Home Blog Page 708

ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

0

👉ਹੈਰੋਇਨ ਸਥਾਨਕ ਪਾਰਟੀਆਂ ਨੂੰ ਕੀਤੀ ਜਾਂਦੀ ਸੀ ਸਪਲਾਈ, ਜਿਸਦਾ ਭੁਗਤਾਨ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ: ਡੀਜੀਪੀ ਗੌਰਵ ਯਾਦਵ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਕੈਨੇਡਾ-ਅਧਾਰਤ ਨਸ਼ਾ ਤਸਕਰ ਸੋਨੂੰ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਭਾਰਤ-ਅਧਾਰਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਆ 2.5 ਕਿਲੋ ਹੈਰੋਇਨ ਅਤੇ 42 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਦੇ ਵਸਨੀਕ ਅਜੈਪਾਲ ਸਿੰਘ ਉਰਫ਼ ਅਜੈ; ਅੰਮ੍ਰਿਤਸਰ ਦੇ ਭਗਤਾਂਵਾਲਾ ਦੇ ਵਸਨੀਕ ਹਰਦੀਪ ਸਿੰਘ ਅਤੇ ਤਰਨਤਾਰਨ ਦੇ ਅਲੀਪੁਰ ਦੇ ਵਸਨੀਕ ਮਿਲਾਪ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਅਹਿਮਦਾਬਾਦ ਤੋਂ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ ਤਸਕਰੀ ਦੇ ਕੰਮਾਂ ਵਿੱਚ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02ਸੀਵਾਈ6917) ਅਤੇ ਚਿੱਟੇ ਰੰਗ ਦੀ ਟੋਇਟਾ ਫਾਰਚੂਨਰ ਕਾਰ (ਐਚਆਰ 26ਡੀਵਾਈ5140) ਨੂੰ ਵੀ ਜ਼ਬਤ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਕੈਨੇਡਾ-ਅਧਾਰਤ ਵਿਅਕਤੀ ਸੋਨੂੰ ਦੇ ਆਪਣੇ ਪੰਜਾਬ-ਅਧਾਰਤ ਸਾਥੀਆਂ ਦੀ ਮਦਦ ਨਾਲ ਨਸ਼ਾ ਤਸਕਰੀ ਰੈਕੇਟ ਚਲਾਉਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ।ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਉਸਦੇ ਦੋ ਸਾਥੀਆਂ ਅਜੈਪਾਲ ਸਿੰਘ ਅਤੇ ਹਰਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ ਅਤੇ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਉਹ ਲਿੰਕ ਰੋਡ ਤੋਂ ਆਪਣੇ ਮੋਟਰਸਾਈਕਲ ‘ਤੇ ਅੱਡਾ ਖਾਸਾ ਤੋਂ ਖੁਰਮਣੀਆਂ ਆ ਰਹੇ ਹਨ। ਇਸ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਛਾਪਾ ਮਾਰਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੀ ਗਈ Insta queen Amandip ਦੀ ਕੋਠੀ, ਥਾਰ ਤੇ ਬੁਲਟ ਫ਼੍ਰੀਜ਼

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਡਰੱਗ ਮਨੀ ਆਪਣੇ ਇੱਕ ਹੋਰ ਸਾਥੀ ਮਿਲਾਪ ਸਿੰਘ ਨੂੰ ਸੌਂਪਣ ਦੇ ਖੁਲਾਸੇ ‘ਤੇ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਉਸਨੂੰ ਅੰਮ੍ਰਿਤਸਰ-ਬਠਿੰਡਾ ਹਾਈਵੇਅ ਤੋਂ ਪਿੰਡ ਅਲੀਪੁਰ ਨੇੜੇ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 42 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕਰਨ ਤੋਂ ਇਲਾਵਾ ਉਸਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ।ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੰਗਠਿਤ ਨੈੱਟਵਰਕ ਦਾ ਹਿੱਸਾ ਸਨ ਜੋ ਆਪਣੇ ਹੈਂਡਲਰ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸਥਾਨਕ ਪਾਰਟੀਆਂ ਨੂੰ ਸਪਲਾਈ ਕਰਦੇ ਸਨ ਅਤੇ ਇਸ ਦਾ ਭੁਗਤਾਨ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।ਇਸ ਸਬੰਧੀ ਅੰਮ੍ਰਿਤਸਰ ਥਾਣਾ ਐਸਐਸਓਸੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ, ਅਤੇ 29 ਤਹਿਤ ਐਫਆਈਆਰ ਨੰਬਰ 31 ਮਿਤੀ 26.05.2025 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਪੁਲਿਸ ਵੱਲੋਂ ਅਹਿਮਦਾਬਾਦ ਤੋਂ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਗ੍ਰਿਫ਼ਤਾਰ

0

👉ਗ੍ਰਿਫ਼ਤਾਰ ਮੁਲਜ਼ਮ ਲਵਿਸ਼ ਪੰਜਾਬ ਪੁਲਿਸ ਨੂੰ ਕਤਲ ਅਤੇ ਜਬਰੀ-ਵਸੂਲੀ ਸਮੇਤ ਕਈ ਮਾਮਲਿਆਂ ‘ਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ
Jalandhar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਜਿੰਦੀ ਮਹਿੰਦੀਪੁਰੀਆ, ਜੋ ਮਾਰੇ ਗਏ ਅੱਤਵਾਦੀ ਤੇਜਾ ਮਹਿੰਦੀਪੁਰੀ ਦਾ ਭਰਾ ਹੈ, ਦੇ ਨਜ਼ਦੀਕੀ ਸਾਥੀ ਨੂੰ ਗੁਜਰਾਤ ਦੇ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਅਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਕੀਤੀ ਗਈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਲਵਿਸ਼ ਅਰਸ਼ ਡੱਲਾ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ ਅਤੇ ਲੋਕਾਂ ਨੂੰ ਡਰਾਉਣ ਲਈ ਉਨ੍ਹਾਂ ‘ਤੇ ਗੋਲੀਬਾਰੀ ਸਮੇਤ ਜਬਰੀ ਵਸੂਲੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।

ਇਹ ਵੀ ਪੜ੍ਹੋ  ‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਦੋਸ਼ੀ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਸ ਵਿਰੁੱਧ ਕਤਲ, ਗੋਲੀਬਾਰੀ ਨਾਲ ਡਰਾ-ਧਮਕਾ ਕੇ ਜਬਰੀ ਵਸੂਲੀ ਦੀ ਕੋਸ਼ਿਸ਼ ਅਤੇ ਹੋਰ ਕਈ ਗੰਭੀਰ ਅਪਰਾਧ ਦਰਜ ਹਨ।ਉਨ੍ਹਾਂ ਕਿਹਾ ਕਿ ਦੋਸ਼ੀ ਲਵਿਸ਼ ਆਪਣੇ ਵਿਦੇਸ਼ੀ ਹੈਂਡਲਰਾਂ ਨਾਲ ਲਗਾਤਾਰ ਸੰਪਰਕ ਵਿੱਚ ਸੀ, ਜੋ ਪੰਜਾਬ ਵਿੱਚ ਇੱਕ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅਸੀਂ ਇਸ ਅੰਤਰ-ਰਾਜੀ ਕਾਰਵਾਈ ਵਿੱਚ ਸ਼ਾਨਦਾਰ ਸਹਿਯੋਗ ਲਈ ਗੁਜਰਾਤ ਪੁਲਿਸ ਅਤੇ ਡੀਜੀਪੀ ਗੁਜਰਾਤ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।”ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੀਆਈ ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਪਿਛਲੇ ਕੁਝ ਮਹੀਨਿਆਂ ਤੋਂ ਦੋਸ਼ੀ ਲਵਿਸ਼ ਦੀਆਂ ਸਰਗਰਮੀਆਂ ‘ਤੇ ਨਜ਼ਰ ਰੱਖ ਰਹੀ ਸੀ। ਉਨ੍ਹਾਂ ਕਿਹਾ ਕਿ ਤਕਨੀਕੀ ਤੇ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੁਜਰਾਤ ਵਿੱਚ ਲਵਿਸ਼ ਦੀ ਮੌਜੂਦਗੀ ਦਾ ਪਤਾ ਲਗਾ ਲਿਆ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੀ ਗਈ Insta queen Amandip ਦੀ ਕੋਠੀ, ਥਾਰ ਤੇ ਬੁਲਟ ਫ਼੍ਰੀਜ਼

ਉਨ੍ਹਾਂ ਦੱਸਿਆ ਕਿ ਅਸੀਂ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਦੋਸ਼ੀ ਲਵਿਸ਼ ਨੂੰ ਗੁਜਰਾਤ ਦੇ ਉਸਮਾਨਪੁਰਾ ਖੇਤਰ ਤੋਂ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ।ਏਆਈਜੀ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਲਵਿਸ਼ ਨੇ ਰਾਹੋਂ ਸਥਿਤ ਸ਼ਰਾਬ ਠੇਕੇਦਾਰ ਅਤੇ ਨਵਾਂਸ਼ਹਿਰ ਸਥਿਤ ਇੱਕ ਟ੍ਰੈਵਲ ਏਜੰਟ, ਜਿਨ੍ਹਾਂ ਤੋਂ ਅਰਸ਼ ਡੱਲਾ ਨੇ 50-50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਦੀ ਰੇਕੀ ਕੀਤੀ ਸੀ।ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਦੋਸ਼ੀ ਲਵਿਸ਼ ਮਈ 2024 ਤੋਂ ਹੁਸ਼ਿਆਰਪੁਰ ਦੇ ਮਾਡਲ ਟਾਊਨ ਖੇਤਰ ਵਿੱਚ ਕਤਲ ਦੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਕਿਸੇ ਵਿਅਕਤੀ ਤੋਂ ਪੈਸੇ ਦੀ ਜਬਰੀ ਵਸੂਲੀ ਵਾਸਤੇ ਉਸਨੂੰ ਡਰਾਉਣ ਲਈ ਸੁਖਦੇਵ ਨਗਰ ਵਿੱਚ ਉਸਦੇ ਘਰ ‘ਤੇ ਗੋਲੀਆਂ ਵੀ ਚਲਾਈਆਂ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਦੀ ਪਛਾਣ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

0

👉ਆਬਕਾਰੀ ਵਿਭਾਗ ਨੂੰ ਚੌਕਸੀ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
Chandigarh News:ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚੌਕਸੀ ਅਤੇ ਸਰਗਰਮ ਉਪਾਵਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਤੌਰ ‘ਤੇ ਆਦਤਨ ਅਪਰਾਧੀਆਂ ‘ਤੇ ਲਗਾਤਾਰ ਨਜ਼ਰ ਰੱਖਣ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਹੋਈ ਸਮੀਖਿਆ ਮੀਟਿੰਗ ਦੌਰਾਨ ਆਬਕਾਰੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਨਾਜਾਇਜ਼ ਸ਼ਰਾਬ ਸਬੰਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਵਿੱਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ:ਤਰੁਨਪ੍ਰੀਤ ਸਿੰਘ ਸੌਂਦ 

ਵਿੱਤ ਮੰਤਰੀ ਨੇ ਅੰਤਰ-ਵਿਭਾਗੀ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਆਬਕਾਰੀ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਸ਼ਰਾਬ ਦੇ ਖਤਰੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨਾਲ ਲਗਾਤਾਰ ਤਾਲਮੇਲ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਵਿੱਚ ਸ਼ਾਮਲ ਸ਼ੱਕੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਮੌਜੂਦਾ ਮਾਮਲਿਆਂ ਦੀ ਨਿਰੰਤਰ ਨਿਗਰਾਨੀ ਅਤੇ ਸਰਗਰਮ ਖੁਫੀਆ ਜਾਣਕਾਰੀ ਇਕੱਠੀ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਵਿੱਤ ਮੰਤਰੀ ਚੀਮਾ ਨੇ ਵਿਭਾਗ ਨੂੰ ਆਬਕਾਰੀ ਨਾਲ ਸਬੰਧਤ ਸਾਰੇ ਅਦਾਲਤੀ ਮਾਮਲਿਆਂ ਦੀ ਠੋਸ ਪੈਰਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਦੇ ਮਾਮਲਿਆਂ ਵਿੱਚ ਵੱਧ ਤੋਂ ਵੱਧ ਸੰਭਵ ਸਜ਼ਾ ਦਰ ਪ੍ਰਾਪਤ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਵਿਅਕਤੀਆਂ ਨੂੰ ਇੱਕ ਸਖ਼ਤ ਸੁਨੇਹਾ ਜਾਂਦਾ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੀ ਗਈ Insta queen Amandip ਦੀ ਕੋਠੀ, ਥਾਰ ਤੇ ਬੁਲਟ ਫ਼੍ਰੀਜ਼

ਇਸ ਤੋਂ ਇਲਾਵਾ ਵਿੱਤ ਮੰਤਰੀ ਵੱਲੋਂ ਪੰਜਾਬ ਵਿੱਚ ਦੂਸਰੇ ਰਾਜਾਂ ਖਾਸ ਕਰਕੇ ਚੰਡੀਗੜ੍ਹ ਤੋਂ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਚੌਕਸੀ ਨੂੰ ਮਜ਼ਬੂਤ ਕਰਨ ‘ਤੇ ਜੋਰ ਦਿੱਤਾ ਗਿਆ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਦੂਸਰੇ ਰਾਜਾਂ ਨਾਲ ਲੱਗਦੀਆਂ ਹੱਦਾਂ ਤੇ ਨਾਕਿਆਂ ਅਤੇ ਸ਼ਰਾਬ ਤਸਕਰੀ ਵਾਲੇ ਹੋਰ ਸੰਭਾਵੀ ਰਸਤਿਆਂ ‘ਤੇ ਨਿਗਰਾਨੀ ਵਧਾਉਣ ਅਤੇ ਮਜ਼ਬੂਤ ਚੈਕਿੰਗ ਪ੍ਰਣਾਲੀ ਯਕੀਨੀ ਬਣਾਈ ਜਾਵੇ।ਸ਼ਰਾਬ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਅਧਿਕਾਰਤ ਸਰੋਤਾਂ ਤੋਂ ਸ਼ਰਾਬ ਦੀ ਕੁੱਲ ਲਿਫਟਿੰਗ ਇਸ ਦੀ ਕਾਊਂਟਰ ਵਿਕਰੀ ਦੇ ਬਰਾਬਰ ਹੋਵੇ। ਇਸ ਕਦਮ ਦਾ ਉਦੇਸ਼ ਕਾਨੂੰਨੀ ਤੌਰ ‘ਤੇ ਤਿਆਰ ਕੀਤੀ ਗਈ ਸ਼ਰਾਬ ਨੂੰ ਗੈਰ-ਕਾਨੂੰਨੀ ਬਾਜ਼ਾਰ ਵਿੱਚ ਭੇਜਣ ਦੀ ਕਿਸੇ ਵੀ ਗੁੰਜਾਇਸ਼ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ।

ਇਹ ਵੀ ਪੜ੍ਹੋ ਪੰਜਾਬ ਦੀ ਇਤਿਹਾਸਕ ਪਹਿਲਕਦਮੀ,ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

ਇਸ ਦੌਰਾਨ ਵਧੀਕ ਮੁੱਖ ਸਕੱਤਰ (ਆਬਕਾਰੀ) ਵਿਕਾਸ ਪ੍ਰਤਾਪ ਨੇ ਵਿੱਤ ਮੰਤਰੀ ਦੀਆਂ ਹਦਾਇਤਾਂ ਨੂੰ ਦੁਹਰਾਇਆ ਅਤੇ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਨ੍ਹਾਂ ਵੱਲੋਂ ਪੂਰੇ ਸਮਰਥਨ ਦਾ ਭਰੋਸਾ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਹ ਵਿੱਤ ਮੰਤਰੀ ਦੇ ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਗੈਰ-ਕਾਨੂੰਨੀ ਸ਼ਰਾਬ ਨਾਲ ਸਬੰਧਤ ਗਤੀਵਿਧੀਆਂ ਵਿਰੁੱਧ ਨਿਰੰਤਰ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ‘ਤੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਨਿਯਮਤ ਹਫਤਾਵਾਰੀ ਸਮੀਖਿਆ ਕਰਨਗੇ।ਇਸ ਮੌਕੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿੱਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਆਬਕਾਰੀ ਵਿਭਾਗ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਸਬੰਧੀ ਗਤੀਵਿਧੀਆਂ ਨੂੰ ਮੁਕੰਮਲ ਤੌਰ ‘ਤੇ ਰੋਕਣ ਲਈ ਜ਼ਮੀਨੀ ਪੱਧਰ ‘ਤੇ ਕਾਰਵਾਈ ਨੂੰ ਹੋਰ ਤੇਜ ਕਰਨ ਲਈ ਤਿਆਰ-ਬਰ-ਤਿਆਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਵਿੱਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ:ਤਰੁਨਪ੍ਰੀਤ ਸਿੰਘ ਸੌਂਦ

0

👉3973 ਛੱਪੜਾਂ ਵਿੱਚੋਂ ਪਾਣੀ ਕੱਢਣ ਦਾ ਕੰਮ ਪੂਰਾ, 6,606 ਮੁਕੰਮਲ ਹੋਣ ਦੇ ਨਜ਼ਦੀਕ
👉ਪਿੰਡਾਂ ਦੀ ਨੁਹਾਰ ਬਦਲਣ ਲਈ ਸਰਪੰਚਾਂ ਨੇ ‘ਆਪ ਸਰਕਾਰ’ ਦੀ ਕੀਤੀ ਤਾਰੀਫ

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਕਾਇਆ ਕਲਪ ਅਤੇ ਪੁਨਰ ਸੁਰਜੀਤੀ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿੰਡਾਂ ਦੀ ਦਿੱਖ ਨੂੰ ਸੁਧਾਰਨ ਲਈ ਸਥਾਈ ਵਿਕਾਸ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 15,000 ਛੱਪੜਾਂ ਦੀ ਸਾਫ਼ ਸਫਾਈ ਲਈ ਇੱਕ ਵੱਡੇ ਪੱਧਰ ‘ਤੇ ਪਹਿਲਕਦਮੀ ਸ਼ੁਰੂ ਕੀਤੀ ਹੋਈ ਹੈ। ਇਹ ਮਿਸ਼ਨ ਪੰਜਾਬ ਦੇ 154 ਬਲਾਕਾਂ ਵਿੱਚ ਪੜਾਅਵਾਰ ਅਤੇ ਲੋਕਾਂ ਦੇ ਸਹਿਯੋਗ ਨਾਲ ਪੂਰੇ ਸਫਲ ਚੱਲ ਰਹੇ ਹਨ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ

ਉਨ੍ਹਾਂ ਦੱਸਿਆ ਕਿ ਹੁਣ ਤੱਕ 3973 ਛੱਪੜਾਂ ਵਿੱਚੋਂ ਪਾਣੀ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ 6,606 ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ ਮੁਕੰਮਲਤਾ ਦੇ ਨਜ਼ਦੀਕ ਹੈ। ਸਾਰੇ ਛੱਪੜਾਂ ਤੇ ਟੋਬਿਆਂ ਵਿੱਚੋਂ ਪਾਣੀ ਕੱਢਣ ਦੀ ਕਾਰਵਾਈ 30 ਮਈ 2025 ਤੱਕ ਪੂਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਾਰੇ ਪਿੰਡਾਂ ਦੇ ਛੱਪੜਾਂ ਦੇ ਸਾਫ-ਸਫਾਈ ਬਰਸਾਤੀ ਮੌਸਮ ਤੋਂ ਪਹਿਲਾਂ ਹੋ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 1223 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਵੀ ਪੂਰਾ ਹੋ ਗਿਆ ਹੈ ਅਤੇ 3267 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਦੇ ਪਹਿਲੇ ਪੜਾਅ ਵਿੱਚ 5000 ਥਾਪਰ ਮਾਡਲ ਬਣਾਏ ਜਾ ਰਹੇ ਹਨ।

ਇਹ ਵੀ ਪੜ੍ਹੋ ਪੰਜਾਬ ਦੀ ਇਤਿਹਾਸਕ ਪਹਿਲਕਦਮੀ,ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

ਪ੍ਰੈੱਸ ਕਾਨਫਰੰਸ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਪਿੰਡ ਬੂਰਮਾਜਰਾ ਤੇ ਖੈਰਾਬਾਦ ਦੀ ਸਰਪੰਚ ਹਰਪ੍ਰੀਤ ਕੌਰ ਤੇ ਹਰਦੀਪ ਕੌਰ ਅਤੇ ਫਤਹਿਗੜ੍ਹ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਦੇ ਸਰਪੰਚ ਇੰਦਰਦੀਪ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਹੋ ਕੰਮ ‘ਆਪ ਸਰਕਾਰ’ ਨੇ ਕੀਤੇ ਹਨ, ਉਹ ਹੋਰ ਕੋਈ ਸਰਕਾਰ ਨਹੀਂ ਕਰ ਸਕੀ। ਜ਼ਿਕਰਯੋਗ ਹੈ ਕਿ ਛੱਪੜ ਵਿੱਚੋਂ ਕੱਢੀ ਗਈ ਗਾਰ ਦੀ ਵਰਤੋਂ ਪਿੰਡ ਦੇ ਖੇਡ ਮੈਦਾਨ ਲਈ ਅਤੇ ਛੱਪੜ ਦੇ ਕੰਡਿਆਂ ਨੂੰ ਉੱਚਾ ਚੁੱਕਣ ਲਈ ਵਰਤੀ ਜਾ ਰਹੀ ਹੈ। ਅਗਲੇ 10 ਦਿਨਾਂ ਵਿੱਚ ਛੱਪੜ ਦੇ ਪਾਣੀ ਨੂੰ ਟ੍ਰੀਟ ਕਰਨ ਲਈ ਥਾਪਰ/ਸੀਚੇਵਾਲ ਮਾਡਲ ਦੀ ਵਰਤੋਂ ਕੀਤੀ ਜਾਵੇਗੀ ਜਿਸ ਨਾਲ ਪਾਣੀ ਹੋਰ ਸਾਫ਼ ਅਤੇ ਗੰਦਗੀ ਰਹਿਤ ਹੋਣਾ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਇਸ ਕਾਰਜ ਲਈ ਪਿੰਡ ਵਾਸੀ, ਖਾਸ ਕਰਕੇ ਸਰਪੰਚ ਤੇ ਪੰਚ ਸਾਹਿਬਾਨ ਬਹੁਤ ਖੁਸ਼ ਹਨ ਅਤੇ ਪੂਰਾ ਸਮੱਰਥਨ ਦੇ ਰਹੇ ਹਨ। ਕਿਸਾਨ ਹੁਣ ਸਿੰਚਾਈ ਲਈ ਛੱਪੜ ਦੇ ਸਾਫ਼ ਪਾਣੀ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਛੱਪੜ ਤੋਂ ਨਿਕਲਣ ਵਾਲੀ ਮਿੱਟੀ ਦੀ ਵਰਤੋਂ ਛੱਪੜ ਦੇ ਢੁਕਵੇਂ ਕੰਡੇ ਬਣਾਉਣ ਲਈ ਕੀਤੀ ਗਈ ਹੈ, ਜਿਸ ਨਾਲ ਹੁਣ ਇਸਦੇ ਆਸ ਪਾਸ ਤੁਰਨਾ ਆਸਾਨ ਹੋ ਗਿਆ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀ ਅਸਲ ਵਿੱਚ ਹੁਣ ਕਿਤੇ ਜਾਕੇ ਪਿੰਡਾਂ ਦੀ ਤਰੱਕੀ ਅਤੇ ਅਸਲ ਬਦਲਾਅ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅਗਲੇ ਦਿਨਾਂ ਵਿੱਚ ਪੰਜਾਬ ਨੂੰ ਹੋਰ ਵੀ ਬੁਲੰਦੀ ਉੱਤੇ ਲੈਕੇ ਜਾਣ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਵਧੀਕ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ

0

ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਦਿੱਤੀ ਜਾਣਕਾਰੀ

Chandigarh News:ਵਧੀਕ ਮੁੱਖ ਚੋਣ ਅਧਿਕਾਰੀ (ਏ.ਸੀ.ਈ.ਓ.) ਹਰੀਸ਼ ਨਈਅਰ ਨੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਉਨ੍ਹਾਂ ਨੂੰ ਲੁਧਿਆਣਾ ਪੱਛਮੀ ਦੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ, ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹੋਰ ਮਹੱਤਵਪੂਰਨ ਚੋਣ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ ਜਾ ਸਕੇ।ਜ਼ਿਮਨੀ ਚੋਣਾਂ ਸਬੰਧੀ ਜਾਰੀ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਨਈਅਰ ਨੇ ਦੱਸਿਆ ਕਿ ਜ਼ਿਮਨੀ ਚੋਣਾਂ ਦਾ ਨੋਟੀਫਿਕੇਸ਼ਨ 26 ਮਈ (ਸੋਮਵਾਰ) ਨੂੰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ ਜਦੋਂ ਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਹੈ।

ਇਹ ਵੀ ਪੜ੍ਹੋ  ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ

ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ 26 ਮਈ ਤੋਂ 2 ਜੂਨ ਤੱਕ (ਐਤਵਾਰ, 1 ਜੂਨ, 2025 ਨੂੰ ਛੱਡ ਕੇ) ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੀਆਂ ਜਾ ਸਕਦੀਆਂ ਹਨ। ਵੋਟਾਂ ਪਾਉਣ ਦਾ ਸਮਾਂ ਮਿਤੀ 19.6.2025 ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਸੀਟ ‘ਤੇ ਚੋਣ ਲੜਨ ਲਈ, ਉਮੀਦਵਾਰ ਉਸ ਸੂਬੇ ਦੇ ਕਿਸੇ ਵੀ ਹਲਕੇ ਵਿੱਚ ਵੋਟਰ ਵਜੋਂ ਰਜਿਸਟਰਡ ਹੋਣਾ ਚਾਹੀਦਾ ਹੈ। ਇਸ ਸਬੰਧੀ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫਸਰ ਤੋਂ ਮਨਜ਼ੂਰੀ ਲੈਣ ਲਈ, ਮੌਜੂਦਾ ਵੋਟਰ ਸੂਚੀ ਦੀ ਸਬੰਧਿਤ ਐਂਟਰੀ ਦੀ ਇੱਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ।

ਇਹ ਵੀ ਪੜ੍ਹੋ  ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਜੱਸੋਵਾਲ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਚੋਣਾਂ ਵਾਲੇ ਦਿਨ ਕਮਿਸ਼ਨ ਨੇ ਚੋਣ ਕਾਨੂੰਨਾਂ ਮੁਤਾਬਕ ਪੋਲਿੰਗ ਸਟੇਸ਼ਨ ਦੇ ਦਾਖਲੇ ਵਾਲੇ ਸਥਾਨਾਂ ਤੋਂ 100 ਮੀਟਰ ਦੀ ਦੂਰੀ ਤੱਕ ਚੋਣ ਪ੍ਰਚਾਰ ਲਈ ਮਨਜ਼ੂਰਸ਼ੁਦਾ ਮਾਪਦੰਡਾਂ ਨੂੰ ਤਰਕਸੰਗਤ ਬਣਾਇਆ ਹੈ।ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਵੱਖ-ਵੱਖ ਭਾਸ਼ਾਵਾਂ ਦੇ ਦੋ ਅਖਬਾਰਾਂ ਵਿੱਚ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਤਿੰਨ ਵਾਰ ਪ੍ਰਕਾਸ਼ਿਤ ਕਰਨ ਦੀ ਵੀ ਜ਼ਰੂਰਤ ਹੈ। ਏ.ਸੀ.ਈ.ਓ. ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ ਭਾਵ 25.05.2025 ਤੋਂ ਸਬੰਧਤ ਵਿਧਾਨ ਸਭਾ ਹਲਕੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਨਈਅਰ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਚੋਣ ਪ੍ਰਕਿਰਿਆ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ

0

👉ਸ੍ਰੀ ਮੁਕਤਸਰ ਸਾਹਿਬ ਦੇ 13 ਪਿੰਡ ਅਤੇ 4 ਵਾਰਡਾਂ ਵਿੱਚ ਲੋਕਾਂ ਵਲੋਂ ਨਸ਼ੇ ਵਿਰੁੱਧ ਲੜਾਈ ਨੂੰ ਅੰਜਾਮ ਤੱਕ ਪਹੁੰਚਾਉਣ ਦਾ ਅਹਿਦ
Muktsar News:ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 13 ਪਿੰਡਾਂ ਅਤੇ 4 ਵਾਰਡਾਂ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ਵਿਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ।ਅੱਜ ਹਲਕਾ ਲੰਬੀ ਦੇ ਪਿੰਡ ਬੀਦੋਵਾਲੀ, ਮਾਨਾਂ ਅਤੇ ਬਾਦਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਸਭਾਵਾਂ ਕਰਵਾਈਆਂ ਗਈਆਂ। ਇਨ੍ਹਾਂ ਸਭਾਵਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੀ ਜੰਗ ਵਿਚ ਭਾਗੀਦਾਰ ਬਣਨ ਦੀ ਸਹੁੰ ਚੁੱਕੀ ਗਈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸਨੂੰ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ ਹੈ। ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ, ਪੰਚਾਇਤ, ਮਾਤਾ-ਪਿਤਾ ਇਸ ਅੰਦੋਲਨ ਨਾਲ ਜੁੜਨ ਤਾਂ ਜੋ ਨਸ਼ੇ ਦੇ ਦੈਂਤ ਨੂੰ ਹਰਾਇਆ ਜਾ ਸਕੇ।ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੰਗੇਵਾਲਾ, ਮਾਨ ਸਿੰਘ ਵਾਲਾ ਅਤੇ ਕਾਨਿਆਂਵਾਲੀ ਵਿਖੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਹੋਈਆਂ ਸਭਾਵਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਾਥ ਦੇਣ, ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਸ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ  ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਜੱਸੋਵਾਲ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਇਸੇ ਤਰ੍ਹਾਂ ਮਲੋਟ ਹਲਕੇ ਦੇ ਪਿੰਡ ਮੌੜ, ਬੱਲਮਗੜ੍ਹ, ਭਾਗਸਰ, ਗੰਧੜ ਤੋਂ ਇਲਾਵਾ ਮਲੋਟ ਦੇ ਵਾਰਡ ਨੰਬਰ 24, 25, 26 ਅਤੇ 27 ਵਿਖੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਜਸ਼ਨ ਬਰਾੜ ਨੇ ਲੋਕਾਂ ਨੂੰ ਨਸ਼ੇ ਵਿਰੁੱਧ ਲੜਾਈ ਦਾ ਹਲਫ ਦਿਵਾਇਆ ਅਤੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਬਣ ਰਹੀ ਹੈ, ਜਿਸ ਤਹਿਤ ਨਸ਼ੇ ਦੇ ਖਾਤਮੇ ਲਈ ਲੋਕ ਖੁਦ ਅੱਗੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਨਸ਼ੇ ਵਿਰੁੱਧ ਜੰਗ ਵਿਚ ਅਹਿਮ ਭੂਮਿਕਾ ਨਿਭਾਉਣ ਦੀ ਸਹੁੰ ਵੀ ਚੁਕਾਈ।ਹਲਕਾ ਗਿੱਦੜਬਾਹਾ ਦੇ ਪਿੰਡ ਖੁੰਨਣ ਖੁਰਦ, ਗਿਲਜੇਵਾਲਾ ਅਤੇ ਚੱਕ ਗਿਲਜੇਵਾਲਾ ਵਿਖੇ ਹਲਕਾ ਵਿਧਾਇਕ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿੱਚ ਸਭਾਵਾਂ ਕੀਤੀਆਂ।ਇਸ ਮੌਕੇ ਯੂਥ ਆਗੂ ਅਮੀਤ ਸਿੰਘ ਖੁੱਡੀਆਂ, ਅਭੇ ਸਿੰਘ ਢਿੱਲੋਂ ਅਤੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਮਲੋਟ ਮੋਰਚੇ ਦੇ ਕੁਆਰਡੀਨੇਟਰ ਬਲਰਾਜ ਸਿੰਘ, ਹਲਕਾ ਗਿੱਦੜਬਾਹਾ ਮੋਰਚੇ ਦੇ ਇੰਚਾਰਜ ਮਾਧੋ ਦਾਸ ਸਿੰਘ ਖਾਲਸਾ, ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਮੋਰਚੇ ਦੇ ਇੰਚਾਰਜ ਸਰਪੰਚ ਜਗਸੀਰ ਸਿੰਘ ਸੰਧੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੀ ਗਈ Insta queen Amandip ਦੀ ਕੋਠੀ, ਥਾਰ ਤੇ ਬੁਲਟ ਫ਼੍ਰੀਜ਼

0

👉ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਜਾਇਦਾਦ ਜਬਤੀ ਦੇ ਕੇਸ ਨੂੰ ਕੰਪੀਟੈਂਟ ਅਥਾਰਟੀ ਨੇ ਦਿੱਤੀ ਮੰਨਜੂਰੀ
Bathinda News: ਪਿਛਲੇ ਕਰੀਬ ਦੋ ਮਹੀਨਿਆਂ ਤੋਂ ਮੀਡੀਆ ਦੀਆਂ ਸੁਰਖੀਆਂ ਦਾ ਸ਼ਿੰਗਾਰ ਬਣੀ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਪੁਲਿਸ ਮੁਲਾਜਮ ਕਾਂਸਟੇਬਲ ਅਮਨਦੀਪ ਕੌਰ ਨੂੰ ਜਿੱਥੇ ਅੱਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ, ਉਥੇ ਨਸ਼ਾ ਤਸਕਰੀ ਦੇ ਆਰੋਪਾਂ ’ਚ ਫ਼ੜੀ ਇਸ ਸਾਬਕਾ ਮੁਲਾਜਮ ਦੀ ਜਾਇਦਾਦ ਨੂੰ ਫ੍ਰੀਜ ਕਰ ਦਿੱਤਾ ਗਿਆ ਹੈ। ਸੂਚਨਾ ਮੁਤਾਬਕ 3 ਅਪ੍ਰੈਲ ਨੂੰ ਬਾਦਲ ਰੋਡ ’ਤੇ ਕਾਲੀ ਥਾਰ ’ਚ ਚਿੱਟੇ ਸਹਿਤ ਫ਼ੜੀ ਗਈ ਅਮਨਦੀਪ ਕੌਰ ਦੀ ਜਾਇਦਾਦ ਨੂੰ ਫ੍ਰੀਜ਼ ਕਰਨ ਲਈ ਜ਼ਿਲ੍ਹਾ ਪੁਲਿਸ ਵੱਲੋਂ ਕੇਸ ਬਣਾ ਕੇ ਕੰਪੀਟੈਂਟ ਅਥਾਰਟੀ ਨੂੰ ਭੇਜਿਆ ਗਿਆ ਸੀ, ਜਿਸਨੂੰ ਹੁਣ ਮੰਨਜੂਰ ਕਰ ਲਿਆ ਗਿਆ।

ਇਹ ਵੀ ਪੜ੍ਹੋ Big Breaking; ਨਸ਼ਾ ਤਸਕਰੀ ‘ਚ ਜ਼ਮਾਨਤ ‘ਤੇ ਆਈ ‘Insta queen’ ਵਿਜੀਲੈਂਸ ਨੇ ਚੁੱਕੀ 

ਪੁਲਿਸ ਅਧਿਕਾਰੀਆਂ ਮੁਤਾਬਕ ਅਮਨਦੀਪ ਦੀ ਮੁਲਤਾਨੀਆ ਰੋਡ ’ਤੇ ਸਥਿਤ ਵਿਰਾਟ ਗ੍ਰੀਨ ਵਿਚ ਆਲੀਸ਼ਾਨ ਕੋਠੀ ਤੋਂ ਇਲਾਵਾ ਮਲੋਟ ਰਿੰਗ ਰੋਡ ’ਤੇ ਸਥਿਤ ਇੱਕ ਪਾਸ਼ ਕਲੌਨੀ ਵਿਚ ਪਲਾਟ, ਮੁਕੱਦਮੇ ਵਿਚ ਸ਼ਾਮਲ ਕਾਲੀ ਥਾਰ, ਮਹਿੰਗੀ ਘੜੀ, ਫ਼ੋਨ ਤੋਂ ਇਲਾਵਾ ਬੁਲੈਟ ਮੋਟਰਸਾਈਕਲ ਅਤੇ ਬੈਂਕ ਖ਼ਾਤਿਆਂ ਨੂੰ ਫ੍ਰੀਜ਼ ਕੀਤਾ ਗਿਆ ਹੈ। ਸੂਚਨਾ ਮੁਤਾਬਕ ਪੰਜਾਬ ਸਰਕਾਰ ਦੀ ਨੀਤੀ ਤਹਿਤ ਕਾਲੀ ਕਮਾਈ ਕਰਕੇ ਬਣਾਈ ਇਸ ਤਰ੍ਹਾਂ ਦੀ ਜਾਇਦਾਦ ਨੂੰ ਫ੍ਰੀਜ਼ ਕਰਨ ਤੋਂ ਬਾਅਦ ਉਸਦੀ ਖ਼ਰੀਦੋ-ਫ਼ਰੌਖਤ ’ਤੇ ਰੋਕ ਲੱਗ ਜਾਂਦੀ ਹੈ। ਉਧਰ ਵਿਜੀਲੈਂਸ ਵੱਲੋਂ 1 ਅਪ੍ਰੈਲ 2018 ਤੋਂ ਲੈ ਕੇ 31 ਮਾਰਚ 2025 ਤੱਕ ਇਸ ਸਾਬਕਾ ਮਹਿਲਾ ਕਾਂਸਟੇਬਲ ਦੀ ਬਰੀਕੀ ਨਾਲ ਕੀਤੀ ਗਈ ਪੜਤਾਲ ਦੌਰਾਨ ਸਾਹਮਣੇ ਲੱਖਾਂ ਰੁਪਏ ਦਾ ਫ਼ਰਕ ਨਿਕਲਿਆ ਹੈ।

ਇਹ ਵੀ ਪੜ੍ਹੋ ਬਠਿੰਡਾ ਦੀ ਜ਼ਿਲ੍ਹਾ ਪ੍ਰੀਸ਼ਦ ’ਚ ਜਾਅਲੀ ਆਰਡਰਾਂ ਦੇ ਨਾਲ ਨਿਯੁਕਤੀਆਂ ਦਾ ਮਾਮਲਾ ਮੁੜ ਭਖਿਆ!

ਵਿਜੀਲੈਂਸ ਦੇ ਅਧਿਕਾਰੀਆਂ ਮੁਤਾਬਕ ਇੰਨ੍ਹਾਂ 7 ਸਾਲਾਂ ਵਿਚ ਇਸਦੀ ਕੁੱਲ ਆਮਦਨ 1 ਕਰੋੜ 8 ਲੱਖ 37 ਹਜ਼ਾਰ 550 ਰੁਪਏ ਸੀ ਜਦਕਿ ਇਸ ਸਮੇਂ ਦੌਰਾਨ ਖ਼ਰਚ 1 ਕਰੋੜ 39 ਲੱਖ 64 ਹਜ਼ਾਰ 802 ਰੁਪਏ ਕੀਤਾ ਗਿਆ। ਜਿਸਦੇ ਚੱਲਦੇ ਹੁਣ ਇਸਦੇ ਕੋਲੋਂ 31 ਲੱਖ 27 ਹਜ਼ਾਰ 252 ਰੁਪਏ ਦੇ ਨਿਕਲੇ ‘ਫ਼ਰਕ’ ਦੇ ਸਰੋਤਾਂ ਬਾਰੇ ਪੁਛਿਆ ਜਾਵੇਗਾ। ਦਸਣਾ ਬਣਦਾ ਹੈ ਕਿ ਰੋਇਲ ਲਾਈਫ਼ ਜਿਊਣ ਦੀ ਸ਼ੌਕੀਨ ਅਮਨਦੀਪ ਕੌਰ ਨੌਕਰੀ ’ਚ ਆਉਣ ਤੋਂ ਬਾਅਦ ਹੀ ਚਰਚਾ ਵਿਚ ਰਹੀ ਹੈ। ਆਪਣੇ ਘਰ ਵਾਲੇ ਨਾਲ ਤਲਾਕ ਹੋਣ ਤੋਂ ਬਾਅਦ ਉਸਦੀ ਪੰਜਾਬ ਪੁਲਿਸ ਦੇ ਕਈ ਵੱਡੇ ਅਫ਼ਸਰਾਂ ਨਾਲ ਨੇੜਤਾ ਦੀ ਚਰਚਾ ਰਹੀ । ਇਸਤੋਂ ਇਲਾਵਾ ਉਹ ਆਪਣੈ ਇੰਸਟਾਗ੍ਰਾਮ ਉਪਰ ਰੀਲਾਂ ਬਣਾ ਕੇ ਪਾਉਣ ਕਾਰਨ ਵੀ ਚਰਚਾ ਵਿਚ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੀ ਇਤਿਹਾਸਕ ਪਹਿਲਕਦਮੀ,ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

👉ਨਵੀਂ ਪ੍ਰਣਾਲੀ ਨਾਲ ਭ੍ਰਿਸ਼ਟਾਚਾਰ ਖਤਮ, ਪਾਰਦਸ਼ਤਾ ਸ਼ੁਰੂ-ਅਰਵਿੰਦ ਕੇਜਰੀਵਾਲ
SAS Nagar News:ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।”ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ, ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ  

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ। ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਹੁਣ ਬੇਯਕੀਨੀ ਦਾ ਦੌਰ ਖਤਮ ਹੋ ਗਿਆ ਹੈ ਜਿਸ ਨਾਲ ਸਿਸਟਮ ਵਿੱਚ ਲੋਕਾਂ ਦਾ ਭਰੋਸਾ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ। ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪੇਵਗੀ ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ

ਮੁੱਖ ਮੰਤਰੀ ਤੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਵਿਵਸਥਾ ਨਾਲ ਏਜੰਟ ਕਲਚਰ ਦਾ ਖਾਤਮਾ ਹੋ ਗਿਆ ਹੈ ਕਿਉਂਕਿ ਹੁਣ ਨਗਦੀ ਦੀ ਬਜਾਏ ਆਨਲਾਈਨ ਫੀਸ ਦਾ ਭੁਗਤਾਨ ਹੋਵੇਗਾ ਅਤੇ ਰਿਸ਼ਵਤ ਮੰਗਣ ਬਾਰੇ ਸ਼ਿਕਾਇਤ ਦੇਣ ਲਈ ਵਟਸਐਪ ਨੰਬਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੇਲ ਡੀਡ ਦਾ ਖਰੜਾ ਖੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋਣਗੀਆਂ ਜਿਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਰਾਹੀਂ ਵਸੂਲੀਆਂ ਜਾਂਦੀਆਂ ਮੋਟੀਆਂ ਫੀਸਾਂ ਨਹੀਂ ਦੇਣੀਆਂ ਪੈਣਗੀਆਂ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਾਗਰਿਕ “ਡਰਾਫਟ ਮਾਈ ਡੀਡ” ਟੂਲ ਦੀ ਵਰਤੋਂ ਕਰਕੇ ਆਪਣਾ ਦਸਤਾਵੇਜ਼ ਖੁਦ ਤਿਆਰ ਕਰ ਸਕਦੇ ਹਨ ਜਾਂ ਸੇਵਾ ਕੇਂਦਰਾਂ ਜਾਂ ਸੇਵਾ ਸਹਾਇਕਾਂ ਰਾਹੀਂ ਨਿਰਧਾਰਤ ਅਤੇ ਘੱਟ ਫੀਸ ਨਾਲ ਸਹਾਇਤਾ ਲੈ ਸਕਦੇ ਹਨ।ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਕਦਮ ਸਵੈ-ਨਿਰਭਰਤਾ ਵਧਾਉਂਦਾ ਹੈ ਤੇ ਪ੍ਰਾਈਵੇਟ ਲੋਕਾਂ ’ਤੇ ਨਿਰਭਰਤਾ ਘਟਾਉਂਦਾ ਹੈ ਅਤੇ ਲੋਕਾਂ ਨੂੰ ਸਰਕਾਰੀ ਸਿਸਟਮ ਵਿੱਚ ਹੋਰ ਤਾਕਤਵਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਜਿਸਟਰੀ ਦੀ ਫੀਸ ਦੇ ਭੁਗਤਾਨ ਲਈ ਬੈਂਕਾਂ ਵੱਲ ਨਹੀਂ ਭੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਭੁਗਤਾਨ ਲਈ ਵਿਸ਼ੇਸ਼ ਗੇਟਵੇ ਨਾਗਰਿਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਸਾਰੀਆਂ ਫੀਸਾਂ (ਜਿਵੇਂ ਸਟੈਂਪ ਡਿਊਟੀ, ਰਜਿਸਟ੍ਰੇਸ਼ਨ ਫੀਸ) ਦਾ ਭੁਗਤਾਨ ਕਰਨ ਦੀ ਆਗਿਆ ਦਿੰਦਾ ਹੈ ਜਿਸ ਨਾਲ ਬੈਂਕਾਂ ਵਿੱਚ ਆ ਕੇ ਡਿਮਾਂਡ ਡਰਾਫਟ ਤਿਆਰ ਕਰਨ ਦੀ ਲੋੜ ਨਹੀਂ ਰਹੀ ਅਤੇ ਨਗਦੀ ਕੋਲ ਹੋਣ ਕਰਕੇ ਸੁਰੱਖਿਆ ਦੀ ਚਿੰਤਾ ਵੀ ਨਹੀਂ ਰਹੇਗੀ।

ਇਹ ਵੀ ਪੜ੍ਹੋ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਜੱਸੋਵਾਲ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਇਸ ਸਿਸਟਮ ਨੂੰ ਲੋਕਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬੱਚਤ ਕਰਨ ਵਾਲਾ ਮਹੱਤਵਪੂਰਨ ਕਦਮ ਦੱਸਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਦਸਤਾਵੇਜ਼ਾਂ ਦੀ ਅਗਾਊਂ ਪੜਤਾਲ ਹੋਵੇਗੀ ਅਤੇ ਤੈਅ ਸਮੇਂ ਮੁਤਾਬਕ ਰਜਿਸਟ੍ਰੇਸ਼ਨ ਹੋਵੇਗੀ ਜਿਸ ਨਾਲ ਕਬੀਲਦਾਰੀਆਂ ਵਿੱਚ ਰੁੱਝੇ ਲੋਕਾਂ ਜਾਂ ਨੌਕਰੀਪੇਸ਼ਾ ਲੋਕਾਂ ਦਾ ਸਮਾਂ ਖਰਾਬ ਨਹੀਂ ਹੋਵੇਗਾ ਅਤੇ ਅਸਿੱਧੇ ਤੌਰ ’ਤੇ ਵਿੱਤੀ ਬੱਚਤ ਵੀ ਹੋਵੇਗੀ।ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਕਾਰ ਦੇ ਨਿਰਧਾਰਤ ਰੇਟ ਅਤੇ ‘ਕੈਲਕੁਲੇਟ ਮਾਈ ਫੀਸ’ ਦੇ ਆਨਲਾਈਨ ਪੋਰਟਲ ਰਾਹੀਂ ਲੋਕ ਆਪਣੇ ਖਰਚਿਆਂ ਦੀ ਵਿਵਸਥਾ ਚੰਗੇ ਢੰਗ ਨਾਲ ਕਰ ਸਕਣਗੇ ਅਤੇ ਏਜੰਟਾਂ ਉਤੇ ਨਿਰਭਰਤਾ ਖਤਮ ਹੋਣ ਨਾਲ ਮੌਕੇ ਉਤੇ ਵੱਧ ਪੈਸੇ ਮੰਗਣ ਜਾਂ ਲੁਕਵੇਂ ਖਰਚਿਆਂ ਦੀ ਵਿਵਸਥਾ ਖਤਮ ਹੋਵੇਗੀ ਜਿਸ ਨਾਲ ਲੋਕਾਂ ਨੂੰ ਆਪਣਾ ਵਿੱਤੀ ਪ੍ਰਬੰਧਨ ਸੁਧਾਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਨਵੇਂ ਸਿਸਟਮ ਦੇ ਮੁਤਾਬਕ ਨਿਰਵਿਘਨ ਰਜਿਸਟ੍ਰੇਸ਼ਨ ਦੀ ਵਿਵਸਥਾ ਲੋਕਾਂ ਦਾ ਪੈਸਾ ਤੇ ਸਮਾਂ ਬਚਾਉਣ ਦੇ ਨਾਲ-ਨਾਲ ਮਨ ਨੂੰ ਸਕੂਨ ਦੇਣ ਵਾਲਾ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਲੱਖਣ ਪ੍ਰੋਗਰਾਮ ‘ਜਿੱਥੋਂ ਚਾਹੋ, ਰਜਿਸਟਰੀ ਕਰਵਾਓ’ ਦੇ ਮੁਤਾਬਕ ਕੰਮ ਕਰੇਗਾ ਜੋ ਲੋਕਾਂ ਨੂੰ ਸਥਾਨਕ ਦੀ ਬਜਾਏ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਤੋਂ ਰਜਿਸਟਰੀ ਕਰਵਾਉਣ ਦੀ ਖੁੱਲ੍ਹ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਮੋਹਾਲੀ ਤੋਂ ਸਫਲਤਾਪੂਰਵਕ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ Big Breaking; ਨਸ਼ਾ ਤਸਕਰੀ ‘ਚ ਜ਼ਮਾਨਤ ‘ਤੇ ਆਈ ‘Insta queen’ ਵਿਜੀਲੈਂਸ ਨੇ ਚੁੱਕੀ

ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਭਰ ਵਿੱਚ 15 ਜੁਲਾਈ ਤੋਂ ਇਸ ਪ੍ਰਣਾਲੀ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 15 ਜੁਲਾਈ ਤੋਂ 1 ਅਗਸਤ ਤੱਕ ਇਸ ਪ੍ਰਣਾਲੀ ਦਾ ਟ੍ਰਾਇਲ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 1 ਅਗਸਤ ਤੋਂ ਆਮ ਆਦਮੀ ਦੀ ਸਹੂਲਤ ਲਈ ਇਹ ਪ੍ਰਣਾਲੀ ਪੂਰੇ ਸੂਬੇ ਵਿੱਚ ਪੂਰਨ ਤੌਰ ’ਤੇ ਲਾਗੂ ਹੋ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸਿਸਟਮ ਮੁਤਾਬਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਉਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਸਬ-ਰਜਿਸਟਰਾਰ/ਤਹਿਸੀਲਦਾਰ ਦਸਤਵੇਜ਼ਾਂ ਉਤੇ ਕੋਈ ਇਤਰਾਜ਼ ਲਾਉਂਦਾ ਹੈ ਤਾਂ ਸਬੰਧਤ ਵਿਅਕਤੀ ਨੂੰ ਉਸੇ ਵੇਲੇ ਮੋਬਾਈਲ ਸੰਦੇਸ਼ ਜ਼ਰੀਏ ਪਤਾ ਲੱਗ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਜਿਹੇ ਸੀਨੀਅਰ ਅਧਿਕਾਰੀ ਇਨ੍ਹਾਂ ਸਾਰੇ ਇਤਰਾਜ਼ਾਂ ਦੀ ਸਚਾਈ ਜਾਣਨ ਲਈ ਘੋਖ ਵੀ ਕਰਨਗੇ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਕਦਮ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਜੇਕਰ ਕੋਈ ਜਾਣਬੁੱਝ ਕੇ ਦੇਰੀ ਕਰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।

ਇਹ ਵੀ ਪੜ੍ਹੋ ਬਠਿੰਡਾ ਦੇ ਨਗਰ ਨਿਗਮ ਵਿੱਚ ‘ਨਕਸ਼ਾ ਮੇਲਾ’ ਦੀ ਹੋਈ ਸ਼ੁਰੂਆਤ, ਪਹਿਲੇ ਦਿਨ ਦਿਖ਼ਾਇਆ ਲੋਕਾਂ ਨੇ ਭਾਰੀ ਉਤਸ਼ਾਹ

ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਰਜਿਸਟਰੀ ਨੂੰ ਲੈ ਕੇ ਜੇਕਰ ਕਿਸੇ ਨੂੰ ਸ਼ਿਕਾਇਤ ਹੈ ਤਾਂ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਪਾਸੋਂ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਵਟਸਐਪ ਲਿੰਕ ਰਾਹੀਂ ਤੁਰੰਤ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਰਿਸ਼ਵਤ ਮੰਗਣ ਵਾਲੇ ਅਧਿਕਾਰੀ ਖਿਲਾਫ਼ ਕੀਤੀ ਗਈ ਕਾਰਵਾਈ ਬਾਰੇ ਤਾਜ਼ਾ ਜਾਣਕਾਰੀ ਵੀ ਮਿਲੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਵਿਲੱਖਣ ਪਹਿਲਕਦਮੀ ਨੇ ਜਨਤਕ ਸੇਵਾਵਾਂ ਦੇ ਖੇਤਰ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਕਿਉਂ ਜੋ ਹੁਣ ਲੋਕਾਂ ਨੂੰ ਘਰ ਬੈਠਿਆਂ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਨਾਗਰਿਕ ਕੇਂਦਰਿਤ ਸੇਵਾਵਾਂ ਮਿਲ ਰਹੀਆਂ ਹਨ।ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਅਤੇ ਗੁੰਝਲਦਾਰ ਹਨ ਪਰ ਇਹ ਪ੍ਰਣਾਲੀ ਇਸ ਅਲਾਮਤ ਦੇ ਖਾਤਮੇ ਵੱਲ ਇਕ ਕ੍ਰਾਂਤੀਕਾਰੀ ਕਦਮ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਹੋਰ ਸੂਬੇ ਵਿੱਚ ਇੰਨੀ ਮਜ਼ਬੂਤ ਰਜਿਸਟ੍ਰੇਸ਼ਨ ਪ੍ਰਣਾਲੀ ਨਹੀਂ ਹੈ ਅਤੇ ਇਹ ਪ੍ਰਣਾਲੀ ਜਨਤਕ ਸਹੂਲਤ ਲਈ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਉਮੀਦ ਪ੍ਰਗਟਾਈ ਕਿ ਇਹ ਵਿਵਸਥਾ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਹੋਵੇਗੀ ਕਿਉਂਕਿ ਦੂਜੇ ਸੂਬਿਆਂ ਲਈ ਪੰਜਾਬ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

👉ਰਾਜ ਦੇ ਹਰੇਕ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਉਦੇਸ਼ : ਭੁੱਲਰ
Ferozepur News:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨਵੀਂਆਂ ਬੁਲੰਦੀਆਂ ‘ਤੇ ਲਿਜਾਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਰਾਜ ਦੇ ਹਰੇਕ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਤਾਂ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਅਧੀਨ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੀਰ ਅਹਿਮਦ ਖਾਂ, ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੱਗੇ ਕੇ ਖੁਰਦ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦੇ ਰਸਮੀ ਉਦਘਾਟਨ ਕਰਨ ਉਪਰੰਤ ਕੀਤਾ।

ਇਹ ਵੀ ਪੜ੍ਹੋ  ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਜੱਸੋਵਾਲ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਦਲਜੀਤ ਕੌਰ ਹਾਜ਼ਰ ਸਨ।ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਲਈ 12 ਫੀਸਦੀ ਵਾਧਾ ਸਰਕਾਰ ਦੀ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਤੇ ਪਹੁੰਚਾਉਣ ਦੀ ਵਚਨਬੱਧਤਾ ਦਰਸਾਉਂਦਾ ਹੈ। ਪੰਜਾਬ ਦੇ ਸਰਕਾਰੀ ਸਕੂਲ ਅੱਜ ਸਿੱਖਿਆ ਪ੍ਰਣਾਲੀ ਅਤੇ ਸੁਵਿਧਾਵਾਂ ਦੇ ਪੱਧਰ ‘ਤੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ।ਉਨ੍ਹਾਂ ਕਿਹਾ ਕਿ ਪਿਛਲੇ ਤਿੰਨਾਂ ਸਾਲਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਸਿੱਖਿਆ ਸੁਧਾਰਾਂ ਵਿੱਚ ਸ਼ਾਨਦਾਰ ਕੰਮ ਕੀਤਾ ਗਿਆ ਹੈ, ਜੋ ਅੰਤਰਰਾਸ਼ਟਰੀ ਪੱਧਰ ‘ਤੇ ਵੀ ਸਲਾਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਹਰ ਬੱਚੇ ਨੂੰ ਸਕੂਲਾਂ ਵਿੱਚ ਵਧੀਆ ਮਾਹੌਲ ਮਿਲਦਾ ਹੈ ਅਤੇ ਮਿਆਰੀ ਸਿੱਖਿਆ ਮਿਲਦੀ ਹੈ ਤਾਂ ਉਸ ਨਾਲ ਬੱਚੇ ਨਿਸਚਿਤ ਤੌਰ ‘ਤੇ ਅੱਗੇ ਵੱਧਣਗੇ ਤੇ ਪੰਜਾਬ ਵੀ ਬੁਲੰਦੀਆਂ ‘ਤੇ ਪਹੁੰਚੇਗਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ

ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ, ਸੁਰਿੰਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਫ਼ਿਰੋਜ਼ਪੁਰ ਸ਼ਹਿਰੀ ਵਿਭਾਗ, ਬਲਕਾਰ ਸਿੰਘ ਗਿੱਲ, ਕਾਰਜ ਸਿੰਘ ਸਰਪੰਚ, ਹਿਮਾਂਸ਼ੂ ਠੱਕਰ, ਅਮਰਿੰਦਰ ਸਿੰਘ ਬਰਾੜ, ਅਮਰੀਕ ਸਿੰਘ ਸਰਪੰਚ, ਦਲੇਰ ਸਿੰਘ ਸਰਪੰਚ, ਰਣਜੀਤ ਸਿੰਘ ਸਰਪੰਚ, ਸ਼ਾਹਬਾਜ ਸਿੰਘ, ਕੁਲਦੀਪ ਸਿੰਘ (ਪੀਰੂ ਵਾਲਾ), ਪਰਗਟ ਸਿੰਘ ਮੱਲ (ਦੁਲਚੀ ਕੇ) ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ

0

👉ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਇਕ ਨੀਨਾ ਮਿੱਤਲ ਦੀ ਮੌਜੂਦਗੀ ‘ਚ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
Rajpura(Patiala) News:ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਹਲਕਾ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਦੇ ਯਤਨਾਂ ਸਦਕਾ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੁਰਾਣਾ ਰਾਜਪੁਰਾ ਵਿਖੇ ਅੰਮਰੁਤ-2 ਅਧੀਨ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਲੋਕਾਂ ਨੂੰ ਰੋਸ਼ਨ ਤੇ ਸਾਫ ਸੁਥਰਾ ਪੰਜਾਬ ਦੇਣ ਲਈ ਅੱਗੇ ਵੱਧ ਰਹੀ ਹੈ। ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਣ ‘ਤੇ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਲਈ ਰਾਜਪੁਰਾ ਵਾਸੀਆਂ ਨੂੰ ਵਧਾਈ ਦਿੰਦਿਆਂ ਤੇ ਵਿਧਾਇਕ ਨੀਨਾ ਮਿੱਤਲ ਦਾ ਧੰਨਵਾਦ ਕਰਦਿਆਂ ਡਾ. ਰਵਜੋਤ ਸਿੰਘ ਨੇ ਆਖਿਆ ਕਿ ਜੇਕਰ ਅਸੀਂ ਹੁਣ ਵੀ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਵੀ ਨਾ ਦੇ ਸਕੇ ਤਾਂ ਅਸੀਂ ਖੁਦ ਨੂੰ ਕਦੇ ਮੁਆਫ ਨਹੀਂ ਕਰ ਸਕਾਂਗੇ, ਕਿਉਂਕਿ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕਦੇ ਧਿਆਨ ਹੀ ਨਹੀਂ ਦਿੱਤਾ।ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਨੀਨਾ ਮਿੱਤਲ ਵੱਲੋਂ ਚੁੱਕੇ ਗਏ ਮੁੱਦੇ ਦੇ ਸਨਮੁੱਖ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੰਗ ਨੂੰ ਤੁਰੰਤ ਮਨਜੂਰ ਕਰਦਿਆਂ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਅੰਮਰੁਤ-2 ਅਧੀਨ ਪਾਸ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਡਿਸਟ੍ਰੀਬਿਊਸ਼ਨ ਪਾਇਪ ਨੈਟਵਰਕ ਨੂੰ ਮਜ਼ਬੂਤ ਕਰਕੇ ਇਸ ਪ੍ਰੋਜੈਕਟਅਧੀਨ ਪੁਰਾਣਾ ਰਾਜਪੁਰਾ ਅਤੇ ਰਾਜਪੁਰਾ ਟਾਊਨ ਵਿੱਚ 57.30 ਕਿਲੋਮੀਟਰ ਨਵੀਂ ਪਾਈਪਲਾਈਨ ਪਾਈ ਜਾਣੀ ਹੈ, ਇਸ ਨਾਲ ਕਰੀਬ 10 ਹਜ਼ਾਰ ਘਰਾਂ ਦੀ 50 ਹਜ਼ਾਰ ਦੀ ਆਬਾਦੀ ਨੂੰ ਸਾਫ ਪਾਣੀ ਦਾ ਲਾਭ ਮਿਲੇਗਾ।

ਇਹ ਵੀ ਪੜ੍ਹੋ  ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਜੱਸੋਵਾਲ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੌਜੂਦ ਸਰਕਾਰ ਰਾਜ ਦੀ ਅਜਿਹੀ ਪਹਿਲੀ ਸਰਕਾਰ ਹੈ ਜਿਸ ਨੇ ਕਦੇ ਨਹੀਂ ਕਿਹਾ ਕਿ ਸਾਡਾ ਖ਼ਜ਼ਾਨਾ ਖਾਲੀ ਹੈ।ਉਨ੍ਹਾਂ ਦੱਸਿਆ ਕਿ ਸਾਰੇ ਪੰਜਾਬ ਵਿੱਚ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਾਣੀ ਸਦਵਰਤੋਂ ਲਈ ਗੰਭੀਰ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਣੀ ਦੇ ਅਸਲ ਰਾਖੇ ਬਣੇ ਹਨ ਤੇ ਇੱਕ ਬੂੰਦ ਵੀ ਵੇਅਰਥ ਨਹੀਂ ਜਾਣ ਦਿੱਤੀ ਜਾਵੇਗੀ।ਇਸ ਮੌਕੇ ਹਲਕਾ ਵਿਧਾਇਕ ਨੀਨਾ ਮਿੱਤਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਪੰਜਾਹ ਸਾਲਾਂ ਤੋਂ ਸਾਫ ਪਾਣੀ ਦੇਣ ਲਈ ਸਰਕਾਰਾਂ ਪਿਛਲੀਆਂ ਨੇ ਆਪਣੀ ਕੋਈ ਜ਼ਿੰਮੇਵਾਰੀ ਨਹੀਂ ਨਿਭਾਈ ਪਰੰਤੂ ਮੌਜੂਦਾ ਸਰਕਾਰ ਨੇ ਰਾਜਪੁਰਾ ਵਾਸੀਆਂ ਨੂੰ ਇਹ ਅਹਿਮ ਤੋਹਫ਼ਾ ਦਿੱਤਾ ਹੈ।ਨੀਨਾ ਮਿੱਤਲ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਗੇਟਵੇ ਆਫ ਪੰਜਾਬ ਰਾਜਪੁਰਾ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਹੁਣ ਰੰਗਲਾ ਪੰਜਾਬ ਬਣਾਉਣ ਲਈ ਤਤਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀਆਂ ਮੁਢਲੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ ਰਵਜੋਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੂੰ ਹੁਣ ਪਾਣੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।ਨੀਨਾ ਮਿੱਤਲ ਨੇ ਦੱਸਿਆ ਕਿ ਰਾਜਪੁਰਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਵਿੱਚ ਮਿਕਸਿੰਗ ਦੀ ਇੱਕ ਗੰਭੀਰ ਸਮੱਸਿਆ ਹੈ ਜਿਸ ਕਰਕੇ ਪੁਰਾਣਾ ਰਾਜਪੁਰਾ ਦੇ ਮੁਹੱਲੇ, ਭਾਰਤ ਕਲੋਨੀ, ਧਰਮਪੁਰਾ ਕਲੋਨੀ, ਛੱਜੂਮਾਜਰੀ, ਗਰਗ ਕਲੋਨੀ, ਨਵਯੁੱਗ ਕਲੋਨੀ, ਰੋਸ਼ਨ ਕਲੋਨੀ, ਅਮਰ ਚੰਦ ਕਲੋਨੀ, ਠਾਕਰਪੁਰੀ, ਜੱਟਾਂ ਵਾਲਾ ਮੋਹੱਲਾ, ਗੁਜ਼ਰਾਂ ਵਾਲਾ ਮੋਹੱਲਾ ਆਦਿ ਅਤੇ ਰਾਜਪੁਰਾ ਟਾਊਨ ਵਿੱਚ ਡਾਲਿਮਾ ਵਿਹਾਰ, ਕਨਿਕਾ ਗਾਰਡਨ, ਸ਼ਾਮ ਨਗਰ, ਮਹਿੰਦਰਗੰਜ਼, ਮਿਰਚ ਮੰਡੀ, ਗੁਰੁ ਨਾਨਕ ਕਲੋਨੀ ਅਤੇ ਹੋਰ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਸੀ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁਧ’; ਪੰਜਾਬ ਪੁਲਿਸ ਦੀ ਟਰੈਨਿੰਗ ਲੈ ਰਹੇ ਅੱਧੀ ਦਰਜ਼ਨ ਜਵਾਨਾਂ ਦਾ ਡੋਪ ਟੈਸਟ ਨਿਕਲਿਆ ‘ਪਾਜ਼ੀਟਿਵ’, ਮੋੜੇ ਬੇਰੰਗ

ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਵਾਟਰ ਸਪਲਾਈ ਲਾਈਨਾਂ ਸਮੇਤ ਘਰੇਲੂ ਕੁਨੇਕਸ਼ਨਾਂ ਨੂੰ ਬਦਲਣ ਦੀ ਤਜ਼ਵੀਜ਼ ਇੱਸ ਵਿੱਚ ਸ਼ਾਮਲ ਕੀਤਾ ਗਿਆ ਹੈ।ਵਿਧਾਇਕ ਨੇ ਦੱਸਿਆ ਕਿ ਅਮਰੁਤ ਪ੍ਰੋਜੇਕਟ ਦੇ ਸਕੋਪ ਦੇ ਪਹਿਲੇ ਹਿੱਸੇ ਵਿੱਚ ਰਾਜਪੁਰਾ ਸ਼ਹਿਰ ਵਾਸੀਆਂ ਲਈ ਮੇਨ ਰਾਈਜਿੰਗਮੇਨ ਲਾਈਨਾਂ, ਡਿਸਟ੍ਰੀਬਿਊਸ਼ਨ ਲਾਈਨਾਂ ਅਤੇ ਸਥਾਨਕ ਨਿਵਾਸੀਆਂ ਲਈ ਘਰੇਲੂ ਕੁਨੈਕਸ਼ਨ ਸ਼ਾਮਲ ਕੀਤੇ ਗਏ ਤਾਂ ਜੋ ਲਗਾਤਾਰ ਹੋ ਰਹੀ ਪੀਣ ਵਾਲੇ ਪਾਣੀ ਵਿੱਚ ਪੁਰਾਣੀ ਪਾਈਪਲਾਈਨਾਂ ਸਮੇਤ ਘਰੇਲੂ ਕੁਨੈਕਸ਼ਨ ਬਦਲਦੇ ਹੋਏ ਇਲਾਕਾ ਨਿਵਾਸੀਆਂ ਨੂੰ ਸਾਫ ਪਾਣੀ ਮਿਲ ਸਕੇ। ਪੁਰਾਣਾ ਰਾਜਪੁਰਾ ਲਈ ਵਾਟਰ ਵਰਕਸ ਤੋਂ ਸਿੱਧੀ ਰਾਇਜ਼ਿੰਗਮੈਨ (ਹਾਟਲਾਈਨ) ਪਾਈ ਜਾਵੇਗੀ।ਇਸ ਮੌਕੇ ਪੰਜਾਬ ਰਾਜ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਸੰਨੀ ਸਿੰਘ ਆਹਲੂਵਾਲੀਆ ਸਮੇਤ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸਡੀਐਮ ਅਵਿਕੇਸ਼ ਗੁਪਤਾ, ਈ ਓ ਅਵਤਾਰ ਚੰਦ, ਐਮ ਐਲ ਏ ਕੋਆਰਡੀਨੇਟਰ ਰਿਤੇਸ਼ ਬਾਂਸਲ, ਸਚਿਨ ਮਿੱਤਲ ਵਿਜੇ ਮੈਟਰੋ, ਰਾਜੇਸ਼ ਕੁਮਾਰ ਵਾਇਸ ਪ੍ਰਧਾਨ ਨਗਰ ਕੌਂਸਲ, ਸੰਦੀਪ ਬਾਵਾ, ਸਿੱਖਿਆ ਕੋਆਰਡੀਨੇਟਰ ਵਿਜੇ ਮੈਟਰੋ, ਸ਼ਾਮ ਸੁੰਦਰ ਵਧਵਾ, ਅਮਰਿੰਦਰ ਸਿੰਘ ਮੀਰੀ, ਕੌਂਸਲਰ ਜੈ ਕ੍ਰਿਸ਼ਨ ਅਗਵਾਲ, ਰਵਿੰਦਰ ਸਿੰਘ ਏਏਜੀ, ਦੀਪਕ ਸਰਮਾ, ਗੁਰਧਿਆਨ ਸਿੰਘ ਜੋਗਾ, ਦਲਬੀਰ ਸੱਗੂ, ਐਡਵੋਕੇਟ ਰਾਕੇਸ਼ ਮਹਿਤਾ, ਐਡਵੋਕੇਟ ਸੁਖਚੈਨ ਸਿੰਘ ਸਰਵਾਰਾ, ਦੇਸ ਰਾਜ, ਗੁਰਵਿੰਦਰ ਸਿੰਘ ਧਮੋਲੀ, ਦਲਬੀਰ ਸਿੰਘ ਸੱਗੂ, ਲਲਿਤ ਡਾਹਰਾ, ਬਿਕਰਮ ਸਿੰਘ ਕੰਡੇਵਾਲਾ, ਬੀਡੀਪੀਓ ਬੰਨਦੀਪ ਸਿੰਘ ਰਾਜਪੁਰਾ, ਰਾਜੇਸ਼ ਬੋਵਾ ਯੂਥ ਪ੍ਰਧਾਨ, ਹਰਪ੍ਰੀਤ ਸਿੰਘ ਲਾਲੀ, ਗੁਰਵੀਰ ਸਰਾਓ, ਦਵਿੰਦਰ ਸਿੰਘ ਬੈਦਵਾਨ, ਦਿਨੇਸ਼ ਮਹਿਤਾ, ਸਤਵਿੰਦਰ ਸਿੰਘ ਮਿਰਜ਼ਾਪੁਰ, ਡਾ ਚਰਨ ਕਮਲ ਧਿਮਾਨ, ਸੁਮਿਤ ਬਖਸੀ, ਜਸਵਿੰਦਰ ਸਿੰਘ ਜੈਲਦਾਰ, ਜਸਵੰਤ ਸਿੰਘ ਨੈਣਾ, ਅਮਨਦੀਪ ਸਿੰਘ ਨਲਾਸ, ਨਿਤਿਨ ਪਹੂਜਾ, ਗੁਰਸ਼ਰਨ ਸਿੰਘ ਵਿਰਕ, ਅਮਨ ਸੈਣੀ, ਰਤਨੇਸ ਜਿੰਦਲ, ਗੁਰਪ੍ਰੀਤ ਸਿੰਘ ਭੈਣੀ, ਅਮਰਜੀਤ ਸ਼ਰਮਾ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ