Home Blog Page 699

ਓਰੀਐਂਟੇਸ਼ਨ ਪ੍ਰੋਗਰਾਮ: ਉੱਘੇ ਪੇਸ਼ੇਵਰਾਂ ਨੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜ਼ਿੰਦਗੀ ਵਿੱਚ ਸਫ਼ਲਤਾ ਦਾ ਪਾਠ

0

Chandigarh News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਉੱਚੀਆਂ ਬੁਲੰਦੀਆਂ ਛੂਹਣ ਦੀ ਭਾਵਨਾ ਪੈਦਾ ਕਰਨ, ਵੱਡੇ ਸੁਪਨੇ ਦੇਖਣ ਅਤੇ ਦ੍ਰਿੜ੍ਹ ਇਰਾਦੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਕੈਂਪਸਾਂ ਵਿੱਚ ਨਵੇਂ ਦਾਖਲ ਹੋਏ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ 26 ਤੋਂ 28 ਮਈ ਤੱਕ ਕਰਵਾਏ ਗਏ ਇਸ ਓਰੀਐਂਟੇਸ਼ਨ ਪ੍ਰੋਗਰਾਮ ਰਾਹੀਂ ਸਕੂਲ ਸਿੱਖਿਆ ਵਿਭਾਗ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਸਵੈ-ਵਿਸ਼ਵਾਸ ਅਤੇ ਅਕਾਦਮਿਕ ਉੱਤਮਤਾ ਹਾਸਲ ਕਰਨ ਦੇ ਸਮਰੱਥ ਬਣਾ ਕੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਹੈ।ਇਸ ਪ੍ਰੋਗਰਾਮ ਤਹਿਤ ਸਕੂਲਜ਼ ਆਫ਼ ਐਮੀਨੈਂਸ ਵਿਖੇ ਅਕਾਦਮਿਕ ਅਤੇ ਸਿੱਖਣ ਦੇ ਉਸਾਰੂ ਮਾਹੌਲ ਵਿੱਚ ਦੋ ਸਾਲਾਂ ਦਾ ਸਫਰ ਸ਼ੁਰੂ ਕਰਨ ਵਾਲੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਹਨਾਂ ਨੂੰ ਅਕਾਦਮਿਕ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।ਓਰੀਐਂਟੇਸ਼ਨ ਪ੍ਰੋਗਰਾਮ ਦੇ ਅਹਿਮ ਪਹਿਲੂਆਂ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਿੱਚ ਮਾਹਿਰਾਂ ਦੇ ਭਾਸ਼ਣ, ਵਿਦਿਆਰਥੀ ਰੋਲ ਮਾਡਲ ਸੈਸ਼ਨ, ਅਤੇ ਇੰਟਰਐਕਟਿਵ ਸਹਿ-ਪਾਠਕ੍ਰਮ ਗਤੀਵਿਧੀਆਂ ਸ਼ਾਮਲ ਸਨ, ਜੋ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ, ਉਤਸੁਕਤਾ ਪੈਦਾ ਕਰਨ ਅਤੇ ਲੰਬੇ ਸਮੇਂ ਦੇ ਕਰੀਅਰ ਸਬੰਧੀ ਟੀਚੇ ਮਿੱਥਣ ਲਈ ਤਿਆਰ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ  ਜਲੰਧਰ ਵਿੱਚ ‘ਆਪ’ ਨੂੰ ਮਿਲਿਆ ਵੱਡਾ ਹੁਲਾਰਾ: ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ ਹੋਏ ਸ਼ਾਮਲ, ਹਲਕਾ ਇੰਚਾਰਜ ਕੀਤਾ ਨਿਯੁਕਤ

ਉਨ੍ਹਾਂ ਕਿਹਾ ਕਿ ਸਿਵਲ ਸੇਵਾਵਾਂ, ਮੈਡੀਕਲ, ਕਾਨੂੰਨ, ਰੱਖਿਆ ਸੇਵਾਵਾਂ, ਇੰਜੀਨੀਅਰਿੰਗ, ਕਾਰੋਬਾਰ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਦੇ ਉੱਘੇ ਪੇਸ਼ੇਵਰਾਂ ਅਤੇ ਸਾਬਕਾ ਵਿਦਿਆਰਥੀਆਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਸੁਪਨੇ ਦੇਖਣ ਅਤੇ ਆਪਣੇ ਟੀਚਿਆਂ ‘ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕਰਨ ਲਈ ਆਪਣੇ ਨਿੱਜੀ ਸਫਰਾਂ, ਸੰਘਰਸ਼ਾਂ ਅਤੇ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ।ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਯੂਨੀਵਰਸਿਟੀ ਤੋਂ ਪੀ.ਐਚ.ਡੀ. ਪ੍ਰਾਪਤ ਅਤੇ ਐਮਾਜ਼ੋਨ ਤੇ ਓਰੇਕਲ ਦੇ ਸਾਬਕਾ ਤਕਨੀਕੀ ਪੇਸ਼ੇਵਰ ਡਾ. ਸੰਦੀਪ ਸਿੰਘ ਸੰਧਾ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮੱਲਾਂਵਾਲਾ ਖਾਸ ਸਥਿਤ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦਾ ਦੌਰਾ ਕੀਤਾ ਅਤੇ ਆਪਣੇ ਸੰਘਰਸ਼ ਬਾਰੇ ਦੱਸਦਿਆਂ ਵਿਸ਼ਵ ਪੱਧਰ ਉੱਤੇ ਉਪਲਬਧ ਮੌਕਿਆਂ ਬਾਰੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ।ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਖਮਾਣੋਂ ਕਲਾਂ (ਫਤਿਹਗੜ੍ਹ ਸਾਹਿਬ) ਦੇ ਵਿਦਿਆਰਥੀਆਂ ਨੂੰ ਵੱਡਮੁੱਲੀ ਸੂਝ ਪ੍ਰਦਾਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਵਿਦਿਆਰਥੀਆਂ ਨੂੰ ਪੜ੍ਹਨ ਦੀ ਆਦਤ ਪਾਉਣ ਅਤੇ ਹਮੇਸ਼ਾ ਕੁਝ ਨਵਾਂ ਸਿੱਖਣ ਲਈ ਉਤਸੁਕ ਰਹਿਣ ਲਈ ਕਿਹਾ, ਜੋ ਜ਼ਿੰਦਗੀ ਵਿੱਚ ਸਫਲਤਾ ਦੀ ਇਕਮਾਤਰ ਕੁੰਜੀ ਹੈ। ਉਨ੍ਹਾਂ ਦੱਸਿਆ ਕਿ ਇਹ ਆਦਤਾਂ ਕਿਵੇਂ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰਦੀਆਂ ਹਨ, ਨਵੀਨਤਾ ਨੂੰ ਉਤਸ਼ਾਹਿਤ ਕਰ ਸਕਦੀਆਂ ਹਨ ਅਤੇ ਅਕਾਦਮਿਕ ਤੇ ਪੇਸ਼ੇਵਰ ਉੱਤਮਤਾ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰ ਸਕਦੀਆਂ ਹਨ।ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਫੀਲਖਾਨਾ (ਪਟਿਆਲਾ) ਦੀ ਵਿਦਿਆਰਥਣ ਰਹੀ ਡੀ.ਐਸ.ਪੀ. ਕਰਮਜੀਤ ਕੌਰ ਨੇ ਸਕੂਲ ਵਿੱਚ ਆ ਕੇ ਆਪਣੀ ਜ਼ਿੰਦਗੀ ਵਿੱਚ ਆਈਆਂ ਰੁਕਾਵਟਾਂ ਨੂੰ ਸਰ ਕਰਨ ਅਤੇ ਪੁਲੀਸ ਵਿੱਚ ਉੱਚੇ ਅਹੁਦੇ ‘ਤੇ ਪਹੁੰਚਣ ਸਬੰਧੀ ਆਪਣੇ ਸ਼ਾਨਦਾਰ ਸਫ਼ਰ ਨੂੰ ਸਾਂਝਾ ਕੀਤਾ।

ਇਹ ਵੀ ਪੜ੍ਹੋ  ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਿਡਰਤਾ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ।ਸਕੂਲ ਆਫ਼ ਐਮੀਨੈਂਸ (ਲੜਕੀਆਂ) ਜੰਡਿਆਲਾ ਗੁਰੂ (ਅੰਮ੍ਰਿਤਸਰ) ਵਿਖੇ ਮਾਹਿਰ ਸੈਸ਼ਨ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਸਿੰਘ ਰਟੌਲ ਨੇ ਵਿਦਿਆਰਥੀਆਂ ਨੂੰ ਇੱਕ ਸਫਲ ਡਾਕਟਰੀ ਕਰੀਅਰ ਅਪਣਾਉਣ, ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ, ਜੀਵਨ ਵਿੱਚ ਸਰਬਪੱਖੀ ਵਿਕਾਸ ਲਈ ਨਰੋਈ ਸਿਹਤ ਅਤੇ ਅਨੁਸ਼ਾਸਨ ਨੂੰ ਤਰਜੀਹ ਦੇਣ ਬਾਰੇ ਮਾਰਗਦਰਸ਼ਨ ਕੀਤਾ।ਕੈਲੀਫੋਰਨੀਆ ਯੂਨੀਵਰਸਿਟੀ ਦੇ ਫੈਕਲਟੀ ਮੈਂਬਰ ਪ੍ਰੋ. ਅਮਨਦੀਪ ਕੌਰ ਧਾਲੀਵਾਲ ਨੇ ਦਿੱਲੀ ਯੂਨੀਵਰਸਿਟੀ ਤੋਂ ਅਮਰੀਕਾ ਤੱਕ ਦੇ ਆਪਣੇ ਸ਼ਾਨਦਾਰ ਸਫ਼ਰ ਨਾਲ ਸਕੂਲ ਆਫ਼ ਐਮੀਨੈਂਸ, ਅਜਨਾਲਾ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਦ੍ਰਿੜਤਾ ਅਤੇ ਸਖ਼ਤ ਮਿਹਨਤ ਰਾਹੀਂ ਜ਼ਿੰਦਗੀ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਵਾਲੀਆਂ ਔਰਤਾਂ ਬਾਰੇ ਉਨ੍ਹਾਂ ਦੇ ਭਾਸ਼ਣ ਤੋਂ ਵਿਦਿਆਰਥੀਆਂ ਨੇ ਵੱਡਮੁੱਲੀ ਪ੍ਰੇਰਣਾ ਹਾਸਲ ਕੀਤੀ।ਭਾਰਤੀ ਫੌਜ ਦੇ ਕਰਨਲ ਐਸ. ਪਰਮਜੀਤ ਸਿੰਘ ਨੇ ਐਸ.ਓ.ਈ. ਛੇਹਰਟਾ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਸਮਰਪਣ ਅਤੇ ਲੀਡਰਸ਼ਿਪ ਦੇ ਕੀਮਤੀ ਸਬਕ ਦਿੰਦਿਆਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਆਈ.ਏ.ਐਸ. ਅਕੈਡਮੀ ਵਰਗੇ ਮਾਣਮੱਤੇ ਸੰਸਥਾਨਾਂ ਬਾਰੇ ਵੀ ਜਾਣੂ ਕਰਵਾਇਆ।ਆਈ.ਆਈ.ਟੀ., ਵਾਰਾਣਸੀ ਵਿੱਚ ਕੈਮੀਕਲ ਇੰਜੀਨੀਅਰਿੰਗ ਦੀ ਵਿਦਿਆਰਥਣ ਮਿਸ ਤਮੰਨਾ ਨੇ ਐਸ.ਓ.ਈ., ਖਰੜ ਦੇ ਵਿਦਿਆਰਥੀਆਂ ਨੂੰ ਇੱਕ ਸਰਕਾਰੀ ਸਕੂਲ ਤੋਂ ਆਈ.ਆਈ.ਟੀ. ਤੱਕ ਦੇ ਆਪਣੇ ਸਫ਼ਰ ਨਾਲ ਪ੍ਰੇਰਿਤ ਕੀਤਾ ਅਤੇ ਇੱਕ ਇੰਟਰਐਕਟਿਵ ਪ੍ਰਸ਼ਨ ਅਤੇ ਉੱਤਰ ਸੈਸ਼ਨ ਰਾਹੀਂ ਉਨ੍ਹਾਂ ਵਿੱਚ ਉਤਸ਼ਾਹ ਅਤੇ ਉਤਸੁਕਤਾ ਪੈਦਾ ਕੀਤੀ।

ਇਹ ਵੀ ਪੜ੍ਹੋ  MP ਰਾਘਵ ਚੱਢਾ ਨੂੰ ਮਿਲਿਆ ਲੰਡਨ ਵਿੱਚ ‘ਆਈਡੀਆਜ਼ ਫਾਰ ਇੰਡੀਆ’ ਕਾਨਫਰੰਸ 2025 ਵਿੱਚ ਬੋਲਣ ਲਈ ਸੱਦਾ

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਹਿਰਾ ਦੇ 267 ਪ੍ਰੇਰਨਾਦਾਇਕ ਸੈਸ਼ਨਾਂ ਤੋਂ ਇਲਾਵਾ ਸਕੂਲਜ਼ ਆਫ਼ ਐਮੀਨੈਂਸ ਵਿੱਚ 146 ਰੋਲ ਮਾਡਲ ਟਾਕਸ (ਐਲੂਮਨੀ) ਵੀ ਕਰਵਾਈਆਂ ਗਈਆਂ ਤਾਂ ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਕੈਂਪਸ ਜੀਵਨ ਬਾਰੇ ਵਿਦਿਆਰਥੀਆਂ ਨੂੰ ਪ੍ਰਮਾਣਿਕ ਸਲਾਹ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਤਰਕਸੰਗਤ ਸੋਚ, ਪ੍ਰਭਾਵਸ਼ਾਲੀ ਸੰਚਾਰ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਅੰਗਰੇਜ਼ੀ ਅਖ਼ਬਾਰ ਪੜ੍ਹਨਾ, ਸੰਵਾਦ, ਵਿਜ਼ਨ ਬੋਰਡ ਤਿਆਰ ਕਰਨ ਅਤੇ ਪ੍ਰੇਰਨਾਦਾਇਕ ਫਿਲਮਾਂ ਦੇਖਣ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਪ੍ਰੋਗਰਾਮ ਦਾ ਅੰਤ “ਮੇਕ ਯੂਅਰ ਸਮਰ ਕਾਊਂਟ” ਸੈਸ਼ਨ ਨਾਲ ਹੋਇਆ ਜੋ ਸਟੱਡੀ ਟ੍ਰੈਕਿੰਗ, ਟੀਚਾ ਮਿੱਥਣ ਅਤੇ ਪੜ੍ਹਨ ਰਾਹੀਂ ਕੁਝ ਨਵਾਂ ਸਿੱਖਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਦੀ ਯੋਜਨਾ ਬਣਾਉਣ ‘ਤੇ ਕੇਂਦ੍ਰਿਤ ਸੀ।ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਤਮਤਾ ਹਾਸਲ ਕਰਨ ਲਈ ਲੋੜੀਂਦੇ ਮਾਰਗਦਰਸ਼ਨ, ਸਹਾਇਤਾ ਅਤੇ ਮੌਕਿਆਂ ਨਾਲ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

0

👉ਹਰਪਾਲ ਚੀਮਾ ਨੇ ਯੂਨੀਅਨਾਂ ਨੂੰ ਭਰੋਸਾ; ‘ਆਪ’ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਬਾਰੇ ਸਰਗਰਮੀ ਨਾਲ ਕਰ ਰਹੀ ਕਾਰਵਾਈ
Chandigarh News:ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਵੱਲੋਂ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮਹੱਤਵਪੂਰਨ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਯੂਨੀਅਨਾਂ ਦੀਆਂ ਜਾਇਜ਼ ਮੁੱਦਿਆਂ ਦੇ ਹੱਲ ਲਈ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਇੰਨ੍ਹਾਂ ਦਾ ਜਲਦੀ ਅਤੇ ਢੁਕਵਾਂ ਹੱਲ ਲੱਭਿਆ ਜਾ ਸਕੇ।ਅੱਜ ਦੇ ਵਿਆਪਕ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣ ਵਾਲੀਆਂ ਯੂਨੀਅਨਾਂ ਵਿੱਚ ਪਾਵਰਕਾਮ ਅਤੇ ਟ੍ਰਾਂਸਕੋ ਕੰਟਰੈਕਟ ਇੰਪਲਾਈਜ਼ ਯੂਨੀਅਨ, ਹੋਮ ਗਾਰਡ ਐਸੋਸੀਏਸ਼ਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਯੂਨੀਅਨ, ਸਰਕਾਰੀ ਆਈ.ਟੀ.ਆਈ ਕੰਟਰੈਕਟ ਇੰਪਲਾਈਜ਼ ਯੂਨੀਅਨ, ਸਰਵ ਸਮਗਰਾ ਸਿੱਖਿਆ ਅਭਿਆਨ (ਮਿਡ-ਡੇਅ ਮੀਲ) ਦਫਤਰੀ ਕਰਮਚਾਰੀ ਯੂਨੀਅਨ, ਮੁੜ੍ਹ ਬਹਾਲ ਕੱਚੇ ਅਧਿਆਪਕ ਯੂਨੀਅਨ, ਵਿਸ਼ੇਸ਼ ਅਧਿਆਪਕ (ਆਈ.ਈ.ਆਰ.ਟੀ.) ਯੂਨੀਅਨ, ਅਤੇ ਮਾਸਟਰ ਕੇਡਰ ਯੂਨੀਅਨ ਸ਼ਾਮਲ ਸਨ।

ਇਹ ਵੀ ਪੜ੍ਹੋ  ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਆਪਣੀਆਂ ਚਿੰਤਾਵਾਂ ਅਤੇ ਮੰਗਾਂ ਨੂੰ ਵਿਆਪਕ ਰੂਪ ਵਿੱਚ ਪ੍ਰਗਟ ਕਰਨ ਲਈ ਲੋੜੀਂਦਾ ਪਲੇਟਫਾਰਮ ਪ੍ਰਦਾਨ ਕੀਤਾ। ਇੰਨ੍ਹਾਂ ਮੀਟਿੰਗਾਂ ਦੌਰਾਨ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਤਾਂ ਯੂਨੀਅਨ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਸਬੰਧਤ ਵਿਭਾਗ ਦੀ ਰਾਏ ਅਤੇ ਮੌਜੂਦਾ ਸਥਿਤੀ ਬਾਰੇ ਚਰਚਾ ਕੀਤੀ ਜਾ ਸਕੇ।ਮੀਟਿੰਗਾਂ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਟੱਲ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਸੰਘਰਸ਼ ਕਰ ਰਹੀਆਂ ਕਈ ਕਰਮਚਾਰੀ ਯੂਨੀਅਨਾਂ ਨਾਲ ਸਰਗਰਮੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।

ਇਹ ਵੀ ਪੜ੍ਹੋ  ਜਲੰਧਰ ਵਿੱਚ ‘ਆਪ’ ਨੂੰ ਮਿਲਿਆ ਵੱਡਾ ਹੁਲਾਰਾ: ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ ਹੋਏ ਸ਼ਾਮਲ, ਹਲਕਾ ਇੰਚਾਰਜ ਕੀਤਾ ਨਿਯੁਕਤ

ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਨਿਆਂਪੂਰਨ ਅਤੇ ਲੋੜੀਂਦਾ ਹੱਲ ਲੱਭਿਆ ਜਾ ਸਕੇਗਾ।ਅੱਜ ਹੋਈਆਂ ਮੀਟਿੰਗਾਂ ਦੌਰਾਨ ਪਾਵਰਕਾਮ ਅਤੇ ਟ੍ਰਾਂਸਕੋ ਕੰਟਰੈਕਟ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ, ਹੋਮ ਗਾਰਡ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਦੇ ਪ੍ਰਧਾਨ ਗੁਰਬਾਜ਼ ਸਿੰਘ, ਸਰਕਾਰੀ ਆਈ.ਟੀ.ਆਈ ਕੰਟਰੈਕਟ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੇਵਾ ਸਿੰਘ, ਸਰਵ ਸਮਗਰਾ ਸਿੱਖਿਆ ਅਭਿਆਨ (ਮਿਡ-ਡੇ ਮੀਲ) ਦਫਤਰੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ, ਮੁੜ੍ਹ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਪ੍ਰਧਾਨ ਵਿਸ਼ਾਲ ਸਾਹਨੀ, ਵਿਸ਼ੇਸ਼ ਅਧਿਆਪਕ (ਆਈ.ਈ.ਆਰ.ਟੀ.) ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਅਤੇ ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਵਾਸ਼ਿੰਗਟਨ ਸਿੰਘ ਨੇ ਆਪਣੀਆਂ ਯੂਨੀਅਨਾਂ ਦਾ ਪੱਖ ਪੇਸ਼ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜਲੰਧਰ ਵਿੱਚ ‘ਆਪ’ ਨੂੰ ਮਿਲਿਆ ਵੱਡਾ ਹੁਲਾਰਾ: ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ ਹੋਏ ਸ਼ਾਮਲ, ਹਲਕਾ ਇੰਚਾਰਜ ਕੀਤਾ ਨਿਯੁਕਤ

0

👉ਨਿਤਿਨ ਕੋਹਲੀ ਦਾ ‘ਆਪ’ ਵਿੱਚ ਸ਼ਾਮਿਲ ਹੋਣਾ ਪੰਜਾਬ ਦੇ ਉਦਯੋਗਿਕ ਖੇਤਰ ਦਾ ਪਾਰਟੀ ਪ੍ਰਤੀ ਮਜ਼ਬੂਤ ​​ਵਿਸ਼ਵਾਸ ਦਾ ਸੰਕੇਤ ਹੈ – ਸਿਸੋਦੀਆ
👉’ਆਪ’ ਵੰਸ਼ਵਾਦ ਵਿੱਚ ਵਿਸ਼ਵਾਸ ਨਹੀਂ ਰੱਖਦੀ, ਅਸੀਂ ਲੋਕਾਂ ਦੀ ਸੇਵਾ ਕਰਨ ਲਈ ਸਮਰੱਥ ਲੋਕਾਂ ਨੂੰ ਮੌਕਾ ਦਿੰਦੇ ਹਾਂ – ਅਮਨ ਅਰੋੜਾ
👉ਮੈਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ- ਨਿਤਿਨ ਕੋਹਲੀ
Jalandhar News:ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੋ ਰਹੀ ਹੈ।ਵੀਰਵਾਰ ਨੂੰ ਜਲੰਧਰ ਦੇ ਉੱਘੇ ਉਦਯੋਗਪਤੀ ਅਤੇ ਹਾਕੀ ਇੰਡੀਆ ਦੇ ਮੀਤ ਪ੍ਰਧਾਨ ਨਿਤਿਨ ਕੋਹਲੀ ਆਪ ਵਿੱਚ ਸ਼ਾਮਲ ਹੋ ਗਏ। ਅੱਜ ਇੱਕ ਰਸਮੀ ਸਮਾਗਮ ਵਿੱਚ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪ੍ਰਧਾਨ ਅਮਨ ਅਰੋੜਾ ਨੇ ਰਸਮੀ ਤੌਰ ‘ਤੇ ਕੋਹਲੀ ਨੂੰ ‘ਆਪ’ ਵਿੱਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ‘ਤੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੀ ਮੌਜੂਦ ਸਨ।’ਆਪ’ ਵਿੱਚ ਰਸਮੀ ਤੌਰ ‘ਤੇ ਸ਼ਾਮਲ ਹੋਣ ਤੋਂ ਬਾਅਦ ਆਪਣਾ ਧੰਨਵਾਦ ਅਤੇ ਉਤਸ਼ਾਹ ਪ੍ਰਗਟ ਕਰਦੇ ਹੋਏ, ਕੋਹਲੀ ਨੇ ਕਿਹਾ, “ਮੈਂ ‘ਆਪ’ ਦੇ ਉਦਯੋਗਾਂ ‘ਤੇ ਧਿਆਨ ਕੇਂਦਰਿਤ ਕਰਨ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਤੋਂ ਬਹੁਤ ਪ੍ਰਭਾਵਿਤ ਹਾਂ। ਇਹ ਉਹ ਪਾਰਟੀ ਹੈ ਜੋ ਨਾਗਰਿਕਾਂ ਦੀ ਭਲਾਈ ਨੂੰ ਸੱਚਮੁੱਚ ਤਰਜੀਹ ਦਿੰਦੀ ਹੈ, ਅਤੇ ਮੈਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਉਦਯੋਗਾਂ ਦੇ ਵਿਕਾਸ ਅਤੇ ਜਲੰਧਰ ਦੀ ਭਲਾਈ ਵਿੱਚ ਯੋਗਦਾਨ ਪਾਉਣ ਲਈ ਉਤਸੁਕ ਹਾਂ।”ਨਿਤਿਨ ਕੋਹਲੀ ਦੇ ਸਮਰਪਣ ਅਤੇ ਲੀਡਰਸ਼ਿਪ ਯੋਗਤਾ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਜਨਤਕ ਸ਼ਿਕਾਇਤਾਂ ਦੇ ਹੱਲ ਲਈ ਇੱਕ ਸਥਾਨਕ ਦਫ਼ਤਰ ਸਥਾਪਤ ਕਰਨਗੇ ਅਤੇ ਭਾਈਚਾਰੇ ਤੱਕ ਪ੍ਰਭਾਵਸ਼ਾਲੀ ਪਹੁੰਚ ਯਕੀਨੀ ਬਣਾਉਣਗੇ।

ਇਹ ਵੀ ਪੜ੍ਹੋ  ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਜਲੰਧਰ ਦੇ ਇੱਕ ਪ੍ਰਮੁੱਖ ਉਦਯੋਗਪਤੀ ਨਿਤਿਨ ਕੋਹਲੀ, ਵਪਾਰ, ਖੇਡਾਂ, ਸਿੱਖਿਆ ਅਤੇ ਸਥਾਨਕ ਸ਼ਾਸਨ ਵਿੱਚ ਆਪਣੇ ਯੋਗਦਾਨ ਲਈ ਵਿਆਪਕ ਤੌਰ ‘ਤੇ ਜਾਣੇ ਜਾਂਦੇ ਹਨ। ਹਾਈਕ ਸ਼ੂ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਅਤੇ ਸਪੋਰਟਸ ਸ਼ੂ ਬ੍ਰਾਂਡ ਟਰੇਸਰ ਦੇ ਸੰਸਥਾਪਕ ਹੋਣ ਦੇ ਨਾਤੇ, ਉਨ੍ਹਾਂ ਨੇ ਉੱਦਮੀ ਦ੍ਰਿਸ਼ਟੀਕੋਣ ਨੂੰ ਕਿਫ਼ਾਇਤੀ, ਉੱਚ-ਗੁਣਵੱਤਾ ਵਾਲੇ ਉਤਪਾਦ ਪ੍ਰਦਾਨ ਕਰਨ ਦੀ ਵਚਨਬੱਧਤਾ ਨਾਲ ਜੋੜਿਆ ਹੈ। ਕੋਹਲੀ ਪੰਜਾਬ ਲੈਦਰ ਫੈਡਰੇਸ਼ਨ ਅਤੇ ਸਪੋਰਟਸ ਐਂਡ ਟੌਏ ਐਕਸਪੋਰਟਰਜ਼ ਐਸੋਸੀਏਸ਼ਨ, ਸਪੋਰਟਟੈਕਸ ਦੇ ਪ੍ਰਧਾਨ ਵਜੋਂ ਵੀ ਕੰਮ ਕਰਦੇ ਹਨ, ਜੋ ਇਨ੍ਹਾਂ ਉਦਯੋਗਾਂ ਵਿੱਚ ਹਿੱਸੇਦਾਰਾਂ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਦੇ ਹਨ। ਜਲੰਧਰ ਵਿੱਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋ-ਐਡ ਦੇ ਪ੍ਰਧਾਨ ਵਜੋਂ ਉਨ੍ਹਾਂ ਦੀ ਅਗਵਾਈ ਰਾਹੀਂ ਸਿੱਖਿਆ ਪ੍ਰਤੀ ਉਨ੍ਹਾਂ ਦਾ ਸਮਰਪਣ ਸਪੱਸ਼ਟ ਹੁੰਦਾ ਹੈ।ਖੇਡਾਂ ਦੇ ਖੇਤਰ ਵਿੱਚ, ਕੋਹਲੀ ਨੇ ਸਥਾਨਕ ਅਤੇ ਰਾਸ਼ਟਰੀ ਪੱਧਰ ‘ਤੇ ਹਾਕੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਆਪਣੇ ਪਰਿਵਾਰ ਦੇ ਬ੍ਰਾਂਡ ਵਿਜਯੰਤੀ ਨਾਲ ਸ਼ੁਰੂਆਤ ਕਰਦੇ ਹੋਏ, ਉਨ੍ਹਾਂ ਨੇ ਇਸਨੂੰ ਹਾਕੀ ਉਪਕਰਣ ਨਿਰਮਾਣ ਵਿੱਚ ਵਿਸ਼ਵ-ਵਿਆਪੀ ਮਾਨਤਾ ਦਿੱਲਾਈ। ਉਨ੍ਹਾਂ ਨੇ ਹਾਕੀ ਪੰਜਾਬ ਦੇ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਮੀਤ ਪ੍ਰਧਾਨ ਸਮੇਤ ਮੁੱਖ ਲੀਡਰਸ਼ਿਪ ਭੂਮਿਕਾਵਾਂ ਨਿਭਾਈਆਂ ਹਨ, ਜਿੱਥੇ ਉਨ੍ਹਾਂ ਨੇ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸੁਧਾਰਾਂ ਨੂੰ ਅੱਗੇ ਵਧਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਵਿਭਿੰਨ ਖੇਤਰਾਂ ਵਿੱਚ ਗਤੀਸ਼ੀਲ ਮੌਜੂਦਗੀ ਦੇ ਨਾਲ, ਕੋਹਲੀ ਦੇ ਯੋਗਦਾਨ ਉਨ੍ਹਾਂ ਦੇ ਭਾਈਚਾਰੇ ਅਤੇ ਇਸ ਤੋਂ ਬਾਹਰ ਮਹੱਤਵਪੂਰਨ ਪ੍ਰਭਾਵ ਪੈਦਾ ਕਰਦੇ ਰਹਿੰਦੇ ਹਨ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਨਿਤਿਨ ਕੋਹਲੀ ਦੀ ਸ਼ਮੂਲੀਅਤ ਨੂੰ ‘ਆਪ’ ਪੰਜਾਬ ਲਈ ਮਾਣ ਵਾਲੀ ਗੱਲ ਦੱਸਿਆ। ਸਿਸੋਦੀਆ ਨੇ ਕਿਹਾ”ਨਿਤਿਨ ਕੋਹਲੀ ਜਲੰਧਰ ਜਾਂ ‘ਆਪ’ ਲਈ ਨਵੇਂ ਨਹੀਂ ਹਨ।

ਇਹ ਵੀ ਪੜ੍ਹੋ  ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਉਹ ਪਾਰਟੀ ਦੀ ਸ਼ੁਰੂਆਤ ਤੋਂ ਹੀ ਪੰਜਾਬ ਲਈ ਸਾਡੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਦੇ ਆ ਰਹੇ ਹਨ। ਅੱਜ, ਉਨ੍ਹਾਂ ਦਾ ਰਸਮੀ ਤੌਰ ‘ਤੇ ਸ਼ਾਮਲ ਹੋਣਾ ਜਲੰਧਰ ਵਿੱਚ ਪਾਰਟੀ ਲਈ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ।”ਸਿਸੋਦੀਆ ਨੇ ਕਿਹਾ “ਨਿਤਿਨ ਕੋਹਲੀ ਦਾ ‘ਆਪ’ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਪੰਜਾਬ ਦੇ ਉਦਯੋਗਿਕ ਭਾਈਚਾਰੇ ਦੇ ਸਾਡੇ ਸ਼ਾਸਨ ਅਤੇ ਨੀਤੀਆਂ ਵਿੱਚ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਹ ਭਾਈਵਾਲੀ ਜਲੰਧਰ ਅਤੇ ਇਸ ਤੋਂ ਬਾਹਰ ਪਰਿਵਰਤਨਸ਼ੀਲ ਵਿਕਾਸ ਨੂੰ ਅੱਗੇ ਵਧਾਏਗੀ,”।ਉਨ੍ਹਾਂ ਨੇ ਭ੍ਰਿਸ਼ਟਾਚਾਰ ਪ੍ਰਤੀ ‘ਆਪ’ ਦੀ ਜ਼ੀਰੋ-ਟੌਲਰੈਂਸ ਨੀਤੀ ‘ਤੇ ਹੋਰ ਜ਼ੋਰ ਦਿੱਤਾ। ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਦੀ ਹਾਲ ਹੀ ਵਿੱਚ ਇੱਕ ਵਿਜੀਲੈਂਸ ਕੇਸ ਵਿੱਚ ਗ੍ਰਿਫ਼ਤਾਰੀ ਦਾ ਹਵਾਲਾ ਦਿੰਦੇ ਹੋਏ, ਸਿਸੋਦੀਆ ਨੇ ਦੁਹਰਾਇਆ, “ਆਪ’ ਇਕਲੌਤੀ ਪਾਰਟੀ ਹੈ ਜੋ ਕਿਸੇ ਵੀ ਗਲਤ ਕੰਮ ਵਿਰੁੱਧ ਤੁਰੰਤ ਕਾਰਵਾਈ ਕਰਦੀ ਹੈ, ਭਾਵੇਂ ਉਹ ਵਿਅਕਤੀ ਪਾਰਟੀ ਦਾ ਮੈਂਬਰ ਹੋਵੇ ਜਾਂ ਬਾਹਰੀ। ਦੋਸ਼ੀ ਪਾਏ ਜਾਣ ‘ਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।”ਭਾਜਪਾ ‘ਤੇ ਭ੍ਰਿਸ਼ਟਾਚਾਰ ਵੱਲ ਅੱਖਾਂ ਮੀਚਣ ਦਾ ਦੋਸ਼ ਲਗਾਉਂਦੇ ਹੋਏ ਸਿਸੋਦੀਆ ਨੇ ਗੁਜਰਾਤ ਦੀ ਉਦਾਹਰਨ ਦਿੱਤੀ, ਜਿੱਥੇ ਪੰਚਾਇਤ ਰਾਜ ਮੰਤਰੀ ਦੇ ਬੇਟੇ ਦਾ ਨਾਂ 71 ਕਰੋੜ ਰੁਪਏ ਦੇ ਘੁਟਾਲੇ ਵਿੱਚ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ, “ਦੂਜੀਆਂ ਪਾਰਟੀਆਂ ਗਲਤ ਕਰਨ ਵਾਲਿਆਂ ਨੂੰ ਬਚਾਉਂਦੀਆਂ ਹਨ, ‘ਆਪ’ ਸਖ਼ਤ ਕਾਰਵਾਈ ਕਰਕੇ ਇੱਕ ਮਿਸਾਲ ਕਾਇਮ ਕਰਦੀ ਹੈ।”

ਇਹ ਵੀ ਪੜ੍ਹੋ  MP ਰਾਘਵ ਚੱਢਾ ਨੂੰ ਮਿਲਿਆ ਲੰਡਨ ਵਿੱਚ ‘ਆਈਡੀਆਜ਼ ਫਾਰ ਇੰਡੀਆ’ ਕਾਨਫਰੰਸ 2025 ਵਿੱਚ ਬੋਲਣ ਲਈ ਸੱਦਾ

ਨਿਤਿਨ ਕੋਹਲੀ ਦਾ ਸਵਾਗਤ ਕਰਦੇ ਹੋਏ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜਲੰਧਰ ਅਤੇ ਪੰਜਾਬ ਵਿੱਚ ਪਾਰਟੀ ਦੀ ਮੌਜੂਦਗੀ ਨੂੰ ਮਜ਼ਬੂਤ ​​ਕਰਨ ਦੀ ਉਨ੍ਹਾਂ ਦੀ ਯੋਗਤਾ ‘ਤੇ ਭਰੋਸਾ ਪ੍ਰਗਟ ਕੀਤਾ। ਅਰੋੜਾ ਨੇ ਕਿਹਾ, “ਨਿਤਿਨ ਕੋਹਲੀ ਦਾ ਸਾਫ਼-ਸੁਥਰਾ ਅਕਸ, ਉੱਦਮੀ ਭਾਵਨਾ ਅਤੇ ਲੋਕ ਭਲਾਈ ਪ੍ਰਤੀ ਸਮਰਪਣ ‘ਆਪ’ ਦੇ ਸਿਧਾਂਤਾਂ ਨਾਲ ਪੂਰੀ ਤਰ੍ਹਾਂ ਮੇਲ ਖਾਂਦਾ ਹੈ। ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਨਵੀਂ ਊਰਜਾ ਅਤੇ ਤਾਕਤ ਮਿਲੇਗੀ।”
ਉਨ੍ਹਾਂ ਨੇ ‘ਆਪ’ ਦੇ ਗੈਰ-ਰਾਜਨੀਤਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਸਸ਼ਕਤ ਬਣਾਉਣ ਦੇ ਵਿਲੱਖਣ ਪਹੁੰਚ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, “ਆਪ’ ਸਮਰੱਥ ਵਿਅਕਤੀਆਂ ਨੂੰ ਸੇਵਾ ਕਰਨ ਲਈ ਇੱਕ ਪਲੇਟਫ਼ਾਰਮ ਪ੍ਰਦਾਨ ਕਰਦੀ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ, ਜੋ ਲੋਕ ਸਾਫ਼-ਸੁਥਰੀ ਰਾਜਨੀਤੀ ਦੇ ਪਾਰਟੀ ਦੇ ਸਿਧਾਂਤਾਂ ਦੀ ਪਾਲਣਾ ਕਰਦੇ ਹਨ, ਉਹ ਵੱਡੀਆਂ ਉਚਾਈਆਂ ਪ੍ਰਾਪਤ ਕਰਨਗੇ।”ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਨਸ਼ਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ, ਸਿੱਖਿਆ ਵਿੱਚ ਸੁਧਾਰ ਕਰਨ, ਰੁਜ਼ਗਾਰ ਪੈਦਾ ਕਰਨ ਅਤੇ ਕਾਰੋਬਾਰ-ਅਨੁਕੂਲ ਮਾਹੌਲ ਬਣਾਉਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ‘ਆਪ’ ਦਾ ਉਦੇਸ਼ ਹਰ ਘਰ ਨੂੰ ਉੱਚਾ ਚੁੱਕਣਾ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਯੋਗਦਾਨ ਪਾਉਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

0

Chandigarh News:ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਸ੍ਰੀਮਤੀ ਮਮਤਾ ਆਸ਼ੂ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਸ੍ਰੀਮਤੀ ਅਰਵਿੰਦਰ ਕੌਰ ਘੁੰਮਣ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ।

ਇਹ ਵੀ ਪੜ੍ਹੋ  ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਇਸ ਤੋਂ ਪਹਿਲਾਂ ਬੀਤੇ ਦਿਨ 28 ਮਈ ਨੂੰ 1 ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ।ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ। 30 ਅਤੇ 31 ਮਈ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

0

 👉ਅਖੌਤੀ ਕਿਸਾਨ ਯੂਨੀਅਨਾਂ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਆੜ ਵਿੱਚ ਦੁਕਾਨਾਂ ਖੋਲ੍ਹ ਰੱਖੀਆਂ
 👉ਬਾਦਲ-ਮਜੀਠੀਆ ਕੁਨਬੇ ਵਿੱਚ ਸਭ ਕੁਝ ਠੀਕ ਨਹੀਂ, ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤਿਆ
Bathinda News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਸੌੜੇ ਹਿੱਤ ਪਾਲਣ ਲਈ ਅਫਵਾਹਾਂ ਫੈਲਾ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ।ਕਿਸਾਨ ਯੂਨੀਅਨਾਂ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਯੂਨੀਅਨਾਂ ਦਾ ਵਜੂਦ ਵੱਖੋ-ਵੱਖਰਾ ਹੈ ਕਿਉਂਕਿ ਯੂਨੀਅਨਾਂ ਦੇ ਲੀਡਰਾਂ ਨੇ ਕਿਸਾਨਾਂ ਦੇ ਹਿੱਤ ਬਚਾਉਣ ਦੇ ਨਾਮ ’ਤੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਦੇ ਲੀਡਰ ਗੈਰ-ਕਾਨੂੰਨੀ ਢੰਗ ਨਾਲ ਸਰਮਾਇਆ ਇਕੱਠਾ ਕਰਕੇ ਵੱਡੀਆਂ ਜਾਇਦਾਦ ਦੇ ਮਾਲਕ ਬਣੇ ਹੋਏ ਹਨ ਅਤੇ ਇੱਥੋਂ ਤੱਕ ਕਿ ਇਨ੍ਹਾਂ ਦੀ ਸੂਬੇ ਦੇ ਕਈ ਹੋਟਲਾਂ ਤੇ ਹਸਪਤਾਲਾਂ ਵਿੱਚ ਵੀ ਹਿੱਸਾ ਪੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਯੂਨੀਅਨਾਂ ਨੂੰ ਖੇਤੀ ਸੰਕਟ ਨਾਲ ਜੁੜੇ ਮਸਲਿਆਂ ’ਤੇ ਉਨ੍ਹਾਂ ਨਾਲ ਲਾਈਵ ਬਹਿਸ ਕਰਨ ਦੀ ਚੁਣੌਤੀ ਦਿੱਤੀ।

ਇਹ ਵੀ ਪੜ੍ਹੋ  ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਬੀ.ਬੀ.ਐਮ.ਬੀ. ਅਤੇ ਹਰਿਆਣਾ ਨਾਲ ਪਾਣੀਆਂ ਦੇ ਮੁੱਦੇ ’ਤੇ ਕਿਸਾਨ ਯੂਨੀਅਨਾਂ ਵੱਲੋਂ ਚੁੱਪ ਸਾਧਣ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਨ੍ਹਾਂ ਦੇ ਕਿਸੇ ਵੀ ਲੀਡਰ ਇਕ ਬਿਆਨ ਤੱਕ ਵੀ ਜਾਰੀ ਨਹੀਂ ਕੀਤਾ।ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਬੇਤੁੱਕੇ ਮਸਲਿਆਂ ’ਤੇ ਸੜਕਾਂ ਅਤੇ ਰੇਲਾਂ ਰੋਕ ਕੇ ਸਿਰਫ ਆਪਣੀਆਂ ਦੁਕਾਨਾਂ ਚਲਾ ਰਹੀਆਂ ਹਨ ਜਦਕਿ ਪੰਜਾਬ ਦੇ ਸੰਜੀਦਾ ਮੁੱਦਿਆਂ ਪ੍ਰਤੀ ਚੁੱਪ ਧਾਰ ਲੈਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਚੁਟਕੀ ਲੈਂਦਿਆਂ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ ਸਗੋਂ ਉਹ ਸਿਰਫ ਆਪਣੇ ਹਿੱਤ ਪੂਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਸੰਘਰਸ਼ ਕਰਨ ਦੀ ਆੜ ਵਿੱਚ ਕਿਸਾਨਾਂ ਪਾਸੋਂ ਫੀਸ ਵਸੂਲਦੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਬਾਦਲ-ਮਜੀਠੀਆ ਪਰਿਵਾਰ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਕਿਉਂਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਆਪਸ ਵਿੱਚ ਬੋਲਬਾਣੀ ਵੀ ਬੰਦ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਦੋਵਾਂ ਵੱਲੋਂ ਆਪਣੀ ਹਕੂਮਤ ਦੌਰਾਨ ਲੁੱਟ ਦੇ ਪੈਸੇ ਨਾਲ ਬਣਾਈ ਜਾਇਦਾਦ ਦੀ ਵੰਡ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ ਅਤੇ ਹੁਣ ਪਰਿਵਾਰਾਂ ਵਿੱਚ ਅਣਬਣ ਪੈਦਾ ਹੋ ਗਈ ਹੈ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਦਾ ਕੇਸ; MLA ਦਾ ਪੁੱਤ ਤੇ ਕੁੜਮ ਸਹਿਤ ਤਿੰਨ ਨਾਮਜ਼ਦ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਇਸ ਦਾ ਖੁਲਾਸਾ ਕਰਨ ਤੋਂ ਬਾਅਦ ਭਾਵੇਂ ਦੋਵੇਂ ਪਰਿਵਾਰ ਇਕੱਠ ਹੋ ਜਾਣ ਪਰ ਸੱਚ ਇਹ ਹੈ ਕਿ ਇਨ੍ਹਾਂ ਨੇਤਾਵਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰ ਆਪਣੇ ਸਿਆਸੀ ਮੁਫਾਦ ਦੀ ਖਾਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸੌੜੇ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕਰਦੇ ਹਨ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਆਪਣੇ ਰਾਜਨੀਤਿਕ ਹਿੱਤਾਂ ਅਨੁਸਾਰ ਅਤੇ ਲੋਕਾਂ ਨੂੰ ਮੂਰਖ ਬਣਾਉਣ ਲਈ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿੱਚ ਦੁਬਾਰਾ ਸ਼ਾਮਲ ਕੀਤਾ ਜਾਵੇਗਾ ਅਤੇ ਇੱਥੋਂ ਤੱਕ ਕਿ ਫਖ਼ਰ-ਏ-ਕੌਮ ਦਾ ਖਿਤਾਬ ਵੀ ਮੁੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਕਰ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

0

👉ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਲਈ ਪੱਕੀ ਆਮਦਨ ਦਾ ਹੀਲਾ ਬਣੇਗੀ
👉ਕਿਸਾਨਾਂ ਲਈ ਇਸ ਪ੍ਰਗਤੀਸ਼ੀਲ ਸਕੀਮ ਦੇ ਲਾਭ ਗਿਣਾਏ
👉ਪੰਜਾਬ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਦਮ ਚੁੱਕੇ
Bathinda News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਪੱਕੀ ਆਮਦਨ ਦਾ ਸਰੋਤ ਮੁਹੱਈਆ ਕਰਨਾ ਹੈ ਕਿਉਂਕਿ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ।ਇੱਥੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਦਾ ਉਦੇਸ਼ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਪੈਦਾ ਕਰ ਕੇ ਉਨ੍ਹਾਂ ਨੂੰ ਸੂਬੇ ਦੇ ਵਿਕਾਸ ਅਤੇ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਕਿਸਾਨ ਦੀ ਜ਼ਮੀਨ ਜ਼ਬਰਦਸਤੀ ਐਕੁਆਇਰ ਨਹੀਂ ਕੀਤੀ ਜਾਵੇਗੀ ਅਤੇ ਸਿਰਫ਼ ਸਹਿਮਤੀ ਦੇਣ ਵਾਲੇ ਕਿਸਾਨ ਹੀ ਇਸ ਨੀਤੀ ਅਧੀਨ ਆਪਣੀ ਜ਼ਮੀਨ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਅਨੁਸਾਰ ਕਿਸਾਨਾਂ ਨੂੰ ਮੁਆਵਜ਼ੇ ਤੋਂ ਇਲਾਵਾ ਇਸ ਯੋਜਨਾ ਵਿੱਚ ਵਪਾਰਕ ਅਤੇ ਰਿਹਾਇਸ਼ੀ ਪਲਾਟ ਵੀ ਮਿਲਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਵਿੱਚ ਬਣਾਈਆਂ ਜਾਣ ਵਾਲੀਆਂ ਯੋਜਨਾਬੱਧ ਕਲੋਨੀਆਂ ਵਿੱਚ ਵਪਾਰਕ ਜਾਇਦਾਦ ਕਿਸਾਨਾਂ ਲਈ ਪੱਕੀ ਆਮਦਨ ਦਾ ਸਾਧਨ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਉਦੇਸ਼ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸੂਬੇ ਦੇ ਸਮੁੱਚੇ ਵਿਕਾਸ ਨੂੰ ਵੱਡਾ ਹੁਲਾਰਾ ਦੇ ਕੇ ਹਰੇਕ ਆਮ ਆਦਮੀ ਨੂੰ ਲਾਭ ਪਹੁੰਚਾਏਗੀ। ਭਗਵੰਤ ਸਿੰਘ ਮਾਨ ਨੇ ਸਾਰਿਆਂ ਨੂੰ ਭਰੋਸਾ ਦਿੱਤਾ ਕਿ ਕਿਸੇ ਦੀ ਵੀ ਜ਼ਮੀਨ ਜ਼ਬਰਦਸਤੀ ਨਹੀਂ ਖੋਹੀ ਜਾਵੇਗੀ ਅਤੇ ਐਕੁਆਇਰ ਕੀਤੀ ਜ਼ਮੀਨ `ਤੇ ਸਾਰਾ ਵਿਕਾਸ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਹੋਵੇਗਾ।

ਇਹ ਵੀ ਪੜ੍ਹੋ  MP ਰਾਘਵ ਚੱਢਾ ਨੂੰ ਮਿਲਿਆ ਲੰਡਨ ਵਿੱਚ ‘ਆਈਡੀਆਜ਼ ਫਾਰ ਇੰਡੀਆ’ ਕਾਨਫਰੰਸ 2025 ਵਿੱਚ ਬੋਲਣ ਲਈ ਸੱਦਾ

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਦੇਸ਼ ਭਰ ਵਿੱਚ ਸਭ ਤੋਂ ਵੱਧ ਗੈਰ-ਕਾਨੂੰਨੀ ਕਲੋਨੀਆਂ ਹਨ, ਜਿਸ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੋਨੀਆਂ ਵਿੱਚ ਕੋਈ ਵੀ ਬੁਨਿਆਦੀ ਨਾਗਰਿਕ ਸਹੂਲਤਾਂ ਨਹੀਂ ਹਨ, ਜਿਸ ਕਾਰਨ ਲੋਕਾਂ ਨੂੰ ਦੁੱਖ-ਤਕਲੀਫ਼ਾਂ ਝੱਲਣੀਆਂ ਪੈਂਦੀਆਂ ਹਨ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਕਲੋਨੀਆਂ ਦੇ ਬੇਤਰਤੀਬੇ ਵਾਧੇ ਨੂੰ ਰੋਕਣ ਲਈ ਲੈਂਡ ਪੂਲਿੰਗ ਸਕੀਮ ਪੇਸ਼ ਕੀਤੀ ਗਈ ਹੈ, ਜਿਸ ਵਿੱਚ ਜ਼ਮੀਨ ਮਾਲਕ ਦਾ ਪੂਰਾ ਅਧਿਕਾਰ ਹੋਵੇਗਾ ਕਿ ਉਹ ਇਸ ਨੂੰ ਅਪਣਾਏ ਜਾਂ ਨਾ ਅਪਣਾਏ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹਿਮਤੀ ਨਾਲ ਸਰਕਾਰ ਵੱਲੋਂ ਪ੍ਰਾਪਤ ਕੀਤੀ ਗਈ ਜ਼ਮੀਨ ਨੂੰ ਅਰਬਨ ਐਸਟੇਟਾਂ ਦੇ ਨਿਰਮਾਣ ਲਈ ਵਰਤਿਆ ਜਾਵੇਗਾ, ਜਿਸ ਨਾਲ ਯੋਜਨਾਬੱਧ ਵਿਕਾਸ ਨੂੰ ਹੁਲਾਰਾ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾਉਂਦੇ ਸਨ, ਅੱਜ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੇ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ, ਜਦੋਂ ਕਿ ਅੱਜ ਸੂਬਾ ਸਰਕਾਰ ਲੋਕਾਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਉਨ੍ਹਾਂ ਤੋਂ ਫੀਡਬੈਕ ਲੈ ਰਹੀ ਹੈ। ਭਗਵੰਤ ਸਿੰਘ ਮਾਨ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਪੰਜਾਬ ਵਿੱਚ ਹੋਈਆਂ ਗੈਰ-ਕਾਨੂੰਨੀ ਉਸਾਰੀਆਂ ਹੋਇਆਂ’ਚ ਬਾਦਲ ਪਰਿਵਾਰ ਦੀ ਭੂਮਿਕਾ:ਤਰੁਣਪ੍ਰੀਤ ਸੌਂਧ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਮੀਨ ਦੀ ਰਜਿਸਟਰੀ ਸੁਖਾਲੀ ਬਣਾਉਣ ਲਈ ‘ਈਜ਼ੀ ਰਜਿਸਟ੍ਰੇਸ਼ਨ’ ਨਾਂ ਦਾ ਅਹਿਮ ਪ੍ਰਾਜੈਕਟ ਸ਼ੁਰੂ ਕੀਤਾ ਹੈ, ਜੋ ਮੋਹਾਲੀ ਤੋਂ ਸ਼ੁਰੂ ਕੀਤਾ ਗਿਆ ਹੈ ਅਤੇ ਪਹਿਲੀ ਅਗਸਤ ਤੋਂ ਇਸ ਨੂੰ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ ਅਤੇ ਨਾਲ ਹੀ ਕਿਹਾ ਕਿ ਲੋਕਾਂ ਨੂੰ ਹੁਣ ਜ਼ਿਲ੍ਹੇ ਦੇ ਅੰਦਰ ਕਿਸੇ ਵੀ ਸਬ ਰਜਿਸਟਰਾਰ ਦਫ਼ਤਰ ਵਿੱਚ ਜਾ ਕੇ ਆਪਣੀ ਜਾਇਦਾਦ ਦੀ ਰਜਿਸਟਰੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਕਰਵਾਉਣ ਦੀ ਖੁੱਲ੍ਹ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਪ੍ਰਤੀ ਸਰਕਾਰ ਦੀ ਜ਼ੀਰੋ-ਟਾਲਰੈਂਸ ਨੀਤੀ ਦੇ ਹਿੱਸੇ ਵਜੋਂ ਇਹ ਪਹਿਲ ਤਹਿਸੀਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਵਿੱਚ ਮੁੱਖ ਭੂਮਿਕਾ ਨਿਭਾਏਗੀ।ਮੁੱਖ ਮੰਤਰੀ ਨੇ ਇਸ ਗੱਲ `ਤੇ ਚਾਨਣਾ ਪਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਹਿਰੀ ਪਾਣੀ ਦੀ ਅਹਿਮੀਅਤ ਨੂੰ ਕਿਵੇਂ ਅਣਗੌਲਿਆ ਕੀਤਾ ਸੀ। ਉਨ੍ਹਾਂ ਕਿਹਾ ਕਿ ਟਿਊਬਵੈੱਲਾਂ `ਤੇ ਜ਼ਿਆਦਾ ਨਿਰਭਰਤਾ ਦੇ ਨਤੀਜੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਚਿੰਤਾਜਨਕ ਹੱਦ ਤੱਕ ਘੱਟ ਗਿਆ ਹੈ, ਜੋ ਸੂਬੇ ਲਈ ਬਹੁਤ ਘਾਤਕ ਸਾਬਤ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਕੱਸੀਆਂ ਨੂੰ ਸੁਰਜੀਤ ਕਰਨ ਲਈ ਸੂਬੇ ਭਰ ਵਿੱਚ 700 ਕਿਲੋਮੀਟਰ ਪਾਈਪਲਾਈਨ ਪਹਿਲਾਂ ਹੀ ਵਿਛਾਈ ਜਾ ਚੁੱਕੀ ਹੈ ਤਾਂ ਜੋ ਸੁੱਕੇ ਇਲਾਕਿਆਂ ਅਤੇ ਟੇਲਾਂ ਉੱਤੇ ਪੈਂਦੇ ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਸਕੇ।

ਇਹ ਵੀ ਪੜ੍ਹੋ ਖੇਤੀਬਾੜੀ ਮੰਤਰੀ ਨੇ ਕਿਸਾਨ ਹਿੱਤ‘ਚ”ਕਿਸਾਨ ਹੈਲਪ ਡੈਸਕ” ਦੀ ਕੀਤੀ ਸ਼ੁਰੂਆਤ

ਇਸ ਤੋਂ ਪਹਿਲਾ ਵਿਧਾਇਕ ਰਾਮਪੁਰਾ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ, ਮੇਅਰ ਨਗਰ ਨਿਗਮ ਬਠਿੰਡਾ ਸ਼੍ਰੀ ਪਦਮਜੀਤ ਮਹਿਤਾ, ਚੇਅਰਮੈਨ ਸ. ਜਤਿੰਦਰ ਭੱਲਾ, ਚੇਅਰਮੈਨ ਸ. ਨਵਦੀਪ ਜੀਦਾ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਡਾਇਰੈਕਟਰ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਸ. ਅਮਰਦੀਪ ਰਾਜਨ ਨੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਅਤੇ ਸੀਏ ਬੀਡੀਏ ਮੈਡਮ ਮਨੀਸ਼ਾ ਰਾਣਾ ਵਲੋਂ ਵੀ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਜਾਣਕਾਰੀ ਸਾਂਝੀ ਕੀਤੀ।ਇਸ ਦੌਰਾਨ ਪ੍ਰਿੰਸੀਪਲ ਸਕੱਤਰ ਸ਼੍ਰੀ ਵਿਕਾਸ ਗਰਗ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ, ਐਸਐਸਪੀ ਮੈਡਮ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ, ਮੁੱਖ ਮੰਤਰੀ ਖੇਤਰੀ ਅਫਸਰ ਸ਼੍ਰੀ ਰਮਨਜੀਤ ਸਿੰਘ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਸ੍ਰੀ ਗਗਨਦੀਪ ਸਿੰਘ, ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਸ਼੍ਰੀ ਅਨਿਲ ਠਾਕੁਰ, ਐਸਸੀ ਕਾਰਪੋਰੇਸ਼ਨ ਪੰਜਾਬ ਦੇ ਵਾਇਸ ਚੇਅਰਮੈਨ ਸ. ਗੁਰਜੰਟ ਸਿੰਘ ਸਿਵੀਆਂ, ਪੰਜਾਬ ਖਾਦੀ ਤੇ ਵਿਲਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਤੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਬੱਲੀ ਬਲਜੀਤ ਤੋਂ ਇਲਾਵਾ ਹੋਰ ਸਤਿਕਾਰਤ ਸਖਸ਼ੀਅਤਾ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

MP ਰਾਘਵ ਚੱਢਾ ਨੂੰ ਮਿਲਿਆ ਲੰਡਨ ਵਿੱਚ ‘ਆਈਡੀਆਜ਼ ਫਾਰ ਇੰਡੀਆ’ ਕਾਨਫਰੰਸ 2025 ਵਿੱਚ ਬੋਲਣ ਲਈ ਸੱਦਾ

👉ਰਾਇਲ ਲੈਂਕੈਸਟਰ ਲੰਡਨ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ ‘ਆਈਡੀਆਜ਼ ਫਾਰ ਇੰਡੀਆ’ ਕਾਨਫਰੰਸ
👉ਐਮਪੀ ਰਾਘਵ ਚੱਢਾ ਨੇ ਕਿਹਾ- ਭਾਰਤ ਦੇ ਭਵਿੱਖ ਨੂੰ ਆਕਾਰ ਦੇਣ ਲਈ ਇੱਕ ਵਧੀਆ ਪਲੇਟਫਾਰਮ ਹੈ ਇੰਡੀਆ ਵੀਕ 2025
👉ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਤੋਂ ਇਲਾਵਾ, ਐਮਪੀ ਚੱਢਾ ਰੱਖਿਆ ਅਤੇ ਕੂਟਨੀਤੀ ਵਿੱਚ ਪ੍ਰਾਪਤ ਸਫਲਤਾਵਾਂ ਬਾਰੇ ਕਰਨਗੇ ਗੱਲ
New Delhi/London News:ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਵੱਕਾਰੀ ‘ਆਈਡੀਆਜ਼ ਫਾਰ ਇੰਡੀਆ’ ਕਾਨਫਰੰਸ ਲਈ ਸੱਦਾ ਦਿੱਤਾ ਗਿਆ ਹੈ। ਇਹ ਯੂਕੇ ਦੇ ਮਸ਼ਹੂਰ ਥਿੰਕ ਟੈਂਕ ਬ੍ਰਿਜ ਇੰਡੀਆ ਦੁਆਰਾ 30 ਮਈ 2025 ਨੂੰ ਰਾਇਲ ਲੈਂਕੈਸਟਰ ਲੰਡਨ ਵਿਖੇ ਆਯੋਜਿਤ ਕੀਤਾ ਜਾਵੇਗਾ। ਇਹ ਕਾਨਫਰੰਸ ਇੰਡੀਆ ਵੀਕ ਦਾ ਇੱਕ ਵੱਡਾ ਹਿੱਸਾ ਹੈ। ਸੰਸਦ ਮੈਂਬਰ ਰਾਘਵ ਚੱਢਾ ਇਸ ਕਾਨਫਰੰਸ ਵਿੱਚ ਬੁਲਾਰੇ ਵਜੋਂ ਸ਼ਾਮਲ ਹੋਣਗੇ। ਇਸ ਮਹੱਤਵਪੂਰਨ ਕਾਨਫਰੰਸ ਵਿੱਚ, ਭਾਰਤ ਦੇ ਆਰਥਿਕ ਵਿਕਾਸ ਅਤੇ ਦੁਨੀਆ ਵਿੱਚ ਇਸਦੀ ਭੂਮਿਕਾ ਬਾਰੇ ਡੂੰਘੀ ਚਰਚਾ ਹੋਵੇਗੀ। ਇਸ ਵਿੱਚ ਭਾਰਤ ਦੇ ਕਈ ਨੀਤੀ ਨਿਰਮਾਤਾ ਅਤੇ ਪ੍ਰਮੁੱਖ ਕਾਰੋਬਾਰੀ ਹਿੱਸਾ ਲੈਣਗੇ।ਯੂਕੇ ਦੇ ਮਸ਼ਹੂਰ ਥਿੰਕ ਟੈਂਕ ਬ੍ਰਿਜ ਇੰਡੀਆ ਦੁਆਰਾ ਹਰ ਸਾਲ ਆਯੋਜਿਤ ਕੀਤੇ ਜਾਣ ਵਾਲੇ ਇੰਡੀਆ ਵੀਕ ਕਾਨਫਰੰਸ ਵਿੱਚ 1,100 ਤੋਂ ਵੱਧ ਲੋਕ ਸ਼ਾਮਲ ਹੋਣਗੇ। ਇਸ ਸਮਾਗਮ ਵਿੱਚ ਕਾਰੋਬਾਰ, ਆਰਥਿਕਤਾ ਅਤੇ ਜੀਓ ਪਲੀਟਿਕਸ ਵਰਗੇ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਅੱਜ ਨਹੀਂ ਹੋਵੇਗਾ Mock Drill !

👉”ਸਨਮਾਨਿਤ ਮਹਿਸੂਸ ਕਰ ਰਿਹਾ ਹਾਂ”
ਸੰਸਦ ਮੈਂਬਰ ਰਾਘਵ ਚੱਢਾ ਲੰਡਨ ਵਿੱਚ ਹੋਣ ਵਾਲੇ ਇਸ ਸੰਮੇਲਨ ਵਿੱਚ ਹਿੱਸਾ ਲੈਣਗੇ, ਜਿਸ ਦਾ ਨਾਂ “ਭਾਰਤ ਇੱਕ ਬਹੁਧਰੁਵੀ ਸੰਸਾਰ ਵਿੱਚ” (India in a Multipolar World) ਹੈ। ਇਸ ਚਰਚਾ ਵਿੱਚ ਉਹ ਭਾਰਤ ਦੀ ਰਣਨੀਤਕ ਆਜ਼ਾਦੀ, ਦੁਨੀਆ ਵਿੱਚ ਇਸਦੇ ਵਧਦੇ ਪ੍ਰਭਾਵ ਅਤੇ ਗਲੋਬਲ ਨਾਰਥ ਅਤੇ ਸਾਊਥ ਵਿਚਕਾਰ ਇੱਕ ਪੁਲ ਵਜੋਂ ਭਾਰਤ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ। ਉਹ ਭਾਰਤ ਦੀਆਂ ਹਾਲੀਆ ਪ੍ਰਾਪਤੀਆਂ ਬਾਰੇ ਵੀ ਗੱਲ ਕਰਨਗੇ, ਜਿਸ ਵਿੱਚ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ, ਰੱਖਿਆ ਅਤੇ ਕੂਟਨੀਤੀ ਵਿੱਚ ਸਫਲਤਾਵਾਂ ਦੇ ਨਾਲ-ਨਾਲ ਤਕਨਾਲੋਜੀ ਅਤੇ ਨੌਜਵਾਨ ਲੀਡਰਸ਼ਿਪ ਦੇ ਯੋਗਦਾਨ ਸ਼ਾਮਲ ਹਨ।’ਆਈਡੀਆਜ਼ ਫਾਰ ਇੰਡੀਆ’ ਕਾਨਫਰੰਸ ਦੇ ਸੱਦੇ ਦਾ ਜਵਾਬ ਦਿੰਦੇ ਹੋਏ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ, “ਮੈਨੂੰ ਬ੍ਰਿਜ ਇੰਡੀਆ ਅਤੇ ਇੰਡੀਆ ਵੀਕ 2025 ਦਾ ਹਿੱਸਾ ਬਣ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ‘ਆਈਡੀਆਜ਼ ਫਾਰ ਇੰਡੀਆ’ ਕਾਨਫਰੰਸ ਭਾਰਤ ਦੇ ਭਵਿੱਖ ਨੂੰ ਆਕਾਰ ਦੇਣ ਲਈ ਇੱਕ ਵਧੀਆ ਪਲੇਟਫਾਰਮ ਹੈ। ਮੈਨੂੰ ਇਸ ਸਮਾਗਮ ਵਿੱਚ ਆਪਣੇ ਵਿਚਾਰ ਸਾਂਝੇ ਕਰਕੇ ਖੁਸ਼ੀ ਹੋਵੇਗੀ ਅਤੇ ਭਾਰਤ ਦੇ ਵਿਕਾਸ ਅਤੇ ਇਸਦੀ ਵਿਸ਼ਵਵਿਆਪੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕਰਨ ਲਈ ਉਤਸ਼ਾਹਿਤ ਹਾਂ।”ਉਨ੍ਹਾਂ ਕਿਹਾ ਕਿ ‘ਆਈਡੀਆਜ਼ ਫਾਰ ਇੰਡੀਆ’ ਵਿਸ਼ਵ ਪੱਧਰ ‘ਤੇ ਭਾਰਤ ਦੀ ਨੌਜਵਾਨ ਲੀਡਰਸ਼ਿਪ ਸ਼ਕਤੀ ਅਤੇ ਨੀਤੀਗਤ ਸੋਚ ਨੂੰ ਪ੍ਰਦਰਸ਼ਿਤ ਕਰਨ ਦਾ ਇੱਕ ਵਧੀਆ ਮੌਕਾ ਹੈ। ਲੰਡਨ ਵਿੱਚ ਹੋਣ ਵਾਲਾ ਇਹ ਸੰਮੇਲਨ ਭਾਰਤ ਦੇ “ਵਸੁਧੈਵ ਕੁਟੁੰਬਕਮ” ਦੇ ਦ੍ਰਿਸ਼ਟੀਕੋਣ ਨੂੰ ਵੀ ਮਜ਼ਬੂਤ ​​ਕਰੇਗਾ।
👉ਪਹਿਲਾਂ ਵੀ ਬਹੁਤ ਸਾਰੀਆਂ ਮਹਾਨ ਸ਼ਖਸੀਅਤਾਂ ਕਰ ਚੁੱਕਿਆਂ ਹਨ ਸੰਬੋਧਨ
ਯੂਕੇ ਦੇ ਮਸ਼ਹੂਰ ਥਿੰਕ ਟੈਂਕ ‘ਬਰਿਜ ਇੰਡੀਆ’ ਵੱਲੋਂ ਹਰ ਸਾਲ ਕਰਵਾਈ ਜਾਣ ਵਾਲੀ ਕਾਨਫਰੰਸ ‘ਇੰਡੀਆ ਵੀਕ’ ਵਿੱਚ 1,100 ਤੋਂ ਵੱਧ ਲੋਕ ਸ਼ਾਮਲ ਹੁੰਦੇ ਹਨ। ਇਹਨਾਂ ਵਿੱਚ ਨੀਤੀ ਨਿਰਮਾਤਾ, ਉਦਯੋਗਪਤੀ, ਨਿਵੇਸ਼ਕ, ਅਕਾਦਮਿਕ ਅਤੇ ਭਾਰਤੀ ਮੂਲ ਦੇ ਲੋਕ ਸ਼ਾਮਲ ਹੁੰਦੇ ਹਨ। ਇਸੇ ਤਰ੍ਹਾਂ, ਪਿਛਲੇ ਕਈ ਸਾਲਾਂ ਦੌਰਾਨ ਇਸ ਕਾਨਫਰੰਸ ਵਿੱਚ ਕਈ ਵੱਡੀਆਂ ਹਸਤੀਆਂ ਅਤੇ ਮਸ਼ਹੂਰ ਚਿਹਰੇ ਹਿਸਾ ਲੈ ਚੁੱਕੇ ਹਨ। ਇਹਨਾਂ ਵਿੱਚ ਬ੍ਰਿਟੇਨ ਦੀ ਡਿਪਟੀ ਪ੍ਰਧਾਨ ਮੰਤਰੀ ਏਂਜਲਾ ਰੇਨਰ, ਭਾਰਤ ਦੇ ਸਾਬਕਾ ਆਰਬੀਆਈ ਗਵਰਨਰ ਰਘੁਰਾਮ ਰਾਜਨ, ਸ਼ੈਲ ਦੇ ਸਾਬਕਾ ਚੇਅਰਮੈਨ ਲਾਰਡ ਜੌਨ ਬ੍ਰਾਊਨ ਦੇ ਨਾਲ ਨਾਲ ਯੂਕੇ ਹਾਉਸ ਆਫ਼ ਕਾਮਨਜ਼ ਅਤੇ ਹਾਉਸ ਆਫ਼ ਲਾਰਡਜ਼ ਦੇ ਮੈਂਬਰ ਵੀ ਸ਼ਾਮਲ ਰਹੇ ਹਨ।

ਇਹ ਵੀ ਪੜ੍ਹੋ  ਗੁਲਾਬ ਚੰਦ ਕਟਾਰੀਆ ਨੇ ਨਾਗਰਿਕਾਂ ਨੂੰ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ

👉ਭਾਰਤ ਦੇ ਭਵਿੱਖ ਬਾਰੇ ਚਰਚਾ
ਆਈਡੀਆਜ਼ ਫਾਰ ਇੰਡੀਆ ਕਾਨਫਰੰਸ ਭਾਰਤ ਦੇ ਅਗਲੇ ਦਹਾਕੇ ਦੇ ਵਿਕਾਸ ਲਈ ਨਵੇਂ ਕਾਰੋਬਾਰ, ਨਿਵੇਸ਼ ਅਤੇ ਨੀਤੀਗਤ ਵਿਚਾਰਾਂ ਨੂੰ ਉਤਸ਼ਾਹਿਤ ਕਰਦੀ ਹੈ। ਇਸ ਵਾਰ ਕਾਨਫਰੰਸ ਦਾ ਧਿਆਨ ਭਾਰਤ ਵਿੱਚ ਨਵੇਂ ਕਾਰੋਬਾਰ ਅਤੇ ਨਿਵੇਸ਼ ਦੇ ਮੌਕਿਆਂ ‘ਤੇ ਹੋਵੇਗਾ। ਭਾਰਤ ਅੱਜ ਦੁਨੀਆ ਦੀਆਂ ਸਭ ਤੋਂ ਤੇਜ਼ੀ ਨਾਲ ਵਧ ਰਹੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਹੈ। ਇਸ ਕਾਨਫਰੰਸ ਵਿੱਚ, ਵਿਦੇਸ਼ੀ ਨਿਵੇਸ਼ਕਾਂ ਨੂੰ ਦੱਸਿਆ ਜਾਵੇਗਾ ਕਿ ਭਾਰਤ ਵਿੱਚ ਨਿਵੇਸ਼ ਕਰਨ ਦੇ ਕਿੰਨੇ ਵੱਡੇ ਮੌਕੇ ਹਨ। ਭਾਰਤ ਇੱਕ ਵੱਡਾ ਬਾਜ਼ਾਰ ਹੈ, ਜਿੱਥੇ ਵਪਾਰਕ ਸੰਭਾਵਨਾਵਾਂ ਬਹੁਤ ਹਨ।ਪਰ ਇਸ ਦੇ ਨਾਲ ਹੀ, ਭਾਰਤ ਨੂੰ ਕਈ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਜਿਵੇਂ ਕਿ ਆਰਥਿਕ ਵਿਕਾਸ ਵਿੱਚ ਰੁਕਾਵਟਾਂ, ਗਰੀਬੀ, ਸਿੱਖਿਆ ਅਤੇ ਸਿਹਤ ਸੇਵਾਵਾਂ ਦੀ ਘਾਟ। ਇਸ ਕਾਨਫਰੰਸ ਵਿੱਚ ਇਨ੍ਹਾਂ ਸਮੱਸਿਆਵਾਂ ‘ਤੇ ਵੀ ਖੁੱਲ੍ਹ ਕੇ ਚਰਚਾ ਕੀਤੀ ਜਾਵੇਗੀ। ‘ਆਈਡੀਆਜ਼ ਫਾਰ ਇੰਡੀਆ’ ਕਾਨਫਰੰਸ ਦਾ ਮੁੱਖ ਉਦੇਸ਼ ਇਸ ਸਮਾਗਮ ਰਾਹੀਂ ਭਾਰਤ ਲਈ ਨਵੇਂ ਵਿਚਾਰਾਂ ਨੂੰ ਸਾਹਮਣੇ ਲਿਆਉਣਾ ਹੈ, ਜੋ ਦੇਸ਼ ਦੇ ਵਿਕਾਸ ਵਿੱਚ ਮਦਦ ਕਰਨਗੇ।
👉ਏਸ਼ੀਅਨ ਲੀਡਰਸ਼ਿਪ ਕਾਨਫਰੰਸ ਦਾ ਬਣੇ ਸਨ ਹਿੱਸਾ
ਤੁਹਾਨੂੰ ਦੱਸ ਦੇਈਏ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ, ਸੰਸਦ ਮੈਂਬਰ ਰਾਘਵ ਚੱਢਾ ਨੂੰ ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਵਿੱਚ ਆਯੋਜਿਤ ਵੱਕਾਰੀ ਏਸ਼ੀਅਨ ਲੀਡਰਸ਼ਿਪ ਕਾਨਫਰੰਸ 2025, ਜਿਸਨੂੰ “ਪੂਰਬ ਦਾ ਦਾਵੋਸ” ਵਜੋਂ ਜਾਣਿਆ ਜਾਂਦਾ ਹੈ, ਵਿੱਚ ਮੁੱਖ ਬੁਲਾਰੇ ਵਜੋਂ ਸੱਦਾ ਦਿੱਤਾ ਗਿਆ ਸੀ। ਜਿੱਥੇ ਉਨ੍ਹਾਂ ਨੇ ਪਹਿਲਗਾਮ ਵਿੱਚ ਪਾਕਿਸਤਾਨ ਦੁਆਰਾ ਸਪਾਂਸਰ ਕੀਤੇ ਗਏ ਅੱਤਵਾਦੀ ਹਮਲੇ ਦੀ ਵਿਸ਼ਵ ਮੰਚ ‘ਤੇ ਸਖ਼ਤ ਨਿੰਦਾ ਕੀਤੀ। ਨਾਲ ਹੀ, ਆਪਰੇਸ਼ਨ ਸਿੰਦੂਰ ਨੂੰ ਜਾਇਜ਼ ਠਹਿਰਾਉਂਦੇ ਹੋਏ, ਉਨ੍ਹਾਂ ਨੇ ਭਾਰਤੀ ਫੌਜ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ। ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਸੀ ਕਿ ਭਾਰਤ ਹੁਣ ਸਿਰਫ਼ ਅੱਤਵਾਦੀ ਹਮਲਿਆਂ ‘ਤੇ ਦੁੱਖ ਪ੍ਰਗਟ ਨਹੀਂ ਕਰਦਾ, ਸਗੋਂ ਹੁਣ ਸਟੀਕ ਅਤੇ ਫੈਸਲਾਕੁੰਨ ਫੌਜੀ ਕਾਰਵਾਈ ਰਾਹੀਂ ਵੀ ਜਵਾਬ ਦਿੰਦਾ ਹੈ। ਉਨ੍ਹਾਂ ਕਿਹਾ ਸੀ ਕਿ ਭਾਰਤ ਅਹਿੰਸਾ ਦੇ ਪ੍ਰਚਾਰਕ ਮਹਾਤਮਾ ਗਾਂਧੀ ਦੀ ਧਰਤੀ ਤੋਂ ਆਉਂਦਾ ਹੈ, ਪਰ ਇਹ ਉਸ ਧਰਤੀ ਤੋਂ ਵੀ ਆਉਂਦਾ ਹੈ ਜਿੱਥੇ ਭਗਤ ਸਿੰਘ ਅਤੇ ਸੁਭਾਸ਼ ਚੰਦਰ ਬੋਸ ਵਰਗੇ ਕ੍ਰਾਂਤੀਕਾਰੀ ਪੈਦਾ ਹੋਏ ਸਨ। ਉਨ੍ਹਾਂ ਕਿਹਾ ਸੀ, “ਅਸੀਂ ਸ਼ਾਂਤੀ ਵਿੱਚ ਵਿਸ਼ਵਾਸ ਰੱਖਦੇ ਹਾਂ, ਪਰ ਅੱਤਵਾਦ ਦਾ ਸਮਰਥਨ ਕਰਨ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

SSD Girls College ਵਿਖੇ ਪਲਾਸਟਿਕ ਮੁਕਤ ਵਾਤਾਵਰਣ ਦਿਵਸ ਮਨਾਇਆ ਗਿਆ

0

Bathinda News:ਯੁਵਾ ਮਾਮਲੇ ਅਤੇ ਖੇਡ ਮੰਤਰਾਲਿਯਾ ਭਾਰਤ ਸਰਕਾਰ ਤੇ ਉੱਚ ਸਿੱਖਿਆਂ ਅਧਿਕਾਰੀਆਂ ਵੱਲੋਂ ਆਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਐਸ.ਡੀ ਗਰਲਜ਼ ਕਾਲਜ, ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਅਫ਼ਸਰਾਂ ਡਾ. ਪੋਮੀ ਬਾਂਸਲ, ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਵਿੱਚ ਐਨ.ਐਸ.ਐਸ. ਯੂਨਿਟਾਂ, ਰੈੱਡ ਰੀਬਨ ਕਲੱਬਾਂ ਅਤੇ ਹਰਿਤਾ ਈਕੋ ਕਲੱਬ ਦੇ ਵੱਲੋਂ 28 ਮਈ 2025 ਨੂੰ ਵਿਸ਼ਵ ਵਾਤਾਵਰਣ ਮੁਹਿੰਮ 2025 ਤਹਿਤ ਥੀਮ: ਵਿਸ਼ਵਵਿਆਪੀ ਤੌਰ ਤੇ ਪਲਾਸਟਿਕ ਪ੍ਰਦੂਸ਼ਣ ਨੂੰ ਖਤਮ ਕਰਨਾ ਮਨਾਉਣ ਲਈ ਪਲਾਸਟਿਕ ਦੀ ਵਰਤੋ ਘਟਾਉਣ ਲਈ ਸਮੂਹ ਅਧਿਆਪਕਾਂ ਨੇ ਖਦਰ ਦੇ ਕੱਪੜੇ ਤੋਂ ਬਣੇ ਬੈਗ ਵਰਤਣ ਅਤੇ ਪਲਾਸਟਿਕ ਦੇ ਬੈਗ ਅਤੇ ਪਲਾਸਟਿਕ ਦੀਆਂ ਬੋਤਲਾਂ ਵਰਤਣ ਤੋਂ ਗੁਰੇਜ਼ ਕਰਨ ਦਾ ਪ੍ਰਣ ਲੈਂਦੇ ਹੋਏ ਪਲਾਸਟਿਕ ਮੁਕਤ ਵਾਤਾਵਰਣ ਦਿਵਸ ਮਨਾਇਆ ਗਿਆ।

ਇਹ ਵੀ ਪੜ੍ਹੋ  ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ‘ਨੌਜਵਾਨ’ਦੀ ਮੋਤ ਦੇ ਮਾਮਲੇ ਵਿਚ ਪੁਲਿਸ ਨੇ ਲਿਆ ਥਾਣੇਦਾਰ ਹਿਰਾਸਤ ’ਚ!

ਇਸ ਸਮੇਂ ਕਾਲਜ ਦੇ ਸਮੂਹ ਸਟਾਫ਼ ਸਮੇਤ 60 ਭਾਗੀਦਾਰ ਸ਼ਾਮਿਲ ਰਹੇ।ਇਸ ਮੌਕੇ ਕਾਲਜ ਪ੍ਰਿੰਸੀਪਲ ਵੱਲੋਂ ਦੱਸਿਆ ਗਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਅਤੇ ਪਲਾਸਟਿਕ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਣਾ ਹੈ ਤਾਂ ਜੋ ਪਲਾਸਟਿਕ ਦੀ ਵਰਤੋਂ ਨਾ ਕਰਕੇ ਬੀਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਵਾਤਾਵਰਣ ਨੂੰ ਸ਼ੁੱਧ ਕੀਤਾ ਜਾ ਸਕੇ।ਇਸ ਸਮੇਂ ਪ੍ਰੋਗਰਾਮ ਅਫ਼ਸਰਾਂ ਵੱਲੋਂ ਕਿਹਾ ਗਿਆ ਕਿ ਸਾਨੂੰ ਖੁਦ ਨੂੰ ਅਤੇ ਆਪਣੇ ਆਲੇ-ਦੁਆਲੇ ਨੂੰ ਪਲਾਸਟਿਕ ਮੁਕਤ ਕਰਨ ਲਈ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਸਾਨੂੰ ਸਾਰਿਆ ਨੂੰ ਪਲਾਸਟਿਕ ਦੀ ਵਰਤੋਂ ਦਾ ਸ਼ਖਤ ਵਿਰੋਧ ਕਰਨਾ ਚਾਹੀਦਾ ਹੈ।ਕਾਲਜ ਦੇ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੈ ਗੋਇਲ ਅਤੇ ਕਾਰਜਕਾਰੀ ਕਮੇਟੀ ਦੇ ਮੈਂਬਰਾ ਵੱਲੋਂ ਕਾਲਜ ਪ੍ਰਿੰਸੀਪਲ ਅਤੇ ਪ੍ਰੋਗਰਾਮ ਅਫ਼ਸਰਾਂ ਨੂੰ ਅੱਗੇ ਤੋਂ ਵੀ ਸ਼ੁੱਧ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਕਰਵਾਉਦੇ ਰਹਿਣ ਲਈ ਪ੍ਰੇਰਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਖੇਤੀਬਾੜੀ ਮੰਤਰੀ ਨੇ ਕਿਸਾਨ ਹਿੱਤ‘ਚ”ਕਿਸਾਨ ਹੈਲਪ ਡੈਸਕ” ਦੀ ਕੀਤੀ ਸ਼ੁਰੂਆਤ

0

Muktsar News:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਦੀ ਮਦਦ ਲਈ ਇੱਕ ਨਵਾਂ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਕਿਸਾਨ ਹੈਲਪ ਡੈਸਕ ਦੀ ਸਥਾਪਨਾ ਕੀਤੀ ਗਈ ਹੈ, ਜਿਸ ਰਾਹੀਂ ਕਿਸਾਨ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ, ਸਵਾਲ ਅਤੇ ਸੁਝਾਅ ਸਾਂਝੇ ਕਰ ਸਕਣਗੇ।ਇਸ “ਕਿਸਾਨ ਹੈਲਪ ਡੈਸਕ, ਸ਼੍ਰੀ ਮੁਕਤਸਰ ਸਾਹਿਬ” ਦਾ ਉਦਘਾਟਨ ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਵੱਲੋਂ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਹੈਲਪ ਡੈਸਕ ਵੀ ਉਨ੍ਹਾਂ ਉਪਰਾਲਿਆਂ ਦੀ ਇਕ ਮਹੱਤਵਪੂਰਨ ਕੜੀ ਹੈ।

ਇਹ ਵੀ ਪੜ੍ਹੋ  10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਰਾਹੀਂ ਕਿਸਾਨ ਨਵੀਂ ਤਕਨਾਲੋਜੀ, ਸਰਕਾਰੀ ਯੋਜਨਾਵਾਂ ਅਤੇ ਹੋਰ ਲਾਭਕਾਰੀ ਜਾਣਕਾਰੀਆਂ ਤੁਰੰਤ ਪ੍ਰਾਪਤ ਕਰ ਸਕਣਗੇ।ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ “ਕਿਸਾਨ ਹੈਲਪ ਡੈਸਕ” ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨ ਇਸ ਸੇਵਾ ਦਾ ਲਾਭ ਮੋਬਾਈਲ ਨੰਬਰ 98781-66287 ਤੇ ਸੰਪਰਕ ਕਰਕੇ ਹਰ ਕੰਮਕਾਜ ਵਾਲੇ ਦਿਨ,ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੈ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਐਮਰਜੈਂਸੀ ਸਥਿਤੀ ਲਈ ਵਿਆਪਕ ਮੌਕ ਡਰਿਲ ਕਰਵਾਈ

0

👉ਡਾ. ਅਖਿਲ ਚੌਧਰੀ ਐਸ.ਐਸ.ਪੀ ਨੇ ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
Muktsar News: ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਤੇਜ਼ ਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਲਈ ਇਕ ਵਿਆਪਕ ਅਤੇ ਸੰਯੁਕਤ ਮੌਕ ਡਰਿਲ ਦਾ ਆਯੋਜਨ ਕੀਤਾ। ਇਹ ਅਭਿਆਸ ਡਾ. ਅਖਿਲ ਚੌਧਰੀ, ਐਸ.ਐਸ.ਪੀ ਦੀ ਨਿਗਰਾਨੀ ਹੇਠ ਕੀਤੀ ਗਈ। ਇਸ ਮੌਕੇ ਸ੍ਰੀ ਅਮਨਦੀਪ ਸਿੰਘ ਡੀ.ਐਸ.ਪੀ (ਐਚ) ਹਾਜ਼ਰ ਸਨ, ਜਿਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਐਮਰਜੈਂਸੀ ਪ੍ਰਬੰਧ ਅਤੇ ਸੁਰੱਖਿਆ ਦੀਆਂ ਨਵੀਆਂ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਡਾ.ਅਖਿਲ ਚੌਧਰੀ ਨੇ ਦੱਸਿਆ ਕਿ ਅਜਿਹੀਆਂ ਮੌਕ ਡਰਿਲਾਂ ਨਾਲ ਸਿਰਫ ਤਿਆਰੀ ਹੀ ਨਹੀਂ, ਬਲਕਿ ਜ਼ਿਲ੍ਹੇ ਦੀ ਸੁਰੱਖਿਆ ਪ੍ਰਣਾਲੀ ਨੂੰ ਵੀ ਕਾਇਮ ਕੀਤਾ ਜਾਂਦਾ ਹੈ, ਜਿਸ ਨਾਲ ਕਿਸੇ ਵੀ ਅਣਚਾਹੀ ਸਥਿਤੀ ਦਾ ਤੇਜ਼ ਅਤੇ ਪ੍ਰਭਾਵਸ਼ਾਲੀ ਜਵਾਬ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ  CIA Moga ਤੇ CI Ldh ਦੇ ਸਾਂਝੇ ਆਪਰੇਸ਼ਨ ਦੌਰਾਨ ਭਗੋੜਾ ਨਾਮੀ ਤਸਕਰ ਕਾਬੂ

ਇਹ ਅਭਿਆਸ ਪੁਲਿਸ ਮੁਲਾਜ਼ਮਾਂ ਦੀ ਸਮਰੱਥਾ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਦਾ ਹੈ। ਡਰਿਲ ਵਿੱਚ ਵੱਖ-ਵੱਖ ਕਿਸਮਾਂ ਦੇ ਹਥਿਆਰਾਂ ਅਤੇ ਸੁਰੱਖਿਆ ਉਪਕਰਣਾਂ ਦੀ ਜਾਂਚ ਕੀਤੀ ਗਈ, ਅਤੇ ਮੁਲਾਜ਼ਮਾਂ ਨੂੰ ਨਵੀਨਤਮ ਤਕਨੀਕਾਂ ਅਤੇ ਰਣਨੀਤੀਆਂ ਨਾਲ ਅਗਾਹ ਕੀਤਾ ਗਿਆ। ਇਸ ਮੌਕੇ ਪੁਲਿਸ ਮੁਲਾਜ਼ਮਾਂ ਦੀ ਇੱਕਠ ਵੀ ਕੀਤੀ ਗਈ ਜਿੱਥੇ ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਅੱਗੇ ਹੋਣ ਵਾਲੀਆਂ ਸਥਿਤੀਆਂ ਲਈ ਯੋਜਨਾਬੱਧ ਤਿਆਰੀ ਦੀ ਯਕੀਨਦਹਾਨੀ ਕਰਵਾਈ।ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਸਭ ਤੋਂ ਜ਼ਰੂਰੀ ਵਕਤ ਤੇ ਸਹੀ ਫੈਸਲੇ ਅਤੇ ਤਕਨੀਕੀ ਤਿਆਰੀ ਨੂੰ ਜ਼ਿਲ੍ਹਾ ਸੁਰੱਖਿਆ ਦਾ ਮੁੱਖ ਹਥਿਆਰ ਕਹਿੰਦੇ ਹੋਏ ਪੁਲਿਸ ਮੁਲਾਜ਼ਮਾਂ ਨੂੰ ਜ਼ੋਰ ਦਿੱਤਾ ਕਿ ਉਹ ਹਰ ਸਥਿਤੀ ਲਈ ਬਿਲਕੁਲ ਤਿਆਰ ਰਹਿਣ।ਇਸ ਮੌਕੇ ਡਰਿਲ ਵਿੱਚ ਵਿਭਾਗੀ ਸਾਧਨਾਂ ਦੀ ਵੀ ਪੂਰੀ ਜਾਂਚ ਕੀਤੀ ਗਈ। ਹਰ ਮੁਲਾਜ਼ਮ ਨੂੰ ਉਸਦੇ ਹਥਿਆਰ ਅਤੇ ਸੁਰੱਖਿਆ ਉਪਕਰਣ ਦੀ ਠੀਕ ਤਰੀਕੇ ਨਾਲ ਸਮਝ ਦਿੱਤੀ ਗਈ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਦਾ ਕੇਸ; MLA ਦਾ ਪੁੱਤ ਤੇ ਕੁੜਮ ਸਹਿਤ ਤਿੰਨ ਨਾਮਜ਼ਦ

ਇਸ ਲਈ ਖ਼ਾਸ ਤੌਰ ‘ਤੇ ਰੋਬੋਟਿਕ ਸੁਰੱਖਿਆ ਜੰਤ੍ਰਾਂ, ਬਾਇੋਮੇਟਰਿਕ ਪਹਿਚਾਣ ਪ੍ਰਣਾਲੀਆਂ ਅਤੇ ਡਰੋਨ ਸਟੈਟਸ ਮੋਨੀਟਰੀੰਗ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਕਿ ਤਕਨੀਕੀ ਵਿਕਾਸ ਨਾਲ ਨਾਲ ਮਨੁੱਖੀ ਦ੍ਰਿੜਤਾ ਅਤੇ ਸਮਝਦਾਰੀ ਹੀ ਸਫਲਤਾ ਦੀ ਕੁੰਜੀ ਹੈ। ਅਸੀਂ ਤਕਨੀਕ ਦਾ ਸਹੀ ਇਸਤੇਮਾਲ ਕਰਕੇ ਹੀ ਅਸਲ ਤੌਰ ‘ਤੇ ਲੋਕਾਂ ਦੀ ਸੁਰੱਖਿਆ ਕਰ ਸਕਦੇ ਹਾਂ।ਐੱਸ.ਐੱਸ.ਪੀ ਨੇ ਕਿਹਾ ਕਿ ਸਿਰਫ ਪੁਲਿਸ ਹੀ ਨਹੀਂ, ਸਾਰਾ ਸਮਾਜ ਸੁਰੱਖਿਆ ਵਿੱਚ ਆਪਣੀ ਭੂਮਿਕਾ ਨਿਭਾਏ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਨਾਲ ਸਹਿਯੋਗ ਕਰਕੇ ਆਪਣੀ ਸੁਰੱਖਿਆ ਲਈ ਸਾਵਧਾਨ ਰਹਿਣ ਅਤੇ ਕਿਸੇ ਵੀ ਗ਼ੈਰਕਾਨੂੰਨੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।ਉਨ੍ਹਾਂ ਨੇ ਕਿਹਾ, “ਜਦੋਂ ਸਾਡੇ ਕੋਲ ਲੋਕਾਂ ਦਾ ਭਰੋਸਾ ਅਤੇ ਸਹਿਯੋਗ ਹੋਵੇਗਾ, ਤਾਂ ਅਸੀਂ ਕਿਸੇ ਵੀ ਖਤਰੇ ਨੂੰ ਮੁਕਾਬਲਾ ਕਰਨ ਲਈ ਪੂਰੀ ਤਿਆਰੀ ਨਾਲ ਰਹਾਂਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ