Home Blog Page 713

Big News: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਗਵਾਹ ਦੀ ਹੋਈ ਮੌ+ਤ!

0

Mansa News: ਕਰੀਬ ਤਿੰਨ ਸਾਲ ਪਹਿਲਾਂ ਗੈਂਗਸਟਰਾਂ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਗਏ ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕੇਸ ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਕਤਲ ਕਾਂਡ ਦੇ ਮੁੱਖ ਗਵਾਹ ਮੰਨੇ ਜਾਂਦੇ ਤਤਕਾਲੀ ਥਾਣਾ ਮੁਖੀ ਸਬ ਇੰਸਪੈਕਟਰ ਅੰਗਰੇਜ਼ ਸਿੰਘ ਦੀ ਬੀਤੀ ਰਾਤ ਮੌਤ ਹੋ ਗਈ ਹੈ। ਦਸਿਆ ਜਾ ਰਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ।

ਇਹ ਵੀ ਪੜ੍ਹੋ ਮੋਦੀ ਦੀ ਅਗਵਾਈ ਹੇਠ ਨੀਤੀ ਆਯੋਗ ਦੀ ਮੀਟਿੰਗ ਅੱਜ, ਪੰਜਾਬ BBMB ਸਹਿਤ ਚੁੱਕੇਗਾ ਅਹਿਮ ਮੁੱਦੇ

ਬੀਤੇ ਕੱਲ ਹੀ ਸਿੱਧੂ ਮੂਸੇਵਾਲਾ ਕੇਸ ਦੀ ਸੁਣਵਾਈ ਹੋਈ ਸੀ ਤੇ ਇਸ ਸੁਣਵਾਈ ਦੌਰਾਨ ਸਾਬਕਾ ਐਸਐਚਓ ਅੰਗਰੇਜ਼ ਸਿੰਘ ਦੀ ਵੀ ਗਵਾਹੀ ਹੋਣੀ ਸੀ ਪ੍ਰੰਤੂ ਉਹ ਬੀਮਾਰੀ ਕਾਰਨ ਨਹੀਂ ਹੋ ਸਕੇ ਤੇ ਅਦਾਲਤ ਨੇ ਇਸ ਕੇਸ ਦੀ ਅਗਲੀ ਪੇਸ਼ੀ 4 ਜੁਲਾਈ ਨੂੰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਰੱਖ ਦਿੱਤੀ ਹੈ। ਉਂਝ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਵੀ ਪਿਛਲੀ ਪੇਸ਼ੀ ’ਤੇ ਗਵਾਹੀ ਲਈ ਪੇਸ਼ ਨਹੀਂ ਹੋ ਸਕੇ। ਜਿਸਦੇ ਚੱਲਦੇ ਕੇਸ ਕਾਫ਼ੀ ਹੋਲੀ ਰਫ਼ਤਾਰ ਨਾਲ ਅੱਗੇ ਵਧ ਰਿਹਾ। ਸਬ ਇੰਸਪੈਕਟਰ ਅੰਗਰੇਜ਼ ਸਿੰਘ ਮੂਸੇਵਾਲਾ ਦੇ ਕਤਲ ਸਮੇਂ ਥਾਣਾ ਸਿਟੀ ਮਾਨਸਾ-1 ਦੇ ਐਸਐਚ ਓ ਸਨ।

ਇਹ ਵੀ ਪੜ੍ਹੋ Colonel Bath ਦੀ ਕੁੱਟਮਾਰ ਕਰਨ ਵਾਲਾ ਇੰਸਪੈਕਟਰ ਬੁਰਾ ਫ਼ਸਿਆ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਦਸਣਾ ਬਣਦਾ ਹੈ ਕਿ 29 ਮਈ 2022 ਦੀ ਸ਼ਾਮ ਨੂੰ ਹੋਏ ਇਸ ਕਤਲ ਕਾਂਡ ਮਾਮਲੇ ਵਿਚ ਮਾਨਸਾ ਪੁਲਿਸ ਵੱਲੋਂ ਸੂਟਰਾਂ ਤੇ ਉਨ੍ਹਾਂ ਨੂੰ ਹਥਿਆਰ ਸਹਿਤ ਹੋਰ ਸਮਾਨ ਮੁਹੱਈਆਂ ਕਰਵਾਉਣ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਚੁੱਕਾ ਪ੍ਰੰਤੂ ਇਸ ਕਾਂਡ ਦੇ ਮੁੱਖ ਸਾਜਸ਼ਘਾੜੇ ਹਾਲੇ ਤੱਕ ਪੁਲਿਸ ਦੀ ਗ੍ਰਿਫਤਾਰ ਤੋਂ ਬਾਹਰ ਹਨ। ਦਸਣਾ ਬਣਦਾ ਹੈ ਕਿ ਮੂਸੇਵਾਲਾ ਕਤਲ ਦੀ ਜਿੰਮੇਵਾਰੀ ਲਾਰਂੈਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਨੇ ਲਈ ਸੀ ਜਦੋਂਕਿ ਪ੍ਰਵਾਰ ਨੂੰ ਸ਼ੱਕ ਹੈ ਕਿ ਇਸ ਕਤਲ ਪਿੱਛੇ ਕੁੱਝ ਹੋਰ ਲੋਕ ਵੀ ਹਨ, ਜਿੰਨ੍ਹਾਂ ਨੂੰ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੋਦੀ ਦੀ ਅਗਵਾਈ ਹੇਠ ਨੀਤੀ ਆਯੋਗ ਦੀ ਮੀਟਿੰਗ ਅੱਜ, ਪੰਜਾਬ BBMB ਸਹਿਤ ਚੁੱਕੇਗਾ ਅਹਿਮ ਮੁੱਦੇ

Delhi/Chandigarh News: ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਲਈ ਇਹ ਮੀਟਿੰਗ ਕਾਫ਼ੀ ਮਹੱਤਵਪੂਰਨ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੀਟਿੰਗ ਵਿੱਚ ਬੀਬੀਐਮਰਬੀ ਦੇ ਪੁਨਰ ਗਠਨ ਤੋਂ ਲੈ ਕੇ ਸੂਬੇ ਨੂੰ ਵਿਸ਼ੇਸ ਆਰਥਿਕ ਪੈਕੇਜ਼ ਦੇਣ ਸਬੰਧੀ ਅਹਿਮ ਮੁੱਦੇ ਚੁੱਕਣ ਦਾ ਐਲਾਨ ਕੀਤਾ ਹੋਇਆ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਨੇ ਕੀਤਾ ਵੱਡਾ ਖ਼ੁਲਾਸਾ, ਇੰਨ੍ਹਾਂ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ ਐਮਐਲਏ ਅਰੋੜਾ

ਪੰਜਾਬ ਸਰਕਾਰ ਦੇ ਉੱਚ ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਰੱਖੇ ਜਾਣ ਵਾਲੇ ਮੁੱਦਿਆਂ ਦੀ ਸਰਕਾਰ ਨੇ ਪਹਿਲਾਂ ਹੀ ਤਿਆਰੀ ਕਰ ਲਈ ਹੈ। ਸੂਚਨਾ ਮੁਤਾਬਕ ਮੀਟਿੰਗ ਦੇ ਵਿਚ ਮੁੱਖ ਮੰਤਰੀ ਸ: ਮਾਨ ਵੱਲੋਂ ਇੰਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੇ ਪੁਨਰਗਠਨ ਦੀ ਮੰਗ ਕੀਤੀ ਜਾਵੇਗੀ ਤੇ ਨਾਲ ਭਾਖੜਾ ਡੈਮ ’ਤੇ ਕੇਂਦਰੀ ਥਲਾਂ ਦੀ ਤਾਇਨਾਤੀ ਕਰਨ ਦੇ ਫ਼ੈਸਲੇ ਦਾ ਵੀ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਪੰਜਾਬ ਇਸ ਮੁੱਦੇ ’ਤੇ ਪਹਿਲਾਂ ਹੀ ਵਿਧਾਨ ਸਭਾ ਦਾ ਵਿਸ਼ੇਸ ਸ਼ੈਸਨ ਸੱਦ ਕੇ ਪੰਜਾਬ ਕੋਲ ਵਾਧੂ ਪਾਣੀ ਨਾ ਹੋਣ ਦਾ ਮਤਾ ਪਾਸ ਕਰ ਚੁੱਕਿਆ ਹੈ। ਸੂਬੇ ਦਾ ਤਰਕ ਹੈ ਕਿ ਹਰੇਕ 25 ਸਾਲਾਂ ਬਾਅਦ ਪਾਣੀਆਂ ਦੇ ਪੱਧਰ ਦੀ ਮੁੜ ਪੜਤਾਲ ਹੋਣੀ ਲਾਜ਼ਮੀ ਹੈ। ਇਸਤੋਂ ਇਲਾਵਾ ਹਰਿਆਣਾ, ਪੰਜਾਬ ਦੇ ਮੁਕਾਬਲੇ ਛੋਟਾ ਹੋਣ ਦੇ ਬਾਵਜੂਦ ਵੱਧ ਪਾਣੀ ਲੈ ਰਿਹਾ ਹੈ, ਜਿਸਦੇ ਚੱਲਦੇ ਯਮੁਨਾ ਦੇ ਪਾਣੀਆਂ ’ਚੋਂ ਪੰਜਾਬ ਨੂੰ ਹਿੱਸਾ ਦੇਣ ਦੀ ਮੰਗ ਰੱਖੀ ਜਾਵੇਗੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਇਸੇ ਤਰ੍ਹਾਂ ਸਰਹੱਦੀ ਸੂਬਾ ਹੋਣ ਅਤੇ ਅੱਤਵਾਦ ਦਾ ਸ਼ਿਕਾਰ ਰਹੇ ਪੰਜਾਬ ਨੂੰ ਮੁੜ ਪੈਰਾ-ਸਿਰ ਖੜਾ ਕਰਨ ਲਈ ਵਿਸ਼ੇਸ ਆਰਥਿਕ ਪੈਕੇਜ਼ ਦੇਣ ਦੀ ਵੀ ਵਕਾਲਤ ਕੀਤੀ ਜਾਵੇਗੀ। ਇਸਤੋਂ ਇਲਾਵਾ ਪੰਜਾਬ ਦੇ ਪਿੰਡਾਂ ਨੂੰ ਉਜ਼ਾੜ ਕੇ ਬਣਾਈ ਗਈ ਰਾਜਧਾਨੀ ਚੰਡੀਗੜ੍ਹ ਯੂਟੀ ’ਚ ਅਫ਼ਸਰ-ਮੁਲਾਜ਼ਮ ਕਾਡਰ ’ਚ ਪੰਜਾਬ ਦੀ 60 ਫ਼ੀਸਦੀ ਹਿੱਸੇਦਾਰੀ ਦਾ ਮੁੱਦਾ ਵੀ ਉੱਠੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

DAV COLLEGE ਦੇ M.Com ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

0

Bathinda News:DAV COLLEGE ਬਠਿੰਡਾ ਦੇ ਐਮ .ਕਾਮ ਦੇ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਐਲਾਨੀਆਂ ਗਈਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਇਸ ਸਾਲ ਸਮੁੱਚੇ ਪ੍ਰਦਰਸ਼ਨ ਨੇ ਪਿਛਲੇ ਰਿਕਾਰਡਾਂ ਨੂੰ ਪਾਰ ਕਰ ਦਿੱਤਾ ਹੈ, ਜੋ ਵਿਦਿਆਰਥੀਆਂ ਦੇ ਸਮਰਪਣ ਅਤੇ ਫੈਕਲਟੀ ਦੇ ਅਟੁੱਟ ਸਮਰਥਨ ਨੂੰ ਦਰਸਾਉਂਦਾ ਹੈ।ਐਮ.ਕਾਮ ਸਮੈਸਟਰ ਚੌਥਾ ਵਿੱਚ ਵਿਸ਼ੂ ਗਰਗ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਮੁਸਕਾਨ ਆਨੰਦ ਨੇ ਦੂਜਾ ਅਤੇ ਹੇਮਲਤਾ ਸੋਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  ਪੈਸੇ ਬਦਲੇ ਨਸ਼ਾ ਤਸਕਰ ਨੂੰ ਫ਼ਰਾਰ ਕਰਨ ਵਾਲੇ CIA ਦੇ ਇੰਚਾਰਜ ਸਹਿਤ ਚਾਰ ਪੁਲਿਸ ਮੁਲਾਜ਼ਮ ਗ੍ਰਿਫਤਾਰ

ਐਮ.ਕਾਮ ਸਮੈਸਟਰ ਦੂਜਾ ਵਿੱਚ ਨੇਹਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਪੂਨਮ ਸ਼ਰਮਾ ਨੇ ਦੂਜਾ ਅਤੇ ਸਿਮਰਨ ਗੋਇਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।DAV ਕਾਲਜ ਦੇ ਪ੍ਰਿੰਸੀਪਲ, ਡਾ. ਰਾਜੀਵ ਕੁਮਾਰ ਸ਼ਰਮਾ ਨੇ ਨਤੀਜਿਆਂ ‘ਤੇ ਮਾਣ ਪ੍ਰਗਟ ਕੀਤਾ, ਸਿੱਖਿਆ ਦੇ ਤਰੀਕਿਆਂ ਅਤੇ ਵਿਦਿਆਰਥੀਆਂ ਦੀ ਸ਼ਮੂਲੀਅਤ ਵਿੱਚ ਨਿਰੰਤਰ ਸੁਧਾਰਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਪੋਸਟ ਗ੍ਰੈਜੂਏਟ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਪ੍ਰੋ. ਪਰਵੀਨ ਕੁਮਾਰ ਗਰਗ ਅਤੇ ਸਾਰੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਸ਼ਾ ਮੁਕਤ ਪੰਜਾਬ ਕਿਵੇਂ…? ਵਿਸ਼ੇ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਸੈਮੀਨਾਰ ਆਯੋਜਿਤ

0

👉ਨੌਜਵਾਨ ਪੀੜ੍ਹੀ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਮਾਦਾ ਹੈ-ਡਾ. ਜਸਪਾਲ
Talwandi Sabo News: ਰਾਜ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਦੇ ਹੋਏ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ, ਦੇ ਡਾਇਰੇਕਟੋਰੇਟ ਆਫ਼ ਸਪੋਰਟਸ ਵੱਲੋਂ ਨਸ਼ਾ ਮੁਕਤ ਪੰਜਾਬ ਕਿਵੇਂ…? ਵਿਸ਼ੇ ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪ੍ਰੋ. (ਡਾ.) ਰਾਮੇਸ਼ਵਰ ਸਿੰਘ, ਉੱਪ ਕੁਲਪਤੀ ਨੇ ਵਿਸ਼ੇਸ਼ ਮਹਿਮਾਨ ਤੇ ਡਾ. ਜਸਪਾਲ ਸਿੰਘ, ਨਸ਼ਾ ਮੁਕਤ ਚੇਤਨਾ ਸੰਘ, ਮਾਨਸਾ ਨੇ ਮੁੱਖ ਬੁਲਾਰੇ ਵੱਜੋਂ ਸ਼ਿਰਕਤ ਕੀਤੀ। ਸੈਮੀਨਾਰ ਵਿੱਚ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ ਤੇ ਲਗਭਰ 250 ਵਿਦਿਆਰਥੀ ਹਾਜ਼ਰ ਹੋਏ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

ਇਸ ਮੌਕੇ ਉੱਪ ਕੁਲਪਤੀ ਡਾ. ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਹੁਣ ਨਸ਼ੇ ਤੋਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਸਗੋਂ ਸਾਨੂੰ ਵੱਧ ਚੜ੍ਹ ਕੇ ਨਸ਼ੇ ਵਰਗੀ ਨਾ-ਮੁਰਾਦ ਬਿਮਾਰੀ ਵਿਰੁੱਧ ਬੋਲਣ ਦੀ ਲੋੜ ਹੈ। ਉੱਨ੍ਹਾਂ ਵਰਸਿਟੀ ਵੱਲੋਂ ਨਸ਼ੇ ਵਿੱਰੁਧ ਚਲਾਈ ਜਾ ਰਹੀ ਮੁਹਿੰਮ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਠੋਸ ਸਮਾਜ ਦੇ ਨਿਰਮਾਣ ਵਿੱਚ ਵਰਸਿਟੀ ਆਪਣਾ ਯੋਗਦਾਨ ਪਾ ਰਹੀ ਹੈ। ਮੁੱਖ ਬੁਲਾਰੇ ਡਾ. ਜਸਪਾਲ ਨੇ ਇਤਿਹਾਸ ਦੇ ਪੰਨਿਆਂ ਨੂੰ ਫਰੋਲਦੇ ਹੋਏ ਕਿਹਾ ਕਿ ਪੱਛਮੀ ਤੇ ਵਿਦੇਸ਼ੀ ਸੱਭਿਅਤਾ ਨੇ ਸਾਡੇ ਸਮਾਜਿਕ ਤੇ ਪਰਿਵਾਰਕ ਤਾਣੇ ਬਾਣੇ ਨੂੰ ਤੋੜ ਕੇ ਰੱਖ ਦਿੱਤਾ ਹੈ। ਉੱਨ੍ਹਾਂ ਸਾਰਿਆਂ ਨੂੰ ਨਸ਼ੇ ਵਿੱਰੁਧ ਆਪਣੀ ਖਾਮੋਸ਼ੀ ਤੌੜ ਕੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਪੈਸੇ ਬਦਲੇ ਨਸ਼ਾ ਤਸਕਰ ਨੂੰ ਫ਼ਰਾਰ ਕਰਨ ਵਾਲੇ CIA ਦੇ ਇੰਚਾਰਜ ਸਹਿਤ ਚਾਰ ਪੁਲਿਸ ਮੁਲਾਜ਼ਮ ਗ੍ਰਿਫਤਾਰ

ਡਾ. ਰਾਜ ਕੁਮਾਰ ਸ਼ਰਮਾ, ਡਾਇਰੈਕਟਰ ਸਪੋਰਟਸ, ਨੇ ਮੁੱਖ ਬੁਲਾਰੇ ਦੀ ਜਾਣ-ਪਹਿਚਾਣ ਅਤੇ ਸਭਨਾਂ ਦਾ ਸਵਾਗਤ ਕਰਦੇ ਕਿਹਾ ਕਿ ਵਰਸਿਟੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡ ਮੈਦਾਨਾਂ ਵਿੱਚ ਲੈ ਕੇ ਆ ਰਹੀ ਹੈ, ਜਿਸ ਨਾਲ ਉੱਹਨਾਂ ਦੇ ਹੁਨਰ ਦਾ ਸਹੀ ਉੱਪਯੋਗ ਕੀਤਾ ਜਾ ਸਕੇ, ਕਿਉਂਕਿ ਖੇਡਾਂ ਇਨਸਾਨ ਨੂੰ ਅਨੁਸ਼ਾਸਨ ਵਿੱਚ ਰਹਿਣਾ ਸਿਖਾਉਦੀਆਂ ਹਨ। ਡਾ. ਜਸਵਿੰਦਰ ਸਿੰਘ, ਐਸੋਸਿਏਟ ਡੀਨ, ਫੈਕਲਟੀ ਆਫ਼ ਫਿਜੀਕਲ ਐਜ਼ੂਕਸ਼ਨ ਦੇ ਵੰਲਟੀਅਰਾਂ ਦੀ ਟੀਮ ਦਾ ਪ੍ਰਬੰਧਨ ਕਾਬਿਲ-ਏ-ਤਰੀਫ਼ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ: ਕੇਂਦਰ ਵੱਲੋ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ

0

👉ਖੇਤਰ ਦੇ ਸੜਕੀ ਸੰਪਰਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇਗਾ ਪ੍ਰੋਜੈਕਟ: ਬੈਂਸ
Sri Anandpur Sahib News:ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ (ਐਮ.ਓ.ਆਰ.ਟੀ.ਐਚ.) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਵਾਸਤੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।ਇਸ ਕਦਮ ਦਾ ਸਵਾਗਤ ਕਰਦਿਆਂ, ਹਰਜੋਤ ਸਿੰਘ ਬੈਂਸ ਨੇ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੂੰ ਵਧਾਈ ਦਿੱਤੀ ਕਿਉਂਕਿ ਇਹ ਸੜਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦੀ ਹੈ ਅਤੇ ਖਾਸ ਕਰਕੇ ਇਹ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਰਗੇ ਪਵਿੱਤਰ ਅਸਥਾਨਾਂ ਨੂੰ ਜੋੜਦੀ ਹੈ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਨੇ ਕੀਤਾ ਵੱਡਾ ਖ਼ੁਲਾਸਾ, ਇੰਨ੍ਹਾਂ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ ਐਮਐਲਏ ਅਰੋੜਾ

ਸ.ਬੈਂਸ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਨੰਗਲ ਦੇ 21 ਪਿੰਡਾਂ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ 34 ਪਿੰਡਾਂ ਦੀ ਹਾਈਵੇਅ ਨੇੜਲੀ ਜ਼ਮੀਨ ਪ੍ਰਾਪਤ ਕੀਤੀ ਜਾਵੇਗੀ, ਜਿਸ ਦੇ ਲਾਗੂਕਰਨ ਲਈ ਸਬੰਧਤ ਐਸ.ਡੀ.ਐਮ. ਨੂੰ ਅਧਿਕਾਰ ਦਿੱਤੇ ਗਏ ਹਨ।ਸ.ਬੈਂਸ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ ਦਾ ਇਸ ਚਹੁੰ-ਮਾਰਗੀ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਧੰਨਵਾਦ ਕੀਤਾ, ਜੋ ਨਾ ਸਿਰਫ ਸੜਕ ਸੁਰੱਖਿਆ ਵਿੱਚ ਵਾਧਾ ਕਰੇਗਾ ਬਲਕਿ ਸੜਕੀ ਸੰਪਰਕ ਨੂੰ ਬਿਹਤਰ ਬਣਾ ਕੇ ਅਤੇ ਆਵਾਜਾਈ ਦੀ ਸੁਚਾਰੂ ਸਹੂਲਤ ਦੇ ਕੇ ਖੇਤਰ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ।ਹਰਜੋਤ ਸਿੰਘ ਬੈਂਸ ਇਸ ਚਹੁੰ-ਮਾਰਗੀ ਪ੍ਰੋਜੈਕਟ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਦੇ ਅਮਲ ਵਿੱਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਸਮੀਖਿਆ ਮੀਟਿੰਗਾਂ ਵੀ ਕਰ ਰਹੇ ਹਨ। ਉਨ੍ਹਾਂ ਦਾ ਵਿਹਾਰਕ ਦ੍ਰਿਸ਼ਟੀਕੋਣ ਇਸ ਪ੍ਰੋਜੈਕਟ ਦੇ ਸਮੇਂ ਸਿਰ ਮੁਕੰਮਲ ਹੋਣ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਬਦਲਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਨੇ ਕੀਤਾ ਵੱਡਾ ਖ਼ੁਲਾਸਾ, ਇੰਨ੍ਹਾਂ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ ਐਮਐਲਏ ਅਰੋੜਾ

0

Jalandhar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਨਤਕ ਸੇਵਾਵਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦਫ਼ਤਰ ਨੇ ਅੱਜ ਜਲੰਧਰ (ਕੇਂਦਰੀ) ਦੇ ਮੌਜੂਦਾ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਨਗਰ ਨਿਗਮ ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਭ੍ਰਿਸ਼ਟਾਚਾਰ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 14 ਮਈ 2025 ਨੂੰ ਇੰਜੀਨੀਅਰਜ਼ ਐਂਡ ਬਿਲਡਿੰਗ ਡਿਜ਼ਾਈਨਰ ਐਸੋਸੀਏਸ਼ਨ, ਜਲੰਧਰ ਦੇ ਤਿੰਨ ਅਹੁਦੇਦਾਰਾਂ ਵੱਲੋਂ ਦਸਤਖਤ ਕੀਤੀ ਗਈ ਇੱਕ ਸਾਂਝੀ ਸ਼ਿਕਾਇਤ ਬਿਊਰੋ ਨੂੰ ਪ੍ਰਾਪਤ ਹੋਈ, ਜਿਸ ਵਿੱਚ ਇਹ ਦੋਸ਼ ਲਗਾਇਆ ਗਿਆ ਸੀ ਕਿ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.), ਨਗਰ ਨਿਗਮ, ਜਲੰਧਰ ਸੁਖਦੇਵ ਵਸ਼ਿਸ਼ਟ ਉਨ੍ਹਾਂ ਕੋਲੋ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕਰਦਾ ਹੈ। ਸ਼ਿਕਾਇਤ ਵਿੱਚ ਅੱਗੇ ਕਿਹਾ ਗਿਆ ਕਿ ਜਦੋਂ ਵੀ ਉਹ ਆਪਣੇ ਅਧਿਕਾਰ ਖੇਤਰ ਵਿੱਚ ਦੌਰਾ ਕਰਦਾ ਹੈ, ਤਾਂ ਉਹ ਲੋਕਾਂ ਨੂੰ ਉਨ੍ਹਾਂ ਦੀਆਂ ਇਮਾਰਤਾਂ ਨੂੰ ਸੀਲ ਕਰਨ ਅਤੇ ਢਹਾਉਣ ਸਬੰਧੀ ਧਮਕੀ ਦਿੰਦਾ ਹੈ। ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਉਸ ਕੋਲ ਬਹੁਤ ਸਾਰੀਆਂ ਫਾਈਲਾਂ ਲੰਬਿਤ ਹਨ ਜਦਕਿ ਇਹਨਾਂ ਫਾਇਲਾਂ ਨੂੰ ਨਗਰ ਨਿਗਮ (ਐਮ.ਸੀ.) ਦੇ ਹੋਰ ਵਿੰਗਾਂ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।ਬੁ

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

ਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇੰਜੀਨੀਅਰਜ਼ ਐਂਡ ਬਿਲਡਿੰਗ ਡਿਜ਼ਾਈਨਰ ਐਸੋਸੀਏਸ਼ਨ, ਜਲੰਧਰ ਦੇ ਪ੍ਰਧਾਨ ਇੰਜੀਨੀਅਰ ਸੁਨੀਲ ਕਟਿਆਲ ਦੀ ਸ਼ਿਕਾਇਤ ’ਤੇ ਉਕਤ ਸੁਖਦੇਵ ਵਸ਼ਿਸ਼ਟ, ਏ.ਟੀ.ਪੀ., ਐਮ.ਸੀ. ਜਲੰਧਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਿਤੀ 14/05/2025 ਨੂੰ ਮੁਕੱਦਮਾ ਨੰਬਰ 23 ਦਰਜ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਨੇ ਉਕਤ ਮੁਲਜ਼ਮ ਸੁਖਦੇਵ ਵਸ਼ਿਸ਼ਟ ਨੂੰ 14/05/2025 ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਜਾਂਚ ਅੱਗੇ ਚੱਲ ਰਹੀ ਸੀ ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਮੁਲਜ਼ਮ ਸੁਖਦੇਵ ਵਸ਼ਿਸ਼ਟ ਪਠਾਨਕੋਟ ਵਿੱਚ ਸੀਨੀਅਰ ਡਰਾਫਟਸਮੈਨ ਦੇ ਰੈਂਕ ’ਤੇ ਤਾਇਨਾਤ ਸੀ, ਪਰ ਉਸ ਕੋਲ ਏ.ਟੀ.ਪੀ. ਜਲੰਧਰ, ਐਮ.ਸੀ. ਦਾ ਵਾਧੂ ਚਾਰਜ ਵੀ ਸੀ। ਮੁਲਜ਼ਮ ਅਪ੍ਰੈਲ 2022 ਤੋਂ ਹੁਣ ਤੱਕ ਥੋੜੇ ਥੋੜ੍ਹੇ ਸਮੇਂ ਲਈ ਲਗਾਤਾਰ ਜਲੰਧਰ ਵਿੱਚ ਤਾਇਨਾਤ ਰਿਹਾ।ਗ੍ਰਿਫ਼ਤਾਰ ਕੀਤੇ ਗਏ ਏ.ਟੀ.ਪੀ. ਸੁਖਦੇਵ ਵਸ਼ਿਸ਼ਠ ਦੇ ਦਫ਼ਤਰ ਅਤੇ ਰਿਹਾਇਸ਼ ਦੀ ਤਲਾਸ਼ੀ ਦੌਰਾਨ, ਹੋਰ ਅਪਰਾਧਕ ਦਸਤਾਵੇਜ਼ਾਂ ਅਤੇ ਭੌਤਿਕ ਸਬੂਤਾਂ ਸਮੇਤ ਉਸਦੇ ਕਬਜ਼ੇ ਚੋਂ ਅਤੇ ਦਫ਼ਤਰ ਦੇ ਰਿਕਾਰਡ ਤੋਂ ਅਣਅਧਿਕਾਰਤ ਉਸਾਰੀ ਅਤੇ ਸਬੰਧਤ ਮਾਮਲਿਆਂ ਲਈ ਸੈਂਕੜੇ ਸਰਕਾਰੀ ਨੋਟਿਸ ਬਰਾਮਦ ਕੀਤੇ ਗਏ। ਇਹਨਾਂ ਵਿੱਚੋਂ ਕੁਝ ਨੋਟਿਸਾਂ ਨੂੰ ਡਿਸਪੈਚ ਰਜਿਸਟਰ ਵਿੱਚ ਵੀ ਦਰਜ ਨਹੀਂ ਸੀ ਕੀਤਾ ਗਿਆ ਸੀ। ਇਸ ਤੋਂ ਇਲਾਵਾ ਬਿਨਾਂ ਕਿਸੇ ਕਾਰਨ ਬਹੁਤ ਲੰਬੇ ਸਮੇਂ ਤੋਂ ਬਿਨਾਂ ਕਾਰਵਾਈ ਲੰਬਿਤ ਪਏ ਹੋਰ ਦਸਤਾਵੇਜ਼ ਵੀ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ  ਵਿਧਾਇਕ ਰਮਨ ਅਰੋੜਾ ਵਿਰੁੱਧ ਕਾਰਵਾਈ;’ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

ਬੁਲਾਰੇ ਨੇ ਅੱਗੇ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਅਧਿਕਾਰੀ ਵੱਲੋਂ ਇੱਕ ਸਥਾਨਕ ਸਿਆਸਤਦਾਨ ਨਾਲ ਮਿਲ ਕੇ ਸ਼ਹਿਰ ਦੇ ਲੋਕਾਂ ਤੋਂ ਜ਼ਬਰਨ ਪੈਸੇ ਵਸੂਲਣ ਅਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਲਈ ਇੱਕ ਵਿਲੱਖਣ ਢੰਗ ਅਪਣਾਇਆ ਜਾ ਰਿਹਾ ਸੀ। ਗ੍ਰਿਫ਼ਤਾਰ ਕੀਤਾ ਗਿਆ ਏ.ਟੀ.ਪੀ., ਵਿਧਾਇਕ ਰਮਨ ਅਰੋੜਾ ਦੇ ਕਹਿਣ ’ਤੇ ਅਤੇ ਉਸ ਦੀ ਸਲਾਹ ਨਾਲ ਵਪਾਰਕ ਅਤੇ ਰਿਹਾਇਸ਼ੀ ਦੋਵੇਂ ਤਰ੍ਹਾਂ ਦੀਆਂ ਉਸਾਰੀਆਂ ਜਾਂ ਨਿਰਮਾਣ ਅਧੀਨ ਇਮਾਰਤਾਂ ਦੀ ਪਛਾਣ ਕਰਦਾ ਸੀ ਅਤੇ ਕਥਿਤ ਉਲੰਘਣਾਵਾਂ ਲਈ ਉਨ੍ਹਾਂ ਨੂੰ ਨੋਟਿਸ ਭੇਜਦਾ ਸੀ। ਜਦੋਂ ਇਮਾਰਤ ਦੇ ਮਾਲਕ ਜਾਂ ਉਨ੍ਹਾਂ ਦੇ ਨੁਮਾਇੰਦੇ ਸਬੰਧਤ ਅਧਿਕਾਰੀ ਕੋਲ ਪਹੁੰਚ ਕਰਦੇ ਸਨ ਤਾਂ ਉਹ ਉਨ੍ਹਾਂ ਨੂੰ ਉਕਤ ਵਿਧਾਇਕ ਕੋਲ ਭੇਜਦਾ ਸੀ। ਉਕਤ ਵਿਧਾਇਕ ਫਿਰ ਗੈਰ-ਕਾਨੂੰਨੀ ਢੰਗ ਨਾਲ ਰਿਸ਼ਵਤ ਲੈ ਕੇ ਮਾਮਲੇ ਨੂੰ ਸੁਲਝਾ ਦਿੰਦਾ ਸੀ। ਉਕਤ ਵਿਧਾਇਕ ਤੋਂ ਹਾਂ-ਪੱਖੀ ਸੁਨੇਹਾ ਮਿਲਣ ’ਤੇ, ਫਾਈਲਾਂ ਦੋਸ਼ੀ ਏ.ਟੀ.ਪੀ. ਵੱਲੋਂ ਭੇਜ ਦਿੱਤੀਆਂ ਜਾਂਦੀਆਂ ਪਰ ਕੋਈ ਕਾਰਵਾਈ ਸ਼ੁਰੂ ਨਾ ਜਾਂਦੀ। ਉਕਤ ਮਿਲੀਭੁਗਤ ਨਾਲ ਸਬੰਧਤ ਅਜਿਹੇ 75-80 ਦੇ ਕਰੀਬ ਨੋਟਿਸ ਬਰਾਮਦ ਕੀਤੇ ਗਏ ਹਨ। ਹੋਰ ਫਾਈਲਾਂ ਦੇ ਨਿਪਟਾਰੇ ਲਈ ਵੀ ਇਹੀ ਢੰਗ ਅਪਣਾਇਆ ਜਾਂਦਾ ਸੀ।ਉਨ੍ਹਾਂ ਕਿਹਾ ਕਿ ਬਿਊਰੋ ਅਤੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਤਕਨੀਕੀ ਟੀਮਾਂ ਰਾਹੀਂ ਹਰੇਕ ਨੋਟਿਸ ਅਤੇ ਦਸਤਾਵੇਜ਼ਾਂ ਦੀ ਵਿਆਪਕ ਅਤੇ ਦਸਤਾਵੇਜ਼ੀ ਤਸਦੀਕ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੀਆਂ ਕਮੀਆਂ ਸਾਹਮਣੇ ਆਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Colonel Bath ਦੀ ਕੁੱਟਮਾਰ ਕਰਨ ਵਾਲਾ ਇੰਸਪੈਕਟਰ ਬੁਰਾ ਫ਼ਸਿਆ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Chandigarh/Patiala News: ਲੰਘੀ 13-14 ਮਾਰਚ ਦੀ ਰਾਤ ਨੂੰ ਪਟਿਆਲਾ ‘ਚ ਭਾਰਤੀ ਫੌਜ ਦੇ ਕਰਨਲ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਅਧਿਕਾਰੀ ਬੁਰੀ ਫ਼ਸਦੇ ਦਿਖ਼ਾਈ ਦੇ ਰਹੇ ਹਨ। ਪਹਿਲਾਂ ਹੀ ਹਾਈਕੋਰਟ ਦੇ ਆਦੇਸ਼ਾਂ ’ਤੇ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਤੇ ਹੁਣ ਜਿੰਮੇਵਾਰ ਪੁਲਿਸ ਅਫ਼ਸਰਾਂ ਤੇ ਮੁਲਾਜਮਾਂ ਉਪਰ ਗ੍ਰਿਫਤਾਰੀ ਦੀ ਤਲਵਾਰ ਲਟਕਣ ਲੱਗੀ ਹੈ, ਜਿਸਤੋਂ ਬਚਣ ਲਈ ਪੁਲਿਸ ਇੰਸਪੈਕਟਰ ਰੌਨੀ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਈਰ ਅਗਾਉਂ ਜ਼ਮਾਨਤ ਦੀ ਪਟੀਸ਼ਨ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

ਬੇਸ਼ੱਕ ਪਟਿਆਲਾ ਪੁਲਿਸ ਵੱਲੋਂ ਇਸ ਮਾਮਲੇ ਵਿਚ ਪੀੜਤ ਕਰਨਲ ਦੇ ਬਿਆਨਾਂ ’ਤੇ ਕਾਰਵਾਈ ਕਰਨ ਤੋਂ ਟਾਲਾ ਵੱਟੀ ਰੱਖਿਆ ਸੀ ਪ੍ਰੰਤੂ ਸਾਬਕਾ ਫ਼ੌਜੀਆਂ ਵੱਲੋਂ ਦਿੱਤੇ ਧਰਨੇ ਅਤੇ ਭਾਰਤੀ ਫ਼ੌਜ ਵੱਲੋਂ ਕੀਤੀ ਦਖ਼ਲਅੰਦਾਜ਼ੀ ਤੋਂ ਬਾਅਦ 21 ਮਾਰਚ ਨੂੰ ਪੰਜਾਬ ਪੁਲਿਸ ਦੇ ਪੰਜ ਇੰਸਪੈਕਟਰਾਂ ਸਹਿਤ ਕੁੱਲ 12 ਮੁਲਾਜਮਾਂ ਵਿਰੁਧ ਪਰਚਾ ਦਰਜ਼ ਕੀਤਾ ਗਿਆ ਸੀ, ਜਿੰਨ੍ਹਾਂ ਨੂੰ ਬਾਅਦ ਵਿਚ ਮੁਅੱਤਲ ਕਰਕੇ ਜ਼ਿਲ੍ਹੇ ਤੋਂ ਬਾਹਰ ਵੀ ਤਬਦੀਲ ਕਰ ਦਿੱਤਾ ਸੀ। ਇਸ ਕੇਸ ਵਿਚ ਹਾਲੇ ਤੱਕ ਇਕੱਲੇ ਇੰਸਪੈਕਟਰ ਰੌਣੀ ਵੱਲੋਂ ਹੀ ਜਮਾਨਤ ਦੀ ਅਰਜ਼ੀ ਦਾਈਰ ਕੀਤੀ ਗਈ ਸੀ ਪ੍ਰੰਤੂ ਉਸਦੀ ਜਮਾਨਤ ਅਰਜ਼ੀ ਹਾਈਕੋਰਟ ਵਿਚੋਂ ਰੱਦ ਹੋਣ ਕਾਰਨ ਦੂਜ਼ੇ ਮੁਲਜਮਾਂ ਨੂੰ ਵੀ ਚਿੰਤਾ ਹੋ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਕੀਤੀ ਜਾਵੇਗੀ ਪ੍ਰਦਾਨ

Chandigarh News:ਵੋਟਰਾਂ ਦੀ ਸਹੂਲਤ ਵਿੱਚ ਵਾਧਾ ਕਰਨ ਅਤੇ ਵੋਟਾਂ ਵਾਲੇ ਦਿਨ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪਹਿਲਕਦਮੀਆਂ ਵਜੋਂ, ਚੋਣ ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਪ੍ਰਦਾਨ ਕਰਨ ਅਤੇ ਪ੍ਰਚਾਰ ਸਬੰਧੀ ਨਿਯਮਾਂ ਨੂੰ ਤਰਕਸੰਗਤ ਬਣਾਉਣ ਲਈ ਦੋ ਹੋਰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ਲੋਕ ਪ੍ਰਤੀਨਿਧਤਾ ਐਕਟ, 1951 ਅਤੇ ਕੰਡਕਟ ਆਫ ਇਲੈਕਸ਼ਨ ਰੂਲਜ਼, 1961 ਦੇ ਸਬੰਧਿਤ ਉਪਬੰਧਾਂ ਦੇ ਅਨੁਸਾਰ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਮੋਬਾਈਲ ਫੋਨਾਂ ਦੀ ਵੱਧ ਰਹੀ ਵਰਤੋਂ ਅਤੇ ਵੋਟਰਾਂ ਦੇ ਨਾਲ ਨਾਲ ਬਜ਼ੁਰਗਾਂ, ਔਰਤਾਂ ਅਤੇ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਮੋਬਾਈਲ ਫੋਨਾਂ ਦੇ ਪ੍ਰਬੰਧਨ ਸਬੰਧੀ ਦਰਪੇਸ਼ ਚੁਣੌਤੀਆਂ ਨੂੰ ਵੇਖਦਿਆਂ, ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਮੋਬਾਈਲ ਰੱਖਣ/ਜਮ੍ਹਾਂ ਕਰਾਉਣ ਦੀ ਸਹੂਲਤ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਸਿਰਫ਼ ਸਵਿੱਚ-ਆਫ ਮੋਡ ਵਿੱਚ ਮੋਬਾਈਲ ਫੋਨ ਹੀ ਰੱਖਣ ਦੀ ਇਜਾਜ਼ਤ ਹੋਵੇਗੀ।ਪੋਲਿੰਗ ਸਟੇਸ਼ਨ ਦੇ ਦਾਖਲੇ ਵਾਲੇ ਸਥਾਨ ਦੇ ਨੇੜੇ ਬਹੁਤ ਹੀ ਸਾਦੇ ਬਾਕਸ ਜਾਂ ਜੂਟ ਬੈਗ ਪ੍ਰਦਾਨ ਕੀਤੇ ਜਾਣਗੇ ਜਿੱਥੇ ਵੋਟਰਾਂ ਨੂੰ ਆਪਣੇ ਮੋਬਾਈਲ ਫੋਨ ਜਮ੍ਹਾ ਕਰਵਾਉਣੇ ਪੈਣਗੇ।

ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

ਵੋਟਰ ਨੂੰ ਪੋਲਿੰਗ ਸਟੇਸ਼ਨ ਦੇ ਅੰਦਰ ਮੋਬਾਈਲ ਫੋਨ ਲੈ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਹਾਲਾਂਕਿ, ਰਿਟਰਨਿੰਗ ਅਫਸਰ ਵੱਲੋਂ ਪ੍ਰਤੀਕੂਲ ਸਥਾਨਕ ਹਾਲਾਤਾਂ ਦੇ ਆਧਾਰ ‘ਤੇ ਕੁਝ ਪੋਲਿੰਗ ਸਟੇਸ਼ਨਾਂ ਨੂੰ ਇਸ ਵਿਵਸਥਾ ਤੋਂ ਛੋਟ ਦਿੱਤੀ ਜਾ ਸਕਦੀ ਹੈ।ਕੰਡਕਟ ਆਫ ਇਲੈਕਸ਼ਨ ਰੂਲਜ਼, 1961 ਦੇ ਨਿਯਮ 49ਐਮ, ਜੋ ਪੋਲਿੰਗ ਸਟੇਸ਼ਨ ਅੰਦਰ ਵੋਟਿੰਗ ਦੀ ਗੁਪਤਤਾ ਨੂੰ ਯਕੀਨੀ ਬਣਾਉਂਦਾ ਹੈ, ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।ਇਸ ਤੋਂ ਇਲਾਵਾ, ਚੋਣਾਂ ਵਾਲੇ ਦਿਨ ਸਹੂਲਤ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਕਮਿਸ਼ਨ ਨੇ ਚੋਣ ਕਾਨੂੰਨਾਂ ਮੁਤਾਬਕ ਪੋਲਿੰਗ ਸਟੇਸ਼ਨ ਦੇ ਦਾਖਲੇ ਵਾਲੇ ਸਥਾਨਾਂ ਤੋਂ 100 ਮੀਟਰ ਦੀ ਦੂਰੀ ਤੱਕ ਚੋਣ ਪ੍ਰਚਾਰ ਲਈ ਮਨਜ਼ੂਰਸ਼ੁਦਾ ਮਾਪਦੰਡਾਂ ਨੂੰ ਤਰਕਸੰਗਤ ਬਣਾਇਆ ਹੈ।

ਇਹ ਵੀ ਪੜ੍ਹੋ ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਹਾਲਾਂਕਿ, ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਚੋਣ ਪ੍ਰਚਾਰ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਲਈ, ਜੇਕਰ ਵੋਟਰ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਆਪਣੀਆਂ ਅਧਿਕਾਰਤ ਵੋਟਰ ਜਾਣਕਾਰੀ ਸਲਿੱਪਾਂ (ਵੀ.ਆਈ.ਐਸ.) ਨਹੀਂ ਲੈ ਕੇ ਜਾ ਰਹੇ ਹਨ, ਤਾਂ ਵੋਟਾਂ ਵਾਲੇ ਦਿਨ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਅਣਅਧਿਕਾਰਤ ਪਛਾਣ ਸਲਿੱਪਾਂ ਜਾਰੀ ਕਰਨ ਲਈ ਸਥਾਪਤ ਕੀਤੇ ਗਏ ਬੂਥ ਹੁਣ ਕਿਸੇ ਵੀ ਪੋਲਿੰਗ ਸਟੇਸ਼ਨ ਤੋਂ 100 ਮੀਟਰ ਦੀ ਦੂਰੀ ‘ਤੇ ਸਥਾਪਤ ਕੀਤੇ ਜਾ ਸਕਦੇ ਹਨ।ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਭਾਰਤੀ ਚੋਣ ਕਮਿਸ਼ਨ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ, ਵੋਟਰਾਂ ਲਈ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ ਨਾਲ ਕਾਨੂੰਨੀ ਢਾਂਚੇ ਮੁਤਾਬਕ ਸਖ਼ਤੀ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਵੜਿੰਗ ਦੀ ਜਾਖੜ ਨੂੰ ਚੁਣੌਤੀ; ਭਤੀਜ਼ੇ ਤੋਂ ਅਸਤੀਫ਼ਾ ਦਿਵਾ ਕੇ ਮੇਰੇ ਮੁਕਾਬਲੇ ਲੜਣ ਚੋਣ, ਜੋ ਹਾਰਿਆਂ ਦੇਵੇਗਾ ਪ੍ਰਧਾਨਗੀ ਤੋਂ ਅਸਤੀਫ਼ਾ

👉ਅਬੋਹਰ ਵਿੱਚ ਪ੍ਰਭਾਵਸ਼ਾਲੀ ‘ਜੈ ਸੰਵਿਧਾਨ’ ਰੈਲੀ ਨੂੰ ਸੰਬੋਧਨ ਕੀਤਾ
👉ਪੰਜਾਬ ਵਿੱਚ ਅਫੀਮ ਦੀ ਖੇਤੀ ਦੀ ਇਜਾਜ਼ਤ ਦੇਣ ਬਾਰੇ ਚਰਚਾ ਕੀਤੀ ਜਾਵੇ
Abohar (Fazilka): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਆਪਣੇ ਭਤੀਜੇ ਸੰਦੀਪ ਜਾਖੜ, ਜੋ ਕਿ ਕਾਂਗਰਸ ਦੀ ਟਿਕਟ ’ਤੇ ਚੁਣੇ ਗਏ ਹਨ, ਨੂੰ ਅਬੋਹਰ ਤੋਂ ਅਸਤੀਫਾ ਦੇ ਕੇ ਖੁਦ ਚੋਣ ਲੜਨ ਅਤੇ ਉਹ ਆਪ ਕਾਂਗਰਸ ਦੀ ਟਿਕਟ ’ਤੇ ਉਨ੍ਹਾਂ ਵਿਰੁੱਧ ਚੋਣ ਲੜਨਗੇ। ਅੱਜ ਇੱਥੇ ‘ਜੈ ਸੰਵਿਧਾਨ’ ਰੈਲੀ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਨੈਤਿਕ ਤੌਰ ’ਤੇ ਸੰਦੀਪ ਜਾਖੜ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਸੁਨੀਲ ਜਾਖੜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਅਤੇ ਇਸ ਦੇ ਸੂਬਾ ਪ੍ਰਧਾਨ ਬਣ ਗਏ ਹਨ ਕਿਉਂਕਿ ਸੰਦੀਪ ਨੇ ਕਾਂਗਰਸ ਦੀ ਬਜਾਏ ਆਪਣੇ ਚਾਚੇ ਦਾ ਸਮਰਥਨ ਕੀਤਾ ਹੈ। ਸੀਨੀਅਰ ਜਾਖੜ ਨੂੰ ਚੋਣ ਲੜਨ ਦੀ ਚੁਣੌਤੀ ਦਿੰਦੇ ਹੋਏ ਉਨ੍ਹਾਂ ਕਿਹਾ, ‘ਤੁਸੀਂ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਦਾ ਫੈਸਲਾ ਕਰੋ ਅਤੇ ਮੈਂ ਕਾਂਗਰਸ ਦੀ ਟਿਕਟ ’ਤੇ ਚੋਣ ਲੜਾਂਗਾ ਅਤੇ ਜੇਕਰ ਮੈਂ ਹਾਰ ਜਾਂਦਾ ਹਾਂ ਤਾਂ ਮੈਂ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿਆਂਗਾ ਅਤੇ ਜੇਕਰ ਤੁਸੀਂ ਹਾਰ ਜਾਂਦੇ ਹੋ ਤਾਂ ਤੁਸੀਂ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿਓ।’

ਇਹ ਵੀ ਪੜ੍ਹੋ  ਪੈਸੇ ਬਦਲੇ ਨਸ਼ਾ ਤਸਕਰ ਨੂੰ ਫ਼ਰਾਰ ਕਰਨ ਵਾਲੇ CIA ਦੇ ਇੰਚਾਰਜ ਸਹਿਤ ਚਾਰ ਪੁਲਿਸ ਮੁਲਾਜ਼ਮ ਗ੍ਰਿਫਤਾਰ

ਪੀ.ਸੀ.ਸੀ ਪ੍ਰਧਾਨ ਨੇ ਜਾਖੜ ਦੀ ਇਸ ਗੱਲ ‘ਤੇ ਆਲੋਚਨਾ ਕੀਤੀ ਕਿ ਉਹਨਾਂ ਨੇ ਰਾਹੁਲ ਗਾਂਧੀ ਬਾਰੇ ਇਹ ਕਿਹਾ ਕਿ ਉਹਨਾਂ ਨੂੰ ਪਾਕਿਸਤਾਨ ਭੇਜਿਆ ਜਾਣਾ ਚਾਹੀਦਾ ਹੈ, ਜਦੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੇਸ਼ ਨੂੰ ਇਹ ਦੱਸਣ ਲਈ ਕਿਹਾ ਕਿ ਪਾਕਿਸਤਾਨ ਨਾਲ ਦੁਸ਼ਮਣੀ ਕਾਰਨ ਦੇਸ਼ ਨੂੰ ਕਿੰਨਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗੱਲਾਂ ਜਾਖੜ ਨੂੰ ਨਹੀਂ ਸ਼ੋਭਦੀਆਂ, ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਕਾਂਗਰਸ ਵਿੱਚ ਬਿਤਾਈ ਹੈ। ਦੇਸ਼ ਭਰ ਵਿੱਚ ਆਯੋਜਿਤ ਕੀਤੀਆਂ ਜਾ ਰਹੀਆਂ ‘ਜੈ ਸੰਵਿਧਾਨ’ ਰੈਲੀਆਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇਹ ਯਕੀਨੀ ਬਣਾਉਣ ਦਾ ਸੰਕਲਪ ਲਿਆ ਹੈ ਕਿ ਭਾਜਪਾ ਸੰਵਿਧਾਨ ਨਾਲ ਛੇੜਛਾੜ ਜਾਂ ਬਦਲਾਅ ਨਾ ਕਰੇ। ਉਨ੍ਹਾਂ ਕਿਹਾ ਕਿ ਭਾਜਪਾ ਦੇ ਇਰਾਦੇ ਚੰਗੇ ਨਹੀਂ ਹਨ ਕਿਉਂਕਿ ਉਹ ਸੰਵਿਧਾਨ ਬਦਲਣ ਲਈ 400 ਤੋਂ ਵੱਧ ਸੀਟਾਂ ਜਿੱਤਣਾ ਚਾਹੁੰਦੀ ਹੈ। ਪਰ, ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਉਨ੍ਹਾਂ ਨੂੰ 240 ਸੀਟਾਂ ਤੱਕ ਸੀਮਤ ਕਰਕੇ ਸਬਕ ਸਿਖਾਇਆ ਹੈ। ਹੁਣ ਤਾਂ ਪ੍ਰਧਾਨ ਮੰਤਰੀ ਵੀ ਸੰਵਿਧਾਨ ਅੱਗੇ ਝੁਕਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ  MLA Raman Arora ਦੇ ਘਰ Raid, ਵਿਜੀਲੈਂਸ ਨੇ ਮੰਗਵਾਈ ‘ਨੋਟ’ ਗਿਣਨ ਵਾਲੀ ਮਸ਼ੀਨ!

ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਨਿਸ਼ਾਨਾ ਸਾਧਦੇ ਹੋਏ ਵੜਿੰਗ ਨੇ ਕਿਹਾ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਆਤਮਨਿਰਭਰ ਬਣਾਉਣ ਦੀ ਲੋੜ ਹੈ, ਜੋ ਕਿ ਚੰਗੀ ਸਿੱਖਿਆ ਅਤੇ ਸਹੀ ਰੁਜ਼ਗਾਰ ਤੋਂ ਬਾਅਦ ਹੀ ਸੰਭਵ ਹੋ ਸਕਦਾ ਹੈ, ਤਾਂ ਜੋ ਉਨ੍ਹਾਂ ਨੂੰ ਕਿਸੇ ’ਤੇ ਨਿਰਭਰ ਨਾ ਰਹਿਣਾ ਪਵੇ। ਸੂਬੇ ਵਿੱਚ ਪ੍ਰਚਲਿਤ ਨਸ਼ਿਆਂ ਦੀ ਸਮੱਸਿਆ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਭੁੱਕੀ ਦੀ ਖੇਤੀ ’ਤੇ ਬਹਿਸ ਦਾ ਸੁਝਾਅ ਦਿੱਤਾ। ਉਸਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਭੁੱਕੀ ਜਾਂ ਅਫੀਮ ਖਾਣ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੁਝਾਅ ਮਿਲ ਰਹੇ ਹਨ ਕਿ ਪੰਜਾਬ ਨੂੰ ਭੁੱਕੀ ਦੀ ਖੇਤੀ ਦੀ ਇਜਾਜ਼ਤ ਦੇਣੀ ਚਾਹੀਦੀ ਹੈ, ਜਿਸ ’ਤੇ ਬਹਿਸ ਅਤੇ ਚਰਚਾ ਹੋਣੀ ਚਾਹੀਦੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਸ਼ਰਾਬ ਜਾਂ ਨਸ਼ੀਲੇ ਪਦਾਰਥਾਂ ਦੀ ਕੋਈ ਵੀ ਆਦਤ ਸਿਹਤ ਦੇ ਨਾਲ-ਨਾਲ ਸਮਾਜ ਲਈ ਵੀ ਨੁਕਸਾਨਦੇਹ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਆਲ ਇੰਡੀਆ ਕਾਂਗਰਸ ਕਮੇਟੀ ਦੇ ਸਹਿ ਇੰਚਾਰਜ ਰਵਿੰਦਰ ਡਲਵੀ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੈਪਟਨ ਸੰਦੀਪ ਸੰਧੂ ਆਦਿ ਆਗੂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਿਧਾਇਕ ਰਮਨ ਅਰੋੜਾ ਵਿਰੁੱਧ ਕਾਰਵਾਈ;’ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

0

👉ਆਪ ਦਾ ਜਨਮ ਭ੍ਰਿਸ਼ਟਾਚਾਰ ਵਿਰੁੱਧ ਲੜਨ ਲਈ ਹੋਇਆ, ਕਿਸੇ ਵੀ ਭ੍ਰਿਸ਼ਟ ਨੂੰ ਬਖਸ਼ਿਆ ਨਹੀਂ ਜਾਵੇਗਾ-ਹਰਪਾਲ ਸਿੰਘ ਚੀਮਾ
👉ਮੁੱਖ ਮੰਤਰੀ ਭਗਵੰਤ ਮਾਨ ਪੱਖਪਾਤ ਤੋਂ ਬਿਨਾਂ ਜਵਾਬਦੇਹੀ ਅਤੇ ਨਿਆਂ ਨੂੰ ਯਕੀਨੀ ਬਣਾ ਰਹੇ- ਬਲਤੇਜ ਪੰਨੂ
👉ਆਪ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇ ਵਾਅਦੇ ਨੂੰ ਪੂਰਾ ਕਰਦੀ ਹੈ- ਪਵਨ ਕੁਮਾਰ ਟੀਨੂੰ
👉ਵਿਧਾਇਕ ਰਮਨ ਅਰੋੜਾ ਵਿਰੁੱਧ ਕਾਰਵਾਈ ਨੇ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਕੀਤਾ ਸਾਬਤ- ਡਾ. ਆਹਲੂਵਾਲੀਆ

Chandigarh News:ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਜਨਤਕ ਸ਼ਿਕਾਇਤਾਂ ਤੋਂ ਬਾਅਦ ਫੈਸਲਾਕੁੰਨ ਕਾਰਵਾਈ ਕੀਤੀ ਹੈ। ਇਹ ਦਲੇਰਾਨਾ ਕਦਮ ਭ੍ਰਿਸ਼ਟਾਚਾਰ ਵਿਰੁੱਧ ਪਾਰਟੀ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦਰਸਾਉਂਦਾ ਹੈ ਅਤੇ ਸ਼ਾਸਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰਦਾ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਦੇ ‘ਆਪ’ ਦੇ ਮੁੱਢਲੇ ਮਿਸ਼ਨ ‘ਤੇ ਜ਼ੋਰ ਦਿੱਤਾ। ਭ੍ਰਿਸ਼ਟਾਚਾਰ, ਕਿਸੇ ਵੀ ਰੂਪ ਵਿੱਚ, ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਭਾਵੇਂ ਇਸ ਵਿੱਚ ਸਾਡੀ ਪਾਰਟੀ ਦੇ ਅੰਦਰ ਕੋਈ ਸ਼ਾਮਲ ਹੋਵੇ ਜਾਂ ਬਾਹਰ।ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਦੇ ਉਲਟ ਜਿਨ੍ਹਾਂ ਨੇ ਭ੍ਰਿਸ਼ਟਾਚਾਰੀਆਂ ਨੂੰ ਬਚਾਇਆ, ‘ਆਪ’ ਸਖ਼ਤ ਕਾਰਵਾਈਆਂ ਰਾਹੀਂ ਜਵਾਬਦੇਹੀ ਅਤੇ ਨਿਆਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਡਰਾਉਣ-ਧਮਕਾਉਣ ਦੇ ਸਾਧਨ ਵਜੋਂ ਵਰਤਣ ਦੀ ਆਲੋਚਨਾ ਕੀਤੀ ਜਦੋਂ ਕਿ ‘ਆਪ’ ਦਾ ਸ਼ਾਸਨ ਪਾਰਦਰਸ਼ੀ ਅਤੇ ਸਬੂਤ-ਅਧਾਰਤ ਹੈ।

ਇਹ ਵੀ ਪੜ੍ਹੋਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੇ ‘ਆਪ’ ਦੇ ਮੁੱਖ ਸਿਧਾਂਤ ਦੀ ਸ਼ਲਾਘਾ ਕੀਤੀ, ਇਸਨੂੰ ਦਹਾਕਿਆਂ ਤੋਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀ ਨਾਕਾਮੀ ਤੋਂ ਵੱਖਰਾ ਦੱਸਿਆ। ਉਨ੍ਹਾਂ ਕਿਹਾ ਆਪ’ ਦੇ ਅਧੀਨ ਕਿਸੇ ਵੀ ਭ੍ਰਿਸ਼ਟ ਵਿਧਾਇਕ ਜਾਂ ਨੌਕਰਸ਼ਾਹ ਨੂੰ ਬਖਸ਼ਿਆ ਨਹੀਂ ਜਾਵੇਗਾ। ਕਾਨੂੰਨ ਦਾ ਰਾਜ ਕਾਇਮ ਹੈ ਅਤੇ ਸਾਬਤ ਹੋਏ ਮਾਮਲਿਆਂ ਵਿੱਚ ਤੇਜ਼ੀ ਨਾਲ ਸਜ਼ਾ ਦਿੱਤੀ ਜਾਂਦੀ ਹੈ। ਉਨ੍ਹਾਂ ਪਾਰਦਰਸ਼ਤਾ ਅਤੇ ਜਵਾਬਦੇਹੀ ਲਈ ‘ਆਪ’ ਦੇ ਮਿਸ਼ਨ ਨੂੰ ਦੁਹਰਾਇਆ

ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

‘ਆਪ’ ਨੇਤਾ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਗਰਮ ਰੁਖ਼ ਨੂੰ ਉਜਾਗਰ ਕੀਤਾ, ਜਿਨ੍ਹਾਂ ਦਾ ਬੇਦਾਗ਼ ਰਿਕਾਰਡ ਭ੍ਰਿਸ਼ਟਾਚਾਰ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ ਝਲਕਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਜਿਨ੍ਹਾਂ ਨੇ ਅਜਿਹੇ ਮਾਮਲਿਆਂ ਨੂੰ ਦੱਬ ਦਿੱਤਾ, ਸਾਡਾ ਪ੍ਰਸ਼ਾਸਨ ਪਾਰਦਰਸ਼ੀ ਅਤੇ ਦ੍ਰਿੜ ਹੈ। ਮੁੱਖ ਮੰਤਰੀ ਨਿੱਜੀ ਤੌਰ ‘ਤੇ ਸ਼ਿਕਾਇਤਾਂ ਦੀ ਨਿਗਰਾਨੀ ਕਰਦੇ ਹਨ ਅਤੇ ਉੱਚ ਪੱਧਰ ‘ਤੇ ਜਵਾਬਦੇਹੀ ਯਕੀਨੀ ਬਣਾਉਂਦੇ ਹਨ।

ਇਹ ਵੀ ਪੜ੍ਹੋ ਵੱਡੀ ਖ਼ਬਰ; ਭ੍ਰਿਸ਼ਟਾਚਾਰ ਵਿਰੁਧ ਮਾਨ ਸਰਕਾਰ ਦੀ ਵੱਡੀ ਕਾਰਵਾਈ, AAP MLA ਵਿਰੁਧ ਵਿਜੀਲੈਂਸ ਦਾ ਵੱਡਾ Action

ਆਪ ਨੇਤਾ ਪਵਨ ਕੁਮਾਰ ਟੀਨੂੰ ਨੇ ‘ਆਪ’ ਦੇ 2022 ਦੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਇਸ ਕਦਮ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਭਾਰਤੀ ਰਾਜਨੀਤੀ ਵਿੱਚ ਸਾਡੇ ਆਪਣੇ ਹੀ ਇੱਕ ਆਗੂ ਵਿਰੁੱਧ ਕਾਰਵਾਈ ਕਰਨਾ ਬੇਮਿਸਾਲ ਹੈ। ਇਹ ਇੱਕ ਸਖ਼ਤ ਸੰਦੇਸ਼ ਦਿੰਦਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ

ਆਪ ਆਗੂ ਡਾ. ਐਸ. ਐਸ. ਆਹਲੂਵਾਲੀਆ ਨੇ ਕਿਹਾ ਕਿ ਜਦੋਂ ਤੋਂ ਸਰਦਾਰ ਭਗਵੰਤ ਮਾਨ ਦੀ ਸਰਕਾਰ 2022 ਵਿੱਚ ਸੱਤਾ ਵਿੱਚ ਆਈ ਹੈ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਗਿਆ ਹੈ। “ਮੁੱਖ ਮੰਤਰੀ ਵੱਲੋਂ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਗਿਆ, ਜਿਸ ਤੋਂ ਬਾਅਦ ਜਾਂਚ ਅਤੇ ਕਾਰਵਾਈ ਤੇਜ਼ ਹੋਈ। ਇਹ ਸਾਡੇ ਜ਼ੀਰੋ-ਟੌਲਰੈਂਸ ਸਟੈਂਡ ਨੂੰ ਸਾਬਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਪ ਸਰਕਾਰ ਲੋਕਾਂ ਦੀ ਸੇਵਾ ਕਰਨ ਲਈ ਹੈ, ਉਨ੍ਹਾਂ ਦਾ ਸ਼ੋਸ਼ਣ ਕਰਨ ਲਈ ਨਹੀਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ