Home Blog Page 681

Ludhiana by election; AAP ਵੱਲੋਂ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ

0

👉ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ ਸਹਿਤ ਕਰਨਗੇ ਪ੍ਰਚਾਰ
Ludhiana News:ਆਗਾਮੀ 19 ਜੂਨ ਨੂੰ ਪੰਜਾਬ ਦੇ ਲੁਧਿਆਣਾ ਪੱਛਮੀ ਹਲਕੇ ਦੀ ਹੋਣ ਜਾ ਰਹੀ ਉਪ ਚੋਣ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਦੇ ਵਿੱਚ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹਿਤ ਸਮੂਹ ਮੰਤਰੀਆਂ ਅਤੇ ਹੋਰ ਸੀਨੀਅਰ ਆਗੂਆਂ ਤੇ ਵਿਧਾਇਕਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਉੱਥੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਸ਼ਾਮਿਲ ਹੈ।

ਇਹ ਵੀ ਪੜ੍ਹੋ  ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

ਜ਼ਿਕਰਯੋਗ ਹੈ ਕਿ ਸੁਨੀਤਾ ਕੇਜਰੀਵਾਲ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਚੋਣ ਮੁਹਿੰਮ ਨੂੰ ਵੱਖ ਵੱਖ ਥਾਵਾਂ ‘ਤੇ ਚਲਾਉਂਦੇ ਰਹੇ ਹਨ। ਪਾਰਟੀ ਦੀ ਸੂਚੀ ਦੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਰਾਜ ਸਭਾ ਮੈਂਬਰ ਸੰਜੇ ਸਿੰਘ ਤੇ ਰਾਘਵ ਚੱਢਾ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸੁਸੋਦਿਆ, ਸਾਬਕਾ ਇੰਚਾਰਜ ਡਾਕਟਰ ਸੰਦੀਪ ਪਾਠਕ ਦੇ ਨਾਮ ਵੀ ਇਹ ਸੂਚੀ ਵਿੱਚ ਸ਼ਾਮਿਲ ਹਨ।ਇਸ ਹਲਕੇ ਤੋਂ ਪਾਰਟੀ ਦੇ ਵੱਲੋਂ ਆਪਣੇ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਹ ਉਪ ਚੋਣ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਅਚਨਚੇਤ ਹੋਈ ਮੌਤ ਤੋਂ ਬਾਅਦ ਹੋਣ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਾਜਪਾ ਨੂੰ ਵੱਡਾ ਝਟਕਾ; ਅਕਾਲੀ ਦਲ ਨੂੰ ਮਿਲੀ ਮਜਬੂਤੀ, ਸਾਬਕਾ ਮੰਤਰੀ ਨੇ ਕੀਤੀ ਘਰ ਵਾਪਸੀ

0

Chandigarh News: ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦ ਸਾਬਕਾ ਮੰਤਰੀ ਸੋਹਣ ਸਿੰਘ ਠੰਢਲ ਨੇ ਘਰ ਵਾਪਸੀ ਕਰ ਲਈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸ: ਠੰਢਲ ਕਈ ਵਾਰ ਵਿਧਾਇਕ ਤੇ ਮੰਤਰੀ ਰਹੇ ਹਨ। ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਉਹ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਭਾਜਪਾ ਨੇ ਉਨ੍ਹਾਂ ਨੂੰ ਚੋਣ ਵੀ ਲੜਾਈ ਸੀ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

ਠੰਢਲ ਦੀ ਘਰ ਵਾਪਸੀ ਨੂੰ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ, ਜਿਸਦੇ ਵੱਲੋਂ ਲਗਾਤਾਰ ਅਕਾਲੀ ਦਲ ਦੇ ਆਗੂਆਂ ਨੂੰ ਆਪਣੇ ਨਾਲ ਮਿਲਾਇਆ ਜਾ ਰਿਹਾ ਸੀ। ਉਧਰ, ਸੁਖਬੀਰ ਸਿੰਘ ਬਾਦਲ ਨੇ ਸੋਹਣ ਸਿੰਘ ਠੰਡਲ ਦੀ ਘਰ ਵਾਪਸੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸਦੇ ਨਾਲ ਸ਼ਰੋਮਣੀ ਅਕਾਲੀ ਦਲ ਨੂੰ ਹੋਰ ਮਜਬੂਤੀ ਮਿਲੇਗੀ।ਇਸ ਮੌਕੇ ਸਾਬਕਾ ਮੰਤਰੀ ਡਾ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆਂ ਅਤੇ ਅਕਾਲੀ ਆਗ ਮਹੇਸ਼ਇੰਦਰ ਸਿੰਘ ਸਹਿਤ ਵੱਡੇ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਫ਼ਿਰੋਜਪੁਰ ’ਚ ਦਿਨ-ਦਿਹਾੜੇ ਚੱਲੀਆਂ ਗੋ+ਲੀਆਂ, ਇੱਕ ਨੌਜਵਾਨ ਦੀ ਹੋਈ ਮੌ+ਤ

Firozpur News: ਸੂਬੇ ’ਚ ਪੁਲਿਸ ਦੀ ਸਖ਼ਤੀ ਦੇ ਬਾਵਜੂਦ ਗੈਂਗਸਟਰਾਂ ਦੀਆਂ ਕਾਰਵਾਈਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਘਟਨਾ ਵਿਚ ਫਿਰੋਜ਼ਪੁਰ ਸ਼ਹਿਰ ’ਚ ਦਿਨ-ਦਿਹਾੜੇ ਹੋਈ ਗੈਂਗਵਰ ’ਚ ਇੱਕ ਨੌਜਵਾਨ ਦਾ ਸਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਫਿਰੋਜ਼ਪੁਰ ਦੇ ਮਖੂ ਗੇਟ ਨਜਦੀਕ ਵਾਪਰੀ, ਜਿੱਥੇ ਟੈਟੂ ਦੀ ਦੁਕਾਨ ’ਚ ਵੜ ਕੇ ਇਹ ਕਤਲ ਕੀਤਾ ਗਿਆ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

ਮ੍ਰਿਤਕ ਆਸ਼ੂ ਮੋਂਗਾ ਵਜੋਂ ਹੋਈ ਦਸੀ ਜਾ ਰਹੀ ਹੈ, ਜੋ ਕਿ ਬਸਤੀ ਬਲੋਚਾਂ ਵਾਲੀ ਦਾ ਰਹਿਣ ਵਾਲਾ ਸੀ। ਕਿਹਾ ਜਾ ਰਿਹਾ ਕਿ ਮ੍ਰਿਤਕ ਵੀ ਇੱਕ ਗੈਂਗ ਨਾਲ ਜੁੜਿਆ ਹੋਇਆ ਸੀ। ਇਸ ਦੌਰਾਨ ਤਿੰਨ ਨੌਜਵਾਨ ਆਏ, ਜਿੰਨ੍ਹਾਂ ਨੇ ਅੰਧਾ-ਧੂੰਦ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਘਟਨਾ ਦਾ ਪਤਾ ਚੱਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜ ਗਏ ਹਨ, ਜਿੰਨ੍ਹਾਂ ਦੇ ਵੱਲੋਂ ਡੂੰਘਾਈ ਦੇ ਨਾਲ ਘਟਨਾ ਦੀ ਪੜਤਾਲ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

0

👉ਨੌਜਵਾਨਾਂ ਅਧਿਕਾਰੀਆਂ ਨੂੰ ਵੱਕਾਰੀ ਸੇਵਾਵਾਂ ਲਈ ਚੁਣੇ ਜਾਣ ‘ਤੇ ਵਧਾਈ ਦਿੱਤੀ
Chandigatrh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਬ੍ਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ।ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਸਦਾ ਸਿਹਰਾ ਉਨ੍ਹਾਂ ਦੀ ਸਖ਼ਤ ਮਿਹਨਤ, ਵਚਨਬੱਧਤਾ ਅਤੇ ਲਗਨ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਇਨ੍ਹਾਂ ਉਮੀਦਵਾਰਾਂ ਦੀ ਚੋਣ ਹੋ ਗਈ ਹੈ ਤਾਂ ਉਨ੍ਹਾਂ ਨੂੰ ਯੋਗਤਾ ਅਨੁਸਾਰ ਕੇਡਰ ਅਲਾਟ ਕਰਨ ਦੇ ਨਾਲ-ਨਾਲ ਮੈਰਿਟ ਆਧਾਰ ‘ਤੇ ਉਨ੍ਹਾਂ ਦੀ ਤਾਇਨਾਤੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦਵਾਰਾਂ ਨੂੰ ਕਿਹਾ ਕਿ ਉਨ੍ਹਾਂ ਦੀ ਤਾਇਨਾਤੀ ਜਿੱਥੇ ਵੀ ਹੋਵੇ, ਉਹ ਆਪਣੇ ਕੰਮ ਵਾਲੀ ਥਾਂ ‘ਤੇ ਆਪਣੇ ਜੱਦੀ ਸੂਬੇ ਦੀ ਮਹਿਕ ਜ਼ਰੂਰ ਫੈਲਾਉਣ।

ਇਹ ਵੀ ਪੜ੍ਹੋ  ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਆਪਣੀ ਮਿਹਨਤ, ਲਚਕੀਲੇਪਣ ਅਤੇ ਨਵੀਨ ਪਹੁੰਚ ਲਈ ਜਾਣੇ ਜਾਂਦੇ ਹਨ। ਉਨ੍ਹਾਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੇ ਕੰਮ ਵਾਲੀ ਥਾਂ ‘ਤੇ ਆਪਣੇ ਸੂਬੇ ਦੀ ਅਮਿੱਟ ਛਾਪ ਛੱਡਣ ਛੱਡਦਿਆਂ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਭਰਤੀ ਨਾਲ ਪ੍ਰਸ਼ਾਸਨਿਕ ਕੰਮਕਾਜ ਵਿੱਚ ਇੱਕ ਨਵਾਂ ਜੋਸ਼ ਭਰੇਗਾ, ਜਿਸ ਨਾਲ ਦੇਸ਼ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ।ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਨਵ-ਨਿਯੁਕਤ ਅਧਿਕਾਰੀ ਦੇਸ਼ ਨੂੰ ਆਪਣੀ ਸ਼ਾਨ ਦੇ ਸਿਖਰ ‘ਤੇ ਲੈ ਜਾਣਗੇ। ਯੂਪੀਐਸਸੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਨ ਲਈ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ 5 ਲੱਖ ਤੋਂ ਵੱਧ ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 14,627 ਮੇਨਸ ਦੀ ਪ੍ਰੀਖਿਆ ਲਈ ਜਦਕਿ 2845 ਇੰਟਰਵਿਊ ਲਈ ਚੁਣੇ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਖੀਰ ਵਿੱਚ 1009 ਉਮੀਦਵਾਰਾਂ ਦੀ ਅਫ਼ਸਰ ਵਜੋਂ ਚੋਣ ਹੋਈ ਹੈ, ਜਿਨ੍ਹਾਂ ਵਿੱਚੋਂ 26 ਸੂਬੇ ਦੇ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਚੁਣਿਆ ਗਿਆ ਹੈ ਕਿਉਂਕਿ ਪ੍ਰੀਖਿਆ ਕਰਵਾਉਣ ਤੋਂ ਲੈ ਕੇ ਨਿਯੁਕਤੀਆਂ ਤੱਕ ਦੀ ਸਮੁੱਚੀ ਪ੍ਰਕਿਰਿਆ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ। ਨੌਜਵਾਨ ਅਧਿਕਾਰੀਆਂ ਦੇ ਸ਼ਾਨਦਾਰ ਕਰੀਅਰ ਅਤੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਕੇ ਪੂਰੇ ਉਤਸ਼ਾਹ ਅਤੇ ਲਗਨ ਨਾਲ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਨੇੜਲੇ ਭਵਿੱਖ ਵਿੱਚ ਪੂਰੇ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤਾਂ ਜੋ ਉਹ ਵਧੇਰੇ ਕੁਸ਼ਲਤਾ ਨਾਲ ਆਪਣੀ ਡਿਊਟੀ ਨਿਭਾ ਸਕਣ।ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

0

👉ਇੱਕ ਮਾਡਿਊਲ ਦੋਸ਼ੀ ਸੈਵਨਬੀਰ ਵੱਲੋਂ ਤੇ ਦੂਜਾ ਮਾਡਿਊਲ ਰਣਜੀਤ ਉਰਫ਼ ਚੀਤਾ ਦੀ ਮਹਿਲਾ ਸਹਿਯੋਗੀ ਦੁਆਰਾ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
👉ਸਰਹੱਦ ਪਾਰੋਂ ਡਰੋਨ ਰਾਹੀਂ ਖੇਪ ਪ੍ਰਾਪਤ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਗੁਰੂ ਕੀ ਵਡਾਲੀ ਦੇ ਵਿਸ਼ਾਲ ਸਿੰਘ (23), ਅੰਮ੍ਰਿਤਸਰ ਦੇ ਪਿੰਡ ਜਠੌਲ ਦੇ ਦੀਦਾਰ ਸਿੰਘ ਉਰਫ਼ ਕਾਲੀ (50), ਤਰਨਤਾਰਨ ਦੇ ਪਿੰਡ ਬੁਰਜ ਸਰਾਏ ਅਮਾਨਤ ਖਾਨ ਦੇ ਸੈਵਨਬੀਰ ਸਿੰਘ (25), ਅੰਮ੍ਰਿਤਸਰ ਦੇ ਬਾਬਾ ਦੀਪ ਸਿੰਘ ਕਲੋਨੀ ਦੇ ਹਰਜੀਤ ਸਿੰਘ (38) ਉਰਫ਼ ਜੀਤਾ, ਅੰਮ੍ਰਿਤਸਰ ਦੇ ਮੁਹੱਲਾ ਚੇਤੂਆਂ ਦੇ ਜੱਜ ਸਿੰਘ (19) ਅਤੇ ਅੰਮ੍ਰਿਤਸਰ ਦੇ ਕਪਟਗੜ੍ਹ ਦੀ ਜਸਬੀਰ ਕੌਰ (60) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ, ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਕਤ ਮੁਲਜ਼ਮਾਂ ਦੀ ਟੋਇਟਾ ਇਨੋਵਾ ਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਆਈ ਹਥਿਆਰਾਂ ਦੀ ਖੇਪ ਸਹਿਤ ਦੋ ਕਾਬੂ, ਡੀਜੀਪੀ ਨੇ ਕੀਤਾ ਖੁਲਾਸਾ

ਡੀਜੀਪੀ ਗੌਰਵ ਯਾਦਵ ਨੇ ਪਹਿਲੇ ਮਾਡਿਊਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੂੰ ਮੁਲਜ਼ਮ ਸੈਵਨਬੀਰ ਚਲਾਇਆ ਜਾ ਰਿਹਾ ਸੀ, ਜੋ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਹ ਪਸ਼ੂ ਵਪਾਰ ਦੀ ਆੜ ਵਿੱਚ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਰਿਹਾ ਸੀ।ਡੀਜੀਪੀ ਨੇ ਕਿਹਾ ਕਿ ਗ੍ਰਿਫਤਾਰ ਕੀਤੀ ਇੱਕ ਹੋਰ ਮੁਲਜ਼ਮ ਜਸਬੀਰ ਕੌਰ, ਕਥਿਤ ਤਸਕਰ ਰਣਜੀਤ ਉਰਫ਼ ਚੀਤਾ ਦੇ ਗਿਰੋਹ ਨਾਲ ਜੁੜੀ ਹੋਈ ਹੈ ਅਤੇ ਭਾਰਤ ਅਤੇ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ -ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੀਸੀਪੀ ਸਿਟੀ ਜਗਜੀਤ ਸਿੰਘ ਵਾਲੀਆ, ਏਡੀਸੀਪੀ-2 ਹਰਪਾਲ ਸਿੰਘ, ਏਸੀਪੀ ਪੱਛਮੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਅਤੇ ਐਸਐਚਓ ਥਾਣਾ, ਛੇਹਰਟਾ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਇੱਕ ਖੁਫੀਆ ਆਪ੍ਰੇਸ਼ਨ ਤਹਿਤ ਨਸ਼ਾ ਤਸਕਰੀ ਦੇ ਇਨ੍ਹਾਂ ਦੋਵੇਂ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।ਸੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸੈਵਨਬੀਰ ਸਿੰਘ ਪਿਛਲੇ ਪੰਜ ਸਾਲਾਂ ਤੋਂ ਬੱਕਰੀਆਂ ਦੀ ਖ਼ਰੀਦ/ਫ਼ਰੋਖ਼ਤ ਵਾਲੇ ਧੰਦੇ ਦੀ ਆੜ ਵਿੱਚ ਗਿਰੋਹ ਚਲਾ ਰਿਹਾ ਸੀ, ਜਿਸ ਤੋਂ ਉਸਨੇ ਹੋਰ ਜਾਇਦਾਦ ਤੋਂ ਇਲਾਵਾ ਆਪਣੇ ਪਿੰਡ ਵਿੱਚ ਇੱਕ ਵੱਡੀ ਕੋਠੀ ਬਣਾ ਲਈ ਹੈ।

ਇਹ ਵੀ ਪੜ੍ਹੋ  ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

ਮੁਲਜ਼ਮ ਆਪਣੇ ਪਿੰਡ ਦੇ ਨੇੜੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦਾ ਸੀ , ਜੋ ਅੰਤਰਰਾਸ਼ਟਰੀ ਸਰਹੱਦ ਦੇ ਬਹੁਤ ਨੇੜੇ ਹੈ। ਉਨ੍ਹਾਂ ਕਿਹਾ ਕਿ ਬਰਾਮਦਗੀ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰਾਂ ਦੇ ਘਰ ਨਸ਼ੀਲੇ ਪਦਾਰਥਾਂ ਨੂੰ ਛੁਪਾ ਦਿੰਦਾ ਸੀ ਅਤੇ ਬਾਅਦ ਵਿੱਚ ਆਪਣੇ ਸਾਥੀਆਂ ਦੀ ਮਦਦ ਰਾਹੀਂ ਅੱਗੇ ਵੰਡਦਾ ਸੀ। ਉਨ੍ਹਾਂ ਕਿਹਾ ਕਿ ਦੋਵਾਂ ਮਾਡਿਊਲਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ, ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 27ਏ ਦੇ ਤਹਿਤ ਐਫਆਈਆਰ ਨੰਬਰ 104 ਮਿਤੀ 02-06-2025 ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 106 ਮਿਤੀ 04-06-2025 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦੋ ਵੱਖੋ-ਵੱਖਰੇ ਕੇਸ ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼

0

👉ਹੜ੍ਹ ਸੁਰੱਖਿਆ ਪ੍ਰਬੰਧਾਂ ਲਈ ਤਕਰੀਬਨ 120 ਕਰੋੜ ਰੁਪਏ ਦੀ ਦਿੱਤੀ ਪ੍ਰਵਾਨਗੀ
Chandigatrh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਲਈ ਪੰਜਾਬ ਭਰ ਵਿੱਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ `ਤੇ ਜ਼ੋਰ ਦਿੱਤਾ।ਹੜ੍ਹ ਸੁਰੱਖਿਆ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਆਪਣੀ ਸਰਕਾਰੀ ਰਿਹਾਇਸ਼ `ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਸਟਰ ਪਲਾਨ ਨਾ ਸਿਰਫ਼ ਫੰਡਾਂ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਏਗਾ, ਸਗੋਂ ਹੜ੍ਹ ਪੀੜਤਾਂ ਨੂੰ ਫਸਲਾਂ ਦੇ ਨੁਕਸਾਨ ਅਤੇ ਜਾਇਦਾਦ ਦੇ ਨੁਕਸਾਨ ਲਈ ਮੁਆਵਜ਼ਾ ਦੇਣ `ਤੇ ਖ਼ਰਚੇ ਜਾ ਰਹੇ ਕਰੋੜਾਂ ਰੁਪਏ ਦੀ ਬੱਚਤ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਰੇਨਾਂ ਅਤੇ ਦਰਿਆਵਾਂ ਦੇ ਪ੍ਰਬੰਧਨ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਸਿੱਧਾ ਤਾਲਮੇਲ ਕਰ ਕੇ ਬਣਾਈ ਜਾਣੀ ਚਾਹੀਦੀ ਹੈ। ਇਸ ਨਾਲ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਦੀ ਨਿਯਮਤ ਤੌਰ `ਤੇ ਸਾਫ਼-ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਬੰਧ ਮੌਨਸੂਨ ਦੌਰਾਨ ਹੜ੍ਹਾਂ ਕਾਰਨ ਹੋਣ ਵਾਲੀ ਤਬਾਹੀ ਤੋਂ ਸੂਬਾ ਵਾਸੀਆਂ ਨੂੰ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ  ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮਾਸਟਰ ਪਲਾਨ ਦੇ ਆਧਾਰ `ਤੇ ਵਿਆਪਕ ਖਾਕਾ ਉਲੀਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਹੜ੍ਹ ਸੁਰੱਖਿਆ ਕਾਰਜਾਂ ਨੂੰ ਬਰਸਾਤ ਦੇ ਮੌਸਮ ਤੋਂ ਠੀਕ ਪਹਿਲਾਂ ਰਵਾਇਤੀ ਪਹੁੰਚ ਅਪਣਾਉਣ ਦੀ ਬਜਾਏ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਜਾ ਸਕੇ।ਉਨ੍ਹਾਂ ਨੇ ਇਨ੍ਹਾਂ ਯਤਨਾਂ ਨੂੰ ਨਿਯਮਤ ਆਧਾਰ `ਤੇ ਜਾਰੀ ਰੱਖਣ ਲਈ ਸਾਲਾਨਾ ਬਜਟ ਵਿੱਚ ਵਿਸ਼ੇਸ਼ ਅਲਾਟਮੈਂਟ ਕਰਨ ਦੀ ਮਹੱਤਤਾ `ਤੇ ਵੀ ਜ਼ੋਰ ਦਿੱਤਾ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਿੰਜਾਈ ਵਿਭਾਗ ਦੇ ਡਰੇਨੇਜ ਅਤੇ ਨਹਿਰੀ ਵਿੰਗਾਂ ਦੋਵਾਂ ਵਿੱਚ ਤਰਜੀਹੀ ਕੰਮਾਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਇੰਜਨੀਅਰਾਂ ਨਾਲ ਸਲਾਹ-ਮਸ਼ਵਰਾ ਕਰ ਕੇ ਕਾਰਜਸ਼ੀਲ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।ਇਕ ਵੱਡਾ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਅਤੇ ਡਰੇਨਾਂ ਦੀ ਸਫ਼ਾਈ ਲਈ ਤਕਰੀਬਨ 120 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਇਹ ਪ੍ਰਾਜੈਕਟ ਮੌਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਪੂਰੇ ਕੀਤੇ ਜਾਣ ਅਤੇ ਇਨ੍ਹਾਂ ਨੂੰ ਪੂਰਾ ਕਰਨ ਲਈ ਸਮਾਂ-ਸੀਮਾ 30 ਜੂਨ ਤੱਕ ਨਿਰਧਾਰਤ ਕੀਤੀ ਜਾਵੇ।

ਇਹ ਵੀ ਪੜ੍ਹੋ  ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਹੋਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸਿੰਜਾਈ ਵਿਭਾਗ ਦਾ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਇਨ੍ਹਾਂ ਕੰਮਾਂ ਨੂੰ ਪੂਰਾ ਕਰਨ ਵਿੱਚ ਲਾਪਰਵਾਹੀ ਲਈ ਨਿੱਜੀ ਤੌਰ `ਤੇ ਜਵਾਬਦੇਹ ਹੋਵੇਗਾ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ, ਹਰੇਕ ਜ਼ਿਲ੍ਹੇ ਵਿੱਚ ਹੜ੍ਹਾਂ ਪੱਖੋਂ ਸੰਵੇਦਨਸ਼ੀਲ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਪਿਛਲੇ ਸਾਲ ਹੜ੍ਹਾਂ ਦਾ ਸਾਹਮਣਾ ਕਰਨ ਵਾਲੇ ਨਵੇਂ ਪ੍ਰਭਾਵਿਤ ਖੇਤਰਾਂ, ਜਿਨ੍ਹਾਂ ਵਿੱਚ ਖ਼ਾਸ ਕਰ ਕੇ ਸੜਕ ਨਿਰਮਾਣ ਕਾਰਨ ਰੁਕਾਵਟਾਂ ਆਈਆਂ ਹਨ, ਦਾ ਚੰਗੀ ਤਰ੍ਹਾਂ ਨਿਰੀਖਣ ਕਰਨ ਅਤੇ ਮੁਸ਼ਕਲਾਂ ਨੂੰ ਹੱਲ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਨਸੂਨ ਦੌਰਾਨ ਹੜ੍ਹਾਂ ਨੂੰ ਰੋਕਣਾ ਅਤੇ ਸੂਬੇ ਦੇ ਕਿਸੇ ਵੀ ਹਿੱਸੇ ਨੂੰ ਨੁਕਸਾਨ ਨਾ ਪਹੁੰਚਣਾ ਯਕੀਨੀ ਬਣਾਉਣਾ ਪ੍ਰਮੁੱਖ ਤਰਜੀਹ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਗੋਇਲ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

0

👉ਜੇ.ਈ.ਈ. ਐਡਵਾਂਸ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
👉ਪੰਜਾਬ ਦੇ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਨ ਦੀ ਉਮੀਦ ਜਤਾਈ
Chandigatrh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਇੱਕ ਵਾਰ ਫਿਰ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਸਥਾਪਤ ਕਰ ਦਿੱਤਾ ਹੈ ਅਤੇ ਪੰਜਾਬ ਦੇ ਨੌਜਵਾਨ ਆਏ ਦਿਨ ਸਫ਼ਲਤਾ ਦਾ ਨਵਾਂ ਅਧਿਆਏ ਲਿਖ ਰਹੇ ਹਨ।ਸਰਕਾਰੀ ਸਕੂਲਾਂ ਦੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਦੇ ਸਨਮਾਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਵਿੱਚ ਸਫ਼ਲ ਹੋਣ ਲਈ ਇੱਕ ਅਦੁੱਤੀ ਜਜ਼ਬਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਕ੍ਰਾਂਤੀ ਨੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀ ਹੁਣ ਆਏ ਦਿਨ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਦਿਆਂ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਮੁੱਖ ਉਦੇਸ਼ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਮੋਹਰੀ ਬਣਾਉਣਾ ਹੈ। ਉਨ੍ਹਾਂ ਇਸ ਗੱਲ ‘ਤੇ ਬਹੁਤ ਮਾਣ ਅਤੇ ਤਸੱਲੀ ਪ੍ਰਗਟ ਕੀਤੀ ਕਿ ਇਸ ਪਹਿਲਕਦਮੀ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ ਅਤੇ ਸੂਬੇ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਪੰਜਾਬ ਨੌਜਵਾਨਾਂ ਨੂੰ ਹੋਰ ਸਸ਼ਕਤ ਬਣਾਉਣ ਲਈ ਵਿੱਦਿਅਕ ਸੁਧਾਰਾਂ ਨੂੰ ਲਾਗੂ ਕਰਨਾ ਜਾਰੀ ਰੱਖੇਗਾ।

ਇਹ ਵੀ ਪੜ੍ਹੋ  ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਇੱਕ ਤਕਨੀਕੀ ਹੱਬ ਬਣਨ ਦੇ ਰਾਹ ‘ਤੇ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਉੱਚ-ਪੱਧਰੀ ਤਕਨਾਲੋਜੀ ਕੰਪਨੀਆਂ ਪੰਜਾਬ ਦੇ ਨੌਜਵਾਨਾਂ ਨੂੰ ਭਰਤੀ ਕਰਨ ਲਈ ਕਤਾਰ ਵਿੱਚ ਲੱਗਣਗੀਆਂ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਤਬਦੀਲੀ ਪੰਜਾਬ ਨੂੰ ਨਵੀਨਤਾ, ਤਕਨੀਕੀ ਤਰੱਕੀ ਅਤੇ ਆਰਥਿਕ ਵਿਕਾਸ ਦੇ ਕੇਂਦਰ ਵਜੋਂ ਸਥਾਪਤ ਕਰਨ ਵਿੱਚ ਮਦਦ ਕਰੇਗੀ।ਵਿਦਿਆਰਥੀਆਂ ਦੇ ਦ੍ਰਿੜ੍ਹ ਇਰਾਦੇ ਦੀ ਪ੍ਰਸ਼ੰਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹੁਤੇ ਵਿਦਿਆਰਥੀਆਂ ਨੇ ਸਫ਼ਲਤਾ ਪ੍ਰਾਪਤ ਕਰਨ ਲਈ ਵੱਡੀਆਂ ਮੁਸ਼ਕਲਾਂ ਨੂੰ ਪਾਰ ਕੀਤਾ ਹੈ। ਉਨ੍ਹਾਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਿਸਾਲ ਦਿੱਤੀ, ਜੋ ਸਖ਼ਤ ਮਿਹਨਤ ਨਾਲ ਇਹ ਪ੍ਰੀਖਿਆ ਪਾਸ ਕਰਕੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੇ ਸਨ। ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਚੱਲ ਰਹੇ ਯਤਨਾਂ ‘ਤੇ ਵੀ ਚਾਨਣਾ ਪਾਇਆ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਲਾਭ ਪਹੁੰਚਾਉਣ ਅਤੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਪੰਜਾਬ ਭਰ ਵਿੱਚ ਅੱਠ ਯੂ.ਪੀ.ਐਸ.ਸੀ. ਕੋਚਿੰਗ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਹਰੇਕ ਕੇਂਦਰ ਵਿੱਚ ਇੱਕ ਲਾਇਬ੍ਰੇਰੀ, ਹੋਸਟਲ ਅਤੇ ਮਿਆਰੀ ਕੋਚਿੰਗ ਪ੍ਰਦਾਨ ਕਰਨ ਲਈ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਹੋਣਗੀਆਂ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਪੰਜਾਬ ਦੇ ਨੌਜਵਾਨਾਂ ਨੂੰ ਕੌਮੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਮੋਹਰੀ ਰੈਂਕ ਹਾਸਲ ਕਰਨ ਦੇ ਕਾਬਿਲ ਬਣਾਉਣ ਲਈ ਮਦਦ ਕਰਨਗੇ।ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ “ਪੈਰਾਸ਼ੂਟਰ” ਦੀ ਬਜਾਏ “ਗਰਾਸਰੂਟਰ” ਬਣਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜੋ ਲੋਕ ਜ਼ਮੀਨ ਤੋਂ ਉੱਠਦੇ ਹਨ ਉਹ ਚੁਣੌਤੀਆਂ ਨੂੰ ਜਿੱਤਣ ਅਤੇ ਵੱਡੀਆਂ ਉਚਾਈਆਂ ‘ਤੇ ਪਹੁੰਚਣ ਲਈ ਬਿਹਤਰ ਢੰਗ ਨਾਲ ਤਿਆਰ ਹੁੰਦੇ ਹਨ।

ਇਹ ਵੀ ਪੜ੍ਹੋ  ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਹੋਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਉਨ੍ਹਾਂ ਕਿਹਾ ਕਿ ਪੈਰਾਸ਼ੂਟਰ ਅਸਮਾਨ ਤੋਂ ਆਉਂਦੇ ਹਨ ਪਰ ਅੰਤ ਵਿੱਚ ਜ਼ਮੀਨ ‘ਤੇ ਡਿੱਗਦੇ ਹਨ ਅਤੇ ਦੂਜੇ ਪਾਸੇ “ਗਰਾਸਰੂਟਰ” ਜ਼ਮੀਨ ਤੋਂ ਉੱਠਦੇ ਹਨ ਅਤੇ ਆਸਮਾਨ ਛੂੰਹਦੇ ਹਨ।ਮੁੱਖ ਮੰਤਰੀ ਨੇ ਸਰਕਾਰ ਦੀ ਭੂਮਿਕਾ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕੀਤੀ ਅਤੇ ਕਿਹਾ ਕਿ ਜਿਵੇਂ ਰਨਵੇਅ ਹਵਾਈ ਜਹਾਜ਼ਾਂ ਲਈ ਇੱਕ ਸੁਚਾਰੂ ਉਡਾਣ ਦੀ ਸਹੂਲਤ ਦਿੰਦਾ ਹੈ ਅਤੇ ਇਸੇ ਤਰ੍ਹਾਂ ਸੂਬਾ ਸਰਕਾਰ ਸਾਡੇ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਯੋਗ ਬਣਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨੌਜਵਾਨ ਦੀਆਂ ਇੱਛਾਵਾਂ/ਖਾਹਿਸ਼ਾਂ ਨੂੰ ਖੰਭ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਮਿਸ਼ਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਵੱਡੀਆਂ ਪ੍ਰਾਪਤੀਆਂ ਹਾਸਲ ਕਰਕੇ ਵੀ ਨਿਮਰ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਹਮੇਸ਼ਾ ਆਤਮਵਿਸ਼ਵਾਸ ਨਾਲ ਭਰੇ ਅਤੇ ਸਕਾਰਾਤਮਕ ਰਹੋ, ਪਰ ਕਦੇ ਵੀ ਹੰਕਾਰੀ ਨਾ ਬਣੋ। ਉਨ੍ਹਾਂ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਨਿਮਰਤਾ ਅਤੇ ਸਖ਼ਤ ਮਿਹਨਤ ਨਿਰੰਤਰ ਸਫ਼ਲਤਾ ਦੀਆਂ ਕੁੰਜੀਆਂ ਹਨ।ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਮਹੱਤਵਪੂਰਨ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ ਸੀ, ਜੋ ਸਰਕਾਰ ਦੀਆਂ ਵਿੱਦਿਅਕ ਪਹਿਲਕਦਮੀਆਂ ਦੇ ਲਗਾਤਾਰ ਸਫ਼ਲ ਨਤੀਜਿਆਂ ਨੂੰ ਉਜਾਗਰ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਨਗਰ ਨਿਗਮ ਦੀ F&CC ਦੀ ਮੀਟਿੰਗ ’ਚ ਲਗਭਗ 4.17 ਕਰੋੜ ਰੁਪਏ ਦੇ 26 ਏਜੰਡੇ ਪਾਸ

0

👉ਚੱਲ ਰਹੇ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾਵੇ ਤੇਜ਼ੀ, ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ: ਮੇਅਰ ਸ੍ਰੀ ਮਹਿਤਾ
Bathinda News:ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਵਿੱਤ ਅਤੇ ਠੇਕਾ ਕਮੇਟੀ (ਐਫ ਐਂਡ ਸੀਸੀ) ਦੀ ਹੋਈ ਮੀਟਿੰਗ ਦੌਰਾਨ ਬਠਿੰਡਾ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 4.17 ਕਰੋੜ ਰੁਪਏ ਦੇ 26 ਏਜੰਡੇ ਪਾਸ ਕੀਤੇ ਗਏ। ਮੀਟਿੰਗ ਵਿਚ ਮੇਅਰ ਤੋਂ ਇਲਾਵਾ ਕਮਿਸ਼ਨਰ ਅਜੈ ਅਰੋੜਾ, ਮੈਂਬਰ ਰਤਨ ਰਾਹੀ ਤੇ ਉਮੇਸ਼ ਗੋਗੀ, ਐਸਈ ਸੰਦੀਪ ਗੁਪਤਾ ਤੇ ਸੰਦੀਪ ਰੋਮਾਣਾ, ਐਕਸਈਐਨ ਰਾਜੇਂਦਰ ਕੁਮਾਰ ਤੇ ਨੀਰਜ ਕੁਮਾਰ ਦੇ ਨਾਲ ਮੇਅਰ ਦੇ ਪੀਏ ਸੁਰੇਸ਼ ਸੇਤੀਆ ਮੌਜੂਦ ਸਨ।

ਇਹ ਵੀ ਪੜ੍ਹੋ Ludhiana by election; Congress ਵੱਲੋਂ ਸਟਾਰ ਕੰਪੈਨਰਾਂ ਦੀ list ਜਾਰੀ, ਨਵਜੋਤ ਸਿੱਧੂ ਮੁੜ ਬਾਹਰ

ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਬਠਿੰਡਾ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਪੈਚ ਵਰਕ, ਪੀ.ਸੀ. ਅਤੇ ਇੰਟਰਲਾਕਿੰਗ ਟਾਈਲਾਂ ਦਾ ਏਜੰਡਾ ਪਾਸ ਕੀਤਾ ਗਿਆ ਹੈ, ਜਦੋਂ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ 50 ਵਾਰਡਾਂ ਵਿੱਚ ਰੋਡ ਜਾਲੀਆਂ ਦੀ ਸਫਾਈ ਦਾ ਏਜੰਡਾ ਵੀ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ, ਜੋਗਰ ਪਾਰਕ ਦੀ ਬੰਦ ਪਈ ਕੰਟੀਨ ਨੂੰ ਮੁੜ ਚਾਲੂ ਕੀਤਾ ਜਾ ਰਿਹਾ ਹੈ। ਗੋਬਿੰਦ ਨਗਰ ਧਰਮਸ਼ਾਲਾ ਦਾ ਸ਼ੈਡ ਅਤੇ ਗੜ੍ਹਵਾਲ ਭਰਾਤਰੀ ਮੰਡਲ ਧਰਮਸ਼ਾਲਾ ਦੇ ਨਵੀਨੀਕਰਨ ਦਾ ਏਜੰਡਾ ਵੀ ਮਨਜ਼ੂਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਭਾਈਬਖਤੌਰ ਕਾਂਡ; ਸਾਬਕਾ ਫ਼ੌਜੀ ਦੀ ਕੁੱਟਮਾਰ ਕਰਨ ਵਾਲੇ ਮੁਲਜਮਾਂ ਵਿਰੁਧ ਇੱਕ ਹੋਰ ਪਰਚਾ ਦਰਜ਼

ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਲਈ ਦੋ ਪਾਣੀ ਦੇ ਟੈਂਕਰ ਖਰੀਦਣ ਦਾ ਪ੍ਰਸਤਾਵ ਵੀ ਏਜੰਡੇ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਰਸਾਤ ਦੇ ਮੌਸਮ ਤੋਂ ਪਹਿਲਾਂ ਆਪਣੀਆਂ ਤਿਆਰੀਆਂ ਪੂਰੀਆਂ ਕਰਨ, ਸਾਰੇ ਡਿਸਪੋਜ਼ਲਾਂ ਦੀ ਜਾਂਚ ਕਰਨ ਅਤੇ ਜ਼ਰੂਰੀ ਵਸਤੂਆਂ ਦਾ ਪਹਿਲਾਂ ਤੋਂ ਹੀ ਢੁਕਵਾਂ ਪ੍ਰਬੰਧ ਕਰਨ, ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਬਠਿੰਡਾ ਵਾਸੀਆਂ ਨੂੰ ਪਾਣੀ ਭਰਨ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਨਰਿੰਦਰਦੀਪ ਕਤਲ ਕਾਂਡ; ਐਸ ਐਸ ਪੀ ਦਫਤਰ ਅੱਗੇ ਧਰਨੇ ਚ ਵਹੀਰਾਂ ਘੱਤ ਕੇ ਪਹੁੰਚੇ ਲੋਕ

0

👉ਕਤਲ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਉਣ, ਮੁਕੱਦਮੇ ਚ ਨਾਮਜ਼ਦ ਦੋਸ਼ੀਆਂ ਨੂੰ ਗਿਰਫ਼ਤਾਰ ਕਰਨ, ਪੀੜਤ ਪਰਿਵਾਰ ਨੂੰ ਨੌਕਰੀ ਤੇ ਮੁਆਵਜ਼ਾ ਦੇਣ ਦੀ ਕੀਤੀ ਮੰਗ

Bathinda News : ਲੰਘੀ 23 ਮਈ ਨੂੰ ਸੀ ਆਈ ਏ ਸਟਾਫ -2 ਦੀ ਕਥਿਤ ਪੁਲਿਸ ਹਿਰਾਸਤ ’ਚ ਮਾਰੇ ਗਏ ਗੋਨਿਆਣਾ ਮੰਡੀ ਦੇ ਨੌਜਵਾਨ ਆਈਲੈਟਸ ਅਧਿਆਪਕ ਨਰਿੰਦਰਦੀਪ ਉਰਫ਼ ਨੰਨੂ ਦੇ ਮਾਮਲੇ ’ਚ ਬਣੀ ਐਕਸ਼ਨ ਕਮੇਟੀ ਦੇ ਸੱਦੇ ਹੇਠ ਵੀਰਵਾਰ ਨੂੰ ਵੱਡੀ ਗਿਣਤੀ ਵਿਚ ਇਨਸਾਫ਼ ਪਸੰਦ ਲੋਕਾਂ ਵੱਲੋਂ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ।

ਇਸ ਮੌਕੇ ਇਸ ਕਤਲ ਕਾਂਡ ਦੀ ਨਿਆਂਇਕ ਜਾਂਚ ਦੀ ਮੰਗ ਤੋਂ ਇਲਾਵਾ ਨਾਮਜਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ, ਪੀੜਤ ਪਰਿਵਾਰ ਨੂੰ ਨੌਕਰੀ ਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਨਸ਼ਿਆਂ ਵਿਰੁੱਧ ਯੁੱਧ ਛੇੜਨ ਦੇ ਨਾਹਰੇ ਹੇਠ ਪੁਲਿਸ ਦਹਿਸ਼ਤ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਕੁਝ ਸਮੇਂ ਦੌਰਾਨ ਹੀ ਪੰਜਾਬ ਚ ਲੱਗਭਗ ਤਿੰਨ ਦਰਜਨ ਨੌਜਵਾਨਾਂ ਦੇ ਪੁਲਿਸ ਹਿਰਾਸਤ ਤੇ ਜੇਲ੍ਹਾਂ ਚ ਕਤਲ ਹੋ ਚੁੱਕੇ ਹਨ ਜ਼ੋ ਪੰਜਾਬ ਚ ਕਾਨੂੰਨ ਦੀ ਥਾਂ ਜੰਗਲ ਰਾਜ਼ ਹੋਣ ਦਾ ਪ੍ਰਤੱਖ ਸਬੂਤ ਹੈ।

ਇਹ ਵੀ ਪੜ੍ਹੋ Ludhiana by election; Congress ਵੱਲੋਂ ਸਟਾਰ ਕੰਪੈਨਰਾਂ ਦੀ list ਜਾਰੀ, ਨਵਜੋਤ ਸਿੱਧੂ ਮੁੜ ਬਾਹਰ  

ਅੱਜ ਦੇ ਇਕੱਠ ਨੂੰ ਪੁਲਿਸ ਹਿਰਾਸਤ ਦੌਰਾਨ ਕਤਲ ਕੀਤੇ ਨੌਜਵਾਨ ਨਰਿੰਦਰਦੀਪ ਸਿੰਘ ਦੀ ਧਰਮਪਤਨੀ ਨੈਨਸੀ, ਨਰਿੰਦਰ ਦੀਪ ਸਿੰਘ ਦੇ ਪਿਤਾ ਡਾਕਟਰ ਰਣਜੀਤ ਸਿੰਘ ਤੋਂ ਇਲਾਵਾ ਐਕਸ਼ਨ ਕਮੇਟੀ ਦੇ ਆਗੂ ਬਲਕਰਨ ਸਿੰਘ ਬਰਾੜ, ਸ਼ਿੰਗਾਰਾ ਸਿੰਘ ਮਾਨ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਲਛਮਣ ਸਿੰਘ ਸੇਵੇਵਾਲਾ, ਗੁਰਦੀਪ ਸਿੰਘ ਰਾਮਪੁਰਾ, ਜਸਵੀਰ ਕੌਰ ਨੱਤ, ਬੂਟਾ ਸਿੰਘ ਬੁਰਜ ਗਿੱਲ, ਰੇਸ਼ਮ ਸਿੰਘ ਖੇਮੂਆਣਾ, ਅਮਿਤ ਕਪੂਰ, ਮੰਗਾ ਅਜ਼ਾਦ, ਪ੍ਰਕਾਸ਼ ਸਿੰਘ ਨੰਦਗੜ੍ਹ , ਸੁਖਵੀਰ ਸਿੰਘ, ਤਾਰਾ ਚੰਦ ਗੋਨਿਆਣਾ, ਰਾਜਵਿੰਦਰ ਸਿੰਘ, ਮੱਖਣ ਸਿੰਘ ਗੁਰੂਸਰ, ਜਸਵਿੰਦਰ ਸਿੰਘ, ਬੇਅੰਤ ਸਿੰਘ ਮਹਿਮਾ ਸਰਜਾ, ਸੋਨੂੰ ਮਹੇਸ਼ਵਰੀ, ਜਗਜੀਤ ਸਿੰਘ ਲਹਿਰਾ,ਚੰਦਰ ਸ਼ਰਮਾ,

ਇਹ ਵੀ ਪੜ੍ਹੋ ਭਾਈਬਖਤੌਰ ਕਾਂਡ; ਸਾਬਕਾ ਫ਼ੌਜੀ ਦੀ ਕੁੱਟਮਾਰ ਕਰਨ ਵਾਲੇ ਮੁਲਜਮਾਂ ਵਿਰੁਧ ਇੱਕ ਹੋਰ ਪਰਚਾ ਦਰਜ਼

ਬਲਵਿੰਦਰ ਸਿੰਘ ਘਰਾਂਗਣਾਂ ,ਨਵਦੀਪ ਸਿੰਘ ਗੋਨਿਆਣਾ, ਲਖਵੀਰ ਸਿੰਘ ਲੌਂਗੋਵਾਲ, ਮਹਿੰਦਰ ਸਿੰਘ ਕੌੜਿਆਂਵਾਲੀ, ਧੀਰਜ ਕੁਮਾਰ, ਸੰਦੀਪ ਪਾਠਕ, ਅਵਤਾਰ ਸਿੰਘ ਮਹਿਮਾ, ਸੁਰਜੀਤ ਸਿੰਘ ਫੂਲ,ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਜਸਵੀਰ ਸਿੰਘ ਆਕਲੀਆ ਅਤੇ ਅਮਰਜੀਤ ਹਨੀ,ਵਕੀਲ ਸੰਦੀਪ ਪਾਠਕ ਆਦਿ ਆਗੂਆਂ ਨੇ ਸੰਬੋਧਨ ਕੀਤਾ।ਇਸ ਮੌਕੇ ਵੱਖ ਵੱਖ ਪਾਰਟੀਆਂ ਦੇ ਸਿਆਸੀ ਆਗੂ ਅਕਾਲੀ ਦਲ ਵੱਲੋਂ ਹਲਕਾ ਇਕਬਾਲ ਸਿੰਘ ਬਬਲੀ ਢਿੱਲੋਂ, ਯੂਨਾਇਟਡ ਅਕਾਲੀ ਦਲ ਗੁਰਦੀਪ ਸਿੰਘ ਬਰਾੜ, ਸਾਬਕਾ ਵਿਧਾਇਕ ਹਰਦੇਵ ਅਰਸ਼ੀ ਆਦਿ ਨੇ ਵੀ ਇਸ ਸੰਘਰਸ਼ ਨੂੰ ਹਿਮਾਇਤ ਦਿੱਤੀ।

ਇਹ ਵੀ ਪੜ੍ਹੋ ਬਠਿੰਡਾ ਦੇ ਹਵਾਈ ਅੱਡੇ ’ਤੇ ਪਤੀ ਦੇ ਲਾਇਸੰਸੀ ਪਿਸਤੌਲ ਦੇ ਕਾਰਤੂਸ ਲੈ ਕੇ ਜਹਾਜ਼ ਚੜਦੀ ਔਰਤ ਕਾਬੂ

ਕਿਸੇ ਵੀ ਮੁਲਜਮ ਨੂੰ ਨਹੀਂ ਜਾਵੇਗਾ ਬਖ਼ਸਿਆ: ਐਸਐਸਪੀ
Bathinda News : ਨੌਜਵਾਨ ਨਰਿੰਦਰਦੀਪ ਸਿੰਘ ਦੀ ਕਥਿਤ ਪੁਲਿਸ ਹਿਰਾਸਤੀ ਮੌਤ ਮਾਮਲੇ ’ਚ ਬਠਿੰਡਾ ਦੇ ਐਸ.ਐਸ.ਪੀ. ਅਮਨੀਤ ਕੌਂਡਲ ਨੇ ਦਾਅਵਾ ਕੀਤਾ ਹੈ ਕਿ ਕਿਸੇ ਵੀ ਮੁਲਜ਼ਮ ਨੂੰ ਬਖ਼ਸਿਆ ਨਹੀਂ ਜਾਵੇਗਾ। ਨੌਜਵਾਨ ਦੀ ਮੌਤ ਲਈ ਜਿੰਮੇਵਾਰਾਂ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਇਨਸਾਫ਼ ਪਸੰਦ ਲੋਕਾਂ ਵੱਲੋਂ ਇੱਥੇ ਦਿੱਤੇ ਧਰਨੇ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਨੇ ਸਪੱਸ਼ਟ ਕੀਤਾ ਕਿ, ‘‘ਕੇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਿਚ ਜੋ ਵੀ ਕਥਿਤ ਦੋਸ਼ੀ ਜਾਂ ਮੁਲਾਜ਼ਮ ਸ਼ਾਮਲ ਹਨ, ਉਹਨਾਂ ਨੂੰ ਗ੍ਰਿਤਾਰ ਕੀਤਾ ਜਾਵੇਗਾ। ’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

👉ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ
SAS Nagar News:ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਅਤੇ ਇਸ ਸਾਲ ਦੇ ਥੀਮ ‘ਬੀਟ ਪਲਾਸਟਿਕ ਪ੍ਰਦੂਸ਼ਣ’ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ।ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵੱਲੋਂ ਅੱਜ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਆਯੋਜਿਤ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ, ਡਾ. ਰਵਜੋਤ ਸਿੰਘ ਨੇ ਰਾਜ ਦੇ ਲੋਕਾਂ ਨੂੰ ਦਰਪੇਸ਼ ਮੌਜੂਦਾ ਵਾਤਾਵਰਣ ਚੁਣੌਤੀਆਂ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਭਗਵੰਤ ਸਿੰਘ ਸਰਕਾਰ ਵੱਲੋਂ ਪੰਜਾਬ ਨੂੰ ਸਾਫ਼ ਅਤੇ ਸਵੱਛ ਵਾਤਾਵਰਣ ਵਾਲੇ ਸਭ ਤੋਂ ਸਿਹਤਮੰਦ ਰਾਜਾਂ ਵਿੱਚੋਂ ਇੱਕ ਬਣਾਉਣ ਲਈ ਸਮਾਂਬੱਧ ਢੰਗ ਨਾਲ ਇਸ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਸੰਪੂਰਨ ਉਪਚਾਰਕ ਕਾਰਜਾਂ ‘ਤੇ ਚਾਨਣਾ ਪਾਇਆ।ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਵਾਤਾਵਰਣ ਤੇ ਹਾਨੀਕਾਰਕ ਪ੍ਰਭਾਵਾਂ ਕਾਰਨ ਪਹਿਲਾਂ ਹੀ ਸੂਬੇ ਵਿੱਚ ਸਿੰਗਲ-ਯੂਜ਼ ਪਲਾਸਟਿਕ ‘ਤੇ ਪਾਬੰਦੀ ਲਗਾ ਦਿੱਤੀ ਹੈ ਪਰ ਨਾਲ ਹੀ ਇਸਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ‘ਤੇ ਵੀ ਪਾਬੰਦੀ ਲਗਾਈ ਹੈ। ਸਬੰਧਤ ਵਿਭਾਗਾਂ/ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪਲਾਸਟਿਕ ਰਹਿਤ ਅਤੇ ਵਾਤਾਵਰਣ ਅਨੁਕੂਲ ਵਿਕਲਪਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਉਤਸ਼ਾਹਿਤ ਕਰਨ।ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਆਪਣੇ ਆਲੇ ਦੁਆਲੇ ਅਤੇ ਵਾਤਾਵਰਣ ਦੇ ਸੁਧਾਰ ਲਈ ਆਪਣੇ ਪੱਧਰ ‘ਤੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਸਾਨੂੰ ‘ਹਵਾ’ ਨੂੰ ਗੁਰੂ ਨਾਲ, ‘ਪਾਣੀ’ ਨੂੰ ਪਿਤਾ ਨਾਲ ਅਤੇ ਧਰਤੀ ਨੂੰ ਮਾਤਾ ਨਾਲ ਤੁਲਨਾ ਕੇ ਕੁਦਰਤ ਦਾ ਸਤਿਕਾਰ ਅਤੇ ਸੰਭਾਲ ਕਰਨ ਦਾ ਉਪਦੇਸ਼ ਦਿੱਤਾ।

ਇਹ ਵੀ ਪੜ੍ਹੋ  ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮਿਲਕੇ ਕੀਤੀ ਕਿਸਾਨਾਂ ਨਾਲ ਸਿੱਧੀ ਗੱਲਬਾਤ

ਉਨ੍ਹਾਂ ਨੇ ਪੰਜਾਬ ਦੇ ਨਾਗਰਿਕਾਂ ਨੂੰ ਵਾਤਾਵਰਣ ਪੱਖੀ ਜੀਵਨ ਸ਼ੈਲੀ ਅਪਣਾਉਣ ਅਤੇ ਕੁਦਰਤ ਅਤੇ ਇਸ ਦੇ ਸਾਰੇ ਗੁਣਾਂ ਪ੍ਰਤੀ ਹਮਦਰਦਾਨਾ ਪਹੁੰਚ ਰੱਖਣ ਦਾ ਵੀ ਸੱਦਾ ਦਿੱਤਾ।ਸਮਾਗਮ ਦਾ ਉਦਘਾਟਨ ਕਰਦੇ ਹੋਏ, ਡਾ. ਰਵਜੋਤ ਸਿੰਘ ਨੇ ਸੂਬੇ ਵਿੱਚ ਪੌਦੇ ਲਗਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰਦਿਆਂ, ਪੌਦੇ ਵੰਡੇ ਅਤੇ ਲੋਕਾਂ ਨੂੰ ਪਵਿੱਤਰ ਕਾਰਜ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਨੂੰ ਵਾਤਾਵਰਣ ਦੀ ਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਲਈ ਕਿਹਾ।ਸੂਬੇ ਚ ਵਾਤਾਵਰਨ ਸਮਤੋਲ ਦੇ ਕੰਮਾਂ ਲਈ ਉਨ੍ਹਾਂ ਨੇ ਸੰਗਠਨਾਂ/ਵਿਭਾਗਾਂ ਨੂੰ 8.10 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਅਤੇ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿੱਚ ਦੋ ਮਹੱਤਵਪੂਰਨ ਖੋਜ ਪ੍ਰਯੋਗਸ਼ਾਲਾਵਾਂ ਦਾ ਆਨਲਾਈਨ ਉਦਘਾਟਨ ਕੀਤਾ ਗਿਆ।ਇਸ ਤੋਂ ਇਲਾਵਾ, ਸਥਾਨਕ ਸਰਕਾਰਾਂ ਮੰਤਰੀ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਦੁਆਰਾ ਸਾਂਝੇ ਤੌਰ ‘ਤੇ ਤਿਆਰ ਕੀਤੀਆਂ ਗਈਆਂ ਗੁਰਬਾਣੀ ਵਿੱਚ ਕੁਦਰਤ ਦਾ ਫੇਨੋਮੇਨੋਲੋਜੀਕਲ ਅਜੂਬਾ ਅਤੇ ਕੌਂਸਲ ਦੁਆਰਾ ਤਿਆਰ ਕੀਤੀ ਗਈ ਦੋਭਾਸ਼ੀ “ਐਨਸਾਈਕਲੋਪੀਡੀਆ ਡਿਕਸ਼ਨਰੀ ਆਫ਼ ਇਨਵਾਇਰਮੈਂਟ ਐਂਡ ਕਲਾਈਮੇਟ ਚੇਂਜ” ਜਾਰੀ ਕੀਤੀ। ਇਸ ਮੌਕੇ ਪੀ ਐਸ ਸੀ ਐਸ ਟੀ ਅਤੇ ਇੰਸਟੀਚਿਊਟ ਆਫ਼ ਗਵਰਨੈਂਸ ਐਂਡ ਸਸਟੇਨੇਬਲ ਡਿਵੈਲਪਮੈਂਟ (ਆਈ ਜੀ ਐਸ ਡੀ), ਯੂ ਐਸ ਏ ਦੁਆਰਾ ਸਾਂਝੇ ਤੌਰ ‘ਤੇ ਤਿਆਰ ਕੀਤੀ ਗਈ ਇੱਕ ਤਕਨੀਕੀ ਰਿਪੋਰਟ “ਪਾਥਵੇਅਜ਼ ਟੂ ਨੈੱਟ ਜ਼ੀਰੋ ਇਨ ਪੰਜਾਬ: ਕ੍ਰਿਟੀਕਲ ਰੋਲ ਆਫ਼ ਨਾਨ-ਸੀਓ2” ਪ੍ਰਦੂਸ਼ਕ ਵੀ ਜਾਰੀ ਕੀਤੀ ਗਈ।ਪੰਜਾਬ ਦੇ ਵਾਤਾਵਰਣ, ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸਰੋਤਾਂ ਦੇ ਖੇਤਰ ਵਿੱਚ ਪਾਏ ਗਏ ਸ਼ਾਨਦਾਰ ਅਤੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਨੇ ਅੱਜ ਸਾਲ 2025 ਦੇ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਣ ਪੁਰਸਕਾਰ ਚਾਰ ਸੰਸਥਾਵਾਂ, ਜਿਨ੍ਹਾਂ ਵਿੱਚ ਗ੍ਰਾਮ ਪੰਚਾਇਤ, ਪਿੰਡ ਜੰਗੀਰਾਣਾ, ਜ਼ਿਲ੍ਹਾ ਬਠਿੰਡਾ ਨੂੰ ਗ੍ਰਾਮ ਪੰਚਾਇਤ ਦੀ ਸ਼੍ਰੇਣੀ ਵਿੱਚ; ਸਰਕਾਰੀ ਹਾਈ ਸਕੂਲ ਮਲਕੋਂ, ਮਾਨਸਾ ਨੂੰ ਸੰਸਥਾ ਦੀ ਸ਼੍ਰੇਣੀ ਵਿੱਚ; ਗ੍ਰੀਨ ਪਲੈਨੇਟ ਸੋਸਾਇਟੀ, ਜ਼ੀਰਕਪੁਰ, ਐਸ ਏ ਐਸ ਨਗਰ ਨੂੰ ਐਨ ਜੀ ਓ/ਸਮਾਜਿਕ ਸੰਗਠਨ ਦੀ ਸ਼੍ਰੇਣੀ ਵਿੱਚ ਅਤੇ ਨਟਰਾਜ ਵੂਲਟੈਕਸ ਲਿਮਟਿਡ, ਅੰਮ੍ਰਿਤਸਰ ਨੂੰ ਉਦਯੋਗ ਦੀ ਸ਼੍ਰੇਣੀ ਵਿੱਚ ਪ੍ਰਦਾਨ ਕੀਤਾ।

ਇਹ ਵੀ ਪੜ੍ਹੋ  ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਹੋਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਪੁਰਸਕਾਰ ਵਿੱਚ ਹਰੇਕ ਸੰਗਠਨ ਨੂੰ 1 ਲੱਖ ਰੁਪਏ ਦਾ ਨਕਦ ਇਨਾਮ, ਪ੍ਰਸ਼ੰਸਾ ਸਰਟੀਫਿਕੇਟ ਅਤੇ ਚਾਂਦੀ ਦੀ ਪਲੇਟ (ਯਾਦਗਾਰੀ ਚਿੰਨ੍ਹ) ਸ਼ਾਮਲ ਹੈ।ਇਸ ਤੋਂ ਇਲਾਵਾ, ਕੈਬਿਨਟ ਮੰਤਰੀ ਨੇ ਪੰਜਾਬ ਦੇ 8 ਜ਼ਮੀਨੀ ਪੱਧਰ ਦੇ ਨਵੀਨਤਾਕਾਰਾਂ (ਇੰਨੋਵੇਟਰਾਂ) ਨੂੰ ਸਨਮਾਨਿਤ ਵੀ ਕੀਤਾ, ਜਿਨ੍ਹਾਂ ਨੂੰ ਆਪਣੀ ਖੁਦ ਦੀ ਸੂਝ-ਬੂਝ ਅਤੇ ਗਿਆਨ ਨਾਲ ਘੱਟ ਲਾਗਤ ਵਾਲੀਆਂ ਸਵਦੇਸ਼ੀ ਤਕਨਾਲੋਜੀਆਂ ਅਤੇ ਪ੍ਰਕਿਰਿਆਵਾਂ ਵਿਕਸਤ ਕਰਨ ਲਈ 1043 ਐਂਟਰੀਆਂ ਵਿੱਚੋਂ ਚੁਣਿਆ ਗਿਆ ਸੀ। ਸੰਗਰੂਰ, ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਨੂੰ ਵੀ ਰਾਸ਼ਟਰੀ ਈਕੋ-ਰਚਨਾਤਮਕਤਾ ਅਤੇ ਨਵੀਨਤਾ ਹੈਕਾਥੌਨ ਵਿੱਚ ਭਾਰਤ ਵਿੱਚ ਸਭ ਤੋਂ ਵਧੀਆ ਜ਼ਿਲ੍ਹਿਆਂ ਦਾ ਪੁਰਸਕਾਰ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਖਾਲਸਾ, ਅੰਮ੍ਰਿਤਸਰ ਨੂੰ ਵੀ ‘ਵਿਪਰੋ ਅਰਥੀਅਨ ਅਵਾਰਡ, 2024’ ਜਿੱਤਣ ਲਈ ਸਨਮਾਨਿਤ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਖਾਲਸਾ, ਅੰਮ੍ਰਿਤਸਰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਗਏ ਦੇਸ਼ ਦੇ 20 ਸਭ ਤੋਂ ਵਧੀਆ ਸਕੂਲਾਂ ਵਿੱਚੋਂ ਇੱਕ ਸੀ। ਸਥਾਨਕ ਸਰਕਾਰਾਂ ਮੰਤਰੀ ਨੇ ਪੰਜਾਬ ਰਾਜ ਸਾਇੰਸ ਤੇ ਤਕਨਾਲੋਜੀ ਕੌਂਸਲ ਦੁਆਰਾ ਤਿਆਰ ਕੀਤੇ ਗਏ ਜ਼ਮੀਨੀ ਪੱਧਰ ਦੇ ਨਵੀਨਤਾਕਾਰਾਂ ਦੀ ਸਹੂਲਤ ਲਈ ਇੱਕ ਕਿਤਾਬਚਾ ਵੀ ਜਾਰੀ ਕੀਤਾ।ਰਾਜ ਸਭਾ ਮੈਂਬਰ, ਪਦਮ ਸ਼੍ਰੀ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਵਾਤਾਵਰਣ ਦੇ ਵਿਗਾੜ ਦੇ ਵਿਸ਼ਵਵਿਆਪੀ ਰੁਝਾਨਾਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਧਰਤੀ ਨੂੰ ਵਾਤਾਵਰਣ ਦੇ ਮਾੜੇ ਪ੍ਰਭਾਵਾਂ ਕਾਰਨ ਆਉਣ ਵਾਲੀਆਂ ਚੁਣੌਤੀਆਂ ਤੋਂ ਬਚਾ ਸਕੀਏ। ਕਾਲੀ ਵੇਈਂ ਦੀ ਉਦਾਹਰਣ ਦਿੰਦੇ ਹੋਏ, ਜੋ ਕਦੇ ਪ੍ਰਦੂਸ਼ਿਤ ਜਲ ਸਰੋਤ ਲਈ ਜਾਣੀ ਜਾਂਦੀ ਸੀ ਅਤੇ ਹੁਣ ਪਾਣੀ ਦਾ ਇੱਕ ਪਵਿੱਤਰ ਸਰੋਤ ਹੈ, ਉਨ੍ਹਾਂ ਕਿਹਾ ਕਿ ਅਸੀਂ ਸਖ਼ਤ ਯਤਨ ਕਰਕੇ ਸਭ ਕੁਝ ਸੰਭਵ ਬਣਾ ਸਕਦੇ ਹਾਂ।

ਇਹ ਵੀ ਪੜ੍ਹੋ  Trump ਨੇ ਇੰਨਾਂ 12 ਦੇਸ਼ਾਂ ਦੇ ਲੋਕਾਂ ਦੀ ਅਮਰੀਕਾ ਵਿਚ ‘Entry’ ਕੀਤੀ Ban

ਉਨ੍ਹਾਂ ਕਿਹਾ ਕਿ ਜਦੋਂ ਲੁਧਿਆਣਾ ਵਿੱਚ ਬੁੱਢਾ ਨਾਲਾ ਦੀ ਸਫਾਈ ਸ਼ੁਰੂ ਕੀਤੀ ਗਈ ਸੀ, ਤਾਂ ਬਹੁਤ ਸਾਰੀਆਂ ਰੁਕਾਵਟਾਂ ਆਈਆਂ ਪਰ ਹੁਣ 12 ਪਿੰਡਾਂ ਅਤੇ ਤਿੰਨ ਕਲੋਨੀਆਂ ਵਾਲੇ ਹਿੱਸੇ ਦੀ ਸਫਾਈ ਨੇ ਬਾਕੀ ਹਿੱਸੇ ਲਈ ਵੀ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬੁੱਢੇ ਨਾਲੇ ਵਿੱਚ ਵਗਦਾ ਪਾਣੀ ਸਾਫ਼ ਅਤੇ ਸਾਫ਼ ਹੋਵੇਗਾ, ਇਹ ਉਨ੍ਹਾਂ ਦਾ ਦ੍ਰਿੜ ਵਿਸ਼ਵਾਸ ਹੈ। ਉਨ੍ਹਾਂ ਨੇ ਆਪਣੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਬਚਾਉਣ ਲਈ ਇੱਕ ਸਮੂਹਿਕ ਅਤੇ ਸਕਾਰਾਤਮਕ ਮਨੁੱਖੀ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ।ਸਮਾਗਮ ਦੌਰਾਨ ਮੌਜੂਦ ਪ੍ਰਮੁੱਖ ਵਿਅਕਤੀਆਂ ਵਿੱਚ ਪ੍ਰਿਅੰਕ ਭਾਰਤੀ, ਸਕੱਤਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ, ਮਨੀਸ਼ ਕੁਮਾਰ, ਵਿਸ਼ੇਸ਼ ਸਕੱਤਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ-ਕਮ-ਡਾਇਰੈਕਟਰ, ਵਾਤਾਵਰਣ, ਪਰਮਿੰਦਰ ਪਾਲ ਸਿੰਘ, ਕਮਿਸ਼ਨਰ, ਐਮ ਸੀ ਮੋਹਾਲੀ, ਪ੍ਰਿਤਪਾਲ ਸਿੰਘ, ਕਾਰਜਕਾਰੀ ਨਿਰਦੇਸ਼ਕ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਤਕਨਾਲੋਜੀ, ਡਾ. ਅਜੀਤ ਦੁਆ, ਸੀ ਈ ਓ, ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ, ਜੀ.ਐਸ. ਮਜੀਠੀਆ, ਮੈਂਬਰ ਸਕੱਤਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇਲਾਵਾ ਵਾਤਾਵਰਣ ਪ੍ਰੇਮੀ ਅਤੇ ਉਦਯੋਗਾਂ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ