Home Blog Page 703

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਟਾਪਰ ਵਿਦਿਆਰਥੀਆਂ ਨੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਨਾਲ ਕੀਤੀ ਮੁਲਾਕਾਤ

0

 👉ਵਿਦਿਆਰਥਣਾਂ ਅਤੇ ਐਸ.ਐਸ.ਪੀ. ਵਿਚਕਾਰ ਹੋਇਆ ਖੁੱਲ੍ਹਾ ਸੰਵਾਦ ਸੈਸ਼ਨ

 👉⁠ਵਿਦਿਆਰਥਣਾਂ ਨੂੰ ਪੰਜਾਬ ਪੁਲਿਸ ਦੇ ਕੰਟਰੋਲ ਰੂਮ ਅਤੇ ਹੋਰ ਦਫ਼ਤਰੀ ਪ੍ਰਕਿਰਿਆ ਨੂੰ ਪ੍ਰਤੱਖ ਤੌਰ ‘ਤੇ ਦੇਖਣ ਦਾ ਮੌਕਾ ਮਿਲਿਆ
Muktsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ/ਐਸ.ਐਸ.ਪੀ. ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿਚ ਮੋਹਰੀ ਸਥਾਨ ਹਾਸਿਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਨਾਲ ਪੂਰੇ ਦਿਨ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਇਸ ਅਨੌਖੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਨਾ ਸੀ, ਸਗੋਂ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਨੁਭਵ, ਲੀਡਰਸ਼ਿਪ ਅਤੇ ਪੁਲਿਸ ਸੇਵਾ ਦੀਆਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣਾ ਵੀ ਸੀ।ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਵਿਦਿਆਰਥੀਆਂ ਨਾਲ ਜਾਣ-ਪਛਾਣ ਸੈਸ਼ਨ ਵਿਚ ਹਿੱਸਾ ਲਿਆ ਅਤੇ ਆਪਣੀ ਰੋਜ਼ਾਨਾ ਅਨੁਸ਼ਾਸਿਤ ਜੀਵਨ ਸ਼ੈਲੀ ਬਾਰੇ ਦੱਸਿਆ। ਵਿਦਿਆਰਥੀਆਂ ਅਤੇ ਐਸ.ਐਸ.ਪੀ. ਵਿਚਕਾਰ ਇਕ ਖੁੱਲ੍ਹਾ ਸੰਵਾਦ ਸੈਸ਼ਨ ਹੋਇਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਐਸ.ਐਸ.ਪੀ. ਤੋਂ ਪ੍ਰੇਰਨਾਦਾਇਕ ਵਿਚਾਰ ਸੁਣੇ।ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਵਿਦਿਆਰਥੀਆਂ ਨੂੰ ਇੱਕ-ਇੱਕ ਪ੍ਰੇਰਨਦਾਇਕ ਕਿਤਾਬ ਅਤੇ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ  ਵਿਜੀਲੈਂਸ ਦੀ ਹਿਰਾਸਤ ’ਚ ਬਰਖਾਸਤ ਕਾਂਸਟੇਬਲ ਦੀ ਵਿਗੜੀ ਸਿਹਤ; ਹਸਪਤਾਲ ਦਾਖ਼ਲ

ਇਸ ਮੌਕੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦਾ ਦੌਰਾ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮਕਾਜ਼, ਪੁਲਿਸ ਕੰਟਰੋਲ ਰੂਮ, ਸ਼ਿਕਾਇਤ ਨਿਵਾਰਣ ਪ੍ਰਣਾਲੀ ਅਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਪ੍ਰਤੱਖ ਤੌਰ ‘ਤੇ ਦੇਖਣ ਦਾ ਮੌਕਾ ਮਿਲਿਆ।ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਨਾ ਕੇਵਲ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ਼ ਤੋਂ ਜਾਣੂ ਕਰਵਾਇਆ ਸਗੋਂ ਉਨ੍ਹਾਂ ਵਿੱਚ ਲੀਡਰਸ਼ਿਪ, ਅਨੁਸ਼ਾਸਨ ਅਤੇ ਲੋਕ ਸੇਵਾ ਦੀ ਭਾਵਨਾ ਵੀ ਭਰੀ। ਉਨ੍ਹਾਂ ਕਿਹਾ ਕਿ ‘ਇਕ ਦਿਨ ਡੀ.ਸੀ/ਐਸ.ਐਸ.ਪੀ. ਦੇ ਨਾਲ’ ਵਰਗੇ ਉਪਰਾਲੇ ਵਿਦਿਆਰਥੀਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਇਕ ਮੀਲ ਪੱਥਰ ਸਾਬਤ ਹੋ ਸਕਦੇ ਹਨ।ਇਸ ਮੌਕੇ ਪੀ.ਐਮ. ਸ਼੍ਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀਆਂ 12ਵੀਂ ਜਮਾਤ ਦੀਆਂ ਜ਼ਿਲ੍ਹੇ ਦੀਆਂ ਟਾਪਰ ਵਿਦਿਆਰਥਣਾਂ, ਸਾਕਸ਼ੀ (97.80 ਪ੍ਰਤੀਸ਼ਤ), ਰੀਤਿਕਾ (97.60) ਤੇ ਰੂਹਾਨੀ (96.80) ਅਤੇ ਪੀ.ਐਮ. ਸ਼੍ਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਦੀ 10ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ (95.69 ਫੀਸਦ), ਸ.ਸ.ਸ.ਸ. (ਕੁ) ਗਿੱਦੜਬਾਹਾ ਦੀ ਸਕੀਨਾ ਖਾਤੂਨ (95.69 ਫੀਸਦ) ਅਤੇ ਸ.ਸ.ਸ.ਸ. ਤਰਖਾਣ ਵਾਲਾ ਦੀ ਆਸਨਤ (95.54 ਫੀਸਦ) ਨੇ ਅੱਜ ਐਸ.ਐਸ.ਪੀ. ਡਾ. ਅਖਿਲ ਚੌਧਰੀ ਤੋਂ ਭਵਿੱਖ ਵਿੱਚ ਸਫਲਤਾ ਹਾਸਲ ਕਰਨ ਦੇ ਗੁਰ ਸਿੱਖੇ।

ਇਹ ਵੀ ਪੜ੍ਹੋ  ਪੰਜਾਬ ’ਚ ਵਾਪਰੇ ਭਿਆ.ਨਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਹੋਈ ਮੌ+ਤ

ਇਨ੍ਹਾਂ ਵਿਦਿਆਰਥਣਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਉਹਨਾਂ ਦੇ ਜੀਵਨ ਦਾ ਇਕ ਵਿਲੱਖਣ ਮੌਕਾ ਸੀ ਜਿਸ ਨੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਪ੍ਰਸ਼ਾਸਨਿਕ ਪ੍ਰਕਿਰਿਆ, ਲੀਡਰਸ਼ਿਪ ਅਤੇ ਜਨਤਕ ਸੇਵਾ ਦੀਆਂ ਬਾਰੀਕੀਆਂ ਨੂੰ ਸਮਝਣ ਦਾ ਮੌਕਾ ਦਿੱਤਾ। ਉਨ੍ਹਾਂ ਨੇ ਇਸ ਅਨੁਭਵ ਨੂੰ ਅਭੁੱਲ ਅਤੇ ਪ੍ਰੇਰਨਾਦਾਇਕ ਦੱਸਿਆ ਅਤੇ ਕਿਹਾ ਕਿ ਇਹ ਉਨ੍ਹਾਂ ਨੂੰ ਆਪਣੇ ਭਵਿੱਖ ਦੇ ਟੀਚੇ ਨਿਰਧਾਰਤ ਕਰਨ ਵਿਚ ਮਦਦ ਕਰੇਗਾ। ਬੱਚਿਆਂ ਦੇ ਮਾਪਿਆਂ ਨੇ ਵੀ ਇਸਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਕ ਪ੍ਰੇਰਨਾਦਾਇਕ ਕਦਮ ਕਿਹਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ੍ਰੀ ਮੁਕਤਸਰ ਸਾਹਿਬ ਜਸਪਾਲ ਮੋਂਗਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਯਾਦਵਿੰਦਰ ਸਿੰਘ ਮਾਨ ਅਤੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਗੁਰਮੇਲ ਸਿੰਘ ਸਾਗੂ ਸਮੇਤ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੰਤਰੀ ਡਾ.ਰਵਜੋਤ ਸਿੰਘ ਨੂੰ ਮਿਲੀ ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ, ਲੋਕੀ ਰਾਏ ਤੋਂ ਬਿਨਾਂ ਕੋਈ ਫੈਸਲਾ ਨਹੀਂ ਲਿਆ ਜਾਵੇਗਾ: ਮੰਤਰੀ ਦਾ ਭਰੋਸਾ

0

Bathinda News:ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਦੇ ਇੱਕ ਵਫਦ ਵੱਲੋਂ ਬੀਤੇ ਕੱਲ ਬਠਿੰਡਾ ਆਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਬਠਿੰਡੇ ਦੇ ਮੌਜੂਦਾ ਬੱਸ ਅੱਡੇ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਦੇ ਖ਼ਿਲਾਫ਼ ਲੋਕਾਂ ਦੀਆਂ ਚਿੰਤਾਵਾਂ ਰੱਖੀਆਂ। ਚਿੱਤਰਕਾਰ ਗੁਰਪ੍ਰੀਤ ਸਿੰਘ ਨੇ ਮੰਤਰੀ ਸਾਹਿਬ ਨੂੰ ਦੱਸਿਆ ਕਿ ਇਸ ਕਦਮ ਨਾਲ ਵਿਦਿਆਰਥੀਆਂ, ਦੁਕਾਨਦਾਰਾਂ, ਮਰੀਜ਼ਾਂ, ਬਜ਼ੁਰਗਾਂ, ਮਜ਼ਦੂਰਾਂ ਅਤੇ ਪਿੰਡਾਂ ਤੋਂ ਆਉਣ ਵਾਲੇ ਲੋਕਾਂ ਨੂੰ ਵੱਡੀ ਅਸੁਵਿਧਾ ਹੋਵੇਗੀ। ਉਨ੍ਹਾਂ ਜ਼ਿਕਰ ਕੀਤਾ ਕਿ ਇਨ੍ਹਾਂ ਚਿੰਤਾਵਾਂ ਨੂੰ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਬਠਿੰਡੇ ਦੇ ਨਾਗਰਿਕ ਰੋਜ਼ਾਨਾ ਪ੍ਰਦਰਸ਼ਨ ਕਰ ਰਹੇ ਹਨ।

ਇਹ ਵੀ ਪੜ੍ਹੋ  ਬਠਿੰਡਾ ਦੇ Topper ਅੱਜ ਡਿਪਟੀ ਕਮਿਸ਼ਨਰ ਤੇ ਐਸਐਸਪੀ ਨਾਲ ਬਿਤਾਉਣਗੇ ਸਾਰਾ ਦਿਨ

ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਤੇਜ ਸਿੰਘ ਵਾਂਦਰ ਨੇ ਕਿਹਾ ਕਿ ਲੋਕ ਇਕਜੁੱਟ ਹੋ ਕੇ ਸਰਕਾਰ ਨੂੰ ਇਹ ਸੰਦੇਸ਼ ਦੇ ਰਹੇ ਹਨ ਕਿ ਉਹਨਾਂ ਦੀ ਆਵਾਜ਼ ਨੂੰ ਸੁਣਿਆ ਜਾਵੇ। ਉਨ੍ਹਾਂ ਯਾਦ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਹਾ ਸੀ ਕਿ ਲੋਕੀ ਰਾਏ ਤੋਂ ਬਿਨਾਂ ਕੋਈ ਫੈਸਲਾ ਨਹੀਂ ਹੋਵੇਗਾ।ਐਮਸੀ ਸੰਦੀਪ ਬੋਬੀ ਨੇ ਦੱਸਿਆ ਕਿ ਕਈ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਲਿਖਤੀ ਰੂਪ ਵਿੱਚ ਸਮਰਥਨ ਮਿਲ ਰਿਹਾ ਹੈ। ਵਪਾਰੀ ਮੰਡਲਾਂ, ਦੁਕਾਨਦਾਰ ਯੂਨੀਅਨਾਂ, ਵਿਦਿਆਰਥੀ ਸੰਗਠਨਾਂ ਅਤੇ ਪੈਨਸ਼ਨਰ ਯੂਨੀਅਨਾਂ ਨੇ ਵੀ ਇਸ ਮੁਹਿੰਮ ਨੂੰ ਸਮਰਥਨ ਦਿੱਤਾ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੀ ਵੱਡੀ ਕਾਰਵਾਈ; ਐਸਐਸਪੀ ਨੂੰ ਕੀਤਾ ਮੁਅੱਤਲ

ਮੰਤਰੀ ਡਾ. ਰਵਜੋਤ ਸਿੰਘ ਨੇ ਵਫਦ ਨੂੰ ਭਰੋਸਾ ਦਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕੀ ਰਾਏ ਦੀ ਕਦਰ ਕਰਦੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਫੈਸਲਾ ਬਿਨਾਂ ਲੋਕੀ ਸਲਾਹ ਨਹੀਂ ਲਿਆ ਜਾਵੇਗਾ।ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵੀ ਮੰਤਰੀ ਸਾਹਿਬ ਨੂੰ ਸਥਿਤੀ ਦੀ ਜਾਣਕਾਰੀ ਦਿੱਤੀ।ਇਸ ਮੌਕੇ ਹੋਰ ਅਹੁਦੇਦਾਰਾਂ ਵਿੱਚ ਅਮਰਜੀਤ ਸਿੰਘ ਮਹਿਤਾ (ਪ੍ਰਧਾਨ ਪੰਜਾਬ ਕ੍ਰਿਕਟ ਕੌਂਸਲ), ਚੇਅਰਮੈਨ ਨੀਲ ਗਰਗ,ਡਾਇਰੈਕਟਰ ਅਮਰਦੀਪ ਸਿੰਘ ਰਾਜਨ,ਜਗਤਾਰ ਸਿੰਘ ਅਹਲੂਵਾਲੀਆ, ਕੰਵਲਜੀਤ ਸਿੰਘ ਨੰਬਰਦਾਰ ਆਦਿ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ’ਚ ਵਾਪਰੇ ਭਿਆ.ਨਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਹੋਈ ਮੌ+ਤ

0

Rajpura News: ਰਾਜਪੁਰਾ ਨਜਦੀਕ ਇੱਕ ਨਿੱਜੀ ਯੂਨੀਵਰਸਿਟੀ ’ਚ ਦਾਖ਼ਲਾ ਲੈਣ ਆਏ ਅੰਬਾਲਾ ਦੇ ਤਿੰਨ ਨੌਜਵਾਨਾਂ ਦੀ ਇੱਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ ਜਦਕਿ ਇੱਕ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਇਹ ਹਾਦਸਾ ਇੰਨ੍ਹਾਂ ਨੌਜਵਾਨਾਂ ਦੀ ਸਕੋਡਾ ਕਾਰ ਤੇ ਟਰੱਕ ਵਿਚਕਾਰ ਹੋਇਆ।ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਤਬਾਹ ਹੋ ਗਈ। ਦਸਿਆ ਜਾ ਰਿਹਾ ਕਿ ਘਟਨਾ ਸਮੇਂ ਕਾਰ ਦੀ ਰਫ਼ਤਾਰ ਬਹੁਤ ਜਿਆਦਾ ਸੀ। ਜਿਸ ਕਾਰਨ ਤਿੰਨਾਂ ਨੌਜਵਾਨ ਦੀ ਹਾਦਸੇ ਦੇ ਦੌਰਾਨ ਹੀ ਮੌਤ ਹੋਈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ; ਐਸਐਸਪੀ ਨੂੰ ਕੀਤਾ ਮੁਅੱਤਲ

ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਨੌਜਵਾਨਾਂ ਵਿਚੋਂ ਦੋ ਦੀ ਪਹਿਚਾਣ ਖ਼ੁਸਵਿੰਦਰ ਸਿੰਘ ਤੇ ਪ੍ਰਿਆਂਸ ਵਾਸੀ ਅੰਬਾਲਾ ਕੈਂਟ ਵਜੋਂ ਹੋਈ ਹੈ। ਜਦਕਿ ਜਖ਼ਮੀ ਦਾ ਨਾਮ ਮੰਨਨ ਕਪੂਰ ਦਸਿਆ ਜਾ ਰਿਹਾ। ਸੂਚਨਾ ਮੁਤਾਬਕ ਇਹ ਨੌਜਵਾਨ ਅਗਲੇਰੀ ਪੜਾਈ ਲਈ ਚਿਤਕਾਰਾ ਯੂਨੀਵਰਸਿਟੀ ’ਚ ਦਾਖ਼ਲ ਲੈਣ ਆਏ ਸਨ ਤੇ ਘਟਨਾ ਸਮੇਂ ਵਾਪਸ ਜਾ ਰਹੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਦੇ Topper ਅੱਜ ਡਿਪਟੀ ਕਮਿਸ਼ਨਰ ਤੇ ਐਸਐਸਪੀ ਨਾਲ ਬਿਤਾਉਣਗੇ ਸਾਰਾ ਦਿਨ

0

Bathinda News: ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਤੇ ਬਾਹਰਵੀਂ ਜਮਾਤ ਦੇ ਨਤੀਜਿਆਂ ਵਿਚ ਜ਼ਿਲਿ੍ਹਆਂ ’ਚ ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਗੇ ਵਧਣ ਦਾ ਮੌਕਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਉਚ ਅਧਿਕਾਰੀਆਂ ਨੂੰ ਉਨ੍ਹਾਂ ਨਾਲ ਇੱਕ ਦਿਨ ਬਿਤਾਉਣ ਦਾ ਮੌਕਾ ਦਿੱਤਾ ਗਿਆ ਹੈ, ਜਿੱਥੇ ਇਹ ਵਿਦਿਆਰਥੀ ਆਪਣੇ ਜ਼ਿਲ੍ਹੇ ਵਿਚ ਕੰਮ ਕਰਦੇ ਇੰਨ੍ਹਾਂ ਅਧਿਕਾਰੀਆਂ ਤੋਂ ਪ੍ਰੇਰਤ ਹੋ ਕੇ ਅੱਗੇ ਵਧ ਸਕਣਗੇ। ਇਸੇ ਲੜੀ ਤਹਿਤ ਅੱਜ ਬੁੱਧਵਾਰ ਨੂੰ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਅਮਨੀਤ ਕੌਂਡਲ ਦੇ ਵੱਲੋਂ ਵੀ ਜ਼ਿਲੇ ਦੇ ਦਸਵੀਂ ਅਤੇ ਬਾਰਵੀਂ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ ’ਤੇ ਸੱਦਾ ਦਿੱਤਾ ਗਿਆ।ਇਹ ਵੀ ਪੜ੍ਹੋ  ਅੰਮ੍ਰਿਤਸਰ ਬੰਬ ਧਮਾਕੇ ’ਚ ਮਰਨ ਵਾਲੇ ਨੌਜਵਾਨ ਦੀ ਹੋਈ ਪਹਿਚਾਣ; ਨਿਕਲਿਆ ਆਟੋ ਚਾਲਕ, ਜਾਂਚ ਜਾਰੀ

ਇਸ ਦੌਰਾਨ ਦੋਨਾਂ ਅਧਿਕਾਰੀਆਂ ਵੱਲੋਂ ਆਪਣੇ ਪ੍ਰਵਾਰ ਸਹਿਤ ਇੰਨ੍ਹਾਂ ਬੱਚਿਆਂ ਨਾਲ ਸਵੇਰ ਦਾ ਨਾਸਤਾ ਕੀਤਾ ਗਿਆ ਤੇ ਉਨਾਂ ਨੂੰ ਦੱਸਿਆ ਕਿ ਇੱਕ ਡਿਪਟੀ ਕਮਿਸ਼ਨਰ ਤੇ ਐਸਐਸਪੀ ਦੀ ਸਵੇਰ ਕਿਸ ਤਰ੍ਹਾਂ ਸ਼ੁਰੂ ਹੁੰਦੀ ਹੈ। ਇਸ ਦੌਰਾਨ ਇੰਨਾਂ ਵਿਦਿਆਰਥੀਆਂ ਵੱਲੋਂ ਡਿਪਟੀ ਕਮਿਸ਼ਨਰ ਦੇ ਨਾਲ ਨਿੱਕੀਆਂ-ਨਿੱਕੀਆਂ ਗੱਲਾਂ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਆਪਣੇ ਬੁਲਾਰੇ ਦੇ ਰਾਹੀਂ ਦਸਿਆ, ‘‘ ਇਹ ਵਿਦਿਆਰਥੀ ਅੱਜ ਸਾਰਾ ਦਿਨ ਮੇਰੇ ਨਾਲ ਰਹਿ ਕੇ ਜ਼ਿਲ੍ਹੇ ਦੀਆਂ ਜਿੰਮੇਵਾਰੀਆਂ ਬਾਰੇ ਜਾਣਕਾਰੀ ਲੈਣਗੇ। ’’

ਇਹ ਵੀ ਪੜ੍ਹੋ  ਵਿਜੀਲੈਂਸ ਦੀ ਹਿਰਾਸਤ ’ਚ ਬਰਖਾਸਤ ਕਾਂਸਟੇਬਲ ਦੀ ਵਿਗੜੀ ਸਿਹਤ; ਹਸਪਤਾਲ ਦਾਖ਼ਲ

ਉਨ੍ਹਾਂ ਕਿਹਾ ਕਿ ਇਸ ਨਿੱਕੀ ਜਿਹੀ ਕੋਸ਼ਿਸ਼ ਦਾ ਇੱਕ ਮੰਤਵ ਇਹਨਾਂ ਵਿਦਿਆਰਥੀਆਂ ਦੇ ਅੰਦਰ ਸਿਵਲ ਸੇਵਾਵਾਂ ਜਿਹੇ ਉੱਚ ਪਦਾਂ ਤੱਕ ਪਹੁੰਚਣ ਦੀ ਪ੍ਰੇਰਨਾ ਅਤੇ ਚਿਣਗ ਪੈਦਾ ਕਰਨਾ ਹੈ। ਘਰੇ ਨਾਸਤਾ ਕਰਨ ਤੋਂ ਬਾਅਦ ਇਹ ਵਿਦਿਆਰਥੀ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ। ਗੌਰਤਲਬ ਹੈ ਕਿ ਇਸਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਆਪਣੇ ਘਰ ਵਿਚ ਪੰਜਾਬ ਦੇ ਟਾਪਰ ਬੱਚਿਆਂ ਨੂੰ ਬੁਲਾ ਕੇ ਸਨਮਾਨਿਤ ਕਰ ਚੁੱਕੇ ਹਨ ਤੇ ਹੁਣ ਉਨ੍ਹਾਂ ਵੱਲੋਂ ਇੰਨ੍ਹਾਂ ਬੱਚਿਆਂ ਨੂੰ ਮੁਫ਼ਤ ’ਚ ਹਵਾਈ ਸ਼ੈਰ ਕਰਵਾਉਣ ਦਾ ਵੀ ਐਲਾਨ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ; ਐਸਐਸਪੀ ਨੂੰ ਕੀਤਾ ਮੁਅੱਤਲ

0

Fazilka News: ਪਿਛਲੇ ਕੁੱਝ ਸਮੇਂ ਤੋਂ ਸਖ਼ਤ ਦਿਖ਼ਾਈ ਦੇ ਰਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬੁੱਧਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਫਾਜਲਿਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ ਅਧਿਕਾਰਤ ਤੌਰ ’ਤੇ ਸਰਕਾਰ ਦੇ ਵੱਲੋਂ ਇਸ ਬਾਬਤ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਪ੍ਰੰਤੂ ਮਿਲੀਆਂ ਸੂਚਨਾਵਾਂ ਦੇ ਮੁਤਾਬਕ ਬੀਤੇ ਕੱਲ ਵਿਜੀਲੈਂਸ ਵੱਲੋਂ ਇਸ ਜਿਲ੍ਹੇ ਦੇ ਥਾਣਾ ਸਾਈਬਰ ਸੈੱਲ ਦੇ ਐਸਐਚਓ ਅਤੇ ਚਾਰ ਮੁਲਾਜਮਾਂ ਵਿਰੁਧ ਹੋਈ ਕਾਰਵਾਈ ਨਾਲ ਜੋੜਿਆ ਗਿਆ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਦੀ ਹਿਰਾਸਤ ’ਚ ਬਰਖਾਸਤ ਕਾਂਸਟੇਬਲ ਦੀ ਵਿਗੜੀ ਸਿਹਤ; ਹਸਪਤਾਲ ਦਾਖ਼ਲ

ਵਿਜੀਲੈਂਸ ਵੱਲੋਂ ਇਹ ਕਾਰਵਾਈ ਭ੍ਰਿਸਟਾਚਾਰ ਦੇ ਮਾਮਲੇ ਵਿਚ ਕੀਤੀ ਗਈ ਸੀ, ਜਿਹੜਾ ਕਿ ਮੁੱਖ ਮੰਤਰੀ ਤੱਕ ਪੁੱਜਿਆ ਸੀ ਪ੍ਰੰਤੂ ਦਸਿਆ ਜਾ ਰਿਹਾ ਕਿ ਮਾਮਲਾ ਮੁੱਖ ਮੰਤਰੀ ਤੱਕ ਪੁੱਜਣ ਤੋਂ ਪਹਿਲਾਂ ਇਹ ਮਾਮਲਾ ਐਸਐਸਪੀ ਦੇ ਵੀ ਧਿਆਨ ਵਿਚ ਲਿਆਂਦਾ ਗਿਆ ਸੀ ਪ੍ਰੰਤੂ ਉਨ੍ਹਾਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸਦੇ ਚੱਲਦੇ ਸਰਕਾਰ ਨੇ ਇਸ ਮਾਮਲੇ ਵਿਚ ਸਖ਼ਤੀ ਦਿਖ਼ਾਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅੰਮ੍ਰਿਤਸਰ ਬੰਬ ਧਮਾਕੇ ’ਚ ਮਰਨ ਵਾਲੇ ਨੌਜਵਾਨ ਦੀ ਹੋਈ ਪਹਿਚਾਣ; ਨਿਕਲਿਆ ਆਟੋ ਚਾਲਕ, ਜਾਂਚ ਜਾਰੀ

0

👉ਬਲਾਸਟ ਦੀਆਂ ਤਾਰਾਂ ਪਾਕਿਸਤਾਨੀਆਂ ਨਾਲ ਜੁੜੀਆਂ, ਪੁਲਿਸ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਵੱਲੋਂ ਭੇਜੀ ਖੇਪ ਚੁੱਕਣ ਆਇਆ ਸੀ ਮ੍ਰਿਤਕ ਨੌਜਵਾਨ
Amritsar News: 24 ਘੰਟੇ ਪਹਿਲਾਂ ਅੰਮ੍ਰਿਤਸਰ ’ਚ ਮੰਗਲਵਾਰ ਨੂੰ ਸਵੇਰੇ 9 ਵਜੇਂ ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ ’ਚ ਹੋਏ ਬਲਾਸਟ ਦੇ ਮਾਮਲੇ ਵਿਚ ਮਾਰੇ ਗਏ ਨੌਜਵਾਨ ਦੀ ਪਹਿਚਾਣ ਹੋ ਗਈ ਹੈ। ਮ੍ਰਿਤਕ ਨੌਜਵਾਨ ਨਿਤਿਨ ਛੇਹਰਟਾ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਉਹ ਆਟੋ ਚਲਾਉਂਦਾ ਪਰਿਵਾਰਕ ਮੈਂਬਰਾਂ ਨੇ ਇਹ ਗੱਲ ਮੰਨੀ ਹੈ ਕਿ ਉਹ ਨਸ਼ੇ ਦਾ ਆਦੀ ਸੀ ਤੇ ਓਟ ਸੈਂਟਰ ਤੋਂ ਦਵਾਈ ਵੀ ਲੈ ਰਿਹਾ ਸੀ।

ਇਹ ਵੀ ਪੜ੍ਹੋ ਵਿਜੀਲੈਂਸ ਦੀ ਹਿਰਾਸਤ ’ਚ ਬਰਖਾਸਤ ਕਾਂਸਟੇਬਲ ਦੀ ਵਿਗੜੀ ਸਿਹਤ; ਹਸਪਤਾਲ ਦਾਖ਼ਲ 

ਪੁਲਿਸ ਅਧਿਕਾਰੀਆਂ ਨੇ ਘਟਨਾ ਦੇ ਕੁੱਝ ਸਮੇਂ ਬਾਅਦ ਹੀ ਇਸ ਗੱਲ ਨੂੰ ਮੰਨਿਆ ਸੀਕਿ ਮ੍ਰਿਤਕ ਨੌਜਵਾਨ ਦੀ ਜੇਬ ਵਿਚੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ ’ਤੇ ਉਸਦੇ ਬਾਰੇ ਕਾਫ਼ੀ ਕੁੱਝ ਪਤਾ ਚੱਲਿਆ ਹੈ। ਜਿਸਤੋਂ ਬਾਅਦ ਪੁਲਿਸ ਉਸਦੇ ਘਰ ਪੁੱਜੀ, ਜਿੱਥੈ ਪ੍ਰਵਾਰਕ ਮੈਂਬਰਾਂ ਨੂੰ ਇਸਦੇ ਬਾਰੇ ਪਤਾ ਲੱਗਿਆ। ਹਾਲਾਂਕਿ ਪ੍ਰਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਮ੍ਰਿਤਕ ਨੌਜਵਾਨ ਕਿਸੇ ਤਰ੍ਹਾਂ ਦੇਸ-ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਨਹੀਂ ਰਿਹਾ। ਉਧਰ, ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਹ ਘਟਨਾ ਦਾ Çਲੰਕ ਸਿੱਧੇ ਤੌਰ ’ਤੇ ਸਰਹੱਦੋਂ ਪਾਰ ਬਦਨਾਮ ਖੁਫ਼ੀਆ ਏਜੰਸੀ ਆਈਐਸਆਈ ਨਾਲ ਜੁੜਿਆ ਹੋਇਆ ਹੈ।

ਇਹ ਵੀ ਪੜ੍ਹੋ 10000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਿਸਦੇ ਵੱਲੋਂ ਅੱਤਵਾਦੀਆਂ ਤੇ ਗੈਂਗਸਟਰਾਂ ਰਾਹੀਂ ਇਹ ਵਿਸਫ਼ੋਟਿਕ ਸਮੱਗਰੀ ਦੀ ਖੇਪ ਭੇਜੀ ਗਈ ਸੀ ਤਾਂ ਕਿ ਪੰਜਾਬ ਦੇ ਵਿਚ ਧਮਾਕੇ ਕਰਵਾਏ ਜਾ ਸਕਣ। ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਨੇ ਵੀ ਮੰਨਿਆ ਕਿ ਇਹ ਇੱਕ ਅੱਤਵਾਦੀ ਘਟਨਾ ਸੀ। ਮਰਨ ਵਾਲਾ ਆਦਮੀ ਹਥਿਆਰਾਂ ਦੀ ਖੇਪ ਲੈਣ ਆਇਆ ਸੀ। ਇਸ ਦੌਰਾਨ, ਇੱਕ ਧਮਾਕਾ ਹੋਇਆ ਅਤੇ ਇਹ ਟੁਕੜੇ-ਟੁਕੜੇ ਹੋ ਗਿਆ ਸੀ। ਇਸ ਮਾਮਲੇ ਵਿਚ ਅੱਜ ਪੁਲਿਸ ਵੱਡੇ ਖੁਲਾਸੇ ਕਰ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਿਜੀਲੈਂਸ ਦੀ ਹਿਰਾਸਤ ’ਚ ਬਰਖਾਸਤ ਕਾਂਸਟੇਬਲ ਦੀ ਵਿਗੜੀ ਸਿਹਤ; ਹਸਪਤਾਲ ਦਾਖ਼ਲ

0

👉ਪਿਸਾਬ ਨਲੀ ’ਚ ਨਿੱਕਲੀ ਪੱਥਰੀ, ਪੇਟ ਦਰਦ ਦੀ ਸਿਕਾਇਤ ਤੋਂ ਬਾਅਦ ਰਾਤ ਨੂੰ ਲਿਆਂਦਾ ਗਿਆ ਸੀ ਹਸਪਤਾਲ
Bathinda News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਵਿਜੀਲੈਂਸ ਦੇ ਰਿਮਾਂਡ ’ਤੇ ਚੱਲ ਰਹੀ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਬੀਤੀ ਦੇਰ ਰਾਤ ਸਿਹਤ ਵਿਗੜ ਗਈ।

ਉਸਨੂੰ ਰਾਤ ਕਰੀਬ 2 ਵਜੇਂ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਉਹ ਪੇਟ ਦਰਦ ਨਾਲ ਕਾਫ਼ੀ ਕੁਰਾਹ ਰਹੀ ਸੀ। ਡਾਕਟਰਾਂ ਵੱਲੋਂ ਮੁਢਲੀ ਪੜਤਾਲ ਤੋਂ ਬਾਅਦ ਉਸਦੇ ਪੇਟ ਦੇ ਸਕੈਨ ਦੀ ਸਲਾਹ ਦਿੱਤੀ ਗਈ ਤੇ ਤੜਕਸਾਰ ਹਸਪਤਾਲ ਵਿਚ ਸਥਿਤ ਹੀ ਕ੍ਰਿਸ਼ਨਾ ਲੈਬ ਦੇ ਵਿਚੋਂ ਇਹ ਟੈਸਟ ਕਰਵਾਇਆ ਗਿਆ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਸਖ਼ਤ: SHO ਅਤੇ 3 ਪੁਲਿਸ ਮੁਲਾਜ਼ਮ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ 

ਜਿਸਤੋਂ ਬਾਅਦ ਸਾਹਮਣੇ ਆਇਆ ਕਿ ਅਮਨਦੀਪ ਕੌਰ ਦੀ ਪਿਸਾਬ ਨਲੀ ਵਿਚ ਪੱਥਰੀ ਹੈ, ਜਿਸ ਕਾਰਨ ਇਹ ਦਰਦ ਹੋ ਰਿਹਾ। ਵਿਜੀਲੈਂਸ ਦੇ ਸੂਤਰਾਂ ਮੁਤਾਬਕ ਡਾਕਟਰਾਂ ਦੀ ਸਲਾਹ ’ਤੇ ਮੁਲਜਮ ਦੀ ਹਾਲਾਤ ਨੂੰ ਦੇਖਦਿਆਂ ਹੁਣ ਉਸਨੂੰ ਸਿਵਲ ਹਸਪਤਾਲ ਦੇ ਹੀ ਕੈਦੀਆਂ ਤੇ ਹਵਾਲਾਤੀਆਂ ਦੇ ਇਲਾਜ਼ ਲਈ ਬਣੇ ਵੱਖਰੇ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ। ਅਮਨਦੀਪ ਕੌਰ ਨੂੰ ਮੁੜ ਭਲਕੇ 29 ਮਈ ਨੂੰ ਦੁਪਿਹਰ 3 ਵਜੇਂ ਤੱਕ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ 10000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਿਕਰਯੋਗ ਹੈ ਕਿ ਲੰਘੀ 3 ਅਪ੍ਰੈਲ ਨੂੰ ਚਿੱਟੇ ਸਹਿਤ ਕਾਲੀ ਥਾਰ ਵਿਚ ਕਾਬੂ ਕੀਤੀ ਗਈ ਅਮਨਦੀਪ ਕੌਰ ਨੂੰ ਇਸ ਕੇਸ ਵਿਚੋਂ ਜਮਾਨਤ ਮਿਲ ਗਈ ਸੀ ਪ੍ਰੰਤੂ ਬਾਅਦ ਵਿਚ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ 26 ਮਈ ਨੂੰ ਗ੍ਰਿਫਤਾਰ ਕਰ ਲਿਆ ਸੀ।

ਇਸਤੋਂ ਇਲਾਵਾ ਅਦਾਲਤ ਵਿਚੋਂ ਸਰਚ ਵਾਰੰਟ ਲੈ ਕੇ ਬੀਤੇ ਕੱਲ ਹੀ ਉਸਦੀ ਵਿਰਾਟ ਗਰੀਨ ਕਲੌਨੀ ਵਿਚ ਸਥਿਤ ਕੋਠੀ ਦੀ ਪੈਮਾਇਸ਼ ਕੀਤੀ ਗਈ ਸੀ। ਨਾਲ ਹੀ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰੀ ਦਾ ਪਰਚਾ ਦਰਜ਼ ਹੋਣ ਤੋਂ ਬਾਅਦ ਉਸਦੀ ਕੋਠੀ, ਪਲਾਟ, ਥਾਰ, ਬੁਲੈਟ ਤੇ ਮਹਿੰਗੀ ਘੜੀ ਸਹਿਤ ਬੈਂਕ ਖ਼ਾਤਿਆਂ ਨੂੰ ਵੀ ਫ਼ਰੀਜ਼ ਕਰਵਾ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਕੋਵਿਡ ਦਾ ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਵੀ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਪਾ ਸਕੇਗਾ ਵੋਟ; ਨੋਟੀਫਿਕੇਸ਼ਨ ਜਾਰੀ

0

Ludhiana News:ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 ਦੀ ਧਾਰਾ (ਈ) ਦੇ ਉਪਬੰਧਾਂ ਮੁਤਾਬਕ ਸਪੱਸ਼ਟ ਕੀਤਾ ਗਿਆ ਹੈ ਕਿ ਸਮਰੱਥ ਅਧਿਕਾਰੀ ਵੱਲੋਂ ਪ੍ਰਮਾਣਿਤ ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ, ਜੋ ਪੋਸਟ ਬੈਲਟ ਪੇਪਰ ਰਾਹੀਂ ਵੋਟ ਪਾਉਣ ਲਈ ਅਰਜ਼ੀ ਦਿੰਦਾ ਹੈ, ਸਬੰਧਤ ਰਿਟਰਨਿੰਗ ਅਫਸਰ ਵੱਲੋਂ ਉਕਤ ਬੇਨਤੀ ਦੀ ਤਸਦੀਕ ਉਪਰੰਤ ਪੰਜਾਬ ਦੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਮੌਜੂਦਾ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਆਪਣੀ ਵੋਟ ਪਾਉਣ ਵਾਲੇ ਵਰਗ ਵਿੱਚ ਸ਼ਾਮਲ ਹੋਵੇਗਾ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਸਖ਼ਤ: SHO ਅਤੇ 3 ਪੁਲਿਸ ਮੁਲਾਜ਼ਮ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਇਸ ਨੂੰ 26.05.2025 ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 30 ਤਹਿਤ, ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਨੋਟੀਫਿਕੇਸ਼ਨ ਐਸ.ਓ. ਨੰਬਰ 1964(ਈ), ਮਿਤੀ 19 ਜੂਨ, 2020 ਰਾਹੀਂ ਸੋਧੇ ਗਏ ਕੰਡੱਕਟ ਆਫ ਇਲੈਕਸ਼ਨ ਰੂਲਜ਼, 1961 ਦੇ ਭਾਗ-2ਏ ਦੇ ਉਪਬੰਧਾਂ ਮੁਤਾਬਕ ਚੋਣ ਕਮਿਸ਼ਨ ਵੱਲੋਂ ਇਸ ਵਿਸ਼ੇ ’ਤੇ ਦਿਸ਼ਾ-ਨਿਰਦੇਸ਼ਾਂ ਸਮੇਤ ਨੋਟੀਫਾਈ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਡਾ. ਰਵਜੋਤ ਸਿੰਘ ਵੱਲੋਂ ਤੜਕਸਾਰ ਅਬੋਹਰ ਦਾ ਅਚਨਚੇਤ ਦੌਰਾ; ਸ਼ਹਿਰ ਦੇ ਲੋਕਾਂ ਨਾਲ ਕੀਤਾ ਸਿੱਧਾ ਰਾਬਤਾ

0

👉ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ; ਨਿਗਰਾਨ ਇੰਜਨੀਅਰ ਨੂੰ ਡਿਊਟੀ ‘ਚ ਅਣਗਹਿਲੀ ਕਾਰਨ ਕਾਰਨ ਦੱਸੋ ਨੋਟਿਸ ਜਾਰੀ

Abohar News:ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮੰਗਲਵਾਰ ਨੂੰ ਸਵੇਰੇ-ਸਵੇਰੇ ਹੀ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵਿਭਾਗ ਵਿਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨੂੰ ਡਿਊਟੀ ‘ਚ ਅਣਗਹਿਲੀ ਕਰਨ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਵੀ ਦਿੱਤੇ। ਡਾ. ਰਵਜੋਤ ਸਿੰਘ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਉਹ ਅਬੋਹਰ ਦੇ ਇਸ ਅਚਾਨਕ ਦੌਰੇ ਤੇ ਪਹੁੰਚੇ ਹਨ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਸਖ਼ਤ: SHO ਅਤੇ 3 ਪੁਲਿਸ ਮੁਲਾਜ਼ਮ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਉਹਨਾਂ ਨੇ ਇਸ ਦੌਰਾਨ ਸ਼ਹਿਰ ਦੇ ਕੂੜਾ ਡੰਪ, ਇੰਦਰਾ ਨਗਰੀ ਸਟੇਡੀਅਮ, ਨਹਿਰੂ ਸਟੇਡੀਅਮ, ਸਬਜ਼ੀ ਮੰਡੀ, ਕ੍ਰਿਸ਼ਨਾ ਨਗਰੀ , ਘੁਮਿਆਰ ਮੁਹੱਲਾ ਅਤੇ ਅਜੀਮਗੜ੍ਹ ਇਲਾਕੇ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਹੇਠਲੇ ਪੱਧਰ ਤੇ ਕੀਤੇ ਜਾ ਰਹੇ ਕਾਰਜਾਂ ਦਾ ਨਿਰੀਖਣ ਵੀ ਕੀਤਾ। ਇਸ ਦੌਰਾਨ ਘੁਮਿਆਰ ਮੁਹੱਲਾ ਦੇ ਲੋਕਾਂ ਵੱਲੋਂ ਪੀਣ ਵਾਲੇ ਪਾਣੀ ਵਿੱਚ ਮਿਲਾਵਟ ਦੀ ਸ਼ਿਕਾਇਤ ਕੀਤੇ ਜਾਣ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੌਕੇ ‘ਤੇ ਹੀ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ। ਕੈਬਨਿਟ ਮੰਤਰੀ ਨੇ ਕੂੜਾ ਡੰਪ ਸਾਈਟ ਤੇ ਹਦਾਇਤ ਕੀਤੀ ਕਿ ਪੁਰਾਣੇ ਕੂੜੇ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ ਅਤੇ ਸ਼ਹਿਰ ਵਿੱਚੋਂ ਚੁੱਕੇ ਜਾਣ ਵਾਲੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਹਦਾਇਤਾਂ ਅਨੁਸਾਰ ਸੰਭਾਲਿਆ ਜਾਵੇ।

ਇਹ ਵੀ ਪੜ੍ਹੋ  ਜਦੋਂ ਬਠਿੰਡਾ ’ਚ ਇੱਕ ਬਜ਼ੁਰਗ ਲਈ ‘ਰੱਬ’ ਬਣ ਬਹੁੜੇ ਮੰਤਰੀ ਸਾਹਿਬ, ਦੇਖੋ ਵੀਡੀਓ

ਡਾ. ਰਵਜੋਤ ਸਿੰਘ ਨੇ ਮੁਹੱਲਿਆਂ ਵਿੱਚ ਪਹੁੰਚ ਕੇ ਲੋਕਾਂ ਦੇ ਘਰ ਘਰ ਜਾ ਕੇ ਪੀਣ ਵਾਲੇ ਪਾਣੀ ਅਤੇ ਸਫਾਈ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਪ੍ਰਤੀ ਦ੍ਰਿੜ ਸੰਕਲਪਿਤ ਹੈ ਅਤੇ ਸ਼ਹਿਰ ਦੇ ਵਿਕਾਸ ਨੂੰ ਵਿਉਂਤਬੰਦ ਤਰੀਕੇ ਨਾਲ ਨੇਪਰੇ ਚਾੜਨ ਲਈ ਹੀ ਅੱਜ ਕੈਬਨਿਟ ਮੰਤਰੀ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਇਥੇ ਪੁੱਜਣ ਤੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸ ਡੀ ਐਮ ਕ੍ਰਿਸ਼ਨਾ ਪਾਲ ਰਾਜਪੂਤ ਨੇ ਉਹਨਾਂ ਦਾ ਸਵਾਗਤ ਕੀਤਾ। ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ, ਮਾਰਕੀਟ ਕਮੇਟੀ ਅਬੋਹਰ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ, ਐਡਵੋਕੇਟ ਹਰਪ੍ਰੀਤ ਸਿੰਘ ਤੋਂ ਇਲਾਵਾ ਸਥਾਨਕ ਆਗੂ ਵੀ ਹਾਜ਼ਰ ਸਨ।।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ,ਸੈਨਿਕ ਸਕੂਲ ਦੀ 19 ਸਾਲ ਪੁਰਾਣੀ ਮੰਗ ਹੋਈ ਪੂਰੀ

0

👉ਪੰਜਾਬ ਸਰਕਾਰ ਸੈਨਿਕ ਸਕੂਲ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ- ਮੋਹਿੰਦਰ ਭਗਤ
Kapurthala News:ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਕਾਰੀ ਸੰਸਥਾ ਸੈਨਿਕ ਸਕੂਲ ਦੀ ਹੋਰ ਬਿਹਤਰੀ ਤੇ ਨਵੀਨੀਕਰਨ ਲਈ ਵਚਨਬੱਧ ਹੈ, ਜਿਸ ਤਹਿਤ ਸਕੂਲ ਦੀ 19 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ “ ਮੈਮੋਰੰਡਮ ਆਫ ਐਗਰੀਮੈਂਟ “ ਕੀਤਾ ਗਿਆ ਹੈ । ਅੱਜ ਸੈਨਿਕ ਸਕੂਲ ਕਪੂਰਥਲਾ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੈਨਿਕ ਸਕੂਲ ਵਲੋਂ ਰੱਖੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਦਸਤਖ਼ਤ ਕੀਤੇ ਗਏ “ ਮੈਮੋਰੰਡਮ ਆਫ ਐਗਰੀਮੈਂਟ “ ਨੂੰ ਵੀ ਜਾਰੀ ਕੀਤਾ ਜਿਸ ਤਹਿਤ ਪੰਜਾਬ ਸਰਕਾਰ ਸੈਨਿਕ ਸਕੂਲ ਨੂੰ ਲਗਾਤਾਰ ਅਨੁਦਾਨ ਦੇਵੇਗੀ ।

ਇਹ ਵੀ ਪੜ੍ਹੋ  10000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੈਨਿਕ ਸਕੂਲ ਵਲੋੰ ਇਹ ਮੰਗ ਸਾਲ 2006 ਤੋਂ ਕੀਤੀ ਜਾ ਰਹੀ ਸੀ ।ਇਸ ਤੋਂ ਇਲਾਵਾ ਸੈਨਿਕ  ਸਕੂਲ ਤੋਂ ਸੇਵਾ ਮੁਕਤ ਹੋਣ ਵਾਲੇ ਸਟਾਫ ਨੂੰ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿਚ ਐਨ ਪੀ ਐਸ / ਪੈਨਸ਼ਨ ਦੇਵੇਗੀ ਤਾਂ ਜੋ ਕਰਮਚਾਰੀਆਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਨੂੰ ਡਿਟੇਲ ਪ੍ਰੋਜੈਕਟ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਵਲੋਂ ਸੈਨਿਕ ਸਕੂਲ ਦੇ ਸੁਧਾਰ ਲਈ ਕੋਈ ਫੰਡ ਜਾਰੀ ਨਹੀਂ ਕੀਤੇ ਜਾਂਦੇ ਸਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਲਗਾਤਾਰ 3-3 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ ।ਉਨ੍ਹਾਂ ਕਿਹਾ ਕਿ ਸੈਨਿਕ ਸਕੂਲ ਦਾ ਸਮਾਜ ਦੀ ਤਰੱਕੀ ਵਿਚ ਵੱਡਾ ਯੋਗਦਾਨ ਹੈ ਜਿੱਥੋਂ ਪੜ੍ਹੇ ਵਿਦਿਆਰਥੀ ਫੌਜ ਵਿੱਚ ਉਚ ਅਹੁਦਿਆਂ ’ਤੇ ਪਹੁੰਚ ਕੇ ਦੇਸ਼ ਅਤੇ ਸਮਾਜ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਇਹ ਅਜਿਹਾ ਸਕੂਲ ਹੈ ਜੋ ਸਾਡੇ ਨੌਜਵਾਨਾਂ ਬੱਚਿਆਂ ਨੂੰ ਸਹੀ ਮਾਰਗ ਦਿਖਾ ਕੇ ਉਹਨਾਂ ਵਿੱਚ ਦੇਸ਼ ਸੇਵਾ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਪੈਦਾ ਕਰ ਰਿਹਾ ਹੈ’।

ਇਹ ਵੀ ਪੜ੍ਹੋ  ਜਦੋਂ ਬਠਿੰਡਾ ’ਚ ਇੱਕ ਬਜ਼ੁਰਗ ਲਈ ‘ਰੱਬ’ ਬਣ ਬਹੁੜੇ ਮੰਤਰੀ ਸਾਹਿਬ, ਦੇਖੋ ਵੀਡੀਓ

ਉਨ੍ਹਾਂ ਦੱਸਿਆ ਕਿ ਇਥੇ ਕਰੀਬ 600 ਵਿਦਿਆਰਥੀ ਸਿੱਖਿਆ ਹਾਸਿਲ ਕਰ ਰਹੇ ਹਨ।ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ’ਤੇ ਵਿਦਿਆਰਥੀਆਂ ਨੂੰ ਪੜ੍ਹਾਈ ਵਾਸਤੇ ਸਕਾਲਰਸ਼ਿਪ ਸਕੀਮ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ । ਕੈਬਨਿਟ ਮੰਤਰੀ ਨੇ ਸੈਨਿਕਾਂ ਦੀ ਭਲਾਈ ਲਈ ਚੁੱਕੇ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼ ਸੇਵਾ ਕਰਦਿਆਂ ਜੇਕਰ ਕੋਈ ਫੌਜੀ ਜਵਾਨ ਸ਼ਹੀਦ ਹੋ ਜਾਂਦਾ ਹੈ ਤਾਂ ਪੰਜਾਬ ਸਰਕਾਰ ਵਲੋਂ ਉਸ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਲਈ ਇਕ ਕਰੋੜ ਰੁਪਏ ਦੀ ਮੁਹੱਈਆ ਕਰਵਾਈ ਜਾਂਦੀ ਹੈ। ਇਸ ਮੌਕੇ ਉਨ੍ਹਾਂ ਅਸਤਬਲ ਦਾ ਵੀ ਉਦਘਾਟਨ ਕੀਤਾ ਜਿਸ ਉੱਪਰ ਪੰਜਾਬ ਸਰਕਾਰ ਵਲੋਂ ਇਸ ’ਤੇ 26 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਗਈ ਹੈ। ਉਨ੍ਹਾਂ ਵਲੋਂ ਸ਼ਹੀਦੀ ਸਮਾਰਕ ਉਪਰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ।ਇਸ ਤੋਂ ਪਹਿਲਾਂ ਰੈਸਟ ਹਾਊਸ ਕਪੂਰਥਲਾ ਵਿਖੇ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਗਿਆ।ਇਸ ਮੌਕੇ 11 ਕੋਰ ਦੇ ਚੀਫ ਆਫ ਸਟਾਫ ਮੇਜਰ ਜਨਰਲ ਅਤੁਲ ਭਦੋਰੀਆ , ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਗੌਰਵ ਤੂਰਾ, ਸੈਨਿਕ ਸਕੂਲ ਦੇ ਪ੍ਰਿੰਸੀਪਲ ਗਰੁੱਪ ਕੈਪਟਨ ਮਧੂ ਸੇਂਗਰ , ਲੈਫ਼ਟੀਨੈਂਟ ਜਨਰਲ ਗੁਰਦੀਪ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ