Saturday, May 2, 2026
Home Blog Page 70

ਹਨੂੰਮਾਨ ਜਯੰਤੀ ਮੌਕੇ ਮੰਦਰਾਂ ਵਿੱਚ ਨਤਮਸਤਕ ਹੋਏ ਬਬਲੀ ਢਿੱਲੋਂ

👉ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ ਸ਼ਹਿਰ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
Bathinda News:ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਸ਼੍ਰੀ ਹਨੂੰਮਾਨ ਜਯੰਤੀ ਦੇ ਪਾਵਨ ਮੌਕੇ ‘ਤੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਪ੍ਰਗਟ ਕੀਤੀ ਅਤੇ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਪਵਿੱਤਰ ਦਿਨ ਦੀ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਭਗਵਾਨ ਸ਼੍ਰੀ ਹਨੂੰਮਾਨ ਕੋਲ ਸਭ ਦੇ ਜੀਵਨ ਵਿੱਚ ਸੁਖ, ਸ਼ਾਂਤੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ।ਬਬਲੀ ਢਿੱਲੋਂ ਨੇ ਆਪਣੀ ਧਾਰਮਿਕ ਯਾਤਰਾ ਦੀ ਸ਼ੁਰੂਆਤ ਅਮਰੀਕ ਸਿੰਘ ਰੋਡ ਸਥਿਤ ਅੰਨਪੂਰਨਾ ਮੰਦਰ ਤੋਂ ਕੀਤੀ, ਜਿੱਥੇ ਉਨ੍ਹਾਂ ਨੇ ਵਿਧੀਵਤ ਪੂਜਾ-ਅਰਚਨਾ ਕੀਤੀ। ਇਸ ਤੋਂ ਬਾਅਦ ਉਹ ਲਾਲ ਸਿੰਘ ਬਸਤੀ ਸਥਿਤ ਪ੍ਰਸਿੱਧ ਬਾਲਾਜੀ ਮੰਦਰ ਪਹੁੰਚੇ।

ਇਹ ਵੀ ਪੜ੍ਹੋ  Patiala Police ਦੀ ਵੱਡੀ ਸਫਲਤਾ; ਹਥਿਆਰ ਤਸਕਰੀ ਦਾ ਗਿਰੋਹ ਬੇਨਕਾਬ, 10 ਪਿਸਤੌਲਾਂ ਸਮੇਤ 4 ਗ੍ਰਿਫਤਾਰ

ਇਸ ਤੋਂ ਇਲਾਵਾ ਉਨ੍ਹਾਂ ਨੇ ਪੋਸਟ ਆਫਿਸ ਬਾਜ਼ਾਰ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ਅਤੇ ਗੋਨਿਆਣਾ ਰੋਡ ਸਥਿਤ ਹਨੂੰਮਾਨ ਮੰਦਰ ਵਿੱਚ ਵੀ ਦਰਸ਼ਨ ਕੀਤੇ ਅਤੇ ਨਤਮਸਤਕ ਹੋ ਕੇ ਅਸੀਸ ਪ੍ਰਾਪਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੰਦਰਾਂ ਵਿੱਚ ਮੌਜੂਦ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਨੂੰਮਾਨ ਜਯੰਤੀ ਦੀਆਂ ਵਧਾਈਆਂ ਦਿੱਤੀਆਂ।ਉਨ੍ਹਾਂ ਨੇ ਕਿਹਾ ਕਿ ਹਨੁਮਾਨ ਜਯੰਤੀ ਸਾਨੂੰ ਭਗਵਾਨ ਸ਼੍ਰੀ ਹਨੂੰਮਾਨ ਦੇ ਸਾਹਸ, ਨਿਸ਼ਕਾਮ ਸੇਵਾ ਅਤੇ ਸਮਰਪਣ ਦੀ ਭਾਵਨਾ ਤੋਂ ਪ੍ਰੇਰਣਾ ਲੈਣ ਦਾ ਸੰਦੇਸ਼ ਦਿੰਦੀ ਹੈ। ਇਸ ਤਰ੍ਹਾਂ ਦੇ ਧਾਰਮਿਕ ਤਿਉਹਾਰ ਸਮਾਜ ਵਿੱਚ ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਦੇ ਹਨ।ਜਿਲਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਦੇ ਨਾਲ ਕੁਲਦੀਪ ਸਿੰਘ ਨੰਬਰਦਾਰ, ਰਾਜਬਿੰਦਰ ਸਿੰਘ ਸਿੱਧੂ, ਮੋਹਨਜੀਤ ਸਿੰਘ ਪੁਰੀ, ਗੁਰਪ੍ਰੀਤ ਸਿੰਘ ਸੰਧੂ ਅਤੇ ਸੁਮਿਤ ਕੁਮਾਰ ਬਿੰਟਾ ਸਮੇਤ ਕਈ ਸਮਰਥਕ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ। ਸਭ ਨੇ ਮਿਲ ਕੇ ਇਲਾਕੇ ਦੀ ਖੁਸ਼ਹਾਲੀ ਅਤੇ ਅਮਨ-ਚੈਨ ਲਈ ਅਰਦਾਸ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੀ ਆੜਤੀ ਏਸੋਸਇਏਸ਼ਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਪੰਜਾਬ ਸਰਕਾਰ ਦੀ ਨੀਤੀਆਂ ‘ਤੇ ਜਤਾਈ ਚਿੰਤਾ

0

👉ਭਾਜਪਾ ਹੀ ਅਜਿਹੀ ਸਰਕਾਰ ਦੇ ਸਕਦੀ ਹੈ ਜੋ ਕਿਸਾਨਾਂ, ਆੜਤੀਆਂ ਅਤੇ ਵਪਾਰੀਆਂ ਦਾ ਭਲਾ ਕਰ ਸਕਣ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਪੰਜਾਬ ਦੀ ਆੜਤੀ ਏਸੋਸਇਏਸ਼ਨ ਦੇ ਵਫ਼ਦ ਨੇ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ਆਵਾਸ ‘ਤੇ ਬੁੱਧਵਾਰ ਦੇਰ ਸ਼ਾਮ ਮੁਲਾਕਾਤ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਆੜਤੀਆਂ ਨਾਲ ਜੁੜੀ ਵੱਖ-ਵੱਖ ਸਮਸਿਆਵਾਂ ‘ਤੇ ਵਿਸਤਾਰ ਨਾਲ ਚਰਚਾ ਹੋਈ।ਵਫ਼ਦ ਨੇ ਮੁੱਖ ਮੰਤਰੀ ਨੂੰ ਜਾਣੂ ਕਰਾਇਆ ਕਿ ਪੰਜਾਬ ਵਿੱਚ ਲਗਭਗ 40 ਹਜਾਰ ਆੜਤੀ, ਕਰੀਬ ਸਵਾ ਲੱਖ ਮੁਨੀਮ ਅਤੇ 6-7 ਲੱਖ ਮਜਦੂਰ ਇਸ ਵਿਵਸਥਾ ਨਾਲ ਜੁੜੇ ਹੋਏ ਹਨ। ਮੌਜੂਦਾ ਵਿੱਚ ਆੜਤੀਆਂ ਦੇ ਸਾਹਮਣੇ ਆ ਰਹੀ ਮੁਸ਼ਕਲਾਂ ਦੇ ਚਲਦੇ ਪੰਜਾਬ ਵਿੱਚ ਆੜਤੀਆਂ ਦੀ ਹੜਤਾਲ ਚੱਲ ਰਹੀ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਲੱਖਾਂ ਪਰਿਵਾਰਾਂ ਦੀ ਆਜੀਵਿਕਾ ਪ੍ਰਭਾਵਿਤ ਹੋ ਰਹੀ ਹੈ। ਸਰਕਾਰ ਨਾਲ ਗਲਬਾਤ ਹੋਈ, ਪਰ ਕੋਈ ਹੱਲ ਨਹੀਂ ਹੋਇਆ। ਫਸਲ ਖਰੀਦ ਦੇ ਇਸ ਸੀਜ਼ਨ ਵਿੱਚ ਆੜਤੀ ਵਰਗ ਦੇ ਨਾਲ-ਨਾਲ ਲੇਬਰ ਤਬਕਾ ਅਤੇ ਕਿਸਾਨ ਵੀ ਪਰੇਸ਼ਾਨ ਹਨ।

ਇਹ ਵੀ ਪੜ੍ਹੋ  ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਭਾਜਪਾ ਆਗੂ ਨੇ ਮੰਗੀ ਵਿਸ਼ੇਸ਼ ਗਿਰਦਾਵਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਸ ਵਿਸ਼ਾ ‘ਤੇ ਗੰਭੀਰ ਚਿੰਤਾ ਵਿਅਕਤ ਕਰਦੇ ਹੋਏ ਕਿਹਾ ਕਿ ਉਹ ਖੁਦ ਕਈ ਵਾਰ ਪੰਜਾਬ ਦਾ ਦੌਰਾ ਕਰ ਚੁੱਕੇ ਹਨ ਅਤੇ ਉੱਥੇ ਹਰ ਵਰਗ ਚਾਹੇ ਕਿਸਾਨ ਹੋਵੇ, ਵਪਾਰੀ ਹੋਵੇ ਜਾਂ ਮਜਦੂਰ ਪਰੇਸ਼ਾਨ ਨਜਰ ਆਉਂਦਾ ਹੈ। ਸਮਸਿਆਵਾਂ ਦੇ ਹੱਲ ਦੇ ਵੱਲ ਉੱਥੇ ਦੀ ਆਪ ਪਾਰਟੀ ਦੀ ਸਰਕਾਰ ਕੁੱਝ ਨਹੀਂ ਕਰ ਰਹੀ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਨੀਤੀਆਂ ਨੇ ਪੰਜਾਬ ਦੀ ਆਰਥਕ ਸਥਿਤੀ ਨੂੰ ਕਮਜੋਰ ਕਰ ਦਿੱਤਾ ਹੈ ਅਤੇ ਸੂਬੇ ਨੂੰ ਕੰਗਾਲ ਬਨਾਉਣ ਦਾ ਕੰਮ ਕੀਤਾ ਹੈ।ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹੁਣ ਵੀ ਸਮੇਂ ਹੈ, ਪੰਜਾਬ ਨੂੰ ਉੱਥੇ ਦੀ ਜਨਤਾ ਸੰਭਾਲ ਲਵੇ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਹੀ ਉੱਥੇ ਅਜਿਹੀ ਸਰਕਾਰ ਦੇ ਸਕਦੀ ਹੈ ਜੋ ਕਿਸਾਨਾਂ, ਆੜਤੀਆਂ ਅਤੇ ਵਪਾਰੀਆਂ ਦਾ ਭਲਾ ਕਰ ਸਕਣ।ਮੁੱਖ ਮੰਤਰੀ ਨੇ ਹਰਿਆਣਾ ਦਾ ਉਦਾਹਰਣ ਦਿੰਦੇ ਹੋਏ ਕਿਹਾ ਕਿ ਰਾਜ ਵਿੱਚ ਕਿਸਾਨਾਂ ਦੀ ਸਾਰੀ ਫਸਲਾਂ ਦੀ ਘੱਟੋ ਘੱਟ ਸਹਾਇਕ ਮੁੱਲ (ਐਮਐਸਪੀ) ‘ਤੇ ਖਰੀਦ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਸਿੱਧਾ ਲਾਭ ਲਿਆ ਹੈ। ਨਾਲ ਹੀ ਆਢਤਿਆਂ ਦੇ ਕਮੀਸ਼ਨ ਨੂੰ ਵੀ ਸਮੇ-ਸਮੇ ‘ਤੇ ਵਧਾਇਆ ਗਿਆ ਹੈ ਤਾਂ ਜੋ ਉਨ੍ਹਾਂ ਦੀ ਆਮਦਨੀ ਅਤੇ ਸਨਮਾਨ ਦੋਵੇਂ ਸੁਰੱਖਿਅਤ ਰਹਿਣ।

ਇਹ ਵੀ ਪੜ੍ਹੋ  युवाओं को मुख्यमंत्री नायब सिंह सैनी बिना खर्ची-पर्ची के योग्यता के आधार पर मुहैया करवा रहे सरकारी नौकरी-सुमन सैनी

ਮੁੱਖ ਮੰਤਰੀ ਨੇ ਦਸਿਆ ਕਿ ਹਰਿਆਣਾ ਵਿੱਚ ਕਣਕ ‘ਤੇ ਆੜਤੀਆਂ ਨੂੰ 55 ਰੁਪਏ ਪ੍ਰਤੀ ਕੁਇੰਟਲ ਦਾ ਕਮੀਸ਼ਨ ਦਿੱਤਾ ਹੈ ਜੋ ਕਿ ਪੰਜਾਬ ਤੋਂ 9 ਰੁਪਏ ਵੱਧ ਹੈ।ਆੜਤੀ ਏਸੋਸਇਏਸ਼ਨ ਵੱਲੋਂ ਕਿਹਾ ਗਿਆ ਕਿ ਉਹ ਲੰਬੇ ਸਮੇਂ ਤੋਂ ਸਮਸਿਆਵਾਂ ਨਾਲ ਜੂਝ ਰਹੇ ਹਨ ਅਤੇ ਉਨ੍ਹਾਂ ਨੇ ਇੱਕ ਅਜਿਹੀ ਸਰਕਾਰ ਦੀ ਜਰੂਰਤ ਹੈ ਜੋ ਉਨ੍ਹਾਂ ਦੀ ਗੱਲ ਸੁਣੇ ਅਤੇ ਠੋਸ ਹੱਲ ਦੇਣ। ਉਨ੍ਹਾਂ ਨੇ ਮੁੱਖ ਮੰਤਰੀ ਦੇ ਸਾਹਮਣੇ ਆਪਣੀ ਮੰਗਾਂ ਰੱਖਦੇ ਹੋਏ ਸਕਾਰਾਤਮਕ ਪਹਿਲ ਦੀ ਉਮੀਦ ਜਤਾਈ। ਵਫ਼ਦ ਦੀ ਅਗਵਾਈ ਕਰਨ ਵਾਲਿਆਂ ਵਿੱਚ ਆੜਤੀ ਪੰਜਾਬ ਫੈਡਰੇਸ਼ਨ ਦੇ ਪ੍ਰੈਸੀਡੈਂਟ ਵਿਜੈ ਕਾਲਰਾ, ਪੰਜਾਬ ਦੇ ਸੀਨੀਅਰ ਵਾਇਸ ਪ੍ਰੈਸੀਡੈਂਟ ਅਮਰਜੀਤ ਸਿੰਘ ਬਰਾੜ, ਪੰਜਾਬ ਦੇ ਵਾਇਸ ਪ੍ਰੈਸੀਡੈਂਟ ਦੇਵੀ ਦਿਆਲ, ਆੜਤੀ ਏਸੋਸਇਏਸ਼ਨ ਪਟਿਆਲਾ ਦੇ ਚੇਅਰਮੈਨ ਮੁਲਖ ਰਾਜ ਗੁਪਤਾ, ਮੋਗਾ ਪ੍ਰੈਸੀਡਂੈਟ ਸਮੀਰ ਜੈਨ ਸ਼ਾਮਿਲ ਸਨ। ਵਫ਼ਦ ਨੇ ਮੁੱਖ ਮੰਤਰੀ ਦੀ ਮਹਿਮਾਨਨਿਵਾਜ਼ੀ ਅਤੇ ਦਿੱਤੇ ਗਏ ਠੋਸ ਭਰੋਸੇ ਲਈ ਧੰਨਵਾਦ ਕੀਤਾ।ਮੀਟਿੰਗ ਵਿੱਚ ਪੰਜਾਬ ਭਾਜਪਾ ਸੰਗਠਨ ਸ੍ਰੀ ਨਿਵਾਸਲੂ, ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਅਤੇ ਸ੍ਰੀ ਬੀ ਬੀ ਭਾਰਤੀ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਵੱਲੋਂ ਦੂਜਾ Economic Fest ਕਰਵਾਇਆ ਗਿਆ

0

Bathinda News:ਵਾਈਸ ਚਾਂਸਲਰ ਡਾ.ਜਗਦੀਪ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ, ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਵਿਖੇ ਦੂਜਾ Economic Fest 2.0 ਕਰਵਾਇਆ ਗਿਆ। ਅਰਥ ਸ਼ਾਸਤਰ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫੈਸਰ ਡਾ. ਆਰ.ਕੇ. ਮਹਾਜਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । Economic Fest ਦੌਰਾਨ Quiz, ਪੋਸਟਰ ਮੇਕਿੰਗ, ਫੋਟੋਗ੍ਰਾਫੀ, Guess the Price, ਰੰਗੋਲੀ ਅਤੇ ਮਹਿੰਦੀ ਦੇ ਮੁਕਾਬਲੇ ਰੱਖੇ ਗਏ। ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ, ਡੀ.ਏ.ਵੀ ਕਾਲਜ, ਬਠਿੰਡਾ, ਯੂਨੀਵਰਸਿਟੀ ਕਾਲਜ, ਜੈਤੋ, ਯੂਨੀਵਰਸਿਟੀ ਕਾਲਜ, ਘੁੱਦਾ. ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ, ਐਸ.ਐਸ.ਡੀ ਗਰਲਜ਼ ਕਾਲਜ, ਭੋਖੜਾ, ਪੰਜਾਬੀ ਯੂਨੀਵਰਸਿਟੀ ਕੈਂਪਸ, ਮੌੜ ਅਤੇ ਗੁਰੂ ਨਾਨਕ ਕਾਲਜ, ਕਿੱਲਿਆਂਵਾਲੀ ਕਾਲਜਾਂ ਦੇ 70 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ।ਵੱਖ-ਵੱਖ ਮੁਕਾਬਲਿਆਂ ਦੌਰਾਨ ਗੌਰਮਿੰਟ ਰਜਿੰਦਰਾ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਅਤੇ ਬਾਕੀ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਵੀ ਬਹੁਤ ਵਧੀਆਂ ਢੰਗ ਨਾਲ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਗਈ।

ਇਹ ਵੀ ਪੜ੍ਹੋ  ਲੋਕ ਸਭਾ ਵਿੱਚ ਉੱਠਿਆ ਬੇਅਦਬੀ ਦਾ ਮਾਮਲਾ; ਸੁਖਬੀਰ ਦਾ ਨਾਮ ਲੈਣ ‘ਤੇ ਰਾਜਾ ਵੜਿੰਗ ਦਾ ਮਾਈਕ ਬੰਦ

ਅਰਥ ਸ਼ਾਸਤਰ ਦੇ ਪ੍ਰੋਫੈਸਰ ਡਾ. ਸੁਮਨ ਨੇ ਵੀ ਵਿਦਿਆਰਥੀਆਂ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਅਤੇ ਵਿਭਾਗ ਦੇ ਅਧਿਆਪਕਾਂ ਡਾ. ਕੁਲਦੀਪ ਸਿੰਘ, ਡਾ ਕੰਵਲ ਜਗਜੀਤ ਸਿੰਘ ਸਿੱਧੂ ਅਤੇ ਮਿਸ ਇੰਦਰਪ੍ਰੀਤ ਵਲੋਂ ਇਸ ਪ੍ਰੋਗਰਾਮ ਨੂੰ ਮਿਹਨਤ ਅਤੇ ਮੁਸ਼ੱਕਤ ਨਾਲ ਉਲੀਕਿਆ ਗਿਆ ਅਤੇ ਭਾਵਪੂਰਤ ਢੰਗ ਨਾਲ ਪੇਸ਼ ਕੀਤਾ ਗਿਆ। ਡਾ. ਕੌਰ ਨੇ ਇਸ ਫੈਸਟ ਨੂੰ ਸਫਲ ਬਣਾਉਣ ਲਈ ਐਮ.ਏ. ਅਰਥ ਸ਼ਾਸਤਰ ਦੇ ਵਿਦਿਆਰਥੀਆਂ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ਅਤੇ ਨਾਨ-ਟੀਚਿੰਗ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ। ਵਿਭਾਗ ਦੇ ਮੁਖੀ ਵਲੋਂ ਬਾਹਰਲੇ ਕਾਲਜਾਂ ਤੋਂ ਆਏ ਵਿਦਿਆਰਥੀਆਂ ਦੇ ਸੁਨੇਹਰੇ ਭਵਿੱਖ ਦੀ ਕਾਮਨਾ ਕੀਤੀ ਗਈ। ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਵਲੋਂ ਵੱਖ-ਵੱਖ ਕਾਲਜਾਂ ਤੋਂ ਆਏ ਹੋਏ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਵਿਭਾਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MRSPTU ਦੇ ਬੀ.ਟੈਕ ਦੇ ਵਿਦਿਆਰਥੀਆਂ ਨੇ ਮੋਹਰੀ ਕੰਪਨੀਆਂ ਵਿੱਚ ਪਲੇਸਮੈਂਟ ਪ੍ਰਾਪਤ ਕੀਤੀ

0

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਨੇ ਹਾਲ ਹੀ ਵਿੱਚ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਆਪਣੇ ਬੀ.ਟੈਕ ਵਿਦਿਆਰਥੀਆਂ ਦੀ ਸਫਲ ਪਲੇਸਮੈਂਟ ਕਰਵਾਈ ਹੈ।ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਚੁਣੇ ਗਏ ਵਿਦਿਆਰਥੀ ਪ੍ਰਿੰਸ (ਬੀ.ਟੈਕ ਸਿਵਲ ਇੰਜੀਨੀਅਰਿੰਗ) ਅਤੇ ਹਰਜਾਪ ਸਿੰਘ (ਬੀ.ਟੈਕ ਮਕੈਨੀਕਲ ਇੰਜੀਨੀਅਰਿੰਗ) ਹਨ ਜੋ ਸਾਲ 2026 ਵਿੱਚ ਗ੍ਰੈਜੂਏਟ ਹੋਣਗੇ, ਨੂੰ ਗੁਜਰਾਤ ਗੈਸ ਲਿਮਟਿਡ ਵਿੱਚ ਪਲੇਸਮੈਂਟ ਪ੍ਰਾਪਤ ਹੋਈ ਹੈ। ਇਸ ਪ੍ਰਾਪਤੀ ਵਿੱਚ ਇੱਕ ਹੋਰ ਵਿਦਿਆਰਥੀ ਵਿਰਾਜ (ਬੀ.ਟੈਕ ਟੈਕਸਟਾਈਲ ਇੰਜੀਨੀਅਰਿੰਗ) ਨੇ ਰਿਲਾਇੰਸ ਇੰਡਸਟਰੀਜ਼ ਲਿਮਟਿਡ ਵਿੱਚ ਪਲੇਸਮੈਂਟ ਪ੍ਰਾਪਤ ਕੀਤੀ ਹੈ। ਕੰਪਨੀਆਂ ਨੇ ਉਨ੍ਹਾਂ ਨੂੰ ਆਕਰਸ਼ਕ ਪਲੇਸਮੈਂਟ ਪੈਕੇਜ ਦੀ ਪੇਸ਼ਕਸ਼ ਕੀਤੀ।

ਇਹ ਵੀ ਪੜ੍ਹੋ  Patiala Police ਦੀ ਵੱਡੀ ਸਫਲਤਾ; ਹਥਿਆਰ ਤਸਕਰੀ ਦਾ ਗਿਰੋਹ ਬੇਨਕਾਬ, 10 ਪਿਸਤੌਲਾਂ ਸਮੇਤ 4 ਗ੍ਰਿਫਤਾਰ

ਇਸ ਮੌਕੇ, ਵਾਈਸ ਚਾਂਸਲਰ ਪ੍ਰੋ. ਸੰਜੀਵ ਸ਼ਰਮਾ, ਰਜਿਸਟਰਾਰ ਡਾ. ਗੁਰਿੰਦਰਪਾਲ ਬਰਾੜ, ਕੈਂਪਸ ਡਾਇਰੈਕਟਰ, ਡਾ. ਸਰਬਜੀਤ ਕੌਰ ਬਾਠ, ਡਾਇਰੈਕਟਰ-ਟ੍ਰੇਨਿੰਗ ਐਂਡ ਪਲੇਸਮੈਂਟ, ਇੰਜੀ. ਹਰਜੋਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ।ਵਾਈਸ ਚਾਂਸਲਰ ਡਾ. ਸੰਜੀਵ ਕੁਮਾਰ ਸ਼ਰਮਾ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਆਪਣੇ ਪੇਸ਼ੇਵਰ ਕਰੀਅਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨਗੇ ਅਤੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕਰਨਗੇ। ਇਹ ਪ੍ਰਾਪਤੀਆਂ ਵਿਦਿਆਰਥੀਆਂ ਦੇ ਸਮਰਪਣ, ਤਕਨੀਕੀ ਮੁਹਾਰਤ ਅਤੇ ਯੂਨੀਵਰਸਿਟੀ ਵੱਲੋਂ ਮਿਆਰੀ ਸਿੱਖਿਆ ਅਤੇ ਸ਼ਾਨਦਾਰ ਕਰੀਅਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਨੂੰ ਦਰਸਾਉਂਦੀਆਂ ਹਨ।

ਇਹ ਵੀ ਪੜ੍ਹੋ  Chandigarh Blast Case; ਜਾਂਚ ਦੌਰਾਨ ਮਹੱਤਵਪੂਰਨ ਤੱਥ ਸਾਹਮਣੇ ਆਉਣ ਲੱਗੇ

ਰਜਿਸਟਰਾਰ, ਐਮ.ਆਰ.ਐਸ.ਪੀ.ਟੀ.ਯੂ. ਡਾ. ਗੁਰਿੰਦਰਪਾਲ ਬਰਾੜ ਅਤੇ ਕੈਂਪਸ ਡਾਇਰੈਕਟਰ, ਜੀ.ਜ਼ੈਡ.ਐਸ.ਸੀ.ਸੀ.ਈ.ਟੀ. ਪ੍ਰੋ. (ਡਾ.) ਸਰਬਜੀਤ ਕੌਰ ਬਾਠ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ‘ਤੇ ਮਾਣ ਪ੍ਰਗਟ ਕੀਤਾ ਅਤੇ ਅਜਿਹੇ ਮੌਕਿਆਂ ਨੂੰ ਸੁਚਾਰੂ ਬਣਾਉਣ ਲਈ ਸਿਖਲਾਈ ਅਤੇ ਪਲੇਸਮੈਂਟ ਸੈੱਲ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ।ਡਾਇਰੈਕਟਰ-ਸਿਖਲਾਈ ਅਤੇ ਪਲੇਸਮੈਂਟ, ਇੰਜੀ. ਹਰਜੋਤ ਸਿੰਘ ਸਿੱਧੂ ਨੇ ਕਿਹਾ ਕਿ ਵੱਡੇ ਉਦਯੋਗਿਕ ਘਰਾਣੇ ਸਾਡੇ ਵਿਦਿਆਰਥੀਆਂ ਨੂੰ ਨੌਕਰੀ ‘ਤੇ ਰੱਖ ਰਹੇ ਹਨ। ਉਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਦੀਆਂ ਕਹਾਣੀਆਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ।ਡਾ. ਹਰਮ੍ਰਿਤਪਾਲ ਸਿੰਘ ਸਿੱਧੂ, ਸਹਾਇਕ ਸਿਖਲਾਈ ਅਤੇ ਪਲੇਸਮੈਂਟ ਅਫਸਰ, ਡਾ. ਬਾਲਕ੍ਰਿਸ਼ਨ, ਮੁੱਖੀ ਸਿਵਲ ਇੰਜੀਨੀਅਰਿੰਗ ਵਿਭਾਗ, ਪ੍ਰੋ. ਨਵੀਨ ਸਿੰਗਲਾ, ਮੁਖੀ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਅਤੇ ਡਾ. ਅਨਿਲ ਜਿੰਦਲ, ਸਹਾਇਕ ਪ੍ਰੋਫੈਸਰ, ਮਕੈਨੀਕਲ ਇੰਜੀਨੀਅਰਿੰਗ ਵਿਭਾਗ ਨੇ ਸਾਰੇ ਵਿਦਿਆਰਥੀਆਂ ਨੂੰ ਉੱਜਵਲ ਅਤੇ ਸਫਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

GKU ਦੇ ਡਿਪਾਰਟਮੈਂਟ ਆਫ਼ ਆਰਟਸ ਐਂਡ ਹਿਉਮੈਨਟੀਜ਼ ਦੇ ਵਿਦਿਆਰਥੀਆਂ ਸੰਦੀਪ ਤੇ ਅਸ਼ਵਨੀ ਨੇ ਜਿੱਤਿਆ ਜੀ.ਕੇ.ਯੂ ਦਾ ਕੁਇਜ਼ ਮੁਕਾਬਲਾ

0

Talwandi Sabo News: ਵਿਦਿਆਰਥੀਆਂ ਦੇ ਸਰਵ-ਪੱਖੀਵਿਕਾਸ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਮੀਡੀਆਪਲਾਨਿੰਗ ਵੱਲੋਂ ਇੰਟਰ-ਫੈਕਲਟੀ ਸੁਆਲ-ਜੁਆਬ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਐੱਸ.ਡੀ.ਐੱਮ ਤਲਵੰਡੀ ਸਾਬੋ ਰਾਜੇਸ਼ ਸ਼ਰਮਾ (ਪੀ.ਸੀ.ਐੱਸ.) ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਜਦ ਕਿ ਵਾਈਸ ਚਾਂਸਲਰ ਪ੍ਰੋ. (ਡਾ.) ਜਗਤਾਰ ਧੀਮਾਨ, ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ, ਡਾਇਰੈਕਟਰ ਐਕਸਟੈਸ਼ਨ ਡਾ. ਜਗਦੀਸ ਗਰੋਵਰ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ ਅਤੇ ਲਗਭਗ 300 ਵਿਦਿਆਰਥੀਆਂ ਹਾਜ਼ਰ ਸਨ।ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਐੱਸ.ਡੀ.ਐੱਮ ਤਲਵੰਡੀ ਸਾਬੋ ਨੇ ਆਯੋਜਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪ੍ਰਤੀਯੋਗਿਤਾ ਦੇ ਇਸ ਯੁੱਗ ਵਿੱਚ ਆਲੇ-ਦੁਆਲ਼ੇ ਅਤੇ ਚਲੰਤ ਮਾਮਲਿਆਂ ਸੰਬੰਧੀ ਵਿਦਿਆਰਥੀਆਂ ਨੂੰ ਜਾਣੂ ਹੋਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ  ਲੋਕ ਸਭਾ ਵਿੱਚ ਉੱਠਿਆ ਬੇਅਦਬੀ ਦਾ ਮਾਮਲਾ; ਸੁਖਬੀਰ ਦਾ ਨਾਮ ਲੈਣ ‘ਤੇ ਰਾਜਾ ਵੜਿੰਗ ਦਾ ਮਾਈਕ ਬੰਦ

ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ ਅਤੇ ਉਹਨਾਂ ਦੇ ਵਿਅਕਤੀਗਤ ਵਿਕਾਸ ਵਿੱਚ ਸਹਾਈ ਹੁੰਦੇ ਹਨ। ਉਹਨਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਆਪਣੇ ਟੀਚੇ ਹੋਰ ਉੱਚੇ ਕਰਨ ਲਈ ਪ੍ਰੇਰਿਤ ਕੀਤਾ।ਵਾਈਸ ਚਾਂਸਲਰ ਡਾ. ਧੀਮਾਨ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਵਿੱਚ ਸਹਾਈ ਹੁੰਦੇ ਹਨ ਤੇ ਵਿਦਿਆਰਥੀਆਂ ਦੀ ਸ਼ਖਸੀਅਤ ਨੂੰ ਨਿਖਾਰਦੇ ਹਨ। ਉਹਨਾਂ ਵਿਦਿਆਰਥੀਆਂ ਨੂੰ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ-ਨਾਲ ਚਲੰਤ ਮਾਮਲਿਆਂ ਸੰਬੰਧੀ ਰਸਾਲੇ ਅਤੇ ਅਖ਼ਬਾਰਾਂ ਪੜਨ ਲਈ ਕਿਹਾ। ਉਹਨਾਂ ਕਿਹਾ ਕਿ ਵਰਸਿਟੀ ਲੋਕ ਸੇਵਾ ਕਮਿਸ਼ਨ ਵੱਲੋਂ ਕਰਵਾਈਆਂ ਜਾਂਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਕੋਚਿੰਗ ਅਤੇ ਮਾਰਗ ਦਰਸ਼ਨ ਮੁਹੱਈਆ ਕਰਵਾ ਰਹੀ ਹੈ।ਕੁਇਜ਼ ਮੁਕਾਬਲੇ ਦੇ ਨਤੀਜਿਆਂ ਬਾਰੇ ਦਸੱਦਿਆਂ ਡਾਇਰੈਕਟਰ ਮੀਡੀਆ ਪਲਾਨਿੰਗ ਰਾਜੀਵ ਅਰੋੜਾ ਨੇ ਦੱਸਿਆ ਕਿ ਇਹ ਮੁਕਾਬਲਾ ਦੋ ਪੜਾਵਾਂ ਵਿੱਚ ਕਰਵਾਇਆ ਗਿਆ।

ਇਹ ਵੀ ਪੜ੍ਹੋ  Big News; MP Rahav Chadha ਦੀ ਥਾਂ ਹੁਣ Ashok Mittal ਹੋਣਗੇ ਰਾਜ ਸਭਾ ‘ਚ AAP ਦੇ Dy Leader

ਪਹਿਲੇ ਪੜਾਅ ਦੇਲਿਖਤ ਮੁਕਾਬਲੇ ਵਿੱਚ ਵਰਸਿਟੀ ਦੀਆਂ 13 ਫੈਕਲਟੀਆਂ ਦੇ 28 ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਨ੍ਹਾਂ ਵਿੱਚ 10 ਵਿਦਿਆਰਥੀ ਦੂਜੇ ਪੜਾਅ ਲਈ ਚੁਣੇ ਗਏ। 5 ਟੀਮਾਂ ਦੇ ਸਖ਼ਤ ਮੁਕਾਬਲੇ ਵਿੱਚਡਿਪਾਰਟਮੈਂਟਆਫ਼ ਆਰਟਸ ਐਂਡ ਹਿਉਮੈਨਟੀਜ਼ ਦੇ ਵਿਦਿਆਰਥੀਆਂ ਸੰਦੀਪ ਕੌਰ ਅਤੇ ਅਸ਼ਵਨੀ ਕੁਮਾਰ ਨੇ ਪਹਿਲਾਂ ਸਥਾਨ ਹਾਸਿਲ ਕੀਤਾ। ਜਦ ਕਿ ਡਿਪਾਰਟਮੈਂਟ ਆਫ਼ ਸਾਇੰਸਜ਼ ਦੇ ਵਿਦਿਆਰਥੀ ਸਾਹਿਲ ਸ਼ੁਕਲਾ ਅਤੇ ਹਰਸ਼ਰਨ ਦੀ ਟੀਮ ਨੇ ਰਨਰ-ਅੱਪ ਟਰਾਫ਼ੀ ਜਿੱਤੀ। ਆਯੋਜਕਾਂ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਅਤੇ ਜੇਤੂਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਲਵਲੀਨਸੱਚਦੇਵਾ ਅਤੇ ਟਾਈਮ ਕੀਪਰ ਦੀ ਜ਼ਿੰਮੇਵਾਰੀ ਪਰਮਜੀਤ ਕੌਰ ਨੇ ਨਿਭਾਈ। ਮਨਪ੍ਰੀਤਕੌਰ ਦਾ ਸਮੂਹ ਪ੍ਰਬੰਧਨ ਸ਼ਲਾਘਾਯੋਗ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਡੀ ਸੀ ਨੇ ਕਣਕ ਦੀ ਸੁਚੱਜੀ ਖਰੀਦ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਕੀਤੀ

0

👉ਆੜ੍ਹਤੀਆਂ ਨੇ ਕਣਕ ਖਰੀਦ ਦੌਰਾਨ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ
Bathinda News: ਡਿਪਟੀ ਕਮਿਸ਼ਨਰ ਰਾਜੇਸ਼ ਧੀਮਨ ਨੇ ਅੱਜ ਜ਼ਿਲ੍ਹੇ ਦੇ ਆੜ੍ਹਤੀਆਂ ਅਤੇ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਸੁਚਾਰੂ ਬਣਾਉਣ ਸਬੰਧੀ ਅਹਿਮ ਬੈਠਕ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 932520 ਮੈਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ। ਕਣਕ ਦੀ ਖਰੀਦ ਨੂੰ ਸੁਚਾਰੂ ਤਰੀਕੇ ਨਾਲ ਯਕੀਨੀ ਬਣਾਉਣ ਲਈ, ਜ਼ਿਲ੍ਹੇ ਚ 275 ਮੰਡੀਆਂ ਸਥਾਪਿਤ ਕੀਤੀਆਂ ਹਨ, ਜਿਸ ਵਿੱਚ 200 ਸਥਾਈ ਮੰਡੀਆਂ ਅਤੇ 75 ਆਰਜ਼ੀ ਮੰਡੀਆਂ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਜਿਣਸ ਦੇ ਭੰਡਾਰਣ ਲਈ ਬਾਰਦਾਨਾ ਉਪਲਬਧ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਭੰਡਾਰਣ ਲਈ ਥਾਂ ਦੀ ਕੋਈ ਕਮੀ ਨਹੀਂ ਹੈ।

ਇਹ ਵੀ ਪੜ੍ਹੋ  ਲੋਕ ਸਭਾ ਵਿੱਚ ਉੱਠਿਆ ਬੇਅਦਬੀ ਦਾ ਮਾਮਲਾ; ਸੁਖਬੀਰ ਦਾ ਨਾਮ ਲੈਣ ‘ਤੇ ਰਾਜਾ ਵੜਿੰਗ ਦਾ ਮਾਈਕ ਬੰਦ

ਕਣਕ ਖਰੀਦ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨ ਲਈ, ਉਨ੍ਹਾਂ ਫੂਡ ਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਨਿਯੁਕਤ ਕੀਤਾ ਜਾਵੇ ਅਤੇ ਉਹ ਇਨ੍ਹਾਂ ਮੰਡੀਆਂ ਵਿੱਚ ਨਿਯਮਤ ਤੌਰ ‘ਤੇ ਦੌਰੇ ਕਰਨੇ ਯਕੀਨੀ ਬਣਾਉਣ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵੱਲ ਜਾਣ ਵਾਲੀਆਂ ਸੜਕਾਂ ‘ਤੇ ਟ੍ਰੈਫਿਕ ਭੀੜ ਅਤੇ ਖ਼ਰਾਬ ਸੜਕਾਂ ਨਾਲ ਜੁੜੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਟ੍ਰੈਫਿਕ ਭੀੜ ਘਟਾਉਣ ਲਈ ਬਠਿੰਡਾ ਪੁਲਿਸ ਤੋਂ ਮਦਦ ਲਈ ਜਾਵੇ।ਡਿਪਟੀ ਕਮਿਸ਼ਨਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਣਕ ਦੀ ਖਰੀਦ ਨੂੰ ਸੁਚਾਰੂ ਤਰੀਕੇ ਨਾਲ ਯਕੀਨੀ ਬਣਾਉਣ ਲਈ ਅਸੀਂ ਮਜ਼ਦੂਰ ਵਰਗ ਲਈ ਵੀ ਬਿਹਤਰ ਜੀਵਨ ਯਕੀਨੀ ਬਣਾਈਏ। ਉਨ੍ਹਾਂ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਗਰੀਬ ਲੋਕਾਂ ਅਤੇ ਮਜ਼ਦੂਰ ਵਰਗ ਦੇ ਭਲੇ ਲਈ ਕੰਮ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ।

ਇਹ ਵੀ ਪੜ੍ਹੋ  Big News; MP Rahav Chadha ਦੀ ਥਾਂ ਹੁਣ Ashok Mittal ਹੋਣਗੇ ਰਾਜ ਸਭਾ ‘ਚ AAP ਦੇ Dy Leader

ਇਸੇ ਤਰ੍ਹਾਂ ਉਨ੍ਹਾਂ ਨੇ ਮਜ਼ਦੂਰਾਂ ਨੂੰ ਕਿਰਤ ਵਿਭਾਗ ਦੇ ਈ-ਸ਼੍ਰਮ ਪੋਰਟਲ ‘ਤੇ ਰਜਿਸਟ੍ਰੇਸ਼ਨ ‘ਤੇ ਜ਼ੋਰ ਦਿੱਤਾ, ਜੋ ਉਨ੍ਹਾਂ ਨੂੰ ਬੱਚਿਆਂ ਦੀ ਪੜ੍ਹਾਈ, ਸਿਹਤ ਅਤੇ ਵਿਆਹ ਲਈ ਲਾਭ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਆੜ੍ਹਤੀਏ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਵੀ ਜਾਗਰੂਕਤਾ ਪੈਦਾ ਕਰਨ ਤਾਂ ਜੋ ਲੋਕਾਂ ਨੂੰ 10 ਲੱਖ ਰੁਪਏ ਤੱਕ ਮੁਫਤ ਸਿਹਤ ਸਹੂਲਤ ਮਿਲ ਸਕੇ ।ਇਸ ਮੌਕੇ ਏਡੀਸੀ (ਜ) ਮੈਡਮ ਕੰਚਨ, ਐਸਡੀਐਮ ਬਠਿੰਡਾ ਸ੍ਰੀ ਬਲਕਰਨ ਸਿੰਘ, ਐਸਡੀਐਮ ਰਾਮਪੁਰਾ ਅਤੇ ਮੌੜ ਮੈਡਮ ਵੀਰਪਾਲ ਕੌਰ, ਐਸਡੀਐਮ ਤਲਵੰਡੀ ਸਾਬੋ ਸ੍ਰੀ ਰਾਜੇਸ਼ ਕੁਮਾਰ ਸ਼ਰਮਾ, ਡੀਡੀਪੀਓ ਸ੍ਰੀ ਅਭਿਨਵ ਗੋਇਲ, ਡੀਐਫਐਸਓ ਸ੍ਰੀ ਹਰਸ਼ਿਤ ਮਹਿਤਾ, ਬਠਿੰਡਾ ਮਾਰਕੀਟ ਕਮੇਟੀ ਚੇਅਰਮੈਨ ਸ੍ਰੀ ਬੱਲੀ ਬਲਜੀਤ, ਡੀਐੱਮਓ ਸ੍ਰੀ ਗੌਰਵ ਗਾਰਗ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਭਾਜਪਾ ਆਗੂ ਨੇ ਮੰਗੀ ਵਿਸ਼ੇਸ਼ ਗਿਰਦਾਵਰੀ

0

👉ਪੰਜਾਬ ਸਰਕਾਰ ਤੁਰੰਤ ਮੁਆਵਜ਼ਾ ਜਾਰੀ ਕਰੇ: ਦਿਆਲ ਸੋਢੀ
Bathinda News: ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਅਤੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਸਕੱਤਰ ਮੇਜਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਬੇਮੌਸਮੀ ਹੋਈ ਬਾਰਸ਼ ਨਾਲ ਜਿਹਨਾਂ ਕਿਸਾਨਾਂ ਦੀ ਕਣਕ ਦਾ ਭਾਰੀ ਨੁਕਸਾਨ ਹੋਇਆ ਹੈ,ਉਹਨਾਂ ਪੀੜਤ ਕਿਸਾਨਾਂ ਨੂੰ ਨਾਲ ਲੈਕੇ ਜ਼ਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ‘ਤੇ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਆਲ ਸੋਢੀ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਬੇਮੌਸਮੀ ਬਰਸਾਤ ਨਾਲ ਹਾੜੀ ਦੀਆਂ ਫਸਲਾਂ ਦਾ ਜੋ ਨੁਕਸਾਨ ਹੋਇਆ ਹੈ, ਉਸਦਾ ਮੁਆਵਜ਼ਾ ਦੇਣ ਲਈ ਤਰੁੰਤ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਜਾਣ ਤਾਂ ਕਿ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਕੇ ਪੂਰਾ ਮੁਆਵਜ਼ਾ ਮਿਲ ਸਕੇ।

ਇਹ ਵੀ ਪੜ੍ਹੋ  Patiala Police ਦੀ ਵੱਡੀ ਸਫਲਤਾ; ਹਥਿਆਰ ਤਸਕਰੀ ਦਾ ਗਿਰੋਹ ਬੇਨਕਾਬ, 10 ਪਿਸਤੌਲਾਂ ਸਮੇਤ 4 ਗ੍ਰਿਫਤਾਰ

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ ਕਸਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਇਹ ਕਿਹਾ ਕਰਦੇ ਸਨ ਕਿ ਕਿਸਾਨਾਂ ਨੂੰ ਬਿਨਾਂ ਗਿਰਦਾਵਰੀ ਕੀਤਿਆਂ ਹੀ ਮੁਆਵਜ਼ਾ ਮਿਲਣਾ ਚਾਹੀਦਾ ਹੈ,ਪਰ ਅੱਜ ਉਹ ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਸਾਰਾ ਕੁੱਝ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਦੇ ਨਾਤੇ ਵੀ ਅੱਜ ਪੰਜਾਬ ਦੇ ਵਿੱਚ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਲਾਗੂ ਨਹੀਂ ਹੋ ਸਕੀ ਜਿਸ ਕਰਕੇ ਪੰਜਾਬ ਦਾ ਕਿਸਾਨ ਇਸ ਸਕੀਮ ਤੋਂ ਵਾਝਾਂ ਹੈ ਅਤੇ ਦੇਸ਼ ਦੇ ਦੂਸਰੇ ਸੂਬੇ ਇਸ ਸਕੀਮ ਦਾ ਪੂਰਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਵੀ ਇਹ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਲਾਗੂ ਹੁੰਦੀ ਤਾਂ ਅੱਜ ਪੰਜਾਬ ਦੇ ਕਿਸਾਨਾਂ ਦੇ ਹੋਏ ਫਸਲਾਂ ਦੇ ਨੁਕਸਾਨ ਦੀ ਭਰਪਾਈ ਹੋ ਸਕਦੀ ਸੀ।

ਇਹ ਵੀ ਪੜ੍ਹੋ  Moga ‘ਚ ਭਿਆਨਕ ਹਾਦਸਾ; ਮਾਂ-ਪੁੱਤ ਦੀ ਹੋਈ ਮੌ/ਤ ਤੇ ਪਿਉ-ਧੀ ਗੰਭੀਰ ਜਖ਼.ਮੀ

ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪਿੰਡ ਬਾਲਿਆਂਵਾਲੀ ਅਤੇ ਭੂੰਦੜ ਵਿਖੇ ਜਾਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ ਅਤੇ ਪੀੜਤ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ ਹੈ ਜਿਸ ਤੋਂ ਇਹ ਪਤਾ ਲੱਗਿਆ ਹੈ ਕਿ ਬਹੁਤ ਸਾਰੇ ਕਿਸਾਨਾਂ ਨੇ ਜ਼ਮੀਨ ਠੇਕੇ ਤੇ ਲਈ ਹੋਈ ਹੈ ਜਿਸ ਕਰਕੇ ਉਨ੍ਹਾਂ ਨੂੰ ਠੇਕੇ ਦੀ ਅਗਲੀ ਕਿਸ਼ਤ ਦੇਣ ਵਿੱਚ ਦਿੱਕਤ ਆਵੇਗੀ। ਇਸ ਕਰਕੇ ਸੂਬਾ ਸਰਕਾਰ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮੇਜਰ ਸਿੰਘ ਰੰਧਾਵਾ ਸੂਬਾ ਸਕੱਤਰ ਕਿਸਾਨ ਮੋਰਚਾ ਤੋਂ ਇਲਾਵਾ ਪੀੜਤ ਕਿਸਾਨ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga ‘ਚ ਭਿਆਨਕ ਹਾਦਸਾ; ਮਾਂ-ਪੁੱਤ ਦੀ ਹੋਈ ਮੌ/ਤ ਤੇ ਪਿਉ-ਧੀ ਗੰਭੀਰ ਜਖ਼.ਮੀ

0

Moga News: Moga ‘ਚ ਵੀਰਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋਣ ਅਤੇ ਪਿਉ-ਧੀ ਦੇ ਗੰਭੀਰ ਜਖ਼ਮੀ ਹੋਣ ਦੀ ਮੰਦਭਾਗੀ ਖ਼ਬਰ ਆਈ ਹੈ। ਹਾਦਸਾਗ੍ਰਸਤ ਪ੍ਰਵਾਰ ਇੱਕ ਮੰਦਿਰ ਵਿਚੋਂ ਮੱਥਾ ਟੇਕ ਕੇ ਵਾਪਸ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਿਹਾ। ਮੁਢਲੀ ਜਾਣਕਾਰੀ ਮੁਤਾਬਕ ਪਿੱਛੇ ਤੋਂ ਆਈ ਇੱਕ ਤੇਜ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੌਕੇ ‘ਤੇ ਹੀ ਮਾਂ-ਪੁੱਤ ਦੀ ਮੌਤ ਹੋ ਗਈ। ਜਦਕਿ ਮ੍ਰਿਤਕ ਮਹਿਲਾ ਦੇ ਪਤੀ ਅਤੇ ਬੇਟੀ ਨੂੰ ਗੰਭੀਰ ਹਾਲਤ ਵਿੱਚ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੋਕ ਸਭਾ ਵਿੱਚ ਉੱਠਿਆ ਬੇਅਦਬੀ ਦਾ ਮਾਮਲਾ; ਸੁਖਬੀਰ ਦਾ ਨਾਮ ਲੈਣ ‘ਤੇ ਰਾਜਾ ਵੜਿੰਗ ਦਾ ਮਾਈਕ ਬੰਦ

0

👉ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਿੱਚ 11 ਸਾਲ ਦੀ ਦੇਰੀ ‘ਤੇ ਪ੍ਰਗਟਾਈ ਚਿੰਤਾ
Punjab News: Sacrilege case ; ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਨਿਆਂ ਦੀ ਮੰਗ ਕੀਤੀ, ਜਿਸ ਵਿਚ ਨਿਆਂ ਮਿਲਣ ਵਿੱਚ 11 ਸਾਲ ਦੀ ਦੇਰੀ ਹੋ ਚੁੱਕੀ ਹੈ।ਦਿਲਚਸਪ ਗੱਲ ਇਹ ਰਹੀ ਕਿ ਜਦੋਂ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਮ ਲਿਆ, ਤਾਂ ਉਹਨਾਂ ਦਾ ਮਾਈਕ ਬੰਦ ਕਰ ਦਿੱਤਾ ਗਿਆ।ਲੋਕ ਸਭਾ ਵਿੱਚ ਬੋਲਦਿਆਂ, ਵੜਿੰਗ ਨੇ ਕਿਹਾ ਕਿ 11 ਸਾਲ ਬੀਤ ਜਾਣ ਦੇ ਬਾਵਜੂਦ ਬੇਅਦਬੀ ਦਾ ਮਾਮਲਾ ਹਾਲੇ ਤੱਕ ਸੁਲਝਿਆ ਨਹੀਂ ਹੈ।

ਇਹ ਵੀ ਪੜ੍ਹੋ Big News; MP Rahav Chadha ਦੀ ਥਾਂ ਹੁਣ Ashok Mittal ਹੋਣਗੇ ਰਾਜ ਸਭਾ ‘ਚ AAP ਦੇ Dy Leader

ਉਹਨਾਂ ਨੇ ਕਿਹਾ ਕਿ 2015 ਵਿੱਚ ਜਦੋਂ ਇਹ ਘਟਨਾ ਹੋਈ ਸੀ, ਉਸ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸਨ, ਅਤੇ ਉਹਨਾਂ ਵੱਲੋਂ ਆਪਣੀ ਗਲਤੀ ਮੰਨਣ ਦੇ ਬਾਵਜੂਦ ਵੀ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 11 ਸਾਲਾਂ ਤੋਂ ਆਪਣੇ ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਨਿਆਂ ਦੀ ਮੰਗ ਕਰ ਰਿਹਾ ਹੈ, ਲੇਕਿਨ ਅਜੇ ਤੱਕ ਨਿਆਂ ਨਹੀਂ ਮਿਲਿਆ ਅਤੇ ਲਗਾਤਾਰ ਸਰਕਾਰਾਂ ਵੱਲੋਂ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ Chandigarh Blast Case; ਜਾਂਚ ਦੌਰਾਨ ਮਹੱਤਵਪੂਰਨ ਤੱਥ ਸਾਹਮਣੇ ਆਉਣ ਲੱਗੇ

ਉਹਨਾਂ ਨੇ 11 ਸਾਲ ਪਹਿਲਾਂ ਵਾਪਰੀ ਦੁਖਦਾਈ ਘਟਨਾ ਨੂੰ ਯਾਦ ਕਰਦੇ ਹੋਏ, ਕਿਹਾ ਕਿ ਬੇਅਦਬੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਦੋ ਲੋਕਾਂ ਦੀ ਪੁਲਿਸ ਫਾਇਰਿੰਗ ਵਿੱਚ ਮੌਤ ਹੋ ਗਈ ਸੀ ਅਤੇ ਉਦੋਂ ਸੁਖਬੀਰ ਬਾਦਲ ਡਿਪਟੀ ਮੁੱਖ ਮੰਤਰੀ ਸਨ।ਬਾਅਦ ਵਿੱਚ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵੜਿੰਗ ਨੇ ਕਿਹਾ ਕਿ ਉਹਨਾਂ ਨੂੰ ਦੁੱਖ ਅਤੇ ਨਿਰਾਸ਼ਾ ਹੋਈ ਹੈ ਕਿ ਉਹਨਾਂ ਦਾ ਮਾਈਕ ਉਸ ਸਮੇਂ ਬੰਦ ਕਰ ਦਿੱਤਾ ਗਿਆ, ਜਦੋਂ ਉਹ ਸਿਰਫ਼ ਤੱਥ ਰੱਖ ਰਹੇ ਸਨ ਅਤੇ ਕਿਸੇ ਬਾਰੇ ਕੋਈ ਟਿੱਪਣੀ ਨਹੀਂ ਕਰ ਰਹੇ ਸਨ। ਉਹਨਾਂ ਨੇ ਕਿਹਾ ਕਿ ਜੋ ਕੁਝ ਉਹਨਾਂ ਨੇ ਸੰਸਦ ਵਿੱਚ ਕਿਹਾ ਹੈ, ਉਹ ਸਾਰਾ ਰਿਕਾਰਡ ਵਿੱਚ ਮੌਜੂਦ ਹੈ, ਲੇਕਿਨ ਫਿਰ ਵੀ ਉਹਨਾਂ ਦਾ ਮਾਈਕ ਬੰਦ ਕਰ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

0

👉ਸ਼ੁੱਧ ਜੀ.ਐਸ.ਟੀ. ਸੰਗ੍ਰਹਿ 26,601 ਕਰੋੜ ਰੁਪਏ ਤੱਕ ਪਹੁੰਚਿਆ, ਪੰਜਾਬ ਕੌਮੀ ਔਸਤ ਨੂੰ ਪਛਾੜ ਕੇ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ
Punjab News: Harpal Singh Cheema; ਮਜ਼ਬੂਤ ​​ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ। ਲਗਭਗ 7% ਦੀ ਕੌਮੀ ਵਿਕਾਸ ਦਰ ਦੇ ਮੁਕਾਬਲੇ ਇਸ ਨੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਡੇ ਸੂਬਿਆਂ ਵਿੱਚ ਲਿਆ ਖੜ੍ਹਾ ਕੀਤਾ ਹੈ।

ਇਹ ਵੀ ਪੜ੍ਹੋ CM Health Yojana ਤਹਿਤ ₹4 ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਨ੍ਹਾਂ ਅੰਕੜਿਆਂ ਦਾ ਖੁਲਾਸਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੇ ਪੂਰੇ ਵਿੱਤੀ ਸਾਲ 2025-26 ਲਈ ਨਿਰੰਤਰ ਅਤੇ ਵਿਆਪਕ ਮਾਲੀਆ ਵਾਧਾ ਦਰਜ ਕੀਤਾ ਹੈ ਕਿਉਂਕਿ ਮਾਰਚ ਮਹੀਨੇ ਤੱਕ ਸ਼ੁੱਧ ਜੀ.ਐਸ.ਟੀ. ਸੰਗ੍ਰਹਿ 2024-25 ਦੇ 23642.08 ਕਰੋੜ ਰੁਪਏ ਦੇ ਮੁਕਾਬਲੇ 2025-26 ਵਿੱਚ 26601.12 ਕਰੋੜ ਰੁਪਏ ਤੱਕ ਪਹੁੰਚ ਗਿਆ, ਜਿਸ ਵਿੱਚ 2959.04 ਕਰੋੜ ਰੁਪਏ ਦਾ ਠੋਸ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ, “ਇਸ ਨਿਰੰਤਰ ਵਿੱਤੀ ਪਸਾਰ ਨੇ ਪੰਜਾਬ ਨੂੰ ਕੌਮੀ ਔਸਤ ਤੋਂ ਅੱਗੇ ਰੱਖਦਿਆਂ ਸ਼ੁੱਧ ਜੀ.ਐਸ.ਟੀ. ਮਾਲੀਆ ਵਿਚ ਲਗਭਗ 6% ਵਾਧਾ ਦਰਜ ਕੀਤਾ, ਜਿਸ ਨਾਲ ਸੂਬਾ ਜੀ.ਐਸ.ਟੀ. ਜੁਟਾਉਣ ਵਿੱਚ ਇੱਕ ਮਜ਼ਬੂਤ ​​ਪ੍ਰਦਰਸ਼ਨਕਾਰ ਵਜੋਂ ਸਥਾਪਿਤ ਹੋਇਆ ਹੈ।”

ਇਹ ਵੀ ਪੜ੍ਹੋ Big News; MP Rahav Chadha ਦੀ ਥਾਂ ਹੁਣ Ashok Mittal ਹੋਣਗੇ ਰਾਜ ਸਭਾ ‘ਚ AAP ਦੇ Dy Leader

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2025-26 ਤਿੰਨ-ਪੜਾਵੀ ਮਾਲੀਆ ਚਾਲ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦਾ ਹੈ ਜਿਸ ਵਿੱਚ ਸ਼ੁਰੂਆਤੀ ਮਜ਼ਬੂਤ ​​ਲਾਭ, ਜੀ.ਐਸ.ਟੀ. 2.0 ਨੀਤੀ ਕਾਰਨ ਆਈ ਗਿਰਾਵਟ ਅਤੇ ਆਖਰੀ ਤਿਮਾਹੀ ਵਿੱਚ ਇੱਕ ਸ਼ਾਨਦਾਰ ਰਿਕਵਰੀ ਸ਼ਾਮਲ ਹੈ। ਉਨ੍ਹਾ ਕਿਹਾ, “ਪਹਿਲੇ ਛੇ ਮਹੀਨਿਆਂ (ਅਪ੍ਰੈਲ ਤੋਂ ਸਤੰਬਰ 2025) ਵਿੱਚ, ਪੰਜਾਬ ਨੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 2,478.19 ਕਰੋੜ ਰੁਪਏ ਦਾ ਵੱਡਾ ਵਾਧਾ ਦਰਜ ਕੀਤਾ, ਜੋ ਕਿ 23% ਦੇ ਵਾਧੇ ਨੂੰ ਦਰਸਾਉਂਦਾ ਹੈ। ਇਹ ਰਾਜ-ਪੱਧਰੀ ਇਨਫੋਰਸਮੈਂਟ ਅਤੇ ਪਾਲਣਾ ਦੇ ਪ੍ਰਭਾਵਸ਼ਾਲੀ ਉਪਾਵਾਂ ਦੁਆਰਾ ਸੰਚਾਲਿਤ ਮਜ਼ਬੂਤ ਮਾਲੀਆ ਜੁਟਾਉਣ ਦਾ ਪ੍ਰਮਾਣ ਹੈ।”

ਇਹ ਵੀ ਪੜ੍ਹੋ Patiala Police ਦੀ ਵੱਡੀ ਸਫਲਤਾ; ਹਥਿਆਰ ਤਸਕਰੀ ਦਾ ਗਿਰੋਹ ਬੇਨਕਾਬ, 10 ਪਿਸਤੌਲਾਂ ਸਮੇਤ 4 ਗ੍ਰਿਫਤਾਰ

ਜੀ.ਐਸ.ਟੀ. 2.0 ਨੀਤੀ ਕਾਰਨ ਆਈਆਂ ਚੁਣੌਤੀਆਂ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਸਾਲ ਦੇ ਪਹਿਲੇ ਅੱਧ ਦੌਰਾਨ ਵੱਡੇ ਵਾਧੇ ਤੋਂ ਬਾਅਦ ਅਕਤੂਬਰ ਤੋਂ ਦਸੰਬਰ ਦੀ ਤਿਮਾਹੀ ਵਿੱਚ ਗਿਰਾਵਟ ਆਈ, ਜਿੱਥੇ ਸ਼ੁੱਧ ਸੰਗ੍ਰਹਿ ਵਿੱਚ 193.04 ਕਰੋੜ ਰੁਪਏ (-3%) ਦੀ ਕਮੀ ਆਈ, ਜੋ ਕਿ ਮੁੱਖ ਤੌਰ ‘ਤੇ ਕੇਂਦਰ ਦੁਆਰਾ ਸੰਚਾਲਿਤ ਜੀ.ਐਸ.ਟੀ. 2.0 ਨੀਤੀਗਤ ਤਬਦੀਲੀਆਂ ਕਾਰਨ ਸੀ। ਇਸ ਪੜਾਅ ਦੇ ਨਤੀਜੇ ਵਜੋਂ ਲਗਭਗ 400 ਕਰੋੜ ਰੁਪਏ ਦਾ ਅਨੁਮਾਨਿਤ ਮਾਲੀਆ ਪ੍ਰਭਾਵ ਪਿਆ। ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਮਹੱਤਵਪੂਰਨ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਰਗਰਮ ਦਖਲ ਕਾਰਨ ਜਨਵਰੀ ਤੋਂ ਮਾਰਚ 2026 ਦੀ ਤਿਮਾਹੀ ਵਿੱਚ ਤੇਜ਼ੀ ਨਾਲ ਰਿਕਵਰੀ ਹੋਈ, ਜਿਸ ਵਿੱਚ ਕੁੱਲ ਸੰਗ੍ਰਹਿ ਵਿੱਚ 564.97 ਕਰੋੜ ਰੁਪਏ (9%) ਅਤੇ ਸ਼ੁੱਧ ਸੰਗ੍ਰਹਿ ਵਿੱਚ 669.09 ਕਰੋੜ ਰੁਪਏ (11%) ਦਾ ਵਾਧਾ ਹੋਇਆ, ਜਿਸ ਨੇ ਪਹਿਲਾਂ ਆਈ ਗਿਰਾਵਟ ਨੂੰ ਪੂਰਾ ਕਰਦਿਆਂ ਵਿਕਾਸ ਦੇ ਰਾਹ ਨੂੰ ਮੁੜ ਬਹਾਲ ਕੀਤਾ।”

ਇਹ ਵੀ ਪੜ੍ਹੋ Chandigarh Blast Case; ਜਾਂਚ ਦੌਰਾਨ ਮਹੱਤਵਪੂਰਨ ਤੱਥ ਸਾਹਮਣੇ ਆਉਣ ਲੱਗੇ

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਜੀ.ਐਸ.ਟੀ. ਸੰਗ੍ਰਹਿ ਵਿੱਚ ਲਗਾਤਾਰ ਵਾਧਾ, ਖਾਸ ਕਰਕੇ ਆਖਰੀ ਤਿਮਾਹੀ ਵਿੱਚ ਮਜ਼ਬੂਤ ​​ਰਿਕਵਰੀ, ਮਜ਼ਬੂਤ ​​ਵਿੱਤੀ ਪ੍ਰਬੰਧਨ ਅਤੇ ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਪ੍ਰਤੀ ਸੂਬਾ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕੌਮੀ ਪੱਧਰ ‘ਤੇ ਆਈਆਂ ਤਬਦੀਲੀ ਵਾਲੀਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਸਰਕਾਰ ਮਾਲੀਆ ਜੁਟਾਉਣ ਨੂੰ ਹੋਰ ਵਧਾਉਣ ਲਈ ਪਾਲਣਾ ਢਾਂਚੇ ਨੂੰ ਮਜ਼ਬੂਤ ਕਰਨ, ਤਕਨਾਲੋਜੀ ਦੀ ਵਰਤੋਂ ਕਰਨ ਅਤੇ ਇਮਾਨਦਾਰ ਟੈਕਸਦਾਤਾਵਾਂ ਦਾ ਸਮਰਥਨ ਕਰਨਾ ਜਾਰੀ ਰੱਖੇਗੀ।”

ਇਹ ਵੀ ਪੜ੍ਹੋ ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਵਿੱਤ ਮੰਤਰੀ ਚੀਮਾ ਨੇ ਕਿਹਾ, “ਇਸ ਦੇ ਉਲਟ, ਕਈ ਵੱਡੇ ਸੂਬਿਆਂ ਜਿਵੇਂ ਕਿ ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਅਤੇ ਮੱਧ ਪ੍ਰਦੇਸ਼ ਨੇ ਮਾਰਚ 2026 ਅਤੇ ਸਾਲਾਨਾ ਅੰਕੜਿਆਂ ਦੋਵਾਂ ਵਿੱਚ ਨਕਾਰਾਤਮਕ ਵਿਕਾਸ ਦਰਜ ਕੀਤਾ, ਜੋ ਜੀ.ਐਸ.ਟੀ. ਸੰਗ੍ਰਹਿ ਵਿੱਚ ਵਿਆਪਕ ਤਣਾਅ ਨੂੰ ਦਰਸਾਉਂਦਾ ਹੈ।”ਵਿੱਤੀ ਸਾਲ 2026-27 ਵਿੱਚ ਸੂਬੇ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ ਹੋਰ ਵਾਧਾ ਹੋਣ ਦਾ ਪੂਰਾ ਭਰੋਸਾ ਪ੍ਰਗਟਾਉਂਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਭਰੋਸੇ ਦਾ ਸਿਹਰਾ ਸੂਬਾ ਸਰਕਾਰ ਦੇ ਲਗਾਤਾਰ ਇਨਫੋਰਸਮੈਂਟ ਯਤਨਾਂ, ਬਿਹਤਰ ਪਾਲਣਾ, ਅਤੇ ਤੇਜੀ ਨਾਲ ਵੱਧ ਰਹੀ ਆਰਥਿਕਤਾ ਨੂੰ ਦਿੱਤਾ, ਜਿਨ੍ਹਾਂ ਤੋਂ ਮਾਲੀਏ ਦੇ ਵਾਧੇ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892906