Home Blog Page 711

ਪੰਜਾਬੀ ਬੋਲੀ ਦਾ ਦੱਖਣ ‘ਚ ਹੋਵੇਗਾ ਪਸਾਰਾ: ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ 5 ਦਿਨਾਂ ਸੱਭਿਆਚਾਰਕ ਵਟਾਂਦਰੇ ਦੌਰਾਨ ਸਿੱਖਣਗੇ ਪੰਜਾਬੀ ਭਾਸ਼ਾ

👉ਭਾਸ਼ਾਈ ਵਿਭਿੰਨਤਾ ਤੇ ਸੱਭਿਆਚਾਰਕ ਏਕਤਾ ਨੂੰ ਪ੍ਰਫੁੱਲਤ ਕਰਨ ਵਿੱਚ ਪੰਜਾਬ ਕਰੇਗਾ ਦੇਸ਼ ਦੀ ਅਗਵਾਈ: ਹਰਜੋਤ ਸਿੰਘ ਬੈਂਸ
Punjab News:ਪੰਜਾਬ ਅਤੇ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਆਂਧਰਾ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸੱਭਿਆਚਾਰਕ ਆਦਾਨ-ਪ੍ਰਦਾਨ, ਭਾਸ਼ਾਈ ਵਿਭਿੰਨਤਾ ਅਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਉਲੀਕੇ 5-ਰੋਜ਼ਾ ਪ੍ਰੋਗਰਾਮ ਤਹਿਤ ਪੰਜਾਬੀ ਭਾਸ਼ਾ ਸਿੱਖਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੰਦਿਆਂ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਅਤੇ ਆਂਧਰਾ ਪ੍ਰਦੇਸ਼ ਨੂੰ ਇਸ ਪ੍ਰੋਗਰਾਮ ਅਧੀਨ ਇੱਕ ਗਰੁੱਪ ਵਿੱਚ ਰੱਖਿਆ ਗਿਆ ਹੈ।ਇਸ ਐਕਸਚੇਂਜ ਪ੍ਰੋਗਰਾਮ ਦੇ ਹਿੱਸੇ ਵਜੋਂ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤੇਲਗੂ ਦੀ ਮੁੱਢਲੀ ਜਾਣਕਾਰੀ ਦਿੱਤੀ ਜਾਵੇਗੀ, ਜਦਕਿ ਆਂਧਰਾ ਪ੍ਰਦੇਸ਼ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਪੰਜਾਬੀ ਸਿੱਖਣਗੇ।

ਇਹ ਵੀ ਪੜ੍ਹੋ Big News: ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਉਪ ਚੋਣ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ  

ਉਨ੍ਹਾਂ ਦੱਸਿਆ ਕਿ ਇਸ ਪੈਨ-ਇੰਡੀਆ ਪਹਿਲਕਦਮੀ ਵਿੱਚ ਵੱਖ-ਵੱਖ ਰਾਜਾਂ ਦੇ ਗਰੁੱਪ ਬਣਾਏ ਗਏ ਹਨ, ਜਿਸ ਵਿੱਚ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤਾਮਿਲਨਾਡੂ ਨਾਲ, ਹਿਮਾਚਲ ਪ੍ਰਦੇਸ਼ ਨੂੰ ਕੇਰਲਾ ਨਾਲ, ਉੱਤਰਾਖੰਡ ਨੂੰ ਕਰਨਾਟਕਾ ਨਾਲ, ਹਰਿਆਣਾ ਨੂੰ ਤੇਲੰਗਾਨਾ ਨਾਲ, ਰਾਜਸਥਾਨ ਨੂੰ ਅਸਾਮ ਨਾਲ, ਗੁਜਰਾਤ ਨੂੰ ਛੱਤੀਸਗੜ੍ਹ ਨਾਲ, ਮਹਾਰਾਸ਼ਟਰ ਨੂੰ ਓਡੀਸ਼ਾ ਨਾਲ, ਗੋਆ ਨੂੰ ਝਾਰਖੰਡ ਨਾਲ, ਦਿੱਲੀ ਨੂੰ ਸਿੱਕਿਮ ਨਾਲ, ਮੱਧ ਪ੍ਰਦੇਸ਼ ਨੂੰ ਮਨੀਪੁਰ ਅਤੇ ਨਾਗਾਲੈਂਡ ਨਾਲ, ਯੂ.ਪੀ. ਨੂੰ ਅਰੁਣਾਚਲ ਪ੍ਰਦੇਸ਼ ਅਤੇ ਮੇਘਾਲਿਆ ਨਾਲ ਅਤੇ ਬਿਹਾਰ ਨੂੰ ਤ੍ਰਿਪੁਰਾ ਅਤੇ ਮਿਜ਼ੋਰਮ ਨਾਲ ਰੱਖਿਆ ਗਿਆ ਹੈ, ਜੋ ਇਸ ਪ੍ਰੋਗਰਾਮ latest newsਕ ਆਦਾਨ-ਪ੍ਰਦਾਨ ਦੀ ਸੰਭਾਵਨਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਪੰਜਾਬ ’ਚ ਤੜਕਸਾਰ ਵਾਪਰਿਆਂ ਭਿਆਨਕ ਹਾਦਸਾ; 1 ਦੀ ਹੋਈ ਮੌ+ਤ, ਡਰਾਈਵਰ ਸਹਿਤ 4 ਜਖ਼ਮੀ

ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਸਮਰ ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਇੱਕ ਹੋਰ ਭਾਰਤੀ ਭਾਸ਼ਾ ਸਿੱਖਣ ਲਈ ਉਤਸ਼ਾਹਿਤ ਕਰਕੇ ਬਹੁ-ਭਾਸ਼ਾਵਾਦ ਅਤੇ ਸੱਭਿਆਚਾਰਕ ਸਾਂਝ ਨੂੰ ਉਤਸ਼ਾਹਿਤ ਕਰਨਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਮਾਤ ਭਾਸ਼ਾ ਅਤੇ ਸੂਬੇ ਦੀ ਸਰਕਾਰੀ ਭਾਸ਼ਾ ਹੋਣ ਨਾਤੇ ਪੰਜਾਬੀ ਦੀ ਮਹੱਤਤਾ ਨੂੰ ਕਿਸੇ ਪੱਖੋਂ ਵੀ ਘਟਾਇਆ ਨਹੀਂ ਜਾਵੇਗਾ। ਸਿੱਖਿਆ ਮੰਤਰੀ ਨੇ ਉਨ੍ਹਾਂ ਲੋਕਾਂ ਦੀ ਸਖ਼ਤ ਆਲੋਚਨਾ ਕੀਤੀ ਜੋ ਸਿਰਫ ਰਾਜਨੀਤੀ ਕਰਨ ਲਈ ਇਸ ਸਮਰ ਕੈਂਪ ਦਾ ਵਿਰੋਧ ਕਰ ਰਹੇ ਹਨ।ਸ. ਬੈਂਸ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ punjabi lanਸਰਕਾਰ ਵੱਲੋਂ ਸੀ.ਬੀ.ਐਸ.ਈ. ਦੀ ਖੇਤਰੀ ਭਾਸ਼ਾਵਾਂ ਨੂੰ ਹਾਸ਼ੀਏ ’ਤੇ ਧੱਕਣ ਦੀ ਕੋਸ਼ਿਸ਼ ਦੇ ਡੱਟਵਾਂ ਵਿਰੋਧ ਵਜੋਂ ਚੁੱਕੇ ਦਲੇਰਾਨਾ ਕਦਮ ਦੀ ਯਾਦ ਦਿਵਾਈ। ਜ਼ਿਕਰਯੋਗ ਹੈ ਕਿ ਪੰਜਾਬ ਨੇ ਸਾਰੇ ਸਕੂਲਾਂ, ਭਾਵੇਂ ਉਹ ਕਿਸੇ ਵੀ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਹੋਣ, ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾ ਕੇ ਇੱਕ ਮੋਹਰੀ ਕਦਮ ਚੁੱਕਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ’ਚ ਤੜਕਸਾਰ ਵਾਪਰਿਆਂ ਭਿਆਨਕ ਹਾਦਸਾ; 1 ਦੀ ਹੋਈ ਮੌ+ਤ, ਡਰਾਈਵਰ ਸਹਿਤ 4 ਜਖ਼ਮੀ

0

Kiratpur Sahib News: ਜ਼ਿਲ੍ਹਾ ਰੂਪਨਗਰ ਦੇ ਕੀਰਤਪੁਰ ਸਾਹਿਬ ਇਲਾਕੇ ’ਚ ਐਤਵਾਰ ਤੜਕਸਾਰ ਵਾਪਰੇ ਇੱਕ ਭਿਆਨਕ ਹਾਦਸੇ ਦੇ ਵਿਚ ਕਾਰ ਸਵਾਰ ਇੱਕ ਵਿਅਕਤੀ ਦੀ ਮੌਤ ਹੋਣ ਅਤੇ 4 ਜਣਿਆਂ ਦੇ ਜਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਖ਼ਮੀਆਂ ਵਿਚ ਕਾਰ ਦਾ ਡਰਾਈਵਰ ਅਤੇ 2 ਔਰਤਾਂ ਵੀ ਸ਼ਾਮਲ ਹਨ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਤੇ ਜਖ਼ਮੀਆਂ ਅਤੇ ਲਾਸ਼ ਨੂੰ ਬਾਹਰ ਕੱਢਣ ਲਈ ਆਮ ਲੋਕਾਂ ਤੇ ਪੁਲਿਸ ਪ੍ਰਸ਼ਾਸਨ ਨੂੰ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ। ਮੁਢਲੀ ਜਾਣਕਾਰੀ ਮੁਤਾਬਕ ਯੂਪੀ ਦੇ ਰਹਿਣ ਵਾਲੇ ਨੀਰਜ਼ ਕੁਮਾਰ ਪੁੱਤਰ ਪ੍ਰਲਾਦ ਅਤੇ ਸਾਹਿਲ ਪੁੱਤਰ ਵਿਸੰਵਰ ਕਰਨਾਲ ਵਿਚ ਇੱਕ ਕੰਪਨੀ ਵਿਚ ਕੰਮ ਕਰਦੇ ਸਨ।

ਇਹ ਵੀ ਪੜ੍ਹੋ Big News: ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਉਪ ਚੋਣ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਘਟਨਾ ਸਮੇਂ ਉਹ ਆਪਣੀਆਂ ਪਤਨੀਆਂ ਸ਼ਿਲਪੀ ਅਤੇ ਸਲੌਨੀ ਦੇ ਨਾਲ ਡਰਾਈਵਰ ਅਸ਼ੀਸ ਸਹਿਤ ਘੁੰਮਣ ਦੇ ਲਈ ਮਨਾਲੀ ਵੱਲ ਜਾ ਰਹੇ ਸਨ। ਮਾਮਲੇ ਦੀ ਜਾਂਚ ਕਰ ਰਹੇ ਥਾਣੇਦਾਰ ਖ਼ੁਸਹਾਲ ਸਿੰਘ ਨੇ ਦਸਿਆ ਕਿ ਜਖ਼ਮੀਆਂ ਨੂੰ ਪਹਿਲਾਂ ਸ਼੍ਰੀ ਅਨੰਦਪੁਰ ਸਾਹਿਬ ਹਸਪਤਾਲ ਲਿਜਾਇਆ ਗਿਆ, ਜਿੱਥੋਂ ਕੁੱਝ ਨੂੰ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ। ਜਾਂਚ ਅਧਿਕਾਰੀ ਨੇ ਦਸਿਆ ਕਿ ਕੀਰਤਪੁਰ ਸਾਹਿਬ ਨਜਦੀਕ ਬਰੂਆਲਾ ਸਪੋਰਟਸ ਕਲੱਬ ਨਜਦੀਕ ਵਾਪਰੇ ਇਸ ਹਾਦਸੇ ਬਾਰੇ ਸਿਰਫ਼ ਇੰਨ੍ਹਾਂ ਹੀ ਪਤਾ ਲੱਗਿਆ ਹੈ ਕਿ ਇਹ ਕਾਰ ਅੱਗੇ ਜਾ ਰਹੇ ਇੱਕ ਵਾਹਨ ਦੇ ਵਿਚ ਪਿੱਛਿਓ ਜਾ ਵੱਜੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Big News: ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਉਪ ਚੋਣ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

0

Ludhiana News: ਪਿਛਲੇ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਦਾ ਐਲਾਨ ਹੋ ਗਿਆ ਹੈ। ਦੇਸ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਐਤਵਾਰ ਸਵੇਰ ਜਾਰੀ ਕੀਤੇ ਚੋਣ ਸਡਿਊਲ ਮੁਤਾਬਕ ਇਸ ਹਲਕੇ ਦੀ ਉਪ ਚੋਣ ਲਈ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਚੋਣ ਨਤੀਜੇ ਸਾਹਮਣੇ ਆਉਣਗੇ। ਚੋਣਾਂ ਦੇ ਲਈ ਨਾਮਜਦਗੀਆਂ ਦਾ ਕੰਮ ਭਲਕੇ ਨੋਟੀਫਿਕੇਸ਼ਨ ਦੇ ਨਾਲ ਸ਼ੁਰੂ ਹੋ ਜਾਵੇਗਾ ਤੇ 2 ਜੂਨ ਨਾਮਜਦਗੀਆਂ ਦੀ ਆਖ਼ਰੀ ਮਿਤੀ ਹੋਵੇਗੀ।

ਇਹ ਵੀ ਪੜ੍ਹੋ ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਦਸਣਾ ਬਣਦਾ ਹੈ ਕਿ ਆਪ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਅਚਾਨਕ ਹੋਈ ਮੌਤ ਕਾਰਨ ਖਾਲੀ ਹੋਏ ਇਸ ਹਲਕੇ ਲਈ ਪਿਛਲੇ ਕਈ ਮਹੀਨਿਆਂ ਤੋਂ ਹੀ ਚੋਣ ਸਰਗਰਮੀਆਂ ਜਾਰੀ ਹਨ।ਆਪ ਵੱਲੋਂ ਇੱਥੋਂ ਸਿੰਟਿਗ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਹੈ। ਜਦਕਿ ਕਾਂਗਰਸ ਵੱਲੋਂ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਨੂੰ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ’ਤੇ ਦਾਅ ਖੇਡਿਆ ਗਿਆ ਹੈ ਜਦਕਿ ਭਾਜਪਾ ਹਾਲੇ ਉਮੀਦਵਾਰ ਲੱਭਣ ਵਿਚ ਪਿਛੜੀ ਹੋਈ ਦਿਖ਼ਾਈ ਦੇ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

AAP ਦੇ ਵਿਦਿਆਰਥੀ ਵਿੰਗ ASAP ਨੇ ਮੈਂਬਰਸ਼ਿਪ ਮੁਹਿੰਮ ਕੀਤੀ ਸ਼ੁਰੂ,8588833485 ‘ਤੇ ਮਿਸਡ ਕਾਲ ਕਰਕੇ ਕੋਈ ਵੀ ਵਿਦਿਆਰਥੀ ਹੋ ਸਕਦਾ ਹੈ ਸ਼ਾਮਲ

0

👉ਏਐਸਏਪੀ ਦੇ ਯੁਵਾ ਆਗੂਆਂ ਨੇ ਕਿਹਾ;ਅਸੀਂ ਦੇਸ਼ ਹਿੱਤ ਲਈ ਕੰਮ ਕਰਾਂਗੇ, ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾ ਕੇ ਇੱਕ ਬਿਹਤਰ ਸਮਾਜ ਦੀ ਸਿਰਜਣਾ ਕਰਾਂਗੇ
Chandigarh News:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਪਾਰਟੀ ਦੇ ਵਿਦਿਆਰਥੀ ਵਿੰਗ, ਐਸੋਸੀਏਸ਼ਨ ਆਫ਼ ਸਟੂਡੈਂਟਸ ਫਾਰ ਅਲਟਰਨੇਟਿਵ ਪਾਲੀਟਿਕਸ (ASAP)ਦੀ ਸਥਾਪਨਾ ਕੀਤੀ ਹੈ। ਹੁਣ ਪਾਰਟੀ ਨਾਲ ਜੁੜੇ ਪੰਜਾਬ ਦੇ ਵਿਦਿਆਰਥੀ ਆਗੂਆਂ ਨੇ ਵੀ ਆਪਣੇ ਸੰਗਠਨ ਨੂੰ ਅੱਗੇ ਵਧਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਪਾਰਟੀ ਨਾਲ ਜੁੜੇ ਵਿਦਿਆਰਥੀ ਆਗੂ ਨਵਲਦੀਪ ਸਿੰਘ, ਸੰਜੀਵ ਚੌਧਰੀ ਅਤੇ ਸੁਮਿਤ ਰਾਹੁਲ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਤਿੰਨਾਂ ਵਿਦਿਆਰਥੀ ਆਗੂਆਂ ਨੇ ਚੰਡੀਗੜ੍ਹ ਅਤੇ ਪੰਜਾਬ ਦੇ ਸਾਰੇ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਏਐਸਏਪੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਇਸ ਵਿੱਚ ਸ਼ਾਮਲ ਹੋਣ ਲਈ ਇੱਕ ਮੋਬਾਈਲ ਨੰਬਰ – 8588833485 ਜਾਰੀ ਕੀਤਾ। ਕੋਈ ਵੀ ਵਿਦਿਆਰਥੀ ਇਸ ਨੰਬਰ ‘ਤੇ ਮਿਸਡ ਕਾਲ ਦੇ ਕੇ ਏਐਸਏਪੀ ਨਾਲ ਜੁੜ ਸਕਦਾ ਹੈ। ਸ਼ਾਮਲ ਹੋਣ ਤੋਂ ਬਾਅਦ, ਉਨ੍ਹਾਂ ਨਾਲ ਸੰਪਰਕ ਵੀ ਕੀਤਾ ਜਾਵੇਗਾ ਅਤੇ ਸੰਗਠਨ ਦੀਆਂ ਰਣਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

ਵਿਦਿਆਰਥੀ ਆਗੂਆਂ ਨੇ ਸੰਗਠਨ ਦੀ ਵੈੱਬਸਾਈਟ www.asap4students.org ਵੀ ਜਾਰੀ ਕੀਤੀ। ਵਿਦਿਆਰਥੀ ਇਸ ਵੈੱਬਸਾਈਟ ‘ਤੇ ਜਾ ਕੇ ਅਤੇ ਆਪਣੀ ਵਿਸਤ੍ਰਿਤ ਜਾਣਕਾਰੀ ਸਾਂਝੀ ਕਰਕੇ ਅਧਿਕਾਰਤ ਤੌਰ ‘ਤੇ ਏ ਐਸਏਪੀ ਦਾ ਹਿੱਸਾ ਬਣ ਸਕਦੇ ਹਨ।ਮੀਡੀਆ ਨੂੰ ਸੰਬੋਧਨ ਕਰਦਿਆਂ, ਏਐਸਈਪੀ ਵਿਦਿਆਰਥੀ ਆਗੂ ਸੁਮਿਤ ਰਾਹੁਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੂਰੇ ਦੇਸ਼ ਵਿੱਚ ਇੱਕ ਵਿਕਲਪਿਕ ਰਾਜਨੀਤੀ ਨੂੰ ਜਨਮ ਦਿੱਤਾ। ਹੁਣ ਇਸਨੂੰ ਹਰ ਕਾਲਜ ਅਤੇ ਯੂਨੀਵਰਸਿਟੀ ਤੱਕ ਪਹੁੰਚਾਉਣ ਲਈ, ਏਐਸਈਪੀ ਦਾ ਗਠਨ ਕੀਤਾ ਗਿਆ ਹੈ।ਸਾਡੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ ਹੋ ਰਹੀ ਹੈ।

ਆਉਣ ਵਾਲੇ ਦਿਨਾਂ ਵਿੱਚ, ਅਸੀਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਹਰ ਕਾਲਜ, ਹਰ ਯੂਨੀਵਰਸਿਟੀ ਵਿੱਚ ਜਾਵਾਂਗੇ ਅਤੇ ਆਪਣੀਆਂ ਵਿਦਿਆਰਥੀ ਇਕਾਈਆਂ ਬਣਾਵਾਂਗੇ ਅਤੇ ਉੱਥੋਂ ਦੇ ਵਿਦਿਆਰਥੀਆਂ ਨੂੰ ਆਪਣੇ ਉਦੇਸ਼ਾਂ ਤੋਂ ਜਾਣੂ ਕਰਵਾਵਾਂਗੇ।ਸਾਡਾ ਪਹਿਲਾ ਉਦੇਸ਼ ਹੈ – ਰਾਸ਼ਟਰਵਾਦ। ਅਸੀਂ ਹਰ ਨੌਜਵਾਨ ਵਿਦਿਆਰਥੀ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾ ਕੇ ਨੌਜਵਾਨਾਂ ਦੀ ਇੱਕ ਫੌਜ ਤਿਆਰ ਕਰਾਂਗੇ। ਦੂਜਾ ਹੈ- ਸਮਾਜਿਕ ਕੰਮ।

ਇਹ ਵੀ ਪੜ੍ਹੋ ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਇਸ ਤਹਿਤ, ਅਸੀਂ ਆਪਣੇ ਵਿਦਿਆਰਥੀ ਦੋਸਤਾਂ ਨਾਲ ਮਿਲ ਕੇ ਹਰ ਤਰ੍ਹਾਂ ਦੇ ਸਮਾਜਿਕ ਕਾਰਜਾਂ ਵਿੱਚ ਯੋਗਦਾਨ ਪਾਵਾਂਗੇ। ਤੀਜਾ – ਅਸੀਂ ਵਿਦਿਆਰਥੀਆਂ ਵਿੱਚ ਰਾਜਨੀਤੀ ਵਿੱਚ ਦਿਲਚਸਪੀ ਪੈਦਾ ਕਰਾਂਗੇ ਅਤੇ ਉਨ੍ਹਾਂ ਨੂੰ ਰਾਜਨੀਤਿਕ ਫੈਸਲੇ ਲੈਣ ਦੇ ਯੋਗ ਬਣਾਵਾਂਗੇ। ਸਾਡਾ ਚੌਥਾ ਅਤੇ ਬਹੁਤ ਮਹੱਤਵਪੂਰਨ ਉਦੇਸ਼ ਹੈ – ਸਿੱਖਿਆ ਸੁਧਾਰ। ਇਸ ਲਈ, ਅਸੀਂ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਦੇ ਸਮੂਹ ਬਣਾਵਾਂਗੇ ਅਤੇ ਉਨ੍ਹਾਂ ਨੂੰ ਸਿੱਖਿਆ ਵਿੱਚ ਸੁਧਾਰਾਂ ਬਾਰੇ ਜਾਗਰੂਕ ਕਰਾਂਗੇ।

ਏਐਏਸਪੀ ਦੇ ਇੱਕ ਹੋਰ ਵਿਦਿਆਰਥੀ ਆਗੂ ਸੰਜੀਵ ਚੌਧਰੀ ਨੇ ਕਿਹਾ ਕਿ ਅਸੀਂ ਵਿਦਿਆਰਥੀਆਂ ਨੂੰ ਸਰਕਾਰ ਕੋਲ ਲੈ ਕੇ ਜਾਵਾਂਗੇ ਕਿਉਂਕਿ ਰਾਜਨੀਤੀ ਸਮਾਜ ਵਿੱਚ ਸਾਰੀਆਂ ਚੀਜ਼ਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਤੈਅ ਕਰਦੀ ਹੈ। ਇਹ ਸਰਕਾਰ ਹੀ ਹੈ ਜੋ ਬਿਜਲੀ, ਪਾਣੀ, ਸੜਕਾਂ, ਸਿੱਖਿਆ ਅਤੇ ਸਿਹਤ ਸੰਬੰਧੀ ਫੈਸਲੇ ਲੈਂਦੀ ਹੈ, ਇਸ ਲਈ ਨੌਜਵਾਨ ਵਿਦਿਆਰਥੀਆਂ ਦਾ ਫਰਜ਼ ਬਣਦਾ ਹੈ ਕਿ ਉਹ ਸਰਕਾਰ ਦੇ ਕੰਮ ਅਤੇ ਤਰੀਕਿਆਂ ਨੂੰ ਵੇਖਣ। ਅਸੀਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾ ਕੇ ਹੀ ਇੱਕ ਬਿਹਤਰ ਸਮਾਜ ਅਤੇ ਭਵਿੱਖ ਦਾ ਨਿਰਮਾਣ ਕਰ ਸਕਦੇ ਹਾਂ।

ਇਹ ਵੀ ਪੜ੍ਹੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੇ ਨਾਭਾ’ਚ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

ਵਿਦਿਆਰਥੀ ਆਗੂ ਨਵਲਦੀਪ ਸਿੰਘ ਨੇ ਕਿਹਾ ਕਿ ਏਐਸਏਪੀ ਵਿਕਲਪਿਕ ਰਾਜਨੀਤੀ ਬਾਰੇ ਗੱਲ ਕਰਦਾ ਹੈ। ਅਸੀਂ ਕੁਝ ਮਾਮਲਿਆਂ ਵਿੱਚ ਦੂਜੀਆਂ ਪਾਰਟੀਆਂ ਨਾਲੋਂ ਬਿਹਤਰ ਅਤੇ ਵੱਖਰੇ ਹਾਂ। ਸਾਡਾ ਉਦੇਸ਼ ਸ਼ਾਸਨ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੈ। ਅਸੀਂ ਵਿਦਿਆਰਥੀਆਂ ਨੂੰ ਨਵੀਂ ਰਾਜਨੀਤੀ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਾਂਗੇ ਜਿੱਥੇ ਉਹ ਆਪਣੇ ਵਿਚਾਰ ਪ੍ਰਗਟ ਕਰ ਸਕਣਗੇ ਅਤੇ ਰਾਜਨੀਤੀ ਦੇ ਬਦਲਦੇ ਸੁਭਾਅ ਨੂੰ ਸਮਝ ਸਕਣਗੇ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ, ਏਐਸਏਪੀ ਪੰਜਾਬ ਯੂਨੀਵਰਸਿਟੀ ਸਮੇਤ ਚੰਡੀਗੜ੍ਹ ਦੇ ਹਰ ਕਾਲਜ ਵਿੱਚ ਵਿਦਿਆਰਥੀ ਯੂਨੀਅਨ ਚੋਣਾਂ ਜ਼ੋਰਦਾਰ ਢੰਗ ਨਾਲ ਲੜੇਗਾ ਅਤੇ ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਇਕਾਈਆਂ ਸਥਾਪਤ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਜੌਗਰਫ਼ੀ ਟੀਚਰਜ ਯੂਨੀਅਨ ਦਾ ਵਫ਼ਦ ਵਿਧਾਨ ਸਭਾ ਦੇ ਸਪੀਕਰ ਨੂੰ ਮਿਲਿਆ

👉ਲੈਕਚਰਾਰਾਂ ਦੀਆਂ ਕੁੱਲ 13252 ਆਸਾਮੀਆਂ ‘ਚੋਂ ਜੌਗਰਫ਼ੀ ਦੀਆਂ ਕੇਵਲ 357
Faridkot News: ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ ਯੂਨੀਅਨ ਪੰਜਾਬ ਦਾ ਵਫ਼ਦ ਸੂਬੇ ਵਿੱਚ ਜੌਗਰਫ਼ੀ (ਭੂਗੋਲ) ਵਿਸ਼ੇ ਨੂੰ ਪ੍ਰਫੁੱਲਿਤ ਕਰਨ ਅਤੇ ਮੌਜ਼ਦੂ ਸਮੇਂ ਵਿਦਿਆਰਥੀਆਂ ਲਈ ਜੌਗਰਫ਼ੀ ਵਿਸ਼ੇ ਦਾ ਗਿਆਨ ਤੇ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕਰਨ ਅਤੇ ਅਧਿਆਪਕਾਂ ਦੀਆਂ ਪਦਉੱਨਤੀਆਂ, ਬਦਲੀਆਂ ਵਿੱਚ ਆ ਰਹੀਆਂ ਸਮੱਸਿਆਵਾਂ ਅਤੇ ਜੌਗਰਫ਼ੀ ਵਿਸ਼ਾ ਪੜ੍ਹਾਏ ਜਾਣ ਵਾਲੇ ਸਕੂਲਾਂ ਵਿੱਚ ਭੂਗੋਲ ਪ੍ਰਯੋਗਸ਼ਾਲਾਵਾਂ ਸਥਾਪਿਤ ਕਰਨ ਆਦਿ ਮੰਗਾਂ ਨੂੰ ਲੈ ਕੇ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਿਆ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ (ਸਕੂਲਾਂ) ਪੰਜਾਬ ਦੇ ਡਾਇਰੈਕਟਰ ਦੇ ਨਾਮ ਮੰਗ ਪੱਤਰ ਦਿੱਤੇ। ਪੱਤਰ ਵਿੱਚ ਦੱਸਿਆ ਗਿਆ ਕਿ ਜੌਗਰਫੀ ਲੈਕਚਰਾਰਾਂ ਦੀਆਂ ਕੁੱਲ 357 ਆਸਾਮੀਆਂ ਮੰਨਜੂਰ ਹਨ ਪਰੰਤੂ ਇਹਨਾਂ ਸਾਰੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ‘ਤੇ ਦਰਸਾਇਆ ਨਹੀਂ ਜਾਂਦਾ ਜਿਸ ਕਰਕੇ ਨਾ ਤਾਂ ਵਿਦਿਆਰਥੀਆਂ ਨੂੰ ਜੌਗਰਫੀ ਲੈਕਚਰਾਰ ਮਿਲਦੇ ਹਨ ਅਤੇ ਨਾ ਹੀ ਅਧਿਆਪਕਾਂ ਦੀ ਸਿੱਧੀ ਭਰਤੀ ਜਾਂ ਪਦ-ਉੱਨਤੀ ਹੁੰਦੀ ਹੈ।

ਇਹ ਵੀ ਪੜ੍ਹੋ ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਉਹਨਾਂ ਨੂੰ ਦੱਸਿਆ ਗਿਆ ਕਿ ਆਪ ਜੀ ਦੇ ਸ਼ਹਿਰ ਕੋਟਕਪੂਰਾ ਦੇ ਕੰਨਿਆ ਸਕੂਲ ਵਿੱਚ ਆਸਾਮੀਆਂ ਪੂਰੀਆਂ ਹਨ, ਉੱਥੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਇਹ ਵਿਸ਼ਾ ਰੱਖਦੀਆਂ ਹਨ, ਉੱਥੇ ਲੜਕਿਆਂ ਦੇ ਸਕੂਲ ਵਿੱਚ ਮੰਨਜ਼ੂਰਸ਼ੁਦਾ ਅਸਾਮੀਆਂ ਨੂੰ ਪੋਰਟਲ ਉੱਪਰ ਨਹੀਂ ਦਰਸਾਇਆ ਜਾ ਰਿਹਾ। ਪੱਤਰ ਵਿੱਚ ਦੱਸਿਆ ਗਿਆ ਕਿ ਪੰਜਾਬ ਦੇ ਗੁਆਂਢੀ ਸੂਬਿਆਂ ਹਰਿਆਣਾ ਅਤੇ ਰਾਜਸਥਾਨ ਦੇ ਹਰੇਕ ਸਕੂਲ ਵੱਚਿ ਜੌਗਰਫੀ ਲੈਕਚਰਾਰਾਂ ਦੀਆਂ ਆਸਾਮੀਆਂ ਉਪਲੱਬਧ ਹਨ ਪਰੰਤੂ ਪੰਜਾਬ ਵਿੱਚ 2000 ਸਕੂਲਾਂ ਵਿੱਚੋਂ ਕੇਵਲ 250 ਸਕੂਲਾਂ ਵਿੱਚ ਹੀ ਜੌਗਰਫ਼ੀ ਵਿਸ਼ਾ ਪੜ੍ਹਾਇਆ ਜਾਂਦਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖਿਆ ਮੰਤਰੀ ਅਤੇ ਉੱਚ ਅਧਿਕਾਰੀਆਂ ਨੂੰ ਜੱਥੇਬੰਦੀ ਦਾ ਮੰਗ-ਪੱਤਰ ਸਿਫਾਰਿਸ਼ ਸਹਿਤ ਭੇਜਣ ਦਾ ਯਕੀਨ ਦੁਆਇਆ। ਵਫਦ ਵਿੱਚ ਹਰਜੋਤ ਸਿੰਘ ਬਰਾੜ, ਸੁਰਿੰਦਰ ਸੱਚਦੇਵਾ, ਗਗਨਦੀਪ ਸਿੰਘ ਸੰਧੂ, ਹਰਵਿੰਦਰ ਸਿੰਘ, ਪ੍ਰੇਮ ਕੁਮਾਰ, ਮਨਜਿੰਦਰ ਕੌਰ, ਮਨਦੀਪ ਸਿੰਘ ਅਤੇ ਦਵਿੰਦਰ ਕੁਮਾਰ ਵੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

0

Chandigarh News: ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈ
ਚਰਚਾ ਦਾ ਮੁੱਖ ਮੁੱਦਾ ਦੋਵਾਂ ਰਾਜਾਂ ਵਿੱਚ ਮਿਡ ਡੇ ਮੀਲ ਸਕੀਮ ਵਿਚ ਹੋਰ ਸੁਧਾਰ ਕਰਨ ਦੀ ਦਿਸ਼ਾ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

ਸ਼੍ਰੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਚਲਾਈ ਜਾ ਰਹੀ ਮਿਡ ਡੇ ਮੀਲ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਿਸਦੀ ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਆਪਣੇ ਰਾਜ ਵਿੱਚ ਮਿਡ ਡੇ ਮੀਲ ਸਕੀਮ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਨੇ ਪੰਜਾਬ ਵਿੱਚ ਖੁਰਾਕ ਸੁਰੱਖਿਆ ਦੇ ਨਾਲ-ਨਾਲ ਪੋਸ਼ਣ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਨਵੇਂ ਨਿਰਦੇਸ਼ਾਂ ਬਾਰੇ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਪੌਸ਼ਟਿਕ ਰਸੋਈ ਬਾਗਾਂ ਅਤੇ ਜੜੀ-ਬੂਟੀਆਂ ਦੇ ਪੌਦਿਆਂ ਨੂੰ ਵਧਾਉਣਾ ਰਾਜ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਇਹ ਵੀ ਪੜ੍ਹੋ MLA Raman Arora ਦਾ ਵਿਜੀਲੈਂਸ ਨੂੰ ਮਿਲਿਆ ਪੰਜ ਦਾ ਪੁਲਿਸ ਰਿਮਾਂਡ

ਚੇਅਰਮੈਨ ਵਲੋਂ ਦੱਸਿਆ ਗਿਆ ਕਿ ਕਮਿਸ਼ਨ ਦੇ ਸਾਰੇ ਮੈਂਬਰ ਨਿਯਮਿਤ ਤੌਰ ‘ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਿਡ ਡੇ ਮੀਲ, ਆਂਗਣਵਾੜੀਆਂ ਅਤੇ ਅਨਾਜ ਵੰਡ ਦੀ ਜਾਂਚ ਦਾ ਦੌਰਾ ਕਰਨ ਜਾਂਦੇ ਹਨ। ਹੁਣ ਸਾਰੇ ਮੈਂਬਰਾਂ ਨੂੰ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਪਾਣੀ ਦੇ ਨਮੂਨੇ ਵਾਲੀਆਂ ਮਸ਼ੀਨਾਂ ਅਤੇ ਅਨਾਜ ਵਿੱਚ ਨਮੀ ਦੀ ਮਾਤਰਾ ਦੀ ਜਾਂਚ ਕਰਨ ਲਈ ਨਮੀ ਮੀਟਰ ਜਾਰੀ ਕੀਤੇ ਗਏ ਹਨ।ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ,ਸ੍ਰੀਮਤੀ ਪ੍ਰੀਤੀ ਚਾਵਲਾ, ਮੈਂਬਰ ਅਤੇ ਸ੍ਰੀ ਕਮਲ ਕੁਮਾਰ ਗਰਗ ਮੈਂਬਰ ਸਕੱਤਰ ਵਲੋਂ ਕੇਰਲ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ ਪ੍ਰਸ਼ਾਦ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕੌਮੀ ਲੋਕ ਅਦਾਲਤ ਦੌਰਾਨ ਬਠਿੰਡਾ ਚ 22497 ਕੇਸਾਂ ਦਾ ਕੀਤਾ ਨਿਪਟਾਰਾ

0

Bathinda News: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀ ਦਿੱਲੀ ਮਾਨਯੋਗ ਮੈਂਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਹੁਕਮਾਂ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਸ੍ਰੀ ਕਰੁਨੇਸ਼ ਕੁਮਾਰ ਅਤੇ ਸੀ.ਜੇ.ਐਮ. ਕਮ-ਸਕੱਤਰ ਸ੍ਰੀਮਤੀ ਬਲਜਿੰਦਰ ਕੌਰ ਮਾਨ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਜਿਲ੍ਹਾ ਕਚਹਿਰੀ ਬਠਿੰਡਾ, ਸਬ-ਡਵੀਜਨ, ਫੂਲ ਅਤੇ ਤਲਵੰਡੀ ਸਾਬੋ ਵਿਖੇ ਕੌਮੀ ਲੋਕ ਅਦਾਲਤ ਦਾ ਲਗਾਈ ਗਈ।

ਇਹ ਵੀ ਪੜ੍ਹੋ ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਇਸ ਕੌਮੀ ਲੋਕ ਅਦਾਲਤ ਵਿੱਚ 20 ਬੈਂਚਾਂ ਦਾ ਗਠਨ ਕੀਤਾ ਗਿਆ ਹੈ। ਇਸ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪ੍ਰਾਪਤ ਹੋਇਆ ਹੈ, ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 25417 ਕੇਸ ਲਗਾਏ ਗਏ ਜਿਸ ਵਿੱਚ 22497 ਕੇਸਾ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਕੁੱਲ ਰਕਮ 749760579 ਦੇ ਅਵਾਰਡ ਪਾਸ ਕੀਤੇ ਗਏ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ

0

Chandigarh News: ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 24.05.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ
ਇਸ ਲੋਕ ਅਦਾਲਤ ਵਿੱਚ ਰਾਜ ਦੇ ਸਾਰੇ ਜ਼ਿਲ੍ਹਿਆ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 442 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ,

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

ਜਿਸ ਵਿੱਚ ਕੁੱਲ 5,40,873 ਕੇਸ ਲਗਾਏ ਗਏ ਜਿਨ੍ਹਾਂ ਵਿੱਚੋਂ ਕੁੱਲ 481324 ਕੇਸਾਂ ਦਾ ਨਿਪਟਾਰਾ ਮੌਕੇ ਤੇ ਕੀਤਾ ਗਿਆ ਅਤੇ ਕੁੱਲ 442 ਕਰੋੜ ਰੁਪਏ ਦੇ ਅਵਾਰਡ ਨਿਪਟਾਰੇ ਦੀ ਰਕਮ ਵਜੋਂ ਪਾਸ ਕੀਤੇ ਗਏ।ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਰਾਹੀਂ ਰਾਜ ਭਰ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਹਜਾਰਾਂ ਕੇਸ ਆਪਸੀ ਸਹਿਮਤੀ ਨਾਲ ਨਿਪਟਾਏ ਗਏ ਅਤੇ ਇਸ ਤਰ੍ਹਾਂ ਇਹ ਲੋਕ ਅਦਾਲਤ ਕੇਸਾਂ ਦਾ ਬੇਲੋੜਾ ਭਾਰ ਘਟਾਉਣ ਵਿੱਚ ਕਾਫੀ ਕਾਰਾਗਾਰ ਸਾਬਿਤ ਹੋਈ।ਇਸ ਮੌਕੇ ਮਾਨਯੋਗ ਜਸਟਿਸ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਨੇ ਰਾਜ ਭਰ ਦੇ ਨਿਆਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆ ਅਤੇ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਮਾਨਯੋਗ ਜਸਟਿਸ ਦੀਪਕ ਸਿੱਬਲ ਨੇ ਕਿਹਾ ਕਿ ‘ਲੋਕ ਅਦਾਲਤਾਂ ਇਸ ਵਿਚਾਰ ਦਾ ਪ੍ਰਮਾਣ ਹਨ ਕਿ ਨਿਆਂ ਵਿੱਚ ਦੇਰੀ ਜਾਂ ਵਿਰੋਧੀ ਹੋਣ ਦੀ ਜ਼ਰੂਰਤ ਨਹੀਂ ਹੈ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਪੰਜਾਬ ਦੇ ਲੋਕ ਨਿਆਂ ਪ੍ਰਦਾਨ ਕਰਨ ਦੇ ਇਸ ਸਹਿਯੋਗੀ ਢੰਗ ਨੂੰ ਅਪਣਾਉਂਦੇ ਹਨ”।ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਰਾਜ ਭਰ ਦੀਆ ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆ, ਰਾਜ ਦੇ ਸਮੂਹ ਨਿਆ ਅਧਿਕਾਰੀ, ਬਾਰ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦੇ ਇਸ ਲੋਕ ਅਦਾਲਤ ਵਿੱਚ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

0

👉ਇਸ ਪਹਿਲ ਦਾ ਉਦੇਸ਼ ਸੁਨਹਿਰੀ ਭਵਿੱਖ ਲਈ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ: ਹਰਜੋਤ ਸਿੰਘ ਬੈਂਸ
Education News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਅਤੇ ਉਨ੍ਹਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਈਕੋਸਿਸਟਮ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2025-26 ਲਈ ਸਕੂਲਜ਼ ਆਫ਼ ਐਮੀਨੈਂਸ ਵਿੱਚ 9ਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਵਾਸਤੇ ਆਪਣੀ ਕਿਸਮ ਦਾ ਪਹਿਲਾ ਤਿੰਨ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ 26 ਤੋਂ 28 ਮਈ, 2025 ਤੱਕ ਉਲੀਕਿਆ ਗਿਆ ਇਹ ਓਰੀਐਂਟੇਸ਼ਨ ਪ੍ਰੋਗਰਾਮ ਵਿਦਿਆਰਥੀਆਂ ਨੂੰ ਐਸ.ਓ.ਈ. ਈਕੋਸਿਸਟਮ ਨਾਲ ਏਕੀਕ੍ਰਿਤ ਹੋਣ ਵਿੱਚ ਮਦਦ ਕਰੇਗਾ ਅਤੇ ਅਗਲੇ ਦੋ ਸਾਲਾਂ ਵਿੱਚ ਉਨ੍ਹਾਂ ਦੇ ਵਿਅਕਤੀਗਤ ਵਿਕਾਸ ਲਈ ਇੱਕ ਮਜ਼ਬੂਤ ਆਧਾਰ ਤਿਆਰ ਕਰੇਗਾ।

ਇਹ ਵੀ ਪੜ੍ਹੋ ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਇਸ ਦੇ ਨਾਲ ਹੀ ਇਹ ਪ੍ਰੋਗਰਾਮ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਕਰੀਅਰ ਬਾਰੇ ਵਿਹਾਰਕ ਸੂਝ ਪ੍ਰਦਾਨ ਕਰੇਗਾ।ਇਸ ਪ੍ਰੋਗਰਾਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲਜ਼ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਲਈ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਨੌਕਰਸ਼ਾਹਾਂ, ਜੱਜਾਂ, ਸੀਨੀਅਰ ਵਕੀਲਾਂ, ਡਾਕਟਰਾਂ, ਵਾਈਸ ਚਾਂਸਲਰਾਂ, ਕਾਲਜ ਪ੍ਰਿੰਸੀਪਲਾਂ, ਪ੍ਰੋਫੈਸਰਾਂ ਅਤੇ ਉਦਯੋਗ ਮੁਖੀਆਂ ਸਮੇਤ ਸੂਝਵਾਨ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਸੈਸ਼ਨ ਕਰਵਾਏ ਜਾਣਗੇ , ਜਿਸ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਤਜ਼ਰਬਿਆਂ ਤੋਂ ਸਿੱਖਣ ਅਤੇ ਵਿਹਾਰਕ ਗਿਆਨ ਪ੍ਰਾਪਤ ਕਰਨ ਦਾ ਇੱਕ ਵਿਲੱਖਣ ਮੌਕਾ ਮਿਲੇਗਾ।

ਇਹ ਵੀ ਪੜ੍ਹੋ ਜਲ ਸਰੋਤ ਮੰਤਰੀ ਵੱਲੋਂ ਸਿੰਚਾਈ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਨਹਿਰਾਂ ਦੀ ਜ਼ਮੀਨੀ ਪੱਧਰ ‘ਤੇ ਚੈਕਿੰਗ ਕਰਨ ਦੇ ਨਿਰਦੇਸ਼

ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਅਧੀਨ ਹੋਣਹਾਰ ਸਾਬਕਾ ਵਿਦਿਆਰਥੀਆਂ ਨੂੰ ਸਕੂਲਜ਼ ਆਫ ਐਮੀਨੈਂਸ ਵਿੱਚ ਬੁਲਾਇਆ ਜਾਵੇਗਾ ਤਾਂ ਜੋ ਵਿਦਿਆਰਥੀ ਉਨ੍ਹਾਂ ਦੀ ਸਫ਼ਲਤਾ ਤੋਂ ਪ੍ਰੇਰਨਾ ਲੈ ਸਕਣ। ਇਸ ਨਾਲ ਉਨ੍ਹਾਂ ਨੂੰ ਭਵਿੱਖੀ ਰਣਨੀਤੀ ਤਿਆਰ ਕਰਨ, ਸਮਾਂ ਪ੍ਰਬੰਧਨ ਅਤੇ ਟੀਚਾ ਨਿਰਧਾਰਨ ਬਾਰੇ ਕੀਮਤੀ ਮਾਰਗਦਰਸ਼ਨ ਮਿਲੇਗਾ। ਇਸ ਤੋਂ ਇਲਾਵਾ ਵਿਦਿਆਰਥੀ ਰੀਡਿੰਗ ਸੈਸ਼ਨਾਂ, ਵਿਚਾਰ-ਵਟਾਂਦਰੇ ਅਤੇ ਅੰਗਰੇਜ਼ੀ ਅਖ਼ਬਾਰ ਪੜ੍ਹਨਾ ਅਤੇ “ਅੱਜ ਦੀ ਮੁੱਖ ਸੁਰਖੀ” ਵਰਗੀਆਂ ਰੌਚਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਸ ਨਾਲ ਉਹਨਾਂ ਦੀ ਪੜ੍ਹਨ ਵਿੱਚ ਰੁਚੀ ਅਤੇ ਬੌਧਿਕ ਉਤਸੁਕਤਾ ਨੂੰ ਹੋਰ ਵਧਾਇਆ ਜਾ ਸਕੇਗਾ।

ਇਹ ਵੀ ਪੜ੍ਹੋ MLA Raman Arora ਦਾ ਵਿਜੀਲੈਂਸ ਨੂੰ ਮਿਲਿਆ ਪੰਜ ਦਾ ਪੁਲਿਸ ਰਿਮਾਂਡ

ਵਿਦਿਆਰਥੀਆਂ ਦੇ ਕਮਿਊਨੀਕੇਸ਼ਨ ਹੁਨਰ ਨੂੰ ਹੋਰ ਨਿਖਾਰਨ ਲਈ ਇਸ ਪ੍ਰੋਗਰਾਮ ਵਿੱਚ “ਡ੍ਰੀਮ ਕਰੀਅਰ,” “ਕਰੰਟ ਅਫੇਅਰਜ਼” ਅਤੇ “ਮਾਈ ਵਿਜ਼ਨ ਫ਼ਾਰ ਪੰਜਾਬ” ਵਰਗੇ ਵਿਸ਼ਿਆਂ ‘ਤੇ ਭਾਸ਼ਣ ਅਤੇ ਵਿਚਾਰ-ਵਟਾਂਦਰਾ ਮੁਕਾਬਲੇ ਸ਼ਾਮਲ ਹੋਣਗੇ, ਜਿਹਨਾਂ ਦਾ ਉਦੇਸ਼ ਵਿਦਿਆਰਥੀਆਂ ਦੇ ਬੋਲਣ ਅਤੇ ਸਵੈ-ਪ੍ਰਗਟਾਵੇ ਦੇ ਹੁਨਰ ਨੂੰ ਵਧਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰੋਜ਼ਾਨਾ ਸਕੂਲਾਂ ਵਿੱਚ ਸਵੇਰ ਦੀ ਸਭਾ ਵਿੱਚ ਅਹਿਮ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜੋ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਵਰਗੇ ਵਿਸ਼ਿਆਂ ‘ਤੇ ਕੇਂਦ੍ਰਿਤ ਹੋਣਗੀਆਂ, ਜਿਸ ਵਿੱਚ ਪ੍ਰੇਰਣਾਦਾਇਕ ਹਵਾਲੇ ਅਤੇ ਵਿਚਾਰ-ਵਟਾਂਦਰਾ ਸਬੰਧੀ ਸੰਵਾਦ ਸ਼ਾਮਲ ਹੋਵੇਗਾ।ਇਸ ਪਹਿਲਕਦਮੀ ਦੇ ਹਿੱਸੇ ਵਜੋਂ ਵਿਦਿਆਰਥੀ ‘ਮੇਕ ਯੂਅਰ ਸਮਰ ਕਾਊਂਟ’ ਸੈਸ਼ਨ ਵਿੱਚ ਹਿੱਸਾ ਲੈਣਗੇ, ਜਿਸ ਤਹਿਤ ਉਹ ਗਰਮੀਆਂ ਦੀਆਂ ਛੁੱਟੀਆਂ ਦੇ ਟੀਚੇ ਨਿਰਧਾਰਤ ਕਰਨਗੇ, ਅਧਿਐਨ ਦੇ ਘੰਟਿਆਂ ਨੂੰ ਟਰੈਕ ਕਰਨਗੇ ਅਤੇ ਸਮਰ ਐਕਟੀਵਿਟੀ ਚੈਲੇਂਜ ਚਾਰਟ ਦੀ ਪੜਚੋਲ ਕਰਨਗੇ।

ਇਹ ਵੀ ਪੜ੍ਹੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੇ ਨਾਭਾ’ਚ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

ਅਧਿਆਪਕਾਂ ਦੇ ਮਾਰਗਦਰਸ਼ਨ ਨਾਲ ਵਿਦਿਆਰਥੀ ਆਪਣੀਆਂ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਯੋਜਨਾਵਾਂ ਤਿਆਰ ਕਰਨਗੇ, ਜਿਸ ਨਾਲ ਉਹਨਾਂ ਵਿੱਚ ਟੀਚਾ ਅਤੇ ਦਿਸ਼ਾ ਤੈਅ ਕਰਨ ਦੀ ਭਾਵਨਾ ਪੈਦਾ ਹੋਵੇਗੀ।ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਗਰਾਮ ਸਕੂਲ ਆਫ਼ ਐਮੀਨੈਂਸ ਦੀ ਸੰਪੂਰਨ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸਦਾ ਉਦੇਸ਼ ਅਕਾਦਮਿਕ ਉੱਤਮਤਾ ਅਤੇ ਨਿੱਜੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਉਹਨਾਂ ਕਿਹਾ ਕਿ ਸਬੰਧਤ ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਇਸ ਪ੍ਰੋਗਰਾਮ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ ਅਤੇ ਉਨ੍ਹਾਂ ਨੂੰ ਇੱਕ ਗੂਗਲ ਫਾਰਮ ਲਿੰਕ ਆਨਲਾਈਨ ਭੇਜਿਆ ਗਿਆ ਹੈ। ਉਹ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰੋਗਰਾਮ ਬਾਰੇ ਅਪਡੇਟਸ, ਫੋਟੋਆਂ ਅਤੇ ਕਰਵਾਏ ਜਾਣ ਵਾਲੇ ਸੈਸ਼ਨਾਂ ਦੇ ਵੇਰਵੇ ਸਾਂਝੇ ਕਰਨਗੇ ਤਾਂ ਜੋ ਸੀਨੀਅਰ ਅਧਿਕਾਰੀ ਇਸ ਪ੍ਰੋਗਰਾਮ ਦੀ ਓਵਰਆਲ ਨਿਗਰਾਨੀ ਕਰ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

👉ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸਾਹਮਣੇ ਪਾਣੀ, ਵਾਈ.ਐਸ.ਐਲ., ਬੀ.ਬੀ.ਐਮ.ਬੀ. ਅਤੇ ਚੰਡੀਗੜ੍ਹ ਦਾ ਮੁੱਦਾ ਉਠਾਇਆ
👉ਉਦਯੋਗ ਲਈ ਰਿਆਇਤਾਂ, ਕੰਡਿਆਲੀ ਤਾਰ ਪਾਰਲੀ ਜ਼ਮੀਨ ਦੇ ਮਾਲਕ ਕਿਸਾਨਾਂ ਲਈ ਮੁਆਵਜ਼ਾ ਵਧਾਉਣ ਅਤੇ ਸਰਹੱਦੀ ਵਿਕਾਸ ਲਈ ਫੰਡਾਂ ਦੀ ਖੁੱਲ੍ਹ ਕੇ ਵੰਡ ਦੀ ਕੀਤੀ ਮੰਗ

New Delhi News:ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇ ਵਾਲਾ ਸਲੂਕ ਗੈਰ-ਵਾਜਬ ਹੈ।ਇੱਥੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਸੂਬੇ ਨਾਲ ਸਬੰਧਤ ਮਹੱਤਵਪੂਰਨ ਮੁੱਦੇ ਉਠਾਏ ਅਤੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਲਈ ਵਾਧੂ ਪਾਣੀ ਨਹੀਂ ਹੈ।

ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਯਮੁਨਾ-ਸਤਲੁਜ-ਲਿੰਕ (ਵਾਈ.ਐਸ.ਐਲ.) ਨਹਿਰ ਦੀ ਉਸਾਰੀ ਦੇ ਵਿਚਾਰ ਉਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਵੀ, ਬਿਆਸ ਤੇ ਸਤਲੁਜ ਨਹਿਰਾਂ ਵਿੱਚ ਪਹਿਲਾਂ ਹੀ ਪਾਣੀ ਘੱਟ ਹੈ ਅਤੇ ਵਾਧੂ ਪਾਣੀ ਨੂੰ ਘਾਟ ਵਾਲੇ ਬੇਸਿਨਾਂ ਵੱਲ ਮੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਵਾਰ-ਵਾਰ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ ਕਿਉਂਕਿ ਯਮੁਨਾ-ਸਤਲੁਜ-ਲਿੰਕ ਪ੍ਰਾਜੈਕਟ ਲਈ ਇੱਕ ਸਮਝੌਤਾ 12 ਮਾਰਚ, 1954 ਨੂੰ ਪੁਰਾਣੇ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚਕਾਰ ਹੋਇਆ ਸੀ, ਜਿਸ ਵਿੱਚ ਪੁਰਾਣੇ ਪੰਜਾਬ ਨੂੰ ਯਮੁਨਾ ਦੇ ਪਾਣੀਆਂ ਦੇ ਦੋ-ਤਿਹਾਈ ਹਿੱਸੇ ਦਾ ਹੱਕਦਾਰ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ ਜਲ ਸਰੋਤ ਮੰਤਰੀ ਵੱਲੋਂ ਸਿੰਚਾਈ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਨਹਿਰਾਂ ਦੀ ਜ਼ਮੀਨੀ ਪੱਧਰ ‘ਤੇ ਚੈਕਿੰਗ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਵਿੱਚ ਯਮੁਨਾ ਦੇ ਪਾਣੀਆਂ ਨਾਲ ਸਿੰਜਣ ਲਈ ਕਿਸੇ ਖਾਸ ਖੇਤਰ ਨੂੰ ਨਹੀਂ ਦਰਸਾਇਆ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪੁਨਰਗਠਨ ਤੋਂ ਪਹਿਲਾਂ ਰਾਵੀ ਅਤੇ ਬਿਆਸ ਦਰਿਆ ਵਾਂਗ ਯਮੁਨਾ ਨਦੀ ਵੀ ਪੁਰਾਣੇ ਪੰਜਾਬ ਰਾਜ ਵਿੱਚੋਂ ਵਗਦੇ ਸਨ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਦਰਿਆਈ ਪਾਣੀਆਂ ਦੀ ਵੰਡ ਕਰਦੇ ਸਮੇਂ ਯਮੁਨਾ ਦੇ ਪਾਣੀਆਂ ‘ਤੇ ਵਿਚਾਰ ਨਹੀਂ ਕੀਤਾ ਗਿਆ, ਜਦੋਂ ਕਿ ਰਾਵੀ ਅਤੇ ਬਿਆਸ ਦੇ ਪਾਣੀਆਂ ਨੂੰ ਸਹੀ ਢੰਗ ਨਾਲ ਧਿਆਨ ਵਿੱਚ ਰੱਖਿਆ ਗਿਆ ਸੀ।

ਭਾਰਤ ਸਰਕਾਰ ਦੁਆਰਾ ਗਠਿਤ ਇਰੀਗੇਸ਼ਨ ਕਮਿਸ਼ਨ ਦੀ 1972 ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰਿਪੋਰਟ ਮੁਤਾਬਕ ਪੰਜਾਬ (1966 ਵਿੱਚ ਪੁਨਰਗਠਨ ਤੋਂ ਬਾਅਦ) ਯਮੁਨਾ ਨਦੀ ਬੇਸਿਨ ਵਿੱਚ ਆਉਂਦਾ ਹੈ।ਇਸ ਲਈ ਮੁੱਖ ਮੰਤਰੀ ਨੇ ਕਿਹਾ ਕਿ ਜੇ ਹਰਿਆਣਾ ਦਾ ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ‘ਤੇ ਦਾਅਵਾ ਹੈ ਤਾਂ ਪੰਜਾਬ ਦਾ ਵੀ ਯਮੁਨਾ ਦੇ ਪਾਣੀਆਂ ‘ਤੇ ਬਰਾਬਰ ਦਾਅਵਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੇਨਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ ਅਤੇ ਯਮੁਨਾ ਨਦੀ ‘ਤੇ ਸਟੋਰੇਜ ਢਾਂਚੇ ਦੀ ਉਸਾਰੀ ਨਾ ਹੋਣ ਕਾਰਨ ਪਾਣੀ ਬਰਬਾਦ ਹੋ ਰਿਹਾ ਹੈ। ਇਸ ਲਈ ਭਗਵੰਤ ਸਿੰਘ ਮਾਨ ਨੇ ਬੇਨਤੀ ਕੀਤੀ ਕਿ ਇਸ ਸਮਝੌਤੇ ਦੀ ਸੋਧ ਦੌਰਾਨ ਪੰਜਾਬ ਦੇ ਦਾਅਵੇ ‘ਤੇ ਵਿਚਾਰ ਕੀਤਾ ਜਾਵੇ ਅਤੇ ਪੰਜਾਬ ਨੂੰ ਯਮੁਨਾ ਦੇ ਪਾਣੀਆਂ ‘ਤੇ ਉਸ ਦਾ ਬਣਦਾ ਹੱਕ ਦਿੱਤਾ ਜਾਵੇ।

ਇਹ ਵੀ ਪੜ੍ਹੋ MLA Raman Arora ਦਾ ਵਿਜੀਲੈਂਸ ਨੂੰ ਮਿਲਿਆ ਪੰਜ ਦਾ ਪੁਲਿਸ ਰਿਮਾਂਡ

ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੀ ਪੱਖਪਾਤੀ ਪਹੁੰਚ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬੋਰਡ ਦਾ ਗਠਨ ਪੰਜਾਬ ਪੁਨਰਗਠਨ ਐਕਟ, 1966 ਦੇ ਉਪਬੰਧਾਂ ਅਧੀਨ ਕੀਤਾ ਗਿਆ ਸੀ, ਜਿਸ ਦਾ ਅਧਿਕਾਰ ਭਾਖੜਾ, ਨੰਗਲ ਅਤੇ ਬਿਆਸ ਪ੍ਰਾਜੈਕਟਾਂ ਤੋਂ ਭਾਈਵਾਲ ਰਾਜਾਂ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਚੰਡੀਗੜ੍ਹ ਨੂੰ ਪਾਣੀ ਅਤੇ ਬਿਜਲੀ ਦੀ ਸਪਲਾਈ ਨੂੰ ਨਿਯਮਤ ਕਰਨ ਲਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਪੰਜਾਬ ਆਪਣੇ ਪੀਣ ਵਾਲੇ ਪਾਣੀ ਅਤੇ ਹੋਰ ਅਸਲ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭਾਈਵਾਲ ਸੂਬਿਆਂ ਨਾਲ ਪਾਣੀ ਸਾਂਝਾ ਕਰਨ ਵਿੱਚ ਬਹੁਤ ਉਦਾਰ ਰਿਹਾ ਹੈ ਕਿਉਂਕਿ ਪੰਜਾਬ ਆਪਣੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਆਪਣੇ ਭੂਮੀਗਤ ਭੰਡਾਰਾਂ ‘ਤੇ ਨਿਰਭਰ ਕਰਦਾ ਸੀ, ਖਾਸ ਕਰਕੇ ਝੋਨੇ ਦੀ ਫਸਲ ਲਈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਤੀਜੇ ਵਜੋਂ ਭੂਮੀਗਤ ਪਾਣੀ ਦਾ ਪੱਧਰ ਬਹੁਤ ਹੱਦ ਤੱਕ ਹੇਠਾਂ ਚਲਾ ਗਿਆ ਹੈ, ਇੱਥੋਂ ਤੱਕ ਕਿ ਪੰਜਾਬ ਦੇ 153 ਬਲਾਕਾਂ ਵਿੱਚੋਂ 115 ਬਲਾਕ (76.10 ਫੀਸਦੀ) ਧਰਤੀ ਹੇਠੋਂ ਜ਼ਿਆਦਾ ਪਾਣੀ ਕੱਢ ਰਹੇ ਹਨ ਅਤੇ ਇਹ ਪ੍ਰਤੀਸ਼ਤਤਾ ਦੇਸ਼ ਦੇ ਸਾਰੇ ਰਾਜਾਂ ਵਿੱਚੋਂ ਸਭ ਤੋਂ ਵੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਨਹਿਰੀ ਢਾਂਚੇ ਨੂੰ ਅਪਗ੍ਰੇਡ ਕਰਨ ਨਾਲ ਪੰਜਾਬ ਨੂੰ ਖੁਦ ਆਪਣੀ ਪਾਣੀ ਦੀ ਜ਼ਰੂਰਤ ਤੋਂ ਘੱਟ ਪਾਣੀ ਮਿਲ ਰਿਹਾ ਹੈ ਅਤੇ ਦਰਿਆਈ ਪਾਣੀਆਂ ਵਿੱਚ ਇਸ ਦਾ ਪਾਣੀ ਦਾ ਹਿੱਸਾ ਵੀ ਇਨ੍ਹਾਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕਾਫ਼ੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਾਡੀ ਵਾਰ-ਵਾਰ ਬੇਨਤੀ ਦੇ ਬਾਵਜੂਦ ਬੀ.ਬੀ.ਐਮ.ਬੀ. ਨੇ ਹਰਿਆਣਾ ਨੂੰ ਪਾਣੀ ਛੱਡਣ ਨੂੰ ਨਿਯਮਤ ਕਰਨ ਲਈ ਦੂਜੇ ਭਾਈਵਾਲ ਰਾਜਾਂ ਨੂੰ ਸਲਾਹ ਦੇਣ ਲਈ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਤੀਜੇ ਵਜੋਂ ਇਸ ਨੇ 30 ਮਾਰਚ, 2025 ਤੱਕ ਆਪਣੇ ਹਿੱਸੇ ਦਾ ਪੂਰਾ ਪਾਣੀ ਵਰਤ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਬੇਨਤੀ ‘ਤੇ ਮਨੁੱਖੀ ਆਧਾਰ ‘ਤੇ ਵਿਚਾਰ ਕਰਦੇ ਹੋਏ ਪੀਣ ਵਾਲੇ ਪਾਣੀ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਪੰਜਾਬ ਦੇ ਹਿੱਸੇ ਵਿੱਚੋਂ 4000 ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਸੀ। ਹਾਲਾਂਕਿ ਹਰਿਆਣਾ ਨੂੰ ਅਸਲ ਵਿੱਚ ਸਿਰਫ਼ 1700 ਕਿਊਸਿਕ ਪਾਣੀ ਦੀ ਲੋੜ ਸੀ।

ਇਹ ਵੀ ਪੜ੍ਹੋ ਉੱਘੇ ਬੱਲੇਬਾਜ਼ ਸ਼ੁਭਮਨ ਗਿੱਲ ਦੇ ਹੱਥ ਆਈ ਭਾਰਤੀ ਟੈਸਟ ਟੀਮ ਦੀ ਕਪਤਾਨੀ, ਪੰਤ ਬਣੇ ਉਪ ਕੁਪਤਾਨ

ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਨੇ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਪੰਜਾਬ ਵੱਲੋਂ ਉਠਾਏ ਗਏ ਗੰਭੀਰ ਇਤਰਾਜ਼ਾਂ ਦੇ ਬਾਵਜੂਦ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਦੀ ਭਾਵਨਾ ਅਤੇ ਤਜਵੀਜ਼ਾਂ ਦੇ ਵਿਰੁੱਧ ਹੈ ਕਿਉਂਕਿ ਬੀ.ਬੀ.ਐਮ.ਬੀ. ਨੇ ਪੰਜਾਬ ਦਾ ਪਾਣੀ ਲੈਣ ਦਾ ਇਹ ਫੈਸਲਾ ਪੰਜਾਬ ਦੀ ਸਹਿਮਤੀ ਦੇ ਵਿਰੁੱਧ ਲਿਆ ਹੈ, ਨਾਲ ਹੀ ਬੀ.ਬੀ.ਐਮ.ਬੀ. ਨੂੰ ਸਲਾਹ ਦਿੱਤੀ ਜਾਣੀ ਚਾਹੀਦੀ ਹੈ ਕਿ ਉਹ ਜ਼ਬਤ ਵਿੱਚ ਰਹੇ ਅਤੇ ਕਾਨੂੰਨ ਦੀਆਂ ਤਜਵੀਜ਼ਾਂ ਅਨੁਸਾਰ ਕੰਮ ਕਰੇ।

ਭਗਵੰਤ ਸਿੰਘ ਮਾਨ ਨੇ ਨੀਤੀ ਆਯੋਗ ਨੂੰ ਜਾਣੂ ਕਰਵਾਇਆ ਕਿ ਪੰਜਾਬ ਆਪਣੇ ਕਾਰਜਾਂ ਵਿੱਚ ਵਿੱਤੀ ਕੁਸ਼ਲਤਾ ਲਿਆਉਣ ਲਈ ਬੀ.ਬੀ.ਐਮ.ਬੀ. ਨੂੰ ਵਾਰ-ਵਾਰ ਬੇਨਤੀ ਕਰ ਰਿਹਾ ਹੈ ਪਰ ਕੋਈ ਫਾਇਦਾ ਨਹੀਂ ਹੋਇਆ ਅਤੇ ਬੀ.ਬੀ.ਐਮ.ਬੀ. ਵੱਲੋਂ ਸਰੋਤਾਂ ਦੀ ਵਰਤੋਂ ਵਿੱਚ ਵੀ ਲਾਪਰਵਾਹੀ ਵਰਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਨੂੰ ਇਹ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਜਾਣੀ ਚਾਹੀਦੀ ਹੈ ਕਿ ਵਿੱਤੀ ਸਰੋਤਾਂ ਦੀ ਤਰਕਸੰਗਤ ਵਰਤੋਂ ਕੀਤੀ ਜਾਵੇ ਤਾਂ ਜੋ ਭਾਈਵਾਲ ਰਾਜਾਂ ‘ਤੇ ਵਿੱਤੀ ਬੋਝ ਘੱਟ ਹੋ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ ਬੀ.ਬੀ.ਐਮ.ਬੀ. ਪ੍ਰਸ਼ਾਸਕੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ, ਜੋ ਪੱਖਪਾਤੀ ਅਤੇ ਪੰਜਾਬ ਦੇ ਹਿੱਤ ਦੇ ਵਿਰੁੱਧ ਜਾਪਦਾ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦੇ ਅਧਿਕਾਰੀਆਂ ਨੂੰ ਹਾਸ਼ੀਏ ‘ਤੇ ਧੱਕਿਆ ਜਾ ਰਿਹਾ ਹੈ ਅਤੇ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ‘ਤੇ ਗੰਭੀਰ ਇਤਰਾਜ਼ ਜਤਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਨੂੰ ਦੋਵਾਂ ਰਾਜਾਂ ਨਾਲ ਆਪਣੇ ਵਿਹਾਰ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਪਹੁੰਚ ਅਪਣਾਉਣ ਦੀ ਸਲਾਹ ਦੇਣਾ ਠੀਕ ਰਹੇਗਾ।

ਇਹ ਵੀ ਪੜ੍ਹੋ ਮੁਹਾਲੀ ਪੁਲਿਸ ਵੱਲੋਂ ਆਨਲਾਈਨ ਠੱਗੀ ਦਾ ਪਰਦਾਫ਼ਾਸ; 7 ਨਾਈਜੀਰੀਅਨ ਕੀਤੇ ਗ੍ਰਿਫਤਾਰ

ਭਾਖੜਾ ਨੰਗਲ ਡੈਮ ‘ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੇ ਮੁੱਦੇ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਅਤੇ ਨੰਗਲ ਡੈਮਾਂ ਦੀ ਸੁਰੱਖਿਆ ਉਨ੍ਹਾਂ ਦੇ ਨਿਰਮਾਣ ਤੋਂ ਹੀ ਸਬੰਧਤ ਰਾਜਾਂ ਦੀ ਜ਼ਿੰਮੇਵਾਰੀ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰਾਲੇ ਨੇ ਭਾਖੜਾ ਨੰਗਲ ਡੈਮਾਂ ਦੀ ਸੁਰੱਖਿਆ ਲਈ ਸੀ.ਆਈ.ਐਸ.ਐਫ. ਨੂੰ ਤਾਇਨਾਤ ਕਰਨ ਦਾ ਫੈਸਲਾ ਲਿਆ ਹੈ, ਜੋ ਕਿ ਬੇਲੋੜਾ ਕਦਮ ਹੈ ਕਿਉਂਕਿ ਇੱਕ ਚੰਗੀ ਤਰ੍ਹਾਂ ਸਥਾਪਿਤ ਸੰਚਾਲਨ ਪ੍ਰਬੰਧਨ ਨੂੰ ਵਿਗਾੜਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਇਹ ਇਨ੍ਹਾਂ ਡੈਮਾਂ ਦੇ ਸਬੰਧ ਵਿੱਚ ਪੰਜਾਬ ਦੇ ਅਧਿਕਾਰ ਨੂੰ ਹੋਰ ਖੋਰਾ ਲਗਾਉਂਦਾ ਹੈ।

ਇਸ ਦੇ ਮੱਦੇਨਜ਼ਰ ਭਗਵੰਤ ਸਿੰਘ ਮਾਨ ਨੇ ਬੇਨਤੀ ਕੀਤੀ ਕਿ ਸੀ.ਆਈ.ਐਸ.ਐਫ. ਨੂੰ ਤਾਇਨਾਤ ਕਰਨ ਦੇ ਫੈਸਲੇ ਨੂੰ ਤੁਰੰਤ ਰੱਦ ਕੀਤਾ ਜਾਵੇ।ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਦੇ ਅਧਿਕਾਰੀਆਂ ਨੂੰ 60:40 ਦੇ ਅਨੁਪਾਤ ਵਿੱਚ ਢੁਕਵੀਂ ਪ੍ਰਤੀਨਿਧਤਾ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ 1966 ਵਿੱਚ ਪੰਜਾਬ ਦੇ ਪੁਨਰਗਠਨ ਤੋਂ ਬਾਅਦ ਇੱਕ ਸਥਾਪਿਤ ਪ੍ਰਬੰਧ ਰਿਹਾ ਹੈ, ਜਿਸ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸਾਰੀਆਂ ਸਿਵਲ ਅਸਾਮੀਆਂ ਨੂੰ ਪੰਜਾਬ ਅਤੇ ਹਰਿਆਣਾ ਤੋਂ ਲਏ ਗਏ ਕਰਮਚਾਰੀਆਂ ਤੋਂ 60:40 ਦੇ ਅਨੁਪਾਤ ਵਿੱਚ ਭਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਏ.ਜੀ.ਐਮ.ਯੂ.ਟੀ. ਅਤੇ ਡੀ.ਏ.ਐਨ.ਆਈ.ਸੀ. ਕਾਡਰਾਂ ਤੋਂ ਡੈਪੂਟੇਸ਼ਨਾਂ ਵਿੱਚ ਯੋਜਨਾਬੱਧ ਵਾਧੇ ਨਾਲ ਇਹ ਸੰਤੁਲਨ ਬੁਰੀ ਤਰ੍ਹਾਂ ਵਿਗੜ ਗਿਆ ਹੈ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਹੁਣ ਤੱਕ ਪੰਜਾਬ ਦੇ ਅਧਿਕਾਰੀਆਂ ਦੁਆਰਾ ਚਲਾਏ ਜਾਂਦੇ ਮੁੱਖ ਵਿਭਾਗ ਹੁਣ ਏ.ਜੀ.ਐਮ.ਯੂ.ਟੀ. ਕਾਡਰ ਦੇ ਬਹੁਤ ਜੂਨੀਅਰ ਅਧਿਕਾਰੀਆਂ ਨੂੰ ਅਲਾਟ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਧਦਾ ਕੇਂਦਰੀਕਰਨ ਅਤੇ ਆਪਣੀ ਰਾਜਧਾਨੀ ਦੇ ਪ੍ਰਸ਼ਾਸਨ ਵਿੱਚ ਪੰਜਾਬ ਨੂੰ ਘਟਦੀ ਪ੍ਰਤੀਨਿਧਤਾ ਸਹਿਕਾਰੀ ਸੰਘਵਾਦ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਸੇਵਾ ਨਿਯਮਾਂ ਵਿੱਚ ਸਾਰੀਆਂ ਸੋਧਾਂ/ਪ੍ਰਸਤਾਵਿਤ ਸੋਧਾਂ ਨੂੰ ਤੁਰੰਤ ਰੱਦ/ਵਾਪਸ ਕੀਤਾ ਜਾਵੇ।

ਇਹ ਵੀ ਪੜ੍ਹੋ Big News: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਗਵਾਹ ਦੀ ਹੋਈ ਮੌ+ਤ!

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2017-18, 2018-19 ਅਤੇ 2019-20 ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਬਕਾਏ ਤੁਰੰਤ ਜਾਰੀ ਕਰਨ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਦੇਸ਼ ਭਰ ਵਿੱਚ ਅਨੁਸੂਚਿਤ ਜਾਤੀ ਦੀ ਆਬਾਦੀ ਦਾ ਸਭ ਤੋਂ ਵੱਧ ਪ੍ਰਤੀਸ਼ਤ (31.94 ਫੀਸਦੀ) ਹੈ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 100 ਫੀਸਦੀ ਕੇਂਦਰੀ ਸਪਾਂਸਰਡ ਸਕੀਮ ਵਜੋਂ ਲਾਗੂ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ 60.79 ਕਰੋੜ ਰੁਪਏ ਦੀ ਸੂਬੇ ਦੀ ‘ਪ੍ਰਤੀਬੱਧ ਦੇਣਦਾਰੀ’ ਵਾਲੀ ਇਹ ਯੋਜਨਾ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ 2018 ਵਿੱਚ ‘ਪ੍ਰਤੀਬੱਧ ਦੇਣਦਾਰੀ’ ਦੇ ਮਾਪਦੰਡਾਂ ਨੂੰ ਬਦਲ ਦਿੱਤਾ ਹੈ ਅਤੇ ਇਸ ਨੂੰ ਪਿਛਲੀ ਯੋਜਨਾ ਮਿਆਦ/ਵਿੱਤ ਕਮਿਸ਼ਨ ਦੇ ਮਿਆਦੀ ਸਾਲ ਵਿੱਚ ਸੂਬੇ ਅਤੇ ਕੇਂਦਰ ਦੀ ਹਿੱਸੇਦਾਰੀ ਬਰਾਬਰ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਮੋਦੀ ਦੀ ਅਗਵਾਈ ਹੇਠ ਨੀਤੀ ਆਯੋਗ ਦੀ ਮੀਟਿੰਗ ਅੱਜ, ਪੰਜਾਬ BBMB ਸਹਿਤ ਚੁੱਕੇਗਾ ਅਹਿਮ ਮੁੱਦੇ

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਮਾਪਦੰਡਾਂ ਅਨੁਸਾਰ 2017-18, 2018-19 ਅਤੇ 2019-20 ਦੀ ਮਿਆਦ ਲਈ ਸੂਬਾ ਸਰਕਾਰ ਦੀ ‘ਪ੍ਰਤੀਬੱਧ ਦੇਣਦਾਰੀ’ ਅਚਾਨਕ ਵਧ ਕੇ 800.31 ਕਰੋੜ ਰੁਪਏ ਹੋ ਗਈ, ਜੋ ਕਿ 2016-2017 ਦੇ 60.09 ਕਰੋੜ ਰੁਪਏ ਨਾਲੋਂ 13 ਗੁਣਾ ਵੱਧ ਹੈ। ਉਨ੍ਹਾਂ ਕਿਹਾ ਕਿ ਮੰਤਰਾਲੇ ਵੱਲੋਂ ਮਾਪਦੰਡਾਂ ਵਿੱਚ ਅਚਾਨਕ ਤਬਦੀਲੀ ਦੇ ਨਤੀਜੇ ਵਜੋਂ ਇਕੱਠੀ ਹੋਈ ਸਾਰੀ ਦੇਣਦਾਰੀ ਬਹੁਤ ਵੱਡੀ ਹੈ, ਜੋ ਇਕੱਲੀ ਸੂਬਾ ਸਰਕਾਰ ਨਹੀਂ ਭਰ ਸਕਦੀ। ਇਸ ਲਈ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਇਹ ਬੈਕਲਾਗ ਰਕਮ 938.26 ਕਰੋੜ ਰੁਪਏ (ਦੇਣਦਾਰੀ ਦਾ 60 ਫੀਸਦੀ) ਕੇਂਦਰ ਵੱਲੋਂ ਜਾਰੀ ਕੀਤੀ ਜਾਵੇ ਤਾਂ ਜੋ ਇਸ ਮਾਮਲੇ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੀ ਕਿਸਮਤ ਬਦਲਣ ਵਿੱਚ ਮਦਦ ਮਿਲੇਗੀ।

ਹਰੀਕੇ ਹੈੱਡ ਵਰਕਸ ਦੀ ਡੀ-ਸਿਲਟਿੰਗ ਦੇ ਮੁੱਦੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਸੰਗਮ ਬਿੰਦੂ ‘ਤੇ ਸਥਿਤ ਹੈ ਅਤੇ ਦੱਖਣ-ਪੱਛਮੀ ਪੰਜਾਬ, ਰਾਜਸਥਾਨ ਨੂੰ ਪਾਣੀ ਦੀ ਸਪਲਾਈ ਅਤੇ ਪਾਕਿਸਤਾਨ ਵਿੱਚ ਵਹਾਅ ਨੂੰ ਕੰਟਰੋਲ ਕਰਨ ਲਈ ਮੁੱਖ ਕੰਟਰੋਲ ਬਿੰਦੂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਲ ਭੰਡਾਰ ਵਿੱਚ ਗਾਰ/ਰੇਤ ਦੇ ਤਲਛਟ ਨੇ ਜਲ ਭੰਡਾਰ ਦੀ ਸਮਰੱਥਾ ਨੂੰ ਬਹੁਤ ਘਟਾ ਦਿੱਤਾ ਹੈ ਅਤੇ ਨਹਿਰਾਂ ਦੇ ਸੁਚਾਰੂ ਸੰਚਾਲਨ ਲਈ ਲੋੜੀਂਦੇ ਪਾਣੀ ਦਾ ਮਾਰੂ ਪ੍ਰਭਾਵ ਹੁਣ ਕਪੂਰਥਲਾ ਜ਼ਿਲ੍ਹੇ ਤੱਕ ਮਹਿਸੂਸ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਤਲੁਜ ਅਤੇ ਬਿਆਸ ਦਰਿਆ ਦੇ ਨਾਲ ਲੱਗਦੀ ਖੇਤੀਬਾੜੀ ਜ਼ਮੀਨ ਦਾ ਵੱਡਾ ਹਿੱਸਾ ਹੜ੍ਹਾਂ ਲਈ ਸੰਵੇਦਨਸ਼ੀਲ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਪਗ 600 ਕਰੋੜ ਰੁਪਏ ਦੀ ਲਾਗਤ ਨਾਲ ਜਲ ਭੰਡਾਰ ਦੀ ਡੀ-ਸਿਲਟਿੰਗ ਕਰਨ ਦੀ ਫੌਰੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਜਲ ਭੰਡਾਰ ਖੇਤਰ ਨੂੰ ਰਾਮਸਰ ਕਨਵੈਨਸ਼ਨ ਸਾਈਟ ਐਲਾਨਿਆ ਗਿਆ ਹੈ ਅਤੇ ਇਹ ਕੌਮੀ ਮਹੱਤਵ ਦਾ ਮੁੱਦਾ ਹੈ, ਇਸ ਲਈ ਕੇਂਦਰ ਸਰਕਾਰ ਅਤੇ ਰਾਜਸਥਾਨ ਨੂੰ ਇਸ ਪ੍ਰਾਜੈਕਟ ਦੀ ਲਾਗਤ ਸਾਂਝੀ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਵਿਕਸਤ ਭਾਰਤ@ 2047 ਦੇ ਦ੍ਰਿਸ਼ਟੀਕੋਣ ਨਾਲ ਪੰਜਾਬ ਦੀ ਸੁਮੇਲਤਾ ਦਾ ਦ੍ਰਿੜਤਾ ਨਾਲ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵੀ ਰੰਗਲਾ ਪੰਜਾਬ-ਇਕ ਗਤੀਸ਼ੀਲ, ਸਰਬਪੱਖੀ ਅਤੇ ਪ੍ਰਗਤੀਸ਼ੀਲ ਸੂਬੇ ਦੇ ਨਿਰਮਾਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਵਿਜ਼ਨ ਦਸਤਾਵੇਜ਼-2047 ਤਿਆਰ ਕੀਤਾ ਹੈ, ਜਿਸ ਨੂੰ ਅਸੀਂ 2023 ਵਿੱਚ ਲਾਂਚ ਕੀਤਾ ਸੀ ਜੋ ਵਿਕਸਤ ਭਾਰਤ ਦੇ ਉਦੇਸ਼ ਨਾਲ ਕਾਫ਼ੀ ਮੇਲ ਖਾਂਦਾ ਹੈ। ਉਨ੍ਹਾਂ ਕਿਹਾ ਕਿ ਵਿਕਸਤ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਹਾਸਲ ਕਰਨ ਲਈ 8% ਜਾਂ ਇਸ ਤੋਂ ਵੱਧ ਸਾਲਾਨਾ ਜੀ.ਡੀ.ਪੀ. ਵਿਕਾਸ ਦਾ ਟੀਚਾ ਹੈ ਜੋ ਉਦਯੋਗਿਕ ਵਿਕਾਸ ਅਤੇ ਵੱਖ-ਵੱਖ ਸੇਵਾਵਾਂ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਉਤਪਾਦਕਤਾ ਵਧਾਉਣ ਵੱਲ ਕੇਂਦਰਿਤ ਰਹੇਗਾ।

ਉਨ੍ਹਾਂ ਕਿਹਾ ਕਿ ਵਪਾਰਕ ਮਾਹੌਲ ਵਿੱਚ ਸੁਧਾਰ, ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਅਤੇ ਮੁੱਖ ਖੇਤਰਾਂ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਲਈ ਢਾਂਚਾਗਤ ਸੁਧਾਰ ਜਾਰੀ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੈਲਪਲਾਈਨ ਨੰਬਰ 1076 ਰਾਹੀਂ ਨਾਗਰਿਕਾਂ ਨੂੰ 406 ਨਾਗਰਿਕ-ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਦਰ ‘ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਸੁਵਿਧਾ ਨਾਲ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਬਚਦੀ ਅਤੇ ਨਾਗਰਿਕ ਵਧੇਰੇ ਸੌਖੇ ਢੰਗ ਨਾਲ ਇਹ ਸੇਵਾਵਾਂ ਹਾਸਲ ਕਰ ਸਕਦੇ ਹਨ।

ਇਹ ਵੀ ਪੜ੍ਹੋ ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ: ਕੇਂਦਰ ਵੱਲੋ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿਹਤ ਸੰਭਾਲ ਸੇਵਾਵਾਂ ਵਿੱਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ/ਆਯੁਸ਼ਮਾਨ ਅਰੋਗਿਆ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ ਮੁਫਤ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕੇਂਦਰਾਂ ਰਾਹੀਂ 3.34 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਲਾਜ ਸੇਵਾਵਾਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਮੁੱਖ ਤਰਜੀਹ ਬੁਨਿਆਦੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਹੈ ਤਾਂ ਕਿ ਲੋਕਾਂ ਲਈ ਵਾਜਬ ਅਤੇ ਪਹੁੰਚਯੋਗ ਸਿਹਤ ਸੰਭਾਲ ਦੀਆਂ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ।

ਉਨ੍ਹਾਂ ਕਿਹਾ ਕਿ 1.5 ਲੱਖ ਲੋਕ “ਸੀਐਮ ਦੀ ਯੋਗਸ਼ਾਲਾ” ਦੀ ਪਹਿਲਕਦਮੀ ਦਾ ਲਾਭ ਉਠਾ ਰਹੇ ਹਨ ਜੋ ਸਿਹਤ ਅਤੇ ਤੰਦਰੁਸਤੀ ਵੱਲ ਸੂਬਾ ਸਰਕਾਰ ਦੀ ਵੱਡੀ ਪੁਲਾਂਘ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਸਾਲ 2024 ਵਿੱਚ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੋਰਸ ਨੂੰ 144 ਨਵੇਂ ਵਾਹਨ ਮੁਹੱਈਆ ਕਰਵਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੀ ਸ਼ੁਰੂਆਤ ਤੋਂ ਬਾਅਦ ਮੌਤਾਂ ਵਿੱਚ 10 ਫੀਸਦ ਕਮੀ ਆਈ ਹੈ ਅਤੇ ਵੱਖ-ਵੱਖ ਘਟਨਾਵਾਂ ਦਾ ਸ਼ਿਕਾਰ ਹੋਏ 30,000 ਤੋਂ ਲੋਕਾਂ ਨੂੰ ਫੋਰਸ ਦੁਆਰਾ ਸਮੇਂ ਸਿਰ ਸਹਾਇਤਾ ਦਿੱਤੀ ਗਈ।
ਪੰਜਾਬ ਸਿੱਖਿਆ ਕ੍ਰਾਂਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਰ ਬੱਚੇ ਨੂੰ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਲਈ 118 ਸਕੂਲ ਆਫ਼ ਐਮੀਨੈਂਸ, 437 ਸਕੂਲ ਆਫ਼ ਹੈਪੀਨੈਸ ਅਤੇ 40 ਸਕੂਲ ਆਫ਼ ਅਪਲਾਈਡ ਲਰਨਿੰਗ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉੱਦਮੀ ਸੋਚ ਪੈਦਾ ਕਰਨ ਲਈ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਿਜ਼ਨਸ ਬਲਾਸਟਰ ਸਕੀਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੰਗਾਪੁਰ ਅਤੇ ਫਿਨਲੈਂਡ ਵਿੱਚ ਅਧਿਆਪਕਾਂ ਲਈ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਵੀ ਸ਼ੁਰੂ ਕੀਤੇ ਹਨ ਤਾਂ ਜੋ ਵਿਸ਼ਵ-ਵਿਆਪੀ ਅਧਿਆਪਨ ਹੁਨਰ ਨੂੰ ਅਪਣਾਇਆ ਜਾ ਸਕੇ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਲਈ ਪੰਜਾਬ ਦੇ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਅਤੇ ਇਨਡੋਰ ਜਿੰਮ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ 12,581 ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਲਈ ਵਿਆਪਕ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਪਿੰਡਾਂ ਵਿੱਚ 100 ਫੀਸਦ ਬਿਜਲੀਕਰਨ ਅਤੇ ਜਲ ਸਪਲਾਈ ਦੀ ਸਹੂਲਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਵਿਸ਼ਵ ਪੱਧਰੀ ਸੜਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮਿਊਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ ਰਾਹੀਂ 166 ਕਸਬਿਆਂ ਅਤੇ ਸ਼ਹਿਰਾਂ ਵਿੱਚ ਸਹੂਲਤਾਂ ਸੁਧਾਰਨ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ ਬਠਿੰਡਾ ਸ਼ਹਿਰ ਵਾਸੀਆਂ ਨੂੰ ਹੁਣ ਜਲਦੀ ਮਿਲੇਗੀ ਬਿਜਲੀ ਕੱਟਾਂ ਤੋਂ ਰਾਹਤ, ਸਰਕਾਰ ਵੱਲੋਂ ਖ਼ਰਾਬ ਟ੍ਰਾਂਸਫਾਰਮਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ:ਮੇਅਰ ਮਹਿਤਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਨਿਵੇਸ਼ ਪੰਜਾਬ ਤਹਿਤ ਯੂਨੀਫਾਈਡ ਰੈਗੂਲੇਟਰ ਮਾਡਲ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਅਤੇ ਉੱਦਮੀਆਂ ਨੂੰ ਵੱਡੇ ਪੱਧਰ ਉਤੇ ਸਹੂਲਤਾਂ ਦੇਣ ਲਈ ਕਾਰੋਬਾਰ ਦਾ ਅਧਿਕਾਰ ਐਕਟ ਦਾ ਵਿਸਥਾਰ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਉਦਯੋਗਿਕ ਨੀਤੀ ਨਿਰਮਾਣ ਅਤੇ ਲਾਈਟ ਇੰਜਨੀਅਰਿੰਗ, ਆਈ.ਟੀ., ਸੈਮੀਕੰਡਕਟਰ, ਆਟੋ, ਡਿਫੈਂਸ ਆਦਿ ਵਰਗੀਆਂ ਸੇਵਾਵਾਂ ਉਤੇ ਅਧਾਰਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮੂਹਿਕ ਵਿਕਾਸ ਲਈ ਵੱਡੇ ਯਤਨ ਕਰ ਰਹੀ ਹੈ, ਜਿਸ ਵਿੱਚ ਔਰਤਾਂ ਲਈ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਅਤੇ ਸਥਾਨਕ ਸ਼ਾਸਨ ਵਿੱਚ 50 ਫੀਸਦੀ ਰਾਖਵਾਂਕਰਨ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਔਰਤਾਂ ਨੇ 13 ਕਰੋੜ ਵਾਰ ਮੁਫ਼ਤ ਬੱਸ ਸਫਰ ਦਾ ਲਾਭ ਲਿਆ ਹੈ। ਉਨ੍ਹਾਂ ਕਿਹਾ ਕਿ ਮਾਸਿਕ ਧਰਮ ਦੀ ਸਫਾਈ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦੇ ਨਾਲ-ਨਾਲ 20,000 ਤੋਂ ਵੱਧ ਔਰਤਾਂ ਦੀ ਸਹਾਇਤਾ ਲਈ ਸਖੀ ਕੇਂਦਰ ਬਣਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਚਾਰ ਵੱਡੇ ਸ਼ਹਿਰਾਂ ਵਿੱਚ ਕੰਮਕਾਜੀ ਔਰਤਾਂ ਲਈ ਹੋਸਟਲ ਬਣਾਏ ਗਏ ਹਨ।
ਧਾਰਾ 293 ਦੇ ਤਹਿਤ ਕਰਜ਼ਾ ਹੱਦ ਵਿੱਚ ਕਟੌਤੀਆਂ ਦੀ ਇਕਪਾਸੜ ਕਾਰਵਾਈ ਦਾ ਵਿਰੋਧ ਕਰਦੇ ਹੋਏ ਮੁੱਖ ਮੰਤਰੀ ਨੇ ਟੈਕਸਾਂ ਦੀ ਵੰਡ ਵਿੱਚ ਸੈੱਸ, ਸਰਚਾਰਜ ਅਤੇ ਚੋਣਵੇਂ ਗੈਰ-ਟੈਕਸ ਮਾਲੀਏ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਨੇ ਵਰਟੀਕਲ ਆਧਾਰ ’ਤੇ ਵੰਡ ਨੂੰ 50 ਫੀਸਦੀ ਤੱਕ ਵਧਾਉਣ ਦਾ ਪ੍ਰਸਤਾਵ ਵੀ ਰੱਖਿਆ। ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਨਾਲ ਲਗਦੀ ਹੋਣ ਕਾਰਨ ਸਰਹੱਦੀ ਖੇਤਰ ਵਿੱਚ ਉਦਯੋਗ ਨੂੰ ਨੁਕਸਾਨ ਹੋ ਰਿਹਾ ਹੈ। ਉਦਯੋਗਾਂ ਲਈ ਜੰਮੂ ਤੇ ਕਸ਼ਮੀਰ ਨੂੰ ਦਿੱਤੀਆਂ ਰਿਆਇਤਾਂ ਦੇ ਆਧਾਰ ਉਤੇ ਪੈਕੇਜ ਦੇਣ ਦੀ ਮੰਗ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਸੂਬੇ ਲਈ ਪੀ.ਐਲ.ਆਈ. ਸਕੀਮਾਂ, ਮਾਲ ਭਾੜਾ ਸਬਸਿਡੀ, ਟੈਕਸ ਰਾਹਤ, ਖੇਤੀਬਾੜੀ-ਜ਼ੋਨ ਅਤੇ ਹੋਰ ਸਹੂਲਤਾਂ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਸਰਹੱਦੀ ਖੇਤਰ ਦੀ ਤਰੱਕੀ ਲਈ ਬੁਨਿਆਦੀ ਢਾਂਚਾ ਗ੍ਰਾਂਟਾਂ ਦੀ ਵੀ ਮੰਗ ਕੀਤੀ ਤਾਂ ਜੋ ਛੇ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਪਠਾਨਕੋਟ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਸਥਿਤੀ ਸੰਵੇਦਨਸ਼ੀਲ ਹੋਣ ਦੇ ਬਾਵਜੂਦ ਸਹਾਇਤਾ ਦੀ ਘਾਟ ਹੈ ਅਤੇ ‘ਗਤੀਸ਼ੀਲ ਪਿੰਡ ਸਕੀਮ’ ਅਧੀਨ ਸਿਰਫ਼ 101 ਪਿੰਡ ਹੀ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਈ.ਓ.ਸੀ., ਟਰੌਮਾ ਸੈਂਟਰ, ਬੰਕਰ, ਸਾਈਬਰ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਲਈ ਵਿਸ਼ੇਸ਼ ਗ੍ਰਾਂਟਾਂ ਦੀ ਵੀ ਮੰਗ ਕੀਤੀ।

ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

ਕੰਡਿਆਲੀ ਵਾੜ ਅਤੇ ਸਰਹੱਦ ਦੇ ਦਰਮਿਆਨ ਜ਼ਮੀਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਵਧਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਇਸ ਨੂੰ ਮੌਜੂਦਾ 10,000 ਰੁਪਏ ਤੋਂ ਵਧਾ ਕੇ 30,000 ਰੁਪਏ ਪ੍ਰਤੀ ਏਕੜ ਪ੍ਰਤੀ ਸਾਲ ਮੁਆਵਜ਼ਾ ਦਿੱਤਾ ਜਾਵੇ। ਬਾਰਡਰ ਵਿੰਗ ਦੇ ਹੋਮ ਗਾਰਡਾਂ ਦੇ ਰੋਜ਼ਾਨਾ ਭੱਤੇ ਨੂੰ 45 ਰੁਪਏ ਤੋਂ ਵਧਾ ਕੇ 655 ਰੁਪਏ ਕਰਨ ਦੀ ਮੰਗ ਜ਼ੋਰ ਨਾਲ ਰੱਖਦਿਆਂ ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਇਹ ਵਾਧਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਇਹ ਅਦਾਇਗੀ ਭਾਰਤ ਸਰਕਾਰ ਦੁਆਰਾ ਕੀਤੀ ਜਾਂਦੀ ਸੀ ਪਰ ਵਿੱਤੀ ਸਾਲ 2020-21 ਤੋਂ ਬੰਦ ਕਰ ਦਿੱਤੀ ਗਈ ਸੀ।

ਸੂਬੇ ਲਈ 2,829 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਅਤੇ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਬੁਨਿਆਦੀ ਢਾਂਚੇ, ਜੇਲ੍ਹਾਂ ਦੀ ਸੁਰੱਖਿਆ, ਨਸ਼ਾ ਛੁਡਾਊ ਪ੍ਰੋਗਰਾਮਾਂ ਅਤੇ ਹੋਰਾਂ ਕੰਮਾਂ ਲਈ ਕੀਤੀ ਜਾਵੇਗੀ। 53,000 ਤੋਂ ਵੱਧ ਗ੍ਰਿਫ਼ਤਾਰੀਆਂ ਅਤੇ 3,579 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੇ ਜਾਣ ਦਾ ਹਵਾਲਾ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਨਾਲ ਲਗਦੀ 553 ਕਿਲੋਮੀਟਰ ਸਰਹੱਦ ‘ਤੇ ਡਰੋਨਾਂ ਦਾ ਮੁਕਾਬਲਾ ਕਰਨ ਲਈ 50 ਵਾਧੂ ਜੈਮਿੰਗ ਸਿਸਟਮ ਲਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ

ਮੁੱਖ ਮੰਤਰੀ ਨੇ ਪੰਜਾਬ ਦੇ ਅਰਥਚਾਰੇ ਨੂੰ ਮੁੜ ਸੁਰਜੀਤ ਕਰਨ ਲਈ ਪੰਜਾਬ ਵਿੱਚੋਂ ਲੰਘਦੇ ਦਿੱਲੀ-ਕਟੜਾ ਐਕਸਪ੍ਰੈਸਵੇਅ ਦੇ ਨਾਲ ਆਰਥਿਕ ਕੋਰੀਡੋਰ ਵਿਕਸਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਜੋ ਲੁਧਿਆਣਾ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਪਟਿਆਲਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚੋਂ ਹੋ ਕੇ ਗੁਜ਼ਰੇਗਾ। ਉਨ੍ਹਾਂ ਕਿਹਾ ਕਿ ਇਹ ਕੌਰੀਡੋਰ ਰਣਨੀਤਕ, ਉਦਯੋਗਿਕ ਅਤੇ ਲੌਜਿਸਟਿਕਸ ਹੱਬ ਵਜੋਂ ਕੰਮ ਕਰੇਗਾ, ਮੁੱਖ ਖੇਤਰਾਂ ਨੂੰ ਜੋੜੇਗਾ ਅਤੇ ਵਸਤੂਆਂ ਅਤੇ ਸੇਵਾਵਾਂ ਦੀ ਨਿਰਵਿਘਨ ਆਵਾਜਾਈ ਨੂੰ ਸੁਵਿਧਾਜਨਕ ਬਣਾਏਗਾ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਵਿਸ਼ੇਸ਼ ਆਰਥਿਕ ਜ਼ੋਨ (ਐਸ.ਈ.ਜ਼ੈਡ.) ਸਥਾਪਤ ਕਰਨ ਦੀ ਵੀ ਮੰਗ ਕੀਤੀ ਜੋ ਇਸ ਦੇ ਉਦਯੋਗਿਕ ਵਾਤਾਵਰਣ ਨੂੰ ਹੁਲਾਰਾ ਦੇਣ ਵਿੱਚ ਯੋਗਦਾਨ ਪਾਵੇਗਾ।

ਮੁੱਖ ਮੰਤਰੀ ਨੇ ਭਾਰਤ ਮਾਲਾ ਪ੍ਰੋਜੈਕਟ ਕੌਰੀਡੋਰ ਦੇ ਨਾਲ ਗਲੋਬਲ ਮੈਨੂਫੈਕਚਰਿੰਗ ਹੱਬ (ਜੀ.ਐਮ.ਐਚ.) ਦੀ ਵੀ ਮੰਗ ਕੀਤੀ, ਜੋ ਸੰਗਰੂਰ ਨੂੰ ਦਿੱਲੀ ਨਾਲ ਜੋੜਦਾ ਹੈ ਅਤੇ ਕਾਰੋਬਾਰ ਨੂੰ ਆਕਰਸ਼ਿਤ ਕਰਨ ਅਤੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਸਹੂਲਤਾਂ ਅਤੇ ਸੇਵਾਵਾਂ ਪ੍ਰਦਾਨ ਕਰੇਗਾ। ਇਸੇ ਤਰ੍ਹਾਂ ਉਨ੍ਹਾਂ ਨੇ ਮੋਹਾਲੀ ਵਿੱਚ ਸਾਫਟਵੇਅਰ ਤਕਨਾਲੌਜੀ ਪਾਰਕ ਆਫ਼ ਇੰਡੀਆ ਦੇ ਵਿਸਥਾਰ ਦੀ ਵੀ ਮੰਗ ਕੀਤੀ। ਮੁੱਖ ਮੰਤਰੀ ਨੇ ਪੰਜਾਬ ਵਿੱਚ ਸਮਰਪਿਤ ਸੈਕਟਰ-ਵਿਸ਼ੇਸ਼ ਬਰਾਮਦ ਜ਼ੋਨ ਸਥਾਪਤ ਕਰਨ ਦੀ ਵੀ ਮੰਗ ਕੀਤੀ, ਜਿਸ ਵਿੱਚ ਖੇਡਾਂ ਦੇ ਸਾਮਾਨ ਲਈ ਜਲੰਧਰ, ਫੂਡ ਪ੍ਰੋਸੈਸਿੰਗ ਲਈ ਅੰਮ੍ਰਿਤਸਰ, ਟੈਕਸਟਾਈਲ ਲਈ ਲੁਧਿਆਣਾ ਅਤੇ ਆਟੋਮੋਬਾਈਲ ਪਾਰਕਾਂ ਲਈ ਮੋਹਾਲੀ ਸ਼ਾਮਲ ਹਨ।

ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਨੂੰ ਪਾਵਰਕਾਮ ਦੀ ਪਛਵਾੜਾ ਖਾਣ ਤੋਂ ਪੰਜਾਬ ਨੂੰ 100 ਫੀਸਦੀ ਬਿਜਲੀ ਸਪਲਾਈ ਕਰਨ ਵਾਲੇ ਆਈ.ਪੀ.ਪੀਜ਼ ਨੂੰ ਰਾਇਲਟੀ-ਮੁਕਤ ਕੋਲਾ ਸਪਲਾਈ ਦੀ ਆਗਿਆ ਦੇਣ ਦੀ ਵੀ ਅਪੀਲ ਕੀਤੀ।ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਫਸਲੀ ਵਿਭਿੰਨਤਾ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਮੁੱਖ ਮੰਤਰੀ ਨੇ ਝੋਨੇ ਦੀ ਥਾਂ ਮੱਕੀ ਲਈ 17,500 ਰੁਪਏ ਪ੍ਰਤੀ ਹੈਕਟੇਅਰ ਨਕਦ ਪ੍ਰੋਤਸਾਹਨ ਦੀ ਮੰਗ ਕੀਤੀ। ਇਸੇ ਤਰ੍ਹਾਂ ਬੀ.ਟੀ.-III ਕਪਾਹ, ਮੈਟਿੰਗ ਡਿਸਰਪਸ਼ਨ ਤਕਨੀਕਾਂ ‘ਤੇ ਸਬਸਿਡੀ ਅਤੇ ਐਗਰੋ-ਪ੍ਰੋਸੈਸਿੰਗ ਯੂਨਿਟ ਦੀ ਸਹਾਇਤਾ ਲਈ ਪ੍ਰਵਾਨਗੀ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਆਮਦਨ ਵਧਾ ਕੇ ਮੌਜੂਦਾ ਖੇਤੀਬਾੜੀ ਸੰਕਟ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਸਟਾਕ ਲਿਫਟਿੰਗ, ਗੋਦਾਮਾਂ ਦੀ ਸਮਰੱਥਾ ਦਾ ਵਿਸਥਾਰ ਅਤੇ ਕੌਮੀ ਖੁਰਾਕ ਸੁਰੱਖਿਆ ਯੋਜਨਾ ਦੀ ਅਲਾਟਮੈਂਟ ਨੂੰ 5 ਕਿਲੋਗ੍ਰਾਮ ਤੋਂ ਵਧਾ ਕੇ 7 ਕਿਲੋਗ੍ਰਾਮ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਸਹਿਕਾਰੀ ਸੰਘਵਾਦ ਪ੍ਰਤੀ ਪੰਜਾਬ ਦੇ ਸਮਰਪਣ ਅਤੇ ਆਪਸੀ ਸਹਿਯੋਗ ਰਾਹੀਂ ਸਾਲ 2047 ਤੱਕ ਵਿਕਸਤ ਭਾਰਤ ਦੇ ਨਿਰਮਾਣ ਲਈ ਦ੍ਰਿੜਤਾ ਦਾ ਪ੍ਰਗਟਾਵਾ ਕਰਦੇ ਹਾਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ