Home Blog Page 675

ਵਰਦੀ ’ਚ ਥਾਣੇਦਾਰ ਦੀ ਗੁੰਡਾਗਰਦੀ, ਸਹੁਰਿਆਂ ਦੇ ਵਿਵਾਦ ’ਚ ਬਜੁਰਗ ਦੀ ਕੀਤੀ ਕੁੱਟਮਾਰ,ਦੇਖੋ ਵੀਡੀਓ

0

👉ਸਹੁਰਿਆਂ ਦਾ ਪੀੜਤ ਨਾਲ ਚੱਲਦਾ ਸੀ ਜਮੀਨੀ ਵਿਵਾਦ; ਪੀੜਤ ਹਸਪਤਾਲ ’ਚ ਦਾਖ਼ਲ, ਪੁਲਿਸ ਵੱਲੋਂ ਜਾਂਚ
Moga News: ਆਪਣੇ ਸਹੁਰਿਆਂ ਦੇ ਜਮੀਨੀ ਵਿਵਾਦ ’ਚ ਆਪਣੀ ਵਰਦੀ ਦੀ ਆੜ ਵਿਚ ਪੰਜਾਬ ਪੁਲਿਸ ਦੇ ਇੱਕ ਥਾਣੇਦਾਰ ਵੱਲੋਂ ਦਿਨ ਦਿਹਾੜੇ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਮੋਗਾ ਜ਼ਿਲ੍ਹੇ ਦੇ ਪਿੰਡ ਦੋਧਰ ’ਚ ਵਾਪਰੀ ਹੈ, ਜਿੱਥੇ ਮੋਗਾ ਪੁਲਿਸ ਲਾਈਨ ’ਚ ਤੈਨਾਤ ਦੱਸੇ ਜਾ ਰਹੇ ਥਾਣੇਦਾਰ ਚਰਨਜੀਤ ਸਿੰਘ ਦੇ ਸਹੁਰੇ ਹਨ। ਉਸਦੇ ਸਹੁਰੇ ਰਣਜੀਤ ਸਿੰਘ ਦੇ ਪਿੰਡ ਦੇ ਹੀ ਭਾਰਤੀ ਫ਼ੌਜ ਦੇ ਸਾਬਕਾ ਕੈਪਟਨ ਹਰਦੇਵ ਸਿੰਘ ਨਾਲ ਜਮੀਨੀ ਵਿਵਾਦ ਚੱਲਦਾ ਆ ਰਿਹਾ ਸੀ।

ਇਹ ਵੀ ਪੜ੍ਹੋ  ਕੈਨੇਡਾ ਦੀ ਫ਼ਾਈਲ ਰਿਫ਼ਿਊਜ਼ ਹੋਣ ’ਤੇ ਮਾਪਿਆਂ ਦੇ 20 ਸਾਲਾਂ ਇਕਲੌਤੇ ‘ਪੁੱਤ’ ਨੇ ਚੁੱਕਿਆ ਆਖ਼ਰੀ ਕਦਮ….

ਇਸ ਦੌਰਾਨ ਜਦ ਕੈਪਟਨ ਹਰਦੇਵ ਸਿੰਘ ਪਿੰਡ ਦੇ ਸਰਪੰਚ ਦੇ ਘਰ ਜਾ ਰਿਹਾ ਸੀ ਤਾਂ ਚੁਰੱਸਤੇ ਵਿਚ ਖੜ੍ਹੇ ਰਣਜੀਤ ਸਿੰਘ ਤੇ ਉਸਦੇ ਪ੍ਰਵਾਰ ਮੈਂਬਰਾਂ ਦੇ ਨਾਲ ਹੀ ਵਰਦੀ ਵਿਚ ਖੜ੍ਹੇ ਥਾਣੇਦਾਰ ਚਰਨਜੀਤ ਸਿੰਘ ਵੱਲੋਂ ਬਜੁਰਗ ਹਰਦੇਵ ਸਿੰਘ ਦੀ ਬੁਰੀ ਤਰ੍ਹਾਂ ਡਾਂਗਾ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਕਿਸੇ ਰਾਹਗੀਰ ਨੇ ਥਾਣੇਦਾਰ ਵੱਲੋਂ ਪਿੰਡ ਦੇ ਚਰੁੱਸਤੇ ’ਚ ਬਜ਼ੁਰਗ ਦੀ ਸ਼ਰੇਆਮ ਕੀਤੀ ਜਾ ਰਹੀ ਕੁੱਟ ਦੀ ਵੀਡੀਓ ਬਣਾ ਲਈ ਤੇ ਉਸਨੂੰ ਸੋਸਲ ਮੀਡੀਆ ’ਤੇ ਵਾਈਰਲ ਕਰ ਦਿੱਤਾ।ਜਿਸਤੋਂ ਬਾਅਦ ਬਦਨਾਮੀ ਝੱਲ ਰਹੀ ਮੋਗਾ ਪੁਲਿਸ ਨੂੰ ਲੋਕਾਂ ਤੋਂ ਤਾਅਨੇ ਸੁਣਨ ਨੂੰ ਮਿਲ ਰਹੇ ਹਨ।

ਇਹ ਵੀ ਪੜ੍ਹੋ  ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ;174 ਗ੍ਰਾਮ ਹੈਰੋਇਨ,ਦੋ ਪਿਸਤੌਲਾਂ ਬਰਾਮਦ

ਉਧਰ, ਵਰਦੀਧਾਰੀ ਚਰਨਜੀਤ ਸਿੰਘ ਤੇ ਉਸਦੇ ਸਹੁਰਿਆਂ ਦੀ ਕੁੱਟਮਾਰ ਦਾ ਸ਼ਿਕਾਰ ਹਰਦੇਵ ਸਿੰਘ ਮੋਗਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਦਸਿਆ ਜਾ ਰਿਹਾ। ਇਸ ਸਬੰਧ ਵਿਚ ਉਸਦੇ ਵੱਲੋਂ ਥਾਣਾ ਬੱਧਨੀ ਕਲਾਂ ’ਚ ਸ਼ਿਕਾਇਤ ਵੀ ਦਰਜ ਕਰਵਾਈ ਹੈ। ਦੂਜੇ ਪਾਸੇ ਮੋਗਾ ਦੇ ਡੀਐਸਪੀ ਡੀ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਦਾ ਕੋਈ ਮੁਕਾਬਲਾ ਨਹੀਂ ਹੈ: ਵੜਿੰਗ

0

Ludhiana News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਕਾਂਗਰਸ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਰਿਕਾਰਡ ਅੰਤਰ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਇੱਥੇ ਕਾਂਗਰਸ ਦਾ ਅਮਲੀ ਤੌਰ ’ਤੇ ਕੋਈ ਮੁਕਾਬਲਾ ਨਹੀਂ ਹੈ।ਇੱਥੇ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ ਸਥਾਨਕ ਸੰਸਦ ਮੈਂਬਰ ਵੜਿੰਗ ਨੇ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਚੋਣਾਂ ਵਿਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਨਹੀਂ ਦੇਵਾਂਗੇ।

ਇਹ ਵੀ ਪੜ੍ਹੋ ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ

ਸੂਬਾ ਕਾਂਗਰਸ ਪ੍ਰਧਾਨ ਨੇ ਇਸ ਭਰਮ ਨੂੰ ਇੰਨ੍ਹਾਂ ਚੋਣਾਂ ਵਿਚ ਦੂਰ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ‘‘ਜਿਮਨੀ ਚੋਣਾਂ ਆਮ ਤੌਰ ’ਤੇ ਸੱਤਾਧਾਰੀ ਪਾਰਟੀ ਦੁਆਰਾ ਜਿੱਤੀਆਂ ਜਾਂਦੀਆਂ ਹਨ, ਅਜਿਹਾ ਸੱਚ ਨਹੀਂ ਸਾਬਤ ਹੋਵੇਗਾ, ਕਿਉਂਕਿ ਇਸਤੋਂ ਪਹਿਲਾਂ ਕਾਂਗਰਸ ਬਰਨਾਲਾ ਵਿੱਚ ਵੀ ਜਿੱਤ ਹਾਸਲ ਕਰ ਚੁੱਕੀ ਹੈ, ਜੋ ਕਿ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ ।

ਇਹ ਵੀ ਪੜ੍ਹੋ ਕੈਨੇਡਾ ਦੀ ਸਰਕਾਰ ਨੇ ਲਿਆਂਦਾ ਨਵਾਂ ਕਾਨੂੰਨ; ਹੁਣ ਸੌਖੀ ਨਹੀਂ ਮਿਲੇਗੀ ‘ਸ਼ਰਨ’

ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਵਿੱਚ ਇੱਕ ਮਜ਼ਬੂਤ ਕਾਂਗਰਸੀ ਅਧਾਰ ਤੋਂ ਇਲਾਵਾ, ਹਰ ਮੋਰਚੇ ’ਤੇ, ਖਾਸ ਕਰਕੇ ਕਾਨੂੰਨ ਵਿਵਸਥਾ ’ਤੇ ਸਰਕਾਰ ਦੀ ਅਸਫਲਤਾ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਸੱਤਾ ਵਿਰੋਧੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ, ਕਿਉਂਕਿ ਲੁੱਟ-ਖਸੁੱਟ ਅੱਜ ਦਾ ਆਮ ਵਰਤਾਰਾ ਬਣ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਵੇਗਾ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ

👉5 ਟਨ ਪ੍ਰਤੀ ਘੰਟੇ ਦੀ ਸਮਰੱਥਾ ਵਾਲਾ ਪਲਾਂਟ ਅਬੋਹਰ ਵਿੱਚ ਸਤੰਬਰ 2025 ਤੱਕ ਹੋਵੇਗਾ ਕਾਰਜਸ਼ੀਲ: ਗੁਰਮੀਤ ਸਿੰਘ ਖੁੱਡੀਆਂ
Farmer News:ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2025 ਤੱਕ ਅਬੋਹਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ ਤਿਆਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੈਗਰੈਕਸੋ) ਵੱਲੋਂ ਪ੍ਰਤੀ ਘੰਟਾ ਪੰਜ ਟਨ ਸਮਰੱਥਾ ਵਾਲਾ ਇਹ ਚਿੱਲੀ ਪ੍ਰੋਸੈਸਿੰਗ ਪਲਾਂਟ ਇੱਕ ਏਕੜ ਜ਼ਮੀਨ ’ਤੇ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਦੇ ਖੇਤੀਬਾੜੀ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ;174 ਗ੍ਰਾਮ ਹੈਰੋਇਨ,ਦੋ ਪਿਸਤੌਲਾਂ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਪ੍ਰੋਸੈਸਿੰਗ ਲਈ ਢੁਕਵੀਆਂ ਵਧ-ਉਪਜ ਵਾਲੀਆਂ ਮਿਰਚ ਦੀਆਂ ਕਿਸਮਾਂ ਉਗਾਉਣ ਲਈ ਉਤਸ਼ਾਹਿਤ ਕਰਨ ਸਦਕਾ ਮਿਰਚ ਦੀ ਕਾਸ਼ਤ ਹੇਠ ਰਕਬਾ ਹਰ ਸਾਲ ਵਧ ਰਿਹਾ ਹੈ। ਸਾਲ 2024 ਤੱਕ, ਪੰਜਾਬ ਵਿੱਚ ਮਿਰਚ ਦੀ ਕਾਸ਼ਤ ਹੇਠ ਰਕਬਾ 10,614 ਹੈਕਟੇਅਰ ਸੀ, ਜੋ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਧ ਰਿਕਾਰਡ ਕੀਤਾ ਗਿਆ ਖੇਤਰ ਹੈ, ਜਿਸ ਵਿੱਚੋਂ 21,416 ਮੀਟ੍ਰਿਕ ਟਨ ਪੈਦਾਵਾਰ ਹੋਈ। ਮਿਰਚਾਂ ਦੇ ਉਤਪਾਦਨ ਵਿੱਚ ਫਿਰੋਜ਼ਪੁਰ ਜ਼ਿਲ੍ਹਾ ਮੋਹਰੀ ਰਿਹਾ, ਇਸ ਤੋਂ ਬਾਅਦ ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨ ਤਾਰਨ, ਅੰਮ੍ਰਿਤਸਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਹਨ। ਫਿਰੋਜ਼ਪੁਰ ਦਾ ਔਸਤਨ ਝਾੜ ਪ੍ਰਤੀ ਹੈਕਟੇਅਰ ਲਗਭਗ 19 ਮੀਟ੍ਰਿਕ ਟਨ ਰਿਹਾ, ਜੋ ਖੇਤਰ ਵਿੱਚ ਅਪਣਾਏ ਜਾ ਰਹੇ ਕੁਸ਼ਲ ਖੇਤੀ ਅਭਿਆਸਾਂ ਅਤੇ ਕਿਸਾਨਾਂ ਦੀ ਰੌਸ਼ਨ-ਦਿਮਾਗੀ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ

ਫੂਡ ਪ੍ਰੋਸੈਸਿੰਗ ਮੰਤਰੀ ਨੇ ਕਿਹਾ ਕਿ ਪੈਗਰੈਕਸੋ ਵੱਲੋਂ ਸਥਾਪਤ ਮਾਰਕੀਟਿੰਗ ਨੈੱਟਵਰਕ ਦੀ ਮਦਦ ਨਾਲ ਸਿੱਧੀ ਕਿਸਾਨਾਂ ਅਤੇ ਐਗਰੀਗੇਟਰਾਂ ਤੋਂ ਮਿਰਚਾਂ ਖ਼ਰੀਦੀਆਂ ਜਾਂਦੀਆਂ ਹਨ। ਇਹ ਕਾਰਪੋਰੇਸ਼ਨ ਪੰਜਾਬ ਦੀ ਲਾਲ ਮਿਰਚ ਦੇ ਪੇਸਟ ਨੂੰ ਵੱਡੇ ਪੱਧਰ ’ਤੇ ਨਿਰਯਾਤ ਕਰਦੀ ਹੈ। ਪੰਜਾਬ ਦੀਆਂ ਮਿਰਚਾਂ ਦੀ ਉੱਚ ਗੁਣਵੱਤਾ ਅਤੇ ਤਿੱਖੇ ਸਵਾਦ ਕਾਰਨ ਸਾਲ ਦਰ ਸਾਲ ਇਸ ਦੀ ਮੰਗ ਵਿੱਚ ਵਾਧਾ ਹੋ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਪ੍ਰੋਸੈਸਿੰਗ ਲਈ ਲਾਲ ਮਿਰਚਾਂ ਦੀ ਕਾਸ਼ਤਕਾਰੀ ਕਰਨ ਵੱਲ ਹੋਰ ਉਤਸ਼ਾਹ ਮਿਲਿਆ ਹੈ।ਮਿਰਚਾਂ ਦੀ ਕਾਸ਼ਤ ਪੰਜਾਬ ਦੀ ਖੇਤੀਬਾੜੀ ਵਿਭਿੰਨਤਾ ਦੇ ਇੱਕ ਮਹੱਤਵਪੂਰਨ ਹਿੱਸੇ ਵਜੋਂ ਉੱਭਰੀ ਹੈ, ਜਿਸ ਨਾਲ ਕਿਸਾਨਾਂ ਨੂੰ ਕਣਕ ਅਤੇ ਝੋਨੇ ਵਰਗੀਆਂ ਰਵਾਇਤੀ ਫਸਲਾਂ ਦੀ ਥਾਂ ਇੱਕ ਲਾਹੇਵੰਦ ਵਿਕਲਪ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਾਜ ਦੀਆਂ ਅਨੁਕੂਲ ਖੇਤੀ-ਜਲਵਾਯੂ ਸਥਿਤੀਆਂ ਨੇ ਰਣਨੀਤਕ ਤੌਰ ’ਤੇ ਪੰਜਾਬ ਨੂੰ ਮਿਰਚਾਂ ਦੇ ਉਤਪਾਦਨ ਅਤੇ ਪ੍ਰੋਸੈਸਿੰਗ ਵਿੱਚ ਇੱਕ ਪ੍ਰਮੁੱਖ ਕਾਸ਼ਤਕਾਰ ਵਜੋਂ ਉਭਾਰਿਆ ਹੈ।

ਇਹ ਵੀ ਪੜ੍ਹੋ ਪੜਾਈ ’ਚ ਹੁਸ਼ਿਆਰ ਬੱਚੇ ਚੰਗੇ ਇਨਸਾਨ ਬਣ ਕੇ ਜਿੰਦਗੀ ’ਚ ਹੁੰਦੇ ਹਨ ਕਾਮਯਾਬ:ਸਪੀਕਰ ਸੰਧਵਾਂ

ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਹੁਣ ਮੱਧ ਪੂਰਬੀ ਅਤੇ ਅਫਰੀਕੀ ਕੈਰੇਬੀਅਨ ਦੇਸ਼ਾਂ ਸਮੇਤ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਵੀ ਲਾਲ ਮਿਰਚਾਂ ਦੇ ਪੇਸਟ ਦਾ ਵੱਡੇ ਪੱਧਰ ’ਤੇ ਨਿਰਯਾਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਪੈਗਰੈਕਸਕੋ ਦਾ ਟੀਚਾ ਹੈ ਕਿ ਪੰਜਾਬ ਦੀ ਲਾਲ ਮਿਰਚ ਦਾ ਪੇਸਟ ਆਲਮੀ ਪੱਧਰ ’ਤੇ ਨਿਰਯਾਤ ਕੀਤਾ ਜਾਵੇ। ਕਾਰਪੋਰੇਸ਼ਨ ਦੀ ਮਾਰਕੀਟਿੰਗ ਟੀਮ ਵਧਦੀ ਮੰਗ ਨੂੰ ਪੂਰਾ ਕਰਨ ਅਤੇ ਦੁਨੀਆ ਭਰ ਵਿੱਚ ਉਤਪਾਦ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀਆਂ ਅਤੇ ਮੇਲਿਆਂ ਵਿੱਚ ਪੰਜਾਬ ਦੀਆਂ ਤਿੱਖੇ ਸਵਾਦ ਵਾਲੀਆਂ ਮਿਰਚਾਂ ਨੂੰ ਸਰਗਰਮੀ ਨਾਲ ਪ੍ਰਦਰਸ਼ਿਤ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਤੀ ਦਾ ਕ.ਤ+ਲ ਕਰਕੇ ਫ਼ਰਾਰ ਹੋਈ ਕਲਯੁਗੀ ਪਤਨੀ ਤੇ ਉਸਦਾ ਪ੍ਰੇਮੀ ਗ੍ਰਿਫਤਾਰ

0

Moga News: ਲੰਘੀ 03/04 ਜੂਨ ਦੀ ਦਰਮਿਆਨੀ ਰਾਤ ਨੂੰ ਆਪਣੇ ਪ੍ਰੇਮੀ ਨਾਲ ਮਿਲਕੇ ਆਪਣੇ ਪਤੀ ਦਾ ਕਤਲ ਕਰਕੇ ਫ਼ਰਾਰ ਹੋਣ ਵਾਲੀ ਕਲਯੁਗੀ ਪਤਨੀ ਤੇ ਉਸਦੇ ਪ੍ਰੇਮੀ ਨੂੰ ਮੋਗਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜਮਾਂ ਦੀ ਪਹਿਚਾਣ ਜਸਵਿੰਦਰ ਕੌਰ ਵਾਸੀ ਪੱਤੋ ਹੀਰਾ ਸਿੰਘ ਤੇ ਗੁਲਜਾਰ ਸਿੰਘ ਉਰਫ ਬਿੱਟੂ ਵਾਸੀ ਵੱਡਾ ਰਣਸੀਹ ਰੋਡ ਨਿਹਾਲ ਸਿੰਘ ਵਾਲਾ ਦੇ ਤੌਰ ’ਤੇ ਹੋਈ ਹੈ।

ਇਹ ਵੀ ਪੜ੍ਹੋ ਗੋਰਾ ਬਰਿਆਰ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

ਬੀਤੇ ਕੱਲ ਹੀ ਪੁਲਿਸ ਨੇ ਅਮਨਦੀਪ ਸਿੰਘ ਦੀ ਲਾਸ਼ ਨੂੰ ਘਰ ਦੇ ਕਮਰੇ ਵਿਚੋਂ ਬਰਾਮਦ ਕੀਤਾ ਸੀ, ਜਿਸਨੂੰ ਬੰਦ ਕਰਨ ਤੋਂ ਬਾਅਦ ਆਪਣੇ ਘਰ ਨੂੰ ਤਾਲਾ ਲਗਾ ਕੇ ਇਹ ਜੋੜਾ ਫ਼ਰਾਰ ਹੋ ਗਿਆ ਸੀ। ਇਸ ਸਬੰਧ ਵਿਚ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਮ੍ਰਿਤਕ ਅਮਨਦੀਪ ਸਿੰਘ ਦੇ ਭਰਾ ਹਰਦੀਪ ਸਿੰਘ ਪੁੱਤਰ ਅਜਮੇਰ ਸਿੰਘ ਦੀ ਸਿਕਾਇਤ ’ਤੇ ਮੁਲਜਮਾਂ ਵਿਰੁਧ ਮੁਕੱਦਮਾ ਨੰਬਰ 101 ਮਿਤੀ 07.06.2025 ਅ/ਧ 103(1), 61(2) ਬੀਐਨਐਸ ਦਰਜ਼ ਕੀਤਾ ਸੀ। ਮੁਲਜਮ ਜਸਵਿੰਦਰ ਕੌਰ ਪਤਨੀ ਅਮਨਦੀਪ ਸਿੰਘ ਦੇ ਗੁਲਜਾਰ ਸਿੰਘ ਉਰਫ ਬਿੱਟੂ ਨਾਲ ਸਬੰਧ ਬਣ ਗਏ ਸਨ ਤੇ ਆਪਣੇ ਪਤੀ ਨੂੰ ਰਾਹ ਦਾ ਰੋੜਾ ਸਮਝਦਿਆਂ ਦੋਨਾਂ ਨੇ ਕਤਲ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਗੋਰਾ ਬਰਿਆਰ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

0

👉ਮੁੱਢਲੀ ਪੁੱਛਗਿੱਛ ਮੁਤਾਬਿਕ ਜੱਗੂ ਭਗਵਾਨਪੁਰੀਆ ਨਾਲ ਲਗਾਤਾਰ ਸੰਪਰਕ ਵਿੱਚ ਸੀ ਗ੍ਰਿਫਤਕਾਰ ਕੀਤਾ ਦੋਸ਼ੀ ਮਸੀਹ : ਡੀਜੀਪੀ ਗੌਰਵ ਯਾਦਵ
👉ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ: ਏ.ਡੀ.ਜੀ.ਪੀ. ਏ.ਜੀ.ਟੀ.ਐਫ. ਪ੍ਰਮੋਦ ਬਾਨ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਦੇ ਘੁਮਾਣ ਵਿੱਚ ਹੋਈ ਸਨਸਨੀਖੇਜ਼ ਗੋਲੀਬਾਰੀ ਦੀ ਵਾਰਦਾਤ ਦੇ ਸਬੰਧ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਐਤਵਾਰ ਨੂੰ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨੈਲਸਨ ਮਸੀਹ ਉਰਫ਼ ਸੰਨੀ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਪਿੰਡ ਅਠਵਾਲ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ  ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ;174 ਗ੍ਰਾਮ ਹੈਰੋਇਨ,ਦੋ ਪਿਸਤੌਲਾਂ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਲੰਮਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਕਤਲ, ਇਰਾਦਾ ਕਤਲ, ਡਕੈਤੀ, ਲੁੱਟ-ਖੋਹ ਅਤੇ ਅਸਲਾ ਐਕਟ ਦੀ ਉਲੰਘਣਾ ਸਮੇਤ ਲਗਭਗ ਸੱਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।ਜਾਣਕਾਰੀ ਅਨੁਸਾਰ, 26 ਮਈ, 2025 ਦੀ ਸ਼ਾਮ ਨੂੰ ਬਟਾਲਾ ਦੇ ਪਿੰਡ ਘੁਮਾਣ ਵਿਖੇ, ਘੁਮਾਣ ਤੋਂ ਸ਼੍ਰੀ ਹਰਗੋਬਿੰਦਪੁਰ ਸੜਕ ’ਤੇ ਸਥਿਤ ਪੈਟਰੋਲ ਪੰਪ ਦੇ ਬਾਹਰ ਇੱਕ ਸਨਸਨੀਖੇਜ਼ ਗੋਲੀਕਾਂਡ ਹੋਇਆ ਸੀ, ਜਿਸ ਦੌਰਾਨ ਗੁਰਪ੍ਰੀਤ ਸਿੰਘ ਗੋਰਾ ਉਰਫ਼ ਗੋਰਾ ਬਰਿਆਰ ਦੀ ਮੌਤ ਹੋ ਗਈ ਸੀ ਅਤੇ ਬਿੱਲਾ ਮੰਡਿਆਲਾ ਜ਼ਖਮੀ ਹੋ ਗਿਆ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਸੀਹ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਲਗਾਤਾਰ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਭਗਵਾਨਪੁਰੀਆ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ, ਮੁਲਜ਼ਮ ਮਸੀਹ ਨੇ ਗੋਰਾ ਬਰਿਆਰ ਦੇ ਕਤਲ ਦੀ ਸਾਜ਼ਿਸ਼ ਰਚੀ ਸੀ ਅਤੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਇਸ ਹਮਲੇ ਨੂੰ ਅੰਜਾਮ ਦਿੱਤਾ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀੰ ਭਾਲ ਅਤੇ ਗ੍ਰਿਫਤਾਰੀ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ  ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ

ਗ੍ਰਿਫ਼ਤਾਰ ਵਿਅਕਤੀ ਨੂੰ ਅਗਲੀ ਕਾਰਵਾਈ ਲਈ ਬਟਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਗੋਰਾ ਬਰਿਆਰ ਕਤਲ ਕੇਸ ਵਿੱਚ ਸ਼ਾਮਲ ਮੁੱਖ ਮੁਲਜ਼ਮ ਦੀ ਬਟਾਲਾ ਦੇ ਅਧਿਕਾਰ ਖੇਤਰ ਵਿੱਚ ਮੌਜੂਦਗੀ ਦੀ ਗੁਪਤ ਇਤਲਾਹ ਮਿਲੀ ਸੀ, ਜਿਸ ਤੋਂ ਬਾਅਦ ਏਜੀਟੀਐਫ ਦੀਆਂ ਟੀਮਾਂ ਨੇ ਡੀਐਸਪੀ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਬਟਾਲਾ ਪੁਲਿਸ ਦੀ ਟੀਮਾਂ ਨਾਲ ਮਿਲ ਕੇ ਖੁਫੀਆ ਕਾਰਵਾਈ ਨੂੰ ਅੰਜਾਮ ਦਿੱਤਾ ਅਤੇ ਦੋਸ਼ੀ ਵਿਅਕਤੀ ਨੈਲਸਨ ਮਸੀਹ ਨੂੰ ਪਿੰਡ ਸ਼ਾਹਬਾਦ ਨੇੜੇ ਕਾਦੀਆਂ-ਬਟਾਲਾ ਸੜਕ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।ਏਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਬਟਾਲਾ ਦੇ ਪੁਲਿਸ ਸਟੇਸ਼ਨ ਘੁਮਾਣ ਵਿਖੇ ਬੀਐਨਐਸ ਦੀ ਧਾਰਾ 103, 109, 111 ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ 26.5.25 ਨੂੰ ਐਫਆਈਆਰ 89 ਅਧੀਨ ਕੇਸ ਦਰਜ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ;174 ਗ੍ਰਾਮ ਹੈਰੋਇਨ,ਦੋ ਪਿਸਤੌਲਾਂ ਬਰਾਮਦ

0

👉ਆਪਣੇ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ ਗ੍ਰਿਫ਼ਤਾਰ ਕੀਤੇ ਤਿੰਨੇਂ ਦੋਸ਼ੀ : ਡੀਜੀਪੀ ਗੌਰਵ ਯਾਦਵ
👉ਪੁਲਿਸ ਨੂੰ ਦੇਖ ਕੇ ਦੋਸ਼ੀਆਂ ਨੇ ਭੱਜਣ ਦੀ ਕੀਤੀ ਕੋਸ਼ਿਸ਼,ਪਰ ਪੁਲਿਸ ਨੇ ਕਰ ਲਿਆ ਕਾਬੂ : ਏ.ਡੀ.ਜੀ.ਪੀ. ਪ੍ਰਮੋਦ ਬਾਨ
👉ਜਾਂਚ ਮੁਤਾਬਿਕ ਅਪਰਾਧਿਕ ਪਿਛੋਕੜ ਵਾਲੇ ਹਨ ਤਿੰਨੇ ਦੋਸ਼ੀ ; ਹੋਰ ਸਬੰਧਾਂ ਦੀ ਕੀਤੀ ਜਾ ਰਹੀ ਹੈ ਜਾਂਚ : ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਖਿਲ ਚੌਧਰੀ
Muktsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਅਤੇ 174 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਇਹ ਵੀ ਪੜ੍ਹੋ  ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਰਵ ਕੁਮਾਰ ਉਰਫ਼ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ, ਸਾਰੇ ਵਾਸੀ ਸ੍ਰੀ ਮੁਕਤਸਰ ਸਾਹਿਬ, ਵਜੋਂ ਹੋਈ ਹੈ।ਤਿੰਨੇਂ ਮੁਲਜ਼ਮ ਬੀ.ਐਨ.ਐਸ. ਅਤੇ ਅਸਲਾ ਐਕਟ ਤਹਿਤ ਗੰਭੀਰ ਅਪਰਾਧਾਂ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਗੌਰਵ ਉਰਫ਼ ਬਿੱਲਾ ਪੁਲਿਸ ਸਟੇਸ਼ਨ ਸਿਟੀ ਮਲੋਟ ਵਿਖੇ ਦਰਜ ਇੱਕ ਮਾਮਲੇ ਵਿੱਚ ਭਗੌੜਾ ਸੀ, ਜਦੋਂ ਕਿ ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਪੁਲਿਸ ਸਟੇਸ਼ਨ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨੋਂ ਅਪਰਾਧੀ ਆਪਣੇ ਕਿਸੇ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ  ਪੰਜਾਬ ’ਚ ਵਾਪਰੇ ਇੱਕ ਭਿਆਨਕ ਸ.ੜਕ ਹਾ+ਦਸੇ ਵਿਚ 6 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌ+ਤ

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਤਿੰਨੋਂ ਮੁਲਜ਼ਮਾਂ ਨੂੰ ਫਲਾਈਓਵਰ ਬ੍ਰਿਜ ਹੇਠਾਂ ਇੱਕ ਪੋਲੀਥੀਨ ਬੈਗ ਫ਼ਰੋਲ਼ਦਿਆਂ ਦੇਖਿਆ । ਪੁਲਿਸ ਨੂੰ ਦੇਖ ਕੇ, ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਦੀ ਮੁਸਤੈਦੀ ਸਦਕਾ ਮੁਲਜ਼ਮਾਂ ਨੂੰ ਜੀਟੀ ਰੋਡ ਬਠਿੰਡਾ ਚੌਂਕ, ਮਲੋਟ ਨੇੜੇ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਉਕਤਾਂ ਦੀ ਤਲਾਸ਼ੀ ਲੈਣ ’ਤੇ, ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ।ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਅਖਿਲ ਚੌਧਰੀ ਨੇ ਦੱਸਿਆ ਕਿ ਇਸ ਸਬੰਧੀ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21(ਬੀ) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਥਾਣਾ ਸਿਟੀ ਮਲੋਟ ਵਿਖੇ ਇੱਕ ਨਵਾਂ ਕੇਸ ਐਫਆਈਆਰ ਨੰਬਰ 92 ਮਿਤੀ 07.06.2025 ਨੂੰ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਅਪਰਾਧਿਕ ਕੜੀਆਂ ਅਤੇ ਸਾਥੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ

0

👉ਅਕਾਲੀਆਂ ਨੇ ਸਿਆਸੀ ਅਤੇ ਧਾਰਮਿਕ ਤੌਰ ’ਤੇ ਪੰਜਾਬ ਨੂੰ ਲੁੱਟਿਆ
Amritsar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ।ਅੱਜ ਇੱਥੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲਾਂ ਨੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਲਈ ਆਪਣੀ ਸਿਆਸੀ ਤਾਕਤ ਦੀ ਦੁਰਵਰਤੋਂ ਕੀਤੀ ਅਤੇ ਇੱਥੋਂ ਤੱਕ ਕਿ ਆਪਣੇ ਨਿੱਜੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਨਿਯੁਕਤੀ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨਹੀਂ ਰੱਖੀ।

ਇਹ ਵੀ ਪੜ੍ਹੋ  ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ

ਉਨ੍ਹਾਂ ਨੇ ਦਾਅਵਾ ਕੀਤਾ ਕਿ ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਸਿੱਖਾਂ ਦੀ ਵੱਕਾਰੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਪਵਿੱਤਰਤਾ ਨੂੰ ਢਾਹ ਲਾਈ ਹੈ ਅਤੇ ਸੌੜੇ ਸਿਆਸੀ ਲਾਭ ਲਈ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ, ਦੋਵਾਂ ਦੀ ਦੁਰਵਰਤਂਤ ਕੀਤੀ। ਭਗਵੰਤ ਸਿੰਘ ਮਾਨ ਨੇ ਅਕਾਲੀਆਂ ਵੱਲੋਂ ਲੋਕਾਂ ਨੂੰ ਹਨੇਰੇ ਵਿੱਚ ਰੱਖਣ ਅਤੇ ਆਪਣੇ ਏਜੰਡੇ ਪੂਰੇ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਾਇਆ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲੀਆਂ ਨੇ ਨਾ ਸਿਰਫ਼ ਸਰਕਾਰੀ ਖਜ਼ਾਨੇ ਨੂੰ ਸਗੋਂ ਧਾਰਮਿਕ ਸੰਸਥਾਵਾਂ ਨਾਲ ਸਬੰਧਤ ਫੰਡਾਂ ਨੂੰ ਵੀ ਲੁੱਟਿਆ। ਉਨ੍ਹਾਂ ਨੇ ਅਕਾਲੀਆਂ ਦੇ ਸਾਸ਼ਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸਿਆਸੀ ਅਤੇ ਧਾਰਮਿਕ ਤੌਰ ’ਤੇ ਸ਼ੋਸ਼ਣ ਕੀਤਾ ਜਿਸ ਨਾਲ ਪੰਜਾਬ ਨੂੰ ਬਹੁਤ ਜ਼ਿਆਦਾ ਨੁਕਸਾਨ ਭੁਗਤਣਾ ਪਿਆ।

ਇਹ ਵੀ ਪੜ੍ਹੋ  67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦੌਰਾਨ ਗਰੀਬਾਂ ਨੂੰ ਅਣਗੌਲਿਆ ਕੀਤਾ ਜਾਂਦਾ ਸੀ ਜਦਕਿ ਪ੍ਰਭਾਵਸ਼ਾਲੀ ਲੋਕਾਂ ਨੇ ਸੂਬੇ ਨੂੰ ਲੁੱਟਿਆ।ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਸਮਾਜ ਦੇ ਦੱਬੇ-ਕੁਚਲੇ ਅਤੇ ਕਮਜ਼ੋਰ ਵਰਗਾਂ ਦਾ ਸ਼ੋਸ਼ਣ ਕੀਤਾ ਜਿਸ ਕਰਕੇ ਹੁਣ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਨੂੰ ਸੂਬੇ ਵਿਰੁੱਧ ਕੀਤੇ ਅਪਰਾਧਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ, “ਗਰੀਬਾਂ ਅਤੇ ਇਮਾਨਦਾਰ ਲੋਕਾਂ ਦੀਆਂ ਅਰਦਾਸਾਂ ਹਮੇਸ਼ਾ ਪਰਮਾਤਮਾ ਤੱਕ ਪਹੁੰਚਦੀਆਂ ਹਨ ਅਤੇ ਇਸੇ ਲਈ ਬਾਦਲਾਂ ਨੂੰ ਹੁਣ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪੈ ਰਹੀ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੜਾਈ ’ਚ ਹੁਸ਼ਿਆਰ ਬੱਚੇ ਚੰਗੇ ਇਨਸਾਨ ਬਣ ਕੇ ਜਿੰਦਗੀ ’ਚ ਹੁੰਦੇ ਹਨ ਕਾਮਯਾਬ:ਸਪੀਕਰ ਸੰਧਵਾਂ

0

👉ਟਾਪਰ ਵਿਦਿਆਰਥਣਾ ਦਾ ਪੰਜ-ਪੰਜ ਹਜਾਰ ਦੀ ਰਾਸ਼ੀ ਨਾਲ ਸਨਮਾਨ
Kotkapura News:ਜਿਹੜੇ ਬੱਚੇ ਪੜ੍ਹਾਈ ਵਿੱਚ ਹੁਸ਼ਿਆਰ ਹੁੰਦੇ ਹਨ, ਉਹ ਬੱਚੇ ਆਪਣੇ ਮਾਤਾ ਪਿਤਾ ਦਾ ਸਤਿਕਾਰ ਵੀ ਜਰੂਰ ਕਰਦੇ ਹਨ ਅਤੇ ਉਹਨਾਂ ਦਾ ਜਿੰਦਗੀ ਵਿੱਚ ਕਾਮਯਾਬ ਹੋਣਾ ਅਰਥਾਤ ਚੰਗੇ ਇਨਸਾਨ ਬਣਨਾ ਸੁਭਾਵਿਕ ਹੈ। ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਕੋਟਕਪੂਰਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਚਾਨਾ ਦੀ ਅਗਵਾਈ ਹੇਠ ਸਥਾਨਕ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੁਸ਼ਿਆਰ, ਹੋਣਹਾਰ ਤੇ ਟਾਪਰ ਵਿਦਿਆਰਥਣਾ ਦੇ ਕਰਵਾਏ ਗਏ ਸਨਮਾਨ ਸਮਾਰੋਹ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ‘ਆਪ ਸਰਕਾਰ’ ਵੱਲੋਂ ਟਾਪਰ ਵਿਦਿਆਰਥੀਆਂ ਨੂੰ 51-51 ਹਜਾਰ ਰੁਪਏ ਨਗਦ ਰਾਸ਼ੀ ਇਨਾਮ ਦੇ ਰੂਪ ਵਿੱਚ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਇਹ ਵੀ ਪੜ੍ਹੋ  ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ

ਉਹਨਾਂ ਦਸਵੀਂ ਜਮਾਤ ਦੇ ਨਤੀਜਿਆਂ ਮੁਤਾਬਿਕ 100 ਫੀਸਦੀ ਅੰਕ (650/650) ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾ ਨੂੰ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਪੰਜ-ਪੰਜ ਹਜਾਰ ਰੁਪਏ ਦੇ ਚੈੱਕ ਸੌਂਪੇ ਤਾਂ ਗੁੱਡ ਮੌਰਨਿੰਗ ਕਲੱਬ ਦੇ ਐਨ.ਆਰ.ਆਈ. ਵਿੰਗ ਦੇ ਇੰਚਾਰਜ ਠੇਕੇਦਾਰ ਪ੍ਰੇਮ ਮੈਣੀ ਨੇ ਵੀ ਆਪਣੇ ਵੱਲੋਂ 1100-1100 ਰੁਪਏ ਦੀ ਨਗਦ ਰਾਸ਼ੀ ਸੌਂਪ ਕੇ ਦੋਨੋਂ ਵਿਦਿਆਰਥਣਾ ਦੇ ਚੰਗੇਰੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਦੋਨੋਂ ਵਿਦਿਆਰਥਣਾ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਵੱਡੇ ਅਫਸਰਾਂ ਵਾਲੇ ਅਹੁਦਿਆਂ ਤੱਕ ਪਹੁੰਚਣ ਦੇ ਬਾਵਜੂਦ ਚੰਗੇ ਇਨਸਾਨ ਦਾ ਰੁਤਬਾ ਵੀ ਹਾਸਲ ਕਰਨਗੀਆਂ। ਉਹਨਾ ਆਪਣੀ ਸਫਲਤਾ ਲਈ ਮਾਪਿਆਂ ਅਤੇ ਅਧਿਆਪਕਾਂ ਦੇ ਯੋਗਦਾਨ ਨੂੰ ਸਿਜਦਾ ਕੀਤਾ। ਜਦੋਂ ਸਟੇਜ ਸੰਚਾਲਕ ਅਤੇ ਜਥੇਬੰਦੀ ਦੇ ਚੇਅਰਮੈਨ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਸਮਾਗਮ ਵਿੱਚ ਸ਼ਾਮਲ ਡਾ. ਦੇਵਿੰਦਰ ਸੈਫ਼ੀ, ਸੁਖਵਿੰਦਰ ਸਾਰੰਗ ਸਮੇਤ ਨਾਮਵਰ ਹਸਤੀਆਂ ਦੇ ਨਾਮ ਲੈਣ ਸਮੇਤ ਦੋ ਏ.ਡੀ.ਓ. ਸਿਲੈਕਟ ਹੋਈਆਂ ਸਕੀਆਂ ਭੈਣਾ ਦਾ ਜਿਕਰ ਕੀਤਾ ਤਾਂ ਸਪੀਕਰ ਸੰਧਵਾਂ ਨੇ ਉਕਤ ਲੜਕੀਆਂ ਨੂੰ ਸਟੇਜ ’ਤੇ ਬੁਲਾ ਕੇ ਪੁੱਛਿਆ ਕਿ ਕੀ ਉਹਨਾ ਨੂੰ ਇਹ ਨੌਕਰੀ ਲੈਣ ਲਈ ਕਿਸੇ ਦੀ ਸਿਫਾਰਸ਼ ਜਾਂ ਰਿਸ਼ਵਤ ਦੇਣ ਦੀ ਨੌਬਤ ਆਈ ਤਾਂ ਉਹਨਾਂ ਨਾਹ ਵਿੱਚ ਸਿਰ ਹਿਲਾਇਆ।

ਇਹ ਵੀ ਪੜ੍ਹੋ  67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

ਸਪੀਕਰ ਸੰਧਵਾਂ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਵੱਲੋਂ 52 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਅੱਜ ਤੱਕ ਇਕ ਵੀ ਰਿਸ਼ਵਤ ਜਾਂ ਸਿਫਾਰਸ਼ ਦੀ ਸ਼ਿਕਾਇਤ ਸਾਹਮਣੇ ਨਹੀਂ ਆਈ। ਅੰਤ ਵਿੱਚ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜਨਰਲ ਸਕੱਤਰ ਮੋਹਰ ਸਿੰਘ ਗਿੱਲ ਸਮੇਤ ਨਰਿੰਦਰ ਬੈੜ੍ਹ, ਚਮਨ ਗਰਗ ਰਿੰਕੀ, ਗੁਰਮੀਤ ਸਿੰਘ ਮੀਤਾ, ਤਰਸੇਮ ਚੋਪੜਾ, ਸੁਰਿੰਦਰ ਦਮਦਮੀ, ਰਾਜੂ ਕੰਡਾ, ਕੇ.ਸੀ. ਸੰਜੇ, ਮਨਵਰ ਸ਼ਰਮਾ, ਚੰਦਰ ਗਰਗ, ਤਰਸੇਮ ਚਾਨਣਾ, ਹੈਪੀ ਚਾਵਲਾ ਆਦਿ ਵਲੋਂ ਵੱਖਰੇ ਤੌਰ ’ਤੇ ਜਸ਼ਨਪ੍ਰੀਤ ਕੌਰ ਗਿੱਲ ਅਤੇ ਅਕਸ਼ਨੂਰ ਕੌਰ ਨੂੰ ਉਹਨਾਂ ਦੇ ਮਾਪਿਆਂ ਦੀ ਹਾਜਰੀ ਵਿੱਚ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿੱਚ ਸਾਹਿਤਕ ਹਲਕਿਆਂ ਦੀਆਂ ਨਾਮਵਰ ਹਸਤੀਆਂ ਸਮੇਤ ਰਾਜਨੀਤਿਕ, ਗੈਰ ਸਿਆਸੀ, ਸਮਾਜਿਕ, ਧਾਰਮਿਕ, ਵਿਦਿਅਕ, ਖੇਡਾਂ ਦੇ ਖੇਤਰ ਨਾਲ ਜੁੜੀਆਂ ਉੱਘੀਆਂ ਸ਼ਖਸ਼ੀਅਤਾਂ ਵੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ

0

👉ਵਜ਼ੀਫਿਆਂ ਵਿੱਚ ਘੁਟਾਲਾ ਕਰਕੇ ਐਸ.ਸੀ. ਵਿਦਿਆਰਥੀਆਂ ਦੇ ਹੱਕਾਂ ’ਤੇ ਡਾਕਾ ਮਾਰਿਆ
Amritsar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਸਵਾਰਥੀ ਆਗੂਆਂ ਨੇ ਅਨੁਸੂਚਿਤ ਜਾਤੀਆਂ (ਐਸ.ਸੀ) ਭਾਈਚਾਰੇ ਨੂੰ ਹਮੇਸ਼ਾ ਆਪਣੇ ਵੋਟ ਬੈਂਕ ਵਾਂਗ ਵਰਤਿਆ ਹੈ।ਅੱਜ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਰੱਖੇ ਪੈਸੇ ਨੂੰ ਹੜੱਪ ਲਿਆ ਸੀ, ਉਹ ਹੁਣ ਕਈ ਸਿਹਤ ਬਿਮਾਰੀਆਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲੁੱਟ ਦਾ ਪੈਸਾ ਹੁਣ ਹਸਪਤਾਲਾਂ ਵਿੱਚ ਉਨ੍ਹਾਂ ਦੇ ਇਲਾਜ ‘ਤੇ ਖਰਚ ਕੀਤਾ ਜਾ ਰਿਹਾ ਹੈ ਕਿਉਂਕਿ ਉਹ ਪਰਮਾਤਮਾ ਦੇ ਰੋਹ ਦਾ ਸਾਹਮਣਾ ਕਰ ਰਹੇ ਹਨ।

ਇਹ ਵੀ ਪੜ੍ਹੋ  67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਹ ਹਾਕਮ ਆਮ ਆਦਮੀ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਹੀਣ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਵੋਟ ਬੈਂਕ ਵਾਲਾ ਵਿਵਹਾਰ ਕੀਤਾ।ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ ਅਤੇ ਵੱਡੇ-ਵੱਡੇ ਮਹਿਲ ਬਣਾਏ ਸਨ। ਉਨ੍ਹਾਂ ਕਿਹਾ ਕਿ ਇਸ ਮਹਿਲ ਦੀਆਂ ਕੰਧਾਂ ਉੱਚੀਆਂ ਸਨ ਅਤੇ ਆਮ ਲੋਕਾਂ ਲਈ ਦਰਵਾਜ਼ੇ ਅਕਸਰ ਬੰਦ ਰਹਿੰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਬਾਹਰ ਰਹੇ, ਜਿਸ ਕਾਰਨ ਲੋਕਾਂ ਨੇ ਵੀ ਇਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਨਾਕਾਰ ਦਿੱਤਾ ਜੋ ਹਰ ਪੰਜ ਸਾਲਾਂ ਬਾਅਦ ਉਨ੍ਹਾਂ ਨੂੰ ਲੁੱਟਣ ਲਈ ‘ਉੱਤਰ ਕਾਟੋ, ਮੈਂ ਚੜ੍ਹਾਂ’ ਵਾਂਗ ਆਪਸ ਵਿੱਚ ਮਿਲੀਭੁਗਤ ਕਰਕੇ ਸੱਤਾ ਹਥਿਆਉਂਦੀਆਂ ਸਨ।

ਇਹ ਵੀ ਪੜ੍ਹੋ  ਕੈਨੇਡਾ ਦੀ ਸਰਕਾਰ ਨੇ ਲਿਆਂਦਾ ਨਵਾਂ ਕਾਨੂੰਨ; ਹੁਣ ਸੌਖੀ ਨਹੀਂ ਮਿਲੇਗੀ ‘ਸ਼ਰਨ’

ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਉਨ੍ਹਾਂ ਦੇ ਕੂੜ ਪ੍ਰਚਾਰ ਵਿੱਚ ਨਹੀਂ ਆਉਂਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਹਮੇਸ਼ਾ ਸੂਬੇ ਦੇ ਲੋਕਾਂ ਨੂੰ ਹਲਕੇ ਵਿੱਚ ਲਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਅੰਤ ਵਿੱਚ ਬਾਹਰ ਦਾ ਰਸਤਾ ਦਿਖਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਆਗੂਆਂ ਨੇ ਕਦੇ ਵੀ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਕਾਰਨ ਇਹ ਸੀ ਕਿ ਉਨ੍ਹਾਂ ਦੇ ਆਪਣੇ ਬੱਚੇ ਪਹਾੜਾਂ ਦੇ ਵੱਡੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਸਨ ਜਦੋਂ ਕਿ ਸਰਕਾਰੀ ਸਕੂਲਾਂ ਵਿੱਚ ਸਿਰਫ਼ ਸਧਾਰਨ ਪਰਿਵਾਰਾਂ ਦੇ ਬੱਚੇ ਹੀ ਪੜ੍ਹਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਆਮ ਘਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਨੂੰ ਬਦਲਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

0

👉ਹੁਣ ਕਿਸੇ ਦਾ ਸੋਸ਼ਣ ਨਹੀਂ ਹੁੰਦਾ ਸਗੋਂ ਬਰਾਬਰੀ ਅਤੇ ਵੱਧ ਅਧਿਕਾਰ ਦਿੱਤੇ ਜਾ ਰਹੇ ਹਨ-ਮਾਨ ਸਰਕਾਰ ਨੇ ਡਾ. ਅੰਬੇਦਕਰ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਿਆ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਅੱਜ ਇੱਥੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਹੋਰ ਵਧੇਰੇ ਸਮਰੱਥ ਬਣਾਉਣ ਲਈ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਮੀਰ ਲੋਕਾਂ ਦੇ ਕਰਜ਼ੇ ਮੁਆਫ਼ ਕੀਤੇ ਜਾਂਦੇ ਸਨ ਜਦਕਿ ਗਰੀਬ ਲੋਕਾਂ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾਂਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ ‘ਤੇ ਖਰਚ ਕਰ ਰਹੀ ਹੈ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਇਸ ਨਾਲ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਨਵੇਂ ਰਾਹ ਖੁੱਲ੍ਹਦੇ ਹਨ।

ਇਹ ਵੀ ਪੜ੍ਹੋ  ਕੈਨੇਡਾ ਦੀ ਸਰਕਾਰ ਨੇ ਲਿਆਂਦਾ ਨਵਾਂ ਕਾਨੂੰਨ; ਹੁਣ ਸੌਖੀ ਨਹੀਂ ਮਿਲੇਗੀ ‘ਸ਼ਰਨ’

ਉਨ੍ਹਾਂ ਕਿਹਾ ਕਿ ਸਿੱਖਿਆ ਹਰੇਕ ਵਿਅਕਤੀ ਦੀ ਸਫਲਤਾ ਲਈ ਕੁੰਜੀ ਹੈ ਅਤੇ ਸੂਬੇ ਦੇ ਹਰੇਕ ਨੌਜਵਾਨ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜਨਤਕ ਭਲਾਈ ਵਾਲੇ ਅਤੇ ਖੁਸ਼ੀ ਦੇ ਅਜਿਹੇ ਕਾਰਜ ਬਹੁਤ ਘੱਟ ਹੁੰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ ਜਦੋਂ ਸਰਕਾਰ ਵੱਲੋਂ ਆਏ ਦਿਨ ਨਵੇਂ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਰੰਗਲਾ ਪੰਜਾਬ’ ਦੀ ਝਲਕ ਹੈ ਅਤੇ ਸੂਬਾ ਸਰਕਾਰ ਹੁਣ ਖੁਸ਼ੀ ਦੇ ਅਜਿਹੇ ਸਮਾਗਮਾਂ ਰਾਹੀਂ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਨਾਲ ਤਕਰੀਬਨ 4800 ਪਰਿਵਾਰਾਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐਸ.ਸੀ.ਐਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ਦੀ ਕੁੱਲ ਰਕਮ ਦਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁੱਲ 4,727 ਕਰਜ਼ਦਾਰ ਸਨ ਜਿਨ੍ਹਾਂ ਵਿੱਚ 4,685 ਡਿਫਾਲਟ ਕਰਜ਼ਦਾਰ ਅਤੇ 42 ਰੈਗੂਲਰ ਕਰਜ਼ਦਾਰ ਹਨ, ਇਸ ਕਰਜ਼ਾ ਮੁਆਫ਼ੀ ਯੋਜਨਾ ਹੇਠ ਆਉਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ (ਨੋ ਡਿਊ ਸਰਟੀਫਿਕੇਟ) ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼;ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਬੁਲਾਰੇ ਨੇ ਅੱਗੇ ਦੱਸਿਆ ਕਿ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ 67.84 ਕਰੋੜ ਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐਸ.ਸੀ.ਐਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਜਿਨ੍ਹਾਂ ਕਰਜ਼ਦਾਰਾਂ ਨੇ ਪਹਿਲਾਂ ਵੀ ਕਰਜ਼ਾ ਮੁਆਫੀ ਸਕੀਮਾਂ ਲਾਭ ਪ੍ਰਾਪਤ ਕੀਤਾ ਹੈ, ਉਹ ਵੀ ਇਸ ਮੁਆਫੀ ਸਕੀਮ ਦਾ ਲਾਭ ਲੈਣ ਲਈ ਯੋਗ ਮੰਨੇ ਜਾਣਗੇ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਬਾਅਦ ਪੀ.ਐਸ.ਸੀ.ਐਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੱਟ-ਆਫ ਮਿਤੀ ਤੱਕ ਉਨ੍ਹਾਂ ਦੇ ਖਾਤਿਆਂ ਨੂੰ ਪੂਰੀ ਤਰ੍ਹਾਂ ਸੈਟਲ ਮੰਨਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸਾਲ 2011 ਦੀ ਜਨਗਣਨਾ ਅਨੁਸਾਰ ਅਨੁਸੂਚਿਤ ਜਾਤੀ ਭਾਈਚਾਰੇ ਦੀ ਵਸੋਂ ਪੰਜਾਬ ਦੀ ਕੁੱਲ ਵਸੋਂ ਦੀ 31.94 ਫੀਸਦੀ ਹੈ। ਇਸ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੇ ਆਪਣੀ ਆਰਥਿਕ ਤਰੱਕੀ ਦੇ ਉਦੇਸ਼ ਨਾਲ ਸਵੈ-ਰੁਜ਼ਗਾਰ ਦਾ ਉੱਦਮ ਸਥਾਪਤ ਕਰਨ ਲਈ ਪੀ.ਐਸ.ਸੀ.ਐਫ.ਸੀ. ਤੋਂ ਕਰਜ਼ਾ ਲਿਆ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਕੁਝ ਕਰਜ਼ਦਾਰ ਵੱਸੋਂ ਬਾਹਰੀ ਹਾਲਾਤਾਂ ਕਾਰਨ ਕਰਜ਼ਾ ਵਾਪਸ ਕਰਨ ਵਿੱਚ ਅਸਮਰੱਥ ਰਹੇ ਹਨ, ਜਿਸ ਕਰਕੇ ਉਹ ਡਿਫਾਲਟ ਹੋ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਆਫੀ ਸਕੀਮ ਦੇ ਲਾਗੂ ਹੋਣ ਨਾਲ ਅਨੁਸੂਚਿਤ ਜਾਤੀ ਭਾਈਚਾਰੇ ਦੇ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਅਤੇ ਦਿਵਿਆਂਗ ਵਰਗ ਦੇ 4,727 ਲਾਭਪਾਤਰੀਆਂ ਨੂੰ 67.84 ਕਰੋੜ ਦੀ ਰਾਹਤ ਮਿਲੇਗੀ ਜਿਸ ਵਿੱਚ 30.02 ਕਰੋੜ ਰੁਪਏ ਮੂਲ ਰਕਮ, 22.95 ਕਰੋੜ ਰੁਪਏ ਵਿਆਜ ਅਤੇ 14.87 ਕਰੋੜ ਰੁਪਏ ਦਾ ਦੰਡ ਵਿਆਜ ਸ਼ਾਮਲ ਹੈ (ਜੋ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਹੈ)।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਅਤੇ ਸਮਾਜ ਵਿੱਚ ਸਨਮਾਨਜਨਕ ਜੀਵਨ ਜੀਉਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗਾ।

ਇਹ ਵੀ ਪੜ੍ਹੋ  ਲੁਧਿਆਣਾ ਉਪ ਚੋਣਾਂ; ਆਸ਼ੂ ਦੇ ਪੋਸਟਰਾਂ ‘ਚ ਵੜਿੰਗ ਤੇ ਬਾਜਵਾ ਗ਼ਾਇਬ, ਵਿਰੋਧੀਆਂ ਨੇ ਕਸੇ ਤੰਜ਼

ਉਨ੍ਹਾਂ ਕਿਹਾ ਕਿ ਇਸ ਮੁਆਫੀ ਸਕੀਮ ਤਹਿਤ ਲਾਭਪਾਤਰੀ ਆਪਣੇ ਪਰਿਵਾਰਾਂ ਦੀ ਸਹਾਇਤਾ ਲਈ ਨਵੇਂ ਉੱਦਮ ਵਾਸਤੇ ਮੁਕਤ ਵਿੱਤੀ ਸਰੋਤਾਂ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਨਾਲ ਪੀ.ਐਸ.ਸੀ.ਐਫ.ਸੀ. ਨੂੰ ਭਵਿੱਖ ਵਿੱਚ ਅਨੁਸੂਚਿਤ ਜਾਤੀਆਂ ਦੇ ਹੋਰ ਯੋਗ ਵਿਅਕਤੀਆਂ ਨੂੰ ਨਵੇਂ ਕਰਜ਼ੇ ਦੇਣ ਦੇ ਵੀ ਸਮਰੱਥ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਸਕੀਮ ਸਿਰਫ਼ ਕਰਜ਼ਾ ਮੁਆਫ਼ੀ ਤੱਕ ਮਹਿਦੂਦ ਨਹੀਂ ਹੈ ਸਗੋਂ ਭਾਈਚਾਰੇ ਦਾ ਮਾਣ-ਸਨਮਾਨ ਬਹਾਲ ਕਰਨ, ਇਨਸਾਫ ਦੇਣ ਅਤੇ ਨਵੀਂ ਸ਼ੁਰੂਆਤ ਲਈ ਮੌਕੇ ਪ੍ਰਦਾਨ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨੇ ਦਹਾਕਿਆਂ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਪਰਿਵਾਰਾਂ ਲਈ ਰਾਹਤ ਅਤੇ ਮਾਣ-ਸਨਮਾਨ ਵਾਲਾ ਜੀਵਨ ਜਿਉਣ ਦੀ ਨਵੀਂ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਨੇ ਇਹ ਪਰਿਵਾਰ ਘਰ ਦੇ ਕਮਾਊ ਜੀਅ ਦਾ ਦੇਹਾਂਤ ਹੋ ਜਾਣ, ਲੰਬੀ ਬਿਮਾਰੀ ਕਾਰਨ ਸਾਰੀ ਬੱਚਤ ਖਤਮ ਹੋ ਜਾਣ ਜਾਂ ਆਮਦਨ ਦਾ ਕੋਈ ਹੋਰ ਵਸੀਲਾ ਨਾ ਹੋਣ ਵਰਗੀਆਂ ਪ੍ਰਸਥਿਤੀਆਂ ਕਾਰਨ ਆਪਣੇ ਕਰਜ਼ੇ ਵਾਪਸ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ਅਜਿਹੇ ਲੋਕਾਂ ਤੋਂ ਇਸ ਕਰਜ਼ੇ ਦੀ ਵਸੂਲੀ ਕਰਨਾ ਸਰਾਸਰ ਬੇਇਨਸਾਫ਼ੀ ਹੈ ਜਿਸ ਕਰਕੇ ਕਰਜ਼ਾ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਵਾਅਦੇ ਹੀ ਨਹੀਂ ਕਰਦੇ ਸਗੋਂ ਉਨ੍ਹਾਂ ਨੂੰ ਪੂਰਾ ਵੀ ਕਰਦੇ ਹਨ ਜਦਕਿ ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਦੁੱਖ-ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਬਰਾਬਰਤਾ, ਬਣਦੇ ਹੱਕ ਅਤੇ ਮਾਣ-ਸਤਿਕਾਰ ਦਿੱਤਾ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ ਅਤੇ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਸਖਸ਼ੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ