Punjab News: ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਦੇ 70 ਇੰਸਪੈਕਟਰਾਂ ਨੂੰ ਡੀਐਸਪੀ ਬਣਾ ਦਿੱਤਾ ਹੈ। ਤਰੱਕੀ ਪਾਉਣ ਵਾਲੇ ਇੰਨ੍ਹਾਂ ਇੰਸਪੈਕਟਰਾਂ ਵਿਚ ਜਿਆਦਾਤਰ ਜਿਲ੍ਹਾ ਕਾਡਰ ਅਤੇ ਆਰਮਜ਼ ਕੇਡਰ ਨਾਲ ਸਬੰਧਤ ਹਨ। ਇੰਨ੍ਹਾਂ 70 ਇੰਸਪੈਕਟਰਾਂ ਦੀ ਲਿਸਟ ਹੇਠਾਂ ਨੱਥੀ ਹੈ।

👉ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ ਪਲਾਂਟ ਨੂੰ ਸਥਾਪਿਤ ਕਰਨ ਨੂੰ ਮੰਨਜ਼ੂਰੀ
Punjab News: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਸਦਕਾ ਅੱਜ ਪੰਜਾਬ ਰਾਜ ਵਿੱਚ 800-800 ਮੈਗਾਵਾਟ ਦੇ 3 ਹੋਰ ਬਿਜਲੀ ਉਤਪਾਦਨ ਯੂਨਿਟ ਸਥਾਪਤ ਕਰਨ ਦੀ ਮੰਗ ਨੂੰ ਕੇਂਦਰੀ ਬਿਜਲੀ ਮੰਤਰੀ ਵਲੋਂ ਪ੍ਰਵਾਨ ਕਰ ਲਿਆ ਗਿਆ। ਅੱਜ ਇਥੇ ਭਾਰਤ ਸਰਕਾਰ ਦੇ ਬਿਜਲੀ ਵਿਭਾਗ ਵਲੋਂ ਉਤਰ ਭਾਰਤ ਦੇ ਬਿਜਲੀ ਮੰਤਰੀ ਦੀ ਰੱਖੀ ਕਾਨਫਰੰਸ ਵਿੱਚ ਪੰਜਾਬ ਰਾਜ ਦੀ ਪ੍ਰਤੀਨਿਧਤਾ ਕਰਦਿਆਂ ਹਰਭਜਨ ਸਿੰਘ ਈ. ਟੀ. ਓ. ਨੇ ਇਹ ਮੁੱਦਾ ਚੁੱਕਿਆ ਸੀ।ਇਸ ਕਾਨਫਰੰਸ ਦੀ ਪ੍ਰਧਾਨਗੀ ਭਾਰਤ ਸਰਕਾਰ ਦੇ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵਲੋਂ ਕੀਤੀ ਗਈ, ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਰਾਜਸਥਾਨ, ਉਤਰ ਪ੍ਰਦੇਸ਼, ਉਤਰਾਖੰਡ, ਜੰਮੂ ਕਸ਼ਮੀਰ, ਲਦਾਖ਼ ਅਤੇ ਦਿੱਲੀ ਸਰਕਾਰ ਦੇ ਬਿਜਲੀ ਮੰਤਰੀਆਂ ਅਤੇ ਅਧਿਕਾਰੀਆਂ ਵਲੋਂ ਸ਼ਿਰਕਤ ਕੀਤੀ ਗਈ।
ਇਹ ਵੀ ਪੜ੍ਹੋ ਰਿਸ਼ਵਤ ਲੈ ਕੇ ਭੱਜ ਰਹੇ ਥਾਣੇਦਾਰ ਨੇ ਵਿਜੀਲੈਂਸ ਦੀ ਟੀਮ ‘ਤੇ ਚੜਾਈ ਗੱਡੀ
ਬਿਜਲੀ ਮੰਤਰੀ ਨੇ ਰੋਪੜ ਥਰਮਲ ਪਲਾਂਟ ਦੀ ਮੌਜ਼ੂਦਾ ਬਿਜਲੀ ਉਤਪਾਦਨ ਸਮਰੱਥਾ ਨੂੰ ਵਧਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਕੋਲ ਆਪਣੀ ਕੋਲੇ ਦੀ ਖਾਨ ਹੈ ਪ੍ਰੰਤੂ ਕੇਂਦਰ ਸਰਕਾਰ ਵਲੋਂ ਕੋਲੇ ਦੀ ਢੁਆਈ 1000 ਕਿਲੋਮੀਟਰ ਤੋਂ ਵੱਧ ਨਾ ਕਰਨ ਦੀ ਸ਼ਰਤ ਕਾਰਨ ਇਨ੍ਹਾਂ ਥਰਮਲ ਪਲਾਂਟਾਂ ਦੀ ਸਮਰੱਥਾ ਵਧਾਉਣ ਵਿਚ ਪੇਸ਼ ਆ ਰਹੀ ਦਿੱਕਤ ਦਾ ਮੁੱਦਾ ਚੁੱਕਿਆ ਇਸ ਮੰਗ ਨੂੰ ਸਵੀਕਾਰ ਕਰਦਿਆਂ ਕੇਂਦਰੀ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕੋਲਾ ਲੈ ਕੇ ਜਾਣ ਦੀ ਹੱਦ ਨੂੰ 1500 ਕਿਲੋਮੀਟਰ ਤੋਂ ਵਧਾ ਦਿੱਤਾ ਜਾਵੇ ਅਤੇ ਪੰਜਾਬ ਦੇ ਰੋਪੜ ਵਿੱਚ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਪਲਾਂਟ ਨੂੰ ਸਥਾਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਜਾਵੇ ਇਸ ਦੇ ਨਾਲ ਹੀ 800 ਮੈਗਾਵਾਟ ਦਾ ਇਕ ਨਵਾਂ ਯੂਨਿਟ ਪੰਜਾਬ ਵਿੱਚ ਸਥਾਪਿਤ ਕਰਨ ਨੂੰ ਵੀ ਮੰਨਜ਼ੂਰੀ ਦੇ ਦਿਤੀ।
ਇਹ ਵੀ ਪੜ੍ਹੋ ਲੁਧਿਆਣਾ ’ਚ ਕਾਂਗਰਸ ਨੂੰ ਝਟਕਾ, ਸੀਨੀਅਰ ਆਗੂ ਸਾਥੀਆਂ ਸਹਿਤ ‘ਆਪ’ ਵਿਚ ਹੋਏ ਸ਼ਾਮਲ
ਕੇਂਦਰੀ ਬਿਜਲੀ ਮੰਤਰੀ ਦੀ ਇਸ ਮੰਨਜ਼ੂਰੀ ਨਾਲ ਪੰਜਾਬ ਵਿੱਚ 2400 ਮੈਗਾਵਾਟ ਦੇ ਥਰਮਲ ਪਲਾਂਟ ਸਥਾਪਤ ਹੋਣ ਦਾ ਰਾਹ ਪੱਧਰਾ ਹੋ ਗਿਆ।ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਸੂਬੇ ਵਿਚ 7000 ਮੈਗਾਵਾਟ ਸੋਲਰ ਪਾਵਰ ਉਤਪਾਦਨ ਦੇ ਦਿੱਤੇ ਗਏ ਟੀਚੇ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਲੋੜੀਂਦੀ ਜ਼ਮੀਨ ਦੀ ਕੀਮਤ ਜ਼ਿਆਦਾ ਹੋਣ ਕਾਰਨ ਇਸ ਦਿਸ਼ਾ ਵਿਚ ਟੀਚੇ ਹਾਸਲ ਕਰਨ ਵਿਚ ਦਿੱਕਤ ਪੇਸ਼ ਆ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਕਿਸੇ ਗੁਆਂਢੀ ਸੂਬੇ ਵਿਚ ਇਹ ਸੋਲਰ ਪ੍ਰੋਜੈਕਟ ਲਗਾਉਣ ਲਈ ਯਤਨਸ਼ੀਲ ਹੈ ਜਿੱਥੋਂ ਬਿਜਲੀ ਦੀ ਸਪਲਾਈ ਵੀ ਸੋਖਿਆ ਹੀ ਪੰਜਾਬ ਨੂੰ ਹੋ ਜਾਵੇ।
ਇਹ ਵੀ ਪੜ੍ਹੋ ਚੋਣ ਕਮਿਸ਼ਨ ਵੱਲੋਂ ਚੋਣਾਂ ਬਾਅਦ ਅੰਕੜਿਆਂ ਨੂੰ ਇੱਕਠਾ ਕਰਨ ਦੀ ਨਵੀਂ ਪ੍ਰਣਾਲੀ ਵਿਕਸਿਤ: ਸਿਬਿਨ ਸੀ
ਇਸ ਮੌਕੇ ਬਿਜਲੀ ਨਾਲ ਸਬੰਧਤ ਪੰਜਾਬ ਦੇ ਪੱਖ ਨੂੰ ਮਜ਼ਬੂਤੀ ਨਾਲ ਰੱਖਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਮੰਗੀ ਗਈ 1000 ਮੈਗਾਵਾਟ ਬਿਜਲੀ ਨੂੰ ਜਲਦ ਪੂਰਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਨੂੰ ਸੁਰੱਖਿਅਤ ਕਰਨ ਲਈ ਹਮੇਸ਼ਾ ਪੰਜਾਬ ਵਲੋਂ ਵੱਧ ਚੜ੍ਹ ਕੇ ਯੋਗਦਾਨ ਪਾਇਆ ਗਿਆ ਹੈ ਮੌਜੂਦਾ ਸਮੇਂ ਪੰਜਾਬ ਰਾਜ ਨੂੰ ਕੇਂਦਰੀ ਪੂਲ ਵਿਚੋਂ 275 ਮੈਗਾਵਾਟ ਬਿਜਲੀ ਮਿਲ ਰਹੀ ਹੈ।ਬਿਜਲੀ ਮੰਤਰੀ ਨੇ ਇਸ ਮੌਕੇ ਕੇਂਦਰ ਸਰਕਾਰ ਦੀ ਆਰ.ਡੀ.ਐਸ.ਐਸ.ਸਕੀਮ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਸਕੀਮ ਅਧੀਨ ਪੰਜਾਬ ਰਾਜ ਦੇ ਬਿਜਲੀ ਸਪਲਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਨੇ 60-40 ਦੀ ਰੇਸ਼ੋ ਵਿਚ 3600 ਕਰੋੜ ਦੇ ਦੇ ਪ੍ਰੋਜੈਕਟ ਲਈ 60 ਫ਼ੀਸਦ ਹਿੱਸਾ ਦੇਣਾ ਸੀ ਪ੍ਰੰਤੂ ਹੁਣ ਇਸ ਪ੍ਰੋਜੈਕਟ ਦੀ ਲਾਗਤ ਵਧਣ ਕਾਰਨ ਅਤੇ ਕੇਂਦਰੀ ਗ੍ਰਾਂਟ ਨਿਸ਼ਚਿਤ ਹੋਣ ਕਾਰਨ ਗ੍ਰਾਂਟ ਦੀ ਪ੍ਰਤੀਸ਼ਤ 60 ਘਟ ਕੇ 40 ਰਹਿ ਗਈ ਹੈ ਜਿਸ ਕਾਰਨ ਪੰਜਾਬ ਰਾਜ ਨੂੰ ਲਗਭਗ 300 ਕਰੋੜ ਦਾ ਘਾਟਾ ਹੋਵੇਗਾ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Chandigarh News:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ।
ਇਹ ਵੀ ਪੜ੍ਹੋ ਹੋਣਹਾਰ ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ ਐਵਾਰਡ ਨਾਲ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ:ਡੀਸੀ
ਇਹਨਾਂ 3207 ਲਾਭਪਾਤਰੀਆਂ ਨੂੰ ਕਵਰ ਕਰਨ ਲਈ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਬਰਨਾਲਾ ਦੇ 94, ਬਠਿੰਡਾ ਦੇ 219, ਫਰੀਦਕੋਟ ਦੇ 80, ਫਤਹਿਗੜ੍ਹ ਸਾਹਿਬ ਦੇ 41, ਫਾਜਿਲਕਾ ਦੇ 137, ਗੁਰਦਾਸਪੁਰ ਦੇ 135, ਹੁਸ਼ਿਆਰਪੁਰ ਦੇ 602, ਜਲੰਧਰ ਦੇ 123, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।ਇਸੇ ਤਰ੍ਹਾਂ ਜਿਲ੍ਹਾਂ ਮਾਨਸਾ ਦੇ 254, ਮੋਗਾ ਦੇ 64, ਸ੍ਰੀ ਮੁਕਤਸਰ ਸਾਹਿਬ ਦੇ 43, ਪਟਿਆਲਾ ਦੇ 616, ਪਠਾਨਕੋਟ ਦੇ 127, ਐਸ.ਏ.ਐਸ.ਨਗਰ ਦੇ 200, ਸੰਗਰੂਰ ਦੇ 288, ਮਾਲੇਰਕੋਟਲਾ ਦੇ 16 ਅਤੇ ਜਿਲ੍ਹਾ ਤਰਨਤਾਰਨ ਦੇ 141 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ ਲੁਧਿਆਣਾ ’ਚ ਕਾਂਗਰਸ ਨੂੰ ਝਟਕਾ, ਸੀਨੀਅਰ ਆਗੂ ਸਾਥੀਆਂ ਸਹਿਤ ‘ਆਪ’ ਵਿਚ ਹੋਏ ਸ਼ਾਮਲ
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Bathinda News:ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਐਵਾਰਡ ਨਾਲ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਐਵਾਰਡ ਉਨ੍ਹਾਂ ਬੱਚਿਆਂ ਨੂੰ ਦਿੱਤੇ ਜਾਣੇ ਹਨ ਜਿਨ੍ਹਾਂ ਬੱਚਿਆਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ, ਛੋਟੇ ਬੱਚਿਆ ਲਈ ਰੋਲ ਮਾਡਲ ਹਨ ਜਾਂ ਖੇਡਾਂ ਦੇ ਖੇਤਰਾਂ ਵਿੱਚ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਤੇ ਪ੍ਰਭਾਵ ਪਾਇਆ ਹੈ।
ਇਹ ਵੀ ਪੜ੍ਹੋ ਰਿਸ਼ਵਤ ਲੈ ਕੇ ਭੱਜ ਰਹੇ ਥਾਣੇਦਾਰ ਨੇ ਵਿਜੀਲੈਂਸ ਦੀ ਟੀਮ ‘ਤੇ ਚੜਾਈ ਗੱਡੀ
ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਬੱਚਾ ਜੋ 18 ਸਾਲ ਤੋਂ ਘੱਟ ਉਮਰ ਦਾ ਹੈ ਇਸ ਅਵਾਰਡ ਲਈ ਯੋਗ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚੇ ਨੂੰ ਨਾਮਜਦ ਕਰਨ ਲਈ ਆਨਲਾਈਨ ਪੋਰਟਲ https://awards.gov.in ‘ਤੇ ਮਿਤੀ 31 ਜੁਲਾਈ 2025 ਤੱਕ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਮਿੰਨੀ ਸਕੱਤਰੇਤ ‘ਚ ਦੂਸਰੀ ਮੰਜਿਲ ‘ਤੇ ਸਥਿਤ ਕਮਰਾ ਨੰਬਰ 313 ਐਮ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
👉’ਕਿਹਾ, ਮੈਂ ਪਹਿਲੇ ਦਿਨ ਤੋਂ ਹੀ ਸਮਾਣਾ ਦੇ ਪੀੜਤ ਪਰਿਵਾਰਾਂ ਦੇ ਦੁੱਖ ‘ਚ ਸ਼ਰੀਕ ਰਹੀ ਹਾਂ’
👉ਸੜਕਾਂ ‘ਤੇ ਸਕੂਲੀ ਬੱਚਿਆਂ ਨਾਲ ਨਾ ਵਾਪਰਨ ਹਾਦਸੇ, ਪ੍ਰਸ਼ਾਸਨ ਨੇ ਚੁੱਕੇ ਸਖ਼ਤ ਕਦਮ-ਡਿਪਟੀ ਕਮਿਸ਼ਨਰ
Patiala News:ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਕਿਹਾ ਕਿ ਉਹ 7 ਮਈ ਨੂੰ ਹਾਦਸੇ ਵਾਲੇ ਦਿਨ ਤੋਂ ਹੀ ਬੱਚਿਆਂ ਦੇ ਪੀੜਤ ਪਰਿਵਾਰਾਂ ਦੇ ਦੁੱਖ ‘ਚ ਸ਼ਰੀਕ ਰਹੇ ਹਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨਾਲ ਦੁੱਖ ਦਾ ਪ੍ਰ੍ਰਗਟਾਵਾ ਕਰਦਿਆਂ ਭਾਵੁਕਤਾ ਨਾਲ ਆਖਿਆ ਕਿ ਦੁੱਖੀ ਮਾਪਿਆਂ ਦਾ ਅਕਹਿ ਤੇ ਅਸਹਿ ਦੁੱਖ ਪਹਾੜ ਤੋਂ ਵੀ ਵੱਡਾ ਹੈ ਪਰੰਤੂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੁੱਖ ਦੀ ਇਸ ਘੜੀ ਵਿੱਚ ਮਾਪਿਆਂ ਦੇ ਹਮੇਸ਼ਾ ਨਾਲ ਖੜ੍ਹਾ ਹੈ।
ਇਹ ਵੀ ਪੜ੍ਹੋ ਕਾਂਗਰਸੀ ਆਗੂ ਨੂੰ ਸੰਮਨ ਭੇਜਣ ਵਾਲਾ ਵਿਜੀਲੈਂਸ ਦਾ ਐਸਐਸਪੀ ਕੀਤਾ ਸਸਪੈਂਡ!
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਟਿਆਲਾ ਪੁਲਿਸ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਇਸ ਹਾਦਸੇ ਦੀ ਸਮਾਂਬੱਧ ਤੇ ਪਾਰਦਰਸ਼ੀ ਤੇ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਅਤੇ ਕੋਈ ਵੀ ਦੋਸ਼ੀ ਕਾਨੂੰਨ ਤੋਂ ਬਚ ਨਹੀਂ ਸਕੇਗਾ।ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਉਹ ਖ਼ੁਦ ਇੱਕ ਮਾਂ ਹਨ ਅਤੇ ਬੱਚਿਆਂ ਦਾ ਦੁੱਖ ਭਲੀ ਭਾਂਤ ਜਾਣਦੇ ਹਨ ਅਤੇ ਇਸੇ ਲਈ ਉਨ੍ਹਾਂ ਨੇ ਸਮਾਣਾ ਰੋਡ ‘ਤੇ ਸਕੂਲ ਸਮੇਂ ਟਿੱਪਰ ਚਲਾਉਣ ‘ਤੇ ਤੁਰੰਤ ਪਾਬੰਦੀ ਦੇ ਹੁਕਮ ਪਾਸ ਕੀਤੇ ਹਨ ਤੇ ਹੋਰ ਸਖ਼ਤ ਕਦਮ ਉਠਾਏ ਹਨ। ਇਸ ਤੋਂ ਬਿਨ੍ਹਾਂ ਭਾਰੀ ਵਾਹਨਾਂ ਦੇ ਚਲਾਨ ਕੱਟੇ ਗਏ ਤੇ ਹੁਣ ਤੱਕ ਪੂਰੀ ਗੰਭੀਰਤਾ ਨਾਲ ਚੈਕਿੰਗ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੁਖੀ ਮਾਵਾਂ ਤੇ ਹੋਰ ਪਰਿਵਾਰਕ ਮੈਂਬਰਾਂ ਦਾ ਦੁੱਖ ਵੰਡਾਉਂਦਿਆਂ ਕਿਹਾ ਕਿ ਉਹ ਇਸ ਹਾਦਸੇ ਕਰਕੇ ਧੁਰ ਅੰਦਰੋਂ ਦੁਖੀ ਹਨ ਤੇ ਉਨ੍ਹਾਂ ਦੀ ਪੂਰੀ ਹਮਦਰਦੀ ਪੀੜਤ ਮਾਪਿਆਂ ਦੇ ਨਾਲ ਹੈ।
ਇਹ ਵੀ ਪੜ੍ਹੋ ਰਿਸ਼ਵਤ ਲੈ ਕੇ ਭੱਜ ਰਹੇ ਥਾਣੇਦਾਰ ਨੇ ਵਿਜੀਲੈਂਸ ਦੀ ਟੀਮ ‘ਤੇ ਚੜਾਈ ਗੱਡੀ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਦਿਨ ਇਹ ਹਾਦਸਾ ਵਾਪਰਿਆ ਸੀ ਉਸ ਦਿਨ ਉਹ ਖ਼ੁਦ ਤੇ ਏ.ਡੀ.ਸੀ. ਇਸ਼ਾ ਸਿੰਗਲ, ਰਾਜਿੰਦਰਾ ਹਸਪਤਾਲ, ਅਮਰ ਹਸਪਤਾਲ ਤੇ ਹੋਰ ਨਿਜੀ ਹਸਪਤਾਲ ਵਿਖੇ ਮੌਕੇ ‘ਤੇ ਪਹੁੰਚ ਕੇ ਸਾਰੇ ਮਾਪਿਆਂ ਨੂੰ ਮਿਲੇ ਸਨ ਅਤੇ ਬੱਚਿਆਂ ਨਾਲ ਵਾਪਰੇ ਇਸ ਹਾਦਸੇ ‘ਤੇ ਡੂੰਘੇ ਦਾ ਦੁੱਖ ਦਾ ਪ੍ਰਗਟਾਵਾ ਕੀਤਾ ਸੀ। ਇਸ ਤੋਂ ਬਿਨ੍ਹਾਂ ਡਾਕਟਰਾਂ ਤੇ ਸਿਹਤ ਵਿਭਾਗ ਨੂੰ ਇਲਾਜ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਸਨ। ਜਦੋਂ ਕਿ ਉਨ੍ਹਾਂ ਦੇ ਸਹਾਇਕ ਕਮਿਸ਼ਨਰ ਤੇ ਐਸ.ਡੀ.ਐਮ ਰਿਚਾ ਗੋਇਲ ਪਹਿਲੇ ਦਿਨ ਤੋਂ ਹੀ ਮਾਪਿਆਂ ਦੇ ਨਾਲ ਸੰਪਰਕ ਵਿੱਚ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Talwandi Sabo News:ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕੌਮਾਂਤਰੀ ਸਲਾਹਕਾਰ ਬੋਰਡ ਦੇ ਮੈਂਬਰ ਡਾ. ਜਸਕਰਨ ਸਿੰਘ ਧੀਮਾਨ ਨੂੰ ਮੈਕਗਿੱਲ ਯੂਨੀਵਰਸਿਟੀ ਮਾਂਟਰੀਅਲ, ਕੈਨੇਡਾ ਵੱਲੋਂ ਸਲਾਨਾ ਕਨਵੋਕੇਸ਼ਨ ਦੌਰਾਨ ਸਰਵੋਤਮ ਅਧਿਆਪਕ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ਡਾ. ਧੀਮਾਨ ਨੇ ਕੌਮਾਂਤਰੀ ਪੱਧਰ ਤੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਪੁਲਾਂਘ ਪੁੱਟੀ ਹੈ। ਜਿਸ ਤੇ ਹਰੇਕ ਪੰਜਾਬੀ ਨੂੰ ਮਾਣ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਡਾ. ਜਸਕਰਨ ਸਿੰਘ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ, ਜਲਵਾਯੂ ਪਰਿਵਰਤਣ ਅਤੇ ਭੋਜਨ ਸੁਰੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਅਹਿਮ ਖੋਜ ਕਾਰਜਾਂ ਕਰਕੇ ਵਿਸ਼ਵ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਯੋਗ ਹੱਲ ਲੱਭਣ ਵੱਲ ਪਹਿਲਕਦਮੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ ਰਿਸ਼ਵਤ ਲੈ ਕੇ ਭੱਜ ਰਹੇ ਥਾਣੇਦਾਰ ਨੇ ਵਿਜੀਲੈਂਸ ਦੀ ਟੀਮ ‘ਤੇ ਚੜਾਈ ਗੱਡੀ
ਡਾ. ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਜੀ.ਕੇ.ਯੂ. ਨੇ ਡਾ. ਧੀਮਾਨ ਨੂੰ ਉੱਭਰਦਾ ਯੁਵਾ ਵਿਗਿਆਨੀ ਦੱਸਦੇ ਹੋਏ ਕਿਹਾ ਕਿ ਅਧਿਆਪਨ ਦੇ ਖੇਤਰ ਵਿੱਚ ਵੀ ਉਹ ਵਿਦਿਆਰਥੀਆਂ ਵਿੱਚ ਹਮੇਸ਼ਾ ਹਰਮਨ ਪਿਆਰਾ ਰਿਹਾ ਹੈ। ਕਿਉਂਕਿ ਉਸਦੇ ਪੜਾਉਣ ਦੇ ਸਰਲ ਅਤੇ ਨਿਵੇਕਲੇ ਅੰਦਾਜ਼ ਨੇ ਸਮੂਹ ਵਿਦਿਆਰਥੀਆਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਉਸਦੀ ਆਪਣੇ ਵਿਸ਼ੇ ਤੇ ਪਕੜ ਅਤੇ ਗਿਆਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਜਸਕਰਨ ਨੂੰ ਅਧਿਆਪਨ ਅਤੇ ਲੇਖਣ ਦੀ ਗੁੜ੍ਹਤੀ ਆਪਣੇ ਪਿਤਾ ਡਾ. ਜਗਤਾਰ ਸਿੰਘ ਧੀਮਾਨ ਪਰੋ. ਵਾਈਸ ਚਾਂਸਲਰ ਤੋਂ ਮਿਲੀ ਹੈ ਜੋ ਉਸਦੇ ਲੇਖਣ ਅਤੇ ਖੋਜ ਕਾਰਜਾਂ ਤੋਂ ਸਾਫ਼ ਝਲਕਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Bathinda News: Malwa College ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਬੀ.ਬੀ.ਏ. ਭਾਗ ਤੀਜਾ ਸਮੈਸਟਰ ਪੰਜਵਾ ਨਤੀਜਾ ਸ਼ਾਨਦਾਰ ਰਿਹਾ। ਇਸ ਨਤੀਜੇ ਵਿੱਚ ਕਾਲਜ ਦੇ ਹੋਣਹਾਰ ਵਿਦਿਆਰਥਣ ਵੀਰਾਂ ਕੌਰ ਨੇ 83 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵੀਰਾਂ ਕੌਰ ਨੇ 78 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਮੀਨਾ ਕੁਮਾਰੀ ਨੇ 75 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਵਿਚੋਂ ਤੀਜਾ ਸਥਾਨ ਤੇ ਰਹੀ।
ਇਹ ਵੀ ਪੜ੍ਹੋ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ; ਅੱਠ ਹਥਿਆਰਾਂ ਸਹਿਤ ਦੇ ਜਣੇ ਕਾਬੂ
ਕਾਲਜ ਦੇ ਪ੍ਰਿੰਸੀਪਲ ਡਾ.ਮਨਜੀਤ ਸਿੰਘ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਵਿਭਾਗ ਦੇ ਮੁਖੀ ਮੈਡਮ ਸ਼ਿਵਾਨੀ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਇਹ ਹੋਣਹਾਰ ਵਿਦਿਆਰਥੀ ਆਪਣੇ ਮਾਪੇ ਅਤੇ ਕਾਲਜ ਦਾ ਨਾਮ ਆਸਮਾਨ ਦੀਆਂ ਬੁਲੰਦੀਆਂ ਤੇ ਲੈ ਕੇ ਜਾਣਗੇ। ਡਾ.ਮਨਜੀਤ ਸਿੰਘ ਨੇ ਕਾਲਜ ਦੇ ਦੂਜੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿਚ ਅਜਿਹੀਆਂ ਉਪਲੱਬਧੀਆਂ ਹਾਸਲ ਕਰਨ।ਕਾਲਜ ਮੈਨੇਜਮੈਂਟ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਵਿਚ ਸਨਮਾਨਿਤ ਕਰਨ ਦਾ ਐਲਾਨ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
SAS Nagar News: ਰਿਸ਼ਵਤ ਲੈ ਕੇ ਭੱਜ ਰਹੇ ਇੱਕ ਥਾਣੇਦਾਰ ਵੱਲੋਂ ਵਿਜੀਲੈਂਸ ਦੀ ਟੀਮ ਉਪਰ ਗੱਡੀ ਚੜਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਵਿਜੀਲੈਂਸ ਦੇ ਅਧਿਕਾਰੀ ਇਸ ਹਾਦਸੇ ਦੇ ਵਿੱਚ ਵਾਲ ਵਾਲ ਬਚ ਗਏ ਪ੍ਰੰਤੂ ਰਿਸ਼ਵਤਖੋਰ ਥਾਣੇਦਾਰ ਮੌਕੇ ਤੋਂ ਭੱਜਣ ਵਿੱਚ ਸਫਲ ਰਿਹਾ। ਇਸ ਮੁਲਜਮ ਥਾਣੇਦਾਰ ਦੀ ਪਹਿਚਾਣ ਏਐਸਆਈ ਕਮਲਪ੍ਰੀਤ ਸ਼ਰਮਾ ਵਜੋਂ ਹੋਈ ਹੈ, ਜੋ ਕਿ ਮੋਹਾਲੀ ਦੇ ਥਾਣਾ ਸੋਹਾਣਾ ਵਿਖੇ ਤੈਨਾਤ ਸੀ। ਇਸ ਸੰਬੰਧ ਵਿੱਚ ਜਿੱਥੇ ਵਿਜੀਲੈਂਸ ਦੀ ਟੀਮ ਵੱਲੋਂ ਉਸ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ, ਉੱਥੇ ਨਾਲ ਹੀ ਵਿਜੀਲੈਂਸ ਅਧਿਕਾਰੀਆਂ ਉੱਪਰ ਗੱਡੀ ਚੜਾ ਕੇ ਉਹਨਾਂ ਨੂੰ ਜਖਮੀ ਕਰਨ ਦੇ ਦੋਸ਼ਾਂ ਹੇਠ ਇੱਕ ਹੋਰ ਪਰਚਾ ਉਸਦੇ ਹੀ ਥਾਣੇ ਵਿੱਚ ਦਰਜ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ ਕਾਂਗਰਸੀ ਆਗੂ ਨੂੰ ਸੰਮਨ ਭੇਜਣ ਵਾਲਾ ਵਿਜੀਲੈਂਸ ਦਾ ਐਸਐਸਪੀ ਕੀਤਾ ਸਸਪੈਂਡ!
ਮਿਲੀ ਸੂਚਨਾ ਦੇ ਮੁਤਾਬਿਕ ਏਐਸਆਈ ਕਮਲਪ੍ਰੀਤ ਸ਼ਰਮਾ ਵਿਰੁੱਧ ਸ੍ਰੀ ਅਨੰਦਪੁਰ ਸਾਹਿਬ ਦੇ ਇੱਕ ਵਿਅਕਤੀ ਵੱਲੋਂ ਵਿਜੀਲੈਂਸ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਇੱਕ ਹਾਦਸੇ ਦੇ ਮਾਮਲੇ ਦੇ ਵਿੱਚ ਜਾਂਚ ਅਧਿਕਾਰੀ ਬਣੇ ਇਸ ਥਾਣੇਦਾਰ ਦੇ ਵੱਲੋਂ ਉਸਦੇ ਕੋਲੋਂ 50,000 ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਅੱਜ ਉਸਦੇ ਵੱਲੋਂ ਪਹਿਲੀ ਕਿਸ਼ਤ ਵਜੋਂ ਕਮਲਪ੍ਰੀਤ ਨੂੰ 20 ਹਜ ਰੁਪਏ ਦਿੱਤੇ ਜਾਣੇ ਸਨ। ਸੂਚਨਾ ਵਿਜੀਲੈਂਸ ਤੱਕ ਪੁੱਜਣ ਤੋਂ ਬਾਅਦ ਉਕਤ ਰਿਸ਼ਵਤਖੋਰ ਥਾਣੇਦਾਰ ਨੂੰ ਕਾਬੂ ਕਰਨ ਲਈ ਟਰੈਪ ਲਗਾਇਆ ਗਿਆ ਅਤੇ ਜਦ ਇਹ ਥਾਣੇਦਾਰ ਪੈਸੇ ਲੈ ਕੇ ਆਪਣੀ ਸਕਾਰਪੀਓ ਗੱਡੀ ਦੇ ਵਿੱਚ ਭੱਜਣ ਲੱਗਿਆ ਤਾਂ ਵਿਜੀਲੈਂਸ ਦੀ ਟੀਮ ਵੱਲੋਂ ਉਸ ਨੂੰ ਰੋਕਣ ਲਈ ਆਪਣੀ ਗੱਡੀ ਅੱਗੇ ਕਰ ਦਿੱਤੀ ਪ੍ਰੰਤੂ ਇਹ ਥਾਣੇਦਾਰ ਵਿਜੀਲੈਂਸ ਦੀ ਗੱਡੀ ਨੂੰ ਟੱਕਰ ਮਾਰ ਕੇ ਭੱਜ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Bathinda News:ਸਥਾਨਕ ਮਾਲਵਾ ਕਾਲਜ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿੱਚ ਛਾਂਦਾਰ ਅਤੇ ਹਵਾਦਾਰ ਪੌਦੇ ਲਗਾਏ ਗਏ। ਕਾਲਜ ਪ੍ਰਿੰਸੀਪਲ ਡਾ.ਮਨਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਦੁਨਿਆ ਵਿਚ ਵਾਤਾਵਰਣ ਵਿੱਚ ਬਹੁਤ ਜਿਆਦਾ ਤਬਦੀਲੀ ਹੋ ਰਹੀ ਹੈ, ਜਿਸ ਕਰਕੇ ਗਰਮੀ ਬਹੁਤ ਜਿਆਦਾ ਵੱਧਗਈ, ਜਿਸ ਨਾਲ ਤਾਪਮਾਨ 50 ਡਿਗਰੀ ਦੇ ਕਰੀਬ ਪਹੁੰਚ ਜਾਂਦਾ ਹੈ।
ਇਹ ਵੀ ਪੜ੍ਹੋ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ; ਅੱਠ ਹਥਿਆਰਾਂ ਸਹਿਤ ਦੇ ਜਣੇ ਕਾਬੂ
ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਾਅ ਲਈ ਹਰ ਮਨੁੱਖ ਨੂੰ ਆਪਣੇ ਘਰ ਅਤੇ ਆਲੇ—ਦੁਆਲੇ ਵਿਚ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਆਪਣੇ ਦੋਸਤਾਂ—ਮਿੱਤਰਾਂ, ਰਿਸ਼ਤੇਦਾਰਾਂ ਅਤੇ ਆਂਢੀ—ਗੁਆਂਢੀਆਂ ਨੂੰ ਵੀ ਪੌਦੇ ਲਗਾਉਣ ਲਈ ਪੇ੍ਰਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਜ ਦੇ ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਅਤੇ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Chandigarh News:ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਈਦ-ਉਲ-ਜ਼ੁਹਾ (ਬਕਰੀਦ) ਦੇ ਤਿਓਹਾਰ, ਜੋ ਪੈਗੰਬਰ ਹਜ਼ਰਤ ਇਬਰਾਹਿਮ ਦੀ ਅੱਲ੍ਹਾ ਪ੍ਰਤੀ ਅਟੁੱਟ ਸ਼ਰਧਾ ਲਈ ਮਨਾਇਆ ਜਾਂਦਾ ਹੈ, ਦੇ ਸ਼ੁਭ ਅਵਸਰ ‘ਤੇ ਲੋਕਾਂ ਖਾਸ ਕਰਕੇ ਮੁਸਲਿਮ ਭਾਈਚਾਰੇ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇਹ ਵੀ ਪੜ੍ਹੋ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ; ਅੱਠ ਹਥਿਆਰਾਂ ਸਹਿਤ ਦੇ ਜਣੇ ਕਾਬੂ
ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਈਦ-ਉਲ-ਜ਼ੁਹਾ (ਬਕਰੀਦ) ਅਟੁੱਟ ਵਿਸ਼ਵਾਸ ਅਤੇ ਦ੍ਰਿੜ ਵਚਨਬੱਧਤਾ ਨਾਲ ਲਬਰੇਜ਼ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ ਹੈ। ਇਹ ਦਿਨ ਸਾਨੂੰ ਸਮੁੱਚੀ ਲੋਕਾਈ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਦਿਆਂ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ਪ੍ਰੇਰਿਤ ਕਰਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
© Copyright 2024, All Rights Reserved By Punjabi Khabarsaar