Home Blog Page 700

ਖੇਤੀਬਾੜੀ ਮੰਤਰੀ ਨੇ ਕਿਸਾਨ ਹਿੱਤ‘ਚ”ਕਿਸਾਨ ਹੈਲਪ ਡੈਸਕ” ਦੀ ਕੀਤੀ ਸ਼ੁਰੂਆਤ

0

Muktsar News:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਦੀ ਮਦਦ ਲਈ ਇੱਕ ਨਵਾਂ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਕਿਸਾਨ ਹੈਲਪ ਡੈਸਕ ਦੀ ਸਥਾਪਨਾ ਕੀਤੀ ਗਈ ਹੈ, ਜਿਸ ਰਾਹੀਂ ਕਿਸਾਨ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ, ਸਵਾਲ ਅਤੇ ਸੁਝਾਅ ਸਾਂਝੇ ਕਰ ਸਕਣਗੇ।ਇਸ “ਕਿਸਾਨ ਹੈਲਪ ਡੈਸਕ, ਸ਼੍ਰੀ ਮੁਕਤਸਰ ਸਾਹਿਬ” ਦਾ ਉਦਘਾਟਨ ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਵੱਲੋਂ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਹੈਲਪ ਡੈਸਕ ਵੀ ਉਨ੍ਹਾਂ ਉਪਰਾਲਿਆਂ ਦੀ ਇਕ ਮਹੱਤਵਪੂਰਨ ਕੜੀ ਹੈ।

ਇਹ ਵੀ ਪੜ੍ਹੋ  10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਰਾਹੀਂ ਕਿਸਾਨ ਨਵੀਂ ਤਕਨਾਲੋਜੀ, ਸਰਕਾਰੀ ਯੋਜਨਾਵਾਂ ਅਤੇ ਹੋਰ ਲਾਭਕਾਰੀ ਜਾਣਕਾਰੀਆਂ ਤੁਰੰਤ ਪ੍ਰਾਪਤ ਕਰ ਸਕਣਗੇ।ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ “ਕਿਸਾਨ ਹੈਲਪ ਡੈਸਕ” ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨ ਇਸ ਸੇਵਾ ਦਾ ਲਾਭ ਮੋਬਾਈਲ ਨੰਬਰ 98781-66287 ਤੇ ਸੰਪਰਕ ਕਰਕੇ ਹਰ ਕੰਮਕਾਜ ਵਾਲੇ ਦਿਨ,ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੈ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਐਮਰਜੈਂਸੀ ਸਥਿਤੀ ਲਈ ਵਿਆਪਕ ਮੌਕ ਡਰਿਲ ਕਰਵਾਈ

0

👉ਡਾ. ਅਖਿਲ ਚੌਧਰੀ ਐਸ.ਐਸ.ਪੀ ਨੇ ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
Muktsar News: ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਤੇਜ਼ ਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਲਈ ਇਕ ਵਿਆਪਕ ਅਤੇ ਸੰਯੁਕਤ ਮੌਕ ਡਰਿਲ ਦਾ ਆਯੋਜਨ ਕੀਤਾ। ਇਹ ਅਭਿਆਸ ਡਾ. ਅਖਿਲ ਚੌਧਰੀ, ਐਸ.ਐਸ.ਪੀ ਦੀ ਨਿਗਰਾਨੀ ਹੇਠ ਕੀਤੀ ਗਈ। ਇਸ ਮੌਕੇ ਸ੍ਰੀ ਅਮਨਦੀਪ ਸਿੰਘ ਡੀ.ਐਸ.ਪੀ (ਐਚ) ਹਾਜ਼ਰ ਸਨ, ਜਿਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਐਮਰਜੈਂਸੀ ਪ੍ਰਬੰਧ ਅਤੇ ਸੁਰੱਖਿਆ ਦੀਆਂ ਨਵੀਆਂ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਡਾ.ਅਖਿਲ ਚੌਧਰੀ ਨੇ ਦੱਸਿਆ ਕਿ ਅਜਿਹੀਆਂ ਮੌਕ ਡਰਿਲਾਂ ਨਾਲ ਸਿਰਫ ਤਿਆਰੀ ਹੀ ਨਹੀਂ, ਬਲਕਿ ਜ਼ਿਲ੍ਹੇ ਦੀ ਸੁਰੱਖਿਆ ਪ੍ਰਣਾਲੀ ਨੂੰ ਵੀ ਕਾਇਮ ਕੀਤਾ ਜਾਂਦਾ ਹੈ, ਜਿਸ ਨਾਲ ਕਿਸੇ ਵੀ ਅਣਚਾਹੀ ਸਥਿਤੀ ਦਾ ਤੇਜ਼ ਅਤੇ ਪ੍ਰਭਾਵਸ਼ਾਲੀ ਜਵਾਬ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ  CIA Moga ਤੇ CI Ldh ਦੇ ਸਾਂਝੇ ਆਪਰੇਸ਼ਨ ਦੌਰਾਨ ਭਗੋੜਾ ਨਾਮੀ ਤਸਕਰ ਕਾਬੂ

ਇਹ ਅਭਿਆਸ ਪੁਲਿਸ ਮੁਲਾਜ਼ਮਾਂ ਦੀ ਸਮਰੱਥਾ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਦਾ ਹੈ। ਡਰਿਲ ਵਿੱਚ ਵੱਖ-ਵੱਖ ਕਿਸਮਾਂ ਦੇ ਹਥਿਆਰਾਂ ਅਤੇ ਸੁਰੱਖਿਆ ਉਪਕਰਣਾਂ ਦੀ ਜਾਂਚ ਕੀਤੀ ਗਈ, ਅਤੇ ਮੁਲਾਜ਼ਮਾਂ ਨੂੰ ਨਵੀਨਤਮ ਤਕਨੀਕਾਂ ਅਤੇ ਰਣਨੀਤੀਆਂ ਨਾਲ ਅਗਾਹ ਕੀਤਾ ਗਿਆ। ਇਸ ਮੌਕੇ ਪੁਲਿਸ ਮੁਲਾਜ਼ਮਾਂ ਦੀ ਇੱਕਠ ਵੀ ਕੀਤੀ ਗਈ ਜਿੱਥੇ ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਅੱਗੇ ਹੋਣ ਵਾਲੀਆਂ ਸਥਿਤੀਆਂ ਲਈ ਯੋਜਨਾਬੱਧ ਤਿਆਰੀ ਦੀ ਯਕੀਨਦਹਾਨੀ ਕਰਵਾਈ।ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਸਭ ਤੋਂ ਜ਼ਰੂਰੀ ਵਕਤ ਤੇ ਸਹੀ ਫੈਸਲੇ ਅਤੇ ਤਕਨੀਕੀ ਤਿਆਰੀ ਨੂੰ ਜ਼ਿਲ੍ਹਾ ਸੁਰੱਖਿਆ ਦਾ ਮੁੱਖ ਹਥਿਆਰ ਕਹਿੰਦੇ ਹੋਏ ਪੁਲਿਸ ਮੁਲਾਜ਼ਮਾਂ ਨੂੰ ਜ਼ੋਰ ਦਿੱਤਾ ਕਿ ਉਹ ਹਰ ਸਥਿਤੀ ਲਈ ਬਿਲਕੁਲ ਤਿਆਰ ਰਹਿਣ।ਇਸ ਮੌਕੇ ਡਰਿਲ ਵਿੱਚ ਵਿਭਾਗੀ ਸਾਧਨਾਂ ਦੀ ਵੀ ਪੂਰੀ ਜਾਂਚ ਕੀਤੀ ਗਈ। ਹਰ ਮੁਲਾਜ਼ਮ ਨੂੰ ਉਸਦੇ ਹਥਿਆਰ ਅਤੇ ਸੁਰੱਖਿਆ ਉਪਕਰਣ ਦੀ ਠੀਕ ਤਰੀਕੇ ਨਾਲ ਸਮਝ ਦਿੱਤੀ ਗਈ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਦਾ ਕੇਸ; MLA ਦਾ ਪੁੱਤ ਤੇ ਕੁੜਮ ਸਹਿਤ ਤਿੰਨ ਨਾਮਜ਼ਦ

ਇਸ ਲਈ ਖ਼ਾਸ ਤੌਰ ‘ਤੇ ਰੋਬੋਟਿਕ ਸੁਰੱਖਿਆ ਜੰਤ੍ਰਾਂ, ਬਾਇੋਮੇਟਰਿਕ ਪਹਿਚਾਣ ਪ੍ਰਣਾਲੀਆਂ ਅਤੇ ਡਰੋਨ ਸਟੈਟਸ ਮੋਨੀਟਰੀੰਗ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਕਿ ਤਕਨੀਕੀ ਵਿਕਾਸ ਨਾਲ ਨਾਲ ਮਨੁੱਖੀ ਦ੍ਰਿੜਤਾ ਅਤੇ ਸਮਝਦਾਰੀ ਹੀ ਸਫਲਤਾ ਦੀ ਕੁੰਜੀ ਹੈ। ਅਸੀਂ ਤਕਨੀਕ ਦਾ ਸਹੀ ਇਸਤੇਮਾਲ ਕਰਕੇ ਹੀ ਅਸਲ ਤੌਰ ‘ਤੇ ਲੋਕਾਂ ਦੀ ਸੁਰੱਖਿਆ ਕਰ ਸਕਦੇ ਹਾਂ।ਐੱਸ.ਐੱਸ.ਪੀ ਨੇ ਕਿਹਾ ਕਿ ਸਿਰਫ ਪੁਲਿਸ ਹੀ ਨਹੀਂ, ਸਾਰਾ ਸਮਾਜ ਸੁਰੱਖਿਆ ਵਿੱਚ ਆਪਣੀ ਭੂਮਿਕਾ ਨਿਭਾਏ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਨਾਲ ਸਹਿਯੋਗ ਕਰਕੇ ਆਪਣੀ ਸੁਰੱਖਿਆ ਲਈ ਸਾਵਧਾਨ ਰਹਿਣ ਅਤੇ ਕਿਸੇ ਵੀ ਗ਼ੈਰਕਾਨੂੰਨੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।ਉਨ੍ਹਾਂ ਨੇ ਕਿਹਾ, “ਜਦੋਂ ਸਾਡੇ ਕੋਲ ਲੋਕਾਂ ਦਾ ਭਰੋਸਾ ਅਤੇ ਸਹਿਯੋਗ ਹੋਵੇਗਾ, ਤਾਂ ਅਸੀਂ ਕਿਸੇ ਵੀ ਖਤਰੇ ਨੂੰ ਮੁਕਾਬਲਾ ਕਰਨ ਲਈ ਪੂਰੀ ਤਿਆਰੀ ਨਾਲ ਰਹਾਂਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮਾਰ ਰਹੇ ਨੇ ਵੱਡੀਆਂ ਮੱਲਾਂ: ਵਿਧਾਇਕ ਕੁਲਵੰਤ ਸਿੰਘ

SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲਾ ਲੈ ਕੇ ਸਿੱਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਕੇ, ਜ਼ਿਲ੍ਹੇ ਦੇ ਸਮੁੱਚੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਮਿਆਰਾਂ ਦੇ ਅਨੁਕੂਲ ਅਪਗ੍ਰੇਡ ਕੀਤਾ ਜਾ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ 19 ਲੱਖ 90 ਹਜਾਰ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸੈਦਪੁਰ, ਸਰਕਾਰੀ ਹਾਈ ਸਕੂਲ ਸੈਦਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੋਬਿੰਦਗੜ੍ਹ ਵਿਖੇ ਸਕੂਲਾਂ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਦਾ ਕੇਸ; MLA ਦਾ ਪੁੱਤ ਤੇ ਕੁੜਮ ਸਹਿਤ ਤਿੰਨ ਨਾਮਜ਼ਦ

ਉਨ੍ਹਾਂ ਕਿਹਾ ਕਿ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਬੁਨਿਆਂਦੀ ਢਾਂਚੇ ਦੀ ਨੁਹਾਰ ਬਦਲਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰ ਦੇ ਵਿਦਿਆਰਥੀਆਂ ਨੂੰ ਉੱਚ ਮਿਆਰ ਦਾ ਸਿੱਖਿਆ ਦਾ ਮਾਹੋਲ ਮਿਲ ਸਕੇ।ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸੈਦਪੁਰ ਵਿੱਚ 05 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਨਵੀਂ ਚਾਰਦੀਵਾਰੀ ਅਤੇ ਹਾਈ ਸਕੂਲ ਪਿੰਡ ਸੈਦਪੁਰ ਵਿਖੇ 6.50 ਹਜਾਰ ਦੀ ਲਾਗਤ ਨਾਲ ਚਾਰਦੀਵਾਰੀ ਦੀ ਉਸਾਰੀ ਅਤੇ ਰਿਪੇਅਰ ਦਾ ਕੰਮ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੋਬਿੰਦਗੜ੍ਹ ਵਿਖੇ 08 ਲੱਖ 40 ਹਜਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਮੁਕੰਮਲ ਕਰਵਾਇਆ ਗਿਆ।

ਇਹ ਵੀ ਪੜ੍ਹੋ  10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਵਿਲੱਖਣ ਬਦਲਾਅ ਆ ਰਹੇ ਹਨ। ਸਰਕਾਰੀ ਸਕੂਲਾਂ ਦੀ ਨੁਹਾਰ ਤੇਜ਼ੀ ਨਾਲ ਬਦਲ ਰਹੀ ਹੈ ਅਤੇ ਉਨ੍ਹਾਂ ਨੂੰ ਨਵੇਂ ਯੁੱਗ ਦੇ ਤਕਨੀਕੀ ਅਤੇ ਬੁਨਿਆਦੀ ਢਾਂਚਿਆਂ ਨਾਲ ਲੈਸ ਕੀਤਾ ਜਾ ਰਿਹਾ ਹੈ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ, ਸੈਕੰਡਰੀ, ਗਿੰਨੀ ਦੁੱਗਲ, ਸਕੂਲਾਂ ਦੇ ਅਧਿਆਪਕ, ਬੱਚਿਆਂ ਦੇ ਮਾਤਾ ਪਿਤਾ ਅਤੇ ਸਕੂਲਾਂ ਦੀ ਵਿਦਿਆਰਥੀਆਂ ਸਮੇਤ ਪਿੰਡਾਂ ਦੇ ਮੋਹਤਬਰ ਵਿਅਕਤੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨਾਲ ਮੀਟਿੰਗ

0

👉ਵੋਟਰਾਂ ਅਤੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਬੂਥਾਂ ‘ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼
👉ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜਾਰ 437 ਅਤੇ ਕੁੱਲ ਪੋਲਿੰਗ ਬੂਥ 192 : ਸਿਬਿਨ ਸੀ
Chandigarh News:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸਿਬਿਨ ਸੀ ਨੇ ਚੋਣ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਪੋਲਿੰਗ ਬੂਥਾਂ, ਕਾਊਂਟਿੰਗ ਹਾਲਾਂ ਅਤੇ ਸਟਰਾਂਗ ਰੂਮਾਂ ਵਿੱਚ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ  ਗੁਲਾਬ ਚੰਦ ਕਟਾਰੀਆ ਨੇ ਨਾਗਰਿਕਾਂ ਨੂੰ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ

ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ‘ਤੇ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਸਮੇਤ ਗਰਮੀ ਤੋਂ ਬਚਣ ਲਈ ਸਾਰੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕੋਵਿਡ-19 ਦੇ ਪ੍ਰੋਟੋਕੋਲ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ।ਮੁੱਖ ਚੋਣ ਅਧਿਕਾਰੀ ਨੇ ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਨਿਗਰਾਨੀ ਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਤੇ ਇਸ ਬਾਬਤ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਕਿਹਾ ਗਿਆ। ਉਨ੍ਹਾਂ ਨੇ ਪੇਡ ਨਿਊਜ਼ ਉੱਤੇ ਤਿੱਖੀ ਨਜ਼ਰ ਰੱਖਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਪੋਲਿੰਗ ਸਟਾਫ਼ ਦੀ ਸਹੂਲਤ ਲਈ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਸਵੀਪ ਗਤੀਵਿਧੀਆਂ ਹੋਰ ਤੇਜ਼ ਕਰਨ ਲਈ ਕਿਹਾ।ਸਿਬਿਨ ਸੀ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਹਲਕਿਆਂ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ਉੱਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦਾ ਕੇਸ; MLA ਦਾ ਪੁੱਤ ਤੇ ਕੁੜਮ ਸਹਿਤ ਤਿੰਨ ਨਾਮਜ਼ਦ

ਉਨ੍ਹਾਂ ਕਿਹਾ ਕਿ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਹੋਰ ਵਧਾਈ ਜਾਵੇ ਤਾਂ ਜੋ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਈ ਜਾ ਸਕੇ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਵੋਟਾਂ ਦੌਰਾਨ ਨਕਦੀ ਜਾਂ ਕਿਸੇ ਹੋਰ ਤਰੀਕੇ ਦਾ ਸਮਾਨ ਵੰਡਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਸੰਵੇਦਸ਼ਨੀਲ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਉੱਤੇ ਮਜ਼ਬੂਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨੇ ਮੁੱਖ ਚੋਣ ਅਧਿਕਾਰੀ ਨੂੰ ਯਕੀਨ ਦਿਵਾਇਆ ਕਿ ਜ਼ਿਮਨੀ ਚੋਣ ਲਈ ਲੌੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ।ਮੀਟਿੰਗ ਦੌਰਾਨ ਏਡੀਜੀਪੀ-ਕਮ-ਸਟੇਟ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ, ਐਡੀਸ਼ਨਲ ਸੀਈਓ ਹਰੀਸ਼ ਨਈਅਰ, ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਅੱਜ ਨਹੀਂ ਹੋਵੇਗਾ Mock Drill !

👉ਹਲਕੇ ਦੇ ਕੁੱਲ ਵੋਟਰਾਂ ਅਤੇ ਪੋਲਿੰਗ ਬੂਥਾਂ ਦੀ ਗਿਣਤੀ
ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ਵਿੱਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲਈ ਕੁੱਲ 192 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 10 ਮਾਡਲ ਪੋਲਿੰਗ ਬੂਥ, ਔਰਤਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਇਕ ਪੋਲਿੰਗ ਬੂਥ, ਵਾਤਾਵਰਣ ਅਨੁਕੂਲ “ਹਰਾ” ਇੱਕ ਪੋਲਿੰਗ ਬੂਥ ਅਤੇ ਪੀ.ਡਬਲਯੂ.ਡੀ ਸਟਾਫ ਵੱਲੋਂ ਸੰਚਾਲਿਤ ਕੀਤਾ ਜਾਣ ਵਾਲ ਇੱਕ ਪੋਲਿੰਗ ਬੂਥ ਸ਼ਾਮਲ ਹੈ। ਇਸ ਤੋਂ ਇਲਾਵਾ 13 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨਿਆ ਗਿਆ ਹੈ, ਜਿੱਥੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਨਤੀਜੇ ਆਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਗੁਲਾਬ ਚੰਦ ਕਟਾਰੀਆ ਨੇ ਨਾਗਰਿਕਾਂ ਨੂੰ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ

0

Chandigarh News: ਪੰਜਵੇਂ ਸਿੱਖ ਗੁਰੂ, ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਰਾਜ ਦੇ ਲੋਕਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੁਆਰਾ ਦਿਖਾਏ ਗਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ ਹੈ।ਆਪਣੇ ਸੰਦੇਸ਼ ਵਿੱਚ, ਰਾਜਪਾਲ ਨੇ ਕਿਹਾ ਕਿ ਗੁਰੂ ਜੀ ਨੇ ਧਰਮ, ਮਾਨਵਤਾ, ਸਮਾਨਤਾ ਅਤੇ ਭਾਈਚਾਰੇ ਦੀਆਂ ਅਮੀਰ ਕਦਰਾਂ-ਕੀਮਤਾਂ ਦੀ ਰੱਖਿਆ ਲਈ ਆਪਣਾ ਸਰਵਉੱਚ ਬਲੀਦਾਨ ਦਿੱਤਾ, ਜੋ ਸਾਡੇ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।ਉਨ੍ਹਾਂ ਕਿਹਾ ਕਿ ਗੁਰੂ ਜੀ ਦੁਆਰਾ ਸੰਕਲਿਤ ਆਦਿ ਗ੍ਰੰਥ, ਸ੍ਰੀ ਗੁਰੂ ਗ੍ਰੰਥ ਸਾਹਿਬ, ਅੱਜ ਵੀ ਮਨੁੱਖਤਾ ਲਈ ਗਿਆਨ, ਸ਼ਾਂਤੀ ਅਤੇ ਸਦਭਾਵਨਾ ਦਾ ਸਦੀਵੀ ਚਾਨਣ ਮੁਨਾਰਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਅੱਜ ਨਹੀਂ ਹੋਵੇਗਾ Mock Drill !

ਇਹ ਧਰਮ ਗ੍ਰੰਥ ਸਮੁੱਚੀ ਮਨੁੱਖਤਾ ਨੂੰ ਸਾਰੇ ਧਰਮਾਂ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਸਦਭਾਵਨਾ ‘ਤੇ ਅਧਾਰਤ ਸਮਾਜ ਦੀ ਉਸਾਰੀ ਦਾ ਰਸਤਾ ਦਿਖਾਉਂਦਾ ਹੈ।ਰਾਜਪਾਲ ਸ਼੍ਰੀ ਕਟਾਰੀਆ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਬਲੀਦਾਨ ਧਰਮ ਅਤੇ ਸੱਚ ਦੀ ਰੱਖਿਆ ਲਈ ਸੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਵਸ ਆਪਸੀ ਸਦਭਾਵਨਾ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੁਆਰਾ ਦਿਖਾਏ ਗਏ ਮਾਰਗ ‘ਤੇ ਚੱਲ ਕੇ ਇੱਕ ਸ਼ਾਂਤੀਪੂਰਨ ਅਤੇ ਸਦਭਾਵਨਾਪੂਰਨ ਸਮਾਜ ਦੀ ਉਸਾਰੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਿਧਾਇਕ ਰਣਬੀਰ ਭੁੱਲਰ ਨੇ ਸ਼ਹਿਰੀ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ‘ਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Ferozepur News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਸੁਧਾਰਾਂ ਦੇ ਨਾਲ-ਨਾਲ ਖੇਡਾਂ, ਸਿਹਤ, ਰੁਜ਼ਗਾਰ ਆਦਿ ਹੋਰ ਖੇਤਰਾਂ ਵਿੱਚ ਵੀ ਰਾਜ ਨੂੰ ਮੋਹਰੀ ਬਣਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਫ਼ਿਰੋਜ਼ਪੁਰ ਸ਼ਹਿਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦ ਨਗਰੀ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟੈਂਕਾਂ ਵਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਭੱਟੀਆਂ ਵਾਲੀ ਵਿਖੇ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸ਼੍ਰੀ ਕੋਮਲ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ ਹਾਜ਼ਰ ਸਨ।ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿੱਦਿਆ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਹੈ ਵਿੱਦਿਆ ਤੋਂ ਬਿਨਾ ਮਨੁੱਖ ਅਧੂਰਾ ਹੈ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਦਾ ਕੇਸ; MLA ਦਾ ਪੁੱਤ ਤੇ ਕੁੜਮ ਸਹਿਤ ਤਿੰਨ ਨਾਮਜ਼ਦ

ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੜ੍ਹਾਈ, ਖੇਡਾਂ, ਅਤੇ ਆਪਣੀ ਦਿਲਚਸਪੀ ਅਨੁਸਾਰ ਹੋਰ ਚੰਗੇ ਖੇਤਰਾਂ ਵਿੱਚ ਆਪੋ-ਆਪਣੇ ਮਿੱਥੇ ਟੀਚਿਆਂ ਨੂੰ ਸਖਤ ਮਿਹਨਤ ਕਰ ਕੇ ਸਰ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਅੱਗੇ ਕਿਹਾ ਕਿ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਲੈਂਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਯਕੀਨੀ ਤੌਰ ਤੇ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਅਤੇ ਖੇਡਾਂ ਦਾ ਪੱਧਰ ਉੱਚਾ ਹੋਇਆ ਹੈ ਜਿਸ ਕਾਰਨ ਹੁਣ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀ ਮੈਰਿਟ ਸੂਚੀਆਂ ਵਿੱਚ ਨਾਮ ਦਰਜ ਕਰਵਾ ਰਹੇ ਹਨ ਅਤੇ ਵੱਕਾਰੀ ਪ੍ਰੀਖਿਆਂਵਾਂ ਅਤੇ ਮੁਕਾਬਲਿਆਂ ਵਿੱਚ ਨਾਮਣਾ ਖੱਟ ਰਹੇ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਜਿਸ ਦੇ ਅਧੀਨ ਨੌਜਵਾਨਾਂ ਲਈ ਪਿੰਡਾ/ਸ਼ਹਿਰਾਂ ਅੰਦਰ ਖੇਡ ਗਰਾਊਡ ਬਣਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਜਵਾਨੀ ਨਸ਼ੇ ਦੀ ਭੈੜੀ ਅਲਾਮਤ ਤੋਂ ਦੂਰ ਰਹਿ ਸਕੇ।ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਸ਼ਹਿਰੀ, ਅਮਰਿੰਦਰ ਸਿੰਘ, ਹਿਮਾਂਸ਼ੂ ਠੱਕਰ, ਗੌਰਵ, ਮਨਜੀਤ ਸਿੰਘ ਨਿੱਕੂ, ਬੌਬੀ ਸ਼ੱਪਰਾ, ਸੁਰਿੰਦਰ ਸਿੰਘ ਗਿੱਲ, ਬਲਕਾਰ ਸਿੰਘ ਗਿੱਲ, ਮੋਨਿਕਾ ਰਾਣੀ, ਸਰੋਜ ਰਾਣੀ, ਸ਼ਵੇਤਾ ਰਾਣੀ, ਐੱਮ.ਸੀ. ਸਲਵਿੰਦਰ ਸਿੰਘ ਮਨਦੀਪ ਸਿੰਘ, ਹਰਪਿੰਦਰ ਸੰਧੂ ਐਡਵੋਕੇਟ ਕ੍ਰਿਸ਼ਨ ਅਵਸਥੀ, ਵਿਸ਼ਾਲ, ਵਿਜੇ, ਬੰਟੀ, ਸੁਭਰਾਵ, ਸੁਰਿੰਦਰ ਸਿੰਘ ਸੋਹਲ ਗੁਰਸ਼ਰਨ ਰਾਏ, ਦਲੀਪ ਕੁਮਾਰ, ਗੁਲਸ਼ਨ ਗੱਖੜ, ਗਗਨ ਠਾਕੁਰ, ਸਰਦੂਲ ਸਿੰਘ, ਬੱਬੂ, ਗੋਪੀ, ਸਕੂਲਾਂ ਦਾ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

CIA Moga ਤੇ CI Ldh ਦੇ ਸਾਂਝੇ ਆਪਰੇਸ਼ਨ ਦੌਰਾਨ ਭਗੋੜਾ ਨਾਮੀ ਤਸਕਰ ਕਾਬੂ

0

Moga News:ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਲ ਕ੍ਰਿਸ਼ਨ ਸਿੰਗਲਾ /ਐਸ.ਪੀ (ਆਈ),ਸੁੱਖਅਮ੍ਰਿਤ ਸਿੰਘ ਉਪ ਕਪਤਾਨ ਪੁਲਿਸ (ਡੀ)ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦ ਸੀ.ਆਈ.ਏ ਸਟਾਫ ਮੋਗਾ ਵੱਲੋ ਕਾਊਟਰ ਇਨੰਟੈਲੀਜੈਸ, ਲੁਧਿਆਣਾ ਦੀ ਟੀਮ ਨਾਲ ਇੱਕ ਸਾਝੇ ਅਪਰੇਸ਼ਨ ਦੌਰਾਨ 05 ਕਿੱਲੋ 500 ਗ੍ਰਾਮ ਹੈਰੋਇਨ ਕੇਸ ਵਿੱਚ ਭਗੋੜੇ ਨੂੰ ਇੱਕ ਫਾਰਚੂਨਰ ਗੱਡੀ ਸਮੇਤ ਕਾਬੂ ਕੀਤਾ।ਇਹ ਕਿ ਮਿਤੀ 13.03.2024 ਨੂੰ ਸ:ਥ ਸੁਖਵਿੰਦਰ ਸਿੰਘ ਸੀ.ਆਈ.ਏ ਸਟਾਫ ਮੋਗਾ ਵੱਲੋ ਖੂਫੀਆ ਇਤਲਾਹ ਤੇ ਜਸਪ੍ਰੀਤ ਸਿੰਘ ਉਰਫ ਜੱਸਾ ਵਾਸੀ ਚੜਿੱਕ, ਜਿਲਾ ਮੋਗਾ,

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਦਾ ਕੇਸ; MLA ਦਾ ਪੁੱਤ ਤੇ ਕੁੜਮ ਸਹਿਤ ਤਿੰਨ ਨਾਮਜ਼ਦ

ਸੰਦੀਪ ਸਿੰਘ ਉਰਫ ਭੱਟੀ ਵਾਸੀ ਸ਼ਾਹਵਾਲਾ ਰੋਡ ਜੀਰਾ,ਸੁਖਚੈਨ ਸਿੰਘ ਉਰਫ ਚੈਨਾ ਵਾਸੀ ਧੱਲੇਕੇ, ਥਾਣਾ ਸਦਰ ਮੋਗਾ ਧਰਮਪ੍ਰੀਤ ਸਿੰਘ ਉਰਫ ਧੰਮੀ  21/61/85 NDPS Act ਥਾਣਾ ਸਿਟੀ ਮੋਗਾ ਦਰਜ ਰਜਿਸਟਰ ਕਰਕੇ ਦੋਸੀਆਨ ਸੰਦੀਪ ਸਿੰਘ ਉਰਫ ਭੱਟੀ, ਸੁਖਚੈਨ ਸਿੰਘ ਉਰਫ ਚੈਨਾ ਅਤੇ ਧਰਮਪ੍ਰੀਤ ਸਿੰਘ ਉਰਫ ਧੰਮੀ ਉਕਤਾਨ ਨੂੰ ਮਿਤੀ: 13.03.2024 ਨੂੰ ਧੀਰ ਕਲੌਨੀ ਮੋਗਾ ਤੋ ਕਾਰ HONDA AMAZE NO:DL-3-CBE-9572 ਰੰਗ ਚਿੱਟਾटा ਗ੍ਰਿਫਤਾਰ ਕੀਤਾ। ਇਸ ਮੁਕੱਦਮਾ ਵਿੱਚ ਦੋਸ਼ੀ ਜਸਪ੍ਰੀਤ ਸਿੰਘ ਉਰਫ ਜੱਸਾ ਉਕਤ ਦੀ ਗ੍ਰਿਫਤਾਰੀ ਬਾਕੀ ਸੀ, ਜਿਸ ਨੂੰ ਮਾਨਯੋਗ ਅਦਾਲਤ ਦੇ ਹੁਕਮ ਮਿਤੀ:22.10.2024 ਰਾਹੀ ਰੂਹਪੋਸ ਹੋਣ ਕਰਕੇ ਪੀ.ਉ ਕਰਾਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਅੱਜ ਨਹੀਂ ਹੋਵੇਗਾ ‘ਮੋਕ ਡਰਿੱਲ’!

ਇਹ ਕਿ ਮਿਤੀ:27.05.2025 ਨੂੰ ਸੀ.ਆਈ.ਏ ਸਟਾਫ ਮੋਗਾ ਵੱਲੋ ਕਾਊਟਰ ਇਨੰਟੈਲੀਜੈਸ, ਲੁਧਿਆਣਾ ਦੀ ਟੀਮ ਨਾਲ ਇੱਕ ਸਾਝੇ ਅਪਰੇਸ਼ਨ ਦੌਰਾਨ ਭਗੋੜੇ ਦੋਸੀ ਜਸਪ੍ਰੀਤ ਸਿੰਘ ਉਰਫ ਜੱਸਾ ਨੂੰ ਕਾਰ ਫਾਰਚੂਨਰ ਰਜਿ:ਨੰਬਰ CH-01-AJ-0017 ਰੰਗ ਚਿੱਟਾ ਸਮੇਤ ਕਾਬੂ ਕਰਕੇ ਮੁਕੱਦਮਾ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ।ਉਕਤ ਮੁਕੱਦਮਾ ਤੋ ਇਲਾਵਾ ਦੋਸੀ ਜਸਪ੍ਰੀਤ ਸਿੰਘ ਉਰਫ ਜੱਸਾ,1290 ग्राभ ਹੈਰੋਇਨ, 1045800 ਰੁਪਏ ਡਰੱਗ ਮਨੀ ਅਤੇ ਇੱਕ ਦੇਸੀ ਕੱਟਾ 315 ਬੋਰ ਸਮੇਤ 02 ਰੋਂਦ ਜਿੰਦਾ 315 ਬੋਰ ) ਵਿੱਚ ਵੀ ਮਾਨਯੋਗ ਅਦਾਲਤ ਵਿੱਚੋ ਗੈਰ ਹਾਜਰ ਚੱਲ ਰਿਹਾ ਸੀ।ਇਹ ਕਿ ਦੋਸੀ ਜਸਪ੍ਰੀਤ ਸਿੰਘ ਉਰਫ ਜੱਸਾ ਉਕਤ ਨੂੰ ਅੱਜ ਮਿਤੀ:28.05.2025 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਜਿਸ ਪਾਸੋ ਬੈਂਕਵਾਰਡ ਅਤੇ ਫਾਰਵਰਡ ਲਿੰਕਾ ਸਬੰਧੀ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਭ੍ਰਿਸ਼ਟਾਚਾਰ ਦਾ ਕੇਸ; MLA ਦਾ ਪੁੱਤ ਤੇ ਕੁੜਮ ਸਹਿਤ ਤਿੰਨ ਨਾਮਜ਼ਦ

0

Jalandhar News: ਪਿਛਲੇ ਦਿਨੀਂ ਭ੍ਰਿਸ਼ਟਾਚਾਰ ਦੇ ਦੇਸ਼ਾਂ ਹੇਠਾਂ ਗਿਰਫ਼ਤਾਰ ਕੀਤੇ ਗਏ ਜਲੰਧਰ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਤੋਂ ਬਾਅਦ ਹੁਣ ਇਸ ਕੇਸ ਵਿੱਚ ਉਹਨਾਂ ਦੇ ਪੁੱਤਰ ਰਾਜਨ ਅਰੋੜਾ ਅਤੇ ਕੁੜਮ ਮਦਾਨ ਸਹਿਤ ਤਿੰਨ ਜਣਿਆਂ ਨੂੰ ਨਾਮਜਾਦ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਪੰਜ ਦਿਨਾਂ ਤੋਂ ਵਿਜੀਲੈਂਸ ਦੇ ਰਿਮਾਂਡ ‘ਤੇ ਚੱਲ ਰਹੇ ਵਿਧਾਇਕ ਅਰੋੜਾ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ, ਜਿੱਥੇ ਵਿਜੀਲੈਂਸ ਦੀ ਟੀਮ ਵੱਲੋਂ ਉਹਨਾਂ ਦਾ ਮੁੜ ਰਿਮਾਂਡ ਮੰਗਿਆ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਅੱਜ ਨਹੀਂ ਹੋਵੇਗਾ ‘ਮੋਕ ਡਰਿੱਲ’!

ਸੂਤਰਾਂ ਤੋਂ ਸਾਹਮਣੇ ਆਈ ਜਾਣਕਾਰੀ ਮੁਤਾਬਿਕ ਵਿਜੀਲੈਂਸ ਵੱਲੋਂ ਇਸ ਕੇਸ ਵਿੱਚ ਨਾਮਜਦ ਬਾਕੀ ਤਿੰਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਣਾ ਬਣਦਾ ਹੈ ਕਿ ਰਮਨ ਅਰੋੜਾ ਦੀ ਗਿਰਫਤਾਰੀ ਤੋਂ ਬਾਅਦ ਕੁਝ ਹੋਰਨਾਂ ਵਿਅਕਤੀਆਂ ਉੱਪਰ ਵਿਧਾਇਕ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੇ ਕੰਮਾਂ ਵਿੱਚ ਸਾਥ ਦੇਣ ਦੇ ਦੋਸ਼ ਲੱਗ ਰਹੇ ਸਨ। ਗੌਰਤਲਬ ਹੈ ਕਿ ਵਿਜੀਲੈਂਸ ਵੱਲੋਂ ਇੱਕ ਸੂਚਨਾ ਦੇ ਆਧਾਰ ‘ਤੇ ਨਗਰ ਨਿਗਮ ਜਲੰਧਰ ਦੇ ਏਟੀਪੀ ਸੁਖਦੇਵ ਨੂੰ ਕੁਝ ਦਿਨ ਪਹਿਲਾਂ ਗਿਰਫਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ‘ਨੌਜਵਾਨ’ਦੀ ਮੋਤ ਦੇ ਮਾਮਲੇ ਵਿਚ ਪੁਲਿਸ ਨੇ ਲਿਆ ਥਾਣੇਦਾਰ ਹਿਰਾਸਤ ’ਚ!

ਜਿਸ ਦੀ ਪੁਛਗਿੱਛ ਦੌਰਾਨ ਵਿਧਾਇਕ ਰਮਨ ਅਰੋੜਾ ਦਾ ਨਾਮ ਸਾਹਮਣੇ ਆਇਆ ਸੀ। ਏਟੀਪੀ ਅਤੇ ਵਿਧਾਇਕ ਰਮਨ ਅਰੋੜਾ ਉੱਪਰ ਦੋਸ਼ ਹਨ ਕਿ ਉਹਨਾਂ ਵੱਲੋਂ ਮਿਲ ਕੇ ਸ਼ਹਿਰ ਵਿੱਚ ਨਕਲੀ ਨੋਟਿਸ ਭੇਜ ਕੇ ਭ੍ਰਿਸ਼ਟਾਚਾਰ ਤਰੀਕੇ ਰਾਹੀਂ ਪੈਸੇ ਇਕੱਠੇ ਕੀਤੇ ਜਾ ਰਹੇ ਸਨ। ਵਿਧਾਇਕ ਅਰੋੜਾ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹਨ। ਇਸਦੇ ਬਾਵਜੂਦ ਉਸਦੇ ਵਿਰੁੱਧ ਸਖਤ ਕਾਰਵਾਈ ਕਰਕੇ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਆਪਣੇ ਜ਼ੀਰੋ ਟੋਲਰੈਂਸ ਨੀਤੀ ਨੂੰ ਸਖਤੀ ਨਾਲ ਲਾਗੂ ਕਰਨਾ ਦਾ ਐਲਾਨ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਦੇ ਵਿਚ ਅੱਜ ਨਹੀਂ ਹੋਵੇਗਾ Mock Drill !

0

Chandigarh News: ਪਾਕਿਸਤਾਨ ਨਾਲ ਪਿਛਲੇ ਦਿਨੀਂ ਹੋਈ ਜੰਗ ਤੋਂ ਬਾਅਦ ਹਾਲੇ ਵੀ ਚੱਲ ਰਹੇ ਤਨਾਅਪੂਰਨ ਮਾਹੌਲ ਦੌਰਾਨ ਬੀਤੇ ਕੱਲ ਭਾਰਤ ਸਰਕਾਰ ਵੱਲੋਂ ਪਾਕਿਸਤਾਨੀ ਸਰਹੱਦ ਨਾਲ ਲੱਗਦੇ ਸੂਬਿਆਂ ਵਿਚ 29 ਮਈ ਨੂੰ ਮੌਕ ਡਰਿੱਲ ਕਰਵਾਉਣ ਦੇ ਨਿਰਦੇਸ਼ਾਂ ਨੂੰ ਹੁਣ ਪੰਜਾਬ ਤੇ ਚੰਡੀਗੜ੍ਹ ਸਹਿਤ ਦੂਜੇ ਸੂਬਿਆਂ ਵਿਚ ਕੁੱਝ ਦਿਨ ਲਈ ਟਾਲ ਦਿੱਤਾ ਹੈ। ਹਾਲਾਂਕਿ ਪੰਜਾਬ ਦੇ ਵਿਚ ਬੀਤੇ ਕੱਲ ਹੀ ਸਿਵਲ ਡਿਫ਼ੈਂਸ ਦੇ ਡਾਇਰੈਕਟਰ ਜਨਰਲ ਸੰਜੀਵ ਕਾਲੜਾ ਵੱਲੋਂ ਇਸ ਸਬੰਧ ਵਿਚ ਆਦੇਸ਼ ਜਾਰੀ ਕਰਕੇ ਇਹ ਮੌਕ ਡਰਿੱਲ 3 ਜੂਨ ਨੂੰ ਕਰਵਾਉਣ ਦਾ ਦਿਨ ਤੈਅ ਕੀਤਾ ਸੀ।

ਇਹ ਵੀ ਪੜ੍ਹੋ  ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ‘ਨੌਜਵਾਨ’ਦੀ ਮੋਤ ਦੇ ਮਾਮਲੇ ਵਿਚ ਪੁਲਿਸ ਨੇ ਲਿਆ ਥਾਣੇਦਾਰ ਹਿਰਾਸਤ ’ਚ!

ਜਿਕਰਯੋਗ ਹੈ ਕਿ 5 ਵਜੇਂ ਤੋਂ ਰਾਤ 9 ਵਜੇਂ ਤੱਕ ਹੋਣ ਵਾਲੇ ਇਸ ਮੌਕ ਡਰਿੱਲ ਦੌਰਾਨ ਨਾਂ ਸਿਰਫ਼ ਕੁੱਝ ਸਮੇਂ ਲਈ ਬਲੈਕਆਊਟ ਕੀਤਾ ਜਾਣਾ ਸੀ, ਬਲਕਿ ਵਿਦੇਸ਼ੀ ਹਮਲਿਆਂ ਤੋਂ ਬਚਣ ਦੇ ਲਈ ਤਕਨੀਕ ਬਾਰੇ ਵੀ ਦਸਿਆ ਜਾਣਾ ਸੀ। ਇਸਦੇ ਵਿਚ ਜੰਗੀ ਹਾਲਾਤਾਂ ਵਿਚ ਤਿਆਰ ਰਹਿਣ ਲਈ ਵੱਜਣ ਵਾਲੇ ਸਾਈਰਨਾਂ ਦੀ ਵੀ ਟੈਸਟਿੰਗ ਹੁੰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਵਿੱਚ ਹੋਈਆਂ ਗੈਰ-ਕਾਨੂੰਨੀ ਉਸਾਰੀਆਂ ਹੋਇਆਂ’ਚ ਬਾਦਲ ਪਰਿਵਾਰ ਦੀ ਭੂਮਿਕਾ:ਤਰੁਣਪ੍ਰੀਤ ਸੌਂਧ

0

👉ਕਿਹਾ- ਮਾਨ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਸਿਰਫ਼ ਲੈਂਡ ਮਾਫ਼ੀਆ ਲਈ ਖ਼ਤਰਾ
ਇਹ ਯੋਜਨਾ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਕਿਸਾਨ-ਪੱਖੀ ਹੈ, ਇੱਕ ਵੀ ਕਿਸਾਨ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ – ਸੌਂਧ
Ludhiana News:ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ‘ਤੇ ਹਮਲਾ ਬੋਲਿਆ ਅਤੇ ਉਨ੍ਹਾਂ ਨੂੰ ਭ੍ਰਿਸ਼ਟ ਅਤੇ ਹੰਕਾਰੀ ਕਿਹਾ। ਉਨ੍ਹਾਂ ਕਿਹਾ ਕਿ ਬਾਦਲ ਨੇ ਅੱਜ ਲੁਧਿਆਣਾ ਵਿੱਚ ਬੇਤੁਕੀ ਅਤੇ ਬੇਬੁਨਿਆਦ ਗੱਲਾਂ ਕਹੀਆਂ। ਉਨ੍ਹਾਂ ਦੇ ਸ਼ਬਦਾਂ ਵਿੱਚ ਉਨ੍ਹਾਂ ਦੇ ਰਾਜਨੀਤਿਕ ਅਤੇ ਆਰਥਿਕ ਹਿੱਤ ਸਾਫ਼ ਦਿਖਾਈ ਦੇ ਰਹੇ ਸਨ।ਮੰਤਰੀ ਸੌਂਧ ਨੇ ਇਹ ਗੱਲਾਂ ਅੱਜ ਲੁਧਿਆਣਾ ਪੱਛਮੀ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਹੀਆਂ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। । ਸੁਖਬੀਰ ਬਾਦਲ ਆਪਣੇ ਸਮੇਂ ਦੌਰਾਨ ਇੱਕ ਵੱਡਾ ਭੂ-ਮਾਫੀਆ ਗੱਠਜੋੜ ਚਲਾ ਰਹੇ ਸਨ। ਪੰਜਾਬ ਦਾ ਹਰ ਬੱਚਾ ਜਾਣਦਾ ਹੈ ਕਿ ਪੰਜਾਬ ਵਿੱਚ ਹੋਈਆਂ ਸਾਰੀਆਂ ਗੈਰ-ਕਾਨੂੰਨੀ ਉਸਾਰੀਆਂ ਵਿੱਚ ਬਾਦਲ ਪਰਿਵਾਰ ਦੀ ਭੂਮਿਕਾ ਰਹੀ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੈਂਡ ਪੂਲਿੰਗ ਸਕੀਮ ਕਿਸਾਨਾਂ ਲਈ ਨਹੀਂ ਸਗੋਂ ਸੁਖਬੀਰ ਬਾਦਲ ਅਤੇ ਉਨ੍ਹਾਂ ਨਾਲ ਜੁੜੇ ਭੂ-ਮਾਫੀਆ ਲਈ ਖ਼ਤਰਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਇਸ ਯੋਜਨਾ ਤਹਿਤ ਕਿਸੇ ਵੀ ਕਿਸਾਨ ਭਰਾ ਨੂੰ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਇੱਕ ਕਿਸਾਨ ਆਪਣੀ ਇੱਛਾ ਅਨੁਸਾਰ ਆਪਣੀ ਜ਼ਮੀਨ ਲੈਂਡ ਪੂਲ ਵਿੱਚ ਸਰਕਾਰ ਨੂੰ ਦੇ ਸਕਦਾ ਹੈ। ਸਰਕਾਰ ਉੱਥੇ ਸੜਕਾਂ ਬਣਾਏਗੀ, ਸਟਰੀਟ ਲਾਈਟਾਂ ਲਗਾਏਗੀ, ਐਸਟੀਪੀ ਪਲਾਂਟ ਲਗਾਏਗੀ ਅਤੇ ਹਰ ਤਰ੍ਹਾਂ ਦਾ ਬੁਨਿਆਦੀ ਢਾਂਚਾ ਉਸਾਰੇਗੀ।ਸੌਂਧ ਨੇ ਕਿਹਾ ਕਿ ਸੁਖਬੀਰ ਬਾਦਲ ਲੈਂਡ ਪੂਲਿੰਗ ਸਕੀਮ ਸਬੰਧੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸ ਯੋਜਨਾ ਦਾ ਲਾਭ ਕਿਸਾਨਾਂ ਨੂੰ ਮਿਲੇਗਾ। ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ। ਉਹ ਆਪਣੀ ਮਰਜ਼ੀ ਅਨੁਸਾਰ ਆਪਣੀ ਜ਼ਮੀਨ ਦੇ ਸਕਦਾ ਹੈ, ਜੇਕਰ ਕੋਈ ਕਿਸਾਨ ਆਪਣੀ ਜ਼ਮੀਨ ਨਹੀਂ ਦੇਣਾ ਚਾਹੁੰਦਾ ਤਾਂ ਉਹ ਪਹਿਲਾਂ ਵਾਂਗ ਉਸ ‘ਤੇ ਖੇਤੀ ਕਰ ਸਕਦਾ ਹੈ। ਇਸ ਦੇ ਨਾਲ ਹੀ, ਜੋ ਵੀ ਕਿਸਾਨ ਇਸ ਯੋਜਨਾ ਲਈ ਆਪਣੀ ਜ਼ਮੀਨ ਦੇਵੇਗਾ, ਉਸਨੂੰ ਪ੍ਰਤੀ ਏਕੜ 1000 ਗਜ਼ ਰਿਹਾਇਸ਼ੀ ਅਤੇ 200 ਗਜ਼ ਵਪਾਰਕ ਪਲਾਟ ਮਿਲੇਗਾ, ਜਿਸ ਦੀ ਕੀਮਤ ਆਉਣ ਵਾਲੇ ਚਾਰ-ਪੰਜ ਸਾਲਾਂ ਵਿੱਚ ਮੌਜੂਦਾ ਬਾਜ਼ਾਰ ਦਰ ਤੋਂ ਘੱਟੋ-ਘੱਟ ਪੰਜ ਗੁਣਾ ਵੱਧ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਲਾਭ ਹੋਵੇਗਾ।ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਅਤੇ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ਅਪਰਾਧ, ਨਸ਼ਾ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕੀਤਾ, ਜਿਸ ਕਾਰਨ ਅੱਜ ਪੰਜਾਬ ਦੇ ਲੋਕ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।

ਇਹ ਵੀ ਪੜ੍ਹੋ  10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਦੇ ਨਾਲ ਹੀ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਪੰਜਾਬ ਵਿੱਚੋਂ ਨਸ਼ਾ, ਭ੍ਰਿਸ਼ਟਾਚਾਰ ਅਤੇ ਅਪਰਾਧ ਨੂੰ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ।ਤਰੁਣ ਪ੍ਰੀਤ ਸੌਂਧ ਨੇ ਕਿਹਾ ਕਿ ਅੱਜ ਬਾਦਲ ਕਿਸਾਨਾਂ ਬਾਰੇ ਗੱਲ ਕਰ ਰਹੇ ਹਨ ਪਰ ਜਦੋਂ ਤਿੰਨ ਕਾਲੇ ਕਾਨੂੰਨ ਆਏ ਤਾਂ ਉਹ ਉਨ੍ਹਾਂ ਦੇ ਹੱਕ ਵਿੱਚ ਸਨ। ਬਾਅਦ ਵਿੱਚ ਉਨ੍ਹਾਂ ਨੇ ਯੂ-ਟਰਨ ਲੈ ਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਦੱਸਣਾ ਚਾਹੀਦਾ ਹੈ ਕਿ ਜਦੋਂ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਕੇਂਦਰ ਵਿੱਚ ਫੂਡ ਪ੍ਰੋਸੈਸਿੰਗ ਮੰਤਰੀ ਸੀ, ਤਾਂ ਉਹ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨਾਲ ਸਬੰਧਿਤ ਕਿੰਨੇ ਪ੍ਰੋਜੈਕਟ ਲੈ ਕੇ ਆਏ ਸਨ, ਜਦੋਂ ਕਿ ਫੂਡ ਪ੍ਰੋਸੈਸਿੰਗ ਯੂਨਿਟਾਂ ਦੀ ਸਥਾਪਨਾ ਅਸਲ ਵਿੱਚ ਕਿਸਾਨਾਂ ਦੀ ਖੁਸ਼ਹਾਲੀ ਦਾ ਕਾਰਨ ਬਣਦੀ ਸੀ। ਪਰ ਉਨ੍ਹਾਂ ਨੇ ਕੁਝ ਨਹੀਂ ਕੀਤਾ। ਉਨ੍ਹਾਂ ਨੇ ਹਮੇਸ਼ਾ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਵਹਾਏ ਹਨ।ਸੁਖਬੀਰ ਬਾਦਲ ਨੂੰ SYL ਮੁੱਦੇ ‘ਤੇ ਕਿਸਾਨਾਂ ਨੂੰ ਇਹ ਵੀ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਪਣੇ ਆਰਥਿਕ ਹਿੱਤਾਂ ਲਈ ਹਰਿਆਣਾ ਨਾਲ ਸਮਝੌਤਾ ਕਿਵੇਂ ਕੀਤਾ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸਿਰਫ਼ ਬਚਕਾਨਾ ਗੱਲਾਂ ਕਰਦੇ ਹਨ। ਉਹ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਨਹੀਂ ਮੰਨਦੇ। ਉਹ ਜਥੇਦਾਰਾਂ ਦੀ ਗੱਲ ਨਹੀਂ ਸੁਣਦੇ ਅਤੇ ਪੰਥ ਨੂੰ ਆਪਣੇ ਹੱਥਾਂ ਦੀ ਕਠਪੁਤਲੀ ਸਮਝਦੇ ਹਨ। ਉਨ੍ਹਾਂ ਨੂੰ ਪੰਜਾਬ ਦੇ ਮੁੱਦੇ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ