Home Blog Page 682

ਲੁਧਿਆਣਾ ਪੱਛਮੀ ਜ਼ਿਮਨੀ ਚੋਣ:14 ਉਮੀਦਵਾਰ ਲੜਨਗੇ ਚੋਣ-ਸਿਬਿਨ ਸੀ

0

Chandigarh News:ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ।

ਇਹ ਵੀ ਪੜ੍ਹੋ  ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਹੋਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਹੁਣ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰਾਂ ਚੋਣ ਮੈਦਾਨ ਵਿਚ ਰਹਿ ਗਏ ਹਨ।ਜ਼ਿਕਰਯੋਗ ਹੈ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵੜਿੰਗ ਦਾ ਭਾਜਪਾ ਨੂੰ ਜਵਾਬ: ‘ਆਪ੍ਰੇਸ਼ਨ ਸਿੰਦੂਰ’ ‘ਆਪ੍ਰੇਸ਼ਨ ਲੋਟਸ’ ਨਹੀਂ ਹੈ

0

👉‘ਆਪ’, ਭਾਜਪਾ ਰੱਖਿਆ ਫੋਰਸਾਂ ਦੇ ਮਾਣ ਉਪਰ ਰਾਜਨੀਤੀ ਕਰ ਰਹੀਆਂ ਹਨ
Chandigarh News:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਉਪਰ ‘ਆਪ੍ਰੇਸ਼ਨ ਸਿੰਦੂਰ’ ਬਾਰੇ ਘਟੀਆ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ, ਦੇਸ਼ ਦੀਆਂ ਰੱਖਿਆ ਫੋਰਸਾਂ ਦੇ ਮਾਣ ਅਤੇ ਸ਼ਾਨ ਤੇ ਰਾਜਨੀਤੀ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ।ਇੱਥੇ ਜਾਰੀ ਇਕ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਇਹ ਬਹੁਤ ਸਪੱਸ਼ਟ ਹੈ ਕਿ ‘ਆਪ’ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਹੁਣ ਦੋਵੇਂ ‘ਆਪ੍ਰੇਸ਼ਨ ਸਿੰਦੂਰ’ ਦੇ ਨਾਮ ‘ਤੇ ਘਟੀਆ ਰਾਜਨੀਤੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ  Trump ਨੇ ਇੰਨਾਂ 12 ਦੇਸ਼ਾਂ ਦੇ ਲੋਕਾਂ ਦੀ ਅਮਰੀਕਾ ਵਿਚ ‘Entry’ ਕੀਤੀ Ban

ਇਸ ਦੌਰਾਨ ਜਿੱਥੇ ਭਾਜਪਾ ਇਸ ਤੋਂ ਰਾਜਨੀਤਿਕ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ‘ਆਪ’ ਸਫਲਤਾ ‘ਤੇ ਸਵਾਲ ਉਠਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਾਜਪਾ ਆਗੂ ਇਸ ਤਰ੍ਹਾਂ ਵਿਵਹਾਰ ਕਰ ਰਹੇ ਹਨ, ਜਿਵੇਂ ਇਨ੍ਹਾਂ ਨੇ ਸਰਹੱਦ ਉਪਰ ਸਰੀਰਕ ਤੌਰ ‘ਤੇ ਲੜਾਈ ਲੜੀ ਹੋਵੇ ਅਤੇ ਪਾਕਿਸਤਾਨ ਨੂੰ ਹਰਾਇਆ ਹੋਵੇ। ਵੜਿੰਗ ਨੇ ਇਨ੍ਹਾਂ ਨੂੰ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਆਪਰੇਸ਼ਨ ਲੋਟਸ ਨਹੀਂ ਹੈ।ਉਨ੍ਹਾਂ ਭਾਜਪਾ ਆਗੂਆਂ ਨੂੰ ਕਿਹਾ ਕਿ ਅਸੀਂ ਤੁਹਾਡੇ ਗੰਦੇ ਹੁਨਰ ਨੂੰ ਸਵੀਕਾਰ ਕਰਦੇ ਹਾਂ, ਜੋ ਤੁਸੀਂ ‘ਆਪ੍ਰੇਸ਼ਨ ਲੋਟਸ’ ਦੌਰਾਨ ਵਰਤੇ ਹਨ, ਪਰ ਕਿਰਪਾ ਕਰਕੇ ਸਾਡੀਆਂ ਰੱਖਿਆ ਫੋਰਸਾਂ ਦੀ ਸ਼ਾਨ ਅਤੇ ਮਾਣ ਲਈ ਆਪਣੇ ਛੋਟੇ-ਮੋਟੇ ਰਾਜਨੀਤਿਕ ਹਿੱਤਾਂ ਲਈ ਉਨ੍ਹਾਂ ਦੀ ਜਿੱਤ ‘ਤੇ ਆਪਣਾ ਦਾਅਵਾ ਕਰਨ ਦੀ ਕੋਸ਼ਿਸ਼ ਨਾ ਕਰੋ।

ਇਹ ਵੀ ਪੜ੍ਹੋ  ਬਠਿੰਡਾ ਦੇ ਹਵਾਈ ਅੱਡੇ ’ਤੇ ਪਤੀ ਦੇ ਲਾਇਸੰਸੀ ਪਿਸਤੌਲ ਦੇ ਕਾਰਤੂਸ ਲੈ ਕੇ ਜਹਾਜ਼ ਚੜਦੀ ਔਰਤ ਕਾਬੂ

ਇਸੇ ਤਰ੍ਹਾਂ, ਮੁੱਖ ਮੰਤਰੀ ਵੱਲੋਂ ਕਥਿਤ ਤੌਰ ‘ਤੇ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ‘ਤੇ ਸਵਾਲ ਉਠਾਉਣ ਦਾ ਹਵਾਲਾ ਦਿੰਦੇ ਹੋਏ, ਵੜਿੰਗ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਅਤੇ ਮੁੱਖ ਮੰਤਰੀ ਦਾ ਅਣਉਚਿਤ ਕੰਮ ਸੀ, ਕਿਉਂਕਿ ਪੂਰੀ ਦੁਨੀਆ ਨੇ ਮੰਨਿਆ ਹੈ ਕਿ ਭਾਰਤੀ ਰੱਖਿਆ ਫੋਰਸਾਂ ਨੇ ਪਾਕਿਸਤਾਨ ਨੂੰ ਭਾਰੀ ਝਟਕਾ ਦਿੱਤਾ ਹੈ।ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਤੁਹਾਡੇ ਕੋਲ ਭਾਜਪਾ ਦੇ ਇਰਾਦਿਆਂ ਉਪਰ ਸਵਾਲ ਚੁੱਕਣ ਦਾ ਪੂਰਾ ਹੱਕ ਅਤੇ ਕਾਰਨ ਹੈ, ਪਰ ਸਾਡੀਆਂ ਰੱਖਿਆ ਫੋਰਸਾਂ ਦੀ ਸਮਰੱਥਾ ‘ਤੇ ਸਵਾਲ ਉਠਾਉਣ ਦੀ ਹਿੰਮਤ ਨਾ ਕਰੋ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮਿਲਕੇ ਕੀਤੀ ਕਿਸਾਨਾਂ ਨਾਲ ਸਿੱਧੀ ਗੱਲਬਾਤ

0

👉ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਸਨਮੁੱਖ ਪੰਜਾਬ ਦੇ ਕਿਸਾਨਾਂ ਤੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਜ਼ੋਰਦਾਰ ਢੰਗ ਨਾਲ ਉਠਾਈਆਂ
👉ਕਿਸਾਨਾਂ ਨੂੰ ਉਨਤ ਬਣਾਉਣ ਲਈ ਰਾਜ ਸਰਕਾਰ ਤੇ ਉਨਤਸ਼ੀਲ ਕਿਸਾਨਾਂ ਤੇ ਸਾਇੰਸਦਾਨਾਂ ਨਾਲ ਮਿਲਕੇ ਕੰਮ ਕਰੇਗੀ ਕੇਂਦਰ ਸਰਕਾਰ- ਸ਼ਿਵਰਾਜ ਸਿੰਘ ਚੌਹਾਨ
Patiala News:ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਨਾਲ ਲੈਕੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ।ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਨੂੰ ਦੇਸ਼ ਦੀਆਂ ਜੜ੍ਹਾਂ ਦੱਸਦਿਆਂ ਕੇਂਦਰੀ ਮੰਤਰੀ ਦੇ ਸਨਮੁੱਖ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਜ਼ੋਰਦਾਰ ਢੰਗ ਨਾਲ ਉਠਾਈਆਂ, ਜਿਸ ‘ਤੇ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਨੂੰ ਦਿੱਲੀ ਮੀਟਿੰਗ ਲਈ ਆਉਣ ਦਾ ਸੱਦਾ ਦਿੱਤਾ ਕਿਹਾ ਕਿ ਕਿਸਾਨਾਂ ਨੂੰ ਉਨਤ ਬਣਾਉਣ ਲਈ ਕੇਂਦਰ ਸਰਕਾਰ ਇੱਕ ਦੇਸ਼, ਇੱਕ ਖੇਤੀ, ਇੱਕ ਟੀਮ ਬਣਾਕੇ ਰਾਜ ਸਰਕਾਰ ਅਤੇ ਉਨਤਸ਼ੀਲ ਕਿਸਾਨਾਂ ਸਮੇਤ ਖੇਤੀਬਾੜੀ ਯੂਨੀਵਰਸਿਟੀ ਤੇ ਸਾਇੰਸਦਾਨਾਂ ਮਿਲਕੇ ਕੰਮ ਕਰੇਗੀ।ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਨੂੰ ਰਾਜ ਦੀਆਂ ਮੰਗਾਂ ਦਾ ਪੱਤਰ ਸੌਂਪਦਿਆਂ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ, ਉਥੇ ਹੀ ਕੇਂਦਰ ਸਰਕਾਰ ਦੇ ਵੀ ਉਪਰਾਲੇ ਲਾਜਮੀ ਹਨ, ਇਸ ਲਈ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਅੱਗੇ ਆਵੇ।ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣੋ ਰੋਕਣ ਲਈ ਕੇਂਦਰ ਨੂੰ ਕਿਸਾਨਾਂ ਦੀ ਮਦਦ ਲਈ ਖੁੱਲ੍ਹਾ ਦਿਲ ਦਿਖਾਉਣ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਹੋਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਉਨ੍ਹਾਂ ਨੇ ਨਾਲ ਹੀ ਝੋਨੇ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਕਿਲਤ ਦੂਰ ਕਰਨ ਲਈ ਸਪਲਾਈ ਵਧਾਉਣ ਸਮੇਤ ਪਾਣੀ ਬਚਾਉਣ ਲਈ ਝੋਨੇ ਦੀ ਥਾਂ ਮੱਕੀ, ਦਾਲਾਂ ਤੇ ਤੇਲ ਬੀਜਾਂ ਹੇਠ ਰਕਬਾ ਵਧਾਉਣ ਲਈ ਕੇਂਦਰੀ ਸਹਾਇਤਾ ਵੀ ਮੰਗੀ ਅਤੇ ਨਰਮੇ ਦੀ ਫ਼ਸਲ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਝੋਨੇ ਦੀ ਫ਼ਸਲ ਦੀ ਖਰੀਦ ‘ਚ ਐਫ.ਸੀ.ਆਈ. ਵੱਲੋਂ ਅੜਿੱਕੇ ਡਾਹੁਣ ਦਾ ਮਸਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ।ਇਸ ਦੌਰਾਨ ਰਾਜਪੁਰਾ ਬਲਾਕ ਦੇ ਪਿੰਡ ਖੇੜੀ ਗੰਢਿਆਂ ਵਿਖੇ ਕਿਸਾਨ ਗੁਰਪ੍ਰੀਤ ਸਿੰਘ ਦੇ ਖੇਤਾਂ ਵਿੱਚ ਖੁੰਡ ਚਰਚਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਕਿਸਾਨਾਂ ਨਾਲ ਖੁੱਲ੍ਹਾ ਵਿਚਾਰ ਵਟਾਂਦਰਾ ਕਰਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀ ਤਰੱਕੀ ਤੋਂ ਬਗੈਰ ਦੇਸ਼ ਦਾ ਵਿਕਾਸ ਨਹੀਂ ਹੋ ਸਕਦਾ। ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਦਾ ਸੱਦਾ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਿਤ ਇਸ ਨਿਰਾਲੀ ਤਕਨੀਕ ਨੂੰ ਕੁਦਰਤੀ ਸਰੋਤਾਂ ਲਈ ਸੰਜੀਵਨੀ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਬਦੌਲਤ ਹੀ ਅੱਜ ਦੇਸ਼ ‘ਚ ਕਣਕ, ਚਾਵਲ ਸਮੇਤ ਮੱਕੀ, ਸੋਇਆਬੀਨ ਦੇ ਉਤਪਾਦਨ ਨੇ ਰਿਕਾਰਡ ਤੋੜੇ ਹਨ ਪਰੰਤੂ ਹੁਣ ਦਾਲਾਂ ਤੇ ਤੇਲ ਬੀਜਾਂ ਦੀ ਕਮੀ ਵੀ ਪੰਜਾਬ ਦੇ ਕਿਸਾਨਾਂ ਦੀ ਮਦਦ ਨਾਲ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਰਾਜ ਸਰਕਾਰ ਨਾਲ ਮਿਲਕੇ ਸੂਬੇ ਦੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਘਟਾਉਣ ਤੇ ਉਤਪਾਦਨ ਅਤੇ ਮੁਨਾਫ਼ਾ ਵਧਾਉਣ ਲਈ ਕਦਮ ਉਠਾਏ ਜਾਣਗੇ।ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਉਹ ਦੇਸ਼ ਦੇ ਖੇਤੀਬਾੜੀ ਮੰਤਰੀ ਵਜੋਂ ਦੇਸ਼ ਦੇ ਕਿਸਾਨਾਂ ਨਾਲ ਉਨ੍ਹਾਂ ਦੇ ਖੇਤਾਂ ਵਿੱਚ ਜਾਕੇ ਗੱਲਬਾਤ ਕਰਕੇ ਕਿਸਾਨਾਂ ਦੀ ਤਰੱਕੀ ਲਈ ਦੇਸ਼ ਦੇ 16 ਹਜ਼ਾਰ ਖੇਤੀ ਸਾਇੰਸਦਾਨਾਂ ਦੀ ਖੋਜ ਨੂੰ ਜਮੀਨ ਨਾਲ ਜੋੜ ਰਹੇ ਹਨ, ਤਾਂ ਕਿ ਕਿਸਾਨਾਂ ਦੀ ਲੋੜ ਮੁਤਾਬਕ ਨੀਤੀਆਂ ਬਣਾਈਆਂ ਜਾਣ ਤੇ ਖੋਜਾਂ ਕੀਤੀਆਂ ਜਾਣ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਤਿਹਾਸਕ ਕਿਰਤ ਸੁਧਾਰਾਂ ਨੇ ਛੋਟੇ ਵਪਾਰੀਆਂ ਨੂੰ ਦਿੱਤੀ ਵੱਡੀ ਰਾਹਤ : ਮੋਹਿੰਦਰ ਭਗਤ

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਪੰਜਾਬ ਆਕੇ ਕਿਸਾਨਾਂ ਦੇ ਤਜ਼ਰਬਿਆਂ ਤੋਂ ਬਹੁਤ ਕੁਝ ਸਿੱਖਿਆ ਹੈ।ਕਿਸਾਨਾਂ ਨੂੰ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਅਪਣਾਉਣ ਅਤੇ ਐਕਸਪੋਰਟ ਕੁਆਲਿਟੀ ਦੇ ਅਨਾਜ ਦੀ ਪੈਦਾਵਾਰ ‘ਤੇ ਜ਼ੋਰ ਦਿੰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪਾਣੀ ਤੇ ਵਾਤਾਵਰਣ ਬਚਾਉਣ ਲਈ ਉਤਪਾਤਨ ਵਧਾਉਣਾ ਹੈ ਪਰ ਖੇਤੀ ਲਾਗਤਾਂ ਘਟਾਉਣੀਆਂ ਹਨ ਅਤੇ ਨਾਲ ਦੀ ਨਾਲ ਦਵਾਈ ਕੰਪਨੀਆਂ ਹੱਥੋਂ ਕਿਸਾਨਾਂ ਦੀ ਲੁੱਟ ਵੀ ਨਹੀਂ ਹੋਣ ਦੇਣੀ, ਜਿਸ ਲਈ ਰਾਜ ਸਰਕਾਰ ਨਾਲ ਮਿਲਕੇ ਕੰਮ ਕੀਤਾ ਜਾਵੇਗਾ।ਕੇਂਦਰੀ ਖੇਤੀਬਾੜੀ ਮੰਤਰੀ ਨੇ ਆਖਿਆ ਕਿ ਭਾਰਤ ਸਰਕਾਰ ਪਾਕਿਸਤਾਨ ਨਾਲ ਹੋਇਆ ਸਿੰਧ ਜਲ ਸਮਝੌਤਾ ਖ਼ਤਮ ਕਰਕੇ ਦੇਸ਼ ਦੇ ਦਰਿਆਵਾਂ ਦਾ ਪਾਣੀ, ਜਲ ਦੀ ਕਮੀ ਨਾਲ ਜੂਝ ਰਹੇ ਪੰਜਾਬ, ਹਰਿਆਣਾ ਤੇ ਰਾਜਸਥਾਨ ਸਮੇਤ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਲਈ ਵਰਤਣਾ ਚਾਹੁੰਦੀ ਹੈ, ਜਿਸ ਵੱਲ ਠੋਸ ਕਦਮ ਉਠਾਏ ਜਾ ਰਹੇ ਹਨ।ਸਮਾਰੋਹ ਮੌਕੇ ਭਾਰਤ ਦੇ ਖੇਤੀਬਾੜੀ ਕਮਿਸ਼ਨਰ ਪੀ.ਕੇ. ਸਿੰਘ, ਆਈ.ਸੀ.ਏ.ਆਰ ਦੇ ਡਾਇਰੈਕਟਰ ਜਨਰਲ ਡਾ. ਐਮ.ਐਲ. ਜਾਟ, ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਸਕੱਤਰ ਡਾ. ਬਸੰਤ ਗਰਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਐਸ.ਐਸ ਗੋਸਲ, ਆਈ.ਸੀ.ਏ.ਆਰ ਦੇ ਡਿਪਟੀ ਡਾਇਰੈਕਟਰ ਜਨਰਲ ਡਾ. ਰਾਜਬੀਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਅਟਾਰੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਗੁਰੂ ਅੰਗਦ ਦੇਵ ਯੂਨੀਵਰਸਟੀ ਆਫ਼ ਵੈਟਰਨਰੀ ਸਾਇੰਸਿੰਜ ਦੇ ਵੀ.ਸੀ. ਡਾ. ਜਤਿੰਦਰਪਾਲ ਸਿੰਘ ਗਿੱਲ, ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ ਆਲਮ, ਅਟਾਰੀ ਦੇ ਨਿਰਦੇਸ਼ਕ ਡਾ. ਨੱਚੀਕੇਤ ਕੋਤਵਾਲੀਵਾਲੇ, ਡਾ. ਪਰਮਿੰਦਰ ਸ਼ੇਰੋਂ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ, ਏ.ਡੀ.ਸੀ. ਇਸ਼ਾ ਸਿੰਗਲ, ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਸਮੇਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਕਿਸਾਨ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਹੋਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

0

Patiala News:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਪੂਰੀ ਤਰ੍ਹਾਂ ਕਾਇਆ ਕਲਪ ਕਰਕੇ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸਾਫ਼ ਸੁਥਰੀਆਂ ਸੜਕਾਂ, ਜਗਮਗ ਕਰਦੀਆਂ ਸਟਰੀਟ ਲਾਈਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰਾ ਖਾਕਾ ਤਿਆਰ ਹੋ ਚੁੱਕਾ ਹੈ ਤੇ ਕੰਮਾਂ ਦੇ ਟੈਂਡਰ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾਂ ਉਨ੍ਹਾਂ ਨਗਰ ਨਿਗਮ ਦਫ਼ਤਰ ਵਿਖੇ ਵਾਰਡ ਨੰਬਰ 14 ਤੋਂ 29 ਤੱਕ ਦੇ ਕੌਂਸਲਰਾਂ ਨਾਲ ਬੈਠਕ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਕੁੰਦਨ ਗੋਗੀਆ, ਕਮਿਸ਼ਨਰ ਪਰਮਵੀਰ ਸਿੰਘ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ।ਡਾ. ਬਲਬੀਰ ਸਿੰਘ ਨੇ ਮੀਟਿੰਗ ਦੌਰਾਨ ਸ਼ਹਿਰ ਦੇ ਅਹਿਮ ਮਸਲਿਆਂ ‘ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਨਗਰ ਨਿਗਮ ਵੱਲੋਂ ਵਾਰਡ 17 ਤੇ 55 ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਰਾਹੀਂ ਹੁਣ ਕੂੜਾ ਸਿੱਧਾ ਐਮ.ਆਰ.ਐਫ. ਸੈਂਟਰ ਵਿੱਚ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਜੂਨ ਤੱਕ ਸ਼ਹਿਰ ਵਿੱਚ ਬਣੇ ਸੈਕੰਡਰੀ ਗਾਰਬੇਜ਼ ਪੁਆਇੰਟ ਖਤਮ ਕਰ ਦਿੱਤੇ ਜਾਣਗੇ, ਜਿਸ ਨਾਲ ਕੂੜੇ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਥਾਪਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੂੜੇ ਦੀ ਸਾਇੰਟਿਫਿਕ ਮੈਨੇਜਮੈਂਟ ਕੀਤੀ ਜਾ ਰਹੀ ਹੈ।ਉਨ੍ਹਾਂ ਕੁੱਤਿਆਂ ਵੱਲੋਂ ਵੱਢੇ ਜਾਣ ਦੇ ਖਾਸ ਤੌਰ ‘ਤੇ ਬੱਚਿਆਂ ਦੇ ਹਮਲੇ ਆਦਿ ਦੇ ਮਾਮਲਿਆਂ ਨਾਲ ਨਜਿੱਠਣ ਲਈ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ‘ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਕੁੱਤਿਆਂ ਦੀ ਸਟਰਲਾਈਜੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਰੋਜ਼ਾਨਾ 50 ਕੁੱਤਿਆਂ ਦੀ ਸਟਰਲਾਈਜੇਸ਼ਨ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਆਈ ਹਥਿਆਰਾਂ ਦੀ ਖੇਪ ਸਹਿਤ ਦੋ ਕਾਬੂ, ਡੀਜੀਪੀ ਨੇ ਕੀਤਾ ਖੁਲਾਸਾ

ਇਸ ਲਈ ਪਸ਼ੂਆਂ ਦੇ ਹਸਪਤਾਲ ‘ਚ ਕੁੱਤਿਆਂ ਦੀ ਸੰਭਾਲ ਲਈ ਬਣੇ ਕੈਂਨਲ ਦੀ ਗਿਣਤੀ ਵੀ 50 ਤੋਂ ਵਧਾਕੇ 200 ਕੀਤੀ ਜਾ ਰਹੀ ਹੈ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਈ ਸੇਵਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ 50 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ, ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਆਉਂਦੇ ਛੇ ਮਹੀਨਿਆਂ ਤੱਕ ਸ਼ਹਿਰ ਅੰਦਰ ਲੋਕਾਂ ਦੀ ਸਹੂਲਤ ਲਈ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਟਰੀਟ ਲਾਈਟਾਂ ਖਰਾਬ ਹੋਣ ਦੀ ਸਮੱਸਿਆ ਦੇ ਹੱਲ ਲਈ ਨਿਗਮ ਵੱਲੋਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਤਹਿਤ ਸ਼ਹਿਰ ਦੇ ਕਿਸੇ ਵੀ ਇਲਾਕੇ ਦੀ ਕੋਈ ਵੀ ਲਾਈਟ ਖਰਾਬ ਹੋਣ ਦੀ ਸੂਚਨਾ ਸਾਫਟਵੇਅਰ ਰਾਹੀਂ ਸਬੰਧਤ ਸ਼ਾਖਾ ਦੇ ਸਬੰਧਤ ਅਧਿਕਾਰੀ ਪਾਸ ਪਹੁੰਚ ਜਾਵੇਗੀ। ਇਸ ਨਾਲ ਸਟਰੀਟ ਲਾਈਟਾਂ ਖਰਾਬ ਰਹਿਣ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜਾਤ ਮਿਲ ਜਾਵੇਗੀ ਤੇ ਸ਼ਹਿਰ ਰਾਤ ਸਮੇਂ ਜਗਮਗ ਕਰੇਗਾ।ਡਾ. ਬਲਬੀਰ ਸਿੰਘ ਨੇ ਰਜਿੰਦਰਾ ਝੀਲ ਦੀ ਪੁਨਰ ਸੁਰਜੀਤੀ ਦਾ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਸ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਰਜਿੰਦਰਾ ਝੀਲ ਵਿੱਚ ਜਲਦੀ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ ਅਤੇ ਇਥੇ ਕਿਸ਼ਤੀਆਂ ਵੀ ਚੱਲਣਗੀਆਂ ਤੇ ਇਸ ਨੂੰ ਪਿਕਨਿਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੀ ਯੋਜਨਾ ਤਿਆਰ ਕਰ ਲਈ ਹੈ ਜਿਸ ਤਹਿਤ ਡੀਅਰ ਪਾਰਕ ਕੋਲ ਲੱਗਦੀ ਡਾਫ ਦਾ ਸਥਾਈ ਹੱਲ ਕਰਦਿਆਂ ਉਸ ਨੂੰ ਚੌੜਾ ਕੀਤਾ ਜਾਵੇਗਾ। ਇਸ ਤਰ੍ਹਾਂ ਪਾਣੀ ਨੂੰ ਰੀਚਾਰਜ ਕਰਨ ਲਈ ਚੰਡੀਗੜ੍ਹ ਤੋਂ ਪਟਿਆਲਾ ਤੱਕ ਪਟਿਆਲਾ ਦਾ ਰਾਓ ‘ਚ ਇਕ ਹਜ਼ਾਰ ਖੂਹ ਬਣਾਏ ਜਾਣਗੇ।

ਇਹ ਵੀ ਪੜ੍ਹੋ  Trump ਨੇ ਇੰਨਾਂ 12 ਦੇਸ਼ਾਂ ਦੇ ਲੋਕਾਂ ਦੀ ਅਮਰੀਕਾ ਵਿਚ ‘Entry’ ਕੀਤੀ Ban

ਨਦੀ ਨਾਲ ਲੱਗਦੀ ਜੰਗਲਾਤ ਦੀ 750 ਏਕੜ ਜਮੀਨ ‘ਚ ਬੂਟੇ ਲਗਾਏ ਜਾਣਗੇ ਤੇ ਨਦੀ ਦੇ ਪਾਣੀ ਵੱਧਣ ‘ਤੇ ਇਹ ਪਾਣੀ ਇਸ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਸ ਨਾਲ ਆਲੇ ਦੁਆਲੇ ਦੇ ਪਿੰਡਾਂ ਦੀ ਫਸਲ ਪਾਣੀ ਦੀ ਮਾਰ ਤੋਂ ਬਚੇਗੀ ਤੇ ਸ਼ਹਿਰ ‘ਚ ਵੀ ਹੜ੍ਹ ਨਹੀਂ ਆਉਣਗੇ।ਡਾ. ਬਲਬੀਰ ਸਿੰਘ ਨੇ ਵਾਰਡ 14 ਤੋਂ 29 ਤੱਕ ਦੇ ਕੌਸਲਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੀ ਵਾਰਡਾਂ ‘ਚ ਰੰਗਲਾ ਵਾਰਡ ਕਮੇਟੀਆਂ ਦਾ ਗਠਨ ਕਰਕੇ ਆਪਣੇ ਵਾਰਡਾਂ ਦਾ ਵਿਕਾਸ ਕਰਨ। ਉਨ੍ਹਾਂ ਕਿਹਾ ਕਿ ਜਿਸ ਵਾਰਡ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਜ਼ਰੂਰਤ ਹੈ, ਉਹ ਤੁਰੰਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕੌਸਲਰਾਂ ਨੂੰ ਆਪਣੇ ਖੇਤਰ ਦੇ ਆਮ ਆਦਮੀ ਕਲੀਨਿਕ ‘ਚ ਆਪਣੀ ਵਾਰਡ ਦੇ 50 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਦੇ ਬੀ.ਪੀ., ਸ਼ੂਗਰ, ਖੂਨ ਦੇ ਟੈਸਟ ਕਰਵਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀ ਜਾ ਸਕਣ। ਉਨ੍ਹਾਂ ਹਰੇਕ ਵਾਰਡ ‘ਚ ਸੀਵਰੇਜ ਦੀ ਸਫ਼ਾਈ ਲਈ ਸ਼ਡਿਊਲ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ।ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆਂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਵਾਰਡਾਂ ‘ਚ ਕੀਤੇ ਜਾ ਰਹੇ ਕੰਮਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਤੇ ਸ਼ਹਿਰ ਵਾਸੀਆਂ ਦੀ ਹਰੇਕ ਮੁਸ਼ਕਲ ਦੇ ਹੱਲ ਲਈ 24 ਘੰਟੇ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ 20 ਕਰੋੜ ਰੁਪਏ ਦੇ ਟੈਂਡਰ ਲਗਾਏ ਗਏ ਹਨ, ਜਿਨ੍ਹਾਂ ਦੇ ਕੰਮ ਆਉਂਦੇ ਦਿਨਾਂ ਵਿੱਚ ਸ਼ੁਰੂ ਹੋ ਜਾਣਗੇ। ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਗਿਆਨ ਚੰਦ, ਮੁਕਤਾ ਗੁਪਤਾ, ਰੋਹਿਤ ਸਮੇਤ ਨਗਰ ਨਿਗਮ ਦੀਆਂ ਵੱਖ ਵੱਖ ਸ਼ਾਖਾਵਾਂ ਦੇ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬੀਸੀਐੱਲ ਇੰਡਸਟਰੀ ਲਿਮਟਿਡ ਦੇ ਡਿਸਟਿਲਰੀ ਯੂਨਿਟ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

0

👉ਇਸ ਮੌਕੇ ਵੱਖ -ਵੱਖ ਕਿਸਮਾਂ ਦੇ ਪੌਦੇ ਲਗਾਏ ਗਏ ਉਥੇ ਹੀ ਰੁੱਖਾਂ ਦੀ ਮਨੁੱਖੀ ਜੀਵਨ ’ਚ ਮਹੱਤਤਾਂ ਸਬੰਧੀ ਵਿਚਾਰ ਵਿਟਾਦਰਾਂ ਵੀ ਕੀਤਾ ਗਿਆ।
Bathinda News:ਬੀਸੀਐੱਲ ਇੰਡਸਟਰੀ ਲਿਮਟਿਡ ਦੇ ਪਿੰਡ ਮਛਾਣਾ, ਸੰਗਤ ਵਿਖੇ ਸਥਿਤ ਡਿਸਟਿਲਰੀ ਯੂਨਿਟ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਜਿਥੇ ਵੱਡੀ ਗਿਣਤੀ ’ਚ ਫੈਕਟਰੀ ਦੇ ਵੱਖ ਵੱਖ ਥਾਵਾਂ ’ਤੇ ਛਾਂਅ ਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਉਥੇ ਹੀ ਅਧਿਕਾਰੀਆਂ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੀ ਮਹੱਤਤਾਂ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ  ਬਠਿੰਡਾ ਦੇ ਹਵਾਈ ਅੱਡੇ ’ਤੇ ਪਤੀ ਦੇ ਲਾਇਸੰਸੀ ਪਿਸਤੌਲ ਦੇ ਕਾਰਤੂਸ ਲੈ ਕੇ ਜਹਾਜ਼ ਚੜਦੀ ਔਰਤ ਕਾਬੂ

ਦੱਸਣਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 5 ਜੂਨ ਦੇ ਦਿਨ ਫੈਕਟਰੀ ਵਿਖੇ ਕੰਪਨੀ ਦੇ ਸੀਈਓ ਕਮਲੇਸ਼ਵਰ ਭੱਟ ਦੀ ਅਗਵਾਈ ਹੇਠ ਬੂਟੇ ਲਗਾਏ ਗਏ। ਇਸ ਮੌਕੇ ਜੀਐੱਮ ਐਚਕੇ ਵਰਮਾ, ਜੀਐੱਮ ਲਖਵਿੰਦਰ ਸਿੰਘ ਅਤੇ ਦਵਿੰਦਰਾਂ ਸਿੰਘ ਸਮੇਤ ਹੋਰ ਵੱਖ ਵੱਖ ਵਿਭਾਗਾਂ ਦੇ ਉਚ ਅਧਿਕਾਰੀ ਹਾਜ਼ਰ ਸਨ।ਇਸ ਮੌਕੇ ਬੋਲਦਿਆ ਸੀਈਓ ਕਮਲੇਸ਼ਵਰ ਭੱਟ ਨੇ ਦੱਸਿਆ ਕਿ ਬੀਸੀਐੱਲ ਵੱਲੋਂ ਆਪਣੇ ਆਲੇ ਦੁਆਲੇ ਨੂੰ ਹਰ ਭਰਾ ਰੱਖਣ ਲਈ ਲਗਤਾਰ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ  ਭਾਈਬਖਤੌਰ ਕਾਂਡ; ਸਾਬਕਾ ਫ਼ੌਜੀ ਦੀ ਕੁੱਟਮਾਰ ਕਰਨ ਵਾਲੇ ਮੁਲਜਮਾਂ ਵਿਰੁਧ ਇੱਕ ਹੋਰ ਪਰਚਾ ਦਰਜ਼

ਉਨ੍ਹਾਂ ਇਸ ਮੌਕੇ ਇਕੱਤਰ ਵਰਕਰਾਂ ਅਤੇ ਅਧਿਕਾਰੀਆਂ ਨੂੰ ਜਿਥੇ ਵਿਸ਼ਵ ਵਾਤਾਵਰਣ ਦਿਵਸ ਦੀ ਮਹੱਤਤਾਂ ਸਬੰਧੀ ਜਾਣੂੰ ਕਰਵਾਇਆ ਉਥੇ ਹੀ ਸਾਡੇ ਜੀਵਨ ’ਚ ਰੁੱਖਾਂ ਦੀ ਕੀ ਮਹੱਤਤਾਂ ਹੈ ਉਸ ਸਬੰਧੀ ਵੀ ਜਾਣਕਾਰੀ ਦਿੱਤੀ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਸੀਐੱਲ ਵੱਲੋਂ ਪਿੰਡ ਮਛਾਣਾ ਸਥਿਤ ਯੂਨਿਟ ਵਿਖੇ ਪਹਿਲਾਂ ਹੀ ਤਿੰਨ ਏਕੜ ਦੇ ਲਗਭਗ ਜਗ੍ਹਾ ਵਿਖੇ ਸ਼੍ਰੀ ਗੁਰੂ ਨਾਨਕ ਪਵਿੱਤਰ ਜੰਗਲ ਲਗਾਇਆ ਗਿਆ ਹੈ ਅਤੇ ਇਸ ਜੰਗਲ ’ਚ ਦਰਜ਼ਨਾਂ ਵੱਖ ਵੱਖ ਕਿਸਮਾਂ ਦੇ 27 ਹਜ਼ਾਰ ਦੇ ਕਰੀਬ ਬੂਟੇ ਲਗਾਏ ਗਏ ਹਨ ਜੋ ਕਿ ਹੁਣ ਲਗਾਤਾਰ ਵਿਕਸਿਤ ਹੋ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ “ਵਿਸ਼ਵ ਵਾਤਾਵਰਣ ਦਿਹਾੜਾ”

0

Talwandi Sabo News:ਦੁਨੀਆ ਵਿੱਚ ਆ ਰਹੇ ਜਲਵਾਯੂ ਪਰਿਵਰਤਣ, ਵਾਤਾਵਰਣ ਪ੍ਰਦੂਸ਼ਨ ਅਤੇ ਜੈਵ ਵਿਭਿੰਨਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਵਿਸ਼ਵ ਵਾਤਾਵਰਣ ਦਿਹਾੜਾ ਪੌਦੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਉਪ ਕੁਲਪਤੀ, ਪਤਵੰਤਿਆਂ ਅਤੇ ਵਿਦਿਆਰਥੀਆਂ ਨੇ ਛਾਂ ਦਾਰ ਬੂਟੇ ਲਾਏ।ਡਾ. ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਰੱਖਣ ਦੀ ਪ੍ਰੇਰਣਾ ਦਿੱਤੀ।

ਇਹ ਵੀ ਪੜ੍ਹੋ  ਬਠਿੰਡਾ ਦੇ ਹਵਾਈ ਅੱਡੇ ’ਤੇ ਪਤੀ ਦੇ ਲਾਇਸੰਸੀ ਪਿਸਤੌਲ ਦੇ ਕਾਰਤੂਸ ਲੈ ਕੇ ਜਹਾਜ਼ ਚੜਦੀ ਔਰਤ ਕਾਬੂ

ਉਨ੍ਹਾਂ ਖੇਤੀਬਾੜੀ ਦੇ ਵਿਦਿਆਰਥੀਆਂ ਨੂੰ ਬਦਲਵੇਂ ਫਸਲੀ ਚੱਕਰ, ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਤਰੀਕੇ, ਵਿਗਿਆਨਿਕ ਖੇਤੀ ਸੰਬੰਧੀ ਜਾਣਕਾਰੀ ਦਿੱਤੀ ਤੇ ਉਨ੍ਹਾਂ ਵਿਦਿਆਰਥੀਆਂ ਨਾਲ ਪਲਾਸਟਿਕ ਮੁਕਤ ਆਲਾ ਦੁਆਲਾ ਰੱਖਣ ਦੇ ਨੁਕਤੇ ਵੀ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਫਸਲਾਂ ਦੇ ਬਦਲਵੇਂ ਫਸਲੀ ਚੱਕਰ ਅਤੇ ਜੈਵ ਵਿਭਿੰਨਤਾ ਦੇ ਫਾਇਦੇ ਦੱਸੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦਿਹਾੜਾ ਇਕੱਲੇ ਪੌਦੇ ਲਗਾ ਕੇ ਰਸਮੀ ਤੌਰ ਤੇ ਮਨਾਉਣ ਦੀ ਬਜਾਏ ਪੌਦਿਆਂ ਦੀ ਸਾਂਭ ਸੰਭਾਲ ਅਤੇ ਲੋਕਾਂ ਵਿੱਚ ਸਾਫ ਸੁਥਰੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਵੀ ਜ਼ਰੂਰੀ ਹੈ।

ਇਹ ਵੀ ਪੜ੍ਹੋ  ਭਾਈਬਖਤੌਰ ਕਾਂਡ; ਸਾਬਕਾ ਫ਼ੌਜੀ ਦੀ ਕੁੱਟਮਾਰ ਕਰਨ ਵਾਲੇ ਮੁਲਜਮਾਂ ਵਿਰੁਧ ਇੱਕ ਹੋਰ ਪਰਚਾ ਦਰਜ਼

ਡਾ. ਲੋਕੇਂਦਰ ਕਸ਼ਅਪ ਡੀਨ ਖੇਤੀਬਾੜੀ ਨੇ ਸਭਨਾਂ ਦਾ ਧੰਨਵਾਦ ਕਰਦੇ ਹੋਏ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਣਾਏ ਰੱਖਣ ਲਈ ਜੈਵਿਕ ਖਾਦਾਂ ਦੇ ਇਸਤੇਮਾਲ ਅਤੇ ਜ਼ਹਿਰਾਂ ਮੁਕਤ ਖੇਤੀ ਕਰਨ ਦੇ ਸੁਝਾਅ ਦਿੱਤੇ। ਉਨ੍ਹਾਂ ਐਨ.ਐਸ.ਐਸ. ਵਿਭਾਗ ਵੱਲੋਂ ਇੰਸਟੀਚਿਉਸ਼ਨ ਇਨੋਵੇਸ਼ਨ ਕੌਂਸਿਲ ਦੇ ਬੈਨਰ ਹੇਠ ਆਯੋਜਿਤ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਸਾਰਿਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਕਰਨ ਦਾ ਮਸ਼ਵਰਾ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਆਲੇ ਦੁਆਲੇ ਬੂਟੇ ਲਗਾਉਣ ਤੇ ਉਨ੍ਹਾਂ ਨੂੰ ਸਿਹਤਯਾਬ ਰੱਖਣ ਦਾ ਪ੍ਰਣ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ਪੱਛਮੀ ਜ਼ਿਮਨੀ ਚੋਣ:ਮਾਈਕਰੋ ਆਬਜ਼ਰਵਰਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ

0

Ludhiana News:ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਿਆਰੀ ਵਜੋਂ 66 ਮਾਈਕਰੋ-ਆਬਜ਼ਰਵਰਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੂਰੀ ਕੀਤੀ ਗਈ ਜਿਸਦੀ ਨਿਗਰਾਨੀ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਕੀਤੀ।ਇਨ੍ਹਾਂ ਚੋਣਾਂ ਵਿੱਚ ਕੁੱਲ 66 ਮਾਈਕਰੋ-ਆਬਜ਼ਰਵਰ ਆਪਣੀਆਂ ਡਿਊਟੀਆਂ ਨਿਭਾਉਣਗੇ। ਇਸ ਤੋਂ ਇਲਾਵਾ 100 ਪ੍ਰਤੀਸ਼ਤ ਕਰਮਚਾਰੀਆਂ ਨੂੰ ਰਿਜ਼ਰਵ ਵਿੱਚ ਰੱਖਿਆ ਗਿਆ ਹੈ। ਹਰੇਕ ਪੋਲਿੰਗ ਸਥਾਨ ‘ਤੇ ਕਾਰਵਾਈ ਦਾ ਬਾਰੀਕੀ ਨਾਲ ਨਿਰੀਖਣ ਕਰਨ ਅਤੇ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਪੋਲਿੰਗ ਵਾਲੇ ਦਿਨ 66 ਮਾਈਕਰੋ-ਆਬਜ਼ਰਵਰ ਤਾਇਨਾਤ ਕੀਤੇ ਜਾਣਗੇ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਆਈ ਹਥਿਆਰਾਂ ਦੀ ਖੇਪ ਸਹਿਤ ਦੋ ਕਾਬੂ, ਡੀਜੀਪੀ ਨੇ ਕੀਤਾ ਖੁਲਾਸਾ

ਮਾਈਕਰੋ ਆਬਜ਼ਰਵਰਾਂ ਨੂੰ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੇ ਕੰਨ ਅਤੇ ਅੱਖਾਂ ਕਰਾਰ ਦਿੰਦੇ ਹੋਏ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਾਂਤੀਪੂਰਨ ਜ਼ਿਮਨੀ ਚੋਣ ਪ੍ਰਕਿਰਿਆ ਲਈ ਮਾਈਕਰੋ ਆਬਜ਼ਰਵਰਾਂ ਦੀ ਬਹੁਤ ਵੱਡੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਮਾਈਕਰੋ ਆਬਜ਼ਰਵਰ 19 ਜੂਨ ਨੂੰ ਉਨ੍ਹਾਂ ਨੂੰ ਸੌਂਪੀ ਗਈ ਸਮੁੱਚੀ ਚੋਣ ਪ੍ਰਕਿਰਿਆ ‘ਤੇ ਨੇੜਿਓਂ ਨਜ਼ਰ ਰੱਖਣਗੇ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਲਈ ਤਿਆਰੀ ਅਭਿਆਸ ਵਜੋਂ ਮਾਈਕਰੋ ਆਬਜ਼ਰਵਰਾਂ ਨੂੰ 19 ਜੂਨ ਨੂੰ ਸਵੇਰੇ 7 ਵਜੇ ਅਸਲ ਪੋਲਿੰਗ ਸ਼ੁਰੂ ਹੋਣ ਤੋਂ ਪਹਿਲਾਂ ਮੌਕ ਪੋਲ ਕਰਵਾਉਣਾ ਹੋਵੇਗਾ। ਇਸ ਤੋਂ ਇਲਾਵਾ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਚੋਣ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਉਲੰਘਣਾ ਨਹੀਂ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Ludhiana by election; Congress ਵੱਲੋਂ ਸਟਾਰ ਕੰਪੈਨਰਾਂ ਦੀ list ਜਾਰੀ, ਨਵਜੋਤ ਸਿੱਧੂ ਮੁੜ ਬਾਹਰ

0

Ludhiana News: ਪੰਜਾਬ ਦੇ ਲੁਧਿਆਣਾ ਪੱਛਮੀ ਹਲਕੇ ਦੀ ਆਗਾਮੀ 19 ਜੂਨ ਨੂੰ ਹੋ ਰਹੀ ਉਪ ਚੋਣ ਨੂੰ ਲੈ ਕੇ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ਦੀ ਸਿਰ ਧੜ ਦੀ ਬਾਜ਼ੀ ਲੱਗੀ ਹੋਈ ਹੈ। ਹਾਲਾਂਕਿ ਇਸ ਹਲਕੇ ਤੋਂ ਹੁਣ ਤੱਕ 15 ਉਮੀਦਵਾਰ ਮੈਦਾਨ ਵਿੱਚ ਡਟੇ ਹੋਏ ਹਨ ਪ੍ਰੰਤੂ ਇੱਥੇ ਮੁੱਖ ਮੁਕਾਬਲਾ ਤਿਕੌਣਾ ਬਣਿਆ ਹੋਇਆ ਹੈ। ਜਿਸ ਦੇ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਪ੍ਰਮੁੱਖ ਤੌਰ ‘ਤੇ ਸ਼ਾਮਿਲ ਹੈ। ਹਾਲਾਂਕਿ ਅਕਾਲੀ ਦਲ ਬਾਦਲ ਦੇ ਉਮੀਦਵਾਰ ਵੱਲੋਂ ਵੀ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ। ਇਸ ਚੋਣ ਨੂੰ ਜਿੱਤਣ ਦੇ ਲਈ ਉਕਤ ਤਿੰਨਾਂ ਕੌਮੀ ਪਾਰਟੀਆਂ ਵੱਲੋਂ ਆਪਣੀ ਪੂਰੀ ਤਾਕਤ ਇੱਥੇ ਝੋਕੀ ਹੋਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਹਿਤ ਦਿੱਲੀ ਦੀ ਪੂਰੀ ਟੀਮ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਵਿੱਚ ਹੀ ਟਿਕੀ ਹੋਈ ਹੈ।

ਇਹ ਵੀ ਪੜ੍ਹੋ  Trump ਨੇ ਇੰਨਾਂ 12 ਦੇਸ਼ਾਂ ਦੇ ਲੋਕਾਂ ਦੀ ਅਮਰੀਕਾ ਵਿਚ ‘Entry’ ਕੀਤੀ Ban

ਦੂਜੇ ਪਾਸੇ ਕਾਂਗਰਸ ਵੱਲੋਂ ਵੀ ਹੁਣ ਆਪਣੇ ਸਟਾਰ ਕੰਪੇਨਰਾਂ ਦੀ ਸੂਚੀ ਚੋਣ ਕਮਿਸ਼ਨ ਨੂੰ ਸੌਂਪੀ ਗਈ ਹੈ। ਜਿਸ ਦੇ ਵਿੱਚ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਤੋਂ ਇਲਾਵਾ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁਖੂ, ਰਾਜਸਥਾਨ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸਚਿਨ ਪਾਇਲਟ ਤੋਂ ਇਲਾਵਾ ਦਿੱਲੀ ਦੇ ਆਗੂ ਸੰਦੀਪ ਦੀਕਸ਼ਿਤ ਅਤੇ ਤੇਜ਼ ਤਰਾਰ ਮਹਿਲਾ ਆਗੂ ਅਲਕਾ ਲਾਂਬਾ ਸਹਿਤ ਨਾਮੀ ਅਦਾਕਾਰ ਤੇ ਪੁਰਾਣੇ ਕਾਂਗਰਸੀ ਰਾਜ ਬੱਬਰ ਆਦਿ ਦੇ ਨਾਮ ਇਸ ਸੂਚੀ ਵਿੱਚ ਸ਼ਾਮਿਲ ਕੀਤੇ ਗਏ ਹਨ। ਪ੍ਰੰਤੂ ਇਸ ਸੂਚੀ ਦੇ ਵਿੱਚ ਪੰਜਾਬ ਦੇ ਇੱਕ ਚਰਚਿਤ ਚਿਹਰੇ ਨਵਜੋਤ ਸਿੰਘ ਸਿੱਧੂ ਦਾ ਨਾਮ ਨਹੀਂ ਹੈ ਜੋ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਵੀ ਕੰਮ ਕਰ ਚੁੱਕੇ ਹਨ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਆਈ ਹਥਿਆਰਾਂ ਦੀ ਖੇਪ ਸਹਿਤ ਦੋ ਕਾਬੂ, ਡੀਜੀਪੀ ਨੇ ਕੀਤਾ ਖੁਲਾਸਾ

ਉੰਝ ਆਪਣੀ ਪਤਨੀ ਦੇ ਇਲਾਜ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਸਿਆਸਤ ਤੋਂ ਦੂਰ ਦਿਖਾਈ ਦੇ ਰਹੇ ਸਾਬਕਾ ਕਿ੍ਕਟਰ ਸਿੱਧੂ ਪਿਛਲੇ ਸਾਲ ਹੋਈਆਂ ਲੋਕ ਸਭਾ ਚੋਣਾਂ ਵਿੱਚ ਵੀ ਸਰਗਰਮ ਨਹੀਂ ਹੋਏ ਸੀ। ਇਸ ਤੋਂ ਇਲਾਵਾ ਕਾਂਗਰਸ ਦੇ ਵਿੱਚ ਇਸ ਚੋਣ ਦੌਰਾਨ ਵੀ ਧੜੇਬੰਦੀ ਦੇਖਣ ਨੂੰ ਸਾਹਮਣੇ ਆ ਰਹੀ ਹੈ। ਇਹ ਧੜੇਬੰਦੀ ਸਾਬਕਾ ਮੁੱਖ ਮੰਤਰੀ ਚੰਨੀ ਵੱਲੋਂ ਲੁਧਿਆਣਾ ਹਲਕੇ ਦੇ ਸਿਰ ਕੱਢ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਵਿਰੋਧੀ ਕਮਲਜੀਤ ਸਿੰਘ ਕੜਵਲ ਨੂੰ ਸ਼ਾਮਿਲ ਕਰਨ ਤੋਂ ਬਾਅਦ ਖੁੱਲੇ ਆਮ ਦੇਖੀ ਜਾ ਸਕਦੀ ਹੈ। ਬਹਿਰਹਾਲ ਇਸ ਧੜੇਬੰਦੀ ਦੇ ਬਾਵਜੂਦ ਕਾਂਗਰਸ ਇਸ ਉਪ ਚੋਣ ਪ੍ਰਤੀ ਕਾਫੀ ਆਸਵੰਦ ਦਿਖਾਈ ਦੇ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Trump ਨੇ ਇੰਨਾਂ 12 ਦੇਸ਼ਾਂ ਦੇ ਲੋਕਾਂ ਦੀ ਅਮਰੀਕਾ ਵਿਚ ‘Entry’ ਕੀਤੀ Ban

International News: ਆਪਣੇ ਵੱਖ-ਵੱਖ ਫੈਸਲਿਆਂ ਨੂੰ ਲੈ ਕੇ ਹਮੇਸ਼ਾ ਚਰਚਾ ਵਿੱਚ ਰਹਿਣ ਵਾਲੇ ਦੁਨੀਆਂ ਦੇ ਪਾਵਰਫੁੱਲ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਹੁਣ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਦੇ ਤਹਿਤ ਦੁਨੀਆਂ ਦੇ 12 ਦੇਸ਼ਾਂ ਦੇ ਲੋਕਾਂ ਦੀ ਅਮੇਰਿਕਾ ਵਿੱਚ ਮੁਕੰਮਲ ਇੰਟਰੀ ਬੰਦ ਕਰ ਦਿੱਤੀ ਗਈ ਹੈ। ਇਹਨਾਂ ਦੇਸ਼ਾਂ ਦੇ ਵਿੱਚ ਜਿਆਦਾਤਰ ਮੁਸਲਿਮ ਬਹੁ ਗਿਣਤੀ ਵਾਲੇ ਦੇਸ਼ ਹਨ ਜਦੋਂ ਕਿ ਸੱਤ ਹੋਰਨਾਂ ਦੇਸ਼ਾਂ ਦੇ ਵਿੱਚ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ। ਇਹ ਪਾਬੰਦੀਆਂ ਸੋਮਵਾਰ ਤੋਂ ਲਾਗੂ ਹੋ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਖੁਦ ਟਰੰਪ ਵੱਲੋਂ ਆਪਣੇ ਸੋਸ਼ਲ ਮੀਡੀਆ ਟਰੁਥ ਸੋਸ਼ਲ ਰਾਹੀਂ ਦਿੱਤੀ ਗਈ ਹੈ। ਟਰੰਪ ਦੇ ਇਸ ਫੈਸਲੇ ਤੋਂ ਬਾਅਦ ਹੁਣ ਅਫਗਾਨਿਸਤਾਨ, ਮਿਆਂਮਾਰ, ਚਾਡ, ਕਾਂਗੋ, ਇਕੂਟੇਰੀਅਲ ਗਿਨੀ, ਏਰੀਟ੍ਰੀਆ, ਹੈਤੀ, ਈਰਾਨ, ਲੀਬੀਆ, ਸੋਮਾਲੀਆ, ਸੁਡਾਨ ਅਤੇ ਯਮਨ ਦੇ ਲੋਕ ਕਿਸੇ ਵੀ ਬੀਜੇ ਉੱਪਰ ਅਮੇਰੀਕਾ ਤੇ ਦਾਖਲ ਨਹੀਂ ਹੋ ਸਕਣਗੇ। ਇਸ ਦੇ ਨਾਲ ਹੀ 7 ਦੇਸ਼ਾਂ – ਬੁਰੂੰਡੀ, ਕਿਊਬਾ, ਲਾਓਸ, ਸੀਅਰਾ ਲਿਓਨ, ਟੋਗੋ, ਤੁਰਕਮੇਨਿਸਤਾਨ ਅਤੇ ਵੈਨੇਜ਼ੁਏਲਾ ਦੇ ਨਾਗਰਿਕਾਂ ‘ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ

0

👉13.66 ਲੱਖ ਟਿਊਬਵੈੱਲਾਂ ‘ਚੋਂ ਲਗਭਗ 94 ਫ਼ੀਸਦ ਟਿਊਬਵੈੱਲਾਂ ‘ਤੇ ਲਗਾਏ ਬੂਟੇ
Chandigarh News:ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਇਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ ‘ਤੇ ਜ਼ੋਰ ਦਿੱਤਾ।ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਤਕਰੀਬਨ 60 ਲੱਖ ਬੂਟੇ ਲਗਾਏ ਜਾਣਗੇ। ਸੂਬੇ ਵਿੱਚ ਬੂਟੇ ਲਗਾਉਣ ਸਬੰਧੀ ਮੁਹਿੰਮ ਇਸ ਸਾਲ 1 ਜੁਲਾਈ ਤੋਂ ਸ਼ੁਰੂ ਹੋਵੇਗੀ।ਇਸ ਤੋਂ ਇਲਾਵਾ ਇਸ ਸਾਲ 382 ਨਾਨਕ ਬਗੀਚੀਆਂ ਅਤੇ 52 ਪਵਿੱਤਰ ਵਣ ਲਗਾਏ ਜਾਣੇ ਹਨ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਆਈ ਹਥਿਆਰਾਂ ਦੀ ਖੇਪ ਸਹਿਤ ਦੋ ਕਾਬੂ, ਡੀਜੀਪੀ ਨੇ ਕੀਤਾ ਖੁਲਾਸਾ

ਇਸ ਤੋਂ ਇਲਾਵਾ 331 ਹੈਕਟੇਅਰ ਸੰਸਥਾਗਤ ਖੇਤਰ ਵਿੱਚ ਬੂਟੇ ਲਗਾਏ ਜਾਣਗੇ।ਟਿਊਬਵੈਲਾਂ ਦੇ ਆਲੇ-ਦੁਆਲੇ ਪੌਦੇ ਲਗਾਉਣ ਬਾਰੇ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਵਿੱਚ 13.66 ਲੱਖ ਟਿਊਬਵੈਲਾਂ ਵਿੱਚੋਂ ਲਗਭਗ 94 ਫ਼ੀਸਦ ਟਿਊਬਵੈਲਾਂ ‘ਤੇ ਬੂਟੇ ਲਗਾਏ ਜਾ ਚੁੱਕੇ ਹਨ।ਮੰਤਰੀ ਨੇ ਵਿਭਾਗ ਵੱਲੋਂ ਚੰਡੀਗੜ੍ਹ-ਫਗਵਾੜਾ ਸੜਕ ‘ਤੇ ਪੌਦੇ ਲਗਾਉਣ ਦੇ ਬੇਮਿਸਾਲ ਕਾਰਜ ਦੀ ਸ਼ਲਾਘਾ ਕੀਤੀ ਅਤੇ ਅਧਿਕਾਰੀਆਂ ਨੂੰ ਲੁਧਿਆਣਾ-ਚੰਡੀਗੜ੍ਹ ਸੜਕ ‘ਤੇ ਵੀ ਇਸੇ ਤਰ੍ਹਾਂ ਪੌਦੇ ਲਗਾਉਣ ‘ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਪੌਦੇ ਲਗਾਏ ਗਏ ਹਨ, ਉੱਥੇ ਮੁਰਝਾ ਕੇ ਖਤਮ ਹੋ ਚੁੱਕੇ ਬੂਟੇ ਹਟਾ ਦਿੱਤੇ ਜਾਣ ਅਤੇ ਉਨ੍ਹਾਂ ਦੀ ਥਾਂ ਨਵੇਂ ਪੌਦੇ ਲਗਾਏ ਜਾਣ।

ਇਹ ਵੀ ਪੜ੍ਹੋ  ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ:ਮੁੱਖ ਮੰਤਰੀ

ਇਸ ਮੌਕੇ ਮੰਤਰੀ ਵੱਲੋਂ ਅਫਸਰਾਂਨੂੰ ਸਾਰੀਆਂ ਵਿਭਾਗੀ ਸਕੀਮਾਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਅਤੇ ਪੌਦੇ ਲਗਾਏ ਜਾਣ ਦੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵੀ ਯਕੀਨੀ ਬਣਾਉਣ ਲਈ ਕਿਹਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏਪੀਸੀਸੀਐਫ ਕਮ ਸੀਈਓ ਪਨਕੈਂਪਾ ਸੌਰਵ ਗੁਪਤਾ, ਏਪੀਸੀਸੀਐਫ (ਪ੍ਰਸ਼ਾਸਨ) ਬਸੰਤਾ ਰਾਜ ਕੁਮਾਰ, ਸੀਸੀਐਫ (ਹਿੱਲਸ) ਨਿਧੀ ਸ੍ਰੀਵਾਸਤਵ, ਸੀਸੀਐਫ (ਵਾਈਲਡਲਾਈਫ) ਸਾਗਰ ਸੇਤੀਆ, ਸੀਐਫ ਸ਼ਿਵਾਲਿਕ ਸਰਕਲ ਸ੍ਰੀ ਕੰਨਨ ਤੇ ਡੀਐਫਓ ਮੋਹਾਲੀ ਕੰਵਰਦੀਪ ਸਿੰਘ ਅਤੇ ਹੋਰ ਡੀਐਫਓ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ