Home Blog Page 691

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ

0

👉” ਗੁਰੂਆਂ ਦੀ ਵਿਰਾਸਤ ਨੂੰ ਅੱਗੇ ਤੋਰਨਾ ਮਹਿਜ਼ ਸਾਡਾ ਫਰਜ਼ ਨਹੀਂ , ਸਗੋਂ ਸਾਡਾ ਸਨਮਾਨ ਹੈ”: ਕੁਲਤਾਰ ਸੰਧਵਾਂ
👉ਸਰਕਾਰ ਵਲੋਂ ਜਨਤਕ ਸੁਝਾਅ ਮੰਗੇ ਗਏ ਹਨ; ਸਪੀਕਰ ਸੰਧਵਾਂ ਧਾਰਮਿਕ ਸੰਸਥਾਵਾਂ ਨੂੰ ਨਿੱਜੀ ਤੌਰ ‘ਤੇ ਮਿਲਣਗੇ, ਮੀਡੀਆ ਅਤੇ ਜਨਤਕ ਸਹਿਯੋਗ ਦੀ ਮੰਗ ਕੀਤੀ
Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ,ਕੁਲਤਾਰ ਸਿੰਘ ਸੰਧਵਾਂ, ਨੇ ਅੱਜ ਬੜੇ ਫਖ਼ਰ ਨਾਲ ਐਲਾਨ ਕੀਤਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਅਤੇ ਆਧੁਨਿਕ ਢੰਗ ਨਾਲ ਵਿਸ਼ਵ ਪੱਧਰ ਤੇ ਮਨਾਉਣ ਦਾ ਇਤਿਹਾਸਕ ਫੈਸਲਾ ਲਿਆ ਹੈ।ਇੱਕ ਵਿਸ਼ੇਸ਼ ਮੀਡੀਆ ਗੱਲਬਾਤ ਵਿੱਚ ਬੋਲਦਿਆਂ, ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਅਧਿਆਤਮਿਕ ਵਿਰਾਸਤ ਨਾ ਸਿਰਫ ਪੰਜਾਬ ਲਈ ਵਿਸ਼ਵਾਸ ਤੇ ਸ਼ਰਧਾ ਦਾ ਵਿਸ਼ਾ ਹੈ, ਬਲਕਿ ਕੁੱਲ ਦੁਨੀਆ ਲਈ ਕੁਰਬਾਨੀ, ਹਿੰਮਤ ਅਤੇ ਮਨੁੱਖਤਾ ਦਾ ਸੰਦੇਸ਼ ਹੈ। ਉਹਨਾਂ ਕਿਹਾ,”ਜੇਕਰ ਅਸੀਂ ਆਪਣੇ ਗੁਰੂਆਂ ਦੀ ਮਹਾਨਤਾ ਬਾਰੇ ਗੱਲ ਕਰਨਾ ਸ਼ੁਰੂ ਕਰ ਦੇਈਏ, ਤਾਂ ਮਹੀਨੇ ਵੀ ਘੱਟ ਪੈ ਜਾਣਗੇ। ਇਹ ਸਾਡੀ ਵਿਰਾਸਤ ਹੈ – ਸ਼ਾਨਾ ਮੱਤੀ ਅਤੇ ਬੇਮਿਸਾਲ – ਅਤੇ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਇਸਨੂੰ ਅਗਲੀਆਂ ਪੀੜ੍ਹੀਆਂ ਤੱਕ ਲੈ ਕੇ ਜਾਈਏ,”।

ਇਹ ਵੀ ਪੜ੍ਹੋ  ਤਿੰਨ ਘਰਾਂ ‘ ਤੇ ਡਿੱਗੀ ਅਸਮਾਨੀ ਬਿਜਲੀ, ਪਰਿਵਾਰ ਸਦਮੇ ‘ ਚ ਸਿਹਤ ਮੰਤਰੀ ਨੇ ਕੀਤਾ ਦੌਰਾ

👉ਆਲਮੀ ਪੱਧਰ ਤੇ ਯਾਦਗਾਰੀ ਮਨਾਓ
ਪੰਜਾਬ ਸਰਕਾਰ ਨੇ ਇਨ੍ਹਾਂ ਇਤਿਹਾਸਕ ਮੌਕਿਆਂ ਨੂੰ ਆਧੁਨਿਕ ਸਾਧਨਾਂ, ਤਕਨਾਲੋਜੀ ਅਤੇ ਗਲੋਬਲ ਪਲੇਟਫਾਰਮਾਂ ਦੀ ਵਰਤੋਂ ਕਰਕੇ ਮਨਾਉਣ ਦਾ ਅਹਿਦ ਲਿਆ ਹੈ ਤਾਂ ਜੋ ਗੁਰੂਆਂ ਦੀ ਵਿਰਾਸਤ ਪੰਜਾਬ ਅਤੇ ਭਾਰਤ ਤੋਂ ਵੀ ਅਗਾਂਹ, ਦੁਨੀਆ ਦੇ ਹਰ ਕੋਨੇ ਤੱਕ ਪਹੁੰਚ ਸਕੇ।ਸੰਗਤ, ਧਾਰਮਿਕ ਸੰਸਥਾਵਾਂ ਅਤੇ ਨਾਗਰਿਕਾਂ ਤੋਂ ਸੁਝਾਅ ਮੰਗਣ ਲਈ ਇੱਕ ਵਟਸਐਪ ਨੰਬਰ, ਈਮੇਲ ਆਈਡੀ ਅਤੇ ਅਧਿਕਾਰਤ ਵੈੱਬਸਾਈਟ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ ਅਤੇ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤੀ ਜਾ ਚੁੱਕੀ ਹੈ। ਇਹ ਜਸ਼ਨ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਲੋਕਾਂ ਦੀ ਇੱਛਾ ਤੇ ਸ਼ਮੂਲੀਅਤ ਨਾਲ ਬੜੀ ਸੁਹਿਰਦਤਾ ਨਾਲ ਮਨਾਏ ਜਾਣਗੇ।ਸਪੀਕਰ ਨੇ ਮੀਡੀਆ ਅਤੇ ਸਾਰੇ ਭਾਈਚਾਰਿਆਂ ਨੂੰ ਅੱਗੇ ਆਉਣ ਅਤੇ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ ‘ਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
👉ਜਨਤਕ ਪਹੁੰਚ: ਸਪੀਕਰ ਫਰੰਟ ਤੋਂ ਅਗਵਾਈ ਕਰਨਗੇ
ਸ. ਸੰਧਵਾਂ ਨੇ ਐਲਾਨ ਕੀਤਾ ਕਿ ਅੱਜ ਤੋਂ, ਉਹ ਸੁਝਾਅ ਇਕੱਠੇ ਕਰਨ ਲਈ ਵੱਖ-ਵੱਖ ਧਾਰਮਿਕ ਸੰਪਰਦਾਵਾਂ, ਸੰਗਠਨਾਂ ਅਤੇ ਸਿਵਲ ਅਧਿਕਾਰੀਆਂ ਨੂੰ ਨਿੱਜੀ ਤੌਰ ‘ਤੇ ਮਿਲਣਗੇ। ਉਹਨਾਂ ਕਿਹਾ, “ਤੁਸੀਂ ਮੈਨੂੰ ਸ਼ਖਸੀਅਤਾਂ ਅਤੇ ਸੰਸਥਾਵਾਂ ਨਾਲ ਰੋਜ਼ਾਨਾ ਮੀਟਿੰਗਾਂ ਕਰਦੇ ਹੋਏ ਦੇਖੋਗੇ। ਇਹ ਸਿਰਫ਼ ਇੱਕ ਸਰਕਾਰੀ ਸਮਾਗਮ ਨਹੀਂ ਹੈ – ਇਹ ਇੱਕ ਭਾਈਚਾਰਕ ਲਹਿਰ ਹੈ,”। ਸਰਕਾਰ ਨੇ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿੱਥੇ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਕੁਰਬਾਨੀਆਂ ਅਤੇ ਸਿਧਾਂਤਾਂ ਦੇ ਨਾਲ-ਨਾਲ ਵਿਰਾਸਤੀ ਸੰਭਾਲ ਦੀ ਮਹੱਤਤਾ ‘ਤੇ ਡੂੰਘਾਈ ਨਾਲ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ

👉ਵਿਸ਼ਵਵਿਆਪੀ ਪ੍ਰੋਗਰਾਮਾਂ ਲਈ ਸਮਾਵੇਸ਼ੀ ਸੁਝਾਅ, ਏ.ਆਈ. ਅਤੇ ਤਕਨਾਲੋਜੀ
ਪ੍ਰੋਗਰਾਮ ਨੂੰ ਵਿਸ਼ਾਲ ਬਨਾਉਣ ਲਈ ਵਿਸ਼ਵਵਿਆਪੀ ਪ੍ਰਭਾਵ ਲਈ ਆਰਟੀਫਿਸ਼ਲ ਇੰਟੈਲੀਜੇਂਸ ਅਤੇ ਡਿਜੀਟਲ ਮੀਡੀਆ ਨੂੰ ਏਕੀਕ੍ਰਿਤ ਕੀਤਾ ਜਾਵੇਗਾ। ਸਰਕਾਰ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਧਾਰਮਿਕ ਸੰਸਥਾਵਾਂ, ਸਿਵਲ ਸੁਸਾਇਟੀ ਸਮੂਹਾਂ ਅਤੇ ਨਾਗਰਿਕਾਂ ਨੂੰ ਸੁਝਾਅ ਦੇਣ ਲਈ ਖੁੱਲ੍ਹਾ ਸੱਦਾ ਦਿਤਾ ਹੈ।
👉ਏਕਤਾ, ਜ਼ਿੰਮੇਵਾਰੀ ਅਤੇ ਆਲਮੀ ਸੰਦੇਸ਼
ਉਹਨਾਂ ਕਿਹਾ,” ਇਹ ਸਿਰਫ਼ ਇੱਕ ਯਾਦਗਾਰੀ ਸਮਾਰੋਹ ਨਹੀਂ ਹੈ; ਇਹ ਏਕਤਾ, ਸਾਂਝੀ ਜ਼ਿੰਮੇਵਾਰੀ ਅਤੇ ਗੁਰੂ ਸਾਹਿਬ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਸੱਦਾ ਹੈ। ਸਰਕਾਰ ਪਹਿਲਾਂ ਸੁਝਾਅ ਇਕੱਠੇ ਕਰੇਗੀ ਅਤੇ ਜੇ ਲੋੜ ਪਈ ਤਾਂ ਸਰਗਰਮ ਸਹਿਯੋਗ ਦੀ ਵੀ ਮੰਗ ਕਰੇਗੀ।ਸ. ਸੰਧਵਾਂ ਨੇ ਕਿਹਾ,” ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ 350 ਸਾਲ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਾਲ ਸਾਰੀ ਮਨੁੱਖਤਾ ਨਾਲ ਸਬੰਧਤ ਹਨ। ਸਾਨੂੰ ਇਨ੍ਹਾਂ ਨੂੰ ਇਕੱਠੇ, ਅਰਥਪੂਰਨ ਅਤੇ ਪ੍ਰਭਾਵੀ ਢੰਗ ਨਾਲ ਮਨਾਉਣਾ ਚਾਹੀਦਾ ਹੈ”।
ਸੁਝਾਵਾਂ ਅਤੇ ਸ਼ਮੂਲੀਅਤ ਲਈ:
📩 ਈਮੇਲ ਪਤਾ: gtb350.pb@gmail.com
amritsar450.pb@gmail.com
📱 ਵਟਸਐਪ: 7380010010
🌐 ਵੈੱਬਸਾਈਟ: campaign.punjab.gov.in

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ

0

👉ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਮੈਂਬਰ ਜਾਣਗੇ ਦਮਦਮੀ ਟਕਸਾਲ ਦੇ ਹੈੱਡਕੁਆਟਰ
Amritsar News:ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਭਲਕੇ 2 ਜੂਨ ਨੂੰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਿਲਣ ਜਾਵੇਗਾ। ਇਹ ਵਫ਼ਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰੇਗਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ ਹੈ।

ਇਹ ਵੀ ਪੜ੍ਹੋ  ਦੁਖਦ ਖ਼ਬਰ; ਪੀਆਰਟੀਸੀ ਬੱਸ ਦੀ ਟੱਕਰ ’ਚ ਮੋਗਾ ਦੇ ਜਿਗਰੀ ਦੋਸਤਾਂ ਦੀ ਹੋਈ ਮੌ+ਤ

ਉਨ੍ਹਾਂ ਆਖਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਦੀ ਸੰਵੇਦਨਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਹਰ ਸਾਲ ਸਿੱਖ ਕੌਮ ਸ਼ਹੀਦੀ ਸਮਾਗਮ ਕਰਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਅਣਮੁੱਲੀਆਂ ਕੁਰਬਾਨੀਆਂ ਨੂੰ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਸਮੇਂ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਗੁਰਪੁਰਬ ਮਨਾ ਰਹੀਆਂ ਸੈਂਕੜੇ ਬੇਦੋਸ਼ੀਆਂ ਸੰਗਤਾਂ ਅਤੇ ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਸਮੇਤ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ।

ਇਹ ਵੀ ਪੜ੍ਹੋ  ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦਿਨ ਨੂੰ ਸੁਹਿਰਦ ਪਹੁੰਚ ਨਾਲ ਮਨਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਤਰੀਕੇ ਨਾਲ ਮਨਾਉਣ ਲਈ ਸਭ ਨੂੰ ਇੱਕ ਕਦਮ ਅੱਗੇ ਵਧਾਉਣਾ ਪਵੇਗਾ ਅਤੇ ਕੌਮੀ ਹਿਤਾਂ ਨੂੰ ਪਹਿਲ ਦੇਣੀ ਹੋਵੇਗੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਸੇਵਾਦਾਰ ਹੁੰਦਿਆਂ ਮੌਜੂਦਾ ਬਣੇ ਹਾਲਾਤਾਂ ਤੋਂ ਉਹ ਚਿੰਤਤ ਤਾਂ ਜਰੂਰ ਹਨ, ਪਰ ਇਸ ਦਾ ਸਾਰਥਿਕ ਰਾਹ ਲੱਭ ਜਾਣ ਲਈ ਪੂਰਨ ਤੌਰ ਉਤੇ ਆਸਵੰਦ ਵੀ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੂਰੀ ਕੌਮ ਨੂੰ ਅਪੀਲ ਕੀਤੀ ਕਿ ਜੇਕਰ ਸਾਡੀਆਂ ਕੌਮੀ ਤਰਜੀਹਾਂ ਸੂਝ ਸਿਆਣਪ ਨਾਲ ਕੌਮ ਦੀ ਚੜ੍ਹਦੀ ਕਲਾ ਵੱਧ ਸੇਧਤ ਹੋਣ ਤਾਂ ਦੁਨੀਆਂ ਅੰਦਰ ਸਿੱਖੀ ਦੀ ਬੁਲੰਦੀ ਨੂੰ ਕੋਈ ਰੋਕ ਨਹੀਂ ਸਕਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ਪੱਛਮੀ ਜ਼ਿਮਨੀ ਚੋਣ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕੇ ਲਗਾ ਕੇ ਚੈਕਿੰਗ

0

👉21 ਐਫ.ਐਸ.ਟੀ/ਐਸ.ਐਸ.ਟੀ ਰੋਜ਼ਾਨਾ 20 ਥਾਵਾਂ ’ਤੇ ਹਰੇਕ ਵਾਹਨ ਦੀ ਜਾਂਚ ਕਰਦੇ ਹਨ
Ludhiana News:ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ (ਡੀ.ਈ.ਓ) ਹਿਮਾਂਸ਼ੂ ਜੈਨ ਨੇ ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ) ਅਤੇ ਫਲਾਇੰਗ ਸਕਾਉਡ ਟੀਮਾਂ (ਐਫ.ਐਸ.ਟੀ) ਨੂੰ ਸ਼ਰਾਬ, ਨਕਦੀ ਅਤੇ ਤਸਕਰੀ ਆਦਿ ਦੇ ਗੈਰ-ਕਾਨੂੰਨੀ ਪ੍ਰਵਾਹ ਨੂੰ ਰੋਕਣ ਲਈ ਵਾਹਨਾਂ ਦੀ ਪੂਰੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।ਕੁੱਲ 12 ਐਫ.ਐਸ.ਟੀ ਅਤੇ 9 ਐਸ.ਐਸ.ਟੀ 24 ਘੰਟੇ ਕੰਮ ਕਰ ਰਹੇ ਹਨ, ਜੋ ਲੁਧਿਆਣਾ ਪੱਛਮੀ ਵਿਧਾਨ ਸਭਾ ਖੇਤਰ ਦੇ ਅੰਦਰ 20 ਰਣਨੀਤਕ ਸਥਾਨਾਂ ’ਤੇ ਸਖ਼ਤ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ  ਤਿੰਨ ਘਰਾਂ ‘ ਤੇ ਡਿੱਗੀ ਅਸਮਾਨੀ ਬਿਜਲੀ, ਪਰਿਵਾਰ ਸਦਮੇ ‘ ਚ ਸਿਹਤ ਮੰਤਰੀ ਨੇ ਕੀਤਾ ਦੌਰਾ

ਇਸ ਤੋਂ ਇਲਾਵਾ ਖਰਚ ਨਿਗਰਾਨੀ ਵਿਧੀ ਨੂੰ ਮਜ਼ਬੂਤ ਕਰਨ ਲਈ ਅੱਠ ਵੀਡੀਓ ਨਿਗਰਾਨੀ ਟੀਮਾਂ (ਵੀ.ਐਸ.ਟੀ), ਇੱਕ ਵੀਡੀਓ ਦੇਖਣ ਵਾਲੀ ਟੀਮ ਅਤੇ ਇੱਕ ਲੇਖਾ ਟੀਮ ਬਣਾਈ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਜੈਨ ਨੇ ਇਨ੍ਹਾਂ ਟੀਮਾਂ ਨੂੰ ਸ਼ਰਾਬ, ਨਕਦੀ ਅਤੇ ਹੋਰ ਵਰਜਿਤ ਵਸਤੂਆਂ ਆਦਿ ਦੀ ਗੈਰ-ਕਾਨੂੰਨੀ ਆਵਾਜਾਈ ਨੂੰ ਰੋਕਣ ਲਈ ਆਬਕਾਰੀ ਅਧਿਕਾਰੀਆਂ ਦੇ ਸਹਿਯੋਗ ਨਾਲ ਏਕੀਕ੍ਰਿਤ ਨਾਕਿਆਂ ’ਤੇ ਜਾਂਚ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।ਜੈਨ ਨੇ ਸਪੱਸ਼ਟ ਕੀਤਾ ਕਿ 50,000 ਰੁਪਏ ਤੱਕ ਦੀ ਨਕਦੀ ਲਿਜਾਣ ਲਈ ਕਿਸੇ ਦਸਤਾਵੇਜ਼ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ  ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਭਲਕੇ

ਹਾਲਾਂਕਿ, 50,000 ਤੋਂ 10 ਲੱਖ ਰੁਪਏ ਤੱਕ ਦੀ ਰਕਮ ਦੇ ਨਾਲ ਵੈਧ ਸਬੂਤ ਹੋਣੇ ਚਾਹੀਦੇ ਹਨ ਜਦੋਂ ਕਿ 10 ਲੱਖ ਰੁਪਏ ਤੋਂ ਵੱਧ ਦੀ ਨਕਦੀ, ਭਾਵੇਂ ਦਸਤਾਵੇਜ਼ਾਂ ਦੇ ਨਾਲ ਹੋਵੇ, ਜ਼ਬਤ ਕਰਨ ਵਾਲੀਆਂ ਟੀਮਾਂ ਦੁਆਰਾ ਹੋਰ ਜਾਂਚ ਲਈ ਆਮਦਨ ਕਰ ਵਿਭਾਗ ਨੂੰ ਰਿਪੋਰਟ ਕੀਤੀ ਜਾਵੇਗੀ।ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਗੈਰ-ਕਾਨੂੰਨੀ ਨਕਦੀ, ਸ਼ਰਾਬ, ਤਸਕਰੀ, ਜਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਇਰਾਦੇ ਨਾਲ ਕਿਸੇ ਵੀ ਸਮੱਗਰੀ ਦੇ ਸੰਚਾਰ ਨੂੰ ਰੋਕਿਆ ਜਾ ਸਕੇ ਜਿਸ ਨਾਲ ਪਾਰਦਰਸ਼ੀ ਚੋਣ ਪ੍ਰਕਿਰਿਆ ਯਕੀਨੀ ਬਣਾਈ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬੀਬੀ ਬਲਦੇਵ ਕੌਰ ਨੂੰ ਸੈਕੜੇ ਲੋਕਾਂ ਨੇ ਭੇਂਟ ਕੀਤੀਆਂ ਸ਼ਰਧਾਂਜਲੀਆਂ

0

Maur Mandi: ਸਾਬਕਾ ਸ਼ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਤੇਜ ਸਿੰਘ ਜੋਧਪੁਰ ਦੀ ਧਰਮਪਤਨੀ ਬੀਬੀ ਬਲਦੇਵ ਕੌਰ, ਜੋਕਿ ਪਿਛਲੇ ਦਿਨੀਂ ਸਵਰਗ ਸੁਧਾਰ ਗਏ ਸਨ, ਦੇ ਨਮਿੱਤ ਅੱਜ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਪਿੰਡ ਜੋਧਪੁਰ ਪਾਖ਼ਰ ਦੇ ਗੁਰਦੂਆਰਾ ਸੰਗੂਆਣਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਜਿਸਦੇ ਵਿਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਇਲਾਕੇ ਦੀਆਂ ਸੈਕੜੇ ਮੋਹਤਬਰ ਸਖ਼ਸੀਅਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਬੀਬੀ ਬਲਦੇਵ ਕੌਰ ਨੂੰ ਯਾਦ ਕਰਦਿਆਂ ਬੁਲਾਰਿਆਂ ਨੇ ਜਿੱਥੇ ਉਨ੍ਹਾਂ ਵੱਲੋਂ ਕੀਤੀ ਘਾਲਣਾ ਨੂੰ ਯਾਦ ਕੀਤਾ, ਉਥੇ ਉਸਦੀ ਸੰਸਾਰਿਕ ਯਾਤਰਾ ਨੂੰ ਸਫ਼ਲ ਕਰਾਰ ਦਿੰਦਿਆਂ ਉਨ੍ਹਾਂ ਦੇ ਪਤੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੈਦਾਰ ਗੁਰਤੇਜ ਸਿੰਘ ਤੇ ਪੁੱਤਰਾਂ ਵੱਲੋਂ ਸਮਾਜ ਵਿਚ ਪਾਏ ਯੋਗਦਾਨ ਦੀ ਸਲਾਘਾ ਕੀਤੀ।

ਇਹ ਵੀ ਪੜ੍ਹੋ  ਦੁਖਦ ਖ਼ਬਰ; ਪੀਆਰਟੀਸੀ ਬੱਸ ਦੀ ਟੱਕਰ ’ਚ ਮੋਗਾ ਦੇ ਜਿਗਰੀ ਦੋਸਤਾਂ ਦੀ ਹੋਈ ਮੌ+ਤ

ਸ਼ਰਧਾਂਜਲੀ ਸਮਾਗਮ ਵਿਚ ਕੈਬਨਿਟ ਰੈਂਕ ਪ੍ਰਾਪਤ ਐਮ.ਐਲ.ਏ ਪ੍ਰੋ ਬਲਜਿੰਦਰ ਕੌਰ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਦਰਸ਼ਨ ਸਿੰਘ ਜਗ੍ਹਾਂ ਰਾਮ ਤੀਰਥ, ਭੁਪਿੰਦਰ ਸਿੰਘ ਗੋਰਾ, ਸੁਖਮੰਦਰ ਸਿੰਘ ਭਾਗੀਵਾਂਦਰ ਤਂੋ ਇਲਾਵਾ ਰਾਜੇਸ਼ ਜੈਨ ਸਾਬਕਾ ਪ੍ਰਧਾਨ ਨਗਰ ਕੌਂਸਲ ਮੌੜ, ਸੁਖਦੀਪ ਸਿੰਘ ਰਾਮਨਗਰ ਬਲਾਕ ਪ੍ਰਧਾਨ ਮੌੜ,ਰਾਜਿੰਦਰ ਸਿੰਘ ਜੋਧਪੁਰ ਸਾਬਕਾ ਬਲਾਕ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਸਖ਼ਸੀਅਤਾਂ ਅਤੇ ਆਗੂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਦੁਖਦ ਖ਼ਬਰ; ਪੀਆਰਟੀਸੀ ਬੱਸ ਦੀ ਟੱਕਰ ’ਚ ਮੋਗਾ ਦੇ ਜਿਗਰੀ ਦੋਸਤਾਂ ਦੀ ਹੋਈ ਮੌ+ਤ

0

Faridkot News: ਐਤਵਾਰ ਨੂੰ ਸਵੇਰ ਸਮੇਂ ਪਿੰਡ ਪੰਜਗਰਾਈਂ ਕਲਾਂ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਤਿੰਨ ਜਿਗਰੀ ਦੋਸਤਾਂ ਦੀ ਮੌਤ ਹੋ ਗਈ। ਇਹ ਹਾਦਸਾ ਇੱਕ ਪੀਆਰਟੀਸੀ ਦੀ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਇਆ। ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਨੇ ਘਟਨਾ ਦਾ ਪਤਾ ਲੱਗਦੇ ਹੀ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਉਧਰ, ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਹੈਪੀ (20), ਵੰਸ਼ (19) ਅਤੇ ਲਵ (19) ਵਜੋਂ ਹੋਈ ਹੈ, ਜੋ ਬਾਘਾਪੁਰਾਣਾ (ਮੋਗਾ) ਦੇ ਵਾਸੀ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ  ਤਿੰਨ ਘਰਾਂ ‘ ਤੇ ਡਿੱਗੀ ਅਸਮਾਨੀ ਬਿਜਲੀ, ਪਰਿਵਾਰ ਸਦਮੇ ‘ ਚ ਸਿਹਤ ਮੰਤਰੀ ਨੇ ਕੀਤਾ ਦੌਰਾ

ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ ਭੇਜੀਆਂ ਗਈਆਂ ਹਨ। ਦਸਿਆ ਜਾ ਰਿਹਾ ਕਿ ਬੱਸ ਅਤੇ ਮੋਟਰਸਾਈਕਲ ਵਿਚ ਇਹ ਟੱਕਰ ਇੰਨ੍ਹੀਂ ਭਿਆਨਕ ਸੀ ਕਿ ਦੋ ਦੋਸਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤੀਜ਼ੇ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਤਿੰਨ ਘਰਾਂ ‘ ਤੇ ਡਿੱਗੀ ਅਸਮਾਨੀ ਬਿਜਲੀ, ਪਰਿਵਾਰ ਸਦਮੇ ‘ ਚ ਸਿਹਤ ਮੰਤਰੀ ਨੇ ਕੀਤਾ ਦੌਰਾ

0

👉ਪੀੜਿਤ ਪਰਿਵਾਰਾਂ ਨੂੰ ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਕੀਤਾ ਐਲਾਨ
Patiala News: ਪਟਿਆਲਾ ਦੇ ਖਾਲਸਾ ਨਗਰ ਭਾਦਸੋਂ ਰੋਡ ਵਿਖੇ ਅਸਮਾਨੀ ਬਿਜਲੀ ਗਿਰਣ ਕਰਕੇ ਤਿੰਨ ਘਰਾਂ ਦਾ ਭਾਰੀ ਨੁਕਸਾਨ ਹੋਇਆ ਹੈ ਜਿਸ ਦੀ ਸੂਚਨਾਂ ਮਿਲਣ ‘ ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਤੁਰੰਤ ਘਟਨਾਂ ਵਾਲੀ ਥਾਂ ‘ ਤੇ ਪੰਹੁਚ ਕੇ ਪ੍ਰਭਾਵਿਤ ਪਰਿਵਾਰਾਂ ਦੀ ਹਾਲਤ ਦਾ ਜਾਇਜਾ ਲਿਆ । ਉਹਨਾਂ ਪ੍ਰਭਾਵਿਤ ਘਰਾਂ ਦਾ ਮੁਆਇਨਾਂ ਕੀਤਾ , ਪਰਿਵਾਰ ਨਾਲ ਮਿਲੇ ਅਤੇ ਹਾਲਾਤ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਮਾਲੀ ਸਹਾਇਤਾ ਦੇਣ ਦੇ ਨਿਰਦੇਸ਼ ਜਾਰੀ ਕੀਤੇ ।

ਇਹ ਵੀ ਪੜ੍ਹੋ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ 

ਸਿਹਤ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਹਨ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਸੰਭਵ ਮਦਦ ਕੀਤੀ ਜਾਵੇਗੀ । ਉਹਨਾਂ ਇਹ ਵੀ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਰਾਸ਼ੀ ਤੁਰੰਤ ਜਾਰੀ ਕਰਵਾਈ ਜਾਵੇਗੀ ਅਤੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ । ਉਹਨਾਂ ਵਿਭਾਗੀ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ।

ਇਹ ਵੀ ਪੜ੍ਹੋ ਸ਼ੋਸਲ ਮੀਡੀਆ ’ਤੇ ਭਾਵੁਕ ਪੋਸਟ ਪਾਉਣ ਤੋਂ ਬਾਅਦ ‘ਆਪ’ ਦੇ ਨਾਮੀ ਆਗੂ ਨੇ ਕੀਤੀ ਖ਼ੁਦ+ਕਸ਼ੀ

ਇਸ ਮੌਕੇ ਪ੍ਰਭਾਵਿਤ ਪਰਿਵਾਰ ਦੀ ਮਹਿਲਾ ਜੋ ਕਿ ਆਂਗਨਵਾੜੀ ਵਰਕਰ ਹੈ ਉਸ ਨੇ ਦੱਸਿਆ ਕਿ ਇਹ ਬਿਜਲੀ ਮੌਤ ਨਹੀ ਲੈ ਕੇ ਆਈ, ਪਰ ਇਹ ਸਭ ਕੁੱਝ ਲੈ ਗਈ । ਘਰ ਵਿੱਚ ਟੀ.ਵੀ., ਫਰਿਜ, ਏ.ਸੀ., ਗੀਜ਼ਰ, ਇਨਵਰਟਰ, ਇਲੈਕਟ੍ਰਿਕ ਮੀਟਰ , ਬਿਜਲੀ ਦੀਆਂ ਤਾਰਾਂ ਗੱਦੇ ਸਭ ਕੁੱਝ ਫੁਕ ਹੋ ਗਿਆ । ਉਸ ਨੇ ਦੱਸਿਆ ਕਿ ਮਕਾਨ ਦੀਆਂ ਛੱਤਾਂ ਵੀ ਟੁੱਟ ਗਈਆਂ, ਕੰਧਾਂ ‘ਚ ਦਰਾਰਾਂ ਪੈ ਗਈਆਂ, ਮੰਜੇ ਬਿਸਤਰੇ ਗੱਦੇ ਅਤੇ ਰਸੋਈ ਦਾ ਸਮਾਨ ਵੀ ਨਸ਼ਟ ਹੋ ਗਿਆ । ਪਰਿਵਾਰ ਵੱਲੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਗਈ ਹੈ । ਇਸ ਮੌਕੇ ਇਲਾਕੇ ਦੇ ਲੋਕ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸਪੀਕਰ ਸੰਧਵਾਂ, ਮੰਤਰੀ ਡਾ. ਬਲਬੀਰ ਸਿੰਘ ਤੇ ਤਰੁਨਪ੍ਰੀਤ ਸਿੰਘ ਸੌਂਧ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ
Patiala News:ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ (98 ਸਾਲ), ਜ਼ਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਮੌਕੇ ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਡਾ. ਰਤਨ ਸਿੰਘ ਜੱਗੀ ਨੂੰ ਨਿੱਘੀਆਂ ਸ਼ਰਧਾਂਜਲੀਆਂ ਦਿੰਦਿਆਂ ਉਨ੍ਹਾਂ ਵੱਲੋਂ ਅੰਤਲੇ ਸਵਾਸਾਂ ਤੱਕ ਕਲਮ ਦੀ ਸੇਵਾ ਕਰਦਿਆਂ ਉਨ੍ਹਾਂ ਨੂੰ ਸਿੱਖ ਸਾਹਿਤ ਦਾ ਨਿਮਰਤਾ ਵਾਲਾ ਨਿਰਵਿਵਾਦ ਸੇਵਾਦਾਰ ਕਰਾਰ ਦਿੱਤਾ।ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਡਾ. ਜੱਗੀ ਦਾ ਸਮੁੱਚ ਜੀਵਨ ਅਤੇ ਅਕਾਲ ਚਲਾਣਾ ਗੁਰਮਤਿ ਨਾਲ ਭਰਪੂਰ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਜੱਗੀ ਨੇ ਗੁਰੂ ਦੀ ਸੇਵਾ ਸਾਹਿਤ ਰਾਹੀਂ ਕੀਤੀ ਅਤੇ ਇਸੇ ਲਈ ਉਨ੍ਹਾਂ ਦੀ ਮਹਿਮਾ ਚਾਰੇ ਪਾਸੇ ਫੈਲੀ। ਸੰਧਵਾਂ ਨੇ ਡਾ. ਜੱਗੀ ਤੋਂ ਸੇਧ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਅੰਤਲੇ ਸਵਾਸਾਂ ਤੱਕ ਗੁਰੂ ਤੇ ਕਲਮ ਦੀ ਸੇਵਾ ਕਰਦੇ ਰਹੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਦੀ ਸਾਹਿਤ ਨੂੰ ਲਾਮਿਸਾਲ ਸੇਵਾ ਹੈ, ਜਿਸ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ  ਅੰਮ੍ਰਿਤਸਰ ਪੁਲਿਸ ਵੱਲੋਂ ਇੱਕ ਮੁਕਾਬਲੇ ਤੋਂ ਬੱਬਰ ਖ਼ਾਲਸਾ ਨਾਲ ਸਬੰਧਤ ਦੋ ਕਾਰਕੁੰਨ ਗ੍ਰਿਫਤਾਰ

ਉੱਘੇ ਖੇਤੀਬਾੜੀ ਅਰਥਸ਼ਾਸਤਰੀ ਤੇ ਕਈ ਯੂਨੀਵਰਸਿਟੀਆਂ ਦੇ ਸਾਬਕਾ ਵੀ.ਸੀ. ਡਾ. ਸਰਦਾਰਾ ਸਿੰਘ ਜੌਹਲ ਨੇ ਡਾ. ਰਤਨ ਸਿੰਘ ਜੱਗੀ ਦੀਆਂ ਆਪਣੇ ਨਾਲ ਜੁੜੀਆਂ ਅਨੇਕਾਂ ਯਾਦਾਂ ਸਾਝੀਆਂ ਕਰਦਿਆਂ ਆਖਿਆ ਕਿ ਅੱਧੀ ਦਰਜਨ ਭਾਸ਼ਾਵਾਂ ਦੇ ਮਾਹਰ ਡਾ. ਜੱਗੀ ਨੇ ਆਖਰੀ ਦਮ ਤੱਕ ਕਲਮ ਨਹੀਂ ਛੱਡੀ ਅਤੇ ਉਹ ਕਦੇ ਕਿਸੇ ਵਿਵਾਦ ਵਿੱਚ ਨਹੀਂ ਪਏ।ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ਰਧਾਂਜਲੀ ਅਰਪਿਤ ਕਰਦਿਆਂ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਆਖਿਆ ਕਿ ਪੰਜਾਬੀ ਯੂਨੀਵਰਸਿਟੀ ਡਾ ਰਤਨ ਸਿੰਘ ਜੱਗੀ ਵਰਗੇ ਵਿਲੱਖਣ ਵਿਦਵਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਦੀ ਹੋਈ ਖੋਜ ਕਾਰਜ ਜਾਰੀ ਰੱਖੇਗੀ। ਅੰਤ ਵਿੱਚ ਸ਼ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਮੁੱਚੀ ਸੰਗਤ ਦਾ ਜੱਗੀ ਪਰਿਵਾਰ ਵੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਡਾ. ਰਤਨ ਸਿੰਘ ਜੱਗੀ ਦੀ ਸਮਾਜ ਤੇ ਸਾਹਿਤ ਨੂੰ ਵੱਡਮੁੱਲੀ ਦੇਣ ਰਹਿੰਦੀ ਦੁਨੀਆਂ ਤੱਕ ਸਾਨੂੰ ਸੇਧ ਦਿੰਦੀ ਰਹੇਗੀ।ਇਸ ਮੌਕੇ ਡਾ. ਰਤਨ ਸਿੰਘ ਜੱਗੀ ਦੀ ਸੁਪਤਨੀ ਸਾਬਕਾ ਪ੍ਰਿੰਸੀਪਲ ਡਾ. ਗੁਰਸ਼ਰਨ ਕੌਰ ਜੱਗੀ ਅਤੇ ਸਪੁੱਤਰ ਤੇ ਸੇਵਾ ਮੁਕਤ ਆਈ.ਏ.ਐਸ ਮਾਲਵਿੰਦਰ ਸਿੰਘ ਜੱਗੀ ਨੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਨਰਿੰਦਰ ਕੌਰ ਭਰਾਜ ਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਆਪ ਦੇ ਬੁਲਾਰੇ ਬਲਤੇਜ ਪੰਨੂ ਅਤੇ ਮੇਅਰ ਕੁੰਦਨ ਗੋਗੀਆ ਨੇ ਆਖਿਆ ਕਿ ਡਾ. ਜੱਗੀ ਆਪਣੇ ਪਿੱਛੇ ਸਾਹਿਤ ਜਗਤ ਲਈ ਆਪਣੀਆਂ ਲਿਖਤਾਂ ਦੇ ਰੂਪ ਵਿੱਚ ਅਨਮੋਲ ਖ਼ਜ਼ਾਨਾ ਛੱਡ ਗਏ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਕੀਤੀ।

ਇਹ ਵੀ ਪੜ੍ਹੋ  ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਭਲਕੇ

ਸ਼ਰਧਾਂਜਲੀ ਸਮਾਰੋਹ ਮੌਕੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਤੇ ਬ੍ਰਹਮ ਮਹਿੰਦਰਾ, ਸਾਬਕਾ ਮੁੱਖ ਸਕੱਤਰ ਤੇ ਟਰਾਂਸਪੇਰੈਂਸੀ ਕਮਿਸ਼ਨ ਦੇ ਚੇਅਰਮੈਨ ਵੀ.ਕੇ. ਜੰਜੂਆ, ਰੇਰਾ ਦੇ ਚੇਅਰਮੈਨ ਆਰ.ਕੇ. ਗੋਇਲ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਜਸਕਿਰਨ ਸਿੰਘ ਆਈਏਐਸ, ਸ੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪਦਮਸ਼੍ਰੀ ਜਗਜੀਤ ਸਿੰਘ ਦਰਦੀ, ਪਦਮਸ਼ ਸ਼੍ਰੀ ਪ੍ਰਾਣ ਸੱਭਰਵਾਲ, ਨਾਮਧਾਰੀ ਦਰਬਾਰ ਭੈਣੀ ਸਾਹਿਬ ਤੋਂ ਸੂਬਾ ਹਰਭਜਨ ਸਿੰਘ, ਸ਼ਹੀਦ ਭਾਈ ਮਨੀ ਸਿੰਘ ਟਕਸਾਲ ਦੇ ਮੁਖੀ ਸੰਤ ਅਮਨਦੀਪ ਸਿੰਘ, ਮੈਂਬਰ ਸ੍ਰੋਮਣੀ ਕਮੇਟੀ ਸਤਵਿੰਦਰ ਸਿੰਘ ਟੌਹੜਾ, ਜਰਨੈਲ ਸਿੰਘ ਕਰਤਾਰਪੁਰ, ਐਡਵੋਕੇਟ ਅਨੁਪ੍ਰੀਤ ਸਿੰਘ ਜੌੜਾ, ਸ੍ਰੋਮਣੀ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ, ਸਾਬਕਾ ਓਐਸਡੀ ਪ੍ਰੋ. ਉਕਾਂਰ ਸਿੰਘ, ਸਾਬਕਾ ਵੀ.ਸੀ. ਪ੍ਰੋ. ਅਰਵਿੰਦ, ਸਾਬਕਾ ਚੇਅਰਮੈਨ ਸਚਿਨ ਸ਼ਰਮਾ, ਵਰਿੰਦਰ ਅਗਰਵਾਲ ਲੁਧਿਆਣਾ, ਭਾਸ਼ਾ ਵਿਭਾਗ ਦੇ ਡਿਪਟੀ ਡਾਇਰੈਕਟਰ ਸਤਨਾਮ ਸਿੰਘ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਭਾਰਤੀ ਜਨਤਾ ਪਾਰਟੀ ਵੱਲੋਂ ਗੁਰਜੀਤ ਸਿੰਘ ਕੋਹਲੀ, ਡਾ. ਅਵਤਾਰ ਸਿੰਘ ਸ਼ਾਸਤਰੀ, ਐਮ.ਸੀ. ਫਰੀਦਕੋਟ ਦੇ ਪ੍ਰਧਾਨ ਸਤੀਸ਼ ਗਰੋਵਰ, ਪੁਨੀਤ ਇੰਦਰ ਬਾਵਾ, ਜਸਵੀਰ ਸਿੰਘ ਜੱਸੀ, ਇੰਦਰਮੋਹਨ ਸਿੰਘ ਬਜਾਜ, ਅਮਰਿੰਦਰ ਸਿੰਘ ਬਜਾਜ, ਬੀ.ਐਸ ਰਤਨ, ਮਨਿੰਦਰਜੀਤ ਸਿੰਘ ਮੰਨਾ, ਡਾ. ਗੁਰਨਾਮ ਸਿੰਘ, ਪੰਮੀ ਬਾਈ, ਪ੍ਰੋ ਸਤੀਸ਼ ਵਰਮਾ ਸਮੇਤ ਮੌਜੂਦਾ ਤੇ ਸਾਬਕਾ ਆਈ.ਏ.ਐਸ., ਪੀ.ਸੀ.ਐਸ., ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਧਾਰਮਿਕ, ਰਾਜਨੀਤਿਕ, ਸਮਾਜਿਕ ਤੇ ਸਾਹਿਤਕ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਲੁਆਈ। ਜਦੋਂਕਿ ਸ਼ੋਕ ਸੰਦੇਸ਼ ਭੇਜਣ ਵਾਲਿਆਂ ਵਿੱਚ ਝੰਗ ਯੂਨੀਵਰਸਿਟੀ ਲਾਹੌਰ ਦੇ ਵੀਸੀ ਡਾ. ਨਬੀਲਾ ਰਹਿਮਾਨ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗੋਬਿੰਦ ਸਦਨ ਨਵੀਂ ਦਿੱਲੀ, ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਰਿੰਦਰ ਸਿੰਘ ਹਮਦਰਦ, ਚੀਫ਼ ਖਾਲਸਾ ਦਿਵਾਨ ਵੱਲੋਂ ਡਾ. ਇੰਦਰਬੀਰ ਸਿੰਘ ਨਿੱਜਰ, ਗੁਰਮਤਿ ਕਾਲਜ ਪਟਿਆਲਾ ਅਤੇ ਸਾਬਕਾ ਪੀ.ਸੀ.ਐਸ ਐਸੋਸੀਏਸ਼ਨ ਸਮੇਤ ਹੋਰ ਵੱਡੀ ਗਿਣਤੀ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਵੀ ਸ਼ਾਮਲ ਹਨ। ਜਿਕਰਯੋਗ ਹੈ ਕਿ ਡਾ. ਰਤਨ ਸਿੰਘ ਜੱਗੀ ਉਪਰ ਦੂਰਦਰਸ਼ਨ ਵੱਲੋਂ ਬਣਾਈ ਗਈ ਵਿਸ਼ੇਸ਼ ਦਸਤਾਵੇਜੀ ਫ਼ਿਲਮ ਵੀ ਡੀ.ਡੀ. ਪੰਜਾਬੀ ਉਪਰ ਜਲਦ ਹੀ ਪ੍ਰਸਾਰਿਤ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

31 ਮਈ ਤੱਕ ਨਸ਼ਾ ਮੁਕਤ ਪੰਜਾਬ ਉਪਰ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੂੱਕੇ ਸਵਾਲ

0

👉ਕਿਹਾ, ਨਸ਼ਿਆਂ ਵਿਰੁੱਧ ਜੰਗ ਅਸਫਲ, ਸਪਲਾਈ ਚੇਨ ਨਹੀਂ ਟੁੱਟੀ
Bathinda News: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ 31 ਮਈ ਤੱਕ ਨਸ਼ਾ ਮੁਕਤ ਕਰਨ ਦੇ ਕੀਤੇ ਵਾਅਦੇ ਉਪਰ ਸਵਾਲ ਖ਼ੜੇ ਕਰਦਿਆਂ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸਰਮਾ ਨੇ ਸਵਾਲ ਖੜ੍ਹੇ ਕੀਤੇ ਹਨ। ਐਤਵਾਰ ਨੂੰ ਬਠਿੰਡਾ ਪੁੱਜੇ ਸ਼੍ਰੀ ਸ਼ਰਮਾ ਨੇ ਇੱਕ ਪ੍ਰੈਸ ਕਾਨਰਫਰੰਸ ਕਰਦਿਆਂ ਦਾਅਵਾ ਕੀਤਾ ਕਿ ਇਹ ਮੁਹਿੰਮ ਪੂਰੀ ਤਰ੍ਹਾਂ ਅਸਫਲ ਹੋ ਗਈ ਹੈ ਅਤੇ ਹਾਲੇ ਤੱਕ ਨਸ਼ਿਆਂ ਦੀ ਸਪਲਾਈ ਦੀ ਚੇਨ ਨਹੀਂ ਟੁੱਟੀ ਹੈ। ਇਸ ਮੌਕੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਦਿਆਲ ਦਾਸ ਸੋਢੀ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਇਹ ਵੀ ਪੜ੍ਹੋ  ਸ਼ੋਸਲ ਮੀਡੀਆ ’ਤੇ ਭਾਵੁਕ ਪੋਸਟ ਪਾਉਣ ਤੋਂ ਬਾਅਦ ‘ਆਪ’ ਦੇ ਨਾਮੀ ਆਗੂ ਨੇ ਕੀਤੀ ਖ਼ੁਦ+ਕਸ਼ੀ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ 2020 ਤੋਂ 2022 ਤੱਕ ਚੋਣਾਂ ਤੋਂ ਪਹਿਲਾਂ ਵਾਰ-ਵਾਰ ਦਾਅਵਾ ਕੀਤਾ ਸੀ ਕਿ ਉਹ ਸਰਕਾਰ ਬਣਾਉਣ ਦੇ ਇੱਕ ਮਹੀਨੇ ਦੇ ਅੰਦਰ-ਅੰਦਰ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਦੇਣਗੇ। ਪਰ 16 ਮਾਰਚ 2022 ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਮਾਨ ਨੇ ਆਪਣੀ ਪਹਿਲੀ ਸਮਾਂ ਸੀਮਾ 16 ਅਪ੍ਰੈਲ 2022 ਬਿਨਾਂ ਕਿਸੇ ਬਦਲਾਅ ਦੇ ਪਾਸ ਕਰ ਦਿੱਤੀ। ਇਸੇ ਤਰ੍ਹਾਂ, ਜੂਨ 2022 ਦੀ ਦੂਜੀ ਸਮਾਂ ਸੀਮਾ ਮਾਰਚ 2022 ਵਿੱਚ, 15 ਅਗਸਤ, 2023 ਦੀ ਤੀਜੀ ਸਮਾਂ ਸੀਮਾ (15 ਅਗਸਤ, 2024 ਤੱਕ), 31 ਦਸੰਬਰ, 2024 ਦੀ ਚੌਥੀ ਸਮਾਂ ਸੀਮਾ ਜੂਨ 2024 ਵਿੱਚ ਅਤੇ 31 ਮਈ, 2025 ਦੀ ਪੰਜਵੀਂ ਸਮਾਂ ਸੀਮਾ 1 ਮਾਰਚ 2025 ਨੂੰ ਵੀ ਝੂਠੀ ਸਾਬਤ ਹੋਈ।

ਇਹ ਵੀ ਪੜ੍ਹੋ  ਅੰਮ੍ਰਿਤਸਰ ਪੁਲਿਸ ਵੱਲੋਂ ਇੱਕ ਮੁਕਾਬਲੇ ਤੋਂ ਬੱਬਰ ਖ਼ਾਲਸਾ ਨਾਲ ਸਬੰਧਤ ਦੋ ਕਾਰਕੁੰਨ ਗ੍ਰਿਫਤਾਰ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਛੋਟੇ ਮੁੰਡਿਆਂ ਦੇ ਨਾਲ-ਨਾਲ 8 ਤੋਂ 12 ਸਾਲ ਦੇ ਬੱਚੇ, ਕੁੜੀਆਂ ਅਤੇ ਗਰਭਵਤੀ ਔਰਤਾਂ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਨਸ਼ੇ ਵਿੱਚ ਡੁੱਬੇ ਨੌਜਵਾਨਾਂ, ਖਾਸ ਕਰਕੇ ਕੁੜੀਆਂ ਦੇ ਵੀਡੀਓ ਹਰ ਰੋਜ਼ ਵਾਇਰਲ ਹੋ ਰਹੇ ਹਨ। ਨਸ਼ਿਆਂ ਲਈ, ਨਸ਼ੇੜੀਆਂ ਨੇ ਆਪਣੇ ਹੀ ਪਰਿਵਾਰਕ ਮੈਂਬਰਾਂ ਨੂੰ ਮਾਰ ਦਿੱਤਾ ਹੈ ਅਤੇ ਬੱਚਿਆਂ ਨੂੰ ਕੰਧ ਨਾਲ ਸੁੱਟ ਕੇ ਮਾਰ ਦਿੱਤਾ ਹੈ। ਨਸ਼ਿਆਂ ਕਾਰਨ ਪੂਰੇ ਪਰਿਵਾਰ ਤਬਾਹ ਹੋ ਗਏ ਹਨ ਅਤੇ ਉਨ੍ਹਾਂ ਦੇ ਘਰ ਬੰਦ ਹੋ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅੰਮ੍ਰਿਤਸਰ ਪੁਲਿਸ ਵੱਲੋਂ ਇੱਕ ਮੁਕਾਬਲੇ ਤੋਂ ਬੱਬਰ ਖ਼ਾਲਸਾ ਨਾਲ ਸਬੰਧਤ ਦੋ ਕਾਰਕੁੰਨ ਗ੍ਰਿਫਤਾਰ

0

Amritsar News: ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਪਾਕਿਸਤਾਨ ਦੇ ਆਈ.ਐਸ.ਆਈ. ਦੇ ਸਮਰਥਨ ਹੇਠ ਜੀਵਨ ਫੌਜੀ ਦੇ ਸੰਚਾਲਨ ਦੁਆਰਾ ਚੱਲ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਸਬੰਧਿਤ ਦਹਿਸ਼ਤਗਰਦੀ ਅਤੇ ਵਸੂਲੀ ਗੈਂਗ ਦੇ ਮੋਡੀਊਲ ਨਾਲ ਜੁੜੇ ਉਸਦੇ ਦੋ ਸਾਥੀਆਂ ਕਾਰਜਪ੍ਰੀਤ ਸਿੰਘ ਵਾਸੀ ਵੇਰੋਵਾਲ, ਤਰਨਤਾਰਨ ਅਤੇ ਗੁਰਲਾਲ ਸਿੰਘ ਉਰਫ਼ ਹਰਮਨ ਵਾਸੀ ਗੋਇੰਦਵਾਲ ਸਾਹਿਬ ਤਰਨਤਾਰਨ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਪਾਸੋਂ ਇੱਕ ਪਿਸਟਲ (.30 ਬੋਰ) ਸਮੇਤ ਮੈਗਜ਼ੀਨ, ਇੱਕ ਜਿੰਦਾ ਰੋਂਦ ਅਤੇ ਵਾਰਦਾਤ ਸਮੇਂ ਵਰਤਿਆਂ ਗਿਆ ਮੋਟਰਸਾਈਕਲ ਬ੍ਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਭਲਕੇ

ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਸ਼ੁਰੂਆਤੀ ਜਾਂਚ ਦੌਰਾਨ ਪਤਾ ਲੱਗਿਆ ਕਿ ਜੀਵਨ ਫੌਜੀ, ਜੋ BKI ਦਾ ਸਰਗਰਮ ਮੈਂਬਰ ਹੈ, ਪੰਜਾਬ ਦੇ ਸਰਹੱਦੀ ਜ਼ਿਲਿ੍ਹਆਂ ਵਿੱਚ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਜਬਰਦਸਤੀ ਵਸੂਲੀ ਦਾ ਇੱਕ ਰੈਕੇਟ ਚਲਾ ਰਿਹਾ ਸੀ।

ਉਸਨੇ ਕਾਰਜਪ੍ਰੀਤ ਅਤੇ ਗੁਰਲਾਲ ਨੂੰ ਇੱਕ .30 ਬੋਰ ਪਿਸਤੌਲ ਮੁਹੱਈਆ ਕਰਵਾਇਆ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਖੇਤਰ ਵਿੱਚ ਇੱਕ ਫਰਨੀਚਰ ਦੀ ਦੁਕਾਨ ’ਤੇ ਗੋਲੀਬਾਰੀ ਕਰਨ ਲਈ ਨਿਰਦੇਸ਼ ਦਿੱਤੇ ਸਨ। ਇਹ ਗੋਲੀਬਾਰੀ ਦੀ ਘਟਨਾ ਇੱਕ ਵਸੂਲੀ ਦੀ ਕੋਸ਼ਿਸ਼ ਦਾ ਹਿੱਸਾ ਸੀ, ਜਿਸ ਵਿੱਚ ਜੀਵਨ ਫੌਜੀ ਨੇ ਕਨੇਡਾ ਵਿਖੇ ਰਹਿਣ ਵਾਲੇ ਦੁਕਾਨ ਮਾਲਕ ਦੇ ਇੱਕ ਰਿਸ਼ਤੇਦਾਰ ਤੋਂ ਫਿਰੌਤੀ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ ਸ਼ੋਸਲ ਮੀਡੀਆ ’ਤੇ ਭਾਵੁਕ ਪੋਸਟ ਪਾਉਣ ਤੋਂ ਬਾਅਦ ‘ਆਪ’ ਦੇ ਨਾਮੀ ਆਗੂ ਨੇ ਕੀਤੀ ਖ਼ੁਦ+ਕਸ਼ੀ

ਦੋਸ਼ੀ ਗੁਰਲਾਲ ਸਿੰਘ ਉਰਫ਼ ਹਰਮਨ ਦੇ ਖੁਲਾਸੇ ਦੇ ਆਧਾਰ ’ਤੇ, ਇੱਕ ਪੁਲਿਸ ਟੀਮ ਉਸਨੂੰ ਅਪਰਾਧ ਵਿੱਚ ਵਰਤੇ ਗਏ ਹਥਿਆਰ ਦੀ ਬਰਾਮਦਗੀ ਲਈ ਆਪਣੇ ਨਾਲ ਲੈ ਗਈ। ਇਸ ਕਾਰਵਾਈ ਦੌਰਾਨ, ਦੋਸ਼ੀ ਨੇ ਪੁਲਿਸ ਪਾਰਟੀ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਪੁਲਿਸ ਨੇ ਸਵੈ-ਰੱਖਿਆ ਲਈ ਜਵਾਬੀ ਕਾਰਵਾਈ ਕੀਤੀ। ਇਸ ਮੁਕਾਬਲੇ ਵਿੱਚ, ਗੁਰਲਾਲ ਨੂੰ ਉਸਦੀ ਖੱਬੀ ਲੱਤ ਵਿੱਚ ਗੋਲੀ ਲੱਗੀ। ਉਸਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ, ਅੰਮ੍ਰਿਤਸਰ ਭੇਜ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਭਲਕੇ

0

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ ਹੇਠ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਸੋਮਵਾਰ ਨੂੰ ਦੁਪਹਿਰ 12 ਵਜੇ ਹੋਣ ਜਾਰਹੀ ਹੈ। ਮੁੱਖ ਮੰਤਰੀ ਦੀੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ਸਥਾਨ ’ਤੇ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਦਾ ਬੇਸ਼ੱਕ ਹਾਲੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ

ਇਹ ਵੀ ਪੜ੍ਹੋ  ਸ਼ੋਸਲ ਮੀਡੀਆ ’ਤੇ ਭਾਵੁਕ ਪੋਸਟ ਪਾਉਣ ਤੋਂ ਬਾਅਦ ‘ਆਪ’ ਦੇ ਨਾਮੀ ਆਗੂ ਨੇ ਕੀਤੀ ਖ਼ੁਦ+ਕਸ਼ੀ

ਪ੍ਰੰਤੂ ਕਿਹਾ ਜਾ ਰਿਹਾ ਕਿ ਪੰਜਾਬ ਵਜ਼ਾਰਤ ਇਸਦੇ ਵਿਚ ਮਹੱਤਵਪੂਰਨ ਫੈਸਲੇ ਲੈ ਸਕਦੀ ਹੈ। ਹਾਲਾਂਕਿ ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਕਾਰਨ ਉਥੇ ਚੋਣ ਜਾਬਤਾ ਲੱਗਿਆ ਹੋਇਆ ਹੈ। ਦਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਦੀ ਮੀਟਿੰਗ 23 ਮਈ ਨੂੰ ਹੋਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ