Home Blog Page 696

ਸੁਖਬੀਰ ਸਿੰਘ ਬਾਦਲ ਨੇ ਪਟਾਖਾ ਫੈਕਟਰੀ ਧਮਾਕੇ ਦੇ ਜ਼ਖ਼ਮੀਆਂ ਨਾਲ ਕੀਤੀ ਮੁਲਾਕਾਤ

0

Bathinda News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਬੀਤੀ ਰਾਤ ਲੰਬੀ ਹਲਕੇ ਦੇ ਪਿੰਡ ਫਤੂਹੀਵਾਲਾ ਵਿਚ ਪਟਾਖਾ ਫੈਕਟਰੀ ’ਚ ਹੋਏ ਧਮਾਕੇ ਵਿਚ ਮਾਰੇ ਗਏ ਅਤੇ ਫੱਟੜ ਹੋਏ ਲੋਕਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ।ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਥੇ ਏਮਜ਼ ਵਿਚ ਫੱਟੜਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਹਾਲ-ਚਾਲ ਜਾਣਿਆ, ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਫੱਟੜਾਂ ਦੇ ਪਰਿਵਾਰਾਂ ਦੀ ਕੋਈ ਮਦਦ ਨਹੀਂ ਕੀਤੀ।ਉਹਨਾਂ ਕਿਹਾ ਕਿ ਜ਼ਖ਼ਮੀਆਂ ਨੂੰ ਫੈਕਟਰੀ ਮਾਲਕ ਨੇ ਵੀ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਅਤੇ ਉਹਨਾਂ ਨੂੰ ਤੁਰੰਤ ਵਿੱਤੀ ਮਦਦ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ  ਬਠਿੰਡਾ ਸ਼ਹਿਰ ‘ਚ ਦੇਰ ਸ਼ਾਮ ਵਾਪਰੇ ਭਿਆ.ਨਕ ਸੜਕ ਹਾ.ਦਸੇ ਚ ਤਿੰਨ ਜਣਿਆਂ ਦੀ ਹੋਈ ਮੌ+ਤ

ਸ: ਬਾਦਲ ਨੇ ਹਾਦਸੇ ਵਿਚ ਜਿਉਂਦੇ ਬਚੇ ਕੁਝ ਵਰਕਰਾਂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਪਟਾਖਾ ਫੈਕਟਰੀ ਵਿਚ ਕੋਈ ਵੀ ਸੁਰੱਖਿਆ ਯੰਤਰ ਨਹੀਂ ਲੱਗੇ ਸਨ। ਉਹਨਾਂ ਨੇ ਘਟਨਾ ਦੀ ਡੂੰਘਾਈ ਨਾਲ ਜਾਂਚ ਮੰਗੀ ਅਤੇ ਕਿਹਾ ਕਿ ਉਹਨਾਂ ਦੇ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ ਜਿਹਨਾਂ ਨੇ ਸੁਰੱਖਿਆ ਯੰਤਰ ਲਗਾਏ ਬਗੈਰ ਪਟਾਖਾ ਫੈਕਟਰੀ ਸ਼ੁਰੂ ਕਰਨ ਦੀ ਆਗਿਆ ਦਿੱਤੀ ਗਈ। ਉਹਨਾਂ ਇਹ ਵੀ ਮੰਗ ਕੀਤੀ ਕਿ ਸਾਰੇ 30 ਜ਼ਖ਼ਮੀ ਜੋ ਏਮਜ਼ ਵਿਚ ਜੇਰੇ ਇਲਾਜ ਹਨ, ਦਾ ਇਲਾਜ ਬਿਲਕੁਲ ਮੁਫਤ ਹੋਣਾ ਚਾਹੀਦਾ ਹੈ। ਉਨ੍ਹਾਂ ਪਿੰਡ ਬਾਦਲ ਵਿਖੇ ਸਿਵਲ ਹਸਪਤਾਲ ਦਾ ਦੌਰਾ ਵੀ ਕੀਤਾ ਜਿਥੇ ਪੰਜ ਜ਼ਖ਼ਮੀ ਦਾਖਲ ਹਨ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਡਾਕਟਰਾਂ ਤੋਂ ਫੱਟੜਾਂ ਦਾ ਹਾਲ ਚਾਲ ਵੀ ਜਾਣਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

CIA Staff ਦਾ Sub Inspector 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

0

Jalandhar News:ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀਆਈਏ ਸਟਾਫ ਜਲੰਧਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਸੈਦਪੁਰ ਕਲਾਂ ਦੇ ਵਸਨੀਕ ਅਤੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਮਾਲਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ  ਪਟਾਖਾ ਫੈਕਟਰੀ ਬਲਾਸਟ; ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪ੍ਰਵਾਰਾਂ ਨੂੰ 2-2 ਲੱਖ ਦੇਣ ਦਾ ਐਲਾਨ

ਸ਼ਿਕਾਇਤ ਮੁਤਾਬਕ ਐਸਆਈ ਸੁਖਰਾਜ ਸਿੰਘ ਨੇ ਸ਼ਿਕਾਇਤਕਰਤਾ ਦੇ ਜਵਾਈ ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ 403 ਗ੍ਰਾਮ ਹੈਰੋਇਨ ਦੇ ਸਬੰਧ ਵਿੱਚ ਉਸ ਵੇਲੇ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਹ 18 ਮਈ, 2025 ਨੂੰ ਜਲੰਧਰ ਤੋਂ ਤਰਪਾਲਾਂ ਖਰੀਦਣ ਲਈ ਆਇਆ ਸੀ, ਜਿਸ ਸਬੰਧੀ ਕੇਸ ਪੁਲਿਸ ਥਾਣਾ ਡਿਵੀਜ਼ਨ ਨੰਬਰ 1 ਵਿਖੇ ਦਰਜ ਹੈ। ਰਿਮਾਂਡ ਦੀ ਮਿਆਦ ਦੌਰਾਨ ਉਕਤ ਐਸਆਈ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਉਸਦੇ ਜਵਾਈ ਦੀ ਗੱਡੀ ਅਤੇ ਦੋ ਮੋਬਾਈਲ ਫੋਨ ਉਸਦੇ ਕਬਜ਼ੇ ਵਿੱਚ ਹਨ ਜੋ ਅਜੇ ਕੇਸ ਪ੍ਰਾਪਰਟੀ ਵਜੋਂ ਸੂਚੀਬੱਧ ਨਹੀਂ ਕੀਤੇ ਗਏ ਅਤੇ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਸਬੰਧਤ ਚੀਜ਼ਾਂ ਵਾਪਸ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ  ਚੰਡੀਗੜ੍ਹ ਹਰਿਆਣਾ ਸਕੱਤਰੇਤ ਨੂੰ ਬੰ+ਬ ਨਾਲ ਉਡਾਉਣ ਦੀ ਧਮਕੀ,ਬਣਿਆ ਪੁਲਿਸ ਛਾਉਣੀ

ਜਦੋਂ ਸ਼ਿਕਾਇਤਕਰਤਾ ਗੱਡੀ ਅਤੇ ਮੋਬਾਈਲ ਫੋਨ ਲੈਣ ਲਈ ਪੁਲਿਸ ਥਾਣੇ ਗਿਆ ਤਾਂ ਉਕਤ ਐਸਆਈ ਨੇ ਇਹ ਚੀਜ਼ਾਂ ਵਾਪਸ ਕਰਨ ਲਈ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗੀ। ਗੱਲਬਾਤ ਉਪਰੰਤ ਉਕਤ ਮੁਲਜ਼ਮ 30,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਟਾਖਾ ਫੈਕਟਰੀ ਬਲਾਸਟ; ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪ੍ਰਵਾਰਾਂ ਨੂੰ 2-2 ਲੱਖ ਦੇਣ ਦਾ ਐਲਾਨ

0

👉ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਿੰਘੇਵਾਲਾ ਫੈਕਟਰੀ ‘ਚ ਅੱਗ ਲੱਗਣ ਦੀ ਘਟਨਾ ਨਾਲ ਪੀੜਤਾਂ ਦਾ ਜਾਣਿਆ ਹਾਲ-ਚਾਲ
Bathinda News: ਬੀਤੀ ਰਾਤ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਸਿੰਘੇਵਾਲਾ ਵਿਖੇ ਪਟਾਖ਼ਾ ਫੈਕਟਰੀ ਵਿਚ ਹੋਏ ਬਲਾਸਟ ਕਾਰਨ ਜਖ਼ਮੀ ਹੋਏ ਮਜਦੂਰਾਂ ਦਾ ਬਠਿੰਡਾ ਏਮਜ਼ ਵਿਚ ਪੁਜ ਕੇ ਹਾਲ-ਚਾਲ ਜਾਣਿਆਂ। ਇਸਦੇ ਇਲਾਵਾ ਉਨ੍ਹਾਂ ਵੱਲੋਂ ਸਿੰਘੇਵਾਲਾ ਵਿਖੇ ਸਥਿਤ ਫੈਕਟਰੀ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 2-2 ਲੱਖ ਰੁਪਏ ਦਾ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ  ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਉਨ੍ਹਾਂ ਕਿਹਾ ਕਿ ਜ਼ਖਮੀਆਂ ਦਾ ਵੀ ਪੰਜਾਬ ਸਰਕਾਰ ਵੱਲੋਂ ਏਮਜ਼ ਅਤੇ ਪਿੰਡ ਬਾਦਲ ਵਿਚਲੇ ਸਿਵਲ ਹਸਪਤਾਲ ਵਿੱਚ ਮੁਫ਼ਤ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨਾਲ ਪੂਰੀ ਹਮਦਰਦੀ ਰੱਖਦੀ ਹੈ ਅਤੇ ਭਵਿੱਖ ਵਿੱਚ ਵੀ ਇਨ੍ਹਾਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਸ਼ਹਿਰ ‘ਚ ਦੇਰ ਸ਼ਾਮ ਵਾਪਰੇ ਭਿਆ.ਨਕ ਸੜਕ ਹਾ.ਦਸੇ ਚ ਤਿੰਨ ਜਣਿਆਂ ਦੀ ਹੋਈ ਮੌ+ਤ

0

Bathinda News: ਬਠਿੰਡਾ ਸ਼ਹਿਰ ‘ਚ ਦੇਰ ਸ਼ਾਮ ਕਰੀਬ ਅੱਠ ਵਜੇ ਡੱਬਵਾਲੀ ਰੋਡ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਇੱਕ ਨੌਜਵਾਨ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਹਨਾਂ ਦੀ ਪਹਿਚਾਣ ਨਹੀਂ ਹੋ ਸਕੀ ਪਰੰਤੂ ਕਿਹਾ ਜਾ ਰਿਹਾ ਕਿ ਇਹ ਬਲਰਾਜ ਨਗਰ ਦੇ ਰਹਿਣ ਵਾਲੇ ਸਨ ਜੋ ਕਿ ਮਿਹਨਤ ਮਜ਼ਦੂਰੀ ਦਾ ਕੰਮ ਕਰਦੇ ਸਨ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਕਨਾਲ ਕਾਲੋਨੀ ਦੇ ਐਸਐਚਓ ਸਬ ਇੰਸਪੈਕਟਰ ਹਰਜੀਵਨ ਸਿੰਘ ਅਤੇ ਸਹਾਰਾ ਜਨ ਸੇਵਾ ਦੇ ਵਲੰਟੀਅਰ ਮੌਕੇ ‘ਤੇ ਪੁੱਜੇ, ਜਿਨਾਂ ਸੜਕ ਉੱਪਰ ਬੁਰੀ ਤਰ੍ਹਾਂ ਖਿੱਲਰੀਆਂ ਪਈਆਂ ਲਾਸ਼ਾਂ ਨੂੰ ਇਕੱਠੀਆਂ ਕਰਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਪਹੁੰਚਾਇਆ।

ਇਹ ਵੀ ਪੜ੍ਹੋ  ਫ਼ਾਜ਼ਿਲਕਾ ’ਚ ਚੱਲਦੀ ਕਾਰ ਬਣੀ ਅੱ.ਗ ਦਾ ਗੋ+ਲਾ, ਕਾਰ ਸਵਾਰ ਜਿੰਦਾ ਸੜਿ.ਆ

ਮੁੱਢਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਡੱਬ ਵਾਲੀ ਸਾਈਡ ਤੋਂ ਬਠਿੰਡਾ ਵੱਲ ਹੀ ਆ ਰਿਹਾ ਸੀ ਅਤੇ ਇਸ ਦੌਰਾਨ ਇੰਜਨੀਅਰ ਕਾਲਜ ਦੇ ਸਾਹਮਣੇ ਇੱਕ ਘੋੜਾ ਟਰਾਲਾ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ‘ਤੇ ਸਵਾਰ ਤਿੰਨੇ ਜਣੇ ਇਸਦੇ ਪਿਛਲੇ ਟਾਇਰਾਂ ਹੇਠ ਆ ਗਏ। ਜਿਸ ਕਾਰਨ ਇਹਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਆਪ ਨੇ ਮਾਲਵਾ (ਦੱਖਣੀ) ਅਤੇ ਦੋਆਬਾ ਜ਼ੋਨ ਲਈ ਕੀਤਾ ਸੋਸ਼ਲ ਮੀਡੀਆ ਸਿਖਲਾਈ ਸੈਸ਼ਨ ਦਾ ਆਯੋਜਨ

0

👉ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਅਤੇ ਮੋਹਿੰਦਰ ਭਗਤ ਨੇ ਵਲੰਟੀਅਰਾਂ ਨੂੰ ਸਰਕਾਰ ਅਤੇ ਪਾਰਟੀ ਦੀਆਂ ਪ੍ਰਾਪਤੀਆਂ ਜਨਤਾ ਤੱਕ ਪਹੁੰਚਾਉਣ ਲਈ ਕੀਤਾ ਉਤਸ਼ਾਹਿਤ
Chandigarh News:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੀਆਂ ਪਹਿਲਕਦਮੀਆਂ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੇ ਪ੍ਰਸਾਰ ਨੂੰ ਵਧਾਉਣ ਲਈ ਮਾਲਵਾ (ਦੱਖਣੀ) ਅਤੇ ਦੋਆਬਾ ਜ਼ੋਨਾਂ ਵਿੱਚ ਆਪਣੇ ਵਲੰਟੀਅਰਾਂ ਲਈ ਵਿਆਪਕ ਸੋਸ਼ਲ ਮੀਡੀਆ ਸਿਖਲਾਈ ਸੈਸ਼ਨ ਆਯੋਜਿਤ ਕੀਤੇ।ਮਾਲਵਾ (ਦੱਖਣੀ) ਜ਼ੋਨ ਦੀ ਮੀਟਿੰਗ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੀ ਅਗਵਾਈ ਹੇਠ ਲੁਧਿਆਣਾ ਵਿੱਚ ਹੋਈ।

ਇਹ ਵੀ ਪੜ੍ਹੋ  ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ

ਜ਼ਿਲ੍ਹਾ ਅਤੇ ਹਲਕਾ ਪੱਧਰ ਦੇ ਵਲੰਟੀਅਰਾਂ ਅਤੇ ਅਹੁਦੇਦਾਰਾਂ ਨੇ ਸੈਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਸਰਕਾਰ ਦੇ ਵਿਕਾਸ ਕਾਰਜਾਂ ਅਤੇ ਭਲਾਈ ਨੀਤੀਆਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਲਈ ਟੀਮ ਨੂੰ ਪ੍ਰਭਾਵਸ਼ਾਲੀ ਰਣਨੀਤੀਆਂ ਨਾਲ ਲੈਸ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਮੰਤਰੀ ਸੌਂਧ ਨੇ ਵਲੰਟੀਅਰਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਲੋਕਾਂ ਨਾਲ ਜੁੜਨ ਲਈ ਡਿਜੀਟਲ ਪਲੇਟਫਾਰਮਾਂ ਦਾ ਲਾਭ ਉਠਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਇਸੇ ਤਰ੍ਹਾਂ, ਦੋਆਬਾ ਜ਼ੋਨ ਦੀ ਮੀਟਿੰਗ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਹੇਠ ਜਲੰਧਰ ਵਿੱਚ ਹੋਈ।

ਇਹ ਵੀ ਪੜ੍ਹੋ  ਮਾਮਲਾ ਭਾਰਤਮਾਲਾ ਸੜਕ ਵਿੱਚ ਆਈ ਜਮੀਨ ਦਾ; ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਮਹਿਰਾਜ ਦੇ ਪੰਜ ਵਿਅਕਤੀਆਂ ਵਿਰੁੱਧ ਪਰਚਾ ਦਰਜ

ਮਾਲਵਾ ਵਿੱਚ ਵੱਖ-ਵੱਖ ਸੰਗਠਨਾਤਮਕ ਪੱਧਰਾਂ ਦੇ ਵਲੰਟੀਅਰਾਂ ਨੇ ਸੈਸ਼ਨ ਵਿੱਚ ਸ਼ਿਰਕਤ ਕੀਤੀ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਬਾਰੇ ਵਿਹਾਰਕ ਸਿਖਲਾਈ ਪ੍ਰਾਪਤ ਕੀਤੀ। ਮੰਤਰੀ ਭਗਤ ਨੇ ਭਾਗੀਦਾਰਾਂ ਨੂੰ ਪ੍ਰੇਰਿਤ ਕੀਤਾ, ਉਨ੍ਹਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਾਰਟੀ ਦੇ ਦ੍ਰਿਸ਼ਟੀਕੋਣ ਨੂੰ ਜਨਤਾ ਤੱਕ ਉਜਾਗਰ ਕਰਨ ਲਈ ਕਿਹਾ।ਦੋਵਾਂ ਮੰਤਰੀਆਂ ਨੇ ਸੋਸ਼ਲ ਮੀਡੀਆ ਟੀਮਾਂ ਦੇ ਉਤਸ਼ਾਹ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ, ਪਾਰਦਰਸ਼ੀ ਸ਼ਾਸਨ ਅਤੇ ਜ਼ਮੀਨੀ ਪੱਧਰ ‘ਤੇ ਸੰਪਰਕ ਨੂੰ ਯਕੀਨੀ ਬਣਾਉਣ ਲਈ ‘ਆਪ’ ਦੇ ਮਿਸ਼ਨ ਵਿੱਚ ਡਿਜੀਟਲ ਪਹੁੰਚ ਦੀ ਮਹੱਤਵਪੂਰਨ ਭੂਮਿਕਾ ਨੂੰ ਦੁਹਰਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

0

👉ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਸੇਵਾ ਵਿੱਚ ਸੁਨਿਹਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
Chandigarh News:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ, ਜਿਸ ਦਾ ਨਿਰੀਖਣ ਪੀਵੀਐਸਐਮ, ਏਵੀਐਸਐਮ, ਵਾਈਐਸਐਮ, ਏਡੀਸੀ (ਸੇਵਾਮੁਕਤ), ਮਿਜ਼ੋਰਮ ਦੇ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਜਨਰਲ ਵੀਕੇ ਸਿੰਘ ਵੱਲੋਂ ਕੀਤਾ ਗਿਆ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਅੱਠ ਕੈਡਿਟਾਂ- ਹੁਸ਼ਿਆਰਪੁਰ ਤੋਂ ਪਰਮਜੋਤ ਸਿੰਘ ਤੇ ਅਨੀਕੇਤ ਕਾਹੋਲ, ਸੰਗਰੂਰ ਤੋਂ ਅਰਪਿਤ ਪਰਾਸ਼ਰ, ਐਸਏਐਸ ਨਗਰ ਤੋਂ ਅਭੈ ਸਿੰਘ ਰਾਘਵ ਅਤੇ ਵਿਸ਼ੇਸ਼ ਸੂਦ, ਰੋਪੜ ਤੋਂ ਉਧੀਬੀਰ ਸਿੰਘ ਅਤੇ ਪਠਾਨਕੋਟ ਤੋਂ ਅਨੁਰਾਗ ਚੌਹਾਨ ਅਤੇ ਤਨਮਯ ਸ਼ਰਮਾ- ਨੇ ਐਨਡੀਏ ਵਿਖੇ ਤਿੰਨ ਸਾਲਾਂ ਦੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਕਰ ਲਈ ਹੈ ਅਤੇ ਹੁਣ ਉਹ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਤੋਂ ਪਹਿਲਾਂ ਇੱਕ ਸਾਲ ਦੀ ਸਿਖਲਾਈ ਲਈ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ।

ਇਹ ਵੀ ਪੜ੍ਹੋ  ਮਾਮਲਾ ਭਾਰਤਮਾਲਾ ਸੜਕ ਵਿੱਚ ਆਈ ਜਮੀਨ ਦਾ; ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਮਹਿਰਾਜ ਦੇ ਪੰਜ ਵਿਅਕਤੀਆਂ ਵਿਰੁੱਧ ਪਰਚਾ ਦਰਜ

ਸ੍ਰੀ ਅਮਨ ਅਰੋੜਾ ਨੇ ਪਾਸ ਆਊਟ ਹੋਏ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਨਵੀਆਂ ਬੁਲੰਦਿਆਂ ਛੂਹਣ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਦਿੱਤੇ ਜਾ ਰਹੇ ਸ਼ਾਨਦਾਰ ਨਤੀਜਿਆਂ ‘ਤੇ ਖੁਸ਼ੀ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ ਵੀਐਸਐਮ (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ 28 ਹੋਰ ਕੈਡਿਟ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰਨ ਲਈ ਆਪਣੇ ਕਾਲ-ਅੱਪ ਲੈਟਰ ਉਡੀਕ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰੈਪਰੇਟਰੀ ਇੰਸਟੀਚਿਊਟ ਦੇ ਤਿੰਨ ਕੈਡਿਟ ਇਸ ਸਮੇਂ ਐਨਡੀਏ, ਖੜਕਵਾਸਲਾ ਵਿਖੇ ਇੰਸਟ੍ਰੱਕਟਰ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਇਹ ਪ੍ਰਾਪਤੀਆਂ ਇਸ ਸੰਸਥਾ ਅਤੇ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਮਲਾ ਭਾਰਤਮਾਲਾ ਸੜਕ ਵਿੱਚ ਆਈ ਜਮੀਨ ਦਾ; ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਮਹਿਰਾਜ ਦੇ ਪੰਜ ਵਿਅਕਤੀਆਂ ਵਿਰੁੱਧ ਪਰਚਾ ਦਰਜ

0

Bathinda News: ਬੀਤੇ ਕੱਲ ਬਠਿੰਡਾ ਆਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਭਾਰਤਮਾਲਾ ਪ੍ਰਾਜੈਕਟ ’ਚ ਆਈ ਜਮੀਨ ਦਾ ਵੱਧ ਮੁਆਵਜ਼ਾ ਦਿਵਾਉਣ ਦੇ ਨਾਂ ਪੈਸੇ ਇਕੱਠੇ ਕਰਨ ਦਾ ਮਾਮਲਾ ਆਉਣ ਤੋਂ ਬਾਅਦ ਪੁਲਿਸ ਨੇ ਝੱਟ ਕਾਰਵਾਈ ਕਰ ਦਿੱਤੀ ਹੈ। ਇਸ ਮੁੱਦੇ ਨੂੰ ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਕੀਤੀ ਮੀਟਿੰਗ ਦੌਰਾਨ ਪਿੰਡ ਮਹਿਰਾਜ਼ ਦੇ ਇੱਕ ਵਿਅਕਤੀ ਯੋਧਾ ਸਿੰਘ ਨੇ ਚੁੱਕਿਆ ਸੀ। ਮੁੱਖ ਮੰਤਰੀ ਵੱਲੋਂ ਸਟੇਜ਼ ’ਤੇ ਹੀ ਐਸਐਸਪੀ ਨੂੰ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਜਿਸਤੋਂ ਬਾਅਦ ਪੁਲਿਸ ਨੇ ਹਰਕਤ ਵਿਚ ਆਉਂਦਿਆਂ ਪੰਜ ਵਿਅਕਤੀਆਂ ਵਿਰੁਧ ਪਰਚਾ ਦਰਜ਼ ਕਰਕੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਵੀ ਕਰ ਲਿਆ।

ਇਹ ਵੀ ਪੜ੍ਹੋ ਮੌਕ ਡਰਿੱਲ; ਬਠਿੰਡਾ ’ਚ ਭਲਕੇ ਮੁੜ ਵੱਜੇਗਾ ਜੰਗੀ ਸਾਈਰਨ, ਪੜ੍ਹੋ ਕਦ ਹੋਵੇਗਾ ਪੂਰੇ ਜ਼ਿਲ੍ਹੇ ’ਚ ਬਲੈਕ ਆਊਟ 

ਹਾਲਾਂਕਿ ਇੰਨ੍ਹਾਂ ਗ੍ਰਿਫਤਾਰੀਆਂ ਦੇ ਵਿਰੋਧ ’ਚ ਅੱਜ ਪਿੰਡ ਮਹਿਰਾਜ਼ ਵਿਚ ਇਕੱਠ ਵੀ ਹੋਇਆ। ਨਗਰ ਪੰਚਾਇਤ ਮਹਿਰਾਜ ਦੇ ਕੌਂਸਲਰ ਰਣਜੋਧ ਸਿੰਘ ਉਰਫ਼ ਯੋਧਾ ਵੱਲੋਂ ਇਹ ਮਾਮਲਾ ਮੁੱਖ ਮੰਤਰੀ ਦੇ ਸਾਹਮਣੇ ਚੁੱਕਦਿਆਂ ਦੋਸ਼ ਲਗਾਇਆ ਗਿਆ ਸੀ ਕਿ ਪਿੰਡ ਦੇ ਹੀ ਕੁੱਝ ਲੋਕ ਕੇਂਦਰ ਤੋਂ ਇਸ ਜਮੀਨ ਦਾ ਵੱਧ ਮੁਆਵਜ਼ਾ ਦਿਵਾਉਣ ਦੇ ਨਾਂ ’ਤੇ ਪ੍ਰਤੀ ਏਕੜ 20 ਹਜ਼ਾਰ ਰੁਪਏ ਇਕੱਠੇ ਕਰ ਰਹੇ ਹਨ ਤੇ ਸੈਕੜੇ ਏਕੜ ਜਮੀਨ ਇਸ ਪ੍ਰੋਜੈਕਟ ਅਧੀਨ ਇਕੱਲੇ ਮਹਿਰਾਜ਼ ਦੀ ਹੀ ਆਈ ਹੈ ਤੇ ਇਸ ਹਿਸਾਬ ਨਾਲ ਕਰੋੜਾਂ ਰੁਪਏ ਇਕੱਠੇ ਹੋਏ ਹਨ।

ਇਹ ਵੀ ਪੜ੍ਹੋ ਪੁਲਿਸ ਹਿਰਾਸਤ ’ਚ ਨੌਜਵਾਨ ਦੀ ਮੌ+ਤ : ਇਨਸਾਫ਼ ਲਈ ਗੋਨਿਆਣਾ ਮੰਡੀ ਹੋਈ ਬੰਦ

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਸ: ਮਾਨ ਨੇ ਸਟੈਜ਼ ’ਤੇ ਹੀ ਐਸਐਸਪੀ ਬਠਿੰਡਾ ਨੂੰ ਬੁਲਾ ਕੇ ਕਾਰਵਾਈ ਦੇ ਆਦੇਸ਼ ਦਿੱਤੇ ਸਨ। ਜਿਸਤੋਂ ਬਾਅਦ ਰਾਮਪੁਰਾ ਸਿਟੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਰਣਜੋਧ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਮਹਿਰਾਜ ਦੇ ਬਿਆਨ ’ਤੇ ਮੁਕੱਦਮਾ ਨੰਬਰ 83 ਧਾਰਾ 318 ( 4) 343 ,62 ( 2 ) ਏ ਬੀਐਨਐਸ ਤਹਿਤ ਕੁਲਵਿੰਦਰ ਸਿੰਘ, ਪਰਵਿੰਦਰ ਸਿੰਘ, ਮਲਕੀਤ ਸਿੰਘ, ਜਗਮੋਹਨ ਸਿੰਘ ਤੇ ਹਰਪਾਲ ਸਿੰਘ ਉਪਰ ਕੇਸ ਦਰਜ਼ ਕਰਕੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ; ਬਠਿੰਡਾ ‘ਚ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ’ਈਥੋਨਾਲ’ ਨਾਲ ਭਰੇ ਗੁਜ਼ਰਾਤ ਨੰਬਰੀ ਦੋ ਟੈਂਕਰ ਕਾਬੂ

ਉਧਰ, ਪੁਲਿਸ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਅੱਜ ਗੁਰਦੁਆਰਾ ਫਲਾਈਆਂ ਵਾਲਾ ਵਿਖੇ ਪਿੰਡ ਵਾਸੀਆਂ ਵੱਲੋਂ ਇੱਕ ਇਕੱਠ ਕਰਕੇ ਮੁਕੱਦਮਾ ਰੱਦ ਕਰਨ ਦੀ ਮੰਗ ਕੀਤੀ , Çਂੲਸ ਇਕੱਠ ਵਿੱਚ ਨਗਰ ਪੰਚਾਇਤ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ, ਸਾਬਕਾ ਪ੍ਰਧਾਨ ਹਰਿੰਦਰ ਸਿੰਘ ਹਿੰਦਾ, ਪੰਜਾਬ ਕਿਸਾਨ ਯੂਨੀਅਨ ਦੇ ਗੁਰਤੇਜ ਸਿੰਘ ਤੇ ਪੁਰਸ਼ੋਤਮ ਸ਼ਰਮਾ, ਰਾਜਵੀਰ ਸਿੰਘ ਰਾਜਾ, ਕਰਮਜੀਤ ਸਿੰਘ ਖਾਲਸਾ ਅਤੇ ਸੀਰਾ ਮੱਲੂਆਣਾ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਸ਼ਿਕਾਇਤ ਪੁੱਜਣ ’ਤੇ ਪਹਿਲਾਂ ਇਸ ਦੀ ਜਾਂਚ ਕਰਾਉਣੀ ਚਾਹੀਦੀ ਸੀ। ਜਾਂਚ ਕਰਾਉਣ ਉਪਰੰਤ ਜਿਹੜਾ ਵੀ ਦੋਸ਼ੀ ਪਾਇਆ ਜਾਂਦਾ ਉਸ ਵਿਰੁੱਧ ਹੀ ਮੁਕਦਮਾ ਦਰਜ ਹੋਣਾ ਚਾਹੀਦਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੌਕ ਡਰਿੱਲ; ਬਠਿੰਡਾ ’ਚ ਭਲਕੇ ਮੁੜ ਵੱਜੇਗਾ ਜੰਗੀ ਸਾਈਰਨ, ਪੜ੍ਹੋ ਕਦ ਹੋਵੇਗਾ ਪੂਰੇ ਜ਼ਿਲ੍ਹੇ ’ਚ ਬਲੈਕ ਆਊਟ

0

👉ਡਿਪਟੀ ਕਮਿਸ਼ਨਰ ਨੇ ਮੌਕ ਡਰਿੱਲ ਦੀ ਤਿਆਰੀਆਂ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ
Bathinda News: ਪਿਛਲੇ ਦਿਨੀਂ ਪਾਕਿਸਤਾਨ ਨਾਲ ਹੋਈਆਂ ਜੰਗੀ ਝੜਪਾਂ ਦੌਰਾਨ ਵੱਜੇ ਜੰਗੀ ਸਾਈਰਨ ਤੇ ਬਲੈਕ ਆਊਟ ਮੁੜ ਹੋਣ ਜਾ ਰਿਹਾ। ਹਾਲਾਂਕਿ ਇਹ ਮੌਕ ਡਰਿੱਲ ਦਾ ਹਿੱਸਾ ਹੈ, ਜੋਕਿ ਪਾਕਿਸਤਾਨੀ ਸਰਹੱਦ ਨਾਲ ਲੱਗਦੇ ਸਮੂਹ ਪੱਛਮੀ ਸੂਬਿਆਂ ਦੇ ਵਿਚ ਭਲਕੇ ਕਰਵਾਈ ਜਾ ਰਹੀ ਹੈ। ਬਠਿੰਡਾ ਦੇ ਵਿਚ ਵੀ ਕਿਸੇ ਵੀ ਅਗਾਊਂ ਸਥਿਤੀ ਨਾਲ ਨਜਿੱਠਣ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ ਦੀ ਸ਼ਾਮ ਨੂੰ ਇਹ ਮੌਕ ਡਰਿੱਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਫ਼ਾਜ਼ਿਲਕਾ ’ਚ ਚੱਲਦੀ ਕਾਰ ਬਣੀ ਅੱ.ਗ ਦਾ ਗੋ+ਲਾ, ਕਾਰ ਸਵਾਰ ਜਿੰਦਾ ਸੜਿ.ਆ 

ਇਸ ਸਬੰਧ ਵਿਚ ਅੱਜ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਭਲਕੇ ਆਰਮੀ ਖੇਤਰ ਤੇ ਗਣਪਤੀ ਕਲੋਨੀ ਦੇ ਨਜ਼ਦੀਕੀ ਇਲਾਕੇ ਵਿੱਚ ਸ਼ਾਮ 6 ਵਜੇ ਮੌਕ ਡਰਿੱਲ ਕਰਨ ਦਾ ਫੈਸਲਾ ਕੀਤਾ ਗਿਆ। ਇਸੇ ਤਰ੍ਹਾਂ 31 ਮਈ ਨੂੰ ਪੂਰੇ ਜ਼ਿਲ੍ਹੇ ਵਿੱਚ ਸ਼ਾਮ 8:30 ਤੋਂ 8:40 ਤੱਕ ਬਲੈਕ ਆਊਟ ਵੀ ਰਹੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਘਬਰਾਹਟ ਵਿਚ ਨਾ ਆਉਣ, ਬਲਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ।

ਇਹ ਵੀ ਪੜ੍ਹੋ ਮੁਹਾਲੀ ਪੁਲਿਸ ਨੇ ਆਈ ਪੀ ਐਲ ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼,ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਅਜਿਹੀ ਸਥਿਤੀ ਦੌਰਾਨ ਸਾਇਰਨ ਵੱਜੇਗਾ, ਜਿਸਦੀ ਹਰੇਕ ਨਾਗਰਿਕ ਵੱਲੋਂ ਪਾਲਣਾ ਕਰਨੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਦੱਸਿਆ ਸਾਇਰਨ ਦੀ ਆਵਾਜ਼ ਸੁਣਕੇ ਲੋਕ ਖੁਦ ਘਰਾਂ ਦੀਆਂ ਲਾਈਟਾਂ ਬੰਦ ਕਰਨੀਆਂ ਯਕੀਨੀ ਬਣਾਉਣ। ਮੀਟਿੰਗ ਵਿਚ ਏਡੀਸੀ (ਵਿਕਾਸ) ਮੈਡਮ ਕੰਚਨ, ਏਡੀਸੀ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ (ਸ਼ਹਿਰੀ ਵਿਕਾਸ) ਡਾ ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਸ੍ਰੀ ਪੰਕਜ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ

0

👉ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਵਿਆਪਕ ਪ੍ਰਬੰਧ ਮੁਕੰਮਲ: ਹਰਭਜਨ ਸਿੰਘ ਈਟੀਓ
Patiala News:ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਕੁਸ਼ਲ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਹਨੇਰੀ/ਤੂਫ਼ਾਨ ਕਾਰਨ ਬਿਜਲੀ ਸਪਲਾਈ ‘ਚ ਵਿਘਨ ਦੇ ਹੱਲ ਲਈ ਵਿਆਪਕ ਪ੍ਰਬੰਧ ਕੀਤੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ, ਦੂਰਦਰਸ਼ੀ ਅਤੇ “ਲੋਕ-ਪੱਖੀ” ਅਗਵਾਈ ਹੇਠ ਸੂਬਾ ਸਰਕਾਰ ਦੀ ਸਰਗਰਮ ਪਹੁੰਚ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ ਨੇ 24 ਘੰਟੇ ਬਿਜਲੀ ਸਪਲਾਈ ਦੀ ਨਿਗਰਾਨੀ ਲਈ ਹਰੇਕ ਜ਼ੋਨਲ ਪੱਧਰ ‘ਤੇ ਸਮਰਪਿਤ ਕੰਟਰੋਲ ਰੂਮ ਅਤੇ ਪਟਿਆਲਾ ਦੇ ਮੁੱਖ ਦਫਤਰ ਵਿੱਚ ਇੱਕ ਕੇਂਦਰੀ ਕੰਟਰੋਲ ਰੂਮ ਸਥਾਪਤ ਕੀਤਾ ਹੈ।ਹਰਭਜਨ ਸਿੰਘ ਈਟੀਓ ਨੇ ਖਪਤਕਾਰਾਂ ਦੀ ਸਹੂਲਤ ਲਈ ਨੇ ਕਈ ਆਸਾਨ ਤੇ ਪਹੁੰਚਯੋਗ ਸੰਚਾਰ ਚੈਨਲਾਂ ਦੀ ਉਪਲਬਧਤਾ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਖਪਤਕਾਰ ਹੁਣ ਪੀਐਸਪੀਸੀਐਲ ਮੋਬਾਈਲ ਐਪ (ਗੂਗਲ ਪਲੇ ਸਟੋਰ ਅਤੇ ਐਪਲ ਐਪ ਸਟੋਰ ਦੋਵਾਂ ‘ਤੇ ਉਪਲਬਧ) ਰਾਹੀਂ, ਐਸਐਮਐਸ ਭੇਜ ਕੇ ਜਾਂ 1912 ‘ਤੇ ਕਾਲ ਕਰਕੇ, ਟੋਲ-ਫ੍ਰੀ ਨੰਬਰ 1800-180-1512 ‘ਤੇ ਮਿਸਡ ਕਾਲ ਦੇ ਕੇ ਜਾਂ 96461-01912 ‘ਤੇ ਵਟਸਐਪ ਰਾਹੀਂ ਬਿਜਲੀ ਸਪਲਾਈ ਜਾਂ ਬਿਲਿੰਗ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰ ਸਕਦੇ ਹਨ।ਹਰਭਜਨ ਸਿੰਘ ਈਟੀਓ ਨੇ ਵਿਸਥਾਰ ਨਾਲ ਦੱਸਿਆ ਕਿ ਪੀਐਸਪੀਸੀਐਲ ਮੋਬਾਈਲ ਐਪ ਇੱਕ ਵਿਆਪਕ ਅਤੇ ਉਪਭੋਗਤਾ-ਅਨੁਕੂਲ ਪਲੇਟਫਾਰਮ ਹੈ ਜੋ ਖਪਤਕਾਰਾਂ ਨੂੰ ਆਪਣੀਆਂ ਬਿਜਲੀ ਨਾਲ ਸਬੰਧਤ ਜ਼ਰੂਰਤਾਂ ਨੂੰ ਕੁਸ਼ਲਤਾ ਨਾਲ ਪ੍ਰਬੰਧਿਤ ਕਰਨ ਦੇ ਯੋਗ ਬਣਾਉਂਦਾ ਹੈ। ਇਹ ਐਪ ਉਪਭੋਗਤਾਵਾਂ ਨੂੰ ਆਪਣੇ ਮੌਜੂਦਾ ਅਤੇ ਪਿਛਲੇ ਬਿੱਲਾਂ ਨੂੰ ਦੇਖਣ ਅਤੇ ਡਾਊਨਲੋਡ ਕਰਨ, ਬਿਜਲੀ ਖਪਤ ਨੂੰ ਟਰੈਕ ਕਰਨ ਅਤੇ ਸੁਰੱਖਿਅਤ ਢੰਗ ਨਾਲ ਬਿੱਲ ਭੁਗਤਾਨ ਦੀ ਆਗਿਆ ਦਿੰਦਾ ਹੈ।

ਇਹ ਵੀ ਪੜ੍ਹੋ  ਮੁਹਾਲੀ ਪੁਲਿਸ ਨੇ ਆਈ ਪੀ ਐਲ ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼,ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਖਪਤਕਾਰ ਇਸ ਐਪ ਰਾਹੀਂ ਬਿਜਲੀ ਬੰਦ ਹੋਣ, ਮੀਟਰਾਂ ‘ਚ ਨੁਕਸ ਜਾਂ ਬਿਲਿੰਗ ਸਬੰਧੀ ਊਣਤਾਈਆਂ ਬਾਰੇ ਸ਼ਿਕਾਇਤਾਂ ਦਰਜ ਕਰਨ ਦੇ ਨਾਲ-ਨਾਲ ਸਥਿਤੀ ਬਾਰੇ ਰੀਅਲ-ਟਾਈਮ ਅਪਡੇਟਸ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਇਹ ਐਪ ਯੋਜਨਾਬੱਧ ਆਊਟੇਜ (ਸਪਲਾਈ ਬੰਦ ਹੋਣ ਸਬੰਧੀ) ਅਤੇ ਹੋਰ ਜ਼ਰੂਰੀ ਸੂਚਨਾਵਾਂ ਬਾਰੇ ਸਮੇਂ ਸਿਰ ਅਲਰਟ ਭੇਜਦਾ ਹੈ। ਉਨ੍ਹਾਂ ਨੇ ਇਸ ਐਪ ਨੂੰ ਮੁਸ਼ਕਲ ਰਹਿਤ ਬਿਜਲੀ ਪ੍ਰਬੰਧਨ ਲਈ ਇੱਕ ਭਰੋਸੇਮੰਦ ਅਤੇ ਸੁਵਿਧਾਜਨਕ ਡਿਜੀਟਲ ਟੂਲ ਦੱਸਿਆ।ਉਨ੍ਹਾਂ ਅੱਗੇ ਦੱਸਿਆ ਕਿ ਪੀਐਸਪੀਸੀਐਲ ਵੱਲੋਂ ਖਪਤਕਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਪ੍ਰਤੀ ਵਚਨਬੱਧਤਾ ਇਸਦੇ ਡਿਜੀਟਲ ਸਹਾਇਤਾ ਵਿਕਲਪਾਂ ਦੀ ਸ਼੍ਰੇਣੀ ਵਿੱਚ ਝਲਕਦੀ ਹੈ। ਉਪਭੋਗਤਾ ਤੁਰੰਤ ਸਹਾਇਤਾ ਲਈ 1912 ‘ਤੇ ਕਾਲ ਜਾਂ ਐਸਐਮਐਸ ਕਰ ਸਕਦੇ ਹਨ, ਜੋ ਕਿ ਬਿਜਲੀ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਮਰਪਿਤ 24 ਘੰਟੇ ਸਮਰਪਿਤ ਹੈਲਪਲਾਈਨ ਹੈ। 1800-180-1512 ‘ਤੇ ਮਿਸਡ ਕਾਲ ਕਰਕੇ ਉਪਭੋਗਤਾ ਬਿਨਾਂ ਕਿਸੇ ਖਰਚੇ ਦੇ ਬਿਲਿੰਗ ਵੇਰਵਿਆਂ, ਭੁਗਤਾਨ ਪੁਸ਼ਟੀਕਰਨ ਅਤੇ ਬਿਜਲੀ ਸਪਲਾਈ ਸਥਿਤੀ ਬਾਰੇ ਤੁਰੰਤ ਅਪਡੇਟਸ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਪੀਐਸਪੀਸੀਐਲ ਦਾ ਨੰ. 96461-01912 ਵਟਸਐਪ ਸੇਵਾ ਉਪਭੋਗਤਾਵਾਂ ਨੂੰ ਬਿੱਲ ਦੀ ਰਕਮ, ਭੁਗਤਾਨ ਸਥਿਤੀ ਦੀ ਜਾਂਚ ਕਰਨ, ਸ਼ਿਕਾਇਤਾਂ ਦਰਜ ਕਰਨ ਅਤੇ ਸੇਵਾ ਨਾਲ ਸਬੰਧਤ ਜਾਣਕਾਰੀ ਤੁਰੰਤ ਪ੍ਰਾਪਤ ਕਰਨ ਲਈ ਇੱਕ ਇੰਟਰਫੇਸ ਪ੍ਰਦਾਨ ਕਰਦੀ ਹੈ।ਮੰਤਰੀ ਨੇ ਖਪਤਕਾਰਾਂ ਨੂੰ ਬਿਜਲੀ ਸਪਲਾਈ ਦੀਆਂ ਸ਼ਿਕਾਇਤਾਂ ਦੀ ਸਵੈਚਲਿਤ ਰਜਿਸਟ੍ਰੇਸ਼ਨ ਲਈ “ਨੋ ਸਪਲਾਈ ” ਸੁਨੇਹਾ 1912 ‘ਤੇ ਭੇਜਣ ਲਈ ਕਿਹਾ। ਅਣਸੁਲਝੇ ਮੁੱਦਿਆਂ ਲਈ ਖਪਤਕਾਰ ਆਪਣੀ ਫੀਡਬੈਕ ਮੋਬਾਈਲ ਐਪ ਜਾਂ ਸੁਨੇਹਾ 1912 ਰਾਹੀਂ ਭੇਜ ਸਕਦੇ ਹਨ। ਸਰਕਾਰ ਦੀ ਤਿਆਰੀ ਬਾਰੇ ਜਨਤਾ ਨੂੰ ਭਰੋਸਾ ਦਿਵਾਉਂਦਿਆਂ ਮੰਤਰੀ ਈਟੀਓ ਨੇ ਦੁਹਰਾਇਆ ਕਿ ਇਹ ਪਹਿਲਕਦਮੀਆਂ ਖੇਤੀਬਾੜੀ ਦੀ ਸਿਖਰ ਮੰਗ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਵਿਆਪਕ, ਉਪਭੋਗਤਾ-ਪੱਖੀ ਰਣਨੀਤੀ ਦਾ ਹਿੱਸਾ ਹਨ।

ਇਹ ਵੀ ਪੜ੍ਹੋ  ਮਰਹੂਮ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਪਿੰਡ ਪੁੱਜੀ,ਥਾਂ-ਥਾਂ ਸ਼ਰਧਾ ਦੇ ਫੁੱਲ ਕੀਤੇ ਭੇਂਟ

ਪੀਐਸਪੀਸੀਐਲ ਨੇ ਸੂਬੇ ਭਰ ਦੇ ਸਾਰੇ ਕਾਰਜਸ਼ੀਲ ਜ਼ੋਨਾਂ ਵਿੱਚ ਸਮਰਪਿਤ ਕੰਟਰੋਲ ਰੂਮ ਸਮਰਪਿਤ ਕੀਤੇ ਹਨ, ਜਿਸ ਨਾਲ ਖਪਤਕਾਰ ਤੁਰੰਤ ਸਹਾਇਤਾ ਲਈ ਆਪਣੇ ਸਬੰਧਤ ਜ਼ੋਨਲ ਦਫਤਰਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਦੱਖਣੀ ਜ਼ੋਨ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ, ਮੋਹਾਲੀ) ਲਈ, ਕੰਟਰੋਲ ਰੂਮ ਨੰਬਰ 96461-48833, 96461-22039, 96461-22040, ਅਤੇ 96461-46400 ਹਨ। ਕੇਂਦਰੀ ਜ਼ੋਨ (ਲੁਧਿਆਣਾ, ਖੰਨਾ, ਫਤਿਹਗੜ੍ਹ ਸਾਹਿਬ) ਵਿੱਚ ਖਪਤਕਾਰ 96461-22070, 96461-22158, 96461-21408, ਅਤੇ 96461-21409 ‘ਤੇ ਸੰਪਰਕ ਕਰ ਸਕਦੇ ਹਨ। ਉੱਤਰੀ ਜ਼ੋਨ (ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਹੁਸ਼ਿਆਰਪੁਰ) ਕੰਟਰੋਲ ਰੂਮਾਂ ਨਾਲ 96461-14444, 96461-16679, 96461-21415 ਅਤੇ 96461-21416 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਪੱਛਮੀ ਜ਼ੋਨ (ਬਠਿੰਡਾ, ਫਰੀਦਕੋਟ, ਮੁਕਤਸਰ, ਫਿਰੋਜ਼ਪੁਰ, ਮੋਗਾ, ਮਾਨਸਾ, ਫਾਜ਼ਿਲਕਾ) ਲਈ ਨੰਬਰ 96461-85267, 96466-96300, 96461-21396, ਅਤੇ 96461-21398 ਹਨ। ਬਾਰਡਰ ਜ਼ੋਨ (ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ) ਦੇ ਕੰਟਰੋਲ ਰੂਮ 01832-212425, 96461-82959, 96461-21403, ਅਤੇ 96461-21404 ‘ਤੇ ਉਪਲਬਧ ਹਨ। ਰਾਜ ਪੱਧਰੀ ਕਿਸੇ ਵੀ ਸਮੱਸਿਆ ਲਈ ਖਪਤਕਾਰ ਪਟਿਆਲਾ ਦੇ ਮੁੱਖ ਦਫ਼ਤਰ ਨਾਲ 96461-06835 ਅਤੇ 96461-06836 ‘ਤੇ ਸੰਪਰਕ ਕਰ ਸਕਦੇ ਹਨ।ਇਹ ਵਿਆਪਕ ਉਪਾਅ ਸੂਬੇ ਭਰ ਵਿੱਚ ਖਤਪਕਾਰਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਅਤੇ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਪੀਐਸਪੀਸੀਐਲ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਫ਼ਾਜ਼ਿਲਕਾ ’ਚ ਚੱਲਦੀ ਕਾਰ ਬਣੀ ਅੱ.ਗ ਦਾ ਗੋ+ਲਾ, ਕਾਰ ਸਵਾਰ ਜਿੰਦਾ ਸੜਿ.ਆ

Fazilka News: ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਦੌਰਾਨ ਅੱਜ ਸ਼ੁੱਕਰਵਾਰ ਨੂੰ ਫ਼ਾਜਲਿਕਾ ’ਚ ਇੱਕ ਵੱਡੀ ਘਟਨਾ ਵਾਪਰ ਗਈ। ਇਸ ਘਟਨਾ ਦੇ ਵਿਚ ਇੱਕ ਚੱਲਦੀ ਹੋਈ ਕਾਰ ਅੱਗ ਦਾ ਗੋਲਾ ਬਣ ਗਈ, ਜਿਸ ਕਾਰਨ ਕਾਰ ਸਵਾਰ ਜਿੰਦਾ ਹੀ ਸੜ ਗਿਆ। ਪੁਲਿਸ ਵੱਲੋਂ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮਿਲੀ ਸੂਚਨਾ ਮੁਤਾਬਕ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਕੋਲ ਇਕ ਆਈ-20 ਕਾਰ ਜਾ ਰਹੀ ਸੀ। ਇਸ ਦੌਰਾਨ ਚੱਲਦੀ ਹੋਈ ਕਾਰ ਨੂੰ ਅਚਾਨਕ ਅੱਗ ਲੱਗ ਗਈ। ਮੌਕੇ ’ਤੇ ਦੇਖਣ ਵਾਲਿਆਂ ਮੁਤਾਬਕ ਇਹ ਅੱਗ ਇੰਨੀ ਤੇਜ਼ੀ ਨਾਲ ਫ਼ੈਲ ਗਈ ਕਿ ਕਾਰ ਸਵਾਰ ਨੂੰ ਬਾਹਰ ਨਿਕਲਣ ਦਾ ਮੌਕਾ ਹੀ ਮਿਲਿਆ, ਜਿਸ ਕਾਰਨ ਉਸਦੀ ਅੰਦਰ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ  ਚੰਡੀਗੜ੍ਹ ਹਰਿਆਣਾ ਸਕੱਤਰੇਤ ਨੂੰ ਬੰ+ਬ ਨਾਲ ਉਡਾਉਣ ਦੀ ਧਮਕੀ,ਬਣਿਆ ਪੁਲਿਸ ਛਾਉਣੀ

ਹਾਲਾਂਕਿ ਅੱਗ ਲੱਗਣ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਵਿਚ ਪਿੰਡ ਦੇ ਲੋਕ ਵੀ ਇਕੱਠੇ ਹੋ ਗਏ ਪ੍ਰੰਤੂ ਅੱਗ ’ਤੇ ਕਾਬੂ ਨਾ ਪਾਇਆ ਜਾ ਸਕਿਆ। ਜਿਸ ਕਾਰਨ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਤੇ ਇਸ ਅੱਗ ਨੂੰ ਬੁਝਾਇਆ ਗਿਆ। ਉਧਰ, ਮੌਕੇ ’ਤੇ ਪੁੱਜੇ ਥਾਣਾ ਸਦਰ ਦੇ ਐਸਐਚਓ ਹਰਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਇਸ ਅੱਗ ਦੀ ਘਟਨਾ ਵਿਚ ਜਿੰਦਾ ਸੜਣ ਵਾਲੇ ਵਿਅਕਤੀ ਦੀ ਪਹਿਚਾਣ ਪਰਮਿੰਦਰ ਸਿਆਗ ਵਾਸੀ ਬਾਂਡੀਵਾਲਾ ਜ਼ਿਲਾ ਫ਼ਾਜ਼ਿਲਕਾ ਵਜੋਂ ਹੋਈ ਹੈ। ਫ਼ਿਲਹਾਲ ਇਸ ਘਟਨਾ ਦੀ ਇਲਾਕੇ ਵਿਚ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ