Home Blog Page 694

CIA Staff Mohali ਵੱਲੋਂ 32 ਬੋਰ ਦੇ ਪਿਸਤੌਲ ਤੇ 05 ਰੌਂਦਾਂ ਸਮੇਤ 01 ਦੋਸ਼ੀ ਗ੍ਰਿਫਤਾਰ

SAS Nagar News:ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸੌਰਵ ਜਿੰਦਲ ਕਪਤਾਨ ਪੁਲਿਸ (ਜਾਂਚ),ਤਲਵਿੰਦਰ ਸਿੰਘ ਕਪਤਾਨ ਪੁਲਿਸ (ਅਪਰੇਸ਼ਨ),ਜਤਿੰਦਰ ਸਿੰਘ ਚੌਹਾਨ ਉੱਪ-ਕਪਤਾਨ ਪੁਲਿਸ (ਜਾਂਚ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਨਜਾਇਜ ਹਥਿਆਰ ਪਿਸਟਲ .32 ਬੋਰ ਸਮੇਤ 05 ਰੌਂਦ ਜਿੰਦਾ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ) ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 28-05-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਬਲਟਾਣਾ ਚੌਂਕੀ ਮੌਜੂਦ ਸੀ

ਇਹ ਵੀ ਪੜ੍ਹੋ  ਮੋਗਾ ਪੁਲਿਸ ਨੇ ਜਮੀਨੀ ਵਿਵਾਦ ’ਚ ਹੋਏ ਕ.ਤਲ ਦੇ ਮੁਲਜਮਾਂ ਨੂੰ ਕੁਝ ਘੰਟਿਆ ਅੰਦਰ ਹੀ ਕੀਤਾ ਗ੍ਰਿਫਤਾਰ

ਤਾਂ ਸੀ.ਆਈ.ਏ. ਸਟਾਫ ਦੇ ਏ ਐਸ ਆਈ ਜਤਿੰਦਰ ਸਿੰਘ ਨੂੰ ਮੁਖਬਰੀ ਮਿਲੀ ਕਿ ਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਜੋ ਕਿ ਪਿੰਡ ਰਾਏਪੁਰ ਕਲਾਂ, ਚੰਡੀਗੜ ਦਾ ਰਹਿਣ ਵਾਲਾ ਹੈ ਅਤੇ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ। ਉਸਨੇ ਬਲਟਾਣਾ-ਰਾਏਪੁਰ ਰੋਡ ਪਰ ਪ੍ਰਾਪਰਟੀ ਡੀਲਰ ਦਾ ਦਫਤਰ ਖੋਲਿਆ ਹੋਇਆ ਹੈ, ਜਿਸ ਪਾਸ ਨਜਾਇਜ ਹਥਿਆਰ ਹੈ, ਜੋ ਇਸ ਸਮੇਂ ਆਪਣੇ ਨਜਾਇਜ ਹਥਿਆਰ ਸਮੇਤ ਆਪਣੇ ਦਫਤਰ ਵਿੱਚ ਮੌਜੂਦ ਹੈ। ਜੇਕਰ ਇਸਨੂੰ ਰੇਡ ਕਰਕੇ ਕਾਬੂ ਕੀਤਾ ਜਾਵੇ ਤਾਂ ਇਸ ਪਾਸੋਂ ਨਜਾਇਜ ਹਥਿਆਰ ਬ੍ਰਾਮਦ ਹੋ ਸਕਦਾ ਹੈ।ਮਿਲੀ ਸੂਚਨਾ ਦੇ ਅਧਾਰ ਤੇ ਮਨਦੀਪ ਸਿੰਘ ਉਕਤ ਵਿਰੁੱਧ ਮੁਕੱਦਮਾ ਨੰ: 255 ਮਿਤੀ 28-05-2025 ਅ/ਧ 25-54-59 ਆਰਮਜ਼ ਐਕਟ ਥਾਣਾ ਜ਼ੀਰਕਪੁਰ ਦਰਜ ਕੀਤਾ ਗਿਆ ਸੀ। ਦੋਸ਼ੀ ਨੂੰ ਉਸਦੇ ਦਫ਼ਤਰ ਬਲਟਾਣਾ-ਰਾਏਪੁਰ ਰੋਡ ਤੋਂ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਨਜਾਇਜ ਪਿਸਤੌਲ .32 ਬੋਰ ਸਮੇਤ 05 ਰੌਂਦ ਜਿੰਦਾ .32 ਬੋਰ ਬ੍ਰਾਮਦ ਕੀਤੇ ਗਏ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਵਿਰੁੱਧ ਜੰਗ: 10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਦੱਸਿਆ ਕਿ ਦੋਸ਼ੀ ਮਨਦੀਪ ਸਿੰਘ ਪੁੱਤਰ ਲੇਟ ਗੁਰਨਾਮ ਸਿੰਘ ਵਾਸੀ ਪਿੰਡ ਰਾਏਪੁਰ ਕਲਾਂ, ਥਾਣਾ ਮੌਲ਼ੀ ਜਾਗਰਾਂ, ਚੰਡੀਗੜ੍ਹ ਜਿਸਦੀ ਉਮਰ ਕ੍ਰੀਬ 35 ਸਾਲ ਹੈ, 10 ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। ਦੋਸ਼ੀ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ, ਪਰ ਇਸਦਾ ਭਰਾ ਹਰਦੀਪ ਸਿੰਘ ਨਸ਼ਾ ਤਸਕਰੀ ਦੇ ਕੇਸ ਵਿੱਚ ਨਾਭਾ ਜੇਲ ਵਿੱਚ ਬੰਦ ਹੈ।ਦੋਸ਼ੀ ਪੁਲਿਸ ਰਿਮਾਂਡ ਅਧੀਨ ਹੈ। ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਜਾਇਜ ਪਿਸਤੌਲ ਕਿਸ ਪਾਸੋਂ, ਕਿਸ ਮਕਸਦ ਲਈ ਖਰੀਦ ਕਰਕੇ ਲਿਆਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

SSD GIRLS COLLEGE ਵਿਖੇ ਵਿਸ਼ਵ ਤੰਬਾਕੂ ਦਿਵਸ ਮਨਾਇਆ

0

Bathinda News:ਐਸ. ਐਸ. ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਅਫ਼ਸਰਾਂ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਵਿੱਚ ਐਨ. ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ । ਇਸ ਵਿੱਚ ਸਮੂਹ ਸਟਾਫ ਤੇ 30 ਭਾਗੀਦਾਰ ਸ਼ਾਮਿਲ ਰਹੇ । ਪ੍ਰੋਗਰਾਮ ਅਫ਼ਸਰਾਂ ਵੱਲੋਂ ਦੱਸਿਆ ਗਿਆ ਕਿ ਤੰਬਾਕੂ ਜਿੱਥੇ ਆਰਥਿਕ ਪੱਖ ਤੋਂ ਮਨੁੱਖ ਨੂੰ ਨੁਕਸਾਨ ਪਹੁੰਚਾਉਂਦਾ ਹੈ।

ਇਹ ਵੀ ਪੜ੍ਹੋ  ਸ਼ਿਕਾਇਤ ਲੈ ਕੇ ਆਏ ‘ਬੰਦੇ’ ਦੀ ਬੇਰਹਿਮੀ ਨਾਲ ਕੁੱਟ+ਮਾਰ ਕਰਨ ਵਾਲਾ ਬਠਿੰਡਾ ਪੁਲਿਸ ਦਾ ਚੌਕੀ ਇੰਚਾਰਜ਼ ‘ਲਾਈਨ-ਹਾਜ਼ਰ’

ਉੱਥੇ ਮਾਨਸਿਕ ਤੇ ਸਰੀਰਕ ਤੰਦਰੁਸਤੀ ਨੂੰ ਵੀ ਢਾਹ ਲਾਉਂਦਾ ਹੈ ਸੋ ਇਸ ਦਿਵਸ ਨੂੰ ਮਨਾਉਣ ਦਾ ਮਕਸਦ ਸਮਾਜ ਨੂੰ ਤੰਬਾਕੂ ਵਰਗੀ ਭੈੜੀ ਲਾਹਨਤ ਤੋਂ ਜਾਗਰੂਕ ਕਰਨਾ ਹੈ । ਕਾਲਜ ਪ੍ਰਧਾਨ ਸ਼੍ਰੀ ਸੰਜੈ ਗੋਇਲ, ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਕਾਲਜ ਪ੍ਰਿੰਸੀਪਲ ਵੱਲੋਂ ਸਮਾਜ ਨੂੰ ਜਾਗਰੂਕ ਕਰਨ ਵਾਲੀਆਂ ਗਤੀਵਿਧੀਆਂ ਕਰਨ ਲਈ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰਾਂ ਨੂੰ ਅੱਗੇ ਤੋਂ ਵੀ ਇਹੋ ਜਿਹੀਆਂ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

DAV COLLEGE ਦੇ ਕ੍ਰਿਕਟ ਖਿਡਾਰੀਆਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਅੰਤਰ ਜ਼ਿਲ੍ਹਾ ਅੰਡਰ-23 ਟੂਰਨਾਮੈਂਟ ਵਿੱਚ ਚਮਕਾਇਆ ਨਾਂ

0

Bathinda News:ਡੀ.ਏ.ਵੀ. ਕਾਲਜ ਬਠਿੰਡਾ ਦੇ ਕ੍ਰਿਕਟ ਖਿਡਾਰੀਆਂ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਅੰਤਰ ਜ਼ਿਲ੍ਹਾ ਅੰਡਰ-23 ਕ੍ਰਿਕਟ ਟੂਰਨਾਮੈਂਟ ਲਈ ਖੇਡਣ ਵਾਲੀ ਜ਼ਿਲ੍ਹਾ ਬਠਿੰਡਾ ਦੀ ਟੀਮ ਵਿੱਚ ਚੁਣਿਆ ਗਿਆ। ਬਠਿੰਡਾ ਦੀ ਟੀਮ ਕੁਆਰਟਰ ਫਾਈਨਲ ਵਿੱਚ ਲੁਧਿਆਣਾ ਟੀਮ ਨੂੰ, ਸੈਮੀ ਫਾਈਨਲ ਵਿੱਚ ਜਲੰਧਰ ਦੀ ਟੀਮ ਨੂੰ ਅਤੇ ਫਾਈਨਲ ਮੈਚ ਵਿੱਚ ਪਟਿਆਲਾ ਦੀ ਟੀਮ ਨੂੰ ਹਰਾ ਕੇ ਇਸ ਟੂਰਨਾਮੈਂਟ ਦੀ ਚੈਂਪੀਅਨ ਬਣੀ।ਖਿਡਾਰੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਅਤੇ ਇੱਕ ਟੀਮ ਵਜੋਂ ਮਹੱਤਵਪੂਰਨ ਤਾਲਮੇਲ ਨਾਲ ਰਾਜ ਪੱਧਰ ‘ਤੇ ਕਾਲਜ ਅਤੇ ਬਠਿੰਡਾ ਦਾ ਨਾਮ ਰੌਸ਼ਨ ਕੀਤਾ।

ਇਹ ਵੀ ਪੜ੍ਹੋ  ਸ਼ਿਕਾਇਤ ਲੈ ਕੇ ਆਏ ‘ਬੰਦੇ’ ਦੀ ਬੇਰਹਿਮੀ ਨਾਲ ਕੁੱਟ+ਮਾਰ ਕਰਨ ਵਾਲਾ ਬਠਿੰਡਾ ਪੁਲਿਸ ਦਾ ਚੌਕੀ ਇੰਚਾਰਜ਼ ‘ਲਾਈਨ-ਹਾਜ਼ਰ’

ਇਸ ਟੀਮ ਦੇ ਕਪਤਾਨ ਉਦੈ ਪ੍ਰਤਾਪ ਸਹਾਰਨ ਨੇ ਭਾਰਤੀ ਅੰਡਰ-19 ਕ੍ਰਿਕਟ ਟੀਮ ਦੀ ਵੀ ਅਗਵਾਈ ਕੀਤੀ ਹੈ ਜਿਸਨੇ ਦੱਖਣੀ ਅਫਰੀਕਾ ਵਿੱਚ ਹੋਏ ਵਿਸ਼ਵ ਕੱਪ 2024 ਲਈ ਖੇਡਿਆ ਸੀ ਜਿਸ ਵਿੱਚ ਭਾਰਤ ਰਨਰ ਅੱਪ ਟਰਾਫੀ ਸੀ। ਇਸ ਟੂਰਨਾਮੈਂਟ ਵਿੱਚ, ਉਸਨੇ 649 ਦੌੜਾਂ ਬਣਾਈਆਂ ਅਤੇ 27 ਵਿਕਟਾਂ ਲਈਆਂ।ਇੱਕ ਹੋਰ ਖਿਡਾਰੀ ਯੁਵੀ ਗੋਇਲ ਨੇ ਇਸ ਟੂਰਨਾਮੈਂਟ ਵਿੱਚ ਸਭ ਤੋਂ ਵੱਧ 765 ਦੌੜਾਂ ਬਣਾਈਆਂ। ਅਬੀਰ ਕੋਹਲੀ ਨੇ 30 ਵਿਕਟਾਂ ਲਈਆਂ ਜੋ ਕਿ ਸਭ ਤੋਂ ਵੱਧ ਗਿਣਤੀ ਸੀ। ਗੁਰਪਰਮ ਨੇ ਵੀ 10 ਵਿਕਟਾਂ ਲਈਆਂ। ਦੋ ਹੋਰ ਡੇਵੀਅਨ ਕ੍ਰਿਕਟਰ ਅਨਿਕੇਤ ਗੁਣਤਾਸ਼ ਅਤੇ ਅਬੀਰ ਕੋਹਲੀ ਵੀ ਇਸ ਟੀਮ ਦੇ ਮੈਂਬਰ ਸਨ।

ਇਹ ਵੀ ਪੜ੍ਹੋ  ਬਠਿੰਡਾ ’ਚ ਕੈਨੇਡਾ ਬੈਠੀ ਪਤਨੀ ਦੀ ਬੇਵਫ਼ਾਈ ਤੋਂ ਦੁਖੀ ਹੋ ਕੇ ਪਤੀ ਨੇ ਕੀਤੀ ਆ.ਤਮ+ਹੱ.ਤਿਆ

ਪਿਛਲੇ ਟੂਰਨਾਮੈਂਟ ਵਿੱਚ ਮਨੀਸ਼ ਸ਼ਿਓਰਾਨ ਅਤੇ ਉਧਯ ਵੀ ਪੰਜਾਬ ਅੰਡਰ-23 ਟੀਮ ਵਿੱਚ ਖੇਡੇ ਸਨ ਜਿਸ ਵਿੱਚ ਉਧਯ ਪ੍ਰਤਾਪ ਸ਼ਿਓਰਾਨ ਟੀਮ ਦੇ ਕਪਤਾਨ ਸਨ।DAV ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਸਾਰੇ ਕ੍ਰਿਕਟ ਮੁੰਡਿਆਂ ਦੀਆਂ ਪ੍ਰਾਪਤੀਆਂ ਲਈ ਸ਼ਾਬਾਸ਼ ਦਿੱਤੀ ਅਤੇ ਉਨ੍ਹਾਂ ਦੀ ਵਡਿਆਈ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਉਭਰਦੇ ਕ੍ਰਿਕਟਰਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕ੍ਰਿਕਟ ਕੋਚ ਸ਼੍ਰੀ ਰਾਜੀਵ ਮੋਹੰਤੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਾਲਜ ਲਈ ਨਾਮਣਾ ਖੱਟਣ ਲਈ ਸਰੀਰਕ ਸਿੱਖਿਆ ਦੇ ਮੁਖੀ ਪ੍ਰੋਫੈਸਰ ਕੁਲਦੀਪ ਸਿੰਘ, ਪ੍ਰੋਫੈਸਰ ਨਿਰਮਲ ਸਿੰਘ, ਪ੍ਰੋਫੈਸਰ ਲਵਪ੍ਰੀਤ ਕੌਰ ਅਤੇ ਪ੍ਰੋਫੈਸਰ ਅਜੇ ਵਾਲੀਆ ਨੂੰ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਵਧਾਈ ਦਿੱਤੀ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੀਏਯੂ ਕੇਵੀਕੇ ਫਿਰੋਜ਼ਪੁਰ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਪੂਰੇ ਜੋਸ਼ ਖਰੋਸ਼ ਨਾਲ ਆਗਾਜ਼

Ferozepur News:ਆਈ.ਸੀ.ਏ.ਆਰ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਪੂਰੇ ਜੋਸ਼ੋ ਖਰੋਸ਼ ਨਾਲ ਆਗਾਜ਼ ਕੀਤਾ। ਇਹ ਇੱਕ ਦੇਸ਼ ਵਿਆਪੀ ਮੁਹਿੰਮ ਹੈ ਜੋ ਕਿ ਡੀ.ਏ.ਆਰ.ਈ./ਆਈ.ਸੀ.ਏ.ਆਰ. ਅਤੇ ਐਮਓਏ ਅਤੇ ਐਫ ਡਬਲਯੂ ਦੁਆਰਾ 29 ਮਈ ਤੋਂ 12 ਜੂਨ ਤੱਕ ਦੇਸ਼ ਪੱਧਰ ਤੇ ਸ਼ੁਰੂ ਕੀਤੀ ਗਈ ਹੈ। ।ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੀ ਰਹਿਨੁਮਾਈ ਹੇਠ ਅਤੇ ਡਾ. ਗੁਰਮੇਲ ਸਿੰਘ ਡਿਪਟੀ ਡਾਇਰੈਕਟਰ (ਸਿਖਲਾਈ) ਕੇ ਵੀ ਕੇ ਫਿਰੋਜ਼ਪੁਰ ਦੀ ਅਗਵਾਈ ਹੇਠ ਕਿਸਾਨਾਂ ਤੱਕ ਵੱਧ ਤੋਂ ਵੱਧ ਪਹੁੰਚ ਦੇ ਮੰਤਵ ਨਾਲ ਪਿੰਡਾਂ ਵਿੱਚ ਗਤੀਵਿਧੀਆਂ ਕਰਨ ਲਈ ਤਿੰਨ ਟੀਮਾਂ ਦਾ ਗਠਨ ਕੀਤਾ ਗਿਆ।ਕੈਂਪ ਦੀ ਸ਼ੁਰੂਆਤ ਡਾ. ਗੁਰਮੇਲ ਸਿੰਘ ਨੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਖੇਤੀਬਾੜੀ ਸਕੀਮਾਂ ਬਾਰੇ ਚਰਚਾ ਕੀਤੀ ਉਹਨਾਂ ਨੇ ਕਿਸਾਨਾਂ ਨੂੰ ਇਸ ਅਭਿਆਨ ਤੋਂ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  ਸ਼ਿਕਾਇਤ ਲੈ ਕੇ ਆਏ ‘ਬੰਦੇ’ ਦੀ ਬੇਰਹਿਮੀ ਨਾਲ ਕੁੱਟ+ਮਾਰ ਕਰਨ ਵਾਲਾ ਬਠਿੰਡਾ ਪੁਲਿਸ ਦਾ ਚੌਕੀ ਇੰਚਾਰਜ਼ ‘ਲਾਈਨ-ਹਾਜ਼ਰ’

ਡਾ. ਬੀ. ਐੱਸ. ਸੇਖੋੰ ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ ) ਨੇ ਟੀਮ ਮੈਂਬਰਾਂ ਨਾਲ ਰਲ ਕੇ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਅਭਿਆਨ ਅਤੇ ਸਕੀਮਾਂ ਅਤੇ ਸਬਜ਼ੀਆਂ ਅਤੇ ਫਲਾਂ ਦੀ ਘਰੇਲੂ ਪੱਧਰ ਤੇ ਬਗੀਚੀ ਸਥਾਪਿਤ ਕਰਨ ਬਾਰੇ ਵੀ ਜਾਣਕਾਰੀ ਦਿੱਤੀ।ਡਾ. ਸਿਮਰਨਜੀਤ ਕੌਰ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ- ਝੋਨਾ ਬਾਸਮਤੀ ਆਦਿ ਵਿੱਚ ਬੀਜ ਸੋਧ, ਕੀੜਿਆਂ ਤੇ ਬਿਮਾਰੀਆਂ ਦੇ ਹਮਲੇ ਦੀ ਪਹਿਚਾਨ ਅਤੇ ਸਰਬਪੱਖੀ ਕੀਟ ਪ੍ਰਬੰਧਨ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ।ਅੰਤ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਦੇ ਟੀਮ ਵੱਲੋਂ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਕਿਸਾਨਾਂ ਦਾ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਨੂੰ ਮੌਕੇ ਕੇਵੀਕੇ ਫਿਰੋਜ਼ਪੁਰ ਵੱਲੋਂ ਪੀਏਯੂ ਦਾ ਖੇਤੀ ਸਾਹਿਤ ਵੰਡਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੋਗਾ ਪੁਲਿਸ ਨੇ ਜਮੀਨੀ ਵਿਵਾਦ ’ਚ ਹੋਏ ਕ.ਤਲ ਦੇ ਮੁਲਜਮਾਂ ਨੂੰ ਕੁਝ ਘੰਟਿਆ ਅੰਦਰ ਹੀ ਕੀਤਾ ਗ੍ਰਿਫਤਾਰ

0

Moga News: ਬੀਤੇ ਕੱਲ ਜ਼ਿਲ੍ਹੇ ਦੇ ਥਾਣਾ ਧਰਮਕੋਟ ਅਧੀਨ ਆਉਂਦੇ ਪਿੰਡ ਚੱਕ ਤਾਰੇਵਾਲਾ ਵਿੱਚ ਹੋਏ ਕਤਲ ਨੂੰ ਟਰੇਸ ਕਰਕੇ ਮੋਗਾ ਪੁਲਿਸ ਨੇ ਮੁਲਜਮਾਂ ਬਲਵਿੰਦਰ ਸਿੰਘ , ਪ੍ਰੀਤਮ ਸਿੰਘ, ਜਸਵਿੰਦਰ ਸਿੰਘ ਨੂੰ ਕੁੱਝ ਹੀ ਘੰਟਿਆ ਦੇ ਅੰਦਰ-ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੈ ਦਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਐਸਐਸਪੀ ਅਜੈ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁਲਜਮਾਂ ਨੂੰ ਕਾਬੂ ਕਰਨ ਲਈ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਬਾਲ ਕ੍ਰਿਸ਼ਨ ਸਿੰਗਲਾ ਅਤੇ ਉਪ ਕਪਤਾਨ ਪੁਲਿਸ ਧਰਮਕੋਟ ਰਮਨਦੀਪ ਸਿੰਘ ਦੀ ਅਗਵਾਈ ਹੇਠ ਟੀਮਾਂ ਬਣਾਈਆਂ ਗਈਆਂ ਸਨ।

ਇਹ ਵੀ ਪੜ੍ਹੋ  ਕਰੋਨਾ ਦਾ ਮੁੜ ਵਧਿਆ ਕਹਿਰ; 24 ਘੰਟਿਆਂ ’ਚ ਹੋਈਆਂ 7 ਮੌ+ਤਾਂ

ਉਨ੍ਹਾਂ ਮਾਮਲੇ ਦੀ ਜਾਣਕਾਰੀ ਦਿੰਦਿਆਂ ਅੱਗੇ ਦਸਿਆ ਕਿ ਮਿਤੀ 30.05.2025 ਨੂੰ ਪਿੰਡ ਦੀ ਦੀਪੋ ਪੁੱਤਰੀ ਕਰਤਾਰ ਸਿੰਘ ਨੇ ਆਪਣੇ ਹਿੱਸੇ ਦੀ 24 ਮਰਲੇ ਜਮੀਨ ਅੱਗੇ ਵੇਚ ਦਿੱਤੀ ਸੀ, ਜਿਹੜੀ ਕਿ ਉਸਨੇ ਰਾਜ ਰਾਣੀ ਪਤਨੀ ਕੁਲਵਿੰਦਰ ਸਿੰਘ ਵਾਸੀ ਰਾਜੇਆਣਾ ਜਿਲਾ ਜਲੰਧਰ ਪਾਸੋ ਖਰੀਦ ਕੀਤੀ ਸੀ। ਪਰੰਤੂ ਇਸ ਜਮੀਨ ਉਪਰ ਦੀਪੋ ਦੇ ਭਰਾ ਬਲਵਿੰਦਰ ਸਿੰਘ ਵਗੈਰਾ ਆਪਣਾ ਹੱਕ ਜਤਾਉਦੇ ਸਨ। ਜਿਸਦੇ ਚੱਲਦੇ ਭਰਾ ਬਲਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ, ਪ੍ਰੀਤਮ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਭਤੀਜਾ ਜਸਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਆਂਨ ਚੱਕ ਤਾਰੇਵਾਲਾ ਇਸ ਜਮੀਨ ਨੂੰ ਟਰੈਕਟਰ ਨਾਲ ਵਾਹੁਣ ਗਏ ਸਨ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਵਿਰੁੱਧ ਜੰਗ: 10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਵੱਲੋਂ ਕਾਬੂ

ਜਿਨਾ ਨੂੰ ਰੋਕਣ ’ਤੇ ਮੁਲਜਮਾਂ ਨੇ ਚਿਮਨ ਸਿੰਘ ਦੇ ਉਪਰ ਟਰੈਕਟਰ ਚੜਾ ਦਿੱਤਾ ਜਿਸ ਨਾਲ ਉਸਦੀ ਮੌਤ ਹੋ ਗਈ”। ਇਸ ਸਬੰਧ ਵਿਚ ਥਾਣਾ ਮੁਖੀ ਇੰਸ: ਜਤਿੰਦਰ ਸਿੰਘ ਦੀ ਅਗਵਾਈ ਹੇਠ ਮੁਲਲਜਮਾਂ ਵਿਰੁਧ ਅ/ਧ 103,3(5),351(2) ਭਂਸ਼ ਥਾਣਾ ਧਰਮਕੋਟ ਦਰਜ ਕਰ ਲਿਆ ਸੀ। ਇਸ ਕੇਸ ਵਿਚ ਉਕਤਾਨ ਤਿੰਨਾ ਦੋਸ਼ੀਆਨ ਨੂੰ ਗ੍ਰਿਫਤਾਰ ਕਰਨ ਤੋੋਂ ਇਲਾਵਾ ਵਾਰਦਾਤ ਸਮੇਂ ਵਰਤਿਆ ਗਿਆ ਟਰੈਕਟਰ ਨਿਊ ਹਾਲੈਡ 3630 ਅਤੇ ਇੱਕ ਕਾਰ ਵੈਗਨਾਰ ਨੂੰ ਬਰਾਮਦ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

AAP ਵੱਲੋਂ ਪਾਰਟੀ ਦੇ ਢਾਂਚੇ ’ਚ ਵੱਡਾ ਫ਼ੇਰਬਦਲ; 5 ਸੂਬਾ ਉਪ-ਪ੍ਰਧਾਨ, 9 ਜਨਰਲ ਸਕੱਤਰ ਲਗਾਏ

0

👉ਲੋਕ ਸਭਾ ਹਲਕਿਆਂ ਤੇ ਜ਼ਿਲ੍ਹਾ ਇੰਚਾਰਜ਼ ਤੋਂ ਇਲਾਵਾ ਸਕੱਤਰ ਤੇ ਬੁਲਾਰੇ ਕੀਤੇ ਨਿਯੁਕਤ
Punjab News: ਆਮ ਆਦਮੀ ਪਾਰਟੀ ਪੰਜਾਬ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਆਪਣੇ-ਆਪ ਨੂੰ ਤਿਅਰ ਕਰਦਿਆਂ ਪਾਰਟੀ ਦੇ ਢਾਂਚੇ ਵਿਚ ਵੱਡਾ ਫ਼ੇਰਬਦਲ ਕੀਤਾ ਹੈ। ਪਾਰਟੀ ਵੱਲੋਂ ਜ਼ਮੀਨੀ ਪੱਧਰ ਦੀ ਰਾਜਨੀਤੀ ਨਾਲ ਜੁੜੇ ਨਵੇਂ ਸਾਥੀਆਂ ਨੂੰ ਸੰਗਠਨ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ Big News; ਲੁਧਿਆਣਾ ਜਿਮਨੀ ਚੋਣ; ਭਾਜਪਾ ਨੇ ਵੀ ਐਲਾਨਿਆ ਉਮੀਦਵਾਰ

ਜਿਸਦੇ ਤਹਿਤ 5 ਸੂਬਾ ਉਪ-ਪ੍ਰਧਾਨ, 9 ਜਨਰਲ ਸਕੱਤਰ ਤੇ ਸਕੱਤਰ ਅਤੇ 13 ਅਹੁਦੇਦਾਰਾਂ ਨੂੰ ਲੋਕ ਸਭਾ ਹਲਕਿਆਂ ਵਿੱਚ ਪਾਰਟੀ ਬੁਲਾਰਿਆਂ ਵਜੋਂ ਜ਼ਿੰਮੇਵਾਰੀ ਸੌਂਪੀ ਗਈ। ਇਸਦੇ ਨਾਲ਼ ਹੀ 27 ਜ਼ਿਲਿ੍ਹਆਂ ਵਿੱਚ ਜ਼ਮੀਨੀ ਪੱਧਰ ਦੀ ਲੀਡਰਸ਼ਿਪ ਵਿੱਚੋਂ ਜ਼ਿਲ੍ਹਾ ਮੁਖੀਆਂ ਦੀ ਨਿਯੁਕਤੀ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Big News; ਲੁਧਿਆਣਾ ਜਿਮਨੀ ਚੋਣ; ਭਾਜਪਾ ਨੇ ਵੀ ਐਲਾਨਿਆ ਉਮੀਦਵਾਰ

0

Ludhiana News:ਆਗਾਮੀ 19 ਜੂਨ ਨੂੰ ਹੋਣ ਜਾ ਰਹੀ ਲੁਧਿਆਣਾ ਪੱਛਮੀ ਹਲਕੇ ਦੀ ਜਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ ਸ਼ਨੀਵਾਰ ਨੂੰ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸਭ ਤਂੋ ਅਖ਼ੀਰ ਦੇ ਵਿਚ ਆਪਣੇ ਉਮੀਦਵਾਰ ਦਾ ਖ਼ੁਲਾਸਾ ਕਰਨ ਵਾਲੀ ਭਾਜਪਾ ਨੇ ਟਕਸਾਲੀ ਆਗੂ ਜੀਵਨ ਗੁਪਤਾ ’ਤੇ ਦਾਅ ਖੇਡਿਆ ਹੈ। ਹਾਲਾਂਕਿ ਪਿਛਲੀਆਂ ਲੋਕ ਸਭਾ ਚੋਣਾਂ ਅਤੇ ਉਸਤੋਂ ਪਹਿਲਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ ਦਲ-ਬਦਲੂਆਂ ਨੂੰ ਅੱਗੇ ਕੀਤਾ ਸੀ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਵਿਰੁੱਧ ਜੰਗ: 10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਵੱਲੋਂ ਕਾਬੂ

ਜੀਵਨ ਗੁਪਤਾ ਲੰਮੇ ਸਮੇਂ ਪਾਰਟੀ ਨਾਲ ਜੁੜੇ ਹੋੲੈ ਹਨ ਤੇ ਕਈ ਉੱਚ ਅਹੁੱਦਿਆਂ ’ਤੇ ਵੀ ਰਹੇ ਹਨ। ਨਾਂਮਜਦਗੀ ਦਾਖ਼ਲ ਕਰਨ ਦੀ ਆਖ਼ਰੀ ਮਿਤੀ 2 ਜੂਨ ਹੈ। ਦਸਣਾ ਬਣਦਾ ਹੈ ਕਿ ਆਮ ਆਦਮੀ ਪਾਰਟੀ ਨੇ ਸਭ ਤੋਂਪਹਿਲਾਂ ਸਿੰਟਿਗ ਐਮ.ਪੀ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਜਿਸਤੋਂ ਬਾਅਦ ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਅਤੇ ਉਸਤੋਂ ਬਾਅਦ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਨੂੰ ਇਸ ਜਿਮਨੀ ਚੋਣ ਲਈ ਉਮੀਦਵਾਰ ਬਣਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ਼ਿਕਾਇਤ ਲੈ ਕੇ ਆਏ ‘ਬੰਦੇ’ ਦੀ ਬੇਰਹਿਮੀ ਨਾਲ ਕੁੱਟ+ਮਾਰ ਕਰਨ ਵਾਲਾ ਬਠਿੰਡਾ ਪੁਲਿਸ ਦਾ ਚੌਕੀ ਇੰਚਾਰਜ਼ ‘ਲਾਈਨ-ਹਾਜ਼ਰ’

👉ਖ਼ੋਲੀ ਵਿਭਾਗੀ ਜਾਂਚ, ਗੁੱਸੇ ’ਚ ਆਏ ਲੋਕਾਂ ਨੇ ਚੌਂਕੀ ਅੱਗੇ ਲਗਾਇਆ ਸੀ ਧਰਨਾ
Bathinda News: ਹਾਲੇ ਇੱਕ ਹਫ਼ਤਾ ਪਹਿਲਾਂ ਸੀਆਈਏ-2 ਸਟਾਫ਼ ਦੇ ਵਿਚ ਕਥਿਤ ਤੌਰ ’ਤੇ ਇੱਕ ਨੌਜਵਾਨ ਦੀ ਪੁਲਿਸ ਤਸਦੱਦ ਨਾਲ ਹੋਈ ਮੌਤ ਦੇ ਮਾਮਲੇ ਵਿਚ ਬਦਨਾਮੀ ਝੱਲ ਰਹੀ ਬਠਿੰਡਾ ਪੁਲਿਸ ਮੁੜ ਵਿਵਾਦਾਂ ’ਚ ਆ ਗਈ ਹੈ। ਹੁਣ ਬਠਿੰਡਾ ਦੇ ਥਾਣਾ ਕੈਨਾਲ ਕਲੌਨੀ ਅਧੀਨ ਆਉਂਦੀ ਚੌਕੀ ਵਰਧਮਾਨ ਦੇ ਇੰਚਾਰਜ਼ ਥਾਣੇਦਾਰ ਮਨਜੀਤ ਸਿੰਘ ਵੱਲੋਂ ਸਾਥੀ ਪੁਲਿਸ ਮੁਲਾਜਮਾਂ ਦੀ ਮੱਦਦ ਨਾਲ ਆਟੋ ਚਾਲਕ ਵਾਲੇ ਵਿਰੁਧ ਸਿਕਾਇਤ ਲੈ ਕੇ ਚੌਕੀ ’ਚ ਆਏ ਇੱਕ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਉਸਦੀ ਦਸਤਾਰ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਤੋਂ ਬਾਅਦ ਥਾਣੇਦਾਰ ਵੱਲੋਂ ਹੀ ਕਾਨੂੰਨ ਹੱਥ ’ਚ ਲੈਣ ਤੋਂ ਭੜਕੇ ਲੋਕਾਂ ਵੱਲੋਂ ਚੌਕੀ ਅੱਗੇ ਧਰਨਾ ਲਗਾ ਦਿੱਤਾ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਵਿਰੁੱਧ ਜੰਗ: 10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਵੱਲੋਂ ਕਾਬੂ 

ਆਪਣੀ ‘ਰੁੱਖੀ ਤੇ ਉੱਚੀ’ ਬੋਲਬਾਣੀ ਕਰਕੇ ਹਮੇਸ਼ਾ ਵਿਵਾਦਾਂ ’ਚ ਰਹਿਣ ਵਾਲੇ ਉਕਤ ਥਾਣੇਦਾਰ ਦੀ ਇਸ ਧੱਕੇਸ਼ਾਹੀ ਦਾ ਪਤਾ ਲੱਗਦੇ ਹੀ ਇਲਾਕੇ ਦੇ ਕੌਸਲਰ ਤੋਂ ਲੈ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਤੇ ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਗਹਿਰੀ ਸਹਿਤ ਹੋਰ ਮੋਹਤਬਰ ਲੋਕ ਵੀ ਮੌਕੇ ’ਤੇ ਪੁੱਜ ਗਏ। ਜਿਸਤੋਂ ਬਾਅਦ ਡੀਐਸਪੀ ਹਰਬੰਸ ਸਿੰਘ ਧਾਲੀਵਾਲ ਤੇ ਥਾਣਾ ਕੈਨਾਲ ਕਲੌਨੀ ਦੇ ਐਸਐਚਓ ਹਰਜੀਵਨ ਸਿੰਘ ਨੇ ਚੌਂਕੀ ’ਚ ਪੁੱਜ ਕੇ ਮੌਕਾ ਸੰਭਾਲਿਆ ਤੇ ਮਾਮਲਾ ਐਸ.ਐਸ.ਪੀ ਦੇ ਧਿਆਨ ਵਿਚ ਲਿਆਂਦਾ। ਐਸਐਸਪੀ ਅਮਨੀਤ ਕੌਂਡਲ ਨੇ ਇਸ ਪੱਤਰਕਾਰ ਨੂੰ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ, ‘‘ ਮੁਢਲੀ ਜਾਣਕਾਰੀ ਤੋਂ ਤੁਰੰਤ ਬਾਅਦ ਚੌਂਕੀ ਇੰਚਾਰਜ਼ ਮਨਜੀਤ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਤੇ ਉਸਦੇ ਵਿਰੁਧ ਵਿਭਾਗੀ ਪੜਤਾਲ ਦੇ ਵੀ ਆਦੇਸ਼ ਦਿੱਤੇ ਗਏ ਹਨ। ’’

ਇਹ ਵੀ ਪੜ੍ਹੋ ਬਠਿੰਡਾ ’ਚ ਕੈਨੇਡਾ ਬੈਠੀ ਪਤਨੀ ਦੀ ਬੇਵਫ਼ਾਈ ਤੋਂ ਦੁਖੀ ਹੋ ਕੇ ਪਤੀ ਨੇ ਕੀਤੀ ਆ.ਤਮ+ਹੱ.ਤਿਆ

ਉਧਰ, ਪਤਾ ਚੱਲਿਆ ਹੈ ਕਿ ਪੀੜਤ ਵਿਅਕਤੀ ਅਮਨਦੀਪ ਸਿੰਘ ਕੋਚੀ ਵਾਸੀ ਅਮਰਪੁਰਾ ਵੱਲੋਂ ਅੱਜ ਬਠਿੰਡਾ ਦੇ ਹਸਪਤਾਲ ਵਿਚ ਪੁਲਿਸ ਵੱਲੋਂ ਕੀਤੀ ਕੁੱਟਮਾਰ ਦਾ ਮੈਡੀਕਲ ਕਰਵਾਇਆ ਗਿਆ, ਜਿਸਦੇ ਵਿਚ ਕੁੱਝ ਸੱਟਾਂ ਦੇ ਨਿਸ਼ਾਨ ਵੀ ਹਨ। ਮਿਲੀ ਸੂਚਨਾ ਦੇ ਮੁਤਾਬਕ ਬੀਤੇ ਕੱਲ ਦੁਪਿਹਰ ਕਰੀਬ 3 ਵਜੇਂ ਅਮਨਦੀਪ ਦਾ ਪੁੱਤਰ ਹਰਸ਼ਦੀਪ ਸਿੰਘ ਆਪਣੇ ਇੱਕ ਹੋਰ ਸਾਥੀ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਇਸ ਦੌਰਾਨ ਇੱਕ ਆਟੋ-ਚਾਲਕ ਨੇ ਅਚਾਨਕ ਕੱਟ ਮਾਰ ਦਿੱਤਾ। ਜਿਸਦੇ ਚੱਲਦੇ ਉਨ੍ਹਾਂ ਦਾ ਮੋਟਰਸਾਈਕਲ ਆਟੋ ਵਿਚ ਜਾ ਵੱਜਿਆ। ਇਸ ਦੌਰਾਨ ਹੋਏ ਵਿਵਾਦ ’ਚ ਹਰਸ਼ਦੀਪ ਨੇ ਜਦ ਪੀਸੀਆਰ ’ਤੇ ਫ਼ੋਨ ਕਰਕੇ ਆਟੋ-ਚਾਲਕ ਦੀ ਸਿਕਾਇਤ ਕੀਤੀ ਤਾਂ ਮੌਕੇ ’ਤੇ ਪੁੱਜੇ ਥਾਣੈਦਾਰ ਰਾਮ ਸਰੂਪ ਨੇ ਇਸਦੀ ਸਿਕਾਇਤ ਥਾਣੇ ਵਿਚ ਕਰਨ ਨੂੰ ਕਹਿ ਦਿੱਤਾ।

ਇਹ ਵੀ ਪੜ੍ਹੋ CIA Staff ਦਾ Sub Inspector 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੀੜਤ ਨੌਜਵਾਨ ਮੁਤਾਬਕ ਉਸਤੋਂ ਬਾਅਦ ਉਹ ਆਪਣੇ ਪਿਤਾ ਅਮਨਦੀਪ ਸਿੰਘ ਨਾਲ ਵਰਧਮਾਨ ਚੌਂਕੀ ਪੁੱਜ ਗਏ ਤੇ ਜਿੱਥੇ ਮੌਕੇ ’ਤੇ ਹਾਜ਼ਰ ਇੰਚਾਰਜ਼ ਮਨਜੀਤ ਸਿੰਘ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਹਰਸ਼ਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਇਸ ਦੌਰਾਨ ਤੈਸ਼ ਵਿਚ ਆਏ ਥਾਣੇਦਾਰ ਨੇ ਸਾਥੀ ਪੁਲਿਸ ਮੁਲਾਜਮਾਂ ਦੀ ਮੱਦਦ ਨਾਲ ਉਸਦੇ ਸਾਹਮਣੇ ਹੀ ਉਸਦੇ ਪਿਤਾ ਅਮਨਦੀਪ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਤੇ ਉਸਨੂੰ ਚੌਂਕੀ ਵਿਚੋਂ ਬਾਹਰ ਕੱਢ ਦਿੱਤਾ। ਭਾਰਤੀ ਜਨਤਾ ਪਾਰਟੀ ਦੇ ਯੂਵਾ ਮੋਰਚੇ ਦੇ ਮੰਡਲ ਪ੍ਰਧਾਨ ਮਨੀਸ਼ ਨੇ ਵੀ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਜਦ ਪੀੜਤ ਦੇ ਲੜਕੇ ਵੱਲੋਂ ਦੱਸਣ ’ਤੇ ਉਸ ਸਹਿਤ ਕੁੱਝ ਹੋਰ ਲੋਕ ਮੌਕੇ ’ਤੇ ਪੁੱਜੇ ਤਾਂ ਪੁਲਿਸ ਵੱਲੋਂ ਅਮਨਦੀਪ ਸਿੰਘ ਦੀ ਕੁੱਟਮਾਰ ਜਾਰੀ ਸੀ ਤੇ ਉਸ ਦੀਆਂ ਚੀਕਾਂ ਬਾਹਰ ਤੱਕ ਸੁਣਾਈ ਦੇ ਰਹੀਆਂ ਸਨ। ਫ਼ਿਲਹਾਲ ਇਸ ਮਾਮਲੇ ਤੋਂ ਬਾਅਦ ਪੁਲਿਸ ਦੀ ਕਾਰਜ਼ਸੈਲੀ ’ਤੇ ਸਵਾਲ ਉੱਠਣੇ ਖੜੇ ਹੋ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਰੋਨਾ ਦਾ ਮੁੜ ਵਧਿਆ ਕਹਿਰ; 24 ਘੰਟਿਆਂ ’ਚ ਹੋਈਆਂ 7 ਮੌ+ਤਾਂ

0

Chandigarh News: ਕੁੱਝ ਸਾਲ ਪਹਿਲਾਂ ਪੂਰੀ ਦੁਨੀਆਂ ’ਚ ਮਹਾਂਮਾਰੀ ਦੀ ਤਰ੍ਹਾਂ ਫੈਲ ਕੇ ਪੂਰੀ ਮਨੁੱਖਤਾ ਨੂੰ ਖ਼ਤਰੇ ਵਿਚ ਪਾਉਣ ਵਾਲੇ ‘ਕਰੋਨਾ’ ਦਾ ਕਹਿਰ ਮੁੜ ਵਧਦਾ ਦਿਖ਼ਾਈ ਦੇ ਰਿਹਾ। ਕਰੋਨਾ ਦੇ ਨਵੇਂ ਆਏ ਵੈਰੀਐਂਟ ਨੇ ਤੇਜ਼ੀ ਨਾਲ ਫੈਲਣਾ ਸ਼ੁਰੂ ਕਰ ਦਿੱਤਾ। ਭਾਰਤ ਵਿਚ ਵੀ ਇਸ ਨਵੇਂ ਵੈਰੀਐਂਟ ਦੇ ਪ੍ਰਭਾਵ ਹੇਠ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਲੱਗੀ ਹੈ ਤੇ ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਇਸ ਵੈਰੀਐਂਟ ਤੋਂ ਪੀੜ੍ਹਤ ਦੇਸ਼ ਭਰ ਵਿਚ 2700 ਤੋਂ ਵੱਧ ਮਰੀਜ਼ ਹਨ।

ਇਹ ਵੀ ਪੜ੍ਹੋ CIA Staff ਦਾ Sub Inspector 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪ੍ਰੰਤੂ ਹੁਣ ਇਸਦਾ ਇੱਕ ਹੋਰ ਖ਼ਤਰਨਾਕ ਰੂਪ ਸਾਹਮਣੇ ਆਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ ਭਰ ਵਿਚ ਕਰੋਨਾ ਨਾਲ 7 ਜਣਿਆਂ ਦੀ ਮੌਤ ਹੋ ਗਈ ਹੈ। ਦੱਖਣੀ ਸੂਬੇ ਕੇਰਲਾ ਵਿਚ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਦੱਸੀ ਜਾ ਰਹੀ ਹੈ। ਜਦੋਂ ਕਿ ਦੂਜੇ ਨੰਬਰ ਉਪਰ ਮਹਾਰਾਸ਼ਟਰ ਅਤੇ ਤੀਜ਼ੇ ਨੰਬਰ ਉਪਰ ਗੁਜਰਾਤ ਸੂਬਾ ਹੈ। ਹਾਲਾਂਕਿ ਪੰਜਾਬ ਹਾਲੇ ਤੱਕ ਇਸ ‘ਅਲਾਮਤ’ ਤੋਂ ਥੋੜਾ ਬਚਿਆ ਹੋਇਆ ਹੈ। ਪੰਜਾਬ ਦੇ ਵਿਚ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਇਤਿਹਾਅਦ ਤੌਰ ’ਤੇ ਕਰੋਨਾ ਤੋਂ ਬਚਾਓ ਲਈ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭ੍ਰਿਸ਼ਟਾਚਾਰ ਵਿਰੁੱਧ ਜੰਗ: 10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਵੱਲੋਂ ਕਾਬੂ

Jalandhar/Mohali News: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਅੱਜ ਗੁਰਸੇਵਕ ਸਿੰਘ ਚਾਰਟਰਡ ਅਕਾਊਂਟੈਂਟ (ਸੀਏ) ਜਲੰਧਰ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸਨੇ ਜਲੰਧਰ ਵਿਖੇ ਤਾਇਨਾਤ ਇੱਕ ਸੀਜੀਐਸਟੀ ਅਧਿਕਾਰੀ ਦੇ ਨਾਮ ਉੱਪਰ ਕਥਿਤ ਤੌਰ ਤੇ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ ਬਠਿੰਡਾ ’ਚ ਕੈਨੇਡਾ ਬੈਠੀ ਪਤਨੀ ਦੀ ਬੇਵਫ਼ਾਈ ਤੋਂ ਦੁਖੀ ਹੋ ਕੇ ਪਤੀ ਨੇ ਕੀਤੀ ਆ.ਤਮ+ਹੱ.ਤਿਆ

ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਰਹਿਣ ਵਾਲੇ ਇੱਕ ਫਰਮ ਦੇ ਮਾਲਕ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਫਰਮ ਵਿਰੁੱਧ ਸੀਜੀਐਸਟੀ ਐਕਟ ਅਧੀਨ ਕੀਤੀ ਜਾ ਰਹੀ ਜਾਂਚ ਵਿੱਚ ਉਸਦੀ ਮੱਦਦ ਕਰਨ ਬਦਲੇ ਉਕਤ ਚਾਰਟਰਡ ਅਕਾਊਂਟੈਂਟ (ਸੀਏ) ਨੇ ਇੱਕ ਸੀਜੀਐਸਟੀ ਅਧਿਕਾਰੀ ਦੀ ਤਰਫ਼ੋਂ ਉਸ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ।

ਇਹ ਵੀ ਪੜ੍ਹੋ CIA Staff ਦਾ Sub Inspector 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਵਿਉਂਤਬੰਦੀ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਸੀਏ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10 ਲੱਖ ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਗ੍ਰਿਫਤਾਰੀ ਤੋਂ ਉਪਰੰਤ ਉਕਤ ਸੀਏ ਵੱਲੋਂ ਕੀਤੇ ਗਏ ਖੁਲਾਸਿਆਂ ਤੋਂ ਬਾਅਦ ਇਸ ਕੇਸ ਵਿੱਚ ਸੀਜੀਐਸਟੀ ਅਧਿਕਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਮੌਕ ਡਰਿੱਲ; ਬਠਿੰਡਾ ’ਚ ਭਲਕੇ ਮੁੜ ਵੱਜੇਗਾ ਜੰਗੀ ਸਾਈਰਨ, ਪੜ੍ਹੋ ਕਦ ਹੋਵੇਗਾ ਪੂਰੇ ਜ਼ਿਲ੍ਹੇ ’ਚ ਬਲੈਕ ਆਊਟ

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਥਾਣਾ, ਫਲਾਇੰਗ ਸਕੁਐਡ-1, ਪੰਜਾਬ ਵਿਖੇ ਐਫਆਈਆਰ ਨੰਬਰ 17 ਮਿਤੀ 30-05-25 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।