Home Blog Page 689

MLA Kulwant Singh ਦੀ ਅਗਵਾਈ ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਹਲਕਾ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ” ਕੱਢੀ ਜਾ ਰਹੀ ਹੈ, ਜਿਸ ਵਿੱਚ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਭਾਗ ਲੈ ਰਹੇ ਹਨ।ਇਸ ਦੌਰਾਨ ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਅੱਜ ਪਿੰਡ ਨਗਾਰੀ, ਗੀਗਾ ਮਾਜਰਾ, ਮਿੱਢੇ ਮਾਜਰਾ ਅਤੇ ਦੈੜੀ ਵਿਖੇ ‘ਨਸ਼ਾ ਮੁਕਤੀ ਯਾਤਰਾ’ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ; 1ਕਿੱਲੋ ਅਫੀਮ ਤੇ 697 ਨਸ਼ੀਲੀਆਂ ਗੋਲੀਆਂ ਬ੍ਰਾਮਦ

ਇਸ ਮੌਕੇ ਉਹਨਾਂ ਔਰਤਾਂ ਤੇ ਨੌਜਵਾਨਾਂ ਅੰਦਰ ਜੋਸ਼ ਭਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਅੰਦਰੂਨੀ ਤਾਕਤ ਨੂੰ ਪਛਾਣ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਨਸ਼ਾ ਇੱਕ ਕੋਹੜ ਹੈ, ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਇਸ ਮੌਕੇ ਦਮਨਦੀਪ ਕੌਰ, ਐਸ.ਡੀ.ਐਮ. ਮੋਹਾਲੀ, ਹਰਜੋਤ ਸਿੰਘ, ਨਾਇਬ ਤਹਿਸੀਲਦਾਰ, ਹਰਸਿਮਰਨ ਸਿੰਘ ਬੱਲ, ਡੀ.ਐਸ.ਪੀ., ਧਨਵੰਤ ਸਿੰਘ ਰੰਧਾਵਾ, ਬੀ.ਡੀ.ਪੀ.ਓ.,ਜਸਪਾਲ ਸਿੰਘ, ਜੇ.ਈ., ਸਿਮਰਨ ਸਿੰਘ, ਐਸ.ਐਚ.ਓ. ਸੋਹਾਣਾ, ਜਗਤਾਰ ਸਿੰਘ, ਸਰਪੰਚ, ਪਿੰਡ ਨਗਾਰੀ, ਸਤਨਾਮ ਸਿੰਘ ਸਰਪੰਚ, ਪਿੰਡ, ਗੀਗਾ ਮਾਜਰਾ, ਮਲਕੀਤ ਕੌਰ, ਸਰਪੰਚ, ਪਿੰਡ ਮਿੱਢੇ ਮਾਜਰਾ,

ਇਹ ਵੀ ਪੜ੍ਹੋ  ਸੇਵਾ ਕੇਂਦਰਾਂ ‘ਚ ਅਰਜ਼ੀਆਂ ਦੇ ਨਿਪਟਾਰੇ ਸਬੰਧੀ ਬਠਿੰਡਾ ਪੰਜਾਬ ਭਰ ‘ਚ ਮੋਹਰੀ:ਡਿਪਟੀ ਕਮਿਸ਼ਨਰ

ਰਣਜੀਤ ਕੌਰ, ਸਰਪੰਚ, ਪਿੰਡ ਦੈੜੀ, ਅਵਤਾਰ ਸਿੰਘ ਮੌਲੀ, ਬਲਜੀਤ ਸਿੰਘ ਦੈੜੀ, ਡਾ. ਕੁਲਦੀਪ ਸਿੰਘ, ਭੁਪਿੰਦਰ ਸਿੰਘ, ਆਰ.ਪੀ.ਸ਼ਰਮਾ, ਹਰਮੇਸ਼ ਸਿੰਘ ਕੁੰਬੜਾ, ਅਕਬਿੰਦਰ ਸਿੰਘ ਗੋਸਲ, ਆਰ.ਐਸ.ਢਿੱਲੋਂ,ਹਰਪਾਲ ਸਿੰਘ ਬਰਾੜ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਕੁਰੜਾ ਹਲਕਾ ਕੋਰਡੀਨੇਟਰ, ਯੁੱਧ ਨਸ਼ਿਆਂ ਵਿਰੁੱਧ, ਸੰਨੀ ਮੌਲੀ, ਕਰਮਜੀਤ ਗਿਰ, ਬਲਾਕ ਪ੍ਰਧਾਨ ਲੱਕੀ ਨਗਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਨਹਿਲੇ ਤੇ ਦਹਿਲਾ’; ਰਾਜਾ ਵੜਿੰਗ ਦੀ ਅਗਵਾਈ ‘ਚ MLA Vikram Chaudhury ਮੁੜ ਹੋਏ ਕਾਂਗਰਸ ‘ਚ ਸ਼ਾਮਲ

0

👉ਬੀਤੇ ਕੱਲ Ex CM ਚੰਨੀ ਤੇ ਆਸ਼ੂ ਨੇ ਬੈਂਸ ਵਿਰੋਧੀ ਕੜਵਲ ਨੂੰ ਕਰਵਾਇਆ ਸੀ ਕਾਂਗਰਸ ਵਿੱਚ ਸ਼ਾਮਲ
Jalandhar News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਜਲੰਧਰ ਹਲਕੇ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੁੜ ਕਾਂਗਰਸ ਵਿੱਚ ਸ਼ਮੂਲੀਅਤ ਕਰ ਲਈ। ਪਿਛਲੀਆਂ ਤਿੰਨ ਪੀੜੀਆਂ ਤੋਂ ਕਾਂਗਰਸੀ ਚੱਲੇ ਆ ਰਹੇ ਵਿਕਰਮਜੀਤ ਨੂੰ ਲੋਕ ਸਭਾ ਚੋਣਾਂ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਸਿਆਸੀ ਮਤਭੇਦਾਂ ਦੇ ਚੱਲਦੇ ਪਾਰਟੀ ਤੋਂ ਬਾਹਰ ਦਾ ਰਾਸਤਾ ਦਿਖਾ ਦਿੱਤਾ ਸੀ।

ਇਹ ਵੀ ਪੜ੍ਹੋ  ਭਿਆਨਕ ਸੜਕ ਹਾਦਸੇ ’ਚ 4 ਜਣਿਆਂ ਦੀ ਹੋਈ ਮੌ+ਤ, ਲਾ.ਸ਼ਾਂ ਨੂੰ ਕਟਰ ਨਾਲ ਕੱਟ ਕੇ ਕੱਢਿਆ

ਵਿਧਾਇਕ ਵਿਕਰਮਜੀਤ ਸਿੰਘ ਦੀ ਕਾਂਗਰਸ ਵਿੱਚ ਮੁੜ ਸ਼ਮੂਲੀਅਤ ਚਰਨਜੀਤ ਚੰਨੀ ਲਈ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ, ਜਿਸਦੇ ਵੱਲੋਂ ਬੀਤੇ ਕੱਲ ਲੁਧਿਆਣਾ ਦੇ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਿਆਸੀ ਠਿੱਬੀ ਲਗਾਉਂਦਿਆਂ ਉਹਨਾਂ ਦੇ ਨਜ਼ਦੀਕੀ ਸਿਮਰਜੀਤ ਸਿੰਘ ਬੈਂਸ ਦੇ ਕੱਟੜ ਵਿਰੋਧੀ ਮੰਨੇ ਜਾਂਦੇ ਕਮਲਜੀਤ ਸਿੰਘ ਕੜਵਲ ਨੂੰ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਮੂਲੀਅਤ ਕਰਵਾਈ ਸੀ।ਉਧਰ, ਵਿਧਾਇਕ ਵਿਕਰਮ ਚੌਧਰੀ ਦੀ ਮੁੜ ਕਾਂਗਰਸ ਵਿੱਚ ਘਰ ਵਾਪਸੀ ‘ਤੇ ਖੁਸ਼ੀ ਜਾਹਰ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ,”ਸਾਨੂੰ ਖੁਸ਼ੀ ਹੈ ਕਿ ਸਾਡੇ ਸਾਥੀ ਅਤੇ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਪੰਜਾਬ ਕਾਂਗਰਸ ਵਿੱਚ ਵਾਪਸੀ ਕਰ ਕੇ ਸਾਡੇ ਨਾਲ ਆ ਗਏ ਹਨ।

ਇਹ ਵੀ ਪੜ੍ਹੋ  ਲੁਧਿਆਣਾ ਉਪ ਚੋਣ ਤੋਂ ਪਹਿਲਾਂ ‘ਕਮਲਜੀਤ ਕੜਵਲ’ ਦੀ ਸਮੂਲੀਅਤ ਨੂੰ ਲੈ ਕੇ ਕਾਂਗਰਸ ’ਚ ਮੱਚਿਆ ਘਮਾਸਾਨ!

ਉਹ ਆਪਣੇ ਪਰਿਵਾਰ ਦੀ ਤੀਜੀ ਪੀੜ੍ਹੀ ਦੇ ਕਾਂਗਰਸੀ ਹਨ।ਉਨ੍ਹਾਂ ਦੀ ਘਰ ਵਾਪਸੀ ਯਕੀਨੀ ਤੌਰ ‘ਤੇ ਪਾਰਟੀ ਨੂੰ ਮਜ਼ਬੂਤ ​​ਕਰੇਗੀ।” ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਦੀ ਅਗਵਾਈ ਹੇਠ ਕਾਂਗਰਸ ਦੇ ਵਿੱਚ ਇੱਕ ਮਜਬੂਤ ਧੜਾ ਬਣਾ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਹਿਤ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਿਆਸੀ ਤੌਰ ‘ਤੇ ਮਾਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਜਦ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਚੋਣ ਲੜਾਈ ਸੀ ਤਾਂ ਇਸ ਦੌਰਾਨ ਭਾਰਤ ਭੂਸ਼ਣ ਆਸ਼ੂ ਅਤੇ ਪੰਜਾਬ ਕਾਂਗਰਸ ਪ੍ਰਧਾਨ ਵਿਚਕਾਰ ਕੁਝ ਸਿਆਸੀ ਮੱਤ ਭੇਦ ਦੇਖਣ ਨੂੰ ਮਿਲੇ ਸਨ।ਹੁਣ ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਜਿਮਨੀ ਚੋਣ ਵਿੱਚ ਆਸ਼ੂ ਨੂੰ ਉਮੀਦਵਾਰ ਬਣਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

SAS Nagar Police ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਹਿੱਸੇ ਵਜੋਂ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ

SAS Nagar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਗੌਰਵ ਯਾਦਵ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਰਾਜ ਵਿਆਪੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਨੇ ਡੀ ਆਈ ਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਥਾਣਾ ਲਾਲੜੂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਦੋ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ/ਫ੍ਰੀਜ਼ ਕੀਤੀ ਹੈ। ਐਸ ਐਸ ਪੀ ਹਰਮਨਦੀਪ ਹਾਂਸ ਨੇ ਦੱਸਿਆ ਕਿ ਇਹ ਕਾਰਵਾਈ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ 1985 (ਐਨ ਡੀ ਪੀ ਐਸ) ਦੀ ਧਾਰਾ 68 ਐਫ ਅਧੀਨ ਨਸ਼ਾ ਤਸਕਰੀ ਦੀ ਕਮਾਈ ਵਜੋਂ ਬਣਾਈ ਜਾਇਦਾਦ ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ; 1ਕਿੱਲੋ ਅਫੀਮ ਤੇ 697 ਨਸ਼ੀਲੀਆਂ ਗੋਲੀਆਂ ਬ੍ਰਾਮਦ

ਐਸ ਐਸ ਪੀ ਨੇ ਅੱਗੇ ਦੱਸਿਆ ਕਿ ਥਾਣਾ ਲਾਲੜੂ ਦੀ ਟੀਮ ਨੇ ਮੁਲਜ਼ਮ ਜਸਵੰਤ ਪਾਲ ਸਿੰਘ ਅਤੇ ਜਸਵੀਰ ਸਿੰਘ, ਦੋਵੇਂ ਵਾਸੀ ਸਦਰਪੁਰਾ ਮੁਹੱਲਾ ਲਾਲੜੂ ਤੋਂ 4 ਕੁਇੰਟਲ ਅਤੇ 48 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਸੀ।  “ਉਨ੍ਹਾਂ ਵਿਰੁੱਧ 16.04.2020 ਨੂੰ ਐਨ ਡੀ ਪੀ ਐਸ ਐਕਟ ਦੀ ਧਾਰਾ 15/61 ਅਧੀਨ, ਐਫ ਆਈ ਆਰ ਨੰਬਰ 82, ਥਾਣਾ ਲਾਲੜੂ ਵਿਖੇ ਦਰਜ ਕੀਤੀ ਗਈ ਸੀ। ਮਾਮਲੇ ਦੇ ਵਿੱਤੀ ਪਹਿਲੂ ਦੀ ਪੈਰਵੀ ਕਰਦੇ ਹੋਏ, ਐਸ ਐਚ ਓ ਲਾਲੜੂ ਅਤੇ ਉਨ੍ਹਾਂ ਦੀ ਟੀਮ ਨੇ ਲਗਾਤਾਰ ਕੋਸ਼ਿਸ਼ਾਂ ਨਾਲ ਦੋਸ਼ੀ ਜਸਵੀਰ ਸਿੰਘ ਅਤੇ ਸ਼੍ਰੀਮਤੀ ਸਵਿਤਾ ਪਾਲ ਪਤਨੀ ਦੋਸ਼ੀ ਜਸਵੰਤ ਪਾਲ ਸਿੰਘ ਦੇ ਨਾਮ ‘ਤੇ ਲਾਲੜੂ ਵਿੱਚ ਸਥਿਤ 130 ਵਰਗ ਗਜ਼ ਦੇ ਇੱਕ ਘਰ ਦੀ ਸ਼ਨਾਖ਼ਤ ਕੀਤੀ, ਜਿਸਦੀ ਕੀਮਤ 22.44 ਲੱਖ ਰੁਪਏ ਹੈ।

ਇਹ ਵੀ ਪੜ੍ਹੋ  ਲੁਧਿਆਣਾ ਉਪ ਚੋਣ ਤੋਂ ਪਹਿਲਾਂ ‘ਕਮਲਜੀਤ ਕੜਵਲ’ ਦੀ ਸਮੂਲੀਅਤ ਨੂੰ ਲੈ ਕੇ ਕਾਂਗਰਸ ’ਚ ਮੱਚਿਆ ਘਮਾਸਾਨ!

ਮਾਮਲੇ ਦੀ ਪੂਰੀ ਜਾਂਚ ਕਰਨ ਅਤੇ ਮਾਲ ਵਿਭਾਗ ਤੋਂ ਵੇਰਵੇ ਹਾਸਲ ਕਰਨ ਤੋਂ ਬਾਅਦ, ਉਕਤ ਘਰ ਦੀ ਤਸਦੀਕ ਕੀਤੀ ਗਈ ਅਤੇ ਜਾਇਦਾਦ ਨੂੰ ਜ਼ਬਤ ਕਰਨ ਅਤੇ ਫ੍ਰੀਜ਼ ਕਰਨ ਦੇ ਸੰਬੰਧ ਵਿੱਚ ਮਾਮਲਾ ਸਮਰੱਥ ਅਥਾਰਟੀ, ਨਵੀਂ ਦਿੱਲੀ ਦੇ ਦਫ਼ਤਰ ਨੂੰ ਭੇਜਿਆ ਗਿਆ। ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ, ਥਾਣਾ ਲਾਲੜੂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਟੀਮ ਵੱਲੋਂ, ਸਮਰੱਥ ਅਥਾਰਟੀ ਅਤੇ ਸਮਗਲਰਜ਼ ਐਂਡ ਫਾਰੇਨ ਐਕਸਚੇਂਜ ਮੈਨੀਪੁਲੇਟਰ (ਫੋਰਫੀਚਰ ਆਫ਼ ਪ੍ਰਾਪਰਟੀ) ਐਕਟ 1976 ਰਾਹੀਂ ਐਨ ਡੀ ਪੀ ਐਸ ਐਕਟ ਦੀ ਧਾਰਾ 68 ਐੱਫ ਤਹਿਤ ਉਕਤ ਘਰ ਨੂੰ ਜ਼ਬਤ/ਫ੍ਰੀਜ਼ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਦਿਹਾਤੀ ਮਜ਼ਦੂਰ ਸਭਾ ਦੀ ਜਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ

Bathinda News: ਦਿਹਾਤੀ ਮਜ਼ਦੂਰ ਸਭਾ ਦੀ ਬਠਿੰਡਾ ਜਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਇੱਥੋਂ ਦੇ ਟੀਚਰਜ ਹੋਮ ਵਿਖੇ ਸਾਥੀ ਗੁਰਮੀਤ ਸਿੰਘ ਜੈ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਮੀਟਿੰਗ ਨੂੰ ਸੂਬਾਈ ਆਗੂ ਸਾਥੀ ਮਹੀਪਾਲ ਨੇ ਸੰਬੋਧਨ ਕੀਤਾ।ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਜਿਲ੍ਹਾ ਜਨਰਲ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਦੱਸਿਆ ਹੈ ਕਿ ਜਥੇਬੰਦੀ ਗੋਨਿਆਨਾ ਮੰਡੀ ਦੇ ਵਸਨੀਕ ਨਰਿੰਦਰ ਦੀਪ ਸਿੰਘ ਨੂੰ ਅਣਮਨੁੱਖੀ ਤਸੀਹੇ ਦੇ ਕੇ ਕਤਲ ਕਰਨ ਵਾਲੇ ਪੁਲਸ ਕਰਮਚਾਰੀਆਂ ਨੂੰ ਸਜ਼ਾਵਾਂ ਦਿਵਾਉਣ ਲਈ 5 ਜੂਨ ਨੂੰ ਬਠਿੰਡਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਵਿਚ ਪੂਰੀ ਸ਼ਕਤੀ ਨਾਲ ਸ਼ਾਮਲ ਹੋਵੇਗੀ।

ਇਹ ਵੀ ਪੜ੍ਹੋ  ਭਿਆਨਕ ਸੜਕ ਹਾਦਸੇ ’ਚ 4 ਜਣਿਆਂ ਦੀ ਹੋਈ ਮੌ+ਤ, ਲਾ.ਸ਼ਾਂ ਨੂੰ ਕਟਰ ਨਾਲ ਕੱਟ ਕੇ ਕੱਢਿਆ

ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ 9 ਜੁਲਾਈ, 2025 ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਕਾਮਯਾਬੀ ਲਈ ਪ੍ਰਚਾਰ ਮੁਹਿੰਮ ਚਲਾਉਣ ਸਮੇਤ ਬਹੁ ਮੰਤਵੀ ਸਰਸਰਮੀਆਂ ਕਰਨ ਦਾ ਵੀ ਫੈਸਲਾ ਕੀਤਾ ਗਿਆ।ਆਉਣ ਵਾਲੀ 11 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਜਾ ਰਹੇ ਮਨਰੇਗਾ ਮਜ਼ਦੂਰਾਂ ਦੇ ਵਿਸ਼ਾਲ ਖੇਤਰੀ ਇਕੱਠ ਵਿਚ ਭਾਰੀ ਗਿਣਤੀ ਔਰਤਾਂ ਸਮੇਤ ਸੈਂਕੜੇ ਮਨਰੇਗਾ ਕਿਰਤੀ ਸ਼ਾਮਲ ਕਰਵਾਉਣ ਦੀ ਵੀ ਠੋਸ ਵਿਉਂਤਬੰਦੀ ਉਲੀਕੀ ਗਈ ਹੈ।

ਇਹ ਵੀ ਪੜ੍ਹੋ  ਲੁਧਿਆਣਾ ਉਪ ਚੋਣ ਤੋਂ ਪਹਿਲਾਂ ‘ਕਮਲਜੀਤ ਕੜਵਲ’ ਦੀ ਸਮੂਲੀਅਤ ਨੂੰ ਲੈ ਕੇ ਕਾਂਗਰਸ ’ਚ ਮੱਚਿਆ ਘਮਾਸਾਨ!

ਮੀਟਿੰਗ ਨੇ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਹੱਕੀ ਲੋਕ ਘੋਲਾਂ ਨੂੰ ਜਬਰ ਰਾਹੀਂ ਦਬਾਉਣ ਦੀ ਬਜਾਏ ਦਿਨੋ-ਦਿਨ ਨਿੱਘਰਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਵੱਲ ਪਹਿਲ ਦੇ ਆਧਾਰ ‘ਤੇ ਧਿਆਨ ਦੇਵੇ ਅਤੇ ਕਤਲਾਂ, ਲੁੱਟਾਂ-ਖੋਹਾਂ, ਅਪਹਰਣ ਤੇ ਫਿਰੌਤੀ ਵਸੂਲੀ, ਮਾਫੀਆ ਲੁੱਟ ਆਦਿ ਵਾਰਦਾਤਾਂ ‘ਤੇ ਕਾਬੂ ਪਾਉਣ ਲਈ ਨਿੱਗਰ ਕਦਮ ਪੁੱਟੇ। ‘ਆਪ’ ਵਲੋਂ ਚੋਣਾਂ ਜਿੱਤਣ ਲਈ ਕੀਤੀਆਂ ਗਾਰੰਟੀਆਂ ਤੇ ਵਾਅਦੇ ਪੂਰੇ ਕਰਨ ਦੀ ਵੀ ਜ਼ੋਰਦਾਰ ਮੰਗ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸੇਵਾ ਕੇਂਦਰਾਂ ‘ਚ ਅਰਜ਼ੀਆਂ ਦੇ ਨਿਪਟਾਰੇ ਸਬੰਧੀ ਬਠਿੰਡਾ ਪੰਜਾਬ ਭਰ ‘ਚ ਮੋਹਰੀ:ਡਿਪਟੀ ਕਮਿਸ਼ਨਰ

0

👉ਕਿਹਾ, ਨਾਗਰਿਕ 1076 ‘ਤੇ ਕਾਲ ਕਰਕੇ ਘਰ ਬੈਠੇ ਹੀ ਲੈ ਸਕਦੇ ਹਨ ਸੇਵਾਵਾਂ ਦਾ ਲਾਭ
Bathinda News:ਜ਼ਿਲ੍ਹੇ ‘ਚ 34 ਸੇਵਾ ਕੇਂਦਰਾਂ ਵਿੱਚ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ‘ਚ ਅਰਜ਼ੀਆਂ ਦੇ ਨਿਪਟਾਰੇ ਸਬੰਧੀ ਬਠਿੰਡਾ ਜ਼ਿਲ੍ਹਾ ਪੰਜਾਬ ਭਰ ‘ਚ ਪਹਿਲੇ ਨੰਬਰ ‘ਤੇ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਹੁਣ ਤੱਕ 262453 ਵੱਖ-ਵੱਖ ਤਰ੍ਹਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਚੋਂ ਸਮਾਂ ਸੀਮਾਂ ਤੋਂ ਲੰਬਿਤ 147 ਅਰਜ਼ੀਆਂ ਪ੍ਰਗਤੀ ਅਧੀਨ ਹਨ।

ਇਹ ਵੀ ਪੜ੍ਹੋ  ਭਿਆਨਕ ਸੜਕ ਹਾਦਸੇ ’ਚ 4 ਜਣਿਆਂ ਦੀ ਹੋਈ ਮੌ+ਤ, ਲਾ.ਸ਼ਾਂ ਨੂੰ ਕਟਰ ਨਾਲ ਕੱਟ ਕੇ ਕੱਢਿਆ

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ‘ਚ 34 ਸੇਵਾ ਕੇਂਦਰਾਂ ‘ਚ 450 ਦੇ ਕਰੀਬ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ, ਜਿਨ੍ਹਾਂ ‘ਚ ਪਾਸਪੋਰਟ ਵਿਭਾਗ, ਨਗਰ ਨਿਗਮ, ਪੈਂਨਸ਼ਨ, ਜਨਮ-ਮਰਨ ਨਾਲ ਸੰਬਧਤ ਪੱਤਰ, ਆਧਾਰ ਕਾਰਡ, ਵਿਆਹ ਸੰਬਧੀ ਪ੍ਰਮਾਣ ਪੱਤਰ, ਹਥਿਆਰ ਲਾਇਸੰਸ, ਡਰਾਈਵਿੰਗ ਲਾਇਸੰਸ, ਇਨਕਮ ਸਰਟੀਫਿਕੇਟ, ਫਰਦਾਂ ਸਬੰਧੀ ਪੱਤਰ ਆਦਿ ਸੇਵਾਵਾਂ ਸ਼ਾਮਲ ਹਨ।ਉਨ੍ਹਾਂ ਇਹ ਵੀ ਕਿਹਾ ਕਿ ਨਾਗਰਿਕ ਘਰ ਬੈਠੇ ਹੀ 1076 ‘ਤੇ ਕਾਲ ਕਰਕੇ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰਾਤ ਸਮੇਂ ਨਾਈਟ ਡੋਮੀਨੇਸ਼ਨ ਤਹਿਤ ਲਗਾਤਾਰ ਚੈਕਿੰਗ

0

👉ਸ਼ਰਾਰਤੀ ਅੰਨਸਰਾਂ ਤੇ ਨਸ਼ਾ ਤਸਕਰੀ ਉੱਤੇ ਕੜੀ ਨਜ਼ਰ, ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਤੇ ਵਾਹਨਾਂ ਦੀ ਸਖ਼ਤ ਜਾਂਚ
Muktsar News:ਐਸ.ਐਸ.ਪੀ ਡਾ. ਅਖਿਲ ਚੌਧਰੀ ਵੱਲੋਂ ਸ਼ਹਿਰ ਵਿੱਚ ਰਾਤ ਸਮੇਂ ਨਾਈਟ ਡੋਮੀਨੇਸ਼ਨ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।ਇਹ ਚੈਕਿੰਗ ਦਾ ਮੁੱਖ ਮਕਸਦ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣਾ ਅਤੇ ਸ਼ਰਾਰਤੀ ਤੱਤਾਂ, ਨਸ਼ਾ ਤਸਕਰੀ ਤੇ ਹੋਰ ਅਪਰਾਧਿਕ ਗਤੀਵਿਧੀਆਂ ਉੱਤੇ ਨਿਕੇਲ ਕਸਨਾ ਸੀ । ਇਸ ਕਾਰਵਾਈ ਦਾ ਮੁੱਖ ਉਦੇਸ਼ ਲੋਕਾਂ ਦੇ ਜੀਵਨ ਨੂੰ ਸੁਰੱਖਿਅਤ ਬਣਾਉਣਾ ਅਤੇ ਕਾਨੂੰਨ ਨੂੰ ਲਾਗੂ ਕਰਨਾ ਹੈ ਤਾਂ ਜੋ ਜ਼ਿਲ੍ਹਾ ਵਿੱਚ ਸ਼ਾਂਤੀ ਕਾਇਮ ਰਹੇ।ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਮੁਹਿੰਮ ਦੀ ਅਗਵਾਈ ਰਮਨਪ੍ਰੀਤ ਸਿੰਘ ਡੀ.ਐਸ.ਪੀ (ਡੀ) ਨੇ ਕੀਤੀ ਜੋ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੂੰ ਪੂਰੇ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ਤੇ ਲਗਾਤਾਰ ਗਸ਼ਤਾਂ ਤੇ ਨਾਕੇ ਲਗਾ ਕੇ ਚੈਕਿੰਗ ਕਰਨ ਦੇ ਹੁਕਮ ਜਾਰੀ ਕਰਦੇ ਰਹੇ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ; 1ਕਿੱਲੋ ਅਫੀਮ ਤੇ 697 ਨਸ਼ੀਲੀਆਂ ਗੋਲੀਆਂ ਬ੍ਰਾਮਦ

ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਸ਼ਹਿਰ ਦੇ ਮੁੱਖ ਰੂਟਾਂ ‘ਤੇ ਲਗਾਤਾਰ ਗਸ਼ਤਾਂ ਕਰਦੀਆਂ ਰਹੀਆਂ ਤਾਂ ਜੋ ਕਿਸੇ ਵੀ ਸ਼ੱਕੀ ਹਾਲਾਤ ਨੂੰ ਸਮੇਂ ਤੇ ਪਹਿਚਾਣਿਆ ਜਾ ਸਕੇ, ਜਿਲ੍ਹਾ ਅੰਦਰ ਵੱਖ ਵੱਖ ਥਾਵਾਂ ਤੇ ਨਾਕੇ ਲਗਾਏ ਗਏ ਅਤੇ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਸੰਘਣੀ ਵਾਲੀਆਂ ਥਾਵਾਂ ‘ਤੇ ਖੜੇ ਪੁਰਾਣੇ, ਲਾਵਾਰਿਸ ਜਾਂ ਸ਼ੱਕੀ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਗਈ ਅਤੇ ਵਾਹਨਾਂ ਦੇ ਡੋਕੂਮੈਂਟ ਦੀ ਜਾਂਚ ਕੀਤੀ ਗਈ।ਐਸ.ਐਸ.ਪੀ ਨੇ ਸਪਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਹੋਰ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਉਨ੍ਹਾਂ ਉੱਤੇ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਪੁਲਿਸ ਹਰ ਸਮੇਂ ਜਾਗਰੂਕ ਰਹੇਗੀ। ਜੇ ਕਿਸੇ ਵੀ ਨਾਗਰਿਕ ਕੋਲ ਕਿਸੇ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ।ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜ਼ਿਲ੍ਹੇ ਦੀਆਂ ਚਾਰੇ ਸਬ ਡਿਵੀਜ਼ਨਾਂ ਵਿੱਚ ਲਗਾਤਾਰ ਗਸ਼ਤਾਂ ਤੇ ਨਾਕੇ ਲਗਾ ਕੇ ਚੈਕਿੰਗ ਕੀਤੀ।

ਇਹ ਵੀ ਪੜ੍ਹੋ  ਭਿਆਨਕ ਸੜਕ ਹਾਦਸੇ ’ਚ 4 ਜਣਿਆਂ ਦੀ ਹੋਈ ਮੌ+ਤ, ਲਾ.ਸ਼ਾਂ ਨੂੰ ਕਟਰ ਨਾਲ ਕੱਟ ਕੇ ਕੱਢਿਆ

ਇਹ ਕਾਰਵਾਈ ਸੜਕਾਂ, ਮੁੱਖ ਮਾਰਗਾਂ ਅਤੇ ਮਾਰਕੀਟ ਵਿੱਚ ਖ਼ਾਸ ਤੌਰ ‘ਤੇ ਕੀਤੀ ਗਈ ਤਾਂ ਜੋ ਕਿਸੇ ਵੀ ਸ਼ੱਕੀ ਹਾਲਾਤ ਜਾਂ ਗਤੀਵਿਧੀ ਨੂੰ ਸਮੇਂ ‘ਤੇ ਪਹਚਾਣਿਆ ਜਾ ਸਕੇ।ਰਾਤ ਦੇ ਸਮੇਂ ਪੁਲਿਸ ਟੀਮਾਂ ਨੇ ਵੱਖ-ਵੱਖ ਸਥਾਨਾਂ ‘ਤੇ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ।ਚੈਕਿੰਗ ਦੌਰਾਨ PAIS APP ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦਾ ਪੁਲਿਸ ਕ੍ਰਿਮੀਨਲ ਰਿਕਾਰਡ ਜਾਂ ਸੁਰੱਖਿਆ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਵੇਰੀਫਾਈ ਕੀਤੀ ਗਈ। ਇਸ ਦੇ ਨਾਲ-ਨਾਲ ਵਾਹਨਾਂ ਦੀ ਜਾਂਚ ਵੀ ਵਾਹਨ ਐਪ ਦੀ ਵਰਤੋਂ ਕਰਕੇ ਕੀਤੀ ਗਈ, ਜਿਸ ਵਿੱਚ ਪੁਰਾਣੇ ਸਮੇਂ ਤੋਂ ਖੜੇ ਹੋਏ ਜਾਂ ਲਾਵਾਰਿਸ ਵਾਹਨਾਂ ਦੀ ਨੰਬਰ ਪਲੇਟਾਂ ਅਤੇ ਮਾਲਕਾਨਾ ਦਰਜਿਆ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ, ਤਾਂ ਜੋ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਦਾ ਪਤਾ ਲੱਗ ਸਕੇ।ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਰਾਰਤੀ ਅੰਸਰਾਂ ਦੇ ਖਿਲਾਫ ਪੁਲਿਸ ਦਾ ਸਹਿਯੋਗ ਦਿਓ। ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਸੂਚਨਾ ਪ੍ਰਾਪਤ ਹੋਣ ‘ਤੇ ਜਲਦ ਤੋਂ ਜਲਦ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਦਿੱਤੀ ਗਈ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ।ਸੰਪਰਕ ਨੰਬਰ:80549-42100, 112

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਤੋਂ ਪਹਿਲਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ

0

Ludhiana News:ਆਗਾਮੀ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵੱਲੋਂ ਲੁਧਿਆਣਾ ਦੇ ਸਾਰੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਚੋਣ ਨਾਲ ਸਬੰਧਤ ਸਮੱਗਰੀ, ਜਿਸ ਵਿੱਚ ਪੈਂਫਲਿਟ, ਪੋਸਟਰ ਅਤੇ ਹੈਂਡਬਿੱਲ ਸ਼ਾਮਲ ਹਨ ਵਿੱਚ ਪ੍ਰਕਾਸ਼ਕ ਅਤੇ ਪ੍ਰਿੰਟਰ ਦੇ ਨਾਮ, ਛਾਪੀਆਂ ਗਈਆਂ ਕਾਪੀਆਂ ਦੀ ਗਿਣਤੀ ਅਤੇ ਪ੍ਰਕਾਸ਼ਕ ਤੋਂ ਦਸਤਖਤ ਕੀਤੇ ਘੋਸ਼ਣਾ ਪੱਤਰ ਨੂੰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨਾ ਚਾਹੀਦਾ ਹੈ ਜਿਸ ਵਿੱਚ ਪ੍ਰਕਾਸ਼ਨ ਬਾਰੇ ਵਿਆਪਕ ਵੇਰਵੇ ਸ਼ਾਮਲ ਹੋਣ।

ਇਹ ਵੀ ਪੜ੍ਹੋ  ਭਿਆਨਕ ਸੜਕ ਹਾਦਸੇ ’ਚ 4 ਜਣਿਆਂ ਦੀ ਹੋਈ ਮੌ+ਤ, ਲਾ.ਸ਼ਾਂ ਨੂੰ ਕਟਰ ਨਾਲ ਕੱਟ ਕੇ ਕੱਢਿਆ

ਕੋਈ ਵੀ ਮੁਹਿੰਮ ਸਮੱਗਰੀ ਛਾਪਣ ਤੋਂ ਪਹਿਲਾਂ, ਪ੍ਰਿੰਟਰ ਵਿਅਕਤੀ ਜਾਂ ਸੰਸਥਾ ਪਾਸੋਂ ਲਾਗਤ ਨੂੰ ਦਰਸਾਉਂਦਾ ਇੱਕ ਘੋਸ਼ਣਾ ਪੱਤਰ ਪ੍ਰਾਪਤ ਕਰਨਾ ਯਕੀਨੀ ਬਣਾਉਣ। ਇਹ ਵੇਰਵੇ ਕੀਤੇ ਗਏ ਖਰਚੇ ਦੇ ਨਾਲ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦੇ ਦਫ਼ਤਰ ਨੂੰ ਰਿਪੋਰਟ ਕੀਤੇ ਜਾਣੇ ਚਾਹੀਦੇ ਹਨ।ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਕਿਸੇ ਵੀ ਜਾਤੀ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਸਮੱਗਰੀ ਛਾਪੀ ਨਹੀਂ ਜਾਣੀ ਚਾਹੀਦੀ। ਸਮੱਗਰੀ ਛਾਪਣ ਤੋਂ ਪਹਿਲਾਂ ਪ੍ਰਕਾਸ਼ਕ ਤੋਂ ਇੱਕ ਘੋਸ਼ਣਾ ਪੱਤਰ ਲਿਆ ਜਾਣਾ ਚਾਹੀਦਾ ਹੈ ਕਿ ਇਸਨੂੰ ਕੌਣ ਛਾਪ ਰਿਹਾ ਹੈ ਅਤੇ ਇਸਨੂੰ ਦੋ ਵਿਅਕਤੀਆਂ ਦੁਆਰਾ ਪ੍ਰਮਾਣਿਤ ਕੀਤਾ ਜਾਣਾ ਚਾਹੀਦਾ ਹੈ ਜੋ ਪ੍ਰਕਾਸ਼ਕ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਇਸ ਘੋਸ਼ਣਾ ਪੱਤਰ ਦੀਆਂ ਦੋ ਕਾਪੀਆਂ ਲਈਆਂ ਜਾਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ; 1ਕਿੱਲੋ ਅਫੀਮ ਤੇ 697 ਨਸ਼ੀਲੀਆਂ ਗੋਲੀਆਂ ਬ੍ਰਾਮਦ

ਉਨ੍ਹਾਂ ਕਿਹਾ ਕਿ ਛਾਪੀ ਗਈ ਸਮੱਗਰੀ ਦੀਆਂ ਕਾਪੀਆਂ ਪ੍ਰਿੰਟਰ ਦੁਆਰਾ ਸਹੀ ਢੰਗ ਨਾਲ ਦਸਤਖਤ ਕਰਵਾਉਣ ਤੋਂ ਬਾਅਦ ਕੀਤੇ ਗਏ ਖਰਚ ਦੇ ਵੇਰਵਿਆਂ ਦੇ ਨਾਲ ਚੋਣ ਖਰਚ ਨਿਗਰਾਨੀ ਟੀਮ ਨੂੰ ਭੇਜੀਆਂ ਜਾਣੀਆਂ ਚਾਹੀਦੀਆਂ ਹਨ।ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਜੇਕਰ ਕਿਸੇ ਪੋਸਟਰ/ਪੈਂਫਲੈਟ ਵਿੱਚ ਕੋਈ ਵੀ ਅਜਿਹਾ ਮਾਮਲਾ ਜਾਂ ਸਮੱਗਰੀ ਹੈ ਜੋ ਅਪਮਾਨਜਨਕ ਜਾਂ ਇਤਰਾਜ਼ਯੋਗ ਹੈ ਜਿਵੇਂ ਕਿ ਧਰਮ, ਨਸਲ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਆਧਾਰ ‘ਤੇ ਅਪੀਲ ਕਰਨਾ ਜਾਂ ਵਿਰੋਧੀ ਦੀ ਚਰਿੱਤਰ ਹੱਤਿਆ ਕਰਨਾ ਆਦਿ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਜ਼ਰੂਰੀ ਦੰਡਕਾਰੀ ਜਾਂ ਰੋਕਥਾਮ ਵਾਲੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ; 1ਕਿੱਲੋ ਅਫੀਮ ਤੇ 697 ਨਸ਼ੀਲੀਆਂ ਗੋਲੀਆਂ ਬ੍ਰਾਮਦ

0

Moga News: ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋ ਐਸਐਸਪੀ ਅਜੈ ਗਾਂਧੀ ਦੇ ਦਿਸਾ-ਨਿਰਦੇਸ਼ਾਂ ਹੇਠਾਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿਤ ਤਹਿਤ ਥਾਣਾ ਫਤਹਿਗੜ੍ਹ ਪੰਜਤੂਰ ਵੱਲੋਂ 01 ਕਿਲੋ 10 ਗ੍ਰਾਮ ਅਫੀਮ ਅਤੇ 697 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਭਿਆਨਕ ਸੜਕ ਹਾਦਸੇ ’ਚ 4 ਜਣਿਆਂ ਦੀ ਹੋਈ ਮੌ+ਤ, ਲਾ.ਸ਼ਾਂ ਨੂੰ ਕਟਰ ਨਾਲ ਕੱਟ ਕੇ ਕੱਢਿਆ

ਪੁਲਿਸ ਨੂੰ ਮੁਖਬਰ ਤੋਂ ਇਤਲਾਹ ਮਿਲੀ ਸੀ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਦਾਨੇਵਾਲਾ ਅਫੀਮ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ।ਇਤਲਾਹ ਭਰੋਸੇਯੋਗ ਹੋਣ ਤੇ ਦੋਸ਼ੀ ਉਕਤ ਖਿਲਾਫ ਰੇਡ ਕਰਕੇ ਬ੍ਰਾਮਦਗੀ ਕੀਤੀ ਗਈ। ਇਸ ਸਬੰਧੀ ਥਾਣਾ ਫਤਿਹਗੜ ਪੰਜਤੂਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਿਆਨਕ ਸੜਕ ਹਾਦਸੇ ’ਚ 4 ਜਣਿਆਂ ਦੀ ਹੋਈ ਮੌ+ਤ, ਲਾ.ਸ਼ਾਂ ਨੂੰ ਕਟਰ ਨਾਲ ਕੱਟ ਕੇ ਕੱਢਿਆ

0

Haryana News: ਬੀਤੀ ਅੱਧੀ ਰਾਤ ਹਰਿਆਣਾ ਦੇ ਮਹੇਂਦਰਗੜ੍ਹ ’ਚ ਇੱਕ ਕਾਰ ਤੇ ਟਰੱਕ ਵਿਚਕਾਰ ਹੋਏ ਭਿਆਨਕ ਹਾਦਸੇ ’ਚ 4 ਜਣਿਆਂ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ, ਜਿਸਦੇ ਚੱਲਦੇ ਕਾਰ ਵਿਚੋਂ ਲਾਸ਼ਾਂ ਨੂੰ ਕੱਢਣ ਦੇ ਲਈ ਕਟਰ ਦੀ ਵਰਤੋ ਕਰਨੀ ਪਈ।

ਇਹ ਵੀ ਪੜ੍ਹੋ ਲੁਧਿਆਣਾ ਉਪ ਚੋਣ ਤੋਂ ਪਹਿਲਾਂ ‘ਕਮਲਜੀਤ ਕੜਵਲ’ ਦੀ ਸਮੂਲੀਅਤ ਨੂੰ ਲੈ ਕੇ ਕਾਂਗਰਸ ’ਚ ਮੱਚਿਆ ਘਮਾਸਾਨ!

ਮੁਢਲੀ ਜਾਣਕਾਰੀ ਮੁਤਾਬਕ ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਤੇ ਅੱਗੇ ਜਾ ਰਹੇ ਇੱਕ ਟਿੱਪਰ ਦੇ ਵਿਚ ਜਾ ਵੜੀ। ਮ੍ਰਿਤਕਾਂ ਦੀ ਪਹਿਚਾਣ ਗੁਰੂਗ੍ਰਾਮ ਦੇ ਗੌਰਵ (25 ਸਾਲ), ਸਚਿਨ (26 ਸਾਲ) ਤੇ ਕੰਵਰ ਪਾਲ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਅੰਕਿਤ (30 ਸਾਲ) ਵਜੋਂ ਹੋਈ ਹੈ। ਮਿਲੀ ਸੂਚਨਾ ਦੇ ਮੁਤਾਬਕ ਮ੍ਰਿਤਕ ਗੌਰਵ ਆਪਣੇ ਇੱਕ ਰਿਸ਼ਤੇਦਾਰ ਦੇ ਘਰ ਮਹਿੰਦਰਗੜ੍ਹ ਜ਼ਿਲ੍ਹੇ ਦੇ ਪਿੰਡ ਨਿੰਭੇੜਾ ਵਿੱਚ ਰੱਖੇ ਇੱਕ ਸਮਾਗਮ ਵਿਚ ਸਮੂਲੀਅਤ ਕਰਨ ਲਈ ਆਏ ਸਨ।

ਇਹ ਵੀ ਪੜ੍ਹੋ ਪਾਰਟੀ ਵਿਰੁਧ ਮੋਰਚਾ ਖੋਲਣ ਵਾਲੀ ਮਹਿਲਾ ਆਗੂ ਦੀ ਖੁੱਸੀ ਕੁਰਸੀ, MLA Amandip Kaur ਨੂੰ ਲਗਾਇਆ ਨਵਾਂ ਸੂਬਾ ਪ੍ਰਧਾਨ

ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਇਹ ਸਾਰੇ ਕਾਰ ਵਿਚ ਸਵਾਰ ਹੋ ਕੇ ਵਾਪਸ ਜਾ ਰਹੇ ਸਨ। ਇਸ ਦੌਰਾਨ ਦੇਰ ਰਾਤ 1 ਵਜੇ ਦੇ ਕਰੀਬ ਇੱਕ ਟਰੱਕ ਦੇ ਨਾਲ ਇਹ ਟੱਕਰ ਹੋ ਗਈ। ਘਟਨਾ ਦਾ ਪਤਾ ਚੱਲਦਿਆਂ ਹੀ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪੁੱਜ ਗਏ ਅਤੇ ਉਨ੍ਹਾਂ ਜਾਂਚ ਦੌਰਾਨ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ਉਪ ਚੋਣ ਤੋਂ ਪਹਿਲਾਂ ‘ਕਮਲਜੀਤ ਕੜਵਲ’ ਦੀ ਸਮੂਲੀਅਤ ਨੂੰ ਲੈ ਕੇ ਕਾਂਗਰਸ ’ਚ ਮੱਚਿਆ ਘਮਾਸਾਨ!

0

👉ਪੰਜਾਬ ਪ੍ਰਧਾਨ ਨੂੰ ਬਾਈਪਾਸ ਕਰਕੇ ਰਾਣਾ ਧੜੇ ਨੇ ‘ਬੈਂਸ’ ਵਿਰੋਧੀ ਕੜਵਲ ਨੂੰ ਕੀਤਾ ਸ਼ਾਮਲ
Ludhiana News: ਆਗਾਮੀ 19 ਜੂਨ ਨੂੰ ਹੋਣ ਜਾ ਰਹੀ ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਤੋਂ ਪਹਿਲਾਂ ਸੂਬੇ ਦੀ ਮੁੱਖ ਵਿਰੋਧੀ ਧਿਰ ਕਾਂਗਰਸ ’ਚ ‘ਸਭ’ ਕੁੱਝ ਸਹੀ ਨਹੀਂ ਦਿਖ਼ਾਈ ਦੇ ਰਿਹਾ। ਪਹਿਲਾਂ ਹੀ ਅੰਦਰਖ਼ਾਤੇ ਧੜਿਆਂ ’ਚ ਵੰਡੀ ਕਾਂਗਰਸ ਵਿਚ ਹੁਣ ਲੁਧਿਆਣਾ ਦੇ ਇੱਕ ਆਪ ਆਗੂ ਕਮਲਜੀਤ ਸਿੰਘ ਕੜਵਲ ਦੀ ਸਮੂਲੀਅਤ ਨੂੰ ਲੈ ਕੇ ਘਮਾਸਾਨ ਮੱਚਦਾ ਦਿਖ਼ਾਈ ਦੇ ਰਿਹਾ।

ਕਮਲਜੀਤ ਕੜਵਲ ਦੀ ਸਮੂਲੀਅਤ ’ਤੇ ਜਿੱਥੇ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਸਵਾਲ ਚੁੱਕੇ ਹਨ, ਉਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਵੀ ਉਕਤ ਆਗੂ ਨੂੰ ਕਾਂਗਰਸ ਜੁਆਇੰਨ ਕਰਵਾਉਣ ਬਾਬਤ ਕੋਈ ਵੀ ਜਾਣਕਾਰੀ ਹੋਣ ਤੋਂ ਇੰਨਕਾਰ ਕੀਤਾ ਹੈ।

ਇਹ ਵੀ ਪੜ੍ਹੋ ਭਾਈ ਬਖਤੌਰ ਦੇ ਸਾਬਕਾ ਫ਼ੌਜੀ ਦੀਆਂ ‘ਲੱਤਾਂ’ ਤੋੜਣ ਵਾਲੇ ਬਠਿੰਡਾ ਪੁਲਿਸ ਨੇ ਕੀਤੇ ਕਾਬੂ 

ਸਿਮਰਜੀਤ ਸਿੰਘ ਬੈਂਸ ਵੱਲੋਂ ਖੁੱਲ ਕੇ ਇਸ ਸਮੂਲੀਅਤ ਦਾ ਵਿਰੋਧ ਕੀਤਾ ਜਾ ਰਿਹਾ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਮੌਕੇ ਪਾਰਟੀ ਦੇ ਪ੍ਰੋਟੋਕੋਲ ਦਾ ਧਿਆਨ ਨਹੀਂ ਰੱਖਿਆ ਗਿਆ। ਇਸਦੇ ਨਾਲ ਹੀ ਉਨ੍ਹਾਂ ਇਸ ਗੱਲ ਦਾ ਵੀ ਇਸ਼ਾਰਾ ਕੀਤਾ ਹੈ ਕਿ ਲੋਕ ਸਭਾ ਚੋਣਾਂ ਵੇਲੇ ਪਾਰਟੀ ਛੱਡ ਕੇ ਜਾਣ ਵਾਲੇ ਹੁਣ ਇੱਕ-ਇੱਕ ਕਰਕੇ ਵਾਪਸ ਆ ਰਹੇ ਹਨ।

ਦਸਣਾ ਬਣਦਾ ਹੈ ਕਿ ਕਮਲਜੀਤ ਕੜਵਲ ਤੇ ਸਿਮਰਨਜੀਤ ਬੈਂਸ ਧੜੇ ਵਿਚਕਾਰ ਚੱਲ ਰਹੇ ‘ਸਿਆਸੀ ’ ਵੈਰ ਦੀ ਪੂਰੇ ਲੁਧਿਆਣਾ ਨੂੰ ਜਾਣਕਾਰੀ ਹੈ। ਕੜਵਾਲ ਨੇ ਬੈਂਸ ਦੇ ਮੁਕਾਬਲੇ ਚੋਣ ਲੜਕੇ ਉਸਨੂੰ ਹਰਾਉਣ ਦੀ ਵੀ ਕੋਸ਼ਿਸ਼ ਕੀਤੀ ਸੀ, ਜਿਸ ਕਾਰਨ ਹੁਣ ਰਾਹੁਲ ਗਾਂਧੀ ਰਾਹੀਂ ਆਪਣੀ ਸਾਰੀ ਸਿਆਸੀ ਪਾਰਟੀ ਖ਼ਤਮ ਕਰਕੇ ਕਾਂਗਰਸ ਵਿਚ ਆਏ ਬੈਂਸ ਨੂੰ ਆਪਣੇ ਵਿਰੋਧੀ ਦੀ ਹਾਜ਼ਰੀ ਰੜਕਣੀ ਲਾਜ਼ਮੀ ਹੈ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਗੌਰਤਲਬ ਹੈ ਕਿ ਖ਼ੁਦ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਵੀ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨਾਲ ਸੁਰ ਨਹੀਂ ਮਿਲ ਰਹੀ। ਇੱਥੋਂ ਤੱਕ ਕਿ ਟਿਕਟ ਮਿਲਣ ਤੋਂ ਬਾਅਦ ਘਰ ਮਿਲਣ ਗਏ ਵੜਿੰਗ ਨੂੰ ਆਸ਼ੂ ਮਿਲਿਆ ਵੀ ਨਹੀਂ ਸੀ।

ਜਿਸਦੇ ਚੱਲਦੇ ਹੁਣ ਪੰਜਾਬ ਪ੍ਰਧਾਨ ਨੂੰ ਬਾਈਪਾਸ ਕਰਕੇ ਭਾਰਤ ਭੂਸ਼ਣ ਆਸ਼ੂ ਦੀ ਚੋਣ ਕਮਾਂਡ ਸੰਭਾਲ ਰਹੇ ਰਾਣਾ ਗੁਰਜੀਤ ਧੜੇ ਵੱਲੋਂ ਇਸ ਤਰ੍ਹਾਂ ਵਿਰੋਧੀਆਂ ਨੂੰ ਕਾਂਗਰਸ ਵਿਚ ਸ਼ਾਮਲ ਕਰਕੇ ‘ਬਲਦੀ’ ਉਪਰ ਹੋਰ ਤੇਲ ਦਿੱਤਾ ਹੈ।

ਇਹ ਵੀ ਪੜ੍ਹੋ ਲੁਧਿਆਣਾ ਪੱਛਮੀ ਜ਼ਿਮਨੀ ਚੋਣ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕੇ ਲਗਾ ਕੇ ਚੈਕਿੰਗ

ਇੱਥੇ ਵੀ ਦਸਣਾ ਬਣਦਾ ਹੈ ਕਿ ਪਿਛਲੇ ਦਿਨਾਂ ’ਚ ਖ਼ੁਦ ਰਾਣਾ ਗੁਰਜੀਤ ਵੀ ਪੰਜਾਬ ਪ੍ਰਧਾਨ ਬਾਰੇ ਇੱਕ ਨਿੱਜੀ ਟੀਵੀ ਚੈੱਨਲ ਨਾਲ ਗੱਲਬਾਤ ਦੌਰਾਨ ਗੰਭੀਰ ਟਿੱਪਣੀਆਂ ਕਰ ਚੁੱਕੇ ਹਨ। ਜਿਸਦੇ ਚੱਲਦੇ ਇਸ ਉਪ ਚੋਣ ਦੌਰਾਨ ਚੱਲ ਰਹੇ ਇਸ ਸਿਆਸੀ ‘ਵਰਤਾਰੇ’ ਕਾਰਨ ਜਿੱਥੇ ਪੰਜਾਬ ਪ੍ਰਧਾਨ ਦੇ ਸਮਰਥਕ ਨਿਰਾਸ਼ ਦਿਖ਼ਾਈ ਦੇ ਰਹੇ ਹਨ, ਊਥੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਵਿਦੇਸ਼ ਦੌਰੇ ’ਤੇ ਚਲੇ ਗਏ ਹਨ। ਜਦਕਿ ਪੰਜਾਬ ਕਾਂਗਰਸ ਵਿਚ ਇੱਕ ਹੋਰ ਮਜਬੂਤ ਧੜੇ ਦੀ ਅਗਵਾਈ ਕਰ ਰਹੇ ਸੁਖਜਿੰਦਰ ਸਿੰਘ ਰੰਧਾਵਾ ਵੀ ਹਾਲੇ ਤੱਕ ਚੁੱਪ ਦਿਖ਼ਾਈ ਦੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ