Home Blog Page 693

ਨਸ਼ੇ ਨੂੰ ਠੱਲ੍ਹ ਪਾਉਣ ਲਈ ਡਿਫੈਂਸ ਕਮੇਟੀਆਂ ਲਗਾਤਾਰ ਕਾਰਜਸ਼ੀਲ

0

Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਪੂਰਨ ਬੂਰ ਪੈ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਨਾਲ ਸਬੰਧਤ ਹਲਕਿਆਂ ਦੇ ਵਿਧਾਇਕਾਂ ਅਤੇ ਚੇਅਰਮੈਨਾਂ ਵਲੋਂ ਸ਼ਹਿਰ ਤੇ ਪਿੰਡਾਂ ਵਿੱਚ ਰੋਜਾਨਾ ਪਿੰਡ ਪੱਧਰੀ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਰੋਕਥਾਮ ਲਈ ਪ੍ਰਣ ਵੀ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ “ਆਪਰੇਸ਼ਨ ਸ਼ੀਲਡ” ਤਹਿਤ ਗਣਪਤੀ ਇਨਕਲੇਬ ਤੇ ਆਰਮੀ ਖੇਤਰ ਵਿਚ ਕੀਤੀ ਗਈ ਮੌਕ ਡਰਿੱਲ

ਨਸ਼ਾ ਮੁਕਤੀ ਯਾਤਰਾ ਦੇ ਲਗਾਤਾਰ 16ਵੇਂ ਦਿਨ ਬਠਿੰਡਾ ਸ਼ਹਿਰ ‘ਚ ਵਾਰਡ ਨੰਬਰ 1, 2 ਅਤੇ 50, ਹਲਕਾ ਭੁੱਚੋ ਮੰਡੀ ਦੇ ਪਿੰਡ ਜੀਦਾ, ਗੋਨਿਆਣਾ ਕਲਾਂ, ਅਕਲੀਆਂ ਕਲਾਂ, ਅਕਲੀਆਂ ਖੁਰਦ, ਮਹਿਮਾ ਸਵਾਈ ਤੇ ਕੋਠੇ ਨੱਥਾ ਸਿੰਘ ਵਾਲਾ, ਹਲਕਾ ਮੌੜ ਦੇ ਪਿੰਡ ਮਾਣਕ ਖਾਨਾ, ਚੋਟੀਆਂ ਤੇ ਭੂੰਦੜ ਅਤੇ ਹਲਕਾ ਰਾਮਪੁਰਾ ਫੂਲ ਦੇ ਪਿੰਡ ਆਦਮਪੁਰਾ ਰਾਜਗੜ੍ਹ ਰਾਜਗੜ੍ਹ ਖੁਰਦ ਅਤੇ ਗੁਰਦਿੱਤ ਸਿੰਘ ਵਾਲਾ ਵਿਖੇ ਵਿਧਾਇਕਾਂ ਅਤੇ ਚੇਅਰਮੈਨ ਵੱਲੋਂ ਨਸ਼ਾ ਰੋਕੂ ਰੱਖਿਆ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਕੀਤਾ ਪੱਕਾ

ਯਾਤਰਾ ਦੌਰਾਨ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਏ ਜਾਣ, ਇਸ ਲਈ ਪੰਜਾਬ ਸਰਕਾਰ ਡਟੀ ਹੋਈ ਹੈ ਅਤੇ ਲੋਕ ਵੀ ਪੂਰਾ ਸਹਿਯੋਗ ਦੇਣ। ਇਸ ਮੌਕੇ ਕੌਂਸਲਰ ਸੁਖਦੀਪ ਸਿੰਘ ਢਿੱਲੋ, ਪਿੰਡਾਂ ਦੇ ਮੋਹਤਵਾਰ ਵਿਅਕਤੀ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾਂ ਵਲੋਂ ਸ਼ਿਰਕਤ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

“ਆਪਰੇਸ਼ਨ ਸ਼ੀਲਡ” ਤਹਿਤ ਗਣਪਤੀ ਇਨਕਲੇਬ ਤੇ ਆਰਮੀ ਖੇਤਰ ਵਿਚ ਕੀਤੀ ਗਈ ਮੌਕ ਡਰਿੱਲ

0

👉ਐਮਰਜੈਂਸੀ ਸਥਿਤੀ ਵਿਚ ਬਚਾਅ ਕਾਰਜਾਂ ਅਤੇ ਮੁਢਲੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ
Bathida News:ਭਾਰਤ ਸਰਕਾਰ ਦੇ “ਆਪਰੇਸ਼ਨ ਸ਼ੀਲਡ” ਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਤੇ ਪੁਲੀਸ ਪ੍ਰਸ਼ਾਸਨ ਵਲੋਂ ਅੱਜ ਗਣਪਤੀ ਇਨਕਲੇਬ ਤੇ ਆਰਮੀ ਖੇਤਰ ਵਿਖੇ ਮੌਕ ਡਰਿੱਲ ਕਰਵਾਈ ਗਈ, ਜਿਸ ਵਿੱਚ ਸ਼ਹਿਰ ਵਾਸੀਆਂ ਨੂੰ ਅਗਾਂਊ ਸਥਿਤੀ ਵਿਚ ਨਜਿੱਠਣ ਸਿਖਲਾਈ ਦਿੱਤੀ ਗਈ।ਇਸ ਮੌਕੇ ਐਸਡੀਐਮ ਨੇ ਦੱਸਿਆ ਕਿ ਇਹ ਮੌਕ ਡਰਿੱਲ ਭਾਰਤ ਸਰਕਾਰ ਦੇ ਨਿਰਦੇਸ਼ਾਂ ਤਹਿਤ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਅਤੇ ਕਿਸੇ ਐਮਰਜੈਂਸੀ ਸਥਿਤੀ ਵਿਚ ਬਚਾਅ ਕਾਰਜਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕਰਵਾਈ ਗਈ ਹੈ।ਇਹ ਮੌਕ ਡਰਿੱਲ ਸਿਵਲ ਡਿਫੈਂਸ, ਸਿਹਤ ਵਿਭਾਗ, ਪੁਲਿਸ ਵਿਭਾਗ ਤੇ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਈ ਗਈ ਜਿਸ ਵਿੱਚ ਸਾਇਰਨ ਵੱਜਣ ਬਾਰੇ, ਸਾਇਰਨ ਵੱਜਣ ‘ਤੇ ਜ਼ਿਲ੍ਹਾ ਵਾਸੀਆਂ ਨੇ ਕਿਵੇਂ ਅਤੇ ਕਿੱਥੇ ਇਕੱਠੇ ਹੋਣਾ ਹੈ, ਸਿਹਤ ਵਿਭਾਗ ਸਣੇ ਹੋਰ ਵਿਭਾਗਾਂ ਦੀ ਭੂਮਿਕਾ ਬਾਰੇ, ਬਚਾਅ ਕਾਰਜਾਂ ਵਿਚ ਸਿਵਲ ਡਿਫੈਂਸ ਦੀ ਭੂਮਿਕਾ ਆਦਿ ਬਾਰੇ ਦੱਸਿਆ ਗਿਆ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਵਿਰੁੱਧ ਜੰਗ: 10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਵੱਲੋਂ ਕਾਬੂ

ਇਸ ਮੌਕੇ ਦੱਸਿਆ ਕਿ ਅੱਗ ਲੱਗਣ ਦੀ ਸਥਿਤੀ ‘ਚ ਉਸ ਨੂੰ ਕਿਵੇਂ ਬੁਝਾਉਣਾ ਹੈ ਅਤੇ ਅੱਗ ਕਾਰਨ ਜ਼ਖਮੀ ਹੋਏ ਪੀੜਤ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਢਲੀ ਸਹਾਇਤਾ ਦੀ ਸਿਖਲਾਈ ਦਿੱਤੀ ਗਈ।ਇਸ ਮੌਕੇ ਉਹਨਾਂ ਦੱਸਿਆ ਕਿ ਇਹ ਇਕ ਮੌਕ ਡਰਿੱਲ ਭਾਵ ਅਭਿਆਸ ਹੈ, ਇਸ ਤੋਂ ਘਬਰਾਉਣਾ ਨਹੀਂ ਬਲਕਿ ਕਿਸੇ ਐਮਰਜੈਂਸੀ ਸਥਿਤੀ ਨਾਲ ਕਿਵੇਂ ਨਜਿੱਠਣ ਹੈ, ਉਸਦੀ ਸਿਖਲਾਈ ਹਾਸਲ ਕਰਨੀ ਹੈ।ਇਸ ਮੌਕੇ ਐਸਡੀਐਮ ਬਲਕਰਨ ਸਿੰਘ ਮਾਹਲ ਨੇ ਦੱਸਿਆ ਕਿ ਅੱਜ ਸ਼ਾਮ 8:30 ਤੋਂ 8:40 ਵਜੇ ਤੱਕ ਬਲੈਕ ਆਊਟ ਦਾ ਅਭਿਆਸ ਹੋਵੇਗਾ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਸੰਭਾਵੀ ਸਥਿਤੀ ਦੇ ਦੌਰਾਨ ਸਾਈਰਨ ਵਜਾਇਆ ਜਾਵੇਗਾ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’: ਡਰੱਗ ਮਾਫੀਆ ਨੂੰ ਕਰਾਰਾ ਝਟਕਾ; 14734 ਗ੍ਰਿਫਤਾਰ,74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ

ਇਸ ਮੌਕੇ ਆਪੋ ਆਪਣੇ ਘਰਾਂ ਦੀਆਂ ਸਾਰੀਆਂ ਲਾਈਟਾਂ ਬੰਦ ਕੀਤੀਆਂ ਜਾਣ। ਇਸ ਮੌਕੇ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿਹਾ ਕਿ ਗੰਭੀਰ ਸਥਿਤੀ ਦੇ ਦੌਰਾਨ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ 0164-2862100 ਤੇ 2862101 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਅਫਵਾਹਾਂ ਤੋਂ ਬਚਿਆ ਜਾਵੇ ਅਤੇ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।ਇਸ ਮੌਕੇ ਐਨਸੀਸੀ, ਐਨਐਸਐਸ ਅਤੇ ਸਿਵਿਲ ਡਿਫੈਂਸ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸਤੀ ਦਾ ਅਪਮਾਨ:ਸੰਸਦ ਮੈਂਬਰ ਮਲਵਿੰਦਰ ਕੰਗ

0

👉ਅਸੀਂ ਪੰਜਾਬ ਯੂਨੀਵਰਸਿਟੀ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਦਾ ਕਰਾਂਗੇ ਵਿਰੋਧ, ਇਸ ‘ਤੇ ਪੰਜਾਬ ਦਾ ਅਧਿਕਾਰ: ਕੰਗ
Chandigarh News:ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲਣ ਅਤੇ ਇਸ ਦੀ ਖ਼ੁਦਮੁਖ਼ਤਿਆਰੀ ਨੂੰ ਕਮਜ਼ੋਰ ਕਰਨ ਦੀਆਂ ਕਥਿਤ ਸਾਜ਼ਿਸ਼ਾਂ ਦਾ ਸਮਰਥਨ ਕਰਨ ਵਾਲੇ ਹਾਲੀਆ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਕੰਗ ਨੇ ਹਰਿਆਣਾ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ‘ਤੇ ਭਾਜਪਾ ਦੀ ਭਾਸ਼ਾ ਬੋਲਣ ਅਤੇ ਭਾਜਪਾ ‘ਤੇ ਪੰਜਾਬ ਦੀ ਸੱਭਿਆਚਾਰਕ ਅਤੇ ਸੰਵਿਧਾਨਕ ਵਿਰਾਸਤ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ।ਕੰਗ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਇਕ ਵਿੱਦਿਅਕ ਸੰਸਥਾ ਨਹੀਂ ਹੈ ਬਲਕਿ ਇਹ ਪੰਜਾਬ ਦੇ ਇਤਿਹਾਸਕ, ਸਭਿਆਚਾਰਕ ਅਤੇ ਭਾਵਨਾਤਮਕ ਵਿਰਾਸਤ ਦਾ ਪ੍ਰਤੀਕ ਹੈ। ਬਂਟਵਾਰੇ ਤੋਂ ਬਹੁਤ ਪਹਿਲਾਂ ਸਥਾਪਿਤ, ਇਹ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਕਦਰਾਂ ਕੀਮਤਾਂ ਦੀ ਰੂਹ ਨੂੰ ਦਰਸਾਉਂਦੀ ਹੈ। ਹਰਿਆਣਾ ਦਾ ਨਾਂ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਅਨੁਚਿਤ ਅਤੇ ਗੈਰ-ਸੰਵਿਧਾਨਕ ਹਨ। ਅਜਿਹਾ ਕਰਨਾ ਪੰਜਾਬ ਦਾ ਅਪਮਾਨ ਹੈ।
ਇਤਿਹਾਸਕ ਤੱਥਾਂ ‘ਤੇ ਚਾਨਣਾ ਪਾਉਂਦਿਆਂ, ਕੰਗ ਨੇ ਕਿਹਾ ਕਿ ਹਰਿਆਣਾ ਦੇ ਕਾਲਜਾਂ ਨੇ 1973 ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀ ਲਾਲ ਦੀ ਅਗਵਾਈ ਵਿੱਚ ਸਵੈ-ਇੱਛਾ ਨਾਲ ਆਪਣੇ ਆਪ ਨੂੰ ਪੰਜਾਬ ਯੂਨੀਵਰਸਿਟੀ ਤੋਂ ਵੱਖ ਕਰ ਲਿਆ ਸੀ।

ਇਹ ਵੀ ਪੜ੍ਹੋ  ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਕੀਤਾ ਪੱਕਾ

ਉਨ੍ਹਾਂ ਕਿਹਾ ਕਿ ਹਰਿਆਣਾ ਦਾ 50 ਸਾਲਾਂ ਤੋਂ ਵੱਧ ਸਮੇਂ ਤੋਂ ਪੰਜਾਬ ਯੂਨੀਵਰਸਿਟੀ ਨਾਲ ਕੋਈ ਸਬੰਧ ਨਹੀਂ ਹੈ। ਹੁਣ ਉਹ ਕਿਸ ਆਧਾਰ ‘ਤੇ ਮਾਲਕੀ ਦਾ ਦਾਅਵਾ ਕਰਦੇ ਹਨ ਜਾਂ ਨਾਂ ਬਦਲਣ ਦੀ ਮੰਗ ਕਰਦੇ ਹਨ? ਜੇਕਰ ਹਰਿਆਣਾ ਦੇ ਆਗੂ ਅਜਿਹਾ ਕੁੱਝ ਹੀ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਪੰਜਾਬ ਦੀ ਵਿਰਾਸਤ ‘ਤੇ ਨਜ਼ਰ ਮਾਰਨ ਦੀ ਬਜਾਏ ਹਰਿਆਣਾ ਯੂਨੀਵਰਸਿਟੀ ਸਥਾਪਤ ਕਰਨੀ ਚਾਹੀਦੀ ਹੈ।ਕੰਗ ਨੇ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਨੂੰ ਕਥਿਤ ਤੌਰ ‘ਤੇ ਕਮਜ਼ੋਰ ਕਰਨ ਲਈ ਭਾਜਪਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ, “ਪਿਛਲੇ ਦੋ ਸਾਲਾਂ ਤੋਂ, ਭਾਜਪਾ ਨੇ ਸੈਨੇਟ ਚੋਣਾਂ ਨੂੰ ਰੋਕਿਆ ਹੋਇਆ ਹੈ, ਜਿਸ ਨਾਲ ਪੰਜਾਬ ਯੂਨੀਵਰਸਿਟੀ ਦੇ ਸ਼ਾਸਨ ਅਤੇ ਖ਼ੁਦਮੁਖ਼ਤਿਆਰੀ ਕਮਜ਼ੋਰ ਹੋ ਗਈ ਹੈ। ਇਹ ਸਪੱਸ਼ਟ ਹੈ ਕਿ ਉਹ ਇਸ ਵੱਕਾਰੀ ਸੰਸਥਾ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਹੁੱਡਾ ਦਾ ਬਿਆਨ ਭਾਜਪਾ ਦੇ ਏਜੰਡੇ ਨਾਲ ਮੇਲ ਖਾਂਦਾ ਹੈ, ਜੋ ਸਾਬਤ ਕਰਦਾ ਹੈ ਕਿ ਕਾਂਗਰਸ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ ਹਨ।”ਕੰਗ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ, “ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੈ। ਅਸੀਂ ਕਦੇ ਵੀ ਕਿਸੇ ਵੀ ਦਖ਼ਲਅੰਦਾਜ਼ੀ, ਨਾਂ ਬਦਲਣ ਜਾਂ ਇਸ ਦੀ ਪਛਾਣ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਦੀ ਇਜਾਜ਼ਤ ਨਹੀਂ ਦੇਵਾਂਗੇ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’: ਡਰੱਗ ਮਾਫੀਆ ਨੂੰ ਕਰਾਰਾ ਝਟਕਾ; 14734 ਗ੍ਰਿਫਤਾਰ,74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ

ਜੇਕਰ ਜ਼ਰੂਰੀ ਹੋਇਆ ਤਾਂ ਅਸੀਂ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਕਰਨ ਜਾਂ ਆਪਣੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਕਾਨੂੰਨੀ ਕਦਮ ਚੁੱਕਣ ਲਈ ਤਿਆਰ ਹਾਂ।”ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਸੋਮਵਾਰ ਨੂੰ ਹਰਿਆਣਾ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੀ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਚੰਡੀਗੜ੍ਹ ਰੱਖਣ ਦੀ ਮੰਗ ਦੀ ਨਿੰਦਾ ਕੀਤੀ ਅਤੇ ਇਸ ਨੂੰ ਪੰਜਾਬ ਦੀ ਵਿਰਾਸਤ ਅਤੇ ਪਛਾਣ ‘ਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦਾ ਨੀਂਹ ਪੱਥਰ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਸ਼ਹਿਰ ਵਿੱਚ ਬਣਾਈ ਗਈ ਸੀ। ਗਰਗ ਨੇ ਕਿਹਾ, “ਇਸ ਦਾ ਨਾਮ ਬਦਲਣ ਦੀ ਕੋਈ ਵੀ ਕੋਸ਼ਿਸ਼ ਪੰਜਾਬ ਅਤੇ ਪੰਜਾਬੀਆਂ ਦਾ ਅਪਮਾਨ ਹੈ।”ਹਰਿਆਣਾ ਦੇ ਆਗੂਆਂ ਦੀ ਆਲੋਚਨਾ ਕਰਦੇ ਹੋਏ, ਗਰਗ ਨੇ ਉਨ੍ਹਾਂ ‘ਤੇ ਫੁੱਟ ਪਾਊਣ ਅਤੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਪੰਜਾਬ ਯੂਨੀਵਰਸਿਟੀ ਦਾ ਨਾਂ ਬਦਲਣ ਦੀ ਮੰਗ ਨੂੰ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਦਾ ਉਦੇਸ਼ ਜਨਤਾ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਬਜਾਏ ਬੇਲੋੜਾ ਵਿਵਾਦ ਪੈਦਾ ਕਰਨਾ ਹੈ। ਅਜਿਹੇ ਮੁੱਦੇ ਉਠਾਉਣ ਵਾਲਾ ਵਿਅਕਤੀ ਆਪਣੀ ਰਾਜਨੀਤਿਕ ਪ੍ਰਸੰਗਿਕਤਾ ਗੁਆ ਚੁੱਕਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਡੇਰਾਬੱਸੀ ਹਲਕੇ ਵਿੱਚ ਡੇਢ ਦਹਾਕੇ ਬਾਅਦ ਦਿਖਿਆ ਪੰਥਕ ਰੰਗ;ਇਯਾਲੀ ਬੋਲੇ ਪੰਥ ਅਤੇ ਪੰਜਾਬ ਪ੍ਰਸਤ ਲੀਡਰਸ਼ਿਪ ਦੇਣ ਲਈ ਵਚਨਬੱਧ ਹਾਂ

👉ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕਣ ਦੀ ਹੋ ਰਹੀ ਸਾਜਿਸ਼ ਤੋਂ ਬਚਾਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੋਵੇਗਾ – ਗਿਆਨੀ ਹਰਪ੍ਰੀਤ ਸਿੰਘ
Dera bassi News:ਮੁਹਾਲੀ ਦੇ ਹਲਕਾ ਡੇਰਾਬੱਸੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋ ਬਣੀ ਭਰਤੀ ਕਮੇਟੀ ਦੀ ਮੀਟਿੰਗ ਦੌਰਾਨ ਕਰੀਬ ਡੇਢ ਦਹਾਕੇ ਬਾਅਦ ਪੰਥਕ ਰੰਗ ਵੇਖਣ ਨੂੰ ਮਿਲਿਆ। ਹਲਕੇ ਦੀ ਪੰਥਕ ਛਾਪ ਨੂੰ ਸਿਆਸੀ ਤੌਰ ਤੇ ਪ੍ਰਭਾਵਹੀਣ ਕੀਤੇ ਜਾਣ ਤੋਂ ਬਾਅਦ ਅੱਜ ਇੱਕ ਵਾਰ ਮੁੜ ਮਰਹੂਮ ਸਿਆਸਤਦਾਨ ਕੈਪਟਨ ਕੰਵਲਜੀਤ ਸਿੰਘ ਦੀ ਸਿਆਸੀ ਗੋਦ ਦਾ ਨਿੱਘ ਮਾਨਣ ਵਾਲੇ ਹਲਕੇ ਨੇ ਆਪਣੀ ਪੰਥਕ ਸੋਚ ਨੂੰ ਉਭਾਰਿਆ । ਪੰਥਕ ਹਲਕੇ ਤੋ ਕਮਰਸ਼ੀਅਲ ਹਲਕੇ ਦੇ ਪ੍ਰਭਾਵ ਨੂੰ ਮੂੰਹ ਤੋੜ ਜਵਾਬ ਦਿੰਦੇ ਹੋਏ ਅੱਜ ਹਲਕੇ ਦੀ ਸੰਗਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਸੋਚ ਅਤੇ ਸਮਰਪਿਤ ਭਾਵਨਾ ਨੂੰ ਪੇਸ਼ ਕੀਤਾ।ਐਸਜੀਪੀਸੀ ਮੈਬਰ ਨਿਰਮੈਲ ਸਿੰਘ ਜੌਲਾ ਦੀ ਅਣਥਕ ਕੋਸ਼ਿਸ਼ ਨੂੰ ਬੂਰ ਪਾਉਂਦੇ ਹੋਏ ਹਲਕੇ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।ਵੱਡੇ ਪੰਥਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮੁੜ ਦੁਹਰਾਇਆ ਕਿ ਪੰਜਾਬ ਅਤੇ ਪੰਥ ਪ੍ਰਸਤ ਲੀਡਰਸ਼ਿਪ ਦੇਣ ਲਈ ਭਰਤੀ ਕਮੇਟੀ ਪੂਰੀ ਤਰਾਂ ਵਚਨਬੱਧ ਹੈ। ਆਖਰੀ ਪੜਾਅ ਵੱਲ ਵਧਣ ਦਾ ਜਿਕਰ ਕਰਦੇ ਹੋਏ ਸਰਦਾਰ ਇਯਾਲੀ ਨੇ ਕਿਹਾ ਕਿ ਭਰਤੀ ਦੇ ਸਮਾਪਤ ਹੁੰਦੇ ਹੀ ਜੱਥੇਬੰਧਕ ਢਾਂਚੇ ਲਈ ਤਿਆਰੀ ਸ਼ੁਰੂ ਕਰ ਦਿੱਤੀ ਜਾਵੇਗੀ। ਸਰਦਾਰ ਇਯਾਲੀ ਨੇ ਮੁੜ ਭਰੋਸਾ ਦਿੱਤਾ ਕਿ ਓਹਨਾਂ ਨੂੰ ਪੂਰਨ ਆਸ ਹੈ ਕਿ ਇਸ ਭਰਤੀ ਮੁਹਿੰਮ ਵਿੱਚੋ ਮਿਲਣ ਵਾਲੀ ਲੀਡਰਸ਼ਿਪ ਨਿੱਜ ਪ੍ਰਸਤ ਅਤੇ ਸਵਾਰਥੀ ਹਿੱਤਾਂ ਤੋਂ ਉਪਰ ਉਠ ਕੇ ਪੰਥ ਅਤੇ ਪੰਜਾਬ ਦੇ ਮੁੱਦਿਆਂ ਤੇ ਪਹਿਰਾ ਦੇਵੇਗੀ।

ਇਹ ਵੀ ਪੜ੍ਹੋ  ਸ਼ਿਕਾਇਤ ਲੈ ਕੇ ਆਏ ‘ਬੰਦੇ’ ਦੀ ਬੇਰਹਿਮੀ ਨਾਲ ਕੁੱਟ+ਮਾਰ ਕਰਨ ਵਾਲਾ ਬਠਿੰਡਾ ਪੁਲਿਸ ਦਾ ਚੌਕੀ ਇੰਚਾਰਜ਼ ‘ਲਾਈਨ-ਹਾਜ਼ਰ’

ਇਯਾਲੀ ਨੇ ਕਿਹਾ ਕਿ ਭਰਤੀ ਕਮੇਟੀ ਸਾਹਮਣੇ ਦੋ ਵੱਡੀਆਂ ਜ਼ਿੰਮੇਵਾਰੀਆਂ ਹਨ, ਪੰਥਕ ਪ੍ਰੰਪਰਾਵਾਂ ਦੀ ਬਹਾਲੀ ਅਤੇ ਸਰਵਉਚਤਾ ਕਾਇਮ ਰੱਖਣਾ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਜਰੀਏ ਮਜ਼ਬੂਤ ਲੀਡਰਸ਼ਿਪ ਪੰਜਾਬ ਅਤੇ ਪੰਥ ਦੀ ਝੋਲੀ ਪਾਉਣਾ।ਇਸ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦੇ ਹੋਏ ਤਖ਼ਤ ਸ੍ਰੀ ਦਮਦਮਾ ਸਹਿਬ ਜੀ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਤਾਜ਼ਾ ਹਾਲਤਾਂ ਤੇ ਚਿੰਤਾ ਜਾਹਿਰ ਕਰਦੇ ਹੋਏ ਪੰਜਾਬੀਆਂ ਨੂੰ ਇੱਕਠੇ ਹੋਣ ਦੀ ਅਪੀਲ ਕੀਤੀ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋ ਪੁਲਿਸ ਹਿਰਾਸਤ ਵਿੱਚ ਕਤਲ ਕੀਤੇ ਗਏ ਸਿੱਖ ਨੌਜਵਾਨ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਯੂਨੀਰਸਿਟੀ ਦੇ ਵਿਦਿਆਰਥੀ ਪ੍ਰੀਸ਼ਦ ਦੇ ਪ੍ਰਧਾਨ ਵਲੋਂ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲਣ ਲਈ ਲਿਖੀ ਚਿੱਠੀ ਨੂੰ ਵੱਡੀ ਸਾਜ਼ਿਸ਼ ਕਰਾਰ ਦਿੱਤਾ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਸੂਬੇ ਨਾਲ ਜੁੜੇ ਮੁੱਦਿਆਂ ਚਾਹੇ ਓਹ ਬੋਲੀ ਦਾ ਹੋਵੇ, ਚਾਹੇ ਓਹ ਰਾਜਧਾਨੀ ਦਾ ਹੋਵੇ, ਪਾਣੀਆਂ ਦਾ ਹੋਵੇ ਜਾਂ ਫਿਰ ਕਿਸਾਨੀ ਨਾਲ ਜੁੜਿਆ ਹੋਵੇ, ਓਹਨਾਂ ਮੁੱਦਿਆਂ ਨੂੰ ਜਾਣ ਬੁੱਝ ਕੇ ਸਿੱਖਾਂ ਦੇ ਮੁੱਦੇ ਪੇਸ਼ ਕਰਕੇ ਹਿੰਦੂ ਸਿੱਖ ਵਿਚਕਾਰ ਪਾੜਾ ਪਵਾਉਣ ਦੀ ਕੋਸ਼ਿਸ਼ ਕਰਦੇ ਹਨ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਬਚਾਉਣਾ ਹੈ ਤਾਂ ਇੱਕ ਪਲੇਟਫਾਰਮ ਤੇ ਆਉਣਾ ਹੋਵੇਗਾ।ਜੱਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਇਕੱਠੇ ਹੋਣ ਦੀ। ਜੱਥੇਦਾਰ ਝੂੰਦਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਕੀ ਹੋਏ ਲੀਡਰਸ਼ਿਪ ਨੂੰ ਅਖੌਤੀ ਲੀਡਰਸ਼ਿਪ ਗਿਰਦਾਨ ਦੇ ਹੋਏ, ਸਵਾਲ ਕੀਤਾ ਕਿ ਅੱਜ ਅਖੌਤੀ ਲੀਡਰਸ਼ਿਪ ਖ਼ੈਰ ਗਵਾਹ ਬਣਨ ਦਾ ਡਰਾਮਾਂ ਕਰ ਰਹੀ ਹੈ ਜਦੋਂ ਸੱਤਾ ਵਿੱਚ ਸਨ ਤਾਂ ਉਸ ਵੇਲੇ ਸੂਬੇ ਦੇ ਅਧਿਕਾਰ ਖੇਤਰ ਵਾਲੇ ਕਾਨੂੰਨ ਬਣਾਉਣ ਤੋਂ ਕਿਉ ਭੱਜਦੇ ਰਹੇ।ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਸੰਬੋਧਨ ਵਿੱਚ ਸੂਬੇ ਦੇ ਵਢੇਰੇ ਹਿੱਤਾਂ ਦਾ ਜਿਕਰ ਕਰਦੇ ਹੋਏ ਕਿਹਾ ਕਿ,ਸਾਡੀ ਲੀਡਰਸ਼ਿਪ ਸੂਬੇ ਦੇ ਹੱਕਾਂ ਤੇ ਪਹਿਰਾ ਨਹੀਂ ਦੇ ਸਕੀ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਵਿਰੁੱਧ ਜੰਗ: 10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਵੱਲੋਂ ਕਾਬੂ

ਪਾਰਟੀ ਦੇ ਕਾਬਜ ਲੀਡਰਸ਼ਿਪ ਨੇ ਆਪਣੇ ਨਿੱਜ ਸਵਾਰਥ ਕਰਕੇ ਵੱਡੇ ਮੁੱਦਿਆਂ ਤੇ ਕੀਤੀ ਸੌਦੇਬਾਜੀ ਨੇ ਵੱਡਾ ਨੁਕਸਾਨ ਕੀਤਾ। ਖੇਤੀ ਕਾਨੂੰਨਾਂ ਤੇ ਕਿਸਾਨਾਂ ਨਾਲ ਖੜਨ ਦੀ ਬਜਾਏ ਕੇਂਦਰੀ ਵਜਾਰਤ ਦੇ ਫੈਸਲੇ ਨੂੰ ਸਹੀ ਠਹਿਰਾਉਣ ਦੀ ਕੀਤੀ ਪੈਰਵੀ ਨੇ ਸਾਨੂੰ ਕਿਸਾਨਾਂ ਦੇ ਦੋਖੀ ਬਣਾਇਆ।ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਥਕ ਅਤੇ ਪੰਜਾਬ ਦੀ ਨੁਮਾਇਦਾ ਜਮਾਤ ਤੇ ਇੱਕ ਪਰਿਵਾਰ ਅਤੇ ਇੱਕ ਵਿਅਕਤੀ ਵਿਸ਼ੇਸ਼ ਦਾ ਕਾਬਜ ਹੋ ਜਾਣਾ ਪੰਥ ਅਤੇ ਪੰਜਾਬ ਦੋਹਾਂ ਲਈ ਖਤਰਨਾਕ ਸਾਬਿਤ ਹੋਇਆ। ਬਹੁਤ ਸਾਰੇ ਵੱਡੇ ਮੁੱਦਿਆਂ ਤੇ ਸਹੀ ਅਗਵਾਈ ਨਾ ਕਰ ਸਕਣ ਸਾਡੀ ਲੀਡਰਸ਼ਿਪ ਨੇ ਭਰੋਸਾ ਗੁਆ ਦਿੱਤਾ। ਸਰਦਾਰ ਰੱਖੜਾ ਨੇ ਸਮੁੱਚੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਓਹ ਇਕੱਠੇ ਹੋ ਕੇ ਆਪਣੀ ਸਿਆਸੀ ਜਮਾਤ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ।ਮੰਚ ਸੰਚਾਲਨ ਕਰਦੇ ਹੋਏ ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਜਿਥੇ ਹਾਜ਼ਰ ਸੰਗਤ ਦਾ ਧੰਨਵਾਦ ਕੀਤਾ ਉਥੇ ਹੀ ਵੱਡੀ ਗਿਣਤੀ ਵਿੱਚ ਆਈ ਸੰਗਤ ਤੋ ਮਿਲੇ ਸਮਰਥਨ ਤੇ ਭਰੋਸਾ ਜਤਾਇਆ ਕਿ ਇਸ ਹਲਕੇ ਦੀ ਪੰਥਕ ਸੋਚ ਮੁੜ ਉਭਰੀ ਹੈ।ਇਸ ਮੀਟਿੰਗ ਵਿੱਚ ਸੁਰਿੰਦਰ ਸਿੰਘ ਧਰਮਗੜ, ਹਰਵਿੰਦਰ ਸਿੰਘ ਕਸੌਲੀ,ਜਸਵਿੰਦਰ ਸਿੰਘ ਧੀਰੇ ਮਾਜਰਾ,ਸੁਰਜੀਤ ਸਿੰਘ ਤੱਸਿਬਲੀ,ਦਵਿੰਦਰ ਸਿੰਘ,ਨੰਬਰਦਾਰ,ਮਹਿੰਦਰ ਸਿੰਘ ਜਲਾਲਪੁਰ,ਨਾਇਬ ਸਿੰਘ ਬਾਜਵਾ,ਤਰਲੋਚਨ ਸਿੰਘ,ਜਸਵਿੰਦਰ ਸਿੰਘ ਮਲਕਪੁਰ,ਗੁਰਮੀਤ ਸਿੰਘ ਸਾਂਟੂ,ਰਵਿੰਦਰ ਸਿੰਘ ਵਜੀਦਪੁਰ,ਹਰਪ੍ਰੀਤ ਸਿੰਘ ਅਮਲਾਲਾ,ਅਰਵਿੰਦਰ ਸਿੰਘ ਬਾਵਾ, ਅਵਤਾਰ ਸਿੰਘ ਜਵਾਹਰਪੁਰ,ਮਨਜੀਤ ਸਿੰਘ ਜੰਡਲੀ,ਕੁਲਦੀਪ ਸਿੰਘ ਮਾਲਣ,ਦਵਿੰਦਰ ਸਿੰਘ ਚਡਿਆਲਾ,ਰਣਜੀਤ ਸਿੰਘ ਧੀਰੇਮਾਜਰਾ,ਸਮੂਹ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨ, ਮੈਬਰ, ਪੰਚ ਸਰਪੰਚ ਤੇ ਇਲਾਕੇ ਦੇ ਹੋਰ ਮੋਹਤਬਰ ਸੱਜਣ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਕੀਤਾ ਪੱਕਾ

0

👉ਮੰਤਰੀ ਲਾਲਚੰਦ ਕਟਾਰੂਚੱਕ ਨੇ ਸਾਰੇ ਕਰਮਚਾਰੀਆਂ ਨੂੰ ਦਿੱਤੀ ਵਧਾਈ,ਅਗਲੇ ਕੁਝ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਕਰਮਚਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ
Chandigarh News:ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਜੰਗਲਾਤ ਵਿਭਾਗ ਦੇ 378 ਅਸਥਾਈ ਕਰਮਚਾਰੀਆਂ ਦੀਆਂ ਨੌਕਰੀਆਂ ਨੂੰ ਨਿਯਮਤ ਕਰਨ ਦਾ ਐਲਾਨ ਕੀਤਾ ਹੈ। ਪਿਛਲੇ ਕਈ ਸਾਲਾਂ ਤੋਂ, ਇਹ ਕਰਮਚਾਰੀ ਘੱਟ ਤਨਖ਼ਾਹਾਂ ‘ਤੇ ਅਤੇ ਬਿਨਾਂ ਕਿਸੇ ਮਿਹਨਤਾਨੇ ਦੇ ਕੰਮ ਕਰ ਰਹੇ ਸਨ। ਅੱਜ ਦਾ ਫ਼ੈਸਲਾ ਉਨ੍ਹਾਂ ਸਾਰੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ ਅਤੇ ਰਾਹਤ ਭਰਿਆ ਹੈ।ਜੰਗਲਾਤ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪਿਛਲੀ ਕੈਬਨਿਟ ਮੀਟਿੰਗ ਵਿੱਚ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਜੋ ਰੋਜ਼ਾਨਾ ਦਿਹਾੜੀ ‘ਤੇ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’: ਡਰੱਗ ਮਾਫੀਆ ਨੂੰ ਕਰਾਰਾ ਝਟਕਾ; 14734 ਗ੍ਰਿਫਤਾਰ,74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ

ਅੱਜ ਮੈਨੂੰ ਇਹ ਐਲਾਨ ਕਰਦੇ ਹੋਏ ਬਹੁਤ ਖ਼ੁਸ਼ੀ ਹੋ ਰਹੀ ਹੈ।ਮੰਤਰੀ ਕਟਾਰੂਚੱਕ ਨੇ ਇਸ ਲਈ ਰਵਾਇਤੀ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਰੁਜ਼ਗਾਰ ਵਿਰੋਧੀ ਅਤੇ ਕਰਮਚਾਰੀ ਵਿਰੋਧੀ ਰਵੱਈਏ ਕਾਰਨ ਉਨ੍ਹਾਂ ਦੀਆਂ ਨੌਕਰੀਆਂ ਸਥਾਈ ਨਹੀਂ ਕੀਤੀਆਂ ਜਾ ਸਕੀਆਂ, ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਅੱਜ ਅਸੀਂ ਉਨ੍ਹਾਂ ਨੂੰ ਨਿਯਮਤ ਕਰਨ ਵਿੱਚ ਸਫਲ ਹੋਏ ਹਾਂ। ਮੰਤਰੀ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪਣਗੇ।ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਭਾਗ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਨ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਵਿਰੁੱਧ ਜੰਗ: 10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਵੱਲੋਂ ਕਾਬੂ

ਹੁਣ ਤੱਕ ਸਰਕਾਰ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਇਹ ਪਹਿਲੀ ਸਰਕਾਰ ਹੈ ਜਿਸ ਨੇ ਪੰਜਾਬ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਕਟਾਰੂਚੱਕ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਸਥਾਈ ਨੌਕਰੀਆਂ ਨਾਲ ਜੰਗਲਾਤ ਵਿਭਾਗ ਵਿੱਚ ਇੱਕ ਨਵੀਂ ਊਰਜਾ ਪੈਦਾ ਹੋਵੇਗੀ ਅਤੇ ਇਹ ਕਰਮਚਾਰੀ ਸਖ਼ਤ ਮਿਹਨਤ ਅਤੇ ਲਗਨ ਨਾਲ ਕੰਮ ਕਰਕੇ ਵਿਭਾਗ ਨੂੰ ਹੋਰ ਉਚਾਈਆਂ ‘ਤੇ ਲੈ ਜਾਣਗੇ। ਇਸ ਦੇ ਨਾਲ ਹੀ, ਇਸ ਫ਼ੈਸਲੇ ਨਾਲ ਹੋਰ ਵਿਭਾਗਾਂ ਦੇ ਅਸਥਾਈ ਕਰਮਚਾਰੀਆਂ ਵਿੱਚ ਵੀ ਉਮੀਦਾਂ ਜਗ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਯੁੱਧ ਨਸ਼ਿਆਂ ਵਿਰੁੱਧ’: ਡਰੱਗ ਮਾਫੀਆ ਨੂੰ ਕਰਾਰਾ ਝਟਕਾ; 14734 ਗ੍ਰਿਫਤਾਰ,74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ

👉6,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਵਸੇਬੇ ਲਈ ਲਿਜਾਇਆ ਗਿਆ; 1121 ਨਸ਼ਾ ਪੀੜਤਾਂ ਨੂੰ ਐਨਡੀਪੀਐਸ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਲਈ ਭੇਜਿਆ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਿੰਨ ਮਹੀਨਿਆਂ ਦੌਰਾਨ ਸੂਬੇ ਵਿੱਚ ਨਸ਼ੇ ਦੀ ਤਸਕਰੀ ਨੈੱਟਵਰਕਾਂ ਨੂੰ ਕਰਾਰਾ ਝਟਕਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਕਿਹਾ ਕਿ ਨਸ਼ਿਆਂ ਵਿਰੁੱਧ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ, ਜਿਸ ਤਹਿਤ ਅਗਲੇ 60 ਦਿਨਾਂ ਵਿੱਚ ਨਸ਼ਾਂ ਤਸਕਰਾਂ ਵਿਰੁੱਧ ਕਾਰਵਾਈ ਲਈ ਜ਼ਿਲ੍ਹਿਆਂ, ਖੁਫੀਆ ਵਿਭਾਗ ਅਤੇ ਏ.ਐਨ.ਟੀ.ਐਫ. ਤੋਂ ਪ੍ਰਾਪਤ ਜਾਣਕਾਰੀ ਨਾਲ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਦੀਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।ਡੀਜੀਪੀ ਨੇ ਕਿਹਾ, “ਜ਼ਮਾਨਤ ‘ਤੇ ਰਿਹਾਅ ਹੋਏ ਵਿਅਕਤੀਆਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ, ਅਸੀਂ ਪਿੰਡ ਦੇ ਬਜ਼ੁਰਗਾਂ ਅਤੇ ਪਿੰਡ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਰੱਖਣ ਦੀ ਇੱਕ ਪ੍ਰਣਾਲੀ ਤਿਆਰ ਕੀਤੀ ਹੈ।” ਉਨ੍ਹਾਂ ਕਿਹਾ ਕਿ ਆਦਤਨ ਅਪਰਾਧੀਆਂ ਦੀ ਜ਼ਮਾਨਤ ਰੱਦ ਕਰਨ ‘ਤੇ ਵੀ ਧਿਆਨ ਕੇਂਦਰਿਤ ਰਹੇਗਾ।ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਜ਼ਮਾਨਤ ‘ਤੇ ਰਿਹਾਅ ਹੋਏ ਵੱਡੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਨਿਗਰਾਨੀ ਕਰਨ ਲਈ ਜੀਪੀਐਸ ਐਨਕਲੇਟਸ ਦੀ ਵਰਤੋਂ ਦੀ ਵੀ ਪੜਚੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ, “ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਨਕਲੇਟਸ ਰਾਹੀਂ ਜ਼ਮਾਨਤ ‘ਤੇ ਰਿਹਾ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਪੜਚੋਲ ਕਰ ਰਹੇ ਹਾਂ।”

ਇਹ ਵੀ ਪੜ੍ਹੋ ਲੁਧਿਆਣਾ ਪੱਛਮੀ ਜ਼ਿਮਨੀ ਚੋਣ:ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ:ਸਿਬਿਨ ਸੀ 

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ 2019 ਵਿੱਚ ਸਾਫਟਵੇਅਰ – ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) – ਤਿਆਰ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਸੀ। ਇਸੇ ਤਰ੍ਹਾਂ, ਐਨਡੀਪੀਐਸ ਐਕਟ ਅਧੀਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਇੱਕ ਏਆਈ-ਸੰਚਾਲਿਤ ਡੇਟਾਬੇਸ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਹਰੇਕ ਗ੍ਰਿਫ਼ਤਾਰੀ ਵਿੱਚ ਦੋ ਪੱਧਰਾਂ ਤੱਕ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਰਹੱਦ ‘ਤੇ ਡਰੋਨ-ਅਧਾਰਤ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਨਾਲ ਨਜਿੱਠਣ ਲਈ ਉੱਨਤ ਐਂਟੀ-ਡਰੋਨ ਪ੍ਰਣਾਲੀਆਂ ਦੇ ਟਰਾਇਲ ਕਰਨ ਉਪਰੰਤ, ਪੰਜਾਬ ਸਰਕਾਰ ਨੇ ਇਸ ਉੱਨਤ ਪ੍ਰਣਾਲੀ ਸਥਾਪਤ ਕਰਨ ਸਬੰਧੀ ਆਰਡਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀਆਂ ਡਰੋਨਾਂ ਦਾ ਪਤਾ ਲਗਾਉਣ, ਪਛਾਣ ਕਰਨ ਅਤੇ ਬੇਅਸਰ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ, ਜਿਸਦਾ ਉਦੇਸ਼ ਸਰਹੱਦ ਪਾਰੋਂ ਤਸਕਰੀ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਕਰਨਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੇਲ੍ਹਾਂ ਦੇ ਨਵੀਨੀਕਰਨ ਲਈ 500 ਕਰੋੜ ਰੁਪਏ ਦੇ ਪੈਕੇਜ ਨੂੰ ਪ੍ਰਵਾਨਗੀ ਦਿੱਤੀ ਹੈ ਜਿਸ ਤਹਿਤ ਹਰੇਕ ਜੇਲ੍ਹ ਵਿੱਚ ਨਸ਼ਾ ਛੁਡਾਊ ਕੇਂਦਰ ਹੋਵੇਗਾ ਤਾਂ ਜੋ ਕੈਦੀ ਨਸ਼ਾ ਛੁਡਾਊ ਇਲਾਜ ਦਾ ਲਾਭ ਲੈ ਸਕਣ।ਇਸ ਮੌਕੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ 8344 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 14,734 ਨਸ਼ਾ ਤਸਕਰਾਂ ਜਿਹਨਾਂ ਵਿੱਚ 13,038 ਨਸ਼ਾ ਤਸਕਰ ਅਤੇ 1,696 ਸੂਚੀਬੱਧ ਨਸ਼ਾ ਸਪਲਾਇਰ/ਵਿਤਰਕ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ Big News; ਲੁਧਿਆਣਾ ਜਿਮਨੀ ਚੋਣ; ਭਾਜਪਾ ਨੇ ਵੀ ਐਲਾਨਿਆ ਉਮੀਦਵਾਰ

ਇਸ ਮੌਕੇ ਉਨ੍ਹਾਂ ਦੇ ਨਾਲ ਏਡੀਜੀਪੀ ਐਂਟੀ-ਨਾਰਕੋਟਿਕਸ ਫੋਰਸ ਨੀਲਾਭ ਕਿਸ਼ੋਰ ਅਤੇ ਆਈਜੀਪੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਸਖ਼ਤੀ ਨਾਲ ਲਾਗੂ ਕੀਤੇ ਜਾਣ ਸਦਕਾ ਨਸ਼ਾ ਤਸਕਰਾਂ ਕੋਲੋਂ ਵੱਡੀ ਗਿਣਤੀ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਵਿੱਚ 586 ਕਿਲੋਗ੍ਰਾਮ ਹੈਰੋਇਨ, 247 ਕਿਲੋਗ੍ਰਾਮ ਅਫੀਮ, 14 ਟਨ ਭੁੱਕੀ, 9 ਕਿਲੋਗ੍ਰਾਮ ਚਰਸ, 253 ਕਿਲੋਗ੍ਰਾਮ ਗਾਂਜਾ, 2.5 ਕਿਲੋਗ੍ਰਾਮ ਆਈਸ, 1.6 ਕਿਲੋਗ੍ਰਾਮ ਕੋਕੀਨ, 25.70 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.76 ਕਰੋੜ ਰੁਪਏ ਦੀ ਡਰੱਗ ਮਨੀ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੌਰਾਨ, 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ, ਜਦੋਂ ਕਿ ਇਸ ਮੁਹਿੰਮ ਤਹਿਤ ਸਥਾਨਕ ਅਥਾਰਟੀਆਂ ਵੱਲੋਂ ਨਸ਼ਾ ਤਸਕਰਾਂ ਦੀਆਂ 104 ਗੈਰ-ਕਾਨੂੰਨੀ ਤੌਰ ‘ਤੇ ਬਣਾਈਆਂ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ।ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਵਿਗਿਆਨਕ ਜਾਂਚ ਤਕਨੀਕਾਂ ਦੀ ਵਰਤੋਂ ਕੀਤੀ ਗਈ ਹੈ ਜਿਸ ਵਿੱਚ ਡਿਜੀਟਲ ਸਬੂਤ, ਸੰਗ੍ਰਹਿ ਅਤੇ ਵਿੱਤੀ ਟਰੈਕਿੰਗ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਫੈਸਲਾ ਕੀਤੇ ਗਏ 1205 ਮਾਮਲਿਆਂ ਵਿੱਚੋਂ 1085 ਮਾਮਲਿਆਂ ਵਿੱਚ ਦੋਸ਼ ਸਾਬਤ ਹੋਏ ਹਨ, ਜਿਸ ਦੀ ਸਜ਼ਾ ਦਰ 90 ਫ਼ੀਸਦ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ।ਉਨ੍ਹਾਂ ਕਿਹਾ ਕਿ ਖੁਫੀਆ ਰਿਪੋਰਟਾਂ ਅਤੇ ਗੈਰ-ਰਸਮੀ ਸਰਵੇਖਣ ਤੋਂ ਪਤਾ ਚੱਲਦਾ ਹੈ ਕਿ ਸਖ਼ਤੀ ਨਾਲ ਲਾਗੂ ਕਰਨ ਦੇ ਨਤੀਜੇ ਵਜੋਂ ਨਸ਼ਿਆਂ ਦੀ ਸਪਲਾਈ ਨੂੰ ਕਰਾਰਾ ਝਟਕਾ ਲੱਗਿਆ ਹੈ ਜਿਸਦੇ ਨਤੀਜੇ ਵਜੋਂ ਜ਼ਮੀਨੀ ਪੱਧਰ ‘ਤੇ ਹੈਰੋਇਨ ਦੀਆਂ ਕੀਮਤਾਂ ਵਿੱਚ 50 ਫ਼ੀਸਦ ਵਾਧਾ ਹੋਇਆ ਹੈ ਅਤੇ ਸਿੰਥੈਟਿਕ ਨਸ਼ਿਆਂ ਦੀਆਂ ਜ਼ਮੀਨੀ ਪੱਧਰ ‘ਤੇ ਕੀਮਤਾਂ ਵਿੱਚ 40 ਫ਼ੀਸਦ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ, ਟੀਚਾਗਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀਆਂ ਗਈਆਂ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਨੇ ਬਦਨਾਮ ਨਸ਼ਾ ਤਸਕਰਾਂ ਨੂੰ ਆਪਣੇ ਘਰ ਛੱਡ ਕੇ ਭੱਜਣ ਲਈ ਮਜਬੂਰ ਕੀਤਾ ਹੈ, ਜਿਸ ਨਾਲ ਸਥਾਨਕ ਨੈੱਟਵਰਕ ਨੂੰ ਠੱਲ ਪਈ ਹੈ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਘੱਟ ਗਈਆਂ ਹਨ।

ਇਹ ਵੀ ਪੜ੍ਹੋ AAP ਵੱਲੋਂ ਪਾਰਟੀ ਦੇ ਢਾਂਚੇ ’ਚ ਵੱਡਾ ਫ਼ੇਰਬਦਲ; 5 ਸੂਬਾ ਉਪ-ਪ੍ਰਧਾਨ, 9 ਜਨਰਲ ਸਕੱਤਰ ਲਗਾਏ

ਉਨ੍ਹਾਂ ਕਿਹਾ ਕਿ 48 ਵੱਡੇ ਹਵਾਲਾ ਸੰਚਾਲਕਾਂ ਦੀ ਗ੍ਰਿਫ਼ਤਾਰੀ ਨਾਲ ਹਵਾਲਾ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ 10.76 ਕਰੋੜ ਰੁਪਏ ਦੀ ਰਿਕਵਰੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਨਸ਼ਾ ਤਸਕਰਾਂ ਦੇ ਆਰਥਿਕ ਢਾਂਚੇ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਲੱਗਾ ਹੈ, ਜਿਸ ਨਾਲ ਉਨ੍ਹਾਂ ਦੇ ਫੰਡਿੰਗ ਚੈਨਲ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਹੋ ਗਏ ਹਨ ਅਤੇ ਉਨ੍ਹਾਂ ਦੀ ਕਾਰਜਸ਼ੀਲਤਾ ਘੱਟ ਗਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ‘ਸੇਫ਼ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਅਹਿਮ ਭੂਮਿਕਾ ਨਿਭਾ ਰਿਹਾ ਹੈ ਕਿਉਂਕਿ ਲੋਕਾਂ ਵੱਲੋਂ ਇਸ ਦੀ ਗੁਪਤਤਾ ਸਬੰਧੀ ਵਿਸ਼ੇਸ਼ਤਾ ਸਦਕਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਉਨ੍ਹਾਂ ਨੂੰ ਤਸਕਰਾਂ, ਨਸ਼ਾ ਪੀੜਤਾਂ ਦੀ ਰਿਪੋਰਟ ਕਰਨ ਅਤੇ ਜਾਣਕਾਰੀ ਦੇਣ ਲਈ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਹੋਈਆਂ 7635 ਜਾਣਕਾਰੀਆਂ ਵਿੱਚੋਂ, ਜਾਂਚ ਉਪਰੰਤ 1596 ਐਫਆਈਆਰਜ਼ ਦਰਜ ਕੀਤੀਆਂ ਗਈਆਂ ਜਿਸ ਦੇ ਨਤੀਜੇ ਵਜੋਂ 1814 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਹ ਦੱਸਦਿਆਂ ਕਿ ਪੰਜਾਬ ਪੁਲਿਸ ਨੇ ਨਸ਼ਾ ਪੀੜਤਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਣਾਇਆ ਹੈ ਅਤੇ ਅਪਰਾਧੀਆਂ ਦੀ ਬਜਾਏ ਮਰੀਜ਼ਾਂ ਵਜੋਂ ਉਨ੍ਹਾਂ ਦੇ ਇਲਾਜ ਨੂੰ ਤਰਜੀਹ ਦਿੱਤੀ ਹੈ, ਉਨ੍ਹਾਂ ਕਿਹਾ ਕਿ ਥੋੜ੍ਹੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਗਏ 1121 ਵਿਅਕਤੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਭੇਜਿਆ ਗਿਆ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਵੱਲੋਂ 5786 ਨਸ਼ਾ ਪੀੜਤਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਲਿਜਾਇਆ ਗਿਆ ਹੈ, ਜਦੋਂ ਕਿ 6483 ਨਸ਼ਾ ਪੀੜਤਾਂ ਨੂੰ ਪੁਲਿਸ ਨੇ ਓਓਏਟੀ ਕੇਂਦਰਾਂ ਤੋਂ ਇਲਾਜ ਕਰਵਾਉਣ ਲਈ ਪ੍ਰੇਰਿਆ ਹੈ।ਇਸ ਤੋਂ ਇਲਾਵਾ, ਉਨ੍ਹਾਂ ਐਲਾਨ ਕੀਤਾ ਕਿ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਜ਼ਮਾਨਤ ਤੋਂ ਬਾਹਰ ਆਏ ਵਿਅਕਤੀਆਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਨਗੇ ਅਤੇ ਉਨ੍ਹਾਂ ਨਾਲ ਸਹਿਯੋਗੀ ਢੰਗ ਨਾਲ ਜੁੜ ਕੇ ਸਵੈ-ਘੋਸ਼ਣਾ ਸਹੁੰ ਲੈਣਗੇ ਕਿ ਉਹ ਨਸ਼ਿਆਂ ਦਾ ਸੇਵਨ ਜਾਂ ਵੇਚਣ ਤੋਂ ਪਰਹੇਜ਼ ਕਰਨਗੇ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਵਿਰੁੱਧ ਜੰਗ: 10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਵੱਲੋਂ ਕਾਬੂ

ਡੀਜੀਪੀ ਗੌਰਵ ਯਾਦਵ ਨੇ ‘ਈਚ ਵਨ ਅਡਾਪਟ ਵਨ’ ਪ੍ਰੋਗਰਾਮ ਦਾ ਵੀ ਐਲਾਨ ਕੀਤਾ ਜਿਸ ਤਹਿਤ ਡੀਜੀਪੀ ਰੈਂਕ ਤੋਂ ਲੈ ਕੇ ਹੇਠਲੇ ਰੈਂਕ ਦਾ ਹਰ ਪੁਲਿਸ ਅਧਿਕਾਰੀ ਇਕ ਨਸ਼ਾ ਪੀੜਤ ਨੂੰ ਗੋਦ ਲਏਗਾ ਅਤੇ ਉਸਦੇ ਨਸ਼ਾ ਛੁਡਾਉਣ ਅਤੇ ਪੁਨਰਵਾਸ ‘ਤੇ ਧਿਆਨ ਕੇਂਦਰਿਤ ਕਰੇਗਾ। ਉਨ੍ਹਾਂ ਕਿਹਾ, “ਆਪਣੇ ਆਪ ਤੋਂ ਸ਼ੁਰੂ ਕਰਦੇ ਹੋਏ, ਹਰ ਅਧਿਕਾਰੀ – ‘ਈਚ ਵਨ ਅਡਾਪਟ ਵਨ’ ਪ੍ਰੋਗਰਾਮ ਦੇ ਤਹਿਤ – ਸਵੈ-ਇੱਛਾ ਨਾਲ ਇੱਕ ਨਸ਼ਾ ਪੀੜਤ ਨੂੰ ਗੋਦ ਲਵੇਗਾ ਅਤੇ ਉਸਦੇ ਨਸ਼ਾ ਛੁਡਾਊ ਇਲਾਜ ਦੀ ਨਿਗਰਾਨੀ ਕਰੇਗਾ ਅਤੇ ਉਸ ਨੂੰ ਪ੍ਰੇਰਿਤ ਕਰੇਗਾ।” ਉਨ੍ਹਾਂ ਹੋਰ ਲੋਕਾਂ ਨੂੰ ਅੱਗੇ ਆਉਣ ਅਤੇ ਇੱਕ ਨਸ਼ਾ ਪੀੜਤ ਨੂੰ ਗੋਦ ਲੈਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਉਹਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਵਿੱਚ ਮਦਦ ਮਿਲ ਸਕੇ।ਨਸ਼ਿਆਂ ਨੂੰ ਖ਼ਤਮ ਕਰਨ ਸਬੰਧੀ ਭਵਿੱਖੀ ਰੋਕਥਾਮ ਰਣਨੀਤੀਆਂ ਬਾਰੇ ਗੱਲ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਿੰਡ ਦੀਆਂ ਪੰਚਾਇਤਾਂ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਉਹ ਮੀਟਿੰਗਾਂ ਕਰਨ ਅਤੇ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਸਥਿਤੀ ਦਾ ਮੁਲਾਂਕਣ ਕਰਨ ਤਾਂ ਜੋ ਸੁਤੰਤਰ ਤੌਰ ‘ਤੇ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਦਾ ਪਿੰਡ ਨਸ਼ਾ ਮੁਕਤ ਹੈ ਜਾਂ ਨਹੀਂ। ਉਨ੍ਹਾਂ ਕਿਹਾ, “ਜੇਕਰ ਪਿੰਡ ਨਸ਼ਿਆਂ ਤੋਂ ਮੁਕਤ ਹੈ, ਤਾਂ ਪੰਚਾਇਤ ਨੂੰ ਆਪਣੇ ਪਿੰਡ ਨੂੰ ‘ਨਸ਼ਾ ਮੁਕਤ’ ਐਲਾਨਣ ਲਈ ਬੇਨਤੀ ਕੀਤੀ ਜਾਵੇਗੀ ਅਤੇ ਜੇਕਰ ਪਿੰਡ ਅਜੇ ਤੱਕ ਨਸ਼ਿਆਂ ਤੋਂ ਮੁਕਤ ਨਹੀਂ ਹੈ, ਤਾਂ ਪੰਚਾਇਤ ਨੂੰ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਅਤੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਰਣਨੀਤੀ ਤਿਆਰ ਕਰਨ ਦੀ ਬੇਨਤੀ ਕੀਤੀ ਜਾਵੇਗੀ।”ਨਾਗਰਿਕ ਸੇਫ਼ ਪੰਜਾਬ ਹੈਲਪਲਾਈਨ (9779100200) ਰਾਹੀਂ ਗੁਪਤ ਰੂਪ ਵਿੱਚ ਨਸ਼ਿਆਂ ਸਬੰਧੀ ਗਤੀਵਿਧੀਆਂ ਦੀ ਰਿਪੋਰਟ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ਪੱਛਮੀ ਜ਼ਿਮਨੀ ਚੋਣ:ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ:ਸਿਬਿਨ ਸੀ

0

Chandigarh News:ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਨੈਸ਼ਨਲ ਲੋਕ ਸੇਵਾ ਪਾਰਟੀ ਤੋਂ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ।ਇਸ ਤੋਂ ਇਲਾਵਾ ਪੰਜ ਆਜ਼ਾਦ ਉਮੀਦਵਾਰਾਂ ਪਰਮਜੀਤ ਸਿੰਘ ਭਰਾਜ, ਅਲਬਰਟ ਦੂਆ, ਕਮਲ ਪਵਾਰ, ਰਾਜੇਸ਼ ਸ਼ਰਮਾ ਅਤੇ ਨੀਟੂ ਵੱਲੋਂ ਨਾਮਜ਼ਦਗੀ ਭਰੀ ਗਈ ਹੈ।

ਇਹ ਵੀ ਪੜ੍ਹੋ  AAP ਵੱਲੋਂ ਪਾਰਟੀ ਦੇ ਢਾਂਚੇ ’ਚ ਵੱਡਾ ਫ਼ੇਰਬਦਲ; 5 ਸੂਬਾ ਉਪ-ਪ੍ਰਧਾਨ, 9 ਜਨਰਲ ਸਕੱਤਰ ਲਗਾਏ

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 14 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।ਜ਼ਿਕਰਯੋਗ ਹੈ ਕਿ ਭਲਕੇ 1 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ, ਜਦਕਿ 2 ਜੂਨ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਫਾਜ਼ਿਲਕਾ ਪੁਲਿਸ ਵੱਲੋਂ ਰਿਟਾਇਰ ਹੋਏ ਕਰਮਚਾਰੀਆਂ ਲਈ ਵਿਦਾਇਗੀ ਸਮਾਰੋਹ;ਸਰਵਿਸ ਨੂੰ ਦਿੱਤਾ ਗਿਆ ਸਨਮਾਨ

0

Fazilka News:ਗੁਰਮੀਤ ਸਿੰਘ, ਸੀਨੀਅਰ ਕਪਤਾਨ ਪੁਲਿਸ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਅੱਜ ਪੈਰਾਡਾਈਜ਼ ਹੋਟਲ ਫਾਜ਼ਿਲਕਾ ‘ਚ ਪੁਲਿਸ ਵਿਭਾਗ ਤੋਂ ਰਿਟਾਇਰ ਹੋਏ 04 ਪੁਲਿਸ ਕਰਮਚਾਰੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਐਸ.ਐਸ.ਪੀ ਵੱਲੋਂ ਅਤੇ ਫਾਜ਼ਿਲਕਾ ਦੇ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਅੱਜ ਰਿਟਾਇਰ ਹੋਏ SI ਹੁਸ਼ਿਆਰ ਚੰਦ, ASI ਅੰਗਰੇਜ ਸਿੰਘ, ASI ਬਲਕਰਨ ਸਿੰਘ ਅਤੇ ASI ਸ਼ੇਰਾ ਰਾਮ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ।

ਇਹ ਵੀ ਪੜ੍ਹੋ  CIA Staff Mohali ਵੱਲੋਂ 32 ਬੋਰ ਦੇ ਪਿਸਤੌਲ ਤੇ 05 ਰੌਂਦਾਂ ਸਮੇਤ 01 ਦੋਸ਼ੀ ਗ੍ਰਿਫਤਾਰ

ਸਮਾਰੋਹ ਦੌਰਾਨ ਗੁਰਮੀਤ ਸਿੰਘ ਐਸ.ਐਸ.ਪੀ ਨੇ ਰਿਟਾਇਰ ਹੋ ਰਹੇ ਕਰਮਚਾਰੀਆਂ ਦੀ ਲੰਬੇ ਸਮੇਂ ਤੱਕ ਨਿਭਾਈ ਗਈ ਨਿਡਰਤਾ, ਇਮਾਨਦਾਰੀ ਅਤੇ ਵਚਨਬੱਧਤਾ ਭਰੀ ਸੇਵਾ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀ ਕੰਮ ਪ੍ਰਤੀ ਨਿਸ਼ਠਾ, ਨੌਜਵਾਨ ਪੁਲਿਸ ਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ।ਰਿਟਾਇਰ ਹੋਏ ਕਰਮਚਾਰੀਆਂ ਨੇ ਵੀ ਸਮਾਰੋਹ ਦੌਰਾਨ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਪੁਲਿਸ ਵਿਭਾਗ ਵਿੱਚ ਨਿਭਾਈ ਡਿਊਟੀ ਦੇ ਦਿਨ ਯਾਦਗਾਰ ਬਤਾਏ ਅਤੇ ਸਾਰਿਆਂ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬਠਿੰਡਾ ਕਾਲਜ ਆਫ਼ ਲਾਅ ਦਾ LLB ਦਾ ਨਤੀਜਾ ਰਿਹਾ ਸ਼ਾਨਦਾਰ

0

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਲਐਲ.ਬੀ. ਤੀਜੇ ਸਾਲ 5ਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਬਠਿੰਡਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰੀਖਿਆ ਦੇਣ ਵਾਲੇ ਸਾਰੇ 41 ਵਿਦਿਆਰਥੀ ਫਸਟ ਡਿਵੀਜ਼ਨ ਨਾਲ ਪਾਸ ਹੋਏ ਹਨ, ਜੋ ਕਿ ਕਾਲਜ ਦੀ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਵਿੱਚ ਇੱਕ ਹੋਰ ਮੀਲ ਪੱਥਰ ਹੈ। ਕਾਲਜ਼ ਦੇ ਅਧਿਕਾਰੀ ਜਸਪ੍ਰੀਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵਿਦਿਆਰਥਣ ਆਰੂਸ਼ੀ ਮਿੱਢਾ ਨੇ 78 ਪ੍ਰਤੀਸ਼ਤ ਅੰਕਾਂ ਨਾਲ ਕਲਾਸ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  ਕਰੋਨਾ ਦਾ ਮੁੜ ਵਧਿਆ ਕਹਿਰ; 24 ਘੰਟਿਆਂ ’ਚ ਹੋਈਆਂ 7 ਮੌ+ਤਾਂ

ਉਸ ਤੋਂ ਬਾਅਦ ਅੰਜੂ ਨੇ 76 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਕਾਲਜ਼ ਦੇ ਚੇਅਰਮੈਨ ਐਡਵੋਕੇਟ ਮੋਹਨ ਲਾਲ ਗਰਗ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਸਮਰਪਿਤ ਫੈਕਲਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਸ਼੍ਰੀਮਤੀ ਸਵਿਤਾ ਨੇ ਨਤੀਜਿਆਂ ‘ਤੇ ਬਹੁਤ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਕਾਨੂੰਨੀ ਅਧਿਐਨ ਅਤੇ ਭਵਿੱਖ ਦੇ ਕਰੀਅਰ ਵਿੱਚ ਉੱਤਮਤਾ ਪ੍ਰਾਪਤ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

CIA Staff Mohali ਵੱਲੋਂ 32 ਬੋਰ ਦੇ ਪਿਸਤੌਲ ਤੇ 05 ਰੌਂਦਾਂ ਸਮੇਤ 01 ਦੋਸ਼ੀ ਗ੍ਰਿਫਤਾਰ

SAS Nagar News:ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸੌਰਵ ਜਿੰਦਲ ਕਪਤਾਨ ਪੁਲਿਸ (ਜਾਂਚ),ਤਲਵਿੰਦਰ ਸਿੰਘ ਕਪਤਾਨ ਪੁਲਿਸ (ਅਪਰੇਸ਼ਨ),ਜਤਿੰਦਰ ਸਿੰਘ ਚੌਹਾਨ ਉੱਪ-ਕਪਤਾਨ ਪੁਲਿਸ (ਜਾਂਚ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਨਜਾਇਜ ਹਥਿਆਰ ਪਿਸਟਲ .32 ਬੋਰ ਸਮੇਤ 05 ਰੌਂਦ ਜਿੰਦਾ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ) ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 28-05-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਬਲਟਾਣਾ ਚੌਂਕੀ ਮੌਜੂਦ ਸੀ

ਇਹ ਵੀ ਪੜ੍ਹੋ  ਮੋਗਾ ਪੁਲਿਸ ਨੇ ਜਮੀਨੀ ਵਿਵਾਦ ’ਚ ਹੋਏ ਕ.ਤਲ ਦੇ ਮੁਲਜਮਾਂ ਨੂੰ ਕੁਝ ਘੰਟਿਆ ਅੰਦਰ ਹੀ ਕੀਤਾ ਗ੍ਰਿਫਤਾਰ

ਤਾਂ ਸੀ.ਆਈ.ਏ. ਸਟਾਫ ਦੇ ਏ ਐਸ ਆਈ ਜਤਿੰਦਰ ਸਿੰਘ ਨੂੰ ਮੁਖਬਰੀ ਮਿਲੀ ਕਿ ਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਜੋ ਕਿ ਪਿੰਡ ਰਾਏਪੁਰ ਕਲਾਂ, ਚੰਡੀਗੜ ਦਾ ਰਹਿਣ ਵਾਲਾ ਹੈ ਅਤੇ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ। ਉਸਨੇ ਬਲਟਾਣਾ-ਰਾਏਪੁਰ ਰੋਡ ਪਰ ਪ੍ਰਾਪਰਟੀ ਡੀਲਰ ਦਾ ਦਫਤਰ ਖੋਲਿਆ ਹੋਇਆ ਹੈ, ਜਿਸ ਪਾਸ ਨਜਾਇਜ ਹਥਿਆਰ ਹੈ, ਜੋ ਇਸ ਸਮੇਂ ਆਪਣੇ ਨਜਾਇਜ ਹਥਿਆਰ ਸਮੇਤ ਆਪਣੇ ਦਫਤਰ ਵਿੱਚ ਮੌਜੂਦ ਹੈ। ਜੇਕਰ ਇਸਨੂੰ ਰੇਡ ਕਰਕੇ ਕਾਬੂ ਕੀਤਾ ਜਾਵੇ ਤਾਂ ਇਸ ਪਾਸੋਂ ਨਜਾਇਜ ਹਥਿਆਰ ਬ੍ਰਾਮਦ ਹੋ ਸਕਦਾ ਹੈ।ਮਿਲੀ ਸੂਚਨਾ ਦੇ ਅਧਾਰ ਤੇ ਮਨਦੀਪ ਸਿੰਘ ਉਕਤ ਵਿਰੁੱਧ ਮੁਕੱਦਮਾ ਨੰ: 255 ਮਿਤੀ 28-05-2025 ਅ/ਧ 25-54-59 ਆਰਮਜ਼ ਐਕਟ ਥਾਣਾ ਜ਼ੀਰਕਪੁਰ ਦਰਜ ਕੀਤਾ ਗਿਆ ਸੀ। ਦੋਸ਼ੀ ਨੂੰ ਉਸਦੇ ਦਫ਼ਤਰ ਬਲਟਾਣਾ-ਰਾਏਪੁਰ ਰੋਡ ਤੋਂ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਨਜਾਇਜ ਪਿਸਤੌਲ .32 ਬੋਰ ਸਮੇਤ 05 ਰੌਂਦ ਜਿੰਦਾ .32 ਬੋਰ ਬ੍ਰਾਮਦ ਕੀਤੇ ਗਏ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਵਿਰੁੱਧ ਜੰਗ: 10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਦੱਸਿਆ ਕਿ ਦੋਸ਼ੀ ਮਨਦੀਪ ਸਿੰਘ ਪੁੱਤਰ ਲੇਟ ਗੁਰਨਾਮ ਸਿੰਘ ਵਾਸੀ ਪਿੰਡ ਰਾਏਪੁਰ ਕਲਾਂ, ਥਾਣਾ ਮੌਲ਼ੀ ਜਾਗਰਾਂ, ਚੰਡੀਗੜ੍ਹ ਜਿਸਦੀ ਉਮਰ ਕ੍ਰੀਬ 35 ਸਾਲ ਹੈ, 10 ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। ਦੋਸ਼ੀ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ, ਪਰ ਇਸਦਾ ਭਰਾ ਹਰਦੀਪ ਸਿੰਘ ਨਸ਼ਾ ਤਸਕਰੀ ਦੇ ਕੇਸ ਵਿੱਚ ਨਾਭਾ ਜੇਲ ਵਿੱਚ ਬੰਦ ਹੈ।ਦੋਸ਼ੀ ਪੁਲਿਸ ਰਿਮਾਂਡ ਅਧੀਨ ਹੈ। ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਜਾਇਜ ਪਿਸਤੌਲ ਕਿਸ ਪਾਸੋਂ, ਕਿਸ ਮਕਸਦ ਲਈ ਖਰੀਦ ਕਰਕੇ ਲਿਆਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ