Home Blog Page 709

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦੇ ਦਰਜਾ ਤੀਜਾ, ਚੌਥਾ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ

0

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਦਰਜਾ ਤੀਜਾ, ਚੌਥਾ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਜਾਰੀ ਕੀਤਾ ਗਿਆ। ਇਸ ਤੋਂ ਪਹਿਲਾਂ ਧਾਰਮਿਕ ਪ੍ਰੀਖਿਆ ਦੇ ਪਹਿਲੇ ਅਤੇ ਦੂਜੇ ਦਰਜੇ ਦਾ ਨਤੀਜਾ ਜਾਰੀ ਕੀਤਾ ਜਾ ਚੁੱਕਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਫਰਵਰੀ 2025 ਵਿੱਚ ਤੀਜੇ ਅਤੇ ਚੌਥੇ ਦਰਜੇ ਦੀ ਲਈ ਗਈ ਧਾਰਮਿਕ ਪ੍ਰੀਖਿਆ ਵਿੱਚ 5696 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 130 ਵਿਦਿਆਰਥੀਆਂ ਨੇ ਵਜ਼ੀਫਾ ਪ੍ਰਾਪਤ ਕੀਤਾ ਹੈ। ਮੈਰਿਟ ਵਿਚ ਆਏ ਇਨ੍ਹਾਂ ਪ੍ਰੀਖਿਆਰਥੀਆਂ ਨੂੰ SGPC ਵੱਲੋਂ 4 ਲੱਖ 15 ਹਜ਼ਾਰ ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁਧ’; ਪੰਜਾਬ ਪੁਲਿਸ ਦੀ ਟਰੈਨਿੰਗ ਲੈ ਰਹੇ ਅੱਧੀ ਦਰਜ਼ਨ ਜਵਾਨਾਂ ਦਾ ਡੋਪ ਟੈਸਟ ਨਿਕਲਿਆ ‘ਪਾਜ਼ੀਟਿਵ’, ਮੋੜੇ ਬੇਰੰਗ

ਇਸ ਤੋਂ ਇਲਾਵਾ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਪ੍ਰੀਖਿਆਰਥੀਆਂ ਨੂੰ ਕਰਮਵਾਰ 5100, 4100 ਅਤੇ 3100 ਰੁਪਏ ਦੀ ਵਿਸ਼ੇਸ਼ ਇਨਾਮੀ ਰਾਸ਼ੀ ਦਿੱਤੀ ਜਾਵੇਗੀ ਅਤੇ ਪਾਸ ਹੋਣ ਵਾਲਿਆਂ ਨੂੰ ਮੈਡਲ ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ SGPC ਵੱਲੋਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਸੈਸ਼ਨ 2023-25 ਦੇ ਦੂਜੇ ਸਾਲ ਅਤੇ ਸੈਸ਼ਨ 2024-26 ਦੇ ਪਹਿਲੇ ਸਾਲ ਦਾ ਨਤੀਜਾ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿਚ ਮੈਰਿਟ ’ਚ ਆਏ 30 ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਦਿੱਤੀ ਜਾਵੇਗੀ। ਸ. ਮੰਨਣ ਨੇ ਕਿਹਾ ਕਿ ਸਕੂਲਾਂ ਕਾਲਜਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਸਿਧਾਂਤਾਂ, ਗੁਰਬਾਣੀ, ਰਹਿਤ ਮਰਯਾਦਾ ਅਤੇ ਇਤਿਹਾਸ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਹੀ ਧਾਰਮਿਕ ਪ੍ਰੀਖਿਆ ਕਰਵਾ ਕੇ ਲੱਖਾ ਰੁਪਏ ਦੀ ਵਜੀਫਾ ਰਾਸ਼ੀ ਹਰ ਸਾਲ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਪੱਤਰ-ਵਿਹਾਰ ਕੋਰਸ ਰਾਹੀਂ ਆਮ ਸ਼ਰਧਾਲੂਆਂ ਨੂੰ ਸਿੱਖ ਧਰਮ ਬਾਰੇ ਕੋਰਸ ਕਰਵਾਇਆ ਜਾਂਦਾ ਹੈ।

ਇਹ ਵੀ ਪੜ੍ਹੋ  ਥਾਣੇਦਾਰ ਤੋਂ ਬਾਅਦ ਨੌਜਵਾਨ ਦੀ ਮੌਤ ਦੇ ਮਾਮਲੇ ’ਚ CIA Staff Bathinda ਦੇ ਤਿੰਨ ਹੋਰ ਮੁਲਾਜਮ ਨਾਮਜਦ

ਉਨ੍ਹਾਂ ਸੰਗਤ ਅਤੇ ਸਿੱਖ ਨੌਜੁਆਨੀ ਨੂੰ ਅਪੀਲ ਕੀਤੀ ਕਿ ਇਨ੍ਹਾਂ ਧਾਰਮਿਕ ਪ੍ਰੀਖਿਆਵਾਂ ਵਿਚ ਵੱਧ ਤੋਂ ਵੱਧ ਦਾਖ਼ਲਾ ਲੈ ਕੇ ਸਿੱਖੀ ਬਾਰੇ ਜਾਣਕਾਰੀ ਹਾਸਲ ਕਰਨ, ਤਾਂ ਜੋ ਆਪਣੇ ਇਤਿਹਾਸ ਅਤੇ ਕਦਰਾਂ-ਕੀਮਤਾਂ ਨਾਲ ਜੁੜਿਆ ਜਾ ਸਕੇ।ਜ਼ਿਕਰਯੋਗ ਹੈ ਕਿ ਧਾਰਮਿਕ ਪ੍ਰੀਖਿਆ ਦੇ ਦਰਜਾ ਤੀਜਾ ਵਿੱਚ ਪਹਿਲਾ ਸਥਾਨ ਜਗਮੀਤ ਸਿੰਘ ਤੇ ਮਨਜੀਤ ਕੌਰ ਨੇ ਹਾਸਿਲ ਕੀਤਾ ਜਦਕਿ ਦੂਜਾ ਸਥਾਨ ਫਿਲਪਸ ਤੇ ਤੀਜਾ ਸਥਾਨ ਹਰਪਾਲ ਸਿੰਘ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦਰਜਾ ਚੌਥਾ ਦੀ ਪ੍ਰੀਖਿਆ ਵਿੱਚ ਪਹਿਲੇ ਸਥਾਨ ‘ਤੇ ਸਰਬਜੀਤ ਕੌਰ ਦੂਜੇ ‘ਤੇ ਮਨਦੀਪ ਕੌਰ ਤੇ ਅਮਨਦੀਪ ਕੌਰ ਅਤੇ ਤੀਜੇ ਸਥਾਨ ‘ਤੇ ਸੁਭਪ੍ਰੀਤ ਕੌਰ ਤੇ ਰਮਨਦੀਪ ਕੌਰ ਰਹੇ। ਇਸ ਦੇ ਨਾਲ ਹੀ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਬਲਜਿੰਦਰ ਸਿੰਘ ਨੇ ਪ੍ਰਾਪਤ ਕੀਤਾ ਜਦਕਿ ਦੂਜੇ ਸਥਾਨ ਤੇ ਹਿੰਮਤ ਸਿੰਘ ਅਤੇ ਤੀਜੇ ਸਥਾਨ ਤੇ ਸ਼ਰਧਾ ਕੌਰ ਰਹੇ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਇੰਚਾਰਜ ਡਾ. ਰਣਜੀਤ ਕੌਰ ਪੰਨਵਾਂ, ਸੁਪਰਵਾਈਜਰ ਸ. ਜਸਬੀਰ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਜੱਸੋਵਾਲ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

0

👉ਪਿੰਡ ਜੱਸੋਵਾਲ ‘ਚ ਇਕ ਕਰੋੜ 40 ਲੱਖ ਦੀ ਲਾਗਤ ਨਾਲ ਕੀਤੇ ਜਾਣਗੇ ਵਿਕਾਸ ਕਾਰਜ
Patiala News:ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਪ੍ਰਾਕ੍ਰਿਤਕ ਵਾਤਾਵਰਣ ਨੂੰ ਸੰਭਾਲਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ਯਤਨਾ ਸਦਕਾ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਖੇਤਰ ਦੇ ਪਿੰਡ ਜੱਸੋਵਾਲ ਵਿਖੇ ਬੀ.ਡੀ.ਪੀ.ਓ. ਦਫਤਰ ਦੀ ਨਵੀਂ ਇਮਾਰਤ ਅਤੇ ਪਿੰਡ ਦੇ ਛੱਪੜ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ । ਉਹਨਾਂ ਕਿਹਾ ਕਿ ਮਾਨ ਸਰਕਾਰ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਤਤਪਰ ਰਹੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਵੀ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁਧ’; ਪੰਜਾਬ ਪੁਲਿਸ ਦੀ ਟਰੈਨਿੰਗ ਲੈ ਰਹੇ ਅੱਧੀ ਦਰਜ਼ਨ ਜਵਾਨਾਂ ਦਾ ਡੋਪ ਟੈਸਟ ਨਿਕਲਿਆ ‘ਪਾਜ਼ੀਟਿਵ’, ਮੋੜੇ ਬੇਰੰਗ

ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਵਾਤਾਵਰਣ ਸੰਭਾਲ ਨੂੰ ਆਪਣੀ ਤਰਜੀਹ ਬਣਾ ਰਹੀ ਹੈ । ਪਿੰਡਾਂ ਦੇ ਛੱਪੜ ਸਿਰਫ ਪਾਣੀ ਦੇ ਸਰੋਤ ਨਹੀਂ, ਸਗੋਂ ਸਾਂਝੀ ਵਿਰਾਸਤ ਹਨ । ਇਹਨਾਂ ਦੀ ਸਫਾਈ, ਨਵੀਨੀਕਰਨ ਅਤੇ ਸੁੰਦਰਤਾ ਸਿਰਫ਼ ਪਰਿਆਵਰਨ ਹੀ ਨਹੀ, ਸਗੋਂ ਸਾਂਝੀ ਆਰਥਿਕਤਾ ਅਤੇ ਜਨ ਜੀਵਨ ਨਾਲ ਜੁੜੀ ਹੈ । ਇਹਨਾਂ ਪ੍ਰੋਜੈਕਟਾਂ ਦੀ ਲੰਬੇ ਸਮੇਂ ਤੋਂ ਸਥਾਨਕ ਵਾਸੀਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਜਿਸ ਨੂੰ ਪੂਰਾ ਕਰਦਿਆਂ ਲੋਕਾਂ ਨੂੰ ਰਾਹਤ ਮਿਲੀ ਹੈ । ਉਹਨਾਂ ਦੱਸਿਆ ਕਿ ਇਹ ਦੋਵੇਂ ਪ੍ਰੋਜੈਕਟ 1 ਕਰੋੜ 40 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ । ਇਨ੍ਹਾਂ ਦੇ ਨਾਲ-ਨਾਲ ਛੱਪੜ ਦੇ ਨੇੜੇ ਇੱਕ ਆਧੁਨਿਕ ਪਾਰਕ ਬਣਾਇਆ ਜਾਵੇਗਾ ਜਿਸ ਵਿੱਚ ਪੈਦਲ ਪਥ , ਬੱਚਿਆਂ ਲਈ ਝੂਲੇ, ਲਾਈਟਿੰਗ ਅਤੇ ਬੈਠਣ ਲਈ ਚੋਕੀ-ਬੈਂਚਾਂ ਦੀ ਸੁਵਿਧਾ ਹੋਵੇਗੀ।

ਇਹ ਵੀ ਪੜ੍ਹੋ  Vigilance ਦੀ ਪੁਛਗਿੱਛ ਦੌਰਾਨ MLA Raman Arora ਦੀ ਸਿਹਤ ਵਿਗੜੀ, ਕਰਵਾਇਆ ਹਸਪਤਾਲ ਦਾਖ਼ਲ

ਸਿਹਤ ਮੰਤਰੀ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਪੰਜਾਬੀ ਨੂੰ ਨਸ਼ੇ ਮੁਕਤੀ ਯਾਤਰਾ ਦਾ ਹਿੱਸਾ ਬਣ ਕੇ ਨਸ਼ਿਆਂ ਖਿਲਾਫ਼ ਲੜਾਈ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਦੀ ਲਹਿਰ ਹੁਣ ਆਪਣੀਆਂ ਸ਼ਿਖਰਾਂ ‘ਤੇ ਹੈ।ਇਸ ਮੌਕੇ ਕਾਂਊਸਲਰ ਜਸਬੀਰ ਸਿੰਘ ਗਾਂਧੀ, ਜੈ ਸ਼ੰਕਰ ਸ਼ਰਮਾ, ਸਰਪੰਚ ਗੁਰਨਾਮ ਸਿੰਘ ਪੰਚ ਗੁਲਜ਼ਾਰ ਸਿੰਘ, ਪੰਚ ਰਜਿੰਦਰ ਸਿੰਘ , ਪੰਚ ਅਮਜ਼ਦ ਖਾਨ, ਪੰਚ ਗੁਰਪ੍ਰੀਤ ਸਿੰਘ, ਪੰਚ ਪਰਮਜੀਤ ਕੌਰ, ਪੰਚ ਸੁਖਨਰਿੰਦਰ ਕੌਰ , ਪੰਚ ਪਰਮਜੀਤ ਕੌਰ ਅਤੇ ਸਮੂਹ ਨਗਰ ਨਿਵਾਸੀ ਜੱਸੋਵਾਲ ਹਾਜਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Big Breaking; ਨਸ਼ਾ ਤਸਕਰੀ ‘ਚ ਜ਼ਮਾਨਤ ‘ਤੇ ਆਈ ‘Insta queen’ ਵਿਜੀਲੈਂਸ ਨੇ ਚੁੱਕੀ

0

Bathinda News: ਪਿਛਲੇ ਮਹੀਨੇ ਚਿੱਟੇ ਦੀ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੀ ਗਈ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਅਮਨਦੀਪ ਕੌਰ ਨੂੰ ਹੁਣ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉੱਚ ਸੂਤਰਾਂ ਮੁਤਾਬਕ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਵਿਜੀਲੈਂਸ ਦੀ ਟੀਮ ਵੱਲੋਂ ਸੋਮਵਾਰ ਨੂੰ ਉਕਤ ਮਹਿਲਾ ਪੁਲਿਸ ਮੁਲਾਜ਼ਮ ਨੂੰ ਹਿਰਾਸਤ ਵਿੱਚ ਲਿਆ ਗਿਆ। ਵਿਜੀਲੈਂਸ ਦੇ ਉੱਚ ਅਧਿਕਾਰੀਆਂ ਵੱਲੋਂ ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁਧ’; ਪੰਜਾਬ ਪੁਲਿਸ ਦੀ ਟਰੈਨਿੰਗ ਲੈ ਰਹੇ ਅੱਧੀ ਦਰਜ਼ਨ ਜਵਾਨਾਂ ਦਾ ਡੋਪ ਟੈਸਟ ਨਿਕਲਿਆ ‘ਪਾਜ਼ੀਟਿਵ’, ਮੋੜੇ ਬੇਰੰਗ

ਜਿਕਰਯੋਗ ਹੈ ਕਿ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਗਾਣਿਆਂ ‘ਤੇ ਲਗਾਤਾਰ ਰੀਲਾਂ ਪਾਉਣ ਕਾਰਨ ‘insta queen’ ਵਜੋਂ ਜਾਣੇ ਜਾਂਦੀ ਬਰਖਾਸਤ ਮਹਿਲਾ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਨੂੰ 3 ਅਪ੍ਰੈਲ ਦੀ ਸ਼ਾਮ ਨੂੰ ਬਠਿੰਡਾ ਦੇ ਬਾਦਲ ਰੋਡ ‘ਤੇ ਥਾਰ ਗੱਡੀ ਸਹਿਤ 17.71 ਗ੍ਰਾਮ ਚਿੱਟੇ ਨਾਲ ਕਾਬੂ ਕੀਤਾ ਗਿਆ ਸੀ। ਉਸ ਤੋਂ ਬਾਅਦ ਇਸ ਕੇਸ ਦੇ ਵਿੱਚ ਉਸਦੇ ਦੋਸਤ ਬਲਵਿੰਦਰ ਸੋਨੂ ਨੂੰ ਵੀ ਕੁਝ ਦਿਨਾਂ ਬਾਅਦ ਗ੍ਰਿਫਤਾਰ ਕਰ ਲਿਆ ਸੀ। ਮਹਿਲਾ ਪੁਲਿਸ ਕਾਂਸਟੇਬਲ ਦੀ ਗ੍ਰਿਫਤਾਰੀ ਤੋਂ ਬਾਅਦ ਉਸਦੀ ਜਾਇਦਾਦ ਬਾਰੇ ਕਾਫੀ ਅਹਿਮ ਖੁਲਾਸੇ ਹੋਏ ਸਨ, ਜਿਸ ਦੇ ਚਲਦੇ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਦੇ ਹਵਾਲੇ ਕੀਤੀ ਸੀ।

ਇਹ ਵੀ ਪੜ੍ਹੋ  Vigilance ਦੀ ਪੁਛਗਿੱਛ ਦੌਰਾਨ MLA Raman Arora ਦੀ ਸਿਹਤ ਵਿਗੜੀ, ਕਰਵਾਇਆ ਹਸਪਤਾਲ ਦਾਖ਼ਲ

ਵਿਜੀਲੈਂਸ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਕੀਤੀ ਜਾ ਰਹੀ ਚੁੱਪ-ਗੜੁੱਪ ਜਾਂਚ ਤੋਂ ਬਾਅਦ ਅੱਜ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਵਿਜੀਲੈਂਸ ਦੀ ਜਾਂਚ ਦੌਰਾਨ ਅਮਨਦੀਪ ਕੌਰ ਕੋਲ ਕਾਫੀ ਜਾਇਦਾਦ ਹੋਣ ਦਾ ਖੁਲਾਸਾ ਹੋਇਆ ਹੈ। ਵਿਜੀਲੈਂਸ ਅਧਿਕਾਰੀਆਂ ਨੇ ਆਪਣਾ ਨਾਮ ਨਾਂ ਛਾਪਣ ਦੀ ਸ਼ਰਤ ‘ਤੇ ਦੱਸਿਆ ਕਿ ਜਲਦ ਹੀ ਅਮਨਦੀਪ ਕੌਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿਸ ਤੋਂ ਬਾਅਦ ਵਿਸਤਾਰ ਦੇ ਨਾਲ ਉਸਦੇ ਵੱਲੋਂ ਆਪਣੀ ਨੌਕਰੀ ਦੌਰਾਨ ਬਣਾਈ ਜਾਇਦਾਦ ਦੇ ਬਾਰੇ ਪੁਛਗਿਛ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਯੁੱਧ ਨਸ਼ਿਆਂ ਵਿਰੁਧ’; ਪੰਜਾਬ ਪੁਲਿਸ ਦੀ ਟਰੈਨਿੰਗ ਲੈ ਰਹੇ ਅੱਧੀ ਦਰਜ਼ਨ ਜਵਾਨਾਂ ਦਾ ਡੋਪ ਟੈਸਟ ਨਿਕਲਿਆ ‘ਪਾਜ਼ੀਟਿਵ’, ਮੋੜੇ ਬੇਰੰਗ

Hoshiarpur News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਟਰੈਨਿੰਗ ਲੈ ਰਹੇ ਅੱਧੀ ਦਰਜ਼ਨ ਜਵਾਨਾਂ ਦਾ ਡੋਪ ਟੈਸਟ ਪਾਜ਼ੀਟਿਵ ਪਾਏ ਜਾਣ ’ਤੇ ਉਨ੍ਹਾਂ ਨੂੰ ਵਾਪਸ ਬੇਰੰਗ ਮੋੜਣ ਦੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ ਜਹਾਨ ਖੇਲਾਂ ਸਥਿਤ ਪੁਲਿਸ ਰਿਕਰੂਟਸ ਟਰੈਨਿੰਗ ਸੈਂਟਰ ਦੇ ਐਡੂਜਟੈਂਟ ਦੇ ਵਾਈਰਲ ਹੋ ਰਹੇ ਪੱਤਰ ਮੁਤਾਬਕ ਸ਼ੱਕ ਪੈਣ ’ਤੇ ਟਰੈਨਿੰਗ ਲੈ ਰਹੇ ਇੰਨ੍ਹਾਂ ਜਵਾਨਾਂ ਦਾ ਹੁਸ਼ਿਆਰਪੁਰ ਦੇ ਹੀ ਸਿਵਲ ਹਸਪਤਾਲ ਵਿਚੋਂ ਡੋਪ ਟੈਸਟ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ  Vigilance ਦੀ ਪੁਛਗਿੱਛ ਦੌਰਾਨ MLA Raman Arora ਦੀ ਸਿਹਤ ਵਿਗੜੀ, ਕਰਵਾਇਆ ਹਸਪਤਾਲ ਦਾਖ਼ਲ

ਡੋਪ ਟੈਸਟ ਪਾਜੀਟਿਵ ਪਾਏ ਜਾਣ ’ਤੇ ਸਬੰਧਤ ਜ਼ਿਲਿ੍ਹਆਂ ਦੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਪੱਤਰ ਲਿਖ ਕੇ ਇੰਨ੍ਹਾਂ ਜਵਾਨਾਂ ਨੂੰ ਵਾਪਸ ਲੈਣ ਅਤੇ ਇੰਨ੍ਹਾਂ ਦੇ ਨਸ਼ਿਆਂ ਨੂੰ ਛੂਡਾਉਣ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਸੂਚਨਾ ਮੁਤਾਬਕ ਇੰਨ੍ਹਾਂ ਅੱਧੀ ਦਰਜ਼ਨ ਜਵਾਨਾਂ ਵਿਚੋਂ 3 ਪਟਿਆਲਾ, 2 ਤਰਨਤਾਰਨ ਅਤੇ 1 ਲੁਧਿਆਣਾ ਨਾਲ ਸਬੰਧਤ ਹੈ। ਇਸ ਪੱਤਰ ਮੁਤਾਬਕ ਹੂਣ ਇੰਨ੍ਹਾਂ ਜਵਾਨਾਂ ਨੂੰ ਬਿਨ੍ਹਾਂ ਬੈਸਿਕ ਟਰੈਨਿੰਗ ਪਾਸ ਕਰਵਾਏ ਰਿਕਰੂਟਸ ਟਰੈਨਿੰਗ ਦੀ ਨਫ਼ਰੀ ਵਿਚੋਂ ਖਾਰਜ਼ ਕਰ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁਕਾਲਵੇ ਦੇ ਚਾਅ ਪੂੁਰੇ ਹੋਣ ਤੋਂ ਪਹਿਲਾਂ ਹੀ ‘ਨੌਜਵਾਨ’ ਦਾ ਬਠਿੰਡਾ ’ਚ ਹੋਇਆ ਕ+ਤਲ

0

👉ਪੁਰਾਣੀ ਜਾਣਕਾਰ ਮਹਿਲਾ ਦੇ ਪੁੱਤਰ ਨੇ ਆਪਣੇ ਦੋਸਤ ਨਾਲ ਮਿਲਕੇ ਦਿੱਤਾ ਘਟਨਾ ਨੂੰ ਅੰਜਾਮ
Bathinda News: ਬਠਿੰਡਾ ਜ਼ਿਲ੍ਹੇ ਦੇ ਥਾਣਾ ਸੰਗਤ ਅਧੀਨ ਆਉਂਦੇ ਪਿੰਡ ਸੰਗਤ ਕਲਾਂ ਵਿਖੇ ਬੀਤੀ ਦੇਰ ਸ਼ਾਮ ਦੋ ਜਣਿਆਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਮੁਢਲੀ ਜਾਂਚ ਤੋਂ ਬਾਅਦ ਗੁਰਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਦੇ ਬਿਆਨਾਂ ’ਤੇ ਥਾਣਾ ਸੰਗਤ ਕਲਾਂ ਦੇ ਜੈਵਿੰਦਰ ਸਿੰਘ ਅਤੇ ਉਸਦੇ ਇੱਕ ਦੋਸਤ ਵਿਰੁਧ ਥਾਣਾ ਸੰਗਤ ਵਿਖੇ ਮੁਕੱਦਮਾ ਨੰਬਰ 60 ਅਧੀਨ ਧਾਰਾ 103, 126(2), 3(5) ਬੀ.ਐਨ.ਐਸ. ਪਰਚਾ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ ਥਾਣੇਦਾਰ ਤੋਂ ਬਾਅਦ ਨੌਜਵਾਨ ਦੀ ਮੌਤ ਦੇ ਮਾਮਲੇ ’ਚ CIA Staff Bathinda ਦੇ ਤਿੰਨ ਹੋਰ ਮੁਲਾਜਮ ਨਾਮਜਦ 

ਥਾਣਾ ਮੁਖੀ ਇੰਸਪੈਕਟਰ ਪਰਮਪਾਰਸ ਚਾਹਲ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮੁਲਜਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਮੁਢਲੀ ਪੜਤਾਲ ਮੁਤਾਬਕ ਮ੍ਰਿਤਕ ਜਗਸੀਰ ਸਿੰਘ ਵਾਸੀ ਵਾਸੀ ਜੱਸੀ ਬਾਗਵਾਲੀ ਦੇ ਕਥਿਤ ਤੌਰ ’ਤੇ ਮੁਲਜਮ ਜੈਵਿੰਦਰ ਸਿੰਘ ਵਾਸੀ ਸੰਗਤ ਕਲਾਂ ਦੀ ਮਾਤਾ ਨਾਲ ਲੰਮੇ ਸਮੇਂ ਤੋਂਂ ਸਬੰਧ ਸਨ, ਜਿਸਦੀ ਇਹ ਖ਼ਾਰ ਖ਼ਾਦਾ ਸੀ। ਇਸ ਦੌਰਾਨ ਹੁਣ ਲੰਘੇ ਬੁੱਧਵਾਰ ਨੂੰ ਸੰਗਤ ਕਲਾਂ ਦੀ ਇੱਕ ਔਰਤ ਨਾਲ ਜਗਸੀਰ ਸਿੰਘ ਦਾ ਵਿਆਹ ਹੋਇਆ ਸੀ, ਜਿਸਦੇ ਪਹਿਲੇ ਪਤੀ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ Vigilance ਦੀ ਪੁਛਗਿੱਛ ਦੌਰਾਨ MLA Raman Arora ਦੀ ਸਿਹਤ ਵਿਗੜੀ, ਕਰਵਾਇਆ ਹਸਪਤਾਲ ਦਾਖ਼ਲ

ਘਟਨਾ ਸਮੇਂ ਉਹ ਆਪਣੀ ਪਤਨੀ ਤੇ ਉਸਦੇ ਪਹਿਲੇ ਵਿਆਹ ਤੋਂ ਬੱਚਿਆ ਨੂੰ ਲੈਣ ਲਈ ਆਇਆ ਹੋਇਆ ਸੀ, ਜਿਸਦੀ ਜਾਣਕਾਰੀ ਜੈਵਿੰਦਰ ਨੂੰ ਵੀ ਲੱਗ ਗਈ ਤੇ ਉਸਦੇ ਵੱਲੋਂ ਕਥਿਤ ਤੌਰ ’ਤੇ ਤੇਜਧਾਰ ਹਥਿਆਰਾਂ ਦੇ ਨਾਲ ਉਸਦਾ ਕਤਲ ਕਰ ਦਿੱਤਾ। ਫ਼ਿਲਹਾਲ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਤੇ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਥਾਣੇਦਾਰ ਤੋਂ ਬਾਅਦ ਨੌਜਵਾਨ ਦੀ ਮੌਤ ਦੇ ਮਾਮਲੇ ’ਚ CIA Staff Bathinda ਦੇ ਤਿੰਨ ਹੋਰ ਮੁਲਾਜਮ ਨਾਮਜਦ

👉ਪਹਿਲਾਂ ਹੀ ਥਾਣੈਦਾਰ ਤੇ ਮ੍ਰਿਤਕ ਨੌਜਵਾਨ ਦੇ ਦੋਸਤਾਂ ਵਿਰੁਧ ਦਰਜ਼ ਹੈ ਮੁਕੱਦਮਾ
Bathinda News: 23 ਮਈ ਦੀ ਸ਼ਾਮ ਨੂੰ ਬਠਿੰਡਾ ਦੇ ਵਿਚ ਇੱਕ ਨੌਜਵਾਨ ਦੀ ਕਥਿਤ ਤੌਰ ’ਤੇ ਪੁਲਿਸ ਹਿਰਾਸਤ ਵਿਚ ਹੋਈ ਮੌਤ ਦਾ ਮਾਮਲਾ ਲਗਾਤਾਰ ਗਰਮਾਇਆ ਹੋਇਆ ਹੈ। ਬੀਤੇ ਕੱਲ ਇਸ ਮਾਮਲੇ ਵਿਚ ਬਠਿੰਡਾ ਦੀ ਥਾਣਾ ਕੈਨਾਲ ਕਲੌਨੀ ਪੁਲਿਸ ਨੇ ਸੀਆਈਏ-2 ਸਟਾਫ਼ ਦੇ ਥਾਣੇਦਾਰ ਅਵਤਾਰ ਸਿੰਘ ਤਾਰੀ ਸਹਿਤ ਮ੍ਰਿਤਕ ਨੌਜਵਾਨ ਦੇ ਦੋ ਦੋਸਤਾਂ ਗਗਨਦੀਪ ਸਿੰਘ ਤੇ ਹੈਪੀ ਲੂਥਰਾ ਵਿਰੁਧ ਪਰਚਾ ਦਰਜ਼ ਕਰ ਲਿਆ ਸੀ ਅਤੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਵੀ ਬਠਿੰਡਾ ਏਮਜ਼ ਦੇ ਡਾਕਟਰਾਂ ਵੱਲੋਂ ਬਣਾਏ ਬੋਰਡ ਤੋਂ ਕਰਵਾਇਆ ਗਿਆ ਸੀ ਪ੍ਰੰਤੂ ਬਾਅਦ ਵਿਚ ਮ੍ਰਿਤਕ ਦੇ ਪ੍ਰਵਾਰ ਵੱਲੋਂ ਆਪਣੇ ਪੁੱਤਰ ਦੀ ਮੌਤ ਦੇ ਮਾਮਲੇ ਵਿਚ ਸੀਆਈਏ ਸਟਾਫ਼ ਦੇ ਬਾਕੀ ਮੁਲਾਜਮਾਂ ਨੂੰ ਵੀ ਨਾਮਜਦ ਨਾਂ ਕਰਨ ਤੱਕ ਅੰਤਿਮ ਸੰਸਕਾਰ ਕਰਨ ਤੋਂ ਇੰਨਕਾਰ ਬਾਅਦ ਹੁਣ ਪੁਲਿਸ ਨੇ ਤਿੰਨ ਹੋਰ ਮੁਲਾਜਮਾਂ ਨੂੰ ਇਸ ਕੇਸ ਵਿਚ ਨਾਮਜਦ ਕਰ ਲਿਆ ਹੈ।

ਇਹ ਵੀ ਪੜ੍ਹੋ Vigilance ਦੀ ਪੁਛਗਿੱਛ ਦੌਰਾਨ MLA Raman Arora ਦੀ ਸਿਹਤ ਵਿਗੜੀ, ਕਰਵਾਇਆ ਹਸਪਤਾਲ ਦਾਖ਼ਲ

ਇਸ ਵੈਬਸਾਈਟ ਦੇ ਪੱਤਰਕਾਰ ਨੂੰ ਮਿਲੀ ਸੂਚਨਾ ਮੁਤਾਬਕ ਹੌਲਦਾਰ ਹਰਵਿੰਦਰ ਸਿੰਘ, ਸੀਨੀਅਰ ਸਿਪਾਹੀ ਲਖਵਿੰਦਰ ਸਿੰਘ ਤੇ ਸੀਨੀਅਰ ਸਿਪਾਹੀ ਗੁਰਪਾਲ ਸਿੰਘ ਨੂੰ ਵੀ ਮੁਕੱਦਮਾ ਨੰਬਰ 124 ਮਿਤੀ 25 ਮਈ ਅਧੀਨ ਧਾਰਾ 105 ਬੀਐਨਐਸ ਥਾਣਾ ਕੈਨਾਲ ਕਲੌਨੀ ਵਿਚ ਨਾਮਜਦ ਕਰ ਲਿਆ ਗਿਆ ਹੈ। ਜਿਸਤੋਂ ਬਾਅਦ ਪ੍ਰਵਾਰ ਨੇ ਆਪਣੇ ਪੁੱਤਰ ਦੇ ਅੰਤਿਮ ਸੰਸਕਾਰ ਲਈ ਹਾਮੀ ਭਰੀ ਹੈ। ਬਠਿੰਡਾ ਦੀ ਐਸਐਸਪੀ ਅਮਨੀਤ ਕੌਡਲ ਨੇ ਵੀ ਤਿੰਨ ਹੋਰ ਮੁਲਾਜਮਾਂ ਨੂੰ ਨਾਮਜਦ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਨਿਰਪੱਖਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਓਹ ਤੇਰੀ;ਪੁਲਿਸ ਥਾਣੇ ਦੀ ਛੱਤ ਪਾੜ ਕੇ ਫ਼ਰਾਰ ਹੋਏ ਦੋ ਨਸ਼ਾ ਤਸਕਰ

ਦਸਣਾ ਬਣਦਾ ਹੈ ਕਿ ਮ੍ਰਿਤਕ ਨੌਜਵਾਨ ਨਰਿੰਦਰ ਦੀਪ ਸਿੰਘ ਉਰਫ਼ ਨੰਨੂੰ ਬਠਿੰਡਾ ਦੇ ਅਜੀਤ ਰੋਡ ’ਤੇ ਇੱਕ ਆਈਲੈਟਸ ਸੈਟਰ ਵਿਚ ਪੜਾਉਂਦਾ ਸੀ ਤੇ ਉਹ 23 ਮਈ ਨੂੰ ਆਪਣੇ ਦੋਸਤਾਂ ਨਾਲ ਫ਼ਿਰੋਜਪੁਰ ਗਿਆ ਸੀ। ਪ੍ਰੰਤੂ ਵਾਪਸ ਘਰ ਨਹੀਂ ਪੁੱਜਿਆ ਤੇ ਇਸਦੀ ਲਾਸ਼ ਮਿਲੀ। ਇਸ ਕੇਸ ਵਿਚ ਇਸਦੇ ਨਾਲ ਗਏ ਬਠਿੰਡਾ ਦੇ ਗੁਰੂ ਗੋਬਿੰਦ ਸਿੰਘ ਨਗਰ ਦੇ ਗਗਨਦੀਪ ਸਿੰਘ ਨੇ 23 ਮਈ ਨੂੰ ਹੀ ਇੱਕ ਵੀਡੀਓ ਸੋਸਲ ਮੀਡੀਆ ’ਤੇ ਅੱਪਲੋਡ ਕਰਕੇ ਦਾਅਵਾ ਕੀਤਾ ਸੀ ਕਿ ਵਾਪਸੀ ਦੌਰਾਨ ਸੀਆਈਏ-2 ਦੀ ਟੀਮ ਨੇ ਉਨ੍ਹਾਂ ਨੂੰ ਚੂੱਕ ਲਿਆ ਤੇ ਦਫ਼ਤਰ ਲਿਜਾ ਕੇ ਭਾਰੀ ਟਾਰਚਰ ਕੀਤਾ ਅਤੇ ਸਿਰ ਸਹਿਤ ਗੁਪਤ ਅੰਗਾਂ ‘ਤੇ ਕਰੰਟ ਲਗਾਇਆ, ਜਿਸ ਕਾਰਨ ਨਰਿੰਦਰ ਸਿੰਘ ਦੀ ਮੌਤ ਹੋਈ। ਉਸਨੇ ਇਹ ਵੀ ਦਾਅਵਾ ਕੀਤਾ ਸੀ ਕਿ ਪੁਲਿਸ ਦੇ ਦਬਾਅ ਹੇਠ ਹੀ ਉਸਨੇ ਆਪਣੇ ਦੋਸਤ ਦੇ ਘਰ ਵਾਲਿਆਂ ਨੂੰ ਐਕਸੀਡੈਂਟ ਹੋਣ ਦੀ ਝੂਠੀ ਸੂਚਨਾ ਦਿੱਤੀ ਸੀ। ਜਦਕਿ ਇਸ ਮਾਮਲੇ ਵਿਚ ਸੱਚ ਸਾਹਮਣੇ ਆਉਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Vigilance ਦੀ ਪੁਛਗਿੱਛ ਦੌਰਾਨ MLA Raman Arora ਦੀ ਸਿਹਤ ਵਿਗੜੀ, ਕਰਵਾਇਆ ਹਸਪਤਾਲ ਦਾਖ਼ਲ

0

Jalandhar News:ਭ੍ਰਿਸਟਾਚਾਰ ਦੇ ਦੋਸ਼ਾਂ ਹੇਠ ਦੋ ਦਿਨ ਪਹਿਲਾਂ ਵਿਜੀਲੈਂਸ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਜਲੰਧਰ ਸੈਂਟਰਲ ਹਲਕੇ ਤੋਂ ਆਪ ਦੇ ਵਿਧਾਇਕ ਰਮਨ ਅਰੋੜਾ ਦੀ ਬੀਤੀ ਰਾਤ ਸਿਹਤ ਵਿਗੜ ਗਈ। ਜਿਸਦੇ ਕਾਰਨ ਪਹਿਲਾਂ ਵਿਜੀਲੈਂਸ ਦੀ ਟੀਮ ਵੱਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਦਫ਼ਤਰ ਲਿਆਂਦੀ ਗਈ ਪ੍ਰੰਤੂ ਹਾਲਾਤ ਨਾਂ ਸੁਧਰਨ ’ਤੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਉਣਾ ਪਿਆ। ਹਾਲਾਂਕਿ ਤੜਕਸਾਰ ਹੀ ਉਨ੍ਹਾਂ ਨੂੰ ਹਸਪਤਾਲ ਵਿਚੋਂ ਵਾਪਸ ਵਿਜੀਲੈਂਸ ਦਫ਼ਤਰ ਵਿਚ ਭੇਜ ਦਿੱਤਾ।

ਇਹ ਵੀ ਪੜ੍ਹੋ ਅਕਾਲੀ ਕੌਂਸਲਰ ਦਾ ਦਿਨ-ਦਿਹਾੜੇ ਕ+ਤਲ, ਪੁਲਿਸ ਨੇ ਹਮਲਾਵਾਰ ਦੀ ਕੀਤੀ ਪਹਿਚਾਣ

ਪੰਜ ਦਿਨਾਂ ਦੇ ਰਿਮਾਂਡ ’ਤੇ ਚੱਲ ਰਹੇ ਸ਼੍ਰੀ ਅਰੋੜਾ ਨੇ ਪੇਟ ਵਿਚ ਦਰਦ ਹੋਣ ਅਤੇ ਸਾਹ ਦੀ ਸਮੱਸਆ ਆਉਣ ਬਾਰੇ ਅਧਿਕਾਰੀਆਂ ਨੂੰ ਦਸਿਆ ਸੀ। ਉਨ੍ਹਾਂ ਦੇ ਹਸਪਤਾਲ ਵਿਚ ਕੁੱਝ ਟੈਸਟ ਕੀਤੇ ਗਏ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਦਸਣਾ ਬਣਦਾ ਹੈ ਕਿ ਜਲੰਧਰ ਨਗਰ ਨਿਗਮ ਦੇ ਏਟੀਪੀ ਸੁਖਦੇਵ ਦੀ ਗ੍ਰਿਫਤਾਰੀ ਤੋਂ ਬਾਅਦ ਵਿਧਾਇਕ ਅਰੋੜਾ ਦਾ ਨਾਂ ਸਾਹਮਣੇ ਆਇਆ ਸੀ, ਜਿਸ ਵਿਚ ਪਤਾ ਲੱਗਿਆ ਸੀ ਕਿ ਵਿਧਾਇਕ ਦੇ ਕਥਿਤ ਇਸ਼ਾਰੇ ਉਪਰ ਲੋਕਾਂ ਨੂੰ ਨਜਾਇਜ਼ ਨੋਟਿਸ ਭੇਜ ਕੇ ਪੈਸੇ ਬਟੋਰਨ ਦਾ ਗੋਰਖਧੰਦਾ ਚੱਲ ਰਿਹਾ ਸੀ ਤੇ ਬਹੁਤ ਸਾਰੇ ਖ਼ਾਲੀ ਨੋਟਿਸ ਤੇ ਫ਼ਾਈਲਾਂ ਵੀ ਵਿਧਾਇਕ ਦੇ ਟਿਕਾਣਿਆਂ ’ਤੇ ਛਾਪੇਮਾਰੀ ਦੌਰਾਨ ਬਰਾਮਦ ਕੀਤੀਆਂ ਗਈਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅਕਾਲੀ ਕੌਂਸਲਰ ਦਾ ਦਿਨ-ਦਿਹਾੜੇ ਕ+ਤਲ, ਪੁਲਿਸ ਨੇ ਹਮਲਾਵਾਰ ਦੀ ਕੀਤੀ ਪਹਿਚਾਣ

0

Amritsar News:  ਅੱਜ ਐਤਵਾਰ ਵਾਲੇ ਦਿਨ ਸਵੇਰ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦਾ ਕਤਲ ਬਹੁਤ ਹੀ ਦਰਦਨਾਕ ਤਰੀਕੇ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜੰਡਿਆਲਾ ਨਗਰ ਕੌਂਸਲ ਦੇ ਵਾਰਡ ਨੰਬਰ 2 ਤੋਂ ਕੌਂਸਲਰ ਹਰਜਿੰਦਰ ਸਿੰਘ ਸ਼ੇਖੂਪੁਰਾ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਸਨ ਤੇ ਉਸਦੇ ਵੱਲੋਂ ਪੁਲਿਸ ਕੋਲ ਸਿਕਾਇਤ ਕੀਤੀ ਗਈ ਸੀ। ਇਸ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਵੀ ਨਿੰਦਾ ਕਰਦੇ ਹੋਏ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ ਹਨ।

ਇਹ ਵੀ ਪੜ੍ਹੋ ਓਹ ਤੇਰੀ;ਪੁਲਿਸ ਥਾਣੇ ਦੀ ਛੱਤ ਪਾੜ ਕੇ ਫ਼ਰਾਰ ਹੋਏ ਦੋ ਨਸ਼ਾ ਤਸਕਰ

ਸੂਚਨਾ ਮੁਤਾਬਕ ਘਟਨਾ ਸਮੇਂ ਹਰਜਿੰਦਰ ਸਿੰਘ ਆਪਣੇ ਦੋਸਤਾਂ ਨਾਲ ਕਿਸੇ ਕੰਮ ਲਈ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਜਿੱਥੇ ਮੋਟਰਸਾਈਕਲ ਦੋ ਨੌਜਵਾਨਾਂ ਨੇ ਅੰਧਾ-ਧੁੰਦ ਗੋਲੀਆਂ ਚਲਾ ਦਿੱਤੀਆਂ। ਹਰਜਿੰਦਰ ਦੇ ਤਿੰਨ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਤੇ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ Big News; ਬਠਿੰਡਾ ’ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, CIA Staff ਦੇ ਥਾਣੇਦਾਰ ਸਹਿਤ ਤਿੰਨ ਵਿਰੁਧ ਪਰਚਾ ਦਰਜ਼

ਉਧਰ ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਸੀਸੀਟੀਵੀ ਦੀ ਮੱਦਦ ਨਾਲ ਹਮਲਾਵਰਾਂ ਅਤੇ ਉਨ੍ਹਾਂ ਦੀ ਬਾਈਕ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਕਤਲ ਕਾਂਡ ਵਿਚ ਸ਼ਾਮਲ ਕ੍ਰਿਸ਼ਨ ਗੈਂਗ ਦੇ ਤਿੰਨ ਮੁਲਜਮਾਂ ਦੀ ਪਹਿਚਾਣ ਕਰ ਲਈ ਗਈ ਹੈ, ਜਿੰਨ੍ਹਾਂ ਵਿਚ ਗੋਪੀ, ਅਮਿਤ ਤੇ ਕਰਨ ਉਰਫ਼ ਕੀੜਾ ਸ਼ਾਮਲ ਹਨ, ਜਿਹੜੇ ਸਾਰੇ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਹਨ। ਉਨ੍ਹਾਂ ਦਸਿਆ ਕਿ ਇਸੇ ਗਰੁੱਪ ਦੇ ਜਣਿਆਂ ਬਚਿੱਤਰ ਤੇ ਅਨੰਦ ਨੂੰ ਪਹਿਲਾਂ ਹੀ ਪਿਸਤੌਲਾਂ ਸਹਿਤ ਫ਼ੜਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਓਹ ਤੇਰੀ;ਪੁਲਿਸ ਥਾਣੇ ਦੀ ਛੱਤ ਪਾੜ ਕੇ ਫ਼ਰਾਰ ਹੋਏ ਦੋ ਨਸ਼ਾ ਤਸਕਰ

0

Moga News: ਜ਼ਿਲ੍ਹੇ ਦੇ ਥਾਣਾ ਕੋਟ ਈਸੇ ਖਾਂ ਵਿਖੇ ਵਾਪਰੀ ਇੱਕ ਅਣਹੋਣੀ ਘਟਨਾ ਦੇ ਵਿਚ ਪੁਲਿਸ ਰਿਮਾਂਡ ’ਤੇ ਥਾਣੇ ਵਿਚ ਬੰਦ ਦੋ ਨਸ਼ਾ ਤਸਕਰ ਹਵਾਲਾਤ ਦੀ ਛੱਤ ਪਾੜ ਕੇ ਫ਼ਰਾਰ ਹੋ ਗਏ। ਮੁਲਜਮਾਂ ਦੇ ਇਸ ਤਰ੍ਹਾਂ ਫ਼ਰਾਰ ਹੋਣ ਦਾ ਪਤਾ ਲੱਗਣ ’ਤੇ ਪੁਲਿਸ ਵੀ ਹੱਕੀ-ਬੱਕੀ ਹੈ। ਪੁਲਿਸ ਵੱਲੋਂ ਇੰਨ੍ਹਾਂ ਮੁਲਜਮਾਂ ਨੂੰ ਮੁੜ ਕਾਬੂ ਕਰਨ ਦੇ ਲਈ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਪ੍ਰੰਤੂ ਸ਼ਾਮ ਤੱਕ ਖ਼ਬਰ ਲਿਖੇ ਜਾਣ ਤੱਕ ਇੰਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਸੀ।

ਇਹ ਵੀ ਪੜ੍ਹੋ Big News; ਬਠਿੰਡਾ ’ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, CIA Staff ਦੇ ਥਾਣੇਦਾਰ ਸਹਿਤ ਤਿੰਨ ਵਿਰੁਧ ਪਰਚਾ ਦਰਜ਼

ਇਸ ਘਟਨਾ ਦੀ ਪੁਸ਼ਟੀ ਮੋਗਾ ਦੇ ਡੀਐੱਸਪੀ (ਡੀ) ਸੁਖਅੰਮ੍ਰਿਤ ਸਿੰਘ ਰੰਧਾਵਾ ਨੇ ਵੀ ਇੱਕ ਵੀਡੀਓ ਸੰਦੇਸ਼ ਰਾਹੀਂ ਕੀਤੀ ਹੈ। ਜਿਸਦੇ ਵਿਚਉਨ੍ਹਾਂ ਦੱਸਿਆ ਕਿ ਫ਼ਰਾਰ ਹੋਏ ਮੁਲਜ਼ਮ ਕੁਲਦੀਪ ਸਿੰਘ ਅਤੇ ਬਲਜੀਤ ਸਿੰਘ ਵਾਸੀ ਪਿੰਡ ਲੁਹਾਰਾ ਨੂੰ ਕੋਟ ਈਸੇ ਖਾਂ ਪੁਲਿਸ ਵੱਲੋਂ 23 ਮਈ ਨੂੰ ਨਸ਼ੀਲੀਆਂ ਗੋਲੀਆਂ ਸਹਿਤ ਕਾਬੂ ਕੀਤਾ ਸੀ ਤੇ 24 ਮਈ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਸੀ। ਰਾਤ ਸਮੇਂ ਕਾਫ਼ੀ ਤੇਜ ਹਨੇਰੀ ਆਈ ਤੇ ਇਸੇ ਦਾ ਫ਼ਾਈਦਾ ਉਠਾ ਕੇ ਉਹ ਹਵਾਲਾਤ ਦੀ ਕਮਜੋਰ ਛੱਤ ’ਚ ਪਾੜ ਲਗਾ ਕੇ ਫ਼ਰਾਰ ਹੋ ਗਏ। ਉਨ੍ਹਾਂ ਦਸਿਆ ਕਿ ਇਸ ਸਬੰਧ ਵਿਚ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

👉ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਸੁਲਝੀ: ਡੀਜੀਪੀ ਗੌਰਵ ਯਾਦਵ
👉ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਏਜੀਟੀਐਫ ਅਤੇ ਫਿਰੋਜ਼ਪੁਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਦੋਸ਼ੀ ਮਨਪ੍ਰੀਤ ਮੰਨੂ ਨੂੰ ਕੀਤਾ ਕਾਬੂ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ
👉ਅਗਲੇਰੀ ਜਾਂਚ ਜਾਰੀ; ਅੱਗੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਫਿਰੋਜ਼ਪੁਰ ਭੂਪਿੰਦਰ ਸਿੰਘ
Ferozepur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਰਮਨਦੀਪ ਸਿੰਘ ਅਤੇ ਫਰੀਦਕੋਟ ਦੇ ਰਹਿਣ ਵਾਲੇ ਸੋਨੂੰ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਬਠਿੰਡਾ ਦੀ ਜ਼ਿਲ੍ਹਾ ਪ੍ਰੀਸ਼ਦ ’ਚ ਜਾਅਲੀ ਆਰਡਰਾਂ ਦੇ ਨਾਲ ਨਿਯੁਕਤੀਆਂ ਦਾ ਮਾਮਲਾ ਮੁੜ ਭਖਿਆ!

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ ਦੇ ਨਾਲ-ਨਾਲ ਸੱਤ ਜ਼ਿੰਦਾ ਕਾਰਤੂਸ ਅਤੇ ਚਾਰ ਖੋਲ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਵੀ ਸੁਲਝ ਗਈ ਹੈ, ਜਿਸ ਵਿੱਚ ਯੋਥਮ ਨਾਮੀ ਵਿਅਕਤੀ ਮਾਰਿਆ ਗਿਆ ਸੀ ਅਤੇ ਇਸ ਮਾਮਲੇ ਵਿੱਚ ਮਨਪ੍ਰੀਤ ਮੰਨੂ ਮੁੱਖ ਸ਼ੂਟਰ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਗਿਰੋਹ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪ੍ਰਾਪਤ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਾਲੀ ਏਜੀਟੀਐਫ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਪੁਲਿਸ ਨਾਲ ਮਿਲ ਕੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੁਲਾਬੇ ਵਾਲਾ ਵਿੱਚ ਰਮਨਦੀਪ ਸਿੰਘ ਅਤੇ ਸੋਨੂੰ ਦੇ ਟਿਕਾਣੇ ‘ਤੇ ਛਾਪਾ ਮਾਰਿਆ।ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਦੌਰਾਨ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ ਪਰ ਪੁਲਸ ਨੇ ਉਨ੍ਹਾਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਗਿਆ।

ਇਹ ਵੀ ਪੜ੍ਹੋ  ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 109, 132 ਅਤੇ 22 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰ. 89 ਮਿਤੀ 24/5/2025 ਦਰਜ ਕੀਤੀ ਗਈ ਹੈ।ਏਡੀਜੀਪੀ ਨੇ ਕਿਹਾ ਕਿ ਇੱਕ ਵੱਖਰੇ ਆਪ੍ਰੇਸ਼ਨ ਵਿੱਚ ਦੋਸ਼ੀ ਮਨਪ੍ਰੀਤ ਮੰਨੂ ਨੂੰ ਪੁਲਿਸ ਨੇ ਫਿਰੋਜ਼ਪੁਰ ‘ਚ ਘੇਰਾ ਪਾ ਲਿਆ, ਜਿੱਥੇ ਉਸਨੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਨੂੰ ਗੋਲੀ ਲੱਗੀ ਜਿਸ ਉਪਰੰਤ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਉਸਦਾ ਹੀਰੋ ਐਚਐਫ ਡੀਲਕਸ ਮੋਟਰਸਾਈਕਲ, ਜਿਸ ‘ਤੇ ਉਹ ਜਾ ਰਿਹਾ ਸੀ, ਵੀ ਜ਼ਬਤ ਕਰ ਲਿਆ ਹੈ।ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਬੀਐਨਐਸ ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ।ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਹ ਹਾਲ ਹੀ ਵਿੱਚ ਵਾਪਰੇ ਦੋਹਰੇ ਕਤਲ ਕੇਸ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ