Home Blog Page 714

ਵਿਧਾਇਕ ਰਮਨ ਅਰੋੜਾ ਵਿਰੁੱਧ ਕਾਰਵਾਈ;’ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

0

👉ਆਪ ਦਾ ਜਨਮ ਭ੍ਰਿਸ਼ਟਾਚਾਰ ਵਿਰੁੱਧ ਲੜਨ ਲਈ ਹੋਇਆ, ਕਿਸੇ ਵੀ ਭ੍ਰਿਸ਼ਟ ਨੂੰ ਬਖਸ਼ਿਆ ਨਹੀਂ ਜਾਵੇਗਾ-ਹਰਪਾਲ ਸਿੰਘ ਚੀਮਾ
👉ਮੁੱਖ ਮੰਤਰੀ ਭਗਵੰਤ ਮਾਨ ਪੱਖਪਾਤ ਤੋਂ ਬਿਨਾਂ ਜਵਾਬਦੇਹੀ ਅਤੇ ਨਿਆਂ ਨੂੰ ਯਕੀਨੀ ਬਣਾ ਰਹੇ- ਬਲਤੇਜ ਪੰਨੂ
👉ਆਪ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇ ਵਾਅਦੇ ਨੂੰ ਪੂਰਾ ਕਰਦੀ ਹੈ- ਪਵਨ ਕੁਮਾਰ ਟੀਨੂੰ
👉ਵਿਧਾਇਕ ਰਮਨ ਅਰੋੜਾ ਵਿਰੁੱਧ ਕਾਰਵਾਈ ਨੇ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਕੀਤਾ ਸਾਬਤ- ਡਾ. ਆਹਲੂਵਾਲੀਆ

Chandigarh News:ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਜਨਤਕ ਸ਼ਿਕਾਇਤਾਂ ਤੋਂ ਬਾਅਦ ਫੈਸਲਾਕੁੰਨ ਕਾਰਵਾਈ ਕੀਤੀ ਹੈ। ਇਹ ਦਲੇਰਾਨਾ ਕਦਮ ਭ੍ਰਿਸ਼ਟਾਚਾਰ ਵਿਰੁੱਧ ਪਾਰਟੀ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦਰਸਾਉਂਦਾ ਹੈ ਅਤੇ ਸ਼ਾਸਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰਦਾ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਦੇ ‘ਆਪ’ ਦੇ ਮੁੱਢਲੇ ਮਿਸ਼ਨ ‘ਤੇ ਜ਼ੋਰ ਦਿੱਤਾ। ਭ੍ਰਿਸ਼ਟਾਚਾਰ, ਕਿਸੇ ਵੀ ਰੂਪ ਵਿੱਚ, ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਭਾਵੇਂ ਇਸ ਵਿੱਚ ਸਾਡੀ ਪਾਰਟੀ ਦੇ ਅੰਦਰ ਕੋਈ ਸ਼ਾਮਲ ਹੋਵੇ ਜਾਂ ਬਾਹਰ।ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਦੇ ਉਲਟ ਜਿਨ੍ਹਾਂ ਨੇ ਭ੍ਰਿਸ਼ਟਾਚਾਰੀਆਂ ਨੂੰ ਬਚਾਇਆ, ‘ਆਪ’ ਸਖ਼ਤ ਕਾਰਵਾਈਆਂ ਰਾਹੀਂ ਜਵਾਬਦੇਹੀ ਅਤੇ ਨਿਆਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਡਰਾਉਣ-ਧਮਕਾਉਣ ਦੇ ਸਾਧਨ ਵਜੋਂ ਵਰਤਣ ਦੀ ਆਲੋਚਨਾ ਕੀਤੀ ਜਦੋਂ ਕਿ ‘ਆਪ’ ਦਾ ਸ਼ਾਸਨ ਪਾਰਦਰਸ਼ੀ ਅਤੇ ਸਬੂਤ-ਅਧਾਰਤ ਹੈ।

ਇਹ ਵੀ ਪੜ੍ਹੋਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੇ ‘ਆਪ’ ਦੇ ਮੁੱਖ ਸਿਧਾਂਤ ਦੀ ਸ਼ਲਾਘਾ ਕੀਤੀ, ਇਸਨੂੰ ਦਹਾਕਿਆਂ ਤੋਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀ ਨਾਕਾਮੀ ਤੋਂ ਵੱਖਰਾ ਦੱਸਿਆ। ਉਨ੍ਹਾਂ ਕਿਹਾ ਆਪ’ ਦੇ ਅਧੀਨ ਕਿਸੇ ਵੀ ਭ੍ਰਿਸ਼ਟ ਵਿਧਾਇਕ ਜਾਂ ਨੌਕਰਸ਼ਾਹ ਨੂੰ ਬਖਸ਼ਿਆ ਨਹੀਂ ਜਾਵੇਗਾ। ਕਾਨੂੰਨ ਦਾ ਰਾਜ ਕਾਇਮ ਹੈ ਅਤੇ ਸਾਬਤ ਹੋਏ ਮਾਮਲਿਆਂ ਵਿੱਚ ਤੇਜ਼ੀ ਨਾਲ ਸਜ਼ਾ ਦਿੱਤੀ ਜਾਂਦੀ ਹੈ। ਉਨ੍ਹਾਂ ਪਾਰਦਰਸ਼ਤਾ ਅਤੇ ਜਵਾਬਦੇਹੀ ਲਈ ‘ਆਪ’ ਦੇ ਮਿਸ਼ਨ ਨੂੰ ਦੁਹਰਾਇਆ

ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

‘ਆਪ’ ਨੇਤਾ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਗਰਮ ਰੁਖ਼ ਨੂੰ ਉਜਾਗਰ ਕੀਤਾ, ਜਿਨ੍ਹਾਂ ਦਾ ਬੇਦਾਗ਼ ਰਿਕਾਰਡ ਭ੍ਰਿਸ਼ਟਾਚਾਰ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ ਝਲਕਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਜਿਨ੍ਹਾਂ ਨੇ ਅਜਿਹੇ ਮਾਮਲਿਆਂ ਨੂੰ ਦੱਬ ਦਿੱਤਾ, ਸਾਡਾ ਪ੍ਰਸ਼ਾਸਨ ਪਾਰਦਰਸ਼ੀ ਅਤੇ ਦ੍ਰਿੜ ਹੈ। ਮੁੱਖ ਮੰਤਰੀ ਨਿੱਜੀ ਤੌਰ ‘ਤੇ ਸ਼ਿਕਾਇਤਾਂ ਦੀ ਨਿਗਰਾਨੀ ਕਰਦੇ ਹਨ ਅਤੇ ਉੱਚ ਪੱਧਰ ‘ਤੇ ਜਵਾਬਦੇਹੀ ਯਕੀਨੀ ਬਣਾਉਂਦੇ ਹਨ।

ਇਹ ਵੀ ਪੜ੍ਹੋ ਵੱਡੀ ਖ਼ਬਰ; ਭ੍ਰਿਸ਼ਟਾਚਾਰ ਵਿਰੁਧ ਮਾਨ ਸਰਕਾਰ ਦੀ ਵੱਡੀ ਕਾਰਵਾਈ, AAP MLA ਵਿਰੁਧ ਵਿਜੀਲੈਂਸ ਦਾ ਵੱਡਾ Action

ਆਪ ਨੇਤਾ ਪਵਨ ਕੁਮਾਰ ਟੀਨੂੰ ਨੇ ‘ਆਪ’ ਦੇ 2022 ਦੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਇਸ ਕਦਮ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਭਾਰਤੀ ਰਾਜਨੀਤੀ ਵਿੱਚ ਸਾਡੇ ਆਪਣੇ ਹੀ ਇੱਕ ਆਗੂ ਵਿਰੁੱਧ ਕਾਰਵਾਈ ਕਰਨਾ ਬੇਮਿਸਾਲ ਹੈ। ਇਹ ਇੱਕ ਸਖ਼ਤ ਸੰਦੇਸ਼ ਦਿੰਦਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ

ਆਪ ਆਗੂ ਡਾ. ਐਸ. ਐਸ. ਆਹਲੂਵਾਲੀਆ ਨੇ ਕਿਹਾ ਕਿ ਜਦੋਂ ਤੋਂ ਸਰਦਾਰ ਭਗਵੰਤ ਮਾਨ ਦੀ ਸਰਕਾਰ 2022 ਵਿੱਚ ਸੱਤਾ ਵਿੱਚ ਆਈ ਹੈ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਗਿਆ ਹੈ। “ਮੁੱਖ ਮੰਤਰੀ ਵੱਲੋਂ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਗਿਆ, ਜਿਸ ਤੋਂ ਬਾਅਦ ਜਾਂਚ ਅਤੇ ਕਾਰਵਾਈ ਤੇਜ਼ ਹੋਈ। ਇਹ ਸਾਡੇ ਜ਼ੀਰੋ-ਟੌਲਰੈਂਸ ਸਟੈਂਡ ਨੂੰ ਸਾਬਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਪ ਸਰਕਾਰ ਲੋਕਾਂ ਦੀ ਸੇਵਾ ਕਰਨ ਲਈ ਹੈ, ਉਨ੍ਹਾਂ ਦਾ ਸ਼ੋਸ਼ਣ ਕਰਨ ਲਈ ਨਹੀਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬਠਿੰਡਾ ਸ਼ਹਿਰ ਵਾਸੀਆਂ ਨੂੰ ਹੁਣ ਜਲਦੀ ਮਿਲੇਗੀ ਬਿਜਲੀ ਕੱਟਾਂ ਤੋਂ ਰਾਹਤ, ਸਰਕਾਰ ਵੱਲੋਂ ਖ਼ਰਾਬ ਟ੍ਰਾਂਸਫਾਰਮਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ:ਮੇਅਰ ਮਹਿਤਾ

0

👉25 ਮਈ ਦੀ ਦੁਪਹਿਰ 3 ਵਜੇ ਨਗਰ ਨਿਗਮ ਵਿੱਚ ਲਗਾਇਆ ਜਾ ਰਿਹਾ ‘ਨਕਸ਼ਾ ਮੇਲਾ’
Bathinda News:ਬਠਿੰਡਾ ਸ਼ਹਿਰ ਵਾਸੀਆਂ ਨੂੰ ਬਿਜਲੀ ਕੱਟਾਂ ਅਤੇ ਅਚਾਨਕ ਬਿਜਲੀ ਘਟਣ-ਵਧਣ ਦੀ ਸਮੱਸਿਆ ਤੋਂ ਜਲਦ ਹੀ ਨਿਜ਼ਾਤ ਮਿਲ ਸਕਦੀ ਹੈ। ਇਸ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਬਠਿੰਡਾ ਨਗਰ ਨਿਗਮ ਦੀ ਤਜਵੀਜ਼ ਨੂੰ ਮੰਨਜੂਰੀ ਦੇ ਦਿੱਤੀ ਗਈ ਹੈ, ਜਿਸਦੇ ਤਹਿਤ ਸ਼ਹਿਰ ਵਿਚ ਖ਼ਰਾਬ ਅਤੇ ਘੱਟ ਸਮਰੱਥਾ ਵਾਲੇ ਟ੍ਰਾਂਸਫ਼ਾਰਮਰਾਂ ਨੂੰ ਜਲਦੀ ਹੀ ਬਦਲਿਆਂ ਜਾਵੇਗਾ। ਇਹ ਖ਼ੁਲਾਸਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼ੁੱਕਰਵਾਰ ਨੂੰ ਨਿਗਮ ਦਫ਼ਤਰ ’ਚ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਕੀਤਾ ਗਿਆ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਨੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੂੰ ਕਈ ਵਾਰ ਅਪੀਲ ਕੀਤੀ ਸੀ ਅਤੇ ਮਾਨ ਸਰਕਾਰ ਵੱਲੋਂ ਪਾਸ ਕੀਤੇ ਗਏ ਪ੍ਰਸਤਾਵ ਤਹਿਤ, ਹੁਣ ਸਾਰੇ ਟਰਾਂਸਫਾਰਮਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਜਿੱਥੇ ਨਵੇਂ ਟਰਾਂਸਫਾਰਮਰਾਂ ਦੀ ਲੋੜ ਹੋਵੇਗੀ, ਉੱਥੇ ਜਲਦੀ ਹੀ ਨਵੇਂ ਟਰਾਂਸਫਾਰਮਰ ਲਗਾਏ ਜਾਣਗੇ। ਸ਼੍ਰੀ ਮਹਿਤਾ ਨੇ ਕਿਹਾ ਕਿ ਉਨ੍ਹਾਂ ਨੇ ਕੱਲ੍ਹ ਰੋਜ਼ ਗਾਰਡਨ ਵਿੱਚ ਹਾਈ-ਟੈਕ ਕੰਟੀਨ ਦੇ ਕੰਮ ਦਾ ਉਦਘਾਟਨ ਕੀਤਾ ਸੀ ਅਤੇ ਇਹ ਕੰਟੀਨ ਅਗਲੇ 3 ਮਹੀਨਿਆਂ ਵਿੱਚ ਤਿਆਰ ਹੋ ਜਾਵੇਗੀ ਤੇ ਆਮ ਲੋਕਾਂ ਨੂੰ ਸੌਂਪ ਦਿੱਤੀ ਜਾਵੇਗੀ। ਇਸਤੋਂਂ ਇਲਾਵਾ ਰਿਹਾਇਸ਼ੀ ਨਕਸ਼ੇ ਪਾਸ ਕਰਵਾਉਣ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਦੇਣ ਲਈ ਨਗਰ ਨਿਗਮ ਬਠਿੰਡਾ ਦਫ਼ਤਰ ਵਿੱਚ 25 ਮਈ ਨੂੰ ਦੁਪਹਿਰ 3 ਵਜੇ ਤੋਂ ‘ਨਕਸ਼ਾ ਮੇਲਾ’ ਲਗਾਇਆ ਜਾ ਰਿਹਾ ਹੈ, ਜੋ ਕਿ 1 ਮਹੀਨਾ ਜਾਰੀ ਰਹੇਗਾ।

ਇਹ ਵੀ ਪੜ੍ਹੋ  ਪੈਸੇ ਬਦਲੇ ਨਸ਼ਾ ਤਸਕਰ ਨੂੰ ਫ਼ਰਾਰ ਕਰਨ ਵਾਲੇ CIA ਦੇ ਇੰਚਾਰਜ ਸਹਿਤ ਚਾਰ ਪੁਲਿਸ ਮੁਲਾਜ਼ਮ ਗ੍ਰਿਫਤਾਰ

ਮੇਅਰ ਸ਼੍ਰੀ ਮਹਿਤਾ ਨੇ ਦੱਸਿਆ ਕਿ ਨਕਸ਼ਾ ਮੇਲੇ ਦੌਰਾਨ ਬਿਲਡਿੰਗ ਬ੍ਰਾਂਚ ਦਾ ਸਾਰਾ ਸਟਾਫ਼ ਇੱਕ ਥਾਂ ’ਤੇ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਨਕਸ਼ੇ ਪਾਸ ਕਰਵਾਉਣ ਲਈ, ਹਰੇਕ ਵਿਅਕਤੀ ਨੂੰ ਆਪਣੀਆਂ ਸਬੰਧਤ ਇਮਾਰਤਾਂ ਦੇ ਪਲਾਨ ਅਤੇ ਦਸਤਾਵੇਜ਼ ਨਾਲ ਲੈ ਕੇ ਆਉਣੇ ਪੈਣਗੇ, ਜਿਨ੍ਹਾਂ ਦੇ ਕਾਗਜ਼ਾਤ ਮੌਕੇ ’ਤੇ ਹੀ ਚੈੱਕ ਕੀਤੇ ਜਾਣਗੇ ਅਤੇ ਕਿਸੇ ਵੀ ਕਮੀ ਦੀ ਸੂਰਤ ਵਿੱਚ ਤੁਰੰਤ ਜਾਣਕਾਰੀ ਦੇ ਕੇ ਕਮੀ ਨੂੰ ਦੂਰ ਕੀਤਾ ਜਾਵੇਗਾ। ਇਸ ਤੋਂ ਬਾਅਦ, ਸਬੰਧਤ ਵਿਅਕਤੀ ਆਪਣੇ ਆਰਕੀਟੈਕਟ ਨੂੰ ਮਿਲ ਕੇ ਰਿਹਾਇਸ਼ੀ ਨਕਸ਼ੇ ਅਪਲੋਡ ਕਰੇਗਾ ਅਤੇ ਨਕਸ਼ੇ ਅਪਲੋਡ ਕਰਨ ਦੇ 72 ਘੰਟਿਆਂ ਦੇ ਅੰਦਰ ਪਾਸ ਕਰ ਦਿੱਤੇ ਜਾਣਗੇ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ 27 ਮਈ ਨੂੰ ‘ਨਕਸ਼ਾ ਮੇਲੇ’ ਵਿੱਚ ਪਹੁੰਚ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਏਟੀਪੀ ਮਨੋਜ ਕੁਮਾਰ, ਏਟੀਪੀ ਦਵਿੰਦਰ ਪਾਲ ਸ਼ਰਮਾ, ਹੈੱਡ ਡਰਾਫਟਸਮੈਨ ਸਤੀਸ਼ ਮਲਹੋਤਰਾ ਅਤੇ ਪੀਏ ਸੁਰੇਸ਼ ਸੇਤੀਆ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ’ਚ ਟੋਹ ਵੈਨਾਂ ਦੀ ਧੱਕੇਸ਼ਾਹੀ ਖ਼ਿਲਾਫ਼ ਸੜਕਾਂ ’ਤੇ ਉਤਰੇ ਵਪਾਰੀ ਤੇ ਦੁਕਾਨਦਾਰ

0

Bathinda News: ਪਿਛਲੇ ਕਰੀਬ ਇੱਕ ਸਾਲ ਤੋਂ ਹੀ ਸ਼ਹਿਰ ’ਚ ਵਿਵਾਦਾਂ ਦੇ ਘੇਰੇ ਵਿਚ ਚੱਲ ਰਹੀਆਂ ਟੋਹ ਵੈਨਾਂ ਦੇ ਵਿਰੁਧ ਹੁਣ ਬਠਿੰਡਾ ਦੇ ਦੁਕਾਨਦਾਰਾਂ ਤੇ ਵਪਾਰੀਆਂ ਤੋਂ ਆਮ ਲੋਕਾਂ ਵਿਚ ਲਗਾਤਾਰ ਗੁੱਸਾ ਭੜਕਦਾ ਜਾ ਰਿਹਾ। ਨਗਰ ਨਿਗਮ ਅਤੇ ਪ੍ਰਾਈਵੇਟ ਠੇਕੇਦਾਰ ਵੱਲੋਂ ਚਲਾਈਆਂ ਜਾ ਰਹੀਆਂ ਟੋਹ ਵੈਨਾਂ ਦੀ ਕਥਿਤ ਧੱਕੇਸ਼ਾਹੀ ਖ਼ਿਲਾਫ਼ ਬੈਂਕ ਬਾਜ਼ਾਰ ’ਚ ਇੱਕ ਹੰਗਾਮੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨਗਰ ਨਿਗਮ ਵੱਲੋਂ ਟੋਹ ਵੈਨਾਂ ਰਾਹੀਂ ਲੋਕਾਂ ਦੀਆਂ ਕਾਰਾਂ ਟੋਹਣ ’ਤੇ ਚਿੰਤਾ ਅਤੇ ਰੋਸ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਪਿਛਲੇ ਦੋ ਸਾਲਾਂ ਤੋਂ ਇਹ ਟੋਹ ਵੈਨਾਂ ਚਲ ਰਹੀਆਂ ਹਨ ਅਤੇ ਇਨ੍ਹਾਂ ਦੇ ਕਾਰਨ ਸ਼ਹਿਰ ’ਚ ਅਸ਼ਾਂਤੀ ਦਾ ਮਾਹੌਲ ਬਣ ਚੁੱਕਾ ਹੈ। ਵਪਾਰੀਆਂ ਨੇ ਕਿਹਾ ਕਿ ਹੁਣ ਤਾਂ ਮੱਛੀ ਮਾਰਕਿਟ ਦੇ ਟੈਕਸੀ ਸਟੈਂਡ ਅਤੇ ‘ਆਈ ਲਵ ਮਾਈ ਬਠਿੰਡਾ’ ਸੁਭਾਸ਼ ਮਾਰਕਿਟ ਦੀ ਪਾਰਕਿੰਗ ਵਿੱਚ ਖੜੀਆਂ ਕਾਰਾਂ ਵੀ ਟੋਹ ਕਰ ਲਈਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ  ਪੈਸੇ ਬਦਲੇ ਨਸ਼ਾ ਤਸਕਰ ਨੂੰ ਫ਼ਰਾਰ ਕਰਨ ਵਾਲੇ CIA ਦੇ ਇੰਚਾਰਜ ਸਹਿਤ ਚਾਰ ਪੁਲਿਸ ਮੁਲਾਜ਼ਮ ਗ੍ਰਿਫਤਾਰ

ਇਸ ਕਾਰਨ ਕੁਝ ਦਿਨ ਪਹਿਲਾਂ ਕਾਰ ਟੋਹਣ ਸਮੇਂ ਟੋਹ ਵੈਨ ਦੇ ਕਰਮਚਾਰੀਆਂ ਅਤੇ ਗਾਹਕਾਂ ਵਿਚਕਾਰ ਝਗੜਾ ਹੋਇਆ ਸੀ ਜਿਸ ’ਚ ਨਗਰ ਨਿਗਮ ਦੀ ਸ਼ਿਕਾਇਤ ’ਤੇ ਕੁਝ ਦੁਕਾਨਦਾਰਾਂ ਉੱਤੇ ਕੇਸ ਦਰਜ ਕੀਤਾ ਗਿਆ, ਜਿਸਦਾ ਵਿਰੋਧ ਕੀਤਾ ਗਿਆ। ਦੁਕਾਨਦਾਰਾਂ ਨੇ ਕਿਹਾ ਕਿ ਟੋਹ ਵੈਨਾਂ ਦੇ ਖੌਫ਼ ਨਾਲ ਉਨ੍ਹਾਂ ਦੇ ਵਪਾਰ ’ਤੇ ਵੀ ਬੁਰੀ ਤਰ੍ਹਾਂ ਪ੍ਰਭਾਵ ਪਿਆ ਹੈ। ਦੁਕਾਨਦਾਰਾਂ ਨੇ ਮੰਗ ਕੀਤੀ ਕਿ ਨਗਰ ਨਿਗਮ ਤੁਰੰਤ ਟੋਹ ਵੈਨਾਂ ਨੂੰ ਬੰਦ ਕਰੇ। ਉਨ੍ਹਾਂ ਨੇ ਕਿਹਾ ਕਿ ਟਰੈਫਿਕ ਵਿਵਸਥਾ ਵਿਗੜਨ ਦੇ ਮੁੱਖ ਕਾਰਨ ਮੂਲ ਬਾਜ਼ਾਰਾਂ ਵਿੱਚ ਲੱਗੀਆਂ ਸੈਂਕੜਿਆਂ ਰੇਹੜੀਆਂ ਅਤੇ ਆਟੋ ਰਿਕਸ਼ਾ ਹਨ । ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਜੇ ਅਰਵਿੰਦ ਕੇਜਰੀਵਾਲ ਜਾਂ ਮੁੱਖ ਮੰਤਰੀ ਪੰਜਾਬ ਬਠਿੰਡਾ ਆਉਣਗੇ ਤਾਂ ਦੁਕਾਨਦਾਰ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨਗੇ। ਦੁਕਾਨਦਾਰਾਂ ਨੇ ਬਠਿੰਡਾ ਬੱਸ ਸਟੈਂਡ ਨੂੰ ਮਲੋਟ ਰੋਡ ’ਤੇ ਬਣਾਉਣ ਦਾ ਵੀ ਵਿਰੋਧ ਕੀਤਾ ਅਤੇ ਕਿਹਾ ਕਿ ਬੱਸ ਸਟੈਂਡ ਜਿੱਥੇ ਹੈ ਓਥੇ ਹੀ ਰਹਿਣਾ ਚਾਹੀਦਾ ਹੈ ।

ਇਹ ਵੀ ਪੜ੍ਹੋ  MLA Raman Arora ਦੇ ਘਰ Raid, ਵਿਜੀਲੈਂਸ ਨੇ ਮੰਗਵਾਈ ‘ਨੋਟ’ ਗਿਣਨ ਵਾਲੀ ਮਸ਼ੀਨ!

ਇਸ ਮੌਕੇ ਅੰਕੁਸ਼ ਗੋਇਲ, ਮਨੀਸ਼ ਮਿੱਤਲ, ਅਨੀਸ਼ ਜੈਨ, ਗੌਰਵ ਗਰਗ, ਅਸ਼ੋਕ ਕੁਮਾਰ, ਵਿਨੋਦ ਕੁਮਾਰ, ਸੰਦੀਪ ਅਗਰਵਾਲ, ਮਨੀਤ ਕੁਮਾਰ, ਬਲਵਿੰਦਰ ਸਿੰਘ, ਸੁਖਵੀਰ ਸਿੰਘ, ਅਰੁਣ ਕੁਮਾਰ, ਸੰਜੀਵ ਗੋਇਲ, ਵਿਕਾਸ ਜੈਨ, ਸੰਜੀਵ ਸਿੰਗਲਾ, ਬਲਤੇਜ ਸਿੰਘ, ਬਲਜਿੰਦਰ ਸਰਾਂ, ਜਤਿੰਦਰ ਕੁਮਾਰ, ਸੋਨੂ ਮਹੇਸ਼ਵਰੀ, ਸੰਦੀਪ ਗਰਗ, ਸੁਮਿਤ ਮਹੇਸ਼ਵਰੀ, ਜੈ ਪ੍ਰਕਾਸ਼, ਨੀਤੀਸ਼ ਜੈਨ, ਸੁਰੇਸ਼ ਕੁਮਾਰ, ਦੇਵੀ ਦਯਾਲ, ਰਣਜੀਵ ਕੁਮਾਰ, ਪੰਕਜ ਗਰਗ, ਰਾਮ ਕੁਮਾਰ ਸਿੰਗਲਾ, ਜੀਵਨ ਕੁਮਾਰ ਗੋਇਲ, ਪ੍ਰੇਮ ਕੁਮਾਰ, ਸਾਹਿਲ ਜੈਨ, ਦਵਰਜੀਤ ਠਾਕੁਰ, ਵਨੀਤ ਸਿੰਗਲਾ, ਰਵਿੰਦਰ ਕੁਮਾਰ, ਸ਼ਿਵ ਕੁਮਾਰ, ਰਾਜ ਕੁਮਾਰ, ਸ਼ਿਸ਼ਨ ਕੁਮਾਰ, ਲੋਕੇਸ਼ ਕਾਂਸਲ, ਰਤਨ ਲਾਲ, ਸੰਜੀਵ ਸੈਣੀ, ਗੌਰਾ ਲਾਲ ਬਾਂਸਲ, ਮਨੋਜ ਕੁਮਾਰ, ਦੀਪਕ ਬਾਂਸਲ, ਰਾਜੀਵ ਕੁਮਾਰ, ਹੇਮੰਤ ਕੁਮਾਰ, ਸੋਹਣ ਲਾਲ, ਗਿਰਧਾਰੀ ਲਾਲ, ਕ੍ਰਿਸ਼ਨ ਕੁਮਾਰ, ਭੂਸ਼ਣ ਕੁਮਾਰ, ਸੰਦੀਪ ਬੌਬੀ, ਰਿਸ਼ਵ ਗੋਇਲ, ਮੋਨੂ ਗਰਗ, ਰਾਕੇਸ਼ ਕੁਮਾਰ ਅਤੇ ਹੋਰ ਵੱਡੀ ਗਿਣਤੀ ਵਿੱਚ ਦੁਕਾਨਦਾਰਇਸ ਮੌਕੇ ’ਤੇ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

👉ਕੈਬਨਿਟ ਮੰਤਰੀ ਨੇ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ
Chandigarh News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀਆਂ ਨੂੰ ਕੰਟਰੈਕਟ ਅਤੇ ਆਊਟਸੋਰਸ ਦੋਵੇਂ ਵਰਗਾਂ ਦੇ ਕਰਮਚਾਰੀਆਂ ਦਾ ਕੇਸ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦੇ ਹੱਕ ‘ਚ ਤਿਆਰ ਕਰਨ ਲਈ ਕਿਹਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ 

ਸ.ਭੁੱਲਰ ਨੇ ਵਿਚਾਰ-ਵਟਾਂਦਰਾ ਕਰਨ ਮੌਕੇ ਕੰਟਰੈਕਟ ਤੇ ਆਊਟਸੋਰਸ ਕਰਮਚਾਰੀਆਂ ਨੂੰ ਛੇਤੀ ਪੱਕੇ ਅਤੇ ਕੰਟਰੈਕਟ ‘ਤੇ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਸਾਫ-ਸੁਥਰੀ ਪ੍ਰਕਿਰਿਆ ਅਪਣਾ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਬਣਦਾ ਹੱਕ ਦਿੱਤਾ ਜਾਵੇ।ਸ. ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮ ਯੂਨੀਅਨਾਂ ਵੱਲੋਂ ਸਮੇਂ-ਸਮੇਂ ਉਠਾਈਆਂ ਵੱਖ-ਵੱਖ ਮੰਗਾਂ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੰਟਰੈਕਟ ਅਤੇ ਆਊਣਟਸੋਰਸ ਮੁਲਾਜ਼ਮ ਟਰਾਂਸਪੋਰਟ ਵਿਭਾਗ ਲਈ ਮਹੱਤਵਪੂਰਨ ਹਨ ਅਤੇ ਸਰਕਾਰ ਹਮੇਸ਼ਾ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਰਹੇਗੀ।

ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

ਸ. ਭੁੱਲਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਭਲਾਈ ਲਈ ਲਗਾਤਾਰ ਅਸਰਦਾਰ ਫੈਸਲੇ ਲੈ ਰਹੀ ਹੈ ਅਤੇ ਅਗਲੇ ਦਿਨਾਂ ਵਿੱਚ ਵੀ ਇਸੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾਵੇਗਾ।ਇਸ ਮੀਟਿੰਗ ਵਿੱਚ ਸਕਛਰ ਟਰਾਂਸਪੋਰਟ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਜਸਪ੍ਰੀਤ ਸਿੰਘ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਗੁਪਤਾ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ ਅਤੇ ਡਿਪਟੀ ਸਕੱਤਰ ਵਿੱਤ ਜਤਿੰਦਰ ਕੁਮਾਰ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ

Chandigarh News:ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਗੁੰਜੀਤ ਰੂਚੀ ਬਾਵਾ ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ। ਇਸ ਮੌਕੇ ਕੰਵਰਦੀਪ ਸਿੰਘ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਹਰਿੰਦਰ ਸਿੰਘ ਬਾਵਾ, ਅਮਨਦੀਪ ਸਿੰਘ ਮੋਹੀ ਚੈਅਰਮੈਨ ਮਾਰਕਫੈੱਡ, ਸ਼ਰਨਪਾਲ ਸਿੰਘ ਮੱਕੜ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਲੁਧਿਆਣਾ ਅਤੇ ਰਾਜਵਿੰਦਰ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਹਾਜ਼ਰ ਸਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਬਾਵਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਕੋਸ਼ਿਸ਼ ਕਰਨਗੇ ਕਿ ਸੂਬੇ ਦੇ ਬਾਲਾਂ ਦੇ ਅਧਿਕਾਰਾਂ ਦੀ ਰਾਖੀ ਕਰ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨਗੇ।ਇਥੇ ਇਹ ਦੱਸਣਯੋਗ ਹੈ ਕਿ ਗੁੰਜੀਤ ਰੂਚੀ ਬਾਵਾ ਲੰਬੇ ਸਮੇਂ ਤੋਂ ਬੱਚਿਆਂ ਅਤੇ ਔਰਤਾਂ ਦੀ ਭਲਾਈ ਲਈ ਕੰਮ ਕਰਦੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

0

👉ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਲਾਟੀਆਂ ਵਾਸਤੇ ਵਿਕਰੀ ਕੀਮਤ ਜਮ੍ਹਾਂ ਕਰਵਾਉਣ ਦਾ ਸਮਾਂ ਘਟਾ ਕੇ ਛੇ ਮਹੀਨੇ ਕੀਤਾ
Chandigarh News:ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਮੁਤਾਬਕ ਕੈਬਨਿਟ ਨੇ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀ ਜਾਇਦਾਦ ਲਈ ਅਲਾਟੀਆਂ ਵੱਲੋਂ ਵਿਕਰੀ ਕੀਮਤ ਜਮ੍ਹਾਂ ਕਰਵਾਉਣ ਵਾਸਤੇ ਸਮਾਂ ਹੱਦ ਘਟਾ ਕੇ ਛੇ ਮਹੀਨੇ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਹੁਣ ਅਲਾਟੀਆਂ ਨੂੰ ਪੂਰੀ ਵਿਕਰੀ ਕੀਮਤ ਅਲਾਟਮੈਂਟ ਦੀ ਮਿਤੀ ਤੋਂ 180 ਦਿਨਾਂ ਦੇ ਅੰਦਰ ਜਮ੍ਹਾਂ ਕਰਵਾਉਣੀ ਹੋਵੇਗੀ, ਜਦੋਂ ਕਿ ਪਹਿਲਾਂ ਇਹ ਅਦਾਇਗੀ ਛੇ ਛਿਮਾਹੀ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣੀ ਹੁੰਦੀ ਸੀ। ਇਸ ਫੈਸਲੇ ਦਾ ਮੰਤਵ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਮਾਲੀਆ ਦੀ ਉਗਰਾਹੀ ਵਿੱਚ ਤੇਜ਼ੀ, ਮਿਊਂਸਿਪਲ ਇਕਾਈਆਂ ਦੇ ਵਿੱਤ ਨੂੰ ਮਜ਼ਬੂਤ ਕਰਨ ਅਤੇ ਦੇਰੀ ਨਾਲ ਅਦਾਇਗੀਆਂ ਸਬੰਧੀ ਕਾਨੂੰਨੀ ਵਿਵਾਦਾਂ ਨੂੰ ਘਟਾ ਕੇ ਆਮ ਆਦਮੀ ਨੂੰ ਸਹੂਲਤ ਦੇਣਾ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

👉ਪੰਜਾਬ ਨੂੰ ਸਨਅਤੀ ਗੜ੍ਹ ਵਜੋਂ ਵਿਕਸਤ ਕਰਨ ਲਈ ਪੰਜਾਬ ਇਨੋਵੇਸ਼ਨ ਮਿਸ਼ਨ ਵਾਸਤੇ ਪੰਜ ਕਰੋੜ ਰੁਪਏ ਦੀ ਪ੍ਰਵਾਨਗੀ
ਪੰਜਾਬ ਵਿੱਚ ਵਪਾਰ ਪੱਖੀ ਗਤੀਸ਼ੀਲ ਮਾਹੌਲ ਬਣਾ ਕੇ ਪੰਜਾਬ ਦੀ ਤਰੱਕੀ ਦੀਆਂ ਸੰਭਾਵਨਾਵਾਂ ਨੂੰ ਹੋਰ ਹੱਲਾਸ਼ੇਰੀ ਦੇਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਪੰਜਾਬ ਇਨੋਵੇਸ਼ਨ ਮਿਸ਼ਨ ਲਈ ਪੰਜ ਕਰੋੜ ਰੁਪਏ ਅਲਾਟ ਕਰਨ ਦੀ ਸਹਿਮਤੀ ਦੇ ਦਿੱਤੀ। ਇਹ ਫੈਸਲਾ ਪੰਜਾਬ ਦੀਆਂ ਵਿਕਾਸ ਸੰਭਾਵਨਾਵਾਂ ਨੂੰ ਉਜਾਗਰ ਕਰਨ ਤੇ ਨੌਕਰੀਆਂ ਦੇ ਮੌਕੇ ਪੈਦਾ ਕਰ ਕੇ ਅਤੇ ਨਿਵੇਸ਼ ਨੂੰ ਸੱਦਾ ਦੇ ਕੇ ਖ਼ੁਸ਼ਹਾਲ ਆਰਥਿਕਤਾ ਬਣਾਉਣ ਵਿੱਚ ਮਿਸ਼ਨ ਦੇ ਲਾਮਿਸਾਲ ਯੋਗਦਾਨ ਦੇ ਮੱਦੇਨਜ਼ਰ ਲਿਆ ਗਿਆ ਹੈ। ਪੰਜਾਬ ਨੂੰ ਦੇਸ਼ ਭਰ ਵਿੱਚੋਂ ਸਨਅਤੀ ਧੁਰੇ ਵਜੋਂ ਵਿਕਸਤ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਲਈ ਪ੍ਰੇਰਕ ਵਜੋਂ ਕੰਮ ਕਰਨ ਪੱਖੋਂ ਵੀ ਇਹ ਮਿਸ਼ਨ ਸੂਬੇ ਲਈ ਬਹੁਤ ਮਹੱਤਵਪੂਰਨ ਹੈ।
👉ਪੰਜਾਬ ਪੁਲਿਸ ਵਿੱਚ 207 ਵਿਸ਼ੇਸ਼ ਤਰੱਕੀ ਪ੍ਰਾਪਤ ਕਾਡਰ ਵਿੱਚ ਸੇਵਾ ਨਿਭਾ ਰਹੇ ਅਫ਼ਸਰਾਂ/ਮੁਲਾਜ਼ਮਾਂ ਵਾਸਤੇ ਸੇਵਾ ਨਿਯਮ ਬਣਾਉਣ ਦੀ ਪ੍ਰਵਾਨਗੀ
ਪੰਜਾਬ ਪੁਲਿਸ ਵਿੱਚ ਖ਼ਾਸ ਤੌਰ ਉੱਤੇ ਖੇਡ ਕੋਟੇ ਤੋਂ ਤਰੱਕੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਦੀਆਂ ਤਰੱਕੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਕੈਬਨਿਟ ਨੇ 207 ਵਿਸ਼ੇਸ਼ ਤਰੱਕੀ ਪ੍ਰਾਪਤ ਕਾਡਰ ਵਿੱਚ ਸੇਵਾ ਨਿਭਾ ਰਹੇ ਅਫ਼ਸਰਾਂ/ਮੁਲਾਜ਼ਮਾਂ ਲਈ ਸੇਵਾ ਨਿਯਮ ਬਣਾਉਣ ਦੀ ਸਹਿਮਤੀ ਦੇ ਦਿੱਤੀ। ਇਸ ਫੈਸਲੇ ਨਾਲ ਇਨ੍ਹਾਂ ਪੁਲਿਸ ਅਫ਼ਸਰਾਂ/ਮੁਲਾਜ਼ਮਾਂ ਦੀਆਂ ਭਵਿੱਖੀ ਤਰੱਕੀਆਂ ਨੇਮਬੱਧ ਹੋਣਗੀਆਂ ਅਤੇ ਇਨ੍ਹਾਂ ਦੇ ਹੋਰ ਸੇਵਾ ਮਾਮਲੇ ਸੁਚਾਰੂ ਹੋਣਗੇ।

ਇਹ ਵੀ ਪੜ੍ਹੋ  ਪੈਸੇ ਬਦਲੇ ਨਸ਼ਾ ਤਸਕਰ ਨੂੰ ਫ਼ਰਾਰ ਕਰਨ ਵਾਲੇ CIA ਦੇ ਇੰਚਾਰਜ ਸਹਿਤ ਚਾਰ ਪੁਲਿਸ ਮੁਲਾਜ਼ਮ ਗ੍ਰਿਫਤਾਰ

👉ਪੰਜਾਬ ਨਮਿੱਤਣ ਐਕਟ (ਮਨਸੂਖ) ਬਿੱਲ, 2025 ਨੂੰ ਸਹਿਮਤੀ
ਵੇਲਾ ਵਿਹਾ ਚੁੱਕੇ ਕਾਨੂੰਨਾਂ ਨੂੰ ਰੱਦ ਕਰਨ/ਨਿਯਮੀਕਰਨ ਤੇ ਡੀਕ੍ਰਿਮੀਨਲਾਈਜੇਸ਼ਨ ਦੀ ਸਮੀਖਿਆ ਲਈ ਸਕੱਤਰਾਂ ਦੀ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ਉਤੇ ਕੈਬਨਿਟ ਨੇ ਪੰਜਾਬ ਨਮਿੱਤਣ ਐਕਟ (ਮਨਸੂਖ) ਬਿੱਲ, 2025 ਨੂੰ ਮਨਜ਼ੂਰੀ ਦੇ ਦਿੱਤੀ। ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਵਿੱਤ ਵਿਭਾਗ ਨੇ ਇਸ ਤਜਵੀਜ਼ ਉਤੇ ਵਿਚਾਰ ਕੀਤਾ ਅਤੇ ਆਪਣੇ ਨਮਿੱਤਣ ਐਕਟਾਂ ਦੀ ਰੱਦ ਹੋਣ ਵਜੋਂ ਨਿਸ਼ਾਨਦੇਹੀ ਕੀਤੀ। ਇਹ ਐਕਟ ਵਿਭਾਗ ਨੂੰ ਸੂਬੇ ਦੇ ਕਨਸੌਲੀਡੇਟਿਡ ਫੰਡ ਵਿੱਚੋਂ ਖ਼ਰਚ ਕਰਨ ਦਾ ਅਧਿਕਾਰ ਦਿੰਦੇ ਹਨ। ਜਿਨ੍ਹਾਂ ਨਮਿੱਤਣ ਐਕਟਾਂ ਦੀ ਮਿਆਦ ਖ਼ਤਮ ਹੋ ਗਈ ਹੈ, ਉਨ੍ਹਾਂ ਨੂੰ ਰੱਦ ਕਰਨ ਨਾਲ ਉਨ੍ਹਾਂ ਕਾਰਵਾਈਆਂ ਉੱਤੇ ਕੋਈ ਮਾੜਾ ਪ੍ਰਭਾਵ ਨਹੀਂ ਪਵੇਗਾ, ਜੋ ਇਨ੍ਹਾਂ ਐਕਟਾਂ ਅਨੁਸਾਰ ਜਾਇਜ਼ ਤੌਰ ਉਤੇ ਕੀਤੀਆਂ ਗਈਆਂ ਸਨ ਜਾਂ ਕੀਤੀਆਂ ਜਾਣੀਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜ਼ਿਲ੍ਹੇ ‘ਚ ਸਕੂਲੀ ਵੈਨਾਂ/ਬੱਸਾਂ ਦੀ ਚੈਕਿੰਗ ਬਣਾਈ ਜਾਵੇ ਯਕੀਨੀ : ਪੂਨਮ ਸਿੰਘ

0

👉ਰੋਡ ਸੇਫ਼ਟੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Bathinda News: ਜ਼ਿਲ੍ਹੇ ਦੀਆਂ ਸਾਰੀਆਂ ਸਕੂਲੀ ਵੈਨਾਂ/ਬੱਸਾਂ ਆਦਿ ਵਹੀਕਲਾਂ ਦੀ ਚੈਕਿੰਗ ਕਰਨੀ ਲਾਜ਼ਮੀ ਬਣਾਈ ਜਾਵੇ। ਇਹ ਆਦੇਸ਼ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਰੋਡ ਸੇਫ਼ਟੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਚੁੱਕੇ ਜਾਣ ਵਾਲੇ ਵਧੀਆ ਕਦਮਾਂ, ਰੋਡ ਮੈਪ, ਸੁਝਾਅ ਅਤੇ ਪਲਾਨ ਤਿਆਰ ਕਰਕੇ ਰਿਪੋਰਟ ਜਲਦ ਪੇਸ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੂੰ ਵੀ ਰੋਡ ਸੇਫਟੀ ਦੀ ਮੀਟਿੰਗ ਦਾ ਹਿੱਸਾ ਬਣਾਇਆ ਜਾਵੇ।

ਇਹ ਵੀ ਪੜ੍ਹੋ  ਪੈਸੇ ਬਦਲੇ ਨਸ਼ਾ ਤਸਕਰ ਨੂੰ ਫ਼ਰਾਰ ਕਰਨ ਵਾਲੇ CIA ਦੇ ਇੰਚਾਰਜ ਸਹਿਤ ਚਾਰ ਪੁਲਿਸ ਮੁਲਾਜ਼ਮ ਗ੍ਰਿਫਤਾਰ

ਵਧੀਕ ਡਿਪਟੀ ਕਮਿਸ਼ਨਰ ਨੇ ਐਨਐਚਆਈ, ਲੋਕ ਨਿਰਮਾਣ ਵਿਭਾਗ ਅਤੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕਰਦਿਆਂ ਕਿਹਾ ਸਮੂਹਿਕ ਤੌਰ ‘ਤੇ ਟੀਮ ਦੇ ਰੂਪ ਵਿੱਚ ਜ਼ਿਲ੍ਹੇ ਦੀ ਐਕਸੀਡੈਂਟ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਨਾਖਤ ਕਰਨੀ ਲਾਜ਼ਮੀ ਬਣਾਈ ਜਾਵੇ ਤਾਂ ਜੋ ਐਕਸੀਡੈਂਟਾਂ ਦੀ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 30 ਜੂਨ ਤੱਕ ਸਕੂਲਾਂ ਦੇ ਡਰਾਈਵਰਾਂ ਦਾ ਡੋਪ ਟੈਸਟ ਅਤੇ ਅੱਖਾਂ ਦੇ ਚੈਕਅੱਪ ਦੀ ਰਿਪੋਰਟ ਜਮ੍ਹਾਂ ਕਰਵਾਉਣੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਐਨਐਚਆਈ ਦੇ ਅਧਿਕਾਰੀਆਂ ਨੂੰ ਕਿਹਾ ਉਨ੍ਹਾਂ ਦੀਆਂ ਜੋ ਵੀ ਰੋਡ ਸੇਫਟੀ ਦੇ ਮੱਦੇਨਜ਼ਰ ਪ੍ਰਪੋਜ਼ਲਾਂ ਹਨ, ਨੂੰ ਜਲਦ ਪ੍ਰਵਾਨ ਕਰਵਾ ਕੇ ਕੰਮ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

ਉਨ੍ਹਾਂ ਪੀਆਰਟੀਸੀ ਤੇ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਰੋਡ ਸੇਫ਼ਟੀ ਸਬੰਧੀ ਸਾਂਝੇ ਤੌਰ ਤੇ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਕੂਲੀ ਵੈਨਾਂ ਦੇ ਡਰਾਈਵਰਾਂ/ਕੰਡਕਟਰਾਂ ਅਤੇ ਸਕੂਲੀ ਬੱਚਿਆ ਨੂੰ ਵੱਧ ਤੋਂ ਵੱਧ ਰੋਡ ਸੇਫ਼ਟੀ ਬਾਰੇ ਜਾਕਰੂਕ ਕੀਤਾ ਜਾਵੇ ਅਤੇ ਘੱਟ ਉਮਰ ਵਾਲੇ ਵਿਦਿਆਰਥੀਆਂ ਨੂੰ ਵਾਹਨ ਚਲਾਉਣ ਤੋਂ ਸਖਤੀ ਨਾਲ ਰੋਕਿਆ ਜਾਵੇ।ਇਸ ਮੌਕੇ ਐਸਡੀਐਮ ਰਾਮਪੁਰਾ ਸ੍ਰੀ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀ ਸੁਖਰਾਜ ਸਿੰਘ, ਆਰ.ਟੀ.ਓ. ਪੁਨੀਤ ਸ਼ਰਮਾ, ਟ੍ਰੈਫਿਕ ਇੰਚਾਰਜ ਸ. ਅਮਰੀਕ ਸਿੰਘ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਦਾ ਧਾਰਮਿਕ ਰਹੁ ਰੀਤਾਂ ਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਨੇ ਰੀਥ ਰੱਖਕੇ ਭੇਟ ਕੀਤੀ ਸ਼ਰਧਾਂਜਲੀ
Patiala News:ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ (98 ਸਾਲ), ਜ਼ਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ ਇੱਥੇ ਬੀਰ ਜੀ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁਰੀਤਾਂ ਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਤੇ ਸੇਵਾ ਮੁਕਤ ਆਈ.ਏ.ਐਸ ਮਾਲਵਿੰਦਰ ਸਿੰਘ ਜੱਗੀ ਨੇ ਦਿਖਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ। ਜਦੋਂ ਕਿ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ (ਪ੍ਰਬੰਧ) ਸੰਦੀਪ ਸਿੰਘ ਗੜ੍ਹਾ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਰੀਥਾਂ ਰੱਖਕੇ ਡਾ. ਜੱਗੀ ਨੂੰ ਸ਼ਰਧਾਂਜਲੀ ਭੇਟ ਕੀਤੀ।ਪਟਿਆਲਾ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਹਥਿਆਰ ਉਲਟੇ ਕਰਕੇ ਅਤੇ ਫਾਇਰ ਕਰਕੇ ਸਲਾਮੀ ਦਿੱਤੀ।

ਇਹ ਵੀ ਪੜ੍ਹੋ  ਪੈਸੇ ਬਦਲੇ ਨਸ਼ਾ ਤਸਕਰ ਨੂੰ ਫ਼ਰਾਰ ਕਰਨ ਵਾਲੇ CIA ਦੇ ਇੰਚਾਰਜ ਸਹਿਤ ਚਾਰ ਪੁਲਿਸ ਮੁਲਾਜ਼ਮ ਗ੍ਰਿਫਤਾਰ

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਪੰਜਾਬੀ ਤੇ ਹਿੰਦੀ ਸਿੱਖ ਸਾਹਿਤ ਦਾ ਅਨਮੋਲ ਖ਼ਜ਼ਾਨਾ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਨਾ ਕੇਵਲ ਜੱਗੀ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਸਗੋਂ ਸਿੱਖ ਜਗਤ ਤੇ ਖਾਸ ਕਰਕੇ ਸਾਹਿਤਕ ਖੇਤਰ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਆਪਣੇ ਪਿੱਛੇ ਸਾਹਿਤ ਜਗਤ ਲਈ ਆਪਣੀਆਂ ਲਿਖਤਾਂ ਦੇ ਰੂਪ ਵਿੱਚ ਅਨਮੋਲ ਖ਼ਜ਼ਾਨਾ ਛੱਡ ਗਏ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।ਇਸ ਮੌਕੇ ਡਾ. ਜੱਗੀ ਦੀ ਧਰਮ ਪਤਨੀ ਡਾ ਗੁਰਸ਼ਰਨ ਕੌਰ ਜੱਗੀ ਤੇ ਸਪੁੱਤਰ ਮਾਲਵਿੰਦਰ ਸਿੰਘ ਜੱਗੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਡਾ. ਰਤਨ ਸਿੰਘ ਜੱਗੀ ਦੀਆਂ ਅਸਥੀਆਂ ਚੁਗਣ ਦੀ ਰਸਮ ਮਿਤੀ 24 ਮਈ ਨੂੰ ਸਵੇਰੇ 8 ਵਜੇ ਬੀਰ ਜੀ ਸਮਸ਼ਾਨਘਾਟ ਵਿਖੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

ਡਾ. ਰਤਨ ਸਿੰਘ ਜੱਗੀ ਦੇ ਅੰਤਿਮ ਸਸਕਾਰ ਮੌਕੇ ਸ੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪਦਮਸ਼੍ਰੀ ਜਗਜੀਤ ਸਿੰਘ ਦਰਦੀ, ਪਦਮਸ਼੍ਰੀ ਪ੍ਰਾਣ ਸੱਭਰਵਾਲ ਸਮੇਤ ਪੰਜਾਬੀ ਯੂਨੀਵਰਸਿਟੀ ਤੋਂ ਵੱਡੀ ਗਿਣਤੀ ਮੌਜੂਦਾ ਤੇ ਸੇਵਾ ਮੁਕਤ ਫੈਕਲਟੀ ਤੇ ਹੋਰ ਅਮਲਾ, ਨਾਮਧਾਰੀ ਸੰਪਰਦਾ ਦੇ ਨੁਮਾਇੰਦੇ, ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ, ਪ੍ਰੋ. ਕਿਰਪਾਲ ਸਿੰਘ ਕਜਾਕ, ਮਨਜੀਤ ਸਿੰਘ ਨਾਰੰਗ, ਸਾਬਕਾ ਡੀਪੀਆਰਓ ਉਜਾਗਰ ਸਿੰਘ, ਸ੍ਰੋਮਣੀ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ, ਡਾ. ਮਨਮੋਹਨ ਸਹਿਗਲ ਤੇ ਡਾ. ਮਹੇਸ਼ ਗੌਤਮ, ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਨੁਮਾਇੰਦੇ, ਭਾਸ਼ਾ ਵਿਭਾਗ ਦੇ ਡਿਪਟੀ ਡਾਇਰੈਕਟਰ ਸਤਨਾਮ ਸਿੰਘ, ਅਲੋਕ ਚਾਵਲਾ, ਮਨਜਿੰਦਰ ਸਿੰਘ, ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਤੇ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵੱਲੋਂ ਡਾ. ਸੰਤੋਖ ਸਿੰਘ ਸੁੱਖੀ, ਕੁਲਵੰਤ ਸਿੰਘ ਨਾਰੀਕੇ, ਬਲਵਿੰਦਰ ਸਿੰਘ ਭੱਟੀ, ਕਸ਼ਮੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਧਾਰਮਿਕ, ਰਾਜਨੀਤਿਕ, ਸਮਾਜਿਕ ਤੇ ਸਾਹਿਤਕ ਸ਼ਖ਼ਸੀਅਤਾਂ ਨੇ ਜੱਗੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

👉ਭ੍ਰਿਸਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਬਖ਼ਸਿਆ ਨਹੀਂ ਜਾਵੇਗਾ, ਚਾਹੇ ਆਪਣਾ ਹੋਵੇ ਜਾਂ ਬੇਗਾਨਾਂ
Jalandhar News: ਭ੍ਰਿਸਟਾਚਾਰ ਵਿਰੁਧ ਆਪਣੀ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਅੱਗੇ ਸਖ਼ਤੀ ਨਾਲ ਲਾਗੂ ਕਰਦਿਆਂ ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਸਰਕਾਰ ਨੇ ਕਰੀਬ ਅੱਠ ਘੰਟਿਆਂ ਦੀ ਲੰਮੀ ਜਾਂਚ ਪੜਤਾਲ ਤੋਂ ਬਾਅਦ ਆਖ਼ਰਕਾਰ ਸ਼ੁੱਕਰਵਾਰ ਨੂੰ ਆਪਣੀ ਹੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ। ਵਿਜੀਲੈਂਸ ਦੀ ਟੀਮ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਵਿਰੁਧ ਮੁਕੱਦਮਾ ਦਰਜ਼ ਕਰਨ ਤੋਂ ਬਾਅਦ ਉਸਨੂੰ ਕਰੀਬ ਸਾਢੇ ਤਿੰਨ ਵਜੇਂ ਵਿਜੀਲੈਂਸ ਦਫ਼ਤਰ ਲੈ ਗਈ ਹੈ।

ਇਹ ਵੀ ਪੜ੍ਹੋ  ਪੈਸੇ ਬਦਲੇ ਨਸ਼ਾ ਤਸਕਰ ਨੂੰ ਫ਼ਰਾਰ ਕਰਨ ਵਾਲੇ CIA ਦੇ ਇੰਚਾਰਜ ਸਹਿਤ ਚਾਰ ਪੁਲਿਸ ਮੁਲਾਜ਼ਮ ਗ੍ਰਿਫਤਾਰ

ਵਿਜੀਲੈਂਸ ਦੀ ਟੀਮ ਵੱਲੋਂ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇਂ ਵਿਧਾਇਕ ਦੇ ਟਿਕਾਣਿਆਂ ਅਤੇ ਰਿਹਾਇਸ਼ ਉਪਰ ਛਾਪੇਮਾਰੀ ਕੀਤੀ ਸੀ। ਸੂਚਨਾ ਮੁਤਾਬਕ ਵਿਧਾਇਕ ਰਮਨ ਅਰੋੜਾ ਉਪਰ ਨਗਰ ਨਿਗਮ ਰਾਹੀਂ ਕਥਿਤ ਤੌਰ ‘ਤੇ ਭ੍ਰਿਸਟਾਚਾਰ ਕਰਨ ਦੇ ਇਲਜਾਮ ਲੱਗੇ ਹਨ । ਉਧਰ , ਆਪਣੀ ਹੀ ਪਾਰਟੀ ਦੇ ਵਿਧਾਇਕ ਵਿਰੁਧ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਕਰੀਬ ਸਾਢੇ 4 ਮਿੰਟ ਦੀ ਵੀਡੀਓ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਭ੍ਰਿਸਟਾਚਾਰ ਦੇ ਮੁੱਦੇ ’ਤੇ ਸੂਬੇ ਦੀ ਸੱਤਾ ਵਿਚ ਆਈ ਸੀ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਭ੍ਰਿਸ਼ਟਾਚਾਰ ਵਿਰੁਧ ਮਾਨ ਸਰਕਾਰ ਦੀ ਵੱਡੀ ਕਾਰਵਾਈ, AAP MLA ਵਿਰੁਧ ਵਿਜੀਲੈਂਸ ਦਾ ਵੱਡਾ Action

ਜਿਸਦੇ ਚੱਲਦੇ ਇਹ ਨਹੀਂ ਦੇਖਿਆ ਜਾਵੇਗਾ ਕਿ ਕੋਈ ਆਪਣਾ ਹੈ ਜਾਂ ਬੈਗਾਨਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵਿਅਕਤੀ ਵਿਸ਼ੇਸ ਵਿਰੁਧ ਕੋਈ ਕਾਰਵਾਈ ਨਹੀਂ ਕਰ ਰਹੀ, ਬਲਕਿ ਭ੍ਰਿਸਟਾਚਾਰ ਵਿਰੁਧ ਸੱਟ ਮਾਰ ਰਹੀ ਹੈ ਤੇ ਹੁਣ ਸਰਕਾਰ ਦਾ ਦ੍ਰਿੜ ਨਿਸ਼ਾਨਾ ਹੈ ਕਿ ਸੂਬੇ ਨੂੰ ਪੂਰੀ ਤਰ੍ਹਾਂ ਭ੍ਰਿਸਟਾਚਾਰ ਮੁਕਤ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਾਰੋਬਾਰੀਆਂ ਤੇ ਵਪਾਰੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਖੜੇ ਹਨ ਤੇ ਜੇਕਰ ਕੋਈ ਅਫ਼ਸਰ ਜਾਂ ਲੀਡਰ ਉਨ੍ਹਾਂ ਨੂੰ ਭ੍ਰਿਸਟਾਚਾਰ ਦੀ ਨੀਅਤ ਨਾਲ ਤੰਗ ਕਰਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਾਲ 2022 ਵਿੱਚ ਅਹੁਦਾ ਸੰਭਾਲਿਆ ਸੀ ਅਤੇ ਉਸ ਵੇਲੇ ਤੋਂ ਲੈ ਕੇ ਭ੍ਰਿਸ਼ਟਾਚਾਰ ਦੇ ਖਿਲਾਫ਼ ਲੜਾਈ ਲੜੀ ਜਾ ਰਹੀ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਸਰਕਾਰ ਵਿੱਚ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਡੇ ਸਿਸਟਮ ਨੂੰ ਭ੍ਰਿਸ਼ਟਾਚਾਰ ਸਿਉਂਕ ਵਾਂਗ ਲੱਗੀ ਹੋਈ ਹੈ ਅਤੇ ਭ੍ਰਿਸ਼ਟ ਕਾਰਵਾਈਆਂ ਕਰਨ ਵਾਲੇ ਟੈਕਸ ਭਰਨ ਦੇ ਲੋਕਾਂ ਦੇ ਪੈਸੇ ਨੂੰ ਖੁਰਦ-ਬੁਰਦ ਕਰਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਾਈ ਕਿਸੇ ਵਿਅਕਤੀ ਦੇ ਖਿਲਾਫ ਨਹੀਂ ਸਗੋਂ ਭ੍ਰਿਸ਼ਟ ਤੰਤਰ ਦੇ ਖਿਲਾਫ਼ ਹੈ।

ਇਹ ਵੀ ਪੜ੍ਹੋ  ਬਰਿੰਦਰ ਕੁਮਾਰ ਗੋਇਲ ਨੇ ਬੀ.ਐਮ.ਐਲ. ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਦਾਅਵਿਆਂ ਦੀ ਫੂਕ ਕੱਢੀ

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਉਖਾੜ ਦੇਣ ਤੱਕ ਇਹ ਲੜਾਈ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੀ ਧੌਂਸ ਨਾਲ ਕਾਰੋਬਾਰੀਆਂ ਤੇ ਦੁਕਾਨਦਾਰਾਂ ਦੀ ਸ਼ਰੇਆਮ ਲੁੱਟ ਹੁੰਦੀ ਹੋਵੇ ਤਾਂ ਅਜਿਹੇ ਮੌਕੇ ਸਰਕਾਰ ਚੁੱਪ ਕਰਕੇ ਨਹੀਂ ਬੈਠ ਸਕਦੀ।ਉਨ੍ਹਾਂ ਕਿਹਾ ਕਿ ਰਸੂਖਵਾਨ ਸਿਆਸਤਦਾਨਾਂ ਵੱਲੋਂ ਕੁਝ ਅਫਸਰਾਂ ਨਾਲ ਮਿਲੀਭੁਗਤ ਕਰਕੇ ਭੋਲੇ-ਭਾਲੇ ਲੋਕਾਂ ਨੂੰ ਬਲੈਕਮੇਲ ਕਰਕੇ ਉਨ੍ਹਾਂ ਪਾਸੋਂ ਫਿਰੌਤੀਆਂ ਮੰਗਣ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਅਨਿੱਖੜਵਾਂ ਅੰਗ ਬਣਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਭ੍ਰਿਸ਼ਟ ਅਨਸਰਾਂ ਵਿਰੁੱਧ ਉਨ੍ਹਾਂ ਵੱਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ‘ਤੇ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਭ੍ਰਿਸ਼ਟ ਮੰਤਵਾਂ ਲਈ ਉਨ੍ਹਾਂ ਦੇ ਕੰਮ ਵਿੱਚ ਬੇਲੋੜੀ ਦੇਰੀ ਜਾਂ ਰੁਕਾਵਟਾਂ ਪੈਦਾ ਕਰਦਾ ਹੈ ਤਾਂ ਆਮ ਆਦਮੀ ਨੂੰ ਅੱਗੇ ਆ ਕੇ ਉਨ੍ਹਾਂ ਵਿਰੁੱਧ ਸ਼ਿਕਾਇਤ ਕਰਨੀ ਚਾਹੀਦੀ ਹੈ। ਸੂਬਾ ਸਰਕਾਰ ਉਨ੍ਹਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ “ਸਾਡੇ ਲਈ ਭ੍ਰਿਸ਼ਟ, ਭ੍ਰਿਸ਼ਟ ਹੈ, ਭਾਵੇਂ ਸਾਡਾ ਹੋਵੇ ਜਾਂ ਕੋਈ ਹੋਰ ਅਤੇ ਮੈਂ ਵਾਅਦਾ ਕਰਦਾ ਹਾਂ ਕਿ ਜਿਸ ਕਿਸੇ ਦੇ ਵੀ ਹੱਥ ਭ੍ਰਿਸ਼ਟਾਚਾਰ ਵਿੱਚ ਰੰਗੇ ਹੋਏ ਹਨ, ਮੇਰੀ ਸਰਕਾਰ ਉਨ੍ਹਾਂ ਨੂੰ ਬਖਸ਼ੇਗੀ ਨਹੀਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

0

Kurukshetra News: ਹਰਿਆਣਾ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ। ਕੁਰੂਕਸ਼ੇਤਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿੱਚ ਹੋਈ ਚੋਣ ਦੇ ਦੌਰਾਨ ਜਨਵਰੀ ਮਹੀਨੇ ਵਿੱਚ ਚੁਣੇ ਗਏ ਕਮੇਟੀ ਮੈਂਬਰਾਂ ਵੱਲੋਂ ਜਗਦੀਸ਼ ਸਿੰਘ ਝੰਡਾ ਨੂੰ ਆਪਣਾ ਪ੍ਰਧਾਨ ਚੁਣ ਲਿਆ ਗਿਆ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਭ੍ਰਿਸ਼ਟਾਚਾਰ ਵਿਰੁਧ ਮਾਨ ਸਰਕਾਰ ਦੀ ਵੱਡੀ ਕਾਰਵਾਈ, AAP MLA ਵਿਰੁਧ ਵਿਜੀਲੈਂਸ ਦਾ ਵੱਡਾ Action

ਇਸ ਮੀਟਿੰਗ ਦੇ ਦੌਰਾਨ ਪਿਛਲੇ ਦਿਨੀ ਨਾਮਜਦ ਕੀਤੇ ਮੈਂਬਰ ਤੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ ਦੱਸਣਾ ਬਣਦਾ ਹੈ ਕਿ ਹਰਿਆਣਾ ਸਿੱਖ ਐਕਟ ਦੇ ਤਹਿਤ 40 ਮੈਂਬਰ ਸਿੱਧੇ ਤੌਰ ਤੇ ਸਿੱਖ ਵੋਟਰਾਂ ਵੱਲੋਂ ਚੁਣੇ ਜਾਂਦੇ ਹਨ ਜਦ ਕਿ ਨੌ ਮੈਂਬਰਾਂ ਨੂੰ ਇਹਨਾਂ ਚੁਣੇ ਹੋਏ ਮੈਂਬਰਾਂ ਵੱਲੋਂ ਅੱਗੇ ਨਾਮਜਦ ਕੀਤਾ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ