Home Blog Page 692

ਸ਼ੋਸਲ ਮੀਡੀਆ ’ਤੇ ਭਾਵੁਕ ਪੋਸਟ ਪਾਉਣ ਤੋਂ ਬਾਅਦ ‘ਆਪ’ ਦੇ ਨਾਮੀ ਆਗੂ ਨੇ ਕੀਤੀ ਖ਼ੁਦ+ਕਸ਼ੀ

👉ਪੁਲਿਸ ਵੱਲੋਂ ਜਾਂਚ ਜਾਰੀ, ਸਾਬਕਾ ਮੰਤਰੀ ਮੌਕੇ ‘ਤੇ ਪੁੱਜੇ
Guruharsahai News: ਬੀਤੀ ਦੇਰ ਰਾਤ ਵਾਪਰੀ ਇੱਕ ਦੁਖ਼ਦਾਈ ਘਟਨਾ ਦੇ ਵਿਚ ਆਮ ਆਦਮੀ ਪਾਰਟੀ ਦੇ ਇਕ ਵੱਡੇ ਆਗੂ ਤੇ ਪਿੰਡ ਦੇ ਮੌਜੂਦਾ ਸਰਪੰਚ ਨੇ ਆਪਣੇ ਲਾਇਸੰਸੀ ਹਥਿਆਰ ਦੇ ਨਾਲ ਗੋਲੀ ਮਾਰ ਕੇ ਖ਼ੁਦਕਸ਼ੀ ਕਰ ਲਈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਸਰਪੰਚ ਨੇ ਪ੍ਰਕਾਸ਼ ਸਾਥੀ ਦੀ ਇੱਕ ਕਵਿਤਾ ਨੂੰ ਆਪਣੀ ਫ਼ੇਸਬੁੱਕ ’ਤੇ ਪੋਸਟ ਕੀਤਾ। ਜਿਸਤੋਂ ਬਾਅਦ ਆਪਣੇ ਆਪ ਨੂੰ ਖ਼ਤਮ ਕਰ ਲਿਆ।

ਇਹ ਵੀ ਪੜ੍ਹੋ Online NRI ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਕਾਫ਼ੀ ਹਸਮੁੱਖ ਸੁਭਾਅ ਵਾਲੇ ਇਸ ਨੌਜਵਾਨ ਸਰਪੰਚ ਦੀ ਪਹਿਚਾਣ ਹਲਕੇ ਦੇ ਪਿੰਡ ਤਰਿੰਡੇ ਦੇ ਪਿੰਡ ਦੇ ਜਸਨ ਬਾਵਾ ਵਜੋਂ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਬਾਵਾ ਇਲਾਕੇ ਵਿਚ ਕਾਫੀ ਵਿਚਰਦੇ ਸਨ ਤੇ ਸੋਸਲ ਮੀਡੀਆ ’ਤੇ ਵੀ ਐਕਟਿਵ ਰਹਿੰਦਾ ਸੀ।

ਉਧਰ, ਘਟਨਾ ਦਾ ਪਤਾ ਲੱਗਦੇ ਹੀ ਜਿੱਥੇ ਇਲਾਕੇ ਦੇ ਡੀਐਸਪੀਤੇ ਥਾਣਾ ਲੱਖੋ ਕੇ ਬਹਿਰਾਮ ਦੇ ਐਸਐਚਓ ਇੰਸਪੈਕਟਰ ਗੁਰਜੰਟ ਸਿੰਘ ਬਰਾੜ ਵੱਲੋਂ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ,ਉਥੇ ਪ੍ਰਵਾਰ ਨਾਲ ਦੁੱਖ ਵੰਡਾਉਣ ਲਈ ਹਲਕਾ ਵਿਧਾਇਕ ਤੇ ਸਾਬਕਾ ਮੰਤਰੀ ਫ਼ੌਜਾ ਸਿੰਘ ਸਰਾਰੀ ਸਹਿਤ ਵੱਡੀ ਗਿਣਤੀ ਵਿਚ ਆਪ ਆਗੂ ਤੇ ਵਲੰਟੀਅਰ ਵੀ ਪੁੱਜੇ ਹਨ ਪ੍ਰੰਤੂ ਹਾਲੇ ਤੱਕ ਘਟਨਾ ਦੇ ਪਿੱਛੇ ਕਾਰਨਾਂ ਦਾ ਖ਼ੁਲਾਸਾ ਨਹੀਂ ਹੋ ਸਕਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਫ਼ਲਤਾ ਦੀ ਉਡਾਰੀ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

👉ਅਮਨ ਅਰੋੜਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਨੌਜਵਾਨ ਅਧਿਕਾਰੀਆਂ ਨੂੰ ਵਧਾਈ
👉ਹੁਣ ਤੱਕ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਇਸ ਵੱਕਾਰੀ ਸੰਸਥਾ ਦੇ 172 ਕੈਡਿਟਾਂ ਨੇ ਕਮਿਸ਼ਨ ਹਾਸਲ ਕੀਤਾ
SAS Nagar News:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਸਿਰ ਸਫ਼ਲਤਾ ਦਾ ਸਿਹਰਾ ਸਜਾਉਂਦਿਆਂ ਇਸ ਸੰਸਥਾ ਦੇ ਦੋ ਕੈਡਿਟਾਂ ਨੇ ਅੱਜ ਏਝੀਮਾਲਾ (ਕੇਰਲਾ) ਵਿੱਚ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਤੋਂ ਪਾਸ ਆਊਟ ਹੋਣ ਨਾਲ ਭਾਰਤੀ ਜਲ ਸੈਨਾ ਦੇ ਕਮਿਸ਼ਨਡ ਅਫ਼ਸਰ ਬਣ ਗਏ ਹਨ। ਅਕੈਡਮੀ ਵਿੱਚ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਵੀ. ਸ਼੍ਰੀਨਿਵਾਸ, ਏ.ਵੀ.ਐਸ.ਐਮ., ਐਨ.ਐਮ., ਫਲੈਗ ਅਫ਼ਸਰ ਕਮਾਂਡਿੰਗ ਇਨ ਚੀਫ਼ ਆਫ਼ ਸਾਊਥਰਨ ਨੇਵਲ ਕਮਾਂਡ ਦੁਆਰਾ ਕੀਤਾ ਗਿਆ।

ਇਹ ਵੀ ਪੜ੍ਹੋ ਡਾ. ਰਤਨ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਅੱਜ ਪਟਿਆਲਾ ’ਚ 

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਰਹੇ ਮਹਿੰਦਰ ਸਿੰਘ ਸੇਖੋਂ ਅਤੇ ਵਿਨੈ ਕੌਸ਼ਿਕ, ਜਿਨ੍ਹਾਂ ਨੇ ਭਾਰਤੀ ਜਲ ਸੈਨਾ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਹੈ, ਦੋਵੇਂ ਐਸਏਐਸ ਨਗਰ (ਮੋਹਾਲੀ) ਨਾਲ ਸਬੰਧਤ ਹਨ। ਇਸ ਇੰਸਟੀਚਿਊਟ ਵਿਖੇ ਦੋ ਸਾਲਾਂ ਦੀ ਸਿਖਲਾਈ ਤੋਂ ਬਾਅਦ ਐਨਡੀਏ ਵਿਖੇ ਤਿੰਨ ਸਾਲਾਂ ਦੀ ਸਿਖਲਾਈ ਉਪਰੰਤ ਆਈ.ਐਨ.ਏ. ਵਿਖੇ ਇੱਕ ਸਾਲ ਦੀ ਸੇਵਾ ਆਧਾਰਤ ਸਿਖਲਾਈ ਮੁਕੰਮਲ ਕਰਨ ਤੋਂ ਬਾਅਦ ਹੁਣ ਇਹ ਦੋਵੇਂ ਨੌਜਵਾਨ ਕੈਡਿਟ ਜਲਦੀ ਭਾਰਤੀ ਜਲ ਸੈਨਾ ਵਿੱਚ ਜੁਆਇਨ ਕਰਨਗੇ।

ਇਹ ਵੀ ਪੜ੍ਹੋ ਸਪੀਕਰ ਸੰਧਵਾਂ ਨੇ UPSC ਦਾ ਵਕਾਰੀ ਇਮਤਿਹਾਨ ਪਾਸ ਕਰਨ ਵਾਲੇ ਲਾਰਸਨ ਸਿੰਗਲਾ ਦੇ ਘਰ ਪਹੁੰਚ ਕੇ ਦਿੱਤੀ ਵਧਾਈ

ਦੱਸਣਯੋਗ ਹੈ ਕਿ ਮਹਿੰਦਰ ਸਿੰਘ ਸੇਖੋਂ, ਜਿਸ ਦੇ ਮਾਪੇ ਬਚਪਨ ਵਿੱਚ ਹੀ ਵਿਛੋੜਾ ਦੇ ਗਏ ਸਨ, ਨੇ ਆਪਣੀ ਦ੍ਰਿੜ੍ਹਤਾ ਅਤੇ ਸਖ਼ਤ ਮਿਹਨਤ ਨਾਲ ਆਪਣੇ ਸੁਪਨੇ ਨੂੰ ਸਾਕਾਰ ਕੀਤਾ ਹੈ। ਵਿਨੈ ਦੇ ਪਿਤਾ ਸ੍ਰੀ ਸੰਜੇ ਕੁਮਾਰ “ਦਿ ਟ੍ਰਿਬਿਊਨ” ਅਖਬਾਰ ਵਿੱਚ ਸੈਕਸ਼ਨਲ ਹੈੱਡ ਹਨ ਅਤੇ ਉਸ ਦੀ ਮਾਤਾ ਸ੍ਰੀਮਤੀ ਰੇਖਾ ਸ਼ਰਮਾ ਸੁਆਣੀ ਹੈ।ਨੌਜਵਾਨ ਅਧਿਕਾਰੀਆਂ ਨੂੰ ਦਿਲੋਂ ਵਧਾਈਆਂ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਹਮੇਸ਼ਾ ਇਸੇ ਤਰ੍ਹਾਂ ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ Online NRI ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸੰਸਥਾ ਦੇ 172 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਵਜੋਂ ਕਮਿਸ਼ਨ ਹਾਸਲ ਕੀਤਾ ਹੈ, ਜਿਨ੍ਹਾਂ ਵਿੱਚੋਂ 20 ਭਾਰਤੀ ਜਲ ਸੈਨਾ ਕਮਿਸ਼ਨਡ ਅਫਸਰ ਬਣੇ ਹਨ। ਉਨ੍ਹਾਂ ਨੇ ਏ.ਐਫ.ਸੀ.ਏ.ਟੀ. ਦੀ ਮੈਰਿਟ ਸੂਚੀ ਵਿੱਚ ਆਏ ਕੈਡਿਟ ਅਰਸ਼ਦੀਪ ਸਿੰਘ (ਆਲ ਇੰਡੀਆ ਰੈਂਕ ਤੀਜਾ ਰੈਂਕ ) ਅਤੇ ਕਰਨ ਕੌਸ਼ਿਕ (ਆਲ ਇੰਡੀਆ 71ਵਾਂ ਰੈਂਕ ) ਦੀ ਪ੍ਰਾਪਤੀ ‘ਤੇ ਵੀ ਚਾਨਣਾ ਪਾਇਆ, ਜੋ ਏਅਰ ਫੋਰਸ ਅਕੈਡਮੀ ਜੁਆਇਨ ਕਰਨ ਲਈ ਆਪਣੇ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਡਾ. ਰਤਨ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਅੱਜ ਪਟਿਆਲਾ ’ਚ

0

Patiala News: ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਜੋ ਬੀਤੇ ਦਿਨੀਂ ਸਾਨੂੰ ਸਦੀਵੀ ਵਿਛੋੜਾ ਦੇ ਗਏ ਸਨ, ਨਮਿੱਤ ਅੰਤਿਮ ਅਰਦਾਸ ਤੇ ਪਾਠ ਦਾ ਭੋਗ 1 ਜੂਨ 2025 ਨੂੰ ਪਟਿਆਲਾ ਦੀ ਮਾਲ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਨੇੜੇ ਫੁਆਰਾ ਚੌਕ) ਵਿਖੇ ਦੁਪਹਿਰ 12 ਤੋਂ 1 ਵਜੇ ਦਰਮਿਆਨ ਪਵੇਗਾ।ਡਾ ਰਤਨ ਸਿੰਘ ਜੱਗੀ ਦਾ ਨਾਂ ਪੰਜਾਬੀ ਅਤੇ ਹਿੰਦੀ ਸਾਹਿਤ ਦੇ ਉੱਘੇ ਵਿਦਵਾਨਾਂ ਅਤੇ ਗੁਰਮਤਿ ਤੇ ਭਗਤੀ ਲਹਿਰ ਦੇ ਮਾਹਰਾਂ ਵਿੱਚ ਸ਼ੁਮਾਰ ਹੈ।ਉਨ੍ਹਾਂ 150 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਸਾਹਿਤ ਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਸਦਕਾ ਉਨ੍ਹਾਂ ਨੂੰ ਭਾਰਤ ਸਰਕਾਰ ਨੇ ਪਦਮ ਸ਼੍ਰੀ, ਸਾਹਿਤ ਅਕਾਦਮੀ ਨੇ ਕੌਮੀ ਪੁਰਸਕਾਰ, ਪੰਜਾਬ ਸਰਕਾਰ ਨੇ ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ ਨਾਲ ਸਨਮਾਨਿਆ।

ਇਹ ਵੀ ਪੜ੍ਹੋ  ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਦਿੱਲੀ, ਹਰਿਆਣਾ ਤੇ ਉਤਰ ਪ੍ਰਦੇਸ਼ ਦੀਆਂ ਸਰਕਾਰਾਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਤ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਆਨਰੇਰੀ ਡੀ. ਲਿਟ ਦੀ ਡਿਗਰੀ ਵੀ ਪ੍ਰਦਾਨ ਕੀਤੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਗਿਆਨ ਰਤਨ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਠ ਵਾਰ ਪਹਿਲਾ ਪੁਰਸਕਾਰ ਹਾਸਲ ਕਰਨ ਤੋਂ ਇਲਾਵਾ ਵੱਖ-ਵੱਖ ਸਾਹਿਤ ਅਕਾਦਮੀਆਂ, ਵਿੱਦਿਅਕ, ਸਾਹਿਤਕ ਤੇ ਧਾਰਮਿਕ ਸੰਸਥਾਵਾਂ, ਸਰਕਾਰੀ ਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਵੀ ਸਨਮਾਨ ਮਿਲੇ। ਡਾ ਜੱਗੀ ਦਾ ਜਨਮ 27 ਜੁਲਾਈ 1927 ਨੂੰ ਹੋਇਆ। ਉਨ੍ਹਾਂ ਛੇ ਦਹਾਕੇ ਤੋਂ ਵੱਧ ਸਮਾਂ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਮੱਧਕਾਲੀ ਸਾਹਿਤ ਦੇ ਲੇਖੇ ਲਾਏ ਹਨ।

ਇਹ ਵੀ ਪੜ੍ਹੋ  Online NRI ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਉਨ੍ਹਾਂ 1962 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ‘‘ਦਸਮ ਗ੍ਰੰਥ ਦਾ ਪੌਰਾਣਿਕ ਅਧਿਐਨ’’ ਵਿਸ਼ੇ ’ਤੇ ਪੀਐਚ.ਡੀ. ਕੀਤੀ। 1973 ਵਿੱਚ ਮਗਧ ਯੂਨੀਵਰਸਿਟੀ, ਬੋਧਗਯਾ ਤੋਂ ਹਿੰਦੀ ਵਿੱਚ ‘‘ਸ੍ਰੀ ਗੁਰੂ ਨਾਨਕ: ਵਿਅਕਤਿਤਵ, ਕ੍ਰਿਤਿਤਵ ਔਰ ਚਿੰਤਨ’’ ਵਿਸ਼ੇ ‘ਤੇ ਡੀ.ਲਿਟ. ਦੀ ਡਿਗਰੀ ਹਾਸਲ ਕੀਤੀ। ਉਹ 1987 ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਵਜੋਂ ਸੇਵਾਮੁਕਤ ਹੋਏ।ਡਾ ਜੱਗੀ 98 ਵਰਿ੍ਹਆਂ ਦੀ ਉਮਰੇ 22 ਮਈ ਨੂੰ ਕੁਝ ਸਮਾਂ ਬਿਮਾਰ ਰਹਿਣ ਤੋਂ ਬਾਅਦ ਸਵਰਗਵਾਸ ਹੋ ਗਏ ਸਨ। ਉਹ ਅੰਤਲੇ ਸਮਿਆਂ ਤੱਕ ਸਾਹਿਤ ਤੇ ਖੋਜ ਕਾਰਜਾਂ ਨੂੰ ਸਮਰਪਿਤ ਰਹੇ। ਪਰਿਵਾਰ ਵਿੱਚ ਉਹ ਪਿੱਛੇ ਆਪਣੀ ਧਰਮ ਪਤਨੀ ਦਾ ਡਾ ਗੁਰਸ਼ਰਨ ਕੌਰ ਜੱਗੀ (ਸੇਵਾ ਮੁਕਤ ਪ੍ਰਿੰਸੀਪਲ, ਸਰਕਾਰੀ ਕਾਲਜ ਲੜਕੀਆਂ, ਪਟਿਆਲਾ), ਪੁੱਤਰ ਮਾਲਵਿੰਦਰ ਸਿੰਘ ਜੱਗੀ (ਸੇਵਾ ਮੁਕਤ ਆਈ.ਏ.ਐਸ.) ਛੱਡ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਪੀਕਰ ਸੰਧਵਾਂ ਨੇ UPSC ਦਾ ਵਕਾਰੀ ਇਮਤਿਹਾਨ ਪਾਸ ਕਰਨ ਵਾਲੇ ਲਾਰਸਨ ਸਿੰਗਲਾ ਦੇ ਘਰ ਪਹੁੰਚ ਕੇ ਦਿੱਤੀ ਵਧਾਈ

0

Patiala News: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਪਾਤੜਾਂ ਦੇ ਨੌਜਵਾਨ ਲਾਰਸਨ ਸਿੰਗਲਾ (ਤਹਿਸੀਲਦਾਰ) ਵੱਲੋਂ ਦੇਸ਼ ਵਿੱਚ ਮੁਕਾਬਲੇ ਦੀ ਸਭ ਤੋਂ ਵਕਾਰੀ ਪ੍ਰੀਖਿਆ ਯੂ.ਪੀ.ਐਸ.ਸੀ. ਟੈਸਟ ਪਾਸ ਕਰਨ ‘ਤੇ ਵਧਾਈ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ। ਸਪੀਕਰ ਸੰਧਵਾਂ ਨੇ ਲਾਰਸਨ, ਪਤਨੀ ਪ੍ਰਭ, ਉਸਦੇ ਪਿਤਾ ਸੰਤੋਸ਼ ਕੁਮਾਰ ਸਿੰਗਲਾ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਨੇਕਾਂ ਚੁਣੌਤੀਆਂ ਦੇ ਬਾਵਜੂਦ ਦੇਸ਼ ਦਾ ਸਭ ਤੋਂ ਵੱਧ ਮੁਕਾਬਲੇ ਵਾਲਾ ਵਕਾਰੀ ਟੈਸਟ ਪਾਸ ਕਰਕੇ ਲਾਰਸਨ ਸਿੰਗਲਾ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣ ਗਿਆ ਹੈ।

ਇਹ ਵੀ ਪੜ੍ਹੋ  Online NRI ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ।ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਪਰੰਤੂ ਇਸ ਨੂੰ ਨਿਖਾਰਨ ਦੀ ਲੋੜ ਸੀ, ਜਿਸ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੈਂਟਰਸ਼ਿਪ ਤੇ ਇੱਕ ਦਿਨ ਡੀਸੀ/ਐਸਐਸਪੀ ਸੰਗ ਪ੍ਰੋਗਰਾਮ ਸ਼ੁਰੂ ਕੀਤੇ ਹਨ, ਜਿਸ ਨਾਲ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਕੀਤਾ ਪੱਕਾ

ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨਾਂ ਨੂੰ ਲਗਨ ਨਾਲ ਮਿਹਨਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਲਾਰਸਨ ਨੇ ਪੰਜਾਬ ਤੇ ਪਾਤੜਾਂ ਸਮੇਤ ਆਪਣੇ ਪਰਿਵਾਰ ਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ ਤੇ ਨਾਮ ਰੌਸ਼ਨ ਕੀਤਾ ਹੈ, ਜਿਸ ਲਈ ਨੌਜਵਾਨ ਪੀੜ੍ਹੀ ਲਾਰਸਨ ਵਰਗੇ ਹਿੰਮਤੀ ਨੌਜਵਾਨਾਂ ਤੋਂ ਪ੍ਰੇਰਿਤ ਹੋ ਕੇ ਆਪਣੇ ਟੀਚੇ ਹਾਸਲ ਕਰੇ।ਇਸ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਐਸ ਡੀ ਐਮ ਅਸ਼ੋਕ ਕੁਮਾਰ, ਡੀ ਐਸ ਪੀ ਇੰਦਰਪਾਲ ਸਿੰਘ ਚੌਹਾਨ, ਲਾਇਨਜ ਕਲੱਬ ਦੇ ਮੈਂਬਰਾਂ ਸਮੇਤ ਗਾਂਧੀ ਰਾਮ, ਡੇਵਿਡ ਸਿੰਗਲਾ, ਅੰਚਿਤ ਤੇ ਵਨੀਤ ਸਿੰਗਲਾ ਆਦਿ ਹੋਰ ਪਤਵੰਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਮਲਾ ਸੀਵਰੇਜ ਪਾਈਪ ਲਾਈਨ ਰੋਕਣ ਦਾ; ਕਿਸਾਨ ਆਗੂਆਂ ਵੱਲੋਂ ਜੇਲ ’ਚ ਭੁੱਖ ਹੜਤਾਲ ਸ਼ੁਰੂ

0

Bathinda News: ਜ਼ਿਲ੍ਹੇ ਦੇ ਪਿੰਡ ਘਸੋ ਖਾਨਾ ਵਿਚ ਚੱਲ ਰਹੇ ਸੀਵਰੇਜ ਪਾਈਪ ਲਾਈਨ ਦੇ ਕੰਮ ਨੂੰ ਰੋਕਣ ਦੇ ਲਈ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਨੂੰ ਰੋਕਣ ਲਈ ਪੁਲਿਸ ਦੁਆਰਾ ਫ਼ੜੇ ਹੋਏ ਕਿਸਾਨਾਂ ਨੇ ਹੁਣ ਜੇਲ੍ਹ ਵਿਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਬੀਕੇਯੂ ਸਿੱਧੂਪੁਰ ਜਥੇਬੰਦੀ ਦੇ ਸੀਨੀਅਰ ਆਗੂ ਕਾਕਾ ਸਿੰਘ ਕੋਟੜਾ ਦੀ ਅਗਵਾਈ ਵਿੱਚ ਬਠਿੰਡਾ ਕੇਂਦਰੀ ਜੇਲ ਵਿੱਚ ਨਜ਼ਰਬੰਦ ਕਿਸਾਨਾਂ ਵੱਲੋਂ ਇਸ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ ਗਈ ਹੈ, ਜਿੱਥੈ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਾਈਪ ਲਾਈਨ ਦੇ ਕੰਮ ਨੂੰ ਤੁਰੰਤ ਰੋਕਿਆ ਜਾਵੇ।

ਇਹ ਵੀ ਪੜ੍ਹੋ  ਸ਼ਿਕਾਇਤ ਲੈ ਕੇ ਆਏ ‘ਬੰਦੇ’ ਦੀ ਬੇਰਹਿਮੀ ਨਾਲ ਕੁੱਟ+ਮਾਰ ਕਰਨ ਵਾਲਾ ਬਠਿੰਡਾ ਪੁਲਿਸ ਦਾ ਚੌਕੀ ਇੰਚਾਰਜ਼ ‘ਲਾਈਨ-ਹਾਜ਼ਰ’

ਭੁੱਖ ਹੜਤਾਲ ਬਾਰੇ ਕਿਸਾਨ ਆਗੂ ਗੁਰਦੀਪ ਮਹਿਮਾ ਸਰਜਾ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਕਿਸਾਨਾਂ ਜਥੇਬੰਦੀ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਦਾ ਉਦੇਸ਼ ਸਿਰਫ਼ ਆਪਣੇ ਆਗੂਆਂ ਦੀ ਰਿਹਾਈ ਦੀ ਮੰਗ ਕਰਨੀ ਸੀ। ਦਸਣਯੋਗ ਹੈ ਕਿ ਮੋੜ ਮੰਡੀ ਤੋਂ ਸ਼ੁਰੂ ਹੋਣ ਵਾਲੀ ਸੀਵਰੇਜ ਲਾਈਨ ਬਠਿੰਡਾ-ਮਾਨਸਾ ਮੁੱਖ ਸੜਕ ਦੇ ਨਾਲ ਨਾਲ ਪਾਈ ਜਾ ਰਹੀ ਹੈ। ਹਾਲ ਹੀ ਵਿਚ ਪਿੰਡ ਘਸੋ ਖਾਨਾ ਵਿੱਚ ਉਸ ਵੇਲੇ ਤਣਾਅ ਵਧ ਗਿਆ ਜਦੋਂ ਸੀਵਰੇਜ ਲਾਈਨ ਨੂੰ ਪਿੰਡ ਦੇ ਵਿਚਕਾਰੋਂ ਲੰਘਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੁਲਿਸ ਹਿਰਾਸਤ ’ਚ ਮੌਤ: ਨਰਿੰਦਰਦੀਪ ਨੂੰ ਭੇਟ ਕੀਤੀਆਂ ਸਰਧਾਂਜਲੀਆਂ, ਇਨਸਾਫ ਦੇ ਸੰਘਰਸ਼ ਦੀ ਹੋਈ ਸ਼ੁਰੂਆਤ

0

Goniana Mandi News: ਲੰਘੀ 23 ਮਈ ਨੂੰ ਕਥਿਤ ਤੌਰ ’ਤੇ ਪੁਲਿਸ ਹਿਰਾਸਤ ’ਚ ਮ੍ਰਿਤਕ ਪਾਏ ਗਏ ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ ਦੇ ਨੌਜਵਾਨ ਨਰਿੰਦਰਦੀਪ ਸਿੰਘ ਨੰਨੂ ਨੂੰ ਅੱਜ ਸ਼ਨੀਵਾਰ ਨੂੰ ਗੁਰੂਦੁਆਰਾ ਟਿਕਾਣਾ ਭਾਈ ਜਗਤਾ ਜੀ ਵਿਖੇ ਸਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਮਾਗਮ ਦੌਰਾਨ ਹਜ਼ਾਰਾਂ ਲੋਕਾਂ ਨੇ ਸਮੂਲੀਅਤ ਕੀਤੀ। ਇਸ ਦੌਰਾਨ ਨੌਜਵਾਨ ਦੀ ਮੌਤ ਲਈ ਇਨਸਾਫ਼ ਦੇ ਸੰਘਰਸ਼ ਦੀ ਸ਼ੁਰੂਆਤ ਦਾ ਵੀ ਐਲਾਨ ਕੀਤਾ ਗਿਆ। ਜਿਸਦੇ ਲਈ ਇੱਕ 27 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।ਇਸਤੋਂ ਇਲਾਵਾ ਪ੍ਰਵਾਰ ਵੱਲੋਂ ਰੱਖੀਆਂ ਮੰਗਾਂ ਦੇ ਪੂਰਾ ਨਾ ਹੋਣ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੰਘਰਸ਼ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਗਿਆ। ਇਸ ਮੌਕੇ ਨਰਿੰਦਰਦੀਪ ਦੀ ਪਤਨੀ ਨੈਨਸੀ ਨੂੰ ਸਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ  ਸ਼ਿਕਾਇਤ ਲੈ ਕੇ ਆਏ ‘ਬੰਦੇ’ ਦੀ ਬੇਰਹਿਮੀ ਨਾਲ ਕੁੱਟ+ਮਾਰ ਕਰਨ ਵਾਲਾ ਬਠਿੰਡਾ ਪੁਲਿਸ ਦਾ ਚੌਕੀ ਇੰਚਾਰਜ਼ ‘ਲਾਈਨ-ਹਾਜ਼ਰ’

ਉਨ੍ਹਾਂ ਦੀ ਹਿੰਮਤ ਅਤੇ ਹੌਸਲੇ ਨੂੰ ਸਲਾਮ ਕੀਤਾ ਗਿਆ ਜੋ ਇਨਸਾਫ ਦੀ ਲੜਾਈ ਦੀ ਅਗਵਾਈ ਕਰ ਰਹੀ ਹੈ। ਇਸ ਦੁੱਖ ਭਰੀ ਸ਼ਰਧਾਂਜਲੀ ਸਮਾਗਮ ਮੌਕੇ ਬੀਕੇਯੂ ਉਗਰਾਹਾਂ ਸੂਬਾ ਸਕੱਤਰ ਤੇ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜ਼ਰਨਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਰਨਲ ਸਕੱਤਰ ਕਾਮਰੇਡ ਬਲਕਰਨ ਸਿੰਘ ਬਰਾੜ, ਵਪਾਰ ਮੰਡਲ ਦੇ ਸੂਬਾ ਪ੍ਰਧਾਨ ਅਮਿਤ ਕਪੂਰ, ਡਾ. ਨਵਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਸਿੱਧੂ ਮੂਸੇ ਵਾਲੇ ਦਾ ਪਿਤਾ ਬਲਕੋਰ ਸਿੰਘ ਸਮੇਤ ਕਈ ਅਹਿਮ ਸਖ਼ਸੀਅਤਾਂ ਹਾਜ਼ਰ ਰਹੀਆਂ। ਉਧਰ, ਭੋਗ ਤੋਂ ਬਾਅਦ ਵਿਸ਼ੇਸ ਤੌਰ ’ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖ਼ਹਿਰਾ ਵੀ ਮ੍ਰਿਤਕ ਨਰਿੰਦਰਦੀਪ ਸਿੰਘ ਦੇ ਘਰ ਪੁੱਜੇ ਤੇ ਪੀੜਤ ਪ੍ਰਵਾਰ ਨਾਲ ਦੁੱਖ ਜਤਾਇਆ। ਇਸ ਮੌਕੇ ਉਨ੍ਹਾਂ ਇਸ ਨੌਜਵਾਨ ਦੀ ਪੁਲਿਸ ਹਿਰਾਸਤ ਦੌਰਾਨ ਹੋਈ ਮੌਤ ਉਪਰ ਪੰਜਾਬ ’ਚ ਕਾਨੂੰਨ ਵਿਵਸਥਾ ’ਤੇ ਵੱਡੇ ਸਵਾਲ ਖੜੇ ਕੀਤੇ।

ਇਹ ਵੀ ਪੜ੍ਹੋ  ਕਰੋਨਾ ਦਾ ਮੁੜ ਵਧਿਆ ਕਹਿਰ; 24 ਘੰਟਿਆਂ ’ਚ ਹੋਈਆਂ 7 ਮੌ+ਤਾਂ

ਇਸ ਮੌਕੇ ਪ੍ਰੈਸ ਕਾਨਫਰੰਸ ਕਰਦੇ ਹੋਏ ਖਹਿਰਾ ਨੇ ਦੋਸ਼ ਲਗਾਇਆ ਕਿ ਬਿਨਾਂ ਕਿਸੇ ਠੋਸ ਸਬੂਤ ਦੇ ਬਠਿੰਡਾ ਪੁਲੀਸ ਵੱਲੋਂ ਨਰਿੰਦਰਦੀਪ ਨੂੰ ਹਿਰਾਸਤ ’ਚ ਕਰੰਟ ਦਿੱਤੇ ਗਏ, ਜੋ ਕਿ ਅਫ਼ਸੋਸਨਾਕ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ ਸਧਾਰਨ ਜਾਂਚ ਨਾਲ ਨਹੀਂ ਨਿਪਟਿਆ ਜਾ ਸਕਦਾ, ਸਗੋਂ ਇਸ ਦੀ ਜੁਡੀਸ਼ਅਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪਰਦਾਫਾਸ਼ ਹੋ ਸਕੇ ਕਿ ਮੌਤ ਪਿੱਛੇ ਅਸਲ ਸੱਚ ਕੀ ਹੈ।ਇਸਤੋਂ ਇਲਾਵਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਸੋਸ਼ਲ ਮੀਡੀਆ ਰਾਹੀਂ ਇਸ ਘਟਨਾ ’ਤੇ ਪ੍ਰਤੀਕਿਰਿਆ ਜਤਾਉਂਦਿਆਂ ਮ੍ਰਿਤਕ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਲਿਖਿਆ, ‘‘ਇਹ ਘਟਨਾ ਬਹੁਤ ਹੀ ਦੁਖਦਾਇਕ ਹੈ। ਇੱਕ ਮਾਂ-ਬਾਪ ਲਈ ਆਪਣੇ ਪੁੱਤ ਦੀ ਪੁਲੀਸ ਹਿਰਾਸਤ ਵਿੱਚ ਮੌਤ ਸਭ ਤੋਂ ਵੱਡਾ ਦੁੱਖ ਹੁੰਦਾ ਹੈ। ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਇਸ ਮਾਮਲੇ ਦੀ ਨਿਰਪੱਖ ਤੇ ਡੂੰਘੀ ਜਾਂਚ ਕਰਵਾਈ ਜਾਵੇ ਤਾਂ ਜੋ ਅਸਲ ਦੋਸ਼ੀਆਂ ਨੂੰ ਸਜ਼ਾ ਮਿਲੇ ਅਤੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ

0

Punjab News: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਮੰਡੀ ਬੋਰਡ ਵੱਲੋਂ ਹਾਲ ਹੀ ਵਿੱਚ ਕਰਵਾਈ ਗਈ ਈ-ਨਿਲਾਮੀ ਦੇ ਅੰਕੜਿਆਂ ਅਨੁਸਾਰ ਇਸਨੇ ਮਹਿਜ਼ ਛੇ ਮਹੀਨਿਆਂ ਵਿੱਚ ਪਲਾਟਾਂ ਦੀ ਈ-ਨਿਲਾਮੀ ਰਾਹੀਂ 324 ਕਰੋੜ ਰੁਪਏ ਕਮਾਏ ਹਨ।ਇਸ ਵਾਧੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਵਪਾਰ ਲਈ ਅਨੁਕੂਲ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਜਾਂਦਾ ਹੈ, ਜਿਸ ਨਾਲ ਪਾਰਦਰਸ਼ਤਾ ਆਈ ਹੈ ਅਤੇ ਸਾਰਿਆਂ ਨੂੰ ਮੁਕਾਬਲੇ ਦੇ ਬਰਾਬਰ ਮੌਕੇ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਦਸੰਬਰ 2024 ਤੋਂ ਮਈ 2025 ਤੱਕ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ 720 ਪਲਾਟਾਂ ਦੀ ਈ-ਨਿਲਾਮੀ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਮੰਡੀ ਬੋਰਡ ਨੇ 324 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ।

ਇਹ ਵੀ ਪੜ੍ਹੋ Online NRI ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਈ-ਨਿਲਾਮੀ ਨੂੰ ਵਪਾਰੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਸਿਰਫ਼ ਮਈ 2025 ਵਿੱਚ ਹੀ 124 ਕਰੋੜ ਰੁਪਏ ਦੀ ਕੀਮਤ ਦੇ 211 ਪਲਾਟ ਵੇਚੇ ਗਏ ਹਨ। ਇਸ ਈ-ਨਿਲਾਮੀ ਵਿੱਚ ਲੁਧਿਆਣਾ ‘ਚ 97, ਕੋਟਕਪੂਰਾ ਵਿੱਚ 30, ਕੁਰਾਲੀ ਵਿੱਚ 27, ਤਲਵੰਡੀ ਭਾਈ ਵਿੱਚ 23, ਮਹਿਤਪੁਰ ਵਿੱਚ 18, ਮੋਹਾਲੀ ਵਿੱਚ ਛੇ, ਰਾਜਪੁਰਾ ਵਿੱਚ ਪੰਜ ਅਤੇ ਫਗਵਾੜਾ ਵਿੱਚ ਪੰਜ ਪਲਾਟਾਂ ਦੀ ਵਿਕਰੀ ਸ਼ਾਮਲ ਹੈ।ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਮੰਡੀ ਬੋਰਡ ਨੇ ਦਸੰਬਰ 2024 ਵਿੱਚ 28 ਕਰੋੜ ਰੁਪਏ ਵਿੱਚ 48 ਪਲਾਟ, ਜਨਵਰੀ 2025 ਵਿੱਚ 48 ਕਰੋੜ ਰੁਪਏ ਵਿੱਚ 66 ਪਲਾਟ, ਫਰਵਰੀ ਵਿੱਚ 53 ਕਰੋੜ ਰੁਪਏ ਵਿੱਚ 139 ਪਲਾਟ, ਮਾਰਚ 2025 ਵਿੱਚ 71 ਕਰੋੜ ਰੁਪਏ ਵਿੱਚ 256 ਪਲਾਟਾਂ ਦੀ ਨਿਲਾਮੀ ਕੀਤੀ।

ਇਹ ਵੀ ਪੜ੍ਹੋ AAP ਵੱਲੋਂ ਪਾਰਟੀ ਦੇ ਢਾਂਚੇ ’ਚ ਵੱਡਾ ਫ਼ੇਰਬਦਲ; 5 ਸੂਬਾ ਉਪ-ਪ੍ਰਧਾਨ, 9 ਜਨਰਲ ਸਕੱਤਰ ਲਗਾਏ

ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਮੰਡੀ ਬੋਰਡ ਦੁਆਰਾ ਆਪਣੀਆਂ ਜਾਇਦਾਦਾਂ ਦੀ ਕੁਸ਼ਲਤਾ ਨਾਲ ਵਰਤੋਂ ਕਰਦਿਆਂ ਮਾਲੀਆ ਜੁਟਾ ਕੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ।ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਪਾਰਦਰਸ਼ਤਾ ਅਤੇ ਆਧੁਨਿਕ ਤਕਨਾਲੋਜੀ ਨੂੰ ਅਪਣਾ ਕੇ ਬੋਲੀ ਲਈ ਇੱਕ ਪ੍ਰਤੀਯੋਗੀ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਪਣੀ ਈ-ਨਿਲਾਮੀ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਬਣਾਇਆ ਹੈ।

ਇਹ ਪਹੁੰਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਦਿਆਂ ਬੋਲੀ ਪ੍ਰਕਿਰਿਆ ਵਿੱਚ ਵਪਾਰੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾ ਕਿਹਾ ਕਿ ਈ-ਨਿਲਾਮੀ ਪ੍ਰਕਿਰਿਆ ਵਪਾਰੀਆਂ ਨੂੰ ਪ੍ਰਭਾਵਸ਼ਾਲੀ ਅਤੇ ਕੁਸ਼ਲ ਢੰਗ ਨਾਲ ਹਿੱਸਾ ਲੈਣ ਦੀ ਆਗਿਆ ਦਿੰਦੀ ਹੈ। ਉਨ੍ਹਾਂ ਕਿਹਾ ਕਿ ਈ-ਨਿਲਾਮੀ ਪ੍ਰਕਿਰਿਆ ਵਿੱਚ ਤਕਨਾਲੋਜੀ ਦੀ ਵਰਤੋਂ ਨੇ ਇਸਨੂੰ ਵਧੇਰੇ ਸੁਚਾਰੂ ਬਣਾ ਦਿੱਤਾ ਹੈ, ਜਿਸ ਨਾਲ ਇਹ ਇਹ ਭਾਗੀਦਾਰਾਂ ਲਈ ਵਧੇਰੇ ਪਹੁੰਚਯੋਗ ਅਤੇ ਭਰੋਸੇਮੰਦ ਬਣ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

0

👉ਕੈਂਸਲ ਪਲਾਟਾਂ ਨੂੰ ਬਹਾਲ ਕਰਵਾਉਣ ਲਈ ਅਪੀਲ ਅਥਾਰਿਟੀ ਦਾ ਗਠਨ : ਸੌਂਦ
Chandigarh News:ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਫੈਸਲੇ ਦਾ ਉਦੇਸ਼ ਪੀ.ਐਸ.ਆਈ.ਈ.ਸੀ. ਅਧੀਨ ਆਉਂਦੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਢਾਂਚਾਗਤ ਅਤੇ ਪਾਰਦਰਸ਼ੀ ਵਿਧੀ ਲਈ ਉਦਯੋਗਪਤੀਆਂ ਅਤੇ ਜਾਇਦਾਦ ਮਾਲਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਹੱਲ ਕਰਨਾ ਹੈ।

ਇਹ ਵੀ ਪੜ੍ਹੋ Online NRI ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ 

ਉਨ੍ਹਾਂ ਕਿਹਾ ਕਿ ਇਹ ਫੈਸਲਾ ਉਦਯੋਗਿਕ ਹਿੱਸੇਦਾਰਾਂ ਦੀਆਂ ਜ਼ਮੀਨ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਅਤੇ ਪ੍ਰੋਜੈਕਟ ਦੇ ਵਿਸਥਾਰ ਦਾ ਸਮੱਰਥਨ ਕਰਨ ਲਈ ਨਾਲ ਲੱਗਦੇ ਪਲਾਟਾਂ ਨੂੰ ਮਿਲਾਉਣ ਜਾਂ ਵੰਡਣ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਦਾ ਹੱਲ ਕਰੇਗਾ। ਸੌਂਦ ਨੇ ਦੱਸਿਆ ਕਿ ਇਹ ਨੀਤੀ ਪੀ.ਐਸ.ਆਈ.ਈ.ਸੀ. ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਪਲਾਟਾਂ ਦੇ ਕਲੱਬਿਗ ਜਾਂ ਡੀ-ਕਲੱਬਿਗ ਲਈ ਸਾਰੀਆਂ ਅਰਜ਼ੀਆਂ ‘ਤੇ ਲਾਗੂ ਹੋਵੇਗੀ।ਉਨ੍ਹਾਂ ਅੱਗੇ ਕਿਹਾ ਕਿ ਕਲੱਬ ਕੀਤੇ ਜਾਣ ਵਾਲੇ ਜਾਂ ਡੀ-ਕਲੱਬ ਕੀਤੇ ਜਾਣ ਵਾਲੇ ਪ੍ਰਸਤਾਵਿਤ ਪਲਾਟਾਂ ਦੀ ਮਾਲਕੀ ਇੱਕੋ ਜਿਹੀ ਹੋਵੇ ਅਤੇ ਅਰਜ਼ੀ ਦੀ ਮਿਤੀ ‘ਤੇ ਲਾਗੂ ਸਾਰੇ ਬਕਾਏ ਅਦਾ ਕੀਤੇ ਹੋਣ। ਕਲੱਬ ਵਾਲੇ ਪਲਾਟ ਉਸੇ ਪੈਟਰਨ ‘ਤੇ ਹੋਣੇ ਚਾਹੀਦੇ ਹਨ ਜਿਵੇਂ ਕਿ ਫ੍ਰੀ ਹੋਲਡ ਜਾਂ ਲੀਜ਼ ਹੋਲਡ ਅਤੇ ਉਨ੍ਹਾਂ ‘ਤੇ ਲਾਗੂ ਕੀਤੇ ਲੀਜ਼ ਡੀਡ (ਜਿਵੇਂ ਲਾਗੂ ਹੋਵੇ) ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਸ਼ਾਮਲ ਪਲਾਟਾਂ ਦੇ ਕੁੱਲ ਖੇਤਰ (ਸਾਰੇ ਕਲੱਬ ਕੀਤੇ ਪਲਾਟ ਜਾਂ ਡੀ-ਕਲੱਬ ਕੀਤੇ ਪਲਾਟ) ਦੇ ਮੌਜੂਦਾ ਰਿਜ਼ਰਵ ਮੁੱਲ ਦਾ 1% ਜਾਂ ਵੱਧ ਤੋਂ ਵੱਧ 50 ਲੱਖ ਰੁਪਏ, ਜੋ ਵੀ ਘੱਟ ਹੋਵੇ, ਫੀਸ ਵਜੋਂ ਲਾਗੂ ਹੋਵੇਗਾ।

ਇਹ ਵੀ ਪੜ੍ਹੋ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸਤੀ ਦਾ ਅਪਮਾਨ:ਸੰਸਦ ਮੈਂਬਰ ਮਲਵਿੰਦਰ ਕੰਗ

ਉਦਯੋਗ ਮੰਤਰੀ ਨੇ ਦੱਸਿਆ ਕਿ ਕਲੱਬ ਕੀਤੇ ਪਲਾਟਾਂ ਨੂੰ ਸਿਰਫ਼ ਮੂਲ ਲੇਅਆਉਟ ਯੋਜਨਾਵਾਂ ਦੇ ਅਨੁਸਾਰ ਹੀ ਡੀ-ਕਲੱਬ ਕੀਤਾ ਜਾ ਸਕਦਾ ਹੈ। ਕਲੱਬ ਕੀਤੇ/ਡੀ-ਕਲੱਬ ਕੀਤੇ ਪਲਾਟ ਇਮਾਰਤੀ ਉਪ-ਨਿਯਮਾਂ, ਜ਼ੋਨਿੰਗ ਨਿਯਮ, ਵਾਤਾਵਰਣ ਪਾਲਣਾ ਆਦਿ ਦੁਆਰਾ ਨਿਯੰਤਰਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਨੀਤੀ ਪੀ.ਐਸ.ਆਈ.ਈ.ਸੀ. ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਸਾਰੇ ਫੋਕਲ ਪੁਆਇੰਟਾਂ/ਉਦਯੋਗਿਕ ਅਸਟੇਟਾਂ ‘ਤੇ ਲਾਗੂ ਹੋਵੇਗੀ (ਸ਼ੈੱਡ/ਬੂਥਾਂ ਨੂੰ ਛੱਡ ਕੇ)।ਇਸ ਤੋਂ ਇਲਾਵਾ ਪਹਿਲਾਂ ਤੋਂ ਚੱਲ ਰਹੀਆਂ ਸਕੀਮਾਂ ਅਧੀਨ ਵੱਖ-ਵੱਖ ਕਾਰਨਾਂ ਕਰਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਰੱਦ ਕੀਤੇ ਪਲਾਟਾਂ ਨੂੰ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅਪੀਲ ਅਥਾਰਟੀ ਦਾ ਵੀ ਗਠਨ ਕੀਤਾ ਸੀ। ਅਪੀਲ ਅਥਾਰਟੀ ਬਾਬਤ ਨੋਟੀਫਿਕੇਸ਼ਨ 7 ਮਈ, 2025 ਨੂੰ ਅਤੇ ਕਲੱਬਿਗ, ਡੀ-ਕਲੱਬਿਗ ਬਾਬਤ ਨੀਤੀ ਦਾ ਨੋਟੀਫਿਕੇਸ਼ਨ 19 ਮਈ, 2025 ਨੂੰ ਕੀਤਾ ਗਿਆ ਸੀ।

ਇਹ ਵੀ ਪੜ੍ਹੋ AAP ਵੱਲੋਂ ਪਾਰਟੀ ਦੇ ਢਾਂਚੇ ’ਚ ਵੱਡਾ ਫ਼ੇਰਬਦਲ; 5 ਸੂਬਾ ਉਪ-ਪ੍ਰਧਾਨ, 9 ਜਨਰਲ ਸਕੱਤਰ ਲਗਾਏ

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਰੱਦ ਕੀਤੇ ਪਲਾਟਾਂ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਨੇ ਅਪੀਲ ਅਥਾਰਟੀ ਦਾ ਗਠਨ ਕੀਤਾ ਸੀ। ਉਨ੍ਹਾਂ ਦੱਸਿਆ ਕਿ 700 ਦੇ ਕਰੀਬ ਪਲਾਟਾਂ ਨੂੰ ਦਿੱਤੀ ਗਈ ਸਮਾਂ ਸੀਮਾ ਵਿੱਚ ਪ੍ਰੋਡਕਸ਼ਨ ਵਿੱਚ ਨਾ ਲਿਆਉਣ ਕਰਕੇ, ਜ਼ੋਨ ਦੀ ਉਲੰਘਣਾ ਕਰਨ ਕਰਕੇ ਅਤੇ ਪਲਾਟ ਦੀਆਂ ਕਿਸ਼ਤਾਂ ਸਮੇਂ ਸਿਰ ਨਾ ਭਰਨ ਕਰਕੇ ਪਲਾਟਾਂ ਦੀ ਅਲਾਟਮੈਂਟ ਰੱਦ ਕਰ ਦਿੱਤੀ ਗਈ ਸੀ।ਉਨ੍ਹਾਂ ਕਿਹਾ ਕਿ ਅਲਾਟੀਆਂ ਵੱਲੋਂ ਸਮੇਂ ਸਿਰ ਇਸ ਸਬੰਧੀ ਕੋਈ ਕਾਰਵਾਈ ਨਾ ਕਰ ਸਕਣ ਕਰਕੇ ਇਨ੍ਹਾਂ ਪਲਾਟਾਂ ਦੀ ਅਲਾਟਮੈਂਟ ਬਹਾਲ ਨਹੀ ਹੋ ਸਕੀ ਅਤੇ 31.03.2022 ਵਿੱਚ ਪਲਾਟ ਬਹਾਲ ਕਰਵਾਉਣ ਸਬੰਧੀ ਪਾਲਿਸੀ ਵੀ ਖਤਮ ਹੋ ਗਈ ਸੀ। ਅਲਾਟੀ ਵਾਰ ਵਾਰ ਸਰਕਾਰ ਕੋਲੋਂ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੇ ਪਲਾਟ ਬਹਾਲ ਕਰਵਾਏ ਜਾਣ ਅਤੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਮਾਨ ਸਰਕਾਰ ਨੇ ਇੱਕ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਅਤੇ ਮੰਤਰੀ ਮੰਡਲ ਦੁਆਰਾ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੁਆਰਾ ਉਦਯੋਗਿਕ ਪਲਾਟ ਰੱਦ ਕਰਨ ਨਾਲ ਸਬੰਧਤ ਸ਼ਿਕਾਇਤਾਂ ਦੇ ਹੱਲ ਲਈ ਇੱਕ ਅਪੀਲ ਅਥਾਰਟੀ ਬਣਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ Big News; ਲੁਧਿਆਣਾ ਜਿਮਨੀ ਚੋਣ; ਭਾਜਪਾ ਨੇ ਵੀ ਐਲਾਨਿਆ ਉਮੀਦਵਾਰ

ਸੌਂਦ ਨੇ ਦੱਸਿਆ ਕਿ ਇਹ ਅਥਾਰਟੀ ਪਲਾਟ ਧਾਰਕਾਂ ਨੂੰ ਪੀ.ਐਸ.ਆਈ.ਈ.ਸੀ. ਦੇ ਪਲਾਟ ਰੱਦ ਕਰਨ ਵਿਰੁੱਧ ਅਪੀਲ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰੇਗਾ ਜਿਸ ਕਾਰਨ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਸ ਅਪੀਲ ਅਥਾਰਟੀ ਦਾ ਉਦੇਸ਼ ਮੁਕੱਦਮੇਬਾਜ਼ੀ ਨੂੰ ਘਟਾਉਣਾ, ਪ੍ਰਕਿਿਰਆਤਮਕ ਚੁਣੌਤੀਆਂ ਦਾ ਸਾਹਮਣਾ ਕਰ ਰਹੀਆਂ ਇਕਾਈਆਂ ਦਾ ਸਮੱਰਥਨ ਕਰਨਾ ਅਤੇ ਪ੍ਰਭਾਵਿਤ ਅਲਾਟੀਆਂ ਨੂੰ ਰਾਹਤ ਪ੍ਰਦਾਨ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਮੁੱਦਿਆਂ ਨੂੰ ਰੋਕਣ ਲਈ ਇਹ ਅਪੀਲ ਅਥਾਰਟੀ ਇੱਕ ਮੀਲ ਪੱਥਰ ਸਾਬਤ ਹੋਵੇਗੀ। ਅਲਾਟੀ 30 ਸਤੰਬਰ, 2025 ਤੱਕ ਅਪੀਲ ਕਰ ਸਕਦੇ ਹਨ ਜਾਂ ਭਵਿੱਖ ਵਿੱਚ ਕੋਈ ਅਲਾਟਮੈਂਟ ਬਹਾਲ ਕਰਵਾਉਣ ਲਈ ਪਲਾਟ ਕੈਂਸਲ ਹੋਣ ਤੋਂ 6 ਮਹੀਨੇ ਅੰਦਰ ਅਪੀਲ ਕੀਤੀ ਜਾ ਸਕਦੀ ਹੈ।ਸੌਂਦ ਨੇ ਕਿਹਾ ਕਿ ਇਸ ਇਤਿਹਾਸਕ ਫੈਸਲੇ ਨਾਲ ਪੰਜਾਬ ਦੇ ਉਦਯੋਗਿਕ, ਵਪਾਰਕ ਅਤੇ ਰਿਹਾਇਸ਼ੀ ਖੇਤਰਾਂ ਵਿੱਚ ਕਾਰੋਬਾਰਾਂ ਅਤੇ ਵਿਅਕਤੀਆਂ ਲਈ ਨਵੇਂ ਮੌਕੇ ਖੁੱਲ੍ਹਣਗੇ ਅਤੇ ਉਦਯੋਗਪਤੀ ਆਪਣੇ ਵਪਾਰ ਨੂੰ ਵਧਾ ਸਕਣਗੇ। ਉਨ੍ਹਾਂ ਸਾਰੇ ਪੰਜਾਬ ਦੇ ਉਦਯੋਗਪਤੀਆਂ ਨੂੰ ਇਹ ਵੀ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਉਦਯੋਗਿਕ ਵਿਕਾਸ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਅੱਗੋਂ ਵੀ ਸਨਅਤਾਂ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਨਿਰੰਤਰ ਕੋਸ਼ਿਸ਼ਾਂ ਕਰਦੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

0

👉ਸਿੱਖਿਆ ਮੰਤਰੀ ਨੇ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ-ਅਧਿਆਪਕਾਂ ਦੇ ਸਬੰਧ ਹੋਰ ਮਜ਼ਬੂਤ ਕਰਨ ਦੀ ਪਹਿਲਕਦਮੀ ਦੀ ਕੀਤੀ ਅਗਵਾਈ
Punjab News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਉਣ ਲਈ ਪਹਿਲੀ ਵਾਰ ਇਹ ਪੀਟੀਐਮ ਕਰਵਾਈ ਗਈ।ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ, ਜਿਨ੍ਹਾਂ ਵਿੱਚ ਸਵਾਮੀਪੁਰ, ਬਿਭੌਰ ਸਾਹਿਬ, ਕਲਸੇੜਾ, ਰਾਮਪੁਰ ਸਾਹਨੀ, ਮੌਜੋਵਾਲ, ਛੋਟੇਵਾਲ, ਸੂਰੇਵਾਲ, ਸੁਖਸਾਲ, ਕੁਲਗਰਾਂ ਸ਼ਾਮਲ ਹਨ, ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ Online NRI ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਸਿੱਖਿਆ ਮੰਤਰੀ ਨੇ ਕਿਹਾ ਕਿ 17 ਲੱਖ ਤੋਂ ਵੱਧ ਮਾਪਿਆਂ ਨੇ ਅੱਜ ਪੀਟੀਐਮ ਵਿੱਚ ਸ਼ਿਰਕਤ ਕੀਤੀ, ਜਿਸ ਦੌਰਾਨ ਉਨ੍ਹਾਂ ਵਿੱਚ ਆਪਣੇ ਬੱਚਿਆਂ ਦੀ ਅਕਾਦਮਿਕ ਪ੍ਰਗਤੀ ਅਤੇ ਸਮੁੱਚੇ ਵਿਕਾਸ ਬਾਰੇ ਜਾਣਕਾਰੀ ਹਾਸਲ ਕਰਨ ਲਈ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ।ਸਿੱਖਿਆ ਮੰਤਰੀ ਨੇ ਕਿਹਾ ਕਿ ਮੈਗਾ ਪੀਟੀਐਮ ਦਾ ਉਦੇਸ਼ ਮਾਪਿਆਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਵਿਦਿਆਰਥੀਆਂ ਦੇ ਸਿੱਖਣ ਦੀ ਪ੍ਰਕਿਰਿਆ ਅਤੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਨੇ ਮਾਪਿਆਂ ਨੂੰ ਬੱਚਿਆਂ ਦੇ ਛੁੱਟੀਆਂ ਦੇ ਹੋਮਵਰਕ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚੇ ਆਪਣੇ ਸਾਰੇ ਕੰਮ ਨੂੰ ਪੂਰਾ ਕਰਨ।

ਇਹ ਵੀ ਪੜ੍ਹੋ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸਤੀ ਦਾ ਅਪਮਾਨ:ਸੰਸਦ ਮੈਂਬਰ ਮਲਵਿੰਦਰ ਕੰਗ

ਇਸ ਤੋਂ ਇਲਾਵਾ ਮਾਪਿਆਂ ਨੂੰ 15 ਜੁਲਾਈ, 2025 ਨੂੰ ਹੋਣ ਵਾਲੇ ਟੈਸਟ (ਹਰ ਦੋ ਮਹੀਨੇ ਬਾਅਦ) ਦੇ ਸਿਲੇਬਸ ਬਾਰੇ ਵੀ ਜਾਣਕਾਰੀ ਦਿੱਤੀ ਹੈ। ਇਸ ਤੋਂ ਇਲਾਵਾ ਤੀਸਰੀ ਤੋਂ ਅੱਠਵੀਂ ਜਮਾਤ ਦੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਮਿਸ਼ਨ ਸਮਰਥ ਅਧੀਨ ਵੀਡੀਓ ਲੈਕਚਰਾਂ ਅਤੇ ਅਭਿਆਸ ਦੇ ਪ੍ਰਸ਼ਨਾਂ ਤੋਂ ਜਾਣੂ ਕਰਵਾਇਆ ਗਿਆ, ਜੋ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨਿਰੰਤਰ ਸਿੱਖਣ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੇ ਗਏ ਹਨ।
ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਸਿੱਖਿਆ ਵਿਭਾਗ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਮਿਲਣੀਆਂ ਘਰ ਅਤੇ ਸਕੂਲ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੀਆਂ ਜਿਸ ਦਾ ਲਾਭ ਵਿਦਿਆਰਥੀਆਂ ਨੂੰ ਹੋਵੇਗਾ।

ਇਹ ਵੀ ਪੜ੍ਹੋ ਪੀਏਯੂ ਕੇਵੀਕੇ ਫਿਰੋਜ਼ਪੁਰ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਪੂਰੇ ਜੋਸ਼ ਖਰੋਸ਼ ਨਾਲ ਆਗਾਜ਼

ਸਿੱਖਿਆ ਮੰਤਰੀ ਨੇ ਕਿਹਾ ਕਿ ਵਾਤਾਵਰਣ ਸੰਭਾਲ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਯਤਨ ਵਜੋਂ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਵਾਤਾਵਰਣ ਦਿਵਸ 2025 ਵੀ ਮਨਾਇਆ ਗਿਆ, ਜੋ “ਵਿਸ਼ਵ ਪੱਧਰ ‘ਤੇ ਪਲਾਸਟਿਕ ਪ੍ਰਦੂਸ਼ਣ ਨੂੰ ਖਤਮ ਕਰਨ” ਦੇ ਥੀਮ ਦੇ ਨਾਲ ਮੇਲ ਖਾਂਦਾ ਹੈ। ਮੈਗਾ ਪੀਟੀਐਮ ਦੇ ਨਾਲ 19,000 ਤੋਂ ਵੱਧ ਸਰਕਾਰੀ ਸਕੂਲਾਂ ਨੇ ਰੁੱਖ ਲਾਉਣ ਦੀਆਂ ਮੁਹਿੰਮਾਂ, ਕੱਪੜੇ ਦੇ ਬਸਤਿਆਂ (ਬੈਗਾ) ਦੀ ਸਿਲਾਈ ਸਬੰਧੀ ਨੁਮਾਇਸ਼ਾਂ, ਕੱਪੜੇ ਦੇ ਬੈਗ ਵੰਡਣ ਅਤੇ ਪੋਸ਼ਣ ਬਗੀਚੇ ਲਾਉਣ ਵਰਗੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ। ਸ. ਬੈਂਸ ਨੇ ਕਿਹਾ ਕਿ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਅਨੁਭਵੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਬਸਤਾ-ਰਹਿਤ ਦਿਨ ਮਨਾਇਆ ਗਿਆ, ਜਿਸ ਦੌਰਾਨ ਸਕੂਲਾਂ ਹਸਤ-ਕਲਾਵਾਂ, ਖੇਡਾਂ ਅਤੇ ਕਲਾਤਮਕ ਪ੍ਰਦਰਸ਼ਨਾਂ ਸਮੇਤ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਪਹਿਲਕਦਮੀ ਸਕੂਲ ਸਿੱਖਿਆ ਵਿਭਾਗ ਦੀ ਵਿਦਿਆਰਥੀ-ਕੇਂਦਰਿਤ ਸਿੱਖਿਆ ਅਤੇ ਮਾਪਿਆਂ ਦੀ ਸ਼ਮੂਲੀਅਤ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ, ਜੋ ਕਿ ਸੰਪੂਰਨ ਸਿੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Online NRI ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

0

👉ਅੰਮ੍ਰਿਤਸਰ ਵਿਖੇ ਹੋਈ ਛੇਵੀਂ ਔਨਲਾਈਨ ਮਿਲਣੀ ਦੌਰਾਨ 123 ਸ਼ਿਕਾਇਤਾਂ ਪ੍ਰਾਪਤ ਹੋਈਆਂ
Amritsar News:ਛੇਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਦੌਰਾਨ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਆਨਲਾਈਨ ਮਿਲਣੀਆਂ ਵਿੱਚ ਹੁਣ ਤੱਕ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਛੇਵੀਂ ਮਹੀਨਾਵਾਰ ਔਨਲਾਈਨ ਐਨ.ਆਰ.ਆਈ ਮਿਲਣੀ ਅੱਜ ਅੰਮ੍ਰਿਤਸਰ ਵਿਖੇ ਕੀਤੀ ਗਈ।

ਇਹ ਵੀ ਪੜ੍ਹੋ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸਤੀ ਦਾ ਅਪਮਾਨ:ਸੰਸਦ ਮੈਂਬਰ ਮਲਵਿੰਦਰ ਕੰਗ

ਅੱਜ ਦੀ ਮਿਲਣੀ ਬਾਰੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਾਨੂੰ ਦੁਨੀਆ ਭਰ ਦੇ ਐਨ.ਆਰ.ਆਈ. ਪੰਜਾਬੀਆਂ ਤੋਂ ਵੱਖ-ਵੱਖ ਪਲੇਟਫਾਰਮਾਂ ਰਾਹੀਂ 123 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਇਹ ਐਨ.ਆਰ.ਆਈ. ਮਿਲਣੀਆਂ ਕਰਵਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰੀਆਂ ਸ਼ਿਕਾਇਤਾਂ ਜੂਨ ਮਹੀਨੇ ਹੋਣ ਵਾਲੀ ਅਗਲੀ ਮੀਟਿੰਗ ਤੋਂ ਪਹਿਲਾਂ ਹੱਲ ਕਰ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਕੀਤਾ ਪੱਕਾ

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਛੇ ਮਹੀਨਿਆਂ ਵਿੱਚ ਵੱਖ-ਵੱਖ ਦੇਸ਼ਾਂ ਤੋਂ 658 ਕੇਸ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ ਸਿਰਫ਼ 51 ਮਾਮਲੇ ਅਦਾਲਤੀ ਕੇਸਾਂ ਕਾਰਨ ਲੰਬਿਤ ਹਨ, ਜਦਕਿ ਬਾਕੀ ਸਾਰੇ ਕੇਸ ਹੱਲ ਕਰ ਦਿੱਤੇ ਗਏ ਹਨ। ਉਨ੍ਹਾਂ ਸਾਰੇ ਐਨ.ਆਰ.ਆਈ. ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਮਹੀਨੇ ਹੋਣ ਵਾਲੀਆਂ ਇਨ੍ਹਾਂ ਐਨ.ਆਰ.ਆਈ. ਮਿਲਣੀਆਂ ਵਿੱਚ ਆਪਣੀਆਂ ਸ਼ਿਕਾਇਤਾਂ ਉਠਾ ਸਕਦੇ ਹਨ।

ਇਹ ਵੀ ਪੜ੍ਹੋ ਲੁਧਿਆਣਾ ਪੱਛਮੀ ਜ਼ਿਮਨੀ ਚੋਣ:ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ:ਸਿਬਿਨ ਸੀ

ਉਨ੍ਹਾਂ ਅੱਗੇ ਕਿਹਾ ਕਿ ਉਹ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਵਚਨਬੱਧ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਮੇਰੇ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ।ਛੇਵੀਂ ਐਨਆਰਆਈ ਔਨਲਾਈਨ ਮਿਲਣੀ ਦੌਰਾਨ ਡੀਆਈਜੀ ਐਨਆਰਆਈ ਮਾਮਲੇ ਰਾਜਪਾਲ ਸਿੰਘ ਸੰਧੂ, ਏਆਈਜੀ ਜਗਜੀਤ ਸਿੰਘ ਵਾਲੀਆ, ਏਆਈਜੀ ਐਨਆਰਆਈ ਵਿੰਗ ਪੰਜਾਬ ਪੁਲਿਸ ਅਜਿੰਦਰ ਸਿੰਘ, ਜ਼ਿਲ੍ਹਾ ਮਾਲ ਅਧਿਕਾਰੀ ਨਵਕੀਰਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ