Home Blog Page 680

ਸੜਕ ਸੁਰੱਖਿਆ ਫੋਰਸ ਨਾਲ ਬਚ ਰਹੀਆਂ ਹਨ ਕੀਮਤੀ ਜਾਨਾ:ਐਸਐਸਪੀ ਅਮਨੀਤ ਕੌਂਡਲ

0

👉ਜ਼ਿਲ੍ਹੇ ਦੇ ਵੱਖ-ਵੱਖ ਰੂਟਾਂ ‘ਤੇ ਚੱਲ ਰਹੀਆਂ ਹਨ 6 ਗੱਡੀਆਂ
Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਪੰਜਾਬ ਦੇ ਵਿਕਾਸ ਲਈ ਤਤਪਰ ਹੈ ਉਥੇ ਹੀ ਇਨਸਾਨਾਂ ਦੀ ਜ਼ਿੰਦਗੀ ਲਈ ਵੀ ਇੱਕ ਮਸੀਹੇ ਦੇ ਤੌਰ ‘ਤੇ ਕੰਮ ਕਰ ਰਹੀ ਹੈ। ਇਸੇ ਤਹਿਤ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਦੀ ਸ਼ੁਰੂਆਤ ਨਾਲ ਅਨੇਕਾਂ ਰਾਹਗੀਰਾਂ ਦੀਆਂ ਅਨਮੋਲ ਜਿੰਦਗੀਆਂ ਬਚ ਰਹੀਆਂ ਹਨ। ਇਹ ਜਾਣਕਾਰੀ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ  ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ; ਅੱਠ ਹਥਿਆਰਾਂ ਸਹਿਤ ਦੇ ਜਣੇ ਕਾਬੂ

ਇਸ ਮੌਕੇ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਸਫਰ ਦੇ ਦੌਰਾਨ ਸੜਕ ‘ਤੇ ਜਾਂਦਿਆਂ ਕਿਸੇ ਤਰ੍ਹਾਂ ਦੀ ਵੀ ਅਣਹੋਣੀ ਵਾਪਰਦੀ ਹੈ ਤਾਂ ਉਹ 112 ਹੈਲਪ ਲਾਈਨ ਨੰਬਰ ਡਾਇਲ ਕਰਕੇ ਸੜਕ ਸੁਰੱਖਿਆ ਫੋਰਸ ਦੀ ਮਦਦ ਲੈ ਸਕਦੇ ਹਨ।ਇਸ ਦੌਰਾਨ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਰੇਂਜ ਬਠਿੰਡਾ ਵਿਖੇ ਐਸ.ਐਸ.ਐਫ. ਦੀਆਂ ਵੱਖ-ਵੱਖ ਰੂਟਾਂ ‘ਤੇ 6 ਗੱਡੀਆਂ ਬਠਿੰਡਾ ਤੋਂ ਜੇਠੂਕੇ ਹੱਦ, ਜੀਦਾ ਟੋਲ ਪਲਾਜ਼ਾ ਹੱਦ ਤੋਂ ਕਰਮਗੜ੍ਹ ਸਤਰਾਂ ਹੱਦ, ਬਠਿੰਡਾ ਤੋਂ ਭਾਈ ਦੇਸਾ ਹੱਦ, ਘਨਈਆ ਚੌਂਕ ਬਠਿੰਡਾ ਤੋਂ ਡੂਮਵਾਲੀ ਬੈਰੀਅਰ, ਕੋਟਸ਼ਮੀਰ ਤੋਂ ਨਥੇਹਾ ਹੱਦ ਅਤੇ ਤਲਵੰਡੀ ਸਾਬੋ ਤੋਂ ਪੱਕਾ ਕਲਾਂ ਇੰਟਰਸੈਪਟਰ ਰੂਟ ‘ਤੇ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ  Big News; ਅਪਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਮੌਕੇ ਪੰਥਕ ਟਕਰਾਅ ਟਲਿਆ, ਸ਼ਾਂਤਮਈ ਰਿਹਾ ਸਮਾਗਮ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਐਫ. ਦੇ ਰੇਂਜ ਇੰਚਾਰਜ ਸ਼੍ਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ‘ਚ ਸੜਕ ਸੁਰੱਖਿਆ ਫੋਰਸ ਦੀਆਂ ਟੀਮਾਂ ਨੇ 1 ਜਨਵਰੀ 2025 ਤੋਂ 31 ਮਈ 2025 ਤੱਕ ਕੁੱਲ 258 ਐਕਸੀਡੈਂਟਾਂ ਵਿੱਚ ਮੌਕੇ ‘ਤੇ ਪਹੁੰਚ ਕੇ ਮਦਦ ਕੀਤੀ।ਉਨ੍ਹਾਂ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਐਕਸੀਡੈਂਟਾਂ ਵਿੱਚ 36 ਜਖਮੀ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਫਾਰਗ ਕੀਤਾ ਗਿਆ ਤੇ ਗੰਭੀਰ ਸਤਿਥੀ ਵਿੱਚ ਜ਼ਖਮੀਆਂ ਨੂੰ ਮੌਕੇ ‘ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

DAV College Bathinda ਵਿਖੇ ਅੰਤਰ ਸਟਾਫ਼ ਬੈਡਮਿੰਟਨ ਚੈਂਪੀਅਨਸ਼ਿਪ ਆਯੋਜਿਤ

0

Bathinda News: DAV College Bathinda ਨੇ ਪੁਰਸ਼ ਫੈਕਲਟੀ ਮੈਂਬਰਾਂ ਲਈ ਅੰਤਰ ਸਟਾਫ਼ ਬੈਡਮਿੰਟਨ ਚੈਂਪੀਅਨਸ਼ਿਪ ਦੀ ਸਫ਼ਲਤਾਪੂਰਵਕ ਮੇਜ਼ਬਾਨੀ ਕੀਤੀ, ਖੇਡ ਅਤੇ ਦੋਸਤੀ ਨੂੰ ਉਤਸ਼ਾਹਿਤ ਕੀਤਾ। ਸਮਾਗਮ ਵਿੱਚ ਉਤਸ਼ਾਹੀ ਭਾਗੀਦਾਰੀ ਅਤੇ ਟੀਮ ਭਾਵਨਾ ਦੇਖੀ ਗਈ। ਮੈਚ ਇੱਕ ਦੋਸਤਾਨਾ ਪਰ ਮੁਕਾਬਲੇ ਵਾਲੇ ਮਾਹੌਲ ਵਿੱਚ ਆਯੋਜਿਤ ਕੀਤੇ ਗਏ ਸਨ।ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਕਾਂਗਰਸੀ ਆਗੂ ਨੂੰ ਸੰਮਨ ਭੇਜਣ ਵਾਲਾ ਵਿਜੀਲੈਂਸ ਦਾ ਐਸਐਸਪੀ ਕੀਤਾ ਸਸਪੈਂਡ!

ਡਾ. ਕੁਲਵਿੰਦਰ ਸਿੰਘ ਮਾਨ ਨੇ ਆਪਣੀ ਖੇਡ ਪ੍ਰਤੀ ਵਚਨਬੱਧਤਾ ਨਾਲ ਪਹਿਲਾ ਸਥਾਨ ਹਾਸਲ ਕੀਤਾ ਅਤੇ ਡਾ. ਗੁਰਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਮੈਚ ਦੀ ਸ਼ਾਨਦਾਰ ਸਮਾਪਤੀ ਨਾਲ ਹਰ ਕੋਈ ਊਰਜਾਵਾਨ ਅਤੇ ਪ੍ਰੇਰਿਤ ਹੋ ਗਿਆ। ਡਾ.ਰਾਜੀਵ ਕੁਮਾਰ ਸ਼ਰਮਾ ਨੇ ਇਸ ਦੋਸਤਾਨਾ ਲੜੀ ਦੇ ਸਫ਼ਲ ਸੰਗਠਨ ਵਿੱਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ ਅਤੇ ਪ੍ਰੋ.ਨਿਰਮਲ ਸਿੰਘ ਦੇ ਯਤਨਾਂ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

0

👉ਘੱਲੂਘਾਰੇ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਨਾਲ ਦਿੱਤਾ ਸਨਮਾਨ
Amritsar news:ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।


ਇਹ ਵੀ ਪੜ੍ਹੋ  ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ; ਅੱਠ ਹਥਿਆਰਾਂ ਸਹਿਤ ਦੇ ਜਣੇ ਕਾਬੂ

ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਰਨਲ ਸ਼ੁਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ ਸਮੇਤ ਸ਼ਹੀਦਾਂ ਦੇ ਕਈ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਸ. ਅਲਵਿੰਦਰ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ,

ਇਹ ਵੀ ਪੜ੍ਹੋ  ਲੁਧਿਆਣਾ ’ਚ ਕਾਂਗਰਸ ਨੂੰ ਝਟਕਾ, ਸੀਨੀਅਰ ਆਗੂ ਸਾਥੀਆਂ ਸਹਿਤ ‘ਆਪ’ ਵਿਚ ਹੋਏ ਸ਼ਾਮਲ

ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਕੌਰ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਭੁਪਿੰਦਰ ਸਿੰਘ ਭਲਵਾਨ, ਬਾਬਾ ਬੂਟਾ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਵਣਵਾਲਾ, ਸ. ਬਲਦੇਵ ਸਿੰਘ ਚੂੰਘਾਂ, ਸ. ਸਿਮਰਨਜੀਤ ਸਿੰਘ ਮਾਨ, ਸ. ਕੰਵਰਚੜ੍ਹਤ ਸਿੰਘ, ਸ. ਈਮਾਨ ਸਿੰਘ ਮਾਨ, ਸ. ਕਰਨੈਲ ਸਿੰਘ ਪੀਰਮੁਹੰਮਦ, ਸ. ਕੰਵਰਪਾਲ ਸਿੰਘ, ਭਾਈ ਜਸਬੀਰ ਸਿੰਘ ਘੁੰਮਣ, ਸ. ਅਮਰਬੀਰ ਸਿੰਘ ਢੋਟ, ਡਾ. ਅਮਰਜੀਤ ਸਿੰਘ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ, ਸੁਪਰਡੰਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ ਨਰਿੰਦਰਦੀਪ ਕਤਲ ਕਾਂਡ; ਐਸ ਐਸ ਪੀ ਦਫਤਰ ਅੱਗੇ ਧਰਨੇ ਚ ਵਹੀਰਾਂ ਘੱਤ ਕੇ ਪਹੁੰਚੇ ਲੋਕ

👉ਜੂਨ 1984 ਦਾ ਘੱਲੂਆਰਾ ਭੁੱਲ ਨਹੀਂ ਸਕਦੀ ਸਿੱਖ ਕੌਮ -ਐਡਵੋਕੇਟ ਧਾਮੀ
ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਤਕ ਦੁਨੀਆ ਰਹੇਗੀ ਕਾਂਗਰਸ ਵੱਲੋਂ ਸਿੱਖਾਂ ’ਤੇ ਵਰਤਾਇਆ ਕਹਿਰ ਯਾਦ ਕੀਤਾ ਜਾਂਦਾ ਰਹੇਗਾ। ਹਰ ਸਾਲ ਜੂਨ ਮਹੀਨੇ ਅੰਦਰ ਸਿੱਖ ਕੌਮ ਦੀਆਂ ਭਾਵਨਾਵਾਂ ਗਹਿਰੀ ਪੀੜਾ ’ਚੋਂ ਲੰਘਦੀਆਂ ਹਨ ਅਤੇ ਹਰ ਸੰਜੀਦਾ ਮਨੁੱਖ ਸਰਕਾਰ ਦੀ ਇਸ ਘਟੀਆ ਹਰਕਤ ਨੂੰ ਨਿੰਦਦਾ ਹੈ। ਉਨ੍ਹਾਂ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਕੌਮ ਦੇ ਜੁਝਾਰੂ ਨਾਇਕ ਕਰਾਰ ਦਿੰਦਿਆਂ ਕੌਮ ਦੀ ਚੜ੍ਹਦੀ ਕਲਾ ਵਾਸਤੇ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਜੂਨ ਦਾ ਇਹ ਹਫ਼ਤਾ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੀ ਬੇਗਾਨਗੀ ਦਾ ਅਹਿਸਾਸ ਕਰਵਾਉਂਦਾ ਹੈ। ਅੱਜ ਵੀ ਬਹੁਤ ਸਾਰੇ ਮਾਮਲੇ ਸਰਕਾਰਾਂ ਪਾਸ ਲੰਬਤ ਹਨ, ਜਿਨ੍ਹਾਂ ਪ੍ਰਤੀ ਸਰਕਾਰਾਂ ਦਾ ਰਵੱਈਆ ਨਾਕਾਰਾਤਮਿਕ ਹੀ ਰਿਹਾ ਹੈ। ਉਨ੍ਹਾਂ ਕਿਹਾ ਕਿ 2019 ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਭਾਰਤ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਐਲਾਨ ਕੀਤਾ ਸੀ, ਜਿਸ ’ਤੇ ਸਰਕਾਰ ਪੂਰਾ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਅੱਜ ਵੀ ਸਿੱਖਾਂ ਦੀ ਤਾਕਤ ਨੂੰ ਖੇਰੂੰ-ਖੇਰੂੰ ਕਰਨ ਦੇ ਯਤਨ ਹੋ ਰਹੇ ਹਨ, ਇਸੇ ਤਹਿਤ ਸਿੱਖ ਸੰਸਥਾ ਤੋਂ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਅਲੱਗ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਦੀ ਚੋਣ ਸਮੇਂ ਜਿਸ ਤਰ੍ਹਾਂ ਦਖ਼ਲਅੰਦਾਜ਼ੀ ਕੀਤੀ ਗਈ, ਉਹ ਸਭ ਦੇ ਸਾਹਮਣੇ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਮਸਲਿਆਂ ਦੇ ਹੱਲ ਲਈ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਸ਼ਹੀਦੀ ਸਮਾਗਮ ਵਿਚ ਪਹੁੰਚੇ ਸਿੰਘ ਸਾਹਿਬਾਨ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਪ੍ਰਦਾਵਾਂ, ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਾਂਗਰਸੀ ਆਗੂ ਨੂੰ ਸੰਮਨ ਭੇਜਣ ਵਾਲਾ ਵਿਜੀਲੈਂਸ ਦਾ ਐਸਐਸਪੀ ਕੀਤਾ ਸਸਪੈਂਡ!

0

Ludhiana News: ਆਗਾਮੀ 19 ਜੂਨ ਨੂੰ ਹੋਣ ਜਾ ਰਹੀ ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਦੇ ਵਿੱਚ ਕਾਂਗਰਸ ਪਾਰਟੀ ਦੀ ਤਰਫੋਂ ਚੋਣ ਲੜ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇੱਕ ਜਮੀਨੀ ਵਿਵਾਦ ਦੇ ਵਿੱਚ ਸੰਮਨ ਭੇਜਣ ਵਾਲੇ ਵਿਜੀਲੈਂਸ ਦੇ ਐਸਐਸਪੀ ਨੂੰ ਸਰਕਾਰ ਵੱਲੋਂ ਸਸਪੈਂਡ ਕਰਨ ਦੀ ਸੂਚਨਾ ਸਾਹਮਣੇ ਆਈ ਹੈ । ਹਾਲਾਂਕਿ ਅਧਿਕਾਰ ਤੌਰ ‘ਤੇ ਸਰਕਾਰ ਵੱਲੋਂ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਪਰੰਤੂ ਸਾਹਮਣੇ ਆ ਰਹੀਆਂ ਖਬਰਾਂ ਮੁਤਾਬਕ ਇਹ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਉਕਤ ਅਧਿਕਾਰੀ ਵੱਲੋਂ ਅਸਿੱਧੇ ਢੰਗ ਨਾਲ ਕਿਸੇ ਦੇ ਇਸ਼ਾਰੇ ਉੱਪਰ ਇਹ ਸੰਮਨ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ  ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ; ਅੱਠ ਹਥਿਆਰਾਂ ਸਹਿਤ ਦੇ ਜਣੇ ਕਾਬੂ

ਜਿਸ ਦੇ ਨਾਲ ਸਰਕਾਰ ਦੀ ਕਿਰਕਰੀ ਹੋ ਸਕੇ। ਗੌਰਤਲਬ ਹੈ ਕਿ ਬੀਤੇ ਕੱਲ ਇਹ ਸੰਮਨ ਮਿਲਣ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਵੱਖ ਵੱਖ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਮਨ ਭੇਜਣ ਦੇ ਸਮੇਂ ਉੱਪਰ ਸਵਾਲ ਖੜੇ ਕੀਤੇ ਸਨ। ਉਹਨਾਂ ਇਸ ਮਾਮਲੇ ਦੇ ਵਿੱਚ ਸਰਕਾਰ ਨੂੰ ਘੇਰਿਆ ਸੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਤਰਕ ਹੈ ਕਿ ਸਰਕਾਰ ਦਾ ਅਜਿਹਾ ਕੋਈ ਮਨਸੂਬਾ ਨਹੀਂ ਤੇ ਇਹ ਜਾਣ ਬੁੱਝ ਕੇ ਪਾਰਟੀ ਤੇ ਸਰਕਾਰ ਨੂੰ ਬਦਨਾਮ ਕਰਨ ਦੀ ਇੱਕ ਸਾਜਿਸ਼ ਹੋ ਸਕਦੀ ਹੈ। ਦੱਸਣਾ ਬਣਦਾ ਹੈ ਕਿ ਇੱਕ ਸਕੂਲੀ ਜਮੀਨ ਦੇ ਵਿਵਾਦ ਨੂੰ ਲੈ ਕੇ ਇਹ ਸੰਮਨ ਭੇਜੇ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਚੋਣ ਕਮਿਸ਼ਨ ਵੱਲੋਂ ਚੋਣਾਂ ਬਾਅਦ ਅੰਕੜਿਆਂ ਨੂੰ ਇੱਕਠਾ ਕਰਨ ਦੀ ਨਵੀਂ ਪ੍ਰਣਾਲੀ ਵਿਕਸਿਤ: ਸਿਬਿਨ ਸੀ

0

👉ਆਧੁਨਿਕ ਤਕਨੀਕ ਆਧਾਰਿਤ ਪ੍ਰਣਾਲੀ ਨਾਲ ਰਿਪੋਰਟਿੰਗ ਅਤੇ ਖੋਜ ਕਾਰਜਾਂ ਵਿੱਚ ਆਵੇਗੀ ਤੇਜ਼ੀ
Chandigarh News:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ ਤੋਂ ਬਾਅਦ ਇੰਡੈਕਸ ਕਾਰਡ ਅਤੇ ਵੱਖ-ਵੱਖ ਅੰਕੜਾ ਰਿਪੋਰਟਾਂ ਤਿਆਰ ਕਰਨ ਲਈ ਇਕ ਸੁਚੱਜੀ ਅਤੇ ਤਕਨੀਕੀ ਅਧਾਰਤ ਪ੍ਰਣਾਲੀ ਲਾਗੂ ਕੀਤੀ ਗਈ ਹੈ। ਇਹ ਨਵੀਨਤਮ ਪ੍ਰਣਾਲੀ ਪੁਰਾਣੀਆਂ ਮੈਨੁਅਲ ਵਿਧੀਆਂ ਦੀ ਥਾਂ ਲਵੇਗੀ ਜੋ ਅਕਸਰ ਸਮਾਂ ਲੈਣ ਵਾਲੀਆਂ ਅਤੇ ਦੇਰੀ ਵਾਲੀਆਂ ਹੁੰਦੀਆਂ ਸਨ। ਆਟੋਮੇਸ਼ਨ ਅਤੇ ਡਾਟਾ ਇੰਟੀਗ੍ਰੇਸ਼ਨ ਦੀ ਮਦਦ ਨਾਲ ਇਹ ਨਵਾਂ ਤਰੀਕਾ ਤੇਜ਼ੀ ਨਾਲ ਰਿਪੋਰਟਿੰਗ ਨੂੰ ਯਕੀਨੀ ਬਣਾਵੇਗਾ।ਜ਼ਿਕਰਯੋਗ ਹੈ ਕਿ ਇੰਡੈਕਸ ਕਾਰਡ ਚੋਣਾਂ ਤੋਂ ਬਾਅਦ ਦਾ ਅੰਕੜਾ ਰਿਪੋਰਟਿੰਗ ਫਾਰਮੈਟ ਹੈ ਜੋ ਭਾਰਤੀ ਚੋਣ ਕਮਿਸ਼ਨ ਵੱਲੋਂ ਖੋਜਕਰਤਾਵਾਂ, ਸਿੱਖਿਆ ਸ਼ਾਸਤਰੀਆਂ, ਨੀਤੀ ਨਿਰਮਾਤਾਵਾਂ, ਪੱਤਰਕਾਰਾਂ ਅਤੇ ਆਮ ਜਨਤਾ ਸਮੇਤ ਸਾਰੇ ਹਿੱਸੇਦਾਰਾਂ ਲਈ ਹਲਕਾ ਪੱਧਰ ‘ਤੇ ਚੋਣਾਂ ਨਾਲ ਸਬੰਧਤ ਅੰਕੜਿਆਂ ਦੀ ਪਹੁੰਚ ਨੂੰ ਆਸਾਨ ਬਣਾਉਣ ਵਾਸਤੇ ਵਿਕਸਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ; ਅੱਠ ਹਥਿਆਰਾਂ ਸਹਿਤ ਦੇ ਜਣੇ ਕਾਬੂ

ਇਹ ਇੰਡੈਕਸ ਕਾਰਡ ਉਮੀਦਵਾਰਾਂ, ਵੋਟਰਾਂ, ਪਈਆਂ ਹੋਈਆਂ ਵੋਟਾਂ, ਗਿਣੀਆਂ ਗਈਆਂ ਵੋਟਾਂ, ਪਾਰਟੀ ਅਨੁਸਾਰ ਅਤੇ ਉਮੀਦਵਾਰ ਅਨੁਸਾਰ ਵੋਟਾਂ ਦੀ ਹਿੱਸੇਦਾਰੀ, ਲਿੰਗ-ਅਧਾਰਤ ਵੋਟਿੰਗ ਰੁਝਾਨ, ਖੇਤਰੀ ਭਿੰਨਤਾਵਾਂ ਅਤੇ ਰਾਜਨੀਤਿਕ ਪਾਰਟੀਆਂ ਦੀ ਕਾਰਗੁਜ਼ਾਰੀ ਵਰਗੀਆਂ ਸ਼੍ਰੇਣੀਆਂ ਦੇ ਅੰਕੜਿਆਂ ਨੂੰ ਸਾਂਝਾ ਕਰਨ ਲਈ ਤਿਆਰ ਕੀਤਾ ਗਿਆ ਹੈ। ਇਹ ਇੰਡੈਕਸ ਕਾਰਡ ਲੋਕ ਸਭਾ ਚੋਣਾਂ ਲਈ ਲਗਭਗ 35 ਅਤੇ ਵਿਧਾਨ ਸਭਾ ਚੋਣਾਂ ਲਈ 14 ਅੰਕੜਾ ਰਿਪੋਰਟਾਂ ਤਿਆਰ ਕਰਨ ਦੀ ਸਮਰੱਥਾ ਰੱਖਦਾ ਹੈ। ਇਹ ਰਿਪੋਰਟਾਂ ਰਾਜ/ਸੰਸਦੀ ਹਲਕਾ/ਵਿਧਾਨ ਸਭਾ ਹਲਕਾ ਅਨੁਸਾਰ ਵੋਟਰ ਵੇਰਵੇ, ਪੋਲਿੰਗ ਸਟੇਸ਼ਨਾਂ ਦੀ ਗਿਣਤੀ, ਸੂਬਾ ਅਤੇ ਹਲਕੇ ਅਨੁਸਾਰ ਵੋਟ ਫ਼ੀਸਦ, ਮਹਿਲਾ ਵੋਟਰਾਂ ਦੀ ਭਾਗੀਦਾਰੀ, ਰਾਸ਼ਟਰੀ/ਰਾਜ ਪੱਧਰੀ ਪਾਰਟੀਆਂ ਅਤੇ ਰਜਿਸਟ੍ਰਡ ਗੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਦਰਸ਼ਨ, ਜੇਤੂ ਉਮੀਦਵਾਰਾਂ ਦਾ ਵਿਸ਼ਲੇਸ਼ਣ, ਹਲਕਾ-ਵਾਰ ਨਤੀਜੇ ਅਤੇ ਸੰਖੇਪ ਰਿਪੋਰਟਾਂ ਵਰਗੀਆਂ ਸ਼੍ਰੇਣੀਆਂ ਵਿੱਚ ਅੰਕੜਿਆਂ ਨੂੰ ਪੇਸ਼ ਕਰਦੀਆਂ ਹਨ।

ਇਹ ਵੀ ਪੜ੍ਹੋ  ਲੁਧਿਆਣਾ ’ਚ ਕਾਂਗਰਸ ਨੂੰ ਝਟਕਾ, ਸੀਨੀਅਰ ਆਗੂ ਸਾਥੀਆਂ ਸਹਿਤ ‘ਆਪ’ ਵਿਚ ਹੋਏ ਸ਼ਾਮਲ

ਇਹ ਅੰਕੜੇ ਚੋਣਾਂ ਉੱਤੇ ਡੂੰਘੀ ਖੋਜ ਕਰਨ ਲਈ ਲਾਹੇਵੰਦ ਹੁੰਦੇ ਹਨ ਅਤੇ ਲੋਕਤੰਤਰਕ ਚਰਚਾ ਨੂੰ ਵੀ ਮਜਬੂਤੀ ਦਿੰਦੇ ਹੈ। ਹਾਲਾਂਕਿ ਇਹ ਅੰਕੜਾ ਰਿਪੋਰਟਾਂ ਸਿਰਫ਼ ਅਕਾਦਮਿਕ ਅਤੇ ਖੋਜ ਦੇ ਉਦੇਸ਼ ਲਈ ਹੀ ਹਨ ਅਤੇ ਇਹ ਇੰਡੈਕਸ ਕਾਰਡ ਤੋਂ ਮਿਲੇ ਦੂਜਿਆਂ ਡਾਟਿਆਂ ‘ਤੇ ਆਧਾਰਤ ਹੁੰਦੀਆਂ ਹਨ, ਜਦਕਿ ਅਸਲ ਅਤੇ ਅੰਤਿਮ ਡਾਟਾ ਸੰਬੰਧਤ ਰਿਟਰਨਿੰਗ ਅਫਸਰਾਂ ਵਲੋਂ ਦਿੱਤੇ ਗਏ ਕਾਨੂੰਨੀ ਫਾਰਮਾਂ ਵਿੱਚ ਹੁੰਦਾ ਹੈ।ਪਿਛਲੇ ਸਮੇਂ ਦੌਰਾਨ, ਇਹ ਜਾਣਕਾਰੀ ਹਲਕਾ ਪੱਧਰ ‘ਤੇ ਵੱਖ-ਵੱਖ ਨਿਯਮਾਂ ਅਨੁਸਾਰ ਦਿੱਤੇ ਗਏ ਫਾਰਮੈਟਾਂ ਵਿੱਚ ਭਰੀ ਜਾਂਦੀ ਸੀ ਅਤੇ ਫਿਰ ਉਸਨੂੰ ਫਿਜ਼ੀਕਲ ਇੰਡੈਕਸ ਕਾਰਡਾਂ ਰਾਹੀਂ ਆਨਲਾਈਨ ਸਿਸਟਮ ਵਿੱਚ ਦਰਜ ਕਰਕੇ ਅੰਕੜਾ ਰਿਪੋਰਟਾਂ ਤਿਆਰ ਕੀਤੀਆਂ ਜਾਂਦੀਆਂ ਸਨ। ਇਹ ਮੈਨੁਅਲ ਅਤੇ ਬਹੁ-ਪੜਾਵੀ ਪ੍ਰਕਿਰਿਆ ਸਮਾਂ ਲੈਣ ਵਾਲੀ ਸੀ ਅਤੇ ਅਕਸਰ ਡਾਟਾ ਦੀ ਉਪਲਬਧਤਾ ਅਤੇ ਸਾਂਝੀਕਰਨ ਵਿੱਚ ਦੇਰੀ ਕਰਦੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ’ਚ ਕਾਂਗਰਸ ਨੂੰ ਝਟਕਾ, ਸੀਨੀਅਰ ਆਗੂ ਸਾਥੀਆਂ ਸਹਿਤ ‘ਆਪ’ ਵਿਚ ਹੋਏ ਸ਼ਾਮਲ

0

Ludhiana News: ਆਗਾਮੀ 19 ਜੂਨ ਨੂੰ ਹੋਣ ਜਾ ਰਹੀ ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਦੌਰਾਨ ਵੱਡੀ ਪੱਧਰ ’ਤੇ ਦਲ-ਬਦਲੀਆਂ ਦਾ ਦੌਰ ਜਾਰੀ ਹੈੇ। ਬੀਤੇ ਕੱਲ ਇਸ ਹਲਕੇ ਵਿਚ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ ਚੋਣ ਮੁਹਿੰਮ ਭਖਾਉਣ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ’ਚ ਵੱਖ ਵੱਖ ਪਾਰਟੀਆਂ ਤੋਂ ਦਰਜ਼ਨਾਂ ਪ੍ਰਵਾਰਾਂ ਨੇ ਆਮ ਆਦਮੀ ਪਾਰਟੀ ਦਾ ਝਾੜੂ ਚੁੱਕਿਆ। ਇਸ ਮੌਕੇ ਮੁੱਖ ਮੰਤਰੀ ਸ: ਮਾਨ ਨੇ ਪਾਰਟੀ ’ਚ ਸਮੂਲੀਅਤ ਕਰਨ ਵਾਲਿਆਂ ਦਾ ਸਵਾਗਤ ਕਰਦਿਆਂ ਸਭਨਾਂ ਨੂੰ ਪਾਰਟੀ ਵੱਲੋਂ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ।

ਇਹ ਵੀ ਪੜ੍ਹੋ  ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ; ਅੱਠ ਹਥਿਆਰਾਂ ਸਹਿਤ ਦੇ ਜਣੇ ਕਾਬੂ

ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਹੈਬੋਵਾਲ ਅਤੇ ਗੋਪਾਲ ਨਗਰ ਵਿਖੇ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ’ਚ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਜੋਸ਼ ਤੇ ਜਨੂੰਨ ਦਰਸਾ ਰਿਹਾ ਹੈ ਕਿ ਉਹ ਆਉਣ ਵਾਲੀ 19 ਜੂਨ ਨੂੰ 1 ਨੰਬਰ ਵਾਲਾ ਬਟਨ ਦਬਾਅ ਕੇ ‘ਆਪ’ ਦੇ ਉਮੀਦਵਾਰ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾਉਣਗੇ। ਉਧਰ, ਪੰਜਾਬ ਆਪ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਸਪਾ ਆਗੂ ਹਰਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਬਣੇ ਆਮ ਆਦਮੀ ਪਾਰਟੀ ਪਰਿਵਾਰ ਦਾ ਹਿੱਸਾ ਬਣੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ; ਅੱਠ ਹਥਿਆਰਾਂ ਸਹਿਤ ਦੇ ਜਣੇ ਕਾਬੂ

0

Amritsar News: ਸਰਹੱਦੋ ਪਾਰ ਹਥਿਆਰਾਂ ਦੀ ਤਸਕਰੀ ਦੇ ਇੱਕ ਵੱਡੇ ਨੈਟਵਰਕ ਦਾ ਪਰਦਾਫ਼ਾਸ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਸੀਆਈ ਦੀ ਟੀਮ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਅੱਠ ਹਥਿਆਰ ਬਰਾਮਦ ਕੀਤੇ ਹਨ। ਇਹ ਹਥਿਆਰ ਸਰਹੱਦ ਪਾਰ ਤੋਂ ਆਏ ਦੱਸੇ ਜਾ ਰਹੇ ਹਨ। ਖੁਫ਼ੀਆ ਜਾਣਕਾਰੀ ਦੇ ਆਧਾਰ ਉੱਤੇ ਇਹ ਕਾਰਕੂੰਨ ਉਸ ਵੇਲੇ ਕਾਬੂ ਕੀਤੇ ਗਏ, ਜਦੋਂ ਇਹ ਪਾਕਿਸਤਾਨ ਅਧਾਰਤ ਸਮਗਲਰ ਨੂਰ ਵੱਲੋਂ ਭੇਜੇ ਗਏ ਗੈਰਕਾਨੂੰਨੀ ਹਥਿਆਰਾਂ ਦੀ ਖੇਪ ਲੈ ਕੇ ਜਾ ਰਹੇ ਸਨ।

ਇਹ ਵੀ ਪੜ੍ਹੋ  Big News; ਅਪਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਮੌਕੇ ਪੰਥਕ ਟਕਰਾਅ ਟਲਿਆ, ਸ਼ਾਂਤਮਈ ਰਿਹਾ ਸਮਾਗਮ

ਗ੍ਰਿਫਤਾਰ ਕੀਤੇ ਮੁਲਜਮਾਂ ਦੀ ਪਹਿਚਾਣ ਸੁਖਚੈਨ ਸਿੰਘ ਤੇ ਜੁਗਰਾਜ ਸਿੰਘ ਵਜੋਂ ਹੋਈ ਹੈ। ਇੰਨ੍ਹਾਂ ਕੋਲੋਂ ਤਿੰਨ ਗਲੌਕ 9ਐਮਐਮ ਪਿਸਤੌਲ, ਚਾਰ ਪੀਐਕਸਪੀ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਅੰਮ੍ਰਿਤਸਰ ਦੇ ਐਸ.ਐਸ.ਓ.ਸੀ. ਪੁਲਿਸ ਸਟੇਸ਼ਨ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਹੋਰ ਹੈਂਡਲਰਾਂ ਦੀ ਪਛਾਣ ਕਰਨ ਅਤੇ ਇਸ ਤਸਕਰੀ ਨੈੱਟਵਰਕ ਦੀ ਪੂਰੀ ਹੱਦ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Big News; ਅਪਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਮੌਕੇ ਪੰਥਕ ਟਕਰਾਅ ਟਲਿਆ, ਸ਼ਾਂਤਮਈ ਰਿਹਾ ਸਮਾਗਮ

Sri Amritsar News: ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ 41ਵੇਂ ਘੱਲੂਘਾਰਾ ਦਿਵਸ ਮੌਕੇ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਪੂਰੀ ਧਾਰਮਿਕ ਸ਼ਰਧਾ ਨਾਲ ਬਰਸੀ ਮਨਾਈ ਗਈ।

ਹਾਲਾਂਕਿ ਇਸ ਮੌਕੇ ਪਿਛਲੇ ਕੁੱਝ ਦਿਨਾਂ ਤੋਂ ਪੰਥਕ ਜਥੇਬੰਦੀਆਂ ਵਿਚਕਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼ ਦੇਣ ਨੂੰ ਲੈ ਕੇ ਟਕਰਾਅ ਦੀਆਂ ਚੱਲ ਰਹੀਆਂ ਚਰਚਾਵਾਂ ਦੇ ਉਲਟ ਪੂਰਾ ਸਮਾਗਮ ਸ਼ਾਂਤੀਪੂਰਵਕ ਰਿਹਾ।

ਇਹ ਵੀ ਪੜ੍ਹੋ ਭਾਜਪਾ ਨੂੰ ਵੱਡਾ ਝਟਕਾ; ਅਕਾਲੀ ਦਲ ਨੂੰ ਮਿਲੀ ਮਜਬੂਤੀ, ਸਾਬਕਾ ਮੰਤਰੀ ਨੇ ਕੀਤੀ ਘਰ ਵਾਪਸੀ

ਸਮਾਗਮ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਹਿਤ, ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ, ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਬਾਬਾ ਬਲਵੀਰ ਸਿੰਘ, ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਤਰਨਤਾਰਨ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਸਹਿਤ ਵੱਡੀ ਗਿਣਤੀ ਵਿਚ ਪੰਥਕ ਜਥੈਬੰਦੀਆਂ ਦੇ ਨੁਮਾਇੰਦੇ ਅਤੇ ਆਮ ਸਿੱਖ ਸੰਗਤ ਵੱਡੀ ਗਿਣਤੀ ਵਿਚ ਇੱਥੈ ਪੁੱਜੀ ਹੋਈ ਸੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੋਰਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਵੀ ਵੱਡੇ ਪੱਧਰ ’ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਇਹ ਵੀ ਪੜ੍ਹੋ ਫ਼ਿਰੋਜਪੁਰ ’ਚ ਦਿਨ-ਦਿਹਾੜੇ ਚੱਲੀਆਂ ਗੋ+ਲੀਆਂ, ਇੱਕ ਨੌਜਵਾਨ ਦੀ ਹੋਈ ਮੌ+ਤ

ਪ੍ਰੋਗਰਾਮ ਸ਼ਾਂਤੀਪੂਰਵਕ ਸਮਾਪਤ ਹੋਣ ਨਾਲ ਪੰਥ ਤੋਂ ਇਲਾਵਾ ਪੁਲਿਸ ਵੱਲੋਂ ਸੁੱਖ ਦਾ ਸਾਹ ਲਿਆ ਗਿਆ। ਸੂਚਨਾ ਮੁਤਾਬਕ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅਰਦਾਸ ਦੇ ਦੌਰਾਨ ਹੀ ਸੰਖੇਪ ਦੇ ਵਿਚ ਹੀ ਸੰਦੇਸ਼ ਦਿੱਤਾ ਗਿਆ।

ਇਸਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਸਮੇਤ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਮ ਦੀ ਰਸਮ ਅਦਾ ਕੀਤੀ ਗਈ ਤੇ ਇਸ ਉਪਰੰਤ ਘੱਲੂਘਾਰਾ ਸਮਾਗਮ ਲਗਭਗ ਸ਼ਾਂਤੀਪੂਰਵਕ ਸਮਾਤਪਤ ਹੋ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

👉ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਹੋਰ ਲੜਕੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ: ਅਮਨ ਅਰੋੜਾ
SAS Nagar News:ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਚਾਰ ਕੈਡਿਟਾਂ ਰੱਖਿਆ ਸੇਵਾਵਾਂ ਸਬੰਧੀ ਵੱਕਾਰੀ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਲਈ ਚੁਣੀਆਂ ਗਈਆਂ ਹਨ। ਚੁਣੀਆਂ ਗਈਆਂ ਇਹ ਕੈਡਿਟਾਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ ਅਕੈਡਮੀ ਅਤੇ ਆਫਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨਗੀਆਂ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨੈਨਸੀ, ਜੋ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬ ਦੇ ਇੱਕ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਿੰਸੀਪਲ ਸ੍ਰੀਮਤੀ ਸਵਰਨਜੀਤ ਕੌਰ ਨਿੱਝਰ ਦੀ ਧੀ ਹੈ। ਨਿਸ਼ਾ, ਜੋ ਇੰਡੀਅਨ ਨੇਵਲ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਸਹਾਇਕ ਸ੍ਰੀ ਦਿਨੇਸ਼ ਚੰਦਰ ਦੀ ਧੀ ਹੈ। ਚੇਨੱਈ ਵਿੱਚ ਆਫਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਕੈਡਿਟ ਦੀਕਸ਼ਾ ਪਠਾਨਕੋਟ ਵਾਸੀ ਕਾਰੋਬਾਰੀ ਸ੍ਰੀ ਪਵਨ ਕੁਮਾਰ ਦੀ ਧੀ ਹੈ। ਇਸੇ ਤਰ੍ਹਾਂ ਏਅਰ ਫੋਰਸ ਅਕੈਡਮੀ ਦੀ ਫਲਾਇੰਗ ਬ੍ਰਾਂਚ ਲਈ ਚੁਣੀ ਗਈ ਹਰਸਿਮਰਤ ਕੌਰ ਬਿਆਸ ਤੋਂ ਭਾਰਤੀ ਫੌਜ ਦੇ ਸਾਬਕਾ ਸੂਬੇਦਾਰ ਰਵਿੰਦਰਜੀਤ ਸਿੰਘ ਦੀ ਧੀ ਹੈ।

ਇਹ ਵੀ ਪੜ੍ਹੋ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

ਇਨ੍ਹਾਂ ਚੁਣੀਆਂ ਗਈਆਂ ਮਹਿਲਾ ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।ਦੇਸ਼ ਦੀ ਸੇਵਾ ਕਰਨ ਦੀ ਇੱਛਾ ਰੱਖਣ ਵਾਲੀਆਂ ਲੜਕੀਆਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਸੰਸਥਾ ਬਿਨਾਂ ਸ਼ੱਕ ਪੰਜਾਬ ਦਾ ਮਾਣ ਹੈ।

ਇਹ ਵੀ ਪੜ੍ਹੋ ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

ਇਨ੍ਹਾਂ ਚਾਰ ਮਹਿਲਾ ਕੈਡਿਟਾਂ ਦੇ ਪ੍ਰੀ-ਕਮਿਸ਼ਨ ਟ੍ਰੇਨਿੰਗ ਅਕੈਡਮੀਆਂ ਲਈ ਚੁਣੇ ਜਾਣ ‘ਤੇ ਖੁਸ਼ੀ ਪ੍ਰਗਟ ਕਰਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ, ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਕਿਹਾ ਕਿ ਇਸ ਨਾਲ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਾਉਣ ਸਬੰਧੀ ਕੀਤੇ ਜਾ ਰਹੇ ਉਨ੍ਹਾਂ ਦੇ ਯਤਨਾਂ ਨੂੰ ਬਲ ਮਿਲੇਗਾ। ਉਨ੍ਹਾਂ ਨੇ ਲੈਡੀ ਕੈਡਿਟਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਆਪਣੀ ਸਿਖਲਾਈ ਅਤੇ ਭਵਿੱਖ ਦੀਆਂ ਭੂਮਿਕਾਵਾਂ ਵਿੱਚ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸਨ ਕਰਨਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਆਈ.ਆਈ.ਟੀਜ਼. ਵਿੱਚ ਮਾਰੀ ਐਂਟਰੀ, ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਗਿਣਤੀ ਦੁੱਗਣੀ ਕਰਨ ਦਾ ਟੀਚਾ: ਹਰਜੋਤ ਸਿੰਘ ਬੈਂਸ

0

Chandigarh News:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ ਟੈਕਨੋਲੌਜੀ (ਆਈ.ਆਈ.ਟੀਜ਼.) ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ।ਇਹ ਕਦਮ ਇਸ ਸਾਲ 44 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਖ਼ਤ ਮੁਕਾਬਲੇ ਵਾਲੀ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਨੂੰ ਪਾਸ ਕਰਨ ਤੋਂ ਬਾਅਦ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ Ludhiana by election; AAP ਵੱਲੋਂ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ

ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਅਕੈਡਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ,ਜੋ ਨਵੰਬਰ 2023 ਵਿੱਚ ਸ਼ੁਰੂ ਕੀਤਾ ਗਿਆ ਸੀ, ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਜੇਈਈ ਅਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਪਾਸ ਕਰਨ ਦੇ ਸਮਰੱਥ ਬਣਾਉਣ ਨੂੰ ਦਿੱਤਾ। ‘ਪੇਸ’ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਵਿੱਚ ਲਾਈਵ ਔਨਲਾਈਨ ਕਲਾਸਾਂ, ਸਵਾਲ-ਜਵਾਬ ਸੈਸ਼ਨ, ਮੌਕ ਟੈਸਟ ਅਤੇ ਰੈਜ਼ੀਡੈਂਸ਼ੀਅਲ ਕੈਂਪ ਕੋਚਿੰਗ ਸ਼ਾਮਲ ਹਨ। ਇਸ ਪਹਿਲਕਦਮੀ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ‘ਚ ਪੜ੍ਹਦੇ ਆਪਣੇ ਸਾਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾ ਕੇ ਵਿੱਤੀ ਪਾੜੇ ਨੂੰ ਪੂਰਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਸਿੱਖਿਆ ਮੰਤਰੀ ਨੇ ਕਿਹਾ ਕਿ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ ‘ਤੇ ਹੋਣ ਵਾਲਾ ਖਰਚਾ- ਜੋ ਅਕਸਰ ਲੱਖਾਂ ਰੁਪਏ ਵਿੱਚ ਆਉਂਦਾ ਹੈ – ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਵਾਲੇ ਵਿਦਿਆਰਥੀਆਂ ਲਈ ਵੱਡੀ ਰੁਕਾਵਟ ਬਣਦਾ ਰਿਹਾ ਹੈ। ‘ਪੇਸ’ ਪ੍ਰੋਗਰਾਮ ਨੇ ਇਸ ਮਸਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਦਿਆਂ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਹੋਣਹਾਰ ਵਿਦਿਆਰਥੀ ਵਿੱਤੀ ਰੁਕਾਵਟਾਂ ਕਾਰਨ ਪੜ੍ਹਾਈ ਅਤੇ ਕਰੀਅਰ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼

ਇਸ ਪਹਿਲਕਦਮੀ ਦੀ ਪ੍ਰਭਾਵਸ਼ੀਲਤਾ ਬਾਰੇ ਗੱਲ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਪੇਸ’ ਇੱਕ ਕੋਚਿੰਗ ਪ੍ਰੋਗਰਾਮ ਤੋਂ ਕਿਤੇ ਵਧਕੇ ਹੈ ਜੋ ਪੇਂਡੂ ਖੇਤਰਾਂ, ਛੋਟੇ ਕਸਬਿਆਂ ਅਤੇ ਪੱਛੜੇ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਆਪਣੀ ਪੂਰੀ ਸਮਰੱਥਾ ਦੀ ਵਰਤੋਂ ਦੇ ਯੋਗ ਬਣਾਉਂਦਿਆ ਇਹ ਸਾਬਤ ਕਰਦਾ ਹੈ ਕਿ ਯੋਗ ਤੇ ਸਹੀ ਸਹਾਇਤਾ ਨਾਲ, ਪ੍ਰਤਿਭਾ ਕਿਤੇ ਵੀ ਵਧ-ਫੁੱਲ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਯਤਨਾਂ ਨੇ ਪਹਿਲਾਂ ਹੀ ਪ੍ਰਭਾਵਸ਼ਾਲੀ ਨਤੀਜੇ ਦਿੱਤੇ ਹਨ, ਜਿਸ ਦੇ ਚਲਦਿਆਂ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਜੇਈਈ ਐਡਵਾਂਸਡ ਪ੍ਰੀਖਿਆ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ।

ਇਹ ਵੀ ਪੜ੍ਹੋ ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਿੱਖਿਆ ਕ੍ਰਾਂਤੀ ਹੈ ਅਤੇ ਅਸੀਂ ਸਿਰਫ਼ ਮੋਹਾਲੀ, ਲੁਧਿਆਣਾ ਜਾਂ ਜਲੰਧਰ ਵਰਗੇ ਕੁਝ ਵੱਡੇ ਸ਼ਹਿਰਾਂ ‘ਤੇ ਧਿਆਨ ਕੇਂਦਰਿਤ ਨਹੀਂ ਕਰ ਰਹੇ ਸਗੋਂ ਸਾਡਾ ਉਦੇਸ਼ ਰਾਜ ਭਰ ਦੇ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਂਦਿਆਂ ਉਨ੍ਹਾਂ ਨੂੰ ਸਫ਼ਲ ਹੋਣ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਸੀਂ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਜ਼ਰੂਰੀ ਸਹਾਇਤਾ ਪ੍ਰਦਾਨ ਕਰਦਿਆਂ ਹੋਰ ਵਿਦਿਆਰਥੀਆਂ ਤੱਕ ਪਹੁੰਚ ਲਈ ਪ੍ਰੋਗਰਾਮ ਦੇ ਵਿਸਥਾਰ ਦੀ ਯੋਜਨਾ ਬਣਾ ਰਹੇ ਹਾਂ। ਸ. ਬੈਂਸ ਨੇ ਅੱਗੇ ਕਿਹਾ ਕਿ ਕਰੀਅਰ ਸਬੰਧੀ ਫੈਸਲਿਆਂ ਵਿੱਚ ਵਿਦਿਆਰਥੀਆਂ ਦੀ ਮਦਦ ਲਈ ਉਨ੍ਹਾਂ ਨੂੰ ਜ਼ਰੂਰੀ ਸਲਾਹ ਅਤੇ ਸੇਧ ਦੇਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

ਹਰਜੋਤ ਬੈਂਸ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਅੰਬ ਦਾ ਬੂਟਾ ਲਾਇਆ
ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਇੱਥੇ ਪੰਜਾਬ ਭਵਨ ਵਿਖੇ ਅੰਬ ਦਾ ਬੂਟਾ ਲਾਇਆ।
ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਸਰਕਾਰੀ ਸਕੂਲਾਂ ਵਿੱਚ 96,000 ਤੋਂ ਵੱਧ ਬੂਟੇ ਅਤੇ ਹਜ਼ਾਰਾਂ ਟ੍ਰੀ ਗਾਰਡ ਲਾਏ ਗਏ ਹਨ। ਇਹ ਪਹਿਲ ਪੰਜਾਬ ਸਰਕਾਰ ਦੇ ਹਰਿਆਲੀ ਅਧੀਨ ਰਕਬੇ ਨੂੰ ਵਧਾਉਣ ਅਤੇ ਵਾਤਾਵਰਣ ਸੰਭਾਲ ਨੂੰ ਉਤਸ਼ਾਹਿਤ ਕਰਨ ਦੇ ਵਿਆਪਕ ਯਤਨਾਂ ਦਾ ਹਿੱਸਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ