Saturday, May 2, 2026
Home Blog Page 68

Raghav Chadha ਦੇ ਮਾਮਲੇ ‘ਤੇ CM Bhagwant Mann ਦਾ ਵੱਡਾ ਬਿਆਨ!

0

Chandigarh News: CM Bhagwant Mann; ਆਮ ਆਦਮੀ ਪਾਰਟੀ ਵੱਲੋਂ ਬੀਤੇ ਕੱਲ ਰਾਜ ਸਭਾ ਵਿਚ ਆਪਣੇ ਡਿਪਟੀ ਲੀਡਰ ਨੂੰ ਬਦਲਣ ਦੇ ਮਾਮਲੇ ਵਿਚ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ‘ਚ ਆਪਣੀ ਰਿਹਾਇਸ਼ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਰਾਘਵ ਚੱਢਾ ਮਾਮਲੇ ਸਬੰਧੀ ਪੁੱਛੇ ਸਵਾਲ ਉੱਪਰ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ,‘‘ ਇਹ ਪਾਰਟੀ ਡਿਸੀਜ਼ਨ ਹੁੰਦੇ ਨੇ, ਅੱਗੇ ਵੀ ਹੁੰਦੇ ਰਹਿਣਗੇ ਕਿਉਂਕਿ ਜਦ ਉਹ ਲੋਕ ਸਭਾ ਵਿਚ ਸਨ ਤਾਂ ਪਾਰਟੀ ਨੇ ਪਟਿਆਲਾ ਤੋਂ ਐਮਪੀ ਡਾ ਗਾਂਧੀ ਨੂੰ ਲੀਡਰ ਬਣਾਇਆ ਸੀ।”

ਇਹ ਵੀ ਪੜ੍ਹੋ ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਮੁੱਖ ਮੰਤਰੀ ਨੇ ਰਾਘਵ ਚੱਢਾ ਵੱਲੋਂ ਪਿਛਲੇ ਦਿਨਾਂ ਵਿਚ ਸੰਸਦ ‘ਚ ਦਿੱਤੇ ਜਾ ਰਹੇ ਭਾਸ਼ਣਾਂ ਸਬੰਧੀ ਕਿਹਾ ਕਿ, ‘‘ਅੱਜ ਇਹ ਮੁੱਦਾ ਮਹੱਤਵਪੂਰਨ ਹੈ, ਜਿਹੜੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ, ਲੀਗਲ ਵੋਟਾਂ ਨੂੰ ਕੱਟਿਆ ਜਾ ਰਿਹਾ, ਸਹੀ ਵੋਟਾਂ ਨੂੰ ਕੱਟ ਕੇ ਗਲਤ ਵੋਟਾਂ ਆਪਣੇ ਬੰਦਿਆਂ ਦੀਆਂ ਜਾਅਲੀ ਵੋਟਾਂ ਬਣਾਈਆਂ ਜਾ ਰਹੀਆਂ ਨੇ, ਇਸੇ ਤਰ੍ਹਾਂ ਗੁਜਰਾਤ ਦੇ ਵਿੱਚ ਪਾਰਟੀ ਦੇ 160 ਲੀਡਰਾਂ ਤੇ ਵਲੰਟੀਅਰਾਂ ‘ਤੇ ਪਰਚੇ ਕਰ ਦਿੱਤੇ ਗਏ, ਉਸਦੇ ਉੱਪਰ ਬੋਲਣਾ ਚਾਹੀਦਾ ਸੀ। ਪੰਜਾਬ ਦੇ ਵਿੱਚ ਕਿਵੇਂ ਧਰਮ ਤੇ ਜਾਤੀ ਦੇ ਆਧਾਰ ‘ਤੇ ਲੜਾਈ ਕਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਸ ਉੱਪਰ ਬੋਲਣਾ ਚਾਹੀਦਾ ਹੈ, ਐਮਐਸਪੀ ਦਾ ਮੁੱਦਾ ਬਹੁਤ ਵੱਡਾ ਹੈ। ਜੀਐਸਟੀ ਦਾ ਪੈਸਾ ਜਾਂ ਆਰਡੀਐਫ ਦਾ ਪੈਸਾ ਉਹ ਪੰਜਾਬ ਨੂੰ ਨਹੀਂ ਦਿੱਤਾ ਜਾ ਰਿਹਾ, ਉਹ ਚੱਕਣਾ ਚਾਹੀਦਾ ਸੀ

ਇਹ ਵੀ ਪੜ੍ਹੋ ਕਾਂਗਰਸੀ ਆਗੂ ਖ਼ੁਸਬਾਜ਼ ਸਿੰਘ ਜਟਾਣਾ ਦਾ ਅੰਤਿਮ ਸੰਸਕਾਰ ਅੱਜ, ਬਠਿੰਡਾ ਲਿਆਂਦੀ ਮ੍ਰਿਤਕ ਦੇਹ

ਪ੍ਰੰਤੂ ਇੰਨ੍ਹਾਂ ਮਹੱਤਵਪੂਰਨ ਮੁੱਦਿਆਂ ਦੀ ਬਜਾਏ ਜੇ ਕੋਈ ਏਅਰਪੋਰਟ ‘ਤੇ ਸਮੋਸਿਆਂ ਦਾ ਰੇਟ ਜਾਂ ਕੋਈ ਪੀਜੇ ਦੀ ਡਿਲੀਵਰੀ 30 ਦੀ ਬਜਾਈ 40 ਮਿੰਟਾਂ ਚ ਹੋ ਜਾਣੀ ਚਾਹੀਦੀ, ਵਰਗੇ ਮੁੱਦੇ ਚੱਕੂਗਾ ਤਾਂ ਫਿਰ ਤੁਹਾਨੂੰ ਸ਼ੱਕ ਨਹੀਂ ਹੋਊਗਾ ਕਿ ਉਹ ਕਿਸੇ ਹੋਰ ਸਟੇਸ਼ਨ ਤੋਂ ਬੋਲ ਰਿਹਾ। ” ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇ ਕੋਈ ਪਾਰਟੀ ਵੱਲੋਂ ਦਿੱਤੀ ਲਾਈਨ ਤੋਂ ਅਲੱਗ ਚੱਲਦਾ ਤਾਂ ਅਜਿਹੇ ਐਕਸ਼ਨ ਹੁੰਦੇ ਹਨ। ਦਸਣਾ ਬਣਦਾ ਹੈ ਕਿ ਪਾਰਟੀ ਨੇ ਬੀਤੇ ਕੱਲ ਰਾਘਵ ਚੱਢਾ ਦੀ ਥਾਂ ਪੰਜਾਬ ਤੋਂ ਰਾਜ ਸਭਾ ਮੈਂਬਰ ਅਸੋਕ ਮਿੱਤਲ ਨੂੰ ਰਾਜ ਸਭਾ ਵਿਚ ਡਿਪਟੀ ਲੀਡਰ ਬਣਾਇਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

👉ਕਿਹਾ- ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ
SAS Nagar News: wheat procurement; ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਸਕੱਤਰ ਪੰਜਾਬ ਮੰਡੀ ਬੋਰਡ ਵੱਲੋਂ ਪੰਜਾਬ ਰਾਜ ਦੀ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਸਕੱਤਰ ਮੰਡੀ ਬੋਰਡ ਵੱਲੋਂ ਰਾਜਪੁਰਾ, ਸਰਹਿੰਦ, ਖੰਨਾ ਅਤੇ ਪਟਿਆਲਾ ਦੀਆਂ ਅਨਾਜ ਮੰਡੀਆਂ ਵਿੱਚ ਜਾ ਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸੀਜਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ, ਜਿਸਦੇ ਲਈ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ।
ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਆਉਣ ਤੇ ਸਬੰਧਤ ਮਾਰਕਿਟ ਕਮੇਟੀ ਦੇ ਸਕੱਤਰ ਜਾਂ ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਜਿਸ ਮਗਰੋਂ ਸਮੱਸਿਆ ਦਾ ਤੁਰੰਤ ਹੀ ਨਿਪਟਾਰਾ ਕੀਤਾ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Chandigarh Blast Case; Punjab Police ਨੇ ਦੋ ਸ਼ੱਕੀ ਨੌਜਵਾਨਾਂ ਨੂੰ ਹਿਰਸਤ ‘ਚ ਲਿਆ!

0

Punjab News: Chandigarh Blast Case; ਦੋ ਦਿਨ ਪਹਿਲਾਂ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ‘ਚ ਹੋਏ ਧਮਾਕੇ ਦੇ ਸਬੰਧ ਵਿਚ ਪੰਜਾਬ ਪੁਲਿਸ ਵੱਲੋਂ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਨ ਦੀ ਸੂਚਨਾ ਸਾਹਮਣੇ ਆਈ ਹੈ। ਹਾਲਾਂਕਿ ਇਸ ਮਾਮਲੇ ਵਿਚ ਪੁਲਿਸ ਵੱਲੋਂ ਕੁੱਝ ਵੀ ਨਹੀਂ ਦਸਿਆ ਜਾ ਰਿਹਾ ਪ੍ਰੰਤੂ ਅਮਨਪ੍ਰੀਤ ਤੇ ਗੁਰਤੇਜ ਨਾਂ ਦੇ ਇੰਨ੍ਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਇਹ ਦਾਅਵਾ ਕੀਤਾ ਹੈ। ਦਸਿਆ ਜਾ ਰਿਹਾ ਕਿ ਉਕਤ ਦੋਨੋਂ ਨੌਜਵਾਨ ਰੋਪੜ ਜਿਲ੍ਹੇ ਦੇ ਪਿੰਡ ਰਤਨਗੜ੍ਹ ਨਾਲ ਸਬੰਧਤ ਹਨ। ਚਰਚਾ ਮੁਤਾਬਕ ਇਹ ਕਾਰਵਾਈ ਪੰਜਾਬ ਪੁਲਿਸ ਦੀ ਕਾਉਂਟਰ ਇੰਟੈਲੀਜੈਂਸੀ ਵਿੰਗ ਵੱਲੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ ਕਾਂਗਰਸੀ ਆਗੂ ਖ਼ੁਸਬਾਜ਼ ਸਿੰਘ ਜਟਾਣਾ ਦਾ ਅੰਤਿਮ ਸੰਸਕਾਰ ਅੱਜ, ਬਠਿੰਡਾ ਲਿਆਂਦੀ ਮ੍ਰਿਤਕ ਦੇਹ

ਇਸ ਮਾਮਲੇ ਵਿਚ ਜਲਦੀ ਹੀ ਪੁਲਿਸ ਵੱਡਾ ਖੁਲਾਸਾ ਕਰ ਸਕਦੀ ਹੈ। ਦਸਣਾ ਬਣਦਾ ਹੈ ਕਿ ਬੁੱਧਵਾਰ ਸ਼ਾਮ ਕਰੀਬ 5 ਵਜੇਂ ਇਹ ਧਮਾਕਾ ਹੋਇਆ ਸੀ। ਇਸਤੋਂ ਬਾਅਦ ਬੱਬਰ ਖਾਲਸਾ ਨਾਂ ਦੇ ਇੱਕ ਆਗੂ ਵੱਲੋਂ ਇਸ ਧਮਾਕੇ ਦੀ ਜਿੰਮੇਵਾਰੀ ਲੈਣ ਸਬੰਧੀ ਸੂਚਨਾ ਮਿਲੀ ਸੀ ਤੇ ਨਾਲ ਹੀ ਧਮਾਕੇ ਸਮੇਂ ਗ੍ਰਨੇਡ ਸੁੱਟਦਿਆਂ ਦੀ ਇੱਕ ਵੀਡੀਓ ਵੀ ਸ਼ੋਸਲ ਮੀਡੀਆ ‘ਤੇ ਵਾਈਰਲ ਹੋਈ ਸੀ। ਇਸ ਦੌਰਾਨ ਭਾਜਪਾ ਤੇ ਆਪ ਆਗੂਆਂ ਵਿਚਕਾਰ ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਗਰਮਾਈ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸੀ ਆਗੂ ਖ਼ੁਸਬਾਜ਼ ਸਿੰਘ ਜਟਾਣਾ ਦਾ ਅੰਤਿਮ ਸੰਸਕਾਰ ਅੱਜ, ਬਠਿੰਡਾ ਲਿਆਂਦੀ ਮ੍ਰਿਤਕ ਦੇਹ

0

Bathinda News: Congress leader Khushbaz Singh Jatana ; ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਕਾਂਗਰਸ ਦੇ ਨਾਮਵਾਰ ਤੇ ਧਾਕੜ ਆਗੂ ਖ਼ੁਸਬਾਜ਼ ਸਿੰਘ ਜਟਾਣਾ (45 ਸਾਲ) ਦਾ ਅੰਤਿਮ ਸੰਸਕਾਰ ਅੱਜ ਸ਼ੁੱਕਰਵਾਰ ਨੂੰ ਬਠਿੰਡਾ ਵਿਖੇ ਕੀਤਾ ਜਾਵੇਗਾ। ਸ: ਜਟਾਣਾ ਅਤੇ ਉਨ੍ਹਾਂ ਦੇ ਸਾਥੀ ਪਰਮਿੰਦਰ ਸਿੰਘ ਦੀ ਬੀਤੇ ਕੱਲ ਹਰਿਆਣਾ ਦੇ ਸੋਨੀਪਤ ਜ਼ਿਲ੍ਰੇ ਵਿਚ ਇੱਕ ਹਾਦਸੇ ‘ਚ ਦਰਦਨਾਕ ਮੌਤ ਹੋ ਗਈ ਸੀ। ਜਦਕਿ ਗੰਨਮੈਨ ਕਰਮਦੀਪ ਸਿੰਘ ਤੇ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ ਸਨ। ਇਸ ਮਾਮਲੇ ਵਿਚ ਹਰਿਆਣਾ ਦੀ ਕੁੰਡਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਬਠਿੰਡਾ ਦੇ ਦਿੱਗਜ਼ ਕਾਂਗਰਸੀ ਆਗੂ ਖੁਸਬਾਜ਼ ਜਟਾਣਾ ਅਤੇ ਡਰਾਈਵਰ ਦੀ ਸੜਕ ਹਾ.ਦਸੇ ‘ਚ ਮੌ/ਤ

ਮਰਹੂਮ ਜਟਾਣਾ ਦੇ ਨਜ਼ਦੀਕੀ ਸਾਥੀਆਂ ਮੁਤਾਬਕ ਘਟਨਾ ਦਾ ਪਤਾ ਚੱਲਦੇ ਹੀ ਪ੍ਰਵਾਰਕ ਮੈਂਬਰ ਤੇ ਹੋਰ ਰਿਸ਼ਤੇਦਾਰ ਸੋਨੀਪਤ ਦੇ ਹਸਪਤਾਲ ਵਿਚ ਪੁੱਜ ਗਏ ਹਨ, ਜਿੱਥੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਬਠਿੰਡਾ ਦੇ ਮਾਡਲ ਟਾਊਨ ਵਿਚ ਸਥਿਤ ਨਿੱਜੀ ਰਿਹਾਇਸ਼ ਵਿਖੇ ਲਿਆਂਦਾ ਗਿਆ ਹੈ। ਅੰਤਿਮ ਦਰਸ਼ਨਾਂ ਤੋਂ ਬਾਅਦ ਲਈ ਉਨ੍ਹਾਂ ਦਾ ਦਾਣਾ ਮੰਡੀ ਬਠਿੰਡਾ ਵਿਖੇ ਸ਼ਮਸਾਨਘਾਟ ਵਿਖੇ ਬਾਅਦ ਦੁਪਿਹਰ 3 ਵਜੇਂ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ 10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

👉ਥੋੜੇ ਸਮੇਂ ਵਿਚ ਧਾਕੜ ਤੇ ਖੁਸ਼ਦਿਲ ਲੀਡਰ ਵਜੋਂ ਬਣਾਈ ਸੀ ਪਹਿਚਾਣ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਾਨੂੰਨ ਦੀ ਪੜਾਈ ਦੌਰਾਨ ਵਿਦਿਆਰਥੀ ਆਗੂ ਵਜੋਂ ਉੱਭਰੇ ਖੁਸਬਾਜ਼ ਸਿੰਘ ਜਟਾਣਾ ਨੇ ਯੂਥ ਕਾਂਗਰਸ ਰਾਹੀਂ ਪੰਜਾਬ ਦੀ ਸਿਆਸਤ ਵਿਚ ‘ਇੰਟਰੀ’ ਕੀਤੀ ਸੀ। ਬਠਿੰਡਾ ਲੋਕ ਸਭਾ ਹਲਕੇ ਦੇ ਪ੍ਰਧਾਨ ਵਜੋਂ ਉਨ੍ਹਾਂ ਵੱਲੋਂ ਕੀਤੇ ਕੰਮਾਂ ਤੇ ਨੌਜਵਾਨਾਂ ਵਿਚ ਉਸਦੀ ਹਰਮਨਪਿਆਰਤਾ ਨੇ ਜਟਾਣਾ ਨੂੰ ਜਲਦੀ ਹੀ ਸਿਆਸਤ ਵਿਚ ਸਥਾਪਤ ਕਰ ਦਿੱਤਾ।

ਇਹ ਵੀ ਪੜ੍ਹੋ ਲੋਕ ਸਭਾ ਵਿੱਚ ਉੱਠਿਆ ਬੇਅਦਬੀ ਦਾ ਮਾਮਲਾ; ਸੁਖਬੀਰ ਦਾ ਨਾਮ ਲੈਣ ‘ਤੇ ਰਾਜਾ ਵੜਿੰਗ ਦਾ ਮਾਈਕ ਬੰਦ

ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਪੰਨੀ ਵਾਲਾ ਫੱਤਾ ਨਾਲ ਸਬੰਧਤ ਖੁਸਬਾਜ਼ ਸਿੰਘ ਜਟਾਣਾ ਨੇ ਇਸ ਦੌਰਾਨ ਹੀ ਤਲਵੰਡੀ ਸਾਬੋ ਹਲਕੇ ਨੂੰ ਆਪਣੀ ਕਰਮਭੂਮੀ ਬਣਾਇਆ। ਕਾਂਗਰਸ ਪਾਰਟੀ ਨੇ ਵੀ ਉਸਦੀ ਮਿਹਨਤ ਤੇ ਲਗਨ ਨੁੰ ਦੇਖਦਿਆਂ ਸਾਲ 2017 ਵਿਚ ਇਸ ਹਲਕੇ ਤੋਂ ਟਿਕਟ ਦਿੱਤੀ, ਜਿੱਥੇ ਬਹੁਤ ਘੱਟ ਵੋਟਾਂ ਦੇ ਅੰਤਰ ਨਾਲ ਹਾਰ ਗਏ। ਇਸਤੋਂ ਇਲਾਵਾ 2022 ਵਿਚ ਵੀ ਉਨ੍ਹਾਂ ਮੁੜ ਇਸ ਹਲਕੇ ਤੋਂ ਕਿਸਮਤ ਅਜ਼ਮਾਈ ਪ੍ਰੰਤੂ ਸਫ਼ਲਤਾ ਨਹੀਂ ਮਿਲੀ ਤੇ ਹੁਣ 2027 ਦੀਆਂ ਚੋਣਾਂ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

मुख्यमंत्री बागवानी बीमा योजना किसानों के लिए अहम: मुख्यमंत्री नायब सिंह सैनी

0

👉प्राकृतिक आपदाओं से फसल नुकसान पर 46 बागवानी फसलों पर मिलता है मुआवजा
👉वर्ष 2026-27 के बजट में मुआवज़ा राशि बढ़ाने की घोषणा

Haryana News: CM Horticultural Insurance Scheme; हरियाणा के मुख्यमंत्री श्री नायब सिंह सैनी की अध्यक्षता में आज आयोजित बजट घोषणाओं की समीक्षा बैठक में मुख्यमंत्री बागवानी बीमा योजना (MBBY) की प्रगति और प्रभावशीलता पर विस्तृत चर्चा की गई। बैठक में इस योजना को किसानों के लिए एक महत्वपूर्ण सुरक्षा कवच बताते हुए इसके प्रभावी क्रियान्वयन पर जोर दिया गया।मुख्यमंत्री ने कहा कि यह योजना राज्य सरकार की एक अनूठी पहल है, जिसका उद्देश्य प्राकृतिक आपदाओं के कारण बागवानी फसलों में होने वाले नुकसान से किसानों को आर्थिक रूप से सुरक्षित करना है। उन्होंने अधिकारियों को निर्देश दिए कि योजना का व्यापक स्तर पर प्रचार-प्रसार सुनिश्चित किया जाए, ताकि अधिक से अधिक किसान इसका लाभ उठा सकें।

इसे भी पढ़ें हरियाणा में ‘ज्ञान भारतम’ पांडुलिपि सर्वे;मुख्य सचिव ने दिया समयबद्ध सर्वेक्षण पर जोर 

मुख्यमंत्री ने कहा कि बागवानी क्षेत्र को सशक्त बनाना सरकार की प्राथमिकता है और इसके लिए किसानों को हर संभव सहायता प्रदान की जाएगी। राज्य सरकार द्वारा मुख्यमंत्री बागवानी बीमा योजना के अंतर्गत किसानों को प्राकृतिक आपदा से जोखिम मुक्त करने के लिए 46 प्रमुख बागवानी फ़सलों पर मुआवज़ा दिया जाता है। इन फ़सलों में 23 सब्जियों, 21 फलों व 2 मसालों की फ़सलें शामिल हैं। इतना ही नहीं, वर्ष 2026- 27 के बजट में इन मुआवजा राशि को बढ़ाने की घोषणा भी की गई है।

इसे भी पढ़ें  बजट घोषणाओं पर एक महीने में ही तेज़ अमल

श्री नायब सिंह सैनी ने कहा कि मधुमक्खी पालन से जुड़े पालकों को भी इस योजना के दायरे में शामिल करने का निर्णय लिया गया है, जिससे उन्हें भी प्राकृतिक आपदाओं से होने वाले नुकसान की स्थिति में आर्थिक सुरक्षा मिल सके।मुख्यमंत्री ने अधिकारियों से कहा कि योजना के प्रभावी क्रियान्वयन के लिए जमीनी स्तर पर निगरानी को मजबूत किया जाए और यह सुनिश्चित किया जाए कि पात्र लाभार्थियों तक योजना का लाभ समय पर पहुंचे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਕਿਸਾਨਾਂ ਨੂੰ ਸਮੇਂ ‘ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ:ਖੇਤੀਬਾੜੀ ਮੰਤਰੀ

0

👉ਵਿਭਾਗ ਦੀ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ
Haryana News: ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਦੀ ਅਗਵਾਈ ਹੇਠ ਅੱਜ ਵਿਭਾਗ ਦੀ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਖੇਤੀਬਾੜੀ ਵਿਵਸਥਾ ਨੂੰ ਮਜਬੂਤ ਬਨਾਉਣ ਨਾਲ ਜੁੜੇ ਮਹਤੱਵਪੂਰਣ ਫੈਸਲੇ ਕੀਤੇ ਗਏ।ਮੀਟਿੰਗ ਵਿੱਚ ਹਰਿਆਣਾ ਬੀਜ ਵਿਕਾਸ ਨਿਗਮ ਦੇ ਸਾਲਾਨਾ ਲੇਬਰ ਟੈਂਡਰ ਨਾਲ ਸਬੰਧਿਤ ਇੱਕ ਅਹਿਮ ਪ੍ਰਸਤਾਵ ਨੂੰ ਮੰਜੂਰੀ ਦਿੱਤੀ ਗਈ। ਇਸ ਫੈਸਲੇ ਦਾ ਉਦੇਸ਼ ਬੀਜ ਸੰਸਾਧਨ, ਪੈਕਿੰਗ ਅਤੇ ਪ੍ਰਮਾਣੀਕਰਣ ਦੀ ਪ੍ਰਕ੍ਰਿਆ ਨੂੰ ਸੁਚਾਰੂ ਬਨਾਉਣਾ ਹੈ, ਤਾਂ ਜੋ ਕਿਸਾਨਾਂ ਨੂੰ ਸਮੇਂ ‘ਤੇ ਉੱਚ ਗੁਣਵੱਤਾ ਦੇ ਪ੍ਰਮਾਣਿਤ ਬੀਜ ਰਿਆਇਤੀ ਦਰਾਂ ‘ਤੇ ਉਪਲਬਧ ਕਰਾਏ ਜਾ ਸਕਣ।

ਇਹ ਵੀ ਪੜ੍ਹੋ  हरियाणा में ‘ज्ञान भारतम’ पांडुलिपि सर्वे;मुख्य सचिव ने दिया समयबद्ध सर्वेक्षण पर जोर

ਮੀਟਿੰਗ ਵਿੱਚ ਅਧਿਕਾਰੀਆਂ ਨੇ ਦਸਿਆ ਕਿ ਇਸ ਟੈਂਡਰ ਦੀ ਮੰਜੂਰੀ ਨਾਲ ਬੀਜ ਨਿਗਮ ਦੀ ਵੱਖ-ਵੱਖ ਇਕਾਈਆਂ-ਹਿਸਾਰ, ਸਿਰਸਾ, ਟੋਹਾਨਾ, ਯਮੁਨਾਨਗਰ, ਪਟੌਦੀ ਅਤੇ ਉਮੀਰ-ਵਿੱਚ ਬੀਜ ਉਤਪਾਦਕਾਂ ਤੋਂ ਰਾਅ ਬੀਜ ਦੀ ਸਮੇਂ ‘ਤੇ ਖਰੀਦ ਯਕੀਨੀ ਹੋਵੇਗੀ। ਇਸ ਦੇ ਬਾਅਦ ਬੀਜਾਂ ਦਾ ਹੱਲ, ਪੈਕਕੇਜਿੰਗ ਅਤੇ ਪ੍ਰਮਾਣੀਕਰਣ ਵੀ ਤੈਅ ਸਮੇਂ ਸੀਮਾ ਵਿੱਚ ਪੂਰਾ ਕੀਤਾ ਜਾ ਸਕੇਗਾ।ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਕਿਸਾਨਾਂ ਨੂੰ ਸਮੇਂ ‘ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ, ਕਿਉਂਕਿ ਇਸ ਨਾਲ ਫਸਲ ਉਤਪਾਦਨ ਵਿੱਚ ਵਾਧਾ ਹੁੰਦਾ ਹੈ ਅਤੇ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਆਉਂਦਾ ਹੈ।

ਇਹ ਵੀ ਪੜ੍ਹੋ  बजट घोषणाओं पर एक महीने में ही तेज़ अमल

ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਖੇਤੀਬਾੜੀ ਖੇਤਰ ਨੂੰ ਮਜਬੂਤ ਬਨਾਉਣ ਅਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਮੀਟਿੰਗ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਇਸ ਟੈਂਡਰ ਨੂੰ ਮੰਜੂਰੀ ਦੇਣ ਨਾਲ ਬੀਜ ਨਿਗਮ ਨੂੰ ਲਗਭਗ 15 ਲੱਖ ਰੁਪਏ ਦੀ ਬਚੱਤ ਹੋਵੇਗੀ। ਇਹ ਫੈਸਲਾ ਸਰਕਾਰ ਦੀ ਪਾਰਦਰਸ਼ਿਤਾ ਅਤੇ ਵਿੱਤੀ ਅਨੁਸਾਸ਼ਨ ਨੂੰ ਵੀ ਦਰਸ਼ਾਉਂਦਾ ਹੈ।ਮੀਟਿੰਗ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਹਰਿਆਣਾ ਬੀਜ ਵਿਕਾਸ ਨਿਗਮ ਦੇ ਪ੍ਰਤੀਨਿਧੀ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

हरियाणा में ‘ज्ञान भारतम’ पांडुलिपि सर्वे;मुख्य सचिव ने दिया समयबद्ध सर्वेक्षण पर जोर

0

Haryana News:हरियाणा के मुख्य सचिव श्री अनुराग रस्तोगी ने ‘ज्ञान भारतम’ पहल के कार्यान्वयन और राष्ट्रीय पांडुलिपि सर्वेक्षण के काम में तेजी लाने के निर्देश दिए हैं। मुख्य सचिव आज यहां उपायुक्तों, विश्वविद्यालयों के रजिस्ट्रारों और वरिष्ठ अधिकारियों के साथ बैठक कर ‘ज्ञान भारतम’ पहल के कार्यान्वयन और राष्ट्रीय पांडुलिपि सर्वेक्षण की समीक्षा कर रहे थे।श्री अनुराग रस्तोगी ने कहा कि यह कार्यक्रम प्रधानमंत्री श्री नरेंद्र मोदी के उस दृष्टिकोण को दर्शाता है, जिसमें भारत की ज्ञान परंपरा के संरक्षण, नवाचार और अनुकूलन को प्रमुख स्तंभ माना गया है। सितंबर 2025 में शुरू किया गया ‘ज्ञान भारतम’ पोर्टल आधुनिक तकनीक की मदद से सदियों पुरानी पांडुलिपियों की पहचान और संरक्षण के उद्देश्य से विकसित किया गया है।श्री रस्तोगी ने उपायुक्तों को निर्देश दिए कि हर जिले में व्यवस्थित और समयबद्ध सर्वे सुनिश्चित किया जाए। इस सर्वे में संस्थानों के साथ-साथ मंदिरों, विश्वविद्यालयों, पुस्तकालयों और निजी संग्रहकर्ताओं के पास उपलब्ध पांडुलिपियों को भी शामिल किया जाए। उन्होंने कहा कि व्यापक राष्ट्रीय डाटाबेस तैयार करने के लिए उचित दस्तावेजीकरण, सूचीकरण और मानकीकृत डिजिटल रिकॉर्ड तैयार करना आवश्यक है।कार्य योजना की समीक्षा करते हुए मुख्य सचिव ने बताया कि सर्वेक्षण एक संरचित प्रक्रिया के तहत किया जाएगा।

इसे भी पढ़ें  बजट घोषणाओं पर एक महीने में ही तेज़ अमल

इसमें पांडुलिपियों और संरक्षकों की पहचान, भौतिक सत्यापन एवं स्थिति का आकलन, विस्तृत सूचीकरण और मेटाडाटा तैयार करना, संरक्षण एवं उच्च गुणवत्ता वाली डिजिटाइजेशन तथा अंत में प्रामाणिकता सुनिश्चित करने के लिए रिपॉजिटरी स्तर पर सत्यापन शामिल होगा।तकनीक की भूमिका पर जोर देते हुए उन्होंने बताया कि उच्च स्तरीय स्कैनर, मेटाडाटा निर्माण और क्लाउड स्टोरेज के साथ सुरक्षित राष्ट्रीय डिजिटल रिपॉजिटरी में डिजिटाइज्ड पांडुलिपियों को अपलोड किया जाएगा। इसके साथ ही प्राचीन ग्रंथों को अधिक सुलभ बनाने के लिए ऑप्टिकल कैरेक्टर रिकग्निशन और हैंडरिटन टेक्स्ट रिकग्निशन जैसी उन्नत तकनीकों का भी उपयोग किया जाएगा।क्षमता निर्माण के महत्व पर बल देते हुए मुख्य सचिव ने कहा कि संरक्षण कार्य के लिए विभिन्न क्षेत्रों में प्रशिक्षण कार्यक्रम आयोजित किए जा रहे हैं। साथ ही प्राचीन लिपियों में विशेष प्रशिक्षण देकर कुशल मानव संसाधन तैयार किया जा रहा है।उन्होंने प्रशासनिक ढांचे को मजबूत बनाने पर बल देते हुए कहा कि राज्य स्तर पर मुख्य सचिव की निगरानी में तथा जिला स्तर पर उपायुक्तों की अध्यक्षता में समितियां गठित की गई हैं। उन्होंने प्रगति की निगरानी और समस्याओं के समाधान के लिए नियमित और पखवाड़ा समीक्षा बैठकें आयोजित करने के निर्देश दिए।

इसे भी पढ़ें  ਪੰਜਾਬ ਦੀ ਆੜਤੀ ਏਸੋਸਇਏਸ਼ਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਪੰਜਾਬ ਸਰਕਾਰ ਦੀ ਨੀਤੀਆਂ ‘ਤੇ ਜਤਾਈ ਚਿੰਤਾ

उन्होंने अधिकारियों को निर्देश दिए कि जून माह तक फील्ड सर्वे पूरा किया जाए। इसके लिए पूर्व-सर्वे समन्वय और निरंतर निगरानी की व्यवस्था की जाए।जनभागीदारी बढ़ाने के लिए मुख्य सचिव ने विश्वविद्यालयों, सांस्कृतिक और धार्मिक संस्थानों, मीडिया विज्ञापनों तथा विशेषज्ञ नेटवर्क के माध्यम से व्यापक जनजागरूकता अभियान चलाने के निर्देश दिए। उन्होंने अभिलेख दान अभियान और धरोहरशास्त्री इंटर्नशिप कार्यक्रम जैसी पहलों की भी समीक्षा की। इन पहलों का उद्देश्य स्वैच्छिक अभिलेख दान को प्रोत्साहित करना और छात्रों को अभिलेखीय कार्यों से जोड़ना है।श्री रस्तोगी ने कहा कि इस पहल से व्यापक पांडुलिपि डेटाबेस तैयार होगा, दुर्लभ और लुप्तप्राय पांडुलिपियों की पहचान होगी, जीआईएस आधारित राष्ट्रीय रिपॉजिटरी विकसित होगी और भारत की समृद्ध ज्ञान परंपरा के संरक्षण में संस्थागत और सामुदायिक भागीदारी मजबूत होगी।बैठक में उच्च शिक्षा विभाग के अतिरिक्त मुख्य सचिव श्री ए.के. सिंह वीडियो कॉन्फ्रेंसिंग के माध्यम से शामिल हुए, जबकि अभिलेखागार विभाग के आयुक्त एवं सचिव श्री शेखर विद्यार्थी, निदेशक डॉ. बलप्रीत सिंह, उपनिदेशक अभिलेखागार मंजू यादव सहित अन्य वरिष्ठ अधिकारी उपस्थित रहे ।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

बजट घोषणाओं पर एक महीने में ही तेज़ अमल

0

👉 मुख्यमंत्री नायब सिंह सैनी ने प्रशासनिक सचिवों के साथ की अहम बैठक
👉 विभागों को कार्य योजना बनाने के दिए निर्देश, ग्राम सभाओं में होगी बजट घोषणाओं की चर्चा

👉 मुख्यमंत्री बागवानी बीमा योजना में मुआवजा बढ़ाकर किसानों को बड़ी राहत
Haryana News: हरियाणा के मुख्यमंत्री श्री नायब सिंह सैनी ने एक बार फिर प्रशासनिक कार्यशैली में तत्परता का उदाहरण प्रस्तुत करते हुए वित्त मंत्री के रूप में बजट प्रस्तुत करने के मात्र एक महीने के भीतर ही बजट घोषणाओं को धरातल पर उतारने की दिशा में ठोस पहल शुरू कर दी है। इस कड़ी में मुख्यमंत्री ने संबंधित विभागों के अधिकारियों को विस्तृत कार्य योजना तैयार करने के निर्देश दिए हैं, ताकि घोषणाओं का समयबद्ध और प्रभावी क्रियान्वयन सुनिश्चित किया जा सके।मुख्यमंत्री ने वीरवार को ऊर्जा, स्वास्थ्य, राजस्व, आबकारी एवं कराधान, सहकारिता, विकास एवं पंचायत, कृषि, पशुपालन, मत्स्य पालन तथा बागवानी विभागों के प्रशासनिक सचिवों के साथ बजट घोषणाओं की प्रगति की समीक्षा बैठक की।

इसे भी पढ़ें  ਪੰਜਾਬ ਦੀ ਆੜਤੀ ਏਸੋਸਇਏਸ਼ਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਪੰਜਾਬ ਸਰਕਾਰ ਦੀ ਨੀਤੀਆਂ ‘ਤੇ ਜਤਾਈ ਚਿੰਤਾ

बैठक के दौरान उन्होंने स्पष्ट निर्देश दिए कि बजट में की गई प्रत्येक घोषणा की जानकारी ग्राम स्तर तक पहुंचे और इसके लिए ग्राम सभाओं की बैठकों में इन पर चर्चा कर प्रस्ताव पारित किए जाएं तथा इसकी सूचना सीएमओ कार्यालय को भेजी जाए।बैठक में यह भी अवगत कराया गया कि हरियाणा देश का ऐसा अग्रणी राज्य है जहां बागवानी एवं सब्जी फसलों के बाजार मूल्य में अंतर की भरपाई के लिए भावांतर भरपाई योजना के साथ-साथ प्राकृतिक आपदाओं की स्थिति में मुख्यमंत्री बागवानी बीमा योजना के तहत किसानों को बीमा का लाभ प्रदान किया जाता है। इस योजना के अंतर्गत 46 प्रकार की फल, सब्जी और मसाला फसलें शामिल हैं, जिसमें किसानों को मात्र 2.5 प्रतिशत प्रीमियम का भुगतान करना होता है, जबकि शेष राशि सरकार द्वारा वहन की जाती है।मुख्यमंत्री ने अपने बजट अभिभाषण में किसानों को और अधिक राहत देते हुए मुख्यमंत्री बागवानी बीमा योजना के तहत मुआवजा राशि में वृद्धि की घोषणा की है। अब प्राकृतिक आपदाओं के कारण फलों की फसल खराब होने पर मुआवजा 40,000 रुपए प्रति एकड़ से बढ़ाकर 50,000 रुपए प्रति एकड़ किया जाएगा, जबकि सब्जियों एवं मसालों के लिए यह राशि 30,000 रुपए प्रति एकड़ से बढ़ाकर 40,000 रुपए प्रति एकड़ कर दी जाएगी।

इसे भी पढ़ें  युवाओं को मुख्यमंत्री नायब सिंह सैनी बिना खर्ची-पर्ची के योग्यता के आधार पर मुहैया करवा रहे सरकारी नौकरी-सुमन सैनी

उल्लेखनीय है कि मुख्यमंत्री ने 2 मार्च को वर्ष 2026-27 का बजट विधानसभा में प्रस्तुत किया था और मात्र एक महीने के भीतर ही इसकी घोषणाओं की समीक्षा प्रक्रिया आरंभ कर दी गई है, जो सरकार की प्रतिबद्धता और कार्यकुशलता को दर्शाता है।बैठक में मुख्यमंत्री ने निर्देश दिए कि राज्य के सभी 775 किसान उत्पादक संगठनों (FPOs) की बैठक बुलाई जाए, जिसमें वे स्वयं भी भाग लेंगे। उन्होंने कहा कि प्रधानमंत्री श्री नरेंद्र मोदी की परिकल्पना के अनुरूप किसानों को समूह के रूप में संगठित होकर कार्य करना चाहिए, जिससे उनकी आय में वृद्धि सुनिश्चित हो सके।अधिकारियों ने बैठक में जानकारी दी कि केंद्र सरकार द्वारा देशभर में 10,000 एफपीओ स्थापित करने का लक्ष्य रखा गया है, जिसके तहत हरियाणा को 172 एफपीओ स्थापित करने का लक्ष्य प्राप्त हुआ था। इनमें से कई एफपीओ केंद्रीय एजेंसियों के सहयोग से स्थापित किए जा चुके हैं।मुख्यमंत्री ने निर्देश दिए कि संबंधित केंद्रीय एजेंसियों को भी प्रस्तावित बैठकों में आमंत्रित किया जाए, ताकि समन्वय के साथ किसानों के हित में योजनाओं का प्रभावी क्रियान्वयन सुनिश्चित किया जा सके।बैठक में मुख्यमंत्री के मुख्य प्रधान सचिव श्री राजेश खुल्लर, मुख्य सचिव श्री अनुराग रस्तोगी, राजस्व एवं आपदा प्रबंधन विभाग की अतिरिक्त मुख्य सचिव तथा वित्त आयुक्त डॉ सुमिता मिश्रा, मुख्यमंत्री के प्रधान सचिव श्री अरुण कुमार गुप्ता सहित विभिन्न विभागों के प्रशासनिक सचिव मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

0

👉ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
👉ਕਿਹਾ ; ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਬਣਾਏ ਜਾ ਰਹੇ ਹਨ ਅੱਵਲ ਦਰਜੇ ਦੇ ਖੇਡ ਸਟੇਡੀਅਮ
Bathinda News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡੀਆਂ ਉਪਲਬਧੀਆਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਦੇ ਪਿੰਡ ਫੁੱਲੋਂ ਮਿੱਠੀ ਵਿਖੇ ਵੱਖ-ਵੱਖ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਮੌਜੂਦ ਆਮ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਨਵੀਂ ਉਸਾਰੀ ਲਿੰਕ ਸੜਕਾਂ ਪਿੰਡ ਫੁੱਲੋਂ ਮਿੱਠੀ ਤੋਂ ਘੁੱਦਾ ਲਈ ਲੰਬਾਈ 5.65 ਕਿਲੋਮੀਟਰ ਲਾਗਤ 194.11 ਲੱਖ ਰੁਪਏ, ਫੁੱਲੋ ਮਿੱਠੀ ਤੋਂ ਕੋਟਗੁਰੂ ਲਈ ਲੰਬਾਈ 2.70 ਕਿਲੋਮੀਟਰ ਲਾਗਤ 92.74 ਲੱਖ, ਫੁੱਲੋ ਮਿੱਠੀ ਤੋਂ ਗਹਿਰੀ ਬੁੱਟਰ ਲੰਬਾਈ 1.80 ਕਿਲੋਮੀਟਰ ਲਾਗਤ 61.80 ਅਤੇ ਲਿੰਕ ਸੜਕਾਂ ਦੀ ਰਿਪੇਅਰ ਲਈ ਪਿੰਡ ਗਹਿਰੀ ਬੁੱਟਰ ਦੀ ਫਿਰਨੀ ਲੰਬਾਈ 2.24 ਕਿਲੋਮੀਟਰ ਲਾਗਤ 46.99 ਲੱਖ, ਬਠਿੰਡਾ-ਡੱਬਵਾਲੀ ਰੋਡ ਤੋਂ ਗਹਿਰੀ ਬੁੱਟਰ ਗੁਰਦੁਆਰਾ ਸਾਹਿਬ ਤੱਕ ਲੰਬਾਈ 0.53 ਕਿਲੋਮੀਟਰ ਲਾਗਤ 10.53 ਲੱਖ ਦੇ ਕੰਮਾਂ ਸਬੰਧੀ ਨੀਂਹ ਪੱਥਰ ਰੱਖੇ ਗਏ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ

ਇਸ ਮੌਕੇ ਹਲਕਾ ਇੰਚਾਰਜ ਬਠਿੰਡਾ (ਦਿਹਾਤੀ) ਸ੍ਰੀ ਜਸਵਿੰਦਰ ਸਿੰਘ ਸ਼ਿੰਦਾ ਨੰਦਗੜ੍ਹ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਪੱਕੇ ਤੌਰ ਤੇ ਰੁਜ਼ਗਾਰ ਦਿੰਦਿਆਂ ਹੁਣ ਤੱਕ 65000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸੇ ਤਰ੍ਹਾਂ ਹੀ ਸੂਬੇ ਦੇ ਆਮ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ, ਜਿਸ ਤਹਿਤ 90ਫੀਸਦੀ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅੱਵਲ ਦਰਜੇ ਦੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਕਿ ਨੌਜਵਾਨਾਂ ਨੂੰ ਖੇਡਣ ਲਈ ਦੂਰ-ਦਰਾਡੇ ਨਾ ਜਾਣਾ ਪਵੇ। ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਲਈ ਮੁੱਖ ਮੰਤਰੀ ਸਿਹਤ ਯੋਜਨਾ ਲਿਆਂਦੀ ਗਈ ਹੈ, ਜਿਸ ਤਹਿਤ ਸੂਬੇ ਦੇ ਲੋਕਾਂ ਦੁਆਰਾ ਆਪਣਾ ਜਾਂ ਆਪਣੇ ਪੂਰੇ ਪਰਿਵਾਰ ਦੇ ਕਿਸੇ ਵੀ ਮੈਂਬਰ ਦਾ 10 ਲੱਖ ਰੁਪਏ ਦਾ ਇਲਾਜ ਕਿਸੇ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾਇਆ ਜਾ ਸਕਦਾ ਹੈ ਅਤੇ ਇਸ ਦਾ ਭੁਗਤਾਨ ਸੂਬਾ ਸਰਕਾਰ ਦੁਆਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ Chandigarh ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਮੌਕੇ ਹਰਦੇਵ ਸਿੰਘ ਫੁੱਲੋ ਮਿੱਠੀ ਬਲਾਕ ਪ੍ਰਧਾਨ ਬਠਿੰਡਾ ਦਿਹਾਤੀ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬਲਜੀਤ ਸਿੰਘ ਬੱਲੀ, ਚੇਅਰਮੈਨ ਲਖਵੀਰ ਸਿੰਘ ਮਾਰਕੀਟ ਕਮੇਟੀ ਸੰਗਤ, ਯਾਦਵਿੰਦਰ ਸਿੰਘ ਰੋਮਾਣਾ ਹਲਕਾ ਕੋਆਰਡੀਨੇਟਰ, ਜਸਵੰਤ ਸਿੰਘ ਸੋਮਾ ਬਲਾਕ ਪ੍ਰਧਾਨ ਬਠਿੰਡਾ ਦਿਹਾਤੀ, ਕਰਤਾਰ ਸਿੰਘ ਘੁੱਦਾ ਬਲਾਕ ਪ੍ਰਧਾਨ ਬਠਿੰਡਾ ਦਿਹਾਤੀ, ਚਰਨਜੀਤ ਸਿੰਘ ਬਲਾਕ ਪ੍ਰਧਾਨ ਬਠਿੰਡਾ ਦਿਹਾਤੀ, ਹਰਪਾਲ ਸਿੰਘ ਸਰਪੰਚ ਘੁੱਦਾ, ਭੋਲਾ ਸਿੰਘ ਸੈਕਟਰੀ ਫੁੱਲੋ ਮਿੱਠੀ, ਸੀਰਾ ਸਿੰਘ ਪ੍ਰਧਾਨ ਫੁੱਲੋ ਮਿੱਠੀ, ਮਹਿੰਦਰ ਸ਼ਰਮਾ ਪੰਚਾਇਤ ਮੈਂਬਰ, ਰੇਸ਼ਮ ਸਿੰਘ ਘੁੱਦਾ, ਬਲਦੇਵ ਸਿੰਘ ਸੈਕਟਰੀ, ਡਾ ਇੰਦਰਜੀਤ ਸਿੰਘ ਗਹਿਰੀ ਬੁੱਟਰ,,ਮਨਜੀਤ ਸਿੰਘ ਗਹਿਰੀ ਬੁੱਟਰ,ਨਿਰਮਲ ਸਿੰਘ ਸਰਪੰਚ ਗਹਿਰੀ ਬੁੱਟਰ ਤੋਂ ਇਲਾਵਾ ਹੋਰ ਲੋਕ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ

0

👉ਭਗਵੰਤ ਮਾਨ ਸਰਕਾਰ ਨੇ ਪਹਿਲੀ ਅਪ੍ਰੈਲ ਤੋਂ ਮਿਲਕਫੈੱਡ ਖਰੀਦ ਦਰਾਂ ਵਿੱਚ ਸੋਧ ਕਰਕੇ ਡੇਅਰੀ ਕਿਸਾਨਾਂ ਲਈ ਸਿੱਧੀ ਆਮਦਨ ਨੂੰ ਹੁਲਾਰਾ ਦਿੱਤਾ; 2.5 ਲੱਖ ਕਿਸਾਨਾਂ ਨੂੰ ਹੋਵੇਗਾ ਲਾਭ

Punjab News: Bhagwant Mann government; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਲਕਫੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ। ਇਹ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕਰਨ ਅਤੇ ਸੂਬੇ ਭਰ ਦੇ ਡੇਅਰੀ ਉਤਪਾਦਕਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਹੈ। ਪਹਿਲੀ ਅਪ੍ਰੈਲ, 2026 ਤੋਂ ਲਾਗੂ ਸੋਧੀਆਂ ਦਰਾਂ ਨਾਲ ਲੱਖਾਂ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਲਾਭ ਹੋਣ ਦੀ ਉਮੀਦ ਹੈ, ਜਦੋਂ ਕਿ ਸਮੁੱਚੇ ਡੇਅਰੀ ਸੈਕਟਰ ਵਿੱਚ ਕੀਮਤਾਂ ਵਿੱਚ ਵਿਆਪਕ ਵਾਧਾ ਹੋਵੇਗਾ।ਇੱਕ ਬਿਆਨ ਵਿੱਚ ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਇੱਕ ਹੋਰ ਵੱਡੀ ਕਿਸਾਨ-ਪੱਖੀ ਪਹਿਲਕਦਮੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਮਿਲਕਫੈੱਡ ਪੰਜਾਬ (ਵੇਰਕਾ ਬ੍ਰਾਂਡ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ ਵਾਧੇ ਦਾ ਐਲਾਨ ਕੀਤਾ ਹੈ।”

ਇਹ ਵੀ ਪੜ੍ਹੋ Punjab ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਦਫ਼ਤਰ ਨੇ ਅੱਗੇ ਕਿਹਾ, “ਇਹ ਦਰਾਂ ਪਹਿਲੀ ਅਪ੍ਰੈਲ, 2026 ਤੋਂ ਲਾਗੂ ਹੋਣਗੀਆਂ। ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 10 ਤੋਂ 15 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ ਫੈਸਲੇ ਦਾ ਉਦੇਸ਼ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕਰਨਾ ਅਤੇ ਪੰਜਾਬ ਵਿੱਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ​​ਕਰਨਾ ਹੈ।”ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਮਿਲਕਫੈੱਡ ਵੱਲੋਂ ਇਹ ਕਦਮ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ, ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ।

ਇਹ ਵੀ ਪੜ੍ਹੋ Chandigarh ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਿਲਕਫੈੱਡ ਪਰਿਵਾਰ ਦਾ ਹਿੱਸਾ ਬਣਨ ਵਾਲੇ ਲਗਪਗ 2.5 ਲੱਖ ਡੇਅਰੀ ਕਿਸਾਨਾਂ ਨੂੰ ਤੁਰੰਤ ਵਧੀਆਂ ਅਦਾਇਗੀਆਂ ਦਾ ਲਾਭ ਮਿਲੇਗਾ। ਇਸ ਕੀਮਤ ਵਾਧੇ ਨਾਲ ਡੇਅਰੀ ਕਿਸਾਨਾਂ ਦੀ ਆਰਥਿਕਤਾ ਵਿੱਚ ਸੁਧਾਰ ਹੋਵੇਗਾ ਅਤੇ ਪੰਜਾਬ ਦੇ ਲਗਪਗ 30 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ ਕਿਉਂਕਿ ਦੁੱਧ ਖਰੀਦਣ ਵਾਲੀਆਂ ਹੋਰ ਸਾਰੀਆਂ ਕੰਪਨੀਆਂ ਅਤੇ ਸੰਸਥਾਵਾਂ ਨੂੰ ਆਪਣੀਆਂ ਖਰੀਦ ਦਰਾਂ ਵਧਾਉਣੀਆਂ ਪੈਣਗੀਆਂ ਤਾਂ ਜੋ ਇਹ ਦਰਾਂ ਮਿਲਕਫੈੱਡ ਦੇ ਬਰਾਬਰ ਹੋ ਸਕਣ।ਜ਼ਿਕਰਯੋਗ ਹੈ ਕਿ ਮਿਲਕਫੈੱਡ ਪੰਜਾਬ ਉੱਤਰੀ ਭਾਰਤ ਦਾ ਮੋਹਰੀ ਸਹਿਕਾਰੀ ਅਦਾਰਾ ਹੈ, ਜਿਸ ਦੀ ਪੈਕ ਕੀਤੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਵੱਡੀ ਹਿੱਸੇਦਾਰੀ ਹੈ। ਦੇਸ਼ ਦੇ ਇਸ ਹਿੱਸੇ ਵਿੱਚ ਉਦਯੋਗ ਵਿੱਚ ਮੋਹਰੀ ਹੋਣ ਦੇ ਨਾਤੇ ਮਿਲਕਫੈੱਡ ਦੁਆਰਾ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਵਾਧੇ ਦਾ ਵੱਡਾ ਪ੍ਰਭਾਵ ਪਵੇਗਾ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਵਿੱਚ ਪ੍ਰਤੀ ਮਹੀਨਾ 100 ਕਰੋੜ ਰੁਪਏ ਵਾਧੂ ਆਉਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892756