Home Blog Page 688

ਬੱਸ ਅੱਡਾ ਬਦਲਣ ਵਿਰੁੱਧ ਪੰਜਾਬ ਪੁਲਸ ਪੈਨਸ਼ਨਰਜ਼ ਐਸੋਸੀਏਸ਼ਨ ਵੀ ਸੰਘਰਸ਼ ਦੇ ਮੈਦਾਨ ’ਚ ਨਿੱਤਰੀ

0

Bathinda News:ਬਠਿੰਡਾ ਸ਼ਹਿਰ ’ਚ ਮੌਜੂਦ ਬੱਸ ਅੱਡੇ ਨੂੰ ਮਲੋਟ ਰੋਡ ’ਤੇ ਲਿਜਾਣ ਵਿਰੁਧ ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਦੇ ਝੰਡੇ ਹੇਠ ਚੱਲ ਰਹੇ ਮੋਰਚੇ ਨੂੰ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਨੇ ਡਟਵੀਂ ਹਿਮਾਇਤ ਦੇਣ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਨੇ ਅੰਬੇਦਕਰ ਪਾਰਕ ਵਿਚ ਚੱਲ ਰਹੇ ਧਰਨੇ ’ਚ ਪੁੱਜ ਕੇ ਸਮਰਥਨ ਦਿੰਦਿਆਂ ਕਿਹਾ ਕਿ ਬੱਸ ਅੱਡੇ ਨੂੰ ਸ਼ਹਿਰ ਤੋਂ ਬਾਹਰ ਲਿਜਾਣਾ ਲੋਕ ਹਿੱਤ ਵਿਚ ਨਹੀਂ ਹੈ। ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਤੂਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਸ ਅੱਡੇ ਨੂੰ ਸ਼ਿਫਟ ਕਰਨ ਨਾਲ ਵਪਾਰੀਆਂ, ਮੱਧ ਵਰਗੀ ਲੋਕਾਂ, ਮੁਲਾਜਮਾਂ, ਮਿਹਨਤਕਸ਼ਾਂ ਤੇ ਵਿਦਿਆਰਥੀਆਂ ਦਾ ਭਾਰੀ ਨੁਕਸਾਨ ਹੋਵੇਗਾ।

ਇਹ ਵੀ ਪੜ੍ਹੋ  ਨਸ਼ਾ ਤਸਕਰਾਂ ਨੂੰ ਫ਼ੜਣ ਗਈ ਦੀ ਟੀਮ ’ਤੇ ਹਮਲਾ, ਹੋਏ ਹਵਾਈ ਫ਼ਾਈਰ

ਇਸ ਲਈ ਉਹਨਾਂ ਮੌਜੂਦਾ ਬੱਸ ਅੱਡੇ ਨੂੰ ਹੀ ਮਾਡਰਨ ਬਣਾਏ ਦੀ ਮੰਗ ਤੇ ਜ਼ੋਰ ਦਿੱਤਾ । ਇਸ ਮੌਕੇ ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਤੇਜ ਸਿੰਘ ਵਾਂਦਰ ਮਿਉਂਸੀਪਲ ਕੌਂਸਲਰ ਸੰਦੀਪ ਬੌਬੀ, ਸਕੱਤਰ ਹਰਵਿੰਦਰ ਸਿੰਘ ਹੈਪੀ ਅਤੇ ਕਈ ਵਪਾਰੀ ਸੰਗਠਨਾ ਦੇ ਅਹੁਦੇਦਾਰ ਤੇ ਮੈਂਬਰ, ਜਮਹੂਰੀ ਅਧਿਕਾਰ ਸਭਾ ਦੇ ਜਿਲ੍ਹਾ ਪ੍ਰਧਾਨ ਪ੍ਰਿੰ ਬੱਗਾ ਸਿੰਘ ਪ੍ਰੈਸ ਸਕੱਤਰ ਡਾ ਅਜੀਤਪਾਲ ਸਿੰਘ ਗੁਰਚਰਨ ਖੇਮੂਆਣਾ ਸਿਕੰਦਰ ਸਿੰਘ ਧਾਲੀਵਾਲ ਤੇ ਬਿਕਰਮਜੀਤ ਸ਼ਰਮਾ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਸ਼ਾ ਤਸਕਰਾਂ ਨੂੰ ਫ਼ੜਣ ਗਈ CIA ਦੀ ਟੀਮ ’ਤੇ ਹਮਲਾ, ਹੋਏ ਹਵਾਈ ਫ਼ਾਈਰ

0

Pathankot News: ਨਸ਼ਿਆਂ ਦੇ ਵਿਰੁਧ ਚਲਾਈ ਮੁਹਿੰਮ ਦੇ ਤਹਿਤ ਇੱਕ ਨਸ਼ਾ ਤਸਕਰ ਨੂੰ ਫ਼ੜਣ ਗਈ ਸੀਆਈਏ ਤੇ ਸਪੈਸ਼ਲ ਸਟਾਫ਼ ਦੀ ਟੀਮ ਉਪਰ ਕੁੱਝ ਲੋਕਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀ ਹੈ। ਮੁਲਜਮਾਂ ਨੇ ਪੁਲਿਸ ਦੀ ਗੱਡੀ ਵੀ ਭੰਨ ਦਿੱਤੀ। ਮਾਮਲਾ ਇੱਥੋਂ ਤੱਕ ਵਧ ਗਿਆ ਕਿ ਪੁਲਿਸ ਨੂੰ ਆਪਣੀ ਸੁਰੱਖਿਆ ਲਈ ਹਵਾਈ ਫ਼ਾਈਰ ਵੀ ਕਰਨੇ ਪਏ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 2 ਦੇ ਥਾਣੇ ’ਚ ਪੁਲਿਸ ਮੁਲਾਜਮਾਂ ਦੇ ਬਿਆਨਾਂ ਉਪਰ ਇੱਕ ਦਰਜ਼ਨ ਦੇ ਕਰੀਬ ਵਿਅਕਤੀਆਂ ਵਿਰੁਧ ਪਰਚਾ ਦਰਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਮੈਡੀਕਲ ਤੋਂ ਪਿਸਤੌਲ ਦੀ ਨੋਕ ’ਤੇ ਲੱਖਾਂ ਦੀ ਲੁੱਟ ਕਰਨ ਵਾਲੇ ਤਿੰਨ ਮੁਲਜਮ ਪੁਲਿਸ ਵੱਲੋਂ24 ਘੰਟਿਆਂ ਅੰਦਰ ਕਾਬੂ

ਪੁਲਿਸ ਅਧਿਕਾਰੀਆਂ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਪਠਾਨਕੋਟ ਦੇ ਪ੍ਰੀਤ ਨਗਰ ’ਚ ਇੱਕ ਨਸ਼ਾ ਤਸਕਰੀ ਦੇ ਕੇਸ ਵਿਚ ਲੋੜੀਦੇ ਮੁਲਜਮ ਸੁਖਵੀਰ ਨੂੰ ਪੁਲਿਸ ਪਾਰਟੀ ਫ਼ੜਣ ਗਈ ਸੀ ਪ੍ਰੰਤੂ ਇਸ ਦੌਰਾਨ ਉਸਦੇ ਜਾਣਕਾਰ ਪੁਲਿਸ ਦੇ ਗਲ ਪੈ ਗਏ। ਜਦ ਪੁਲਿਸ ਨੇ ਮੁਲਜਮ ਨੂੰ ਆਪਣੇ ਨਾਲ ਲਿਆਉਣ ਦੀ ਕੋਸਿਸ ਕੀਤੀ ਤਾਂ ਉਸ ਉਪਰ ਹਮਲਾ ਕਰ ਦਿੱਤਾ ਗਿਆ ਤੇ ਗੱਡੀ ਨੂੰ ਭੰਨ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਰਸਿਮਰਤ ਕੌਰ ਬਾਦਲ ਵੱਲੋਂ ਨਰਿੰਦਰਦੀਪ ਦੇ ਪਰਿਵਾਰ ਨਾਲ ਮੁਲਾਕਾਤ,ਹਿਰਾਸਤੀ ਮੌਤ ਦੀ ਨਿਰਪੱਖ ਜਾਂਚ ਮੰਗੀ

0

👉ਪਰਿਵਾਰ ਲਈ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੀ ਵੀ ਕੀਤੀ ਮੰਗ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਨਰਿੰਦਰਦੀਪ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਿਸਦੀ ਹਾਲ ਹੀ ਵਿਚ ਪੁਲਿਸ ਦੀ ਹਿਰਾਸਤ ਵਿਚ ਹੋ ਗਈ ਸੀ।

ਉਨਾਂ, ਜਿਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਉਥੇ ਹੀ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।ਗੋਨਿਆਣਾ ਮੰਡੀ ਵਿਚ ਨਰਿੰਦਰਦੀਪ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੋ ਕੋਈ ਵੀ ਇਸ ਮਾਮਲੇ ਵਿਚ ਦੋਸ਼ੀ ਹੈ, ਉਸਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ 

ਉਹਨਾਂ ਨੇ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਉਹ ਉਸ ਵਾਸਤੇ ਨਿਆਂ ਹਾਸਲ ਕਰਨ ਵਾਸਤੇ ਆਪਣੇ ਵੱਲੋਂ ਹਰ ਸੰਭਵ ਯਤਨ ਕਰਨਗੇ।ਪਰਿਵਾਰਕ ਮੈਂਬਰਾਂ ਨੇ ਹਰਸਿਮਰਤ ਕੌਰ ਬਾਦਲ ਨੂੰ ਦੱਸਿਆ ਕਿ ਤਰੱਕੀਆਂ ਹਾਸਲ ਕਰਨ ਦੇ ਚੱਕਰ ਵਿਚ ਪੁਲਿਸ ਵਾਲਿਆਂ ਨੇ ਉਹਨਾਂ ਦਾ ਨੌਜਵਾਨ ਪੁੱਤਰ ਮਾਰ ਮੁਕਾਇਆ ਹੈ।

ਉਹਨਾਂ ਕਿਹਾ ਕਿ ਇਹ ਸਭ ਕੁਝ ਉਸੇ ਤਰੀਕੇ ਹੋ ਰਿਹਾ ਹੈ ਜਿਵੇਂ ਅਤਿਵਾਦ ਵੇਲੇ ਹੋਇਆ ਕਰਦਾ ਸੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੁਲਿਸ ਹਿਰਾਸਤ ਵਿਚ ਉਹਨਾਂ ਦੇ ਪੁੱਤਰ ਨਾਲ ਇਕ ਡੂੰਘੀ ਸਾਜ਼ਿਸ਼ ਤਹਿਤ ਤਸ਼ੱਦਦ ਢਾਹਿਆ ਗਿਆ।

ਇਹ ਵੀ ਪੜ੍ਹੋ ਲੁਧਿਆਣਾ ਪੱਛਮੀ ਜ਼ਿਮਨੀ ਚੋਣ; ਭਾਜਪਾ ਦੇ ਜੀਵਨ ਗੁਪਤਾ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਹਿਤ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ

ਉਹਨਾਂ ਮੰਗ ਕੀਤੀ ਕਿ ਇਸ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇ। ਹਰਸਿਮਰਤ ਕੌਰ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਮੁਆਵਜ਼ਾ ਮਿਲੇ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਪਰਿਵਾਰ ਦੀ ਭਲਾਈ ਵਾਸਤੇ ਅਜਿਹਾ ਕਰਨਾ ਜ਼ਰੂਰੀ ਹੈ ਕਿਉਂਕਿ ਪਰਿਵਾਰ ਨੇ ਇਕਲੌਤਾ ਕਮਾਊ ਪੁੱਤ ਗੁਆ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

SAS Nagar Police ਨੇ ਦੋ-ਪਹੀਆ ਵਾਹਨ ਚੋਰੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

👉ਚੋਰੀ ਹੋਏ ਛੇ ਮੋਟਰਸਾਈਕਲ ਬਰਾਮਦ
SAS Nagar News: ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਐਸ ਏ ਐਸ ਨਗਰ ਪੁਲਿਸ ਨੇ ਕਈ ਦੋ-ਪਹੀਆ ਵਾਹਨ ਚੋਰੀ ਦੇ ਮਾਮਲਿਆਂ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਪਾਸੋਂ ਛੇ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਐਸ ਐਸ ਪੀ ਐਸ ਏ ਐਸ ਨਗਰ ਹਰਮਨਦੀਪ ਹਾਂਸ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਦੀ ਪਛਾਣ ਸ਼ੁਭਮ ਸਿੰਘ ਵਾਸੀ ਹਰੀਪੁਰ ਕੂੜਾ, ਡੇਰਾਬੱਸੀ, ਗੁਰਜੀਤ ਸਿੰਘ ਉਰਫ਼ ਲਾਡੀ ਵਾਸੀ ਗੁੱਜੂ ਖੇੜਾ, ਬਨੂੜ ਅਤੇ ਜਤਿੰਦਰ ਕੁਮਾਰ ਵਾਸੀ ਬਾਲਾ ਰਾਮ ਕਲੋਨੀ, ਮੁਬਾਰਿਕਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਲੁਧਿਆਣਾ ਪੱਛਮੀ ਜ਼ਿਮਨੀ ਚੋਣ; ਭਾਜਪਾ ਦੇ ਜੀਵਨ ਗੁਪਤਾ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਹਿਤ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ  

ਹੋਰ ਜਾਣਕਾਰੀ ਦਿੰਦਿਆਂ ਐਸ ਐਸ ਪੀ ਹਾਂਸ ਨੇ ਕਿਹਾ ਕਿ ਹਾਲ ਹੀ ਵਿੱਚ ਥਾਣਾ ਡੇਰਾਬੱਸੀ ਵਿੱਚ ਕਈ ਦੋ-ਪਹੀਆ ਵਾਹਨ ਚੋਰੀ ਹੋਣ ਦੀ ਰਿਪੋਰਟ ਆਈ ਸੀ। “ਡੇਰਾਬੱਸੀ ਪੁਲਿਸ ਸਟੇਸ਼ਨ ਦੀ ਇੱਕ ਸਮਰਪਿਤ ਟੀਮ ਨੇ ਕਈ ਸੀ ਸੀ ਟੀ ਵੀ ਫੁਟੇਜਾਂ ਦਾ ਵਿਸ਼ਲੇਸ਼ਣ ਕੀਤਾ ਅਤੇ ਸ਼ੁਭਮ ਨੂੰ ਸ਼ੱਕੀ ਵਜੋਂ ਪਛਾਣਿਆ। ਉਪਰੰਤ ਇੱਕ ਸੂਚਨਾ ‘ਤੇ ਕਾਰਵਾਈ ਕਰਦੇ ਹੋਏ, ਐਸ ਐਚ ਓ ਡੇਰਾਬੱਸੀ, ਇੰਸਪੈਕਟਰ ਸੁਮਿਤ ਮੋਰ ਦੀ ਅਗਵਾਈ ਵਾਲੀ ਟੀਮ ਨੇ ਡੇਰਾ ਬੱਸੀ ਦੇ ਮੁਬਾਰਿਕਪੁਰ ਤੋਂ ਦੋ ਮੁਲਜ਼ਮਾਂ ਸ਼ੁਭਮ ਅਤੇ ਲਾਡੀ ਨੂੰ ਤਿੰਨ ਚੋਰੀ ਹੋਏ ਮੋਟਰਸਾਈਕਲਾਂ ਦੀ ਬਰਾਮਦਗੀ ਦੇ ਨਾਲ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ ‘ਨਹਿਲੇ ਤੇ ਦਹਿਲਾ’; ਰਾਜਾ ਵੜਿੰਗ ਦੀ ਅਗਵਾਈ ‘ਚ MLA Vikram Chaudhury ਮੁੜ ਹੋਏ ਕਾਂਗਰਸ ‘ਚ ਸ਼ਾਮਲ

ਐਸ ਐਸ ਪੀ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਦੋਸ਼ੀ ਸ਼ੁਭਮ ਨੇ ਤੀਜੇ ਮੁਲਜ਼ਮ ਜਤਿੰਦਰ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ। ਐਸ ਐਸ ਪੀ ਨੇ ਕਿਹਾ, “ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਟੀਮ ਨੇ ਜਤਿੰਦਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ ਤਿੰਨ ਹੋਰ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ।”ਐਸ ਐਸ ਪੀ ਨੇ ਅੱਗੇ ਕਿਹਾ ਕਿ ਤਿੰਨਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਨੂੰ ਥਾਣਾ ਡੇਰਾ ਬੱਸੀ ਵਿਖੇ ਧਾਰਾ 303(2), 317(2) ਬੀ ਐਨ ਐਸ ਅਧੀਨ ਦਰਜ ਐਫ ਆਈ ਆਰ ਨੰਬਰ 151, ਮਿਤੀ 29.05.2025 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

0

👉ਸਿੱਖਿਆ ਮੰਤਰੀ ਵੱਲੋਂ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Education News:ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ ਆਏ ਹੋਏ ਪ੍ਰਸਤਾਵਾਂ ਉੱਤੇ ਕਾਰਵਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਅਪਗ੍ਰੇਡੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ, ਅਕਾਦਮਿਕ ਉੱਤਮਤਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਉੱਚ ਮਿਆਰੀ ਉਚੇਰੀ ਸਿੱਖਿਆ ਤੱਕ ਪਹੁੰਚ ਨੂੰ ਵਧਾਉਣਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਦਿੱਤੀ ਪ੍ਰਵਾਨਗੀ 

ਪ੍ਰਭਾਵਸ਼ਾਲੀ ਤਾਲਮੇਲ ਅਤੇ ਪੂਰੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਡਾਇਰੈਕਟਰ ਉਚੇਰੀ ਸਿੱਖਿਆ ਸ੍ਰੀ ਗਿਰੀਸ਼ ਦਿਆਲਨ ਨੂੰ ਅਜਿਹੇ ਸਾਰੇ ਪ੍ਰਸਤਾਵਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ।ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪ੍ਰਮੁੱਖ ਪ੍ਰਾਈਵੇਟ ਕਾਲਜਾਂ ਦੇ ਚੇਅਰਪਰਸਨਾਂ ਅਤੇ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੁਸ਼ਲ, ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਪ੍ਰਕਿਰਿਆ ਰਾਹੀਂ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ MLA Kulwant Singh ਦੀ ਅਗਵਾਈ ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਪਹਿਲਕਦਮੀ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਉਹਨਾਂ ਨੂੰ ਬਿਹਤਰ ਰੋਜ਼ਗਾਰ ਦੀਆਂ ਸੰਭਾਵਨਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਦੇ ਸਾਡੇ ਸੰਕਲਪ ਨੂੰ ਦਰਸਾਉਂਦੀ ਹੈ। ਅਸੀਂ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਨੂੰ ਦੂਰ ਕਰਦਿਆਂ ਉਚੇਰੀ ਸਿੱਖਿਆ ਵਾਸਤੇ ਸਾਜ਼ਗਰ ਮਾਹੌਲ ਸਿਰਜਣ ਲਈ ਵਚਨਬੱਧ ਹਾਂ ਅਤੇ ਪੰਜਾਬ ਨੂੰ ਦੇਸ਼ ਵਿੱਚ ਸਿੱਖਿਆ ਦਾ ਧੁਰਾ ਬਣਾਇਆ ਜਾਵੇਗਾ।”ਉਹਨਾਂ ਨੇ ਅਧਿਕਾਰੀਆਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਕੁਸ਼ਲਤਾ ‘ਤੇ ਧਿਆਨ ਕੇਂਦ੍ਰਿਤ ਕਰਦਿਆਂ ਲੰਬਿਤ ਅਰਜ਼ੀਆਂ ਦੀ ਮੈਰਿਟ-ਆਧਾਰਤ ਸਮੀਖਿਆ ਕਰਨ ਅਤੇ ਫ਼ੈਸਲਾ ਲੈਣ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ 18 ਪ੍ਰਾਈਵੇਟ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੈਡੀਕਲ ਤੋਂ ਪਿਸਤੌਲ ਦੀ ਨੋਕ ’ਤੇ ਲੱਖਾਂ ਦੀ ਲੁੱਟ ਕਰਨ ਵਾਲੇ ਤਿੰਨ ਮੁਲਜਮ ਪੁਲਿਸ ਵੱਲੋਂ24 ਘੰਟਿਆਂ ਅੰਦਰ ਕਾਬੂ

0

Muktsar News:ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਤੋਂ ਪਿਸਤੌਲ ਦੀ ਨੋਕ ’ਤੇ 1 ਲੱਖ ਰੁਪਏ ਦੀ ਨਗਦੀ ਅਤੇ ਮੋਬਾਇਲ ਫ਼ੋਨ ਦੀ ਲੁੱਟ ਕਰਨ ਵਾਲੇ ਤਿੰਨ ਲੁਟੇਰਿਆਂ ਨੂੰ ਪੁਲਿਸ ਨੇ 24 ਘੰਟਿਆਂ ਦੇ ਵਿੱਚ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਇਸ ਸਬੰਧ ਵਿਚ ਮੁਦਈ ਵਿਸ਼ਾਲ ਮਿੱਤਲ ਪੁੱਤਰ ਗੋਪਾਲ ਦਾਸ ਮਿੱਤਲ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਕਿ ਬੀਤੀ ਸ਼ਾਮ 3:30 ਵਜੇ ਜਦ ਉਹ ਆਪਣੇ ਮੈਡੀਕਲ ਸਟੋਰ ਵਿੱਚ ਬੈਠਾ ਹੋਇਆ ਸੀ ਤਾਂ ਦੋ ਅਣਪਛਾਤੇ ਨੌਜਵਾਨ ਜਿਨ੍ਹਾਂ ਦੇ ਮੂੰਹ ਕੱਪੜੇ ਨਾਲ ਬੰਨ੍ਹੇ ਹੋਏ ਸਨ, ਦਾਖਲ ਹੋ ਗਏ।

ਇਹ ਵੀ ਪੜ੍ਹੋ  ਮਨਾਉਣ ਗਏ ਐਡਵੋਕੇਟ ਧਾਮੀ ਅੱਗੇ ਹਰਨਾਮ ਸਿੰਘ ਧੂੰਮਾ ਨੇ ਜਥੇਦਾਰ ਬਦਲਣ ਦੀ ਰੱਖੀ ਮੰਗ

ਉਨ੍ਹਾਂ ਵਿੱਚੋਂ ਇੱਕ ਕੋਲ ਕਾਪਾ ਅਤੇ ਦੂਜੇ ਕੋਲ ਪਿਸਤੌਲ ਸੀ। ਪਿਸਤੌਲ ਦੀ ਨੋਕ ‘ਤੇ ਉਹਨਾਂ ਨੇ ਮਦਈ ਨੂੰ ਧਮਕਾ ਕੇ ਗੱਲੇ ਵਿੱਚ ਰੁਪਏ, ਮੋਬਾਇਲ ਅਤੇ ਹੋਰ ਕੀਮਤੀ ਚੀਜ਼ਾਂ ਲੁੱਟ ਕੇ ਅਤੇ ਉਸ ਨਾਲ ਕੁੱਟ ਮਰ ਕਰਕੇ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ‘ਚ ਪੁਲਿਸ ਵੱਲੋਂ ਮਦਈ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਨੰਬਰ 95 ਮਿਤੀ 31.05.2025, ਧਾਰਾਵਾਂ 309, 333, 118(1), 3(5) ਬੀਐਨਐਨ ਅਤੇ 25-27/54/59 ਆਰਮਜ਼ ਐਕਟ ਤਹਿਤ ਸਿਟੀ ਸ੍ਰੀ ਮੁਕਤਸਰ ਸਾਹਿਬ ਵਿੱਚ ਕੇ;ਸ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ  ‘ਨਹਿਲੇ ਤੇ ਦਹਿਲਾ’; ਰਾਜਾ ਵੜਿੰਗ ਦੀ ਅਗਵਾਈ ‘ਚ MLA Vikram Chaudhury ਮੁੜ ਹੋਏ ਕਾਂਗਰਸ ‘ਚ ਸ਼ਾਮਲ

ਮੁੱਖ ਅਫਸਰ ਥਾਣਾ ਸਿਟੀ ਇੰਸਪੈਕਟਰ ਜਸਕਰਨ ਸਿੰਘ ਅਤੇ ਸੀਆਈਏ ਸਟਾਫ਼ ਦੇ ਇੰਚਾਰਜ਼ ਇੰਸਪੈਕਟਰ ਰਾਜਬੀਰ ਸਿੰਘ ਦੀ ਅਗਵਾਈ ਹੇਠਲੀਆਂ ਟੀਮਾਂ ਵੱਲੋਂ ਹਿਊਮਨ ਇੰਟੈਲੀਜੰਸ ਅਤੇ ਟੈਕਨੀਕਲ ਤਰੀਕੇ ਨਾਲ ਤੇਜ਼ ਕਾਰਵਾਈ ਕਰਦੇ ਹੋਏ 24 ਘੰਟਿਆਂ ਦੇ ਅੰਦਰ ਤਿੰਨ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੋਸ਼ੀ ਜਸਕਰਨ ਉਰਫ ਲਵਲੀ ਪਹਿਲਾਂ ਹੀ ਦਵਾਈ ਲੈਣ ਦੇ ਬਹਾਨੇ ਮੈਡੀਕਲ ’ਤੇ ਖੜਾ ਸੀ, ਜਦਕਿ ਦੋਸ਼ੀ ਜਸ਼ਨਦੀਪ ਅਤੇ ਗੁਰਤੇਜ ਨੇ ਆਪਣੇ ਮੂੰਹ ਢੱਕ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਇੰਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

0

👉1984 ’ਚ ਹੋਏ ਫ਼ੌਜੀ ਹਮਲੇ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ
Amritsar News:ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ ਹੈ। ਸ਼ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ। ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ; 1ਕਿੱਲੋ ਅਫੀਮ ਤੇ 697 ਨਸ਼ੀਲੀਆਂ ਗੋਲੀਆਂ ਬ੍ਰਾਮਦ

ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਅੱਜ ਇਹ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੇਵਾ ਨਿਭਾਈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ’ਤੇ ਫ਼ੌਜੀ ਹਮਲਾ ਕਰਕੇ ਸਿੱਖ ਕੌਮ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਦੀ ਸਰਕਾਰ ਵੱਲੋਂ ਕੀਤੇ ਗਏ ਵਹਿਸ਼ੀਆਣਾ ਹਮਲੇ ਨੂੰ ਕੌਮ ਹਮੇਸ਼ਾਂ ਯਾਦ ਰੱਖੇਗੀ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਲੈ ਕੇ ਸ਼ਾਮ 7 ਵਜੇ ਤੱਕ ਦਰਸ਼ਨ ਕਰਵਾਏ ਜਾਣਗੇ।

ਇਹ ਵੀ ਪੜ੍ਹੋ  ਸੇਵਾ ਕੇਂਦਰਾਂ ‘ਚ ਅਰਜ਼ੀਆਂ ਦੇ ਨਿਪਟਾਰੇ ਸਬੰਧੀ ਬਠਿੰਡਾ ਪੰਜਾਬ ਭਰ ‘ਚ ਮੋਹਰੀ:ਡਿਪਟੀ ਕਮਿਸ਼ਨਰ

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਰੋਮਣੀ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਸ. ਗੁਰਵਿੰਦਰਪਾਲ ਸਿੰਘ ਕਾਦੀਆਂ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਤਰਸੇਮ ਸਿੰਘ, ਭਾਈ ਗੁਰਵਿੰਦਰ ਸਿੰਘ ਖੋਦੇਬੇਟ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਨਾਉਣ ਗਏ ਐਡਵੋਕੇਟ ਧਾਮੀ ਅੱਗੇ ਹਰਨਾਮ ਸਿੰਘ ਧੂੰਮਾ ਨੇ ਸਰਬ ਪ੍ਰਵਾਨਤ ਜਥੇਦਾਰ ਦੀ ਮੰਗ ਰੱਖੀ

0

👉ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕਰਨ ਦਾ ਕੀਤਾ ਸੀ ਐਲਾਨ
Amritsar News: ਦਮਦਮੀ ਟਕਸਾਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਘੱਲੂਘਾਰਾ ਦਿਵਸ ਮੌਕੇ ਵਿਰੋਧ ਕਰਨ ਦੇ ਕੀਤੇ ਐਲਾਨ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਵੱਲੋਂ ਸੋਮਵਾਰ ਨੂੰ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ ਗਈ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੰਦ ਕਮਰਾ ਹੋਈ ਮੀਟਿੰਗ ਤੋਂ ਬਾਅਦ ਮੀਟਿੰਗ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਟਕਸਾਲ ਮੁਖੀ ਨੇ ਕਮੇਟੀ ਪ੍ਰਧਾਨ ਦੇ ਸਾਹਮਣੇ ਮੁੜ ਗਿਆਨੀ ਗੜਗੱਜ ਦੇ ਸਰਬ ਪ੍ਰਵਾਨਤ ਜਥੇਦਾਰ ਨਾ ਹੋਣ ਦਾ ਐਲਾਨ ਕਰਦਿਆਂ ਉਨ੍ਹਾਂ ਦੀ ਥਾਂ ਸਰਬ ਪ੍ਰਵਾਨਤ ਜਥੇਦਾਰ ਲਗਾਉਣ ਦੀ ਮੰਗ ਰੱਖ ਦਿੱਤੀ।

ਇਹ ਵੀ ਪੜ੍ਹੋ  ਭਿਆਨਕ ਸੜਕ ਹਾਦਸੇ ’ਚ 4 ਜਣਿਆਂ ਦੀ ਹੋਈ ਮੌ+ਤ, ਲਾ.ਸ਼ਾਂ ਨੂੰ ਕਟਰ ਨਾਲ ਕੱਟ ਕੇ ਕੱਢਿਆ

ਬਾਬਾ ਧੁੰਮਾ ਨੇ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ਼ ਦੀ ਤਾਜ਼ਪੋਸ਼ੀ ਮੌਕੇ ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਜਥੈਬੰਦੀਆਂ, ਦਮਦਮੀ ਟਕਸਾਲ ਸਹਿਤ ਹੋਰਨਾਂ ਪੰਥਕ ਜਥੇਬੰਦੀਆਂ ਵੱਲੋਂ ਕੋਈ ਮਾਨਤਾ ਨਹੀਂ ਦਿੱਤੀ ਗਈ। ਅਜਿਹੀ ਹਾਲਾਤ ਵਿਚ ਉਹ 6 ਜੂਨ ਨੂੰ ਮਨਾਏ ਜਾ ਰਹੇ ਘਲੂਘਾਰਾ ਦਿਵਸ ਦੇ ਸਮਾਗਮ ਦੌਰਾਨ ਜਥੇਦਾਰ ਦੇ ਸੰਬੋਧਨ ਨੂੰ ਮਾਨਤਾ ਨਹੀਂ ਦੇਣਗੇ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਸਵਾਗਤ ਕਰਦਿਆਂ ਕਿਹਾਕਿ, ਉਨ੍ਹਾਂ ਨੂੰ ਉਮੀਦ ਹੈ ਕਿ 6 ਜੂਨ ਤੋਂ ਪਹਿਲਾਂ ਇਸਦਾ ਕੋਈ ਹੱਲ ਨਿਕਲ ਆਵੇਗਾ। ਉਧਰ, ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਦਮਦਮੀ ਟਕਸਾਲ ਨਾਲ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੀ ਤੇ ਅੱਜ ਦੀ ਗੱਲਬਾਤ ਵੀ ਚੰਗੇ ਮਹੌਲ ਵਿੱਚ ਗਲਬਾਤ ਹੋਈ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਦਿੱਤੀ ਪ੍ਰਵਾਨਗੀ

ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ, ਜਿਸਦੇ ਲਈ ਉਹ ਵੀ ਕੋਸ਼ਿਸ ਕਰ ਰਹੇ ਹਨ। ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਰਣਜੀਤ ਸਿੰਘ ਕਾਹਲੋਂ, ਸ. ਜੋਧ ਸਿੰਘ ਸਮਰਾ, ਸ. ਬਲਜੀਤ ਸਿੰਘ ਜਲਾਲਉਸਮਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਲੁਧਿਆਣਾ ਪੱਛਮੀ ਜ਼ਿਮਨੀ ਚੋਣ; ਭਾਜਪਾ ਦੇ ਜੀਵਨ ਗੁਪਤਾ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਹਿਤ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ

0

Ludhiana News:ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਅੱਜ ਆਖਰੀ ਦਿਨ ਸੋਮਵਾਰ ਨੂੰ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨਵਨੀਤ ਕੁਮਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ।

ਇਹ ਵੀ ਪੜ੍ਹੋ  ਲੁਧਿਆਣਾ ਉਪ ਚੋਣ ਤੋਂ ਪਹਿਲਾਂ ‘ਕਮਲਜੀਤ ਕੜਵਲ’ ਦੀ ਸਮੂਲੀਅਤ ਨੂੰ ਲੈ ਕੇ ਕਾਂਗਰਸ ’ਚ ਮੱਚਿਆ ਘਮਾਸਾਨ!

ਉੱਥੇ ਹੀ 5 ਆਜ਼ਾਦ ਉਮੀਦਵਾਰਾਂ ਹਰਮਿੰਦਰ ਅਰੋੜਾ, ਭੋਲਾ ਸਿੰਘ, ਰੇਨੂੰ, ਪਵਨਦੀਪ ਸਿੰਘ ਅਤੇ ਗੁਰਦੀਪ ਸਿੰਘ ਕਾਹਲੋਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 22 ਹੋ ਗਈ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ ਹੈ।ਉਧਰ, ਨਾਮਜਦਗੀ ਮੌਕੇ ਭਾਜਪਾ ਵੱਲੋਂ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ਗਿਆ। ਸ਼੍ਰੀ ਗੁਪਤਾ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖ਼ੜ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਸਹਿਤ ਪੰਜਾਬ ਭਾਜਪਾ ਦੇ ਇੰਚਾਰਜ਼ ਵਿਜੇ ਰੁਪਾਨੀ ਦੀ ਹਾਜ਼ਰੀ ਵਿਚ ਚੋਣ ਅਧਿਕਾਰੀ ਕੋਲ ਆਪਣੇ ਨਾਮਜਦਗੀ ਕਾਗਜ਼ ਦਾਖਲ ਕਰਵਾਏ।

ਇਹ ਵੀ ਪੜ੍ਹੋ  ਭਿਆਨਕ ਸੜਕ ਹਾਦਸੇ ’ਚ 4 ਜਣਿਆਂ ਦੀ ਹੋਈ ਮੌ+ਤ, ਲਾ.ਸ਼ਾਂ ਨੂੰ ਕਟਰ ਨਾਲ ਕੱਟ ਕੇ ਕੱਢਿਆ

ਇਸਤੋਂ ਪਹਿਲਾਂ ਇੱਕ ਵਿਸ਼ਾਲ ਰੈਲੀ ਵੀਕੀਤੀ ਗਈ, ਜਿਸਦੇ ਵਿਚ ਸਮੁੱਚੀ ਪੰਜਾਬ ਲੀਡਰਸ਼ਿਪ ਪੁੱਜੀ ਹੋਈ ਸੀ। ਗੌਰਤਲਬ ਹੈ ਕਿ ਇਸਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ, ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਰਉਪਕਾਰ ਸਿੰਘ ਘੁੰਮਣ ਵੀ ਚੋਣ ਮੈਦਾਨ ਵਿਚ ਨਿੱਤਰੇ ਹੋਏ ਹਨ ਤੇ 19 ਜੂਨ ਨੂੰ ਪੈਣ ਵਾਲੀਆਂ ਵੋਟਾਂ ਲਈ ਮੁਕਾਬਲਾ ਸਖ਼ਤ ਹੁੰਦਾ ਦਿਖਾਈ ਦੇ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਦਿੱਤੀ ਪ੍ਰਵਾਨਗੀ

0

👉ਕਿਸਾਨਾਂ ਨੂੰ ਵੱਧ ਅਖ਼ਤਿਆਰ: ਜ਼ੋਰ-ਜ਼ਬਰਦਸਤੀ ਤੋਂ ਛੁਟਕਾਰੇ ਦੇ ਨਾਲ-ਨਾਲ ਪੂਰੀ ਆਜ਼ਾਦੀ ਤੇ 400 ਫੀਸਦੀ ਲਾਭ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਨਵੀਂ ਨੀਤੀ ਦਾ ਮੰਤਵ ਜ਼ਮੀਨ ਮਾਲਕਾਂ, ਪ੍ਰੋਮੋਟਰਾਂ ਅਤੇ ਕੰਪਨੀਆਂ ਨੂੰ ਵਿਕਾਸ ਪ੍ਰਕਿਰਿਆ ਵਿੱਚ ਭਾਈਵਾਲਾਂ ਵਜੋਂ ਸ਼ਾਮਲ ਕਰਨਾ ਅਤੇ ਜ਼ਮੀਨ ਮਾਲਕਾਂ ਦੀ ਲੈਂਡ ਪੂਲਿੰਗ ਵਿੱਚ ਦਿਲਚਸਪੀ ਵਧਾਉਣਾ ਹੈ। ਇਸ ਸੋਧੀ ਸਕੀਮ ਨੂੰ ਜ਼ਮੀਨ ਮਾਲਕਾਂ ਨੂੰ ਵਧੇਰੇ ਬਦਲ ਮੁਹੱਈਆ ਕਰ ਕੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਤਰਕਸੰਗਤ ਬਣਾਇਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਗਰੁੱਪ ਹਾਊਸਿੰਗ ਅਤੇ ਯੋਜਨਾਬੱਧ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਤਾਂ ਜੋ ਆਖ਼ਰਕਾਰ ਆਮ ਆਦਮੀ ਨੂੰ ਲਾਭ ਪਹੁੰਚ ਸਕੇ। ਇਸ ਨੀਤੀ ਨੂੰ ਸਮੁੱਚੀ ਪ੍ਰਕਿਰਿਆ ਵਿੱਚ ਹਰੇਕ ਭਾਈਵਾਲ ਨੂੰ ਜੋੜ ਦੇ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਘੜਿਆ ਗਿਆ ਹੈ।

ਇਹ ਵੀ ਪੜ੍ਹੋ MLA Kulwant Singh ਦੀ ਅਗਵਾਈ ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ” 

ਇਹ ਨਵੀਂ ਨੀਤੀ ਸੂਬੇ ਵਿੱਚ ਵੱਡੀ ਤਬਦੀਲੀ ਦਾ ਸਬੱਬ ਬਣੇਗੀ ਕਿਉਂਕਿ ਇਹ ਕਿਸਾਨਾਂ ਨੂੰ ਵੱਡੇ ਲਾਭ ਪ੍ਰਦਾਨ ਕਰੇਗੀ। ਕਿਸਾਨਾਂ ਦਾ ਹੋਰ ਸ਼ੋਸ਼ਣ ਨਹੀਂ ਹੋਵੇਗਾ ਅਤੇ ਇਸ ਨੀਤੀ ਤਹਿਤ ਕਿਸਾਨਾਂ ਨੂੰ ਸਿੱਧੇ ਤੌਰ `ਤੇ ਕਰੋੜਾਂ ਰੁਪਏ ਦਾ ਲਾਭ ਹੋਵੇਗਾ। ਕੋਈ ਵੀ ਨਿੱਜੀ ਡਿਵੈਲਪਰ ਜਾਂ ਭੂ-ਮਾਫੀਆ ਕਿਸਾਨਾਂ ਦਾ ਸ਼ੋਸ਼ਣ ਨਹੀਂ ਕਰ ਸਕਦਾ ਕਿਉਂਕਿ ਨੀਤੀ ਇਹ ਯਕੀਨੀ ਬਣਾਉਂਦੀ ਹੈ ਕਿ ਕਿਸਾਨਾਂ ਨੂੰ ਪ੍ਰਾਈਵੇਟ ਡਿਵੈਲਪਰਾਂ ਦੁਆਰਾ ਕੀਤੇ ਜਾਣ ਵਾਲੇ ਸ਼ੋਸ਼ਣ ਤੋਂ ਸੁਰੱਖਿਅਤ ਰੱਖਿਆ ਜਾਵੇ।ਇਸ ਨੀਤੀ ਤਹਿਤ ਪੂਰਾ ਅਧਿਕਾਰ ਕਿਸਾਨ ਕੋਲ ਹੈ ਅਤੇ ਇਹ 100 ਫੀਸਦੀ ਕਿਸਾਨ ਦਾ ਫੈਸਲਾ ਹੋਵੇਗਾ ਕਿ ਸਰਕਾਰ ਨੂੰ ਜ਼ਮੀਨ ਦੇਣੀ ਹੈ ਜਾਂ ਨਹੀਂ। ਕਿਸਾਨ ਜਾਂ ਤਾਂ ਆਪਣੀ ਜ਼ਮੀਨ ਰੱਖ ਸਕਦੇ ਹਨ ਅਤੇ ਖੇਤੀ ਜਾਰੀ ਰੱਖ ਸਕਦੇ ਹਨ ਜਾਂ ਇਸ ਨੂੰ ਵੇਚਣ ਦੀ ਚੋਣ ਕਰ ਸਕਦੇ ਹਨ। ਪਹਿਲਾਂ ਵਾਂਗ ਜ਼ਬਰਦਸਤੀ ਕੋਈ ਜ਼ਮੀਨ ਐਕੁਆਇਰ ਨਹੀਂ ਹੋਵੇਗੀ।ਕਿਸਾਨ ਦੀ ਲਿਖਤੀ ਸਹਿਮਤੀ (ਐਨ.ਓ.ਸੀ.) ਤੋਂ ਬਿਨਾਂ ਕੋਈ ਕਾਰਵਾਈ ਨਹੀਂ ਹੋਵੇਗੀ ਅਤੇ ਜ਼ਮੀਨ ਸਿੱਧੇ ਤੌਰ `ਤੇ ਸਰਕਾਰ ਨੂੰ ਦਿੱਤੀ ਜਾਵੇਗੀ, ਪ੍ਰਾਈਵੇਟ ਡਿਵੈਲਪਰਾਂ ਨੂੰ ਨਹੀਂ। ਸਰਕਾਰ ਜ਼ਮੀਨ ਦਾ ਪੂਰੀ ਤਰ੍ਹਾਂ ਵਿਕਾਸ ਕਰੇਗੀ ਅਤੇ ਕਿਸਾਨਾਂ ਨੂੰ ਪਲਾਟ ਵਾਪਸ ਕਰੇਗੀ ਅਤੇ ਇਨ੍ਹਾਂ ਪਲਾਟਾਂ ਵਿੱਚ ਸੜਕਾਂ, ਬਿਜਲੀ ਅਤੇ ਪਾਣੀ ਦੇ ਕੁਨੈਕਸ਼ਨ, ਸੀਵਰੇਜ ਪਾਈਪ, ਸਟਰੀਟ ਲਾਈਟਾਂ ਅਤੇ ਪਾਰਕ ਵਰਗੀਆਂ ਸਾਰੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

ਇਹ ਵੀ ਪੜ੍ਹੋ ‘ਨਹਿਲੇ ਤੇ ਦਹਿਲਾ’; ਰਾਜਾ ਵੜਿੰਗ ਦੀ ਅਗਵਾਈ ‘ਚ MLA Vikram Chaudhury ਮੁੜ ਹੋਏ ਕਾਂਗਰਸ ‘ਚ ਸ਼ਾਮਲ

ਇਨ੍ਹਾਂ ਪਲਾਟਾਂ ਦੀ ਕੀਮਤ ਮਾਰਕੀਟ ਭਾਅ ਤੋਂ ਚਾਰ ਗੁਣਾ ਵੱਧ ਹੋਵੇਗੀ। ਹਰੇਕ ਕਿਸਾਨ ਨੂੰ ਸਰਕਾਰ ਤੋਂ ਇਕ ਲਿਖਤੀ ਦਸਤਾਵੇਜ਼ ਪ੍ਰਾਪਤ ਹੋਵੇਗਾ ਅਤੇ ਇਸ ਪੱਤਰ ਵਿੱਚ ਕਿਸਾਨ ਦੇ ਪੂਰੇ ਹੱਕ ਦਾ ਸਪੱਸ਼ਟ ਤੌਰ `ਤੇ ਜ਼ਿਕਰ ਹੋਵੇਗਾ। ਕਿਸਾਨ 500 ਵਰਗ ਗਜ਼ ਦੇ ਦੋ ਪਲਾਟ ਪ੍ਰਾਪਤ ਕਰਨ ਦੀ ਚੋਣ ਕਰ ਸਕਦੇ ਹਨ ਅਤੇ ਕਿਸਾਨਾਂ ਨੂੰ ਉਹ ਪਲਾਟ ਰੱਖਣ ਜਾਂ ਵੇਚਣ ਦੀ ਪੂਰੀ ਆਜ਼ਾਦੀ ਹੋਵੇਗੀ। ਲਾਭ ਸਿਰਫ਼ ਇਕ ਏਕੜ ਤੱਕ ਸੀਮਿਤ ਨਹੀਂ ਹੈ ਅਤੇ ਕਿਸਾਨ ਜਿੰਨੀ ਜ਼ਿਆਦਾ ਦਾ ਯੋਗਦਾਨ ਪਾਉਂਦਾ ਹੈ, ਉਨਾ ਹੀ ਜ਼ਿਆਦਾ ਮੁਨਾਫ਼ਾ ਹੋਵੇਗਾ।ਇਸ ਤੋਂ ਇਲਾਵਾ ਭਾਈਵਾਲੀ ਰਾਹੀਂ ਵਾਧੂ ਲਾਭ ਹੋਣਗੇ ਕਿਉਂਕਿ ਜੇ ਕੋਈ ਕਿਸਾਨ ਨੌਂ ਏਕੜ ਦਾ ਯੋਗਦਾਨ ਪਾਉਂਦਾ ਹੈ ਤਾਂ ਉਸ ਨੂੰ ਤਿੰਨ ਏਕੜ ਵਿਕਸਤ ਗਰੁੱਪ ਹਾਊਸਿੰਗ ਜ਼ਮੀਨ ਮਿਲੇਗੀ। ਜੇ ਕਈ ਕਿਸਾਨ ਸਰਕਾਰ ਲਈ 50 ਏਕੜ ਜ਼ਮੀਨ ਇਕੱਠੀ ਕਰਦੇ ਹਨ ਤਾਂ ਉਨ੍ਹਾਂ ਨੂੰ ਬਦਲੇ ਵਿੱਚ 30 ਏਕੜ ਪੂਰੀ ਤਰ੍ਹਾਂ ਵਿਕਸਤ ਜ਼ਮੀਨ ਮਿਲੇਗੀ। ਇਹ ਨੀਤੀ ਭੂਮੀ ਮਾਫ਼ੀਆ ਰਾਜ ਦੇ ਅੰਤ ਅਤੇ ਗੈਰ-ਕਾਨੂੰਨੀ ਕਲੋਨੀਆਂ `ਤੇ ਪੂਰੀ ਤਰ੍ਹਾਂ ਪਾਬੰਦੀ ਲਾਉਣ ਦੀ ਵਿਵਸਥਾ ਕਰਦੀ ਹੈ।

ਇਹ ਵੀ ਪੜ੍ਹੋ ਲੁਧਿਆਣਾ ਉਪ ਚੋਣ ਤੋਂ ਪਹਿਲਾਂ ‘ਕਮਲਜੀਤ ਕੜਵਲ’ ਦੀ ਸਮੂਲੀਅਤ ਨੂੰ ਲੈ ਕੇ ਕਾਂਗਰਸ ’ਚ ਮੱਚਿਆ ਘਮਾਸਾਨ!

ਕਲੋਨੀਆਂ ਨੂੰ ਜਾਰੀ ਲਾਇਸੰਸਾਂ ਦੇ ਅੰਸ਼ਕ ਸਮਰਪਣ ਅਤੇ ਅੰਸ਼ਕ ਰੱਦ ਕਰਨ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ), 1995 ਦੇ ਤਹਿਤ ਕਲੋਨੀਆਂ ਨੂੰ ਜਾਰੀ ਕੀਤੇ ਗਏ ਲਾਇਸੈਂਸਾਂ ਦੇ ਅੰਸ਼ਕ ਸਮਰਪਣ ਅਤੇ ਅੰਸ਼ਕ ਰੱਦ ਕਰਨ ਦੀ ਮਨਜ਼ੂਰੀ ਦੇ ਦਿੱਤਦੀ ਹੈ। ਇਸ ਦੇ ਨਾਲ ਹੀ ਵਜ਼ਾਰਤ ਨੇ ਉਦਯੋਗਿਕ ਪਾਰਕ ਪ੍ਰੋਜੈਕਟਾਂ ਨੂੰ ਜਾਰੀ ਕੀਤੀਆਂ ਗਈਆਂ ਪ੍ਰਵਾਨਗੀਆਂ ਦੇ ਅੰਸ਼ਕ ਰੱਦ ਕਰਨ ਨੂੰ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਬਾਰੇ ਇਕ ਨੀਤੀ 10 ਮਾਰਚ, 2025 ਨੂੰ ਨੋਟੀਫਾਈ ਕੀਤੀ ਗਈ ਸੀ ਜੋ ਪਾਪਰਾ ਐਕਟ ਅਧੀਨ ਕਲੋਨੀਆਂ ਵਿਕਸਤ ਕਰਨ ਲਈ ਲਾਇਸੈਂਸਾਂ ਦੇ ਸਮਰਪਣ ਅਤੇ ਉਦਯੋਗਿਕ ਪਾਰਕਾਂ ਲਈ ਪ੍ਰਵਾਨਗੀਆਂ ਨਾਲ ਸਬੰਧਤ ਹੈ। ਇਹ ਫੈਸਲਾ ਕੁਝ ਸ਼ਰਤਾਂ ਅਧੀਨ ਲਾਇਸੰਸਸ਼ੁਦਾ ਖੇਤਰਾਂ ਦੇ ਅੰਸ਼ਕ ਸਮਰਪਣ ਦੇ ਨਾਲ-ਨਾਲ ਅਜਿਹੇ ਪ੍ਰਾਜੈਕਟਾਂ ਲਈ ਲਾਇਸੈਂਸਾਂ ਨੂੰ ਅੰਸ਼ਕ ਮੁਅੱਤਲ ਜਾਂ ਰੱਦ ਕਰਨ ਦੀ ਆਗਿਆ ਦੇਵੇਗਾ।

ਇਹ ਵੀ ਪੜ੍ਹੋ ਭਿਆਨਕ ਸੜਕ ਹਾਦਸੇ ’ਚ 4 ਜਣਿਆਂ ਦੀ ਹੋਈ ਮੌ+ਤ, ਲਾ.ਸ਼ਾਂ ਨੂੰ ਕਟਰ ਨਾਲ ਕੱਟ ਕੇ ਕੱਢਿਆ

ਪਲਾਟਾਂ ਦੀ ਯਕਮੁਸ਼ਤ ਅਦਾਇਗੀ ਕਰਨ ਵਾਲੇ ਅਲਾਟੀਆਂ ਲਈ ਰਿਆਇਤਾਂ ਨੂੰ ਪ੍ਰਵਾਨਗੀ
ਰਿਹਾਇਸ਼ੀ, ਵਪਾਰਕ ਅਤੇ ਹੋਰ ਜਾਇਦਾਦਾਂ ਦੇ ਪਲਾਟਾਂ ਦੇ ਅਲਾਟੀਆਂ ਅਤੇ ਬੋਲੀਕਾਰਾਂ ਨੂੰ ਕੁੱਲ ਰਕਮ ਦੀ 75 ਫੀਸਦੀ ਰਕਮ ਦੀ ਯਕਮੁਸ਼ਤ ਅਦਾਇਗੀ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਮੰਤਰੀ ਮੰਡਲ ਨੇ ਅਲਾਟੀਆਂ ਨੂੰ ਕਈ ਰਿਆਇਤਾਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ। ਅਲਾਟੀਆਂ ਨੂੰ ਯਕਮੁਸ਼ਤ ਅਦਾਇਗੀ ਦੇ ਬਦਲੇ ਪਲਾਟ/ਸਾਈਟ ਦੀ ਕੀਮਤ ‘ਤੇ 15 ਫੀਸਦੀ ਛੋਟ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਇਕੋ ਵੇਲੇ ਆਮਦਨ ਇਕੱਠੀ ਹੋਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਡਿਫਾਲਟਰਾਂ ਦੀ ਸੂਚੀ ਵੀ ਘਟੇਗੀ।

ਇਹ ਵੀ ਪੜ੍ਹੋ ਸੇਵਾ ਕੇਂਦਰਾਂ ‘ਚ ਅਰਜ਼ੀਆਂ ਦੇ ਨਿਪਟਾਰੇ ਸਬੰਧੀ ਬਠਿੰਡਾ ਪੰਜਾਬ ਭਰ ‘ਚ ਮੋਹਰੀ:ਡਿਪਟੀ ਕਮਿਸ਼ਨਰ

ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਈ.ਡੀ.ਸੀ., ਸੀ.ਐਲ.ਯੂ. ਵਿੱਚ ਵਾਧੇ ਨੂੰ ਪ੍ਰਵਾਨਗੀ
ਮਾਲੀਆ ਪੈਦਾ ਕਰਕੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਮਨੋਰਥ ਨਾਲ ਮੰਤਰੀ ਮੰਡਲ ਨੇ ਰੀਅਲ ਅਸਟੇਟ ਪ੍ਰੋਮੋਟਰਾਂ ’ਤੇ ਲਾਗੂ ਹੁੰਦੀਆਂ ਬਾਹਰੀ ਵਿਕਾਸ ਦਰਾਂ (ਈ.ਡੀ.ਸੀ.), ਜ਼ਮੀਨ ਵਰਤੋਂ ਬਾਰੇ ਤਬਦੀਲੀ (ਸੀ.ਐਲ.ਯੂ.) ਦੀਆਂ ਦਰਾਂ, ਲਾਇਸੈਂਸ ਫੀਸ (ਐਲ.ਐਫ.) ਅਤੇ ਹੋਰ ਦਰਾਂ ਨੂੰ ਵਧਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ।
ਇਨ੍ਹਾਂ ਪ੍ਰਮੋਟਰਾਂ ਨੂੰ ਪਾਪਰਾ ਅਧੀਨ ਕਲੋਨੀਆਂ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਮੈਗਾ ਪ੍ਰੋਜੈਕਟ ਨੀਤੀ ਅਧੀਨ ਮੈਗਾ ਪ੍ਰੋਜੈਕਟਾਂ ਲਈ ਬਾਹਰੀ ਵਿਕਾਸ ਚਾਰਜ (ਈ.ਡੀ.ਸੀ) ਜਮ੍ਹਾਂ ਕਰਨ ਦੀ ਲੋੜ ਹੁੰਦੀ ਹੈ। ਇਨ੍ਹਾਂ ਦਰਾਂ ਵਿੱਚ ਤਬਦੀਲੀ ਕਰਨ ਲਈ ਆਖਰੀ ਵਾਰ 06 ਮਈ, 2016 ਨੂੰ ਨੋਟੀਫਾਈ ਕੀਤਾ ਗਿਆ ਸੀ ਜਿਸ ਵਿੱਚ ਇਹ ਧਾਰਾ ਵੀ ਜੋੜੀ ਗਈ ਸੀ ਕਿ ਇਕ ਅਪ੍ਰੈਲ ਤੋਂ ਹਰ ਸਾਲ 10 ਫੀਸਦੀ ਦੀ ਦਰ ਨਾਲ ਇਨ੍ਹਾਂ ਦਰਾਂ ਵਿੱਚ ਵਾਧਾ ਹੋਵੇਗਾ।ਹਾਲਾਂਕਿ, ਕੁਝ ਸਾਲਾਂ ਲਈ ਸਰਕਾਰ ਨੇ ਇਸ ਵਾਧੇ ਨੂੰ ਮੁਆਫ ਕਰ ਦਿੱਤਾ ਸੀ। ਇਨ੍ਹਾਂ ਦਰਾਂ ਵਿੱਚ ਇਕ ਅਪ੍ਰੈਲ, 2020 ਤੋਂ ਵਾਧਾ ਕੀਤਾ ਗਿਆ ਸੀ ਅਤੇ ਸਾਲ 2016 ਤੋਂ ਲਗਭਗ 77 ਫੀਸਦੀ ਦਾ ਵਾਧਾ ਹੋਇਆ ਹੈ। ਇਸ ਫੈਸਲੇ ਨਾਲ ਸੀ.ਐਲ.ਯੂ. ਦਰਾਂ, ਈ.ਡੀ.ਸੀ. ਦਰਾਂ ਅਤੇ ਲਾਇਸੰਸ ਫੀਸ ਵਿੱਚ ਇਕ ਅਪ੍ਰੈਲ, 2026 ਤੋਂ ਹਰੇਕ ਸਾਲ 10 ਫੀਸਦੀ ਦਾ ਵਾਧਾ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ