Home Blog Page 698

ਮੁਹਾਲੀ ਪੁਲਿਸ ਨੇ ਆਈ ਪੀ ਐਲ ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼,ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

👉ਐਸ ਐਸ ਪੀ ਹਰਮਨ ਹਾਂਸ ਨੇ ਟਿਕਟਾਂ ਦੀ ਵੱਧ ਕੀਮਤ ਵਸੂਲਣ ਵਾਲਿਆਂ ਨੂੰ ਚਿਤਾਵਨੀ ਦਿੱਤੀ
SAS Nagar News:ਮੁਹਾਲੀ ਪੁਲਿਸ ਨੇ ਤੈਅ ਕੀਮਤ ਤੋਂ ਵਧੀਕ ਕੀਮਤ ‘ਤੇ ਆਈ ਪੀ ਐਲ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਇੱਕ ਕਾਲਾਬਾਜ਼ਾਰੀ ਗਰੋਹ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਨਵੀਨ ਪੁੱਤਰ ਮਦਨ ਲਾਲ ਨਿਵਾਸੀ ਮਕਾਨ ਨੰਬਰ 324/2, ਰੇਲਵੇ ਰੋਡ, ਪਟਿਆਲਾ ਚੌਕ, ਜੀਂਦ, ਹਰਿਆਣਾ, ਦਰਪਨ ਪੁੱਤਰ ਨਰੇਸ਼ ਕੁਮਾਰ ਨਿਵਾਸੀ ਆਰ ਜ਼ੈਡ ਸਟ੍ਰੀਟ ਨੰਬਰ 6, ਰਾਧਾ ਕ੍ਰਿਸ਼ਨ ਮੰਦਰ ਦੇ ਨੇੜੇ, ਨਵੀਂ ਦਿੱਲੀ ਅਤੇ ਪਰਹਰਸ਼ ਅਨੁਰਾਗ ਪੁੱਤਰ ਸ਼ੰਕਰ ਕੁਮਾਰ ਨਿਵਾਸੀ ਫਲੈਟ ਨੰਬਰ 184 ਪਾਕੇਟ 1, ਸੈਕਟਰ 9, ਦਵਾਰਕਾ, ਨਵੀਂ ਦਿੱਲੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਬਠਿੰਡਾ ‘ਚ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ’ਈਥੋਨਾਲ’ ਨਾਲ ਭਰੇ ਗੁਜ਼ਰਾਤ ਨੰਬਰੀ ਦੋ ਟੈਂਕਰ ਕਾਬੂ

ਵਧੇਰੇ ਜਾਣਕਾਰੀ ਦਿੰਦੇ ਹੋਏ, ਸੀਨੀਅਰ ਪੁਲਿਸ ਕਪਤਾਨ (ਐਸ ਐਸ ਪੀ), ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਬੀਤੀ ਰਾਤ ਮੁੱਲਾਂਪੁਰ ਪੁਲਿਸ ਸਟੇਸ਼ਨ ਵਿੱਚ ਬੀ ਐਨ ਐਸ ਦੀ ਧਾਰਾ 318 (4) ਦੇ ਤਹਿਤ ਐਫਆਈਆਰ ਨੰਬਰ 91 ਦਰਜ ਕੀਤੀ ਗਈ ਹੈ।ਇਹ ਗ੍ਰਿਫ਼ਤਾਰੀਆਂ ਮੁੱਲਾਂਪੁਰ ਦੇ ਕ੍ਰਿਕਟ ਸਟੇਡੀਅਮ ਵਿਖੇ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਆਈ ਪੀ ਐਲ 2025 ਦੇ ਪਹਿਲੇ ਕੁਆਲੀਫਾਇਰ ਟੀ-20 ਮੈਚ ਦੌਰਾਨ ਕੀਤੀਆਂ ਗਈਆਂ ਸਨ। ਮੁਲਜ਼ਮਾਂ ਨੇ ਪਹਿਲਾਂ ਤੋਂ ਵੱਡੀ ਗਿਣਤੀ ਵਿੱਚ ਟਿਕਟਾਂ ਖਰੀਦੀਆਂ ਸਨ ਅਤੇ ਸਟੇਡੀਅਮ ਦੇ ਅਹਾਤੇ ਦੇ ਨੇੜੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਕੀਮਤਾਂ ‘ਤੇ ਵੇਚ ਰਹੇ ਸਨ। ਇੱਕ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਮੁੱਲਾਂਪੁਰ ਪੁਲਿਸ ਸਟੇਸ਼ਨ ਦੀ ਇੱਕ ਪੁਲਿਸ ਟੀਮ ਨੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ  Big News: ਬੱਸ ਤੋਂ ਬਾਅਦ ਹੁਣ ਬਠਿੰਡਾ ਦੇ ਗੰਦੇ ਨਾਲੇ ’ਚ ਸੀਮੈਂਟ ਨਾਲ ਭਰਿਆ ਟਰਾਲਾ ਡਿੱਗਿਆ, ਕੰਢਕਟਰ ਦੀ ਹੋਈ ਮੌ+ਤ

ਐਸ ਐਸ ਪੀ ਨੇ ਅੱਗੇ ਕਿਹਾ ਕਿ ਇਸ ਕਥਿਤ ਧੰਦੇ ਵਿੱਚ ਸ਼ਾਮਲ ਕਿਸੇ ਵੀ ਵੱਡੇ ਨੈੱਟਵਰਕ ਜਾਂ ਸਾਥੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਨੇ ਟਿਕਟਾਂ ਦੀ ਕਾਲਾਬਾਜ਼ਾਰੀ ਅਤੇ ਵੱਧ ਕੀਮਤ ਵਸੂਲਣ ਦੇ ਗੈਰ-ਕਾਨੂੰਨੀ ਅਮਲ ਵਿੱਚ ਲੱਗੇ ਲੋਕਾਂ ਨੂੰ ਸਖ਼ਤ ਚਿਤਾਵਨੀ ਵੀ ਜਾਰੀ ਕੀਤੀ ਹੈ ਕਿ ਇਸ ਗੋਰਖ ਧੰਦੇ ਨੂੰ ਤੁਰੰਤ ਬੰਦ ਕਰਨ ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਵੇਂ ਕ੍ਰਿਕਟ ਸਟੇਡੀਅਮ ਨੇੜੇ ਆਈ ਪੀ ਐਲ ਮੈਚ ਦੀਆਂ ਟਿਕਟਾਂ ਦੀ ਕਾਲਾਬਾਜ਼ਾਰੀ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਐਸ ਐਚ ਓ ਮੁੱਲਾਂਪੁਰ ਨੂੰ 9203200009 ਅਤੇ ਡੀ ਐਸ ਪੀ ਮੁੱਲਾਂਪੁਰ ਨੂੰ 7710111912 ‘ਤੇ ਸੂਚਿਤ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੁਲਿਸ ਹਿਰਾਸਤ ’ਚ ਨੌਜਵਾਨ ਦੀ ਮੌ+ਤ : ਇਨਸਾਫ਼ ਲਈ ਗੋਨਿਆਣਾ ਮੰਡੀ ਹੋਈ ਬੰਦ

0

👉ਇਨਸਾਫ਼ਪਸੰਦ ਲੋਕਾਂ ਵੱਲੋਂ ਮੰਡੀ ’ਚ ਧਰਨਾ ਜਾਰੀ, ਕੱਢਿਆ ਜਾਵੇਗਾ ਰੋਸ਼ ਮਾਰਚ
Goniana Mandi News: ਇੱਕ ਹਫ਼ਤਾ ਪਹਿਲਾਂ ਕਥਿਤ ਤੌਰ ’ਤੇ ਪੁਲਿਸ ਹਿਰਾਸਤ ’ਚ ਤਸਦੱਦ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ’ਚ ਜਾ ਪਏ ਇੱਥੋਂ ਦੇ ਨੌਜਵਾਨ ਨਰਿੰਦਰਦੀਪ ਸਿੰਘ ਉਰਫ਼ ਨੰਨੂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਮਾਮਲਾ ਭਖਣ ਲੱਗਿਆ ਹੈ। ਬੀਤੇ ਕੱਲ ਮੰਡੀ ਦੇ ਭਾਈ ਜਗਤਾ ਜੀ ਗੁਰਦੂਆਰਾ ਸਾਹਿਬ ਵਿਖੇ ਹੋਏ ਭਾਰੀ ਇਕੱਠ ਤੋਂ ਬਾਅਦ ਜਿੱਥੇ ਅੱਜ ਮੰਡੀ ਵਿਚ ਧਰਨਾ ਸ਼ੁਰੂ ਕਰ ਦਿੱਤਾ ਗਿਆ, ਉਥੇ ਰੋਸ਼ ਮੁਜਾਹਰਾ ਕਰਦਿਆਂ ਪੀੜਤ ਪ੍ਰਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਬਜ਼ਾਰ ਬੰਦ ਕਰਕੇ ਇਕਜੁਟਤਾ ਦਾ ਪ੍ਰਗਟਾਵਾ ਵੀ ਕੀਤਾ ਗਿਆ। ਪੀੜਤ ਪ੍ਰਵਾਰ ਅਤੇ ਇਨਸਾਫ਼ ਲੈਣ ਲਈ ਕਮੇਟੀ ਵੱਲੋਂ ਇਸ ਮਾਮਲੇ ਵਿਚ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਹੁਣ ਤੱਕ ਇਸ ਕੇਸ ਵਿਚ ਨਾਮਜਦ ਕੀਤੇ ਮੁਲਜਮਾਂ ਨੂੰ ਗ੍ਰਿਫਤਾਰ ਕਰਨ, ਸੀਆਈਏ-2 ਇੰਚਾਰਜ਼ ਨੂੰ ਕੇਸ ’ਚ ਸ਼ਾਮਲ ਕਰਨ, ਸਾਰਿਆਂ ਵਿਰੁਧ ਕਤਲ ਦੀ ਧਾਰਾ ਲਗਾਉਣ ਤੇ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  Big News: ਬੱਸ ਤੋਂ ਬਾਅਦ ਹੁਣ ਬਠਿੰਡਾ ਦੇ ਗੰਦੇ ਨਾਲੇ ’ਚ ਸੀਮੈਂਟ ਨਾਲ ਭਰਿਆ ਟਰਾਲਾ ਡਿੱਗਿਆ, ਕੰਢਕਟਰ ਦੀ ਹੋਈ ਮੌ+ਤ

ਪ੍ਰਦਰਸ਼ਨਕਾਰੀਆਂ ਦਾ ਦਾਅਵਾ ਹੈਕਿ ਇਨਸਾਫ਼ ਮਿਲਣ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਦਸਣਾ ਬਣਦਾ ਹੈਕਿ ਬਠਿੰਡਾ ਦੇ ਅਜੀਤ ਰੋਡ ਵਿਚ ਇੱਕ ਆਈਲੈਟਸ ਸੈਂਟਰ ਵਿਚ ਅਧਿਆਪਕ ਦੇ ਤੌਰ ’ਤੇ ਕੰਮ ਕਰ ਰਹੇ ਨਰਿੰਦਰਦੀਪ ਉਰਫ਼ ਨੰਨੂ ਦੇ ਪ੍ਰਵਾਰ ਵੱਲੋਂ ਦੋਸ਼ ਲਗਾਇਆ ਜਾ ਰਿਹਾ ਕਿ 23 ਮਈ ਦੀ ਸ਼ਾਮ ਨੂੰ ਬਠਿੰਡਾ ਦੇ ਸੀਆਈਏ-2 ਵੱਲੋਂ ਉਸਦੇ ਪੁੱਤਰ ਨੂੰ ਨਜਾਇਜ਼ ਹਿਰਾਸਤ ਵਿਚ ਲੈ ਕੇ ਉਸ ਉਪਰ ਭਾਰੀ ਤਸਦੱਦ ਕੀਤਾ ਗਿਆ ਤੇ ਬਿਜਲੀ ਦਾ ਕਰੰਟ ਲਗਾਉਂਦਿਆਂ ਉਸਨੂੰ ਬੇਰਹਿਮੀ ਨਾਲ ਮਾਰ ਦਿੱਤਾ ਗਿਆ। ਇਸਤੋਂ ਇਲਾਵਾ ਨੰਨੂ ਦੇ ਨਾਲ ਹੀ ਚੁੱਕੇ ਗਏ ਇੱਕ ਹੋਰ ਨੌਜਵਾਨ ਗਗਨਦੀਪ ਸਿੰਘ ਦੇ ਰਾਹੀਂ ਉਸਦੇ ਐਕਸੀਡੈਂਟ ਹੋਣ ਦਾ ਸੁਨੇਹਾ ਘਰ ਪਹੁੰਚਾਇਆ ਗਿਆ। ਜਦ ਪ੍ਰਵਾਰ ਨੇ ਪੀੜਤ ਦੀ ਲਾਸ਼ ਨੂੰ ਹਸਪਤਾਲ ਦੇਖਿਆ ਤਾਂ ਉਸ ਉਪਰ ਕਥਿਤ ਤੌਰ ’ਤੇ ਕੁੱਟਮਾਰ ਦੇ ਨਿਸ਼ਾਨ ਸਨ। ਜਿਸ ਕਾਰਨ ਪ੍ਰਵਾਰ ਦੀ ਮੰਗ ’ਤੇ ਏਮਜ਼ ਬਠਿੰਡਾ ਵਿਚ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ।

ਇਹ ਵੀ ਪੜ੍ਹੋ  ਪਟਾਕਾ ਫੈਕਟਰੀ ’ਚ ਜਬਰਦਸਤ ਬਲਾ.ਸਟ; 5 ਮਜਦੂਰਾਂ ਦੀ ਹੋਈ ਮੌ+ਤ ਤੇ ਦਰਜ਼ਨਾਂ ਜਖ਼ਮੀ

ਏਮਜ਼ ਦੀ ਪੋਸਟਮਾਰਟਮ ਰੀਪੋਰਟ ਸਾਹਮਣੇ ਆਉਂਦਿਆਂ ਹੀ ਪ੍ਰਵਾਰ ਤੇ ਇਨਸਾਫ਼ ਦੀ ਮੰਗ ਕਰ ਰਹੇ ਲੋਕ ਭੜਕ ਉੱਠੇ ਹਨ। ਉਨ੍ਹਾਂ ਵੱਲੋਂ ਜਿੰਮੇਵਾਰ ਪੁਲਿਸ ਮੁਲਾਜਮਾਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਦਸਣਾ ਬਣਦਾ ਹੈਕਿ ਇਸ ਮਾਮਲੇ ਵਿਚ ਪਹਿਲਾਂ ਹੀ 25 ਮਈ ਨੂੰ ਕੈਨਾਲ ਕਲੌਨੀ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਦੋ ਦੋਸਤਾਂ ਗਗਨਦੀਪ ਸਿੰਘ ਤੇ ਹੈਪੀ ਲੂਥਰਾ ਸਹਿਤ ਸੀਆਈਏ-2 ਦੇ ਮੁਲਾਜਮ ਅਵਤਾਰ ਸਿੰਘ ਤਾਰੀ ਅਤੇ ਬਾਅਦ ਵਿਚ ਤਿੰਨ ਹੋਰ ਮੁਲਾਜਮਾਂ ਹੌਲਦਾਰ ਹਰਵਿੰਦਰ ਸਿੰਘ, ਸੀਨੀਅਰ ਸਿਪਾਹੀ ਲਖਵਿੰਦਰ ਸਿੰਘ ਤੇ ਸੀਨੀਅਰ ਸਿਪਾਹੀ ਗੁਰਪਾਲ ਸਿੰਘ ਨੂੰ ਵੀ ਮੁਕੱਦਮਾ ਨੰਬਰ 124 ਮਿਤੀ 25 ਮਈ ਅਧੀਨ ਧਾਰਾ 105 ਬੀਐਨਐਸ ਥਾਣਾ ਕੈਨਾਲ ਕਲੌਨੀ ਵਿਚ ਨਾਮਜਦ ਕਰ ਲਿਆ ਸੀ।

ਇਹ ਵੀ ਪੜ੍ਹੋ ਮੁਹਾਲੀ ਪੁਲਿਸ ਨੇ ਆਈ ਪੀ ਐਲ ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼,ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਇਸ ਮੌਕੇ ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਆਗੂ ਸ਼ਿੰਗਾਰਾਂ ਸਿੰਘ ਮਾਨ,ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜਜਸਵੀਰ ਕੌਰ ਨੱਤ ਪ੍ਰਗਤੀਸ਼ੀਲ ਇਸਤਰੀ ਸਭਾ,ਲੋਕ ਮੋਰਚਾ ਪੰਜਾਬ ਦੇ ਆਗੂ ਜਗਮੇਲ ਸਿੰਘ ਬਠਿੰਡਾ,ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਮੰਗਾ ਆਜ਼ਾਦ, ਪੰਜਾਬ ਸਟੂਡੈਂਟਸ ਯੂਨੀਅਨ ਦੇ ਹਰਵੀਰ ਕੌਰ ਗੰਧੜ ਸ਼ਹਿਰ ਨਿਵਾਸੀ ਰਮੇਸ਼ ਕੁਮਾਰ ਵੱਟੂ, ਸੰਦੀਪ ਪਾਠਕ, ਵਿਪਿਨ ਕੁਮਾਰ ਗਰਗ, ਵਰਿੰਦਰਪਾਲ ਸਿੰਘ ਐਕਸ ਪ੍ਰਧਾਨ ਨਗਰ ਕੌਂਸਲ, ਜਸਵੀਰ ਸਿੰਘ ਐਮ ਸੀ, ਸੁਰਜੀਤ ਸਿੰਘ ਐਮ ਸੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਮਨਦੀਪ ਸਿੰਘ, ਬੇਅੰਤ ਸਿੰਘ ਬੀ ਕੇ ਯੂ ਮਾਨਸਾ, ਦਲਜੀਤ ਖੁਰਮੀ, ਵਿਨੋਦ ਕੁਮਾਰ, ਸੰਦੀਪ ਕੁਮਾਰ ਬਿੱਟਾ, ਪ੍ਰੇਮ ਸਿੰਘ ਫੌਜੀ, ਆਰ ਟੀ ਆਈ ਕਾਰਕੁਨਾਂ ਮਾਨਿਕ ਗੋਇਲ , ਵਰਿੰਦਰ ਧਿੰਗੜਾਂ ਲਾਈਨਜ ਕਲੱਬ , ਪ੍ਰਿਤਪਾਲ ਸਿੰਘ ਜਮਹੂਰੀ ਅਧਿਕਾਰ ਸਭਾ , ਸਰਪੰਚ ਕੁਲਦੀਪ ਸਿੰਘ ਚੰਦਭਾਨ, ਡੀ ਟੀ ਐਫ਼ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ, ਕੰਟਰੈਕਟਰ ਵਰਕਰ ਯੂਨੀਅਨ ਦੇ ਗੁਰਵਿੰਦਰ ਸਿੰਘ, ਬੀ ਕੇ ਯੂ ਡਕੌਂਦਾ ਦੇ ਅਮਰਜੀਤ ਹਨੀ, ਸੁਖਪਾਲ ਖਿਆਲੀ ਵਾਲਾ, ਅਮੀ ਲਾਲ ਮਜ਼ਦੂਰ ਮੁਕਤੀ ਮੋਰਚਾ, ਰਜਿੰਦਰ ਸਿਵੀਆ, ਸਰਬਜੀਤ ਮੌੜ ਨੌਜਵਾਨ ਭਾਰਤ ਸਭਾ , ਸੱਤਪਾਲ ਸਿੰਘ, ਡਾ ਨਵਦੀਪ ਸਿੰਘ ਆਦਿ ਤੋਂ ਇਲਾਵਾ ਆਗੂਆਂ ਨੇ ਆਪਣੇ ਵਿਚਾਰ ਰੱਖੇ। ਸਟੇਜ ਸੰਚਾਲਨ ਦੀ ਕਾਰਵਾਈ ਜਸਵੀਰ ਸਿੰਘ ਆਕਲੀਆ ਨੇ ਨਿਭਾਈ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵੱਡੀ ਖ਼ਬਰ; ਬਠਿੰਡਾ ‘ਚ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ’ਈਥੋਨਾਲ’ ਨਾਲ ਭਰੇ ਗੁਜ਼ਰਾਤ ਨੰਬਰੀ ਦੋ ਟੈਂਕਰ ਕਾਬੂ

0

👉8 ਜਣਿਆ ਵਿਰੁਧ ਪਰਚਾ ਦਰਜ਼, ਕੋਟਸ਼ਮੀਰ ਨਜਦੀਕ ਢਾਬੇ ’ਤੇ ਕੱਢਿਆ ਜਾ ਰਿਹਾ ਸੀ ਈਥੋਨਾਲ
👉ਵਿਤ ਮੰਤਰੀ ਚੀਮਾ ਨੇ ਦਸਿਆ ਕਿ ਬੈਕਵਰਡ ਤੇ ਫ਼ਾਰਵਰਡ Çਲੰਕਾਂ ਦੀ ਕੀਤੀ ਜਾ ਰਹੀ ਹੈ ਜਾਂਚ
👉ਨਜਾਇਜ਼ ਸਰਾਬ, ਪੈਟਰੋਲ ਤੇ ਸੈਨੀਟਾਈਜ਼ਰ ’ਚ ਹੁੰਦੀ ਹੈ ਈਥੋਨਾਲ ਦੀ ਵਰਤੋਂ
Bathinda News: ਪੰਜਾਬ ਦੇ ਵਿੱਤ ਤੇ ਅਬਾਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਦੀਆਂ ਵਿਸ਼ੇਸ ਹਿਦਾਇਤਾਂ ’ਤੇ ਬੀਤੀ ਦੇਰ ਰਾਤ ਐਕਸਾਈਜ਼ ਵਿਭਾਗ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਕੋਟਸ਼ਮੀਰ ਨਜਦੀਕ ਇੱਕ ਢਾਬੇ ਉਪਰ ਗੈਰ-ਕਾਨੂੰਨੀ ਤੌਰ ’ਤੇ ਈਥੋਨਾਲ ਚੋਰੀ ਕਰਨ ਦੇ ਮਾਮਲੇ ਦਾ ਪਰਦਾਫ਼ਾਸ ਕਰਦਿਆਂ ਈਥੋਨਾਲ ਨਾਲ ਭਰੇ ਹੋਏ ਦੋ ਟੈਂਕਰਾਂ ਨੂੰ ਕਾਬੂ ਕੀਤਾ ਹੈ।

ਮੁਢਲੀ ਜਾਣਕਾਰੀ ਮੁਤਾਬਕ ਗੁਜਰਾਤ ਨੰਬਰ ਦੇ ਇੰਨ੍ਹਾਂ ਟੈਂਕਰਾਂ ਨੂੰ ਗੁਰਦਾਸਪੁਰ ਦੇ ਦੀਨਾਨਗਰ ਵਿਚ ਸਥਿਤ ਇੱਕ ਡਿਸਲਟਰੀ ਤੋਂ ਭਰ ਕੇ ਲਿਆਂਦਾ ਜਾ ਰਿਹਾ ਸੀ ਤੇ ਚਰਚਾ ਮੁਤਾਬਕ ਇਹ ਅੱਗੇ ਕਿਸੇ ਹੋਰ ਸੂਬੇ ਵੱਲ ਜਾਣੇ ਸਨ। ਇਸ ਦੌਰਾਨ ਐਕਸ਼ਾਈਜ਼ ਵਿਭਾਗ ਦੀਆਂ ਟੀਮਾਂ ਵੱਲੋਂ ਪੁਲਿਸ ਦੀ ਸਹਾਇਤਾ ਨਾਲ ਮਾਰੀ ਗਈ ਛਾਪੇਮਾਰੀ ਦੌਰਾਨ ਪਿੰਡ ਕੋਟਸ਼ਮੀਰ ਨਜਦੀਕ ਨਵਰਾਜ ਢਾਬੇ ਉਪਰ ਇੰਨ੍ਹਾਂ ਦੋਨਾਂ ਟੈਂਕਰਾਂ ਨੂੰ ਜਬਤ ਕਰ ਲਿਆ।

ਇਹ ਵੀ ਪੜ੍ਹੋ ਪਟਾਕਾ ਫੈਕਟਰੀ ’ਚ ਜਬਰਦਸਤ ਬਲਾ.ਸਟ; 5 ਮਜਦੂਰਾਂ ਦੀ ਹੋਈ ਮੌ+ਤ ਤੇ ਦਰਜ਼ਨਾਂ ਜਖ਼ਮੀ

ਇਸ ਮਾਮਲੇ ਦੀ ਜਾਣਕਾਰੀ ਇੱਕ ਵਿਸ਼ੇਸ ਪ੍ਰੈਸ ਕਾਨਫਰੰਸ ਕਰਕੇ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇਦਸਿਆ ਕਿ ਇਸ ਮੌਕੇ ਇੰਨ੍ਹਾਂ ਟੈਂਕਰਾਂ ਨੂੰ ਸਕਾਟ ਕਰਕੇ ਲਿਆ ਰਹੀਆਂ ਦੋ ਕਾਰਾਂ(ਇਟੋਓਸ ਤੇ ਇਨੋਵਾ) ਦੇ ਚਾਲਕਾਂ ਚਰਨਜੀਤ ਸਿੰਘ ਤੇ ਅਮਨਦੀਪ ਸਿੰਘ ਵਾਸੀ ਬੰਗੀ ਦੀਪਾ ਤੋਂ ਇਲਾਵਾ ਢਾਬਾ ਮਾਲਕ ਗੁਰਜੀਤ ਸਿੰਘ ਵਾਸੀ ਬੰਗੀ ਦੀਪਾ, ਉਸਦੇ ਢਾਬੇ ’ਤੇ ਕੰਮ ਕਰਦਾ ਗੁਰਸ਼ਰਨ ਸਿੰਘ ਵਾਸੀ ਬੰਗੀ ਦੀਪਾ, ਰਾਜ ਕੁਮਾਰ ਤੇ ਅਕਾਸ਼ ਵਾਸੀ ਨੇਪਾਲ ਸਹਿਤ ਦੋਨਾਂ ਟੈਂਕਰਾਂ ਦੇ ਡਰਾਈਵਰਾਂ ਸੁਖਵਿੰਦਰ ਤੇ ਬਬਲੂ ਵਾਸੀ ਯੂ.ਪੀ ਨੂੰ ਗ੍ਰਿਫਤਾਰ ਕੀਤਾ ਗਿਆ।

ਇਸ ਸਬੰਧ ਵਿਚ ਇੰਨ੍ਹਾਂ ਵਿਰੁਧ ਥਾਣਾ ਸਦਰ ਵਿਚ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਜਸਵੀਰ ਸਿੰਘ ਗਿੱਲ ਦੀ ਸਿਕਾਇਤ ’ਤੇ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ਼ ਕਰਵਾਇਆ ਜਾ ਚੁੱਕਿਆ ਹੈ। ਉਨ੍ਹਾਂ ਦਸਿਆ ਕਿ ਫ਼ੜੇ ਜਾਣ ’ਤੇ ਡਰਾਈਵਰ ਕੋਈ ਬਿਲਟੀ ਜਾਂ ਹੋਰ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ ਕਿ ਇਹ ਕਿੱਥੋਂ ਲਿਆਂਦਾ ਗਿਆ ਤੇ ਅੱਗੇ ਕਿੱਥੇ ਜਾਣਾ ਸੀ।

ਇਹ ਵੀ ਪੜ੍ਹੋ Big News: ਬੱਸ ਤੋਂ ਬਾਅਦ ਹੁਣ ਬਠਿੰਡਾ ਦੇ ਗੰਦੇ ਨਾਲੇ ’ਚ ਸੀਮੈਂਟ ਨਾਲ ਭਰਿਆ ਟਰਾਲਾ ਡਿੱਗਿਆ, ਕੰਢਕਟਰ ਦੀ ਹੋਈ ਮੌ+ਤ

ਸ: ਚੀਮਾ ਨੇ ਅੱਗੇ ਦਸਿਆ ਕਿ ਈਥੋਨਾਲ ਦੀ ਵਰਤੋਂ ਨਾਲ ਨਾ ਸਿਰਫ਼ ਨਜਾਇਜ਼ ਸਰਾਬ ਤਿਆਰ ਹੁੰਦੀ ਹੈ, ਬਲਕਿ ਸੈਨੀਟਾਈਜ਼ਰ ਤੇ ਪੈਟਰੋਲ ’ਚ ਵੀ ਇਸਦਾ ਉਪਯੋਗ ਹੁੰਦਾ ਹੈ।ਉਨ੍ਹਾਂ ਦਸਿਆ ਕਿ ਜੇਕਰ ਇਸ ਬਰਾਮਦ ਕੀਤੇ ਈਥੋਨਾਲ ਦੇ ਨਾਲ 50 ਡਿਗਰੀ ਵਾਲੀ ਦੇਸੀ ਸਰਾਬ ਤਿਆਰ ਕਰਨੀ ਹੋਵੇ ਤਾਂ ਇਸਦੇ ਨਾਲ ਪੌਣੇ ਚਾਰ ਲੱਖ ਬੋਤਲਾਂ ਬਣ ਸਕਦੀਆਂ ਹਨ। ਇਸੇ ਤਰ੍ਹਾਂ 75 ਡਿਗਰੀ ਵਾਲੀ ਅੰਗਰੇਜ਼ੀ ਸਰਾਬ ਦੀਆਂ 2.50 ਲੱਖ ਬੋਤਲਾਂ ਅਤੇ 1.10 ਹਜ਼ਾਰ ਬੋਤਲ ਸੈਨੀਟਾਈਜ਼ਰ ਤਿਆਰ ਕੀਤਾ ਜਾ ਸਕਦਾ ਹੈ।

ਵਿਤ ਮੰਤਰੀ ਨੇ ਦਾਅਵਾ ਕੀਤਾ ਕਿ ਹੂਣ ਤੱਕ ਪੰਜਾਬ ਸਰਕਾਰ ਵੱਲੋਂ ਪੌਣੇ ਦੋ ਲੱਖ ਲੀਟਰ ਦੇ ਕਰੀਬ ਈਥੋਨਾਲ ਬਰਾਮਦ ਕੀਤਾ ਜਾ ਚੁੱਕਿਆ ਹੈ। ਸ: ਚੀਮਾ ਨੇ ਕਿਹਾ ਕਿ ਫ਼ੜੇ ਗਏ ਵਿਅਕਤੀਆਂ ਤੋਂ ਹੁਣ ਪੁਲਿਸ ਡੂੰਘਾਈ ਨਾਲ ਪੜਤਾਲ ਕਰੇਗੀ ਕਿ ਉਹ ਇਹ ਈਥੋਨਾਲ ਕਿੱਥੋ ਲੈ ਕੇ ਆਏ ਸਨ ਤੇ ਅੱਗੇ ਕਿੱਥੇ ਜਾਣਾ ਸੀ ਤੇ ਇਸਨੂੰ ਕਿਸਨੇ ਮੰਗਵਾਇਆ ਸੀ। ਉਨ੍ਹਾਂ ਦਸਿਆ ਕਿ ਡਿਸਲਟਰੀਆਂ ਦੀ ਵੀ ਭੌਤਿਕ ਜਾਂਚ ਕਰਵਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਟਾਕਾ ਫੈਕਟਰੀ ’ਚ ਜਬਰਦਸਤ ਬਲਾ.ਸਟ; 5 ਮਜਦੂਰਾਂ ਦੀ ਹੋਈ ਮੌ+ਤ ਤੇ ਦਰਜ਼ਨਾਂ ਜਖ਼ਮੀ

0

Shri Muktsar Sahib News: ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਲੰਬੀ ਦੇ ਅਧੀਨ ਆਉਂਦੇ ਥਾਣਾ ਕਿੱਲਿਆਵਾਲੀ ਦੇ ਪਿੰਡ ਸਿੰਘੇਵਾਲਾ ਵਿਖੇ ਬੀਤੀ ਅੱਧੀ ਰਾਤ ਹੋਏ ਇੱਕ ਜਬਰਦਸਤ ਬਲਾਸਟ ਦੇ ਵਿਚ ਪੰਜ ਮਜਦੂਰਾਂ ਦੀ ਮੌਤ ਹੋਣ ਅਤੇ ਦੋ ਦਰਜ਼ਨ ਦੇ ਕਰੀਬ ਜ਼ਖਮੀ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ਼ ਵਿੱਢੇ ਗਏ ਹਨ ਤੇ ਦਸਿਆ ਗਿਆ ਕਿ ਕੁੱਝ ਲਾਸ਼ਾਂ ਨੂੰ ਮਲਬੇ ਦੇ ਢੇਰ ਵਿਚੋਂ ਕੱਢ ਲਿਆ ਗਿਆ।

ਇਹ ਵੀ ਪੜ੍ਹੋ Big News: ਬੱਸ ਤੋਂ ਬਾਅਦ ਹੁਣ ਬਠਿੰਡਾ ਦੇ ਗੰਦੇ ਨਾਲੇ ’ਚ ਸੀਮੈਂਟ ਨਾਲ ਭਰਿਆ ਟਰਾਲਾ ਡਿੱਗਿਆ, ਕੰਢਕਟਰ ਦੀ ਹੋਈ ਮੌ+ਤ

ਇਸੇ ਤਰ੍ਹਾਂ ਕੁੱਝ ਜਖ਼ਮੀਆਂ ਨੂੰ ਸਿਵਲ ਹਸਪਤਾਲ ਮੁਕਤਸਰ ਅਤੇ ਕੁੱਝ ਨੂੰ ਏਮਜ਼ ਬਠਿੰਡਾ ਵਿਚ ਭੇਜਿਆ ਗਿਆ। ਉਧਰ, ਮੌਕੇ ’ਤੇ ਪੁੱਜੇ ਐਸਐਸਪੀ ਅਖ਼ਿਲ ਚੌਧਰੀ ਨੇ ਮੀਡੀਆ ਨੂੰ ਦਸਿਆ ਕਿ ਇੱਥੇ ਦੋ ਯੂਨਿਟ ਹਨ, ਜਿੰਨ੍ਹਾਂ ਵਿਚ ਇੱਕ ਯੂਨਿਟ ਵਿਚ ਪਟਾਕੇ ਬਣਦੇ ਹਨ ਤੇ ਦੂਜੇ ਵਿਚ ਪਟਾਕਿਆਂ ਦੀ ਪੈਕਿੰਗ ਕੀਤੀ ਜਾਂਦੀ ਸੀ। ਉਨ੍ਹਾਂ ਦਸਿਆ ਕਿ ਮੁਢਲੀ ਪੜਤਾਲ ਦੌਰਾਨ ਪਟਾਕੇ ਬਣਾਉਣ ਲਈ ਵਰਤੇ ਜਾਂਦੇ ਬਾਰੂਦ ਨੂੰ ਅੱਗ ਪੈਣ ਕਾਰਨ ਇਹ ਬਲਾਸਟ ਹੋਇਅ ਹੈ। ਇਹ ਵੀ ਪਤਾ ਲੱਗਿਆ ਹੈ ਕਿ ਇੱਥੇ ਕੰਮ ਕਰਦੀ ਲੇਬਰ ਜਿਆਦਾ ਬਾਹਰਲੇ ਸੂਬੇ ਤੋਂ ਸੀ ।

ਇਹ ਵੀ ਪੜ੍ਹੋ ਕੁੜੀ ਨੇ ਸੜਕ ਦੇ ਦੂਜੇ ਪਾਸੇ ਕਾਰ ’ਚ ਠੋਕੀ ਤੇਜ ਰਫ਼ਤਾਰ ਕਾਰ, ਮਾਂ-ਪਿਊ ਤੇ ਜਵਾਨ ਪੁੱਤ ਦੀ ਹੋਈ ਮੌ+ਤ

ਪੁਲਿਸ ਪ੍ਰਸ਼ਾਸਨ ਹੁਣ ਇਸ ਗੱਲ ਦੀ ਪੜਤਾਲ ਵਿਚ ਲੱਗਿਆ ਹੋਇਆ ਕਿ ਇਹ ਘਟਨਾ ਵਾਪਰੀ ਕਿਵੇਂ ਅਤੇ ਇਸ ਫੈਕਟਰੀ ਕੋਲ ਪਟਾਕੇ ਬਣਾਉਣ ਦਾ ਲਾਇਸੰਸ ਸੀ ਜਾਂ ਨਹੀਂ। ਉਧਰ, ਇਸ ਘਟਨਾ ਉਪਰ ਦੁੱਖ ਜਤਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਇਲਾਜ ਕਰਵਾ ਰਹੇ ਸਾਰੇ ਲੋਕਾਂ ਦੀ ਜਲਦੀ ਅਤੇ ਪੂਰੀ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ ਹੈ। ਉਨ੍ਹਾਂ ਰਾਜ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਤੁਰੰਤ ਢੁਕਵਾਂ ਮੁਆਵਜ਼ਾ ਜਾਰੀ ਕਰਨ ਦੀ ਅਪੀਲ ਵੀੀ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Big News: ਬੱਸ ਤੋਂ ਬਾਅਦ ਹੁਣ ਬਠਿੰਡਾ ਦੇ ਗੰਦੇ ਨਾਲੇ ’ਚ ਸੀਮੈਂਟ ਨਾਲ ਭਰਿਆ ਟਰਾਲਾ ਡਿੱਗਿਆ, ਕੰਢਕਟਰ ਦੀ ਹੋਈ ਮੌ+ਤ

Bathinda News: ਬਠਿੰਡਾ-ਤਲਵੰਡੀ ਸਾਬੋ ਰੋਡ ’ਤੇ ਪੈਂਦੇ ਪਿੰਡ ਜੀਵਨ ਸਿੰਘ ਵਾਲਾ ਨਜਦੀਕ ਗੁਜ਼ਰਦਾ ਗੰਦਾ ਨਾਲਾ ਹੁਣ ਖੂਨੀ ਨਾਲੇ ਦਾ ਰੂਪ ਧਾਰਨ ਕਰ ਚੁੱਕਿਆ ਹੈ। ਪ੍ਰਸ਼ਾਸਨ ਦੀ ਅਣਗਹਿਲੀ ਤੇ ਲਾਪਰਵਾਹੀ ਦੇ ਕਾਰਨ ਇੱਥੇ ਹੁਣ ਅੱਜ ਸ਼ੁੱਕਰਵਾਰ ਸਵੇਰ ਸੀਮੈਂਟ ਨਾਲ ਭਰਿਆ ਇੱਕ ਟਰਾਲਾ ਬੇਕਾਬੂ ਹੋ ਕੇ ਇਸਦੇ ਵਿਚ ਡਿੱਗ ਪਿਆ, ਜਿਸਦੇ ਕਾਰਨ ਇਸ ਟਰਾਲੇ ਦੇ ਕੰਢਕਟਰ ਦੀ ਜਾਨ ਚਲੀ ਗਈ ਜਦਕਿ ਡਰਾਈਵਰ ਦੇ ਬਾਰੇ ਕਿਹਾ ਜਾ ਰਿਹਾ ਕਿ ਉਹ ਟਰਾਲਾ ਨਾਲੇ ਵਿਚ ਡਿੱਗਣ ਤੋਂ ਪਹਿਲਾਂ ਹੀ ਛਾਲ ਮਾਰ ਗਿਆ।

ਇਹ ਵੀ ਪੜ੍ਹੋ ਕੁੜੀ ਨੇ ਸੜਕ ਦੇ ਦੂਜੇ ਪਾਸੇ ਕਾਰ ’ਚ ਠੋਕੀ ਤੇਜ ਰਫ਼ਤਾਰ ਕਾਰ, ਮਾਂ-ਪਿਊ ਤੇ ਜਵਾਨ ਪੁੱਤ ਦੀ ਹੋਈ ਮੌ+ਤ

ਹਾਲਾਂਕਿ ਉਸਦੀ ਐਨਡੀਆਰਐਫ਼ ਟੀਮਾਂ ਵੱਲੋਂ ਭਾਲ ਜਾਰੀ ਹੈ। ਸਵੇਰੇ 6 ਵਜੇਂ ਵਾਪਰੀ ਇਸ ਘਟਨਾ ਦੇ ਪਿੱਛੇ ਮੁਢਲੇ ਕਾਰਨਾਂ ਮੁਤਾਬਕ ਕੁੱਝ ਮਹੀਨੇ ਪਹਿਲਾਂ ਹੋਏ ਬੱਸ ਹਾਦਸੇ ਤੋਂ ਬਾਅਦ ਇੱਥੇ ਪ੍ਰਸ਼ਾਸਨ ਵੱਲੋਂ ਬਣਾਏ ਉੱਚੇ ਹੰਪ ਦੱਸੇ ਜਾ ਰਹੇ ਹਨ, ਜਿਸਤੋਂ ਇਹ ਤੇਜ ਰਫ਼ਤਾਰ ਟਰਾਲਾ ਬੇਕਾਬੂ ਹੋ ਗਿਆ। ਉਂਝ ਮਾਮਲੇ ਦੀ ਜਾਂਚ ਜਾਰੀ ਹੈ। ਇਸ ਹਾਦਸੇ ਤੋਂ ਬਾਅਦ ਸੜਕ ਦੇ ਦੋਨੋਂ ਪਾਸੇ ਵੱਡਾ ਟਰੈਫ਼ਿਕ ਜਾਮ ਲੱਗ ਗਿਆ, ਜਿਸਦੇ ਚੱਲਦੇ ਟਰੈਫ਼ਿਕ ਨੂੰ ਵਾਇਆ ਚੱਠੇਵਾਲਾ, ਬੁਰਜ ਸੇਮਾ, ਭੂੰਦੜ ਅਤੇ ਕੋਟਭਾਰਾ ਰਾਹੀਂ ਲੰਘਾਇਆ ਜਾ ਰਿਹਾ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਦਾ ਕੇਸ; MLA ਦਾ ਪੁੱਤ ਤੇ ਕੁੜਮ ਸਹਿਤ ਤਿੰਨ ਨਾਮਜ਼ਦ

ਘਟਨਾ ਦਾ ਪਤਾ ਲੱਗਦੇ ਹੀ ਤਲਵੰਡੀ ਸਾਬੋ ਦੇ ਡੀਐਸਪੀ ਅਤੇ ਐਸਐਸਓ ਸਹਿਤ ਐਨਡੀਆਰਐਫ਼ ਦੀਆਂ ਟੀਮਾਂ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਮਸ਼ੀਨਰੀ ਮੌਕੇ ’ਤੇ ਪੁੱਜੀ ਤੇ ਜਖ਼ਮੀ ਡਰਾਈਵਰ ਨੂੰ ਤਲਵੰਡੀ ਸਾਬੋ ਲਿਜਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ। ਖ਼ਬਰ ਲਿਖੇ ਜਾਣ ਤੱਕ ਗੰਦੇ ਨਾਲੇ ਵਿਚ ਡਿੱਗੇ ਟਰਾਲੇ ਨੂੰ ਬਾਹਰ ਕੱਢਣ ਦੀ ਕੋਸ਼ਿਸ ਕੀਤੀ ਜਾ ਰਹੀ ਸੀ । ਦਸਣਾ ਬਣਦਾ ਹੈਕਿ ਇੱਥੇ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਵੀ ਕੁੱਝ ਮਹੀਨੇ ਪਹਿਲਾਂ ਡਿੱਗ ਪਈ ਸੀ, ਜਿਸ ਕਾਰਨ ਡਰਾਈਵਰ ਸਹਿਤ ਦਰਜ਼ਨਾਂ ਸਵਾਰੀਆਂ ਦੀ ਮੌਤ ਹੋ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕੁੜੀ ਨੇ ਸੜਕ ਦੇ ਦੂਜੇ ਪਾਸੇ ਕਾਰ ’ਚ ਠੋਕੀ ਤੇਜ ਰਫ਼ਤਾਰ ਕਾਰ, ਮਾਂ-ਪਿਊ ਤੇ ਜਵਾਨ ਪੁੱਤ ਦੀ ਹੋਈ ਮੌ+ਤ

0

Patiala News: ਪਟਿਆਲਾ-ਰਾਜਪੁਰਾ ਰੋਡ ’ਤੇ ਵੀਰਵਾਰ ਦੁਪਿਹਰ 2 ਵਜੇਂ ਦੇ ਕਰੀਬ ਦੋ ਕਾਰਾਂ ਦੀ ਹੋਈ ਆਹਮੋ-ਸਾਹਮਣੇ ਟੱਕਰ ਵਿਚ ਇੱਕ ਪ੍ਰਵਾਰ ਦੇ ਖ਼ਤਮ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁੁਤਾਬਕ ਮ੍ਰਿਤਕ ਸਿਧਾਂਤ ਬੱਬਰ ਆਪਣੇ ਪਿਤਾ ਪਵਨ ਕੁਮਾਰ ਤੇ ਮਾਤਾ ਕੁਸਮ ਲਤਾ ਦੇ ਨਾਲ ਆਪਣੀ ਭੈਣ ਦੇ ਪੰਚਕੂਲਾ ਸਥਿਤ ਨਵੇਂ ਪਾਏ ਮਕਾਨ ਦੇ ਗ੍ਰਹਿ ਪ੍ਰਵੇਸ਼ ਸਮਾਗਮ ਵਿਚ ਸ਼ਾਮਲ ਹੋ ਕੇ ਆਪਣੀ ਬਰੀਜ਼ਾ ਕਾਰ ’ਤੇ ਸਵਾਰ ਹੋ ਕੇ ਵਾਪਸ ਆਪਣੇ ਘਰ ਡੱਬਵਾਲੀ ਵੱਲ ਜਾ ਰਿਹਾ ਸੀ।

ਇਹ ਵੀ ਪੜ੍ਹੋ ਜ਼ੀਰਕਪੁਰ ਲਈ ਵੱਡੀ ਖ਼ਬਰ: ਨਗਰ ਕੌਂਸਲ ਨੂੰ ਜਲਦੀ ਹੀ ਨਗਰ ਨਿਗਮ ਦਾ ਦਰਜਾ ਮਿਲੇਗਾ-ਡਾ. ਰਵਜੋਤ ਸਿੰਘ

ਇਸ ਦੌਰਾਨ ਜਦ ਉਹ ਰਾਜਪੁਰਾ ਨਜਦੀਕ ਬਹਾਦਰਗੜ੍ਹ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫਤਾਰ ਕਾਰ ਡਿਵਾਈਡਰ ਨੂੰ ਪਾਰ ਕਰਦੀ ਹੋਈ ਉਨ੍ਹਾਂ ਦੀ ਕਾਰ ਦੇ ਵਿਚ ਆ ਵੱਜੀ। ਇਹ ਟੱਕਰ ਇੰਨੀਂ ਭਿਆਨਕ ਸੀ ਕਿ ਸਿਧਾਂਤ ਦੀ ਕਾਰ ਪਲਟੀਆਂ ਖ਼ਾਂਦੀ ਸਰਵਿਸ ਰੋਡ ’ਤੇ ਜਾ ਖੜੀ ਹੋਈ। ਇਸ ਹਾਦਸੇ ਦੇ ਵਿਚ ਸਿਧਾਂਤ, ਉਸਦੇ ਪਿਤਾ ਤੇ ਮਾਤਾ ਤਿੰਨੋਂ ਗੰਭੀਰ ਜਖ਼ਮੀ ਹੋ ਗਏ। ਹਾਲਾਂਕਿ ਉਨ੍ਹਾਂ ਨੂੰ ਇਲਾਜ਼ ਦੇ ਲਈ ਪਟਿਆਲਾ ਲਿਜਾਇਆ ਗਿਆ ਪ੍ਰੰਤੂ ਉਥੋਂ ਉਨ੍ਹਾਂ ਦਮ ਤੋੜ ਦਿੱਤਾ। ਦੂੁਜੇ ਪਾਸੇ ਪਤਾ ਲੱਗਿਆ ਹੈ ਕਿ ਪਟਿਆਲਾ ਤੋਂ ਰਾਜਪੁਰਾ ਵੱਲ ਜਾ ਰਹੀ ਕਾਰ ਨੂੰ ਇੱਕ ਲੜਕੀ ਚਲਾ ਰਹੀ ਸੀ ਤੇ ਕਾਰ ਵਿਚ ਇੱਕ ਹੋਰ ਲੜਕਾ ਤੇ ਲੜਕੀ ਵੀ ਸਵਾਰ ਸਨ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦਾ ਕੇਸ; MLA ਦਾ ਪੁੱਤ ਤੇ ਕੁੜਮ ਸਹਿਤ ਤਿੰਨ ਨਾਮਜ਼ਦ

ਕਾਰ ਦੀ ਸਪੀਡ ਘਟਨਾ ਸਮੇਂ 130 ਦੇ ਕਰੀਬ ਸੀ। ਜਿਸ ਕਾਰਨ ਇਹ ਬੇਕਾਬੂ ਹੋ ਗਈ। ਸਾਹਮਣੈ ਆਈਆਂ ਰੀਪੋਰਟਾਂ ਮੁਤਾਬਕ ਇੰਨ੍ਹਾਂ ਕੁੜੀਆਂ ਦੀ ਕਾਰ ਵਿਚੋਂ ਬੀਅਰ ਦੇ ਕੈਨ ਵੀ ਮਿਲੇ ਹਨ, ਜਿਸਦੇ ਚੱਲਦੇ ਸ਼ੱਕ ਪ੍ਰਗਟਾਇਆ ਜਾ ਰਿਹਾ ਕਿ ਕਾਰ ਨੂੰ ਨਸ਼ਾ ਕਰਕੇ ਚਲਾਇਆ ਜਾ ਰਿਹਾ ਸੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮ੍ਰਿਤਕਾਂ ਦੇ ਪ੍ਰਵਾਰ ਵਾਲਿਆਂ ਦੇ ਬਿਆਨਾਂ ਉਪਰ ਪਰਚਾ ਦਰਜ਼ ਕੀਤਾ ਜਾ ਰਿਹਾ। ਉਧਰ, ਦੂਜੀ ਕਾਰ ’ਚ ਸਵਾਰ ਦੋਨੋਂ ਲੜਕੀਆਂ ਤੇ ਲੜਕਾ ਵੀ ਜਖ਼ਮੀ ਦਸਿਆ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ਼ਹੀਦਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਪੰਜਾਬ ਦੀ ਮਾਨ ਸਰਕਾਰ:ਮੋਹਿੰਦਰ ਭਗਤ

0

👉ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦੇ ਸਨਮਾਨ ’ਚ ਰਾਜ ਪੱਧਰੀ ਸਮਾਗਮ
Jalandhar News:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ, ਮਾਣ- ਸਨਮਾਨ ਅਤੇ ਖੁਸ਼ਹਾਲ ਜੀਵਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।ਉਹ ਅੱਜ ਜਲੰਧਰ ਵਿਖੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਕਰਵਾਏ ਗਏ ਰਾਜ ਪੱਧਰੀ ਸਨਮਾਨ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਣ ਅਤੇ ਸ਼ੁਕਰਾਨੇ ਸਕੀਮ ਅਧੀਨ ਪਿਛਲੇ ਦੋ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੇ ਲਾਭਪਾਤਰੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਰਿਟਾ.) ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਦੀ ਭਲਾਈ ਯਕੀਨੀ ਬਣਾਉਣ ਲਈ ਕਈ ਸੈਨਿਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿਥੇ ਸ਼ਹੀਦ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਉਥੇ ਪਿਛਲੇ ਦੋ ਸਾਲਾਂ ਵਿੱਚ 25 ਆਸ਼ਰਿਤਾਂ ਨੂੰ ਵੱਖ-ਵੱਖ ਅਦਾਰਿਆਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਭਾਵੇਂ ਇਸ ਮਦਦ ਨਾਲ ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਉਨ੍ਹਾਂ ਦਾ ਆਮਦਨ ਦਾ ਵਸੀਲਾ ਬਰਕਰਾਰ ਰਹੇ ਅਤੇ ਉਹ ਆਪਣੀ ਜ਼ਿੰਦਗੀ ਬਿਹਤਰ ਢੰਗ ਨਾਲ ਬਸਰ ਕਰ ਸਕਣ, ਇਸ ਮੰਤਵ ਨਾਲ ਸਰਕਾਰ ਵੱਲੋਂ ਆਪਣਾ ਫਰਜ਼ ਨਿਭਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਜ਼ੀਰਕਪੁਰ ਲਈ ਵੱਡੀ ਖ਼ਬਰ: ਨਗਰ ਕੌਂਸਲ ਨੂੰ ਜਲਦੀ ਹੀ ਨਗਰ ਨਿਗਮ ਦਾ ਦਰਜਾ ਮਿਲੇਗਾ-ਡਾ. ਰਵਜੋਤ ਸਿੰਘ

ਭਗਤ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰ ਦੇਣ ਵਾਲੇ ਸਾਬਕਾ ਸੈਨਿਕਾਂ ਦਾ ਦੇਸ਼ ਹਮੇਸ਼ਾ ਕਰਜ਼ਦਾਰ ਰਹੇਗਾ। ਉਨ੍ਹਾਂ ਦੇਸ਼ ਦੀ ਰੱਖਿਆ ਕਰਨ ਵਾਲਿਆਂ ਨੂੰ ਬਣਦਾ ਸਨਮਾਨ ਅਤੇ ਸੁਵਿਧਾਵਾਂ ਦੇਣ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਆਸ਼ਰਿਤਾਂ, ਸਾਬਕਾ ਸੈਨਿਕਾਂ ਦੇ ਮੁੱਦੇ ਹੱਲ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਸੇ ਵਚਨਬੱਧਤਾ ਤਹਿਤ ਸਥਾਨਕ ਸੈਨਿਕ ਭਲਾਈ ਦਫ਼ਤਰ ਵਿਖੇ ਫੀਲਡ ਦਫ਼ਤਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਾਬਕਾ ਸੈਨਿਕਾਂ ਨਾਲ ਮਿਲਣੀਆਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਕੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਢੁੱਕਵਾਂ ਹੱਲ ਕਰਨ ਦਾ ਭਰੋਸਾ ਦਿਵਾਇਆ।ਕੈਬਨਿਟ ਮੰਤਰੀ ਨੇ ਇਸ ਮੌਕੇ ਸਾਬਕਾ ਸੈਨਿਕਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ, ਉਸੇ ਤਰ੍ਹਾਂ ਨਸ਼ਿਆਂ ਵਿਰੋਧੀ ਅੰਦੋਲਨ ਵਿੱਚ ਪੰਜਾਬ ਸਰਕਾਰ ਦਾ ਡੱਟ ਕੇ ਸਾਥ ਦੇਣ ਤਾਂ ਜੋ ਇਸ ਅਲਾਮਤ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸ਼ਹੀਦਾਂ ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦਾ ਸਰਕਾਰੀ ਦਫ਼ਤਰਾਂ ਵਿੱਚ ਮਾਣ-ਸਨਮਾਨ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਸ਼ਹੀਦਾਂ ਦੇ ਪਰਿਵਾਰਾਂ ਤੇ ਸਾਬਕਾ ਸੈਨਿਕਾਂ ਨੂੰ ਦਿੱਤੇ ਜਾਣ ਵਾਲੇ ਲਾਭਾਂ ਵਿੱਚ ਕੀਤੇ ਗਏ ਵਾਧੇ ਅਤੇ ਨਵੀਆਂ ਲਾਗੂ ਕੀਤੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ  ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਅੱਜ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਹੀਦ ਨਾਇਕ ਗੁਰਜੰਟ ਸਿੰਘ ਪਿੰਡ ਕਾਏਪੁਰ ਅਰਾਈਆਂ ਅਮਲੋਹ, ਜ਼ਿਲ੍ਹਾ ਫਤਹਿਗੜ੍ਹ, ਸ਼ਹੀਦ ਸਿਪਾਹੀ ਗੁਰਪ੍ਰੀਤ ਸਿੰਘ ਪਿੰਡ ਬਦੇਸ਼ੇ ਮਾਲੇਰਕੋਟਲਾ, ਸ਼ਹੀਦ ਐਚ.ਸੀ./ਜੀ.ਡੀ. ਮਿੱਠਾ ਸਿੰਘ, 36 ਬਟਾਲੀਅਨ ਸੀ.ਆਰ.ਪੀ.ਐਫ., ਜ਼ਿਲ੍ਹਾ ਮਾਨਸਾ, ਸ਼ਹੀਦ ਸਿਪਾਹੀ ਪ੍ਰਭਜੋਤ ਸਿੰਘ ਪਿੰਡ ਬੂੜਾ ਗੁੱਜਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਨਾਇਕ ਮਨਦੀਪ ਸਿੰਘ ਪਿੰਡ ਚੱਠਾ ਜ਼ਿਲ੍ਹਾ ਗੁਰਦਾਸਪੁਰ, ਸ਼ਹੀਦ ਨਾਇਕ ਗੱਜਣ ਸਿੰਘ ਪਚਰੰਡਾ ਜ਼ਿਲ੍ਹਾ ਰੂਪਨਗਰ, ਸ਼ਹੀਦ ਹਵਲਦਾਰ ਗੁਰਨਿੰਦਰ ਸਿੰਘ ਪਿੰਡ ਗਨੂਰਾ ਜ਼ਿਲ੍ਹਾ ਰੂਪਨਗਰ, ਸ਼ਹੀਦ ਸਿਪਾਹੀ ਅਮਰਦੀਪ ਸਿੰਘ ਪਿੰਡ ਕਰਮਗੜ੍ਹ ਜ਼ਿਲ੍ਹਾ ਬਰਨਾਲਾ, ਸ਼ਹੀਦ ਸਿਪਾਹੀ ਵਰਿੰਦਰ ਸਿੰਘ ਲਹਿਰਾਗਾਗਾ ਜ਼ਿਲ੍ਹਾ ਸੰਗਰੂਰ, ਸ਼ਹੀਦ ਗਨਰ ਜਸਬੀਰ ਸਿੰਘ ਪਿੰਡ ਵਈਂਪੂਈਂ ਜ਼ਿਲ੍ਹਾ ਤਰਨਤਾਰਨ, ਨਾਇਕ ਗੁਰਜੰਟ ਸਿੰਘ ਸ਼ੋਰਿਆ ਚੱਕਰ, (ਮਰਨ ਉਪਰੰਤ) ਪਿੰਡ ਰੱਲਾ ਜ਼ਿਲ੍ਹਾ ਮਾਨਸਾ, ਸ਼ਹੀਦ ਸਿਪਾਹੀ ਜਸਮਨ ਸਿੰਘ ਪਿੰਡ ਢਿੱਲਵਾਂ ਜ਼ਿਲ੍ਹਾ ਬਰਨਾਲਾ, ਸ਼ਹੀਦ ਇੰਸਪੈਕਟਰ ਮੋਹਿੰਦਰ ਸਿੰਘ ਨਰੈਣਗੜ੍ਹ ਜ਼ਿਲ੍ਹਾ ਅੰਮ੍ਰਿਤਸਰ, ਸ਼ਹੀਦ ਕਾਂਸਟੇਬਲ ਰਾਜੇਸ਼ ਕੁਮਾਰ ਪਿੰਡ ਜੰਡਿਆਲੀ ਜ਼ਿਲ੍ਹਾ ਲੁਧਿਆਣਾ, ਸ਼ਹੀਦ ਸਿਪਾਹੀ ਜਗਸੀਰ ਸਿੰਘ ਪਿੰਡ ਲੋਹਗੜ੍ਹ ਠਾਕਰਾਂ ਵਾਲਾ ਜ਼ਿਲ੍ਹਾ ਫਿਰੋਜ਼ਪੁਰ, ਸ਼ਹੀਦ ਲਾਂਸ ਦਫੈਦਾਰ ਕੁਲਦੀਪ ਸਿੰਘ ਬਠਿੰਡਾ, ਸ਼ਹੀਦ ਲਾਂਸ ਨਾਇਕ ਕੁਲਦੀਪ ਸਿੰਘ ਪਿੰਡ ਲਹੋਕੇ ਕਲਾਂ ਜ਼ਿਲ੍ਹਾ ਫਿਰੋਜ਼ਪੁਰ, ਸ਼ਹੀਦ ਸੇਪਰ ਪਲਵਿੰਦਰ ਸਿੰਘ ਪਿੰਡ ਢੀਂਡਸਾ ਜ਼ਿਲ੍ਹਾ ਲੁਧਿਆਣਾ, ਸ਼ਹੀਦ ਨਾਇਬ ਸੂਬੇਦਾਰ ਓਂਕਾਰ ਸਿੰਘ ਪਿੰਡ ਨਾਜੋਵਾਲ ਜ਼ਿਲ੍ਹਾ ਪਠਾਨਕੋਟ, ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ ਪਿੰਡ ਢੈਪਈ ਜ਼ਿਲ੍ਹਾ ਫਰੀਦਕੋਟ, ਸ਼ਹੀਦ ਹੈੱਡ ਕਾਂਸਟੇਬਲ ਦੁੱਲਾ ਸਿੰਘ ਪਿੰਡ ਮਨਿਹਾਲਾ ਜੈ ਸਿੰਘ ਜ਼ਿਲ੍ਹਾ ਤਰਨਤਾਰਨ, ਸ਼ਹੀਦ ਹੈੱਡ ਕਾਂਸਟੇਬਲ ਸਤਬੀਰ ਸਿੰਘ ਪਿੰਡ ਫਤਿਹਪੁਰ ਸਿਆਲਬਾ ਜ਼ਿਲ੍ਹਾ ਐਸ.ਏ.ਐਸ. ਨਗਰ, ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਪਿੰਡ ਲੋਹਾਖੇੜਾ ਜ਼ਿਲ੍ਹਾ ਸੰਗਰੂਰ, ਸ਼ਹੀਦ ਸਿਪਾਹੀ ਪਰਦੀਪ ਸਿੰਘ ਪਿੰਡ ਬੱਲਮਗੜ੍ਹ ਜ਼ਿਲ੍ਹਾ ਪਟਿਆਲਾ ਅਤੇ ਸ਼ਹੀਦ ਸੇਵਕ ਸਿੰਘ ਪਿੰਡ ਬਾਘਾ ਜ਼ਿਲ੍ਹਾ ਬਠਿੰਡਾ ਦੇ ਆਸ਼ਰਿਤਾਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਬ੍ਰਿਗੇਡੀਅਰ ਮਨਜੀਤ ਸਿੰਘ (ਰਿਟਾ.), ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ, ਸਾਬਕਾ ਸੈਨਿਕ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸਟਾਫ਼ ਮੈਂਬਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜ਼ੀਰਕਪੁਰ ਲਈ ਵੱਡੀ ਖ਼ਬਰ: ਨਗਰ ਕੌਂਸਲ ਨੂੰ ਜਲਦੀ ਹੀ ਨਗਰ ਨਿਗਮ ਦਾ ਦਰਜਾ ਮਿਲੇਗਾ-ਡਾ. ਰਵਜੋਤ ਸਿੰਘ

0

Chandigarh News:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ ਜ਼ੀਰਕਪੁਰ ਦੇ ਆਪਣੇ ਦੌਰੇ ਦੌਰਾਨ ਨਗਰ ਕੌਂਸਲ ਜ਼ੀਰਕਪੁਰ ਨੂੰ ਕਾਰਪੋਰੇਸ਼ਨ ਦਾ ਦਰਜਾ ਦੇਣ ਦਾ ਐਲਾਨ ਕੀਤਾ।ਸ਼ਹਿਰ ਦੇ ਤੇਜ਼ੀ ਨਾਲ ਸ਼ਹਿਰੀ ਵਿਸਥਾਰ ਨੂੰ ਧਿਆਨ ਵਿੱਚ ਰੱਖਦਿਆਂ ਇਥੇ ਹੋਰ ਮਜ਼ਬੂਤ ਸ਼ਾਸਨ ਦੀ ਜ਼ਰੂਰਤ ਨੂੰ ਉਜਾਗਰ ਕਰਦਿਆਂ ਡਾ. ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਟ੍ਰੀਟਮੈਂਟ ਅਤੇ ਸਫਾਈ ਵਰਗੀਆਂ ਨਾਗਰਿਕ ਸਹੂਲਤਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਇੱਕ ਵੱਡੀ ਅਤੇ ਵਧੇਰੇ ਸ਼ਕਤੀਸ਼ਾਲੀ ਸਥਾਨਕ ਸੰਸਥਾ ਜ਼ਰੂਰੀ ਹੈ। ਉਨ੍ਹਾਂ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਨਗਰ ਕੌਂਸਲ ਰਾਹੀਂ ਸਥਾਨਕ ਸਰਕਾਰਾਂ ਵਿਭਾਗ ਨੂੰ ਇੱਕ ਰਸਮੀ ਪ੍ਰਸਤਾਵ ਪੇਸ਼ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਪ੍ਰਕਿਰਿਆ ਨੂੰ ਜਲਦੀ ਸ਼ੁਰੂ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਪੁਸ਼ਟੀ ਕੀਤੀ ਕਿ ਜ਼ੀਰਕਪੁਰ ਵਿੱਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਇਹ ਤਬਦੀਲੀ ਲਾਗੂ ਕੀਤੀ ਜਾਵੇਗੀ।ਕੈਬਨਿਟ ਮੰਤਰੀ, ਜੋ ਸਵੇਰੇ ਸਫਾਈ ਅਤੇ ਹੋਰ ਨਾਗਰਿਕ ਸਹੂਲਤਾਂ ਦਾ ਨਿਰੀਖਣ ਕਰਨ ਲਈ ਇਥੇ ਪਹੁੰਚੇ ਸਨ, ਨੇ ਗੰਦਗੀ ‘ਤੇ ਨਰਾਜ਼ਗੀ ਜ਼ਾਹਰ ਕਰਦਿਆਂ ਸਫਾਈ ਕਰਮਚਾਰੀਆਂ ਦੀ ਗਿਣਤੀ ਵਧਾ ਕੇ ਸਭ ਕੁਝ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ।ਸੁਖਨਾ ਚੋਅ, ਜੋ ਕਿ ਚੰਡੀਗੜ੍ਹ ਵਾਲੇ ਪਾਸੇ ਤੋਂ ਤਰਲ ਰਹਿੰਦ-ਖੂੰਹਦ ਵੀ ਲੈ ਕੇ ਜਾਂਦਾ ਹੈ, ਦੇ ਬੰਦ ਹੋਣ ‘ਤੇ ਚਿੰਤਾ ਪ੍ਰਗਟ ਕਰਦਿਆਂ ਡਾ. ਰਵਜੋਤ ਸਿੰਘ ਨੇ ਨਗਰ ਕੌਂਸਲ ਨੂੰ ਮੀਂਹ ਤੋਂ ਪਹਿਲਾਂ ਡਰੇਨੇਜ ਵਿਭਾਗ ਦੀ ਮਦਦ ਨਾਲ ਇਸਦੀ ਸਫਾਈ ਲਈ ਤੁਰੰਤ ਉਪਾਅ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਜਲੰਧਰ ਵਿੱਚ ‘ਆਪ’ ਨੂੰ ਮਿਲਿਆ ਵੱਡਾ ਹੁਲਾਰਾ: ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ ਹੋਏ ਸ਼ਾਮਲ, ਹਲਕਾ ਇੰਚਾਰਜ ਕੀਤਾ ਨਿਯੁਕਤ

ਉਨ੍ਹਾਂ ਨੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੋਅ ਵਿੱਚ ਕੂੜਾ ਨਾ ਸੁੱਟਣ ਜਿਸ ਨਾਲ ਵਹਾਅ ਰੁਕਣ ਕਰਕੇ ਹੜ੍ਹ ਦੀ ਸਥਿਤੀ ਬਣ ਸਕਦੀ ਹੈ। ਉਨ੍ਹਾਂ ਨੇ ਬਲਟਾਣਾ ਦੇ ਫਰਨੀਚਰ ਮਾਰਕੀਟ ਖੇਤਰ ਦਾ ਵੀ ਨਿਰੀਖਣ ਕੀਤਾ।ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਬਲਟਾਣਾ ਵਿਖੇ ਸੁਖਨਾ ਚੋਅ ‘ਤੇ 5.96 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਉੱਚ ਪੱਧਰੀ ਪੁਲ ਜਲਦ ਬਣਾਇਆ ਜਾ ਰਿਹਾ ਹੈ ਤਾਂ ਜੋ ਮੌਨਸੂਨ ਦੇ ਮੌਸਮ ਦੌਰਾਨ ਜਦੋਂ ਚੋਅ ਵਿੱਚ ਪਾਣੀ ਭਰ ਜਾਂਦਾ ਹੈ ਤਾਂ ਸਥਾਨਕ ਲੋਕਾਂ ਨੂੰ ਪਾਣੀ ਦੇ ਓਵਰ-ਫਲੋਅ ਤੋਂ ਰਾਹਤ ਮਿਲ ਸਕੇ।ਕੈਬਨਿਟ ਮੰਤਰੀ ਨੇ ਪੁਰਾਣੀ ਕਾਲਕਾ ਰੋਡ, ਢਕੌਲੀ ਦਾ ਨਿਰੀਖਣ ਕੀਤਾ ਅਤੇ ਸਫਾਈ ਕਾਰਜਾਂ ਦਾ ਜਾਇਜ਼ਾ ਵੀ ਲਿਆ ਅਤੇ ਸਥਾਨਕ ਸੰਸਥਾ ਦੇ ਅਧਿਕਾਰੀਆਂ ਨੂੰ ਸ਼ਹਿਰ ਦੀ ਚੰਗੀ ਤਰ੍ਹਾਂ ਮੁਕੰਮਲ ਸਫਾਈ ਲਈ ਵਾਧੂ ਕਾਮਿਆਂ ਦੀਆਂ ਸੇਵਾਵਾਂ ਲੈਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਗਲੀਆਂ ਦੀ ਖਸਤਾ ਹਾਲਤ ਸਥਾਨਕ ਲੋਕਾਂ ਦੀ ਸਿਹਤ ਲਈ ਚੰਗੀ ਨਹੀਂ ਹੈ।ਨਵੇਂ ਸਥਾਪਤ ਕੀਤੇ ਜਾਣ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਦੋ ਐਸਟੀਪੀ, ਇੱਕ 47 ਐਮਐਲਡੀ ਦਾ ਅਤੇ ਦੂਜਾ 37 ਐਮਐਲਡੀ (ਮਿਲੀਅਨ ਲੀਟਰ ਪ੍ਰਤੀ ਦਿਨ) ਜਲਦੀ ਹੀ ਲਗਾਏ ਜਾ ਰਹੇ ਹਨ। ਸਨੌਲੀ ਵਿਖੇ 47 ਐਮਐਲਡੀ ਲਈ ਜਗ੍ਹਾ ਦੀ ਪਛਾਣ ਕੀਤੀ ਗਈ ਹੈ ਅਤੇ ਇਸਨੂੰ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੂੰ ਸੌਂਪ ਦਿੱਤਾ ਗਿਆ ਹੈ, ਜਦੋਂ ਕਿ ਦੂਜੇ 37 ਐਮਐਲਡੀ ਪਲਾਂਟ ਲਈ ਜਗ੍ਹਾ ਦੀ ਚੋਣ ਚੱਲ ਰਹੀ ਹੈ ਅਤੇ ਜਲਦੀ ਹੀ ਇਸਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਜਦੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਚਕੂਲਾ ਤੋਂ ਆਉਣ ਵਾਲੇ ਮੀਂਹ/ਤੂਫਾਨ ਦੇ ਵਾਧੂ ਪਾਣੀ ਦਾ ਮੁੱਦਾ ਉਠਾਇਆ ਤਾਂ ਡਾ. ਰਵਜੋਤ ਸਿੰਘ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਸੂਬਾਈ ਮੁਖੀਆਂ ਨੂੰ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਗੁਆਂਢੀ ਰਾਜ ਦੇ ਸਬੰਧਤ ਅਧਿਕਾਰੀਆਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਦੀ ਸ਼ਹਿਰੀ ਆਬਾਦੀ ਨੂੰ ਲੋੜੀਂਦੀਆਂ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਤਪਰ ਹੈ ਅਤੇ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਦੀ ਸੂਰਤ ਵਿੱਚ ਸਥਾਨਕ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨਾ ਅਧਿਕਾਰੀ/ਕਰਚਾਰੀਆ ਦੀ ਡਿਊਟੀ ਬਣਦੀ ਹੈ ਅਤੇ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਦੀ ਡਿਊਟੀ ਤੋਂ ਕੁਝ ਘੰਟੇ ਕੱਢ ਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਸ਼ਹਿਰ ਵਿੱਚ ਆਵਾਜਾਈ ਨੂੰ ਘਟਾਉਣ ਲਈ ਸੁਧਾਰ ਲਿਆਉਣ ਦਾ ਵੀ ਭਰੋਸਾ ਦਿੱਤਾ।ਇਸ ਮੌਕੇ ਡਾ. ਰਵਜੋਤ ਸਿੰਘ ਨਾਲ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਕਾਰਜਕਾਰੀ ਅਧਿਕਾਰੀ ਜਗਜੀਤ ਸਿੰਘ ਜੱਜ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀਆਂ ਵਿਖੇ ਢੋਆ-ਢੁਆਈ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਲਈ ਵਧੀ ਹੋਈ ਮਜ਼ਦੂਰੀ ਵਜੋਂ 373.81 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ

0

Chandigarh News:ਮੰਡੀਆਂ ਵਿੱਚ ਢੋਆ-ਢੁਆਈ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਦੀ ਭਲਾਈ ਦੇ ਉਦੇਸ਼ ਨਾਲ ਮਹੱਤਵਪੂਰਨ ਫੈਸਲਾ ਲੈਂਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਮੰਡੀ ਬੋਰਡ ਅਤੇ ਰਾਜ ਪੱਧਰੀ ਕਮੇਟੀ ਦੀਆਂ ਪ੍ਰਵਾਨਿਤ ਦਰਾਂ ਅਨੁਸਾਰ ਅਜਿਹੇ ਮਜ਼ਦੂਰਾਂ ਨੂੰ ਵਧੀ ਹੋਈ ਮਜ਼ਦੂਰੀ ਦੇ ਭੁਗਤਾਨ ਵਜੋਂ 373.81 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਹੈ।ਝੋਨੇ ਦੀ ਖਰੀਦ ਸੀਜ਼ਨ ਦੇ ਪ੍ਰਬੰਧਾਂ ਦੀ ਸਮੀਖਿਆ ਦੌਰਾਨ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਹੁਣ ਤੱਕ 117 ਲੱਖ ਮੀਟ੍ਰਿਕ ਟਨ (ਐਲਐਮਟੀ) ਭੰਡਾਰਨ ਥਾਂ ਦੀ ਲੋੜ ਹੈ ਅਤੇ ਜੇਕਰ ਇਸ ਸਾਲ ਅਗਸਤ ਤੋਂ ਹਰ ਮਹੀਨੇ ਔਸਤਨ 10 ਲੱਖ ਮੀਟ੍ਰਿਕ ਟਨ ਅਨਾਜ ਸਟਾਕ ਰਾਜ ਤੋਂ ਬਾਹਰ ਭੇਜਿਆ ਜਾਂਦਾ ਹੈ ਤਾਂ ਜਨਵਰੀ 2026 ਤੱਕ ਲਗਭਗ 50 ਲੱਖ ਮੀਟ੍ਰਿਕ ਟਨ ਭੰਡਾਰਨ ਥਾਂ ਆਸਾਨੀ ਨਾਲ ਉਪਲਬਧ ਹੋ ਜਾਵੇਗੀ।

ਇਹ ਵੀ ਪੜ੍ਹੋ  ਓਰੀਐਂਟੇਸ਼ਨ ਪ੍ਰੋਗਰਾਮ: ਉੱਘੇ ਪੇਸ਼ੇਵਰਾਂ ਨੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜ਼ਿੰਦਗੀ ਵਿੱਚ ਸਫ਼ਲਤਾ ਦਾ ਪਾਠ

ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਕਸਟਮ ਮਿਲਿੰਗ ਨੀਤੀ 2025-26 ਦਾ ਖਰੜਾ ਇਸ ਸਾਲ ਜੂਨ ਦੇ ਦੂਜੇ ਹਫ਼ਤੇ ਤੱਕ ਪੇਸ਼ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਫੋਰਟੀਫਾਈਡ ਚੌਲਾਂ ਲਈ ਟੈਂਡਰ ਦੇ ਖਰੜੇ ਨੂੰ ਅੰਤਿਮ ਰੂਪ ਦੇਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ।ਮੰਤਰੀ ਨੇ ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਬਾਰਦਾਨੇ ਤੋਂ ਇਲਾਵਾ ਟਰਾਂਸਪੋਰਟ, ਲੇਬਰ ਅਤੇ ਕਾਰਟੇਜ ਨੀਤੀ ਸਬੰਧੀ ਢੁਕਵੇਂ ਪ੍ਰਬੰਧਾਂ ‘ਤੇ ਜ਼ੋਰ ਦਿੱਤਾ। ਮੰਤਰੀ ਨੂੰ ਭਰੋਸਾ ਦਿੱਤਾ ਗਿਆ ਕਿ 30 ਸਤੰਬਰ ਤੱਕ ਇਹ ਸਾਰੇ ਪ੍ਰਬੰਧ ਪੂਰੇ ਹੋ ਜਾਣਗੇ।ਕੌਮੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਦੇ ਅਧੀਨ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਬਾਰੇ ਮੰਤਰੀ ਨੂੰ ਦੱਸਿਆ ਗਿਆ ਕਿ 1.25 ਕਰੋੜ ਲਾਭਪਾਤਰੀਆਂ ਦੇ ਸਬੰਧ ਵਿੱਚ ਪ੍ਰਕਿਰਿਆ ਮੁਕੰਮਲ ਹੋ ਗਈ ਹੈ।

ਇਹ ਵੀ ਪੜ੍ਹੋ  ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਨੂੰ ਸਫਲ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ ਅਤੇ ਉਨ੍ਹਾਂ ਨੂੰ ਝੋਨੇ ਦੇ ਖਰੀਦ ਸੀਜ਼ਨ ਨੂੰ ਵੀ ਇਸੇ ਤਰ੍ਹਾਂ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕਿਹਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਓਰੀਐਂਟੇਸ਼ਨ ਪ੍ਰੋਗਰਾਮ: ਉੱਘੇ ਪੇਸ਼ੇਵਰਾਂ ਨੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜ਼ਿੰਦਗੀ ਵਿੱਚ ਸਫ਼ਲਤਾ ਦਾ ਪਾਠ

0

Chandigarh News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਉੱਚੀਆਂ ਬੁਲੰਦੀਆਂ ਛੂਹਣ ਦੀ ਭਾਵਨਾ ਪੈਦਾ ਕਰਨ, ਵੱਡੇ ਸੁਪਨੇ ਦੇਖਣ ਅਤੇ ਦ੍ਰਿੜ੍ਹ ਇਰਾਦੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਕੈਂਪਸਾਂ ਵਿੱਚ ਨਵੇਂ ਦਾਖਲ ਹੋਏ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ 26 ਤੋਂ 28 ਮਈ ਤੱਕ ਕਰਵਾਏ ਗਏ ਇਸ ਓਰੀਐਂਟੇਸ਼ਨ ਪ੍ਰੋਗਰਾਮ ਰਾਹੀਂ ਸਕੂਲ ਸਿੱਖਿਆ ਵਿਭਾਗ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਸਵੈ-ਵਿਸ਼ਵਾਸ ਅਤੇ ਅਕਾਦਮਿਕ ਉੱਤਮਤਾ ਹਾਸਲ ਕਰਨ ਦੇ ਸਮਰੱਥ ਬਣਾ ਕੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਹੈ।ਇਸ ਪ੍ਰੋਗਰਾਮ ਤਹਿਤ ਸਕੂਲਜ਼ ਆਫ਼ ਐਮੀਨੈਂਸ ਵਿਖੇ ਅਕਾਦਮਿਕ ਅਤੇ ਸਿੱਖਣ ਦੇ ਉਸਾਰੂ ਮਾਹੌਲ ਵਿੱਚ ਦੋ ਸਾਲਾਂ ਦਾ ਸਫਰ ਸ਼ੁਰੂ ਕਰਨ ਵਾਲੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਹਨਾਂ ਨੂੰ ਅਕਾਦਮਿਕ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।ਓਰੀਐਂਟੇਸ਼ਨ ਪ੍ਰੋਗਰਾਮ ਦੇ ਅਹਿਮ ਪਹਿਲੂਆਂ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਿੱਚ ਮਾਹਿਰਾਂ ਦੇ ਭਾਸ਼ਣ, ਵਿਦਿਆਰਥੀ ਰੋਲ ਮਾਡਲ ਸੈਸ਼ਨ, ਅਤੇ ਇੰਟਰਐਕਟਿਵ ਸਹਿ-ਪਾਠਕ੍ਰਮ ਗਤੀਵਿਧੀਆਂ ਸ਼ਾਮਲ ਸਨ, ਜੋ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ, ਉਤਸੁਕਤਾ ਪੈਦਾ ਕਰਨ ਅਤੇ ਲੰਬੇ ਸਮੇਂ ਦੇ ਕਰੀਅਰ ਸਬੰਧੀ ਟੀਚੇ ਮਿੱਥਣ ਲਈ ਤਿਆਰ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ  ਜਲੰਧਰ ਵਿੱਚ ‘ਆਪ’ ਨੂੰ ਮਿਲਿਆ ਵੱਡਾ ਹੁਲਾਰਾ: ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ ਹੋਏ ਸ਼ਾਮਲ, ਹਲਕਾ ਇੰਚਾਰਜ ਕੀਤਾ ਨਿਯੁਕਤ

ਉਨ੍ਹਾਂ ਕਿਹਾ ਕਿ ਸਿਵਲ ਸੇਵਾਵਾਂ, ਮੈਡੀਕਲ, ਕਾਨੂੰਨ, ਰੱਖਿਆ ਸੇਵਾਵਾਂ, ਇੰਜੀਨੀਅਰਿੰਗ, ਕਾਰੋਬਾਰ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਦੇ ਉੱਘੇ ਪੇਸ਼ੇਵਰਾਂ ਅਤੇ ਸਾਬਕਾ ਵਿਦਿਆਰਥੀਆਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਸੁਪਨੇ ਦੇਖਣ ਅਤੇ ਆਪਣੇ ਟੀਚਿਆਂ ‘ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕਰਨ ਲਈ ਆਪਣੇ ਨਿੱਜੀ ਸਫਰਾਂ, ਸੰਘਰਸ਼ਾਂ ਅਤੇ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ।ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਯੂਨੀਵਰਸਿਟੀ ਤੋਂ ਪੀ.ਐਚ.ਡੀ. ਪ੍ਰਾਪਤ ਅਤੇ ਐਮਾਜ਼ੋਨ ਤੇ ਓਰੇਕਲ ਦੇ ਸਾਬਕਾ ਤਕਨੀਕੀ ਪੇਸ਼ੇਵਰ ਡਾ. ਸੰਦੀਪ ਸਿੰਘ ਸੰਧਾ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮੱਲਾਂਵਾਲਾ ਖਾਸ ਸਥਿਤ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦਾ ਦੌਰਾ ਕੀਤਾ ਅਤੇ ਆਪਣੇ ਸੰਘਰਸ਼ ਬਾਰੇ ਦੱਸਦਿਆਂ ਵਿਸ਼ਵ ਪੱਧਰ ਉੱਤੇ ਉਪਲਬਧ ਮੌਕਿਆਂ ਬਾਰੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ।ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਖਮਾਣੋਂ ਕਲਾਂ (ਫਤਿਹਗੜ੍ਹ ਸਾਹਿਬ) ਦੇ ਵਿਦਿਆਰਥੀਆਂ ਨੂੰ ਵੱਡਮੁੱਲੀ ਸੂਝ ਪ੍ਰਦਾਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਵਿਦਿਆਰਥੀਆਂ ਨੂੰ ਪੜ੍ਹਨ ਦੀ ਆਦਤ ਪਾਉਣ ਅਤੇ ਹਮੇਸ਼ਾ ਕੁਝ ਨਵਾਂ ਸਿੱਖਣ ਲਈ ਉਤਸੁਕ ਰਹਿਣ ਲਈ ਕਿਹਾ, ਜੋ ਜ਼ਿੰਦਗੀ ਵਿੱਚ ਸਫਲਤਾ ਦੀ ਇਕਮਾਤਰ ਕੁੰਜੀ ਹੈ। ਉਨ੍ਹਾਂ ਦੱਸਿਆ ਕਿ ਇਹ ਆਦਤਾਂ ਕਿਵੇਂ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰਦੀਆਂ ਹਨ, ਨਵੀਨਤਾ ਨੂੰ ਉਤਸ਼ਾਹਿਤ ਕਰ ਸਕਦੀਆਂ ਹਨ ਅਤੇ ਅਕਾਦਮਿਕ ਤੇ ਪੇਸ਼ੇਵਰ ਉੱਤਮਤਾ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰ ਸਕਦੀਆਂ ਹਨ।ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਫੀਲਖਾਨਾ (ਪਟਿਆਲਾ) ਦੀ ਵਿਦਿਆਰਥਣ ਰਹੀ ਡੀ.ਐਸ.ਪੀ. ਕਰਮਜੀਤ ਕੌਰ ਨੇ ਸਕੂਲ ਵਿੱਚ ਆ ਕੇ ਆਪਣੀ ਜ਼ਿੰਦਗੀ ਵਿੱਚ ਆਈਆਂ ਰੁਕਾਵਟਾਂ ਨੂੰ ਸਰ ਕਰਨ ਅਤੇ ਪੁਲੀਸ ਵਿੱਚ ਉੱਚੇ ਅਹੁਦੇ ‘ਤੇ ਪਹੁੰਚਣ ਸਬੰਧੀ ਆਪਣੇ ਸ਼ਾਨਦਾਰ ਸਫ਼ਰ ਨੂੰ ਸਾਂਝਾ ਕੀਤਾ।

ਇਹ ਵੀ ਪੜ੍ਹੋ  ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਿਡਰਤਾ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ।ਸਕੂਲ ਆਫ਼ ਐਮੀਨੈਂਸ (ਲੜਕੀਆਂ) ਜੰਡਿਆਲਾ ਗੁਰੂ (ਅੰਮ੍ਰਿਤਸਰ) ਵਿਖੇ ਮਾਹਿਰ ਸੈਸ਼ਨ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਸਿੰਘ ਰਟੌਲ ਨੇ ਵਿਦਿਆਰਥੀਆਂ ਨੂੰ ਇੱਕ ਸਫਲ ਡਾਕਟਰੀ ਕਰੀਅਰ ਅਪਣਾਉਣ, ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ, ਜੀਵਨ ਵਿੱਚ ਸਰਬਪੱਖੀ ਵਿਕਾਸ ਲਈ ਨਰੋਈ ਸਿਹਤ ਅਤੇ ਅਨੁਸ਼ਾਸਨ ਨੂੰ ਤਰਜੀਹ ਦੇਣ ਬਾਰੇ ਮਾਰਗਦਰਸ਼ਨ ਕੀਤਾ।ਕੈਲੀਫੋਰਨੀਆ ਯੂਨੀਵਰਸਿਟੀ ਦੇ ਫੈਕਲਟੀ ਮੈਂਬਰ ਪ੍ਰੋ. ਅਮਨਦੀਪ ਕੌਰ ਧਾਲੀਵਾਲ ਨੇ ਦਿੱਲੀ ਯੂਨੀਵਰਸਿਟੀ ਤੋਂ ਅਮਰੀਕਾ ਤੱਕ ਦੇ ਆਪਣੇ ਸ਼ਾਨਦਾਰ ਸਫ਼ਰ ਨਾਲ ਸਕੂਲ ਆਫ਼ ਐਮੀਨੈਂਸ, ਅਜਨਾਲਾ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਦ੍ਰਿੜਤਾ ਅਤੇ ਸਖ਼ਤ ਮਿਹਨਤ ਰਾਹੀਂ ਜ਼ਿੰਦਗੀ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਵਾਲੀਆਂ ਔਰਤਾਂ ਬਾਰੇ ਉਨ੍ਹਾਂ ਦੇ ਭਾਸ਼ਣ ਤੋਂ ਵਿਦਿਆਰਥੀਆਂ ਨੇ ਵੱਡਮੁੱਲੀ ਪ੍ਰੇਰਣਾ ਹਾਸਲ ਕੀਤੀ।ਭਾਰਤੀ ਫੌਜ ਦੇ ਕਰਨਲ ਐਸ. ਪਰਮਜੀਤ ਸਿੰਘ ਨੇ ਐਸ.ਓ.ਈ. ਛੇਹਰਟਾ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਸਮਰਪਣ ਅਤੇ ਲੀਡਰਸ਼ਿਪ ਦੇ ਕੀਮਤੀ ਸਬਕ ਦਿੰਦਿਆਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਆਈ.ਏ.ਐਸ. ਅਕੈਡਮੀ ਵਰਗੇ ਮਾਣਮੱਤੇ ਸੰਸਥਾਨਾਂ ਬਾਰੇ ਵੀ ਜਾਣੂ ਕਰਵਾਇਆ।ਆਈ.ਆਈ.ਟੀ., ਵਾਰਾਣਸੀ ਵਿੱਚ ਕੈਮੀਕਲ ਇੰਜੀਨੀਅਰਿੰਗ ਦੀ ਵਿਦਿਆਰਥਣ ਮਿਸ ਤਮੰਨਾ ਨੇ ਐਸ.ਓ.ਈ., ਖਰੜ ਦੇ ਵਿਦਿਆਰਥੀਆਂ ਨੂੰ ਇੱਕ ਸਰਕਾਰੀ ਸਕੂਲ ਤੋਂ ਆਈ.ਆਈ.ਟੀ. ਤੱਕ ਦੇ ਆਪਣੇ ਸਫ਼ਰ ਨਾਲ ਪ੍ਰੇਰਿਤ ਕੀਤਾ ਅਤੇ ਇੱਕ ਇੰਟਰਐਕਟਿਵ ਪ੍ਰਸ਼ਨ ਅਤੇ ਉੱਤਰ ਸੈਸ਼ਨ ਰਾਹੀਂ ਉਨ੍ਹਾਂ ਵਿੱਚ ਉਤਸ਼ਾਹ ਅਤੇ ਉਤਸੁਕਤਾ ਪੈਦਾ ਕੀਤੀ।

ਇਹ ਵੀ ਪੜ੍ਹੋ  MP ਰਾਘਵ ਚੱਢਾ ਨੂੰ ਮਿਲਿਆ ਲੰਡਨ ਵਿੱਚ ‘ਆਈਡੀਆਜ਼ ਫਾਰ ਇੰਡੀਆ’ ਕਾਨਫਰੰਸ 2025 ਵਿੱਚ ਬੋਲਣ ਲਈ ਸੱਦਾ

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਹਿਰਾ ਦੇ 267 ਪ੍ਰੇਰਨਾਦਾਇਕ ਸੈਸ਼ਨਾਂ ਤੋਂ ਇਲਾਵਾ ਸਕੂਲਜ਼ ਆਫ਼ ਐਮੀਨੈਂਸ ਵਿੱਚ 146 ਰੋਲ ਮਾਡਲ ਟਾਕਸ (ਐਲੂਮਨੀ) ਵੀ ਕਰਵਾਈਆਂ ਗਈਆਂ ਤਾਂ ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਕੈਂਪਸ ਜੀਵਨ ਬਾਰੇ ਵਿਦਿਆਰਥੀਆਂ ਨੂੰ ਪ੍ਰਮਾਣਿਕ ਸਲਾਹ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਤਰਕਸੰਗਤ ਸੋਚ, ਪ੍ਰਭਾਵਸ਼ਾਲੀ ਸੰਚਾਰ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਅੰਗਰੇਜ਼ੀ ਅਖ਼ਬਾਰ ਪੜ੍ਹਨਾ, ਸੰਵਾਦ, ਵਿਜ਼ਨ ਬੋਰਡ ਤਿਆਰ ਕਰਨ ਅਤੇ ਪ੍ਰੇਰਨਾਦਾਇਕ ਫਿਲਮਾਂ ਦੇਖਣ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਪ੍ਰੋਗਰਾਮ ਦਾ ਅੰਤ “ਮੇਕ ਯੂਅਰ ਸਮਰ ਕਾਊਂਟ” ਸੈਸ਼ਨ ਨਾਲ ਹੋਇਆ ਜੋ ਸਟੱਡੀ ਟ੍ਰੈਕਿੰਗ, ਟੀਚਾ ਮਿੱਥਣ ਅਤੇ ਪੜ੍ਹਨ ਰਾਹੀਂ ਕੁਝ ਨਵਾਂ ਸਿੱਖਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਦੀ ਯੋਜਨਾ ਬਣਾਉਣ ‘ਤੇ ਕੇਂਦ੍ਰਿਤ ਸੀ।ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਤਮਤਾ ਹਾਸਲ ਕਰਨ ਲਈ ਲੋੜੀਂਦੇ ਮਾਰਗਦਰਸ਼ਨ, ਸਹਾਇਤਾ ਅਤੇ ਮੌਕਿਆਂ ਨਾਲ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ