Home Blog Page 685

ਸਮਾਣਾ ਹਲਕੇ ਦੇ ਚਾਰ ਪਿੰਡਾਂ ਨੂੰ 50 ਸਾਲ ਬਾਅਦ ਲੱਗਿਆ ਨਹਿਰੀ ਪਾਣੀ,ਵਿਧਾਇਕ ਜੌੜਾਮਾਜਰਾ ਵੱਲੋਂ ਉਦਘਾਟਨ

0

👉ਕਿਸਾਨਾਂ ਨੇ ਵਿਧਾਇਕ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਦਾ ਮੂੰਹ ਮਿੱਠਾ ਕਰਵਾ ਕੇ ਪੰਜਾਬ ਸਰਕਾਰ ਦਾ ਕਿੱਤਾ ਧੰਨਵਾਦ
👉ਦਿਨੋਂ ਦਿਨ ਡੂੰਘਾ ਹੁੰਦਾ ਜਾ ਰਿਹਾ ਧਰਤੀ ਹੇਠਲਾ ਪਾਣੀ ਬਚਾਉਣ ਮਾਨ ਸਰਕਾਰ ਦੀ ਪਹਿਲ ਕਦਮੀ : ਜੌੜਾਮਾਜਰਾ
Samana News:ਸਮਾਣਾ ਹਲਕੇ ਦੇ ਚਾਰ ਪਿੰਡ ਲਲੌਛੀ, ਫਤਿਹਮਾਜਰੀ, ਅਚਰਾਲ ਕਲਾਂ ਤੇ ਅਚਰਾਲ ਖ਼ੁਰਦ ਦੇ ਕਿਸਾਨਾਂ ਵਿੱਚ ਅੱਜ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਉਨ੍ਹਾਂ ਦੇ ਖੇਤਾਂ ਨੂੰ ਸਿੰਚਾਈ ਲਈ ਕਰੀਬ 50 ਸਾਲਾਂ ਬਾਅਦ ਨਹਿਰੀ ਪਾਣੀ ਦੀ ਸਪਲਾਈ ਨਸੀਬ ਹੋਈ। ਕਿਸਾਨਾਂ ਨੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਦਾ ਮੂੰਹ ਮਿੱਠਾ ਕਰਵਾ ਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ  ਐਸ ਏ ਐਸ ਨਗਰ ਦੇ ਪਿੰਡ ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਦੀ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੀ ਗਈ

ਕਰੀਬ 1.27 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 1100 ਏਕੜ ਰਕਬੇ ਦੀ ਸਿੰਚਾਈ ਲਈ ਸੂਏ ਦੇ ਖਾਲੇ ਪੱਕੇ ਕੀਤੇ ਗਏ ਹਨ, ਜਿਸ ਦਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੱਡਾ ਲਾਭ ਮਿਲੇਗਾ।ਇਸ ਮੌਕੇ 592 ਏਕੜ ਰਕਬੇ ਸਿੰਚਾਈ ਵਾਲਾ ਪਾਣੀ ਦੇਣ ਲਈ ਮਾਈਨਰ ਨੰਬਰ 2 ਨਵਾਡਾ ਰਜਵਾਹਾ ਵਿਚੋਂ ਆਰ.ਡੀ. 13714 ਖੱਬਾ ਪਾਸਾ, 9860 ਫੁੱਟ ਸੂਏ ਨੂੰ 74 ਲੱਖ ਦੀ ਲਾਗਤ ਨਾਲ ਪੱਕਾ ਕਰਨ ਅਤੇ 410 ਏਕੜ ਰਕਬੇ ਨੂੰ ਪਾਣੀ ਦੇਣ ਲਈ ਆਰ.ਡੀ. 13714 ਸੱਜਾ ਪਾਸਾ, 7274 ਫੁੱਟ ਸੂਏ ਨੂੰ 55 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਕਰਨ ਦਾ ਉਦਘਾਟਨ ਕਰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਡੀ ਪਹਿਲਕਦਮੀ ਕੀਤੀ ਹੈ।ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਾਲਾਇਕੀ ਕਰਕੇ ਸੂਏ ਦੇ ਖਾਲੇ ਨਜਾਇਜ਼ ਕਬਜ਼ਿਆਂ ਹੇਠ ਆ ਗਏ ਸਨ ਅਤੇ ਪੰਜਾਬ ਦਾ ਨਹਿਰੀ ਪਾਣੀ ਸਿੰਚਾਈ ਬਹੁਤ ਘੱਟ ਵਰਤਿਆਂ ਜਾਣ ਲੱਗਿਆ, ਜਿਸ ਦਾ ਲਾਭ ਮਿਲੀਭੁਗਤ ਕਰਕੇ ਹਰਿਆਣਾ ਅਤੇ ਹੋਰ ਰਾਜਾਂ ਨੂੰ ਹੁੰਦਾ ਰਿਹਾ।

ਇਹ ਵੀ ਪੜ੍ਹੋ  ਪਾਕਿਸਤਾਨੀ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਨੇ ਪੰਜਾਬ ਦੇ ਨਾਮੀ ਯੂਟਿਊਬਰ ਨੂੰ ਚੁੱਕਿਆ

ਜਦਕਿ ਪੰਜਾਬ ਦੇ ਕਿਸਾਨ ਆਪਣੀ ਧਰਤੀ ਹੇਠਲਾ ਪਾਣੀ ਮੁਕਾਉਣ ਕਿਨਾਰੇ ਪੁੱਜ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਹਿੱਸੇ ਦਾ ਕਰੀਬ 80 ਫ਼ੀਸਦੀ ਨਹਿਰੀ ਪਾਣੀ ਵਰਤਣ ਲੱਗਿਆ ਹੈ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਦੇ ਨਾਲ ਨਾਲ ਮੋਟਰ ਨਾ ਚੱਲਣ ਕਾਰਨ ਬਿਜਲੀ ਦੀ ਵੀ ਬਚਤ ਹੋਣ ਲੱਗੀ ਹੈ।ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਰਪੰਚ ਅਮਰੀਕ ਸਿੰਘ, ਜੱਸ ਸਿੰਘ, ਵਿਕਰਮ ਸਿੰਘ ਲਲੌਛੀ, ਗੁਰਵਿੰਦਰ ਸਿੰਘ ਲਲੌਛੀ, ਕਰਨੈਲ ਸਿੰਘ ਲਲੌਛੀ, ਨਿਰਭੈ ਸਿੰਘ ਫਤਿਹਮਾਜਰੀ, ਧਰਮਿੰਦਰ ਸਿੰਘ, ਬਲਵਿੰਦਰ ਸਿੰਘ ਗੱਜੂਮਾਜਰਾ ਅਤੇ ਨਹਿਰੀ ਵਿਭਾਗ ਦੇ ਐਸ.ਡੀ.ਓ. ਗੁਰਪ੍ਰੀਤ ਸਿੰਘ, ਜੇ.ਈ. ਮੋਹਿਤ ਬਾਂਸਲ, ਨਹਿਰੀ ਪਟਵਾਰੀ ਮਨਦੀਪ ਸਿੰਘ, ਹਰਪ੍ਰੀਤ ਸਿੰਘ ਤੇ ਜਗਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

HMEL ਦੇ ਸਹਿਯੋਗ ਨਾਲ ਲੋਕ ਨਿਰਮਾਣ ਵਿਭਾਗ ਵੱਲੋਂ ਫੁੱਲੋਖਾਰੀ-ਕਨਕਵਾਲ 6.8 ਕਿਲੋਮੀਟਰ ਲੰਮੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ

0

👉ਕਾਲਾਂਵਾਲੀ ਹਰਿਆਣਾ ਤੋਂ ਆਉਣ ਵਾਲੇ ਟ੍ਰੈਫਿਕ ਨੂੰ ਮਿਲੇਗੀ ਸੁਚੱਜੀ ਆਵਾਜਾਈ, ਪੇਂਡੂ ਵਸੀਆਂ ਨੂੰ ਆਵਾਜਾਈ ਵਿੱਚ ਹੋਏਗੀ ਸੁਵਿਧਾ
Bathinda News:ਪੇਂਡੂ ਖੇਤਰਾਂ ਦੇ ਆਧਾਰਭੂਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੂਰੇ ਖੇਤਰ ਦੇ ਵਿਕਾਸ ਨੂੰ ਵਧਾਵਾ ਦੇਣ ਲਈ ਐਚਪੀਸੀਐਲ-ਮਿੱਤਲ ਐਨਰਜੀ ਲਿਮਿਟਡ (ਐਚਐਮਈਐਲ) ਲਗਾਤਾਰ ਯਤਨਸ਼ੀਲ ਹੈ। ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ, ਐਚਐਮਈਐਲ ਨੇ ਸਮੁਦਾਇਕ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਤਹਿਤ, ਐਨਐਚ-254 ਤੋਂ ਕਾਲਾਂਵਾਲੀ ਤੱਕ ਐਚਪੀਸੀਐਲ ਐਲਪੀਜੀ ਬੌਟਲਿੰਗ ਪਲਾਂਟ ਦੇ ਨੇੜੇ ਰਾਮਾਂ ਪਿੰਡ ਤੋਂ ਲੈ ਕੇ ਫੁੱਲੋਖਾਰੀ ਅਤੇ ਕਨਕਵਾਲ ਤੱਕ ਦੀ 6.8 ਕਿਲੋਮੀਟਰ ਲੰਮੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਇਹ ਸੜਕ ਪੰਜਾਬ ਦੇ ਲੋਕ ਨਿਰਮਾਣ ਵਿਭਾਗ (PWD) ਵੱਲੋਂ ਬਣਾਈ ਜਾ ਰਹੀ ਹੈ, ਜਿਸ ਵਿੱਚ ਐਚਐਮਈਐਲ ਦੀ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਤਿੰਨ ਗੱਡੀਆਂ ਭਰ ਕੇ ਆਈ ਪੁਲਿਸ ਪਾਰਟੀ ’ਤੇ ਪਿਊ-ਪੁੱਤ ਨੇ ਕੀਤਾ ਹਮਲਾ, ਦੋ ਮੁਲਾਜਮ ਜਖ਼ਮੀ

ਇਹ ਯੋਜਨਾ ਨਾ ਸਿਰਫ ਰਾਮਾਂ, ਕਨਕਵਾਲ ਅਤੇ ਫੁੱਲੋਖਾਰੀ ਦੇ ਨਿਵਾਸੀਆਂ ਨੂੰ ਲਾਭ ਦਵੇਗੀ, ਸਗੋਂ ਗਿਆਣਾ, ਦੇਸੂ, ਮਲਕਾਣਾ ਅਤੇ ਕਾਲਾਂਵਾਲੀ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਆਵਾਜਾਈ ਵਿੱਚ ਵਧੀਆ ਸੁਵਿਧਾ ਪ੍ਰਦਾਨ ਕਰੇਗੀ। ਇਸ ਨਾਲ ਰਾਮਾਂ ਤੋਂ ਬਠਿੰਡਾ ਆਉਣ ਜਾਂ ਜਾਣ ਵਾਲੀਆਂ ਯਾਤਰਾਵਾਂ ਅਸਾਨ ਹੋਣਗੀਆਂ।ਲੋਕ ਨਿਰਮਾਣ ਵਿਭਾਗ ਦੇ ਐਕਸੀਈਐਨ ਓਮਕਾਰ ਸਿੰਘ ਨੇ ਦੱਸਿਆ ਕਿ ਸੜਕ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਇਸਨੂੰ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਵਿਭਾਗ ਦੇ ਐਸ.ਡੀ.ਓ. ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੇ ਇਲਾਵਾ ਨੌਰੰਗ ਚੌਕ ਤੋਂ ਲੈ ਕੇ ਹਰਿਆਣਾ-ਪੰਜਾਬ ਸਰਹੱਦ ਤੱਕ ਦੀ ਲਗਭਗ 0.7 ਕਿਲੋਮੀਟਰ ਲੰਮੀ ਸੜਕ ਦੀ ਮੁਰੰਮਤ ਕੀਤੀ ਜਾ ਰਹੀ ਹੈ। ਇਸ ਸੜਕ ਦੀ ਚੌੜਾਈ 18 ਫੁੱਟ ਤੋਂ ਵਧਾ ਕੇ 23 ਫੁੱਟ ਕੀਤੀ ਜਾ ਰਹੀ ਹੈ, ਜਿਸ ਨਾਲ ਹਰਿਆਣਾ ਤੋਂ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਨੂੰ ਸੁਚੱਜੀ ਆਵਾਜਾਈ ਮਿਲੇਗੀ ਅਤੇ ਟ੍ਰੈਫਿਕ ਜਾਮ ਤੋਂ ਛੁਟਕਾਰਾ ਮਿਲੇਗਾ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬਾਇਓ ਈਥਨੋਲ ਪਲਾਂਟ ਵੱਲ ਜਾਣ ਵਾਲੀ ਸੜਕ ਦੇ 2.91 ਕਿਲੋਮੀਟਰ ਹਿੱਸੇ ਦਾ ਵੀ ਨਿਰਮਾਣ ਕੀਤਾ ਜਾਵੇਗਾ।

ਇਹ ਵੀ ਪੜ੍ਹੋ  CIA ਸਟਾਫ਼ ਦੇ ਮੁਲਾਜਮ ਦੀ ਗੋ+ਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ’ਚ ਹੋਈ ਮੌ+ਤ

ਇਹ ਸਾਰੀਆਂ ਸੜਕਾਂ ਤਿਆਰ ਹੋਣ ਤੋਂ ਬਾਅਦ, ਗੁਰੂ ਗੋਬਿੰਦ ਸਿੰਘ ਰਿਫਾਈਨਰੀ ਦੇ ਆਲੇ-ਦੁਆਲੇ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਬਹੁਤ ਆਸਾਨੀ ਹੋਵੇਗੀ।ਪਿੰਡ ਕਨਕਵਾਲ ਦੇ ਸਰਪੰਚ ਜਸਵਿੰਦਰ ਸਿੰਘ ਨੇ ਸੜਕ ਨਿਰਮਾਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਕਾਫੀ ਸਮੇਂ ਤੋਂ ਸੜਕ ਦੀ ਖਸਤਾਹਾਲ ਹਾਲਤ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਸੜਕ ਬਣਣ ਨਾਲ ਲੋਕਾਂ ਨੂੰ ਦੈਨੀਕ ਕੰਮਕਾਜ ਲਈ ਆਉਣ-ਜਾਣ ਵਿੱਚ ਵਧੀਆ ਸੁਵਿਧਾ ਮਿਲੇਗੀ ਅਤੇ ਕਾਲਾਂਵਾਲੀ ਜਾਣ ਵਿੱਚ ਵੀ ਸਮਾਂ ਬਚੇਗਾ।ਇਸੇ ਤਰ੍ਹਾਂ ਪਿੰਡ ਫੁੱਲੋਖਾਰੀ ਦੀ ਸਰਪੰਚ ਸੁਖਦੀਪ ਕੌਰ ਨੇ ਵੀ ਐਚਐਮਈਐਲ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕ ਪਿੰਡ ਵਾਸੀਆਂ ਲਈ ਇੱਕ ਵੱਡੀ ਸੌਗਾਤ ਹੈ। ਪਹਿਲਾਂ ਕਾਲਾਂਵਾਲੀ ਜਾਣ ਵਿੱਚ ਬਹੁਤ ਦਿੱਕਤ ਆਉਂਦੀ ਸੀ, ਪਰ ਹੁਣ ਇਸ ਨਵੀਨ ਸੜਕ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਐਸ ਏ ਐਸ ਨਗਰ ਦੇ ਪਿੰਡ ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਦੀ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੀ ਗਈ

0

👉ਐਨ ਡੀ ਪੀ ਐਸ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਮੁਲਜ਼ਮ; ਦੋਸ਼ਾਂ ਵਿੱਚ ਹੈਰੋਇਨ ਜ਼ਬਤ ਕਰਨ ਦਾ ਮਾਮਲਾ ਵੀ ਸ਼ਾਮਿਲ
SAS Nagar News:ਨਸ਼ਾ ਤਸਕਰਾਂ ‘ਤੇ ਕਾਰਵਾਈ ਨੂੰ ਤੇਜ਼ ਕਰਨ ਅਤੇ ਮਿਸਾਲੀ ਬਣਾਉਣ ਲਈ ਚੱਲ ਰਹੀ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ ਹਿੱਸੇ ਵਜੋਂ, ਐਸ ਏ ਐਸ ਨਗਰ ਪੁਲਿਸ ਨੇ ਬੁੱਧਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਾਲਮੇਲ ਨਾਲ, ਥਾਣਾ ਸਦਰ ਕੁਰਾਲੀ ਦੇ ਅਧਿਕਾਰ ਖੇਤਰ ਅਧੀਨ ਪਿੰਡ ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੁਣ ਦੀ ਮੁਹਿੰਮ ਚਲਾਈ।ਬੁੱਧਵਾਰ ਨੂੰ ਕੀਤੀ ਗਈ ਇਹ ਕਾਰਵਾਈ ਐਸ ਐਸ ਪੀ ਐਸ ਏ ਐਸ ਨਗਰ, ਹਰਮਨਦੀਪ ਸਿੰਘ ਹਾਂਸ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਡੀ ਐਸ ਪੀ ਮੁੱਲਾਂਪੁਰ ਮੋਹਿਤ ਅਗਰਵਾਲ ਅਤੇ ਐਸ ਐਚ ਓ ਗੌਰਵਬੰਸ ਸਿੰਘ ਦੀ ਅਗਵਾਈ ਹੇਠ ਕੀਤੀ ਗਈ।ਡੀ ਐਸ ਪੀ ਅਗਰਵਾਲ ਨੇ ਦੱਸਿਆ ਕਿ ਢਾਹਿਆ ਗਿਆ ਢਾਂਚਾ ਪਿੰਡ ਦੀ ਫਿਰਨੀ (ਪੰਚਾਇਤ ਜ਼ਮੀਨ) ‘ਤੇ ਪਿੰਡ ਦੇ ਹੀ ਵਸਨੀਕ ਇੱਕ ਨਸ਼ਾ ਤਸਕਰ, ਦਿਲਪ੍ਰੀਤ ਸਿੰਘ, ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਬਣਾਇਆ ਗਿਆ ਸੀ, ਜੋ ਇਸ ਸਮੇਂ ਐਨ ਡੀ ਪੀ ਐਸ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਹਿਰਾਸਤ ਵਿੱਚ ਹੈ। ਦੋਸ਼ੀ ਛੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਜਿਨ੍ਹਾਂ ਵਿੱਚ ਚਾਰ ਐਨ ਡੀ ਪੀ ਐਸ ਐਕਟ ਅਧੀਨ ਹਨ, ਜੋ ਰੋਪੜ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਦਰਜ ਹਨ।

ਇਹ ਵੀ ਪੜ੍ਹੋ  ਪਾਕਿਸਤਾਨੀ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਨੇ ਪੰਜਾਬ ਦੇ ਨਾਮੀ ਯੂਟਿਊਬਰ ਨੂੰ ਚੁੱਕਿਆ

ਸਭ ਤੋਂ ਗੰਭੀਰ ਦੋਸ਼ਾਂ ਵਿੱਚੋਂ ਇੱਕ ਵਿੱਚ, ਦਿਲਪ੍ਰੀਤ ਸਿੰਘ ‘ਤੇ 29 ਮਈ, 2022 ਨੂੰ ਸਦਰ ਕੁਰਾਲੀ ਪੁਲਿਸ ਸਟੇਸ਼ਨ ਵਿੱਚ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਚ 445 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਡੀ ਐਸ ਪੀ ਅਗਰਵਾਲ ਨੇ ਕਿਹਾ ਕਿ ਇਹ ਕਾਰਵਾਈ ਨਸ਼ਾ ਤਸਕਰੀ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਉਜਾਗਰ ਕਰਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਇਹ ਢਾਹੁਣ ਦੀ ਕਾਰਵਾਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਲਈ ਇੱਕ ਸਖ਼ਤ ਸੰਦੇਸ਼ ਹੈ। ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਗੌਰਵ ਯਾਦਵ ਦੁਆਰਾ ਅਗਵਾਈ ਕੀਤੀ ਗਈ ਵੱਡੀ ਨਸ਼ਾ ਵਿਰੋਧੀ ਪਹਿਲਕਦਮੀ ਦਾ ਹਿੱਸਾ ਹੈ, ਜਿਸਦਾ ਉਦੇਸ਼ ਰਾਜ ਵਿੱਚੋਂ ਨਸ਼ਾਖੋਰੀ ਨੂੰ ਖਤਮ ਕਰਨਾ ਹੈ।ਐਸ ਐਸ ਪੀ ਹਰਮਨਦੀਪ ਸਿੰਘ ਹੰਸ ਨੇ ਵੀ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਜਾਰੀ ਕਰਦਿਆਂ, ਉਨ੍ਹਾਂ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰਨ ਜਾਂ ਇਸੇ ਤਰ੍ਹਾਂ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਨਸ਼ਾ ਤਸਕਰੀ ਨੂੰ ਖਤਮ ਕਰਨ ਅਤੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਲਈ ਰਾਜ ਤੇ ਜ਼ਿਲ੍ਹਾ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਸਥਾਨਕ ਨਿਵਾਸੀਆਂ ਅਤੇ ਸਰਪੰਚ ਗੁਰਪ੍ਰੀਤ ਸਿੰਘ ਦੁਆਰਾ ਇਸ ਕਾਰਵਾਈ ਦੀ ਵਿਆਪਕ ਤੌਰ ‘ਤੇ ਸ਼ਲਾਘਾ ਕੀਤੀ ਗਈ ਤੇ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਨਿਰੰਤਰ ਯਤਨਾਂ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ  CIA ਸਟਾਫ਼ ਦੇ ਮੁਲਾਜਮ ਦੀ ਗੋ+ਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ’ਚ ਹੋਈ ਮੌ+ਤ

ਡੀ ਐਸ ਪੀ ਅਗਰਵਾਲ ਨੇ ਅੱਗੇ ਦੱਸਿਆ ਕਿ, ਹਾਲ ਹੀ ਦੇ ਮਹੀਨਿਆਂ ਵਿੱਚ, ਮੁੱਲਾਂਪੁਰ ਪੁਲਿਸ ਸਬ-ਡਵੀਜ਼ਨ ਨੇ 40 ਐਫ ਆਈ ਆਰਜ਼ ਦੇ ਸਬੰਧ ਵਿੱਚ 70 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਕਈ ਦੋਸ਼ੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਭੇਜਿਆ ਗਿਆ ਹੈ।ਇਸ ਤੋਂ ਇਲਾਵਾ, ਪੁਲਿਸ ਨੇ ਐਨ ਡੀ ਪੀ ਐਸ ਐਕਟ ਦੀ ਧਾਰਾ 68-ਐਫ ਦੇ ਤਹਿਤ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਵਾਹਨ ਕੁਰਕ/ਫ੍ਰੀਜ਼ ਕਰਨ ਦੇ ਦੋ ਮਾਮਲੇ ਅਤੇ ਜਾਇਦਾਦ ਨਾਲ ਸਬੰਧਤ ਇੱਕ ਮਾਮਲਾ ਮਨਜੂਰੀ ਲਈ ਸਮਰੱਥ ਅਥਾਰਟੀ ਨੂੰ ਭੇਜਿਆ ਗਿਆ ਹੈ। ਇਹ ਸਾਰੀ ਚਲ ਅਤੇ ਅਚਲ ਜਾਇਦਾਦ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕਮਾਈ ਵਜੋਂ ਸ਼ਨਾਖਤ ਕੀਤੀ ਗਈ ਹੈ।ਇਸ ਮੌਕੇ ਡਿਊਟੀ ਮੈਜਿਸਟ੍ਰੇਟ ਵਜੋਂ ਨਾਇਬ ਤਹਿਸੀਲਦਾਰ ਮਾਜਰੀ ਰਾਜਵੀਰ ਸਿੰਘ ਮਰਵਾਹ ਅਤੇ ਪੰਚਾਇਤ ਅਫ਼ਸਰ ਬਲਾਕ ਮਾਜਰੀ ਮਨਦੀਪ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਤਿੰਨ ਗੱਡੀਆਂ ਭਰ ਕੇ ਆਈ ਪੁਲਿਸ ਪਾਰਟੀ ’ਤੇ ਪਿਊ-ਪੁੱਤ ਨੇ ਕੀਤਾ ਹਮਲਾ, ਦੋ ਮੁਲਾਜਮ ਜਖ਼ਮੀ

0

👉ਪੁਲਿਸ ਮੁੜੀ ਖ਼ਾਲੀ ਹੱਥ, ਮੁਲਜਮ ਹੋਏ ਮੌਕੇ ਤੋਂ ਫ਼ਰਾਰ
Batala News: ਨਸ਼ਾ ਤਸਕਰੀ ਦੇ ਕਈ ਮਾਮਲਿਆਂ ਵਿਚ ਲਿਪਤ ਰਹੇ ਇੱਕ ਮੁਲਜਮ ਨੂੰ ਫ਼ੜਣ ਗਈ ਪੁਲਿਸ ਪਾਰਟੀ ’ਤੇ ਮੁਲਜਮ ਵੱਲੋਂ ਆਪਣੇ ਪੁੱਤ ਨਾਲ ਮਿਲਕੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ’ਚ ਦੋ ਪੁਲਿਸ ਮੁਲਾਜਮਾਂ ਦੇ ਜਖ਼ਮੀ ਹੋਣ ਦੀ ਵੀ ਸੂਚਨਾ ਹੈ। ਜਿਸਤੋਂ ਬਾਅਦ ਮੁਲਜਮ ਫ਼ਰਾਰ ਹੋਣ ਵਿਚ ਸਫ਼ਲ ਰਹੇ। ਇਹ ਘਟਨਾ ਜਿਲ੍ਹਾ ਬਟਾਲਾ ਦੇ ਪਿੰਡ ਮੁਰਾਦਪੁਰ ਵਿਖੇ ਵਾਪਰੀ ਹੈ। ਸੂਚਨਾ ਮੁਤਾਬਕ ਪੁਲਿਸ ਉਕਤ ਪਿੰਡ ਦੇ ਇੱਕ ਵਿਅਕਤੀ ਸਮਿੰਦਰ ਸਿੰਘ ਨੂੂੰ ਇੱਕ ਮਾਮਲੇ ਵਿਚ ਗ੍ਰਿਫਤਾਰ ਕਰਨ ਗਈ ਸੀ ਪ੍ਰੰਤੂ ਮੁਲਜਮ ਪੁਲਿਸ ਪਾਰਟੀ ਨੂੰ ਦੇਖਦਿਆਂ ਹੀ ਆਪਣੇ ਘਰ ਦੀ ਛੱਤ ’ਤੇ ਚੜ ਗਿਆ ਤੇ ਆਪਣੇ ਪੁੱਤ ਦੀ ਮਦਦ ਨਾਲ ਪੁਲਿਸ ਪਾਰਟੀ ’ਤੇ ਇੱਟਾਂ-ਰੋੜਿਆ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ  ਪਾਕਿਸਤਾਨੀ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਨੇ ਪੰਜਾਬ ਦੇ ਨਾਮੀ ਯੂਟਿਊਬਰ ਨੂੰ ਚੁੱਕਿਆ

ਇਸ ਘਟਨਾ ਦੀ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀ ਵੀਡੀਓ ਵਿਚ ਸਪੱਸ਼ਟ ਤੌਰ ‘ਤੇ ਮੁਲਜਮ ਦੇ ਹੱਥ ਵਿਚ ਗੰਡਾਸਾ ਦੇਖਿਆ ਜਾ ਸਕਦਾ, ਜਦਕਿ ਉਸਦਾ ਪੁੱਤਰ ਛੱਤ ’ਤੇ ਚੜ੍ਹਣ ਦੀ ਕੋਸਿਸ਼ ਕਰ ਰਹੇ ਪੁਲਿਸ ਮੁਲਾਮਜਾਂ ਉਪਰ ਇੱਟਾਂ-ਰੋੜਿਆ ਦੀ ਬਰਸਾਤ ਕਰਦਾ ਦਿਖ਼ਾਈ ਦੇ ਰਿਹਾ। ਇਸ ਮੌਕੇ ਮੌਜੂਦ ਐਸਐਚਓ ਨੇ ਮੀਡੀਆ ਨਾਲ ਗੱਲਬਾਤ ਕਰਦੇ  ਦਾਅਵਾ ਕੀਤਾ ਕਿ ਮੁਲਜਮ ਸਮਿੰਦਰ ਸਿੰਘ ਵਿਰੁਧ 10 ਦੇ ਕਰੀਬ ਪਰਚੇ ਹਨ ਤੇ ਹੁਣ ਇੱਕ ਨਵਾਂ ਪਰਚਾ ਦਰਜ਼ ਕੀਤਾ ਗਿਆ ਹੈ, ਜਿਸ ਵਿਚ ਇਸਨੂੰ ਗ੍ਰਿਫਤਾਰ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ  CIA ਸਟਾਫ਼ ਦੇ ਮੁਲਾਜਮ ਦੀ ਗੋ+ਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ’ਚ ਹੋਈ ਮੌ+ਤ

ਉਧਰ, ਛੱਤ ’ਤੇ ਖੜੇ ਉਕਤ ਵਿਅਕਤੀ ਨੇਪੁਲਿਸ ਉਪਰ ਝੂਠੇ ਪਰਚੇ ਦਰਜ਼ ਕਰਨ ਅਤੇ ਪੈਸੇ ਲੈਣ ਦੇ ਗੰਭੀਰ ਦੋਸ਼ ਲਗਾਏ ਹਨ। ਉਸਨੇ ਕਿਹਾ ਕਿ ਉਸਦੇ ਖਿਲਾਫ਼ ਸਿਰਫ਼ ਲੜਾਈ-ਝਗੜੇ ਦੇ ਪਰਚੇ ਹਨ ਪ੍ਰੰਤੂ ਪੁਲਿਸ ਨੇ ਕੁੱਝ ਦਿਨ ਪਹਿਲਾਂ ਉਸਦੇ ਵੱਡੇ ਪੁੱਤਰ ’ਤੇ ਪਰਚਾ ਦਰਜ਼ ਕਰ ਦਿੱਤਾ ਤੇ ਹੁਣ ਛੋਟੇ ਨੂੰ ਲੈ ਜਾਵੇਗੀ। ਉਨ੍ਹਾਂ ਪੁਲਿਸ ਵਾਲਿਆਂ ਨੂੰ ਉਸਨੂੰ ਗ੍ਰਿਫਤਾਰ ਕਰਨ ਸਬੰਧੀ ਕਾਗਜ਼ ਦਿਖਾਉਣ ਲਈ ਵੀ ਕਿਹਾ। ਫ਼ਿਲਹਾਲ ਇਸ ਘਟਨਾ ਦੀ ਇਲਾਕੇ ’ਚ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਕਿਸਤਾਨੀ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਨੇ ਪੰਜਾਬ ਦੇ ਨਾਮੀ ਯੂਟਿਊਬਰ ਨੂੰ ਚੁੱਕਿਆ

0

👉ਆਈਐਸਆਈ ਏਜੰਟ ਸ਼ਕੀਰ ਤੋਂ ਇਲਾਵਾ ਹਰਿਆਣਾ ਦੀ ਯੂਟਿਊਬਰ ਜਯੋਤੀ ਨਾਲ ਵੀ ਸੀ ‘ਇਨਟੱਚ’
Rupnagar News:ਪਿਛਲੇ ਦਿਨੀਂ ਭਾਰਤ ਤੇ ਪਾਕਿਸਤਾਨ ਵਿਚਕਾਰ ਛਿੜੀ ਜੰਗ ਦੌਰਾਨ ਕਥਿਤ ਤੌਰ ’ਤੇ ਪਾਕਿਸਤਾਨੀ ਖੁਫ਼ੀਆ ਏਜੰਸੀ ਲਈ ਸਲੀਪਰ ਸੈੱਲ ਦੇ ਤੌਰ ’ਤੇ ਕੰਮ ਕਰਨ ਵਾਲੇ ‘ਯੂਟਿਊਬਰਾਂ ’ ਉਪਰ ਪੁਲਿਸ ਤੇ ਖੁਫ਼ੀਆ ੲੈਜੰਸੀਆਂ ਵੱਲੋਂ ਸ਼ਿਕੰਜਾ ਕਸਿਆ ਜਾ ਰਿਹਾ। ਪਿਛਲੇ ਦਿਨਾਂ ’ਚ ਕਰੀਬ ਇੱਕ ਦਰਜ਼ਨ ਤੋਂ ਵੱਧ ਜਾਸੂਸਾਂ ਨੂੰ ਪੰਜਾਬ ਤੇ ਹਰਿਆਣਾ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ ਤੇ ਹੁਣ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਪੰਜਾਬ ਦੇ ਇੱਕ ਨਾਮੀ ਯੂਟਿਊਬਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਈ ਵਾਰ ਪਾਕਿਸਤਾਨ ਵੀ ਜਾ ਚੁੱਕਿਆ ਹੈ।

ਇਹ ਵੀ ਪੜ੍ਹੋ CIA ਸਟਾਫ਼ ਦੇ ਮੁਲਾਜਮ ਦੀ ਗੋ+ਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ’ਚ ਹੋਈ ਮੌ+ਤ 

ਇਸ ਮਾਮਲੇ ਦਾ ਖ਼ੁਲਾਸਾ ਖੁਦ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸਲ ਮੀਡੀਆ ਅਕਾਉਂਟ ’ਤੇ ਕੀਤਾ ਹੈ। ਜਿਸਦੇ ਵਿਚ ਉਨ੍ਹਾਂ ਦਸਿਆ ਕਿ ਖੁਫੀਆ ਜਾਣਕਾਰੀ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੈੱਲ ਦੀ ਟੀਮ ਵੱਲੋਂ ਰੂਪਨਗਰ ਦੇ ਮਹਿਲਾਂ ਪਿੰਡ ਦੇ ਵਸਨੀਕ ਜਸਬੀਰ ਸਿੰਘ ਨਾਲ ਜੁੜੇ ਇੱਕ ਮਹੱਤਵਪੂਰਨ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਜਸਬੀਰ ਸਿੰਘ ਵੱਲੋਂ ‘‘ਜਾਨ ਮਹਿਲ’’ ਨਾ ਹੇਠ ਇੱਕ ਯੂ ਟਿਊਬ ਚੈਨਲ ਚਲਾਇਆ ਜਾ ਰਿਹਾ, ਜੋਕਿ ਪੀਆਈਓ ਸ਼ਕੀਰ ਉਰਫ਼ ਜੱਟ ਰੰਧਾਵਾ ਨਾਲ ਜੁੜਿਆ ਪਾਇਆ ਗਿਆ ਹੈ, ਜੋ ਕਿ ਇੱਕ ਅੱਤਵਾਦੀ-ਸਮਰਥਿਤ ਜਾਸੂਸੀ ਨੈੱਟਵਰਕ ਦਾ ਹਿੱਸਾ ਹੈ।

ਇਹ ਵੀ ਪੜ੍ਹੋ ਪਿਊ ਨੇ ਧੀ ਤੇ ਉਸਦੇ ਆਸ਼ਕ ਦਾ ਤੇਜਧਾਰ ਹਥਿਆਰਾਂ ਨਾਲ ਕੀਤਾ ਕ+ਤਲ

ਉਸਨੇ ਹਰਿਆਣਾ-ਅਧਾਰਤ ਯੂ ਟਿਊਬਰ ਜੋਤੀ ਮਲਹੋਤਰਾ (ਜਾਸੂਸੀ ਲਈ ਗ੍ਰਿਫਤਾਰ) ਅਤੇ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼, ਇੱਕ ਪਾਕਿਸਤਾਨੀ ਨਾਗਰਿਕ ਅਤੇ ਕੱਢੇ ਗਏ ਪਾਕਿ ਹਾਈ ਕਮਿਸ਼ਨ ਦੇ ਅਧਿਕਾਰੀ ਨਾਲ ਵੀ ਨਜ਼ਦੀਕੀ ਸੰਪਰਕ ਬਣਾਈ ਹੋਈ ਸੀ। ਡੀਜੀਪੀ ਮੁਤਾਬਕ ਮੁੂਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਸਬੀਰ ਨੇ ਦਾਨਿਸ਼ ਦੇ ਸੱਦੇ ’ਤੇ ਦਿੱਲੀ ਵਿੱਚ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ, ਜਿੱਥੇ ਉਹ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਅਤੇ ਵਲੌਗਰਾਂ ਨੂੰ ਮਿਲਿਆ ਸੀ।

ਇਹ ਵੀ ਪੜ੍ਹੋ ਸਹਿਕਾਰੀ ਵਿਭਾਗ ਦਾ ਸੁਪਰਡੈਂਟ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ

ਉਸਨੇ ਤਿੰਨ ਵਾਰ (2020, 2021, 2024) ਪਾਕਿਸਤਾਨ ਦੀ ਯਾਤਰਾ ਕੀਤੀ, ਅਤੇ ਉਸਦੇ ਇਲੈਕਟਰਾਨਿਕ ਡਿਵਾਈਸਾਂ ਵਿੱਚ ਕਈ ਪਾਕਿਸਤਾਨ-ਅਧਾਰਤ ਨੰਬਰ ਸਨ, ਜੋ ਹੁਣ ਵਿਸਤ੍ਰਿਤ ਫੋਰੈਂਸਿਕ ਜਾਂਚ ਅਧੀਨ ਹਨ। ਜੋਤੀ ਮਲਹੋਤਰਾ ਦੀ ਗ੍ਰਿਫਤਾਰੀ ਤੋਂ ਬਾਅਦ, ਜਸਬੀਰ ਨੇ ਖੋਜ ਤੋਂ ਬਚਣ ਲਈ ਇਹਨਾਂ ਪੀਆਈਓਜ਼ ਨਾਲ ਆਪਣੇ ਸੰਚਾਰ ਦੇ ਸਾਰੇ ਨਿਸ਼ਾਨ ਮਿਟਾਉਣ ਦੀ ਕੋਸ਼ਿਸ਼ ਕੀਤੀ। ਐਸ.ਐਸ.ਓ.ਸੀ ਮੋਹਾਲੀ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

CIA ਸਟਾਫ਼ ਦੇ ਮੁਲਾਜਮ ਦੀ ਗੋ+ਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ’ਚ ਹੋਈ ਮੌ+ਤ

0

👉ਪੁਲਿਸ ਵੱਲੋਂ ਜਾਂਚ ਸ਼ੁਰੂ, ਦੋ ਮਹੀਨੇ ਪਹਿਲਾਂ ਹੀ ਹੋਈ ਸੀ ਮੰਗਣੀ
Fazilka News: ਜ਼ਿਲ੍ਹੇ ਦੇ ਸੀਆਈਏ ਸਟਾਫ਼ ਦੇ ਵਿਚ ਬਤੌਰ ਸੀਨੀਅਰ ਸਿਪਾਹੀ ਵਜੋਂ ਤੈਨਾਤ ਇੱਕ ਪੁਲਿਸ ਮੁਲਾਜਮ ਦੀ ਬੀਤੀ ਰਾਤ ਸ਼ੱਕੀ ਹਾਲਾਤਾਂ ’ਚ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਗੋਲੀ ਮ੍ਰਿਤਕ ਦੇ ਸਰਵਿਸ ਰਿਵਾਲਵਰ ਵਜੋਂ ਚੱਲੀ ਹੈ, ਜਿਸਦੀ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਸਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋਕਿ ਇੱਕ ਨਜਦੀਕੀ ਪਿੰਡ ਦਾ ਰਹਿਣ ਵਾਲਾ ਦਸਿਆ ਜਾ ਰਿਹਾ।

ਇਹ ਵੀ ਪੜ੍ਹੋ ਸਹਿਕਾਰੀ ਵਿਭਾਗ ਦਾ ਸੁਪਰਡੈਂਟ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ

ਮੁਢਲੀ ਜਾਂਚ ਮੁਤਾਬਕ ਉਸਦਾ ਦੋ ਮਹੀਨੇ ਪਹਿਲਾਂ ਹੀ ਮੰਗਣੀ ਹੋਈ ਸੀ ਤੇ ਮੌਤ ਦੇ ਕਾਰਨਾਂ ਦਾ ਖ਼ੁਲਾਸਾ ਨਹੀਂ ਹੋ ਸਕਿਆ ਕਿ ਇਹ ਅਚਾਨਕ ਗੋਲੀ ਚੱਲਣ ਕਾਰਨ ਘਟਨਾ ਵਾਪਰੀ, ਜਾਂ ਫ਼ਿਰ ਇਸਦੇ ਪਿੱਛੇ ਕੋਈ ਹੋਰ ਗੱਲ ਹੈ। ਫ਼ਿਲਹਾਲ ਪੁਲਿਸ ਅਧਿਕਾਰੀਆਂ ਵੱਲੋਂ ਸਰਪ੍ਰੀਤ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਪਹੁੰਚਾਇਆ ਗਿਆ, ਜਿੱਥੇ ਪ੍ਰਵਾਰ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਕਰਵਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite CIA CIA

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਿਊ ਨੇ ਧੀ ਤੇ ਉਸਦੇ ਆਸ਼ਕ ਦਾ ਤੇਜਧਾਰ ਹਥਿਆਰਾਂ ਨਾਲ ਕੀਤਾ ਕ+ਤਲ

0

Amirtsar News: ਅੰਮ੍ਰਿਤਸਰ ਦਿਹਾਤੀ ਦੇ ਪਿੰਡ ਬੋਪਾਰਾਏ ’ਚ ਵਾਪਰੀ ਇੱਕ ਦਰਦਨਾਕ ਘਟਨਾ ਦੇ ਵਿਚ ਇੱਕ ਪਿਊ ਵੱਲੋਂ ਆਪਣੀ ਧੀ ਅਤੇ ਉਸਦੇ ਆਸ਼ਕ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੈ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜੋਬਨਦੀਪ ਸਿੰਘ (24) ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਕਾਕੜ ਤਰੀਨ ਵਜੋਂ ਹੋਈ ਹੈ। ਜਦ ਕਿ ਲੜਕੀ ਦੀ ਪਹਿਚਾਣ ਸੁਖਬੀਰ ਕੌਰ (22 ਸਾਲ) ਪੁੱਤਰੀ ਗੁਰਦਿਆਲ ਸਿੰਘ ਵਾਸੀ ਬੋਪਾਰਾਏ ਦੀ ਹੀ ਰਹਿਣ ਵਾਲੀ ਸੀ।

ਇਹ ਵੀ ਪੜ੍ਹੋ ਸਹਿਕਾਰੀ ਵਿਭਾਗ ਦਾ ਸੁਪਰਡੈਂਟ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ

ਘਟਨਾ ਸਮੇਂ ਨੌਜਵਾਨ ਉਕਤ ਲੜਕੀ ਨੂੰ ਮਿਲਣ ਲਈ ਉਸਦੇ ਘਰ ਆਇਆ ਹੋਇਆ ਸੀ, ਜਿਸਦਾ ਪਤਾ ਉਸਦੇ ਪਿਤਾ ਗੁਰਦਿਆਲ ਸਿੰਘ ਨੂੰ ਵੀ ਲੱਗ ਗਿਆ ਤੇ ਉਸਨੇ ਮੌਕੇ ’ਤੇ ਹੀ ਦੋਨਾਂ ਦਾ ਕਤਲ ਕਰ ਦਿੱਤਾ। ਇਸ ਸਬੰਧ ਵਿਚ ਥਾਣਾ ਲੋਪੋਕੇ ਦੀ ਪੁਲਿਸ ਨੇ ਮੁਲਜਮ ਵਿਰੁਧ ਮੁਕੱਦਮਾ ਨੰਬਰ 124 ਅਧੀਨ ਧਾਰਾ 103 ਬੀਐਨਐਸ ਤਹਿਤ ਕੇਸ ਦਰਜ਼ ਕਰਕੇ ਗੁਰਦਿਆਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਵੇਗੀ: ਮੁੱਖ ਮੰਤਰੀ

ਡੀਐਸਪੀ ਰਾਜਾਂਸਾਸੀ ਇੰਦਰਜੀਤ ਸਿੰਘ ਨੇ ਘਟਨਾ ਦੀ ਜਾਣਕਾਰੀ ਮੀਡੀਆ ਨੂੰ ਦਿੰਦਿਆਂ ਦਸਿਆ ਕਿ ਮ੍ਰਿਤਕ ਜੋਬਨਦੀਪ ਸਿੰਘ ਬੋਪਾਰਾਏ -ਬਾਜਸਿੰਘ ਨੇੜੇ ਸੜਕ ’ਤੇ ਮਿੱਟੀ ਪਾਉਣ ਦਾ ਕੰਮ ਕਰਦਾ ਸੀ। ਇੱਥੇ ਹੀ ਗੁਰਦਿਆਲ ਸਿੰਘ ਦੀ ਢਾਣੀ ਸੀ ਤੇ ਘਰ ਆਉਣ-ਜਾਣ ਸਮੇਂ ਉਸਦੀ ਲੜਕੀ ਨਾਲ ਗੱਲਬਾਤ ਹੋ ਗਈ ਤੇ ਮਿਲਣ ਲੱਗੇ ਸਨ। ਘਟਨਾ ਵਾਲੇ ਦਿਨ ਪਿਤਾ ਨੂੰ ਪਤਾ ਲੱਗਣ ’ਤੇ ਉਸਨੇ ਦੋਨਾਂ ਨੂੰ ਵੱਢ ਦਿੱਤਾ, ਜਿਸ ਕਾਰਨ ਦੋਨਾਂ ਦੀ ਹੀ ਮੌਕੇ ‘ਤੇ ਮੌਤ ਹੋ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ

Chandigarh News: ਇੱਕ ਵੱਡੀ ਪਹਿਲਕਦਮੀ ਤਹਿਤ ਜੰਗਲਾਤ ਅਤੇ ङਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਪੱਲਣਪੁਰ (ਸਿਸਵਾਂ ਜੰਗਲਾਤ ਰੇਂਜ ਦਾ ਹਿੱਸਾ) ਵਿਖੇ ਨਵੀਂ ਮੁਰੰਮਤ ਕੀਤੀ ਗਈ ਇੰਸਪੈਕਸ਼ਨ ਹੱਟ ਦਾ ਉਦਘਾਟਨ ਕੀਤਾ।

ਇਸ ਵਾਤਾਵਰਨ-ਪੱਖੀ ਉਪਰਾਲੇ ’ਤੇ ਲਗਭਗ 70 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਮਿਰਜ਼ਾਪੁਰ ਵਿੱਚ ਵੀ, ਰੈਸਟ ਹਾਊਸ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਨਵੀਂ ਨੁਹਾਰ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ, ਇੰਸਪੈਕਸ਼ਨ ਹੱਟ ਦੇ ਪਿਛਲੇ ਪਾਸੇ ਇੱਕ ਹਰਿਆ-ਭਰਿਆ ਕੁਦਰਤੀ ਮਾਰਗ (ਨੇਚਰ ਟਰੇਲ) ਵੀ ਵਿਕਸਿਤ ਕੀਤਾ ਜਾ ਰਿਹਾ ਹੈ। ਪੂਰਾ ਹੋਣ ’ਤੇ ਇਹ ਰਮਣੀਕ ਮਾਰਗ, ਕੁਦਰਤ ਪ੍ਰੇਮੀਆਂ ਲਈ, ਪੰਛੀਆਂ ਦੀਆਂ ਵੱਖ-ਵੱਖ ਤੇ ਵਿਲੱਖਣ ਕਿਸਮਾਂ ਦਾ ਝਲਕਾਰਾ ਅਤੇ ਤਾਜ਼ੀ ਹਵਾ ਦਾ ਸੋਮਾ ਹੋਵੇਗਾ।

ਇਹ ਵੀ ਪੜ੍ਹੋ ਸਹਿਕਾਰੀ ਵਿਭਾਗ ਦਾ ਸੁਪਰਡੈਂਟ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਤ ਵਿਭਾਗ ਦੀਆਂ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ, ਵਿਭਾਗ ਇਸ ਸਾਲ ਫਲਦਾਰ ਰੁੱਖਾਂ ਦੇ 3.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਵਾਤਾਵਰਨ ਪੱਖੀ ਉਪਰਾਲੇ ਨਾਲ ਸੂਬੇ ਵਿੱਚ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਵਿੱਚ ਬਹੁਤ ਮਦਦ ਮਿਲੇਗੀ।ਇਸ ਤੋਂ ਇਲਾਵਾ, ਪਠਾਨਕੋਟ ਜ਼ਿਲ੍ਹੇ ਦੇ ਧਾਰ ਬਲਾਕ ਵਿੱਚ ਇੱਕ ਗੈਸਟ ਹਾਊਸ ਦੇ ਨਾਲ-ਨਾਲ ਹਰੀਕੇ ਵਿਖੇ ਇੱਕ ਨੇਚਰ ਇੰਟਰਪ੍ਰੀਟੇਸ਼ਨ ਸੈਂਟਰ ਵੀ ਬਣਾਇਆ ਗਿਆ ਹੈ। ਇਸੇ ਤਰ੍ਹਾਂ ਢੋਲਬਾਹਾ ਵਿੱਚ ਵੀ, ਅਜਿਹੀਆਂ ਵਿਕਾਸ ਕੇਂਦਰਿਤ ਗਤੀਵਿਧੀਆਂ ਸਬੰਧੀ ਯੋਜਨਾਵਾਂ ਉਲੀਕੀਆਂ ਜਾ ਰਹੀ ਹੈ।

ਇਹ ਵੀ ਪੜ੍ਹੋ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਵੇਗੀ: ਮੁੱਖ ਮੰਤਰੀ

ਮੰਤਰੀ ਨੇ ਅੱਗੇ ਦੱਸਿਆ ਕਿ ਹਾਲ ਹੀ ਵਿੱਚ, ਜੰਗਲਾਤ ਵਿਭਾਗ ਦੇ 378 ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦੀ ਹੀ ਉਨ੍ਹਾਂ ਨੂੰ ਇਸ ਸਬੰਧ ਵਿੱਚ ਨਿਯੁਕਤੀ ਪੱਤਰ ਦੇਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਮੁੱਖ ਵਣ ਪਾਲ (ਫੌਰੈਸਟ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ. –ਕਮ- ਸੀ.ਈ.ਓ. ਪਨਕੈਂਪਾ ਸੌਰਵ ਗੁਪਤਾ, ਸੀ.ਸੀ.ਐਫ. (ਹਿਲਜ਼) ਨਿਧੀ ਸ੍ਰੀਵਾਸਤਵਾ, ਸੀ.ਸੀ.ਐਫ. (ਵਾਈਲਡ ਲਾਈਫ) ਸਾਗਰ ਸੇਤੀਆ, ਸੀ.ਐਫ. ਸ਼ਿਵਾਲਿਕ ਸਰਕਲ ਸ੍ਰੀ ਕੰਨਨ, ਅਤੇ ਡੀ.ਐਫ.ਓ. ਮੋਹਾਲੀ ਕੰਵਰਦੀਪ ਸਿੰਘ ਵੀ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ਪੱਛਮੀ ਜ਼ਿਮਨੀ ਚੋਣ;ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ :ਸਿਬਿਨ ਸੀ

0

Ludhiana News:ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ ਅਤੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਇਹ ਵੀ ਪੜ੍ਹੋ  ਅਪਰੇਸ਼ਨ ਸਿੰਦੂਰ; ਪਾਕਿਸਤਾਨੀ ਖੁਫ਼ੀਆ ਏਜੰਸੀ ਨੂੰ ਜਾਣਕਾਰੀ ਦੇਣ ਵਾਲਾ ਇੱਕ ਹੋਰ ਪੰਜਾਬੀ ਨੌਜਵਾਨ ਗ੍ਰਿਫਤਾਰ

ਇਨ੍ਹਾਂ 15 ਉਮੀਦਵਾਰਾਂ ਦੇ ਨਾਂ ਹਨ – ਇੰਜ ਬਲਦੇਵ ਰਾਜ ਕਤਨਾ (ਆਜ਼ਾਦ), ਭਾਰਤ ਭੂਸ਼ਣ (ਇੰਡੀਅਨ ਨੈਸ਼ਨਲ ਕਾਂਗਰਸ), ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (ਸ਼੍ਰੋਮਣੀ ਅਕਾਲੀ ਦਲ), ਸੰਜੀਵ ਅਰੋੜਾ ( ਆਮ ਆਦਮੀ ਪਾਰਟੀ), ਪਰਮਜੀਤ ਸਿੰਘ ਭਰਾਜ (ਆਜ਼ਾਦ), ਐਲਬਰਟ ਦੁਆ (ਆਜ਼ਾਦ), ਜਤਿੰਦਰ ਕੁਮਾਰ ਸ਼ਰਮਾ (ਨੈਸ਼ਨਲ ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ), ਰਾਜੇਸ਼ ਸ਼ਰਮਾ (ਆਜ਼ਾਦ), ਨੀਟੂ (ਆਜ਼ਾਦ), ਜੀਵਨ ਗੁਪਤਾ (ਭਾਰਤੀ ਜਨਤਾ ਪਾਰਟੀ), ਨਵਨੀਤ ਕੁਮਾਰ ( ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਰੇਨੂੰ (ਆਜ਼ਾਦ), ਪਵਨਦੀਪ ਸਿੰਘ (ਆਜ਼ਾਦ) ਅਤੇ ਗੁਰਦੀਪ ਸਿੰਘ ਕਾਹਲੋ (ਆਜ਼ਾਦ)। ਉਨ੍ਹਾਂ ਅੱਗੇ ਦੱਸਿਆ ਕਿ 5 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ, ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ ਕਿੰਨੇ ਉਮੀਦਵਾਰ ਚੋਣ ਲੜ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਹਿਕਾਰੀ ਵਿਭਾਗ ਦਾ ਸੁਪਰਡੈਂਟ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ

SAS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ.ਆਰ.) ਦੇ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਡੇਰਾਬੱਸੀ ਦੇ ਪਿੰਡ ਛਛਰੋਲੀ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ 2012 ਵਿੱਚ ਰਾਣੀ ਮਾਜਰਾ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਤੋਂ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਪਰ ਨੇਮਬੱਧ ਢੰਗ ਨਾਲ ਅਦਾਇਗੀਆਂ ਨਾ ਕਰ ਸਕਿਆ ਜਿਸ ਕਾਰਨ ਮੂਲ ਰਕਮ ਤੇ ਵਿਆਜ ਦਾ ਬਕਾਇਆ ਜਮ੍ਹਾਂ ਹੋ ਕੇ 3,16,632 ਰੁਪਏ ਹੋ ਗਿਆ।

ਇਹ ਵੀ ਪੜ੍ਹੋ  Bathinda News:ਨੌਜਵਾਨ ਨੂੰ ਧਮਕਾਉਣ ਵਾਲਾ ਥਾਣਾ ਮੁਖੀ ਲਾਈਨ ਹਾਜ਼ਰ

ਬਾਅਦ ਵਿੱਚ, ਸ਼ਿਕਾਇਤਕਰਤਾ ਨੇ ਇਸ ਸਾਲ 13 ਮਾਰਚ ਨੂੰ 4,14,500 ਰੁਪਏ ਦੀ ਸਾਰੀ ਬਕਾਇਆ ਰਕਮ ਦਾ ਭੁਗਤਾਨ ਕਰ ਕਰਕੇ ਸੁਸਾਇਟੀ ਤੋਂ ਬਣਦੀ ਕਲੀਅਰੈਂਸ ਵੀ ਲੈ ਲਈ ਸੀ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਇਸਦੇ ਬਾਵਜੂਦ ਵੀ ਉਕਤ ਮੁਲਜ਼ਮ ਉਸਨੂੰ ਸਹਾਇਕ ਰਜਿਸਟਰਾਰ ਤੋਂ ਜ਼ਰੂਰੀ ਪ੍ਰਵਾਨਗੀ ਲੈਣ ਅਤੇ ਜ਼ਮੀਨ ਨੂੰ ਆਡਰਹਿਣ ਤੋਂ ਫੱਕ ਕਰਾਉਣ ਲਈ 10,000 ਰੁਪਏ ਰਿਸ਼ਵਤ ਮੰਗ ਰਿਹਾ ਸੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਉਸਦੇ ਦਫ਼ਤਰ ਵਿੱਚ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਟੀਮ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਕੇਸ ਨਾਲ ਸਬੰਧਤ ਏ.ਆਰ. ਦੇ ਬਿਨਾਂ ਦਸਤਖਤ ਕੀਤੇ ਟਾਈਪ ਕੀਤੇ ਆਰਡਰ ਵੀ ਮੌਕੇ ਤੇ ਹੀ ਬਰਾਮਦ ਕੀਤੇ।ਇਸ ਸਬੰਧ ਵਿੱਚ ਉਕਤ ਮਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਐਸਏਐਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ