Home Blog Page 710

ਬਠਿੰਡਾ ਦੇ ਨਗਰ ਨਿਗਮ ਵਿੱਚ ‘ਨਕਸ਼ਾ ਮੇਲਾ’ ਦੀ ਹੋਈ ਸ਼ੁਰੂਆਤ, ਪਹਿਲੇ ਦਿਨ ਦਿਖ਼ਾਇਆ ਲੋਕਾਂ ਨੇ ਭਾਰੀ ਉਤਸ਼ਾਹ

0

👉ਇੱਕ ਮਹੀਨੇ ਤੱਕ ਚੱਲਣ ਵਾਲੇ ਨਕਸ਼ੇ ਮੇਲੇ ਵਿੱਚ ਰਿਹਾਇਸ਼ੀ ਨਕਸ਼ੇ ਤਿੰਨ ਦਿਨਾਂ ਵਿੱਚ ਹੋ ਜਾਣਗੇ ਪਾਸ
Bathinda News:ਨਗਰ ਨਿਗਮ ਬਠਿੰਡਾ ਦੇ ਨੌਜਵਾਨ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਉਲੀਕੇ ਗਏ ਆਪਣੇ ਸੁਪਨਮਈ ਪ੍ਰੋਜੈਕਟ “ਨਕਸ਼ਾ ਮੇਲਾ” ਦੀ ਅੱਜ ਐਤਵਾਰ ਨੂੰ ਦੁਪਹਿਰ 3 ਵਜੇ ਸ਼ੁਰੂ ਕੀਤੀ ਗਈ। ਛੁੱਟੀ ਹੋਣ ਦੇ ਬਾਵਜੂਦ ਪਹਿਲੇ ਹੀ ਦਿਨ 500 ਦੇ ਕਰੀਬ ਲੋਕ ਆਏ, ਜਿੰਨ੍ਹਾਂ ਵੱਲੋਂ ਆਪਣੇ ਪੈਡਿੰਗ ਪਏ ਨਕਸ਼ਿਆਂ ਨੂੰ ਪਾਸ ਕਰਵਾਉਣ ਲਈ ਰੁਚੀ ਦਿਖ਼ਾਈ ਗਈ। ਨਗਰ ਨਿਗਮ ਦੇ ਵਿਹੜੇ ਵਿੱਚ ਇੱਕ ਮਹੀਨੇ ਤੱਕ ਚੱਲਣ ਵਾਲੇ ਇਸ ਨਕਸ਼ੇ ਮੇਲੇ ਵਿਚ 72 ਘੰਟਿਆਂ ਦੇ ਅੰਦਰ ਰਿਹਾਇਸ਼ੀ ਨਕਸ਼ੇ ਪਾਸ ਕੀਤੇ ਜਾਣਗੇ। ਇਸ ਨਕਸ਼ੇ ਮੇਲੇ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਇਹ ਵੀ ਪੜ੍ਹੋ  Big News; ਬਠਿੰਡਾ ’ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, CIA Staff ਦੇ ਥਾਣੇਦਾਰ ਸਹਿਤ ਤਿੰਨ ਵਿਰੁਧ ਪਰਚਾ ਦਰਜ਼

ਇਸ ਦੌਰਾਨ ਐਮ.ਟੀ.ਪੀ. ਸੁਰਿੰਦਰ ਬਿੰਦਰਾ, ਏ.ਟੀ.ਪੀ. ਮਨੋਜ ਕੁਮਾਰ, ਏ.ਟੀ.ਪੀ. ਦਵਿੰਦਰ ਪਾਲ ਸਿੰਘ, ਬਿਲਡਿੰਗ ਇੰਸਪੈਕਟਰ ਮੈਡਮ ਅਨੂੰ ਬਾਲਾ, ਬਿਲਡਿੰਗ ਇੰਸਪੈਕਟਰ ਅਵਤਾਰ ਸਿੰਘ ਸਮੇਤ ਬਿਲਡਿੰਗ ਸ਼ਾਖਾ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਦੱਸਿਆ ਕਿ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਸ਼ਹਿਰ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੇ ਕਦਮ ਚੁੱਕ ਰਹੇ ਹਨ, ਇਸੇ ਲੜੀ ਤਹਿਤ ਇਹ ‘ਨਕਸ਼ਾ ਮੇਲਾ’ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦਾ ਪਹਿਲਾ ਅਜਿਹਾ ਪ੍ਰੋਜੈਕਟ ਹੈ, ਜੋ ਬਠਿੰਡਾ ਪੰਜਾਬ ਵਿੱਚ ਸ਼ੁਰੂ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਭਵਿੱਖ ਵਿੱਚ ਇਸ ਨਕਸ਼ਾ ਮੇਲੇ ਦੀ ਸਫਲਤਾ ਤੋਂ ਬਾਅਦ, ਇਸਨੂੰ ਦੇਸ਼ ਭਰ ਦੀਆਂ ਨਗਰ ਨਿਗਮਾਂ ਦੁਆਰਾ ਇੱਕ ਮਾਡਲ ਪ੍ਰੋਜੈਕਟ ਵਜੋਂ ਅਪਣਾਇਆ ਜਾਵੇਗਾ ਅਤੇ ਆਪਣੇ-ਆਪਣੇ ਨਗਰ ਨਿਗਮਾਂ ਵਿੱਚ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

ਉਨ੍ਹਾਂ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਵੱਲੋਂ ਛੁੱਟੀ ਵਾਲੇ ਦਿਨ ਕੀਤੀ ਜਾ ਰਹੀ ਸਖ਼ਤ ਮਿਹਨਤ ਸ਼ਲਾਘਾਯੋਗ ਹੈ ਅਤੇ ਇਸ ਲਈ ਉਹ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦਸਿਆ ਕਿ ਹਾਊਸ ਫੈੱਡ ਸੁਸਾਇਟੀ ਦੇ ਪਰਿਵਾਰਾਂ ਦੇ ਨਕਸ਼ੇ 1981 ਤੋਂ ਪਾਸ ਨਹੀਂ ਹੋ ਰਹੇ ਸਨ ਅਤੇ ਇਸ ਲਈ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨਾਲ ਮੀਟਿੰਗ ਕਰਕੇ ਇਸ ਰੁਕਾਵਟ ਨੂੰ ਦੂਰ ਕਰਵਾਇਆ ਅਤੇ ਇਸ ਲਈ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ, ਜਿਸ ਕਾਰਨ ਹਾਊਸ ਫੈੱਡ ਸੁਸਾਇਟੀ ਦੇ 500 ਪਰਿਵਾਰਾਂ ਦੇ ਨਕਸ਼ੇ ਪਾਸ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ 27 ਮਈ ਨੂੰ ਸਵੇਰੇ 9 ਵਜੇ ਨਕਸ਼ਾ ਮੇਲੇ ਵਿੱਚ ਪਹੁੰਚਣਗੇ, ਜੋ ਬਿਨੈਕਾਰਾਂ ਨੂੰ ਪਾਸ ਕੀਤੇ ਨਕਸ਼ੇ ਵੰਡਣਗੇ। ਉਨ੍ਹਾਂ ਬਠਿੰਡਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਮਹੀਨੇ ਤੱਕ ਚੱਲਣ ਵਾਲੇ ਇਸ ਨਕਸ਼ਾ ਮੇਲੇ ਵਿੱਚ ਸ਼ਾਮਲ ਹੋਣ ਅਤੇ ਆਪਣੇ ਰਿਹਾਇਸ਼ੀ ਨਕਸ਼ੇ ਪਾਸ ਕਰਵਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Big News; ਬਠਿੰਡਾ ’ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, CIA Staff ਦੇ ਥਾਣੇਦਾਰ ਸਹਿਤ ਤਿੰਨ ਵਿਰੁਧ ਪਰਚਾ ਦਰਜ਼

0

👉ਮੁਲਜਮ ਬਣਾਏ ਮ੍ਰਿਤਕ ਨੌਜਵਾਨ ਦੇ ਦੋਸਤ ਦੀ ਵੀਡੀਓ ਵਾਈਰਲ, ਕਿਹਾ ਸੀਆਈਏ ਸਟਾਫ਼ ’ਚ ਕਰੰਟ ਲਗਾ-ਲਗਾ ਕੇ ਮਾਰਿਆ

Bathinda News: ਬਠਿੰਡਾ ਦੇ ਵਿਚ ਇੱਕ ਨੌਜਵਾਨ ਦੀ ਕਥਿਤ ਤੌਰ ’ਤੇ ਪੁਲਿਸ ਹਿਰਾਸਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਇਸ ਦਾਅਵਿਆਂ ਨੂੰ ਪੂਰੀ ਤਰ੍ਹਾਂ ਨਕਾਰ ਰਹੀ ਹੈ ਪ੍ਰੰਤੂ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਉਪਰ ਥਾਣਾ ਕੈਨਾਲ ਕਲੌਨੀ ਦੀ ਪੁਲਿਸ ਨੇ ਬਠਿੰਡਾ ਦੇ ਸੀਆਈਏ-2 ਸਟਾਫ਼ ਦੇ ਇੱਕ ਥਾਣੇਦਾਰ ਸਹਿਤ ਤਿੰਨ ਜਣਿਆਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ। ਡੀਐਸਪੀ ਸਿਟੀ ਹਰਬੰਸ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਪੁਲਿਸ ਦੇ ਸੋਸਲ ਮੀਡੀਆ ਉਪਰ ਇੱਕ ਵੀਡੀਓ ਪਾ ਕੇ ਨੌਜਵਾਨ ਨਰਿੰਦਰ ਸਿੰਘ ਉਰਫ਼ ਨੰਨੁੂ ਦੀ ਮੌਤ ਸਬੰਧੀ ਉਸਦੇ ਪਿਤਾ ਡਾ ਰਣਜੀਤ ਸਿੰਘ ਵਾਸੀ ਓਮਕੇਸ ਸਿਟੀ ਗੋਨਿਆਣਾ ਦੇ ਬਿਆਨਾਂ ਉਪਰ ਥਾਣਾ ਕੈਨਾਲ ਕਲੌਨੀ ਵਿਚ ਬੀਐਨਐਸ ਦੀ ਧਾਰਾ 105 ਤਹਿਤ ਗਗਨਦੀਪ ਸਿੰਘ, ਹੈਪੀ ਲੁੱਥਲਾ ਅਤੇ ਸੀਆਈਏ-2 ਸਟਾਫ਼ ਦੇ ਅਵਤਾਰ ਸਿੰਘ ਤਾਰੀ ਵਿਰੁਧ ਪਰਚਾ ਦਰਜ਼ ਕਰਨ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ ਬਠਿੰਡਾ ਦੀ ਜ਼ਿਲ੍ਹਾ ਪ੍ਰੀਸ਼ਦ ’ਚ ਜਾਅਲੀ ਆਰਡਰਾਂ ਦੇ ਨਾਲ ਨਿਯੁਕਤੀਆਂ ਦਾ ਮਾਮਲਾ ਮੁੜ ਭਖਿਆ! 

ਥਾਣੇਦਾਰ ਤੋਂ ਇਲਾਵਾ ਮੁਲਜਮ ਬਣਾਏ ਬਾਕੀ ਦੋ ਨੌਜਵਾਨ ਮ੍ਰਿਤਕ ਦੇ ਦੋਸਤ ਦੱਸੇ ਜਾ ਰਹੇ ਹਨ, ਜਿੰਨ੍ਹਾਂ ਵਿਚੋਂ ਇੱਕ ਦੀ ਬੀਤੇ ਕੱਲ ਤੋਂ ਵੀਡੀਓ ਸੋਸਲ ਮੀਡੀਆ ’ਤੇ ਖੂਬ ਵਾਈਰਲ ਹੋ ਰਹੀ ਹੈ, ਜਿਸਦੇ ਵਿਚ ਉਹ ਆਪਣੇ ਦੋਸਤ ਦੀ ਮੌਤ ਲਈ ਸੀਆਈਏ-2 ਦੇ ਮੁਲਾਜਮਾਂ ਨੂੰ ਜਿੰਮੇਵਾਰ ਠਹਿਰਾ ਰਿਹਾ। ਇਸ ਵੀਡੀਓ(ਅਦਾਰਾ ਪੰਜਾਬੀ ਖ਼ਬਰਸਾਰ ਇਸ ਵੀਡੀਓ ਦੇ ਸਹੀ ਹੋਣ ਦੀ ਪੁਸ਼ਟੀ ਨਹੀਂ ਕਰਦਾ) ਗਗਨਦੀਪ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਬਠਿੰਡਾ ਦਾਅਵਾ ਕਰ ਰਿਹਾ ਕਿ ਸੀਆਈਏ-2 ਦੇ ਮੁਲਾਜਮਾਂ ਵੱਲੋਂ ਉਨ੍ਹਾਂ ਨੂੰ ਬਠਿੰਡਾ-ਡੱਬਵਾਲੀ ਰੋਡ ’ਤੇ ਸਥਿਤ ਡੱਬਵਾਲੀ ਪੁਲਿਸ ਦੇ ਉਪਰੋਂ ਚੁੱਕਿਆ ਸੀ ਤੇ ਮੁੜ ਸਟਾਫ਼ ਦੇ ਵਿਚ ਲਿਆ ਕੇ ਉਨ੍ਹਾਂ ਦੀ ਭਾਰੀ ਕੁੱਟਮਾਰ ਕੀਤੀ ਗਈ ਤੇ ਉਨ੍ਹਾਂ ਦੋਨਾਂ ਦੇ ਸਿਰ ਅਤੇ ਗੁਪਤ ਅੰਗਾਂ ਉਪਰ ਬਿਜਲੀ ਦਾ ਕਰੰਟ ਲਗਾ ਕੇ ਚਿੱਟਾ ਬਰਾਮਦ ਕਰਵਾਉਣ ਲਈ ਦਬਾਅ ਪਾਇਆ ਗਿਆ ਜਦਕਿ ਉਹ ਫ਼ਿਰੋਜਪੁਰ ਤੋਂ ਕਿਸੇ ਹੋਰ ਕੰਮ ਜਾ ਕੇ ਵਾਪਸ ਆ ਰਹੇ ਸਨ।

ਇਹ ਵੀ ਪੜ੍ਹੋ PCMS Association ਦੀ ਦਖਲਅੰਦਾਜ਼ੀ ਤੋਂ ਬਾਅਦ ਬਠਿੰਡਾ ਦੇ SMO ਤੇ Doct0r ਦਾ ਆਪਸੀ ਵਿਵਾਦ ਨਿਪਟਿਆ

ਗਗਨਦੀਪ ਸਿੰਘ ਦੀ ਵਾਈਰਲ ਵੀਡੀਓ ਵਿਚ ਦਾਅਵਾ ਕੀਤਾ ਜਾ ਰਿਹਾ ਕਿ, ਉਹ ਮ੍ਰਿਤਕ ਨੌਜਵਾਨ ਨਰਿੰਦਰਜੀਤ ਸਿੰਘ ਦੇ ਨਾਲ ਫਿਰੋਜ਼ਪੁਰ ਜਾ ਕੇ ਕਿਸੇ ਦੀ ਪੈਮੇਟ ਦੇ ਕੇ ਵਾਪਸ ਆ ਰਹੇ ਸਨ ਕਿ ਜਦ ਉਹ ਸੀਆਈਏ ਸਟਾਫ਼ ਦੇ ਦਫ਼ਤਰ ਤੋਂ ਕ੍ਰਾਸ ਕਰਕੇ ਵੇਰਕਾ ਵੱਲ ਜਾ ਰਹੇ ਸਨ ਤੇ ਸੀਆਈਏ ਵਾਲਿਆਂ ਨੇ ਗੱਡੀਆਂ ਪਿਛਲੇ ਲਾ ਕੇ ਉਨ੍ਹਾਂ ਨੂੰ ਹਾਊਸਫੈੱਡ ਵਾਲੇ ਪੁਲ ਉੱਤੇ ਘੇਰ ਕੇ ਵਾਪਸ ਸੀਆਈਏ ਦਫ਼ਤਰ ਲਿਆਂਦਾ। ਇਸ ਦੌਰਾਨ ਉਹਨਾਂ ਦੇ ਫ਼ੋਨ ਬੰਦ ਕਰ ਦਿੱਤੇ ਤੇ ਬੁਰੀ ਤਰ੍ਹੀਕੇ ਨਾਲ ਕੁੱਟਮਾਰ ਕੀਤੀ। ਗਗਨਦੀਪ ਦੇ ਦਾਅਵੇ ਮੁਤਾਬਕ ਕੁੱਟਮਾਰ ਦੌਰਾਨ ਉਹ ਫ਼ਿਰੌਜਪੁਰ ਤੋਂ ਲਿਆਂਦੇ ਸਮਾਨ ਨੂੰ ਦੱਸਣ ਲਈ ਕਹਿ ਰਹੇ ਸਨ ਜਦਕਿ ਉਹ ਕੋਈ ਨਸ਼ਾ ਵਗੈਰਾ ਨਹੀਂ ਲੈ ਕੇ ਆਏ ਸਨ।

ਇਹ ਵੀ ਪੜ੍ਹੋ ਪੰਜਾਬ ’ਚ ਤੜਕਸਾਰ ਵਾਪਰਿਆਂ ਭਿਆਨਕ ਹਾਦਸਾ; 1 ਦੀ ਹੋਈ ਮੌ+ਤ, ਡਰਾਈਵਰ ਸਹਿਤ 4 ਜਖ਼ਮੀ

ਇਸ ਦੌਰਾਨ ਨਰਿੰਦਰ ਦੀ ਕਰੰਟ ਲੱਗਣ ਤੇ ਜਿਆਦਾ ਕੁੱਟਮਾਰ ਕਾਰਨ ਸੀਆਈਏ ਸਟਾਫ਼ ਵਿਚ ਹੀ ਮੌਤ ਹੋ ਗਈ। ਜਿਸਤੋਂ ਬਾਅਦ ਉਸਨੂੰ ਡਰਾਇਆ ਗਿਆ ਕਿ ਉਹ ਇਸ ਮੌਤ ਨੂੰ ਐਕਸੀਡੈਂਟ ਬਣਾ ਦੇਵੇ ਅਤੇ ਮ੍ਰਿਤਕ ਨੌਜਵਾਨ ਦੇ ਪ੍ਰਵਾਰ ਵਾਲਿਆਂ ਨੂੰ ਦੱਸੇ ਕਿ ਇਹ ਨਸ਼ੇ ਦੀ ਓਵਰਡੋਜ਼ ਕਾਰਨ ਹੋਇਆ। ਗਗਨਦੀਪ ਮੁਤਾਬਕ ਜਿਸਤੋਂ ਬਾਅਦ ਉਸਨੇ ਪ੍ਰਵਾਰ ਨੂੰ ਤਾਂ ਸੂਚਿਤ ਕਰ ਦਿੱਤਾ ਪ੍ਰੰਤੂ ਬਾਅਦ ਵਿਚ ਡਰਦਾ ਮਾਰਾ ਉਥੋਂ ਚਲਾ ਗਿਆ। ਮ੍ਰਿਤਕ ਨੌਜਵਾਨ ਨਰਿੰਦਰਜੀਤ ਸਿੰਘ ਆਪਣੇ ਮਾਪਿਆਂ ਦਾ ਇਕੱਲਾ ਪੁੱਤਰ ਸੀ ਤੇ ਬਠਿੰਡਾ ਦੇ ਇੱਕ ਆਈਲੈਟਸ ਇੰਸਟੀਚਿਉੂਟ ਵਿਚ ਪੜਾਉਂਦਾ ਸੀ। ਉਧਰ, ਪਤਾ ਚੱਲਿਆ ਹੈ ਕਿ ਮ੍ਰਿਤਕ ਨੌਜਵਾਨ ਦੇ ਮਾਪਿਆਂ ਦੀ ਮੰਗ ’ਤੇ ਉਸਦੀ ਲਾਸ਼ ਦਾ ਪੋਸਟਮਾਰਟਮ ਬਠਿੰਡਾ ਏਮਜ਼ ਦੇ ਡਾਕਟਰਾਂ ਦੇ ਬੋਰਡ ਵੱਲੋਂ ਕੀਤਾ ਗਿਆ ਹੈ, ਜਿਸਦੀ ਰੀਪੋਰਟ ਹਾਲੇ ਆਉਣੀ ਬਾਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਦੀ ਜ਼ਿਲ੍ਹਾ ਪ੍ਰੀਸ਼ਦ ’ਚ ਜਾਅਲੀ ਆਰਡਰਾਂ ਦੇ ਨਾਲ ਨਿਯੁਕਤੀਆਂ ਦਾ ਮਾਮਲਾ ਮੁੜ ਭਖਿਆ!

0

👉ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤੀ ਵਿਭਾਗ ਨੂੰ ਦੋ ਮਹੀਨਿਆਂ ’ਚ ਸੁਣਵਾਈ ਕਰਕੇ ਕਾਰਵਾਈ ਕਰਨ ਦੇ ਹੁਕਮ
Bathinda News: ਪਿਛਲੇ ਲੰਮੇ ਸਮੇਂ ਤੋਂ ਵੱਖ ਵੱਖ ਕਾਰਨਾਂ ਨੂੰ ਲੈ ਕੇ ਅਕਸਰ ਹੀ ਚਰਚਾ ਵਿਚ ਚੱਲੀ ਆ ਰਹੀ ਬਠਿੰਡਾ ਦੀ ਜ਼ਿਲ੍ਹਾ ਪ੍ਰੀਸ਼ਦ ਵਿਚ ਕਥਿਤ ਜਾਅਲੀ ਆਰਡਰਾਂ ਦੇ ਨਾਲ ਦੋ ਕਲਰਕਾਂ ਅਤੇ ਇੱਕ ਡਰਾਈਵਰ ਦੀ ਭਰਤੀ ਦਾ ਮਾਮਲਾ ਮੁੜ ਗਰਮਾ ਗਿਆ ਹੈ। ਪਿਛਲੇ ਕਰੀਬ 10 ਸਾਲਾਂ ਤੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਅਧੀਨ ਚੱਲੇ ਆ ਰਹੇ ਇਸ ਮਾਮਲੇ ਵਿਚ ਹੁਣ ਉੱਚ ਅਦਾਲਤ ਨੇ ਸਰਕਾਰ ਨੂੰ 2 ਮਹੀਨਿਆਂ ਦੇ ਅੰਦਰ-ਅੰਦਰ ਕੇਸ ਦੀ ਸੁਣਵਾਈ ਕਰਕੇ ਅਗਲੀ ਕਾਰਵਾਈ ਕਰਨ ਲਈ ਕਿਹਾ ਹੈ। ਮਿਲੀ ਸੂਚਨਾ ਮੁਤਾਬਕ ਸਾਲ 2011 ਦੇ ਵਿਚ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਵੱਲੋਂ ਮਨਰੇਗਾ ਵਿਚ ਕੰਮ ਕਰਦੇ ਕੁੱਝ ਮੁਲਾਜਮਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਵਿਚ ਭਰਤੀ ਕੀਤਾ ਸੀ।

ਇਹ ਵੀ ਪੜ੍ਹੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

ਕਿਹਾ ਜਾ ਰਿਹਾ ਕਿ ਇੰਨ੍ਹਾਂ ਨਿਯੂਕਤੀਆਂ ਦੇ ਵਿਰੁਧ ਉਸ ਸਮੇਂ ਜ਼ਿਲ੍ਹਾ ਪ੍ਰੀਸਦ ਦੇ ਹਾਊਸ ਵਿਚ ਵੀ ਇਹ ਮੁੱਦਾ ਜੋਰ-ਸੋਰ ਨਾਲ ਉੱਠਿਆ ਸੀ ਪ੍ਰੰਤੂ ਚਰਚਾ ਮੁਤਾਬਕ ਸਿਆਸੀ ਦਬਾਅ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਉੱਚ ਅਧਿਕਾਰੀਆਂ ਦੀ ਸਿਫ਼ਾਰਿਸ ’ਤੇ ਇਹ ਨਿਯੁਕਤੀਆਂ ਕਰ ਲਈਆਂ ਗਈਆਂ ਸਨ। ਇਸ ਦੌਰਾਨ ਟੇਡੇ ਢੰਗ ਨਾਲ ਕੀਤੀ ਇਸ ਭਰਤੀ ਦੀ ਪੈੜ੍ਹ ਨੱਪ ਰਹੇ ਲੋਕਾਂ ਵੱਲੋਂ ਜਦ ਪੜਤਾਲ ਕਰਵਾਈ ਗਈ ਤਾਂ ਪਤਾ ਚੱਲਿਆ ਕਿ ਜਿੰਨ੍ਹਾਂ ਆਰਡਰਾਂ ਦੇ ਰਾਹੀਂ ਇਹ ਭਰਤੀ ਕਰਨ ਦਾ ਦਾਅਵਾ ਕੀਤਾ ਗਿਆ ਸੀ, ਉਨ੍ਹਾਂ ਉਪਰ ਅਧਿਕਾਰੀਆਂ ਦੇ ਦਸਤਖ਼ਤ ਹੀ ਜਾਅਲੀ ਹਨ। ਜਿਸਦੇ ਚੱਲਦੇ ਜਾਅਲੀ ਆਰਡਰਾਂ ਰਾਹੀਂ ਕੀਤੀਆਂ ਇੰਨ੍ਹਾਂ ਭਰਤੀਆਂ ਨੂੰ ਸਾਲ 2015 ਵਿਚ ਰੱਦ ਕਰ ਦਿੱਤਾ ਗਿਆ ਪ੍ਰੰਤੂ ਭਰਤੀ ਹੋਏ ਮੁਲਾਜਮਾਂ ਨੇ ਹਾਈਕੋਰਟ ਵਿਚ ਪਿਟੀਸ਼ਨ ਦਾਈਰ ਕਰ ਦਿੱਤੀ ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਬਿਨ੍ਹਾਂ ਸੁਣੇ ਹੀ ਵਿਭਾਗ ਵੱਲੋਂ ਇੱਕਤਰਫ਼ਾ ਫੈਸਲਾ ਸੁਣਾ ਦਿੱਤਾ।

ਇਹ ਵੀ ਪੜ੍ਹੋ PCMS Association ਦੀ ਦਖਲਅੰਦਾਜ਼ੀ ਤੋਂ ਬਾਅਦ ਬਠਿੰਡਾ ਦੇ SMO ਤੇ Doct0r ਦਾ ਆਪਸੀ ਵਿਵਾਦ ਨਿਪਟਿਆ

ਵਿਭਾਗ ਦੇ ਊੱਚ ਅਧਿਕਾਰੀਆਂ ਤੋਂ ਲੈ ਕੇ ਬਠਿੰਡਾ ਦੀ ਜ਼ਿਲ੍ਹਾ ਪ੍ਰੀਸ਼ਦ ਦੇ ਮੁਲਾਜਮਾਂ ਦੀ ‘ਸਵੱਲੀ’ ਨਜ਼ਰ ਦੇ ਚੱਲਦੇ ਕਰੀਬ 10 ਸਾਲ ਤੋਂ ਅਦਾਲਤ ਵਿਚ ਲਟਕਦੇ ਆ ਰਹੇ ਇਸ ਮਸਲੇ ’ਤੇ ਹੁਣ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ ਸਬੰਧਤ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ 2 ਮਹੀਨਿਆਂ ਦੇ ਅੰਦਰ-ਅੰਦਰ ਇਸ ਕੇਸ ਵਿਚ ਸੁਣਵਾਈ ਕਰਕੇ ਅਗਲੀ ਯੋਗ ਕਾਰਵਾਈ ਕੀਤੀ ਜਾਵੇ।

ਹਾਈਕੋਰਟ ਦੇ ਹੁਕਮਾਂ ਮੁਤਾਬਕ ਕੀਤੀ ਜਾ ਰਹੀ ਹੈ ਕਾਰਵਾਈ: ਏਡੀਸੀ ਬਠਿੰਡਾ
ਬਠਿੰਡਾ:ਉਧਰ ਸੰਪਰਕ ਕਰਨ ‘ਤੇ ਬਠਿੰਡਾ ਦੇ ਵਧੀਕ ਡਿਪਟੀ ਕਮਿਸ਼ਨਰ ਕੰਚਨ ਸਿੰਗਲਾ ਨੇ ਦਾਅਵਾ ਕੀਤਾ ਕਿ , ‘‘ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ ਮਿਲੇ ਹਨ, ਜਿਸਦੇ ਆਧਾਰ ’ਤੇ ਸੁਣਵਾਈ ਦਾ ਮੌਕੇ ਦੇਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ, ਮੰਦਰ ਦੀ ਕਾਇਆਕਲਪ ਸਬੰਧੀ ਯੋਜਨਾ ਦਾ ਕੀਤਾ ਐਲਾਨ

0

👉ਦਹਾਕਿਆਂ ਤੱਕ ਅੱਖੋਂ ਪਰੋਖੇ ਰਹੇ ਕਾਲੀ ਮਾਤਾ ਮੰਦਰ ਦਾ ਹੋਵੇਗਾ ਨਵੀਨੀਕਰਨ: ਅਰਵਿੰਦ ਕੇਜਰੀਵਾਲ
👉30 ਸਾਲਾਂ ਦੇ ਅਰਸੇ ਤੋਂ ਬਾਅਦ ਪਵਿੱਤਰ ਸਰੋਵਰ ਨੂੰ ਮਿਲੇਗੀ ਨਵੀਂ ਦਿੱਖ: ਭਗਵੰਤ ਮਾਨ
Patiala News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਮੰਦਰ ਦੇ ਸੁੱਕੇ ਪਏ ਸਰੋਵਰ ‘ਚ ਤਾਜ਼ਾ ਪਾਣੀ ਭਰਕੇ ਇਸਨੂੰ ਸੁਰਜੀਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ ‘ਤੇ ਪੱਥਰ ਲਗਾਉਣਾ ਅਤੇ ਰਸਤਿਆਂ ਨੂੰ ਹੋਰ ਵਧੀਆ ਦਿੱਖ ਦੇਣਾ ਸ਼ਾਮਲ ਹੈ।

ਇਹ ਵੀ ਪੜ੍ਹੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਇਸਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ ਅਤੇ ਇਸਨੂੰ ਵਿਰਾਸਤੀ ਵਾਸਤੂਕਲਾ ਨਾਲ ਹੋਰ ਆਕਰਸ਼ਕ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲਾ ਗੇਟ, ਜੋ ਸ਼ਰਧਾਲੂਆਂ ਦੀ ਵਧੇਰੇ ਆਮਦ ਦੇ ਸਮੇਂ ਦੌਰਾਨ ਇੱਕ ਮੁੱਖ ਪਹੁੰਚ ਦੁਆਰ ਵਜੋਂ ਕੰਮ ਕਰਦਾ ਹੈ, ਨੂੰ ਦੁਬਾਰਾ ਖੋਲ੍ਹਣ ਅਤੇ ਇਸਦੇ ਨਵੀਨੀਕਰਨ ਦਾ ਪ੍ਰਸਤਾਵ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਮੰਦਰ ਪ੍ਰਵੇਸ਼ ਦੁਆਰਾਂ ਨੂੰ ਇੱਕੋ ਸਮੇਂ ਨਵੀਂ ਦਿੱਖ ਵਿੱਚ ਬਹਾਲ ਕੀਤਾ ਜਾਵੇਗਾ ਤਾਂ ਜੋ ਵਾਸਤੂਕਲਾ ਦੀ ਸਮਰੂਪਤਾ ਕਾਇਮ ਰੱਖਦਿਆਂ ਸ਼ਰਧਾਲੂਆਂ ਦੀ ਆਮਦ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਿੱਖ ਅਤੇ ਹਿੰਦੂ ਪਰੰਪਰਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਧਾਲੂਆਂ, ਖਾਸ ਕਰਕੇ ਦੂਰ-ਦੁਰਾਡੇ ਤੋਂ ਆਉਣ ਵਾਲੇ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਸ਼ਰਧਾਲੂਆਂ ਲਈ ਰੋਜ਼ਾਨਾ ਲੰਗਰ ਸੇਵਾ ਸ਼ੁਰੂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਧਾਰਮਿਕ ਯੋਜਨਾ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖ ਵਿੱਚ ਹੋਣ ਵਾਲੀਆਂ ਉਸਾਰੀਆਂ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸੇਵਾਵਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧਨ ਲਈ ਇੱਕ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਜ਼ੁਰਗ ਨਾਗਰਿਕਾਂ, ਬੱਚਿਆਂ ਵਾਲੀਆਂ ਔਰਤਾਂ ਅਤੇ ਦਿਵਿਆਂਗ ਸ਼ਰਧਾਲੂਆਂ ਨੂੰ ਖਾਸ ਤੌਰ ‘ਤੇ ਬਦਲਦੇ ਮੌਸਮੀ ਹਾਲਾਤਾਂ ਦੌਰਾਨ ਆਰਾਮ ਪ੍ਰਦਾਨ ਕਰਨ ਲਈ ਸ਼ਰਧਾਲੂ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਏਸੀ ਹਾਲ ਨਾਲ ਅਪਗ੍ਰੇਡ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਪੰਜਾਬੀ ਬੋਲੀ ਦਾ ਦੱਖਣ ‘ਚ ਹੋਵੇਗਾ ਪਸਾਰਾ: ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ 5 ਦਿਨਾਂ ਸੱਭਿਆਚਾਰਕ ਵਟਾਂਦਰੇ ਦੌਰਾਨ ਸਿੱਖਣਗੇ ਪੰਜਾਬੀ ਭਾਸ਼ਾ

ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਮੰਦਰ ਦੀ ਮਹੱਤਤਾ ਇਸ ਤੱਥ ਤੋਂ ਝਲਕਦੀ ਹੈ ਕਿ ਰੋਜ਼ਾਨਾ ਲਗਭਗ 25,000 ਸ਼ਰਧਾਲੂ, ਜਦੋਂ ਕਿ ਸ਼ਨੀਵਾਰ ਨੂੰ ਲਗਭਗ ਇੱਕ ਲੱਖ ਅਤੇ ਨਵਰਾਤਰੀ ਤਿਉਹਾਰਾਂ ਦੌਰਾਨ ਲਗਭਗ 1.5 ਲੱਖ ਸ਼ਰਧਾਲੂ ਇੱਥੇ ਦਰਸ਼ਨ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਹ ਸੁਭਾਗੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਅਸਥਾਨ ‘ਤੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਰਾਜਧਾਨੀ ਪਟਿਆਲਾ ਵਿੱਚ ਸਥਿਤ ਸ਼੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਵੱਧ ਮੰਨਤਾ ਵਾਲੇ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ।

ਇਹ ਵੀ ਪੜ੍ਹੋ Moga ਦੇ CIA ਸਟਾਫ ਵੱਲੋ 260 ਗ੍ਰਾਮ ਹੈਰੋਇਨ, 50 ਕਿੱਲੋ ਭੁੱਕੀ ਅਤੇ ਇੱਕ ਵਰਨਾ ਕਾਰ ਤੇ ਮੋਟਰਸਾਇਕਲ ਸਮੇਤ 3 ਕਾਬੂ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਿਕ ਵਿਰਾਸਤ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ।ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਮੰਦਿਰ ਵਿੱਚ ਕਾਲੀ ਮਾਤਾ ਦੀ ਛੇ ਫੁੱਟ ਉੱਚੀ ਮੂਰਤੀ ਅਤੇ ਬੰਗਾਲ ਦੀ ਪਵਿੱਤਰ ਪਾਵਨ ਜੋਤ ਸਥਾਪਤ ਹੈ। ਉਨ੍ਹਾਂ ਕਿਹਾ ਕਿ ਕਾਲੀ ਮਾਤਾ ਦੇ ਮੁੱਖ ਪਵਿੱਤਰ ਸਥਾਨ ਤੋਂ ਇਲਾਵਾ, ਮੰਦਿਰ ਕੰਪਲੈਕਸ ਵਿੱਚ ਸ਼ਕਤੀ ਦੇ ਰੂਪ ਸ਼੍ਰੀ ਰਾਜ ਰਾਜੇਸ਼ਵਰੀ ਜੀ ਦਾ ਇੱਕ ਪੁਰਾਣਾ ਮੰਦਿਰ ਵੀ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੋਹਰੀ ਸ਼ਰਧਾ ਇਸ ਕੰਪਲੈਕਸ ਨੂੰ ਅਧਿਆਤਮਿਕ ਅਤੇ ਵਾਸਤੂਕਲਾ ਦੋਵਾਂ ਪੱਖਾਂ ਤੋਂ ਵਿਲੱਖਣ ਬਣਾਉਂਦੀ ਹੈ ਅਤੇ ਸਦੀਆਂ ਪੁਰਾਣੀਆਂ ਭਗਤੀ ਪ੍ਰਥਾਵਾਂ ਨੂੰ ਆਧੁਨਿਕ ਯੁੱਗ ਦੇ ਬੁਨਿਆਦੀ ਢਾਂਚੇ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਸਭ ਤੋਂ ਵੱਡਾ ਫਰਜ਼ ਹੈ ਕਿ ਉਹ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖੇ ਤਾਂ ਜੋ ਸਾਡੇ ਨੌਜਵਾਨਾਂ ਨੂੰ ਸਾਡੇ ਸ਼ਾਨਦਾਰ ਅਤੀਤ ਤੋਂ ਜਾਣੂ ਕਰਵਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

0

👉ਨਸ਼ੇ ਆਪ ਘਰਾਂ ਵਿੱਚ ਨਹੀਂ ਵੜੇ- ਪਿਛਲੀਆਂ ਸਰਕਾਰਾਂ ਨੇ ਨਸ਼ੇ ਵੰਡੇ: ਕੇਜਰੀਵਾਲ
👉ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਤਬਦੀਲ ਕਰਨ ਲਈ ਅੱਗੇ ਆਓ: ਮੁੱਖ ਮੰਤਰੀ ਨੇ ਲੋਕਾਂ ਨੂੰ ਦਿੱਤਾ ਸੱਦਾ
Nabha(Patiala)News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ।ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਤਰੇ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ, ਜੋ ਆਮ ਆਦਮੀ ਦੇ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਦਿਲੋਂ ਸਮਰਥਨ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ, ਜਿਸ ਲਈ ਲੋਕਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨਸ਼ਿਆਂ ਦਾ ਸਰਾਪ ਖ਼ਤਮ ਨਹੀਂ ਹੋ ਜਾਂਦਾ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਕਿਸੇ ਅੰਤਿਮ ਸਿੱਟੇ ਤੱਕ ਪਹੁੰਚਾਉਣ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਸ਼ੇ ਦੇ ਵਪਾਰ ਨੂੰ ਡੂੰਘੀ ਸੱਟ ਵੱਜੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ‘ਤੇ ਇੱਕ ਕਲੰਕ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਕੱਟ ਦਿੱਤੀ ਗਈ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਪੁਨਰਵਾਸ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਵੀ ਜ਼ਬਤ ਕਰਕੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਵਿੱਚੋਂ ਨਸ਼ਿਆਂ ਨੂੰ ਸਾਫ਼ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦਿੱਤਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਸੂਬੇ ਦੇ ਲੋਕਾਂ ਨੂੰ ਪ੍ਰਗਤੀਸ਼ੀਲ ਨੀਤੀਆਂ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਭਾਵੇਂ ਸਿਆਸਤਦਾਨਾਂ ਨੇ ਹਮੇਸ਼ਾ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡਣ ਦੀ ਕੋਸ਼ਿਸ਼ ਕੀਤੀ ਹੈ ਪਰ ਸੂਬੇ ਦੇ ਲੋਕਾਂ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਮਾਜ ਦੇ ਹਰ ਵਰਗ ਨੂੰ ਆਪਣੇ-ਆਪਣੇ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਭਰਪੂਰ ਮੌਕੇ ਪ੍ਰਦਾਨ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਖਰੀ ਸਾਹ ਤੱਕ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਲੜਦੇ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ਼ਨਿੱਚਰਵਾਰ ਨੂੰ ਨਵੀਂ ਦਿੱਲੀ ਵਿਖੇ ਹੋਈ ਨੀਤੀ ਆਯੋਗ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸਾਹਮਣੇ ਪਾਣੀ, ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.), ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੀ ਵਧੀਕੀ, ਚੰਡੀਗੜ੍ਹ ਅਤੇ ਹੋਰ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ।

ਇਹ ਵੀ ਪੜ੍ਹੋ  Moga ਦੇ CIA ਸਟਾਫ ਵੱਲੋ 260 ਗ੍ਰਾਮ ਹੈਰੋਇਨ, 50 ਕਿੱਲੋ ਭੁੱਕੀ ਅਤੇ ਇੱਕ ਵਰਨਾ ਕਾਰ ਤੇ ਮੋਟਰਸਾਇਕਲ ਸਮੇਤ 3 ਕਾਬੂ

ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀਆਂ ਦੇ ਹਿੱਤਾਂ ਦੇ ਰਖਵਾਲੇ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ ਅਤੇ ਉਹ ਹਮੇਸ਼ਾ ਅਜਿਹਾ ਕਰਦੇ ਰਹਿਣਗੇ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ਦੀਆਂ ਵਿਰੋਧੀ ਤਾਕਤਾਂ ਸਮਾਜ ਵਿੱਚ ਫੁੱਟ ਪਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ ਪਰ ਉਹ ਆਪਣੇ ਇਸ ਮਾੜੇ ਮਨਸੂਬੇ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ​​ਹੈ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ‘ਤੇ ਕਦੇ ਨਹੀਂ ਪੁੰਗਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਦੋ ਤਰ੍ਹਾਂ ਦੇ ਲੋਕ ਹੁੰਦੇ ਹਨ, ਇੱਕ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਅਤੇ ਦੂਜੇ ਪੈਰਾਸ਼ੂਟਰ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਉਹ ਹੁੰਦੇ ਹਨ, ਜੋ ਪੂਰੀ ਦੁਨੀਆ ਨੂੰ ਜਿੱਤਣ ਲਈ ਜ਼ਮੀਨ ਤੋਂ ਉੱਠਦੇ ਹਨ ਅਤੇ ਇਹ ਮਿਹਨਤੀ ਲੋਕ ਅਸਮਾਨ ਛੋਹਣ ਦੀ ਹਿੰਮਤ ਰੱਖਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਜੇ ਪਾਸੇ ਪੈਰਾਸ਼ੂਟਰ ਸਿੱਧੇ ਅਸਮਾਨ ਤੋਂ ਆਉਂਦੇ ਹਨ ਪਰ ਉਨ੍ਹਾਂ ਦਾ ਜ਼ਮੀਨ ‘ਤੇ ਡਿੱਗਣਾ ਤੈਅ ਹੁੰਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬੀ ਬੋਲੀ ਦਾ ਦੱਖਣ ‘ਚ ਹੋਵੇਗਾ ਪਸਾਰਾ: ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ 5 ਦਿਨਾਂ ਸੱਭਿਆਚਾਰਕ ਵਟਾਂਦਰੇ ਦੌਰਾਨ ਸਿੱਖਣਗੇ ਪੰਜਾਬੀ ਭਾਸ਼ਾ

ਇਸ ਦੌਰਾਨ ਆਪਣੇ ਸੰਬੋਧਨ ਵਿੱਚ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ, ਸਗੋਂ ਉਹ ਖ਼ੁਦ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਇਹ ਕਾਰੋਬਾਰ ਚਲਾਉਂਦੇ ਸਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖ਼ਤਰੇ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਇਹ ਆਪਣੇ ਨੌਜਵਾਨਾਂ ਨੂੰ ਇਸ ਖ਼ਤਰੇ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਪਿੰਡ ਵਾਸੀ ਨਸ਼ਾ ਮੁਕਤ ਹੋ ਰਹੇ ਹਨ ਕਿਉਂਕਿ ਸੂਬੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਹਰ ਪਿੰਡ ਨੂੰ ਇਸ ਅਹਿਮ ਪ੍ਰੋਗਰਾਮ ਅਧੀਨ ਲਿਆਂਦਾ ਜਾ ਰਿਹਾ ਹੈ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਨਸ਼ੇ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਹੈ, ਜਿਸ ਲਈ ਪੰਜਾਬ ਪੁਲਿਸ ਨੂੰ ਥਾਪੜਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਇਹ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਸਾਨੀ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ੇ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨੇ ਢਾਹ ਦਿੱਤਾ ਹੈ।’ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ, ਉਨ੍ਹਾਂ ਨੂੰ ਪਾਪਾਂ ਦੀ ਸਜ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ ਅਤੇ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਰਾਹਤ ਦੇਣ ਦੇ ਇਸ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਰੰਗਲਾ ਪੰਜਾਬ ਜਲਦੀ ਹੀ ਹਕੀਕਤ ਬਣੇਗਾ। ਉਨ੍ਹਾਂ ਕਿਹਾ ਕਿ ਅੱਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਰਹੀ ਹੈ, ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ, 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਮੋਹਰੀ ਬਣ ਕੇ ਉਭਰੇਗਾ ਅਤੇ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਹੋਵੇਗਾ।ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

0

👉ਆਪ ਸਰਕਾਰ ਸੁਰੱਖਿਆ, ਮਾਣ-ਸਤਿਕਾਰ ਅਤੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਜ਼ਿਲ੍ਹਾ ਪੱਧਰ ’ਤੇ ਵਪਾਰੀ ਬੋਰਡ ਗਠਿਤ ਕੀਤੇ ਜਾਣਗੇ: ਅਰਵਿੰਦ ਕੇਜਰੀਵਾਲ
👉ਅਗਰਵਾਲ ਸਮਾਜ ਦੀ ਸੇਵਾ, ਵਪਾਰ ਅਤੇ ਧਾਰਮਿਕ ਭਾਵਨਾ ਪੰਜਾਬ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ: ਭਗਵੰਤ ਸਿੰਘ ਮਾਨ
Nabha(Patiala )News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ ਅਤੇ ਏਕਤਾ ਦੀਆਂ ਤੰਦਾਂ ਦੀ ਮਜ਼ਬੂਤੀ ਜ਼ਰੀਏ ਸਭਨਾਂ ਦੀ ਭਲਾਈ ਦਾ ਸੰਦੇਸ਼ ਦਿੱਤਾ। ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਾਸਕ ਦੀਆਂ ਸਿੱਖਿਆਵਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਸ਼ੁਭ ਦਿਨ ਨੂੰ ਮਨਾਉਣ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਦਭਾਵਨਾ ਅਤੇ ਏਕਤਾ ਰਾਹੀਂ ਭਲਾਈ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਗਰਵਾਲ ਭਾਈਚਾਰੇ ਨੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਉਮੀਦ ਹੈ ਕਿ ਇਹ ਭਾਈਚਾਰਾ ਭਵਿੱਖ ਵਿੱਚ ਵੀ ਵਿਕਾਸ ਪ੍ਰਕਿਰਿਆ ਵਿੱਚ ਹੋਰ ਸਰਗਰਮੀ ਨਾਲ ਹਿੱਸਾ ਲਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਾਲਣ ਨਾਲ ਹੋਵੇਗੀ, ਜੋ ਮੌਜੂਦਾ ਹਾਲਾਤ ਵਿੱਚ ਵੀ ਢੁਕਵੀਂ ਹੈ।

ਇਹ ਵੀ ਪੜ੍ਹੋ  AAP ਦੇ ਵਿਦਿਆਰਥੀ ਵਿੰਗ ASAP ਨੇ ਮੈਂਬਰਸ਼ਿਪ ਮੁਹਿੰਮ ਕੀਤੀ ਸ਼ੁਰੂ,8588833485 ‘ਤੇ ਮਿਸਡ ਕਾਲ ਕਰਕੇ ਕੋਈ ਵੀ ਵਿਦਿਆਰਥੀ ਹੋ ਸਕਦਾ ਹੈ ਸ਼ਾਮਲ

ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਆਪ’ ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਅਹਿੰਸਾ ਅਤੇ ਸ਼ਾਂਤੀ ਦਾ ਦੂਤ ਦੱਸਿਆ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਨਾਭਾ ਵਿੱਚ ਮਹਾਰਾਜਾ ਅਗਰਸੇਨ ਦਰਬਾਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਦਰਬਾਰ ਦੀ ਉਸਾਰੀ ਅਗਰਵਾਲ ਭਾਈਚਾਰੇ ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਦਰਬਾਰ ਦੀ ਉਸਾਰੀ ‘ਤੇ ਲਗਭਗ 5 ਕਰੋੜ ਰੁਪਏ ਖਰਚ ਕੀਤੇ ਜਾਣਗੇ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਮਹਾਨ ਅਤੇ ਦੂਰਦਰਸ਼ੀ ਸ਼ਾਸਕ ਸਨ ਜਿਨ੍ਹਾਂ ਨੇ ਆਪਣੇ ਰਾਜ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਰੋਜ਼ੀ-ਰੋਟੀ ਦੇ ਵਸੀਲੇ ਪ੍ਰਦਾਨ ਕਰਨ ਲਈ ਵਿਲੱਖਣ ਵਿਵਸਥਾ ਦੀ ਸ਼ੁਰੂਆਤ ਕੀਤੀ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਸ਼ਾਸਨ ਇਸ ਸਿਧਾਂਤ ‘ਤੇ ਅਧਾਰਤ ਸੀ ਕਿ ਕੋਈ ਵੀ ਭੁੱਖਾ ਨਹੀਂ ਸੌਣਾ ਚਾਹੀਦਾ, ਕੋਈ ਵੀ ਬੇਘਰ ਅਤੇ ਬੇਰੁਜ਼ਗਾਰ ਨਹੀਂ ਰਹਿਣਾ ਚਾਹੀਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਦੇ ਰਾਜ ਵਿੱਚ ਅਮੀਰ ਅਤੇ ਗਰੀਬ ਵਿੱਚ ਕੋਈ ਫਰਕ ਨਹੀਂ ਸੀ, ਜਿੱਥੇ ਹਰ ਕਿਸੇ ਨੂੰ ਬਰਾਬਰ ਸਮਝਿਆ ਜਾਂਦਾ ਸੀ ਅਤੇ ਰਾਜ ਦਾ ਧੁਰਾ ਸਮਾਜਵਾਦ ਸੀ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਵੱਡੇ ਨਿਵੇਸ਼ ਲਈ ਅਹਿਮ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਉਦਯੋਗ ਨੂੰ ਹੁਲਾਰਾ ਦੇਣਾ ਅਤੇ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਉਹ ਆਪਣਾ ਕਾਰੋਬਾਰ ਵਧਾ ਸਕਣ।

ਇਹ ਵੀ ਪੜ੍ਹੋ  ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਸਿਖਰ ‘ਤੇ ਲੈ ਜਾਵੇਗਾ ਜਿਸ ਨਾਲ ਵਿਕਾਸ ਦੇ ਨਵੇਂ ਅਤੇ ਬੇਮਿਸਾਲ ਯੁੱਗ ਦੀ ਸ਼ੁਰੂਆਤ ਹੋਵੇਗੀ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਵਣਜ ਨੂੰ ਹੁਲਾਰਾ ਦੇਣ ਲਈ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਵਪਾਰੀਆਂ ਦੇ ਬੋਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬੋਰਡ ਹਰ ਤਰ੍ਹਾਂ ਨਾਲ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਗੇ ਤਾਂ ਜੋ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਕਿ ਵਪਾਰੀ ਬਿਨਾਂ ਕਿਸੇ ਵਿਘਨ ਦੇ ਆਪਣਾ ਕਾਰੋਬਾਰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰ ਸਕਣ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਵਿੱਚ ਮੁੱਖ ਭੂਮਿਕਾ ਨਿਭਾਉਣ ਲਈ ਅਗਰਵਾਲ ਭਾਈਚਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਸੂਬੇ ਦੇ ਲੋਕਾਂ ਨੇ ਭਾਰੀ ਬਹੁਮਤ ਦਿੱਤਾ ਹੈ ਅਤੇ ਅਸੀਂ ਪਿਛਲੀਆਂ ਸਰਕਾਰਾਂ ਦੁਆਰਾ ਹਰ ਖੇਤਰ ਵਿੱਚ ਕੀਤੀਆਂ ਗੜਬੜੀਆਂ ਨੂੰ ਠੀਕ ਕਰ ਰਹੇ ਹਾਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਪਹਿਲੇ ਸਥਾਨ ‘ਤੇ ਰਹਿਣ ਵਾਲਾ ਸੂਬਾ ਅੱਜ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਕਰਕੇ 17ਵੇਂ ਸਥਾਨ ‘ਤੇ ਖਿਸਕ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Moga ਦੇ CIA ਸਟਾਫ ਵੱਲੋ 260 ਗ੍ਰਾਮ ਹੈਰੋਇਨ, 50 ਕਿੱਲੋ ਭੁੱਕੀ ਅਤੇ ਇੱਕ ਵਰਨਾ ਕਾਰ ਤੇ ਮੋਟਰਸਾਇਕਲ ਸਮੇਤ 3 ਕਾਬੂ

0

Moga News: ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਐਸਐਸਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਐਸ.ਪੀ (ਆਈ) ਬਾਲ ਕ੍ਰਿਸ਼ਨ ਸਿੰਗਲਾ ਅਤੇ DSP(D) ਸੁੱਖਅਮ੍ਰਿਤ ਸਿੰਘ ਦੀ ਸੁਪਰਵੀਜਨ ਵਿੱਚ ਮੋਗਾ ਦੇ ਸੀ.ਆਈ.ਏ ਸਟਾਫ ਵੱਲੋ 02 ਵੱਖ ਵੱਖ ਮੁਕੱਦਮਿਆ ਵਿੱਚ 03 ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਵਰਨਾ ਕਾਰ, ਇੱਕ ਮੋਟਰਸਾਇਕਲ ਸਮੇਤ 260 ਗ੍ਰਾਮ ਹੈਰੋਇਨ ਅਤੇ 50 ਕਿੱਲੋ ਭੁਕੀ ਡੋਡੇ ਪੋਸਤ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ASI ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਮੋਗਾ ਪੁਲਿਸ ਟੀਮ ਵੱਲੋਂ ਗੁਰਵਿੰਦਰ ਸਿੰਘ ਵਾਸੀ ਬੱਧਨੀ ਕਲਾ ਜਿਲ੍ਹਾ ਮੋਗਾ ਨੂੰ ਮੋਟਰਸਾਈਕਲ ਬਜਾਜ ਪਲਸਰ ਰੰਗ ਕਾਲਾ ਨੰਬਰੀ PB 10 EK 6563 ਸਹਿਤ ਦਾਣਾ ਮੰਡੀ ਬੱਧਨੀ ਕਲਾ ਵਿੱਚ ਲੋਪੋ ਲਿੰਕ ਰੋਡ ਸਾਇਡ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ  ਪੰਜਾਬ ’ਚ ਤੜਕਸਾਰ ਵਾਪਰਿਆਂ ਭਿਆਨਕ ਹਾਦਸਾ; 1 ਦੀ ਹੋਈ ਮੌ+ਤ, ਡਰਾਈਵਰ ਸਹਿਤ 4 ਜਖ਼ਮੀ

ਇਸ ਪਾਸੋ 260 ਗਰਾਮ ਹੈਰੋਇਨ ਬਰਾਮਦ ਕੀਤੀ ਗਈ।ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ASI ਜਰਨੈਲ ਸਿੰਘ ਦੀ ਅਗਵਾਈ ਹੇਠ ਮੁਲਜ਼ਮ ਜਸਪਾਲ ਸਿੰਘ ਉਰਫ ਜੱਸਾ ਵਾਸੀ ਦੌਸਾਝ ਅਤੇ ਜਸਵੀਰ ਸਿੰਘ ਉਰਫ ਡੱਡੀ ਵਾਸੀ ਕੋਟਲਾ ਮੇਹਰ ਸਿੰਘ ਵਾਲਾ ਜਿਲ੍ਹਾ ਮੋਗਾ ਨੂੰ ਪਿੰਡ ਤਲਵੰਡੀ ਭੰਗੇਰੀਆ ਤੋ ਪਿੰਡ ਰੌਲੀ ਨੂੰ ਜਾਦੇ ਲਿੰਕ ਰੋਡ ਉਪਰੋਂ ਕਾਰ ਵਰਨਾ ਸਮੇਤ ਕਾਬੂ ਕੀਤਾ ਗਿਆ। ਇੰਨਾਂ ਕੋਲੋਂ ਕਾਰ ਵਿੱਚੋ ਦੋ ਗੱਟਿਆ ਪਲਾਸਟਿਕ ਵਿੱਚੋ 25/25 ਕਿਲੋਗਰਾਮ ਭੁੱਕੀ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸੈਸ਼ਨ ਦੀ ਸਮਾਪਤੀ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

0

Talwandi Sabo News:ਸੈਸ਼ਨ 2024-25 ਦੀ ਸਮਾਪਤੀ ਅਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਵਿਦਿਆਰਥੀਆਂ ਵੱਲੋਂ ਸਭਨਾਂ ਦੇ ਉਜੱਵਲ ਭਵਿੱਖ ਲਈ ਡਾ. ਰਾਜ ਕੁਮਾਰ ਸ਼ਰਮਾ ਡਾਇਰੈਕਟਰ ਸਪੋਰਟਸ ਦੀ ਪ੍ਰੇਰਣਾ ਸਦਕਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਵਿਦਿਆਰਥੀਆਂ ਨੇ ਵਾਹਿਗੁਰੂ ਵੱਲੋਂ ਬਖ਼ਸ਼ੀਆਂ ਗਈਆਂ ਖੁਸ਼ੀਆਂ ਤੇ ਪ੍ਰਾਪਤੀਆਂ ਲਈ ਸ਼ੁਕਰਾਨਾ ਅਦਾ ਕੀਤਾ। ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਸਭਨਾਂ ਦੇ ਚੜਦੀ ਕਲਾ ਵਿੱਚ ਰਹਿਣ ਦੀ ਅਰਦਾਸ ਕੀਤੀ ਗਈ।

ਇਹ ਵੀ ਪੜ੍ਹੋ  ਪੰਜਾਬ ’ਚ ਤੜਕਸਾਰ ਵਾਪਰਿਆਂ ਭਿਆਨਕ ਹਾਦਸਾ; 1 ਦੀ ਹੋਈ ਮੌ+ਤ, ਡਰਾਈਵਰ ਸਹਿਤ 4 ਜਖ਼ਮੀ

ਇਸ ਮੌਕੇ ਡਾ. ਸ਼ਰਮਾ ਡਾਇਰੈਕਟਰ ਸਪੋਰਟਸ ਨੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਆਪਣਾ ਸਮਾਂ ਖੇਡ ਮੈਦਾਨ ਵਿੱਚ ਗੁਜਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਤੰਦਰੁਸਤ ਸ਼ਰੀਰÇ ਵੱਚ ਤੰਦਰੁਸਤÇ ਦਮਾਗ ਦਾ ਵਾਸ ਹੁੰਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣਅਤੇ ਇਸ ਨੂੰ ਸੰਭਾਲਣ ਲਈ ਹਰ ਰੋਜ਼ ਲਗਭਗ ਇੱਕ ਘੰਟਾ ਕਸਰਤ ਕਰਨ ਦਾ ਮਸ਼ਵਰਾ ਦਿੱਤਾ। ਡਾ. ਜਸਵਿੰਦਰ ਸਿੰਘ ਐਸੋਸਿਏਟ ਡੀਨ ਵੱਲੋਂ ਵਿਦਿਆਰਥੀਆਂ ਨੂੰ ਜੀ.ਕੇ.ਯੂ. ਵਿਖੇ ਚੱਲ ਰਹੇ ਸਿਹਤ ਸੰਬੰਧੀ ਕੋਰਸਾਂ ਤੇ ਇਸ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਖੇਡ ਕੌਸ਼ਲ ਨੂੰ ਨਿਖਾਰਨ ਲਈ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਚਾਨਣਾ ਪਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੇਅਰ ਦੀ ਪਹਿਲਕਦਮੀ ’ਤੇ ਵਾਰਡ ਨੰਬਰ 48 ਵਿਚ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਆਯੋਜਿਤ

0

👉ਪ੍ਰੇਗਮਾ ਹਸਪਤਾਲ ਦੀ ਟੀਮ ਵੱਲੋਂ ਲਗਭਗ 150 ਮਰੀਜ਼ਾਂ ਦੀ ਕੀਤੀ ਗਈ ਜਾਂਚ, ਦਵਾਈਆਂ ਵੀ ਮੁਫ਼ਤ ਵੰਡੀਆਂ
👉ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਰਿਬਨ ਕੱਟ ਕੇ ਕੀਤਾ ਕੈਂਪ ਦਾ ਉਦਘਾਟਨ

Bathinda News: ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼ੁਰੂ ਕੀਤੀ ਗਈ ਨਿਰੋਗੀ ਜੀਵਨ ਮੁਹਿੰਮ ਦੇ ਤਹਿਤ ਵਾਰਡ ਨੰਬਰ 48 ਵਿੱਚ ਸਥਿਤ ਮੇਅਰ ਦੇ ਨਿੱਜੀ ਦਫ਼ਤਰ ਵਿੱਚ ਸਰਬੱਤ ਦਾ ਭੱਲਾ ਟਰੱਸਟ ਦੇ ਸਹਿਯੋਗ ਨਾਲ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਦੌਰਾਨ ਸ੍ਰੀ ਮਹਿਤਾ ਨੇ ਕਿਹਾ ਕਿ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਆਮ ਜਨਤਾ ਦੀ ਭਲਾਈ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਅਰ ਸਾਹਿਬ ਨੇ ਬਠਿੰਡਾ ਵਾਸੀਆਂ ਨੂੰ ਤੰਦਰੁਸਤ ਸਿਹਤ ਅਤੇ ਬਿਮਾਰੀ ਮੁਕਤ ਜੀਵਨ ਪ੍ਰਦਾਨ ਕਰਨ ਲਈ ਨਿਰੋਗੀ ਜੀਵਨ ਅਭਿਆਨ ਸ਼ੁਰੂ ਕੀਤਾ ਹੈ, ਜਿਸ ਤਹਿਤ ਅੱਜ ਉਪਰੋਕਤ ਕੈਂਪ ਲਗਾਇਆ ਗਿਆ, ਜਿਸ ਵਿੱਚ ਮਰੀਜ਼ਾਂ ਨੇ ਉਤਸ਼ਾਹ ਨਾਲ ਆਪਣਾ ਚੈੱਕਅੱਪ ਕਰਵਾਇਆ।ਇਸ ਕੈਂਪ ਵਿੱਚ ਪ੍ਰੇਗਮਾ ਹਸਪਤਾਲ ਦੇ ਡਾਕਟਰ ਸ਼ੇਖਰ ਛਾਬੜਾ ਜਨਰਲ ਐਂਡ ਲੈਪ੍ਰੋਸਕੋਪਿਕ ਸਰਜਨ, ਡਾਕਟਰ ਤੁਸ਼ਾਰ ਪ੍ਰਮੋਦ ਅਕਾਰੇ ਐਮਡੀ ਮੈਡੀਸਿਨ ਵੱਲੋਂ ਲਗਭਗ 150 ਮਰੀਜ਼ਾਂ ਦਾ ਦਾ ਚੈੱਕਅਪ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ  AAP ਦੇ ਵਿਦਿਆਰਥੀ ਵਿੰਗ ASAP ਨੇ ਮੈਂਬਰਸ਼ਿਪ ਮੁਹਿੰਮ ਕੀਤੀ ਸ਼ੁਰੂ,8588833485 ‘ਤੇ ਮਿਸਡ ਕਾਲ ਕਰਕੇ ਕੋਈ ਵੀ ਵਿਦਿਆਰਥੀ ਹੋ ਸਕਦਾ ਹੈ ਸ਼ਾਮਲ

ਇਸ ਕੈਂਪ ਵਿੱਚ ਪ੍ਰੇਗਮਾ ਹਸਪਤਾਲ ਦੇ ਮੈਨੇਜਰ ਦਲਜੀਤ ਸਿੰਘ, ਗਗਨਦੀਪ ਸਿੰਘ, ਵਿਜੇ ਕੁਮਾਰ, ਬੇਅੰਤ ਸਿੰਘ ਅਤੇ ਹੋਰ ਟੀਮ ਮੈਂਬਰ ਮੌਜੂਦ ਸਨ। ਇਸ ਮੌਕੇ ’ਤੇ ਸਿੱਧੂ ਗੈਸ ਏਜੰਸੀ ਦੇ ਸੰਚਾਲਕ ਵਿਨੋਦ ਕੁਮਾਰ ਬਾਂਸਲ ਅਤੇ ਭੁਸ਼ਣ ਗਰਗ ਵੱਲੋਂ ਮਰੀਜ਼ਾਂ ਲਈ ਕੜ੍ਹੀ ਚੌਲ ਦਾ ਲੰਗਰ ਲਗਾਇਆ ਗਿਆ, ਜਦੋਂ ਕਿ ਰਜੀਵ ਗਾਂਧੀ ਵੈਲਫੇਅਰ ਸੁਸਾਇਟੀ ਵੱਲੋਂ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਇਸ ਦੌਰਾਨ ਪੀਸੀਏ ਪ੍ਰਧਾਨ ਵੱਲੋਂ ਡਾਕਟਰ ਸਾਹਿਬਾਨਾਂ ਅਤੇ ਟੀਮ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਪ੍ਰੋਫੈਸਰ ਜਸਵੰਤ ਸਿੰਘ ਬਰਾੜ, ਅਸ਼ਵਨੀ ਬੰਟੀ, ਅਮਨ ਡੀਸੀ, ਸੁਨੀਲ ਕੁਮਾਰ, ਪੰਕਜ ਸ਼ਰਮਾ, ਰਵੀ ਕੁਮਾਰ, ਸੰਦੀਪ ਸਿੰਘ ਮਾਹਲ, ਜਸਵਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

PCMS Association ਦੀ ਦਖਲਅੰਦਾਜ਼ੀ ਤੋਂ ਬਾਅਦ ਬਠਿੰਡਾ ਦੇ SMO ਤੇ Doct0r ਦਾ ਆਪਸੀ ਵਿਵਾਦ ਨਿਪਟਿਆ

Bathinda News: ਪਿਛਲੇ ਦਿਨੀਂ ਜ਼ਿਲ੍ਹੇ ਦੇ ਤਲਵੰਡੀ ਸਾਬੋ ਦੇ ਐਸ.ਐਮ.ਐਚ ਅਤੇ ਉਥੋਂ ਦੇ ਇੱਕ ਡਾਕਟਰ ਵਿਚਕਾਰ ਬੋਲਬਾਣੀ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਹੁਣ ਨਿਪਟ ਗਿਆ ਹੈ। ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾਕਟਰ ਅਖਿਲ ਸਰੀਨ ਦੀ ਪ੍ਰਧਾਨਗੀ ਹੇਠ ਬਣੀ ਹੋਈ ਸੂਬਾ ਕਮੇਟੀ ਵੱਲੋਂ ਅੱਜ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਡਾਕਟਰ ਰਵੀਕਾਂਤ ਗੁਪਤਾ ਵਿਰੁੱਧ ਉਹਨਾਂ ਦੇ ਹੀ ਮੈਡੀਕਲ ਅਫਸਰ ਸਾਹਿਬਾਨਾਂ ਵੱਲੋਂ ਪਿਛਲੇ ਦਿਨੀ ਕੀਤੀ ਸ਼ਿਕਾਇਤ ਦਾ ਨਿਪਟਾਰਾ ਕਰਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ’ਚ ਤੜਕਸਾਰ ਵਾਪਰਿਆਂ ਭਿਆਨਕ ਹਾਦਸਾ; 1 ਦੀ ਹੋਈ ਮੌ+ਤ, ਡਰਾਈਵਰ ਸਹਿਤ 4 ਜਖ਼ਮੀ

ਜਿਕਰ ਯੋਗ ਹੈ ਕਿ ਮਿਤੀ 21 ਮਈ 2025 ਨੂੰ ਸਬ ਡਿਵੀਜ਼ਨਲ ਹਸਪਤਾਲ ਤਲਵੰਡੀ ਸਾਬੋ ਦੇ ਡਾਕਟਰ ਬਿਕਰਮ ਪ੍ਰਤਾਪ ਖਿੱਚੀ ਵੱਲੋਂ ਡਾਕਟਰ ਰਵੀਕਾਂਤ ਗੁਪਤਾ ਸੀਨੀਅਰ ਮੈਡੀਕਲ ਅਫਸਰ ਵਿਰੁੱਧ ਸਿਵਿਲ ਸਰਜਨ ਬਠਿੰਡਾ ਕੋਲ ਲਿਖਿਤ ਸ਼ਿਕਾਇਤ ਕੀਤੀ ਸੀ , ਜਿਸ ਵਿਚ ਐਸਐਮਓ ਉਪਰ ਉਸਦੇ ਸਮੇਤ ਸਮੂਹ ਮੈਡੀਕਲ ਅਫਸਰਾਂ ਨਾਲ ਰੁੱਖੀ ਅਤੇ ਭੈੜ੍ਹੀ ਸ਼ਬਦਾਵਲੀ ਵਰਤਣ ਦੇ ਦੋਸ਼ ਲਗਾਏ ਸਨ। ਇਸ ਸਿਕਾਇਤ ਦਾ ਸਮਰਥਨ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਮੈਡੀਕਲ ਅਫਸਰਾਂ ਵੱਲੋਂ ਵੀ ਕੀਤਾ ਗਿਆ ਸੀ।ਇਸ ਦੌਰਾਨ ਇਹ ਮਾਮਲਾ ਸੂਬਾ ਕਮੇਟੀ ਦੇ ਧਿਆਨ ਵਿਚ ਵੀ ਆਇਆ, ਜਿਸਦੇ ਵੱਲੋਂ ਬਠਿੰਡਾ ਪਹੁੰਚ ਕੇ ਸਾਰੇ ਮਸਲੇ ਦੀ ਪੂਰੀ ਗਹਿਰਾਈ ਨਾਲ ਜਾਂਚ ਪੜਤਾਲ ਕੀਤੀ ਅਤੇ ਦੋਹਾਂ ਧਿਰਾਂ ਨੂੰ ਆਹਮਣੇ ਸਾਹਮਣੇ ਬਿਠਾ ਕੇ ਉਹਨਾਂ ਵਿੱਚ ਪੈਦਾ ਹੋਏ ਆਪਸੀ ਮਤਭੇਦਾਂ ਨੂੰ ਖਤਮ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।

ਇਹ ਵੀ ਪੜ੍ਹੋ Big News: ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਉਪ ਚੋਣ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਇੱਥੈ ਜਾਰੀ ਇੱਕ ਬਿਆਨ ਵਿਚ ਪੀਸੀਐਮਐਸ ਐਸੋੋਸੀਏਸਨ ਦੇ ਜ਼ਿਲ੍ਹਾ ਪ੍ਰਧਾਨ ਡਾ ਜਗਰੂਪ ਸਿੰਘ ਅਤੇ ਜਨਰਲ ਸਕੱਤਰ ਹਰਸ਼ਿਤ ਗੋਇਲ ਨੇ ਦਸਿਆ ਕਿ ਕਮੇਟੀ ਇਹ ਸਮਝਦੀ ਹੈ ਕਿ ਕੰਮ ਕਰਦੇ ਸਮੇਂ ਆਪਸੀ ਮਤਭੇਦਾਂ ਨੂੰ ਕਿਸੇ ਵੀ ਤਰੀਕੇ ਰੋਕਿਆ ਤਾਂ ਨੀ ਜਾ ਸਕਦਾ ਪਰ ਉਹਨਾਂ ਨੂੰ ਨਜਿੱਠਣ ਦੇ ਲਈ ਸੀਨੀਅਰ ਅਧਿਕਾਰੀਆਂ ਨੂੰ ਇੱਕ ਬਹੁਤ ਹੀ ਮਿਲਵਰਤਨ ਅਤੇ ਨਿਮਰਤਾ ਵਾਲਾ ਵਤੀਰਾ ਅਪਣਾਉਣਾ ਚਾਹੀਦਾ ਹੈ। ਡਾਕਟਰ ਰਵੀਕਾਂਤ ਵੱਲੋਂ ਵੀ ਅੱਗੇ ਤੋਂ ਆਪਣੀ ਬੋਲਣੀ ਵਿੱਚ ਨਿਮਰਤਾ ਤੇ ਹਲੀਮੀ ਦੇ ਭਾਵ ਲਿਆਉਣ ਦਾ ਵਾਅਦਾ ਕੀਤਾ ਗਿਆ ਹੈ ਅਤੇ ਸਮੂਹ ਮੈਡੀਕਲ ਅਫਸਰ ਸਾਹਿਬਾਨ ਵੱਲੋਂ ਵੀ ਆਪਸੀ ਸਹਿਯੋਗ ਨਾਲ ਸੰਸਥਾ ਦੀ ਵਧੀਆ ਕਾਰਗੁਜ਼ਾਰੀ ਲਈ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਕਮੇਟੀ ਨੇ ਆਪਣੀ ਪੜਤਾਲ ਦੇ ਅਧਾਰ ’ਤੇ ਦੋਹਾਂ ਧਿਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਦੇ ਹੋਏ ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਕੋਲ ਸਮੂਹ ਮੈਡੀਕਲ ਅਫਸਰ ਤਲਵੰਡੀ ਸਾਬੋ ਵੱਲੋਂ ਡਾਕਟਰ ਰਵਿਕਾਤ ਗੁਪਤਾ ਖਿਲਾਫ ਕੀਤੀ ਸ਼ਿਕਾਇਤ ਸਬੰਧੀ ਕੋਈ ਕਾਰਵਾਈ ਨਾ ਕਰਵਾਓਣ ਦੀ ਪੁਸ਼ਟੀ ਕੀਤੀ ਹੈ।ਸੂਬਾ ਕਮੇਟੀ ਨੇ ਇਸ ਗੱਲ ਦੀ ਵੀ ਲੋੜ ਮਹਿਸੂਸ ਕੀਤੀ ਹੈ ਕਿ ਸਰਕਾਰ ਵੱਲੋਂ ਨਵੇਂ ਬਣੇ ਸੀਨੀਅਰ ਮੈਡੀਕਲ ਅਫਸਰ ਸਾਹਿਬਾਨ ਅਤੇ ਨਵ ਨਿਯੁਕਤ ਭਰਤੀ ਮੈਡੀਕਲ ਅਫਸਰਾਂ ਨੂੰ ਪਿਛਲੇ ਸਮਿਆਂ ਦੀ ਤਰ੍ਹਾਂ ਇੰਡਕਸ਼ਨ ਟਰੇਨਿੰਗ ਫਿਰ ਤੋਂ ਸ਼ੁਰੂ ਕਰਨ ਦਾ ਉਪਰਾਲਾ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਕੰਮ ਦੇ ਤੌਰ ਤਰੀਕਿਆਂ ਨੂੰ ਸਹੀ ਤਰੀਕੇ ਨਾਲ ਸਮਝਣਾ ਅਜਿਹੇ ਟਕਰਾਵਾਂ ਨੂੰ ਘੱਟ ਕਰਦਾ ਹੈ।

ਇਹ ਵੀ ਪੜ੍ਹੋ MLA Raman Arora ਦਾ ਵਿਜੀਲੈਂਸ ਨੂੰ ਮਿਲਿਆ ਪੰਜ ਦਾ ਪੁਲਿਸ ਰਿਮਾਂਡ

ਇਸ ਮੌਕੇ ਸਮੇਂ ਡਾ ਊਸ਼ਾ ਗੋਇਲ ਜਿਲਾ ਸਿਹਤ ਅਫਸਰ ਅਤੇ ਡਾ ਸੁਖਜਿੰਦਰ ਸਿੰਘ ਗਿੱਲ ਜਿਲਾ ਪਰਿਵਾਰ ਭਲਾਈ ਅਫਸਰ , ਸੂਬਾ ਕਮੇਟੀ ਵਿੱਚ ਸ਼ਾਮਿਲ ਸੂਬਾ ਕਮੇਟੀ ਵਲੋਂ ਡਾ ਅਰਪਨਦੀਪ ਸਿੰਘ ਬਰਾੜ, ਡਾ ਸਤਪਾਲ ਸਿੰਘ ਤੋਂ ਇਲਾਵਾ ਜ਼ਿਲਾ ਬਠਿੰਡਾ ਤੋਂ ਡ ਅਰੁਣ ਬੰਸਲ, ਡਾ ਜਗਰੂਪ ਸਿੰਘ, ਡਾ ਬਿਕਰਮਜੀਤ ਸਿੰਘ, ਡਾ ਰਵਿੰਦਰ ਆਹਲੂਵਾਲੀਆ ਅਤੇ ਡਾ ਗਰੀਸ਼ ਤੋਂ ਇਲਾਵਾ ਸਮੂਹ ਡਾਕਟਰ ਤਲਵੰਡੀ ਸਾਬੋ ਡਾ ਲਵਕੇਸ਼ ਗੁਪਤਾ, ਡਾ ਹਰਵਿੰਦਰ ਬਖਸ਼ੀ ਤੇ ਹੋਰ ਡਾਕਟਰ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ