Home Blog Page 687

ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਵੇਗੀ: ਮੁੱਖ ਮੰਤਰੀ

0

👉ਨਸ਼ਿਆਂ ਦੀ ਸਮੱਸਿਆ ਵਿਰੁੱਧ ਸਖ਼ਤੀ ਨਾਲ ਨਜਿੱਠਣ ਦਾ ਪ੍ਰਣ ਲਿਆ
👉ਆਪ੍ਰੇਸ਼ਨ ਸਿੰਦੂਰ ‘ਤੇ ਭਾਜਪਾ ਦੀਆਂ ਨੌਟੰਕੀਆਂ ਦਾ ਕੋਈ ਫਾਇਦਾ ਨਹੀਂ ਹੋਣਾ
Chandigarh News:ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀ ਖੁਦ ਨਸ਼ੇ ਵੇਚਦੇ ਸਨ ਜਦਕਿ ਉਨ੍ਹਾਂ ਦੀ ਸਰਕਾਰ ਦਾ ਕੋਈ ਵੀ ਵਿਅਕਤੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਅੱਜ ਮਨੁੱਖਤਾ ਵਿਰੁੱਧ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿੱਚ ਵੀ ਕਾਲੀਆਂ ਭੇਡਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਨਤੀਜੇ ਵਜੋਂ ਸੂਬੇ ਦੇ ਕਈ ਪਿੰਡਾਂ ਨੂੰ ਨਸ਼ਾ ਮੁਕਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ‘ਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਨਹੀਂ ਹੋ ਜਾਂਦਾ ਅਤੇ ਪੰਜਾਬ ਨੂੰ ਇਸ ਲਾਹਨਤ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ  ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ,ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਜੰਗ ਨੂੰ ਜਿੱਤਣ ਤੱਕ ਆਰਾਮ ਨਾਲ ਨਹੀਂ ਬੈਠੇਗੀ।ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਕਿਸਾਨ ਯੂਨੀਅਨਾਂ ਨੂੰ ਉਨ੍ਹਾਂ ਨਾਲ ਬਹਿਸ ਕਰਨ ਦੀ ਚਿੰਤਾ ਹੋਈ ਪਈ ਹੈ ਜਦਕਿ ਉਹ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬਿਜਾਈ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੇ ਨਾਮ ‘ਤੇ ਵੋਟਾਂ ਮੰਗਣ ਨਾਲ ਭਾਜਪਾ ਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਲੋਕ ਭਗਵਾਂ ਪਾਰਟੀ ਦੀਆਂ ਚਾਲਾਂ ‘ਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰਾਮੇ ਹਨ ਅਤੇ ਸੂਬੇ ਅਤੇ ਦੇਸ਼ ਦੇ ਸੂਝਵਾਨ ਲੋਕ ਕਦੇ ਵੀ ਇਨ੍ਹਾਂ ਦੀ ਚਾਲਾਂ ਦਾ ਸ਼ਿਕਾਰ ਨਹੀਂ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹਾਸੋਹੀਣੀ ਗੱਲ ਹੈ ਕਿ ਭਾਜਪਾ ਅਤੇ ਕੇਂਦਰ ਸਰਕਾਰ ਬਿਨਾਂ ਕਿਸੇ ਤਰਕ ਦੇ ਹਰ ਘਰ ਵਿੱਚ ਸਿੰਦੂਰ ਭੇਜ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਕੋਲ ਸਰਹੱਦੀ ਖੇਤਰਾਂ ਵਿੱਚ ਕਾਲਜ ਅਤੇ ਉਦਯੋਗ ਸਥਾਪਤ ਕਰਨ ਦੀ ਮੰਗ ਰੱਕੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਬਹੁਤ ਜ਼ਰੂਰੀ ਹੈ ਜੋ ਕਈ ਕਾਰਨਾਂ ਕਰਕੇ ਪਛੜ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਉਨ੍ਹਾਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਵੀ ਉਠਾਇਆ ਹੈ ਜਿਨ੍ਹਾਂ ਦੀ ਜ਼ਮੀਨ ਕੌਮਾਂਤਰੀ ਸਰਹੱਦ ਅਤੇ ਵਾੜ ਦੇ ਵਿਚਕਾਰ ਹੈ।ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਨਾਲ ਹੀ ਕਿਸੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ  ਲੁਧਿਆਣਾ ਵਿੱਚ ਚੋਣ ਤਿਆਰੀਆਂ ਦਾ ਜਨਰਲ, ਪੁਲਿਸ ਅਤੇ ਖਰਚਾ ਨਿਰੀਖਕਾਂ ਨੇ ਜਾਇਜ਼ਾ ਲਿਆ

ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਬਲਾਕ ਡਾਰਕ ਜ਼ੋਨ (ਖਤਰੇ ਦੀ ਕਗਾਰ ‘ਤੇ) ‘ਚ ਹਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਜਿਸ ਕਰਕੇ ਇਸ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲਣ ਦੇ ਮੱਦੇਨਜ਼ਰ ਪਾਣੀਆਂ ਦੇ ਹਰੇਕ ਸਮਝੌਤੇ ਦੀ ਹਰ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇੱਕ ਲੈਂਡਲੌਕ ਸਰਹੱਦੀ ਸੂਬਾ ਹੈ ਜਿਸਨੇ ਦੇਸ਼ ਨੂੰ ਅਨਾਜ ਦੇਣ ਲਈ ਪਾਣੀ ਅਤੇ ਉਪਜਾਊ ਮਿੱਟੀ ਦੇ ਮਾਮਲੇ ਵਿੱਚ ਆਪਣੇ ਇੱਕੋ-ਇੱਕ ਉਪਲਬਧ ਕੁਦਰਤੀ ਸਰੋਤਾਂ ਦੀ ਪਹਿਲਾਂ ਹੀ ਬਹੁਤ ਜ਼ਿਆਦਾ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿਛਲੇ ਆਗੂਆਂ ਨੇ ਕਈ ਮੁੱਦਿਆਂ ‘ਤੇ ਆਪਣੇ ਹਿੱਤਾਂ ਨੂੰ ਸੂਬੇ ਨਾਲੋਂ ਉੱਪਰ ਰੱਖ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।ਮੁੱਖ ਮੰਤਰੀ ਨੇ ਸੂਬੇ ਨੂੰ ਇਨਸਾਫ਼ ਦਿਵਾਉਣ ਲਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦੀ ਮੰਗ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੋਟੇ ਦੀਆਂ 3000 ਅਸਾਮੀਆਂ ਬੀਬੀਐਮਬੀ ਵੱਲੋਂ ਜਾਣਬੁੱਝ ਕੇ ਨਹੀਂ ਭਰੀਆਂ ਗਈਆਂ ਹਨ ਤਾਂ ਜੋ ਪਾਣੀਆਂ ‘ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਇਨ੍ਹਾਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਲਈ ਜ਼ੋਰ ਲਾਇਆ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ਵਿੱਚ ਚੋਣ ਤਿਆਰੀਆਂ ਦਾ ਜਨਰਲ, ਪੁਲਿਸ ਅਤੇ ਖਰਚਾ ਨਿਰੀਖਕਾਂ ਨੇ ਜਾਇਜ਼ਾ ਲਿਆ

0

Ludhiana News:ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ, ਪੁਲਿਸ ਆਬਜ਼ਰਵਰ ਸੁਰਿੰਦਰ ਪਾਲ ਆਈ.ਪੀ.ਐਸ ਅਤੇ ਖਰਚਾ ਨਿਰੀਖਕ ਇੰਦਾਨਾ ਅਸ਼ੋਕ ਕੁਮਾਰ ਆਈ.ਆਰ.ਐਸ, ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਆਬਜ਼ਰਵਰਾਂ ਨੇ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ।ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਆਬਜ਼ਰਵਰਾਂ ਨੂੰ ਵਿਸਥਾਰ ਵਿੱਚ ਦੱਸਿਆ।ਆਬਜ਼ਰਵਰਾਂ ਨੇ ਕਿਹਾ ਕਿ ਚੋਣਾਂ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਚੋਣਾਂ ਕਿਸੇ ਵੀ ਤਰ੍ਹਾਂ ਦੀ ਧਮਕੀ ਤੋਂ ਮੁਕਤ ਰਹਿਣ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਐਸ.ਸੀ ਪ੍ਰਵਾਰਾਂ ਵੱਲੋਂ 2020 ਤੱਕ ਚੁੱਕਿਆ ਕਰਜ਼ਾ ਮੁਆਫ਼

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨ ਬਹੁਤ ਮਹੱਤਵਪੂਰਨ ਹਨ ਅਤੇ ਐਫ.ਐਸ.ਟੀ, ਐਸ.ਐਸ.ਟੀ, ਵੀ.ਐਸ.ਟੀ ਅਤੇ ਹੋਰ ਟੀਮਾਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ।ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਐਫ.ਐਸ.ਟੀ, ਐਸ.ਐਸ.ਟੀ, ਵੀ.ਐਸ.ਟੀ ਅਤੇ ਹੋਰ ਟੀਮਾਂ ਜ਼ਿਲ੍ਹੇ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ।ਬਾਅਦ ਵਿੱਚ, ਆਬਜ਼ਰਵਰਾਂ ਨੇ ਨੋਡਲ ਅਫਸਰਾਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਵੀ ਕੀਤਾ ਅਤੇ ਕੀਤੇ ਗਏ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੈਂਡ ਪੂਲਿੰਗ ਨੀਤੀ ਪੰਜਾਬ ਦੀ ਖੇਤੀਬਾੜੀ ਨੂੰ ਤਬਾਹ ਕਰ ਦੇਵੇਗੀ: ਵੜਿੰਗ

0

👉ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਸਮਰਥਨ ਕੀਤਾ
Chandigarh News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਦੀ “ਲੈਂਡ ਪੂਲਿੰਗ” ਨੀਤੀ ਵਿਰੁੱਧ ਆਪਣੇ ਸਖ਼ਤ ਇਤਰਾਜ਼ ਦੁਹਰਾਉਂਦੇ ਹੋਏ ਚੇਤਾਵਨੀ ਦਿੱਤੀ ਹੈ ਕਿ ਇਹ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਤਬਾਹ ਕਰ ਦੇਵੇਗੀ।ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਰਟੀ ਆਗੂਆਂ ਨੂੰ ਕਾਂਗਰਸ ਵਿੱਚ ਦੁਬਾਰਾ ਸ਼ਾਮਲ ਕਰਨ ਦਾ ਵੀ ਜ਼ੋਰਦਾਰ ਸਮਰਥਨ ਕੀਤਾ ਅਤੇ ਕਿਹਾ ਕਿ ਇਸ ਮੁੱਦੇ ‘ਤੇ ਕੋਈ ਮਤਭੇਦ ਨਹੀਂ ਹਨ ਅਤੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਹੈ।ਅੱਜ ਇੱਥੇ ਪ੍ਰਦੇਸ਼ ਕਾਂਗਰਸ ਮੁੱਖ ਦਫ਼ਤਰ ਵਿਖੇ ‘ਹਲਕਾ ਕੋਆਰਡੀਨੇਟਰਾਂ’ ਦੀ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ, ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਵਿੱਚ ਵੜਿੰਗ ਨੇ ਕਿਹਾ ਕਿ ‘ਲੈਂਡ ਪੂਲਿੰਗ’ ਨੀਤੀ ਸਿਰਫ ਪੈਸਾ ਇਕੱਠਾ ਕਰਨ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ 24,000 ਏਕੜ ਖੇਤੀਬਾੜੀ ਜ਼ਮੀਨ ਅਕੁਆਇਰ ਕਰਨ ਨਾਲ ਸੂਬੇ ਦੀ ਖੇਤੀਬਾੜੀ ਆਰਥਿਕਤਾ ਹਿੱਲ ਜਾਵੇਗੀ ਅਤੇ ਇਹ ਅੰਤ ਵਿੱਚ ਸਮਾਜ ਦੇ ਹਰ ਵਰਗ ਨੂੰ ਪ੍ਰਭਾਵਿਤ ਕਰੇਗਾ।

ਇਹ ਵੀ ਪੜ੍ਹੋ  Bathinda News:ਨੌਜਵਾਨ ਨੂੰ ਧਮਕਾਉਣ ਵਾਲਾ ਥਾਣਾ ਮੁਖੀ ਲਾਈਨ ਹਾਜ਼ਰ

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਸਮੁੱਚੀ ਆਰਥਿਕਤਾ, ਵਪਾਰ ਅਤੇ ਉਦਯੋਗ ਖੇਤੀਬਾੜੀ ‘ਤੇ ਨਿਰਭਰ ਕਰਦਾ ਹੈ, ਜੋ ਆਰਥਿਕਤਾ ਨੂੰ ਚਲਦਿਆਂ ਰੱਖਦੀ ਹੈ। ਇਸ ਲੜੀ ਹੇਠ, ਜਦੋਂ ਤੁਸੀਂ ਆਧਾਰ ਨੂੰ ਕਮਜ਼ੋਰ ਕਰਦੇ ਹੋ, ਤਾਂ ਪੂਰੀ ਆਰਥਿਕ ਇਮਾਰਤ ਢਹਿ ਜਾਵੇਗੀ।ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੇ ਹਿੱਸੇਦਾਰਾਂ ਨੂੰ ਵਿਸ਼ਵਾਸ ਵਿੱਚ ਨਹੀਂ ਲਿਆ। ਇਸ ਤੋਂ ਇਲਾਵਾ, ਉਨ੍ਹਾਂ ਪੁੱਛਿਆ ਕਿ ਕੀ ਇਸ ਨੀਤੀ ਦੀ ਅਸਲ ਵਿੱਚ ਕੋਈ ਲੋੜ ਸੀ, ਜਦੋਂ ਕਿ ਕਿਤੇ ਵੀ ਰਿਹਾਇਸ਼ੀ ਜਾਂ ਉਦਯੋਗਿਕ ਪਲਾਟਾਂ ਦੀ ਮੰਗ ਨਹੀਂ ਹੈ।ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਬਿਲਡਰਾਂ ਦੁਆਰਾ ਵੱਡੀ ਗਿਣਤੀ ਵਿੱਚ ਰਿਹਾਇਸ਼ੀ ਕਲੋਨੀਆਂ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਬਹੁਤ ਸਾਰੇ ਪਲਾਟ ਬਿਨਾਂ ਵਿਕਣ ਦੇ ਰਹਿ ਗਏ ਹਨ। ਰਿਹਾਇਸ਼ੀ ਅਪਾਰਟਮੈਂਟਾਂ ਦਾ ਵੀ ਇਹੀ ਹਾਲ ਹੈ। ਜਿਸ ਤੇ ਉਨ੍ਹਾਂ ਪੁੱਛਿਆ ਕਿ ਜਦੋਂ ਰਿਹਾਇਸ਼ੀ ਪਲਾਟਾਂ ਦੀ ਬਹੁਤਾਤ ਪਹਿਲਾਂ ਹੀ ਹੈ, ਤਾਂ ਹੋਰ ਬਣਾਉਣ ਦੀ ਲੋੜ ਕਿੱਥੇ ਹੈ?ਜਦਕਿ ਦੂਜੀਆਂ ਪਾਰਟੀਆਂ ਦੇ ਲੋਕਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਨੂੰ ਲੈ ਕੇ ਪਾਰਟੀ ਅੰਦਰ ਦਰਸਾਏ ਜਾ ਰਹੇ ਮਤਭੇਦਾਂ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦੇ ਹੋਏ, ਵੜਿੰਗ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਤੇ ਵੀ ਕੋਈ ਫ਼ਰਕ ਨਹੀਂ ਹੈ। ਉਨ੍ਹਾਂ ਹਾਲ ਹੀ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੇ ਸ਼ਾਮਲ ਹੋਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਹਰ ਪਾਰਟੀ ਆਪਣਾ ਆਧਾਰ ਵਧਾਉਣਾ ਅਤੇ ਆਪਣੇ ਆਪ ਨੂੰ ਮਜ਼ਬੂਤ ​​ਕਰਨਾ ਪਸੰਦ ਕਰਦੀ ਹੈ ਅਤੇ ਜਿੰਨਾ ਜ਼ਿਆਦਾ ਲੋਕ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ, ਓਨਾ ਹੀ ਬਿਹਤਰ ਹੁੰਦਾ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਘੱਲੂਘਾਰਾ ਦਿਵਸ ਮੌਕੇ ਸ਼੍ਰੀ ਹਰਮਿੰਦਰ ਸਾਹਿਬ ਨਜਦੀਕ ਗੁੱਟਕਾ ਸਾਹਿਬ ਦੀ ਬੇਅਦਬੀ, ਮੌਕੇ ’ਤੇ ਕਾਬੂ

ਇਸੇ ਤਰ੍ਹਾਂ, ਲੁਧਿਆਣਾ ਪੱਛਮੀ ਜ਼ਿਮਨੀ ਚੋਣ ਬਾਰੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਕਾਂਗਰਸ ਦੂਜਿਆਂ ਤੋਂ ਬਹੁਤ ਅੱਗੇ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪਾਰਟੀ ਜਿਮਨੀ ਚੋਣਾਂ ਨੂੰ ਰਿਕਾਰਡ ਅੰਤਰ ਨਾਲ ਜਿੱਤੇਗੀ।ਜਦਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਨ੍ਹਾਂ ਬਾਰੇ ਕੀਤੀਆਂ ਟਿੱਪਣੀਆਂ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਇਹ ਦੋਵੇਂ ਭਾਜਪਾ ਦੀ ਕਿਸ਼ਤੀ ਨੂੰ ਡੋਬਣ ਲਈ ਕਾਫ਼ੀ ਹਨ, ਜਿਵੇਂ ਇਨ੍ਹਾਂ ਨੇ ਕੁਝ ਸਾਲ ਪਹਿਲਾਂ ਕਾਂਗਰਸ ਦੀ ਕਿਸ਼ਤੀ ਨੂੰ ਡੁੱਬਾਇਆ ਸੀ।ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਵਿੱਚ ਅਸਫਲ ਰਹਿਣ ਕਾਰਨ ਇੱਕ ਪਿੰਡ ਦੇ ਆਪਣੇ ਆਪ ਨੂੰ ਵੇਚਣ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੂੰਹ ‘ਤੇ ਵੱਡਾ ਥੱਪੜ ਅਤੇ ਅਖੌਤੀ ‘ਜੰਗ’ ਵਿੱਚ ਹਾਰ ਦਾ ਸਬੂਤ ਇਸ ਤੋਂ ਵੱਡਾ ਨਹੀਂ ਹੋ ਸਕਦਾ ਕਿ ਇੱਕ ਪੂਰਾ ਪਿੰਡ ਆਪਣੇ ਆਪ ਨੂੰ ਵੇਚਣ ਲਈ ਸਹਿਮਤ ਹੋ ਜਾਵੇ, ਕਿਉਂਕਿ ਉਥੇ ਨਸ਼ਾ ਤਸਕਰਾਂ ਦਾ ਦਬਦਬਾ ਹੈ।ਭਾਈ ਬਖਤਾਵਰ ਕੋਈ ਅਪਵਾਦ ਨਹੀਂ ਹਨ, ਪਰ ਇਸ ਗੱਲ ਦੀ ਇੱਕ ਉਦਾਹਰਣ ਹੈ ਕਿ ਪੰਜਾਬ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਕਿਵੇਂ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਤਸਕਰ ਨਾ ਸਿਰਫ਼ ਨਸ਼ਿਆਂ ਦੀ ਤਸਕਰੀ ਕਰ ਰਹੇ ਹਨ, ਬਲਕਿ ਉਹ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ ਵਾਲੇ ਇੱਕ ਸਾਬਕਾ ਫੌਜੀ ਨੂੰ ਕੁੱਟਣ ਦੀ ਹਿੰਮਤ ਵੀ ਕਰਦੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸ਼ਰਮ ਨਾਲ ਆਪਣਾ ਸਿਰ ਝੁਕਾ ਲੈਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ,ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

0


67.84 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ, 4800 ਪਰਿਵਾਰਾਂ ਨੂੰ ਮਿਲਿਆ ਲਾਭ
ਕਰਜ਼ਾ ਮੁਆਫੀ ਸਕੀਮ ਮਹਿਜ਼ ਸਕੀਮ ਹੀ ਨਹੀਂ ਸਗੋਂ ਭਾਈਚਾਰੇ ਦੇ ਮਾਣ-ਸਤਿਕਾਰ ਨੂੰ ਬਹਾਲ ਕਰਨ, ਇਨਸਾਫ ਦੇਣ ਅਤੇ ਨਵੀਂ ਸ਼ੁਰੂਆਤ ਲਈ ਮੌਕੇ ਪ੍ਰਦਾਨ ਕਰੇਗੀ
Chandigarh News:
ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ।ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਦੇ ਕਰਜ਼ਦਾਰਾਂ ਲਈ 31 ਮਾਰਚ, 2020 ਤੱਕ ਵੰਡੇ ਗਏ ਕਰਜ਼ੇ ਮੁਆਫ਼ ਕਰਨ ਲਈ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੁਆਫ਼ੀ ਪੀ.ਐਸ.ਸੀ.ਐਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ਦੀ ਕੁੱਲ ਰਕਮ ਦਾ ਲਾਭ ਹੋਵੇਗਾ।ਸਾਰੇ 4,727 ਕਰਜ਼ਦਾਰ ਜਿਨ੍ਹਾਂ ਵਿੱਚ 4,685 ਡਿਫਾਲਟ ਕਰਜ਼ਦਾਰ ਅਤੇ 42 ਰੈਗੂਲਰ ਕਰਜ਼ਦਾਰ ਹਨ, ਇਸ ਕਰਜ਼ਾ ਮੁਆਫ਼ੀ ਯੋਜਨਾ ਹੇਠ ਆਉਣਗੇ। ਇਸ ਲਈ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ (ਨੋ ਡਿਊ ਸਰਟੀਫਿਕੇਟ) ਪੀ.ਐਸ.ਸੀ.ਐਫ.ਸੀ. ਦੇ ਜ਼ਿਲ੍ਹਾ ਮੈਨੇਜਰਾਂ ਦੁਆਰਾ ਜਾਰੀ ਕੀਤੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ 67.84 ਕਰੋੜ ਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐਸ.ਸੀ.ਐਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਅੰਤਿਮ ਵਿਆਜ ਦੀ ਰਕਮ ਦਾ ਹਿਸਾਬ ਉਸ ਮਿਤੀ ਤੋਂ ਹੋਵੇਗਾ, ਜਿਸ ਦਿਨ ਸਰਕਾਰ ਯੋਜਨਾ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਦੀ ਹੈ।
ਇਸ ਦੇ ਫਲਸਰੂਪ ਕੁੱਲ ਮੁਆਫ਼ੀ ਦੀ ਰਕਮ ਵਧ ਸਕਦੀ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਕਿਸੇ ਵੀ ਵਾਧੇ ਦੀ ਅਦਾਇਗੀ ਸਰਕਾਰ ਦੁਆਰਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ Bathinda News:ਨੌਜਵਾਨ ਨੂੰ ਧਮਕਾਉਣ ਵਾਲਾ ਥਾਣਾ ਮੁਖੀ ਲਾਈਨ ਹਾਜ਼ਰ

ਬੁਲਾਰੇ ਨੇ ਅੱਗੇ ਦੱਸਿਆ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਜਿਨ੍ਹਾਂ ਕਰਜ਼ਦਾਰਾਂ ਨੇ ਪਹਿਲਾਂ ਵੀ ਕਰਜ਼ਾ ਮੁਆਫੀ ਸਕੀਮਾਂ ਲਾਭ ਪ੍ਰਾਪਤ ਕੀਤਾ ਹੈ, ਉਹ ਵੀ ਇਸ ਮੁਆਫੀ ਸਕੀਮ ਦਾ ਲਾਭ ਲੈਣ ਲਈ ਯੋਗ ਮੰਨੇ ਜਾਣਗੇ। ਕਰਜ਼ਾ ਮੁਆਫੀ ਤੋਂ ਬਾਅਦ ਪੀ.ਐਸ.ਸੀ.ਐਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ।ਕੱਟ-ਆਫ ਮਿਤੀ ਤੱਕ ਉਨ੍ਹਾਂ ਦੇ ਖਾਤਿਆਂ ਨੂੰ ਪੂਰੀ ਤਰ੍ਹਾਂ ਸੈਟਲ ਮੰਨਿਆ ਜਾਵੇਗਾ। ਹਾਲਾਂਕਿ, ਜਿਨ੍ਹਾਂ ਕਰਜ਼ਾਦਾਰਾਂ ਨੇ ਪੀ.ਐਸ.ਸੀ.ਐਫ.ਸੀ. ਵਿਰੁੱਧ ਅਦਾਲਤੀ ਕੇਸ ਦਾਇਰ ਕੀਤੇ ਹਨ, ਉਹ ਉਦੋਂ ਤੱਕ ਯੋਗ ਨਹੀਂ ਹੋਣਗੇ, ਜਦੋਂ ਤੱਕ ਉਹ ਬਿਨਾਂ ਸ਼ਰਤ ਆਪਣੇ ਕੇਸ ਵਾਪਸ ਨਹੀਂ ਲੈਂਦੇ ਅਤੇ ਇਸ ਬਾਰੇ ਦਸਤਾਵੇਜ਼ੀ ਸਬੂਤ ਨਹੀਂ ਦਿੰਦੇ।ਜ਼ਿਕਰਯੋਗ ਹੈ ਕਿ ਸਾਲ 2011 ਦੀ ਜਨਗਣਨਾ ਅਨੁਸਾਰ ਅਨੁਸੂਚਿਤ ਜਾਤੀਆਂ ਭਾਈਚਾਰੇ ਦੀ ਵਸੋਂ ਪੰਜਾਬ ਦੀ ਕੁੱਲ ਵਸੋਂ ਦੀ 31.94 ਫੀਸਦੀ ਹੈ। ਇਸ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੇ ਆਪਣੀ ਆਰਥਿਕ ਤਰੱਕੀ ਦੇ ਉਦੇਸ਼ ਨਾਲ ਸਵੈ-ਰੁਜ਼ਗਾਰ ਦਾ ਉੱਦਮ ਸਥਾਪਤ ਕਰਨ ਲਈ ਪੀ.ਐਸ.ਸੀ.ਐਫ.ਸੀ. ਤੋਂ ਕਰਜ਼ਾ ਲਿਆ ਸੀ। ਹਾਲਾਂਕਿ, ਕੁਝ ਕਰਜ਼ਦਾਰ ਵੱਸੋਂ ਬਾਹਰੀ ਹਾਲਾਤਾਂ ਕਾਰਨ ਕਰਜ਼ਾ ਵਾਪਸ ਕਰਨ ਵਿੱਚ ਅਸਮਰੱਥ ਰਹੇ ਹਨ, ਜਿਸ ਕਰਕੇ ਉਹ ਡਿਫਾਲਟ ਹੋ ਗਏ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮੁਆਫੀ ਸਕੀਮ ਦੇ ਲਾਗੂ ਹੋਣ ਨਾਲ 4,727 ਅਨੁਸੂਚਿਤ ਜਾਤੀ ਭਾਈਚਾਰੇ ਦੇ ਆਰਥਿਕ ਤੌਰ ਉਤੇ ਕਮਜ਼ੋਰ ਲੋਕਾਂ ਅਤੇ ਦਿਵਿਆਂਗ ਵਰਗ ਦੇ ਲਾਭਪਾਤਰੀਆਂ ਨੂੰ 67.84 ਕਰੋੜ ਦੀ ਰਾਹਤ ਮਿਲੇਗੀ ਜਿਸ ਵਿੱਚ 30.02 ਕਰੋੜ ਰੁਪਏ ਮੂਲ ਰਕਮ, 22.95 ਕਰੋੜ ਰੁਪਏ ਵਿਆਜ ਅਤੇ 14.87 ਕਰੋੜ ਰੁਪਏ ਦਾ ਦੰਡ ਵਿਆਜ ਸ਼ਾਮਲ ਹੈ (ਜੋ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਹੈ)। ਸਰਕਾਰ ਦਾ ਇਹ ਉਪਰਾਲਾ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਅਤੇ ਸਮਾਜ ਵਿੱਚ ਸਨਮਾਨਜਨਕ ਜੀਵਨ ਜੀਉਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗਾ।ਇਸ ਤੋਂ ਇਲਾਵਾ ਇਸ ਮੁਆਫੀ ਸਕੀਮ ਤਹਿਤ ਲਾਭਪਾਤਰੀ ਆਪਣੇ ਪਰਿਵਾਰਾਂ ਦੀ ਸਹਾਇਤਾ ਲਈ ਨਵੇਂ ਉੱਦਮ ਵਾਸਤੇ ਮੁਕਤ ਵਿੱਤੀ ਸਰੋਤਾਂ ਦੀ ਵਰਤੋਂ ਕਰ ਸਕਣਗੇ। ਇਹ ਉਪਰਾਲਾ ਪੀ.ਐਸ.ਸੀ.ਐਫ.ਸੀ. ਨੂੰ ਭਵਿੱਖ ਵਿੱਚ ਅਨੁਸੂਚਿਤ ਜਾਤੀਆਂ ਦੇ ਹੋਰ ਯੋਗ ਵਿਅਕਤੀਆਂ ਨੂੰ ਨਵੇਂ ਕਰਜ਼ੇ ਦੇਣ ਦੇ ਵੀ ਸਮਰੱਥ ਬਣਾਏਗਾ।ਪੰਜਾਬ ਸਰਕਾਰ ਦਾ ਇਹ ਫੈਸਲਾ ਹਜ਼ਾਰਾਂ ਪਰਿਵਾਰਾਂ ਪ੍ਰਤੀ ਰਾਹਤ ਅਤੇ ਸਤਿਕਾਰ ਦੀ ਪਹਿਲ ਨੂੰ ਦਰਸਾਉਂਦਾ ਹੈ ਜੋ ਸਾਲਾਂ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ।

ਇਹ ਵੀ ਪੜ੍ਹੋ SAS Nagar Police ਨੇ ਦੋ-ਪਹੀਆ ਵਾਹਨ ਚੋਰੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਕੁੱਲ 4,727 ਪਰਿਵਾਰਾਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਹੋਵੇਗਾ। ਇਨ੍ਹਾਂ ਪਰਿਵਾਰਾਂ ਨੂੰ ਇਹ ਕਰਜ਼ਾ ਡੇਅਰੀ ਫਾਰਮਿੰਗ, ਕਰਿਆਨੇ ਦੀ ਦੁਕਾਨ, ਟੇਲਰਿੰਗ, ਬੁਟੀਕ, ਫਰਨੀਚਰ ਦਾ ਕੰਮ, ਬਿਲਡਿੰਗ ਮਟੀਰੀਅਲ ਜਾਂ ਹਾਰਡਵੇਅਰ ਦੀਆਂ ਦੁਕਾਨਾਂ, ਚਮੜੇ ਦੇ ਸਾਮਾਨ ਦਾ ਉਤਪਾਦਨ, ਸਿੱਖਿਆ ਲਈ ਕਰਜ਼ੇ ਜਾਂ ਰੈਸਟੋਰੈਂਟ ਵਰਗੇ ਛੋਟੇ ਕਾਰੋਬਾਰ ਖੋਲ੍ਹ ਕੇ ਆਪਣੀ ਰੋਜ਼ੀ-ਰੋਟੀ ਸ਼ੁਰੂ ਕਰਨ ਵਿੱਚ ਮਦਦ ਕਰਨ ਲਈ ਦਿੱਤੇ ਗਏ ਸਨ।ਇਹ ਪਰਿਵਾਰ ਘਰ ਦੇ ਕਮਾਊ ਜੀਅ ਦਾ ਦੇਹਾਂਤ ਹੋ ਜਾਣ, ਲੰਬੀ ਬਿਮਾਰੀ ਕਾਰਨ ਸਾਰੀ ਬੱਚਤ ਖਤਮ ਹੋ ਜਾਣ ਜਾਂ ਆਮਦਨ ਦਾ ਕੋਈ ਹੋਰ ਵਸੀਲਾ ਨਾ ਹੋਣ ਵਰਗੀਆਂ ਪ੍ਰਸਥਿਤੀਆਂ ਕਾਰਨ ਆਪਣੇ ਕਰਜ਼ੇ ਵਾਪਸ ਨਹੀਂ ਕਰ ਸਕੇ। ਸੂਬਾ ਸਰਕਾਰ ਦਾ ਮੰਨਣਾ ਹੈ ਕਿ ਅਜਿਹੇ ਲੋਕਾਂ ਤੋਂ ਇਸ ਕਰਜ਼ੇ ਦੀ ਵਸੂਲੀ ਕਰਨਾ ਸਰਾਸਰ ਬੇਇਨਸਾਫ਼ੀ ਹੈ ਜਿਸ ਕਰਕੇ ਕਰਜ਼ਾ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ। ਇਹ ਕਾਬਲੇਗੌਰ ਕਿ ਪੀ.ਐਸ.ਸੀ.ਐਫ.ਸੀ. ਦੀ ਸਥਾਪਨਾ ਸਾਲ 1971 ਵਿੱਚ ਕੀਤੀ ਗਈ ਸੀ। ਇਹ ਇਕ ਭਰੋਸੇਯੋਗ ਸੰਸਥਾ ਹੈ ਜੋ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਘੱਟ ਵਿਆਜ ‘ਤੇ ਕਰਜ਼ੇ ਪ੍ਰਦਾਨ ਕਰ ਰਹੀ ਹੈ।ਹੁਣ ਤੱਕ ਇਸ ਸੰਸਥਾ ਨੇ 5.41 ਲੱਖ ਤੋਂ ਵੱਧ ਲੋਕਾਂ ਨੂੰ 846.90 ਕਰੋੜ ਰੁਪਏ ਦੇ ਕਰਜ਼ੇ ਵੰਡੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਵਾਅਦੇ ਹੀ ਨਹੀਂ ਕਰਦੇ ਸਗੋਂ ਉਨ੍ਹਾਂ ਨੂੰ ਪੂਰਾ ਵੀ ਕਰਦੇ ਹਨ ਜਦਕਿ ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ। ਆਪ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਦੁੱਖ-ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਬਰਾਬਰਤਾ, ਬਣਦੇ ਹੱਕ ਅਤੇ ਮਾਣ-ਸਤਿਕਾਰ ਦਿੱਤਾ ਹੈ। ਇਹ ਸਕੀਮ ਸਿਰਫ਼ ਕਰਜ਼ਾ ਮੁਆਫ਼ੀ ਤੱਕ ਮਹਿਦੂਦ ਨਹੀਂ ਹੈ ਸਗੋਂ ਭਾਈਚਾਰੇ ਦਾ ਮਾਣ-ਸਨਮਾਨ ਬਹਾਲ ਕਰਨ, ਇਨਸਾਫ ਦੇਣ ਅਤੇ ਨਵੀਂ ਸ਼ੁਰੂਆਤ ਲਈ ਮੌਕੇ ਪ੍ਰਦਾਨ ਕਰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Bathinda News:ਨੌਜਵਾਨ ਨੂੰ ਧਮਕਾਉਣ ਵਾਲਾ ਥਾਣਾ ਮੁਖੀ ਲਾਈਨ ਹਾਜ਼ਰ

0

Bathinda News: ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਈ ਬਖਤੌਰ ਵਿਖੇ ਨਸ਼ਾ ਤਸਕਰਾਂ ਤੋਂ ਦੁਖੀ ‘ਸਾਡਾ ਪਿੰਡ ਵਿਕਾਊ ਹੈ’ ਦੇ ਪੋਸਟਰ ਲਗਾਉਣ ਵਾਲੇ ਨੌਜਵਾਨ ਨੂੰ ਧਮਕਾਉਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਐਸਐਸਪੀ ਅਮਨੀਤ ਕੌਡਲ ਨੇ ਥਾਣਾ ਕੋਟ ਫੱਤਾ ਦੇ ਮੁਖੀ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਥਾਣਾ ਮੁਖੀ ਦੀਆਂ ਧਮਕੀਆਂ ਤੋਂ ਦੁਖੀ ਇਹ ਨੌਜਵਾਨ ਬੀਤੀ ਦੇਰ ਰਾਤ ਆਪਣੀ ਚਾਰ ਮਹੀਨਿਆਂ ਦੀ ਬੱਚੀ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਲਾਈਵ ਹੋਇਆ ਸੀ ਜਿਸ ਦੇ ਵਿੱਚ ਉਸਨੇ ਥਾਣਾ ਮੁਖੀ ਇੰਸਪੈਕਟਰ ਮਨੀਸ਼ ਕੁਮਾਰ ਉੱਪਰ ਗੰਭੀਰ ਦੋਸ਼ ਲਗਾਏ ਸਨ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਘੱਲੂਘਾਰਾ ਦਿਵਸ ਮੌਕੇ ਸ਼੍ਰੀ ਹਰਮਿੰਦਰ ਸਾਹਿਬ ਨਜਦੀਕ ਗੁੱਟਕਾ ਸਾਹਿਬ ਦੀ ਬੇਅਦਬੀ, ਮੌਕੇ ’ਤੇ ਕਾਬੂ

ਰੋਂਦੇ ਹੋਏ ਲਖਬੀਰ ਸਿੰਘ ਨਾਂ ਦੇ ਇਸ ਨੌਜਵਾਨ ਦੀ ਵੀਡੀਓ ਕਾਫੀ ਵਾਇਰਲ ਹੋਈ ਸੀ ਅਤੇ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਸਬੰਧਤ ਥਾਣਾ ਮੁਖੀ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਉਧਰ, ਐਸਐਸਪੀ ਦੀਆਂ ਹਦਾਇਤਾਂ ਤੋਂ ਬਾਅਦ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਸੰਦੀਪ ਸਿੰਘ ਭਾਟੀ ਵੱਲੋਂ ਲਖਬੀਰ ਸਿੰਘ ਤੋਂ ਇਲਾਵਾ ਪਿੰਡ ਦੇ ਹੋਰਨਾਂ ਮੋਹਤਬਰ ਵਿਅਕਤੀਆਂ ਨਾਲ ਵੀ ਗੱਲਬਾਤ ਕਰਕੇ ਉਹਨਾਂ ਨੂੰ ਮਸਲੇ ਦੇ ਹੱਲ ਦਾ ਭਰੋਸਾ ਦਵਾਇਆ ਗਿਆ।

ਇਹ ਵੀ ਪੜ੍ਹੋ  ਅਪਰੇਸ਼ਨ ਸਿੰਦੂਰ; ਪਾਕਿਸਤਾਨੀ ਖੁਫ਼ੀਆ ਏਜੰਸੀ ਨੂੰ ਜਾਣਕਾਰੀ ਦੇਣ ਵਾਲਾ ਇੱਕ ਹੋਰ ਪੰਜਾਬੀ ਨੌਜਵਾਨ ਗ੍ਰਿਫਤਾਰ

ਜ਼ਿਕਰਯੋਗ ਹੈ ਕਿ ਪਿੰਡ ਭਾਈ ਬਖਤੌਰ ਦੇ ਵਿੱਚ ਹੀ ਦੋ ਦਿਨ ਪਹਿਲਾਂ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਇੱਕ ਸਾਬਕਾ ਫੌਜੀ ਦੀਆਂ ਲੱਤਾਂ ਤੋੜ ਦਿੱਤੀਆਂ ਸਨ ਕਿਉਂਕਿ ਉਹ ਪਿੰਡ ਦੇ ਵਿੱਚ ਨਸ਼ਾ ਤਸਕਰੀ ਦਾ ਵਿਰੋਧ ਕਰਦਾ ਸੀ। ਹਾਲਾਂਕਿ ਇਸ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਦੇ ਵਿੱਚੋਂ ਦੋ ਮੁੱਖ ਮੁਲਜਮਾਂ ਨੂੰ ਥੋੜੇ ਸਮੇਂ ਬਾਅਦ ਹੀ ਗਿਰਫਤਾਰ ਕਰਕੇ ਉਹਨਾਂ ਵਿਰੁੱਧ ਕਾਫੀ ਸਖਤ ਕਾਰਵਾਈ ਕੀਤੀ ਸੀ ਜਿਸ ਦੀ ਲੋਕਾਂ ਵੱਲੋਂ ਵੀ ਸ਼ਲਾਘਾ ਕੀਤੀ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬਰੇਨ ਟਿਊਮਰ ਤੋ ਬਚਣ ਲਈ ਮੋਬਾਇਲ ਦੀ ਵਰਤੋ ਸੀਮਤ ਕਰਨ ਦੀ ਲੋੜ-ਡਾ ਰਮਨਦੀਪ ਸਿੰਗਲਾ

0

Bathinda News:ਡਾ ਰਮਨਦੀਪ ਸਿੰਗਲਾ ਕਾਰਜਕਾਰੀ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਠਿੰਡਾ ਵਿੱਚ ਸਿਹਤ ਵਿਭਾਗ ਦੀਆਂ ਸਕੀਮਾਂ ਦੇ ਨਾਲ ਨਾਲ ਵੱਖ ਵੱਖ ਬਿਮਾਰੀਆਂ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਸੰਸਾਰ ਦੇ ਨਾਲ ਨਾਲ ਭਾਰਤ ਵਿੱਚ ਵੀ ਬ੍ਰੇਨ ਟਿਊਮਰ ਦੀ ਸਮੱਸਿਆ ਦਿਨੋ ਦਿਨ ਵਧਦੀ ਜਾ ਰਹੀ ਹੈ। ਇਸ ਲਈ ਇਸ ਗੰਭੀਰ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਹੋਣ ਦੀ ਬਹੁਤ ਲੋੜ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ ਰਮਨਦੀਪ ਸਿੰਗਲਾ ਕਾਰਜਕਾਰੀ ਸਿਵਲ ਸਰਜਨ ਬਠਿੰਡਾ ਨੇ ਦੱਸਿਆਂ ਕਿ ਇਹ ਬਿਮਾਰੀ ਉਨ੍ਹਾਂ ਲੋਕਾਂ ਨੂੰ ਜਿਆਦਾ ਪ੍ਰਭਾਵਿਤ ਕਰ ਰਹੀ ਹੈ ਜ਼ੋ ਕਿ ਰੇਡੀਏਸ਼ਨ ਦੇ ਜਿਆਦਾ ਸੰਪਰਕ ਵਿੱਚ ਹਨ, ਜਿਆਦਾ ਸਿਗਰਟ ਪੀਦੇ ਹਨ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਘੱਲੂਘਾਰਾ ਦਿਵਸ ਮੌਕੇ ਸ਼੍ਰੀ ਹਰਮਿੰਦਰ ਸਾਹਿਬ ਨਜਦੀਕ ਗੁੱਟਕਾ ਸਾਹਿਬ ਦੀ ਬੇਅਦਬੀ, ਮੌਕੇ ’ਤੇ ਕਾਬੂ

ਬ੍ਰੇਨ ਟਿਊਮਰ ਦੀ ਸਮੱਸਿਆ ਬਾਲਗਾਂ ਦੇ ਨਾਲ ਨਾਲ ਬੱਚਿਆਂ ਵਿੱਚ ਲਗਾਤਾਰ ਫੈਲ ਰਹੀ ਹੈ। ਜਿਥੇ ਪਹਿਲਾ ਇਹ ਸਮੱਸਿਆ ਸਿਰਫ ਵੱਡੀ ਉਮਰ ਵਾਲਿਆਂ ਚ ਪਾਈ ਜਾਦੀ ਸੀ ,ਪਰੰਤੂ ਰੋਜ਼ਾਨਾ ਦੀ ਜਿੰਦਗੀ ਚ ਜਿਆਦਾ ਭੱਜ – ਦੌੜ, ਮਾਨਸਿਕ ਤਨਾਅ, ਮੋਬਾਇਲ ਫੋਨ ਦੀ ਜਿਆਦਾ ਵਰਤੋ ਅਤੇ ਰੇਡੀਏਸ਼ਨ ਕਾਰਨ ਬੱਚੇ ਵੀ ਇਸ ਦਾ ਸਿਕਾਰ ਹੋ ਰਹੇ ਹਨ।ਬਰੇਨ ਟਿਊਮਰ ਨਾਲ ਸਾਡੇ ਦਿਮਾਗ ਵਿੱਚ ਅਸਾਧਾਰਨ ਸੈੱਲ ਅਚਾਨਕ ਵੱਧ ਜਾਦੇ ਹਨ। ਬ੍ਰੇਨ ਟਿਊਮਰ ਦੀਆ ਕਈ ਕਿਸਮਾਂ ਹਨ ਕੁਝ ਬ੍ਰੇਨ ਟਿਊਮਰ ਕੈਸਰ ਦੇ ਨਾਲ ਦੇ ਹਨ ਜ਼ੋ ਬਹੁਤ ਖਤਰਨਾਕ ਹੁੰਦੇ ਹਨ ਅਤੇ ਕੁਝ ਸਧਾਰਨ ਹੁੰਦੇ ਹਨ। ਸਹੀ ਸਮੇ ਤੇ ਟਿਊਮਰ ਦਾ ਪਤਾ ਲੱਗਣਾ ਜਰੂਰੀ ਹੈ ਤਾ ਜ਼ੋ ਇਲਾਜ ਹੋ ਸਕੇ।

ਇਹ ਵੀ ਪੜ੍ਹੋ  ਅਪਰੇਸ਼ਨ ਸਿੰਦੂਰ; ਪਾਕਿਸਤਾਨੀ ਖੁਫ਼ੀਆ ਏਜੰਸੀ ਨੂੰ ਜਾਣਕਾਰੀ ਦੇਣ ਵਾਲਾ ਇੱਕ ਹੋਰ ਪੰਜਾਬੀ ਨੌਜਵਾਨ ਗ੍ਰਿਫਤਾਰ

ਸਿਰਦਰਦ, ਕੰਬਣੀ, ਉਲਟੀਆਂ, ਨਜਰ ਦਾ ਘੱਟਣਾ, ਤੁਰਨ ਫਿਰਨ ਚ ਦਿੱਕਤ, ਬੋਲਣ ਚ ਤਕਲੀਫ, ਸਰੀਰ ਵਿੱਚ ਝਰਨਾਹਟ ਬ੍ਰੇਨ ਟਿਊਮਰ ਦੇ ਲੱਛਣ ਹਨ। ਇਸ ਤਰ੍ਹਾ ਦੇ ਲੱਛਣਾ ਦੀ ਸੁਰੂਆਤ ਤੇ ਤੁਰੰਤ ਡਾਕਟਰੀ ਜਾਚ ਕਰਵਾਉਣੀ ਜਰੂਰੀ ਹੈ।ਬ੍ਰੇਨ ਟਿਊਮਰ ਦਾ ਇਲਾਜ ਇਸ ਦੀ ਕਿਸਮ, ਪੜਾਅ, ਟਿਊਮਰ ਦੀ ਸਥਿਤੀ, ਦਿਮਾਗ ਵਿੱਚ ਉਸਦੀ ਸਥਿਤੀ ਅਤੇ ਮਰੀਜ ਦੀ ਉਮਰ ਦੇ ਆਧਾਰ ਤੇ ਤੈਅ ਕੀਤਾ ਜਾਦਾ ਹੈ। ਇਸ ਦੇ ਇਲਾਜ ਵਿੱਚ ਵੱਖ ਵੱਖ ਤਰੀਕੇ ਅਪਣਾਏ ਜਾਦੇ ਹਨ। ਇਹਨਾ ਵਿੱਚ ਸਰਜਰੀ, ਰੇਡੀੳਥਰੈਪੀ, ਕੀਮੋਥਰੈਪੀ, ਸਟੀਰੌਇਡ ਸਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਵੱਡੀ ਖ਼ਬਰ; ਘੱਲੂਘਾਰਾ ਦਿਵਸ ਮੌਕੇ ਸ਼੍ਰੀ ਹਰਮਿੰਦਰ ਸਾਹਿਬ ਨਜਦੀਕ ਗੁੱਟਕਾ ਸਾਹਿਬ ਦੀ ਬੇਅਦਬੀ, ਮੌਕੇ ’ਤੇ ਕਾਬੂ

0

Amritsar News: ਜਦ ਪੂਰੀ ਸਿੱਖ ਕੌਮ 1984 ’ਚ ਵਾਪਰੇ ਘੱਲੂਘਾਰਾ ਦਿਵਸ ਨੂੰ ਮਨਾ ਰਹੀ ਹੈ,ਉਥੇ ਦੂਜੇ ਪਾਸੇ ਬੀਤੀ ਰਾਤ ਚੱਪੇ-ਚੱਪੇ ’ਤੇ ਪੁਲਿਸ ਤੈਨਾਤ ਹੋਣ ਦੇ ਬਾਵਜੂਦ ਸ਼੍ਰੀ ਹਰਮਿੰਦਰ ਸਾਹਿਬ ਦੇ ਨਜਦੀਕ ਇੱਕ ਵਿਅਕਤੀ ਵੱਲੋਂ ਬੀਤੀ ਰਾਤ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਮੌਕੇ ’ਤੇ ਹੀ ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੌਰਸ ਦੇ ਜਵਾਨਾਂ ਨੇ ਇਸ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਪ੍ਰੰਤੂ ਇਸ ਘਟਨਾ ਦੇ ਨਾਲ ਸਿੱਖ ਸੰਗਤ ’ਚ ਗੁੱਸੇ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ  ਅਪਰੇਸ਼ਨ ਸਿੰਦੂਰ; ਪਾਕਿਸਤਾਨੀ ਖੁਫ਼ੀਆ ਏਜੰਸੀ ਨੂੰ ਜਾਣਕਾਰੀ ਦੇਣ ਵਾਲਾ ਇੱਕ ਹੋਰ ਪੰਜਾਬੀ ਨੌਜਵਾਨ ਗ੍ਰਿਫਤਾਰ

ਜਿਸਦੇ ਚੱਲਦੇ ਪੁਲਿਸ ਹਵਾਲੇ ਕਰਨ ਤੋਂ ਪਹਿਲਾਂ ਗੁਰਪ੍ਰੀਤ ਸਿੰਘ ਨਾਂ ਦੇ ਇਸ ਵਿਅਕਤੀ ਦਾ ਸੰਗਤ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਵੱਲੋਂ ਚੰਗਾ ਕੁਟਾਪਾ ਵੀ ਚਾੜਿਆ ਗਿਆ। ਸ੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਖੁਦ ਮੀਡੀਆ ਨੂੰ ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਦਸਿਆ ਕਿ ਐਡਵੋਕੇਟ ਧਾਮੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਪ੍ਰੀਤ ਸਿੰਘ ਹੈ ਅਤੇ ਉਹ ਸੋਮਵਾਰ ਦੇਰ ਰਾਤ ਗੁਰਦੂਆਰਾ ਸ਼ਹੀਦਾਂ ਸਾਹਿਬ ਤੋਂ ਤਿੰਨ ਗੁਟਕਾ ਸਾਹਿਬ ਲਿਆਇਆ ਸੀ ਅਤੇ ਰਸਤੇ ਵਿੱਚ ਉਨ੍ਹਾਂ ਨੂੰ ਪਾੜ ਕੇ ਉਸਦੇ ਅੰਗ ਖਿਲਰ ਰਿਹਾ ਸੀ।

ਇਹ ਵੀ ਪੜ੍ਹੋ  ਨਸ਼ਾ ਤਸਕਰਾਂ ਨੂੰ ਫ਼ੜਣ ਗਈ CIA ਦੀ ਟੀਮ ’ਤੇ ਹਮਲਾ, ਹੋਏ ਹਵਾਈ ਫ਼ਾਈਰ

ਸ੍ਰੀ ਗੁਰੂ ਅਰਜਨ ਨਿਵਾਸ ਸਰਾਏ ਦੇ ਬਾਹਰ ਉਸਨੂੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਪਿੱਛੇ ਵੱਡੀ ਸਾਜਸ਼ ਹੈ, ਕਿਉਂਕਿ ਹਰ ਵਾਰ ਸਿੱਖ ਧਰਮ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਅੰਮ੍ਰਿਤਸਰ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਦੀ ਡੂੰਘਾਈ ਤੱਕ ਜਾਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਧਾਰਮਿਕ ਗਰੰਥਾਂ ਦੀ ਬੇਅਦਬੀ ਦੇ ਮਾਮਲੇ ਵਿਚ ਦੋਸ਼ੀ ਸਾਬਤ ਹੋਣ ’ਤੇ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਉਧਰ, ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਲਜਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਅਪਰੇਸ਼ਨ ਸਿੰਦੂਰ; ਪਾਕਿਸਤਾਨੀ ਖੁਫ਼ੀਆ ਏਜੰਸੀ ਨੂੰ ਜਾਣਕਾਰੀ ਦੇਣ ਵਾਲਾ ਇੱਕ ਹੋਰ ਪੰਜਾਬੀ ਨੌਜਵਾਨ ਗ੍ਰਿਫਤਾਰ

0

Taran Tarn News:ਪਿਛਲੇ ਦਿਨੀਂ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ 6 ਮਈ ਤੋਂ 10 ਮਈ ਤੱਕ ਭਾਰਤੀ ਤੇ ਪਾਕਿਸਤਾਨੀ ਫ਼ੌਜਾਂ ਵਿਚਕਾਰ ਹੋਈਆਂ ਝੜਪਾਂ ਦੌਰਾਨ ਭਾਰਤੀ ਫ਼ੌਜ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਪਾਕਿਸਤਾਨੀ ਖੁਫ਼ੀਆ ਏਜੰਸੀ ਨੂੰ ਪਹੁੰਚਾਉਣ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਨੇ ਤਰਨਤਾਰਨ ਤੋਂ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਖ਼ੁਦ ਡੀਜੀਪੀ ਗੌਰਵ ਯਾਦਵ ਨੇ ਸੋਸਲ ਮੀਡੀਆ ਰਾਹੀਂ ਦਿੰਦਿਆਂ ਦਸਿਆਕਿ ਇਹ ਕਾਰਵਾਈ ਕਾਊਂਟਰ-ਇੰਟੈਲੀਜੈਂਸ ਅਤੇ ਤਰਨਤਾਰਨ ਪੁਲਿਸ ਵੱਲੋਂ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਕੀਤੀ ਗਈ ਤੇ ਮੁਲਜਮ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ , ਗਲੀ ਨਾਜ਼ਰ ਸਿੰਘ ਵਾਲੀ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਨਸ਼ਾ ਤਸਕਰਾਂ ਨੂੰ ਫ਼ੜਣ ਗਈ CIA ਦੀ ਟੀਮ ’ਤੇ ਹਮਲਾ, ਹੋਏ ਹਵਾਈ ਫ਼ਾਈਰ

ਡੀਜੀਪੀ ਨੇ ਅੱਗੇ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਉਪਰ ਦੋਸ਼ ਹਨ ਕਿ ਉਸਨੇ ਆਪ੍ਰੇਸ਼ਨ ਸਿੰਧੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਦੀ ਬਦਨਾਮ ਖੁਫ਼ੀਆ ਏਜੰਸੀ ਆਈਐਸਆਈ ਅਤੇ ਖਾਲਿਸਤਾਨੀ ਗੋਪਾਲ ਸਿੰਘ ਚਾਵਲਾ ਨਾਲ ਸਾਂਝੀ ਕੀਤੀ। ਡੀਜੀਪੀ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਸਥਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ, ਜਿਸ ਰਾਹੀਂ ਉਸਨੂੰ ਪਾਕਿਸਤਾਨੀ ਖੁਫੀਆ ਏਜੰਸੀਆਂ (ਪੀਆਈਓ) ਨਾਲ ਜਾਣੂ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ  ਮੈਡੀਕਲ ਤੋਂ ਪਿਸਤੌਲ ਦੀ ਨੋਕ ’ਤੇ ਲੱਖਾਂ ਦੀ ਲੁੱਟ ਕਰਨ ਵਾਲੇ ਤਿੰਨ ਮੁਲਜਮ ਪੁਲਿਸ ਵੱਲੋਂ24 ਘੰਟਿਆਂ ਅੰਦਰ ਕਾਬੂ

ਗਗਨਦੀਪ ਸਿੰਘ ਨੂੰ ਇਸ ਕੰਮ ਬਦਲੇ ਇੰਡੀਅਨ ਚੈਨਲਾਂ ਰਾਹੀਂ ਭੁਗਤਾਨ ਵੀ ਹੋਇਆ। ਉਨ੍ਹਾਂ ਦਸਿਆ ਕਿ ਗਗਨ ਦੇ ਕੋਲੋਂ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਜਿਸ ਵਿੱਚ ਖੁਫੀਆ ਜਾਣਕਾਰੀ ਸੀ ਜੋ ਉਸਨੇ ਆਈਐਸਆਈ ਨਾਲ ਸਾਂਝੀ ਕੀਤੀ ਸੀ ਅਤੇ ਨਾਲ ਹੀ 20 ਤੋਂ ਵੱਧ ਸੰਪਰਕਾਂ ਦੇ ਵੇਰਵੇ ਮਿਲੇ ਹਨ। ਡੀਜੀਪੀ ਮੁਤਾਬਕ ਹੋਰ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਜਾਸੂਸੀ ਨੈੱਟਵਰਕ ਦੇ ਪੂਰੇ ਦਾਇਰੇ ਨੂੰ ਸਥਾਪਤ ਕਰਨ ਲਈ ਪੂਰੀ ਵਿੱਤੀ ਅਤੇ ਤਕਨੀਕੀ ਜਾਂਚ ਚੱਲ ਰਹੀ ਹੈ। ਇਸ ਸਬੰਧ ਦੇ ਵਿਚ ਤਰਨਤਾਰਨ ਦੇ ਪੁਲਿਸ ਥਾਣਾ ਸਿਟੀ ਵਿਖੇ ਸਰਕਾਰੀ ਭੇਦ ਐਕਟ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Silver Oaks School ‘ਚ ਸਮਰ ਕੈਂਪ ਦਾ ਆਯੋਜਨ

0

Bathinda News: ਗਰਮੀਆਂ ਦੇ ਕੈਂਪ ਜਾਂ ਸਮਰ ਕੈਂਪ ਜੋ ਬੱਚਿਆਂ ਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ ਕਿਉਂਕਿ ਇਹ ਬੱਚੇ ਦੇ ਸਮਾਜਿਕ, ਭਾਵਨਾਤਮਿਕ ਅਤੇ ਸਰੀਰਕ ਵਾਧੇ ,ਟੀਮ ਵਰਕ ਅਤੇ ਲੀਡਰਸ਼ਿਪ ਦੇ ਹੁਨਰਾਂ ਲਈ ਵਿਲੱਖਣ ਮੌਕੇ ਪ੍ਰਦਾਨ ਕਰਦੇ ਹਨ । ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਸਿਲਵਰ ਓਕਸ ਸਕੂਲ ਰਾਮਪੁਰਾ ਰੋਡ ਬਠਿੰਡਾ ਵੱਲੋਂ 2 ਜੂਨ ਤੋਂ 12 ਜੂਨ 2025 ਤੱਕ “ਸਮਰ ਕੈਂਪ – ਸਿਨਰਜੀ” ਦਾ ਸ਼ਾਨਦਾਰ ਆਯੋਜਨ ਕੀਤਾ ਜਾ ਰਿਹਾ। ਇਹ ਦਸ ਦਿਨਾ ਦਾ ਕੈਂਪ ਕਲਾਸ ਪਹਿਲੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਲਈ ਰੱਖਿਆ ਗਿਆ। ਇਹ ਕੈਂਪ ਨਾ ਸਿਰਫ ਸਿਲਵਰ ਓਕਸ ਸਕੂਲਾਂ ਦੀਆਂ ਸਾਰੀਆਂ ਸ਼ਾਖਾਵਾਂ ਲਈ ਖੁੱਲ੍ਹਾ ਸੀ, ਸਗੋਂ ਇਲਾਕੇ ਦੇ ਹੋਰ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਇਸ ਵਿੱਚ ਭਾਗ ਲਿਆ। ਕੈਂਪ ਦਾ ਮਕਸਦ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਸੀ ਜਿਸ ਵਿੱਚ ਸਰੀਰਕ, ਰਚਨਾਤਮਕ ਅਤੇ ਨਿੱਜੀ ਵਿਕਾਸ ਲਈ ਵੱਖ-ਵੱਖ ਗਤਿਵਿਧੀਆਂ ਸ਼ਾਮਿਲ ਸਨ।

ਇਹ ਵੀ ਪੜ੍ਹੋ  ਬੱਸ ਅੱਡਾ ਬਦਲਣ ਵਿਰੁੱਧ ਪੰਜਾਬ ਪੁਲਸ ਪੈਨਸ਼ਨਰਜ਼ ਐਸੋਸੀਏਸ਼ਨ ਵੀ ਸੰਘਰਸ਼ ਦੇ ਮੈਦਾਨ ’ਚ ਨਿੱਤਰੀ

ਕੈਂਪ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ ਗਈ। ਸਮਾਰੋਹ ਵਿੱਚ ਸਿਲਵਰ ਓਕਸ ਸਕੂਲ ਬੀਬੀਵਾਲਾ ਰੋਡ ਦੇ ਡਾਇਰੈਕਟਰ ਸ੍ਰੀਮਤੀ ਮਾਲਵਿੰਦਰ ਕੌਰ, ਗਿਆਂਮੰਥਨ ਦੇ ਡਾਇਰੈਕਟਰ ਸ੍ਰੀਮਤੀ ਬਰਨਿੰਦਰ ਪਾਲ ਸੇਖੋਂ, ਸਿਲਵਰ ਓਕਸ ਸਕੂਲ, ਰਾਮਪੁਰਾ ਰੋਡ ਦੀ ਪ੍ਰਿੰਸੀਪਲ ਸ੍ਰੀਮਤੀ ਛਾਇਆ ਵਿਨੋਚਾ ਮੌਜੂਦ ਸਨ। ਇਸ ਮੌਕੇ ਤੇ ਕਲਾਸ ਪੰਜਵੀਂ ਦੀ ਇੱਕ ਵਿਦਿਆਰਥਣ ਵੱਲੋਂ ਸ਼ਾਸਤਰੀ ਨ੍ਰਿਤਯ ਵੀ ਪ੍ਰਸਤੁਤ ਕੀਤਾ ਗਿਆ। ਸਕੂਲ ਵੱਲੋਂ ਨਵੇਂ ਤਿਆਰ ਕੀਤੇ ਸ਼ੂਟਿੰਗ ਰੇਂਜ, ਜਿਮਨਾਸਟਿਕਸ ਖੇਤਰ ਅਤੇ ਘੁੜਸਵਾਰੀ ਖੇਤਰ ਦਾ ਵੀ ਉਦਘਾਟਨ ਕੀਤਾ ਗਿਆ, ਜੋ ਕਿ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਵਿੱਚ ਮਦਦ ਕਰੇਗਾ। ਇਹ ਕੈਂਪ ਹਰ ਉਮਰ ਅਤੇ ਕਾਬਲੀਅਤ ਵਾਲੇ ਵਿਦਿਆਰਥੀਆਂ ਲਈ ਇੱਕ ਉਤਸ਼ਾਹਜਨਕ ਅਤੇ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨ ਲਈ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ  ਨਸ਼ਾ ਤਸਕਰਾਂ ਨੂੰ ਫ਼ੜਣ ਗਈ CIA ਦੀ ਟੀਮ ’ਤੇ ਹਮਲਾ, ਹੋਏ ਹਵਾਈ ਫ਼ਾਈਰ

ਇਸ ਵਿੱਚ ਤਜਰਬੇਅਤ ਸਿੱਖਣ ਉੱਤੇ ਜ਼ੋਰ ਦਿੱਤਾ ਗਿਆ ਹੈ ਅਤੇ ਇਹ ਵਿਦਿਆਰਥੀਆਂ ਲਈ ਕ੍ਰਿਕਟ, ਘੁੜਸਵਾਰੀ, ਸਕੇਟਿੰਗ, ਨਾਚ, ਸੰਗੀਤ, ਕਰਾਫਟ ਕੰਮ, ਸੁਲੱਖ ਅਤੇ ਆਤਮ ਵਿਸ਼ਵਾਸ ਵਿਕਾਸ ਵਰਗੀਆਂ ਦਿਲਚਸਪ ਗਤਿਵਿਧੀਆਂ ਦੀ ਪੇਸ਼ਕਸ਼ ਕਰਦਾ ਹੈ। ਸਿਲਵਰ ਓਕਸ ਸਕੂਲ, ਬੀਬੀਵਾਲਾ ਰੋਡ ਦੇ ਡਾਇਰੈਕਟਰ ਸ੍ਰੀਮਤੀ ਮਾਲਵਿੰਦਰ ਕੌਰ ਨੇ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ, “ਸਾਡਾ ਕੈਂਪ ਇੱਕ ਐਸਾ ਸੁਰੱਖਿਅਤ ਅਤੇ ਪਿਆਰ ਭਰਿਆ ਵਾਤਾਵਰਣ ਦਿੰਦਾ ਹੈ ਜਿੱਥੇ ਵਿਦਿਆਰਥੀ ਆਪਣੀ ਸ਼ਖ਼ਸੀਅਤ ਨੂੰ ਵਿਕਸਤ ਕਰ ਸਕਣ । ਬੱਚਿਆਂ ਦੀ ਉਤਸ਼ਾਹਤ ਭਾਗੀਦਾਰੀ ਦੇਖ ਕੇ ਸਾਨੂੰ ਬਹੁਤ ਖੁਸ਼ੀ ਹੋਈ ਹੈ। ਅਸੀਂ ਚਾਹੁੰਦੇ ਹਾਂ ਕਿ ਇਹ ਕੈਂਪ ਉਨ੍ਹਾਂ ਨੂੰ ਇੱਕ ਐਸਾ ਪਲੇਟਫਾਰਮ ਦੇਵੇ ਜਿੱਥੇ ਉਹ ਆਤਮ ਵਿਸ਼ਵਾਸ ਹਾਸਿਲ ਕਰ ਸਕਣ, ਆਪਣੀਆਂ ਰੁਚੀਆਂ ਦੀ ਪਛਾਣ ਕਰ ਸਕਣ ਅਤੇ ਜੀਵਨ ਦੇ ਅਹੰਮ ਹੁਨਰ ਅਨੰਦਮਈ ਢੰਗ ਨਾਲ ਸਿੱਖ ਸਕਣ।” ਕੈਂਪ 12 ਜੂਨ ਨੂੰ ਇੱਕ ਸ਼ਾਨਦਾਰ ਸਮਾਪਨ ਸਮਾਰੋਹ ਨਾਲ ਖ਼ਤਮ ਹੋਏਗਾ, ਜਿੱਥੇ ਵਿਦਿਆਰਥੀ ਦਸ ਦਿਨਾਂ ਦੌਰਾਨ ਸਿੱਖੀਆਂ ਕਲਾਵਾਂ ਅਤੇ ਹੁਨਰਾਂ ਦੀ ਪ੍ਰਦਰਸ਼ਨੀ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬੱਸ ਅੱਡਾ ਬਦਲਣ ਵਿਰੁੱਧ ਪੰਜਾਬ ਪੁਲਸ ਪੈਨਸ਼ਨਰਜ਼ ਐਸੋਸੀਏਸ਼ਨ ਵੀ ਸੰਘਰਸ਼ ਦੇ ਮੈਦਾਨ ’ਚ ਨਿੱਤਰੀ

0

Bathinda News:ਬਠਿੰਡਾ ਸ਼ਹਿਰ ’ਚ ਮੌਜੂਦ ਬੱਸ ਅੱਡੇ ਨੂੰ ਮਲੋਟ ਰੋਡ ’ਤੇ ਲਿਜਾਣ ਵਿਰੁਧ ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਦੇ ਝੰਡੇ ਹੇਠ ਚੱਲ ਰਹੇ ਮੋਰਚੇ ਨੂੰ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਨੇ ਡਟਵੀਂ ਹਿਮਾਇਤ ਦੇਣ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਨੇ ਅੰਬੇਦਕਰ ਪਾਰਕ ਵਿਚ ਚੱਲ ਰਹੇ ਧਰਨੇ ’ਚ ਪੁੱਜ ਕੇ ਸਮਰਥਨ ਦਿੰਦਿਆਂ ਕਿਹਾ ਕਿ ਬੱਸ ਅੱਡੇ ਨੂੰ ਸ਼ਹਿਰ ਤੋਂ ਬਾਹਰ ਲਿਜਾਣਾ ਲੋਕ ਹਿੱਤ ਵਿਚ ਨਹੀਂ ਹੈ। ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਤੂਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਸ ਅੱਡੇ ਨੂੰ ਸ਼ਿਫਟ ਕਰਨ ਨਾਲ ਵਪਾਰੀਆਂ, ਮੱਧ ਵਰਗੀ ਲੋਕਾਂ, ਮੁਲਾਜਮਾਂ, ਮਿਹਨਤਕਸ਼ਾਂ ਤੇ ਵਿਦਿਆਰਥੀਆਂ ਦਾ ਭਾਰੀ ਨੁਕਸਾਨ ਹੋਵੇਗਾ।

ਇਹ ਵੀ ਪੜ੍ਹੋ  ਨਸ਼ਾ ਤਸਕਰਾਂ ਨੂੰ ਫ਼ੜਣ ਗਈ ਦੀ ਟੀਮ ’ਤੇ ਹਮਲਾ, ਹੋਏ ਹਵਾਈ ਫ਼ਾਈਰ

ਇਸ ਲਈ ਉਹਨਾਂ ਮੌਜੂਦਾ ਬੱਸ ਅੱਡੇ ਨੂੰ ਹੀ ਮਾਡਰਨ ਬਣਾਏ ਦੀ ਮੰਗ ਤੇ ਜ਼ੋਰ ਦਿੱਤਾ । ਇਸ ਮੌਕੇ ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਤੇਜ ਸਿੰਘ ਵਾਂਦਰ ਮਿਉਂਸੀਪਲ ਕੌਂਸਲਰ ਸੰਦੀਪ ਬੌਬੀ, ਸਕੱਤਰ ਹਰਵਿੰਦਰ ਸਿੰਘ ਹੈਪੀ ਅਤੇ ਕਈ ਵਪਾਰੀ ਸੰਗਠਨਾ ਦੇ ਅਹੁਦੇਦਾਰ ਤੇ ਮੈਂਬਰ, ਜਮਹੂਰੀ ਅਧਿਕਾਰ ਸਭਾ ਦੇ ਜਿਲ੍ਹਾ ਪ੍ਰਧਾਨ ਪ੍ਰਿੰ ਬੱਗਾ ਸਿੰਘ ਪ੍ਰੈਸ ਸਕੱਤਰ ਡਾ ਅਜੀਤਪਾਲ ਸਿੰਘ ਗੁਰਚਰਨ ਖੇਮੂਆਣਾ ਸਿਕੰਦਰ ਸਿੰਘ ਧਾਲੀਵਾਲ ਤੇ ਬਿਕਰਮਜੀਤ ਸ਼ਰਮਾ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ