੇ ਅਤੇ ਬਹਾਦਰ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ ਅਤੇ ‘ਆਪ` ਨੂੰ ਭਾਰੀ ਬਹੁਮਤ ਦਿੱਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵਿਕਾਸ ਨਵੀਆਂ ਬੁਲੰਦੀਆ ਛੂਹ ਰਿਹਾ ਹੈ ਕਿਉਂਕਿ ਸੂਬੇ ਦੇ ਲੋਕਾਂ ਨੇ ਇਕ ਇਮਾਨਦਾਰ ਸਰਕਾਰ ਚੁਣੀ ਹੈ, ਜੋ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਭ੍ਰਿਸ਼ਟ ਅਤੇ ਮੌਕਾਪ੍ਰਸਤ ਆਗੂਆਂ ਨੂੰ ਚੁਣਨਾ ਪੈਂਦਾ ਸੀ, ਜੋ ਉਨ੍ਹਾਂ ਦਾ ਇੱਕੋ-ਇਕ ਵਿਕਲਪ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਆਮ ਲੋਕਾਂ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸੁਚਾਰੂ ਅਤੇ ਨਿਰਵਿਘਨ ਡਿਲੀਵਰੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।

ਇਹ ਵੀ ਪੜ੍ਹੋ  ਮਾਨਸਾ ਪੁਲਿਸ ਵੱਲੋ 3 ਵਿਅਕਤੀਆ ਨੂੰ ਕਾਬੂ ਕਰਕੇ 505 ਗ੍ਰਾਮ ਹੈਰੋਇਨ ਅਤੇ 1 ਲੱਖ 40 ਹਜਾਰ ਰੂਪੈ ਡਰੱਗ ਮਨੀ ਬ੍ਰਾਮਦ ਕੀਤੀ

ਮੁੱਖ ਮੰਤਰੀ ਨੇ ਦੁਹਰਾਇਆ ਕਿ ਅਕਾਲੀ ਆਗੂਆਂ ਨੇ ਪੈਸੇ ਦੇ ਲਾਲਚ ਕਾਰਨ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਸਿਰਫ਼ ‘ਸ਼਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਨੇ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣ ਲਈ ਆਪਣੀ ਸਿਆਸੀ ਸ਼ਕਤੀ ਦੀ ਦੁਰਵਰਤੋਂ ਕੀਤੀ, ਜਿਸ ਵਿੱਚ ਆਪਣੇ ਨਿੱਜੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਨਿਯੁਕਤੀ ਵਿੱਚ ਹੇਰਾਫੇਰੀ ਕਰਨਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਵਿੱਤੀ ਲਾਲਚ ਕਾਰਨ ਅਕਾਲੀਆਂ ਨੇ ਐਸ.ਜੀ.ਪੀ.ਸੀ. ਦੀ ਪਵਿੱਤਰਤਾ ਨੂੰ ਢਾਹ ਲਗਾਈ ਹੈ ਅਤੇ ਸੌੜੇ ਸਿਆਸੀ ਹਿੱਤਾਂ ਲਈ ਐਸ.ਜੀ.ਪੀ.ਸੀ. ਦੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੋਵਾਂ ਦੀ ਦੁਰਵਰਤੋਂ ਕੀਤੀ ਹੈ।ਮੁੱਖ ਮੰਤਰੀ ਨੇ ਔਰਤਾਂ ਨੂੰ ਅੱਗੇ ਆ ਕੇ ਸਿਆਸਤ ਵਿੱਚ ਹਿੱਸਾ ਲੈਣ ਲਈ ਕਿਹਾ ਤਾਂ ਜੋ ਉਹ ਫੈਸਲਾ ਲੈਣ ਤੇ ਨੀਤੀਆਂ ਘੜਨ ਵਿੱਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿੱਚ ਅਤਿ ਲੋੜੀਂਦਾ ਬਦਲਾਅ ਲਿਆ ਸਕਣ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਪਰ ਸਿਆਸਤ ਵਿੱਚ ਅਜੇ ਵੀ ਉਨ੍ਹਾਂ ਨੇ ਨਾਮਣਾ ਨਹੀਂ ਖੱਟਿਆ। ਉਨ੍ਹਾਂ ਕਿਹਾ ਕਿ ਸਿਆਸੀ ਖੇਤਰ ਨੂੰ ਪਹਿਲਾਂ ਮਰਦਾਂ ਦੀ ਜਗੀਰ ਮੰਨਿਆ ਜਾਂਦਾ ਸੀ ਪਰ ਹੁਣ ਸਮਾਂ ਆ ਗਿਆ ਹੈ ਜਦੋਂ ਔਰਤਾਂ ਨੂੰ ਇਸ ਖੇਤਰ ਵਿੱਚ ਵੀ ਵੱਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਸਮਾਜ ਅਤੇ ਸੂਬੇ ਦੇ ਵਡੇਰੇ ਹਿੱਤ ਲਈ ਇਸ ਖੇਤਰ ਵਿੱਚ ਔਰਤਾਂ ਦੀ ਭਾਈਵਾਲੀ ਬਹੁਤ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਭਗਵੰਤ ਮਾਨ ਨੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

0

👉ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨ
👉ਲੋਕਾਂ ਨੂੰ ਤਹਿਸੀਲਾਂ ਵਿਚਲੇ ਭ੍ਰਿਸ਼ਟਚਾਰੀ ਸਿਸਟਮ ਤੋਂ ਮਿਲੀ ਮੁਕਤੀ
Dudan Sadhan (Patiala)News:ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਨੂੰ ਲੋਕਾਈ ਨੂੰ ਸਮਰਪਿਤ ਕੀਤਾ।ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਅਫ਼ਸਰਾਂ ਦੇ ਦਫ਼ਤਰਾਂ ਵਾਲੀ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਨੀਂਹ ਪੱਥਰ ਜਨਵਰੀ 2023 ਵਿੱਚ ਰੱਖਿਆ ਗਿਆ ਸੀ ਅਤੇ ਇਸ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ  CIA Staff ਵੱਲੋਂ 1 ਦੋਸ਼ੀ ਨੂੰ ਗ੍ਰਿਫਤਾਰ ਕਰ ਇੱਕ ਪਿਸਟਲ.32 ਬੋਰ ਸਮੇਤ 03 ਰੌਂਦ ਜਿੰਦਾ ਕੀਤਾ ਬ੍ਰਾਮਦ

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਏਗਾ ਅਤੇ ਨਾਲ ਹੀ ਇਹ ਲੋਕਾਂ ਨੂੰ ਆਪਣੇ ਨੇੜੇ ਪ੍ਰਸ਼ਾਸਕੀ ਸੇਵਾਵਾਂ ਹਾਸਲ ਕਰਨ ਦੀ ਸਹੂਲਤ ਦੇਵੇਗਾ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸੇ ਅਤੇ ਊਰਜਾ ਬਚੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਧਨ ਸਾਧਾਂ ਮੁੱਖ ਤੌਰ `ਤੇ ਇਕ ਪੇਂਡੂ ਖੇਤਰ ਹੈ ਅਤੇ ਪਹਿਲਾਂ ਐਸ.ਡੀ.ਐਮ. ਦਾ ਦਫ਼ਤਰ ਮਿੰਨੀ ਸਕੱਤਰੇਤ ਪਟਿਆਲਾ ਵਿੱਚ ਸਥਿਤ ਸੀ, ਜਿਸ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਕਰਵਾਉਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਨੇ ਇਹ ਕੰਪਲੈਕਸ ਇੱਥੇ ਹੀ ਬਣਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ।

ਇਹ ਵੀ ਪੜ੍ਹੋ  ਲੁਧਿਆਣਾ ਪੱਛਮੀ ਜ਼ਿਮਨੀ ਚੋਣ;ਜਨਰਲ ਆਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਉਮੀਦਵਾਰਾਂ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ

ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਧਿਆਨ ਨਹੀਂ ਦਿੱਤਾ।ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਹਿਲਾਂ ਸੂਬੇ ਦੀ ਸੱਤਾ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਸੂਬੇ ਨੂੰ ਬਹੁਤ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਨੇ ਜਨਤਕ ਮਹੱਤਵ ਵਾਲੇ ਅਜਿਹੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਜਾ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

CIA Staff ਵੱਲੋਂ 1 ਦੋਸ਼ੀ ਨੂੰ ਗ੍ਰਿਫਤਾਰ ਕਰ ਇੱਕ ਪਿਸਟਲ.32 ਬੋਰ ਸਮੇਤ 03 ਰੌਂਦ ਜਿੰਦਾ ਕੀਤਾ ਬ੍ਰਾਮਦ

SAS Nagar News:ਹਰਮਨਦੀਪ ਸਿੰਘ ਹਾਂਸ,ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੌਰਵ ਜਿੰਦਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ),ਤਲਵਿੰਦਰ ਸਿੰਘ ਕਪਤਾਨ ਪੁਲਿਸ (ਅਪਰੇਸ਼ਨ), ਜਤਿੰਦਰ ਸਿੰਘ ਚੌਹਾਨ ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਨਜ਼ਾਇਜ਼ ਹਥਿਆਰ ਪਿਸਟਲ .32 ਬੋਰ ਸਮੇਤ 03 ਰੌਂਦ ਜਿੰਦਾ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; Bathinda ਦਾ DSP ਮੁਅੱਤਲ, ਨਸ਼ਿਆਂ ਦੇ ਕੇਸ ’ਚ ਲਾਪਰਵਾਹੀ ਵਰਤਣ ਦੇ ਲੱਗੇ ਦੋਸ਼

ਮਿਤੀ 06-06-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਬੱਸ ਸਟਾਪ ਝੰਜੇੜੀ ਮੌਜੂਦ ਸੀ ਤਾਂ ਸੀ.ਆਈ.ਏ. ਸਟਾਫ ਦੇ ਏ ਐਸ ਆਈ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਹਰੀਸ਼ ਵਰਮਾ ਵਾਸੀ ਪਿੰਡ ਝੰਜੇੜੀ, ਜ਼ਿਲ੍ਹਾ ਐਸ.ਏ.ਐਸ. ਨਗਰ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੰਜੇੜੀ ਦੇ ਸਾਹਮਣੇ ਵਰਮਾ ਜਿਊਲਰਜ਼ ਦੇ ਨਾਮ ਤੇ ਦੁਕਾਨ ਕਰਦਾ ਹੈ, ਦੇ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਦਾ ਮੁਕੱਦਮਾ ਦਰਜ ਹੈ। ਜਿਸਨੇ ਆਪਣੇ ਪਾਸ ਨਜ਼ਾਇਜ਼ ਹਥਿਆਰ ਰੱਖਿਆ ਹੋਇਆ ਹੈ। ਹਰੀਸ਼ ਵਰਮਾ ਦੇ ਹੋਰ ਵੀ ਸਾਥੀਆਂ ਪਾਸ ਨਜਾਇਜ ਹਥਿਆਰ ਹਨ।

ਇਹ ਵੀ ਪੜ੍ਹੋ  ਗੁਆਂਢੀ ਤੋਂ ਤੰਗ ਆ ਕੇ ਨਹਿਰ ’ਚ ਛਾਲ ਮਾਰਨ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ 4 ਦਿਨਾਂ ਬਾਅਦ ਮਿਲੀ ਲਾਸ਼

ਜੇਕਰ ਇਸਨੂੰ ਕਾਬੂ ਕੀਤਾ ਜਾਵੇ ਤਾਂ ਇਸ ਪਾਸੋਂ ਨਜ਼ਾਇਜ਼ ਹਥਿਆਰ ਬ੍ਰਾਮਦ ਹੋ ਸਕਦਾ ਹੈ। ਸੂਚਨਾ ਦੇ ਅਧਾਰ ਤੇ ਹਰੀਸ਼ ਵਰਮਾ ਉਕਤ ਵਿਰੁੱਧ ਮੁਕੱਦਮਾ ਨੰ: 181 ਮਿਤੀ 06-06-2025 ਅ/ਧ 25-54-59 ਅਸਲਾ ਐਕਟ ਥਾਣਾ ਸਦਰ ਖਰੜ੍ਹ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਨੂੰ ਉਸਦੀ ਦੁਕਾਨ ਵਰਮਾ ਜਿਊਲਰਜ, ਪਿੰਡ ਝੰਜੇੜੀ ਤੋਂ ਕਾਬੂ ਕਰਕੇ ਇੱਕ ਪਿਸਟਲ .32 ਬੋਰ ਸਮੇਤ 03 ਜਿੰਦਾ ਰੌਂਦ .32 ਬੋਰ ਬ੍ਰਾਮਦ ਕੀਤੇ ਗਏ।ਦੋਸ਼ੀ ਪੁਲਿਸ ਰਿਮਾਂਡ ਅਧੀਨ ਹੈ। ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮੁਕੱਦਮਾ ਜ਼ਿਕਰ ਅਧੀਨ ਵਿੱਚ ਹੋਰ ਨਜ਼ਾਇਜ਼ ਅਸਲਾ ਬ੍ਰਾਮਦ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੈਡਿੰਗ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਬਣਾਇਆ ਜਾਵੇ ਲਾਜ਼ਮੀ:ਡਿਪਟੀ ਕਮਿਸ਼ਨਰ

0

👉ਅੱਤਿਆਚਾਰ ਰੋਕਥਾਮ ਐਕਟ ਤਹਿਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Bathinda News:ਅੱਤਿਆਚਾਰ ਰੋਕਥਾਮ ਐਕਟ ਦੇ ਮੱਦੇਨਜ਼ਰ ਬਕਾਇਆ ਪਏ ਕੇਸਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨਾ ਲਾਜ਼ਮੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅੱਤਿਆਚਾਰ ਰੋਕਥਾਮ ਐਕਟ 1989 ਦੀ ਜ਼ਿਲ੍ਹਾ ਵਿਜੀਲੈਂਸ ਮੋਨੀਟਰਿੰਗ ਦੀ ਸਾਲ 2025 ਦੀ ਗਠਿਤ ਕਮੇਟੀ ਦੀ ਦੂਜੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕੀਤਾ। ਇਸ ਮੌਕੇ ਵਿਧਾਇਕ (ਬਠਿੰਡਾ ਦਿਹਾਤੀ)ਅਮਿਤ ਰਤਨ ਕੋਟਫੱਤਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਹ ਵੀ ਪੜ੍ਹੋ  ਵੱਡੀ ਖ਼ਬਰ; Bathinda ਦਾ DSP ਮੁਅੱਤਲ, ਨਸ਼ਿਆਂ ਦੇ ਕੇਸ ’ਚ ਲਾਪਰਵਾਹੀ ਵਰਤਣ ਦੇ ਲੱਗੇ ਦੋਸ਼

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅੱਤਿਆਚਾਰ ਰੋਕਥਾਮ ਐਕਟ ਤਹਿਤ ਮਾਨਯੋਗ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦੀ ਨਜ਼ਰਸਾਨੀ, ਪੁਲਿਸ ਵਿਭਾਗ ਨਾਲ ਸਬੰਧਤ ਜ਼ੇਰੇ ਤਫਤੀਸ਼ ਕੇਸਾਂ, ਫੰਡਜ਼ ਦੀ ਮੰਗ ਸਬੰਧੀ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਕਾਇਆ ਰਹਿੰਦੇ ਕੇਸਾਂ ਲਈ ਮੁਆਵਜੇ ਦੀ ਮੰਗ ਸਬੰਧੀ ਡੀ.ਓ. ਲੈਟਰ ਜਾਰੀ ਕਰਵਾਇਆ ਜਾਵੇ, ਤਾਂ ਜੋ ਪੀੜ੍ਹਤਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜਾ ਮੁਹੱਈਆ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ  ਬਠਿੰਡਾ ਜੇਲ੍ਹ ਮੁੜ ਚਰਚਾ ’ਚ, ਕੈਦੀ ਕੋਲੋਂ ਮੋਬਾਇਲ ਫ਼ੋਨ ਬਰਾਮਦ, ਲੋਹੇ ਦੀਆਂ ਪੱਤੀਆਂ ਤੇ ਸੂਏ ਵੀ ਮਿਲੇ

ਇਸ ਦੌਰਾਨ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ. ਬਰਿੰਦਰ ਸਿੰਘ ਨੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਸਾਲ 2016 ਤੋਂ ਹੁਣ ਤੱਕ 30 ਕੇਸ ਵੱਖ-ਵੱਖ ਅਦਾਲਤਾਂ ਚ ਚੱਲ ਰਹੇ ਹਨ ਤੇ 7 ਕੇਸ ਦਫਤਰ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਵਿਖੇ ਜ਼ੇਰੇ ਤਫਤੀਸ਼ ਹਨ।ਇਸ ਮੌਕੇ ਮੁੱਖ ਮੰਤਰੀ ਖੇਤਰੀ ਅਫਸਰ ਸ਼੍ਰੀ ਰਮਨਜੀਤ ਸਿੰਘ, ਜ਼ਿਲ੍ਹਾ ਅਟਾਰਨੀ ਬਠਿੰਡਾ ਦਲਜੀਤ ਸ਼ਰਮਾ, ਡੀ.ਐੱਸ.ਪੀ. (ਸਪੈਸ਼ਲ ਕਰਾਈਮ ਬਠਿੰਡਾ) ਕਰਮਜੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਗੋਬਿੰਦਪੁਰਾ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਜਸਵੀਰ ਸਿੰਘ ਤੋਂ ਇਲਾਵਾ ਨਰਿੰਦਰ ਸਿੰਘ ਬਸੀ ਤੇ ਰਾਜ ਸਿੰਘ ਗੈਰ-ਸਰਕਾਰੀ ਮੈਂਬਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ