Saturday, May 2, 2026
Home Blog Page 69

ਮੰਦਭਾਗੀ ਖ਼ਬਰ; ਬਠਿੰਡਾ ਦੇ ਦਿੱਗਜ਼ ਕਾਂਗਰਸੀ ਆਗੂ ਖੁਸਬਾਜ਼ ਜਟਾਣਾ ਅਤੇ ਡਰਾਈਵਰ ਦੀ ਸੜਕ ਹਾ.ਦਸੇ ‘ਚ ਮੌ/ਤ

0

Bathinda News: Kushbaj singh jatana; ਜ਼ਿਲ੍ਹਾ ਕਾਂਗਰਸ ਕਮੇਟੀ ਦੇ ਲੰਮਾ ਸਮਾਂ ਪ੍ਰਧਾਨ ਰਹਿ ਚੁੱਕੇ ਅਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸਬਾਜ਼ ਸਿੰਘ ਜਟਾਣਾ ਭਰ ਜਵਾਨੀ ਵਿਚ ਸਦੀਵੀਂ ਵਿਛੋੜਾ ਦੇ ਗਏ ਹਨ। ਦਿੱਲੀ ਦੇ ਨਜ਼ਦੀਕ ਸ: ਜਟਾਣਾ ਦੀ ਇੱਕ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਨੌਜਵਾਨ ਆਗੂ ਦੀ ਮੌਤ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਕਾਂਗਰਸੀ ਸਫ਼ਾ ਅਤੇ ਤਲਵੰਡੀ ਸਾਬੋ ਹਲਕੇ ਵਿਚ ਸੋੋਗ ਦੀ ਲਹਿਰ ਪਸਰ ਗਈ ਹੈ।

ਇਹ ਵੀ ਪੜ੍ਹੋ 10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਦਸਿਆ ਜਾ ਰਿਹਾ ਕਿ ਖੁਸ਼ਬਾਜ਼ ਸਿੰਘ ਜਟਾਣਾ ਤੇ ਡਰਾਇਵਰ ਪਰਮਿੰਦਰ ਦੀ ਮੌਕੇ ਤੇ ਮੌਤ ਹੋ ਗਈ ਤੇ ਜਦਕਿ ਗੰਨਮੈਨ ਕਰਨਦੀਪ ਅਤੇ ਪੈਂਚਰ ਲਾਉਣ ਵਾਲੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੂਚਨਾ ਮੁਤਾਬਕ ਖੁਸਬਾਜ਼ ਸਿੰਘ ਜਟਾਣਾ ਅਤੇ ਉਨ੍ਹਾਂ ਦੇ ਸਾਥੀ ਦਿੱਲੀ ਤੋਂ ਵਾਪਸ ਬਠਿੰਡਾ ਵੱਲ ਆ ਰਹੇ ਸਨ। ਇਸ ਦੌਰਾਨ ਹਰਿਆਣਾ ਦੇ ਪਾਣੀਪਤ ਦੇ ਨਜ਼ਦੀਕ ਉਨ੍ਹਾਂ ਦੀ ਕਾਰ ਦਾ ਟਾਈਰ ਪੈਂਚਰ ਹੋ ਗਿਆ ਅਤੇ ਖੜੀ ਕਾਰ ਦੇ ਪਿੱਛੇ ਆ ਕੇ ਟਰੱਕ ਵੱਜਿਆ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਹੋਰ ਵੇਰਵਿਆਂ ਦੀ ਹਾਲੇ ਉਡੀਕ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ MRSPTU ਦੇ ਬੀ.ਟੈਕ ਦੇ ਵਿਦਿਆਰਥੀਆਂ ਨੇ ਮੋਹਰੀ ਕੰਪਨੀਆਂ ਵਿੱਚ ਪਲੇਸਮੈਂਟ ਪ੍ਰਾਪਤ ਕੀਤੀ

ਜਿਕਰਯੋਗ ਹੈ ਕਿ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਪੰਨੀ ਵਾਲਾ ਫੱਤਾ ਦੇ ਜੰਮਪਲ ਖੁਸਬਾਜ਼ ਸਿੰਘ ਜਟਾਣਾ ਨੇ ਆਪਣੀ ਕਰਮਭੂਮੀ ਹਲਕਾ ਤਲਵੰਡੀ ਸਾਬੋ ਨੂੰ ਬਣਾਇਆ ਤੇ ਮੁੜ ਕੇ ਇੱਥੋਂ ਦੇ ਹੀ ਹੋ ਕੇ ਰਹਿ ਗਏ। ਉਨ੍ਹਾਂ ਇਸ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਦੋ ਵਾਰ ਚੋਣ ਲੜੀ ਪ੍ਰੰਤੂ ਸਫ਼ਲਤਾ ਨਹੀਂ ਮਿਲ ਸਕੀ। ਹਸਮੁੱਖ ਸੁਭਾਅ ਦੇ ਸ: ਜਟਾਣਾ ਦੇ ਜਾਣ ਨਾਲ ਕਾਂਗਰਸ ਅਤੇ ਹਲਕਾ ਤਲਵੰਡੀ ਸਾਬੋ ਨੂੰ ਵੱਡਾ ਘਾਟਾ ਪਿਆ ਹੈ। ਉਹ ਆਪਣੇ ਪਿੱਛੇ ਦੋ ਛੋਟੇ ਬੱਚੇ, ਬਜ਼ੁਰਗ ਮਾਂ-ਬਾਪ ਅਤੇ ਪਤਨੀ ਸਮੇਤ ਹੋਰ ਪ੍ਰਵਾਰ ਨੂੰ ਛੱਡ ਗਏ ਹਨ।

ਸਾਡੇ ਨਾਲ ਜੁੜੇ ਰਹੋ, ਹਾਲੇ ਖ਼ਬਰ ਅੱਪਡੇਟ ਹੋ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

0

Malerkotla News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਕਿਹਾ ਕਿ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ।

ਇਹ ਵੀ ਪੜ੍ਹੋ  Patiala Police ਦੀ ਵੱਡੀ ਸਫਲਤਾ; ਹਥਿਆਰ ਤਸਕਰੀ ਦਾ ਗਿਰੋਹ ਬੇਨਕਾਬ, 10 ਪਿਸਤੌਲਾਂ ਸਮੇਤ 4 ਗ੍ਰਿਫਤਾਰ

ਇਸ ਸਬੰਧ ਵਿੱਚ ਮੁਲਜ਼ਮ ਐਸਡੀਓ ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਖ਼ਤਿਆਰ ਕਰਨ ਜਾਂ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Govt ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

0

Chandigarh News:ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ।ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓਟੀਐਸ) ਯੋਜਨਾ 30 ਅਪ੍ਰੈਲ, 2026 ਤੱਕ ਮੁੜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਾਨ-ਕੰਸਟ੍ਰੱਕਸ਼ਨ ਫੀਸ (ਐਨਸੀਐਫ) ‘ਤੇ ਲਗਭਗ 50 ਫੀਸਦ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ਵਿੱਚ 500 ਕਰੋੜ ਰੁਪਏ ਸੀ। ਇਹ ਵਾਧਾ ਸ਼ਹਿਰੀ ਸਥਾਨਕ ਇਕਾਈਆਂ ਦੀ ਬਿਹਤਰ ਕੁਸ਼ਲਤਾ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰਸਾਉਂਦਾ ਹੈ।ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਨਗਰ ਨਿਗਮਾਂ ਅਤੇ ਕੌਂਸਲਾਂ ਵਿੱਚ 1,300 ਕਰੋੜ ਰੁਪਏ ਦੀ ਲਾਗਤ ਨਾਲ 2,120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਮਈ 2026 ਦੇ ਅੰਤ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ  Punjab ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਥਾਈ ਮੁਰੰਮਤ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਮਾਨਸੂਨ ਤੋਂ ਪਹਿਲਾਂ ਸੜਕਾਂ ‘ਤੇ ਟੋਇਆਂ ਦੀ ਪੂਰੀ ਤਰ੍ਹਾਂ ਮੁਰੰਮਤ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਵਪਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਬਿਲਡਿੰਗ ਪਲਾਨ ਸਬੰਧੀ ਪ੍ਰਵਾਨਗੀ ਪ੍ਰਕਿਰਿਆ ਨੂੰ ਸਰਲ ਬਣਾਇਆ ਗਿਆ ਹੈ। ਫਾਈਲਾਂ ਹੁਣ ਦੋ ਵਾਰ ਦੀ ਬਜਾਏ ਸਿਰਫ਼ ਇੱਕ ਵਾਰ ਕਮਿਸ਼ਨਰ ਕੋਲ ਜਮ੍ਹਾਂ ਕਰਵਾਈਆਂ ਜਾਣਗੀਆਂ, ਜਿਸ ਨਾਲ ਪ੍ਰਕਿਰਿਆ ਦੇ ਸਮੇਂ ਵਿੱਚ ਕਾਫ਼ੀ ਕਮੀ ਆਵੇਗੀ। ਇਸ ਤੋਂ ਇਲਾਵਾ, ਐਸਟੀਪੀ ਪ੍ਰਵਾਨਗੀਆਂ ਹੁਣ ਸਿਰਫ਼ ਅੱਧੇ ਏਕੜ ਅਤੇ ਇਸ ਤੋਂ ਵੱਧ ਖੇਤਰ ਵਾਲੇ ਪਲਾਟਾਂ ਲਈ ਲੋੜੀਂਦੀਆਂ ਹੋਣਗੀਆਂ ਜਦੋਂਕਿ ਪਹਿਲਾਂ ਇਹ ਪ੍ਰਵਾਨਗੀ 500 ਵਰਗ ਗਜ਼ ਤੱਕ ਲੋੜੀਂਦੀ ਸੀ।ਪ੍ਰਵਾਨਗੀਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ, ਜ਼ਿਲ੍ਹਾ ਅਤੇ ਮੁੱਖ ਦਫ਼ਤਰ ਪੱਧਰ ‘ਤੇ ਇੱਕ ਸਿੰਗਲ-ਵਿੰਡੋ ਕਮੇਟੀ ਸਿਸਟਮ ਸ਼ੁਰੂ ਕੀਤਾ ਗਿਆ ਹੈ। ਇਸ ਸਿਸਟਮ ਤਹਿਤ ਸਾਰੇ ਸਬੰਧਤ ਅਧਿਕਾਰੀ ਇੱਕੋ ਵਾਰ ਪ੍ਰਵਾਨਗੀਆਂ ਦੇ ਸਕਣਗੇ, ਜਿਸ ਨਾਲ ਸਮੇਂ ਦੀ ਬਚਤ ਹੋਵੇਗੀ। ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਮਜ਼ਬੂਤ ਕਰਦਿਆਂ ਸਰਕਾਰ ਵੱਲੋਂ 131 ਕਰੋੜ ਰੁਪਏ ਦੇ ਨਿਵੇਸ਼ ਨਾਲ ਫਾਇਰ ਸਰਵਿਸਿਜ਼ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਉੱਨਤ ਫਾਇਰ ਟੈਂਡਰਾਂ ਦੀ ਖਰੀਦ ਅਤੇ ਸੂਬੇ ਭਰ ਵਿੱਚ 13 ਨਵੇਂ ਫਾਇਰ ਸਟੇਸ਼ਨਾਂ ਦੀ ਸਥਾਪਨਾ ਸ਼ਾਮਲ ਹੈ।ਮੰਤਰੀ ਨੇ ਇਹ ਵੀ ਦੱਸਿਆ ਕਿ ਮੁਕੰਮਲ ਸੀਵਰੇਜ ਨੈੱਟਵਰਕ ਦੀ ਸਫਾਈ ਪਹਿਲ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਇਸਨੂੰ ਪੂਰਾ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ  Chandigarh ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੱਥੇ ਵੀ ਸੰਭਵ ਹੋਵੇ, ਉਥੇ 9 ਵਿਸ਼ੇਸ਼ ਵੈਂਡਰਜ਼ ਰਾਹੀਂ ਸੁਪਰ ਸਕਸ਼ਨ ਮਸ਼ੀਨਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ, ਵਿੱਤੀ ਸਾਲ 2025-26 ਲਈ ਸੂਬੇ ਭਰ ਵਿੱਚ 450 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਪਹਿਲਾਂ ਹੀ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਇਹਨਾਂ ਨੂੰ ਮੌਜੂਦਾ ਵਿੱਤੀ ਸਾਲ ਵਿੱਚ ਪੂਰੇ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮੌਜੂਦਾ ਤਿਮਾਹੀ ਵਿੱਚ 700 ਕਰੋੜ ਰੁਪਏ ਦੇ ਪ੍ਰਾਜੈਕਟ ਅਲਾਟ ਕੀਤੇ ਜਾਣਗੇ।ਜਲ ਪ੍ਰਬੰਧਨ ‘ਤੇ, ਵਿੱਤੀ ਸਾਲ 2025-26 ਵਿੱਚ ਸਤਹੀ ਜਲ ਪ੍ਰਾਜੈਕਟਾਂ ਲਈ 700 ਕਰੋੜ ਰੁਪਏ ਦੇ ਕੰਮ ਅਲਾਟ ਕੀਤੇ ਗਏ ਸਨ, ਜਿਸਦਾ ਉਦੇਸ਼ ਭੂਮੀਗਤ ਪਾਣੀ ਦੀ ਸੰਭਾਲ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਸੀ। ਇਸ ਤੋਂ ਇਲਾਵਾ ਮੌਜੂਦਾ ਤਿਮਾਹੀ ਵਿੱਚ ਲਗਭਗ 800 ਕਰੋੜ ਰੁਪਏ ਦੇ 30 ਵਾਟਰ ਟ੍ਰੀਟਮੈਂਟ ਪਲਾਂਟ ਵੀ ਅਲਾਟ ਕੀਤੇ ਜਾਣਗੇ। ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ,”ਪੰਜਾਬ ਸ਼ਹਿਰੀ ਤਬਦੀਲੀ ਦੇ ਨਵੇਂ ਪੜਾਅ ਦਾ ਸਾਖੀ ਬਣ ਰਿਹਾ ਹੈ। ਵੱਡੇ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਲੈ ਕੇ ਪ੍ਰਵਾਨਗੀਆਂ ਨੂੰ ਸਰਲ ਬਣਾਉਣ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਤੱਕ ਹਰ ਪਹਿਲ ਸਾਡੇ ਨਾਗਰਿਕਾਂ ਲਈ ਬਿਹਤਰ ਸਹੂਲਤਾਂ, ਤੇਜ਼ ਸੇਵਾਵਾਂ ਅਤੇ ਜੀਵਨ ਦੀ ਉੱਚ ਗੁਣਵੱਤਾ ਪ੍ਰਦਾਨ ਕਰਨ ‘ਤੇ ਕੇਂਦ੍ਰਿਤ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਲੁੱਟ, ਝੂਠ ਅਤੇ ਵਿਸ਼ਵਾਸਘਾਤ ਦੇ ਆਧਾਰ ‘ਤੇ ਬਣੀਆਂ ਇਹ ਰਵਾਇਤੀ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Fazilka News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ “ਲੁੱਟ, ਝੂਠ ਅਤੇ ਵਿਸ਼ਵਾਸਘਾਤ” ਨੂੰ ਨਿਰਣਾਇਕ ਤੌਰ ‘ਤੇ ਦਰਕਿਨਾਰ ਕੀਤਾ ਜਾਵੇਗਾ ਕਿਉਂਕਿ ਸੂਬਾ ਹੁਣ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੇ ਇਮਾਨਦਾਰ ਸ਼ਾਸਨ ਅਤੇ ਲੋਕ ਪੱਖੀ ਵਿਕਾਸ ਵੱਲ ਮਜ਼ਬੂਤੀ ਨਾਲ ਵੱਧ ਰਿਹਾ ਹੈ।ਇੱਥੇ 283.99 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਰਵਾਇਤੀ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ, ਜਿਨ੍ਹਾਂ ਨੇ ਵਾਰ-ਵਾਰ “ਪੰਜਾਬ ਨਾਲ ਵਿਸ਼ਵਾਸਘਾਤ ਕੀਤਾ” ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਿੱਖਿਆ, ਸਿਹਤ ਸੰਭਾਲ, ਨੌਕਰੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਆਪਕ ਕਦਮ ਚੱਕੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ ਦਾ ਇੱਕ-ਇੱਕ ਪੈਸਾ ਸਿਆਸੀ ਪਰਿਵਾਰਾਂ ਦੇ ਨਿੱਜੀ ਹਿੱਤਾਂ ਦੀ ਬਜਾਇ ਲੋਕਾਂ ਦੀ ਭਲਾਈ ‘ਤੇ ਹੀ ਖਰਚ ਕੀਤਾ ਜਾਵੇ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਖੋਖਲੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਦੀਆਂ ਰਹਿੰਦੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ ‘ਸ਼ੱਕੀ ਕਿਰਦਾਰ’ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਇੱਕ ਵਾਰ ਫਿਰ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ 2027 ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀਆਂ ਨੂੰ ਸਿਆਸਤ ਤੋਂ ਪੂਰੀ ਤਰ੍ਹਾਂ ਬਾਹਰ ਸੁੱਟ ਦੇਣਗੇ। ਇਹ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾ ਵਿੱਚ ਕਿਲ੍ਹੇ ਬਣਾ ਰਹੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ ਕਿਉਂਕਿ ਉਹ ਉਨ੍ਹਾਂ ਦੀਆਂ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ।”ਉਨ੍ਹਾਂ ਕਿਹਾ, “ਲੋਕ ਇਨ੍ਹਾਂ ਪਾਰਟੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਦੁਬਾਰਾ ਢੁਕਵਾਂ ਸਬਕ ਸਿਖਾਉਣਗੇ। ਲੋਕਾਂ ਨੇ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਪਰ ਉਹ ਹਰ ਵਾਰ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ।”ਉਨ੍ਹਾਂ ਕਿਹਾ, “ਰਵਾਇਤੀ ਰਾਜਨੀਤਿਕ ਪਾਰਟੀਆਂ ਨੂੰ ਗੱਲ ਹਜ਼ਮ ਨਹੀਂ ਹੋ ਰਹੀ ਕਿ “ਇੱਕ ਆਮ ਆਦਮੀ ਦਾ ਪੁੱਤਰ” ਸੂਬੇ ਦੀ ਸੱਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਇਹਨਾਂ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਲੋਕਾਂ ਦਾ ਇਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਪਹਿਲਾਂ ਦੇ ਸ਼ਾਸਕ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਕਰਦੇ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।”

ਇਹ ਵੀ ਪੜ੍ਹੋ  Chandigarh ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਸਿਰਫ਼ ਸੂਬੇ ਦੀ ਦੌਲਤ ਲੁੱਟਣ ਲਈ ਸੱਤਾ ਦੀ ਤਾਂਘ ਰੱਖਦੀਆਂ ਹਨ। ਉਨ੍ਹਾਂ ਕਿਹਾ, “ਉਹ ਸਿਰਫ਼ ਪੰਜਾਬ ਨੂੰ ਲੁੱਟਣ ਲਈ ਸੱਤਾ ਵਿੱਚ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੂੰ ਕਦੇ ਵੀ ਸੂਬੇ ਜਾਂ ਇਸ ਦੇ ਲੋਕਾਂ ਦੀ ਚਿੰਤਾ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ਸੱਤਾ ਦੀ ਆਪਣੀ ਲਾਲਸਾ ਨੂੰ ਪੂਰਾ ਕਰਨਾ ਹੈ। ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ ਪਰ ਉਹ ਹਮੇਸ਼ਾ ਸਟੇਜ ਤੋਂ ਸੱਤਾ ਹਾਸਲ ਕਰਨ ਬਾਰੇ ਹੀ ਗੱਲ ਕਰਦੇ ਹਨ।” ਜਨਤਾ ਦਰਮਿਆਨ ਵਿਰੋਧੀ ਆਗੂਆਂ ਦਾ ਵਿਸ਼ਵਾਸ਼ ਖਤਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ। ਉਨ੍ਹਾਂ ਦਾ ਏਜੰਡਾ ਸਿਰਫ ਉਨ੍ਹਾਂ ਦੇ ਪਰਿਵਾਰਾਂ ਤੱਕ ਹੀ ਸੀਮਤ ਹੈ। ਉਨ੍ਹਾਂ ਨੇ ਸਾਲਾਂ ਤੱਕ ਰਾਜ ਕੀਤਾ ਪਰ ਅਯੋਗਤਾ ਅਤੇ ਕੁਸ਼ਾਸਨ ਕਾਰਨ ਲੋਕਾਂ ਨੇ ‘ਆਪ’ ਨੂੰ ਚੁਣਿਆ ਜੋ ਉਨ੍ਹਾਂ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਹ ਪਾਰਟੀਆਂ ਕਦੇ ਵੀ ਪੰਜਾਬ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ। ਉਹ ਈਰਖਾ ਕਰਦੇ ਹਨ ਕਿਉਂਕਿ ‘ਆਪ’ ਨੇ ਆਮ ਲੋਕਾਂ ਦੀ ਭਲਾਈ ਦਾ ਏਜੰਡਾ ਅਪਣਾਇਆ ਹੈ।”ਅਕਾਲੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਇਹ ਪਾਰਟੀਆਂ ਸੂਬੇ ਨੂੰ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਸੁਖਬੀਰ ਬਾਦਲ ਜਨਤਾ ਵਿੱਚ ਆਪਣਾ ਅਧਾਰ ਗੁਆ ਚੁੱਕਾ ਹੈ ਅਤੇ ਭਾੜੇ ਦੇ ਵਰਕਰਾਂ ਨਾਲ ਰੈਲੀਆਂ ਵਿੱਚ ਭੀੜ ਦਿਖਾ ਰਹੇ ਹਨ। ਹਰ ਰੈਲੀ ਵਿੱਚ ਉਹੀ ਲੋਕ ਦਿਖਾਈ ਦੇ ਰਹੇ ਹਨ। ਉਹ ਸਰਕਾਰ ਦੇ ਬੇਮਿਸਾਲ ਕੰਮਾਂ ਕਾਰਨ ਆਪਣਾ ਮਾਨਸਿਕ ਸੰਤਲਨ ਗੁਆ ਚੁੱਕੇ ਹਨ, ਜਿਸ ਕਾਰਨ ਉਹ ਡਾਇਨਾਸੌਰਾਂ ਦੀ ਵਾਪਸੀ ਵਰਗੇ ਤਰਕਹੀਣ ਬਿਆਨ ਦੇ ਰਹੇ ਹਨ।”ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਬਿਆਨ ਨਿਰਾਸ਼ਾ ਨੂੰ ਦਰਸਾਉਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਅਜਿਹੇ ਬਿਆਨਾਂ ਦੇ ਆਧਾਰ ‘ਤੇ ਉਹ ਸੱਤਾ ਵਿੱਚ ਵਾਪਸ ਆਉਣ ਦੇ ਦਿਨ-ਰਾਤ ਸੁਪਨੇ ਦੇਖ ਰਹੇ ਹਨ, ਪਰ ਇਹ ਕਦੇ ਸੰਭਵ ਨਹੀਂ ਹੋ ਸਕਦਾ। ਇਹ ਆਗੂ ਸਵੇਰ ਤੋਂ ਹੀ ਮੇਰੇ ਵਿਰੁੱਧ ਬੋਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਮੈਂ ਲੋਕਾਂ ਸਾਹਮਣੇ ਉਨ੍ਹਾਂ ਦੀ ਅਸਲੀਅਤ ਨੂੰ ਉਜਾਗਰ ਕੀਤਾ ਹੈ। ਕਾਂਗਰਸ ਅਤੇ ਅਕਾਲੀਆਂ ਦੇ ਨਾਮ ਇੰਨੇ ਬਦਨਾਮ ਹੋ ਗਏ ਹਨ ਕਿ ਜੇ ਉਨ੍ਹਾਂ ਦਾ ਨਾਮ ਦਰੱਖਤ ‘ਤੇ ਵੀ ਲਿਖਿਆ ਜਾਵੇ ਤਾਂ ਉਹ ਸੁੱਕ ਜਾਵੇਗਾ। ਇਸ ਲਈ ਲੋਕਾਂ ਨੂੰ ਉਨ੍ਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।‘ਆਪ’ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੋਕਾਂ ਦੀ ਖੂਨ-ਪਸੀਨੇ ਦੀ ਕਮਾਈ ਨੂੰ ਬਹੁਤ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਇਸ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਇਸ ਤੋਂ ਉਲਟ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ।

ਇਹ ਵੀ ਪੜ੍ਹੋ  CM Bhagwant Singh Mann ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ 3100 ਖੇਡ ਮੈਦਾਨ ਤਿਆਰ ਕਰਨ ਲਈ 190 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।ਸਿਹਤ ਸੰਭਾਲ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ, 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 31 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਕਾਰਡ ਮਿਲੇ ਹਨ ਅਤੇ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ। ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।”ਖੇਤੀਬਾੜੀ ਅਤੇ ਬਿਜਲੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਲਈ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਮਿਲੀ ਹੈ। ਹੁਣ ਦਿਨ ਵੇਲੇ ਵੀ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਦੇ ਜੀਵਨ ਵਿੱਚ ਪ੍ਰਭਾਵੀ ਤਬਦੀਲੀ ਦੇਖਣ ਨੂੰ ਮਿਲੀ ਹੈ। ਸੂਬਾ ਵਾਸੀਆਂ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾ ਰਿਹਾ ਹੈ।”ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸਾਰੇ ਖੇਤਰਾਂ ਵਿੱਚ ਢਾਂਚਾਗਤ ਤਬਦੀਲੀ ਲਿਆਂਦੀ ਹੈ। “ਲੋਕਾਂ ਦੇ ਟੈਕਸ ਦਾ ਪੈਸਾ ਉਨ੍ਹਾਂ ਦਾ ਆਪਣਾ ਹੈ ਅਤੇ ਇਹ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਵਿਕਾਸ ‘ਤੇ ਖਰਚ ਕੀਤਾ ਜਾ ਰਿਹਾ ਹੈ। 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 65,000 ਤੋਂ ਵੱਧ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਤੋਂ ਬਿਨਾਂ ਨੌਕਰੀਆਂ ਮਿਲੀਆਂ ਹਨ, ਸੜਕਾਂ ਵਿੱਚ ਸੁਧਾਰ ਹੋਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਗਏ ਹਨ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋਈ ਹੈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।”ਸਿੰਚਾਈ ਸੁਧਾਰਾਂ ਬਾਰੇ ਉਨ੍ਹਾਂ ਕਿਹਾ, “ਜਦੋਂ ਅਸੀਂ ਸੱਤਾ ਸੰਭਾਲੀ ਸੀ ਤਾਂ ਸਿਰਫ਼ 21 ਫ਼ੀਸਦ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਅੱਜ ਇਹ 68 ਫ਼ੀਸਦ ਹੋ ਗਿਆ ਹੈ ਅਤੇ ਅਗਲੇ ਝੋਨੇ ਦੇ ਸੀਜ਼ਨ ਤੱਕ 85 ਫ਼ੀਸਦ ਤੱਕ ਪਹੁੰਚ ਜਾਵੇਗਾ। ਨਹਿਰਾਂ ਨੂੰ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਪਹਿਲੀ ਵਾਰ 1444 ਪਿੰਡ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਹਨ।”ਸਮਾਜ ਭਲਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਨਕਦ ਲਾਭ ਦੇਣ ਲਈ ਯੋਜਨਾ ਸ਼ੁਰੂ ਕੀਤੀ ਗਈ ਹੈ। ਟੈਕਸਦਾਤਾਵਾਂ ਦਾ ਪੈਸਾ ਭਲਾਈ ਅਤੇ ਵਿਕਾਸ ਸਕੀਮਾਂ ਰਾਹੀਂ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ। ਸਾਰੀਆਂ ਗਰੰਟੀਆਂ ਪੂਰੀਆਂ ਹੋ ਗਈਆਂ ਹਨ ਅਤੇ ਹੋਰ ਤਰੱਕੀ ਲਈ ਯਤਨ ਜਾਰੀ ਰਹਿਣਗੇ।”ਸਿੱਖਿਆ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ 2024 ਵਿੱਚ ਕੇਰਲ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

740 ਵਿਦਿਆਰਥੀਆਂ ਨੇ ਜੇ.ਈ.ਈ. ਅਤੇ 1284 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਦੋਂ ਕਿ 60 ਪਹਿਲਾਂ ਹੀ ਕਾਰਜਸ਼ੀਲ ਹਨ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. ਵਿੱਚ ਹਿੱਸਾ ਲਿਆ।ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੈਡੀਕਲ ਅਤੇ ਨਾਨ-ਮੈਡੀਕਲ ਸਮੇਤ ਸਾਰੇ ਵਿਸ਼ੇ ਉਪਲਬਧ ਹਨ। ਹਥਿਆਰਬੰਦ ਸੈਨਾਵਾਂ, ਨੀਟ, ਜੇ.ਈ.ਈ. ਅਤੇ ਸੀ.ਐਲ.ਏ.ਟੀ. ਲਈ ਵੀ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਸਿੱਖਿਆ ਸਮਾਜ ਦੀਆਂ ਸਮੱਸਿਆਵਾਂ ਦਾ ਹੱਲ ਹੈ ਅਤੇ ਅਸੀਂ ਇਸ ਖੇਤਰ ਦੇ ਸੁਧਾਰ ਲਈ ਲਗਾਤਾਰ ਯਤਨਸ਼ੀਲ ਹਾਂ।ਉਨ੍ਹਾਂ ਕਿਹਾ, “ਸਿੱਖਿਆ ਵਿਕਾਸ ਦੀ ਕੁੰਜੀ ਹੈ। ਭਵਿੱਖ ਵਿੱਚ ਵਿਅਕਤੀ ਨੂੰ ਧਨ ਨਾਲ ਨਹੀਂ, ਸਗੋਂ ਬੱਚਿਆਂ ਦੀ ਸਿੱਖਿਆ ਨਾਲ ਅਮੀਰ ਮੰਨਿਆ ਜਾਵੇਗਾ। ਸਾਡੇ ਬੱਚੇ ਪ੍ਰਤਿਭਾਸ਼ਾਲੀ ਹਨ, ਉਨ੍ਹਾਂ ਕੋਲ ਸਿਰਫ਼ ਮੌਕਿਆਂ ਦੀ ਘਾਟ ਸੀ, ਜੋ ਅਸੀਂ ਹੁਣ ਪ੍ਰਦਾਨ ਕਰ ਰਹੇ ਹਾਂ।ਉਨ੍ਹਾਂ ਇੱਕ ਨਿੱਜੀ ਉਦਾਹਰਣ ਦਿੰਦਿਆਂ ਕਿਹਾ ਕਿ “ਸਾਲ 2008-09 ਵਿੱਚ, ਮੈਂ ਦੋਨਾਣਾ ਪਿੰਡ ਵਿੱਚ ਇੱਕ ਕੁੜੀ ਨੂੰ ਮਿਲਿਆ, ਜਿਸ ਨੇ ਪੰਜਵੀਂ ਜਮਾਤ ਵਿੱਚ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ, ਪਰ ਉਹ ਅਗਲੇਰੀ ਸਿੱਖਿਆ ਦਾ ਖਰਚਾ ਨਹੀਂ ਚੁੱਕ ਸਕੀ। ਮੈਂ ਉਸ ਲਈ ਸਪਾਂਸਰਸ਼ਿਪ ਦਾ ਪ੍ਰਬੰਧ ਕੀਤਾ। ਅੱਜ ਉਹ ਇੱਕ ਵੈਟਰਨਰੀ ਡਾਕਟਰ ਹੈ। ਇਹ ਦਰਸਾਉਂਦਾ ਹੈ ਕਿ ਸਾਡੇ ਬੱਚਿਆਂ ਨੂੰ ਸਿਰਫ਼ ਮੌਕੇ ਦੀ ਲੋੜ ਹੈ।”
ਰੋਜ਼ਗਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “65,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਨੌਜਵਾਨ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਇਹ ਕੰਮ ਦਹਾਕੇ ਪਹਿਲਾਂ ਕੀਤੇ ਜਾਣੇ ਚਾਹੀਦੇ ਸਨ, ਪਰ ਹੁਣ ਪੰਜਾਬ ਸੁਹਿਰਦਤਾ ਨਾਲ ਅੱਗੇ ਵਧ ਰਿਹਾ ਹੈ।ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਫਾਜ਼ਿਲਕਾ ਵਿੱਚ ਬੁਨਿਆਦੀ ਢਾਂਚੇ, ਸਿੰਚਾਈ, ਸੰਪਰਕ ਅਤੇ ਜਨਤਕ ਸੇਵਾਵਾਂ ਨੂੰ ਹੁਲਾਰਾ ਦੇਣ ਲਈ 283.99 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਵਿੱਚ ਪੇਂਡੂ ਲਿੰਕ ਸੜਕਾਂ, ਸੜਕਾਂ ਨੂੰ ਚੌੜਾ ਅਤੇ ਅਪਗ੍ਰੇਡ ਕਰਨਾ, ਪੁਲਾਂ ਦਾ ਨਵੀਨੀਕਰਨ ਅਤੇ ਅਨਾਜ ਮੰਡੀਆਂ ਦਾ ਵਿਕਾਸ ਸ਼ਾਮਲ ਹੈ। ਇਸ ਸਰਹੱਦੀ ਜ਼ਿਲ੍ਹੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦ ਹੀ ਇੱਕ ਨਵਾਂ ਮੈਡੀਕਲ ਕਾਲਜ ਵੀ ਖੋਲ੍ਹਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੰਬੀ ਹਲਕੇ ‘ਚ ਅਕਾਲੀ ਦਲ ਨੂੰ ਵੱਡਾ ਝਟਕਾ ਪਿੰਡ ਮਿੱਡੂਖੇੜਾ ਦੇ ਦਰਜਨਾਂ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

0

Muktsar News:ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਆਮ ਆਦਮੀ ਪਾਰਟੀ ਦੇ ਪਰਿਵਾਰਾਂ ਵਿੱਚ ਆਏ ਦਿਨ ਵਾਧਾ ਹੋ ਰਿਹਾ ਹੈ, ਇਸੇ ਕੜੀ ਤਹਿਤ ਅੱਜ ਲੰਬੀ ਹਲਕੇ ਦੇ ਪਿੰਡ ਬਿੱਟੂ ਖੇੜਾ ਵਿਖੇ ਦਰਜਨਾ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਸਕੀਮਾਂ ਕਰਕੇ ਲੋਕਾਂ ਦਾ ਭਰੋਸਾ ਲਗਾਤਾਰ ਵੱਧ ਰਿਹਾ ਹੈ।

ਇਹ ਵੀ ਪੜ੍ਹੋ  CM Bhagwant Singh Mann ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਇਸ ਦੌਰਾਨ ਸਹਿਜਪਾਲ ਸਿੰਘ ਜਟਾਣਾ, ਗੁਰਜੀਤ ਸਿੰਘ ਜਟਾਣਾ, ਸਰਬਜੀਤ ਸਿੰਘ ਜਟਾਣਾ, ਹਰਦੀਪ ਸਿੰਘ ਜਟਾਣਾ, ਕੁਲਦੀਪ ਸਿੰਘ ਜਟਾਣਾ, ਗੁਰਪ੍ਰੀਤ ਸਿੰਘ ਜਟਾਣਾ, ਰਮਨਪ੍ਰੀਤ ਸਿੰਘ ਅਤੇ ਗੁਰਤੇਜ ਸਿੰਘ ਸਮੇਤ ਹੋਰ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਚੇਅਰਮੈਨ ਰਸ਼ਪਾਲ ਸਿੰਘ ਖੁੱਡੀਆਂ, ਗੁਰਬਾਜ ਸਿੰਘ ਬਣਵਾਲਾ, ਦਰਸ਼ਨ ਸਿੰਘ (ਪ੍ਰਧਾਨ ਟਰੱਕ ਯੂਨੀਅਨ), ਚਰਨ ਸਿੰਘ ਫੌਜੀ, ਗੁਰਲਾਲ ਸਿੰਘ ਵੜਿੰਗ ਖੇੜਾ, ਕਰਮਵੀਰ ਸੰਨੀ (ਬਲਾਕ ਪ੍ਰਧਾਨ), ਟੋਜੀ ਲੰਬੀ, ਜਗਸੀਰ ਲੰਬੀ, ਕ੍ਰਿਸ਼ਨ ਮੈਂਬਰ, ਸਾਬਕਾ ਸਰਪੰਚ ਬਿੱਟੂ, ਜਗਦੀਸ਼ ਮੈਂਬਰ, ਕ੍ਰਿਸ਼ਨ ਕੁਮਾਰ ਮੈਂਬਰ, ਰਾਜੂ ਮੈਂਬਰ, ਸੁਖਬੀਰ ਸਿੰਘ ਮੈਂਬਰ, ਹਰਪਾਲ ਸਿੰਘ ਮੈਂਬਰ, ਗੁਰਪਾਲ ਸਿੰਘ, ਮਨਪ੍ਰੀਤ ਸਿੰਘ, ਬੱਬੂ ਨੰਬਰਦਾਰ, ਰਮਨਦੀਪ ਸਿੰਘ ਅਤੇ ਬਲਜੀਤ ਸਿੰਘ ਦਾਰਾ ਵੀ ਮੌਜੂਦ ਸਨ।ਮੰਤਰੀ ਸਾਹਿਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸਰਕਾਰ ਕਾਰਨ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ, ਜੋ ਕਿ ਪੰਜਾਬ ਵਿੱਚ ਸਕਾਰਾਤਮਕ ਬਦਲਾਅ ਦਾ ਸੰਕੇਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਬੇਅਦਬੀ ਮਾਮਲੇ ’ਤੇ ਪਾਸ ਕੀਤੇ ਬਿੱਲ ਨੂੰ ਮਨਜ਼ੂਰੀ ਦੇਵੇ ਕੇਂਦਰ ਸਰਕਾਰ: ਹਰਸਿਮਰਤ ਕੌਰ ਬਾਦਲ

0

👉ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਵੀ ਮੰਗੀ
Chandigarh News:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ 2016 ਦੌਰਾਨ ਅਕਾਲੀ ਦਲ ਦੀ ਸਰਕਾਰ ਵੇਲੇ ਵਿਧਾਨ ਸਭਾ ਵਿਚ ਬੇਅਦਬੀ ਮਾਮਲੇ ’ਤੇ ਪਾਸ ਕੀਤੇ ਗਏ ਬਿੱਲ ਨੂੰ ਕੇਂਦਰ ਸਰਕਾਰ ਤੁਰੰਤ ਮਨਜ਼ੂਰੀ ਦੇਵੇ।ਸੰਸਦ ਵਿਚ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਅਤੇ ਇਸਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਾਣ ਨਾਲ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਆਪਣੀ ਮਾਂ ਕਹਿਣ ਦੀ ਵੀ ਨਿਖੇਧੀ ਕੀਤੀ। ਇੰਦਰਾ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਸਭ ਤੋਂ ਵੱਡੀ ਬੇਅਦਬੀ ਕਰਾਰ ਦਿੰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਇਸ ਹਮਲੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸੈਂਕੜੇ ਸਰੂਪ ਤਬਾਹ ਹੋਏ ਪਰ ਰਾਜਾ ਵੜਿੰਗ ਨੇ ਕਦੇ ਵੀ ਇਸ ਬਾਰੇ ਗੱਲ ਨਹੀਂ ਕੀਤੀ ਤੇ ਇਸ ’ਤੇ ਨਿਆਂ ਮੰਗਣ ਦੀ ਗੱਲ ਤਾਂ ਭੁੱਲ ਹੀ ਜਾਓ।ਹਰਸਿਮਰਤ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਵੀ ਬੇਅਦਬੀਆਂ ਕਰਵਾ ਕੇ ਸਮਾਜ ਨੂੰ ਵੰਡਣ ਲਈ ਜ਼ਿੰਮੇਵਾਰ ਹੈ।

ਇਹ ਵੀ ਪੜ੍ਹੋ  Patiala Police ਦੀ ਵੱਡੀ ਸਫਲਤਾ; ਹਥਿਆਰ ਤਸਕਰੀ ਦਾ ਗਿਰੋਹ ਬੇਨਕਾਬ, 10 ਪਿਸਤੌਲਾਂ ਸਮੇਤ 4 ਗ੍ਰਿਫਤਾਰ

ਉਹਨਾਂ ਦੱਸਿਆ ਕਿ ਕਿਵੇਂ ਪੰਜਾਬ ਵਿਚ ਆਪ ਦੇ ਦਾਖਲੇ ਤੋਂ ਬਾਅਦ ਬੇਅਦਬੀ ਦਾ ਦੌਰ ਸ਼ੁਰੂ ਹੋਇਆ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਸਰਕਾਰ ਦੇ ਪਿਛਲੇ 10 ਸਾਲਾਂ ਦੇ ਰਾਜ ਵਿਚ ਬੇਅਦਬੀ ਦੀਆਂ 597 ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਸਿਰਫ 44 ਮਾਮਲਿਆਂ ਵਿਚ ਸਜ਼ਾਵਾਂ ਹੋਈਆਂ ਹਨ ਜੋ ਕਿ 7 ਫੀਸਦੀ ਦੀ ਔਸਤ ਬਣਦੀ ਹੈ।ਬਠਿੰਡਾ ਦੇ ਐਮ ਪੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ 30 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ, ਦੀ ਵੀ ਰਿਹਾਈ ਮੰਗੀ। ਉਹਨਾਂ ਨੇ ਕੇਂਦਰ ਸਰਕਾਰ ਨੂੰ ਚੇਤੇ ਕਰਵਾਇਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਗ੍ਰਹਿ ਮੰਤਰਾਲੇ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਉਹ ਭਾਈ ਰਾਜੋਆਣਾ ਦੀ ਰਿਹਾਈ ਬਾਰੇ ਫੌਰੀ ਫੈਸਲਾ ਲਵੇ ਅਤੇ ਅਪੀਲ ਕੀਤੀ ਕਿ ਫੈਸਲਾ ਤੁਰੰਤ ਲਿਆ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Chandigarh ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਜੇ ਚੰਡੀਗੜ੍ਹ ਵਿੱਚ ਵਾਪਰੀ ਘਟਨਾ ਲਈ ਮੈਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਤਾਂ ਕੇਂਦਰ ਨੂੰ ਚੰਡੀਗੜ੍ਹ ਪੰਜਾਬ ਸਰਕਾਰ ਨੂੰ ਸੌਂਪ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਇੱਕ ਪਾਸੇ ਆਪ ਸਰਕਾਰ ਲੋਕਾਂ ਤੋਂ ਬੋਝ ਘਟਾ ਰਹੀ ਹੈ, ਦੂਜੇ ਪਾਸੇ ਹਿਮਾਚਲ ਦੀ ਕਾਂਗਰਸ ਸਰਕਾਰ ਜਨਤਾ ‘ਤੇ ਬੋਲੋੜਾ ਟੈਕਸ ਲਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Sangrur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ, ਉਨ੍ਹਾਂ ਕਿਹਾ ਕਿ ਜੇ ਇਸ ਘਟਨਾ ਨੂੰ ਉਨ੍ਹਾਂ ‘ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਸਨ ਮਾਡਲਾਂ ਦਰਮਿਆਨ ਵੱਡੇ ਅੰਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ ‘ਆਪ’ ਸਰਕਾਰ ਲੋਕਾਂ ਤੋਂ ਵਿੱਤੀ ਬੋਝ ਘਟਾ ਰਹੀ ਹੈ, ਉਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ ‘ਤੇ ਗੈਰ-ਵਾਜਬ ਢੰਗ ਨਾਲ ਐਂਟਰੀ ਟੈਕਸ ਦਾ ਬੋਝ ਵਧਾ ਰਹੀ ਹੈ।

ਇਹ ਵੀ ਪੜ੍ਹੋ  CM Bhagwant Singh Mann ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਉਨ੍ਹਾਂ ਨੇ ਇਸ ਕਦਮ ਨੂੰ ਲੋਕ ਵਿਰੋਧੀ ਦੱਸਦਿਆਂ ਇਸ ਦੇ ਹਰ ਪੱਧਰ ‘ਤੇ ਸਖ਼ਤ ਵਿਰੋਧ ਦਾ ਭਰੋਸਾ ਦਿੱਤਾ।ਕਿਸਾਨਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਆੜ੍ਹਤੀਆਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਲਗਾਤਾਰ ਉਠਾਉਂਦੀ ਰਹੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਮੋਢੇ ਨਾ ਮੋਢਾ ਲਾ ਕੇ ਹਮੇਸ਼ਾ ਖੜ੍ਹੀ ਹੈ ਅਤੇ ਪਹਿਲਾਂ ਦੇ ਸਫ਼ਲ ਸੀਜ਼ਨਾਂ ਦੀ ਤਰ੍ਹਾਂ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗੀ।ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕ ਅਰਪਣ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੱਲ ਤੋਂ ਹਰ ਕੋਈ ਵਾਕਫ਼ ਹੈ ਕਿ ਚੰਡੀਗੜ੍ਹ ਦਾ ਪ੍ਰਬੰਧ ਪੰਜਾਬ ਦੇ ਰਾਜਪਾਲ ਦੁਆਰਾ ਚਲਾਇਆ ਜਾਂਦਾ ਹੈ, ਪਰ ਫਿਰ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਅੰਦੋਲਨ, ਪੰਜਾਬ ਯੂਨੀਵਰਸਿਟੀ (ਪੀ.ਯੂ.) ਵਿੱਚ ਅੰਦੋਲਨ ਜਾਂ ਹੋਰ ਅਜਿਹਾ ਕੋਈ ਵੀ ਮੁੱਦਾ ਹੋਵੇ, ਭਾਜਪਾ ਸਾਰਾ ਦੋਸ਼ ਮੇਰੇ ‘ਤੇ ਥੋਪਣ ਨੂੰ ਹਮੇਸ਼ਾ ਤਿਆਰ ਰਹਿੰਦੀ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਨੂੰ ਇਸ ਮੁੱਦੇ ‘ਤੇ ਬੇਬੁਨਿਆਦ ਅਤੇ ਬੇਤੁਕੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਜਗ੍ਹਾ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਹੈ।

ਇਹ ਵੀ ਪੜ੍ਹੋ  CM Health Yojana ਤਹਿਤ ₹4 ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਚੰਡੀਗੜ੍ਹ ਦੀ ਮੰਗ ਕਰਦਾ ਹੈ ਤਾਂ ਇਸ ਨੂੰ ਵੱਖਵਾਦੀ ਵਿਚਾਰਧਾਰਾ ਦੱਸਿਆ ਜਾਂਦਾ ਹੈ ਪਰ ਦੂਜੇ ਪਾਸੇ ਕੇਂਦਰ ਸਰਕਾਰ, ਯੂ.ਟੀ. ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਦੇ ਆਪਣੇ ਫ਼ਰਜ਼ ਤੋਂ ਹਮੇਸ਼ਾ ਭੱਜਦੀ ਆਈ ਹੈ।ਕਾਂਗਰਸ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਦੇ ਐਂਟਰੀ ਟੈਕਸ ਲਗਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ‘ਆਪ’ ਸਰਕਾਰ ਟੋਲ ਟੈਕਸ ਖਤਮ ਕਰਕੇ ਆਮ ਆਦਮੀ ਨੂੰ ਰਾਹਤ ਦੇ ਰਹੀ ਹੈ, ਜਦੋਂ ਕਿ ਦੂਜੇ ਪਾਸੇ ਇਹ ਲੋਕ ਆਮ ਜਨਤਾ ‘ਤੇ ਬੇਲੋੜਾ ਟੈਕਸ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਹਰੇਕ ਪੱਧਰ ‘ਤੇ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।ਕਿਸਾਨਾਂ ਦੀਆਂ ਚਿੰਤਾਵਾਂ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਉਠਾਵਾਂਗਾ ਕਿਉਂਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਭਾਰਤ ਸਰਕਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਮੁੱਦੇ ਪਹਿਲਾਂ ਵੀ ਵਾਰ-ਵਾਰ ਕੇਂਦਰ ਕੋਲ ਉਠਾਏ ਗਏ ਹਨ ਅਤੇ ਸੂਬਾ ਸਰਕਾਰ ਲਗਾਤਾਰ ਅਜਿਹਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਸਤੇ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Singh Mann ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

0

👉ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਕੀਤਾ ਜਾਂਦਾ ਸੀ ਰੈਫ਼ਰ, ਪਰ ਹੁਣ ਸਥਾਨਕ ਪੱਧਰ ’ਤੇ ਹੀ ਉਪਲਬਧ ਹੋਵੇਗਾ ਇਲਾਜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Sangrur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ।ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ।ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਜ਼ਿਆਦਾਤਰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਰੈਫਰ ਕੀਤਾ ਜਾਂਦਾ ਸੀ, ਪਰ ਹੁਣ ਮਰੀਜ਼ ਸਥਾਨਕ ਪੱਧਰ ’ਤੇ ਹੀ ਆਧੁਨਿਕ ਮਸ਼ੀਨਾਂ ਅਤੇ ਸਮਰਪਿਤ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ਵਿੱਚ ਇਲਾਜ ਕਰਵਾ ਸਕਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੰਤ ਬਾਬਾ ਅਤਰ ਸਿੰਘ ਦੇ ਨਾਮ ’ਤੇ ਮੈਡੀਕਲ ਕਾਲਜ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ।

ਇਹ ਵੀ ਪੜ੍ਹੋ  CM Health Yojana ਤਹਿਤ ₹4 ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਇਸ ਦਾ ਮੰਤਵ ਖੇਤਰ ਵਿੱਚ ਡਾਕਟਰੀ ਸਿੱਖਿਆ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਹੈ। ਇਸ ਪ੍ਰਾਜੈਕਟ ਨੂੰ ਜੰਗੀ ਪੱਧਰ ’ਤੇ ਪੂਰਾ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।”ਇਸ ਨਵੇਂ ਹਸਪਤਾਲ ਦੀ ਅਹਿਮੀਅਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਅੱਜ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਸੰਤ ਅਤਰ ਸਿੰਘ ਜੀ ਮਹਾਰਾਜ ਨੇ ਸਿੱਖਿਆ ਅਤੇ ਸਮਾਜ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇਸ ਕਮਿਊਨਿਟੀ ਹੈਲਥ ਸੈਂਟਰ ਦਾ ਨਾਮ ਅਜਿਹੀ ਮਹਾਨ ਸ਼ਖ਼ਸੀਅਤ ਦੇ ਨਾਮ ’ਤੇ ਰੱਖਿਆ ਜਾਣਾ ਸੁਭਾਗੀ ਗੱਲ ਹੈ। ਜ਼ਿਕਰਯੋਗ ਹੈ ਕਿ 11.75 ਕਰੋੜ ਦੀ ਲਾਗਤ ਵਾਲੇ ਇਸ ਸੈਂਟਰ ਦੀ ਸਮਰੱਥਾ 30 ਬਿਸਤਰਿਆਂ ਦੀ ਹੋਵੇਗੀ ।ਇਸ ਪ੍ਰਾਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੇਂਦਰ ਅਸਲ ਵਿੱਚ 1975 ਵਿੱਚ 10 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਇਸ ਦੀ ਸਮਰੱਥਾ ਵਧਾ ਕੇ 20 ਬਿਸਤਰਿਆਂ ਤੱਕ ਕਰ ਦਿੱਤੀ ਗਈ ਸੀ। ਹੁਣ ਇਲਾਕੇ ਦੀ ਲੋੜ ਦੇ ਮੱਦੇਨਜ਼ਰ ਇਸ ਨੂੰ 30 ਬਿਸਤਰਿਆਂ ਤੱਕ ਵਧਾ ਦਿੱਤਾ ਗਿਆ ਹੈ। ਲਗਪਗ 50 ਹਜ਼ਾਰ ਲੋਕਾਂ ਨੂੰ ਐਮਰਜੈਂਸੀ ਅਤੇ ਵਿਸ਼ੇਸ਼ ਡਾਕਟਰੀ ਸੇਵਾਵਾਂ ਉਪਲਬਧ ਕਰਵਾਉਣ ਵਾਲਾ ਇਹ ਕੇਂਦਰ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ। ਸੜਕ ਹਾਦਸਿਆਂ ਦੇ ਪੀੜਤਾਂ ਅਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਐਮਰਜੈਂਸੀ ਦੇਖਭਾਲ ਮਿਲੇਗੀ ਅਤੇ ਇੱਥੇ ਸਰਜੀਕਲ ਪ੍ਰੋਸੀਜ਼ਰਜ਼ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।”ਇਸ ਹਸਪਤਾਲ ਵਿੱਚ ਉਪਲਬਧ ਡਾਕਟਰੀ ਸੇਵਾਵਾਂ ਗਿਣਵਾਉਂਦਿਆਂ ਉਨ੍ਹਾਂ ਕਿਹਾ, “ਈ.ਐਨ.ਟੀ. ਅਤੇ ਦੰਦਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗਾਂ ਦੇ ਮਾਹਿਰ ਵੀ ਉਪਲਬਧ ਹੋਣਗੇ।

ਇਹ ਵੀ ਪੜ੍ਹੋ  ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਮੁਫ਼ਤ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ, ਐਕਸ-ਰੇਅ ਅਤੇ ਖੂਨ ਦੀ ਜਾਂਚ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਸ਼ਾ ਛੁਡਾਉਣ ਵਾਲੇ ਮਰੀਜ਼ਾਂ ਨੂੰ ਵੀ ਸੀਐਚਸੀ ਵਿੱਚ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ।”ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਨੂੰ ਕਾਨੂੰਨੀ ਮਾਨਤਾ ਦੇਣ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ, ‘‘ਇਹ ਤਰਕਹੀਣ ਅਤੇ ਬੇਤੁਕਾ ਹੈ ਕਿਉਂਕਿ ਇੱਕ ਨਸ਼ਾ ਦੂਜੇ ਦੀ ਥਾਂ ਨਹੀਂ ਲੈ ਸਕਦਾ। ਇਸ ਦੀ ਬਜਾਏ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤ ਕੇ ਇਸ ਬਿਮਾਰੀ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। ਸੂਬਾ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਸ਼ੁਰੂ ਕਰ ਦਿੱਤੀਆਂ ਹਨ।’’ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਾਂਪੱਖੀ ਹੁੰਗਾਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ‘‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਸੂਬੇ ਵਿੱਚ ਨਸ਼ਾ ਕਾਰੋਬਾਰ ਦਾ ਲੱਕ ਤੋੜਿਆ ਹੈ। ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ’ਆਪ’ ਸਰਕਾਰ ਜਲਦੀ ਹੀ ਉਨ੍ਹਾਂ ਬਹਾਦਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਮੁਹਿੰਮ ਸ਼ੁਰੂ ਕਰੇਗੀ, ਜਿਨ੍ਹਾਂ ਨੇ ਨਸ਼ਾ ਤਸਕਰਾਂ ਵਿਰੁੱਧ ਅਹਿਮ ਜਾਣਕਾਰੀ ਦਿੱਤੀ ।’’ਪ੍ਰਸ਼ਾਸਨ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ‘ਆਪ’ ਸਰਕਾਰ ਨੇ ਹਰ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਇਨ੍ਹਾਂ ਖੇਤਰਾਂ ਵਿੱਚ ਵੱਡੀ ਤਬਦੀਲੀ ਆਈ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਉਹ ਇਸ ਨੂੰ ਸਮਝਦਾਰੀ ਨਾਲ ਲੋਕਾਂ ਦੀ ਭਲਾਈ ’ਤੇ ਖਰਚ ਕਰ ਰਹੇ ਹਨ। ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਨੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਬੰਦ ਕੀਤੇ ਗਏ ਟੋਲ ਪਲਾਜ਼ੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਕਰ ਰਹੇ ਹਨ ਅਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰ ਰਹੇ ਹਨ।’’ਇਸ ਮੌਕੇ ਕੈਬਨਿਟ ਮੰਤਰੀ ਅਤੇ ਸਥਾਨਕ ਵਿਧਾਇਕ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਨੂੰਮਾਨ ਜਯੰਤੀ ਮੌਕੇ ਮੰਦਰਾਂ ਵਿੱਚ ਨਤਮਸਤਕ ਹੋਏ ਬਬਲੀ ਢਿੱਲੋਂ

👉ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ ਸ਼ਹਿਰ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
Bathinda News:ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਸ਼੍ਰੀ ਹਨੂੰਮਾਨ ਜਯੰਤੀ ਦੇ ਪਾਵਨ ਮੌਕੇ ‘ਤੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਪ੍ਰਗਟ ਕੀਤੀ ਅਤੇ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਪਵਿੱਤਰ ਦਿਨ ਦੀ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਭਗਵਾਨ ਸ਼੍ਰੀ ਹਨੂੰਮਾਨ ਕੋਲ ਸਭ ਦੇ ਜੀਵਨ ਵਿੱਚ ਸੁਖ, ਸ਼ਾਂਤੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ।ਬਬਲੀ ਢਿੱਲੋਂ ਨੇ ਆਪਣੀ ਧਾਰਮਿਕ ਯਾਤਰਾ ਦੀ ਸ਼ੁਰੂਆਤ ਅਮਰੀਕ ਸਿੰਘ ਰੋਡ ਸਥਿਤ ਅੰਨਪੂਰਨਾ ਮੰਦਰ ਤੋਂ ਕੀਤੀ, ਜਿੱਥੇ ਉਨ੍ਹਾਂ ਨੇ ਵਿਧੀਵਤ ਪੂਜਾ-ਅਰਚਨਾ ਕੀਤੀ। ਇਸ ਤੋਂ ਬਾਅਦ ਉਹ ਲਾਲ ਸਿੰਘ ਬਸਤੀ ਸਥਿਤ ਪ੍ਰਸਿੱਧ ਬਾਲਾਜੀ ਮੰਦਰ ਪਹੁੰਚੇ।

ਇਹ ਵੀ ਪੜ੍ਹੋ  Patiala Police ਦੀ ਵੱਡੀ ਸਫਲਤਾ; ਹਥਿਆਰ ਤਸਕਰੀ ਦਾ ਗਿਰੋਹ ਬੇਨਕਾਬ, 10 ਪਿਸਤੌਲਾਂ ਸਮੇਤ 4 ਗ੍ਰਿਫਤਾਰ

ਇਸ ਤੋਂ ਇਲਾਵਾ ਉਨ੍ਹਾਂ ਨੇ ਪੋਸਟ ਆਫਿਸ ਬਾਜ਼ਾਰ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ਅਤੇ ਗੋਨਿਆਣਾ ਰੋਡ ਸਥਿਤ ਹਨੂੰਮਾਨ ਮੰਦਰ ਵਿੱਚ ਵੀ ਦਰਸ਼ਨ ਕੀਤੇ ਅਤੇ ਨਤਮਸਤਕ ਹੋ ਕੇ ਅਸੀਸ ਪ੍ਰਾਪਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੰਦਰਾਂ ਵਿੱਚ ਮੌਜੂਦ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਨੂੰਮਾਨ ਜਯੰਤੀ ਦੀਆਂ ਵਧਾਈਆਂ ਦਿੱਤੀਆਂ।ਉਨ੍ਹਾਂ ਨੇ ਕਿਹਾ ਕਿ ਹਨੁਮਾਨ ਜਯੰਤੀ ਸਾਨੂੰ ਭਗਵਾਨ ਸ਼੍ਰੀ ਹਨੂੰਮਾਨ ਦੇ ਸਾਹਸ, ਨਿਸ਼ਕਾਮ ਸੇਵਾ ਅਤੇ ਸਮਰਪਣ ਦੀ ਭਾਵਨਾ ਤੋਂ ਪ੍ਰੇਰਣਾ ਲੈਣ ਦਾ ਸੰਦੇਸ਼ ਦਿੰਦੀ ਹੈ। ਇਸ ਤਰ੍ਹਾਂ ਦੇ ਧਾਰਮਿਕ ਤਿਉਹਾਰ ਸਮਾਜ ਵਿੱਚ ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਦੇ ਹਨ।ਜਿਲਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਦੇ ਨਾਲ ਕੁਲਦੀਪ ਸਿੰਘ ਨੰਬਰਦਾਰ, ਰਾਜਬਿੰਦਰ ਸਿੰਘ ਸਿੱਧੂ, ਮੋਹਨਜੀਤ ਸਿੰਘ ਪੁਰੀ, ਗੁਰਪ੍ਰੀਤ ਸਿੰਘ ਸੰਧੂ ਅਤੇ ਸੁਮਿਤ ਕੁਮਾਰ ਬਿੰਟਾ ਸਮੇਤ ਕਈ ਸਮਰਥਕ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ। ਸਭ ਨੇ ਮਿਲ ਕੇ ਇਲਾਕੇ ਦੀ ਖੁਸ਼ਹਾਲੀ ਅਤੇ ਅਮਨ-ਚੈਨ ਲਈ ਅਰਦਾਸ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੀ ਆੜਤੀ ਏਸੋਸਇਏਸ਼ਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਪੰਜਾਬ ਸਰਕਾਰ ਦੀ ਨੀਤੀਆਂ ‘ਤੇ ਜਤਾਈ ਚਿੰਤਾ

0

👉ਭਾਜਪਾ ਹੀ ਅਜਿਹੀ ਸਰਕਾਰ ਦੇ ਸਕਦੀ ਹੈ ਜੋ ਕਿਸਾਨਾਂ, ਆੜਤੀਆਂ ਅਤੇ ਵਪਾਰੀਆਂ ਦਾ ਭਲਾ ਕਰ ਸਕਣ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਪੰਜਾਬ ਦੀ ਆੜਤੀ ਏਸੋਸਇਏਸ਼ਨ ਦੇ ਵਫ਼ਦ ਨੇ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ਆਵਾਸ ‘ਤੇ ਬੁੱਧਵਾਰ ਦੇਰ ਸ਼ਾਮ ਮੁਲਾਕਾਤ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਆੜਤੀਆਂ ਨਾਲ ਜੁੜੀ ਵੱਖ-ਵੱਖ ਸਮਸਿਆਵਾਂ ‘ਤੇ ਵਿਸਤਾਰ ਨਾਲ ਚਰਚਾ ਹੋਈ।ਵਫ਼ਦ ਨੇ ਮੁੱਖ ਮੰਤਰੀ ਨੂੰ ਜਾਣੂ ਕਰਾਇਆ ਕਿ ਪੰਜਾਬ ਵਿੱਚ ਲਗਭਗ 40 ਹਜਾਰ ਆੜਤੀ, ਕਰੀਬ ਸਵਾ ਲੱਖ ਮੁਨੀਮ ਅਤੇ 6-7 ਲੱਖ ਮਜਦੂਰ ਇਸ ਵਿਵਸਥਾ ਨਾਲ ਜੁੜੇ ਹੋਏ ਹਨ। ਮੌਜੂਦਾ ਵਿੱਚ ਆੜਤੀਆਂ ਦੇ ਸਾਹਮਣੇ ਆ ਰਹੀ ਮੁਸ਼ਕਲਾਂ ਦੇ ਚਲਦੇ ਪੰਜਾਬ ਵਿੱਚ ਆੜਤੀਆਂ ਦੀ ਹੜਤਾਲ ਚੱਲ ਰਹੀ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਲੱਖਾਂ ਪਰਿਵਾਰਾਂ ਦੀ ਆਜੀਵਿਕਾ ਪ੍ਰਭਾਵਿਤ ਹੋ ਰਹੀ ਹੈ। ਸਰਕਾਰ ਨਾਲ ਗਲਬਾਤ ਹੋਈ, ਪਰ ਕੋਈ ਹੱਲ ਨਹੀਂ ਹੋਇਆ। ਫਸਲ ਖਰੀਦ ਦੇ ਇਸ ਸੀਜ਼ਨ ਵਿੱਚ ਆੜਤੀ ਵਰਗ ਦੇ ਨਾਲ-ਨਾਲ ਲੇਬਰ ਤਬਕਾ ਅਤੇ ਕਿਸਾਨ ਵੀ ਪਰੇਸ਼ਾਨ ਹਨ।

ਇਹ ਵੀ ਪੜ੍ਹੋ  ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਭਾਜਪਾ ਆਗੂ ਨੇ ਮੰਗੀ ਵਿਸ਼ੇਸ਼ ਗਿਰਦਾਵਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਸ ਵਿਸ਼ਾ ‘ਤੇ ਗੰਭੀਰ ਚਿੰਤਾ ਵਿਅਕਤ ਕਰਦੇ ਹੋਏ ਕਿਹਾ ਕਿ ਉਹ ਖੁਦ ਕਈ ਵਾਰ ਪੰਜਾਬ ਦਾ ਦੌਰਾ ਕਰ ਚੁੱਕੇ ਹਨ ਅਤੇ ਉੱਥੇ ਹਰ ਵਰਗ ਚਾਹੇ ਕਿਸਾਨ ਹੋਵੇ, ਵਪਾਰੀ ਹੋਵੇ ਜਾਂ ਮਜਦੂਰ ਪਰੇਸ਼ਾਨ ਨਜਰ ਆਉਂਦਾ ਹੈ। ਸਮਸਿਆਵਾਂ ਦੇ ਹੱਲ ਦੇ ਵੱਲ ਉੱਥੇ ਦੀ ਆਪ ਪਾਰਟੀ ਦੀ ਸਰਕਾਰ ਕੁੱਝ ਨਹੀਂ ਕਰ ਰਹੀ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਨੀਤੀਆਂ ਨੇ ਪੰਜਾਬ ਦੀ ਆਰਥਕ ਸਥਿਤੀ ਨੂੰ ਕਮਜੋਰ ਕਰ ਦਿੱਤਾ ਹੈ ਅਤੇ ਸੂਬੇ ਨੂੰ ਕੰਗਾਲ ਬਨਾਉਣ ਦਾ ਕੰਮ ਕੀਤਾ ਹੈ।ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹੁਣ ਵੀ ਸਮੇਂ ਹੈ, ਪੰਜਾਬ ਨੂੰ ਉੱਥੇ ਦੀ ਜਨਤਾ ਸੰਭਾਲ ਲਵੇ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਹੀ ਉੱਥੇ ਅਜਿਹੀ ਸਰਕਾਰ ਦੇ ਸਕਦੀ ਹੈ ਜੋ ਕਿਸਾਨਾਂ, ਆੜਤੀਆਂ ਅਤੇ ਵਪਾਰੀਆਂ ਦਾ ਭਲਾ ਕਰ ਸਕਣ।ਮੁੱਖ ਮੰਤਰੀ ਨੇ ਹਰਿਆਣਾ ਦਾ ਉਦਾਹਰਣ ਦਿੰਦੇ ਹੋਏ ਕਿਹਾ ਕਿ ਰਾਜ ਵਿੱਚ ਕਿਸਾਨਾਂ ਦੀ ਸਾਰੀ ਫਸਲਾਂ ਦੀ ਘੱਟੋ ਘੱਟ ਸਹਾਇਕ ਮੁੱਲ (ਐਮਐਸਪੀ) ‘ਤੇ ਖਰੀਦ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਸਿੱਧਾ ਲਾਭ ਲਿਆ ਹੈ। ਨਾਲ ਹੀ ਆਢਤਿਆਂ ਦੇ ਕਮੀਸ਼ਨ ਨੂੰ ਵੀ ਸਮੇ-ਸਮੇ ‘ਤੇ ਵਧਾਇਆ ਗਿਆ ਹੈ ਤਾਂ ਜੋ ਉਨ੍ਹਾਂ ਦੀ ਆਮਦਨੀ ਅਤੇ ਸਨਮਾਨ ਦੋਵੇਂ ਸੁਰੱਖਿਅਤ ਰਹਿਣ।

ਇਹ ਵੀ ਪੜ੍ਹੋ  युवाओं को मुख्यमंत्री नायब सिंह सैनी बिना खर्ची-पर्ची के योग्यता के आधार पर मुहैया करवा रहे सरकारी नौकरी-सुमन सैनी

ਮੁੱਖ ਮੰਤਰੀ ਨੇ ਦਸਿਆ ਕਿ ਹਰਿਆਣਾ ਵਿੱਚ ਕਣਕ ‘ਤੇ ਆੜਤੀਆਂ ਨੂੰ 55 ਰੁਪਏ ਪ੍ਰਤੀ ਕੁਇੰਟਲ ਦਾ ਕਮੀਸ਼ਨ ਦਿੱਤਾ ਹੈ ਜੋ ਕਿ ਪੰਜਾਬ ਤੋਂ 9 ਰੁਪਏ ਵੱਧ ਹੈ।ਆੜਤੀ ਏਸੋਸਇਏਸ਼ਨ ਵੱਲੋਂ ਕਿਹਾ ਗਿਆ ਕਿ ਉਹ ਲੰਬੇ ਸਮੇਂ ਤੋਂ ਸਮਸਿਆਵਾਂ ਨਾਲ ਜੂਝ ਰਹੇ ਹਨ ਅਤੇ ਉਨ੍ਹਾਂ ਨੇ ਇੱਕ ਅਜਿਹੀ ਸਰਕਾਰ ਦੀ ਜਰੂਰਤ ਹੈ ਜੋ ਉਨ੍ਹਾਂ ਦੀ ਗੱਲ ਸੁਣੇ ਅਤੇ ਠੋਸ ਹੱਲ ਦੇਣ। ਉਨ੍ਹਾਂ ਨੇ ਮੁੱਖ ਮੰਤਰੀ ਦੇ ਸਾਹਮਣੇ ਆਪਣੀ ਮੰਗਾਂ ਰੱਖਦੇ ਹੋਏ ਸਕਾਰਾਤਮਕ ਪਹਿਲ ਦੀ ਉਮੀਦ ਜਤਾਈ। ਵਫ਼ਦ ਦੀ ਅਗਵਾਈ ਕਰਨ ਵਾਲਿਆਂ ਵਿੱਚ ਆੜਤੀ ਪੰਜਾਬ ਫੈਡਰੇਸ਼ਨ ਦੇ ਪ੍ਰੈਸੀਡੈਂਟ ਵਿਜੈ ਕਾਲਰਾ, ਪੰਜਾਬ ਦੇ ਸੀਨੀਅਰ ਵਾਇਸ ਪ੍ਰੈਸੀਡੈਂਟ ਅਮਰਜੀਤ ਸਿੰਘ ਬਰਾੜ, ਪੰਜਾਬ ਦੇ ਵਾਇਸ ਪ੍ਰੈਸੀਡੈਂਟ ਦੇਵੀ ਦਿਆਲ, ਆੜਤੀ ਏਸੋਸਇਏਸ਼ਨ ਪਟਿਆਲਾ ਦੇ ਚੇਅਰਮੈਨ ਮੁਲਖ ਰਾਜ ਗੁਪਤਾ, ਮੋਗਾ ਪ੍ਰੈਸੀਡਂੈਟ ਸਮੀਰ ਜੈਨ ਸ਼ਾਮਿਲ ਸਨ। ਵਫ਼ਦ ਨੇ ਮੁੱਖ ਮੰਤਰੀ ਦੀ ਮਹਿਮਾਨਨਿਵਾਜ਼ੀ ਅਤੇ ਦਿੱਤੇ ਗਏ ਠੋਸ ਭਰੋਸੇ ਲਈ ਧੰਨਵਾਦ ਕੀਤਾ।ਮੀਟਿੰਗ ਵਿੱਚ ਪੰਜਾਬ ਭਾਜਪਾ ਸੰਗਠਨ ਸ੍ਰੀ ਨਿਵਾਸਲੂ, ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਅਤੇ ਸ੍ਰੀ ਬੀ ਬੀ ਭਾਰਤੀ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892862