Home Blog Page 678

Fazilka Police ਵੱਲੋ 1ਕਿਲੋ 33 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

0

Fazilka News:ਸ੍ਰੀ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ, ਹਰਮਨਬੀਰ ਸਿੰਘ ਗਿੱਲ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸੇ ਮੁਹਿੰਮ ਦੇ ਤਹਿਤ ਸਬ ਇੰਸਪੈਕਟਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਦਰ ਫਾਜਿਲਕਾ ਦੀ ਨਿਗਰਾਨੀ ਹੇਠ ਏ.ਐਸ.ਆਈ ਮੰਗਲ ਸਿੰਘ ਵੱਲੋਂ ਗਸ਼ਤ ਦੌਰਾਨ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 01 ਕਿਲੋ 33 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ  Youtuber ਜਸਬੀਰ ਦਾ ਮੁੜ ਪੁਲਿਸ ਨੂੰ ਮਿਲਿਆ ਰਿਮਾਂਡ, ਪੁਛਗਿੱਛ ਦੌਰਾਨ ਹੋਏ ਅਹਿਮ ਖੁਲਾਸੇ

ਮਿਤੀ 06-06-2025 ਨੂੰ ਸਬ ਇੰਸਪੈਕਟਰ ਹਰਦੇਵ ਸਿੰਘ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਮੰਗਲ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਥਾਣਾ ਸਦਰ ਫਾਜਿਲਕਾ ਦੇ ਏਰੀਆ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਪਿੰਡ ਬੇਹ ਕਲੰਦਰ ਨੇੜੇ 02 ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਹਨਾਂ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ ਤੇ ਰੋਕਿਆ ਤਾਂ ਉਹਨਾਂ ਪਾਸ ਕੋਈ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਜਾਹਰ ਕੀਤਾ ਗਿਆ। ਜਿਸ ਤੇ ਮੌਕਾ ਪਰ ਸ੍ਰੀ ਲਵਦੀਪ ਸਿੰਘ ਗਿੱਲ ਉਪ ਕਪਤਾਨ ਪੁਲਿਸ (ਸਥਾਨਿਕ) ਨੂੰ ਮੌਕਾ ਪਰ ਬੁਲਾ ਕੇ ਉਕਤ ਵਿਅਕਤੀਆਂ ਦੇ ਪਿੱਠੂ ਬੈਗ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ ਕਾਲੇ ਰੰਗ ਦੇ ਲਿਫਾਫੇ ਵਿੱਚੋਂ 01 ਕਿਲੋ 33 ਗਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ  Corona Virus News;ਪੰਜਾਬ ਵਿੱਚ ਹੋਈ ਦੂਜੀ ਮੌ+ਤ

ਕਾਬੂ ਕੀਤੇ ਨਸ਼ਾ ਤਸਕਰਾਂ ਦੀ ਪਹਿਚਾਣ ਹਰਦੀਪ ਸਿੰਘ ਵਾਸੀ ਅਮਰ ਸਿੰਘ ਵਾਲਾ 33LLW ਪੀਲੀ ਬੰਗਾ ਹਨੂੰਮਾਨਗੜ੍ਹ ਰਾਜਸਥਾਨ ਅਤੇ ਜੈਦੀਪ ਸਿੰਘਵਾਸੀ ਖਾਰਾ ਚੱਕ, ਸਾਦੁਲ ਸ਼ਹਿਰ, ਸ੍ਰੀ ਗੰਗਾਨਗਰ (ਰਾਜਸਥਾਨ) ਵਜੋਂ ਹੋਈ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 145 ਮਿਤੀ 06-06-2025 ਜੁਰਮ 21(ਸੀ)/29/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਾਜਿਲਕਾ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਸ਼ੀ ਹਰਦੀਪ ਸਿੰਘ ਦੇ ਖ਼ਿਲਾਫ਼ ਪਹਿਲਾ ਵੀ ਐਂਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Corona Virus News;ਪੰਜਾਬ ਵਿੱਚ ਹੋਈ ਦੂਜੀ ਮੌ+ਤ

0

👉ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 21
Ludhiana News: Corona Virus News; ਪਿਛਲੇ ਕੁਝ ਦਿਨਾਂ ਤੋਂ ਦੇਸ਼ ਭਰ ਵਿੱਚ ਕਰੋਨਾ ਵਾਇਰਸ ਦੇ ਫੈਲਾਓ ਦੀਆਂ ਸਾਹਮਣੇ ਆ ਰਹੀਆਂ ਖਬਰਾਂ ਦੌਰਾਨ ਹੁਣ ਪੰਜਾਬ ਦੇ ਵਿੱਚ ਇਸ ਖਤਰਨਾਕ ਵਾਇਰਸ ਕਾਰਨ ਦੂਜੇ ਮਰੀਜ਼ ਦੀ ਮੌਤ ਹੋਣ ਦੀ ਸੂਚਨਾ ਹੈ। ਮਰਨ ਵਾਲੀ ਔਰਤ ਲੁਧਿਆਣਾ ਦੇ ਕੂੰਮਕਲਾ ਇਲਾਕੇ ਦੇ ਇੱਕ ਪਿੰਡ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਜਿਸ ਦੀ ਉਮਰ 69 ਸਾਲ ਸੀ। ਦਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਹੋਰ ਬਿਮਾਰੀ ਕਾਰਨ ਉਕਤ ਔਰਤ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਸੀ, ਜਿੱਥੇ ਡਾਕਟਰਾਂ ਦੇ ਵੱਲੋਂ ਉਸਦੇ ਕੀਤੇ ਟੈਸਟਾਂ ਦੌਰਾਨ ਕਰੋਨਾ ਪੋਜੀਟਿਵ ਪਾਈ ਗਈ ਸੀ।

ਇਹ ਵੀ ਪੜ੍ਹੋ  Youtuber ਜਸਬੀਰ ਦਾ ਮੁੜ ਪੁਲਿਸ ਨੂੰ ਮਿਲਿਆ ਰਿਮਾਂਡ, ਪੁਛਗਿੱਛ ਦੌਰਾਨ ਹੋਏ ਅਹਿਮ ਖੁਲਾਸੇ

ਇਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਜਿੱਥੇ ਹੁਣ ਉਸਨੇ ਦਮ ਤੋੜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਹੈਰਾਨੀਜਨਕ ਤਰੀਕੇ ਦੇ ਨਾਲ ਦੇਸ਼ ਭਰ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ। ਪੰਜਾਬ ਦੇ ਵਿੱਚ ਬੇਸ਼ਕ ਕਰੋਨਾ ਲਾਗ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 21 ਹੈ ਪਰੰਤੂ ਦੇਸ਼ ਭਰ ਵਿੱਚ ਇਹ ਅੰਕੜਾ 5000 ਤੋਂ ਟੱਪ ਗਿਆ ਹੈ। ਦੇਸ਼ ਦੇ ਦੱਖਣੀ ਸੂਬੇ ਕੇਰਲਾ ਦੇ ਵਿੱਚ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Youtuber ਜਸਬੀਰ ਦਾ ਮੁੜ ਪੁਲਿਸ ਨੂੰ ਮਿਲਿਆ ਰਿਮਾਂਡ, ਪੁਛਗਿੱਛ ਦੌਰਾਨ ਹੋਏ ਅਹਿਮ ਖੁਲਾਸੇ

SAS Nagar News: ਤਿੰਨ ਦਿਨ ਪਹਿਲਾਂ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਜ਼ਿਲ੍ਹਾ ਰੂਪਨਗਰ ਨਾਲ ਸਬੰਧਿਤ ਜਸਬੀਰ ਸਿੰਘ ਨੂੰ ਅੱਜ ਮੁੜ ਮਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪਿਛਲੇ ਤਿੰਨ ਦਿਨਾਂ ਦੇ ਵਿੱਚ ਪੁੱਛਗਿੱਛ ਦੌਰਾਨ ਕੀਤੇ ਖੁਲਾਸਿਆਂ ਦਾ ਵੇਰਵਾ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਯੂਟਿਊਬਰ ਦਾ ਹੋਰ ਰਿਮਾਂਡ ਮੰਗਿਆ। ਹਾਲਾਂਕਿ ਉਸਦੇ ਵਕੀਲ ਨੇ ਇਸ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਉਸਦੇ ਮੁਵੱਕਲ ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਅਦਾਲਤ ਨੇ ਦੋਨਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਮੁੜ ਯੂਟਿਊਬਰ ਜਸਬੀਰ ਸਿੰਘ ਨੂੰ ਦੋ ਦਿਨਾਂ ਲਈ ਹੋਰ ਪੁਲਿਸ ਰਿਮਾਂਡ ਤੇ ਭੇਜ ਦਿੱਤਾ।

ਇਹ ਵੀ ਪੜ੍ਹੋ  Firozpur ‘ਚ ਦਿਨ-ਦਿਹਾੜੇ ਗੋ.ਲੀ+ਆਂ ਚਲਾਉਣ ਵਾਲਿਆਂ ਦਾ ਪੁਲਿਸ ਨੇ ਕੀਤਾ ‘ Encounter’

ਉਧਰ ਮੀਡੀਆ ਰਿਪੋਰਟਾਂ ਵਿੱਚ ਸਾਹਮਣੇ ਆਇਆ ਹੈ ਕਿ ਪਿਛਲੇ ਤਿੰਨ ਦਿਨਾਂ ਦੀ ਪੁਛਗਿੱਛ ਦੌਰਾਨ ਜਸਬੀਰ ਸਿੰਘ ਨੇ ਅਹਿਮ ਖੁਲਾਸੇ ਕੀਤੇ ਹਨ। ਜਿਸ ਦੇ ਵਿੱਚ ਇਹ ਵੀ ਪਤਾ ਚੱਲਿਆ ਹੈ ਕਿ ਉਸਦੇ ਨਾਲ ਦਿੱਲੀ ਦੇ ਵਿੱਚ ਪਾਕਿਸਤਾਨੀ ਦਿਵਸ ਮੌਕੇ ਜਲੰਧਰ ਦੀ ਰਹਿਣ ਵਾਲੀ ਇੱਕ ਮਹਿਲਾ ਦੋਸਤ ਵੀ ਗਈ ਸੀ। ਜਿਸ ਨੂੰ ਜਸਬੀਰ ਸਿੰਘ ਨੇ ਕਈ ਵਾਰ ਵਿੱਤੀ ਮੱਦਦ ਮੁੱਹਈਆ ਕਰਾਉਣ ਬਾਰੇ ਵੀ ਦੱਸਿਆ ਹੈ। ਇਸ ਤੋਂ ਇਲਾਵਾ ਇਹ ਵੀ ਗੱਲ ਪਤਾ ਚੱਲੀ ਹੈ ਕਿ ਪਾਕਿਸਤਾਨ ਦੌਰੇ ਦੇ ਦੌਰਾਨ ਯੂਟਿਊਬਰ ਵੱਲੋਂ ਆਪਣਾ ਲੈਪਟਾਪ ਪਾਕਿਸਤਾਨੀ ਅਧਿਕਾਰੀਆਂ ਨੂੰ ਸੌਂਪਿਆ ਗਿਆ ਸੀ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਜਸਬੀਰ ਸਿੰਘ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਦੇ ਅਧਿਕਾਰੀਆਂ ਨਾਲ ਮਿਲਾਉਣ ਦੇ ਪਿੱਛੇ ਉਥੋਂ ਦੇ ਇੱਕ ਯੂਟਿਊਬਰ ਨਾਸਿਰ ਢਿੱਲੋ ਦਾ ਵੱਡਾ ਹੱਥ ਹੈ।

ਇਹ ਵੀ ਪੜ੍ਹੋ  ਬਠਿੰਡਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਅਹਿਮ ਮੀਟਿੰਗ 10 ਨੂੰ, ਇੰਨ੍ਹਾਂ ਮਤਿਆਂ ’ਤੇ ਹੋਵੇਗੀ ਚਰਚਾ!

ਗੌਰਤਲਬ ਹੈ ਕਿ ਕਰੀਬ ਇੱਕ ਮਹੀਨਾ ਪਹਿਲਾਂ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੀ ਗਈ ਹਿਸਾਰ ਦੀ ਯੂਟਿਊਬਰ ਜਯੋਤੀ ਮਲਹੋਤਰਾ ਦੀ ਗਿਰਿਫਤਾਰੀ ਤੋਂ ਬਾਅਦ ਜਸਬੀਰ ਸਿੰਘ ਦਾ ਨਾਮ ਸਾਹਮਣੇ ਆਇਆ ਸੀ। ਜਿਸਨੇ ਕਈ ਵਾਰ ਜਯੋਤੀ ਦੇ ਨਾਲ ਪਾਕਿਸਤਾਨ ਦੀ ਯਾਤਰਾ ਕੀਤੀ ਸੀ। ਇਸ ਤੋਂ ਇਲਾਵਾ ਉਹ ਉਸ ਦੇ ਨਾਲ ਪਾਕਿਸਤਾਨ ਦਿੱਲੀ ਵਿੱਚ ਸਥਿਤ ਪਾਕਿਸਤਾਨੀ ਐਬੈਂਸੀ ਦੇ ਵਿੱਚ ਵੀ ਗਿਆ ਸੀ। ਦੂਜੇ ਪਾਸੇ ਜਸਬੀਰ ਸਿੰਘ ਦੇ ਵਕੀਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਸ ਦੇ ਮੁਵੱਕਲ ਉੱਪਰ ਲਗਾਏ ਜਾ ਰਹੇ ਦੋਸ਼ਾਂ ਨੂੰ ਝੂਠਾਂ ਦਾ ਪੁਲੰਦਾ ਕਰਾਰ ਦਿੰਦਿਆਂ ਕਿਹਾ ਕਿ ਜਾਣ ਬੁਝ ਕੇ ਉਸਨੂੰ ਫਸਾਇਆ ਜਾ ਰਿਹਾ ਹੈ । ਜਦਕਿ ਉਸਦਾ ਦੇਸ਼ ਵਿਰੋਧੀ ਕਿਸੇ ਵੀ ਗਤੀਵਿਧੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਲਵਾ ਕਾਲਜ ਬਠਿੰਡਾ ਦੇ ਐਮ.ਸੀ.ਏ. ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

0

Bathinda News:ਮਾਲਵਾ ਕਾਲਜ ਬਠਿੰਡਾ ਐਮ.ਸੀ.ਏ. ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ ਜੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨਿਆ ਗਿਆ ਹੈ,ਵਿਚ ਨਤੀਜਾ 100# ਰਿਹਾ ਹੈ।ਨਤੀਜੇ ਮੁਤਾਬਿਕ ਕਾਲਜ ਦੀ ਵਿਦਿਆਰਥਣ ਸਰਬਜੀਤ ਕੌਰ ਅਤੇ ਰਮਨਦੀਪ ਕੌਰ ਨੇ 90% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਸਾਂਝੇ ਤੌਰ ‘ਤੇ ਪਹਿਲਾ ਸਥਾਨ ਹਾਸਿਲ ਕੀਤਾ, ਜਦੋਂ ਕਿ ਵੀਰਜੀਤ ਕੌਰ ਨੇ 87.5% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਤੀਜਾ ਸਥਾਨ ਗੁਰਮੀਤ ਕੌਰ, ਰਾਮਰਛਪਾਲ ਸਿੰਘ ਅਤੇ ਜਸਮੀਨ ਕੌਰ ਨੇ 85% ਅੰਕ ਪ੍ਰਾਪਤ ਕਰਕੇ ਸਾਂਝਾ ਕੀਤਾ ਹੈ।

ਇਹ ਵੀ ਪੜ੍ਹੋ  Firozpur ‘ਚ ਦਿਨ-ਦਿਹਾੜੇ ਗੋ.ਲੀ+ਆਂ ਚਲਾਉਣ ਵਾਲਿਆਂ ਦਾ ਪੁਲਿਸ ਨੇ ਕੀਤਾ ‘ Encounter’

ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਸਾਰੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ । ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਐਮਸੀਏ ਦੇ ਵਿਦਿਆਰਥੀਆਂ ਨੂੰ ਸਫਲਤਾ ਦੀ ਉਚਾਈ ਪ੍ਰਾਪਤ ਕਰਨ ਲਈ ਸ਼ਾਨਦਾਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਕਾਲਜ ਪ੍ਰਬੰਧਨ ਦਾ ਧੰਨਵਾਦ ਕੀਤਾ। ਕਾਲਜ ਪ੍ਰਬੰਧਨ ਨੇ ਕਾਲਜ ਦੇ ਸਾਲਾਨਾ ਸਮਾਗਮ ਵਿੱਚ ਮੈਰਿਟ ਧਾਰਕਾਂ ਨੂੰ ਕਰੀਅਰ ਦੇ ਸਭ ਤੋਂ ਵਧੀਆ ਮੌਕੇ ਦੇਣ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅੰਤਰਰਾਜੀ ਨਸ਼ਾ ਤਸਕਰੀ ਰੈਕੇਟ ਦਾ ਪਰਦਾਫ਼ਾਸ; 5 ਕੁਇੰਟਲ ਭੁੱਕੀ ਸਹਿਤ 1 ਕਾਬੂ

0

Sri Muktsar Sahib News: ‘ਯੁੱਧ ਨਸ਼ਿਆਂ ਵਿਰੁੱਧ’ ਵਿੱਢੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇੱਕ ਅੰਤਰਰਾਜੀ ਨਸ਼ਾ ਤਸਕਰੀ ਰੈਕੇਟ ਦਾ ਪਰਦਾਫ਼ਾਸ ਕਰਦਿਆਂ 5 ਕੁਇੰਟਲ ਭੁੱਕੀ ਸਹਿਤ ਇੱਕ ਵਿਅਕਤੀ ਨੂੰ ਕਾਬੁੂ ਕੀਤਾ ਗਿਆ ਹੈ। ਇਸ ਸਬੰਧੀ ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਸੀ.ਆਈ.ਏ. ਸਟਾਫ਼ ਦੀ ਟੀਮ ਵੱਲੋਂ ਇੱਕ ਖਾਸ ਮੁਖਬਰੀ ਦੇ ਆਧਾਰ ’ਤੇ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਟਰੱਕ ਨੰਬਰ ਨੂੰ ਚੈੱਕ ਕੀਤਾ। ਟਰੱਕ ਦੀ ਤਲਾਸ਼ੀ ਦੌਰਾਨ ਉਸ ਵਿੱਚੋਂ 25 ਗੱਟੇ ਮਿਲੇ, ਜਿਨ੍ਹਾਂ ਵਿੱਚ 5 ਕੁਇੰਟਲ ਭੁੱਕੀ ਬਰਾਮਦ ਹੋਈ।

ਇਹ ਵੀ ਪੜ੍ਹੋ  Firozpur ‘ਚ ਦਿਨ-ਦਿਹਾੜੇ ਗੋ.ਲੀ+ਆਂ ਚਲਾਉਣ ਵਾਲਿਆਂ ਦਾ ਪੁਲਿਸ ਨੇ ਕੀਤਾ ‘ Encounter’

ਇਸ ਮੌਕੇ ਟਰੱਕ ਵਿੱਚ ਮੌਜੂਦ ਪਿੰਟੂ ਸਿੰਘ ਰਾਵਤ ਵਾਸੀ ਪਿੰਡ ਖੇੜੀ ਜ਼ਿਲ੍ਹਾ ਅਜਮੇਰ (ਰਾਜਸਥਾਨ) ਨਾਂ ਦੇ ਨੌਜਵਾਨ ਨੂੰ ਵੀ ਕਾਬੂ ਕੀਤਾ ਗਿਆ। ਇਸ ਸਬੰਧੀ ਮੁਲਜਮ ਦੇ ਵਿਰੁਧ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 15(ਸੀ) ਅਧੀਨ ਐਫ.ਆਈ.ਆਰ. ਨੰਬਰ 99, ਮਿਤੀ 06.06.2025 ਨੂੰ ਦਰਜ ਕੀਤੀ ਗਈ ਹੈ।ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਲਜਮ ਕੋਲੋਂ ਡਰੱਗ ਸਪਲਾਈ ਚੇਨ ਨਾਲ ਜੁੜੇ ਸਰੋਤਾਂ, ਆਵਾਜਾਈ ਰੂਟਾਂ ਅਤੇ ਸੰਭਾਵਿਤ ਬੈਕਵਰਡ/ਫਾਰਵਰਡ ਲਿੰਕਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਇਸ ਮਾਮਲੇ ’ਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਅਹਿਮ ਮੀਟਿੰਗ 10 ਨੂੰ, ਇੰਨ੍ਹਾਂ ਮਤਿਆਂ ’ਤੇ ਹੋਵੇਗੀ ਚਰਚਾ!

0

👉ਹੁਣ ਸੋਲਿਡ ਵੇਸਟ ਪਲਾਂਟ ਨਾਲ ਵਾਲੀ ਜਗ੍ਹਾਂ ’ਚ ਬਣੇਗਾ ਸੈਂਨਟਰੀ ਲੈਡਫਿੱਲ
👉ਤ੍ਰਿਵੈਣੀ ਤੋਂ ਬਾਅਦ ਵਾਟਰ ਸਪਲਾਈ ਤੇ ਸੀਵਰੇਜ਼ ਦੇ ਕੰਮਾਂ ਨੂੰ ਨਵੀਂ ਏਜੰਸੀ ਨੂੰ ਦੇਣ ਬਾਰੇ ਕੀਤਾ ਜਾਵੇਗਾ ਵਿਚਾਰ
Bathinda News: ਬਠਿੰਡਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ 10 ਜੂਨ ਨੂੰ ਹੋਣ ਜਾ ਰਹੀ ਹੈ। ਮੇਅਰ ਪਦਮਜੀਤ ਮਹਿਤਾ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਦੇ ਵਿਚ ਸ਼ਹਿਰ ’ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ਼ਾਂ ਦੇ ਟੈਂਡਰ ਖੋਲਣ ਲਈ ਮੋਹਰ ਲੱਗਣ ਜਾ ਰਹੀ ਹੈ, ਉਥੇ ਕਈ ਹੋਰਨਾਂ ਜਰੂਰੀ ਕੰਮਾਂ ਨੂੰ ਵੀ ਇਸ ਮੀਟਿੰਗ ਦੇ ਵਿਚ ਵਿਚਾਰਿਆ ਜਾਣਾ ਹੈ।

ਇਹ ਵੀ ਪੜ੍ਹੋ  Firozpur ‘ਚ ਦਿਨ-ਦਿਹਾੜੇ ਗੋ.ਲੀ+ਆਂ ਚਲਾਉਣ ਵਾਲਿਆਂ ਦਾ ਪੁਲਿਸ ਨੇ ਕੀਤਾ ‘ Encounter’

ਸੂਚਨਾ ਮੁਤਾਬਕ ਦੁਪਿਹਰ 2 ਵਜੇਂ ਹੋਣ ਵਾਲੀ ਇਸ ਮੀਟਿੰਗ ਦੇ ਵਿਚ ਸ਼ਹਿਰ ’ਚ ਹੋਣ ਵਾਲੇ 117 ਵਿਕਾਸਾਂ ਦੀ ਮੰਨਜੂਰੀ ਲਈ ਰੱਖੇ ਜਾ ਰਹੇ ਹਨ, ਜਿਸਦੇ ਵਿਚ ਸ਼ਹਿਰ ’ਚ ਸੜਕਾਂ ਤੇ ਹੋਰਨਾਂ ਕੰਮਾਂ ਨੂੰ ਨੇਪਰੇ ਚਾੜਿਆ ਜਾਵੇਗਾ। ਇਸੇ ਤਰ੍ਹਾਂ ਕੂੜਾ ਕਰਕਟ ਦੀ ਵੈਸਟੇਜ਼ ਲਈ ਲਈ ਲੱਗੇ ਪਲਾਂਟ ਦੇ ਨਾਲ ਹੀ ਸੈਂਨਟਰੀ ਲੈਂਡਫਿੱਲ ਬਣਾਏ ਜਾਣ ਦੀ ਵੀ ਯੋਜਨਾ ਹੈ, ਜਿਸਦਾ ਮਤਾ ਇਸ ਮੀਟਿੰਗ ਵਿਚ ਲਿਆਂਦਾ ਗਿਆ।

ਇਹ ਵੀ ਪੜ੍ਹੋ  ਪੁੱਤ ਦਾ ਕ.ਤ+ਲ ਕਰਕੇ ਫਰਾਰ ਹੋਇਆ ਸਾਬਕਾ ਫੌਜੀ ਗ੍ਰਿਫਤਾਰ

ਨਿਗਮ ਦੀ ਮੀਟਿੰਗ ’ਚ ਤ੍ਰਿਵੈਣੀ ਕੰਪਨੀ ਨਾਲ ਸਮਾਪਤ ਹੋ ਰਹੇ ਠੇਕੇ ਤੋਂ ਬਾਅਦ ਸ਼ਹਿਰ ’ਚ ਵਾਟਰ ਸਪਲਾਈ ਤੇ ਸੀਵਰੇਜ਼ ਦੀ ਸਾਂਭ-ਸੰਭਾਲ ਨੂੰ ਹੁਣ ਆਪਣੇ ਪੱਧਰ ’ਤੇ ਕਿਸੇ ਏਜੰਸੀ ਰਾਹੀਂ ਕਰਵਾਉਣ ਦਾ ਫੈਸਲਾ ਲਿਆ ਜਾ ਸਕਦਾ ਹੈ, ਜਿਸਦੇ ਲਈ ਇੱਕ ਮਤਾ ਨੰਬਰ 13 ਲਿਆਂਦਾ ਜਾ ਰਿਹਾ, ਜਿਸਦੇ ਵਿਚ ਇਸ ਕੰਮ ਲਈ ਅਗਲੇ ਤਿੰਨ ਸਾਲਾਂ ਵਿਚ ਖ਼ਰਚ ਆਉਣ ਵਾਲੀ 84.80 ਕਰੋੜ ਦੀ ਰਾਸ਼ੀ ਦੀ ਪ੍ਰਵਾਨਗੀ ਵੀ ਮੰਗ ਜਾਣੀ ਹੈ। ਇਸਤੋਂ ਇਲਾਵਾ ਕਾਫ਼ੀ ਹੋਰ ਅਹਿਮ ਕੰਮਾਂ ਸਬੰਧੀ ਵੀ ਮੀਟਿੰਗ ਵਿਚ ਚਰਚਾ ਹੋਣ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਪਾਰੀ ਵਰਗ ਨੂੰ ਜੀ.ਐਸ.ਟੀ. ਰਜਿਸਟ੍ਰੇਸ਼ਨ ਦੇ ਫਾਇਦਿਆਂ ਬਾਰੇ ਕਰਵਾਇਆ ਜਾਣੂ

0

Bathinda News: ਪੰਜਾਬ ਸਰਕਾਰ ਵਲੋਂ ਦਿੱਤੇ ਗਏ ਮਾਲੀਆਂ ਇਕੱਠਾ ਕਰਨ ਦੇ ਟੀਚੇ ਦੀ ਪ੍ਰਪਤੀ ਲਈ ਵਿਭਾਗ ਵਲੋਂ ਵੱਧ ਤੋਂ ਵੱਧ ਵਪਾਰੀਆਂ ਨੂੰ ਜੀ.ਐਸ.ਟੀ ਅਧੀਨ ਰਜਿਸਟਰਡ ਕਰਵਾਉਣ ਦੇ ਮੱਦੇਨਜ਼ਰ ਉਪ ਕਮਿਸ਼ਨਰ ਰਾਜ ਕਰ ਫਰੀਦਕੋਟ ਮੰਡਲ ਸ਼੍ਰੀ ਡੀ.ਐਸ. ਗਰਚਾ ਅਤੇ ਸਹਾਇਕ ਕਮਿਸ਼ਨਰ ਰਾਜ ਕਰ ਬਠਿੰਡਾ ਮੈਡਮ ਪ੍ਰਭਦੀਪ ਕੌਰ ਦੀ ਅਗਵਾਈ ਹੇਠ ਤਲਵੰਡੀ ਸਾਬੋ ਜੀ.ਐਸ.ਟੀ. ਰਜਿਸਟ੍ਰੇਸ਼ਨ ਚੇਤਨਾ ਕੈਂਪ ਲਗਾਇਆ ਗਿਆ।ਰਾਜ ਕਰ ਅਫਸਰ ਹਰਜੋਤ ਸਿੰਘ ਬੇਦੀ ਅਤੇ ਕਰ ਨਿਰੀਖਕ ਸ਼੍ਰੀ ਸੁਰਿੰਦਰ ਕੁਮਾਰ ਵਲੋਂ ਲਗਾਏ ਗਏ ਇਸ ਕੈਂਪ ਦੇ ਦੌਰਾਨ ਵਪਾਰੀ ਵਰਗ ਨੂੰ ਜੀ.ਐਸ.ਟੀ. ਅਧੀਨ ਰਜਿਸਟ੍ਰੇਸ਼ਨ ਦੇ ਫਾਇਦਿਆਂ ਸਬੰਧੀ ਜਾਣੂ ਕਰਵਾਇਆ ਗਿਆ।

ਇਹ ਵੀ ਪੜ੍ਹੋ  Firozpur ‘ਚ ਦਿਨ-ਦਿਹਾੜੇ ਗੋ.ਲੀ+ਆਂ ਚਲਾਉਣ ਵਾਲਿਆਂ ਦਾ ਪੁਲਿਸ ਨੇ ਕੀਤਾ ‘ Encounter’

ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜਿਸ ਵਪਾਰੀ ਦੀ ਟਰਨਓਵਰ ਸਰਵਿਸ ਸੈਕਟਰ ਵਿੱਚ 20 ਲੱਖ ਤੋਂ ਉਪਰ ‘ਤੇ ਵਸਤਾਂ ਦੀ ਖਰੀਦ ਵੇਚ ‘ਚ 40 ਲੱਖ ਰੁਪਏ ਤੋਂ ਉਪਰ ਹੈ, ਉਸ ਨੂੰ ਜੀਐਸਟੀ ਨੰਬਰ ਲੈਣਾ ਲਾਜ਼ਮੀ ਹੈ।ਇਸ ਤੋਂ ਇਲਾਵਾ ਉਨ੍ਹਾਂ ਵਪਾਰੀਆਂ ਨੂੰ ਇਹ ਵੀ ਦੱਸਿਆ ਕਿ ਜਿਸ ਵਪਾਰੀ ਕੋਲ ਜੀ.ਐਸ.ਟੀ. ਨੰਬਰ ਹੈ ਤੇ ਟਰਨਓਵਰ 2 ਕਰੋੜ ਤੋਂ ਘੱਟ ਹੈ, ਉਸ ਨੂੰ ਸਰਕਾਰ ਵਲੋਂ ਬੀਮਾ ਸਕੀਮ ਦਾ ਵੀ ਫਾਇਦਾ ਦਿੱਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਵਲੋਂ ਸਮੂਹ ਵਪਾਰੀ ਵਰਗ ਨੂੰ ਜੀ.ਐਸ.ਟੀ. ਅਧੀਨ ਰਜਿਸਟਰਡ ਹੋਣ ਲਈ ਵੀ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਪ੍ਰਧਾਨ ਕਰਿਆਣਾ ਐਸੋਸ਼ੀਏਸ਼ਨ ਸ਼੍ਰੀ ਸੁਖਪਾਲ ਸਿੰਘ ਸਿੱਧੂ, ਪ੍ਰਧਾਨ ਕੱਪੜਾ ਐਸੋਸ਼ੀਏਸ਼ਨ ਸ੍ਰੀ ਬਿੱਟੂ, ਕੌਸਲਰ-ਕਮ-ਉਪ ਪ੍ਰਧਾਨ ਕਰਿਆਣਾ ਐਸੋਸ਼ੀਏਸ਼ਨ ਰਵੀ ਕੁਮਾਰ, ਗੁਰਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਸ਼ਹਿਰ ਦੇ ਹੋਰ ਵਪਾਰੀਆਂ ਵਲੋਂ ਭਾਗ ਲਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੁੱਤ ਦਾ ਕ.ਤ+ਲ ਕਰਕੇ ਫਰਾਰ ਹੋਇਆ ਸਾਬਕਾ ਫੌਜੀ ਗ੍ਰਿਫਤਾਰ

0

Ludhiana News: ਪਿਛਲੇ ਦਿਨੀਂ ਲੁਧਿਆਣਾ ਦੇ ਦੋਰਾਹਾ ਇਲਾਕੇ ਦੇ ਪਿੰਡ ਬੁਆਨੀ ਵਿਖੇ ਘਰੇਲੂ ਕਲੇਸ਼ ਦੌਰਾਨ ਆਪਣੇ ਪੁੱਤਰ ਦਾ ਕਤਲ ਕਰ ਕੇ ਫ਼ਰਾਰ ਹੋਏ ਸਾਬਕਾ ਫੌਜੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਘਟਨਾ ਤੋਂ ਬਾਅਦ ਫਰਾਰ ਹੋ ਗਿਆ ਸੀ ਅਤੇ ਉਸਦੇ ਕੋਲੋਂ ਘਟਨਾ ਵਿਚ ਵਰਤਿਆ ਲਾਇਸੰਸੀ ਰਿਵਾਲਵਰ ਵੀ ਬਰਾਮਦ ਕਰ ਲਿਆ ਹੈ। ਇਸ ਘਟਨਾ ਵਿੱਚ ਜ਼ਖਮੀ ਹੋਈ ਮੁਲਜਮ ਫੌਜੀ ਦੀ ਪਤਨੀ ਹਸਪਤਾਲ ਵਿੱਚ ਇਲਾਜ ਅਧੀਨ ਹੈ। ਦੱਸਣਾ ਬਣਦਾ ਹੈ ਕਿ ਸਾਬਕਾ ਫੌਜੀ ਬਲਜਿੰਦਰ ਸਿੰਘ ਦਾ ਆਪਣੇ ਪੁੱਤਰ ਨਾਲ ਤੇਜ ਗੱਡੀ ਚਲਾਉਣ ਨੂੰ ਲੈ ਕੇ ਲੜਾਈ ਹੋ ਗਈ ਸੀ, ਜੋ ਕਿ ਬਾਅਦ ਵਿੱਚ ਖੂਨੀ ਰੂਪ ਧਾਰਨ ਕਰ ਗਈ। ਇਹ ਵੀ ਪਤਾ ਲੱਗਿਆ ਹੈ।

ਇਹ ਵੀ ਪੜ੍ਹੋ  Firozpur ‘ਚ ਦਿਨ-ਦਿਹਾੜੇ ਗੋ.ਲੀ+ਆਂ ਚਲਾਉਣ ਵਾਲਿਆਂ ਦਾ ਪੁਲਿਸ ਨੇ ਕੀਤਾ ‘ Encounter’

ਕਿ ਘਟਨਾ ਸਮੇਂ ਮੁਲਜਮ ਨੇ ਸ਼ਰਾਬ ਵੀ ਪੀਤੀ ਹੋਈ ਸੀ। ਮਿਤਕ ਦੇ ਵੱਡੇ ਭਰਾ ਨੇ ਵੀ ਇਸ ਘਟਨਾ ਵਾਲੇ ਦਿਨ ਮੀਡੀਆ ਨੂੰ ਦੱਸਿਆ ਸੀ ਕਿ ਸ਼ਾਮ ਸਮੇਂ ਉਸਦਾ ਛੋਟਾ ਭਰਾ ਜਗਮੀਤ ਸਿੰਘ ਆਪਣੇ ਕਿਸੇ ਦੋਸਤ ਦੀ ਗੱਡੀ ਲੈ ਕੇ ਆ ਰਿਹਾ ਸੀ। ਇਸ ਦੌਰਾਨ ਉਸਦੇ ਪਿਤਾ ਵੀ ਦੁੱਧ ਲੈ ਕੇ ਵਾਪਸ ਆ ਰਿਹਾ ਸੀ ਆਪਣੇ ਪੁੱਤ ਵੱਲੋਂ ਤੇਜ਼ ਰਫਤਾਰ ਨਾਲ ਚਲਾਈ ਜਾ ਰਹੀ ਗੱਡੀ ਤੋ ਔਖਾ ਹੁੰਦਿਆਂ ਉਸਨੇ ਆਪਣੇ ਪੁੱਤਰ ਨੂੰ ਝਿੜਕਿਆ ਸੀ ਅਤੇ ਦੋਸਤ ਦੀ ਗੱਡੀ ਤੁਰੰਤ ਵਾਪਸ ਕਰਨ ਲਈ ਕਿਹਾ ਸੀ। ਪ੍ਰੰਤੂ ਪੁੱਤ ਨੇ ਇਸ ਤੋਂ ਮਨਾ ਕਰ ਦਿੱਤਾ , ਜਿਸ ਕਾਰਨ ਦੋਨਾਂ ਵਿਚਕਾਰ ਤਕਰਾਰਬਾਜ਼ੀ ਹੋ ਗਈ ਜੋ ਕਿ ਬਾਅਦ ਵਿੱਚ ਖੂਨੀ ਰੂਪ ਧਾਰਨ ਕਰ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Firozpur ‘ਚ ਦਿਨ-ਦਿਹਾੜੇ ਗੋ.ਲੀ+ਆਂ ਚਲਾਉਣ ਵਾਲਿਆਂ ਦਾ ਪੁਲਿਸ ਨੇ ਕੀਤਾ ‘ Encounter’

👉ਪੁਲਿਸ ਮੁਕਾਬਲੇ ‘ਚ ਹੋਏ ਤਿੰਨ ਜ਼ਖਮੀ
Firozpur News: ਦੋ ਦਿਨ ਪਹਿਲਾਂ 5 ਜੂਨ ਨੂੰ ਫਿਰੋਜ਼ਪੁਰ ਦੇ ਮਖੂ ਗੇਟ ਕੋਲ ਦਿਨ-ਦਿਹਾੜੇ ਗੋਲੀਆਂ ਚਲਾ ਕੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਵਾਲੇ ਬਦਮਾਸ਼ਾਂ ਦਾ ਬੀਤੀ ਰਾਤ ਪੁਲਿਸ ਨਾਲ ਮੁਕਾਬਲਾ ਹੋਇਆ ਹੈ। ਜਿਸ ਦੇ ਵਿੱਚ ਤਿੰਨ ਬਦਮਾਸ਼ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ ਹਨ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਇਹਨਾਂ ਬਦਮਾਸ਼ਾਂ ਨੂੰ ਇਲਾਜ ਦੇ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਖੂ ਗੇਟ ਕੋਲ ਚਲੀਆਂ ਗੋਲੀਆਂ ਦੌਰਾਨ ਇੱਕ ਨੌਜਵਾਨ ਆਸ਼ੂ ਮੌਂਗਾ ਦੀ ਮੌਤ ਹੋ ਗਈ ਸੀ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਮਰਨ ਵਾਲਾ ਆਸ਼ੂ ਵੀ ਇਹਨਾਂ ਮੁਲਜਮਾਂ ਦਾ ਹੀ ਸਾਥੀ ਸੀ ਜੋ ਕਿ ਕਿਸੇ ਹੋਰ ਨੂੰ ਮਾਰਨ ਲਈ ਗਏ ਸਨ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਪੁਲਿਸ ਦੇ 70 ਇੰਸਪੈਕਟਰ ਬਣੇ DSP, ਦੇਖੋ ਲਿਸਟ

ਇਨਕਾਊਂਟਰ ਦੀ ਜਾਣਕਾਰੀ ਦਿੰਦਿਆਂ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਅਤੇ ਐਸਐਸਪੀ ਭੁਪਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਬੀਤੀ ਦੇਰਤ ਪੁਲਿਸ ਨੂੰ ਸੂਹ ਮਿਲੀ ਸੀ ਕਿ ਉਕਤ ਮਾਮਲੇ ਵਿੱਚ ਸ਼ਾਮਿਲ ਨੌਜਵਾਨ ਰੱਤਾ ਖੇੜਾ ਵੱਲ ਜਾ ਰਹੇ ਹਨ। ਜਿਸਦੇ ਚਲਦੇ ਪੁਲਿਸ ਵੱਲੋਂ ਰੱਤਾ ਖੇੜਾ ਸੇਮ ਨਾਲੇ ਕੋਲ ਕਾਊਂਟਰ ਇੰਟੈਲੀਜਸੀ ਦੀ ਮਦਦ ਨਾਲ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਇਹ ਨੌਜਵਾਨ ਮੋਟਰਸਾਈਕਲ ‘ਤੇ ਆਉਂਦੇ ਦਿਖਾਈ ਦਿੱਤੇ , ਜਿਨਾਂ ਨੂੰ ਪੁਲਿਸ ਨੇ ਰੋਕਣ ਦਾ ਇਸ਼ਾਰਾ ਕੀਤਾ ਪ੍ਰੰਤੂ ਮੁਲਜਮਾਂ ਨੇ ਰੁਕਣ ਦੀ ਬਜਾਏ ਪੁਲਿਸ ਉੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਵਾਬੀ ਗੋਲੀਬਾਰੀ ਦੇ ਵਿੱਚ ਤਿੰਨ ਨੌਜਵਾਨ, ਜਿਨਾਂ ਦੀ ਪਹਿਚਾਣ ਬਰਜਿੰਦਰ ਘੋੜਾ, ਅਮਰਜੀਤ ਅਤੇ ਸੋਨੂ ਦੇ ਵਜੋਂ ਹੋਈ ਹੈ, ਜ਼ਖਮੀ ਹੋ ਗਏ।

ਇਹ ਵੀ ਪੜ੍ਹੋ  Big News; ਰੋਪੜ ਚ ਸਥਾਪਤ ਹੋਣਗੇ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਯੂਨਿਟ

ਡੀਆਈਜੀ ਮੁਤਾਬਕ ਮਖੂ ਗੇਟ ਦੀ ਗੋਲੀਬਾਰੀ ਦੀ ਵਾਇਰਲ ਹੋਈ ਵੀਡੀਓ ਵਿੱਚ ਗੋਲੀਆਂ ਚਲਾਉਂਦੇ ਦਿਖਾਈ ਦੇ ਰਹੇ ਇਹ ਤਿੰਨੋਂ ਨੌਜਵਾਨ ਹਨ। ਉਹਨਾਂ ਦੱਸਿਆ ਕਿ ਇੰਨਾਂ ਬਦਮਾਸ਼ਾਂ ਦੇ ਕੋਲੋਂ ਚਾਰ ਪਿਸਤੌਲ ਅਤੇ ਘਟਨਾ ਵਿੱਚ ਵਰਤੀ ਗਈ ਸਕੂਟੀ ਅਤੇ ਮੋਟਰਸਾਈਕਲ ਨੂੰ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਦੋ ਜਣਿਆਂ ਨੂੰ ਪਹਿਲਾਂ ਹੀ ਗਿਰਫਤਾਰ ਕੀਤਾ ਜਾ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਪੰਜ ਜੂਨ ਦੀ ਸਿਖਰ ਦੁਪਹਿਰ ਵਾਪਰੀ ਇਸ ਘਟਨਾ ਕਾਰਨ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ ਅਤੇ ਪੁਲਿਸ ਦੀ ਢਿੱਲੀ ਕਾਰਵਾਈ ਉੱਪਰ ਵੀ ਸਵਾਲ ਖੜੇ ਹੋ ਰਹੇ ਸਨ। ਇਹ ਮਾਮਲਾ ਆਪਸੀ ਰੰਜਿਸ਼ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬੀ ਟੈਕ. ਟੈਕਸਟਾਈਲ ਇੰਜੀਨੀਅਰਿੰਗ 2025 ਬੈਚ ਦੀ 100% ਪਲੇਸਮੈਂਟ- ਉੱਚਤਮ ਪੈਕੇਜ 12 ਲੱਖ ਸਾਲਾਨਾ

0

Bathinda News:ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ,ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ 2025 ਬੈਚ ਦੇ ਗ੍ਰੈਜੂਏਟ ਬੀ ਟੈਕ. ਟੈਕਸਟਾਈਲ ਇੰਜੀਨੀਅਰਿੰਗ ਵਿਦਿਆਰਥੀਆਂ ਲਈ 100% ਕੈਂਪਸ ਪਲੇਸਮੈਂਟ ਦੀ ਇੱਕ ਇਤਿਹਾਸਕ ਪ੍ਰਾਪਤੀ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਿਹਾ ਹੈ।ਇਸ ਬੈਚ ਦੇ ਵਿਦਿਆਰਥੀਆਂ ਨੂੰ ਟੈਕਸਟਾਈਲ ਅਤੇ ਨਿਰਮਾਣ ਖੇਤਰਾਂ ਦੀਆ ਕੁਝ ਨਾਮਵਰ ਪ੍ਰਮੁੱਖ ਕੰਪਨੀਆਂ ਵੱਲੋ ਭਰਤੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸ਼ਾਮਲ ਹਨ;ਰਿਲਾਇੰਸ ਇੰਡਸਟਰੀਜ਼ ਲਿਮਟਿਡ, ਟ੍ਰਾਈਡੈਂਟ ਗਰੁੱਪ ਇੰਡੀਆ, ਸਤਲੁਜ ਟੈਕਸਟਾਈਲਜ਼ ਐਂਡ ਇੰਡਸਟਰੀਜ਼ ਲਿਮਟਿਡ, ਆਰਤੀ ਇੰਟਰਨੈਸ਼ਨਲ ਲਿਮਟਿਡ, ਸਨਾਤਨ ਪੋਲੀਕੋਟ ਲਿਮਟਿਡ, ਪਯੋਗਿਨਮ ਪ੍ਰਾਈਵੇਟ ਲਿਮਟਿਡ ਅਤੇ ਕਈ ਹੋਰ ਨਾਮਵਰ ਸੰਸਥਾਵਾਂ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਪੁਲਿਸ ਦੇ 70 ਇੰਸਪੈਕਟਰ ਬਣੇ DSP, ਦੇਖੋ ਲਿਸਟ

ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਡਾ. ਗੁਰਿੰਦਰਪਾਲ ਸਿੰਘ ਬਰਾੜ ਰਜਿਸਟਰਾਰ ਅਤੇ ਡਾ. ਸੰਜੀਵ ਅਗਰਵਾਲ ਕੈਂਪਸ ਡਾਇਰੈਕਟਰ ਨੇ ਕਿਹਾ ਕਿ ਸਾਨੂੰ ਇਸ ਮੀਲ ਪੱਥਰ ‘ਤੇ ਬਹੁਤ ਮਾਣ ਹੈ, ਜੋ ਸਾਡੇ ਵਿਦਿਆਰਥੀਆਂ ਦੀ ਸਿੱਖਿਆ ਦੀ ਗੁਣਵੱਤਾ ਅਤੇ ਕਰੀਅਰ-ਤਿਆਰੀ ਨੂੰ ਦਰਸਾਉਂਦਾ ਹੈ। ਸਿਖਲਾਈ ਅਤੇ ਪਲੇਸਮੈਂਟ ਦੇ ਡਾਇਰੈਕਟਰ ਇੰਜ ਹਰਜੋਤ ਸਿੰਘ ਸਿੱਧੂ ਨੇ ਕਿਹਾ ਕਿ ਯੂਨੀਵਰਸਿਟੀ ਦੇ ਪਲੇਸਮੈਂਟ ਸੈੱਲ ਨੇ ਅਕਾਦਮਿਕ ਅਤੇ ਉਦਯੋਗ ਵਿਚਕਾਰ ਪਾੜੇ ਨੂੰ ਪੂਰਾ ਕਰਨ ਲਈ ਅਹਿਮ ਯਤਨ ਕੀਤੇ ਹਨ।ਇਸ ਮੌਕੇ ਪ੍ਰੋ. ਅਨੁਪਮ ਕੁਮਾਰ, ਡੀਨ (ਆਰ. ਐਂਡ ਡੀ.), ਇੰਜੀ ਰੀਤੀਪਾਲ ਸਿੰਘ, ਮੁੱਖੀ ਟੈਕਸਟਾਈਲ ਅਤੇ ਪ੍ਰੋ. ਦੇਵਾਨੰਦ ਉੱਤਮ ਨੇ ਸਾਰੇ ਚੁਣੇ ਗਏ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਵਿੱਚ ਸਫਲਤਾ ਦੀ ਕਾਮਨਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ