Home Blog Page 684

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

0

👉ਡੀਜੀਪੀ ਪੰਜਾਬ ਨੇ ਜਲੰਧਰ ਵਿਖੇ ਸੀਨੀਅਰ ਫੀਲਡ ਅਫਸਰਾਂ ਨਾਲ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ
👉ਲੋਕਾਂ ਵੱਲੋਂ ਪ੍ਰਾਪਤ ਜਾਣਕਾਰੀ ‘ਤੇ ਤੁਰੰਤ ਕਾਰਵਾਈ ਲਈ ਪੰਜਾਬ ਪੁਲਿਸ ਦਾ ਧਿਆਨ ਸੇਫ ਪੰਜਾਬ ਚੈਟਬੋਟ 9779100200 ਨੂੰ ਹੋਰ ਉਤਸ਼ਾਹਿਤ ਕਰਨ ‘ਤੇ ਕੇਂਦਰਤ: ਡੀਜੀਪੀ ਗੌਰਵ ਯਾਦਵ
Jalandhar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਜਿਸ ਵਿੱਚ 15,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਮਿਲੀ ਸ਼ਾਨਦਾਰ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਕੀਤਾ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤਾ।ਉਨ੍ਹਾਂ ਕਿਹਾ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਨਸ਼ਿਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਦੋ-ਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ, ਜਿਸ ਵਿੱਚ ਵੱਡੇ ਨਸ਼ਾ ਸਪਲਾਇਰਾਂ/ਤਸਕਰਾਂ ਨੂੰ ਨਸ਼ਾ ਪੀੜਤਾਂ ਤੋਂ ਵੱਖ ਕੀਤਾ ਜਾ ਰਿਹਾ ਹੈ ਜਿਸ ਤਹਿਤ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਦੋਂ ਕਿ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਸਾਡਾ ਉਦੇਸ਼ ਨਸ਼ੀਲੇ ਪਦਾਰਥਾਂ ਦੇ ਅਸਲ ਡੀਲਰਾਂ ਨੂੰ ਅਲੱਗ ਕਰਕੇ ਅਤੇ ਸਖ਼ਤ ਸਜ਼ਾ ਦੇ ਕੇ ਸਪਲਾਈ ਲੜੀ ਨੂੰ ਤੋੜਨਾ ਹੈ, ਜਦੋਂ ਕਿ ਨਸ਼ਾ ਪੀੜਤਾਂ ਦੀ ਰਿਕਵਰੀ ਲਈ ਹਮਦਰਦੀ ਭਰਿਆ ਰਵੱਈਆ ਅਪਣਾਉਣਾ ਹੈ।”

ਇਹ ਵੀ ਪੜ੍ਹੋ  ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ:ਮੁੱਖ ਮੰਤਰੀ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀਲਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਤੇ ਨਸ਼ਾ ਪੀੜਤਾਂ ਦੇ ਪੁਨਰਵਾਸ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।ਡੀਜੀਪੀ ਪੀਏਪੀ ਕੰਪਲੈਕਸ ਜਲੰਧਰ ਵਿਖੇ ਸੂਬੇ ਵਿੱਚ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਸੂਬੇ ਦੀ ਕਾਨੂੰਨ ਵਿਵਸਥਾ ਅਤੇ ਅੰਦਰੂਨੀ ਸੁਰੱਖਿਆ ਸਥਿਤੀ ਸਬੰਧੀ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਸਪੈਸ਼ਲ ਡੀਜੀਪੀ ਐਂਟੀ-ਨਾਰਕੋਟਿਕਸ ਫੋਰਸ (ਏਐਨਟੀਐਫ) ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਅਤੇ ਆਈਜੀਪੀ ਹੈੱਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਮੌਜੂਦ ਸਨ। ਇਸ ਦੇ ਨਾਲ ਹੀ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀਜ਼), ਕਮਿਸ਼ਨਰ ਆਫ ਪੁਲਿਸ (ਸੀਪੀਜ਼), ਅਤੇ ਰੇਂਜ ਆਈਜੀਜ਼/ਡੀਆਈਜੀਜ਼ ਵੀ ਮੌਜੂਦ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸੂਚੀ-ਅਧਾਰਤ ਲਾਗੂਕਰਨ ਤੋਂ ਆਪਣਾ ਧਿਆਨ ਸੂਚਨਾ-ਅਧਾਰਤ ਲਾਗੂਕਰਨ ਵੱਲ ਕੇਂਦਰਿਤ ਕੀਤਾ ਹੈ ਤਾਂ ਜੋ ਸੇਫ਼ ਪੰਜਾਬ ਚੈਟਬੋਟ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ, “ਸਾਡਾ ਮੁੱਖ ਧਿਆਨ ਸੇਫ਼ ਪੰਜਾਬ ਚੈਟਬੋਟ ਨੂੰ ਹੋਰ ਉਤਸ਼ਾਹਿਤ ਕਰਨਾ ਹੈ ਤਾਂ ਜੋ ਜਨਤਾ ਤੋਂ ਪ੍ਰਾਪਤ ਜਾਣਕਾਰੀ ਦੀ ਵਰਤੋਂ ਕਰਕੇ ਨਸ਼ਿਆਂ ਦੀ ਵਿਕਰੀ ਦੇ ਪੱਧਰ ‘ਤੇ ਕਾਰਵਾਈ ਕੀਤੀ ਜਾ ਸਕੇ।” ਉਨ੍ਹਾਂ ਲੋਕਾਂ ਨੂੰ ਸੇਫ਼ ਪੰਜਾਬ ਚੈਟਬੋਟ: 9779100200 ‘ਤੇ ਗੁਪਤ ਰੂਪ ਵਿੱਚ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਭਾਈ ਬਖਤੌਰ ਦੇ ਮਾਮਲੇ ‘ਚ ਬਠਿੰਡਾ ਪੁਲਿਸ ਨੇ ਸਖ਼ਤ ਐਕਸ਼ਨ ਲੈਂਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਆਰੰਭੀ : ਬਲਤੇਜ ਪੰਨੂ

ਉਨ੍ਹਾਂ ਨੇ ਆਪਣੀ ਰਣਨੀਤੀ ਦੇ ਹਮਦਰਦੀ ਵਾਲੇ ਪਹਿਲੂ ਨੂੰ ਉਜਾਗਰ ਕਰਦਿਆਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਥੋੜ੍ਹੀ ਮਾਤਰਾ ਨਾਲ ਫੜੇ ਗਏ 1,121 ਨਸ਼ਾ ਪੀੜਤਾਂ ਨਾਲ ਅਪਰਾਧੀਆਂ ਵਾਂਗ ਵਿਵਹਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ, ਪੁਲਿਸ ਨੇ 5,786 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਭੇਜਿਆ ਗਿਆ ਹੈ ਅਤੇ ਹੋਰ 6,483 ਨਸ਼ਾ ਪੀੜਤਾਂ ਨੂੰ ਓਓਏਟੀ ਕਲੀਨਿਕਾਂ ਵਿੱਚ ਇਲਾਜ ਪ੍ਰਾਪਤ ਕਰਨ ਲਈ ਪ੍ਰੇਰਿਆ ਹੈ।’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 9087 ਐਫਆਈਆਰ ਦਰਜ ਕੀਤੀਆਂ ਹਨ ਅਤੇ 15,495 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਸ 607 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 263 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੀਨ, 26.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.83 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਜ਼ਮਾਨਤ ‘ਤੇ ਰਿਹਾਅ ਹੋਏ ਵੱਡੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਨਿਗਰਾਨੀ ਲਈ ਜੀਪੀਐਸ ਐਂਕਲੇਟਸ ਦੀ ਵਰਤੋਂ ਕਰਨ ਦੀ ਵੀ ਪੜਚੋਲ ਕਰ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਂਕਲੇਟਸ ਰਾਹੀਂ ਜ਼ਮਾਨਤ ‘ਤੇ ਰਿਹਾਅ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਕਰਨ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਜਾਂਚ ਕਰ ਰਹੇ ਹਾਂ।”ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਮੈਪਿੰਗ ਕਰਨ ਲਈ ਇੱਕ ਏਆਈ-ਸੰਚਾਲਿਤ ਲੜੀਵਾਰ ਡੇਟਾਬੇਸ ਵੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਹਰੇਕ ਗ੍ਰਿਫ਼ਤਾਰੀ ਵਿੱਚ ਦੋ ਪੱਧਰਾਂ ਤੱਕ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇਗਾ।ਇਸ ਦੌਰਾਨ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਨੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ, ਜਿਸ ਉਪਰੰਤ ਮੀਟਿੰਗ ਦੌਰਾਨ ਸਬੰਧਤ ਸੀਪੀਜ਼/ਐਸਐਸਪੀਜ਼ ਵੱਲੋਂ ਜ਼ਿਲ੍ਹਾ ਪੱਧਰੀ ਅਪਡੇਟਸ ਸਾਂਝੇ ਕੀਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ:ਮੁੱਖ ਮੰਤਰੀ

0

👉ਬਿੱਟੂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਮਾਲਕਾਂ ਤੋਂ ਪੁੱਛਣ ਕਿ ਹਰ ਘਰ ਨੂੰ ਸਿੰਦੂਰ ਭੇਜਣ ਦੇ ਫੈਸਲੇ ਤੋਂ ਪਾਸਾ ਕਿਉਂ ਵੱਟਿਆ
👉ਜੰਗ ਵਿੱਚ ਜਿੱਤ ਬਾਰੇ ਦੁਨੀਆ ਨੂੰ ਦੱਸਣ ਲਈ ਨਾਮਜ਼ਦ ਵਿਅਕਤੀਆਂ ਨੂੰ ਵਿਦੇਸ਼ ਭੇਜਣ ਦੀ ਲੋੜ ਬਾਰੇ ਪੁੱਛਿਆ ਸਵਾਲ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਅਫਸੋਸਜਨਕ ਬਣੇ ਹੋਏ ਹਨ ਕਿਉਂਕਿ ਕਿਸੇ ਵੀ ਪਾਰਟੀ ਵੱਲੋਂ ਭਾਜਪਾ ਵਿਰੁੱਧ ਕੋਈ ਪ੍ਰਚਾਰ ਜਾਂ ਵਿਚਾਰ ਪੇਸ਼ ਕਰਨ ਨਾਲ ਹੁਣ ਉਸ ਨੂੰ ਰਾਸ਼ਟਰ ਵਿਰੋਧੀ ਐਲਾਨਿਆ ਜਾ ਰਿਹਾ ਹੈ।ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਹਾਸੋਹੀਣਾ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪ੍ਰੇਸ਼ਨ ਸਿੰਦੂਰ ਬਾਰੇ ਉਨ੍ਹਾਂ ਦੇ ਬਿਆਨ ਉੱਤੇ ਕਿਹਾ ਹੈ ਕਿ ਉਹ ਪਾਕਿਸਤਾਨ ਦੀ ਆਵਾਜ਼ ਬੁਲੰਦ ਕਰ ਰਹੇ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ

ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਬਿੱਟੂ ਨੇ ਅਜਿਹੇ ਤਰਕਹੀਣ ਬਿਆਨ ਦਿੱਤੇ ਹਨ ਜਦੋਂ ਕਿ ਦਿੱਲੀ ਵਿੱਚ ਬੈਠੇ ਉਨ੍ਹਾਂ ਦੇ ਆਕਾ ਬੇਬੁਨਿਆਦ ਬਿਆਨ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਇਹ ਭੁੱਲ ਗਏ ਹਨ ਕਿ ਉਨ੍ਹਾਂ ਦੀ ਆਪਣੀ ਪਾਰਟੀ ਹਰ ਘਰ ਵਿੱਚ ਸਿੰਦੂਰ ਭੇਜਣ ਦੇ ਆਪਣੇ ਫੈਸਲੇ ਤੋਂ ਪਿੱਛੇ ਹਟ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦਾ ਰਵੱਈਆ ਬੇਲੋੜਾ ਅਤੇ ਗੈਰ-ਵਾਜਬ ਹੈ ਅਤੇ ਇਹ ਦੇਸ਼ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਵੀ ਸਰਕਾਰ ਆਪਣੇ ਨਾਮਜ਼ਦ ਵਿਅਕਤੀਆਂ ਨੂੰ ਦੁਨੀਆ ਭਰ ਵਿੱਚ ਭੇਜ ਰਹੀ ਹੈ ਤਾਂ ਜੋ ਸਾਰਿਆਂ ਨੂੰ ਇਹ ਦੱਸਿਆ ਜਾ ਸਕੇ ਕਿ ਉਹ ਜੰਗ ਵਿੱਚ ਜੇਤੂ ਹੋਏ ਹਨ।

ਇਹ ਵੀ ਪੜ੍ਹੋ  ਭਾਈ ਬਖਤੌਰ ਦੇ ਮਾਮਲੇ ‘ਚ ਬਠਿੰਡਾ ਪੁਲਿਸ ਨੇ ਸਖ਼ਤ ਐਕਸ਼ਨ ਲੈਂਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਆਰੰਭੀ : ਬਲਤੇਜ ਪੰਨੂ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤ ਬਾਰੇ ਕਿਸੇ ਨੂੰ ਦੱਸਣ ਦੀ ਕੋਈ ਲੋੜ ਨਹੀਂ ਹੁੰਦੀ ਕਿਉਂਕਿ ਜਿੱਤ ਆਪਣੇ ਆਪ ਬੋਲਦੀ ਹੈ।ਸੂਬੇ ਦੇ ਇਕ ਯੂਟਿਊਬਰ ਦੀ ਗ੍ਰਿਫ਼ਤਾਰੀ ਬਾਰੇ ਪੁੱਛੇ ਜਾਣ `ਤੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਸੋਸ਼ਲ ਮੀਡੀਆ ਚੈਨਲਾਂ ਨੂੰ ਕੇਂਦਰ ਸਰਕਾਰ ਨਿਯਮਤ ਕਰਦੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਜੇ ਸੂਬੇ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਧਿਆਨ ਵਿੱਚ ਕੋਈ ਵੀ ਦੇਸ਼ ਵਿਰੋਧੀ ਗਤੀਵਿਧੀ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਢੁਕਵੀਂ ਕਾਰਵਾਈ ਕੀਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਦੇਸ਼ ਵਿਰੁੱਧ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

PAU ਵਿਚ ਸਿੱਖਿਆ ਅਤੇ ਖੋਜ ਖੇਤਰ ਦੀਆਂ ਚੁਣੌਤੀਆਂ ਬਾਰੇ ਵਿਚਾਰ ਲਈ ਵਾਈਸ ਚਾਂਸਲਰਾਂ ਦੀ ਹੋਈ ਮੀਟਿੰਗ

0

Ludhiana News:ਅੱਜ ਪੀ.ਏ.ਯੂ. ਦੀ ਮੇਜ਼ਬਾਨੀ ਵਿਚ ਸੂਬੇ ਭਰ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਇਕ ਵਿਸ਼ੇਸ਼ ਮਿਲਣੀ ਲਈ ਇਕੱਤਰ ਹੋਏ। ਇਸ ਮੀਟਿੰਗ ਦਾ ਉਦੇਸ਼ ਸਿੱਖਿਆ ਸੰਸਥਾਵਾਂ ਵਿਚਕਾਰ ਆਪਸੀ ਸਾਂਝ ਅਤੇ ਸਹਿਯੋਗ ਵਧਾਉਣ ਦੇ ਨਾਲ-ਨਾਲ ਅੰਤਰ ਸੰਸਥਾਈ ਗਠਜੋੜ ਨੂੰ ਮਜ਼ਬੂਤ ਕਰਨਾ ਸੀ। ਇਸਦੇ ਨਾਲ ਹੀ ਉੱਚ ਸਿੱਖਿਆ ਦੇ ਖੇਤਰ ਵਿਚ ਆਉਣ ਵਾਲੀਆਂ ਚੁਣੌਤੀਆਂ ਅਤੇ ਖੋਜ ਦੀਆਂ ਸੰਭਾਵਨਾਵਾਂ ਬਾਰੇ ਵੀ ਨਿੱਠ ਕੇ ਵਿਚਾਰ-ਚਰਚਾ ਹੋਈ। ਜ਼ਿਕਰਯੋਗ ਹੈ ਕਿ ਇਹ ਪਹਿਲਕਦਮੀ ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਦੇ ਯਤਨਾਂ ਸਦਕਾ ਖੇਤੀਬਾੜੀ, ਤਕਨੀਕੀ ਖੇਤਰ ਅਤੇ ਰਵਾਇਤੀ ਸਿੱਖਿਆ ਦੀਆਂ ਯੂਨੀਵਰਸਿਟੀਆਂ ਵਿਚਕਾਰ ਸਾਂਝ ਦਾ ਮਾਹੌਲ ਕਾਇਮ ਕਰਕੇ ਅਕਾਦਮਿਕ ਭਵਿੱਖ ਨੂੰ ਸੰਵਾਰਨ ਵਾਸਤੇ ਕੀਤੀ ਗਈ।ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਹਨਾਂ ਨੇ ਯੂਨੀਵਰਸਿਟੀ ਵੱਲੋਂ ਇਤਿਹਾਸ ਵਿਚ ਕੀਤੇ ਕਾਰਜਾਂ ਤੋਂ ਜਾਣੂੰ ਕਰਵਾਉਣ ਦੇ ਨਾਲ-ਨਾਲ ਮੌਜੂਦਾ ਸਮੇਂ ਖੋਜ, ਸਿੱਖਿਆ ਅਤੇ ਪਸਾਰ ਲਈ ਹੋ ਰਹੇ ਯਤਨਾਂ ਬਾਰੇ ਝਾਤ ਪੁਆਈ। ਇਸ ਸਮੂਹ ਦੇ ਸੰਚਾਲਕ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ ਦੇ ਵਾਈਸ ਚਾਂਸਲਰ ਪ੍ਰੋ. ਰੇਨੂੰ ਬਿੱਗ ਨੇ ਪੰਜਾਬ ਦੇ ਰਾਜਪਾਲ ਵੱਲੋਂ ਵਿਉਂਤੀ ਗਈ ਇਸ ਪਹਿਲਕਦਮੀ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ  PAU ਨੇ ਸਜਾਵਟੀ ਫਸਲਾਂ ਦੀ ਕਾਸ਼ਤ ਲਈ ਫਲੋਰਲ ਕੈਲੰਡਰ ਬਣਾਇਆ

ਉਹਨਾਂ ਦੱਸਿਆ ਕਿ ਆਈ ਆਈ ਟੀ ਰੋਪੜ ਨੂੰ ਖੇਤੀ ਵਿਚ ਏ ਆਈ ਪੱਖੋਂ ਵਿਸ਼ੇਸ਼ਤਾ ਦੇ ਕੇਂਦਰ ਵਜੋਂ ਮਾਣਤਾ ਦਿੱਤੀ ਗਈ ਹੈ ਅਤੇ ਉਹਨਾਂ ਨੇ ਇਸ ਕਾਰਜ ਦੀ ਰੂਪਰੇਖਾ ਬਨਾਉਣ ਲਈ ਪੀ.ਏ.ਯੂ. ਕੋਲੋਂ ਸਹਿਯੋਗ ਦੀ ਮੰਗ ਕੀਤੀ। ਨਾਲ ਹੀ ਉਹਨਾਂ ਨੇ ਪੰਜਾਬ ਯੂਨੀਵਰਸਿਟੀ ਵਿਚ ਡਰੋਨ ਤਕਨਾਲੋਜੀ ਕੇਂਦਰ ਲਈ ਵੀ ਪੀ.ਏ.ਯੂ. ਨੂੰ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਦੁਵੱਲੇ ਡਿਗਰੀ ਅਤੇ ਸਿਖਲਾਈ ਪ੍ਰੋਗਰਾਮਾਂ ਦੀ ਸੰਭਾਵਨਾ ਨੂੰ ਵਿਸਥਾਰਨ ਦੀ ਗੱਲ ਕੀਤੀ।ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰਪਾਲ ਸਿੰਘ ਗਿੱਲ ਨੇ ਕਿਸਾਨੀ ਆਮਦਨ ਵਿਚ ਵਾਧੇ ਲਈ ਫਸਲਾਂ ਦੇ ਨਾਲ-ਨਾਲ ਪਸ਼ੂ ਧਨ ਖੇਤਰ ਦੇ ਵਿਕਾਸ ਉੱਪਰ ਚਾਨਣਾ ਪਾਇਆ। ਪਟਿਆਲਾ ਦੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ ਵਾਈਸ ਚਾਂਸਲਰ ਡਾ. ਪ੍ਰੋ. ਜੈ ਸਿੰਘ ਨੇ ਤਕਨਾਲੋਜੀ ਲਈ ਪੀ.ਏ.ਯੂ. ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਨੂੰ ਸਰਾਹਿਆ। ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਹੁਸ਼ਿਆਪੁਰ ਦੇ ਵਾਈਸ ਚਾਂਸਲਰ ਡਾ. ਸੰਜੀਵ ਸੂਦ ਨੇ ਸਾਰੀ ਗੱਲਬਾਤ ਵਿਚ ਨਵਾਂ ਪਸਾਰ ਜੋੜਦਿਆਂ ਵਿਸ਼ਵੀ ਚੁਣੌਤੀਆਂ ਦੇ ਹੱਲ ਲਈ ਸਾਂਝੀਆਂ ਕੋਸ਼ਿਸ਼ਾਂ ਦੀ ਲੋੜ ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੇ ਇਹਨਾਂ ਸਮੂਹ ਮਿਲਣੀਆਂ ਨੂੰ ਨਵੀਆਂ ਸਿੱਖਿਆ ਨੀਤੀ ਦੇ ਪ੍ਰਮੁੱਖ ਉਦੇਸ਼ਾਂ ਵਜੋਂ ਚਿਹਨਤ ਕੀਤਾ। ਇਸ ਵਿਚਾਰ-ਚਰਚਾ ਵਿਚ ਸ਼ੁਰੂਆਤੀ ਸ਼ਬਦ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਰਿਸ਼ੀਪਾਲ ਆਈ ਏ ਐੱਸ ਨੇ ਕਹੇ। ਪੀ.ਏ.ਯੂ. ਦੀਆਂ ਅਕਾਦਮਿਕ ਖੋਜ ਅਤੇ ਪਸਾਰ ਦੇ ਨਾਲ-ਨਾਲ ਵਿਦਿਆਰਥੀ ਭਲਾਈ ਗਤੀਵਿਧੀਆਂ ਬਾਰੇ ਪਾਏ ਯੋਗਦਾਨ ਬਾਰੇ ਇਕ ਸੰਖੇਪ ਪੇਸ਼ਕਾਰੀ ਇਸ ਮੌਕੇ ਕੀਤੀ ਗਈ। ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਮੌਜੂਦਾ ਪਾਠਕ੍ਰਮ ਬਾਰੇ, ਡਾ. ਨਿਰਮਲ ਜੌੜਾ ਨੇ ਵਿਦਿਆਰਥੀ ਕੇਂਦਰਿਤ ਗਤੀਵਿਧੀਆਂ ਬਾਰੇ, ਡਾ. ਗੁਰਜੀਤ ਸਿੰਘ ਮਾਂਗਟ ਨੇ ਪੀ.ਏ.ਯੂ. ਦੀਆਂ ਖੋਜ ਸਰਗਰਮੀਆਂ ਬਾਰੇ ਅਤੇ ਡਾ. ਮੱਖਣ ਸਿੰਘ ਭੁੱਲਰ ਨੇ ਪਸਾਰ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਬਾਰੇ ਸੰਖੇਪ ਵਿਚ ਜਾਣ-ਪਛਾਣ ਕਰਾਈ। ਉਪਰੰਤ ਬਾਹਰੋਂ ਆਏ ਮਹਿਮਾਨਾਂ ਨੂੰ ਪੀ.ਏ.ਯੂ. ਦੀਆਂ ਵੱਖ-ਵੱਖ ਖੋਜ ਅਤੇ ਸਿਖਲਾਈ ਸਹੂਲਤਾਂ ਦਿਖਾਈਆਂ ਗਈਆਂ। ਇਸ ਸਮੁੱਚੇ ਸਮਾਰੋਹ ਦਾ ਸੰਚਾਲਨ ਸੰਸਥਾਈ ਸੰਪਰਕ ਦੇ ਸਹਿਯੋਗੀ ਨਿਰਦੇਸ਼ਕ ਡਾ. ਵਿਸ਼ਾਲ ਬੈਕਟਰ ਨੇ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਾਈ ਬਖਤੌਰ ਦੇ ਮਾਮਲੇ ‘ਚ ਬਠਿੰਡਾ ਪੁਲਿਸ ਨੇ ਸਖ਼ਤ ਐਕਸ਼ਨ ਲੈਂਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਆਰੰਭੀ : ਬਲਤੇਜ ਪੰਨੂ

0

👉ਨਸ਼ਾ ਸਮਗਲਰਾਂ ਦਾ ਸਾਥ ਦੇਣ ਵਾਲਿਆਂ ਲਈ ਪਾਰਟੀ ‘ਚ ਕੋਈ ਥਾਂ ਨਹੀਂ
Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾ ਰਿਹਾ। ਇਸੇ ਲੜੀ ਦੇ ਤਹਿਤ ਬੀਤੇ ਦਿਨੀ ਜ਼ਿਲ੍ਹੇ ਦੇ ਪਿੰਡ ਭਾਈ ਬਖਤੌਰ ਵਿਖੇ ਹੋਏ ਮਾਮਲੇ ਦੇ ਸਬੰਧ ਵਿਚ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਬਠਿੰਡਾ ਪੁਲਿਸ ਵੱਲੋਂ ਸਖ਼ਤ ਐਕਸ਼ਨ ਲੈਂਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਖਿਲਾਫ਼ ਬਣਦੀ ਕਾਰਵਾਈ ਆਰੰਭ ਦਿੱਤੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ‘ਨਸ਼ਾ ਮੁਕਤੀ ਮੋਰਚਾ’ ਪੰਜਾਬ ਦੇ ਚੀਫ ਸਪੋਕਸਪਰਸਨ ਸ਼੍ਰੀ ਬਲਤੇਜ ਸਿੰਘ ਪੰਨੂ ਨੇ ਸਥਾਨਕ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਸ਼ਾ ਮੁਕਤੀ ਮੋਰਚਾ ਮਾਲਵਾ ਵੈਸਟ ਦੇ ਜੋਨ ਕੋਆਰਡੀਨੇਟਰ ਸ੍ਰੀ ਚੁਸਪਿੰਦਰ ਚਹਿਲ, ਜ਼ਿਲਾ ਕੋਆਰਡੀਨੇਟਰ ਬਠਿੰਡਾ ਜਤਿੰਦਰ ਸਿੰਘ ਭੱਲਾ ਤੇ ਹੋਰ ਸਖਸ਼ੀਅਤਾਂ ਹਾਜ਼ਰ ਰਹੀਆਂ।ਇਸ ਮੌਕੇ ਇਸ ਮੌਕੇ ਸ਼੍ਰੀ ਪੰਨੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂਆਂ, ਪੀਰਾਂ ਦੀ ਇਸ ਸੁਨਿਹਰੀ ਧਰਤ ਪੰਜਾਬ ‘ਚੋਂ ਜਦੋਂ ਤੱਕ ਨਸ਼ੇ ਦੀ ਜੜ੍ਹ ਨੂੰ ਖਤਮ ਨਹੀਂ ਕੀਤਾ ਜਾਂਦਾ ਉਦੋਂ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲਗਾਤਾਰ ਕੰਮ ਕਰਦੀ ਰਹੇਗੀ।

ਇਹ ਵੀ ਪੜ੍ਹੋ  ਪਾਕਿਸਤਾਨੀ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਨੇ ਪੰਜਾਬ ਦੇ ਨਾਮੀ ਯੂਟਿਊਬਰ ਨੂੰ ਚੁੱਕਿਆ

ਇਸ ਮੌਕੇ ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਸ਼ੇ ਦੇ ਤਸਕਰਾਂ ਦੀ ਮਦਦ ਕਰਨ ਵਾਲੇ ਨੁਮਾਇੰਦਿਆਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੋਈ ਥਾਂ ਨਹੀਂ ਹੈ।ਇਸ ਮੌਕੇ ਉਹਨਾਂ ਮੀਡੀਆ ਦੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਲੜੀ ਤਹਿਤ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਨੂੰ ਪੰਜਾਬ ਦੇ ਆਮ ਲੋਕਾਂ ਅਤੇ ਹਰ ਨੌਜਵਾਨ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਾ ਤਸਕਰਾਂ ‘ਤੇ ਪੂਰਨ ਨਜ਼ਰਸਾਨੀ ਰੱਖਦਿਆਂ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵਲੋਂ ਕਿਸੇ ਵੀ ਪਾਰਟੀ ਦੇ ਨੁਮਾਇੰਦੇ ਅਤੇ ਕਿਸੇ ਵੀ ਉੱਚ ਅਧਿਕਾਰੀ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ

ਚੀਫ ਸਪੋਕਸਪਰਸਨ ਸ਼੍ਰੀ ਬਲਤੇਜ ਸਿੰਘ ਪੰਨੂ ਨੇ ਮੀਡੀਆਂ ਦੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ੇ ਨੂੰ ਜੜੋਂ ਖਤਮ ਕਰਨ ਦੇ ਲਈ ਜ਼ਮੀਨੀ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਵ. ਨਰਿੰਦਰਦੀਪ ਸਿੰਘ ਮਾਮਲੇ ਦੀ ਮੁਕੰਮਲ ਜਾਂਚ ਕੀਤੀ ਜਾ ਰਹੀ ਹੈ ਤੇ ਰਿਪੋਰਟਾਂ ਆਉਣੀਆਂ ਹਾਲੇ ਬਾਕੀ ਹਨ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ 80 ਹਜ਼ਾਰ ਈਥਾਨੋਲ ਦੇ ਮਾਮਲੇ ਦੇ ਸਬੰਧ ਵਿੱਚ ਵੀ ਪੜਤਾਲ ਜਾਰੀ ਹੈ।ਇਸ ਮੌਕੇ ਉਨ੍ਹਾਂ ਜਿੱਥੇ ਮੀਡੀਆ ਤੋਂ ਨਸ਼ਿਆਂ ਨੂੰ ਨੱਥ ਪਾਉਣ ਲਈ ਸਹਿਯੋਗ ਦੀ ਮੰਗ ਕੀਤੀ ਉੱਥੇ ਹੀ ਪਿੰਡਾਂ-ਸ਼ਹਿਰਾਂ ਦੇ ਆਮ ਲੋਕਾਂ ਦੇ ਨਾਲ-ਨਾਲ ਨੌਜਵਾਨਾਂ, ਖਿਡਾਰੀਆਂ ਅਤੇ ਕਲਾਕਾਰਾਂ ਨੂੰ ਵੱਧ ਚੜ੍ਹ ਕੇ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਜੁੜਨ ਦਾ ਸੱਦਾ ਵੀ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਨਸ਼ਿਆਂ ਦੇ ਮੁੱਦੇ ‘ਤੇ ਵਾਈਟ ਪੇਪਰ ਲਿਆਉਣ ਦੀ ਕੀਤੀ ਮੰਗ

0

👉ਡਰੱਗ ਮਾਫੀਆ ਵੱਲੋਂ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ; ਤਸਕਰਾਂ ਨੂੰ ਸਰਪ੍ਰਸਤੀ ‘ਤੇ ਸਵਾਲ ਚੁੱਕਿਆ
Bathinda News:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਝਾਅ ਦਿੱਤਾ ਹੈ ਕਿ ਉਹ ਕੋਈ ਨਾ ਕੋਈ ਬਹਾਨਾ ਬਣਾਉਣ ਬਜਾਏ ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ ‘ਤੇ ‘ਵਾਈਟ ਪੇਪਰ’ ਲਿਆਉਣ।ਪਿੰਡ ਭਾਈ ਬਖਤੌਰ ਅਤੇ ਇੱਕ ਸਥਾਨਕ ਹਸਪਤਾਲ ਵਿੱਚ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ, ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਦੇ ਦਾਅਵਿਆਂ ਦਾ ਹਵਾਲਾ ਦਿੱਤਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮਗਲਿੰਗ ਨੂੰ ਕੰਟਰੋਲ ਕੀਤਾ ਗਿਆ ਹੈ।ਉਨ੍ਹਾਂ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਸਭ ਤੋਂ ਪਹਿਲਾਂ ਇਨ੍ਹਾਂ ਨੂੰ ਇਹ ਸਵੀਕਾਰ ਕਰਨਾ ਚਾਹੀਦਾ ਹੈ ਕਿ ਇੰਨ੍ਹਾਂ ਨੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਇੱਕ ਗੈਰ-ਯਥਾਰਥਵਾਦੀ ਸਮਾਂ ਸੀਮਾ ਨਿਰਧਾਰਤ ਕੀਤੀ ਸੀ ਅਤੇ ਹੁਣ ਇਹ ਇਸ ਗੱਲ ‘ਤੇ ਸਹਿਮਤ ਹੋ ਗਏ ਹਨ ਕਿ ਨਸ਼ੇ ਪੂਰੀ ਤਰ੍ਹਾਂ ਖਤਮ ਨਹੀਂ ਹੋਏ ਹਨ, ਤਾਂ ਫਿਰ ਕਿਉਂ ਨਾ ਇੱਕ ‘ਵਾਈਟ ਪੇਪਰ’ ਲਿਆ ਕੇ ਸਭ ਕੁਝ ਸੱਚ ਤੇ ਸਪੱਸ਼ਟ ਲਿਖਿਆ ਜਾਵੇ।

ਇਹ ਵੀ ਪੜ੍ਹੋ  ਤਿੰਨ ਗੱਡੀਆਂ ਭਰ ਕੇ ਆਈ ਪੁਲਿਸ ਪਾਰਟੀ ’ਤੇ ਪਿਊ-ਪੁੱਤ ਨੇ ਕੀਤਾ ਹਮਲਾ, ਦੋ ਮੁਲਾਜਮ ਜਖ਼ਮੀ

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਇੰਨੀ ਗੰਭੀਰ ਅਤੇ ਡੂੰਘੀ ਹੈ ਕਿ ਇਸਨੂੰ ਕੁਝ ਸੌ ਪਰਚੇ ਦਰਜ ਕਰਨ ਜਾਂ ਕੁਝ ਤਸਕਰਾਂ ਦੇ ਘਰਾਂ ਨੂੰ ਢਾਹ ਕੇ ਖਤਮ ਨਹੀਂ ਕੀਤਾ ਜਾ ਸਕਦਾ।ਇਸ ਲੜੀ ਹੇਠ, ਉਨ੍ਹਾਂ ਕਿਹਾ ਕਿ ਮੂਲ ਕਾਰਨ ਨਾਲ ਨਜਿੱਠਣ ਤੋਂ ਬਗੈਰ ਸਿਰਫ਼ ਲੱਛਣਾਂ ਦੀ ਪਛਾਣ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਤੋਂ ਪਹਿਲਾਂ ਦੀਆਂ ਸਰਕਾਰਾਂ, ਜਿਵੇਂ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੇ ਵੀ ਇਸੇ ਤਰ੍ਹਾਂ ਦੇ ਵਾਅਦੇ ਅਤੇ ਦਾਅਵੇ ਕੀਤੇ ਸਨ ਪਰ ਜ਼ਮੀਨੀ ਪੱਧਰ ‘ਤੇ ਬਹੁਤ ਕੁਝ ਪ੍ਰਾਪਤ ਨਹੀਂ ਹੋਇਆ।ਵੜਿੰਗ ਨੇ ਪਿੰਡ ਭਾਈ ਬਖਤੌਰ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ, ਸਾਬਕਾ ਫੌਜੀ ਰਣਵੀਰ ਸਿੰਘ ‘ਤੇ ਹੋਏ ਹਮਲੇ ਅਤੇ ਇੱਕ ਹੋਰ ਮੈਂਬਰ ਲਖਬੀਰ ਨੂੰ ਡਰਾਉਣ-ਧਮਕਾਉਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਤਸਕਰਾਂ ਅਤੇ ਸਪਲਾਇਰਾਂ ਦੀ ਦਲੇਰੀ ਨੂੰ ਦਰਸਾਉਂਦਾ ਹੈ, ਜੋ ਕਿ ਸਰਕਾਰੀ ਸਰਪ੍ਰਸਤੀ ਤੋਂ ਬਿਨਾਂ ਸੰਭਵ ਨਹੀਂ ਹੈ।

ਇਹ ਵੀ ਪੜ੍ਹੋ  ਪਾਕਿਸਤਾਨੀ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਨੇ ਪੰਜਾਬ ਦੇ ਨਾਮੀ ਯੂਟਿਊਬਰ ਨੂੰ ਚੁੱਕਿਆ

ਉਨ੍ਹਾਂ ਖੁਲਾਸਾ ਕੀਤਾ ਕਿ ਨਸ਼ਾ ਵਿਰੋਧੀ ਕਮੇਟੀ ਦੇ ਇੱਕ ਮੈਂਬਰ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਜੇਕਰ ਉਨ੍ਹਾਂ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਤਸਕਰਾਂ ਦਾ ਪਰਦਾਫਾਸ਼ ਕਰਨਾ ਬੰਦ ਨਹੀਂ ਕੀਤਾ, ਤਾਂ ਉਨ੍ਹਾਂ ਨੂੰ ਐਫਆਈਆਰ ਦਰਜ ਕਰਨ ਦੀ ਧਮਕੀ ਵੀ ਦਿੱਤੀ ਜਾ ਰਹੀ ਹੈ।ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਉਹ ਉਨ੍ਹਾਂ ਨੂੰ ਮਿਲਣ ਅਤੇ ਉਨ੍ਹਾਂ ਨਾਲ ਆਪਣੀ ਪਾਰਟੀ ਦੀ ਇਕਜੁੱਟਤਾ ਪ੍ਰਗਟ ਕਰਨ ਲਈ ਵਿਸ਼ੇਸ਼ ਤੌਰ ‘ਤੇ ਗਏ ਸਨ। ਵੜਿੰਗ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਨਸ਼ਿਆਂ ਵਿਰੁੱਧ ਉਨ੍ਹਾਂ ਦੀ ਲੜਾਈ ਵਿੱਚ ਹਮੇਸ਼ਾ ਉਨ੍ਹਾਂ ਦੇ ਨਾਲ ਰਹੇਗੀ।ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਗੋਨਿਆਣਾ, ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਸੀਨੀਅਰ ਆਗੂ ਦਰਸ਼ਨ ਸਿੰਘ ਜੀਦਾ,ਭੁਪਿੰਦਰ ਸਿੰਘ ਗੋਰਾ ਅਤੇ ਅਤੇ ਰੁਪਿੰਦਰ ਬਿੰਦਰਾ ਸਹਿਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

PAU ਨੇ ਸਜਾਵਟੀ ਫਸਲਾਂ ਦੀ ਕਾਸ਼ਤ ਲਈ ਫਲੋਰਲ ਕੈਲੰਡਰ ਬਣਾਇਆ

0

Ludhiana News:ਪੰਜਾਬ ਦੇ ਗਰਮ ਖੁਸ਼ਕ ਖੇਤਰ ਦੀਆਂ ਮੌਸਮੀ ਸਥਿਤੀਆਂ ਵਿਚ ਸਜਾਵਟੀ ਬੂਟਿਆਂ ਅਤੇ ਫਸਲਾਂ ਦੀ ਕਾਸ਼ਤ ਲਈ ਪੀ.ਏ.ਯੂ. ਦੇ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਨੇ ਇਕ ਫਲੋਰਲ ਕੈਲੰਡਰ ਦਾ ਨਿਰਮਾਣ ਕੀਤਾ ਹੈ। ਇਸ ਕੈਲੰਡਰ ਨੂੰ ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਨਾਉਣੀ ਵਿਚ ਡਾ. ਵਾਈ ਐੱਸ ਪਰਮਾਰ ਬਾਗਬਾਨੀ ਅਤੇ ਖੇਤੀ ਜੰਗਲਾਤ ਯੂਨੀਵਰਸਿਟੀ ਵਿਖੇ ਹੋਈ 33ਵੀਂ ਸਰਵ ਭਾਰਤੀ ਸਾਂਝੇ ਖੋਜ ਪ੍ਰੋਜੈਕਟ ਦੀ ਸਮੂਹ ਮੀਟਿੰਗ ਦੌਰਾਨ ਜਾਰੀ ਕੀਤਾ ਗਿਆ। ਇਸ ਕੈਲੰਡਰ ਵਿਚ ਵੱਖ-ਵੱਖ ਸਜਾਵਟੀ ਫਸਲਾਂ ਦੀਆਂ ਤਸਵੀਰਾਂ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ ਗਈ ਹੈ।

ਇਹ ਵੀ ਪੜ੍ਹੋ  ਪਾਕਿਸਤਾਨੀ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਨੇ ਪੰਜਾਬ ਦੇ ਨਾਮੀ ਯੂਟਿਊਬਰ ਨੂੰ ਚੁੱਕਿਆ

ਇਸ ਖੋਜ ਪ੍ਰੋਜੈਕਟ ਵੱਲੋਂ ਬਾਗਬਾਨੀ ਪ੍ਰੇਮੀਆਂ ਤੱਕ ਫੁੱਲਾਂ ਦੀ ਕਾਸ਼ਤ ਨੂੰ ਵਿਸਥਾਰਨ ਲਈ ਇਹ ਕੈਲੰਡਰ ਲੋਕ ਅਰਪਿਤ ਕੀਤਾ ਗਿਆ। ਆਸ ਹੈ ਕਿ ਇਸ ਨਾਲ ਬਾਗਬਾਨੀ ਵਿਚ ਦਿਲਚਸਪੀ ਰੱਖਣ ਵਾਲੇ ਸਧਾਰਨ ਲੋਕਾਂ ਤੱਕ ਸਜਾਵਟੀ ਬੂਟਿਆਂ ਦੀ ਨਿੱਜੀ ਅਤੇ ਵਪਾਰਕ ਕਾਸ਼ਤਯੋਗ ਜਾਣਕਾਰੀ ਸਾਰਾ ਸਾਲ ਮੌਸਮ ਅਨੁਸਾਰ ਮੁਹੱਈਆ ਹੋ ਜਾਵੇਗੀ।ਇਸ ਮੌਕੇ ਤੇ ਫੁੱਲਾਂ, ਸਬਜ਼ੀਆਂ ਅਤੇ ਔਸ਼ਧੀ ਬੂਟਿਆਂ ਬਾਰੇ ਵਧੀਕ ਨਿਰਦੇਸ਼ਕ ਜਨਰਲ ਡਾ. ਸੁਧਾਕਰ ਪਾਂਡੇ ਅਤੇ ਵਾਈ ਐੱਸ ਪਰਮਾਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜੇਸ਼ਵਰ ਸਿੰਘ ਫੁੱਲਾਂ ਦੀ ਖੇਤੀ ਸੰਬੰਧੀ ਖੋਜ, ਡਾਇਰੈਕਟੋਰੇਟ ਦੇ ਨਿਰਦੇਸ਼ਕ ਡਾ. ਕੇ ਵੀ ਪ੍ਰਸਾਦ ਅਤੇ ਸੀਨੀਅਰ ਫੁੱਲ ਵਿਗਿਆਨੀ ਡਾ. ਐੱਨ ਕੇ ਦਦਲਾਨੀ ਦੀ ਹਾਜ਼ਰੀ ਵਿਸ਼ੇਸ਼ ਤੌਰ ਗੋਲਣ ਯੋਗ ਸੀ।

ਇਹ ਵੀ ਪੜ੍ਹੋ  ਤਿੰਨ ਗੱਡੀਆਂ ਭਰ ਕੇ ਆਈ ਪੁਲਿਸ ਪਾਰਟੀ ’ਤੇ ਪਿਊ-ਪੁੱਤ ਨੇ ਕੀਤਾ ਹਮਲਾ, ਦੋ ਮੁਲਾਜਮ ਜਖ਼ਮੀ

ਇਸ ਕੈਲੰਡਰ ਨੂੰ ਨਿਰਮਤ ਕਰਨ ਅਤੇ ਜਾਰੀ ਕਰਨ ਲਈ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਬਾਗਬਾਨੀ ਮਾਹਿਰਾਂ ਦੀ ਸਮੁੱਚੀ ਟੀਮ ਨੂੰ ਵਧਾਈ ਅਤੇ ਸ਼ਾਬਾਸ਼ ਦਿੱਤੀ।ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ ਰਿਸ਼ੀਪਾਲ ਸਿੰਘ ਤੇ ਸੰਚਾਰ ਵਿਭਾਗ ਦੇ ਨਿਰਦੇਸ਼ਕ ਡਾ ਟੀ.ਐਸ.ਰਿਆੜ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

SSD WIT ਬਠਿੰਡਾ ਦਾ MCA ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

0

Bathinda News:ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਐਮ.ਸੀ.ਏ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ,ਬਠਿੰਡਾ ਦਾ ਨਤੀਜਾ ਸ਼ਾਨਦਾਰ ਰਿਹਾ।ਵਿਦਿਆਰਥਣ ਜੈਸਮੀਨ ਗਰਗ ਨੇ 9 ਐਸ.ਜੀ.ਪੀ.ਏ ਲੈ ਕੇ ਪਹਿਲਾ ਸਥਾਨ,ਰਮਨਦੀਪ ਕੌਰ ਨੇ 8.83 ਐਸ.ਜੀ.ਪੀ.ਏ ਲੈ ਕੇ ਦੂਜਾ ਸਥਾਨ, ਸਾਕਸ਼ੀ ਨੇ 8.58 ਐਸ.ਜੀ.ਪੀ.ਏ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਡਾ. ਨੀਰੂ ਗਰਗ, ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੇ ਗੋਇਲ ਅਤੇ ਕੰਪਿਊਟਰ ਸਾਇੰਸ ਵਿਭਾਗ ਦੀ ਫੈਕਲਟੀ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਘਰੇਲੂ ਕਲੇਸ਼ ਦੇ ਚਲਦੇ ਸਾਬਕਾ ਫੌਜੀ ਨੇ ਪੁੱਤ ਦਾ ਕੀਤਾ ਕ.ਤ+ਲ,ਪਤਨੀ ਹੋਈ ਜ਼ਖਮੀ

0

Ludhiana News: ਬੀਤੀ ਰਾਤ ਘਰੇਲੂ ਕਲੇਸ਼ ਦੇ ਚਲਦੇ ਇੱਕ ਸਾਬਕਾ ਫੌਜੀ ਵੱਲੋਂ ਗੋਲੀਆਂ ਮਾਰ ਕੇ ਆਪਣੇ ਨੌਜਵਾਨ ਪੁੱਤਰ ਦਾ ਕਤਲ ਕਰਨ ਅਤੇ ਪਤਨੀ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਦੋਰਾਹਾ ਇਲਾਕੇ ਅਧੀਨ ਆਉਂਦੇ ਪਿੰਡ ਬੁਆਨੀ ਦੇ ਵਿੱਚ ਵਾਪਰੀ ਹੈ, ਜਿੱਥੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜਮ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਪੁਲਿਸ ਵੱਲੋਂ ਪਰਚਾ ਦਰਜ ਕਰਕੇ ਸਾਬਕਾ ਫੌਜੀ ਬਲਜਿੰਦਰ ਸਿੰਘ ਨੂੰ ਗਿਰਫਤਾਰ ਕਰਨ ਲਈ ਟੀਮਾਂ ਬਣਾ ਦਿੱਤੀਆਂ ਹਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਇਲਾਕੇ ਦੇ ਡੀਐਸਪੀ ਨੇ ਦੱਸਿਆ ਕਿ ਬੀਤੀ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੁਆਨੀ ਦੇ ਵਿੱਚ ਕਿਸੇ ਘਰੇਲੂ ਕਲੇਸ਼ ਕਾਰਨ ਗੋਲੀਆਂ ਚੱਲੀਆਂ ਹਨ।

ਇਹ ਵੀ ਪੜ੍ਹੋ  ਤਿੰਨ ਗੱਡੀਆਂ ਭਰ ਕੇ ਆਈ ਪੁਲਿਸ ਪਾਰਟੀ ’ਤੇ ਪਿਊ-ਪੁੱਤ ਨੇ ਕੀਤਾ ਹਮਲਾ, ਦੋ ਮੁਲਾਜਮ ਜਖ਼ਮੀ

ਜਿਸ ਤੋਂ ਬਾਅਦ ਜਦ ਪੜਤਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਮੁਲਜਮ ਬਲਜਿੰਦਰ ਸਿੰਘ ਜੋ ਕਿ ਸਾਬਕਾ ਫੌਜੀ ਹੈ, ਦਾ ਆਪਣੇ ਪੁੱਤਰ ਨਾਲ ਤੇਜ ਗੱਡੀ ਚਲਾਉਣ ਨੂੰ ਲੈ ਕੇ ਲੜਾਈ ਹੋ ਗਈ ਸੀ, ਜੋ ਕਿ ਬਾਅਦ ਵਿੱਚ ਖੂਨੀ ਰੂਪ ਧਾਰਨ ਕਰ ਗਈ। ਇਹ ਵੀ ਪਤਾ ਲੱਗਿਆ ਹੈ ਕਿ ਘਟਨਾ ਸਮੇਂ ਮੁਲਜਮ ਰਜਿੰਦਰ ਸਿੰਘ ਦੀ ਸ਼ਰਾਬ ਵੀ ਪੀਤੀ ਹੋਈ ਸੀ। ਮ੍ਰਿਤਕ ਦੇ ਵੱਡੇ ਭਰਾ ਨੇ ਵੀ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼ਾਮ ਸਮੇਂ ਉਸਦਾ ਛੋਟਾ ਭਰਾ ਜਗਮੀਤ ਸਿੰਘ ਆਪਣੇ ਕਿਸੇ ਦੋਸਤ ਦੀ ਗੱਡੀ ਲੈ ਕੇ ਆ ਰਿਹਾ ਸੀ। ਇਸ ਦੌਰਾਨ ਉਸਦੇ ਪਿਤਾ ਨੇ ਉਸ ਨੂੰ ਦੇਖ ਲਿਆ । ਘਰ ਆ ਕੇ ਉਸਨੇ ਆਪਣੇ ਪੁੱਤਰ ਨੂੰ ਤੇਜ ਗੱਡੀ ਚਲਾਉਣ ਤੋਂ ‘ਤੇ ਨਰਾਜ਼ ਹੁੰਦਿਆਂ ਤੁਰੰਤ ਇਹ ਗੱਡੀ ਵਾਪਸ ਆਪਣੇ ਦੋਸਤ ਦੇ ਘਰ ਛੱਡ ਕੇ ਆਉਣ ਲਈ ਕਿਹਾ।

ਇਹ ਵੀ ਪੜ੍ਹੋ  ਪਿਊ ਨੇ ਧੀ ਤੇ ਉਸਦੇ ਆਸ਼ਕ ਦਾ ਤੇਜਧਾਰ ਹਥਿਆਰਾਂ ਨਾਲ ਕੀਤਾ ਕ+ਤਲ

ਇਸ ਗੱਲ ਨੂੰ ਲੈ ਕੇ ਦੋਨਾਂ ਵਿੱਚ ਤਕਰਾਰਬਾਜ਼ੀ ਹੋ ਗਈ ਅਤੇ ਗੁੱਸੇ ਵਿੱਚ ਆਏ ਬਲਜਿੰਦਰ ਸਿੰਘ ਨੇ ਜਗਮੀਤ ਵੱਲੋਂ ਆਪਣੇ ਦੋਸਤ ਦੀ ਲਿਆਂਦੀ ਹੋਈ ਗੱਡੀ ਦੇ ਸ਼ੀਸ਼ੇ ਭੰਨ ਦਿੱਤੇ। ਜਿਸਦੇ ਰੋਸ਼ ਵਜੋਂ ਜਗਮੀਤ ਨੇ ਵੀ ਆਪਣੇ ਪਿਤਾ ਦੀ ਗੱਡੀ ਦਾ ਸ਼ੀਸ਼ਾ ਭੰਨ ਦਿੱਤਾ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਬਲਜਿੰਦਰ ਸਿੰਘ ਨੇ ਆਪਣੇ ਲਾਇਸੰਸੀ ਪਿਸਤੌਲ ਦੇ ਨਾਲ ਉਸ ਉੱਪਰ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਆਪਣੇ ਪੁੱਤਰ ਨੂੰ ਬਚਾਉਣ ਲਈ ਅੱਗੇ ਆਈ, ਉਸਦੀ ਪਤਨੀ ਬਲਵਿੰਦਰ ਕੌਰ ਵੀ ਜਖਮੀ ਹੋ ਗਈ। ਬਾਅਦ ਵਿੱਚ ਦੋਨਾਂ ਜਖਮੀਆਂ ਨੂੰ ਦੋਰਾਹਾ ਦੇ ਇੱਕ ਪ੍ਰਾਈਵੇਟ ਹਸਪਤਾਲ ਚ ਲਿਆਂਦਾ ਗਿਆ ਜਿੱਥੇ ਜਗਮੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਦਕਿ ਉਸ ਦੀ ਪਤਨੀ ਦਾ ਇਲਾਜ ਚੱਲ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ

0

👉ਪੰਜਾਬ ਵੱਲੋਂ ਲੇਬਰ ਐਕਟ ਵਿੱਚ ਇਤਿਹਾਸਕ ਸੋਧ ਨਾਲ ਲੱਖਾਂ ਛੋਟੇ ਵਪਾਰੀਆਂ ਦਾ ਲਾਲ ਫੀਤਾਸ਼ਾਹੀ ਤੋਂ ਛੁਟਕਾਰਾ
👉ਜੁਰਮਾਨੇ ਹੋਏ ਤਰਕਸੰਗਤ, ਪ੍ਰੇਸ਼ਾਨੀਆਂ ਵਿੱਚ ਕਟੌਤੀ ਅਤੇ ਕਿਰਤੀਆਂ ਦੇ ਅਧਿਕਾਰਾਂ ਦੀ ਰਾਖੀ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ, 1958 ਵਿੱਚ ਸੋਧ ਦੀ ਮਨਜ਼ੂਰੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਗਤੀਸ਼ੀਲ ਸੋਧ ਮੁਤਾਬਕ 20 ਤੱਕ ਮੁਲਾਜ਼ਮਾਂ ਵਾਲੇ ਸਾਰੇ ਅਦਾਰਿਆਂ ਨੂੰ ਹੁਣ ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਤੋਂ ਛੋਟ ਹੋਵੇਗੀ।

ਇਹ ਵੀ ਪੜ੍ਹੋ  ਐਸ ਏ ਐਸ ਨਗਰ ਦੇ ਪਿੰਡ ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਦੀ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੀ ਗਈ

ਇਸ ਕਦਮ ਨਾਲ ਪੰਜਾਬ ਭਰ ਦੇ ਲੱਖਾਂ ਦੁਕਾਨ ਮਾਲਕਾਂ ਨੂੰ ਸਿੱਧਾ ਲਾਭ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ ਅਜਿਹੇ ਅਦਾਰਿਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਜਾਂ ਇਸ ਐਕਟ ਦੇ ਲਾਗੂ ਹੋਣ ਦੇ ਛੇ ਮਹੀਨਿਆਂ ਦੇ ਅੰਦਰ-ਅੰਦਰ ਕਿਰਤ ਵਿਭਾਗ ਕੋਲ ਸਬੰਧਤ ਜਾਣਕਾਰੀ ਜਮ੍ਹਾਂ ਕਰਵਾਉਣ ਦੀ ਲੋੜ ਹੋਵੇਗੀ।ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧੇ ਲਈ ਇਕ ਤਿਮਾਹੀ ਵਿੱਚ ਓਵਰਟਾਇਮ ਦੀ ਪ੍ਰਵਾਨਗੀ ਦੇ ਘੰਟੇ 50 ਤੋਂ ਵਧਾ ਕੇ 144 ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੋਜ਼ਾਨਾ ਦੇ ਕੰਮਕਾਜ ਦਾ ਸਮਾਂ 10 ਤੋਂ ਵਧਾ ਕੇ 12 ਘੰਟੇ ਕਰ ਦਿੱਤਾ ਗਿਆ, ਜਿਸ ਵਿੱਚ ਆਰਾਮ ਲਈ ਸਮਾਂ ਵੀ ਸ਼ਾਮਲ ਹੈ। ਇਸ ਦੇ ਨਾਲ-ਨਾਲ ਮੁਲਾਜ਼ਮਾਂ ਨੂੰ ਰੋਜ਼ਾਨਾ 9 ਘੰਟਿਆਂ ਜਾਂ ਹਫ਼ਤੇ ਵਿੱਚ 48 ਘੰਟਿਆਂ ਤੋਂ ਵੱਧ ਸਮੇਂ ਉੱਤੇ ਨਿਯਮਤ ਦਰ ਤੋਂ ਦੁੱਗਣੀ ਦਰ ਨਾਲ ਭੁਗਤਾਨ ਕਰਨਾ ਲਾਜ਼ਮੀ ਹੋਵੇਗਾ।ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਵੀ ਸੁਚਾਰੂ ਕਰ ਦਿੱਤਾ ਗਿਆ ਹੈ ਅਤੇ 20 ਜਾਂ ਵੱਧ ਮੁਲਾਜ਼ਮਾਂ ਵਾਲੇ ਅਦਾਰਿਆਂ ਨੂੰ ਹੁਣ ਅਰਜ਼ੀ ਜਮ੍ਹਾਂ ਕਰਵਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਰਜਿਸਟ੍ਰੇਸ਼ਨ ਲਈ ਮਨਜ਼ੂਰੀ ਖ਼ੁਦ-ਬ-ਖ਼ੁਦ ਮਿਲੀ ਹੋਈ ਮੰਨੀ ਜਾਵੇਗੀ।

ਇਹ ਵੀ ਪੜ੍ਹੋ  ਪਾਕਿਸਤਾਨੀ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਨੇ ਪੰਜਾਬ ਦੇ ਨਾਮੀ ਯੂਟਿਊਬਰ ਨੂੰ ਚੁੱਕਿਆ

ਇਸ ਸੋਧ ਤਹਿਤ 20 ਮੁਲਾਜ਼ਮਾਂ ਤੱਕ ਵਾਲੇ ਅਦਾਰਿਆਂ ਨੂੰ ਸਿਰਫ਼ ਮੁੱਢਲੀ ਜਾਣਕਾਰੀ ਦੇਣ ਦੀ ਲੋੜ ਹੋਵੇਗੀ ਅਤੇ ਉਨ੍ਹਾਂ ਨੂੰ ਰਜਿਸਟਰ ਦੀ ਲੋੜ ਨਹੀਂ ਹੋਵੇਗੀ। ਇਸ ਦੇ ਨਾਲ-ਨਾਲ ਧਾਰਾ 21 ਤੇ 26 ਅਧੀਨ ਜੁਰਮਾਨਿਆਂ ਨੂੰ ਵੀ ਤਰਕਸੰਗਤ ਕਰਦਿਆਂ ਘੱਟ ਤੋਂ ਘੱਟ ਜੁਰਮਾਨਾ 25 ਰੁਪਏ ਤੋਂ ਇਕ ਹਜ਼ਾਰ ਰੁਪਏ ਅਤੇ ਵੱਧ ਤੋਂ ਵੱਧ ਜੁਰਮਾਨਾ 100 ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।ਪ੍ਰੇਸ਼ਾਨੀਆਂ ਘਟਾਉਣ ਅਤੇ ਕਾਰੋਬਾਰਾਂ ਨੂੰ ਸ਼ਰਤਾਂ ਦੀ ਪਾਲਣਾ ਲਈ ਸਮਾਂ ਦੇਣ ਵਾਸਤੇ ਪਹਿਲੀ ਤੇ ਦੂਜੀ ਉਲੰਘਣਾ ਤੇ ਇਸ ਤੋਂ ਬਾਅਦ ਦੀ ਉਲੰਘਣਾ ਵਿਚਾਲੇ ਸੁਧਾਰ ਲਈ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਜਾਵੇਗਾ। ਉਲੰਘਣਾ ਦੀ ਕੰਪਾਊਂਡਿੰਗ ਲਈ ਪ੍ਰਵਾਨਗੀ ਦੇਣ ਵਾਸਤੇ ਨਵੀਂ ਧਾਰਾ 26ਏ ਵੀ ਲਿਆਂਦੀ ਗਈ ਹੈ ਤਾਂ ਕਿ ਇਸ ਐਕਟ ਨੂੰ ਅਪਰਾਧ ਦੀ ਸ਼ੇ੍ਰਣੀ ਤੋਂ ਬਾਹਰ ਰੱਖਿਆ ਜਾਵੇ ਅਤੇ ਦੁਕਾਨਦਾਰਾਂ ਨੂੰ ਅਦਾਲਤਾਂ ਦੇ ਚੱਕਰਾਂ ਤੋਂ ਛੁਟਕਾਰਾ ਮਿਲੇ। ਇਸ ਤੋਂ ਇਲਾਵਾ ਕਿਰਤੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਵੱਖ-ਵੱਖ ਕਿਰਤ ਕਾਨੂੰਨਾਂ ਰਾਹੀਂ ਮੁਹੱਈਆ ਸਾਰੇ ਅਧਿਕਾਰਾਂ ਦੀ ਪਾਲਣਾ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

0

Amritsar News:ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।


ਇਹ ਵੀ ਪੜ੍ਹੋ  ਤਿੰਨ ਗੱਡੀਆਂ ਭਰ ਕੇ ਆਈ ਪੁਲਿਸ ਪਾਰਟੀ ’ਤੇ ਪਿਊ-ਪੁੱਤ ਨੇ ਕੀਤਾ ਹਮਲਾ, ਦੋ ਮੁਲਾਜਮ ਜਖ਼ਮੀ

ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ’ਚ ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਕਰੂਰ ਕਾਰੇ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਘੱਲੂਘਾਰੇ ਵਿੱਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ। ਉਨ੍ਹਾਂ ਕਿਹਾ ਕਿ ਘੱਲੂਘਾਰੇ ਦੀ ਯਾਦ ’ਚ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ  ਪਾਕਿਸਤਾਨੀ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਨੇ ਪੰਜਾਬ ਦੇ ਨਾਮੀ ਯੂਟਿਊਬਰ ਨੂੰ ਚੁੱਕਿਆ

ਐਡਵੋਕੇਟ ਧਾਮੀ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ 6 ਜੂਨ ਨੂੰ ਹੋ ਰਹੇ ਸ਼ਹੀਦੀ ਸਮਾਗਮ ਸਮੇਂ ਮਰਯਾਦਾ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੈਂਬਰ ਭਾਈ ਮਨਜੀਤ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਫੈਡਰੇਸ਼ਨ ਆਗੂ ਐਡਵੋਕੇਟ ਜਸਬੀਰ ਸਿੰਘ ਘੁੰਮਣ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਭਾਈ ਕੰਵਰਚੜਤ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ