Home Blog Page 674

ਲੁਧਿਆਣਾ ਪੱਛਮੀ ਜ਼ਿਮਨੀ ਚੋਣ;ਜਨਰਲ ਆਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਉਮੀਦਵਾਰਾਂ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ

0

Ludhiana News:ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਪਾਰਦਰਸ਼ੀ ਬਣਾਉਣ ਲਈ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ, ਉਨ੍ਹਾਂ ਦੇ ਨੁਮਾਇੰਦਿਆਂ ਅਤੇ ਆਜ਼ਾਦ ਉਮੀਦਵਾਰਾਂ ਨਾਲ ਇੱਕ ਮੀਟਿੰਗ ਕੀਤੀ।ਜਨਰਲ ਆਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫਸਰ ਨੇ ਚੋਣ ਪ੍ਰਕਿਰਿਆ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ ਜਿਸ ਵਿੱਚ ਚੋਣ ਨਾਲ ਸਬੰਧਤ ਗਤੀਵਿਧੀਆਂ ਲਈ ਇਜਾਜ਼ਤਾਂ, ਪ੍ਰਤੀ ਉਮੀਦਵਾਰ 40 ਲੱਖ ਰੁਪਏ ਦੀ ਖਰਚ ਸੀਮਾ, ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਅਤੇ ਲੋਕਤੰਤਰੀ ਸਿਧਾਂਤਾਂ ਨੂੰ ਕਾਇਮ ਰੱਖਣ ਵਿੱਚ ਹਿੱਸੇਦਾਰਾਂ ਦੀ ਭੂਮਿਕਾ ਵਰਗੇ ਮੁੱਖ ਵਿਸ਼ਿਆਂ ਨੂੰ ਸੰਬੋਧਿਤ ਕੀਤਾ ਗਿਆ।

ਇਹ ਵੀ ਪੜ੍ਹੋ  ’ਤੇ ਜਦ ਵਾੜ੍ਹ ਹੀ ਖੇਤ ਨੂੰ ਖਾਣ ਲੱਗ ਜਾਵੇ !, ਜੇਲ੍ਹ ’ਚ ਨਸ਼ਾ ਵੇਚਦੇ ਥਾਣੇਦਾਰ ਤੇ ਹੌਲਦਾਰ ਕਾਬੂ

ਜਨਰਲ ਆਬਜ਼ਰਵਰ ਰਾਜੀਵ ਕੁਮਾਰ ਨੇ ਪਾਰਦਰਸ਼ਤਾ ‘ਤੇ ਜ਼ੋਰ ਦਿੰਦਿਆਂ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਨਾਲ ਸਬੰਧਤ ਕਿਸੇ ਵੀ ਚਿੰਤਾ ਦੀ ਸਿੱਧੇ ਤੌਰ ‘ਤੇ ਰਿਪੋਰਟ ਕਰਨ ਲਈ ਸੱਦਾ ਦਿੱਤਾ। ਉਹ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਸ਼ਾਮ 5:00 ਵਜੇ ਤੋਂ 6:00 ਵਜੇ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਇੰਟਰਨੈਸ਼ਨਲ ਗੈਸਟ ਹਾਊਸ ਵਿੱਚ ਮੀਟਿੰਗਾਂ ਲਈ ਉਪਲਬਧ ਹਨ ਜਾਂ ਉਨ੍ਹਾਂ ਨਾਲ ਨੰਬਰ +91-62831-78975 ‘ਤੇ ਫ਼ੋਨ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਾਰੇ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ।ਇਸ ਮੌਕੇ 85+ ਉਮਰ ਦੇ ਵੋਟਰਾਂ, ਦਿਵਆਂਗ ਵਿਅਕਤੀਆਂ (ਪੀ.ਡਬਲਯੂ.ਡੀ), ਪੋਲਿੰਗ ਬੂਥਾਂ ਅਤੇ ਈ.ਵੀ.ਐਮ ਤੇ ਵੀ.ਵੀ ਪੈਟ ਦੀਆਂ ਸੂਚੀਆਂ ਉਮੀਦਵਾਰਾਂ ਅਤੇ ਪਾਰਟੀ ਪ੍ਰਤੀਨਿਧੀਆਂ ਨੂੰ ਵੰਡੀਆਂ ਗਈਆਂ।

ਇਹ ਵੀ ਪੜ੍ਹੋ  ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਹੋਏ ਸ਼੍ਰੀ ਦਰਬਾਰ ਸਾਹਿਬ ਨਤਮਸਤਕ

ਉਨ੍ਹਾਂ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਸੀ ਕਿ ਈ.ਵੀ.ਐਮ ਰੈਂਡਮਾਈਜ਼ੇਸ਼ਨ, ਕਮਿਸ਼ਨਿੰਗ ਅਤੇ ਆਵਾਜਾਈ ਸੰਬੰਧੀ ਵੇਰਵੇ ਉਨ੍ਹਾਂ ਨਾਲ ਸਾਂਝੇ ਕੀਤੇ ਜਾਣਗੇ। ਉਨ੍ਹਾਂ ਨੂੰ ਸੋਸ਼ਲ ਜਾਂ ਇਲੈਕਟ੍ਰਾਨਿਕ ਮੀਡੀਆ, ਬਲਕ ਐਸ.ਐਮ.ਐਸ ਅਤੇ ਹੋਰ ਪਲੇਟਫਾਰਮਾਂ ‘ਤੇ ਇਸ਼ਤਿਹਾਰਾਂ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨੀ ਕਮੇਟੀ (ਐਮ.ਸੀ.ਐਮ.ਸੀ) ਤੋਂ ਪ੍ਰਵਾਨਗੀ ਲੈਣ ਲਈ ਵੀ ਨਿਰਦੇਸ਼ ਦਿੱਤੇ ਗਏ ਸਨ।ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਸਾਰੇ ਹਿੱਸੇਦਾਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਜਿਸ ਨਾਲ ਜ਼ਿਮਨੀ ਚੋਣ ਪ੍ਰਕਿਰਿਆ ਸੁਚਾਰੂ ਅਤੇ ਨਿਰਪੱਖ ਢੰਗ ਨਾਲ ਯਕੀਨੀ ਬਣਾਈ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵੱਡੀ ਖ਼ਬਰ; Bathinda ਦਾ DSP ਮੁਅੱਤਲ, ਨਸ਼ਿਆਂ ਦੇ ਕੇਸ ’ਚ ਲਾਪਰਵਾਹੀ ਵਰਤਣ ਦੇ ਲੱਗੇ ਦੋਸ਼

0

Bathinda News: ਪੰਜਾਬ ਸਰਕਾਰ ਵੱਲੋਂ ਦਿਖ਼ਾਈ ਜਾ ਰਹੀ ਸਖ਼ਤੀ ਦਾ ਹੁਣ ਬਠਿੰਡਾ ’ਚ ਵੀ ਅਸਰ ਦੇਖਣ ਨੂੰ ਮਿਲ ਰਿਹਾ। ਸੋਮਵਾਰ ਨੂੰ ਸੂਬੇ ਦੇ ਗ੍ਰਹਿ ਵਿਭਾਗ ਨੇ ਇੱਕ ਵੱਡੀ ਕਰਵਾਈ ਕਰਦਿਆਂ ਬਠਿੰਡਾ ਸਿਟੀ-1 ਦੇ ਡੀਐਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ ਗੁਆਂਢੀ ਤੋਂ ਤੰਗ ਆ ਕੇ ਨਹਿਰ ’ਚ ਛਾਲ ਮਾਰਨ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ 4 ਦਿਨਾਂ ਬਾਅਦ ਮਿਲੀ ਲਾਸ਼

ਹਾਲਾਂਕਿ ਮੁਅੱਤਲੀ ਦੇ ਆਰਡਰ ਸਾਹਮਣੇ ਨਹੀਂ ਆਏ ਪ੍ਰੰਤੂ ਕਿਹਾ ਜਾ ਰਿਹਾ ਕਿ ਇਹ ਕਾਰਵਾਈ ਉਕਤ ਅਧਿਕਾਰੀ ਉਪਰ ਨਸ਼ਿਆਂ ਦੇ ਤਸਕਰਾਂ ਖਿਲਾਫ਼ ਢਿੱਲੀ ਦੇ ਚੱਲਦਿਆਂ ਕੀਤੀ ਗਈ ਹੈ। ਜਿਕਰਯੋਗ ਹੈ ਕਿ ਉਕਤ ਅਧਿਕਾਰੀ ਪਿਛਲੇ ਦਿਨੀਂ ਪੰਜਾਬ ਪੁਲਿਸ ਦੀ ਹੀ ਇੱਕ ਚਰਚਿਤ ਮਹਿਲਾ ਮੁਲਾਜਮ ਨੂੰ ਗ੍ਰਿਫਤਾਰ ਕਰਕੇ ਵੀ ਚਰਚਾ ਵਿਚ ਆਇਆ ਸੀ, ਜਿਸਨੂੰ ਹਰ ਕੋਈ ਹੱਥ ਪਾਉਣ ਤੋਂ ਬਚਦਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਵਨ ਸਰੂਪਾਂ ਦੇ ਪ੍ਰਕਾਸ਼ਨ ਲਈ ਅਤਿ ਅਹਿਮ ਰਹੇਗਾ ਨਵੇਂ ਰੂਪ ਵਿਚ ਤਿਆਰ ਕੀਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ

0

👉ਭਵਨ ਦੇ ਨਵੀਨੀਕਰਨ ਕੀਤੇ ਹਾਲ, ਪਬਲੀਕੇਸ਼ਨ ਵਿਭਾਗ ਦੇ ਦਫ਼ਤਰ, ਲਿਟਰੇਚਰ ਘਰ ਅਤੇ ਪੰਜੀਕਰਨ ਵਾਲੀ ਪ੍ਰੈੱਸ ਦਾ ਕੀਤਾ ਉਦਘਾਟਨ
👉ਸੰਗਤ ਦੀ ਸੇਵਾ ਲਈ ਕਾਰਜ ਕਰਨੇ ਸ਼੍ਰੋਮਣੀ ਕਮੇਟੀ ਦਾ ਮੁੱਢਲਾ ਫ਼ਰਜ਼- ਐਡਵੋਕੇਟ ਧਾਮੀ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਨਵੀਨੀਕਰਨ ਕੀਤੇ ਅਸਥਾਨ, ਪਬਲੀਕੇਸ਼ਨ ਵਿਭਾਗ ਦੇ ਦਫ਼ਤਰ ਤੇ ਗੁਰਮਤਿ ਲਿਟਰੇਚਰ ਹਾਊਸ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਆਧੁਨਿਕ ਮਸ਼ੀਨ ਦਾ ਉਦਘਾਟਨ ਕੀਤਾ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ,ਸੁਰਜੀਤ ਸਿੰਘ ਭਿੱਟੇਵੱਡ,ਹਰਜਾਪ ਸਿੰਘ ਸੁਲਤਾਨਵਿੰਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ,ਗੁਰਮੀਤ ਸਿੰਘ ਬੂਹ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ  ਬਠਿੰਡਾ ਜੇਲ੍ਹ ਮੁੜ ਚਰਚਾ ’ਚ, ਕੈਦੀ ਕੋਲੋਂ ਮੋਬਾਇਲ ਫ਼ੋਨ ਬਰਾਮਦ, ਲੋਹੇ ਦੀਆਂ ਪੱਤੀਆਂ ਤੇ ਸੂਏ ਵੀ ਮਿਲੇ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਨੂੰ ਮੁੱਖ ਰੱਖਦਿਆਂ ਪਾਵਨ ਸਰੂਪਾਂ ਦੇ ਪ੍ਰਕਾਸ਼ਨ, ਸੇਵਾ ਸੰਭਾਲ ਤੇ ਰੱਖ-ਰਖਾਵ ਲਈ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਚਾਰ ਨੰਬਰ ਹਾਲ ਨੂੰ ਆਧੁਨਿਕ ਤਰੀਕੇ ਨਾਲ ਤਿਆਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸੇ ਤਰ੍ਹਾਂ ਪਬਲੀਕੇਸ਼ਨ ਵਿਭਾਗ ਦੇ ਦਫ਼ਤਰ ਅਤੇ ਲਿਟਰੇਚਰ ਹਾਊਸ ਨੂੰ ਵੀ ਨਵੇਂ ਸਿਰਿਉਂ ਤਿਆਰ ਕੀਤਾ ਗਿਆ ਹੈ। ਇਸ ਇਮਾਰਤ ਦੀ ਸੇਵਾ ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੂੰ ਸੌਂਪੀ ਸੀ।ਉਦਘਾਟਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਕੌਮ ਦੀ ਆਸਥਾ ਦਾ ਧੁਰਾ ਹਨ, ਜਿਸ ਦੇ ਅਦਬ-ਸਤਿਕਾਰ ਨੂੰ ਕਾਇਮ ਰੱਖਣਾ ਸਿੱਖ ਸੰਸਥਾ ਦੀ ਵੱਡੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਪ੍ਰਕਾਸ਼ਨ ਕੇਵਲ ਸ਼੍ਰੋਮਣੀ ਕਮੇਟੀ ਹੀ ਕਰਦੀ ਹੈ, ਜਿਥੋਂ ਪਾਵਨ ਸਰੂਪ ਮਰਯਾਦਾ ਅਨੁਸਾਰ ਸੰਗਤਾਂ ਤੱਕ ਪਹੁੰਚਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਦੇ ਨਵੀਨੀਕਰਨ ਦਾ ਮੁੱਖ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਅਤੇ ਸੰਭਾਲ ਦੀ ਪ੍ਰਕਿਰਿਆ ਨੂੰ ਹੋਰ ਸੰਚਾਰੂ ਅਤੇ ਮਰਯਾਦਾ ਪੂਰਨ ਬਣਾਉਣਾ ਹੈ।

ਇਹ ਵੀ ਪੜ੍ਹੋ  ਗੁਆਂਢੀ ਤੋਂ ਤੰਗ ਆ ਕੇ ਨਹਿਰ ’ਚ ਛਾਲ ਮਾਰਨ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ 4 ਦਿਨਾਂ ਬਾਅਦ ਮਿਲੀ ਲਾਸ਼

ਨਵੇਂ ਢਾਂਚੇ ਵਿਚ ਆਧੁਨਿਕ ਤਕਨੀਕਾਂ ਅਤੇ ਸਹੂਲਤਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਪਾਵਨ ਸਰੂਪਾਂ ਦੀ ਸੇਵਾ ਸੰਭਾਲ ਵਿਚ ਪੂਰਨ ਸੁਰੱਖਿਆ ਅਤੇ ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇਗਾ।ਇਸੇ ਤਰ੍ਹਾਂ ਪਬਲੀਕੇਸ਼ਨ ਵਿਭਾਗ ਦਾ ਨਵਾਂ ਦਫ਼ਤਰ ਅਤੇ ਲਿਟਰੇਚਰ ਹਾਊਸ ਸਿੱਖ ਸਾਹਿਤ ਨੂੰ ਸੰਗਤ ਤੱਕ ਪਹੁੰਚਾਉਣ ਦਾ ਜ਼ਰੀਆ ਬਣੇਗਾ। ਇਥੋਂ ਸੰਗਤਾਂ ਗੁਰਬਾਣੀ ਦੀਆਂ ਪਾਵਨ ਪੌਥੀਆਂ ਅਤੇ ਗੁਰਮਤਿ ਲਿਟਰੇਚਰ ਪ੍ਰਾਪਤ ਕਰ ਸਕਣਗੀਆਂ।ਐਡਵੋਕੇਟ ਧਾਮੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਆਧੁਨਿਕ ਮਸ਼ੀਨ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਇਸ ਮਸ਼ੀਨ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਵੇਲੇ ਇਕ ‘ਸੇਵਾ ਪਛਾਣ ਅੰਕ’ ਕੋਡ ਦੇ ਰੂਪ ਵਿਚ ਅੰਕਿਤ ਕੀਤਾ ਜਾਵੇਗਾ। ਇਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਬੰਧੀ ਜਾਣਕਾਰੀ ਨੂੰ ਸੰਭਾਲਿਆ ਜਾ ਸਕੇਗਾ, ਤਾਂ ਜੋ ਛਪਣ ਵਾਲੇ ਹਰ ਪਾਵਨ ਸਰੂਪ ਦੀ ਮੁਕੰਮਲ ਜਾਣਕਾਰੀ ਰੱਖੀ ਜਾ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਾਰਸੇਵਾ ਵਾਲੇ ਮਹਾਂਪੁਰਖਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ,ਮਨਜੀਤ ਸਿੰਘ, ਐਕਸੀਅਨ ਜਤਿੰਦਰਪਾਲ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ,ਜਸਵਿੰਦਰ ਸਿੰਘ ਆਸਟ੍ਰੇਲੀਆ, ਇੰਚਾਰਜ ਸੁਖਦੀਪ ਸਿੰਘ,ਐਸਡੀਓ ਸੁਖਬੀਰ ਸਿੰਘ,ਗੋਲਡਨ ਆਫ਼ਸੈਟ ਪ੍ਰੈਸ ਦੇ ਮੈਨੇਜਰ ਸੰਦੀਪ ਸਿੰਘ ਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਨਸਾ ਪੁਲਿਸ ਵੱਲੋ 3 ਵਿਅਕਤੀਆ ਨੂੰ ਕਾਬੂ ਕਰਕੇ 505 ਗ੍ਰਾਮ ਹੈਰੋਇਨ ਅਤੇ 1 ਲੱਖ 40 ਹਜਾਰ ਰੂਪੈ ਡਰੱਗ ਮਨੀ ਬ੍ਰਾਮਦ ਕੀਤੀ

0

Mansa News: ਮਾਨਸਾ ਪੁਲਿਸ ਦੇ ਸੀਨੀਅਰ ਕਪਤਾਨ ਭਾਗੀਰਥ ਸਿੰਘ ਮੀਨਾ,  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦੇ ਹੋਏ 3 ਵਿਅਕਤੀਆ ਨੂੰ ਕਾਬੂ ਕਰਕੇ ਉਨ੍ਹਾ ਪਾਸੋ 505 ਗ੍ਰਾਮ ਹੈਰੋਇਨ ਅਤੇ 1 ਲੱਖ 40 ਹਜਾਰ ਰੁਪਏ ਡਰੱਗ ਮਨੀ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਇਹ ਵੀ ਪੜ੍ਹੋ  ਹਨੀਮੂਨ ’ਤੇ ਗਈ ਪਤਨੀ ਨੇ ਕਰਵਾਇਆ ਪਤੀ ਦਾ ਕ.ਤ+ਲ, ਪੁਲਿਸ ਵੱਲੋਂ ਕਾ.ਤਲ ਪਤਨੀ ਸਹਿਤ ਚਾਰ ਗ੍ਰਿਫਤਾਰ

ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈ:),ਪ੍ਰਿਤਪਾਲ ਸਿੰਘ ਡੀ.ਐਸ.ਪੀ (ਪੀ.ਬੀ.ਆਈ)ਦੇ ਦੇਖ ਰੇਖ ਹੇਠ ਇੰਸ: ਕਮਲਜੀਤ ਸਿੰਘ ਇੰਚਰਾਜ ਐਟੀਨਾਰੋਟਿਕ ਸੈੱਲ ਮਾਨਸਾ ਦੀ ਅਗਵਾਈ ਵਿੱਚ ਮਿਤੀ 08-06-2025 ਨੂੰ ਐਸ.ਆਈ ਬਲਦੇਵ ਸਿੰਘ ਐਟੀਨਾਰੋਟਿਕ ਸੈੱਲ ਵੱਲੋ ਸਮੇਤ ਸਾਥੀਆ ਦੇ ਦੋਰਾਨੇ ਗਸਤ ਇਤਲਾਹ ਮਿਲਣ ਪਰ ਕੁਲਵਿੰਦਰਜੀਤ ਸਿੰਘ ਪੁੱਤਰ ਵਾਸੀ ਰਾਧਰਕਾ ਮੁਹੱਲਾ ਮਾਨਸਾ ਦੇ ਘਰ ਰੇਡ ਕਰਕੇ ਕੁਲਵਿੰਦਰਜੀਤ ਸਿੰਘ ਉਕਤ ਦੇ ਸਮੇਤ ਜਸਨਪ੍ਰੀਤ ਸਿੰਘ ਵਾਸੀ ਕਰਮਗੜ੍ਹ ਔਤਾਂਵਾਲੀ, ਜਗਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਵਾਰਡ ਨੰਬਰ 16 ਮਾਨਸਾ ਨੂੰ ਕਾਬੂ ਕੀਤਾ।

ਇਹ ਵੀ ਪੜ੍ਹੋ  ਗੁਆਂਢੀ ਤੋਂ ਤੰਗ ਆ ਕੇ ਨਹਿਰ ’ਚ ਛਾਲ ਮਾਰਨ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ 4 ਦਿਨਾਂ ਬਾਅਦ ਮਿਲੀ ਲਾਸ਼

ਸ੍ਰੀ ਪ੍ਰਿਤਪਾਲ ਸਿੰਘ ਡੀ.ਐਸ.ਪੀ (ਪੀ.ਬੀ.ਆਈ) ਦੀ ਹਾਜਰੀ ਵਿੱਚ ਕੁਲਵਿੰਦਰਜੀਤ ਸਿੰਘ ਵਗੈਰਾ ਉਕਤਾਨ ਦੇ ਕਬਜਾ ਵਿਚਲੇ ਬੈਂਗ ਵਿੱਚੋ 505 ਗਮਾ ਹੈਰੋਇਨ ਸਮੇਤ 1 ਲੱਖ 40 ਹਜਾਰ ਰੂਪੈ ਦੀ ਡਰੱਗ ਮਨੀ ਬ੍ਰਾਮਦ ਕਰਕੇ ਮੁ.ਨੰ 82 ਮਿਤੀ 08.06.2025 ਅ/ਧ 21(ਸੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 1 ਮਾਨਸਾ ਵਿੱਚ ਦਰਜ ਕੀਤਾ ਗਿਆ।ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਮੁਕੱਦਮਾ ਦੀ ਡੂੰਘਾਈ ਨਾਲ ਤਫਤੀਸ ਕਰਕੇ ਇੰਨ੍ਹਾ ਦੇ ਬੈਕਵਾਰਡ ਅਤੇ ਫਾਰਵਰਡ ਲਿੰਕਾ ਪਤਾ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਝੋਨੇ ਦੀਆਂ ਪ੍ਰਮਾਣਤ ਕਿਸਮਾਂ ਦੀ ਹੀ ਕਾਸ਼ਤ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ

Ferozepur News:ਪੰਜਾਬ ਵਿੱਚ ਝੋਨਾ ਹੀ ਸਾਉਣੀ ਦੀ ਪ੍ਰਮੁੱਖ ਫ਼ਸਲ ਹੈ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਲਗਭਗ 1,83,000 ਹੈਕਟੇਅਰ ਰਕਬਾ ਝੋਨੇ ਤੇ ਬਾਸਮਤੀ ਦੀ ਕਾਸ਼ਤ ਅਧੀਨ ਹਰ ਸਾਲ ਆਉਂਦਾ ਹੈ। ਕਈ ਦਹਾਕਿਆਂ ਤੋਂ ਲਗਾਤਾਰ ਝੋਨੇ ਦੀ ਕਾਸ਼ਤ ਅਤੇ ਭੂਮੀਗਤ ਪਾਣੀ ਉੱਤੇ ਨਿਰਭਰਤਾ ਰਹਿਣ ਕਰਕੇ ਜਿੱਥੇ ਪੰਜ ਦਰਿਆਵਾਂ ਦੀ ਧਰਤੀ ਪਾਣੀ ਦੀ ਗੰਭੀਰ ਕਿੱਲਤ ਦੇ ਮੂੰਹ ਆਣ ਖਲੋਤੀ ਹੈ, ਉੱਥੇ ਪਰਾਲੀ ਨੂੰ ਖੇਤਾਂ ਵਿੱਚ ਸਾੜ ਕੇ ਅਗਲੀ ਫ਼ਸਲ ਦੀ ਬਿਜਾਈ ਦਾ ਰੁਝਾਨ ਵੀ ਬੀਤੇ ਲੰਮੇ ਅਰਸੇ ਤੋਂ ਵਿਕਰਾਲ ਸਮੱਸਿਆ ਦਾ ਰੂਪ ਧਾਰਨ ਕਰ ਚੁੱਕਾ ਹੈ। ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਵਾਸਤੇ ਤੇ ਬੇਸ਼ਕੀਮਤੀ ਭੂਮੀਗਤ ਜਲ ਦੀ ਸੁਰੱਖਿਆ ਵਾਸਤੇ ਰਾਜ ਸਰਕਾਰ ਵੱਲੋਂ ਜਿੱਥੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਉੱਥੇ ਹੀ ਫ਼ਸਲੀ ਰਹਿੰਦ-ਖੂਹੰਦ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਦੇ ਮੰਤਵ ਨਾਲ ਖੇਤੀ ਸੰਦ-ਮਸ਼ੀਨਰੀ ਦੀ ਖ਼ਰੀਦ ਉੱਤੇ ਵੱਡੀ ਪੱਧਰ ‘ਤੇ ਕੇਂਦਰ ਤੇ ਰਾਜ ਸਰਕਾਰ ਵੱਲੋਂ ਸਬਸਿਡੀ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਗੁਆਂਢੀ ਤੋਂ ਤੰਗ ਆ ਕੇ ਨਹਿਰ ’ਚ ਛਾਲ ਮਾਰਨ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ 4 ਦਿਨਾਂ ਬਾਅਦ ਮਿਲੀ ਲਾਸ਼

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਗੁਰਪ੍ਰੀਤ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ, ਫਿਰੋਜ਼ਪੁਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਵਾਸਤੇ ਢੁਕਵੀਆਂ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਪ੍ਰਮਾਣਿਤ ਤੇ ਸਿਫ਼ਾਰਸ਼ਸ਼ੁਦਾ ਕਿਸਮਾਂ ਜਿਵੇਂ ਕਿ ਪੀ.ਆਰ – 131, ਪੀ.ਆਰ.-126, ਪੀ. ਆਰ.- 114 ਆਦਿ ਦੀ ਲੁਆਈ ਹੀ ਕੀਤੀ ਜਾਵੇ ਅਤੇ ਵੱਧ ਪਾਣੀ ਲੈਣ ਵਾਲੀਆਂ ਜਾਂ ਵਧੇਰੇ ਪਰਾਲੀ ਪੈਦਾ ਕਰਨ ਵਾਲੀਆਂ ਪੂਸਾ-44 ਜਿਹੀਆਂ ਝੋਨੇ ਦੀਆਂ ਕਿਸਮਾਂ ਦੀ ਕਾਸ਼ਤ ਨਾ ਕੀਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਹੋਏ ਸ਼੍ਰੀ ਦਰਬਾਰ ਸਾਹਿਬ ਨਤਮਸਤਕ

0

Sri Amritsar Sahib News: ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੋਮਵਾਰ ਨੂੰ ਅਚਾਨਕ ਨਤਮਸਤਕ ਹੋਣ ਲਈ ਸ਼੍ਰੀ ਦਰਬਾਰ ਸਾਹਿਬ ਦੇ ਵਿਚ ਪੁੱਜ ਗਏ। ਭਾਰੀ ਸੁਰੱਖਿਆ ਹੇਠ ਰਹਿਣ ਵਾਲੇ ਬਾਬਾ ਗੁਰਿੰਦਰ ਸਿੰਘ ਦੇ ਇਸ ਦੌਰੇ ਦੀ ਪਹਿਲਾਂ ਭਿਣਕ ਨਹੀਂ ਲੱਗਣ ਦਿੱਤੀ ਗਈ, ਹਾਲਾਂਕਿ ਸ਼੍ਰੀ ਦਰਬਾਰ ਸਾਹਿਬ ਪੁੱਜਣ ਤੋਂ ਬਾਅਦ ਉਨ੍ਹਾਂ ਦੀ ਆਮਦ ਦੀ ਜਾਣਕਾਰੀ ਮੀਡੀਆਂ ਤੇ ਉਨ੍ਹਾਂ ਦੇ ਸ਼ਰਧਾਲੂਆਂ ਨੂੰ ਮਿਲਣੀ ਸ਼ੁਰੂ ਹੋ ਗਈ।

ਇਹ ਵੀ ਪੜ੍ਹੋ ਗੁਆਂਢੀ ਤੋਂ ਤੰਗ ਆ ਕੇ ਨਹਿਰ ’ਚ ਛਾਲ ਮਾਰਨ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ 4 ਦਿਨਾਂ ਬਾਅਦ ਮਿਲੀ ਲਾਸ਼

ਜਿਸਤੋਂ ਬਾਅਦ ਉਥੇ ਪੁੱਜਣੇ ਸ਼ੁਰੂ ਹੋ ਗਏ। ਇਸ ਦੌਰਾਨ ਬਾਬਾ ਢਿੱਲੋਂ ਨੇ ਪਹਿਲਾਂ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਹਨਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵੀ ਨਤਮਸਤਕ ਹੋਏ। ਸ਼੍ਰੀ ਦਰਬਾਰ ਸਾਹਿਬ ਤੋਂ ਬਾਹਰ ਜਾਣ ਸਮੇਂ ਉਨ੍ਹਾਂ ਆਪਣੇ ਸ਼ਰਧਾਲੂਆਂ ਤੇ ਆਮ ਲੋਕਾਂ ਨਾਲ ਗੱਲਬਾਤ ਵੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਗੁਆਂਢੀ ਤੋਂ ਤੰਗ ਆ ਕੇ ਨਹਿਰ ’ਚ ਛਾਲ ਮਾਰਨ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ 4 ਦਿਨਾਂ ਬਾਅਦ ਮਿਲੀ ਲਾਸ਼

Gurdaspur News: ਲੰਘੀ ਵੀਰਵਾਰ ਦੀ ਦੇਰ ਰਾਤ ਨੂੰ ਥਾਣਾ ਤਿੱਬੜ ਅਧੀਨ ਆਉਂਦੇ ਪਿੰਡ ਬੱਬੇਵਾਲੀ ਵਿਚ ਗੁਆਂਢੀ ਵੱਲੋਂ ਬੇਇੱਜਤ ਕਰਨ ਤੋਂ ਦੁਖੀ ਕੇ ਨਹਿਰ ’ਚ ਛਾਲ ਮਾਰਨ ਵਾਲੇ ਨੌਜਵਾਨ ਦੀ ਅੱਜ ਸੋਮਵਾਰ ਨੂੰ ਲਾਸ਼ ਮਿਲ ਗਈ ਹੈ। 20 ਸਾਲਾਂ ਮ੍ਰਿਤਕ ਰਣਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਲਾਸ਼ ਮਿਲਦੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਆਪਣੇ ਇਕਲੌਤੇ ਪੁੱਤਰ ਵੱਲੋਂ ਚੁੱਕੇ ਇਸ ਆਖ਼ਰੀ ਕਦਮ ਕਾਰਨ ਬਜ਼ੁਰਗ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਤੋਂ ਬਾਅਦ ਹੀ ਗੋਤਾਖੋਰਾਂ ਵੱਲੋਂ ਨੌਜਵਾਨ ਦੀ ਲਾਸ਼ ਲੱਭੀ ਜਾ ਰਹੀ ਸੀ।

ਇਹ ਵੀ ਪੜ੍ਹੋ  ਹਨੀਮੂਨ ’ਤੇ ਗਈ ਪਤਨੀ ਨੇ ਕਰਵਾਇਆ ਪਤੀ ਦਾ ਕ.ਤ+ਲ, ਪੁਲਿਸ ਵੱਲੋਂ ਕਾ.ਤਲ ਪਤਨੀ ਸਹਿਤ ਚਾਰ ਗ੍ਰਿਫਤਾਰ

ਮ੍ਰਿਤਕ ਨੌਜਵਾਨ ਵੱਲੋਂ ਨਹਿਰ ਵਿਚ ਛਾਲ ਮਾਰਨ ਤੋਂ ਪਹਿਲਾਂ ਰੌਂਦੇ ਹੋਏ ਵੀਡੀਓ ਵੀ ਬਣਾਈ ਗਈ ਸੀ, ਜਿਸਦੇ ਵਿਚ ਉਸਨੇ ਆਪਣੈ ਗੁਆਂਢੀ ਨਿਸ਼ਾਨ ਸਿੰਘ ਉਪਰ ਜਾਣਬੁੱਝ ਕੇ ਪ੍ਰੇਸ਼ਾਨ ਕਰਨ ਅਤੇ ਵੀਰਵਾਰ ਨੂੰ ਹੀ ਮਾਵਾਂ-ਭੈਣਾਂ ਦੀਆਂ ਗਾਲਾਂ ਕੱਢਣ ਦੇ ਦੋਸ਼ ਲਗਾਏ ਸਨ। ਉਸਨੇ ਕਿਹਾ ਕਿ ਉਹ ਨਿਸ਼ਾਨ ਸਿੰਘ ਵੱਲੋਂ ਬੇਇੱਜ਼ਤ ਕਰਨ ਦੇ ਚੱਲਦੇ ਬਹੁਤ ਦੁਖੀ ਹੈ ਤੇ ਇਹ ਆਖ਼ਰੀ ਕਦਮ ਚੁੱਕ ਰਿਹਾ।

ਇਹ ਵੀ ਪੜ੍ਹੋ  ’ਤੇ ਜਦ ਵਾੜ੍ਹ ਹੀ ਖੇਤ ਨੂੰ ਖਾਣ ਲੱਗ ਜਾਵੇ !, ਜੇਲ੍ਹ ’ਚ ਨਸ਼ਾ ਵੇਚਦੇ ਥਾਣੇਦਾਰ ਤੇ ਹੌਲਦਾਰ ਕਾਬੂ

ਛਾਲ ਮਾਰਨ ਤੋਂ ਪਹਿਲਾਂ ਉਸਨੇ ਇਹ ਵੀਡੀਓ ਆਪਣੇ ਦੋਸਤਾਂ ਨੂੰ ਭੇਜੀ। ਪ੍ਰਵਾਰ ਦੇ ਮੈਂਬਰਾਂ ਮੁਤਾਬਕ ਕਾਫ਼ੀ ਸਾਊ ਤੇ ਸਿਆਣੇ ਇਸ ਨੌਜਵਾਨ ਵੱਲੋਂ ਆਪਣੇ ਪਿੰਡ ਵਿਚ ਹੀ ਕਾਰਾਂ ਤੇ ਟਰੈਕਟਰਾਂ ਉਪਰ ਡੈਕ ਲਗਾਉਣ ਦੀ ਦੁਕਾਨ ਕੀਤੀ ਹੋਈ ਸੀ ਪ੍ਰੰਤੂ ਨਿਸ਼ਾਨ ਸਿੰਘ ਉਸਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਘਟਨਾ ਵਾਲੇ ਦਿਨ ਵੀ ਡੈਕ ਦੀ ਉੱਚੀ ਅਵਾਜ਼ ਨੂੰ ਲੈ ਕੇ ਨਿਸ਼ਾਨ ਸਿੰਘ ਵੱਲੋਂ ਉਸਨੂੰ ਗਾਲਾਂ ਕੱਢੀਆਂ ਗਈਆਂ ਤੇ ਕੁੱਟਮਾਰ ਵੀ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਨੀਮੂਨ ’ਤੇ ਗਈ ਪਤਨੀ ਨੇ ਕਰਵਾਇਆ ਪਤੀ ਦਾ ਕ.ਤ+ਲ, ਪੁਲਿਸ ਵੱਲੋਂ ਕਾ.ਤਲ ਪਤਨੀ ਸਹਿਤ ਚਾਰ ਗ੍ਰਿਫਤਾਰ

News Delhi: ਪਿਛਲੇ ਕਈ ਦਿਨਾਂ ਤੋਂ ਪੂਰੇ ਦੇਸ ਭਰ ਵਿਚ ਚਰਚਾ ਦਾ ਵਿਸ਼ਾ ਬਣੇ ਇੰਦੌਰ ਦੇ ਨਾਮੀ ਵਪਾਰੀ ਰਾਜਾ ਰਘੂਵੰਸ਼ੀ ਦੇ ਕਤਲ ਕੇਸ ਉਪਰ ਚੱਲ ਰਿਹਾ ਸਸਪੈਂਸ ਖ਼ਤਮ ਹੋ ਗਿਆ ਹੈ। 11 ਮਈ ਨੂੰ ਵਿਆਹੇ ਰਾਜਾ ਰਘੂਵੰਸ਼ੀ ਦੀ ਕਾਤਲ ਉਸਦੀ ਪਤਨੀ ਹੀ ਨਿਕਲੀ, ਜਿਸਨੇ ਹਨੀਮੂਨ ਦੌਰਾਨ ਆਪਣੇ ਕਥਿਤ ਪ੍ਰੇਮੀ ਤੇ ਭਾੜੇ ਦੇ ਕਾਤਲਾਂ ਹੱਥੋਂ ਪਤੀ ਦਾ ਕਤਲ ਕਰਵਾ ਦਿੱਤਾ। ਪੁਲਿਸ ਨੇ ਬੀਤੀ ਰਾਤ ਕਥਿਤ ਮੁਲਜ਼ਮ ਪਤਨੀ ਸੋਨਮ ਗੁਪਤਾ ਨੂੰ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਇਲਾਕੇ ਦੇ ਇੱਕ ਢਾਬੇ ਤੋਂ ਇੱਕ ਸਾਥੀ ਸਹਿਤ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ  ’ਤੇ ਜਦ ਵਾੜ੍ਹ ਹੀ ਖੇਤ ਨੂੰ ਖਾਣ ਲੱਗ ਜਾਵੇ !, ਜੇਲ੍ਹ ’ਚ ਨਸ਼ਾ ਵੇਚਦੇ ਥਾਣੇਦਾਰ ਤੇ ਹੌਲਦਾਰ ਕਾਬੂ

ਮੇਘਾਲਿਆ ਦੇ ਡੀਜੀਪੀ ਤੇ ਮੁੱਖ ਮੰਤਰੀ ਨੇ ਖ਼ੁਦ ਇਸ ਕੇਸ ਨੂੰ ਹੱਲ ਕਰਨ ਦੀ ਜਾਣਕਾਰੀ ਆਪਣੈ ਸੋਸਲ ਮੀਡੀਆ ਅਕਾਉਂਟ ‘ਐਕਸ’ ਉਪਰ ਦਿੱਤੀ ਹੈ। ਜਿਸਦੇ ਵਿਚ ਦਸਿਆ ਗਿਆ ਕਿ ਸੋਨਮ ਤੋਂ ਇਲਾਵਾ ਬਾਕੀ ਤਿੰਨ ਮੁਲਜਮਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਇਹ ਨਵਵਿਆਹਿਆ ਜੋੜਾ 20 ਮਈ ਨੂੰ ਇੰਦੌਰ ਤੋਂ ਸ਼ਿਲਾਂਗ ਲਈ ਹਨੀਮੂਨ ਮਨਾਉਣ ਨਿਕਲਿਆ ਸੀ। ਜਿੱਥੇ 23 ਮਈ ਨੂੰ ਦੋਨੋਂ ਲਾਪਤਾ ਹੋ ਗਏ ਸਨ ਤੇ 2 ਜੂਨ ਨੂੰ ਰਾਜਾ ਰਘੂਵੰਸ਼ੀ ਦੀ ਇੱਕ ਡੂੰਘੀ ਖਾਈ ਵਿਚੋਂ ਲਾਸ਼ ਮਿਲੀ ਸੀ।

ਇਹ ਵੀ ਪੜ੍ਹੋ  ਵਰਦੀ ’ਚ ਥਾਣੇਦਾਰ ਦੀ ਗੁੰਡਾਗਰਦੀ, ਸਹੁਰਿਆਂ ਦੇ ਵਿਵਾਦ ’ਚ ਬਜੁਰਗ ਦੀ ਕੀਤੀ ਕੁੱਟਮਾਰ,ਦੇਖੋ ਵੀਡੀਓ

ਸਾਹਮਣੇ ਆ ਰਹੀਆਂ ਖ਼ਬਰਾਂ ਮੁਤਾਬਕ ਸੋਨਮ ਰਾਜ ਕੁਸ਼ਵਾਹਾ ਨਾਂ ਦੇ ਇੱਕ ਨੌਜਵਾਨ ਨੂੰ ਪਸੰਦ ਕਰਦੀ ਸੀ ਤੇ ਜਿਸਦੇ ਵਿਚ ਉਕਤ ਨੌਜਵਾਨ ਦੀ ਵੀ ਵੱਡੀ ਭੂਮਿਕਾ ਸਾਹਮਣੇ ਆਈ ਹੈ। ਮੇਘਾਲਿਆ ਡੀਜੀਪੀ ਨੇ ਖੁਲਾਸਾ ਕੀਤਾ ਹੈ ਕਿ ਸੋਨਮ ਨੇ ਆਪਣੇ ਪਤੀ ਰਾਜਾ ਦਾ ਕਤਲ ਕਰਵਾਇਆ ਸੀ। ਦੋਸ਼ ਹੈ ਕਿ ਉਸਨੇ ਮੱਧ ਪ੍ਰਦੇਸ਼ ਦੇ ਤਿੰਨ ਲੋਕਾਂ ਨੂੰ ਕੰਟਰੈਕਟ ਦੇ ਕੇ ਆਪਣੇ ਪਤੀ ਰਾਜਾ ਦਾ ਕਤਲ ਕਰਵਾਇਆ ਸੀ। ਗਾਜ਼ੀਪੁਰ ਦੇ ਜਿਸ ਢਾਬੇ ਤੋਂ ਸੋਨਮ ਨੂੰ ਗ੍ਰਿਫਤਾਰ ਕੀਤਾ ਗਿਆ, ਉਸਦੇ ਮਾਲਕ ਨੇ ਹੀ ਰਾਤ ਨੂੰ ਕਰੀਬ 2 ਵਜੇਂ ਪੁਲਿਸ ਨੂੰ ਸੂਚਿਤ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਜੇਲ੍ਹ ਮੁੜ ਚਰਚਾ ’ਚ, ਕੈਦੀ ਕੋਲੋਂ ਮੋਬਾਇਲ ਫ਼ੋਨ ਬਰਾਮਦ, ਲੋਹੇ ਦੀਆਂ ਪੱਤੀਆਂ ਤੇ ਸੂਏ ਵੀ ਮਿਲੇ

0

Bathinda News: ਬਠਿੰਡਾ ਦੀ ਕੇਂਦਰੀ ਜੇਲ੍ਹ ਦੀ ਅਚਨਚੇਤ ਤਲਾਸੀ ਦੌਰਾਨ ਜੇਲ੍ਹ ਅਧਿਕਾਰੀਆਂ ਨੂੰ ਇੱਕ ਕੈਦੀ ਦੇ ਕੋਲੋਂ ਮੋਬਾਇਲ ਫ਼ੋਨ ਰੈਡਮੀ ਸਮੇਤ ਸਿਮ, ਚਾਰਜਰ ਬਰਾਮਦ ਹੋਇਆ ਬਰਾਮਦ ਹੋਇਆ ਹੈ। ਇਸ ਕੈਦੀ ਦੀ ਪਹਿਚਾਣ ਰਜਿੰਦਰ ਪੁੱਤਰ ਦਲਵੀਰ ਸਿੰਘ ਵਾਸੀ ਮੁਗਲਪੁਰ ਜਿਲ੍ਹਾ ਹਿਸਾਰ ਹਰਿਆਣਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ ’ਤੇ ਜਦ ਵਾੜ੍ਹ ਹੀ ਖੇਤ ਨੂੰ ਖਾਣ ਲੱਗ ਜਾਵੇ !, ਜੇਲ੍ਹ ’ਚ ਨਸ਼ਾ ਵੇਚਦੇ ਥਾਣੇਦਾਰ ਤੇ ਹੌਲਦਾਰ ਕਾਬੂ

ਇਸਤੋਂ ਇਲਾਵਾ ਇੱਕ ਹੋਰ ਹਵਾਲਾਤ ਦੇ ਵਿਚੋਂ 1 ਲੋਹੇ ਦੀ ਪੱਤੀ, 3 ਲੋਹੇ ਦੇ ਸੂਏ ਅਤੇ 13 ਗਰਾਮ ਸਫੈਦ ਰੰਗ ਦਾ ਪਾਊਡਰ ਵੀ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਜੇਲ੍ਹ ਦੇ ਡਿਪਟੀ ਸੁਪਰਡੈਂਟ ਸਿਵ ਕੁਮਾਰ ਦੀ ਸਿਕਾਇਤ ’ਤੇ ਥਾਣਾ ਕੈਂਟ ਦੀ ਪੁਲਿਸ ਨੇ ਪਰਚਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

’ਤੇ ਜਦ ਵਾੜ੍ਹ ਹੀ ਖੇਤ ਨੂੰ ਖਾਣ ਲੱਗ ਜਾਵੇ !, ਜੇਲ੍ਹ ’ਚ ਨਸ਼ਾ ਵੇਚਦੇ ਥਾਣੇਦਾਰ ਤੇ ਹੌਲਦਾਰ ਕਾਬੂ

0

Rupnagar News: ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਚਰਚਾ ਵਿਚ ਚੱਲ ਰਹੀਆਂ ਪੰਜਾਬ ਦੀਆਂ ਜੇਲ੍ਹਾਂ ’ਚ ਲਗਾਤਾਰ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਦੀ ਭੂਮਿਕਾ ਸਵਾਲ ਖੜ੍ਹੇ ਕਰ ਰਹੀ ਹੈ। ਕੁੱਝ ਦਿਨ ਪਹਿਲਾਂ ਬਰਨਾਲਾ ਜੇਲ੍ਹ ਵਿਚ ਤੈਨਾਤ ਇੱਕ ਡੀਐਸਪੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਹੁਣ ਰੋਪੜ ਜੇਲ੍ਹ ਵਿੱਚ ਪੁਲਿਸ ਨੇ ਇੱਕ ਨਸ਼ੀਲੇ ਪਦਾਰਥਾਂ ਅਤੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੀ ਅਗਵਾਈ ਕੋਈ ਹੋਰ ਨਹੀਂ, ਬਲਕਿ ਪੁਲਿਸ ਦਾ ਹੀ ਇੱਕ ਥਾਣੇਦਾਰ ਅਤੇ ਹੌਲਦਾਰ ਕਰ ਰਹੇ ਸਨ, ਜਿੰਨ੍ਹਾਂ ਦੀ ਡਿਊਟੀ ਇਸ ਜੇਲ੍ਹ ’ਚ ਨਸ਼ਿਆਂ ਦੀ ਰੋਕਥਾਮ ਲਈ ਲੱਗੀ ਹੋਈ ਸੀ।

ਇਹ ਵੀ ਪੜ੍ਹੋ ਵਰਦੀ ’ਚ ਥਾਣੇਦਾਰ ਦੀ ਗੁੰਡਾਗਰਦੀ, ਸਹੁਰਿਆਂ ਦੇ ਵਿਵਾਦ ’ਚ ਬਜੁਰਗ ਦੀ ਕੀਤੀ ਕੁੱਟਮਾਰ,ਦੇਖੋ ਵੀਡੀਓ

ਮੁਲਜਮ ਪੁਲਿਸ ਮੁਲਾਜਮਾਂ ਦੀ ਪਹਿਚਾਣ ਏਐਸਆਈ ਸੁਖਰਾਮ ਸਿੰਘ ਤੇ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਦੇ ਤੌਰ ’ਤੇ ਹੋਈ ਹੈ, ਜੋਕਿ ਪੀਏਪੀ ਦੇ ਮੁਲਾਜਮ ਹਨ। ਥਾਣਾ ਸਿਟੀ ਰੂਪਨਗਰ ਦੀ ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ ਇੰਨ੍ਹਾਂ ਕੋਲੋਂ 101 ਗ੍ਰਾਮ ਹਸ਼ੀਸ਼, 154 ਨਸ਼ੀਲੇ ਕੈਪਸੂਲ, 80 ਨਸ਼ੀਲੀਆਂ ਗੋਲੀਆਂ ਅਤੇ ਤੰਬਾਕੂ ਦੇ 6 ਪੈਕੇਟ ਬਰਾਮਦ ਕੀਤੇ ਗਏ ਹਨ। ਮੁਢਲੀ ਪੁੱਛਗਿੱਛ ਤੋਂ ਬਾਅਦ ਇੰਨ੍ਹਾਂ ਪੁਲਿਸ ਮੁਲਾਜਮਾਂ ਨੇ ਜੇਲ੍ਹ ’ਚ ਬੰਦ ਆਪਣੇ ਕਰਿੰਦਿਆਂ ਦਾ ਵੀ ਖ਼ੁਲਾਸਾ ਕੀਤਾ ਹੈ, ਜਿਹੜੇ ਅੱਗੇ ਜੇਲ੍ਹ ਦੇ ਅੰਦਰ ਇਹ ਨਸ਼ਾ ਵੇਚਦੇ ਸਨ।

ਇਹ ਵੀ ਪੜ੍ਹੋ ਪਤੀ ਦਾ ਕ.ਤ+ਲ ਕਰਕੇ ਫ਼ਰਾਰ ਹੋਈ ਕਲਯੁਗੀ ਪਤਨੀ ਤੇ ਉਸਦਾ ਪ੍ਰੇਮੀ ਗ੍ਰਿਫਤਾਰ

ਇੰਨ੍ਹਾਂ ਦੀ ਪਹਿਚਾਣ ਕੈਦੀ ਆਸਿਫ ਨਿਵਾਸੀ ਅਲੀਗੰਜ ਜ਼ਿਲ੍ਹਾ ਬਰੇਲੀ (ਉੱਤਰ ਪ੍ਰਦੇਸ਼), ਕੈਦੀ ਕਬੀਰ ਨਿਵਾਸੀ ਪਹਿਲਵਾੜਾ ਜ਼ਿਲ੍ਹਾ ਸੰਬਲ (ਯੂਪੀ) ਤੇ ਹਵਾਲਾ ਆਪਰੇਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਕਰਤਾਰ ਨਗਰ ਬਟਾਲਾ ਵਜੋਂ ਹੋਈ ਹੈ, ਜਿੰਨ੍ਹਾਂ ਨੂੰ ਵੀ ਪੁਲਿਸ ਨੇ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਧਰ, ਪੁਲਿਸ ਦੀ ਇਸ ਕਾਰਵਾਈ ਦੀ ਸਲਾਘਾ ਕਰਦਿਆਂ ਸਥਾਨਕ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ, ‘‘ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖ਼ੇਸਗੀ, ਬੇਸ਼ੱਕ ਉਹ ਪੁਲਿਸ ਦਾ ਬੰਦਾ ਹੀ ਕਿਉਂ ਨਾ ਹੋਵੇ। ’’