Home Blog Page 686

ਚੋਣ ਕਮਿਸ਼ਨ ਵੋਟਿੰਗ ਪ੍ਰਤੀਸ਼ਤਤਾ ਰਿਪੋਰਟ ਸਾਂਝੀ ਕਰਨ ਦੀ ਪ੍ਰਕਿਰਿਆ ਨੂੰ ਕਰੇਗਾ ਅਪਗ੍ਰੇਡ–ਸਿਬਿਨ ਸੀ

0

Chandigarh News:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹੁਣ ਵੋਟਿੰਗ ਪ੍ਰਤੀਸ਼ਤਤਾ ਦੇ ਅਨੁਮਾਨਿਤ ਰੁਝਾਨਾਂ ਬਾਰੇ ਸਮੇਂ ਸਿਰ ਅਪਡੇਟ ਪ੍ਰਦਾਨ ਕਰਨ ਲਈ ਇੱਕ ਸੁਚਾਰੂ, ਤਕਨਾਲੋਜੀ-ਅਧਾਰਤ ਪ੍ਰਣਾਲੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਨਵੀਂ ਪ੍ਰਕਿਰਿਆ ਪਹਿਲਾਂ ਦੇ ਮੈਨੂਅਲ ਰਿਪੋਰਟਿੰਗ ਤਰੀਕਿਆਂ ਨਾਲ ਜੁੜੇ ਸਮੇਂ ਦੇ ਅੰਤਰ ਨੂੰ ਕਾਫ਼ੀ ਹੱਦ ਤੱਕ ਘੱਟ ਕਰੇਗੀ। ਇਹ ਪਹਿਲਕਦਮੀ ਕਮਿਸ਼ਨ ਦੀ ਸਮੇਂ ਸਿਰ ਲੋਕ ਸੰਪਰਕ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ, ਜਿਸ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਕਈ ਵਾਰੀ ਜ਼ੋਰ ਦਿੱਤਾ ਗਿਆ ਹੈ।ਚੋਣ ਨਿਯਮ 1961 ਦੇ ਨਿਯਮ 49ਐਸ ਦੇ ਕਾਨੂੰਨੀ ਢਾਂਚੇ ਅਧੀਨ, ਪ੍ਰੀਜ਼ਾਈਡਿੰਗ ਅਫਸਰ (ਪੀ.ਆਰ.ਓ.) ਵੱਲੋਂ ਪੋਲਿੰਗ ਏਜੰਟਾਂ ਨੂੰ ਫਾਰਮ 17ਸੀ ਜਾਰੀ ਕਰਨਾ ਲਾਜ਼ਮੀ ਹੁੰਦਾ ਹੈ, ਜਿਸ ਵਿੱਚ ਕਿੰਨੇ ਵੋਟ ਪਏ, ਇਸ ਦੀ ਜਾਣਕਾਰੀ ਹੁੰਦੀ ਹੈ। ਇਹ ਏਜੰਟ ਉਮੀਦਵਾਰਾਂ ਵੱਲੋਂ ਨਾਮਜ਼ਦ ਕੀਤੇ ਜਾਂਦੇ ਹਨ ਅਤੇ ਪੋਲਿੰਗ ਸਟੇਸ਼ਨ ‘ਤੇ ਮੌਜੂਦ ਹੁੰਦੇ ਹਨ।

ਇਹ ਵੀ ਪੜ੍ਹੋ  ਪੰਜਾਬ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ.(ਐਡਵਾਂਸਡ)ਪ੍ਰੀਖਿਆ ਪਾਸ

ਹਾਲਾਂਕਿ ਇਹ ਕਾਨੂੰਨੀ ਲੋੜ ਅਜੇ ਵੀ ਬਦਲੀ ਨਹੀਂ ਹੈ ਪਰ ਵੋਟਰ ਟਰਨਆਊਟ ਐਪ ਨੂੰ ਅੱਪਡੇਟ ਕਰਨ ਦੀ ਪ੍ਰਕਿਰਿਆ, ਜੋ ਕਿ ਲੋਕਾਂ ਨੂੰ ਅਨੁਮਾਨਿਤ ਵੋਟਰ ਮਤਦਾਨ ਪ੍ਰਤੀਸ਼ਤ ਦੇ ਰੁਝਾਨਾਂ ਬਾਰੇ ਸੂਚਿਤ ਕਰਨ ਲਈ ਇੱਕ ਸੁਵਿਧਾਜਨਕ ਵਿਧੀ ਵਜੋਂ ਵਿਕਸਤ ਹੋਈ ਸੀ, ਨੂੰ ਹੁਣ ਹੋਰ ਤੇਜ਼ ਅਤੇ ਸੁਚੱਜਾ ਬਣਾਇਆ ਜਾ ਰਿਹਾ ਹੈ।ਇਸ ਨਵੀਂ ਪਹਿਲਕਦਮੀ ਦੇ ਤਹਿਤ, ਹਰੇਕ ਪੋਲਿੰਗ ਸਟੇਸ਼ਨ ਦੇ ਪ੍ਰੀਜ਼ਾਈਡਿੰਗ ਅਫਸਰ (ਪੀ.ਆਰ.ਓ.) ਹੁਣ ਪੋਲਿੰਗ ਵਾਲੇ ਦਿਨ ਹਰ ਦੋ ਘੰਟਿਆਂ ਬਾਅਦ ਨਵੇਂ ਈਸੀਆਈ ਨੈਟ ਐਪ ‘ਤੇ ਵੋਟਰ ਮਤਦਾਨ ਨੂੰ ਸਿੱਧਾ ਦਰਜ ਕਰਨਗੇ ਤਾਂ ਜੋ ਅਨੁਮਾਨਿਤ ਵੋਟਿੰਗ ਰੁਝਾਨਾਂ ਦੇ ਅੱਪਡੇਟ ਵਿੱਚ ਸਮੇਂ ਦੇ ਅੰਤਰ ਨੂੰ ਘਟਾਇਆ ਜਾ ਸਕੇ। ਇਹ ਜਾਣਕਾਰੀ ਆਪਣੇ ਆਪ ਹਲਕਾ ਪੱਧਰ ’ਤੇ ਇਕੱਠੀ ਹੋ ਜਾਵੇਗੀ। ਅਨੁਮਾਨਿਤ ਵੋਟਿੰਗ ਪ੍ਰਤੀਸ਼ਤ ਦੇ ਰੁਝਾਨ ਪਹਿਲਾਂ ਵਾਂਗ ਹਰ ਦੋ ਘੰਟਿਆਂ ਬਾਅਦ ਪ੍ਰਕਾਸ਼ਿਤ ਹੁੰਦੇ ਰਹਿਣਗੇ। ਖ਼ਾਸ ਗੱਲ ਇਹ ਹੈ ਕਿ ਵੋਟਿੰਗ ਸਮਾਪਤ ਹੋਣ ਤੋਂ ਬਾਅਦ, ਪੋਲਿੰਗ ਸਟੇਸ਼ਨ ਛੱਡਣ ਤੋਂ ਪਹਿਲਾਂ, ਪੀ.ਆਰ.ਓ. ਵਲੋਂ ਈਸੀਆਈ ਨੈਟ ’ਚ ਡਾਟਾ ਦਰਜ ਕੀਤਾ ਜਾਵੇਗਾ, ਜਿਸ ਨਾਲ ਰੁਝਾਨ ਦੀ ਅੱਪਡੇਟ ਦੇਰੀ ਤੋਂ ਬਚੇਗੀ ਅਤੇ ਪੋਲਿੰਗ ਦੇ ਅਨੁਮਾਨਿਤ ਪ੍ਰਤੀਸ਼ਤ ਸੰਖਿਆਵਾਂ ਹਲਕਾ ਪੱਧਰ ’ਤੇ ਵੋਟਰ ਟਰਨਆਊਟ ਐਪ ’ਚ ਉਪਲਬਧ ਹੋਣਗੀਆਂ, ਜੋ ਕਿ ਨੈਟਵਰਕ ਕਨੈਕਟਿਵਟੀ ਦੇ ਅਧੀਨ ਹੋਵੇਗਾ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ

ਜਿੱਥੇ ਮੋਬਾਈਲ ਨੈਟਵਰਕ ਉਪਲਬਧ ਨਹੀਂ ਹੋਵੇਗਾ, ਉੱਥੇ ਡਾਟਾ ਆਫਲਾਈਨ ਦਰਜ ਕਰਕੇ ਕਨੈਕਟਿਵਟੀ ਮਿਲਣ ਉਪਰੰਤ ਸਿੰਕ ਕੀਤਾ ਜਾ ਸਕੇਗਾ। ਇਹ ਅੱਪਡੇਟ ਹੋਇਆ ਵੋਟਿੰਗ ਟਰਨਆਊਟ ਐਪ ਹੁਣ ਬਿਹਾਰ ਚੋਣਾਂ ਤੋਂ ਪਹਿਲਾਂ ਈਸੀਆਈ ਨੈਟ ਦਾ ਅਟੁੱਟ ਹਿੱਸਾ ਬਣ ਜਾਵੇਗਾ।ਪਹਿਲਾਂ, ਵੋਟਰ ਟਰਨਆਉਟ ਡਾਟਾ ਸੈਕਟਰ ਅਧਿਕਾਰੀਆਂ ਵੱਲੋਂ ਹੱਥੀਂ ਇਕੱਠਾ ਕੀਤਾ ਜਾਂਦਾ ਸੀ ਅਤੇ ਰੀਟਰਨਿੰਗ ਅਫਸਰਾਂ ਤੱਕ ਫੋਨ, ਐਸ.ਐਮ.ਐਸ ਜਾਂ ਮੈਸੇਜਿੰਗ ਐਪਸ ਰਾਹੀਂ ਭੇਜਿਆ ਜਾਂਦਾ ਸੀ। ਇਹ ਜਾਣਕਾਰੀ ਹਰੇਕ ਦੋ ਘੰਟਿਆਂ ਬਾਅਦ ਇਕੱਠੀ ਕਰਕੇ ਵੋਟਰ ਟਰਨਆਊਟ ਐਪ ’ਤੇ ਅੱਪਲੋਡ ਕੀਤੀ ਜਾਂਦੀ ਸੀ। ਅਕਸਰ ਵੋਟਿੰਗ ਪ੍ਰਤੀਸ਼ਤ ਦੇ ਅੰਕੜੇ ਦੇਰੀ ਨਾਲ ਅੱਪਡੇਟ ਹੁੰਦੇ ਸਨ, ਕਈ ਵਾਰ ਦੇਰ ਰਾਤ ਜਾਂ ਅਗਲੇ ਦਿਨ ਤੱਕ ਜਦੋਂ ਤੱਕ ਭੌਤਿਕ ਰਿਕਾਰਡ ਨਹੀਂ ਆਉਂਦੇ ਸਨ, ਇਸ ਕਾਰਨ 4-5 ਘੰਟਿਆਂ ਜਾਂ ਉਸ ਤੋਂ ਵੀ ਵੱਧ ਦੀ ਦੇਰੀ ਹੋ ਜਾਂਦੀ ਸੀ, ਜੋ ਕਿ ਕਈ ਵਾਰੀ ਗਲਤਫ਼ਹਿਮੀਆਂ ਪੈਦਾ ਕਰਦੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ.(ਐਡਵਾਂਸਡ)ਪ੍ਰੀਖਿਆ ਪਾਸ

0

👉ਮਾਨ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਦਿਆਂ ਹਰ ਬੱਚੇ ਲਈ ਮਿਆਰੀ ਸਿੱਖਿਆ ਅਤੇ ਕਰੀਅਰ ਦੇ ਮੌਕੇ ਯਕੀਨੀ ਬਣਾਏ: ਹਰਜੋਤ ਸਿੰਘ ਬੈਂਸ
Punjab News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇਈਈ) ਐਡਵਾਂਸਡ ਪਾਸ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ, ਜਿਸ ਨਾਲ ਹੁਣ ਉਨ੍ਹਾਂ ਲਈ ਦੇਸ਼ ਦੀਆਂ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਟੈਕਨੋਲੌਜੀ (ਆਈਆਈਟੀ) ਵਿੱਚ ਦਾਖਲਾ ਲੈਣ ਦਾ ਰਾਹ ਪੱਧਰਾ ਹੋ ਗਿਆ ਹੈ।ਇਸ ਸ਼ਾਨਦਾਰ ਪ੍ਰਾਪਤੀ ਲਈ ਇਨ੍ਹਾਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਪੰਜਾਬ ਦਾ ਮਾਣ ਅਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਸਾਰਿਆਂ ਨੂੰ ਮਿਆਰੀ ਸਿੱਖਿਆ ਦੇਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਠੋਸ ਪ੍ਰਮਾਣ ਹੈ।ਇੱਕ ਹੋਣਹਾਰ ਵਿਦਿਆਰਥੀ ਦੀ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਆਫ਼ ਐਮੀਨੈਂਸ, ਸਮਾਣਾ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਜ਼ਿੰਦਗੀ ਵਿੱਚ ਵੱਡੇ ਸਦਮੇ ‘ਚੋਂ ਲੰਘਣ ਦੇ ਬਾਵਜੂਦ ਜੇਈਈ ਪ੍ਰੀਖਿਆ ਪਾਸ ਕੀਤੀ ਕੀਤੀ ਹੈ।ਅਰਸ਼ਦੀਪ ਦੇ ਪਿਤਾ ਦੀ ਮੌਤ ਤੋਂ ਬਾਅਦ ਉਸਦੀ ਮਾਂ ਸੁਨੀਤਾ ਰਾਣੀ ਨੇ ਅੱਠ ਹਜ਼ਾਰ ਰੁਪਏ ਮਹੀਨੇ ‘ਤੇ ਸਫ਼ਾਈ ਕਰਮਚਾਰੀ ਵਜੋਂ ਕੰਮ ਕੀਤਾ। ਇਸ ਸਭ ਦੇ ਬਾਵਜੂਦ ਅਰਸ਼ਦੀਪ ਦੀ ਮਾਂ ਨੇ ਉਸਦੇ ਸੁਪਨਿਆਂ ਤੇ ਇਰਾਦਿਆਂ ਨੂੰ ਪੂਰਾ ਕਰਨ ਦਾ ਦ੍ਰਿੜ੍ਹ ਇਰਾਦਾ ਰੱਖਿਆ।

ਇਹ ਵੀ ਪੜ੍ਹੋ  ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

ਅਰਸ਼ਦੀਪ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਮੁਫ਼ਤ ਕੋਚਿੰਗ ਅਤੇ ਆਪਣੀ ਸਖ਼ਤ ਮਿਹਨਤ ਅਤੇ ਆਪਣੀ ਮਾਂ ਤੇ ਅਧਿਆਪਕਾਂ ਦੇ ਮਾਰਗਦਰਸ਼ਨ ਤੇ ਸਮਰਥਨ ਨਾਲ ਇਹ ਵੱਡੀ ਪ੍ਰਾਪਤੀ ਕੀਤੀ ਹੈ।। ਹੁਣ ਇੱਕ ਆਈਆਈਟੀ ਕੁਆਲੀਫਾਇਰ ਵਜੋਂ ਅਰਸ਼ਦੀਪ ਆਪਣੇ ਪਰਿਵਾਰ ਦੇ ਹਾਲਾਤਾਂ ਨੂੰ ਸੁਧਾਰ ਸਕਦਾ ਹੈ।ਹਰਜੋਤ ਸਿੰਘ ਬੈਂਸ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਇੱਕ ਹੋਰ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਕਹਾਣੀ ਸਾਂਝੀ ਕਰਦਿਆਂ ਦੱਸਿਆ ਕਿ ਲਵਪ੍ਰੀਤ ਨੇ ਪ੍ਰਾਈਵੇਟ ਕੋਚਿੰਗ ਤੋਂ ਬਿਨਾਂ ਜੇਈਈ ਪ੍ਰੀਖਿਆ ਪਾਸ ਕੀਤੀ ਹੈ। ਅਧਿਆਪਕਾਂ ਦੀ ਮਦਦ ਅਤੇ ਮੁਫ਼ਤ ਕੋਚਿੰਗ ਬਦੌਲਤ ਲਵਪ੍ਰੀਤ ਨੇ ਸੀਮਤ ਵਿੱਤੀ ਸਾਧਨਾਂ ਦੇ ਬਾਵਜੂਦ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲਵਪ੍ਰੀਤ ਦੀ ਕਹਾਣੀ ਪਿੰਡਾਂ ਦੇ ਵਿਦਿਆਰਥੀਆਂ ਨੂੰ ਕੌਮੀ ਪੱਧਰ ‘ਤੇ ਮੁਕਾਮ ਹਾਸਲ ਕਰਨ ਵਾਸਤੇ ਸਸ਼ਕਤ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਅਕਾਦਮਿਕ ਸਹਾਇਤਾ ਦੀ ਸ਼ਕਤੀ ਨੂੰ ਦਰਸਾਉਂਦੀ ਹੈ।ਇੱਕ ਹੋਰ ਵਿਦਿਆਰਥੀ ਦੀ ਪ੍ਰੇਰਨਾਦਾਇਕ ਕਹਾਣੀ ਸਾਂਝੀ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਹਰਕਿਰਨ ਦਾਸ ਨੇ ਜੇ.ਈ.ਈ. ਪਾਸ ਕੀਤੀ ਹੈ। ਉਸਦੇ ਪਿਤਾ ਮੇਵਾ ਦਾਸ ਇੱਕ ਫੈਕਟਰੀ ਵਿੱਚ 7 ਹਜ਼ਾਰ ਰੁਪਏ ਮਹੀਨਾ ਉੱਤੇ ਕੰਮ ਕਰਦੇ ਹਨ। ਇਸ ਦੇ ਬਾਵਜੂਦ ਹਰਕਿਰਨ ਦੇ ਦ੍ਰਿੜ੍ਹ ਇਰਾਦੇ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮੁਫ਼ਤ ਕੋਚਿੰਗ ਪ੍ਰੋਗਰਾਮ ਨੇ ਉਸ ਨੂੰ ਆਰਥਿਕ ਮੁਸ਼ਕਲਾਂ ਦੇ ਪਾਰ ਪਾ ਕੇ ਇਹ ਪ੍ਰੀਖਿਆ ਪਾਸ ਕਰਨ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਅਕਾਦਮਿਕ ਸਹਾਇਤਾ, ਸਵਾਲ ਜਵਾਬ ਸੈਸ਼ਨ ਅਤੇ ਮਾਰਗਦਰਸ਼ਨ ਨੇ ਉਸਨੂੰ ਲੋੜੀਂਦਾ ਸਮਰਥਨ ਪ੍ਰਦਾਨ ਕਰਕੇ ਆਪਣੀ ਮੰਜ਼ਿਲ ਵੱਲ ਵਧਣ ‘ਚ ਮਦਦ ਕੀਤੀ।ਉਨ੍ਹਾਂ ਕਿਹਾ ਕਿ ਹਰਕਿਰਨ ਦੀ ਕਹਾਣੀ ਹੋਰ ਵਿਦਿਆਰਥੀਆਂ ਨੂੰ ਮੁਸ਼ਕਲਾਂ ਦੇ ਬਾਵਜੂਦ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦ੍ਰਿੜ ਰਹਿਣ ਵਾਸਤੇ ਪ੍ਰੇਰਿਤ ਕਰਦੀ ਹੈ।

ਇਹ ਵੀ ਪੜ੍ਹੋ  ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਵੇਗੀ: ਮੁੱਖ ਮੰਤਰੀ

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀ ਸਿੱਖਿਆ ਦੀ ਸ਼ਕਤੀ, ਜ਼ਿੰਦਗੀ ਵਿੱਚ ਕੁੱਝ ਕਰ ਗੁਜ਼ਰਨ ਦੇ ਦ੍ਰਿੜ੍ਹ ਇਰਾਦੇ ਅਤੇ ਸਮਰਪਣ ਦਾ ਠੋਸ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਹੇਠਲੇ ਪੱਧਰ ਤੋਂ ਉੱਠ ਕੇ ਵੱਡੇ ਮੁਕਾਮ ਹਾਸਲ ਕਰਦਿਆਂ ਸਾਬਤ ਕਰ ਦਿੱਤਾ ਹੈ ਕਿ ਦ੍ਰਿੜਤਾ ਅਤੇ ਸਖ਼ਤ ਮਿਹਨਤ ਨਾਲ ਜ਼ਿੰਦਗੀ ਵਿੱਚ ਕੁਝ ਵੀ ਹਾਸਲ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਬਿਨਾਂ ਸ਼ੱਕ ਦੂਜੇ ਵਿਦਿਆਰਥੀਆਂ ਨੂੰ ਆਪਣੀ ਪੂਰੀ ਸਮਰੱਥਾ ਨਾਲ ਆਪਣੀ ਮੰਜ਼ਿਲ ਹਾਸਲ ਲਈ ਯਤਨਸ਼ੀਲ ਰਹਿਣ ਵਾਸਤੇ ਪ੍ਰੇਰਿਤ ਕਰਦੀ ਰਹੇਗੀ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਨ ਲਈ ਅਣਥੱਕ ਮਿਹਨਤ ਕੀਤੀ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਕਰੀਅਰ ਦੇ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ। ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਮਾਨ ਸਰਕਾਰ ਦੀ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਬਰਾਬਰੀ ਦੇ ਸਮਾਜ ਦੀ ਸਿਰਜਣਾ, ਜਿੱਥੇ ਹਰ ਵਿਦਿਆਰਥੀ ਆਪਣੀ ਪੂਰੀ ਸਮਰੱਥਾ ਨਾਲ ਅੱਗੇ ਵਧਦਿਆਂ ਤਰੱਕੀ ਕਰ ਸਕੇ, ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ । ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਾਡੇ ਵਿਦਿਆਰਥੀਆਂ ਲਈ ਸਿਰਫ਼ ਇੱਕ ਮੀਲ ਪੱਥਰ ਨਹੀਂ ਹੈ, ਸਗੋਂ ਜ਼ਿੰਦਗੀ ਨੂੰ ਬਦਲਣ ਲਈ ਸਿੱਖਿਆ ਦੀ ਸ਼ਕਤੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਰਹਾਂਗੇ ਕਿ ਪੰਜਾਬ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਸਫਲ ਹੋਣ ਦੇ ਬਰਾਬਰ ਮੌਕੇ ਮਿਲਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Ex Dy CM ਨੇ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ “No War Zone” ਬਣਾਉਣ ਲਈ PM Modi ਨੂੰ ਲਿਖਿਆ ਪੱਤਰ

👉ਅੰਤਰਰਾਸ਼ਟਰੀ ਮਾਨਤਾ ਅਤੇ ਸੁਰੱਖਿਆ ਪ੍ਰਦਾਨ ਕਰਨ ਦੀ ਕੀਤੀ ਅਪੀਲ
Gurdaspur/Amritsar News: ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਮਹੱਤਤਾ ਨੂੰ ਦੇਖਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ “No War Zone” ਬਣਾਉਣ ਲਈ PM Modi ਨੂੰ ਬਣਾਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ ਲੈਂਡ ਪੂਲਿੰਗ ਨੀਤੀ ਪੰਜਾਬ ਦੀ ਖੇਤੀਬਾੜੀ ਨੂੰ ਤਬਾਹ ਕਰ ਦੇਵੇਗੀ: ਵੜਿੰਗ  

ਪਿਛਲੇ ਦਿਨੀਂ ਭਾਰਤ-ਪਾਕਿਸਤਾਨ ਵਿਚਕਾਰ ਛਿੜੀ ਜੰਗ ਦੌਰਾਨ ਹਮਲੇ ਨੂੰ ਲੈ ਕੇ ਚਰਚਾ ਵਿੱਚ ਰਹੇ ਇਸ ਇਤਿਹਾਸਕ ਤੇ ਧਾਰਮਿਕ ਸ਼ਹਿਰ ਨੂੰ ਵਧਦੇ ਵਿਸ਼ਵਵਿਆਪੀ ਤਣਾਅ ਅਤੇ ਫੌਜੀਕਰਨ ਦੇ ਦੌਰ ਵਿੱਚ, ਹੁਣ ਅਤੇ ਹਮੇਸ਼ਾ ਲਈ ਯੁੱਧ ਅਤੇ ਹਿੰਸਾ ਦੇ ਖਤਰਿਆਂ ਤੋਂ ਬਚਾਉਣ ਲਈ “No War Zone” ਬਣਾਉਣ ਦੀ ਅਪੀਲ ਕਰਦਿਆਂ ਕਾਂਗਰਸ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ: ਰੰਧਾਵਾ ਨੇ ਕਿਹਾ ਕਿ, “ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਰਵਵਿਆਪੀ ਸਿੱਖਿਆਵਾਂ, ਜੋ ਸ਼ਾਂਤੀ, ਨਿਮਰਤਾ ਅਤੇ ਵਿਸ਼ਵਵਿਆਪੀ ਭਾਈਚਾਰੇ ‘ਤੇ ਅਧਾਰਤ ਹਨ, ਦੁਨੀਆ ਭਰ ਵਿੱਚ ਫੌਜੀਵਾਦ ਦੇ ਵਧਦੇ ਲਹਿਰ ਦੇ ਵਿਰੁੱਧ ਇੱਕ ਸ਼ਕਤੀਸ਼ਾਲੀ ਨੈਤਿਕ ਪ੍ਰਤੀਰੋਧਕ ਸ਼ਕਤੀ ਵਜੋਂ ਕੰਮ ਕਰਦੀਆਂ ਹਨ।”

ਇਹ ਵੀ ਪੜ੍ਹੋ Bathinda News:ਨੌਜਵਾਨ ਨੂੰ ਧਮਕਾਉਣ ਵਾਲਾ ਥਾਣਾ ਮੁਖੀ ਲਾਈਨ ਹਾਜ਼ਰ

ਉਨ੍ਹਾਂ ਆਪਣੇ ਪੱਤਰ ਵਿੱਚ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਪਵਿੱਤਰ ਸ਼ਹਿਰ, ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਦਾ ਘਰ, ਸਿਰਫ਼ ਇੱਕ ਭੂਗੋਲਿਕ ਸਥਾਨ ਨਹੀਂ ਹੈ – ਇਹ ਸਿੱਖ ਧਰਮ ਦੀ ਅਧਿਆਤਮਿਕ ਧੜਕਣ ਅਤੇ ਮਨੁੱਖਤਾ ਲਈ ਪਿਆਰ ਅਤੇ ਸ਼ਾਂਤੀ ਦਾ ਇੱਕ ਚਾਨਣ ਮੁਨਾਰਾ ਹੈ। ਇਸਦੀ ਪਵਿੱਤਰ ਆਭਾ ਧਾਰਮਿਕ ਸੀਮਾਵਾਂ ਤੋਂ ਪਾਰ ਹੈ। ਟਕਰਾਅ ਅਤੇ ਵੰਡ ਦੁਆਰਾ ਵਧਦੀ ਜਾ ਰਹੀ ਦੁਨੀਆ ਵਿੱਚ ਆਰਾਮ, ਏਕਤਾ ਅਤੇ ਹਮਦਰਦੀ ਦੀ ਪੇਸ਼ਕਸ਼ ਕਰਦੀ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਅਪੀਲ ਵੈਟੀਕਨ ਸਿਟੀ ਵਰਗੀ ਰਾਜਨੀਤਿਕ ਪ੍ਰਭੂਸੱਤਾ ਦੀ ਬੇਨਤੀ ਨਹੀਂ ਹੈ, ਸਗੋਂ ਅੰਤਰਰਾਸ਼ਟਰੀ ਅਧਿਆਤਮਿਕ ਮਾਨਤਾ ਅਤੇ ਸਥਾਈ ਸੁਰੱਖਿਆ ਸੁਰੱਖਿਆ ਦੀ ਅਪੀਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

0

👉ਕਿਹਾ, ਪੰਜਾਬ ਕੈਬਨਿਟ ਦਾ ਫੈਸਲਾ ਸਮਾਜਿਕ ਨਿਆਂ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ
chandigarh News:ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾਕੁੰਨ ਕਾਰਵਾਈ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਜੋ 2 ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਜ਼ਾ ਮੁਆਫ਼ੀ ਦੇ ਫੈਸਲੇ ਦਾ ਐਲਾਨ ਕਰਨ ਲਈ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਆਫ਼ੀ ਰਾਸ਼ੀ ਦਾ ਵਿਸਥਾਰਪੂਰਵਕ ਵੇਰਵਾ ਦਿੰਦਿਆਂ ਦੱਸਿਆ ਕਿ ਮੁਆਫ਼ ਕੀਤੀ ਗਈ ਕੁੱਲ 68 ਕਰੋੜ ਰੁਪਏ ਦੀ ਰਕਮ ਵਿੱਚ ਲਗਭਗ 30 ਕਰੋੜ ਰੁਪਏ ਮੂਲ, 22 ਕਰੋੜ ਰੁਪਏ ਵਿਆਜ ਅਤੇ 15 ਕਰੋੜ ਰੁਪਏ ਜੁਰਮਾਨਾ ਵਿਆਜ ਸ਼ਾਮਲ ਹੈ।

ਇਹ ਵੀ ਪੜ੍ਹੋ ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ,ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ 

ਉਨ੍ਹਾਂ ਕਿਹਾ ਕਿ ਇਹ ਕਰਜ਼ੇ ਪਿਛਲੇ ਦੋ ਦਹਾਕਿਆਂ ਤੋਂ ਬਕਾਇਆ ਹਨ, ਜਿਸ ਦੌਰਾਨ ਪ੍ਰਭਾਵਿਤ ਵਿਅਕਤੀਆਂ ਨੇ ਵਾਰ-ਵਾਰ ਕਾਂਗਰਸ ਅਤੇ ਅਕਾਲੀਭਾਜਪਾ ਸਰਕਾਰਾਂ ਤੱਕ ਪਹੁੰਚ ਕੀਤੀ, ਪਰ ਉਨ੍ਹਾਂ ਦੇ ਕੰਨੀ ਜੂੰ ਤੱਕ ਨਹੀਂ ਸਰਕੀ।ਇਸ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਜਾਰੀ ਕੀਤੇ ਗਏ ਕਰਜ਼ਿਆਂ ਦੀ 84 ਫੀਸਦੀ ਉਚੇਰੀ ਮੁੜ ਅਦਾਇਗੀ ਸਫਲਤਾ ਦਰ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਉਚੇਰੀ ਮੁੜ ਅਦਾਇਗੀ ਦਰ ਇਨ੍ਹਾਂ ਵਿਅਕਤੀਆਂ ਵੱਲੋਂ ਕਰਜੇ ਦੀ ਵਰਤੋਂ ਉਪਲਬਧ ਸਰੋਤਾਂ ਨੂੰ ਜੁਟਾ ਕੇ ਰੋਜੀ-ਰੋਟੀ ਕਮਾਉਣ ਅਤੇ ਪ੍ਰਾਪਤ ਕੀਤੇ ਗਏ ਕਰਜ਼ਿਆਂ ਦੀ ਅਦਾਇਗੀ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸ਼ਾਉਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਕਰਜ਼ੇ ਮੂਲ ਕਰਜ਼ਦਾਰਾਂ ਦੇ ਦੇਹਾਂਤ ਜਾਂ ਨਾ ਟਾਲਣਯੋਗ ਹਾਲਾਤਾਂ ਕਾਰਨ ਅਦਾਇਗੀ ਨਾ ਕੀਤੇ ਜਾ ਸਕਣ ਕਾਰਨ ਬਕਾਇਆ ਸਨ, ਇਸ ਲਈ ਪੰਜਾਬ ਸਰਕਾਰ ਨੇ ਇਨ੍ਹਾਂ ਕਰਜ਼ਿਆਂ ਨੂੰ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਵੇਗੀ: ਮੁੱਖ ਮੰਤਰੀ

ਵਿੱਤ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਗਰਮ ਪਹੁੰਚ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੁਆਰਾ ਬੇਨਤੀ ਕੀਤੇ ਜਾਣ ‘ਤੇ ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਵਿੱਤੀ ਸਾਲ 2025-26 ਲਈ ਰਾਜ ਬਜਟ ਤਿਆਰ ਕਰਦੇ ਸਮੇਂ ਕਰਜ਼ਾ ਮੁਆਫੀ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ। ਵਿੱਤ ਮੰਤਰੀ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਪ੍ਰਾਪਤ ਮਾਰਗਦਰਸ਼ਨ ਅਤੇ ਸਮਰਥਨ ਬਾਰੇ ਜਿਕਰ ਕਰਦਿਆਂ ਕਿਹਾ, “ਅਰਵਿੰਦ ਕੇਜਰੀਵਾਲ ਜੀ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ‘ਤੇ ਨੇੜਿਓਂ ਨਜ਼ਰ ਰੱਖਦੇ ਹਨ ਅਤੇ ਪ੍ਰਭਾਵਸ਼ਾਲੀ ਹੱਲ ਲੱਭਣ ਲਈ ਨਿਰੰਤਰ ਦਿਸ਼ਾ-ਨਿਰਦੇਸ਼ ਪ੍ਰਦਾਨ ਕਰਦੇ ਹਨ।”ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਰਜ਼ਾ ਮੁਆਫੀ ਹਜ਼ਾਰਾਂ ਪਰਿਵਾਰਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰੇਗੀ, ਜਿਸ ਨਾਲ ਉਨ੍ਹਾਂ ਨੂੰ ਕਾਰਪੋਰੇਸ਼ਨ ਤੋਂ ਹੋ ਰਹੀ ਪਰੇਸ਼ਾਨੀ ਤੋਂ ਵੀ ਮੁਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ

0

👉ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਰਹੇਗਾ ਜਾਰੀ : ਡੀਜੀਪੀ ਗੌਰਵ ਯਾਦਵ
Patiala News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ ਨਾਲ ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ ਅਤੇ ਏ.ਐਨ.ਟੀ.ਐਫ. ਦੇ ਏ.ਡੀ.ਜੀ.ਪੀ. ਨਿਲਾਭ ਕਿਸ਼ੋਰ ਵੀ ਮੌਜੂਦ ਸਨ।ਜ਼ਿਕਰਯੋਗ ਹੈ ਕਿ 1 ਕਰੋੜ ਰੁਪਏ ਦੀ ਲਾਗਤ ਨਾਲ 6,800 ਵਰਗ ਫੁੱਟ ਵਿੱਚ ਉਸਾਰੀ ਇਹ ਇੱਕ ਅਤਿ-ਆਧੁਨਿਕ, ਦੋ ਮੰਜ਼ਿਲਾ ਇਮਾਰਤ’ ਹੈ, ਜੋ ਨਸ਼ਾ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਕਨੀਕੀ ਸਾਜੋ-ਸਮਾਨ ਨਾਲ ਲੈਸ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਹੂਲਤ ਨਵੀਨਤਮ ਫੌਰੈਂਸਿਕ ਸਾਜੋ-ਸਾਮਾਨ, ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡਾਟਾ ਇਨਕ੍ਰਿਪਸ਼ਨ ਅਤੇ ਡਕ੍ਰਿਪਸ਼ਨ ਅਤੇ ਕ੍ਰਿਪਟੋ ਕਰੰਸੀ ਜਾਂਚ-ਪੜਤਾਲ ਕਰਨ ਵਾਲੇ ਉਪਕਰਣਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਕਾਰਗਰ ਬਣਾਉਣ ਲਈ ਕੁਸ਼ਲ ਤਕਨੀਕੀ ਮਾਹਰਾਂ ਦੀ ਸਮਰਪਿਤ ਟੀਮ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਕਿਸਮ ਦਾ ਅਪਰਾਧਿਕ ਨੈਟਵਰਕ ਪੰਜਾਬ ਵਿੱਚ ਸਿਰ ਚੁੱਕਣ ਦੀ ਜੁਅੱਰਤ ਨਾ ਕਰ ਸਕੇ।
ਡੀਜੀਪੀ ਨੇ ਕਿਹਾ, ‘‘ਰੈਪਿਡ ਰਿਸਪਾਂਸ ਅਤੇ ਕਾਰਜਸ਼ੀਲ ਗਤੀਸ਼ੀਲਤਾ ਨੂੰ ਵਧਾਉਣ ਲਈ, ਯੂਨਿਟ ਨੂੰ ਨਵੇਂ ਵਾਹਨ ਵੀ ਉਪਲਬਧ ਕਰਵਾਏ ਜਾ ਰਹੇ ਹਨ ਤਾਂ ਜੋ ਮੁਸਤੈਦ ਤੇ ਪ੍ਰਭਾਵੀ ਢੰਗ ਨਾਲ ਫੈਸਲਾਕੁੰਨ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ  ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਵੇਗੀ: ਮੁੱਖ ਮੰਤਰੀ

ਏਐਨਟੀਐਫ ਦੀ ਬਿਲਡਿੰਗ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੱਡੀ ਸਫਲਤਾ ਦੱਸਦੇ ਹੋਏ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਇਹ ਮੁਹਿੰਮ ਸੂਬੇ ਵਿੱਚ ਜਾਰੀ ਰਹੇਗੀ।ਪੰਜਾਬ ਪੁਲਿਸ ਨੇ ਵਿਆਪਕ ਪਹੁੰਚ ਅਪਣਾਈ ਹੈ ਜਿਸਦੇ ਉਦੇਸ਼ ਨਾ ਕੇਵਲ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ਹੈ ਸਗੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਵੱਡੀ ਮੱਛੀਆਂ ’ਤੇ ਨਕੇਲ ਕੱਸਣਾ ਵੀ ਹੈ। ਉਨ੍ਹਾਂ ਕਿਹਾ,‘‘ ਅਸੀਂ ਤਸਕਰਾਂ ਵਿਰੁੱਧ ਸਖਤ ਰਵੱਈਆ ਅਪਣਾਇਆ ਹੈ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵਿਸੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਏਐਨਟੀਐਫ ਨੂੰ ਨਸ਼ਿਆਂ ਵਿਰੋਧੀ ਮੁਹਿੰਮ ਦਾ ਧੁਰਾ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਜ਼ਿਲਿ੍ਹਆਂ ਵਿਚ ਇਨਫੋਰਸਮੈਂਟ ਗਤੀਵਿਧੀਆਂ ਦੀ ਨਿਗਾਹਸਾਨੀ ਤੋਂ ਇਲਾਵਾ, ਇਹ ਇਕਾਈ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਾ ਛੁਡਾਊ ਰਣਨੀਤੀਆਂ ਨੂੰ ਲਾਗੂ ਕਰਨ ਵਿਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਵਿੱਚ ਤਕਨੀਕੀ ਆਧੁਨਿਕੀਕਰਨ ਲਈ 12 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ, ਜਦ ਕਿ ਇਸ ਸਾਲ ਇਸ ਗਰਾਂਟ ਨੂੰ ਵਧਾ ਕੇ 13.5 ਕਰੋੜ ਰੁਪਏ ਕਰ ਦਿੱਤਾ ਗਿਆ , ਜੋ ਕਿ ਏ.ਐਨ.ਟੀ.ਐਫ. ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ ’ਤੇ ਜਲੰਧਰ ਰੇਂਜ ਵਿੱਚ, ਏ.ਐਨ.ਟੀ.ਐਫ ਦਾ ਦਫਤਰ ਨਿਰਮਾਣ ਅਧੀਨ ਹੈ ਅਤੇ ਬਹੁਤ ਜਲਦੀ ਸਾਰੀਆਂ ਰੇਂਜਜ਼ ਵਿੱਚ ਅਜਿਹੇ ਏ.ਐਨ.ਟੀ.ਐਫ. ਦਫਤਰ ਹੋਣਗੇ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ‘ਸੇਫ਼ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਇੱਕ ਮਹੱਤਵਪੂਰਨ ਪਹਿਲ ਵਜੋਂ ਉਭਰਿਆ ਹੈ।

ਇਹ ਵੀ ਪੜ੍ਹੋ  ਅਪਰੇਸ਼ਨ ਸਿੰਦੂਰ; ਪਾਕਿਸਤਾਨੀ ਖੁਫ਼ੀਆ ਏਜੰਸੀ ਨੂੰ ਜਾਣਕਾਰੀ ਦੇਣ ਵਾਲਾ ਇੱਕ ਹੋਰ ਪੰਜਾਬੀ ਨੌਜਵਾਨ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਨਸ਼ਾ ਤਸਕਰਾਂ ਤੇ ਨਸ਼ੇ ਦੇ ਆਦੀ ਵਿਅਕਤੀਆਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਜਿਸ ਕਰਕੇ ਲੋਕਾਂ ਵੱਲੋਂ ਇਸਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਉਹ ਇਸ ’ਤੇ ਆਪਣੇ ਸੁਝਾਅ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਪ੍ਰਾਪਤ ਹੋਏ 7635 ਮਾਮਲਿਆਂ ਵਿੱਚੋਂ 1596 ਵਿੱਚ ਐਫਆਈਆਰਜ਼ ਦਰਜ ਕਰਦਿਆਂ 1814 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 8,960 ਐਫਆਈਆਰਜ਼ ਦਰਜ ਕਰਕੇ 15,272 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 603 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 262 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੇਨ, 26.28 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.81 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ।ਡੀਜੀਪੀ ਗੌਰਵ ਯਾਦਵ ਨੇ ਆਪਣੀ ਰਣਨੀਤੀ ਦੇ ਵਿਸ਼ੇਸ਼ ਪੱਖ ਨੂੰ ਉਭਾਰਦਿਆਂ ਕਿਹਾ ਕਿ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ 1121 ਨਸ਼ਾ ਕਰਨ ਵਾਲੇ ਜਿਨ੍ਹਾਂ ਵਿਅਕਤੀਆਂ ਨੂੰ ਨਸ਼ੇ ਦੀ ਥੋੜ੍ਹੀ ਜਿਹੀ ਮਾਤਰਾ ਨਾਲ ਕਾਬੂ ਕੀਤਾ ਗਿਆ ਸੀ , ਨੂੰ ਅਪਰਾਧੀਆਂ ਵਾਂਗ ਨਹੀਂ ਸਗੋਂ ਉਨ੍ਹਾਂ ਪੀੜਤ ਮੰਨਦਿਆਂ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ।ਇਸ ਤੋਂ ਇਲਾਵਾ, ਪੁਲਿਸ ਨੇ ਡੀ-ਅਡਿਕਸ਼ ਸੈਟਰਾਂ ਵਿਚ 5,786 ਨਸ਼ਾ ਛੁਡਾਊ ਇਲਾਜ ਲਈ ਦਾਖਲ ਕਰਵਾਇਆ ਹੈ ਅਤੇ 6483 ਨਸ਼ਾ ਪੀੜਤਾਂ ਨੂੰ ਓਟ ਕਲੀਨਿਕਾਂ ਵਿਚ ਸੇਵਾਵਾਂ ਹਾਸਲ ਕਰਨ ਲਈ ਰਾਜ਼ੀ ਕੀਤਾ ਹੈ।

ਇਹ ਵੀ ਪੜ੍ਹੋ  ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ,ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸਫਲਤਾ ਦਾ ਸਿਹਰਾ ਲੋਕਾਂ ਦੇ ਸਿਰ ਹੈ ਕਿਉਂਕਿ 19,559 ਪਿੰਡ ਦੀ ਰੱਖਿਆ ਕਮੇਟੀਆਂ ਨੇ ਬੜੀ ਸਰਗਰਮੀ ਨਾਲ ਸਬੰਧਤ ਅਥਾਰਟੀਆਂ ਦਾ ਸਾਥ ਦਿੱਤਾ ਹੈ। ਡੀਜੀਪੀ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਲੋਕਪੱਖੀ ਮੁਹਿੰਮ ਨੂੰ ਸਮਰਥਨ ਜਾਰੀ ਰੱਖਣ ਅਤੇ ਉਨ੍ਹਾਂ ਨੂੰ ਸੇਫ ਪੰਜਾਬ ਚੈਟਬੋਟ: 9779100200 ’ਤੇ ਗੁਪਤ ਰੂਪ ਵਿੱਚ ਨਸ਼ਿਆਂ ਸੰਬੰਧੀ ਜਾਣਕਾਰੀ ਦੇਣ ਲਈ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਮਾਨਤ ’ਤੇ ਬਾਹਰ ਆਏ ਵੱਡੇ ਨਸ਼ਾ ਤਸਕਰਾਂ ਦੀ ਗਤੀਵਿਧੀਆਂ ਦੀ ਨਜ਼ਰਸਾਨੀ ਅਤੇ ਟਰੈਕ ਕਰਨ ਲਈ ਜੀਪੀਐਸ ਐਂਕਲੈਟਾਂ ਦੀ ਵਰਤੋਂ ਨੂੰ ਪੜਚੋਲਿਆ ਜਾ ਰਿਹਾ ਹੈ। ਡੀਜੀਪੀ ਨੇ ਕਿਹਾ,‘‘ ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਨਕਲੇਟਸ ਰਾਹੀਂ ਜ਼ਮਾਨਤ ’ਤੇ ਰਿਹਾ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਪੜਚੋਲ ਕਰ ਰਹੇ ਹਾਂ’’।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਏਆਈ ਅਧਾਰਤ ਡੇਟਾਬੇਸ ਵੀ ਵਿਕਸਤ ਕਰ ਰਹੀ ਹੈ ਤਾਂ ਜੋ ਐਨਡੀਪੀਐਸ ਐਕਟ ਅਧੀਨ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਅਗਲੇਰੇ-ਪਿਛਲੇਰੇ ਸਬੰਧ ਦੀ ਹੋਰ ਡੂੰਘਾਈ ਨਾਲ ਪੜਤਾਲਿਆ ਜਾ ਸਕੇ।ਇਸ ਮੌਕੇ ਡੀਆਈਜੀ ਏਐਨਟੀਐਫ ਸੰਜੀਵ ਕੁਮਾਰ ਰਾਮਪਾਲ, ਡੀਆਈਜੀ ਪਟਿਆਲਾ ਰੇਂਜ ਡਾ: ਨਾਨਕ ਸਿੰਘ, ਐਸਐਸਪੀ ਵਰੁਨ ਸ਼ਰਮਾ ਅਤੇ ਏਆਈਜੀ ਏਐਨਟੀਐਫ ਭੁਪਿੰਦਰ ਸਿੰਘ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਆਪਣੇ ਸਾਥੀ ਨਛੱਤਰ ਸਿੰਘ ਨੂੰ ਭਰੇ ਮਨ ਨਾਲ ਕੀਤਾ ਵਿਦਾ

👉ਨਿੱਜੀਕਰਨ ਦੀਆਂ ਨੀਤੀਆਂ ਕਾਰਨ ਖਾਲੀ ਹੱਥ ਘਰ ਗਿਆ ਠੇਕਾ ਮੁਲਾਜ਼ਮ-ਆਗੂ
Lehra Mohabbat:ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਆਗੂਆਂ ਦੀ ਅਗਵਾਈ ਵਿੱਚ ਕੀਤੀ ਇੱਕ ਸਾਦੀ ਵਿਦਾਇਗੀ ਪਾਰਟੀ ਉਪਰੰਤ ਠੇਕਾ ਮੁਲਾਜ਼ਮਾਂ ਨੇ ਆਪਣੇ ਸਾਥੀ ਨਛੱਤਰ ਸਿੰਘ ਨੂੰ ਭਰੇ ਮਨ ਨਾਲ ਘਰ ਨੂੰ ਵਿਦਾ ਕੀਤਾ। ਇਸ ਸਮੇਂ ਮੀਤ ਪ੍ਰਧਾਨ ਨਾਇਬ ਸਿੰਘ,ਕੈਸ਼ੀਅਰ ਲਛਮਣ ਸਿੰਘ ਰਾਮਪੁਰਾ,ਮੀਤ ਪ੍ਰਧਾਨ ਬਲਜਿੰਦਰ ਸਿੰਘ ਮਾਨ,ਸਰਕਲ ਆਗੂ ਗੁਰਸ਼ਰਨ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਾਥੀ ਨਛੱਤਰ ਸਿੰਘ ਪੁੱਤਰ ਸ਼੍ਰੀ ਬੰਤ ਸਿੰਘ ਵਾਸੀ ਪਿੰਡ ਮਹਿਰਾਜ ਜ਼ਿਲਾ ਬਠਿੰਡਾ ਇੱਕ ਅੱਤ ਦਰਜ਼ੇ ਦਾ ਇਮਾਨਦਾਰ ਅਤੇ ਜਥੇਬੰਦੀ ਦੇ ਨਕਸ਼ੇ-ਕਦਮ ਤੇ ਚੱਲਣ ਵਾਲਾ ਸੰਘਰਸ਼ਸ਼ੀਲ ਠੇਕਾ ਮੁਲਾਜ਼ਮ ਹੈ,ਜਿੰਨਾਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਖੇ 01 ਮਈ 2004 ਨੂੰ ਸਕਿਲਡ ਠੇਕਾ ਮੁਲਾਜ਼ਮ ਵਜੋਂ ਮੇਨ ਪਲਾਂਟ ਦੇ ਟੀ.ਜੀ.ਪੀ.ਸੈੱਲ ਵਿੱਚ ਠੇਕਾ ਪ੍ਰਣਾਲੀ ਤਹਿਤ ਭਰਤੀ ਹੋਇਆ ਸੀ,ਜੋ ਕਿ ਅੱਜ ਆਪਣੀ 60 ਸਾਲ ਦੀ ਉਮਰ ਹੋਣ ਉਪਰੰਤ ਓਹੀ ਸਕਿਲਡ ਠੇਕਾ ਮੁਲਾਜ਼ਮ ਦੀ ਪੋਸਟ ਤੇ ਸੇਵਾ-ਮੁਕਤ ਹੋਇਆ ਹੈ।

ਇਹ ਵੀ ਪੜ੍ਹੋ  ਅਪਰੇਸ਼ਨ ਸਿੰਦੂਰ; ਪਾਕਿਸਤਾਨੀ ਖੁਫ਼ੀਆ ਏਜੰਸੀ ਨੂੰ ਜਾਣਕਾਰੀ ਦੇਣ ਵਾਲਾ ਇੱਕ ਹੋਰ ਪੰਜਾਬੀ ਨੌਜਵਾਨ ਗ੍ਰਿਫਤਾਰ

ਆਗੂਆਂ ਨੇ ਕਿਹਾ ਕਿ ਰੰਗ ਬਦਲ-ਬਦਲਕੇ ਆਉਂਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨਿੱਜੀਕਰਨ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਸਾਥੀ ਨਛੱਤਰ ਸਿੰਘ ਅੱਜ 20 ਸਾਲ ਦੀਆਂ ਸਖ਼ਤ ਸੇਵਾਵਾਂ ਦੇਣ ਉਪਰੰਤ ਇੱਕ ਸਕਿਲਡ ਠੇਕਾ ਮੁਲਾਜ਼ਮ ਵਜੋਂ ਹੀ ਸੇਵਾ-ਮੁਕਤ ਹੋਕੇ ਖਾਲੀ ਹੱਥ ਘਰ ਵਾਪਿਸ ਗਿਆ ਹੈ,ਬੇਸ਼ੱਕ ਸਾਥੀ ਠੇਕਾ ਮੁਲਾਜ਼ਮਾਂ ਨੇ ਆਪਣੇ ਪਿਆਰੇ ਸਾਥੀ ਨਛੱਤਰ ਸਿੰਘ ਨੂੰ ਵਿਦਾਇਗੀ ਸਮੇਂ ਛੋਟੇ-ਛੋਟੇ ਗਿਫਟਾਂ ਨਾਲ਼ ਸਨਮਾਨਿਤ ਕੀਤਾ,ਪਰ ਜੇਕਰ ਸਰਕਾਰਾਂ ਨੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਲੋਕਮਾਰੂ ਨੀਤੀ ਨਾ ਲਿਆਂਦੀ ਹੁੰਦੀ ਤਾਂ ਅੱਜ ਸਾਥੀ ਨਛੱਤਰ ਸਿੰਘ ਨੇ ਇੱਕ ਰੈਗੂਲਰ ਮੁਲਾਜ਼ਮ ਵਜੋਂ ਸੇਵਾ-ਮੁਕਤ ਹੋਕੇ ਘਰ ਜਾਣਾ ਸੀ ਅਤੇ ਬਾਕੀ ਰਹਿੰਦੇ ਜੀਵਨ ਵਸੇਰੇ ਲਈ ਪੈਨਸ਼ਨ ਆਦਿ ਹੋਰ ਸਹੂਲਤਾਂ ਵੀ ਮਿਲਣੀਆਂ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਵੇਗੀ: ਮੁੱਖ ਮੰਤਰੀ

0

👉ਨਸ਼ਿਆਂ ਦੀ ਸਮੱਸਿਆ ਵਿਰੁੱਧ ਸਖ਼ਤੀ ਨਾਲ ਨਜਿੱਠਣ ਦਾ ਪ੍ਰਣ ਲਿਆ
👉ਆਪ੍ਰੇਸ਼ਨ ਸਿੰਦੂਰ ‘ਤੇ ਭਾਜਪਾ ਦੀਆਂ ਨੌਟੰਕੀਆਂ ਦਾ ਕੋਈ ਫਾਇਦਾ ਨਹੀਂ ਹੋਣਾ
Chandigarh News:ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀ ਖੁਦ ਨਸ਼ੇ ਵੇਚਦੇ ਸਨ ਜਦਕਿ ਉਨ੍ਹਾਂ ਦੀ ਸਰਕਾਰ ਦਾ ਕੋਈ ਵੀ ਵਿਅਕਤੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਅੱਜ ਮਨੁੱਖਤਾ ਵਿਰੁੱਧ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿੱਚ ਵੀ ਕਾਲੀਆਂ ਭੇਡਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਨਤੀਜੇ ਵਜੋਂ ਸੂਬੇ ਦੇ ਕਈ ਪਿੰਡਾਂ ਨੂੰ ਨਸ਼ਾ ਮੁਕਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ‘ਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਨਹੀਂ ਹੋ ਜਾਂਦਾ ਅਤੇ ਪੰਜਾਬ ਨੂੰ ਇਸ ਲਾਹਨਤ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ  ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ,ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਜੰਗ ਨੂੰ ਜਿੱਤਣ ਤੱਕ ਆਰਾਮ ਨਾਲ ਨਹੀਂ ਬੈਠੇਗੀ।ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਕਿਸਾਨ ਯੂਨੀਅਨਾਂ ਨੂੰ ਉਨ੍ਹਾਂ ਨਾਲ ਬਹਿਸ ਕਰਨ ਦੀ ਚਿੰਤਾ ਹੋਈ ਪਈ ਹੈ ਜਦਕਿ ਉਹ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬਿਜਾਈ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੇ ਨਾਮ ‘ਤੇ ਵੋਟਾਂ ਮੰਗਣ ਨਾਲ ਭਾਜਪਾ ਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਲੋਕ ਭਗਵਾਂ ਪਾਰਟੀ ਦੀਆਂ ਚਾਲਾਂ ‘ਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰਾਮੇ ਹਨ ਅਤੇ ਸੂਬੇ ਅਤੇ ਦੇਸ਼ ਦੇ ਸੂਝਵਾਨ ਲੋਕ ਕਦੇ ਵੀ ਇਨ੍ਹਾਂ ਦੀ ਚਾਲਾਂ ਦਾ ਸ਼ਿਕਾਰ ਨਹੀਂ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹਾਸੋਹੀਣੀ ਗੱਲ ਹੈ ਕਿ ਭਾਜਪਾ ਅਤੇ ਕੇਂਦਰ ਸਰਕਾਰ ਬਿਨਾਂ ਕਿਸੇ ਤਰਕ ਦੇ ਹਰ ਘਰ ਵਿੱਚ ਸਿੰਦੂਰ ਭੇਜ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਕੋਲ ਸਰਹੱਦੀ ਖੇਤਰਾਂ ਵਿੱਚ ਕਾਲਜ ਅਤੇ ਉਦਯੋਗ ਸਥਾਪਤ ਕਰਨ ਦੀ ਮੰਗ ਰੱਕੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਬਹੁਤ ਜ਼ਰੂਰੀ ਹੈ ਜੋ ਕਈ ਕਾਰਨਾਂ ਕਰਕੇ ਪਛੜ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਉਨ੍ਹਾਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਵੀ ਉਠਾਇਆ ਹੈ ਜਿਨ੍ਹਾਂ ਦੀ ਜ਼ਮੀਨ ਕੌਮਾਂਤਰੀ ਸਰਹੱਦ ਅਤੇ ਵਾੜ ਦੇ ਵਿਚਕਾਰ ਹੈ।ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਨਾਲ ਹੀ ਕਿਸੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ  ਲੁਧਿਆਣਾ ਵਿੱਚ ਚੋਣ ਤਿਆਰੀਆਂ ਦਾ ਜਨਰਲ, ਪੁਲਿਸ ਅਤੇ ਖਰਚਾ ਨਿਰੀਖਕਾਂ ਨੇ ਜਾਇਜ਼ਾ ਲਿਆ

ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਬਲਾਕ ਡਾਰਕ ਜ਼ੋਨ (ਖਤਰੇ ਦੀ ਕਗਾਰ ‘ਤੇ) ‘ਚ ਹਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਜਿਸ ਕਰਕੇ ਇਸ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲਣ ਦੇ ਮੱਦੇਨਜ਼ਰ ਪਾਣੀਆਂ ਦੇ ਹਰੇਕ ਸਮਝੌਤੇ ਦੀ ਹਰ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇੱਕ ਲੈਂਡਲੌਕ ਸਰਹੱਦੀ ਸੂਬਾ ਹੈ ਜਿਸਨੇ ਦੇਸ਼ ਨੂੰ ਅਨਾਜ ਦੇਣ ਲਈ ਪਾਣੀ ਅਤੇ ਉਪਜਾਊ ਮਿੱਟੀ ਦੇ ਮਾਮਲੇ ਵਿੱਚ ਆਪਣੇ ਇੱਕੋ-ਇੱਕ ਉਪਲਬਧ ਕੁਦਰਤੀ ਸਰੋਤਾਂ ਦੀ ਪਹਿਲਾਂ ਹੀ ਬਹੁਤ ਜ਼ਿਆਦਾ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿਛਲੇ ਆਗੂਆਂ ਨੇ ਕਈ ਮੁੱਦਿਆਂ ‘ਤੇ ਆਪਣੇ ਹਿੱਤਾਂ ਨੂੰ ਸੂਬੇ ਨਾਲੋਂ ਉੱਪਰ ਰੱਖ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।ਮੁੱਖ ਮੰਤਰੀ ਨੇ ਸੂਬੇ ਨੂੰ ਇਨਸਾਫ਼ ਦਿਵਾਉਣ ਲਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦੀ ਮੰਗ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੋਟੇ ਦੀਆਂ 3000 ਅਸਾਮੀਆਂ ਬੀਬੀਐਮਬੀ ਵੱਲੋਂ ਜਾਣਬੁੱਝ ਕੇ ਨਹੀਂ ਭਰੀਆਂ ਗਈਆਂ ਹਨ ਤਾਂ ਜੋ ਪਾਣੀਆਂ ‘ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਇਨ੍ਹਾਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਲਈ ਜ਼ੋਰ ਲਾਇਆ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ਵਿੱਚ ਚੋਣ ਤਿਆਰੀਆਂ ਦਾ ਜਨਰਲ, ਪੁਲਿਸ ਅਤੇ ਖਰਚਾ ਨਿਰੀਖਕਾਂ ਨੇ ਜਾਇਜ਼ਾ ਲਿਆ

0

Ludhiana News:ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ, ਪੁਲਿਸ ਆਬਜ਼ਰਵਰ ਸੁਰਿੰਦਰ ਪਾਲ ਆਈ.ਪੀ.ਐਸ ਅਤੇ ਖਰਚਾ ਨਿਰੀਖਕ ਇੰਦਾਨਾ ਅਸ਼ੋਕ ਕੁਮਾਰ ਆਈ.ਆਰ.ਐਸ, ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਆਬਜ਼ਰਵਰਾਂ ਨੇ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ।ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਆਬਜ਼ਰਵਰਾਂ ਨੂੰ ਵਿਸਥਾਰ ਵਿੱਚ ਦੱਸਿਆ।ਆਬਜ਼ਰਵਰਾਂ ਨੇ ਕਿਹਾ ਕਿ ਚੋਣਾਂ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਚੋਣਾਂ ਕਿਸੇ ਵੀ ਤਰ੍ਹਾਂ ਦੀ ਧਮਕੀ ਤੋਂ ਮੁਕਤ ਰਹਿਣ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਐਸ.ਸੀ ਪ੍ਰਵਾਰਾਂ ਵੱਲੋਂ 2020 ਤੱਕ ਚੁੱਕਿਆ ਕਰਜ਼ਾ ਮੁਆਫ਼

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨ ਬਹੁਤ ਮਹੱਤਵਪੂਰਨ ਹਨ ਅਤੇ ਐਫ.ਐਸ.ਟੀ, ਐਸ.ਐਸ.ਟੀ, ਵੀ.ਐਸ.ਟੀ ਅਤੇ ਹੋਰ ਟੀਮਾਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ।ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਐਫ.ਐਸ.ਟੀ, ਐਸ.ਐਸ.ਟੀ, ਵੀ.ਐਸ.ਟੀ ਅਤੇ ਹੋਰ ਟੀਮਾਂ ਜ਼ਿਲ੍ਹੇ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ।ਬਾਅਦ ਵਿੱਚ, ਆਬਜ਼ਰਵਰਾਂ ਨੇ ਨੋਡਲ ਅਫਸਰਾਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਵੀ ਕੀਤਾ ਅਤੇ ਕੀਤੇ ਗਏ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੈਂਡ ਪੂਲਿੰਗ ਨੀਤੀ ਪੰਜਾਬ ਦੀ ਖੇਤੀਬਾੜੀ ਨੂੰ ਤਬਾਹ ਕਰ ਦੇਵੇਗੀ: ਵੜਿੰਗ

0

👉ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਸਮਰਥਨ ਕੀਤਾ
Chandigarh News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਦੀ “ਲੈਂਡ ਪੂਲਿੰਗ” ਨੀਤੀ ਵਿਰੁੱਧ ਆਪਣੇ ਸਖ਼ਤ ਇਤਰਾਜ਼ ਦੁਹਰਾਉਂਦੇ ਹੋਏ ਚੇਤਾਵਨੀ ਦਿੱਤੀ ਹੈ ਕਿ ਇਹ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਤਬਾਹ ਕਰ ਦੇਵੇਗੀ।ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਰਟੀ ਆਗੂਆਂ ਨੂੰ ਕਾਂਗਰਸ ਵਿੱਚ ਦੁਬਾਰਾ ਸ਼ਾਮਲ ਕਰਨ ਦਾ ਵੀ ਜ਼ੋਰਦਾਰ ਸਮਰਥਨ ਕੀਤਾ ਅਤੇ ਕਿਹਾ ਕਿ ਇਸ ਮੁੱਦੇ ‘ਤੇ ਕੋਈ ਮਤਭੇਦ ਨਹੀਂ ਹਨ ਅਤੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਹੈ।ਅੱਜ ਇੱਥੇ ਪ੍ਰਦੇਸ਼ ਕਾਂਗਰਸ ਮੁੱਖ ਦਫ਼ਤਰ ਵਿਖੇ ‘ਹਲਕਾ ਕੋਆਰਡੀਨੇਟਰਾਂ’ ਦੀ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ, ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਵਿੱਚ ਵੜਿੰਗ ਨੇ ਕਿਹਾ ਕਿ ‘ਲੈਂਡ ਪੂਲਿੰਗ’ ਨੀਤੀ ਸਿਰਫ ਪੈਸਾ ਇਕੱਠਾ ਕਰਨ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ 24,000 ਏਕੜ ਖੇਤੀਬਾੜੀ ਜ਼ਮੀਨ ਅਕੁਆਇਰ ਕਰਨ ਨਾਲ ਸੂਬੇ ਦੀ ਖੇਤੀਬਾੜੀ ਆਰਥਿਕਤਾ ਹਿੱਲ ਜਾਵੇਗੀ ਅਤੇ ਇਹ ਅੰਤ ਵਿੱਚ ਸਮਾਜ ਦੇ ਹਰ ਵਰਗ ਨੂੰ ਪ੍ਰਭਾਵਿਤ ਕਰੇਗਾ।

ਇਹ ਵੀ ਪੜ੍ਹੋ  Bathinda News:ਨੌਜਵਾਨ ਨੂੰ ਧਮਕਾਉਣ ਵਾਲਾ ਥਾਣਾ ਮੁਖੀ ਲਾਈਨ ਹਾਜ਼ਰ

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਸਮੁੱਚੀ ਆਰਥਿਕਤਾ, ਵਪਾਰ ਅਤੇ ਉਦਯੋਗ ਖੇਤੀਬਾੜੀ ‘ਤੇ ਨਿਰਭਰ ਕਰਦਾ ਹੈ, ਜੋ ਆਰਥਿਕਤਾ ਨੂੰ ਚਲਦਿਆਂ ਰੱਖਦੀ ਹੈ। ਇਸ ਲੜੀ ਹੇਠ, ਜਦੋਂ ਤੁਸੀਂ ਆਧਾਰ ਨੂੰ ਕਮਜ਼ੋਰ ਕਰਦੇ ਹੋ, ਤਾਂ ਪੂਰੀ ਆਰਥਿਕ ਇਮਾਰਤ ਢਹਿ ਜਾਵੇਗੀ।ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੇ ਹਿੱਸੇਦਾਰਾਂ ਨੂੰ ਵਿਸ਼ਵਾਸ ਵਿੱਚ ਨਹੀਂ ਲਿਆ। ਇਸ ਤੋਂ ਇਲਾਵਾ, ਉਨ੍ਹਾਂ ਪੁੱਛਿਆ ਕਿ ਕੀ ਇਸ ਨੀਤੀ ਦੀ ਅਸਲ ਵਿੱਚ ਕੋਈ ਲੋੜ ਸੀ, ਜਦੋਂ ਕਿ ਕਿਤੇ ਵੀ ਰਿਹਾਇਸ਼ੀ ਜਾਂ ਉਦਯੋਗਿਕ ਪਲਾਟਾਂ ਦੀ ਮੰਗ ਨਹੀਂ ਹੈ।ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਬਿਲਡਰਾਂ ਦੁਆਰਾ ਵੱਡੀ ਗਿਣਤੀ ਵਿੱਚ ਰਿਹਾਇਸ਼ੀ ਕਲੋਨੀਆਂ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਬਹੁਤ ਸਾਰੇ ਪਲਾਟ ਬਿਨਾਂ ਵਿਕਣ ਦੇ ਰਹਿ ਗਏ ਹਨ। ਰਿਹਾਇਸ਼ੀ ਅਪਾਰਟਮੈਂਟਾਂ ਦਾ ਵੀ ਇਹੀ ਹਾਲ ਹੈ। ਜਿਸ ਤੇ ਉਨ੍ਹਾਂ ਪੁੱਛਿਆ ਕਿ ਜਦੋਂ ਰਿਹਾਇਸ਼ੀ ਪਲਾਟਾਂ ਦੀ ਬਹੁਤਾਤ ਪਹਿਲਾਂ ਹੀ ਹੈ, ਤਾਂ ਹੋਰ ਬਣਾਉਣ ਦੀ ਲੋੜ ਕਿੱਥੇ ਹੈ?ਜਦਕਿ ਦੂਜੀਆਂ ਪਾਰਟੀਆਂ ਦੇ ਲੋਕਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਨੂੰ ਲੈ ਕੇ ਪਾਰਟੀ ਅੰਦਰ ਦਰਸਾਏ ਜਾ ਰਹੇ ਮਤਭੇਦਾਂ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦੇ ਹੋਏ, ਵੜਿੰਗ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਤੇ ਵੀ ਕੋਈ ਫ਼ਰਕ ਨਹੀਂ ਹੈ। ਉਨ੍ਹਾਂ ਹਾਲ ਹੀ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੇ ਸ਼ਾਮਲ ਹੋਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਹਰ ਪਾਰਟੀ ਆਪਣਾ ਆਧਾਰ ਵਧਾਉਣਾ ਅਤੇ ਆਪਣੇ ਆਪ ਨੂੰ ਮਜ਼ਬੂਤ ​​ਕਰਨਾ ਪਸੰਦ ਕਰਦੀ ਹੈ ਅਤੇ ਜਿੰਨਾ ਜ਼ਿਆਦਾ ਲੋਕ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ, ਓਨਾ ਹੀ ਬਿਹਤਰ ਹੁੰਦਾ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਘੱਲੂਘਾਰਾ ਦਿਵਸ ਮੌਕੇ ਸ਼੍ਰੀ ਹਰਮਿੰਦਰ ਸਾਹਿਬ ਨਜਦੀਕ ਗੁੱਟਕਾ ਸਾਹਿਬ ਦੀ ਬੇਅਦਬੀ, ਮੌਕੇ ’ਤੇ ਕਾਬੂ

ਇਸੇ ਤਰ੍ਹਾਂ, ਲੁਧਿਆਣਾ ਪੱਛਮੀ ਜ਼ਿਮਨੀ ਚੋਣ ਬਾਰੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਕਾਂਗਰਸ ਦੂਜਿਆਂ ਤੋਂ ਬਹੁਤ ਅੱਗੇ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪਾਰਟੀ ਜਿਮਨੀ ਚੋਣਾਂ ਨੂੰ ਰਿਕਾਰਡ ਅੰਤਰ ਨਾਲ ਜਿੱਤੇਗੀ।ਜਦਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਨ੍ਹਾਂ ਬਾਰੇ ਕੀਤੀਆਂ ਟਿੱਪਣੀਆਂ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਇਹ ਦੋਵੇਂ ਭਾਜਪਾ ਦੀ ਕਿਸ਼ਤੀ ਨੂੰ ਡੋਬਣ ਲਈ ਕਾਫ਼ੀ ਹਨ, ਜਿਵੇਂ ਇਨ੍ਹਾਂ ਨੇ ਕੁਝ ਸਾਲ ਪਹਿਲਾਂ ਕਾਂਗਰਸ ਦੀ ਕਿਸ਼ਤੀ ਨੂੰ ਡੁੱਬਾਇਆ ਸੀ।ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਵਿੱਚ ਅਸਫਲ ਰਹਿਣ ਕਾਰਨ ਇੱਕ ਪਿੰਡ ਦੇ ਆਪਣੇ ਆਪ ਨੂੰ ਵੇਚਣ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੂੰਹ ‘ਤੇ ਵੱਡਾ ਥੱਪੜ ਅਤੇ ਅਖੌਤੀ ‘ਜੰਗ’ ਵਿੱਚ ਹਾਰ ਦਾ ਸਬੂਤ ਇਸ ਤੋਂ ਵੱਡਾ ਨਹੀਂ ਹੋ ਸਕਦਾ ਕਿ ਇੱਕ ਪੂਰਾ ਪਿੰਡ ਆਪਣੇ ਆਪ ਨੂੰ ਵੇਚਣ ਲਈ ਸਹਿਮਤ ਹੋ ਜਾਵੇ, ਕਿਉਂਕਿ ਉਥੇ ਨਸ਼ਾ ਤਸਕਰਾਂ ਦਾ ਦਬਦਬਾ ਹੈ।ਭਾਈ ਬਖਤਾਵਰ ਕੋਈ ਅਪਵਾਦ ਨਹੀਂ ਹਨ, ਪਰ ਇਸ ਗੱਲ ਦੀ ਇੱਕ ਉਦਾਹਰਣ ਹੈ ਕਿ ਪੰਜਾਬ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਕਿਵੇਂ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਤਸਕਰ ਨਾ ਸਿਰਫ਼ ਨਸ਼ਿਆਂ ਦੀ ਤਸਕਰੀ ਕਰ ਰਹੇ ਹਨ, ਬਲਕਿ ਉਹ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ ਵਾਲੇ ਇੱਕ ਸਾਬਕਾ ਫੌਜੀ ਨੂੰ ਕੁੱਟਣ ਦੀ ਹਿੰਮਤ ਵੀ ਕਰਦੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸ਼ਰਮ ਨਾਲ ਆਪਣਾ ਸਿਰ ਝੁਕਾ ਲੈਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ,ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

0


67.84 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ, 4800 ਪਰਿਵਾਰਾਂ ਨੂੰ ਮਿਲਿਆ ਲਾਭ
ਕਰਜ਼ਾ ਮੁਆਫੀ ਸਕੀਮ ਮਹਿਜ਼ ਸਕੀਮ ਹੀ ਨਹੀਂ ਸਗੋਂ ਭਾਈਚਾਰੇ ਦੇ ਮਾਣ-ਸਤਿਕਾਰ ਨੂੰ ਬਹਾਲ ਕਰਨ, ਇਨਸਾਫ ਦੇਣ ਅਤੇ ਨਵੀਂ ਸ਼ੁਰੂਆਤ ਲਈ ਮੌਕੇ ਪ੍ਰਦਾਨ ਕਰੇਗੀ
Chandigarh News:
ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ।ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਦੇ ਕਰਜ਼ਦਾਰਾਂ ਲਈ 31 ਮਾਰਚ, 2020 ਤੱਕ ਵੰਡੇ ਗਏ ਕਰਜ਼ੇ ਮੁਆਫ਼ ਕਰਨ ਲਈ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੁਆਫ਼ੀ ਪੀ.ਐਸ.ਸੀ.ਐਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ਦੀ ਕੁੱਲ ਰਕਮ ਦਾ ਲਾਭ ਹੋਵੇਗਾ।ਸਾਰੇ 4,727 ਕਰਜ਼ਦਾਰ ਜਿਨ੍ਹਾਂ ਵਿੱਚ 4,685 ਡਿਫਾਲਟ ਕਰਜ਼ਦਾਰ ਅਤੇ 42 ਰੈਗੂਲਰ ਕਰਜ਼ਦਾਰ ਹਨ, ਇਸ ਕਰਜ਼ਾ ਮੁਆਫ਼ੀ ਯੋਜਨਾ ਹੇਠ ਆਉਣਗੇ। ਇਸ ਲਈ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ (ਨੋ ਡਿਊ ਸਰਟੀਫਿਕੇਟ) ਪੀ.ਐਸ.ਸੀ.ਐਫ.ਸੀ. ਦੇ ਜ਼ਿਲ੍ਹਾ ਮੈਨੇਜਰਾਂ ਦੁਆਰਾ ਜਾਰੀ ਕੀਤੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ 67.84 ਕਰੋੜ ਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐਸ.ਸੀ.ਐਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਅੰਤਿਮ ਵਿਆਜ ਦੀ ਰਕਮ ਦਾ ਹਿਸਾਬ ਉਸ ਮਿਤੀ ਤੋਂ ਹੋਵੇਗਾ, ਜਿਸ ਦਿਨ ਸਰਕਾਰ ਯੋਜਨਾ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਦੀ ਹੈ।
ਇਸ ਦੇ ਫਲਸਰੂਪ ਕੁੱਲ ਮੁਆਫ਼ੀ ਦੀ ਰਕਮ ਵਧ ਸਕਦੀ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਕਿਸੇ ਵੀ ਵਾਧੇ ਦੀ ਅਦਾਇਗੀ ਸਰਕਾਰ ਦੁਆਰਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ Bathinda News:ਨੌਜਵਾਨ ਨੂੰ ਧਮਕਾਉਣ ਵਾਲਾ ਥਾਣਾ ਮੁਖੀ ਲਾਈਨ ਹਾਜ਼ਰ

ਬੁਲਾਰੇ ਨੇ ਅੱਗੇ ਦੱਸਿਆ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਜਿਨ੍ਹਾਂ ਕਰਜ਼ਦਾਰਾਂ ਨੇ ਪਹਿਲਾਂ ਵੀ ਕਰਜ਼ਾ ਮੁਆਫੀ ਸਕੀਮਾਂ ਲਾਭ ਪ੍ਰਾਪਤ ਕੀਤਾ ਹੈ, ਉਹ ਵੀ ਇਸ ਮੁਆਫੀ ਸਕੀਮ ਦਾ ਲਾਭ ਲੈਣ ਲਈ ਯੋਗ ਮੰਨੇ ਜਾਣਗੇ। ਕਰਜ਼ਾ ਮੁਆਫੀ ਤੋਂ ਬਾਅਦ ਪੀ.ਐਸ.ਸੀ.ਐਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ।ਕੱਟ-ਆਫ ਮਿਤੀ ਤੱਕ ਉਨ੍ਹਾਂ ਦੇ ਖਾਤਿਆਂ ਨੂੰ ਪੂਰੀ ਤਰ੍ਹਾਂ ਸੈਟਲ ਮੰਨਿਆ ਜਾਵੇਗਾ। ਹਾਲਾਂਕਿ, ਜਿਨ੍ਹਾਂ ਕਰਜ਼ਾਦਾਰਾਂ ਨੇ ਪੀ.ਐਸ.ਸੀ.ਐਫ.ਸੀ. ਵਿਰੁੱਧ ਅਦਾਲਤੀ ਕੇਸ ਦਾਇਰ ਕੀਤੇ ਹਨ, ਉਹ ਉਦੋਂ ਤੱਕ ਯੋਗ ਨਹੀਂ ਹੋਣਗੇ, ਜਦੋਂ ਤੱਕ ਉਹ ਬਿਨਾਂ ਸ਼ਰਤ ਆਪਣੇ ਕੇਸ ਵਾਪਸ ਨਹੀਂ ਲੈਂਦੇ ਅਤੇ ਇਸ ਬਾਰੇ ਦਸਤਾਵੇਜ਼ੀ ਸਬੂਤ ਨਹੀਂ ਦਿੰਦੇ।ਜ਼ਿਕਰਯੋਗ ਹੈ ਕਿ ਸਾਲ 2011 ਦੀ ਜਨਗਣਨਾ ਅਨੁਸਾਰ ਅਨੁਸੂਚਿਤ ਜਾਤੀਆਂ ਭਾਈਚਾਰੇ ਦੀ ਵਸੋਂ ਪੰਜਾਬ ਦੀ ਕੁੱਲ ਵਸੋਂ ਦੀ 31.94 ਫੀਸਦੀ ਹੈ। ਇਸ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੇ ਆਪਣੀ ਆਰਥਿਕ ਤਰੱਕੀ ਦੇ ਉਦੇਸ਼ ਨਾਲ ਸਵੈ-ਰੁਜ਼ਗਾਰ ਦਾ ਉੱਦਮ ਸਥਾਪਤ ਕਰਨ ਲਈ ਪੀ.ਐਸ.ਸੀ.ਐਫ.ਸੀ. ਤੋਂ ਕਰਜ਼ਾ ਲਿਆ ਸੀ। ਹਾਲਾਂਕਿ, ਕੁਝ ਕਰਜ਼ਦਾਰ ਵੱਸੋਂ ਬਾਹਰੀ ਹਾਲਾਤਾਂ ਕਾਰਨ ਕਰਜ਼ਾ ਵਾਪਸ ਕਰਨ ਵਿੱਚ ਅਸਮਰੱਥ ਰਹੇ ਹਨ, ਜਿਸ ਕਰਕੇ ਉਹ ਡਿਫਾਲਟ ਹੋ ਗਏ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮੁਆਫੀ ਸਕੀਮ ਦੇ ਲਾਗੂ ਹੋਣ ਨਾਲ 4,727 ਅਨੁਸੂਚਿਤ ਜਾਤੀ ਭਾਈਚਾਰੇ ਦੇ ਆਰਥਿਕ ਤੌਰ ਉਤੇ ਕਮਜ਼ੋਰ ਲੋਕਾਂ ਅਤੇ ਦਿਵਿਆਂਗ ਵਰਗ ਦੇ ਲਾਭਪਾਤਰੀਆਂ ਨੂੰ 67.84 ਕਰੋੜ ਦੀ ਰਾਹਤ ਮਿਲੇਗੀ ਜਿਸ ਵਿੱਚ 30.02 ਕਰੋੜ ਰੁਪਏ ਮੂਲ ਰਕਮ, 22.95 ਕਰੋੜ ਰੁਪਏ ਵਿਆਜ ਅਤੇ 14.87 ਕਰੋੜ ਰੁਪਏ ਦਾ ਦੰਡ ਵਿਆਜ ਸ਼ਾਮਲ ਹੈ (ਜੋ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਹੈ)। ਸਰਕਾਰ ਦਾ ਇਹ ਉਪਰਾਲਾ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਅਤੇ ਸਮਾਜ ਵਿੱਚ ਸਨਮਾਨਜਨਕ ਜੀਵਨ ਜੀਉਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗਾ।ਇਸ ਤੋਂ ਇਲਾਵਾ ਇਸ ਮੁਆਫੀ ਸਕੀਮ ਤਹਿਤ ਲਾਭਪਾਤਰੀ ਆਪਣੇ ਪਰਿਵਾਰਾਂ ਦੀ ਸਹਾਇਤਾ ਲਈ ਨਵੇਂ ਉੱਦਮ ਵਾਸਤੇ ਮੁਕਤ ਵਿੱਤੀ ਸਰੋਤਾਂ ਦੀ ਵਰਤੋਂ ਕਰ ਸਕਣਗੇ। ਇਹ ਉਪਰਾਲਾ ਪੀ.ਐਸ.ਸੀ.ਐਫ.ਸੀ. ਨੂੰ ਭਵਿੱਖ ਵਿੱਚ ਅਨੁਸੂਚਿਤ ਜਾਤੀਆਂ ਦੇ ਹੋਰ ਯੋਗ ਵਿਅਕਤੀਆਂ ਨੂੰ ਨਵੇਂ ਕਰਜ਼ੇ ਦੇਣ ਦੇ ਵੀ ਸਮਰੱਥ ਬਣਾਏਗਾ।ਪੰਜਾਬ ਸਰਕਾਰ ਦਾ ਇਹ ਫੈਸਲਾ ਹਜ਼ਾਰਾਂ ਪਰਿਵਾਰਾਂ ਪ੍ਰਤੀ ਰਾਹਤ ਅਤੇ ਸਤਿਕਾਰ ਦੀ ਪਹਿਲ ਨੂੰ ਦਰਸਾਉਂਦਾ ਹੈ ਜੋ ਸਾਲਾਂ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ।

ਇਹ ਵੀ ਪੜ੍ਹੋ SAS Nagar Police ਨੇ ਦੋ-ਪਹੀਆ ਵਾਹਨ ਚੋਰੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਕੁੱਲ 4,727 ਪਰਿਵਾਰਾਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਹੋਵੇਗਾ। ਇਨ੍ਹਾਂ ਪਰਿਵਾਰਾਂ ਨੂੰ ਇਹ ਕਰਜ਼ਾ ਡੇਅਰੀ ਫਾਰਮਿੰਗ, ਕਰਿਆਨੇ ਦੀ ਦੁਕਾਨ, ਟੇਲਰਿੰਗ, ਬੁਟੀਕ, ਫਰਨੀਚਰ ਦਾ ਕੰਮ, ਬਿਲਡਿੰਗ ਮਟੀਰੀਅਲ ਜਾਂ ਹਾਰਡਵੇਅਰ ਦੀਆਂ ਦੁਕਾਨਾਂ, ਚਮੜੇ ਦੇ ਸਾਮਾਨ ਦਾ ਉਤਪਾਦਨ, ਸਿੱਖਿਆ ਲਈ ਕਰਜ਼ੇ ਜਾਂ ਰੈਸਟੋਰੈਂਟ ਵਰਗੇ ਛੋਟੇ ਕਾਰੋਬਾਰ ਖੋਲ੍ਹ ਕੇ ਆਪਣੀ ਰੋਜ਼ੀ-ਰੋਟੀ ਸ਼ੁਰੂ ਕਰਨ ਵਿੱਚ ਮਦਦ ਕਰਨ ਲਈ ਦਿੱਤੇ ਗਏ ਸਨ।ਇਹ ਪਰਿਵਾਰ ਘਰ ਦੇ ਕਮਾਊ ਜੀਅ ਦਾ ਦੇਹਾਂਤ ਹੋ ਜਾਣ, ਲੰਬੀ ਬਿਮਾਰੀ ਕਾਰਨ ਸਾਰੀ ਬੱਚਤ ਖਤਮ ਹੋ ਜਾਣ ਜਾਂ ਆਮਦਨ ਦਾ ਕੋਈ ਹੋਰ ਵਸੀਲਾ ਨਾ ਹੋਣ ਵਰਗੀਆਂ ਪ੍ਰਸਥਿਤੀਆਂ ਕਾਰਨ ਆਪਣੇ ਕਰਜ਼ੇ ਵਾਪਸ ਨਹੀਂ ਕਰ ਸਕੇ। ਸੂਬਾ ਸਰਕਾਰ ਦਾ ਮੰਨਣਾ ਹੈ ਕਿ ਅਜਿਹੇ ਲੋਕਾਂ ਤੋਂ ਇਸ ਕਰਜ਼ੇ ਦੀ ਵਸੂਲੀ ਕਰਨਾ ਸਰਾਸਰ ਬੇਇਨਸਾਫ਼ੀ ਹੈ ਜਿਸ ਕਰਕੇ ਕਰਜ਼ਾ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ। ਇਹ ਕਾਬਲੇਗੌਰ ਕਿ ਪੀ.ਐਸ.ਸੀ.ਐਫ.ਸੀ. ਦੀ ਸਥਾਪਨਾ ਸਾਲ 1971 ਵਿੱਚ ਕੀਤੀ ਗਈ ਸੀ। ਇਹ ਇਕ ਭਰੋਸੇਯੋਗ ਸੰਸਥਾ ਹੈ ਜੋ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਘੱਟ ਵਿਆਜ ‘ਤੇ ਕਰਜ਼ੇ ਪ੍ਰਦਾਨ ਕਰ ਰਹੀ ਹੈ।ਹੁਣ ਤੱਕ ਇਸ ਸੰਸਥਾ ਨੇ 5.41 ਲੱਖ ਤੋਂ ਵੱਧ ਲੋਕਾਂ ਨੂੰ 846.90 ਕਰੋੜ ਰੁਪਏ ਦੇ ਕਰਜ਼ੇ ਵੰਡੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਵਾਅਦੇ ਹੀ ਨਹੀਂ ਕਰਦੇ ਸਗੋਂ ਉਨ੍ਹਾਂ ਨੂੰ ਪੂਰਾ ਵੀ ਕਰਦੇ ਹਨ ਜਦਕਿ ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ। ਆਪ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਦੁੱਖ-ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਬਰਾਬਰਤਾ, ਬਣਦੇ ਹੱਕ ਅਤੇ ਮਾਣ-ਸਤਿਕਾਰ ਦਿੱਤਾ ਹੈ। ਇਹ ਸਕੀਮ ਸਿਰਫ਼ ਕਰਜ਼ਾ ਮੁਆਫ਼ੀ ਤੱਕ ਮਹਿਦੂਦ ਨਹੀਂ ਹੈ ਸਗੋਂ ਭਾਈਚਾਰੇ ਦਾ ਮਾਣ-ਸਨਮਾਨ ਬਹਾਲ ਕਰਨ, ਇਨਸਾਫ ਦੇਣ ਅਤੇ ਨਵੀਂ ਸ਼ੁਰੂਆਤ ਲਈ ਮੌਕੇ ਪ੍ਰਦਾਨ ਕਰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ