Home Blog Page 704

10000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

0

Tarn taran News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਸਖ਼ਤ: SHO ਅਤੇ 3 ਪੁਲਿਸ ਮੁਲਾਜ਼ਮ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸਰਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਵਿਰੁੱਧ ਉਕਤ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਉਕਤ ਜਾਂਚ ਅਧਿਕਾਰੀ ਏ.ਐਸ.ਆਈ. ਨੇ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਸਬੰਧੀ 10,000-20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ PSPCL ਦਾ SDO 50,000 ਰੁਪਏ ਤੇ ਲਾਈਨਮੈਂਨ 15000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਸਖ਼ਤ: SHO ਅਤੇ 3 ਪੁਲਿਸ ਮੁਲਾਜ਼ਮ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

👉ਚਾਹੇ ਵਿਧਾਇਕ ਹੋਵੇ, ਆਈਏਐਸ ਹੋਵੇ ਜਾਂ ਐਸਐਚਓ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਪਾਲ ਚੀਮਾ
Chandigarh/Fazilka News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਤੇਜ਼ੀ ਨਾਲ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਦੇ ਹੁਕਮਾਂ ‘ਤੇ ਵਿਜੀਲੈਂਸ ਬਿਊਰੋ ਨੇ ਨਾਬਾਲਗ ਦੇ ਜ਼ਬਤ ਕੀਤੇ ਫ਼ੋਨ ਨਾਲ ਸਬੰਧਤ ਇੱਕ ਮਾਮਲੇ ਵਿੱਚ 1,00,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਫਾਜ਼ਿਲਕਾ ਦੇ ਐਸਐਚਓ ਅਤੇ ਇੱਕ ਰੀਡਰ ਅਤੇ ਦੋ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ 17 ਸਾਲ ਦੇ ਪਿਤਾ ਧਰਮਿੰਦਰ ਸਿੰਘ ਨੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਫਾਜ਼ਿਲਕਾ ਵੱਲੋਂ ਮੰਗੀਆਂ ਗਈਆਂ ਰਿਸ਼ਵਤ ਦੀਆਂ ਮੰਗਾਂ ਦੇ ਸਬੂਤਾਂ ਨਾਲ ਮੁੱਖ ਮੰਤਰੀ ਕੋਲ ਪਹੁੰਚ ਕੀਤੀ। ਸਾਈਬਰ ਟਿਪਲਾਈਨ ਸ਼ਿਕਾਇਤ ਤੋਂ ਬਾਅਦ ਸਟੇਸ਼ਨ ਨੇ ਨਾਬਾਲਗ ਦਾ ਫ਼ੋਨ ਜ਼ਬਤ ਕਰ ਲਿਆ ਸੀ।

ਇਹ ਵੀ ਪੜ੍ਹੋ PSPCL ਦਾ SDO 50,000 ਰੁਪਏ ਤੇ ਲਾਈਨਮੈਂਨ 15000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ’

ਪਰਿਵਾਰ ਵੱਲੋਂ ਮਸਲੇ ਨੂੰ ਹੱਲ ਕਰਨ ਲਈ ਵਾਰ-ਵਾਰ ਕੋਸ਼ਿਸ਼ਾਂ ਕਰਨ ਦੇ ਬਾਵਜੂਦ, ਉਨ੍ਹਾਂ ਨੂੰ ਮਾਮਲੇ ਨੂੰ ਸੁਲਝਾਉਣ ਲਈ ਰਿਸ਼ਵਤ ਦੇਣ ਲਈ ਮਜਬੂਰ ਹੋਣਾ ਪਿਆ।ਆਪ ਮੰਤਰੀ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਕਿਹਾ, “ਅਧਿਕਾਰੀ ਦਾ ਪੱਧਰ ਭਾਵੇਂ ਕੋਈ ਵੀ ਹੋਵੇ, ਭਾਵੇਂ ਉਹ ਮੰਤਰੀ ਹੋਵੇ, ਵਿਧਾਇਕ ਹੋਵੇ, ਆਈਏਐਸ-ਪੀਸੀਐਸ ਅਧਿਕਾਰੀ ਹੋਵੇ ਜਾਂ ਕੋਈ ਵੀ ਸਰਕਾਰੀ ਕਰਮਚਾਰੀ ਹੋਵੇ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ 30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ ਅਤੇ ਸਾਡੀ ਸਰਕਾਰ ਇੱਕ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।”ਚੀਮਾ ਨੇ ਵਿਜੀਲੈਂਸ ਬਿਊਰੋ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ, “ਇਹ ਮਾਮਲਾ ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਦ੍ਰਿੜ ਇਰਾਦੇ ਨੂੰ ਉਜਾਗਰ ਕਰਦਾ ਹੈ। ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦਰਸਾਉਂਦੀ ਹੈ ਕਿ ਸਰਕਾਰ ਆਮ ਨਾਗਰਿਕ ਦੇ ਨਾਲ ਹੈ ਅਤੇ ਹਰ ਪੱਧਰ ‘ਤੇ ਨਿਆਂ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ।”ਮੰਤਰੀ ਚੀਮਾ ਨੇ ਕਿਹਾ, “ਆਪ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਅਤੇ ਲੋਕਾਂ ਨੂੰ ਇਨਸਾਫ ਦਿਵਾਉਣ ਦੇ ਆਪਣੇ ਮਿਸ਼ਨ ਵਿੱਚ ਕੋਈ ਕਸਰ ਨਹੀਂ ਛੱਡੇਗੀ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ,ਨਵੀਂ ਸ਼ੁਰੂ ਕੀਤੀ ਗਈ ਈਜ਼ੀ ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ

👉ਸਰਕਾਰ ਦਾ ਉਦੇਸ਼ ਆਮ ਆਦਮੀ ਨੂੰ ਜ਼ਮੀਨ-ਜਾਇਦਾਦ ਦੀ ਭ੍ਰਿਸ਼ਟਾਚਾਰ ਮੁਕਤ ਰਜਿਸਟਰੀ ਦੀ ਸਹੂਲਤ ਪ੍ਰਦਾਨ ਕਰਨਾ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ (ਆਸਾਨ) ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕਮੀਆਂ ਲੱਭਣਾ ਨਹੀਂ ਸੀ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਇਦ ਪਹਿਲੀ ਵਾਰ ਹੋਵੇਗਾ ਜਦੋਂ ਪੰਜਾਬ ਦੇ ਲੋਕਾਂ ਨੇ ਕਿਸੇ ਮੁੱਖ ਮੰਤਰੀ ਨੂੰ ਇਸ ਤਰੀਕੇ ਨਾਲ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਦੇ ਦੇਖਿਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਨਾਗਰਿਕ-ਕੇਂਦ੍ਰਿਤ ਸੇਵਾਵਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਕੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਇਹ ਵੀ ਪੜ੍ਹੋ ਜਦੋਂ ਬਠਿੰਡਾ ’ਚ ਇੱਕ ਬਜ਼ੁਰਗ ਲਈ ‘ਰੱਬ’ ਬਣ ਬਹੁੜੇ ਮੰਤਰੀ ਸਾਹਿਬ, ਦੇਖੋ ਵੀਡੀਓ

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੌਰਾ ਇਸ ਅਹਿਮ ਪ੍ਰੋਜੈਕਟ, ਜਿਸਦਾ ਉਦੇਸ਼ ਲੋਕਾਂ ਲਈ ਜਾਇਦਾਦ ਰਜਿਸਟ੍ਰੇਸ਼ਨ ਪ੍ਰਕਿਰਿਆ ਵਧੇਰੇ ਸੁਵਿਧਾਜਨਕ ਬਣਾਉਣਾ ਹੈ, ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪ੍ਰੋਜੈਕਟ ਦੇ ਨਤੀਜਿਆਂ ਦਾ ਨਿੱਜੀ ਤੌਰ ‘ਤੇ ਮੁਲਾਂਕਣ ਕਰਕੇ ਸਬ ਰਜਿਸਟਰਾਰ ਦਫਤਰ ਦੇ ਕੰਮਕਾਜ ਦੀ ਸਮੀਖਿਆ ਕਰਨਾ ਚਾਹੁੰਦੇ ਹਨ। ਇਸ ਪਹਿਲਕਦਮੀ ਨੂੰ ਦੇਸ਼ ਭਰ ‘ਚੋਂ ਆਪਣੀ ਕਿਸਮ ਦੀ ਪਹਿਲੀ ਪਹਿਲ ਦੱਸਦਿਆਂ, ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਜਾਇਦਾਦ ਰਜਿਸਟ੍ਰੇਸ਼ਨ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਬਣਾਉਣਾ ਹੈ।ਇਸ ਯੋਜਨਾ ਦੇ ਫਾਇਦਿਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਦਿਆਂ ਪ੍ਰਾਈਵੇਟ ਡੀਡ ਰਾਈਟਰਾਂ (ਵਸੀਕ ਨਵੀਸਾਂ) ‘ਤੇ ਨਿਰਭਰਤਾ ਨੂੰ ਘਟਾਉਂਦੀ ਹੈ ਅਤੇ ਨਾਗਰਿਕਾਂ ਨੂੰ ਆਪਣੇ ਲੈਣ-ਦੇਣ ਦੇ ਸੁਤੰਤਰ ਢੰਗ ਨਾਲ ਪ੍ਰਬੰਧਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਹੁਣ ਫੀਸ ਦੇ ਭੁਗਤਾਨਾਂ ਲਈ ਬੈਂਕਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਔਨਲਾਈਨ ਭੁਗਤਾਨ ਪ੍ਰਣਾਲੀ ਸਾਰੀਆਂ ਲੋੜੀਂਦੀਆਂ ਫੀਸਾਂ – ਸਮੇਤ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸਾਂ – ਨੂੰ ਇੱਕ ਸਿੰਗਲ ਡਿਜੀਟਲ ਟ੍ਰਾਂਜੈਕਸ਼ਨ ਰਾਹੀਂ ਅਦਾ ਕਰਨ ਚ ਮਦਦ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਸਕੀਮ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਡਿਮਾਂਡ ਡਰਾਫਟ ਜਾਂ ਨਕਦ ਪ੍ਰਬੰਧਨ ਦੀ ਜ਼ਰੂਰਤ ਨੂੰ ਖਤਮ ਕਰਦੀ ਹੈ।

ਇਹ ਵੀ ਪੜ੍ਹੋ ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ: ਗੁਰਮੀਤ ਸਿੰਘ ਖੁੱਡੀਆਂ

ਇਸ ਯੋਜਨਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 48 ਘੰਟੇ ਅੰਦਰ ਰਜਿਸਟਰੀ ਦਸਤਾਵੇਜਾਂ ਦੀ ਪੂਰਵ-ਪੜਤਾਲ ਪ੍ਰਕਿਰਿਆ ਅਤੇ ਮੁਲਾਕਾਤੀ ਸਮੇਂ ‘ਤੇ ਅਧਾਰਤ ਰਜਿਸਟ੍ਰੇਸ਼ਨ ਪ੍ਰਣਾਲੀ ਨਾਗਰਿਕਾਂ ਲਈ ਪ੍ਰੇਸ਼ਾਨੀ ਦੇ ਬੋਝ ਨੂੰ ਘੱਟ ਕਰਦਿਆਂ ਉਨ੍ਹਾਂ ਲਈ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਅਸਿੱਧੇ ਤੌਰ ‘ਤੇ ਪੈਸੇ ਦੀ ਬੱਚਤ ਦੇ ਨਾਲ-ਨਾਲ ਕੰਮ ਦੀ ਕੁਸ਼ਲਤਾ ਵਿੱਚ ਸੁਧਾਰ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਔਨਲਾਈਨ ਪੋਰਟਲ ‘ਤੇ ਪਹਿਲਾਂ ਤੋਂ ਨਿਰਧਾਰਤ ਸਰਕਾਰੀ ਦਰਾਂ ਅਤੇ “ਕੈਲਕੂਲੇਟ ਮਾਈ ਫੀਸ” ਟੂਲ ਦੀ ਸਹੂਲਤ ਉਪਲੱਬਧ ਹੈ, ਜੋ ਨਾਗਰਿਕਾਂ ਨੂੰ ਆਪਣੇ ਖਰਚਿਆਂ ਦੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਦੀ ਆਗਿਆ ਦਿੰਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੁਕਵੇਂ ਖ਼ਰਚੇ ਖ਼ਤਮ ਹੋਣਗੇ ਅਤੇ ਵਿਚੋਲਿਆਂ ‘ਤੇ ਨਿਰਭਰਤਾ ਘਟੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਚਾਰੂ, ਨਿਰਵਿਘਨ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਉਦੇਸ਼ ਲੋਕਾਂ ਨੂੰ ਬੇਲੋੜੀਆਂ ਪ੍ਰੇਸ਼ਾਨੀਆਂ ਤੋਂ ਮੁਕਤ ਕਰਨਾ ਹੈ ਅਤੇ ਇਹ ਸਕੀਮ “ਤੁਹਾਡੀ ਜਾਇਦਾਦ, ਤੁਹਾਡੀ ਸਹੂਲਤ” ਦੇ ਸਿਧਾਂਤ ‘ਤੇ ਤਿਆਰ ਕੀਤੀ ਗਈ ਹੈ।

ਇਹ ਵੀ ਪੜ੍ਹੋ PSPCL ਦਾ SDO 50,000 ਰੁਪਏ ਤੇ ਲਾਈਨਮੈਂਨ 15000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੋਹਾਲੀ ਵਿੱਚ ਸਫ਼ਲਤਾਪੂਰਵਕ ਸ਼ੁਰੂ ਕੀਤੀ ਗਈ ਇਸ ਯੋਜਨਾ ਨੂੰ ਜਲਦ ਹੀ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ। ਦੱਸਣਯੋਗ ਹੈ ਕਿ 20 ਮਿੰਟਾਂ ਤੋਂ ਵੱਧ ਸਮੇਂ ਤੱਕ ਦੀ ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਇਸ ਯੋਜਨਾ ਦੀ ਫੀਡਬੈਕ ਲਈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੀ ਰਜਿਸਟੀ ‘ਚ ਲੱਗੇ ਸਮੇਂ ਬਾਰੇ ਪੁੱਛਿਆ। ਨਾਗਰਿਕਾਂ ਨੇ ਆਪਣੀ ਫੀਡਬੈਕ ਸਾਂਝਾ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਕੰਮ ਸੁਚਾਰੂ ਢੰਗ ਨਾਲ ਅਤੇ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਹੋ ਗਿਆ ਹੈ, ਜਿਸ ਬਾਰੇ ਉਨ੍ਹਾਂ ਨੂੰ ਵਟਸਐਪ ਰਾਹੀਂ ਅਪਡੇਟਸ ਮਿਲਦੇ ਰਹੇ।ਇਸ ਪਹਿਲਕਦਮੀ ਦੀ ਪ੍ਰਸ਼ੰਸਾ ਕਰਦਿਆਂ ਦਫ਼ਤਰ ਵਿੱਚ ਮੌਜੂਦ ਨਾਗਰਿਕਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਬੇਨਤੀਆਂ ਨੂੰ ਤੁਰੰਤ ਅਤੇ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਵਿਚਾਰਿਆ ਗਿਆ। ਉਨ੍ਹਾਂ ਨੇ ਅੱਗੇ ਦੱਸਿਆ ਕਿ ਦਫ਼ਤਰ ਵਿੱਚ ਦਾਖ਼ਲ ਹੋਣ ਤੋਂ ਲੈ ਕੇ ਰਜਿਸਟ੍ਰੇਸ਼ਨ ਪੂਰੀ ਹੋਣ ਅਤੇ ਰਜਿਸਟਰੀ ਦਸਤਾਵੇਜ਼ ਪ੍ਰਾਪਤ ਕਰਨ ਤੱਕ ਦੀ ਸਮੁੱਚੀ ਪ੍ਰਕਿਰਿਆ ਵਿੱਚ ਇੱਕ ਘੰਟੇ ਤੋਂ ਵੀ ਘੱਟ ਸਮਾਂ ਲੱਗਿਆ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਸ ਵਿਲੱਖਣ ਪਹਿਲਕਦਮੀ ਦੀ ਸ਼ੁਰੂਆਤ ਕਰਨ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਵਧੇਰੇ ਸੁਚਾਰੂ ਅਤੇ ਕੁਸ਼ਲ ਹੋ ਗਈ ਹੈ।

ਇਹ ਵੀ ਪੜ੍ਹੋ CM Mann ਦਾ ਵੱਡਾ ਐਲਾਨ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ‘ਟਾਪਰ’ ਹਵਾਈ ਸਫ਼ਰ ਰਾਹੀਂ ਲਾਉਣਗੇ ਵਿੱਦਿਅਕ ਟੂਰ

ਮੁੱਖ ਮੰਤਰੀ ਨੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲੋਕ ਹੁਣ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣੀ ਜਾਇਦਾਦ ਦੀ ਰਜਿਸਟਰੀ ਲਈ ਜ਼ਿਲ੍ਹੇ ਦੇ ਕਿਸੇ ਵੀ ਸਬ ਰਜਿਸਟਰਾਰ ਦਫ਼ਤਰ ‘ਚ ਜਾ ਸਕਦੇ ਹਨ। ਭ੍ਰਿਸ਼ਟਾਚਾਰ ਪ੍ਰਤੀ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲ ਤਹਿਸੀਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਵਿੱਚ ਮੁੱਖ ਭੂਮਿਕਾ ਨਿਭਾਏਗੀ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਪ੍ਰਣਾਲੀ 15 ਜੁਲਾਈ ਤੱਕ ਸੂਬੇ ਭਰ ਵਿੱਚ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ 1 ਅਗਸਤ ਤੱਕ ਹਰੇਕ ਜ਼ਿਲ੍ਹੇ ਵਿੱਚ ਇਸ ਸਕੀਮ ਦਾ ਟਰਾਇਲ ਕੀਤਾ ਜਾਵੇਗਾ ਅਤੇ 1 ਅਗਸਤ ਤੋਂ ਇਸ ਨੂੰ ਸੂਬੇ ਭਰ ਵਿੱਚ ਲਾਗੂ ਕਰ ਦਿੱਤਾ ਜਾਵੇਗਾ, ਜਿਸ ਨਾਲ ਸਾਰੇ ਨਾਗਰਿਕਾਂ ਨੂੰ ਸੁਚਾਰੂ ਢੰਗ ਨਾਲ ਰਜਿਸਟ੍ਰੇਸ਼ਨ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ-ਮੁੱਖ ਮੰਤਰੀ

0

 👉ਸੂਬੇ ਦੇ ਹਿੱਸੇ ਮੁਤਾਬਕ ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਮੰਗ ਦੁਹਰਾਈ
 👉ਅੰਮ੍ਰਿਤਸਰ ਧਮਾਕੇ ਦੇ ਸਾਜ਼ਿਸ਼ਘਾੜਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ
Chandigarh News:ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਆਪਹੁਦਰੇ ਢੰਗ ਨਾਲ ਨਿਯੁਕਤੀਆਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਵਿੱਚ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਅੱਜ ਇੱਥੇ ਸਥਾਨਕ ਮਿਊਂਸਪਲ ਭਵਨ ਵਿਖੇ ਸੂਬੇ ਵਿੱਚ ਸਿਖਰਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੱਖਪਾਤੀ ਫੈਸਲੇ ਪੂਰੀ ਤਰ੍ਹਾਂ ਅਣਉਚਿਤ ਹਨ ਕਿਉਂਕਿ ਪੰਜਾਬ ਦੇ ਅਫਸਰਾਂ ਨੂੰ ਲਗਾਤਾਰ ਅਣਗੌਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ  CM Mann ਦਾ ਵੱਡਾ ਐਲਾਨ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ‘ਟਾਪਰ’ ਹਵਾਈ ਸਫ਼ਰ ਰਾਹੀਂ ਲਾਉਣਗੇ ਵਿੱਦਿਅਕ ਟੂਰ

ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਹਰੇਕ ਸੂਬੇ ਦਾ ਵੋਟਿੰਗ ਦਾ ਅਧਿਕਾਰ ਉਸ ਦੇ ਹਿੱਸੇ ਮੁਤਾਬਕ ਹੋਣਾ ਚਾਹੀਦਾ ਹੈ।ਇਸ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਪਰ ਇਸ ਨੂੰ ਵੋਟ ਦਾ ਹੱਕ ਹਰਿਆਣਾ ਤੇ ਰਾਜਸਥਾਨ ਦੇ ਬਰਾਬਰ ਹੈ ਜਦਕਿ ਇਨ੍ਹਾਂ ਦੋਵਾਂ ਸੂਬਿਆਂ ਦਾ 40 ਫੀਸਦੀ ਹਿੱਸਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ 40 ਫੀਸਦੀ ਹਿੱਸੇ ਵਾਲੇ ਸੂਬੇ ਪੰਜਾਬ ਦੇ ਖਿਲਾਫ਼ ਕਦੇ ਵੀ ਕੋਈ ਫੈਸਲਾ ਲੈ ਸਕਦੇ ਹਨ ਜਦਕਿ ਪੰਜਾਬ ਦਾ 60 ਫੀਸਦੀ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਣ ਵਾਲਾ ਕੋਈ ਵੀ ਫੈਸਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਸਿਆਸਤਦਾਨ ਆਪਣੇ ਸੌੜੇ ਹਿੱਤਾਂ ਲਈ ਹਰਿਆਣਾ ਤੇ ਦੂਜੇ ਸੂਬਿਆਂ ਨੂੰ ਆਪਣੇ ਹਿੱਸੇ ਦਾ ਪਾਣੀ ਦਿੰਦੇ ਰਹੇ ਹਨ।

ਇਹ ਵੀ ਪੜ੍ਹੋ  ਜਦੋਂ ਬਠਿੰਡਾ ’ਚ ਇੱਕ ਬਜ਼ੁਰਗ ਲਈ ‘ਰੱਬ’ ਬਣ ਬਹੁੜੇ ਮੰਤਰੀ ਸਾਹਿਬ, ਦੇਖੋ ਵੀਡੀਓ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨਵਾਂ ਫੈਸਲਾ ਪੂਰੀ ਤਰ੍ਹਾਂ ਬਰਦਾਸ਼ਤ ਤੋਂ ਬਾਹਰ ਹੈ ਕਿਉਂਕਿ ਪੰਜਾਬ ਨੂੰ ਆਪਣੀਆਂ ਸਿੰਜਾਈ ਲੋੜਾਂ ਲਈ ਪਾਣੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਸਰਕਾਰ ਨੇ ਖਾਲਿਆਂ ਅਤੇ ਕੱਸੀਆਂ ਨੂੰ ਮਜ਼ਬੂਤ ਕੀਤਾ ਹੈ ਜਿਸ ਨਾਲ ਪਿਛਲੇ ਸਾਲਾਂ ਦੇ ਮੁਕਾਬਲੇ ਪੰਜਾਬ ਨੂੰ ਹੋਰ ਨਹਿਰੀ ਪਾਣੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਹੋਰ ਸੂਬੇ ਨਾਲ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ ਵਿਖੇ ਹੋਏ ਧਮਾਕੇ ਦੀ ਘਟਨਾ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਪਾਏ ਗਏ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬੇ ਵਿੱਚ ਕਰੜੀ ਘਾਲਣਾ ਕਰਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ

 👉ਕੇਂਦਰੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਐਕਸ਼ਨ ਪਲਾਨ ਤਿਆਰ ਕਰਨ ਲਈ ਦਿੱਤੇ ਗਏ ਨਿਰਦੇਸ਼
New Delhi News: ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸੂਬੇ ਅੰਦਰ ਪੋਟਾਸ਼ ਸਬੰਧੀ ਸਰਵੇਖਣ ਦੇ ਕੰਮ ਨੂੰ ਜਲਦ ਮੁਕੰਮਲ ਕੀਤੇ ਜਾਣ ਨੂੰ ਲੈ ਕੇ ਅੱਜ ਕੇਂਦਰੀ ਕੋਲਾ ਤੇ ਖਣਨ ਮੰਤਰੀ ਸ੍ਰੀ ਜੀ. ਕਿਸ਼ਨ ਰੈਡੀ ਨਾਲ ਇਥੋਂ ਦੇ ਸ਼ਾਸਤਰੀ ਭਵਨ ਵਿਖੇ ਅਹਿਮ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀ ਗੋਇਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੋਟਾਸ਼ ਦੁਰਲਭ ਖਣਿਜ ਹੈ ਜਿਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭਾਰਤ ਨੂੰ ਇਸ ਦਾ ਬਾਹਰੋਂ ਆਯਾਤ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਹਿਬ ਅਤੇ ਫਾਜ਼ਿਲਕਾ ਦੇ ਖੇਤਰਾਂ ਵਿਚੋਂ ਇਸ ਖਣਿਜ ਦੇ ਭੰਡਾਰ ਮਿਲੇ ਹਨ। ਉਨ੍ਹਾਂ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਸੂਬੇ ਅੰਦਰ ਇਸ ਸਬੰਧੀ ਪੂਰਨ ਸੰਭਾਵਨਾਵਾਂ ਨੂੰ ਉਜਾਗਰ ਕਰਨ ਲਈ ਜੀਓ ਸਰਵੇਖਣ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ ਜਦੋਂ ਬਠਿੰਡਾ ’ਚ ਇੱਕ ਬਜ਼ੁਰਗ ਲਈ ‘ਰੱਬ’ ਬਣ ਬਹੁੜੇ ਮੰਤਰੀ ਸਾਹਿਬ, ਦੇਖੋ ਵੀਡੀਓ

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਦੀ ਕੜੀ ਤਹਿਤ ਹੀ ਪੰਜਾਬ ਸਰਕਾਰ ਪੋਟਾਸ਼ ਸਬੰਧੀ ਸਰਵੇਖਣ ਜਲਦ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਰੱਖ ਰਹੀ ਹੈ ਤਾਂ ਜੋ ਇਸ ਜ਼ਰੀਏ ਮੁਲਕ ਨੂੰ ਪੋਟਾਸ਼ ਪੱਖੋਂ ਆਤਮ-ਨਿਰਭਰ ਬਣਾਉਣ ਸਣੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਦਿੱਤੀ ਜਾ ਸਕੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਸ੍ਰੀ ਰੈਡੀ ਵੱਲੋਂ ਸੂਬੇ ਦੀ ਮੰਗ ਨੂੰ ਲੈ ਕੇ ਭਰਵਾਂ ਤੇ ਉਸਾਰੂ ਹੁੰਗਾਰਾ ਭਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਨੇ ਆਪਣੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਐਕਸ਼ਨ ਪਲਾਨ ਤਿਆਰ ਕਰਨ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਸ੍ਰੀ ਮੁਕਤਸਰ ਸਹਿਬ ਅਤੇ ਫਾਜ਼ਿਲਕਾ ਜ਼ਿਲਿ੍ਹਆਂ ਵਿਚ ਪੈਂਦੇ ਖੇਤਰਾਂ ਵਿਚ ਸਰਵੇਖਣ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ  CM Mann ਦਾ ਵੱਡਾ ਐਲਾਨ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ‘ਟਾਪਰ’ ਹਵਾਈ ਸਫ਼ਰ ਰਾਹੀਂ ਲਾਉਣਗੇ ਵਿੱਦਿਅਕ ਟੂਰ

ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਵਿਚ ਪੋਟਾਸ਼ ਦੇ ਭੰਡਾਰ ਹੋਣ ਸਬੰਧੀ 1985 ਵਿਚ ਹੀ ਪਤਾ ਲੱਗ ਗਿਆ ਸੀ ਪਰ ਉਸ ਉਪਰੰਤ ਬਣੀਆਂ ਸੂਬਾ ਸਰਕਾਰਾਂ ਨੇ ਇਸ ਅਹਿਮ ਪਹਿਲੂ ਸਬੰਧੀ ਅੱਖਾਂ ਮੀਟੀ ਰੱਖੀਆਂ ਜਿਸ ਕਾਰਨ ਇਸ ਸਬੰਧੀ ਲੋੜ ਅਨੁਸਾਰ ਸਰਵੇਖਣ ਅਤੇ ਡਰਿਲਿੰਗ ਦਾ ਕੰਮ ਨਾ ਹੋ ਸਕਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਖਣਿਜ ਦੀ ਖੋਜ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਲਈ ਪੂਰੇ ਸੰਜੀਦਾ ਯਤਨ ਕਰ ਰਹੀ ਹੈ ਜਿਸ ਨਾਲ ਸੂਬੇ ਦੀ ਤਰੱਕੀ ਲਈ ਹੋਰ ਵਸੀਲੇ ਜੁਟਾਏ ਜਾ ਸਕਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਅਤੇ ਬਾਅਦ ਵਿਚ ਖ਼ੁਰਾਕ ਪੱਖੋਂ ਪੰਜਾਬ ਨੇ ਮੁਲਕ ਨੂੰ ਆਤਮ-ਨਿਰਭਰ ਬਣਾਇਆ ਅਤੇ ਹੁਣ ਉਮੀਦ ਹੈ ਕਿ ਇਹ ਸੂਬਾ ਖਣਿਜ ਪੱਖੋਂ ਵੀ ਅਹਿਮ ਯੋਗਦਾਨ ਪਾਵੇਗਾ।ਇਸ ਮੌਕੇ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਖਣਨ ਤੇ ਭੂ-ਵਿਗਿਆਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਅਤੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਥਾਰ’ ਵਾਲੀ ਪੁਲਿਸ ਮੁਲਾਜਮ ਦੀ ਕੋਠੀ ਦਾ ਵਿਜੀਲੈਂਸ ਨੇ ਨਾਪਿਆ ਕੋਨਾ-ਕੋਨਾ

0

Bathinda News: ਕਰੀਬ ਦੋ ਮਹੀਨੇ ਪਹਿਲਾਂ ਆਪਣੀ ਕਾਲੀ ‘ਥਾਰ’ ਵਿਚ ਚਿੱਟੇ ਸਹਿਤ ਫ਼ੜੀ ਗਈ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਚਰਚਿਤ ਕੋਠੀ ਦੀ ਅੱਜ ਮੰਗਲਵਾਰ ਨੂੰ ਵਿਜੀਲੈਂਸ ਦੀ ਤਕਨੀਕੀ ਟੀਮ ਵੱਲੋਂ ਪੈਮਾਇਸ਼ ਕੀਤੀ ਗਈ। ਬੀਤੇ ਕੱਲ ਹੀ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੀ ਗਈ ਅਮਨਦੀਪ ਕੌਰ ਵਿਜੀਲੈਂਸ ਵੱਲੋਂ ਸਵੇਰੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਵਿਚ ਤਿੰਨ ਦਿਨਾਂ ਰਿਮਾਂਡ ਮਿਲਿਆ ਹੈ। ਇਸਤੋਂ ਇਲਾਵਾ ਵਿਜੀਲੈਂਸ ਵੱਲੋਂ ਇਸ ਕਾਂਸਟੇਬਲ ਦੀ ਜਾਇਦਾਦ ਦੀ ਤਕਨੀਕੀ ਪੜਤਾਲ ਕਰਨ ਲਈ ਅਦਾਲਤ ਕੋਲੋਂ ਸਰਚ ਵਾਰੰਟ ਵੀ ਹਾਸਲ ਕੀਤਾ ਗਿਆ।

ਇਹ ਵੀ ਪੜ੍ਹੋ  30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਿਸਤੋਂ ਬਾਅਦ ਬਾਅਦ ਦੁਪਿਹਰ ਵਿਜੀਲੈਂਸ ਦੀ ਇੱਕ ਟੀਮ ਭਾਰੀ ਸੁਰੱਖਿਆ ਹੇਠ ਅਮਨਦੀਪ ਕੌਰ ਨੂੰ ਲੈ ਕੇ ਉਸਦੀ ਮੁਲਤਾਨੀਆ ਰੋਡ ’ਤੇ ਸਥਿਤ ਵਿਰਾਨ ਗਰੀਨ ਕਲੌਨੀ ਵਿਚਲੀ ਕੋਠੀ ’ਚ ਪੁੱਜੀ। ਇਸ ਦੌਰਾਨ ਤਕਨੀਕੀ ਟੀਮ ਵੱਲੋਂ ਘਰ ਵਿਚ ਪਈ ਕੱਲੀ-ਕੱਲੀ ਵਸਤੂ ਦੀ ਪੈਮਾਇਸ਼ ਕੀਤੀ ਗਈ ਤੇ ਉਸਦੇ ਬਿੱਲਾਂ ਆਦਿ ਬਾਰੇ ਪੜਤਾਲ ਕੀਤੀ । ਕਾਫ਼ੀ ਲੰਮੀ ਪੜਤਾਲ ਤੋਂ ਬਾਅਦ ਵਿਜੀਲੈਂਸ ਮੁੜ ਅਮਨਦੀਪ ਕੌਰ ਨੂੰ ਵਾਪਸ ਆਪਣੇ ਦਫ਼ਤਰ ਲੈ ਗਈ, ਜਿੱਥੇ ਹੁਣ ਉਸਤੋਂ ਕੋਠੀ ਵਿਚ ਮਿਲੇ ਕੀਮਤੀ ਸਮਾਨ ਬਾਰੇ ਸਵਾਲ-ਜਵਾਬ ਕੀਤੇ ਜਾਣਗੇ। ਦਸਣਾ ਬਣਦਾ ਹੈ ਕਿ ਚਿੱਟੇ ’ਚ ਗ੍ਰਿਫਤਾਰੀ ਤੋਂ ਬਾਅਦ ਬੇਸ਼ੱਕ ਅਮਨਦੀਪ ਕੌਰ ਨੂੰ ਜਮਾਨਤ ਮਿਲ ਗਈ ਸੀ ਪ੍ਰੰਤੂ ਜ਼ਿਲ੍ਹਾ ਪੁਲਿਸ ਵੱਲੋਂ ਇਸ ਸਮੇਂ ਦੌਰਾਨ ਉਸਦੀ ਕਰੋੜਾਂ ਦੀ ਜਾਇਦਾਦ ਨੂੰ ਫ਼ਰੀਜ ਕਰਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  PSPCL ਦਾ SDO 50,000 ਰੁਪਏ ਤੇ ਲਾਈਨਮੈਂਨ 15000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

ਅੱਜ ਮੰਗਲਵਾਰ ਸਵੇਰ ਹੀ ਜਿਲ੍ਹਾ ਪੁਲਿਸ ਦੀ ਟੀਮ ਵੱਲੋ ਉਸਦੀ ਕੋਠੀ ਦੇ ਬਾਹਰ ਫਰੀਜਿੰਗ ਦੇ ਹੁਕਮ ਚਿਪਕਾਏ ਗਏ ਸਨ। ਦਸਣਾ ਬਣਦਾ ਹੈ ਕਿ ਪੰਜਾਬ ਬਿਊਰੋ ਆਫ਼ ਇੰਨਵੈਸੀਗੇਸ਼ਨ ਦੀ ਸਿਫ਼ਾਰਸ ’ਤੇ ਵਿਜੀਲੈਂਸ ਵੱਲੋਂ ਇਸ ਬਰਖਾਸਤ ਮੁਲਾਜਮ ਖਿਲਾਫ਼ ਸ਼ੁਰੂ ਕੀਤੀ ਪੜਤਾਲ ਦੌਰਾਨ ਸਾਲ 2018 ਤੋਂ 2025 ਦਰਮਿਆਨ ਕੁੱਲ ਆਮਦਨ ਅਤੇ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ ਹੈ। ਇਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਅਮਨਦੀਪ ਕੌਰ ਦੀ ਕੁੱਲ ਆਮਦਨ 1,08,37,550 ਰੁਪਏ ਸੀ ਤੇ ਉਸਦੇ ਮੁਕਾਬਲੇ ਖਰਚ 1,39,64,802.97 ਰੁਪਏ ਕੀਤਾ ਗਿਆ। ਜਿਸਦੇ ਚੱਲਦੇ ਆਮਦਨ ਤੇ ਖ਼ਰਚ ਵਿਚਕਾਰ 31,27,252.97 ਰੁਪਏ ਦੇ ਪਾੜੇ ਬਾਰੇ ਹੁਣ ਵਿਜੀਲੈਂਸ ਦੀ ਸੂਈ ਅਟਕੀ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜਦੋਂ ਬਠਿੰਡਾ ’ਚ ਇੱਕ ਬਜ਼ੁਰਗ ਲਈ ‘ਰੱਬ’ ਬਣ ਬਹੁੜੇ ਮੰਤਰੀ ਸਾਹਿਬ, ਦੇਖੋ ਵੀਡੀਓ

0

👉ਸੀਪੀਆਰ ਦੇ ਕੇ ਡਾਕਟਰ ਮੰਤਰੀ ਨੇ ਗਰਮੀ ਕਾਰਨ ਬੇਹੋਸ਼ ਹੋਏ ਬਜ਼ੁਰਗ ਦੀ ਬਚਾਈ ਜਾਨ
Bathinda News: ਪੂਰੇ ਦੇਸ ’ਚ ਪਹਿਲੀ ਵਾਰ ਨਿਵੇਕਲੀ ਕਿਸਮ ਦੇ ਬਠਿੰਡਾ ’ਚ ਚੱਲ ਰਹੇ ‘ਨਕਸ਼ਾ ਮੇਲਾ’ ਦੇਖਣ ਆਏ ਪੰਜਾਬ ਦੇ ਲੋਕਲ ਬਾਡੀ ਮੰਤਰੀ ਡਾਕਟਰ ਰਵਜੋਤ ਸਿੰਘ ਇੱਕ ਬਜੁਰਗ ਮਰੀਜ਼ ਲਈ ਰੱਬ ਬਣ ਕੇ ਬਹੁੜੇ। ਬਠਿੰਡਾ ਨਗਰ ਨਿਗਮ ਵਿੱਚ ਇੱਕ ਮਹੀਨੇ ਲਈ ਲਗਾਏ ਗਏ ਇਸ ਨਕਸ਼ਾ ਮੇਲੇ ਵਿੱਚ ਮੰਤਰੀ ਡਾ ਰਵਜੋਤ ਸਿੰਘ ਵੱਲੋਂ ਲੋਕਾਂ ਨੂੰ ਨਕਸ਼ੇ ਦੀਆਂ ਕਾਪੀਆ ਵੰਡੀਆਂ ਜਾਣਗੀਆਂ ਸਨ। ਇਸ ਦੌਰਾਨ ਜਦ ਉਹ ਲੋਕਾਂ ਦੀਆਂ ਮੁਸਕਲਾਂ ਸੁਣ ਰਹੇ ਸਨ ਤਾਂ ਪੌੜੀਆਂ ਵਿਚ ਆਪਣੀ ਵਾਰੀ ਦੀ ਉਡੀਕ ਰਹੇ ਇੱਕ ਬਜ਼ੁਰਗ ਜਿਆਦਾ ਗਰਮੀ ਕਾਰਨ ਡਿੱਗ ਕੇ ਬੇਹੋਸ਼ ਹੋ ਗਿਆ। ਮੰਤਰੀ ਸਾਹਿਬ ਨੇ ਤੁਰੰਤ ਐਕਸ਼ਨ ਵਿਚ ਆਉਂਦਿਆਂ ਉਕਤ ਮਰੀਜ਼ ਨੂੰ ਆਪਣੇ ਹੱਥਾਂ ਨਾਲ ਸੀਪੀਆਰ ਦਿੱਤੀ ਅਤੇ ਹੱਥਾਂ ਪੈਰਾਂ ਦੀ ਮਾਲਸ਼ ਕੀਤੀ।

ਇਹ ਵੀ ਪੜ੍ਹੋ  CM Mann ਦਾ ਵੱਡਾ ਐਲਾਨ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ‘ਟਾਪਰ’ ਹਵਾਈ ਸਫ਼ਰ ਰਾਹੀਂ ਲਾਉਣਗੇ ਵਿੱਦਿਅਕ ਟੂਰ

ਜਿਸਤੋਂ ਬਾਅਦ ਉਕਤ ਬਜ਼ੁਰਗ ਦੇ ਸਾਹ ਵਿਚ ਸਾਹ ਆਏ। ਹੋਸ਼ ਵਿਚ ਆਉਂਦੇ ਹੀ ਬਜ਼ੁਰਗ ਨੂੰ ਹਸਪਤਾਲ ਭੇਜਿਆ ਗਿਆ। ਉਹਨਾਂ ਦੇ ਇਸ ਚੰਗੇ ਕੰਮ ਦੀ ਇੱਥੈ ਮੌਜੂਦ ਲੋਕਾਂ ਨੇ ਸਲਾਘਾ ਕੀਤੀ । ਇਸ ਬਾਰੇ ਜਦੋਂ ਮੰਤਰੀ ਸਾਹਿਬ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਉਹ ਸਿਆਸਤ ਵਿਚ ਆਉਣ ਤੋਂ ਪਹਿਲਾਂ ਖੁਦ ਡਾਕਟਰੀ ਕਿੱਤੇ ਵਿਚ ਰਹੇ ਹਨ ਤੇ ਬਤੌਰ ਐਮ.ਡੀ ਮੈਡੀਸਨ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਜਿਸਦੇ ਚੱਲਦੇ ਕਿਸੇ ਮਰੀਜ਼ ਦੀ ਜਾਨ ਬਚਾਉਣਾ ਉਨ੍ਹਾਂ ਦਾ ਪਹਿਲਾ ਫਰਜ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ਦਾ ਹਰ ਨੌਜਵਾਨ ਨੂੰ ਫਸਟ ਏਡ ਦੀ ਜਰੂਰ ਜਾਣਕਾਰੀ ਲੈਣੀ ਚਾਹੀਦੀ ਹੈ ਤਾਂ ਜੋ ਕਿਸੇ ਦੀ ਤੁਹਾਡੇ ਹੱਥੋਂ ਜਾਨ ਬਚ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0

Gurdaspur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ ਮੁੱਖ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਚਾਚੇ ਦੀ ਮੌਤ ਸਬੰਧੀ ਸਰਟੀਫਿਕੇਟ ਲੈਣ ਲਈ ਅਰਜ਼ੀ ਦਿੱਤੀ ਸੀ ਪਰ ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ  PSPCL ਦਾ SDO 50,000 ਰੁਪਏ ਤੇ ਲਾਈਨਮੈਂਨ 15000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

ਸ਼ਿਕਾਇਤਕਰਤਾ ਵੱਲੋਂ ਗੱਲਬਾਤ ਉਪਰੰਤ ਰਿਸ਼ਵਤ ਦੀ ਰਕਮ 30,000 ਰੁਪਏ ਤੈਅ ਹੋ ਗਈ। ਇਸ ਉਪਰੰਤ ਉਕਤ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਵਾਰਡ ਅਟੈਂਡੈਂਟ ਨੇ ਖੁਲਾਸਾ ਕੀਤਾ ਹੈ ਕਿ ਉਸਨੇ ਉਕਤ ਰਿਸ਼ਵਤ ਆਪਣੇ ਅਤੇ ਉਕਤ ਕਲਰਕ ਹਰਪ੍ਰੀਤ ਸਿੰਘ ਵਾਸਤੇ ਲਈ ਸੀ। ਤਕਨੀਕੀ ਵਿਸ਼ਲੇਸ਼ਣ ਨੇ ਵੀ ਰਿਸ਼ਵਤ ਮੰਗਣ ਅਤੇ ਲੈਣ ਲਈ ਉਨ੍ਹਾਂ ਦੋਵਾਂ ਦੀ ਮਿਲੀਭੁਗਤ ਨੂੰ ਸਾਬਤ ਕੀਤਾ ਹੈ।ਜਿਸਦੇ ਚੱਲਦੇ ਮੁੱਖ ਮੁਲਜ਼ਮ ਦੇ ਖੁਲਾਸੇ ਦੇ ਆਧਾਰ ’ਤੇ ਹਰਪ੍ਰੀਤ ਸਿੰਘ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਉਕਤ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਅੱਜ ਉਸਨੂੰ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਨੇ ਗ੍ਰਿਫ਼ਤਾਰ ਕਰ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

PSPCL ਦਾ SDO 50,000 ਰੁਪਏ ਤੇ ਲਾਈਨਮੈਂਨ 15000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

Patiala/Amritsar News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਦੋਂਕਿ ਇੱਕ ਵੱਖਰੇ ਮਾਮਲੇ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸਡੀਓ ਦੀ ਗ੍ਰਿਫ਼ਤਾਰੀ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਪੇਧਨ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਜਿਸ ਵਿਚ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਐਸਡੀਓ ਨੇ ਉਸਦੇ ਨਾਂ ’ਤੇ ਦੋ ਟਿਊਬਵੈੱਲ ਕੁਨੈਕਸ਼ਨ ਤਬਦੀਲ ਕਰਨ ਬਦਲੇ 70,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ।

ਇਹ ਵੀ ਪੜ੍ਹੋ  CM Mann ਦਾ ਵੱਡਾ ਐਲਾਨ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ‘ਟਾਪਰ’ ਹਵਾਈ ਸਫ਼ਰ ਰਾਹੀਂ ਲਾਉਣਗੇ ਵਿੱਦਿਅਕ ਟੂਰ

ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ, ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਉੱਡਣ ਦਸਤਾ, ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਜਦੋਂ ਮੁਲਜ਼ਮ ਆਪਣੀ ਨਿੱਜੀ ਬ੍ਰੀਜ਼ਾ ਕਾਰ ਵਿੱਚ ਪਹੁੰਚਿਆ ਤਾਂ ਉਸ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ। ਗ੍ਰਿਫ਼ਤਾਰੀ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਕੋਲੋਂ ਸ਼ਿਕਾਇਤਕਰਤਾਵਾਂ ਦੇ ਨਾਮ ’ਤੇ ਪਹਿਲਾਂ ਹੀ ਤਬਦੀਲ ਕੀਤੇ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦੋ ਪਾਸਬੁੱਕਾਂ ਵੀ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਲਾਈਨਮੈਂਨ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਲੋਪੋਕੇ ਦੇ ਪਿੰਡ ਮੁਹਾਰਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਜਿਸ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਆਈਆਂ ਹਨੇਰੀਆਂ/ਤੂਫ਼ਾਨਾਂ ਦੌਰਾਨ ਉਸਦੇ ਖੇਤਾਂ ਵਿੱਚ ਲੱਗਿਆ ਬਿਜਲੀ ਟਰਾਂਸਫਾਰਮਰ ਡਿੱਗ ਗਿਆ ਸੀ ਅਤੇ ਇਸਨੂੰ ਠੀਕ ਕਰਨ ਬਦਲੇ ਉਕਤ ਲਾਈਨਮੈਨ ਨੇ ਉਸਤੋਂ 15,000 ਰੁਪਏ ਰਿਸ਼ਵਤ ਦੀ ਮੰਗੀ ਹੈ।

ਇਹ ਵੀ ਪੜ੍ਹੋ  Mansa police ਵੱਲੋਂ 3 ਕਿਲੋ ਅਫ਼ੀਮ ਸਹਿਤ 2 ਕਾਬੂ, ਡਰੱਗ ਮਨੀ ਤੇ ਮੋਟਰਸਾਈਕਲ ਵੀ ਬਰਾਮਦ

ਮੁਲਜ਼ਮ ਲਾਈਨਮੈਨ ਨੇ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5000 ਰੁਪਏ ਨਕਦ ਲੈ ਲਏ ਸਨ। ਇਸ ਤੋਂ ਬਾਅਦ ਵਿੱਚ ਉਕਤ ਲਾਈਨਮੈਨ ਨੇ ਸ਼ਿਕਾਇਤਕਰਤਾ ਨੂੰ ਟਰਾਂਸਫਾਰਮਰ ਲਵਾਉਣ ਵਿੱਚ ਸਹਾਇਤਾ ਕਰਨ ਲਈ ਇੱਕ ਹੋਰ ਵਿਅਕਤੀ ਨੂੰ 1000 ਰੁਪਏ ਦੇਣ ਲਈ ਕਿਹਾ। ਇਸ ਤੋਂ ਇਲਾਵਾ ਮੁਲਜ਼ਮ ਲਾਈਨਮੈਨ ਲਗਾਤਾਰ ਆਪਣੀ ਆਵਾਜ਼ ਵਿੱਚ ਸੁਨੇਹਿਆਂ ਅਤੇ ਕਾਲਾਂ ਰਾਹੀਂ ਸ਼ਿਕਾਇਤਕਰਤਾ ਤੋਂ ਬਾਕੀ 10,000 ਰੁਪਏ ਦੀ ਮੰਗ ਕਰ ਰਿਹਾ ਸੀ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ’ਤੋਂ ਗੂਗਲ ਪੇ ਰਾਹੀਂ ਉਸਨੂੰ 10,000 ਰੁਪਏ ਟਰਾਂਸਫਰ ਕਰ ਦਿੱਤੇ।ਜਾਂਚ ਦੇ ਆਧਾਰ ’ਤੇ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

CM Mann ਦਾ ਵੱਡਾ ਐਲਾਨ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ‘ਟਾਪਰ’ ਹਵਾਈ ਸਫ਼ਰ ਰਾਹੀਂ ਲਾਉਣਗੇ ਵਿੱਦਿਅਕ ਟੂਰ

0

👉ਵੱਖ-ਵੱਖ ਜ਼ਿਲਿ੍ਹਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲਿ੍ਹਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ। ਵਿਲੱਖਣ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਲੁਧਿਆਣਾ ਨੂੰ ਛੱਡ ਕੇ ਸਾਰੇ ਜ਼ਿਲਿ੍ਹਆਂ ਦੇ ਦਸਵੀਂ ਤੇ ਬਾਰ੍ਹਵੀਂ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸਾਰਿਆਂ ਲਈ ਮਾਣ ਅਤੇ ਤਸੱਲੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੇ ਇਸ ਸਫ਼ਲਤਾ ਲਈ ਅੱਧੀ-ਅੱਧੀ ਰਾਤ ਤੱਕ ਮਿਹਨਤ ਕੀਤੀ ਹੈ, ਉੱਥੇ ਇਨ੍ਹਾਂ ਵਿਦਿਆਰਥੀਆਂ ਦਾ ਮਾਰਗ-ਦਰਸ਼ਨ ਕਰਨ ਵਾਲੇ ਮਾਪਿਆਂ ਅਤੇ ਅਧਿਆਪਕਾਂ ਦਾ ਯੋਗਦਾਨ ਵੀ ਘੱਟ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ ਇਸ ਤਰ੍ਹਾਂ ਦੇ ਸਮਾਗਮ ਦਾ ਪ੍ਰਬੰਧ ਕੀਤਾ ਹੈ।ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਭਰ ਵਿੱਚੋਂ ਮੋਹਰੀ ਵਿਦਿਆਰਥੀ ਇੱਥੇ ਪੁੱਜੇ ਹਨ।

ਇਹ ਵੀ ਪੜ੍ਹੋ  ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ: ਗੁਰਮੀਤ ਸਿੰਘ ਖੁੱਡੀਆਂ

ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦੀ ਪ੍ਰਸੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੀ ਪਸੰਦ ਦੇ ਖੇਤਰ ਵਿੱਚ ਆਪਣੇ ਰੋਲ ਮਾਡਲਾਂ ਦੀ ਚੋਣ ਧਿਆਨ ਨਾਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਇਹ ਵਿਦਿਆਰਥੀ ਆਪਣੇ ਜੂਨੀਅਰਾਂ ਦੇ ਰੋਲ ਮਾਡਲ ਬਣ ਗਏ ਹਨ ਅਤੇ ਇਹ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ ਕਿ ਉਹ ਦੂਜੇ ਵਿਦਿਆਰਥੀਆਂ ਨੂੰ ਵੀ ਕਾਮਯਾਬੀ ਹਾਸਲ ਕਰਨ ਲਈ ਉਤਸ਼ਾਹਿਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਆਗੂਆਂ ਦੇ ਪੁੱਤਰ ਅਤੇ ਧੀਆਂ ਪਹਾੜਾਂ ਵਿਚਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਸਰਕਾਰੀ ਸਕੂਲ ਕਦੇ ਵੀ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਰਹੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਸਿਹਤਮੰਦ ਮੁਕਾਬਲੇ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦਾ ਹੈ, ਜਿਸ ਨਾਲ ਉਨ੍ਹਾਂ ਦੇ ਜੀਵਨ ਵਿੱਚ ਬਦਲਾਅ ਆਉਂਦਾ ਹੈ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਿਹਰੀ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਆਪਣੇ ਲਈ ਵੱਖਰੀ ਪਛਾਣ ਬਣਾਉਣਗੇ।

ਇਹ ਵੀ ਪੜ੍ਹੋ  ਅੰਮ੍ਰਿਤਸਰ ਦੇ ਮਜੀਠਾ ਇਲਾਕੇ ’ਚ ਹੋਇਆ ਜਬਰਦਸਤ ਧਮਾਕਾ,ਇੱਕ ਨੌਜਵਾਨ ਹੋਇਆ ਜਖ਼ਮੀ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣ ਉੱਤੇ ਕੇਂਦਰਤ ਹੈ ਕਿ ਨੌਜਵਾਨ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ’ਤੇ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ, ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਦੂਰ ਕਰ ਕੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਦਾ ਗੁਣ ਵਿਰਾਸਤ ਵਿੱਚੋਂ ਮਿਲਿਆ ਹੈ ਅਤੇ ਉਨ੍ਹਾਂ ਦੀ ਸਮਰੱਥਾ ਦੀ ਸੁਚੱਜੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਹੁਣ ਇੱਕ ਮਹੱਤਵਪੂਰਨ ਤਬਦੀਲੀ ਵਿੱਚੋਂ ਲੰਘ ਰਿਹਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲਣਗੇ ਅਤੇ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਮਾਗਮ ਵਿੱਚ ਪੁੱਜਣ ਉੱਤੇ ਸਵਾਗਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ