Home Blog Page 702

ਮੇਅਰ ਨੇ ਬਰਸਾਤ ਦੇ ਮੌਸਮ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ,ਡੇਅਰੀਆਂ ਨੂੰ ਨੋਟਿਸ

0

👉ਸਾਰੇ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਸਬੰਧੀ ਅੰਡਰਟੇਕਿੰਗ ਦੇ ਆਦੇਸ਼, ਰੋਜ਼ਾਨਾ ਰਿਪੋਰਟਾਂ ਦੇਣੀਆਂ ਵੀ ਜ਼ਰੂਰੀ
Bathinda News:ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ,ਅੱਜ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਪੀ.ਸੀ.ਏ. ਪ੍ਰਧਾਨ ਅਮਰਜੀਤ ਮਹਿਤਾ ਨੇ ਨਗਰ ਨਿਗਮ ਦੇ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਾਰਡਵਾਰ ਡਿਸਪੋਜ਼ਲਾਂ ਦੀ ਗਿਣਤੀ ਉਨ੍ਹਾਂ ਨੂੰ ਦੱਸੀ ਜਾਵੇ ਅਤੇ ਡਿਸਪੋਜ਼ਲਾਂ ‘ਤੇ ਜ਼ਰੂਰੀ ਸਮਾਨ ਸਮੇਤ ਮਸ਼ੀਨਾਂ ਉਪਲਬਧ ਕਰਵਾਈਆਂ ਜਾਣ। ਸ੍ਰੀ ਮਹਿਤਾ ਨੇ ਹੁਕਮ ਜਾਰੀ ਕੀਤੇ ਕਿ ਸਾਰੇ ਡਿਸਪੋਜ਼ਲਾਂ ‘ਤੇ ਵੱਡੇ ਬੋਰਡ ਲਗਾ ਕੇ ਸਬੰਧਤ ਡਿਊਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਮੋਬਾਈਲ ਨੰਬਰ ਲਿਖੇ ਜਾਣ ਅਤੇ ਬਰਸਾਤ ਦੇ ਮੌਸਮ ਵਿੱਚ ਲੋੜ ਪੈਣ ‘ਤੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦਾ ਮੋਬਾਈਲ ਬੰਦ ਨਾ ਹੋਵੇ, ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਦਾ ਮੋਬਾਈਲ ਬੰਦ ਪਾਇਆ ਜਾਂਦਾ ਹੈ, ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  15,000 ਰੁਪਏ ਦੀ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ਥਾਣੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਾਰੇ ਅਧਿਕਾਰੀ ਆਪਣੇ-ਆਪਣੇ ਕੰਮ ਸਮੇਂ ਸਿਰ ਪੂਰਾ ਕਰਨ ਬਾਰੇ ਅੰਡਰਟੇਕਿੰਗ ਦੇਣ ਅਤੇ ਕੰਮ ਦੀ ਰਿਪੋਰਟ ਵੀ ਉਨ੍ਹਾਂ ਨੂੰ ਰੋਜ਼ਾਨਾ ਸੌਂਪੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਡੇਅਰੀਆਂ ਕਾਰਨ ਸੀਵਰੇਜ ਰੁਕਾਵਟ ਅਤੇ ਪਾਣੀ ਭਰਨ ਦੀ ਸਮੱਸਿਆ ਆਉਂਦੀ ਹੈ, ਇਸ ਲਈ ਅੱਜ ਹੀ ਡੇਅਰੀਆਂ ਨੂੰ ਨੋਟਿਸ ਜਾਰੀ ਕਰੋ, ਉਨ੍ਹਾਂ ਨੂੰ ਪਲੱਗ ਕਰੋ ਅਤੇ ਲੋੜ ਪੈਣ ‘ਤੇ ਸੀਲ ਕਰੋ, ਜੇਕਰ ਕੋਈ ਡੇਅਰੀ ਆਪਰੇਟਰ ਪਲੱਗ ਤੋੜਦਾ ਹੈ, ਤਾਂ ਉਸ ਵਿਰੁੱਧ ਐਫਆਈਆਰ ਦਰਜ ਕਰਵਾਈ ਜਾਵੇ। ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਪਾਣੀ ਭਰਨ ਦੀ ਸਮੱਸਿਆ ਸਿਰਕੀ ਬਾਜ਼ਾਰ, ਪਰਸਰਾਮ ਨਗਰ ਅਤੇ ਪਾਵਰ ਹਾਊਸ ਰੋਡ ‘ਤੇ ਸਭ ਤੋਂ ਵੱਧ ਆਮ ਹੈ, ਜਿਸ ਕਾਰਨ ਬਠਿੰਡਾ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜੋ ਵੀ ਗਲਤੀਆਂ ਹੋਈਆਂ ਹਨ, ਉਨ੍ਹਾਂ ਨੂੰ ਵਰਤਮਾਨ ਅਤੇ ਭਵਿੱਖ ਵਿੱਚ ਨਹੀਂ ਦੁਹਰਾਇਆ ਜਾਣਾ ਚਾਹੀਦਾ। ਇਸ ਦੌਰਾਨ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਦਫ਼ਤਰ ਤੋਂ ਅਧਿਕਾਰੀਆਂ ਨੂੰ ਕਿਸੇ ਵੀ ਸਮੱਸਿਆ ਸਬੰਧੀ ਫੋਨ ਕੀਤਾ ਜਾਂਦਾ ਹੈ, ਤਾਂ ਉਸ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜੇ ਬਠਿੰਡਾ, ਜ਼ਿਲ੍ਹੇ ਦੇ ਟਾਪਰ ਵਿਦਿਆਰਥੀਆਂ ਨੇ ਕੀਤਾ ਸਵਾਗਤ

ਇਸ ਦੌਰਾਨ ਪੀਸੀਏ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਜੇਕਰ ਕਿਸੇ ਮਸ਼ੀਨਰੀ ਦੀ ਲੋੜ ਹੈ, ਤਾਂ ਉਨ੍ਹਾਂ ਨੂੰ ਸੂਚਿਤ ਕਰੋ, ਮਸ਼ੀਨਾਂ ਉਨ੍ਹਾਂ ਨੂੰ ਮਿਲਣਗੀਆਂ, ਜੇਕਰ ਕੋਈ ਨਿੱਜੀ ਸਮੱਸਿਆ ਹੈ, ਤਾਂ ਉਹ ਵੀ ਹੱਲ ਕੀਤੀ ਜਾਵੇਗੀ, ਪਰ ਬਰਸਾਤ ਦੇ ਮੌਸਮ ਦੌਰਾਨ ਜਨਤਾ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਐਸਈ ਸ੍ਰੀ ਸੰਦੀਪ ਗੁਪਤਾ, ਐਸਈ ਸ੍ਰੀ ਸੰਦੀਪ ਰੋਮਾਣਾ, ਐਕਸਈਐਨ ਸ੍ਰੀ ਰਜਿੰਦਰ ਕੁਮਾਰ, ਐਕਸਈਐਨ ਸ੍ਰੀ ਨੀਰਜ ਕੁਮਾਰ, ਸੀਐਸਓ ਸ੍ਰੀ ਸਤੀਸ਼ ਕੁਮਾਰ, ਚੀਫ਼ ਸੈਨੇਟਰੀ ਇੰਸਪੈਕਟਰ ਸ੍ਰੀ ਸੰਦੀਪ ਕਟਾਰੀਆ, ਪ੍ਰਾਪਰਟੀ ਟੈਕਸ ਸੁਪਰਡੈਂਟ ਸ੍ਰੀ ਪ੍ਰਦੀਪ ਮਿੱਤਲ, ਐਸਡੀਓ ਸ੍ਰੀ ਜਤਿਨ ਕੁਮਾਰ, ਐਸਡੀਓ ਸ੍ਰੀ ਰਣਬੀਰ ਸਿੰਘ ਬਰਾੜ, ਐਸਡੀਓ ਸ੍ਰੀ ਲਵਦੀਪ ਸਿੰਘ, ਜੇਈ ਸ੍ਰੀ ਪਵਨ ਕੁਮਾਰ, ਜੇਈ ਸ੍ਰੀ ਰਾਜੇਸ਼ ਕੁਮਾਰ, ਸੈਨੇਟਰੀ ਇੰਸਪੈਕਟਰ ਸ੍ਰੀ ਕਰਨ, ਜੇਈ ਸ੍ਰੀ ਲਖਬੀਰ ਸਿੰਘ, ਸੀਵਰੇਜ ਬੋਰਡ ਦੇ ਐਸਡੀਓ ਸੁਰਿੰਦਰ ਸਿੰਘ ਅਤੇ ਅਮਨਦੀਪ ਸਿੱਧੂ, ਜੇਈ ਸਟਰੀਟ ਲਾਈਟ ਸ੍ਰੀ ਹਰਪ੍ਰੀਤ ਸ਼ਰਮਾ ਸਮੇਤ ਵਰਕਸ ਬ੍ਰਾਂਚ, ਬਾਗਬਾਨੀ ਬ੍ਰਾਂਚ, ਜਲ ਸਪਲਾਈ ਅਤੇ ਸੀਵਰੇਜ ਬੋਰਡ ਬ੍ਰਾਂਚ, ਸੈਨੀਟੇਸ਼ਨ ਬ੍ਰਾਂਚ, ਪ੍ਰਾਪਰਟੀ ਟੈਕਸ ਬ੍ਰਾਂਚ, ਆਪ੍ਰੇਸ਼ਨ ਅਤੇ ਰੱਖ-ਰਖਾਅ ਸ਼ਾਖਾ ਦੇ ਸਾਰੇ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਹੋਇਆ ਦੇਹਾਂਤ,ਫੌਰਟਿਸ ਹਸਪਤਾਲ’ਚ ਲਏ ਆਖਰੀ ਸਾਹ

Sangrur/Mohali News: ਨਾਮਵਾਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਬੁੱਧਵਾਰ ਦੁਪਹਿਰ ਨੂੰ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲੇ ਆ ਰਹੇ ਸਨ। 89 ਸਾਲਾਂ ਦੇ ਸ: ਢੀਂਡਸਾ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਵਿੱਚ ਆਖ਼ਰੀ ਸਾਹ ਲਏ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਚਰਨ ਸਿੰਘ ਟੌਹੜਾ ਸਹਿਤ ਪੁਰਾਣੇ ਟਕਸਾਲੀ ਆਗੂਆਂ ਦੇ ਸਮਕਾਲੀ ਰਹੇ ਸਰਦਾਰ ਢੀਂਡਸਾ ਨੇ ਅਨੇਕਾਂ ਅਕਾਲੀ ਸੰਘਰਸ਼ਾਂ ਵਿੱਚ ਹਿੱਸਾ ਲਿਆ ਅਤੇ ਕਈ ਵਾਰ ਜੇਲ ਵੀ ਜਾਣਾ ਪਿਆ।

ਇਹ ਵੀ ਪੜ੍ਹੋ ਜਥੇਦਾਰ ਸਾਹਿਬ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਜਲਦ ਬਣਾਈ ਜਾਵੇਗੀ ਕਮੇਟੀ-ਐਡਵੋਕੇਟ ਧਾਮੀ

ਪਿੰਡ ਦੀ ਸਰਪੰਚੀ ਤੋਂ ਸਿਆਸਤ ਦੀ ਪੌੜੀ ਚੜਨ ਵਾਲੇ ਦਰਵੇਸ਼ ਸਿਆਸਤਦਾਨ ਮੰਨੇ ਜਾਂਦੇ ਸੁਖਦੇਵ ਸਿੰਘ ਢੀਡਸਾ ਪੰਜਾਬ ਅਤੇ ਕੇਂਦਰ ਵਿੱਚ ਕਈ ਵਾਰ ਮੰਤਰੀ ਰਹਿਣ ਤੋਂ ਇਲਾਵਾ ਹੋਰਨਾਂ ਮਹੱਤਵਪੂਰਨ ਜਿੰਮੇਵਾਰੀਆਂ ਨੂੰ ਵੀ ਨਿਭਾਉਂਦੇ ਰਹੇ। ਪਿਛਲੇ ਕੁਝ ਸਮੇਂ ਤੋਂ ਬਾਦਲ ਪਰਿਵਾਰ ਨਾਲ ਨਰਾਜ਼ਗੀਆਂ ਦੇ ਚੱਲਦੇ ਉਹ ਵੱਖਰੇ ਤੌਰ ‘ਤੇ ਵਿਚਰ ਰਹੇ ਸਨ। ਉਨਾਂ ਦੀ ਮੌਤ ਨੂੰ ਪੰਜਾਬ ਅਤੇ ਖਾਸ ਕਰ ਅਕਾਲੀ ਸਫਾਂ ਵਿੱਚ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜਥੇਦਾਰ ਸਾਹਿਬ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਜਲਦ ਬਣਾਈ ਜਾਵੇਗੀ ਕਮੇਟੀ-ਐਡਵੋਕੇਟ ਧਾਮੀ

0

👉ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਹਾਈਕੋਰਟ ਪਹੁੰਚੀ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਯੋਗਤਾ, ਜ਼ੁੰਮੇਵਾਰੀਆਂ ਅਤੇ ਸੇਵਾ ਮੁਕਤੀ ਦੇ ਸਬੰਧ ਵਿਚ ਪੁੱਜੇ ਸੁਝਾਵਾਂ ਨੂੰ ਵਿਚਾਰ ਲਈ ਜਲਦ ਹੀ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇੱਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿਚ ਪਾਸ ਕੀਤੇ ਗਏ ਮਤੇ ਦੀ ਰੌਸ਼ਨੀ ਵਿਚ ਸਿੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ, ਬੁੱਧੀਜੀਵੀਆਂ ਅਤੇ ਸਿੱਖ ਸੰਸਥਾਵਾਂ ਪਾਸੋਂ 20 ਮਈ 2025 ਤੀਕ ਸੁਝਾਵਾਂ ਦੀ ਮੰਗ ਕੀਤੀ ਗਈ ਸੀ, ਜਿਸ ਤਹਿਤ ਵੱਡੀ ਗਿਣਤੀ ਵਿਚ ਸੁਝਾਅ ਸ਼੍ਰੋਮਣੀ ਕਮੇਟੀ ਪਾਸ ਪੁੱਜੇ ਹਨ।

ਇਹ ਵੀ ਪੜ੍ਹੋ  15,000 ਰੁਪਏ ਦੀ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ਥਾਣੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਨ੍ਹਾਂ ਦਾ ਮੁਲਾਂਕਣ ਕਰਨ ਲਈ ਜਲਦ ਹੀ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ, ਸਿੱਖ ਸੰਸਥਾਵਾਂ ਦੇ ਆਗੂ ਅਤੇ ਸਿੱਖ ਬੁਧੀਜੀਵੀ ਸ਼ਾਮਲ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਜਗਤ ਅੰਦਰ ਲੰਮੇ ਸਮੇਂ ਤੋਂ ਜਥੇਦਾਰ ਸਾਹਿਬ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਦੇ ਸਬੰਧ ਵਿਚ ਨਿਯਮਾਵਲੀ ਬਣਾਉਣ ਸਬੰਧੀ ਮੰਗ ਅਤੇ ਚਰਚਾ ਚਲਦੀ ਆ ਰਹੀ ਹੈ। ਇਸੇ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਆਰੰਭੀ ਹੈ ਅਤੇ ਸੁਝਾਵਾਂ ਦੀ ਮੰਗ ਕੀਤੀ ਸੀ। ਹੁਣ ਪੁੱਜੇ ਸੁਝਾਵਾਂ ਨੂੰ ਵਿਚਾਰ ਕੇ ਜਲਦ ਹੀ ਨਿਯਮਾਵਲੀ ਤੈਅ ਕੀਤੀ ਜਾਵੇਗੀ।ਇਸੇ ਦੋਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਪੁਲਿਸ ਹਿਰਾਸਤ ਵਿਚ ਤਸ਼ੱਦਤ ਅਤੇ ਸ਼ਹੀਦ ਕਰਨ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸਾਹਿਬ ਦੇ ਪਰਿਵਾਰ ਦੇ ਸਹਿਯੋਗ ਨਾਲ ਪਰਚਾ ਦਰਜ ਕਰਨ ਲਈ 14 ਜਨਵਰੀ 2024 ਨੂੰ ਇੱਕ ਅਰਜੀ ਦਿੱਤੀ ਗਈ ਸੀ, ਜਦਕਿ ਪੰਜਾਬ ਸਰਕਾਰ ਦੀ ਸਿੱਖ ਵਿਰੋਧੀ ਮਨਸ਼ਾ ਤਹਿਤ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ’ਚ ਵਾਪਰੇ ਭਿਆ.ਨਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਹੋਈ ਮੌ+ਤ

ਹੁਣ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਸਪੁੱਤਰ ਸ. ਹਰੀ ਸਿੰਘ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਦਰ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ ਮਾਨਯੋਗ ਅਦਾਲਤ ਵੱਲੋਂ ਸਰਕਾਰ ਅਤੇ ਜਗਰਾਉਂ ਥਾਣੇ ਦੇ ਸਬੰਧਤ ਐਸਐਚਓ ਨੂੰ ਨੋਟਿਸ ਜਾਰੀ ਕਰਦਿਆਂ ਇਸ ਦੀ ਅਗਲੀ ਸੁਣਵਾਈ 28 ਜੁਲਾਈ 2025 ਰੱਖੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਕੌਮ ਦਾ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਨੂੰ ਲੈ ਕੇ ਗੰਭੀਰ ਯਤਨ ਕਰੇਗੀ। ਉਨ੍ਹਾਂ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਇਨਸਾਫ਼ ਦੇਣ ਦੇ ਝੂਠੇ ਵਾਅਦੇ ਕਰਕੇ ਬਣੀ ਇਹ ਸਰਕਾਰ ਸਿੱਖ ਕੌਮ ਦੇ ਜਥੇਦਾਰ ਦੇ ਪਰਿਵਾਰ ਨੂੰ ਇਨਸਾਫ਼ ਦੇਣ ਤੋਂ ਭੱਜ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

15,000 ਰੁਪਏ ਦੀ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ਥਾਣੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0

Hoshiarpur News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਰੋਬਿਨ ਕੁਮਾਰ ਵਾਸੀ ਪਿੰਡ ਘਗਿਆਲ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਕੇਸ ਦੀ ਤਫਤੀਸ਼ ਏ.ਐਸ.ਆਈ. ਕੁਲਦੀਪ ਸਿੰਘ ਨੂੰ ਸੌਂਪੀ ਗਈ ਸੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜੇ ਬਠਿੰਡਾ, ਜ਼ਿਲ੍ਹੇ ਦੇ ਟਾਪਰ ਵਿਦਿਆਰਥੀਆਂ ਨੇ ਕੀਤਾ ਸਵਾਗਤ

ਪਰ ਇਹ ਐਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਉਕਤ ਏ.ਐਸ.ਆਈ. ਕੁਲਦੀਪ ਸਿੰਘ ਨੇ ਕਥਿਤ ਤੌਰ ’ਤੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਸ਼ਿਕਾਇਤਕਰਤਾ, ਉਸਦੀ ਮਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਵਿਰੁੱਧ ਜਵਾਬੀ ਕੇਸ ਦਰਜ ਕਰ ਦਿੱਤਾ।ਇਸ ਉਪਰੰਤ ਏ.ਐਸ.ਆਈ. ਕੁਲਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਸਦੀ ਮਾਂ ਨੂੰ ਸੋਨੇ ਦੀ ਚੇਨ ਚੋਰੀ ਕਰਨ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ।ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵੱਲੋਂ ਵਾਰ-ਵਾਰ ਬੇਨਤੀਆਂ ਕਰਨ ’ਤੇ ਸੌਦਾ 30,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਏ.ਐਸ.ਆਈ. ਨੇ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਸਿਹਤ ਖ਼ਰਾਬ ਹੋਣ ਕਾਰਨ ‘ਥਾਰ ਵਾਲੀ’ ਕਾਂਸਟੇਬਲ ਦਾ ਪੁਲਿਸ ਰਿਮਾਂਡ ਹੋਇਆ ਖ਼ਤਮ, ਭੇਜੀ ਏਮਜ਼

ਸ਼ਿਕਾਇਤ ਮੁਤਾਬਕ ਮੁਲਜ਼ਮ ਏ.ਐਸ.ਆਈ. ਨੇ ਰਿਸ਼ਵਤ ਦੇ ਬਾਕੀ 20000 ਰੁਪਏ ਦੀ ਮੰਗ ਕੀਤੀ ਅਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ਫੋਨ ’ਤੇ ਗੈਰ-ਕਾਨੂੰਨੀ ਤੌਰ ‘ਤੇ ਰਿਸ਼ਵਤ ਦੀ ਬਾਕੀ ਰਕਮ ਮੰਗਣ ਸਮੇਂ ਹੋਈ ਗੱਲਬਾਤ ਰਿਕਾਰਡ ਕਰ ਲਈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤੀਜੀ ਕਿਸ਼ਤ ਵਜੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜੇ ਬਠਿੰਡਾ, ਜ਼ਿਲ੍ਹੇ ਦੇ ਟਾਪਰ ਵਿਦਿਆਰਥੀਆਂ ਨੇ ਕੀਤਾ ਸਵਾਗਤ

0

👉ਭਲਕੇ ਬਠਿੰਡਾ ਦਿਹਾਤੀ ਹਲਕੇ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਕਰਨਗੇ ਗੱਲਬਾਤ
Bathinda News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬੁੱਧਵਾਰ ਦੁਪਿਹਰ ਬਠਿੰਡਾ ਪੁੱਜ ਗਏ ਹਨ। ਬਠਿੰਡਾ ਪੁੱਜਣ ’ਤੇ ਸਥਾਨਕ ਲੇਕ ਵਿਊ ਗੈਸਟ ਹਾਊਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਤੋਂ ਜ਼ਿਲ੍ਹੇ ਦੇ 10ਵੀਂ ਅਤੇ 12ਵੀਂ ਜਮਾਤ ਦੇ 12 ਟਾਪਰ ਵਿਦਿਆਰਥੀਆਂ ਨੇ ਉਨ੍ਹਾਂ ਦਾ ਭਰਵਾ ਸਵਾਗਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਸ ਮਾਨ ਨੇ ਜਿੱਥੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਭਵਿੱਖੀ ਜੀਵਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਉੱਥੇ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ; ਐਸਐਸਪੀ ਨੂੰ ਕੀਤਾ ਮੁਅੱਤਲ 

ਇਹ ਬੱਚੇ ‘ਇਕ ਦਿਨ ਡੀ.ਸੀ/ਐਸ.ਐਸ.ਪੀ. ਦੇ ਸੰਗ’ ਪ੍ਰੋਗਰਾਮ ਤਹਿਤ ਬਠਿੰਡਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਨਾਲ ਸਵੇਰ ਤੋਂ ਹਨ। ਉਧਰ ਪਤਾ ਚੱਲਿਆ ਹੈ ਕਿ ਮੁੱਖ ਮੰਤਰੀ ਵੱਲੋਂ ਭਲਕੇ ਬਠਿੰਡਾ ਦਿਹਾਤੀ ਹਲਕੇ ਦੇ ਪੰਚਾਂ-ਸਰਪੰਚਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨਾਲ ਉਨ੍ਹਾਂ ਵੱਲੋਂ ਗੱਲਬਾਤ ਕੀਤੀ ਜਾਣੀ ਹੈ। ਇਸਤੋਂ ਇਲਾਵਾ ਉਨਾਂ ਵੱਲੋਂ ਬਠਿੰਡਾ ਪੱਟੀ ਦੇ ਕਿਸਾਨਾਂ ਨਾਲ ਗੱਲਬਾਤ ਕੀਤੇ ਜਾਣ ਦੀ ਵੀ ਚਰਚਾ ਚੱਲੀ ਹੈ, ਜਿੱਥੇ ਅਰਬਨ ਅਸਟੇਟ ਬਣਾਉਣ ਦੀ ਗੱਲ ਸੁਣਾਈ ਦੇ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਡਿਪਟੀ ਕਮਿਸ਼ਨਰ ਵੱਲੋਂ ਆਈ.ਪੀ.ਐਲ. ਮੈਚਾਂ ਦੇ ਪ੍ਰਬੰਧਾਂ ਦਾ ਜਾਇਜਾ, ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼

0

SAS Nagar News:ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਟਾਟਾ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਦੇ ਮਹਾਰਾਜਾ ਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ, ਨਿਊ ਚੰਡੀਗੜ੍ਹ ਵਿੱਚ 29 ਅਤੇ 30 ਮਈ ਨੂੰ ਹੋਣ ਵਾਲੇ ਕ੍ਰਿਕਟ ਮੈਚਾਂ ਦੇ ਸਬੰਧ ਵਿੱਚ ਪ੍ਰਬੰਧਾਂ ਦਾ ਇੱਕ ਉਚ ਪੱਧਰੀ ਮੀਟਿੰਗ ਦੌਰਾਨ ਜਾਇਜਾ ਲਿਆ ਅਤੇ ਇਨ੍ਹਾਂ ਮੈਚਾਂ ਦੌਰਾਨ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਸਿਹਤ ਖ਼ਰਾਬ ਹੋਣ ਕਾਰਨ ‘ਥਾਰ ਵਾਲੀ’ ਕਾਂਸਟੇਬਲ ਦਾ ਪੁਲਿਸ ਰਿਮਾਂਡ ਹੋਇਆ ਖ਼ਤਮ, ਭੇਜੀ ਏਮਜ਼

ਮਹਾਰਾਜਾ ਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ, ਨਿਊ ਚੰਡੀਗੜ੍ਹ, ਐਸ.ਏ.ਐਸ ਨਗਰ ਵਿੱਚ 29 ਅਤੇ 30 ਮਈ ਨੂੰ ਖੇਡੇ ਜਾ ਰਹੇ ਮੈਚਾਂ ਦੇ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀਮਤੀ ਕੋਮਲ ਮਿੱਤਲ ਨੇ ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਵੀ ਘਾਟ ਨਾ ਆਉਣ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਨੇ ਮੈਚਾਂ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਵੀ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੀ ਵੱਡੀ ਕਾਰਵਾਈ; ਐਸਐਸਪੀ ਨੂੰ ਕੀਤਾ ਮੁਅੱਤਲ

ਸ੍ਰੀਮਤੀ ਕੋਮਲ ਮਿੱਤਲ ਨੇ ਫਾਇਰ ਬ੍ਰਗੇਡ ਨਾਲ ਸਬੰਧਤ ਅਧਿਕਾਰੀਆਂ ਨੂੰ ਮੌਕੇ ਤੇ ਲੋੜੀਦੇ ਪ੍ਰਬੰਧਾਂ ਲਈ ਲਈ ਵੀ ਹਦਾਇਤ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਫੂਡ ਦੀ ਚੈਕਿੰਗ, ਮੈਡੀਕਲ ਟੀਮਾਂ ਮੈਚ ਵਾਲੇ ਸਥਾਨ ਤੇ ਤਇਨਾਤ ਕਰਨ ਲਈ ਵੀ ਕਿਹਾ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਵੇਲੇ ਮੌਕੇ ’ਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਸਹਾਇਕ ਕਮਿਸ਼ਨਰ, ਡਾ. ਅੰਕਿਤਾ ਕਾਂਸਲ, ਐਸ.ਡੀ.ਐਮ, ਖਰੜ ਦਿਵਿਆ ਪੀ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਹੋਰਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

MLA Ranbir Bhullar ਤੇ ਸਹਾਇਕ ਕਮਿਸ਼ਨਰ ਹਰਜੋਤ ਕੌਰ ਵੱਲੋਂ ਦਿਵਿਆਂਗਜਨਾਂ ਤੇ ਬਜ਼ੁਰਗਾਂ ਨੂੰ ਮੁਫ਼ਤ ਬਨਾਵਟੀ ਅੰਗ ਤੇ ਉਪਕਰਨਾਂ ਦੀ ਕੀਤੀ ਗਈ ਵੰਡ

0

Ferozepur News:ਦਿਵਿਯਾਂਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਕਲਿਆਨ ਅਤੇ ਪੁਨਰਵਾਸ ਲਈ ਵੱਡੀ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮਿਤੀ 24 ਤੋਂ 29 ਮਾਰਚ 2025 ਤੱਕ ਮੱਖੂ, ਜ਼ੀਰਾ, ਤਲਵੰਡੀ ਭਾਈ, ਮਮਦੋਟ, ਗੁਰੂਹਰਸਹਾਏ, ਅਤੇ ਫਿਰੋਜ਼ਪੁਰ ਵਿੱਚ ਦਿਵਿਯਾਂਗਜਨਾਂ ਅਤੇ ਬਜ਼ੁਰਗਾਂ ਲਈ ਸ਼ਨਾਖਤੀ ਕੈਂਪ ਲਗਾਏ ਗਏ ਸਨ। ਅੱਜ ਇਨ੍ਹਾਂ ਕੈਂਪਾਂ ਦੌਰਾਨ ਸ਼ਨਾਖਤ ਕੀਤੇ ਗਏ ਦਿਵਿਯਾਂਗਜਨਾਂ ਅਤੇ ਬਜ਼ੁਰਗਾਂ ਨੂੰ ਮੁਫਤ ਉਪਕਰਣ ਵੰਡੇ ਗਏ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਸਿਹਤ ਖ਼ਰਾਬ ਹੋਣ ਕਾਰਨ ‘ਥਾਰ ਵਾਲੀ’ ਕਾਂਸਟੇਬਲ ਦਾ ਪੁਲਿਸ ਰਿਮਾਂਡ ਹੋਇਆ ਖ਼ਤਮ, ਭੇਜੀ ਏਮਜ਼

ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ ਵੱਲੋਂ ਬਨਾਵਟੀ ਅੰਗ ਅਤੇ ਉਪਕਰਨ ਜਿਵੇਂ ਕਿ ਮੋਟਰਾਈਜਡ ਟਰਾਈਸਾਈਕਲ, ਟਰਾਈਸਾਈਕਲ, ਵਹੀਲਚੇਅਰ, ਵਿਸਾਖੀਆਂ, ਐਮ.ਆਰ. ਕਿੱਟ, ਬਨਾਵਟੀ ਅੰਗ/ਕੈਲੀਪਰ, ਕੰਨਾਂ ਦੀਆਂ ਮਸ਼ੀਨਾਂ, ਗੋਡਿਆਂ ਲਈ ਬਰੇਸਿਸ, ਸਿਲੀਕੋਨ ਕੁਸ਼ਨ, ਵਾਕਿੰਗ ਸਟਿਕਸ ਆਦਿ ਦੀ ਵੰਡ ਦਿਵਿਆਂਗਜਨ ਅਤੇ ਬਜ਼ੁਰਗ ਲਾਭਪਾਤਰੀਆਂ ਨੂੰ ਕੀਤੀ ਗਈ।

ਇਹ ਵੀ ਪੜ੍ਹੋ  ਬਠਿੰਡਾ ਦੇ Topper ਅੱਜ ਡਿਪਟੀ ਕਮਿਸ਼ਨਰ ਤੇ ਐਸਐਸਪੀ ਨਾਲ ਬਿਤਾਉਣਗੇ ਸਾਰਾ ਦਿਨ

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਇਸ ਸਮਾਰੋਹ ਵਿੱਚ ਲਗਭਗ 157 ਦਿਵਿਯਾਂਗਜਨਾਂ ਅਤੇ 71 ਬਜ਼ੁਰਗਾਂ ਨੂੰ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ, ਭਾਰਤ ਸਰਕਾਰ ਦੇ ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀ ਕਰਿਤਰਮ ਅੰਗ ਨਿਰਮਾਣ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ -ਜ਼ਿਲ੍ਹਾ ਰੈਡ ਕਰਾਸ, ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਇਸ ਮੌਕੇ ਸ਼੍ਰੀ ਅਸ਼ੋਕ ਬਹਿਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਸ਼੍ਰੀ ਸੁਨੀਲ ਕੁਮਾਰ, ਸ਼੍ਰੀ ਨਰਿੰਦਰ ਸਿੰਘ, ਸ਼੍ਰੀ ਪਰਵੀਨ ਧਵਨ, ਸ਼੍ਰੀ ਹਰੀਸ਼ ਮੋਂਗਾ ਅਤੇ ਅਲਿਮਲੋ ਤੋਂ ਸ਼੍ਰੀ ਅਸ਼ੋਕ ਸਾਹੂ, ਸ਼੍ਰੀ ਮਧੁਰ ਸ਼ਰਮਾ, ਸ਼੍ਰੀ ਪੁਨੀਤ ਦੂਬੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਰਾਜਾ ਵੜਿੰਗ ਦਾ ਦਾਅਵਾ; ਛੋਟੇ-ਮੋਟੇ ਮਤਭੇਦਾਂ ਤੋਂ ਉੱਪਰ ਉੱਠ ਕੇ ਲੁਧਿਆਣਾ ਜਿੱਤਾਂਗੇ

0

👉ਇਹ ਕਰੋ ਜਾਂ ਮਰੋ ਦੀ ਲੜਾਈ ਹੈ: ਤ੍ਰਿਪਤ ਬਾਜਵਾ
Ludhiana News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪਾਰਟੀ ਵਰਕਰਾਂ ਨੂੰ ਛੋਟੇ-ਮੋਟੇ ਮਤਭੇਦਾਂ ਤੋਂ ਉੱਪਰ ਉੱਠ ਕੇ 19 ਜੂਨ ਨੂੰ ਹੋਣ ਵਾਲੀ ਉਪ-ਚੋਣ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਦਾ ਸਪੱਸ਼ਟ ਸੱਦਾ ਦਿੱਤਾ।ਅੱਜ ਇੱਥੇ ਅਹੁਦੇਦਾਰਾਂ ਅਤੇ ਪ੍ਰਮੁੱਖ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪਾਰਟੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਨੂੰ ਵੱਡੇ ਫਰਕ ਨਾਲ ਜਿੱਤੇਗੀ।”ਆਪਣੇ ਆਪ ਨੂੰ ਹੋਰ ਤਿੰਨ ਹਫ਼ਤਿਆਂ ਲਈ ਪੂਰੇ ਦ੍ਰਿੜ ਇਰਾਦੇ ਨਾਲ ਸਮਰਪਿਤ ਕਰੋ ਅਤੇ 19 ਜੂਨ ਨੂੰ ਪਾਰਟੀ ਦੀ ਜਿੱਤ ਯਕੀਨੀ ਬਣਾਓ”, ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਇਸ ਨੂੰ ਆਪਣੀ ਨਿੱਜੀ ਲੜਾਈ ਵਜੋਂ ਬਣਾਉਣ ਲਈ ਕਿਹਾ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਸਿਹਤ ਖ਼ਰਾਬ ਹੋਣ ਕਾਰਨ ‘ਥਾਰ ਵਾਲੀ’ ਕਾਂਸਟੇਬਲ ਦਾ ਪੁਲਿਸ ਰਿਮਾਂਡ ਹੋਇਆ ਖ਼ਤਮ, ਭੇਜੀ ਏਮਜ਼

ਲੁਧਿਆਣਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿੱਚ ਜਿੱਤ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅੰਤਿਮ ਜਿੱਤ ਵੱਲ ਪਹਿਲਾ ਦੌਰ ਹੋਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਦੀ ਸਰਕਾਰ ਬਣਨ ‘ਤੇ ਉਨ੍ਹਾਂ ਨੂੰ ਅਸਲ ਫਰਕ ਦਾ ਅਹਿਸਾਸ ਹੋਵੇਗਾ।”ਹਰ ਕਾਂਗਰਸੀ ਵਰਕਰ ਕੋਲ ਕਿਸੇ ਵੀ ਹੋਰ ਵਿਧਾਇਕ ਜਾਂ ਮੰਤਰੀ ਵਾਂਗ ਹੀ ਸ਼ਕਤੀ ਅਤੇ ਅਧਿਕਾਰ ਹੋਵੇਗਾ”, ਉਨ੍ਹਾਂ ਨੇ ਦਰਸ਼ਕਾਂ ਦੀਆਂ ਤਾੜੀਆਂ ਦੀ ਗੂੰਜ ਵਿਚਕਾਰ ਕਿਹਾ।ਇਸ ਤੋਂ ਪਹਿਲਾਂ, ਸੀਨੀਅਰ ਪਾਰਟੀ ਆਗੂ ਅਤੇ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਾਰਟੀ ਦੇ ਅਹੁਦੇਦਾਰਾਂ ਨੂੰ ਲੁਧਿਆਣਾ ਪੱਛਮੀ ਤੋਂ ਪਾਰਟੀ ਉਮੀਦਵਾਰ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ  ਪੰਜਾਬ ’ਚ ਵਾਪਰੇ ਭਿਆ.ਨਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਹੋਈ ਮੌ+ਤ

ਇਹ ਪਾਰਟੀ ਲਈ ਕਰੋ ਜਾਂ ਮਰੋ ਦੀ ਲੜਾਈ ਹੋਣ ਦਾ ਦਾਅਵਾ ਕਰਦੇ ਹੋਏ, ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਕਾਂਗਰਸੀ ਵਰਕਰ ਅਤੇ ਆਗੂ ਆਪਣੇ ਵਿਰੋਧੀਆਂ ਨੂੰ ਹਰਾਉਣ ਲਈ ਇਕੱਠੇ ਕੰਮ ਕਰਨਗੇ।ਇਸ ਮੌਕੇ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਗਠਨ ਕੈਪਟਨ ਸੰਦੀਪ ਸੰਧੂ, ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਸੰਜੇ ਤਲਵਾੜ, ਕੁਲਦੀਪ ਵੈਦ, ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ, ਮਲਕੀਤ ਸਿੰਘ ਦਾਖਾ, ਕੇ.ਕੇ. ਬਾਵਾ, ਅਸ਼ਵਨੀ ਸ਼ਰਮਾ ਆਦਿ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵੱਡੀ ਖ਼ਬਰ; ਸਿਹਤ ਖ਼ਰਾਬ ਹੋਣ ਕਾਰਨ ‘ਥਾਰ ਵਾਲੀ’ ਕਾਂਸਟੇਬਲ ਦਾ ਪੁਲਿਸ ਰਿਮਾਂਡ ਹੋਇਆ ਖ਼ਤਮ, ਭੇਜੀ ਏਮਜ਼

0

👉ਭਲਕ ਖ਼ਤਮ ਹੋਣਾ ਸੀ ਵਿਜੀਲੈਂਸ ਰਿਮਾਂਡ, ਸਿਹਤ ਖ਼ਰਾਬ ਹੋਣ ਕਾਰਨ ਲਿਆ ਫੈਸਲਾ
Bathinda News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਵਿਜੀਲੈਂਸ ਦੇ ਰਿਮਾਂਡ ’ਤੇ ਚੱਲ ਰਹੀ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅੱਜ ਬੁੱਧਵਾਰ ਨੂੰ ਅਚਨਚੇਤ ਵਿਜੀਲੈਂਸ ਵੱਲੋਂ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਜਾਂਚ ਅਧਿਕਾਰੀ ਡੀਐਸਪੀ ਕੁਲਵੰਤ ਸਿੰਘ ਵੱਲੋਂ ਉਸਦੀ ਸਿਹਤ ਨੂੰ ਦੇਖਦਿਆਂ ਪੁਲਿਸ ਰਿਮਾਂਡ ਨੂੰ ਖ਼ਤਮ ਕਰਕੇ ਨਿਆਂਇਕ ਹਿਰਾਸਤ ਦੇਣ ਦੀ ਮੰਗ ਸਬੰਧੀ ਅਰਜ਼ੀ ਦਿੱਤੀ ਗਈ। ਚੀਫ਼ ਜੂਡੀਸੀਅਲ ਮੈਜਿਸਟਰੇਟ ਦੀ ਅਦਾਲਤ ਨੇ ਵਿਜੀਲੈਂਸ ਅਧਿਕਾਰੀ ਵੱਲੋਂ ਦਿੱਤੀ ਅਰਜ਼ੀ ਨੂੰ ਮੰਨਜੂਰ ਕਰਦਿਆਂ ਨਿਆਂਇਕ ਹਿਰਾਸਤ ਤਹਿਤ ਉਸਦਾ ਇਲਾਜ਼ ਕਰਵਾਉਣ ਨੂੰ ਮੰਨਜੂਰੀ ਦੇ ਦਿੱਤੀ।

ਇਹ ਵੀ ਪੜ੍ਹੋ ਪੰਜਾਬ ’ਚ ਵਾਪਰੇ ਭਿਆ.ਨਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਹੋਈ ਮੌ+ਤ

ਜਿਸਤੋਂ ਬਾਅਦ ਹੂਣ ਉਸਨੂੰ ਬਠਿੰਡਾ ਏਮਜ਼ ਵਿਚ ਅਗਲੇ ਇਲਾਜ਼ ਲਈ ਭੇਜਿਆ ਗਿਆ, ਜਿੱਥੇ ਵਿਜੀਲੈਂਸ ਵੱਲੋਂ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕਰਨ ਤੋਂ ਬਾਅਦ ਇਸ ਸਾਬਕਾ ਮਹਿਲਾ ਕਾਂਸਟੇਬਲ ਨੂੰ ਜ਼ਿਲ੍ਹਾ ਪੁਲਿਸ ਦੀ ਸੁਰੱਖਿਆ ਛਤਰੀ ਹੇਠ ਛੱਡ ਦਿੱਤਾ। ਜਿਕਰਯੋਗ ਹੈ ਕਿ ਬੀਤੇ ਕੱਲ ਹੀ ਵਿਜੀਲੈਂਸ ਨੇ ਅਮਨਦੀਪ ਕੌਰ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸਦਾ ਤਿੰਨ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਪ੍ਰੰਤੂ ਬੀਤੀ ਦੇਰ ਰਾਤ ਉਸਦੀ ਸਿਹਤ ਵਿਗੜ ਗਈ ਅਤੇ ਪੇਟ ਵਿਚ ਤਿੱਖਾ ਦਰਦ ਹੋਣ ਕਾਰਨ ਉਸਨੂੰ ਰਾਤ ਕਰੀਬ 2 ਵਜੇਂ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ; ਐਸਐਸਪੀ ਨੂੰ ਕੀਤਾ ਮੁਅੱਤਲ

ਜਿੱਥੇ ਸਕੈਨ ਤੋਂ ਬਾਅਦ ਡਾਕਟਰਾਂ ਨੂੰ ਪਤਾ ਲੱਗਿਆ ਕਿ ਉਸਦੇ ਗੁਰਦੇ ਦੇ ਹੇਠਲੇ ਪਾਸੇ ਪਿਸਾਬ ਨਲੀ ਵਿਚ ਕਰੀਬ 4 ਐਮਐਮ ਦੀ ਪੱਥਰੀ ਹੈ, ਜਿਸਦੇ ਕਾਰਨ ਅਗਲੇਰੇ ਇਲਾਜ਼ ਲਈ ਉਸਨੂੰ ਬਠਿੰਡਾ ਏਮਜ਼ ਦੇ ਯੂਰੋਲਿਸਟ ਵਿਭਾਗ ਵਿਚ ਰੈਫ਼ਰ ਕੀਤਾ ਗਿਆ ਸੀ। ਉਧਰ, ਮੁਲਜਮ ਅਮਨਦੀਪ ਦੀ ਸਿਹਤ ਨੂੰ ਦੇਖਦਿਆਂ ਵਿਜੀਲੈਂਸ ਨੇ ਆਪਣੀ ਪੁਛਗਿਛ ਪੂਰੀ ਨਾ ਹੁੰਦੀ ਵੇਖ ਪੈਂਤੜਾ ਬਦਲਦਿਆਂ ਅਦਾਲਤ ਵਿਚ ਉਸਦਾ ਪੁਲਿਸ ਰਿਮਾਂਡ ਖ਼ਤਮ ਕਰਨ ਦੀ ਅਰਜ਼ੀ ਲਗਾ ਦਿੱਤੀ। ਕਾਨੂੰਨੀ ਮਾਹਰਾਂ ਮੁਤਾਬਕ ਹਾਲੇ ਵੀ ਵਿਜੀਲੈਂਸ 60 ਦਿਨਾਂ ਦੇ ਵਿਚ ਮੁੜ ਉਸਦਾ ਰਿਮਾਂਡ ਹਾਸਲ ਕਰਕੇ ਪੁਛਗਿਛ ਕਰ ਸਕਦੀ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਦੀ ਹਿਰਾਸਤ ’ਚ ਬਰਖਾਸਤ ਕਾਂਸਟੇਬਲ ਦੀ ਵਿਗੜੀ ਸਿਹਤ; ਹਸਪਤਾਲ ਦਾਖ਼ਲ

ਜਿਕਰਯੋਗ ਹੈ ਕਿ ਲੰਘੀ 3 ਅਪ੍ਰੈਲ ਨੂੰ ਚਿੱਟੇ ਸਹਿਤ ਕਾਲੀ ਥਾਰ ਵਿਚ ਕਾਬੂ ਕੀਤੀ ਗਈ ਅਮਨਦੀਪ ਕੌਰ ਨੂੰ ਇਸ ਕੇਸ ਵਿਚੋਂ ਜਮਾਨਤ ਮਿਲ ਗਈ ਸੀ ਪ੍ਰੰਤੂ ਬਾਅਦ ਵਿਚ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ 26 ਮਈ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸਤੋਂ ਇਲਾਵਾ ਅਦਾਲਤ ਵਿਚੋਂ ਸਰਚ ਵਾਰੰਟ ਲੈ ਕੇ ਬੀਤੇ ਕੱਲ ਹੀ ਉਸਦੀ ਵਿਰਾਟ ਗਰੀਨ ਕਲੌਨੀ ਵਿਚ ਸਥਿਤ ਕੋਠੀ ਦੀ ਪੈਮਾਇਸ਼ ਕੀਤੀ ਗਈ ਸੀ। ਨਾਲ ਹੀ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰੀ ਦਾ ਪਰਚਾ ਦਰਜ਼ ਹੋਣ ਤੋਂ ਬਾਅਦ ਉਸਦੀ ਕੋਠੀ, ਪਲਾਟ, ਥਾਰ, ਬੁਲੈਟ ਤੇ ਮਹਿੰਗੀ ਘੜੀ ਸਹਿਤ ਬੈਂਕ ਖ਼ਾਤਿਆਂ ਨੂੰ ਵੀ ਫ਼ਰੀਜ਼ ਕਰਵਾ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

DAV COLLEGE ਵੱਲੋਂ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਲਈ ਜਾਗਰੂਕਤਾ ਰੈਲੀ

0

👉ਦਸਤਾਵੇਜ਼ੀ ਫਿਲਮ ਸਕ੍ਰੀਨਿੰਗ, ਪੋਸਟਰ ਮੇਕਿੰਗ ਮੁਕਾਬਲਾ ਅਤੇ ਸਲੋਗਨ ਲਿਖਣ ਮੁਕਾਬਲੇ ਦਾ ਆਯੋਜਨ
Bathinda News:ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ (ਆਈਡੀਬੀ)-2025 ਦੇ ਇੱਕ ਜੀਵੰਤ ਜਸ਼ਨ ਵਿੱਚ, ਡੀਏਵੀ ਕਾਲਜ ਬਠਿੰਡਾ ਦੇ ਈਕੋ ਕਲੱਬ ਨੇ ਜੈਵਿਕ ਵਿਭਿੰਨਤਾ ਦੀ ਮਹੱਤਤਾ ਅਤੇ ਇਸਦੀ ਸੰਭਾਲ ਦੀ ਜ਼ਰੂਰਤ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਜਾਗਰੂਕਤਾ ਰੈਲੀ, ਦਸਤਾਵੇਜ਼ੀ ਫਿਲਮ ਸਕ੍ਰੀਨਿੰਗ, ਪੋਸਟਰ ਮੇਕਿੰਗ ਮੁਕਾਬਲਾ ਅਤੇ ਸਲੋਗਨ ਲਿਖਣ ਮੁਕਾਬਲੇ ਸਮੇਤ ਦਿਲਚਸਪ ਗਤੀਵਿਧੀਆਂ ਦੀ ਇੱਕ ਲੜੀ ਦਾ ਆਯੋਜਨ ਕੀਤਾ। ਇਸ ਸਮਾਗਮ ਨੂੰ ਪੰਜਾਬ ਜੈਵਿਕ ਵਿਭਿੰਨਤਾ ਬੋਰਡ ਅਤੇ ਰਾਸ਼ਟਰੀ ਜੈਵਿਕ ਵਿਭਿੰਨਤਾ ਅਥਾਰਟੀ, ਭਾਰਤ ਸਰਕਾਰ ਦੇ ਸਮਰਥਨ ਨਾਲ ਉਤਪ੍ਰੇਰਕ ਅਤੇ ਸਮਰਥਨ ਪ੍ਰਾਪਤ ਸੀ।ਦਿਨ ਦੀ ਸ਼ੁਰੂਆਤ ਸਵੇਰੇ ਇੱਕ ਜਾਗਰੂਕਤਾ ਰੈਲੀ ਨਾਲ ਹੋਈ ਜੋ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚੋਂ ਲੰਘੀ ਜਿਸਦਾ ਉਦੇਸ਼ ਵਿਸ਼ਵ ਜੈਵਿਕ ਵਿਭਿੰਨਤਾ ਨੂੰ ਦਰਪੇਸ਼ ਖਤਰਿਆਂ ਵੱਲ ਧਿਆਨ ਖਿੱਚਣਾ ਸੀ।

ਇਹ ਵੀ ਪੜ੍ਹੋ  ਪੰਜਾਬ ’ਚ ਵਾਪਰੇ ਭਿਆ.ਨਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਹੋਈ ਮੌ+ਤ

ਵਿਦਿਆਰਥੀਆਂ ਨੇ ਵਾਤਾਵਰਣ ਦੀ ਰੱਖਿਆ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵਾਤਾਵਰਣ ਦੇ ਸਿਧਾਂਤਾਂ ਨੂੰ ਪ੍ਰਦਰਸ਼ਿਤ ਕਰਨ ਵਾਲੇ ਬੈਨਰ ਅਤੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ।ਰੈਲੀ ਤੋਂ ਬਾਅਦ, ਭਾਗੀਦਾਰ ਜੈਵਿਕ ਵਿਭਿੰਨਤਾ ‘ਤੇ ਇੱਕ ਦਸਤਾਵੇਜ਼ੀ ਫਿਲਮ ਦੀ ਸਕ੍ਰੀਨਿੰਗ ਲਈ ਇਕੱਠੇ ਹੋਏ। ਇਸ ਫਿਲਮ ਨੇ ਗ੍ਰਹਿ ਦੇ ਵਿਭਿੰਨ ਵਾਤਾਵਰਣ ਪ੍ਰਣਾਲੀਆਂ ਦੀ ਸੁੰਦਰਤਾ ਅਤੇ ਜੰਗਲਾਂ ਦੀ ਕਟਾਈ, ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਦਾ ਮੁਕਾਬਲਾ ਕਰਨ ਦੀ ਤੁਰੰਤ ਲੋੜ ਨੂੰ ਉਜਾਗਰ ਕੀਤਾ। ਸਕ੍ਰੀਨਿੰਗ ਤੋਂ ਬਾਅਦ ਪੇਸ਼ ਕੀਤੇ ਗਏ ਮੁੱਦਿਆਂ ‘ਤੇ ਵਿਚਾਰ ਕਰਨ ਲਈ ਇੱਕ ਸੰਖੇਪ ਇੰਟਰੈਕਟਿਵ ਸੈਸ਼ਨ ਕੀਤਾ ਗਿਆ।ਦੁਪਹਿਰ ਨੂੰ ਇੱਕ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ, ਜਿੱਥੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਜੈਵ ਵਿਭਿੰਨਤਾ ਦਿਵਸ 2025 ਦੇ ਅਧਿਕਾਰਤ ਥੀਮ “ਕੁਦਰਤ ਨਾਲ ਸਦਭਾਵਨਾ ਅਤੇ ਟਿਕਾਊ ਵਿਕਾਸ” ਥੀਮ ਨੂੰ ਉਤਸ਼ਾਹਿਤ ਕਰਨ ਵਾਲੇ ਸ਼ਕਤੀਸ਼ਾਲੀ ਵਿਜ਼ੂਅਲ ਰਾਹੀਂ ਆਪਣੀ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ  ਵਿਜੀਲੈਂਸ ਦੀ ਹਿਰਾਸਤ ’ਚ ਬਰਖਾਸਤ ਕਾਂਸਟੇਬਲ ਦੀ ਵਿਗੜੀ ਸਿਹਤ; ਹਸਪਤਾਲ ਦਾਖ਼ਲ

ਪ੍ਰਦਰਸ਼ਿਤ ਆਕਰਸ਼ਕ, ਜਾਣਕਾਰੀ ਭਰਪੂਰ ਅਤੇ ਮਨਮੋਹਕ ਪੋਸਟਰ ਵਾਤਾਵਰਣ ਦੀ ਰੱਖਿਆ ਦੇ ਥੀਮ ਨੂੰ ਗੂੰਜਾ ਰਹੇ ਸਨ।ਇਸਦੇ ਨਾਲ ਹੀ, ਸਲੋਗਨ ਲਿਖਣ ਮੁਕਾਬਲੇ ਵਿੱਚ ਉਤਸ਼ਾਹੀ ਭਾਗੀਦਾਰੀ ਦੇਖਣ ਨੂੰ ਮਿਲੀ, ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਨਾਅਰੇ ਤਿਆਰ ਕੀਤੇ ਜੋ ਥੀਮ ਨਾਲ ਗੂੰਜਦੇ ਸਨ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਡਾ. ਰਣਜੀਤ ਸਿੰਘ, ਈਕੋ ਕਲੱਬ ਕੋਆਰਡੀਨੇਟਰ ਅਤੇ ਡਾ. ਕ੍ਰਿਤੀ ਗੁਪਤਾ, ਐਕਟੀਵਿਟੀ ਇੰਚਾਰਜ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ, “ਅਜਿਹੇ ਸਮਾਗਮ ਨੌਜਵਾਨਾਂ ਨੂੰ ਕੁਦਰਤ ਦੇ ਸਰਗਰਮ ਪ੍ਰਬੰਧਕ ਬਣਨ ਲਈ ਸ਼ਕਤੀ ਪ੍ਰਦਾਨ ਕਰਦੇ ਹਨ। ਜੈਵ ਵਿਭਿੰਨਤਾ ਸਿਰਫ਼ ਪੌਦਿਆਂ ਅਤੇ ਜਾਨਵਰਾਂ ਬਾਰੇ ਨਹੀਂ ਹੈ, ਸਗੋਂ ਜੀਵਨ ਨੂੰ ਕਾਇਮ ਰੱਖਣ ਬਾਰੇ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ