Home Blog Page 717

ਆਪ ਸਰਕਾਰ ਵੱਲੋਂ ਮਿਸਾਲੀ ‘ਪੰਜਾਬ ਸੜਕ ਸਫਾਈ ਮਿਸ਼ਨ’ ਦੀ ਸ਼ੁਰੂਆਤ: ਡਾ. ਰਵਜੋਤ ਸਿੰਘ

0

Chandigarh News:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਲਈ ਅਧਿਕਾਰੀਆਂ ਦੀ ਜਵਾਬਦੇਹੀ ਨਿਰਧਾਰਤ ਕਰਨ ਸਬੰਧੀ ਮਹੱਤਵਪੂਰਨ ਪਹਿਲਕਦਮੀ ਦਾ ਐਲਾਨ ਕੀਤਾ।ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡਾ. ਰਵਜੋਤ ਸਿੰਘ ਨੇ ਵਿਆਪਕ ‘ਪੰਜਾਬ ਸੜਕ ਸਫਾਈ ਮਿਸ਼ਨ’ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੀਆਂ ਸੜਕਾਂ ਦੀ ਰੋਜ਼ਾਨਾ ਨਿਗਰਾਨੀ ਅਤੇ ਰੱਖ-ਰਖਾਅ ਲਈ ਸੂਬੇ ਭਰ ਦੇ ਦਰਜਾ-1 ਅਧਿਕਾਰੀਆਂ ਨੂੰ ਸੜਕਾਂ ਦੇ ਹਿੱਸੇ ਸੌਂਪੇ ਜਾਣਗੇ।ਡਾ. ਰਵਜੋਤ ਸਿੰਘ ਨੇ ਕਿਹਾ, “ਇਹ ਪਹਿਲਕਦਮੀ ਰਵਾਇਤੀ ਪ੍ਰਸ਼ਾਸਨ ਤੋਂ ਜਵਾਬਦੇਹੀ ਅਧਾਰਿਤ ਪ੍ਰਸ਼ਾਸਨ ਵਿੱਚ ਮਿਸਾਲੀ ਤਬਦੀਲੀ ਲਿਆਏਗੀ।” ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਵਿਭਾਗੀ ਸੀਮਾਵਾਂ ਤੋਂ ਉਪਰ ਉੱਠ ਕੇ ਇਕ ਫੀਲਡ ਐਕਸ਼ਨ ਮਾਡਲ ਤਿਆਰ ਕੀਤਾ ਜਾਵੇਗਾ ਜਿਸ ਵਿੱਚ ਸੀਨੀਅਰ ਅਧਿਕਾਰੀ ਮੋਹਰੀ ਤੌਰ ‘ਤੇ ਅਗਵਾਈ ਕਰਨਗੇ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੜਕਾਂ ਸਾਡੇ ਸ਼ਹਿਰਾਂ ਅਤੇ ਕਸਬਿਆਂ ਦਾ ਮਹੱਤਵਪੂਰਨ ਹਿੱਸਾ ਹਨ। ਉਨ੍ਹਾਂ ਕਿਹਾ ਕਿ ਜੇਕਰ ਸੜਕਾਂ ਸਾਫ਼-ਸੁਥਰੀਆਂ ਹੋਣਗੀਆਂ ਅਤੇ ਇਨ੍ਹਾਂ ਦਾ ਸੁਚੱਜੇ ਢੰਗ ਨਾਲ ਰੱਖ-ਰਖਾਅ ਕੀਤਾ ਜਾਵੇ, ਤਾਂ ਪ੍ਰਸ਼ਾਸਨਿਕ ਅਤੇ ਆਰਥਿਕ ਗਤੀਵਿਧੀਆਂ ਸੁਚਾਰੂ ਢੰਗ ਨੇਪਰੇ ਚਾੜੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

ਪੰਜਾਬ ਸੜਕ ਸਫਾਈ ਮਿਸ਼ਨ ਅਧੀਨ ਅਧਿਕਾਰੀਆਂ ਦੀ ਜਵਾਬਦੇਹੀ ਨਿਰਧਾਰਤ ਕਰਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ (ਏ.ਡੀ.ਸੀਜ਼), ਉਪ-ਮੰਡਲ ਮੈਜਿਸਟ੍ਰੇਟਾਂ (ਐਸ.ਡੀ.ਐਮਜ਼) ਅਤੇ ਕਾਰਜਕਾਰੀ ਅਧਿਕਾਰੀਆਂ ਸਮੇਤ ਹਰ ਦਰਜਾ-1 ਅਧਿਕਾਰੀ ਨੂੰ ਲਗਭਗ 10 ਕਿਲੋਮੀਟਰ ਦਾ ਸੜਕੀ ਹਿੱਸਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਨਿਰਧਾਰਤ ਸੜਕੀ ਹਿੱਸਿਆਂ ਦੀ ਸੁਚੱਜੀ ਦੇਖਭਾਲ ਲਈ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਣਗੇ ਅਤੇ ਵਿਆਪਕ ਰਿਪੋਰਟਿੰਗ ਵਿਧੀਆਂ ਨਾਲ ਲਾਜ਼ਮੀ ਤੌਰ ‘ਤੇ ਰੋਜ਼ਾਨਾ ਨਿਰੀਖਣ ਨੂੰ ਯਕੀਨੀ ਬਣਾਉਣਗੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਬੰਧਤ ਅਧਿਕਾਰੀ ਸਮੇਂ ਸਿਰ ਟੋਇਆਂ ਦੀ ਮੁਰੰਮਤ, ਸਾਫ਼ ਅਤੇ ਸਪੱਸ਼ਟ ਰੋਡ ਮਾਰਕਿੰਗ ਅਤੇ ਪੇਂਟਿੰਗ, ਸੁਰੱਖਿਅਤ ਅਤੇ ਪਹੁੰਚਯੋਗ ਫੁੱਟਪਾਥ, ਕਾਰਜਸ਼ੀਲ ਸਟਰੀਟ ਲਾਈਟਾਂ, ਨਿਯਮਤ ਢੰਗ ਨਾਲ ਕੂੜਾ ਇਕੱਠਾ ਕਰਨ ਅਤੇ ਸੈਨੀਟੇਸ਼ਨ ਅਤੇ ਆਮ ਸਫਾਈ ਅਤੇ ਨਾਗਰਿਕ ਰੱਖ-ਰਖਾਵ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਸੜਕੀ ਬੁਨਿਆਦੀ ਢਾਂਚੇ ਦੇ ਹਰ ਪਹਿਲੂ ‘ਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਵਿੱਚ ਅਤਿ-ਆਧੁਨਿਕ ਤਕਨਾਲੋਜੀ ਏਕੀਕਰਣ ਸ਼ਾਮਲ ਹੈ ਜਿਸ ਵਿੱਚ ਏ.ਆਈ. ਟੂਲਸ ਵਾਲੀ ਮੋਬਾਈਲ ਐਪਲੀਕੇਸ਼ਨ ਅਤੇ ਅਸਲ ਸਮੇਂ ਦੇ ਨਿਰੀਖਣ ਡੇਟਾ ਇਕੱਤਰ ਕਰਨਾ, ਵਿਜ਼ੂਅਲ ਰਿਪੋਰਟਿੰਗ ਅਤੇ ਆਟੋਮੇਟਿਡ ਵਿਸ਼ਲੇਸ਼ਣ ਸਮਰੱਥਾਵਾਂ ਲਈ ਕੈਮਰਾ ਸਹਾਇਤਾ ਸ਼ਾਮਲ ਹੈ।

ਇਹ ਵੀ ਪੜ੍ਹੋ  40000 ਰੁਪਏ ਦੀ ਰਿਸ਼ਵਤ ਲੈਂਦਾ BDPO ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਤੁਰੰਤ ਸੰਚਾਰ ਅਤੇ ਤਾਲਮੇਲ ਲਈ ਵਾਕੀ-ਟਾਕੀ ਪ੍ਰਦਾਨ ਕੀਤੇ ਜਾਣਗੇ, ਜਦੋਂ ਕਿ ਜ਼ਿਲ੍ਹਾ-ਪੱਧਰੀ ਵਟਸਐਪ ਗਰੁੱਪ ਸਾਰੇ ਭਾਈਵਾਲਾਂ ਦਰਮਿਆਨ ਮੁੱਦੇ ਦੀ ਤੁਰੰਤ ਰਿਪੋਰਟਿੰਗ ਅਤੇ ਹੱਲ ਦੀ ਸਹੂਲਤ ਪ੍ਰਦਾਨ ਕਰਨਗੇ।ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਿੱਚ ਪੰਜਾਬ ਮਿਊਂਸੀਪਲ ਇਨਫਰਾਸਟ੍ਰਕਚਰ ਡਿਵੈਲਪਮੈਂਟ ਕੰਪਨੀ (ਪੀ.ਐਮ.ਆਈ.ਡੀ.ਸੀ.) ਦੇ ਸੀ.ਈ.ਓ. ਜ਼ਰੀਏ ਤਾਲਮੇਲ ਨਾਲ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਮੁਖੀਆਂ ਨੂੰ ਸਖ਼ਤੀ ਨਾਲ ਪਾਲਣਾ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ।ਡਾ. ਰਵਜੋਤ ਸਿੰਘ ਨੇ ਕਿਹਾ, “ਇਹ ਸਿਰਫ਼ ਆਮ ਪ੍ਰਸ਼ਾਸਕੀ ਹਦਾਇਤਾਂ ਨਹੀਂ ਹਨ, ਸਗੋਂ ਪ੍ਰਸ਼ਾਸਨ ਵਿੱਚ ਉਸਾਰੂ ਤਬਦੀਲੀ ਲਿਆਉਣ ਦਾ ਸੱਦਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਹਰ ਅਧਿਕਾਰੀ ਪੰਜਾਬ ਨੂੰ ਭਾਰਤ ਦੇ ਸਭ ਤੋਂ ਸਾਫ਼-ਸੁਥਰੇ ਅਤੇ ਰਹਿਣ ਯੋਗ ਸੂਬਿਆਂ ਵਿੱਚੋਂ ਇੱਕ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ, “ਆਓ ਇਸ ਨੂੰ ਇੱਕ ਜਨਤਕ ਮੁਹਿੰਮ ਬਣਾਈਏ ਜਿੱਥੇ ਸੂਬੇ ਦਾ ਹਰ ਅਧਿਕਾਰੀ ਸਿਰਫ਼ ਪ੍ਰਸ਼ਾਸਕ ਵਜੋਂ ਹੀ ਨਹੀਂ, ਸਗੋਂ ਸਾਡੇ ਕਸਬਿਆਂ ਅਤੇ ਸ਼ਹਿਰਾਂ ਦੀ ਪ੍ਰਗਤੀ ਲਈ ਜ਼ਿੰਮਵਾਰ ਨਾਗਰਿਕਾਂ ਵਜੋਂ ਪੰਜਾਬ ਦੀਆਂ ਸੜਕਾਂ ਦਾ ਰਖਵਾਲਾ ਬਣਨ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Moga Police ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸੰਪਰਕ ਪ੍ਰੋਗਰਾਮ ਦਾ ਸੈਮੀਨਾਰ ਆਯੋਜਿਤ

0

Moga News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੀਰਵਾਰ ਨੂੰ ਮੋਗਾ ਪੁਲਿਸ ਵੱਲੋਂ ਵਿਸ਼ੇਸ਼ ‘‘ਸੰਪਰਕ ਪ੍ਰੋਗਰਾਮ ’’ ਤਹਿਤ ਇੱਕ ਸੈਮੀਨਾਰ ਸਥਾਨਕ ਸ਼ਹਿਰ ਦੇ ਇੱਕ ਪੈਲੇਸ ਵਿਖੇ ਕਰਵਾਇਆ ਗਿਆ, ਜਿਸ ਵਿੱਚ ਏਡੀਜੀਪੀ ਸ਼ਿਵ ਕੁਮਾਰ ਵਰਮਾ, ਡੀ.ਆਈ.ਜੀ. ਫਰੀਦਕੋਟ ਰੇਂਜ ਅਸ਼ਵਨੀ ਕਪੂਰ, ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਅਤੇ ਐਸ.ਐਸ.ਪੀ. ਮੋਗਾ ਅਜੈ ਗਾਂਧੀ ਵਿਸ਼ੇਸ ਤੌਰ ’ਤੇ ਪੁੱਜੇ।

ਇਹ ਵੀ ਪੜ੍ਹੋ  40000 ਰੁਪਏ ਦੀ ਰਿਸ਼ਵਤ ਲੈਂਦਾ BDPO ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਸੈਮੀਨਾਰ ਵਿੱਚ ਸਬ ਡਵੀਜਨ ਸਿਟੀ ਮੋਗਾ ਦੀਆਂ ਪੰਚਾਇਤਾਂ, ਮੋਹਤਬਰ ਪੁਰਸ਼, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।ਇਸ ਸੈਮੀਨਾਰ ਵਿੱਚ ਹਾਜਰ ਪਬਲਿਕ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਨਸ਼ਿਆਂ ਤੋਂ ਬਚਣ ਸਬੰਧੀ ਜਾਣਕਾਰੀ ਦਿੱਤੀ।ਇਸ ਤੋ ਇਲਾਵਾ ਜਿਹਨਾ ਵਿਅਕਤੀਆਂ ਵੱਲੋ ਨਸ਼ਾ ਛੱਡਿਆ ਗਿਆ ਹੈ , ਉਹਨਾ ਦੀ ਹੌਸਲਾ ਅਫਜ਼ਾਈ ਲਈ ਬਣਦਾ ਮਾਨ-ਸਨਮਾਨ ਦਿੱਤਾ ਗਿਆ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ:ਵਿਜੀਲੈਂਸ ਵੱਲੋਂ ਨਿੱਜੀ ਟਰਾਂਸਪੋਰਟਰ ਦੀ ਸ਼ਿਕਾਇਤ ’ਤੇ ਪਨਬਸ ਦੇ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ

ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਦੇ ਸਕਦੇ ਹਨ ਅਤੇ ਉਨਾਂ ਦੀ ਪਹਿਚਾਣ ਨੂੰ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਸਬ ਡਵੀਜਨ ਸਿਟੀ ਮੋਗਾ ਦੀਆਂ 42 ਪੰਚਾਇਤਾਂ ਅਤੇ 35 ਵਾਰਡਾਂ ਦੇ ਐਮ.ਸੀਆਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਨਸ਼ਿਆਂ ਵਿਰੁੱਧ ਲੜ੍ਹਾਈ ਵਿੱਚ ਹਰ ਸੰਭਵ ਯੋਗਦਾਨ ਦੇਣ ਦਾ ਭਰੋਸਾ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ:ਸਿਬਿਨ ਸੀ

0

👉ਈਸੀਆਈਨੈੱਟ ਕੀਤਾ ਸ਼ੁਰੂ ਅਤੇ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗਾਂ ਦੀ ਕੀਤੀ ਸ਼ੁਰੂਆਤ
Chandigarh News:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗਤੀਸ਼ੀਲ ਤੇ ਯੋਗ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਗਿਆਨੇਸ਼ ਕੁਮਾਰ ਨੂੰ 19 ਫਰਵਰੀ 2025 ਨੂੰ ਭਾਰਤ ਦਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ।ਸਿਬਿਨ. ਸੀ ਨੇ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਇੱਕ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਦੀ ਵੱਧ ਤੋਂ ਵੱਧ ਗਿਣਤੀ 1200 ਤੱਕ ਸੀਮਤ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ, ਹਾਈ ਰਾਈਜ਼/ਕਾਲੋਨੀਆਂ ਵਿੱਚ ਵਾਧੂ ਪੋਲਿੰਗ ਬੂਥ ਸਥਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀ ਅੱਪਡੇਟ ਕਰਨ ਲਈ, ਮੌਤ ਰਜਿਸਟਰੇਸ਼ਨ ਦਾ ਡੇਟਾ ਸਿੱਧੇ ਆਰ.ਜੀ.ਆਈ. ਡੇਟਾਬੇਸ (ਰਜਿਸਟਰਾਰ ਜਨਰਲ ਆਫ਼ ਇੰਡੀਆ) ਤੋਂ ਪ੍ਰਾਪਤ ਕੀਤਾ ਜਾਵੇਗਾ ਅਤੇ ਪੂਰੀ ਤਸਦੀਕ ਤੋਂ ਬਾਅਦ ਹੀ ਅਪਡੇਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰ ਜਾਣਕਾਰੀ ਸਲਿੱਪਾਂ ਨੂੰ ਵੋਟਰਾਂ ਲਈ ਵਧੇਰੇ ਅਨੁਕੂਲ ਬਣਾਇਆ ਜਾਵੇਗਾ; ਵੋਟਰ ਦਾ ਲੜੀ ਨੰਬਰ ਅਤੇ ਪਾਰਟ ਨੰਬਰ ਹੁਣ ਵਧੇਰੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਫਰਵਰੀ ਤੋਂ ਹੁਣ ਤੱਕ, ਸੀਈਓ/ਡੀਈਓ/ਈਆਰਓ ਪੱਧਰ ’ਤੇ ਪੈਨ-ਇੰਡੀਆ ਸਰਬ-ਪਾਰਟੀ ਮੀਟਿੰਗਾਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ

ਕੁੱਲ 4,719 ਮੀਟਿੰਗਾਂ ਹੋਈਆਂ (ਸੀਈਓ-40/ਡੀਈਓ-800/ਈਆਰਓ-3879) ਅਤੇ ਰਾਜਨੀਤਿਕ ਪਾਰਟੀਆਂ ਦੇ 28,000 ਤੋਂ ਵੱਧ ਨੁਮਾਂਇੰਦਿਆਂ ਨੇ ਇਨ੍ਹਾਂ ਮੀਟਿੰਗਾਂ ਵਿੱਚ ਭਾਗ ਲਿਆ। ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾ ਪੱਧਰੀ ਰਾਜਨੀਤਕ ਪਾਰਟੀਆਂ ਦੇ ਮੁਖੀਆਂ, ਜਿਵੇਂ ਕਿ ਆਪ/ਭਾਜਪਾ/ਬਸਪਾ/ਸੀਪੀਆਈ(ਐਮ)/ਐਨਪੀਪੀ ਨਾਲ ਵੀ ਮੀਟਿੰਗਾਂ ਕੀਤੀਆਂ। ਭਾਰਤੀ ਚੋਣ ਕਮਿਸ਼ਨ ਨੇ ਆਈ.ਆਈ.ਆਈ.ਡੀ.ਈ.ਐਮ. (ਬਿਹਾਰ, ਤਾਮਿਲਨਾਡੂ ਅਤੇ ਪੁਡੂਚੇਰੀ) ਵਿਖੇ ਰਾਜਨੀਤਿਕ ਪਾਰਟੀਆਂ ਦੇ ਬੂਥ ਪੱਧਰ ਦੇ ਏਜੰਟਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਵੀ ਆਯੋਜਿਤ ਕੀਤੇ।ਸਿਬਿਨ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਨਵਾਂ ਏਕੀਕ੍ਰਿਤ ਡੈਸ਼ਬੋਰਡ – ਈਸੀਆਈਐਨਈਟੀ ਪੇਸ਼ ਕੀਤਾ ਹੈ, ਜਿਸਦਾ ਉਦੇਸ਼ ਸਾਰੇ ਭਾਈਵਾਲਾਂ ਲਈ ਇੱਕੋ ਥਾਂ (40 ਤੋਂ ਵੱਧ ਐਪਾਂ/ਵੈੱਬਸਾਈਟਾਂ ਦੀ ਥਾਂ ਇੱਕੋ ਐਪ) ’ਤੇ ਸਾਰੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ । ਡੁਪਲੀਕੇਟ ਈ.ਪੀ.ਆਈ.ਸੀ. ਨੰਬਰ ਦਾ ਮੁੱਦਾ ਵੀ ਹੱਲ ਹੋ ਗਿਆ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਤਿਆਰੀ ਅਤੇ ਚੋਣਾਂ ਕਰਵਾਉਣ ਦੀ ਪੂਰੀ ਪ੍ਰਕਿਰਿਆ ਵਿੱਚ 28 ਭਾਈਵਾਲਾਂ ਦੀ ਪਛਾਣ ਕੀਤੀ ਗਈ, ਜਿਨ੍ਹਾਂ ਵਿੱਚ ਵੋਟਰ, ਚੋਣ ਅਧਿਕਾਰੀ, ਰਾਜਨੀਤਿਕ ਪਾਰਟੀਆਂ, ਉਮੀਦਵਾਰ ਅਤੇ ਕਈ ਹੋਰ, ਜੋ ਲੋਕ ਪ੍ਰਤੀਨਿਧਤਾ ਐਕਟ 1950, 1951, ਵੋਟਰਾਂ ਦੀ ਰਜਿਸਟਰੇਸ਼ਨ ਨਿਯਮ 1960, ਚੋਣ ਕਰਵਾਉਣ ਸਬੰਧੀ ਨਿਯਮ, 1961 ’ਤੇ ਅਧਾਰਿਤ ਹਨ ਅਤੇ ਭਾਰਤੀ ਚੋਣ ਕਮਿਸ਼ਨ ਦੁਆਰਾ ਸਮੇਂ-ਸਮੇਂ ’ਤੇ ਜਾਰੀ ਕੀਤੇ ਨਿਰਦੇਸ਼, ਸ਼ਾਮਲ ਸਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਡੀਐਸਪੀ ਵਜੋਂ ਮਿਲੀ ਤਰੱਕੀ

ਇਨ੍ਹਾਂ ਵਿੱਚੋਂ ਹਰੇਕ ਭਾਈਵਾਲ ਲਈ, ਕਮਿਸ਼ਨ ਦੇ ਐਕਟਾਂ, ਨਿਯਮਾਂ ਅਤੇ ਨਿਰਦੇਸ਼ਾਂ ਦੇ ਆਧਾਰ ’ਤੇ ਸਿਖਲਾਈ ਪੇਸ਼ਕਾਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।ਇੱਕ ਨਵੇਕਲੀ ਪਹਿਲਕਦਮੀ ਕਰਦਿਆਂ, ਭਾਰਤੀ ਚੋਣ ਕਮਿਸ਼ਨ ਨੇ ਬੀਐਲਓ ਲਈ ਸਟੈਂਡਰਡ ਫੋਟੋ ਸ਼ਨਾਖ਼ਤੀ ਕਾਰਡ ਜਾਰੀ ਕਰਨ ਦਾ ਐਲਾਨ ਕੀਤਾ ਹੈ। 3000 ਤੋਂ ਵੱਧ ਬੂਥ ਲੈਵਲ ਸੁਪਰਵਾਈਜ਼ਰ ਪਹਿਲਾਂ ਹੀ ਆਈ.ਆਈ.ਆਈ.ਡੀ.ਈ.ਐਮ. ਵਿੱਚ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ ਅਤੇ ਅਗਲੇ ਕੁਝ ਸਾਲਾਂ ਵਿੱਚ 1 ਲੱਖ ਤੋਂ ਵੱਧ ਬੂਥ ਲੈਵਲ ਸੁਪਰਵਾਈਜ਼ਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਭਾਰਤੀ ਚੋਣ ਕਮਿਸ਼ਨ ਨੇ ਆਈ.ਆਈ.ਆਈ.ਡੀ.ਈ.ਐਮ. ਵਿਖੇ ਸਾਰੇ 36 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਦਫਤਰਾਂ ਤੋਂ ਐਸਐਮਐਨਓਜ਼ ਅਤੇ ਐਮਐਨਓਜ਼ ਲਈ ਓਰੀਐਂਟੇਸ਼ਨ ਪ੍ਰੋਗਰਾਮ ਅਤੇ ਆਈ.ਆਈ.ਆਈ.ਡੀ.ਈ.ਐਮ.ਵਿਖੇ ਬਿਹਾਰ ਦੇ ਪੁਲਿਸ ਅਧਿਕਾਰੀਆਂ ਲਈ ਸਿਖਲਾਈ ਵੀ ਕਰਵਾਈ। ਭਾਰਤੀ ਚੋਣ ਕਮਿਸ਼ਨ ਨੇ ਬਾਇਓਮੈਟ੍ਰਿਕ ਹਾਜ਼ਰੀ, ਈ-ਆਫਿਸ ਦਾ ਸੰਚਾਲਨ ਅਤੇ ਅਤੇ ਸੀਈਓਜ਼ ਨਾਲ ਨਿਯਮਤ ਮੀਟਿੰਗਾਂ ਨੂੰ ਵੀ ਲਾਗੂ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ

0

👉ਮੁੱਖ ਮੰਤਰੀ ਨੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ
Sangrur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ।ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਕਾਰਜ ਆਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਰੱਖਣੀ ਚਾਹੀਦੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਸਬੰਧੀ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਉਨ੍ਹਾਂ ਦੀ ਸਹਾਇਤਾ ਅਤੇ ਮਾਰਗਦਰਸ਼ਨ ਨਾਲ ਸਫਲ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣ ਲਈ ਵਾਰ-ਵਾਰ ਖੇਤਰੀ ਦੌਰੇ ਕਰਨ ਲਈ ਵੀ ਕਿਹਾ ਤਾਂ ਜੋ ਪਿੰਡਾਂ ਦੇ ਵਿਕਾਸ ਨੂੰ ਵਿਆਪਕ ਪੱਧਰ ‘ਤੇ ਹੁਲਾਰਾ ਦਿੱਤਾ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਬਹੁਗਿਣਤੀ ਪਿੰਡਾਂ ਵਿੱਚ ਰਹਿੰਦੀ ਹੈ, ਇਸ ਲਈ ਸੂਬਾ ਸਰਕਾਰ ਪਿੰਡਾਂ ਵਿੱਚ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਲੋਕਾਂ ਲਈ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਪਿੰਡ ਵਾਸੀਆਂ ਨਾਲ ਅਜਿਹੀਆਂ ਲੋਕ ਮਿਲਣੀਆਂ ਕਰਵਾਉਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਹ ਉਨ੍ਹਾਂ ਲੋਕਾਂ ਨੂੰ ਮਿਲਣਾ ਹੀ ਨਹੀਂ ਚਾਹੁੰਦੇ ਸਨ ਜਿਨ੍ਹਾਂ ਨੇ ਉਨ੍ਹਾਂ ਨੂੰ ਸੱਤਾ ਵਿੱਚ ਲਿਆਂਦਾ ਸੀ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ:ਵਿਜੀਲੈਂਸ ਵੱਲੋਂ ਨਿੱਜੀ ਟਰਾਂਸਪੋਰਟਰ ਦੀ ਸ਼ਿਕਾਇਤ ’ਤੇ ਪਨਬਸ ਦੇ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਇੱਕੋ-ਇੱਕ ਉਦੇਸ਼ ਸੂਬੇ ਅਤੇ ਖਾਸ ਕਰਕੇ ਪਿੰਡਾਂ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਰੂਪ-ਰੇਖਾ ਤਿਆਰ ਕਰਨਾ ਹੈ। ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਕਾਰਜ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਕਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਾਸਤੇ ਆਮ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਬਲਾਕ ਦੇ ਪੰਜ ਪਿੰਡਾਂ ਭੁੱਲਰਹੇੜੀ, ਭਲਵਾਨ, ਪਲਾਸੌਰ, ਧੂਰਾ ਅਤੇ ਭੱਦਲਵੱਡ ਵਿੱਚ ਕੁੱਲ 196 ਵਿਕਾਸ ਕਾਰਜਾਂ ਲਈ 15.61 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 9.90 ਕਰੋੜ ਰੁਪਏ ਦੀ ਲਾਗਤ ਵਾਲੇ 115 ਕੰਮ ਮੁਕੰਮਲ ਹੋ ਚੁੱਕੇ ਹਨ, ਜਦੋਂ ਕਿ 5.71 ਕਰੋੜ ਰੁਪਏ ਦੀ ਲਾਗਤ ਵਾਲੇ 81 ਕੰਮ ਪ੍ਰਗਤੀ ਅਧੀਨ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਪੰਜ ਪੰਚਾਇਤਾਂ ਦੀ ਮੰਗ ਦੇ ਆਧਾਰ ‘ਤੇ 24 ਹੋਰ ਵਿਕਾਸ ਕਾਰਜਾਂ ਲਈ 15.65 ਕਰੋੜ ਰੁਪਏ ਦੀ ਹੋਰ ਗ੍ਰਾਂਟ ਜਾਰੀ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

0

👉ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਖਾਤੇ ਖੁੱਲ੍ਹਵਾਉਣ ਦੀ ਅਪੀਲ
👉ਕਿਸਾਨਾਂ ਨੂੰ ਕਰਜ਼ੇ ਤੋਂ ਖਹਿੜਾ ਛੁਡਵਾਉਣ ਲਈ ਸਾਦੇ ਵਿਆਹ ਸਮਾਗਮਾਂ ’ਤੇ ਜ਼ੋਰ
Sangrur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਨੇ 99% ਤੋਂ ਵੱਧ ਕਰਜ਼ਿਆਂ ਦੀ ਵਸੂਲੀ ਕਰਕੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਸਾਇਟੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਤਾਂ ਕਿ ਦੂਜਿਆਂ ਨੂੰ ਵੀ ਪ੍ਰੇਰਨਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਨ੍ਹਾਂ ਸੁਸਾਇਟੀਆਂ ਨੇ ਉਸ ਵੇਲੇ ਇਹ ਸ਼ਾਨਦਾਰ ਕੰਮ ਕੀਤਾ ਹੈ, ਜਦੋਂ ਸੂਬੇ ਭਰ ਦੀਆਂ ਬਹੁਤੀਆਂ ਸੁਸਾਇਟੀਆਂ ਆਪਣੇ ਬਕਾਇਆ ਕਰਜ਼ੇ ਦੀ ਵਸੂਲੀ ਕਰਨ ਵਿੱਚ ਅਸਫਲ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਇਹ ਕਿਸਾਨਾਂ ਅਤੇ ਹੋਰ ਭਾਈਵਾਲਾਂ ਦੇ ਲਾਭ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਕਿਸਾਨਾਂ ਅਤੇ ਹੋਰਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਆਪਣੇ ਖਾਤੇ ਖੁੱਲ੍ਹਵਾਉਣ ਦੀ ਅਪੀਲ ਕੀਤੀ ਜੋ ਦੂਜੇ ਬੈਂਕਾਂ ਨਾਲੋਂ ਕਰਜ਼ਿਆਂ ‘ਤੇ 3% ਘੱਟ ਵਿਆਜ ਦੀ ਪੇਸ਼ਕਸ਼ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਬਾਰੇ ਕਈ ਗਲਤਫਹਿਮੀਆਂ ਹਨ ਅਤੇ ਕਿਸਾਨਾਂ ਨੂੰ ਇਸ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ।

ਇਹ ਵੀ ਪੜ੍ਹੋ  40000 ਰੁਪਏ ਦੀ ਰਿਸ਼ਵਤ ਲੈਂਦਾ BDPO ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬੈਂਕਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਅਸਰਦਾਰ ਬਣਾਉਣ ਲਈ ਬੈਂਕਿੰਗ ਖੇਤਰਾਂ ਦੇ ਮਾਹਿਰਾਂ ਦੀਆਂ ਸੇਵਾਵਾਂ ਵੀ ਲੈ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕਿਸਾਨ ਇਨ੍ਹਾਂ ਬੈਂਕਾਂ ਵਿੱਚ ਆਪਣੇ ਖਾਤੇ ਖੋਲ੍ਹਣ ਤਾਂ ਜੋ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲ ਸਕੇ। ਸੂਬੇ ਵਿੱਚ ਵੱਡੇ ਤੇ ਖਰਚੀਲੇ ਵਿਆਹਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਆਮ ਕਿਸਾਨਾਂ ਦੀਆਂ ਜੇਬਾਂ ‘ਤੇ ਵੱਡਾ ਬੋਝ ਪਾ ਰਹੇ ਹਨ।ਮੁੱਖ ਮੰਤਰੀ ਨੇ ਸਾਦੇ ਵਿਆਹਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਬਹੁਤ ਵੱਡੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਕਰਜ਼ੇ ਦੇ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖਰਚੀਲੇ ਵਿਆਹਾਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਸੂਬੇ ਦੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਥੱਲ੍ਹੇ ਦੱਬ ਦਿੰਦੇ ਹਨ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਗੰਭੀਰ ਨਤੀਜੇ ਭੁਗਤਣੇ ਪੈਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਕ-ਦੂਜੇ ਦੀ ਦੇਖਾ-ਦੇਖੀ ਫਜ਼ੂਲ ਪੈਸੇ ਖਰਚਣ ਦੀ ਅੰਨ੍ਹੀ ਦੌੜ ਤੋਂ ਬਚਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੋਂ ਖੇਤੀ ਸੰਦ ਕਿਰਾਏ ‘ਤੇ ਲੈ ਕੇ ਵਰਤਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਖੇਤੀ ‘ਤੇ ਹੋਣ ਵਾਲੇ ਖਰਚ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਹਿਕਾਰੀ ਸਭਾਵਾਂ ਨੂੰ ਅਜਿਹੇ ਸੰਦਾਂ ਦੀ ਖਰੀਦ ਲਈ ਸਬਸਿਡੀ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਰੋਤਾਂ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਖੇਤੀਬਾੜੀ ਨੂੰ ਲਾਭਦਾਇਕ ਕਿੱਤਾ ਬਣਾਇਆ ਜਾ ਸਕੇ ਅਤੇ ਇਸ ‘ਤੇ ਹੋਣ ਵਾਲੇ ਖਰਚੇ ਨੂੰ ਘਟਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ੋਰ ਦੇ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਡੀਐਸਪੀ ਵਜੋਂ ਮਿਲੀ ਤਰੱਕੀ

ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸਹਿਕਾਰੀ ਖੇਤਰ ਦੇਸ਼ ਦੀ ਜੀਵਨ ਰੇਖਾ ਹੈ, ਜਿਸ ਨੇ ਆਜ਼ਾਦੀ ਤੋਂ ਬਾਅਦ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਹਿਕਾਰਤਾ ਲਹਿਰ ਨੇ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਕਿਸਾਨ ਭਾਈਚਾਰੇ ਨੂੰ ਬਹੁਤ ਲਾਭ ਪਹੁੰਚਾਇਆ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਵਿੱਚ ਮਿਆਰੀ ਸਿੱਖਿਆ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਨੂੰ ਦਰਸਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਦਾ ਲੜਕੀਆਂ ਨੂੰ ਬਹੁਤ ਫਾਇਦਾ ਹੋਇਆ ਹੈ ਜਿਸ ਨਾਲ ਸਿੱਖਿਆ ਦੇ ਖੇਤਰ ਵਿੱਚ ਸਿਖਰਲੀਆਂ ਪੁਜੀਸ਼ਨਾਂ ਪ੍ਰਾਪਤ ਕਰਕੇ ਉਨ੍ਹਾਂ ਦੇ ਸਸ਼ਕਤੀਕਰਨ ਦਾ ਰਾਹ ਪੱਧਰਾ ਹੋਇਆ ਹੈ। ਮੁੱਖ ਮੰਤਰੀ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਕੀਆਂ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਛੂਹਣ ਦੇ ਸਮਰੱਥ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਇਸ ਪ੍ਰਾਪਤੀ ਲਈ ਸ਼ਲਾਘਾ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥਣਾਂ, ਦੂਜੇ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਸਿਖਰਲੇ ਸਥਾਨ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਗੀਆਂ।

ਇਹ ਵੀ ਪੜ੍ਹੋ  ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਗਵੰਤ ਸਿੰਘ ਮਾਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਲਈ ਸਕੂਲ ਸਿੱਖਿਆ ਦਾ ਸਭ ਤੋਂ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲ ਹੋ ਸਕਣ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਸੂਬਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦਾ ਹੈ ਤਾਂ ਉਹ ਸੂਬੇ ਦੇ ਪਾਣੀਆਂ ਦੀ ਵੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਲਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਪੰਜਾਬ ਦਾ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜ ਜਵਾਬ ਦੇਣ ਵਿੱਚ ਵੀ ਸਭ ਤੋਂ ਮੋਹਰੀ ਸਨ ਅਤੇ ਦੂਜੇ ਪਾਸੇ ਉਨ੍ਹਾਂ ਨੇ ਆਪਣੇ ਹਿੱਸੇ ਦਾ ਪਾਣੀ ਬਚਾਉਣ ਲਈ ਵੀ ਮੂਹਰੇ ਹੋ ਕੇ ਲੜਾਈ ਲੜੀ।ਮੁੱਖ ਮੰਤਰੀ ਨੇ ਕਿਹਾ ਕਿ ਲਗਪਗ 20 ਦਿਨਾਂ ਤੱਕ ਸੂਬੇ ਦੇ ਮਿਹਨਤੀ ਅਤੇ ਸੁਚੇਤ ਲੋਕਾਂ ਨੇ ਹਰਿਆਣਾ ਅਤੇ ਕੇਂਦਰ ਨੂੰ ਪੰਜਾਬ ਤੋਂ ਇੱਕ ਵੀ ਬੂੰਦ ਪਾਣੀ ਚੋਰੀ ਨਹੀਂ ਕਰਨ ਦਿੱਤੀ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀ ਨੂੰ ਦੂਜੇ ਸੂਬਿਆਂ ਨੂੰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀਆਂ ਅਤੇ ਭਾਜਪਾ ਦੇ ਹੱਥ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਪਾਣੀ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਪਿਛਲੇ ਆਗੂਆਂ ਨੇ ਕਈ ਮੁੱਦਿਆਂ ‘ਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਮਹੱਤਵ ਦੇ ਕੇ ਲੋਕਾਂ ਨਾਲ ਗੱਦਾਰੀ ਕੀਤੀ ਹੈ।ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਮਲ ਕੁਮਾਰ ਸੇਤੀਆ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਐਡਵੋਕੇਟ ਮਿੱਤਲ ਨੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਮੌਜੂਦਗੀ ਵਿੱਚ ਸਾਂਭਿਆ ਅਹੁਦਾ

👉ਵੱਖ-ਵੱਖ ਹਲਕਿਆਂ ਤੋਂ ਐਮ ਐਲ ਏ ਅਤੇ ਚੇਅਰਮੈਨਾਂ ਨੇ ਵੀ ਕੀਤੀ ਸ਼ਿਰਕਤ
SAS Nagar News: ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਐਡਵੋਕੇਟ ਗੋਵਿੰਦਰ ਕੁਮਾਰ ਮਿੱਤਲ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਮਾਰਕੀਟ ਕਮੇਟੀ, ਮੋਹਾਲੀ ਦੇ ਚੇਅਰਮੈਨ ਦਾ ਰਸਮੀ ਤੌਰ ਤੇ ਅਹੁਦਾ ਸਾਂਭਿਆ। ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਉਤੇ ਚੇਅਰਮੈਨ ਮਿੱਤਲ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਮੌਕੇ ਉਤੇ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।

ਇਹ ਵੀ ਪੜ੍ਹੋ  40000 ਰੁਪਏ ਦੀ ਰਿਸ਼ਵਤ ਲੈਂਦਾ BDPO ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਇਸ ਦੌਰਾਨ ਮੋਹਾਲੀ ਤੋਂ ਐਮ ਐਲ ਏ ਸ. ਕੁਲਵੰਤ ਸਿੰਘ, ਮਲੇਰਕੋਟਲਾ ਤੋਂ ਐਮ ਐਲ ਏ ਮੁਹੰਮਦ ਜਮੀਲ ਉਰ ਰਹਿਮਾਨ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਕੋ-ਇੰਚਾਰਜ ਡਾ. ਐਸ.ਐਸ. ਆਹਲੂਵਾਲੀਆ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ, ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ, ਸ਼੍ਰੀ ਨੀਲ ਗਰਗ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਆਪ ਮੋਹਾਲੀ ਦੇ ਜਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਤੋਂ ਇਲਾਵਾ ਵੱਖ-ਵੱਖ ਹਲਕਿਆਂ ਤੋਂ ਐਮ ਸੀ ਅਤੇ ਹੋਰ ਸਨਮਾਨਿਤ ਸਖਸ਼ੀਅਤਾਂ ਨੇ ਚੇਅਰਮੈਨ ਮਿੱਤਲ ਨੂੰ ਵਧਾਈ ਦੇ ਕੇ ਮੂੰਹ ਮਿੱਠਾ ਕਰਵਾਇਆ।

ਇਹ ਵੀ ਪੜ੍ਹੋ  ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਗਵੰਤ ਸਿੰਘ ਮਾਨ

ਚੇਅਰਮੈਨ ਮਿੱਤਲ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਦੀ ਜਿੰਮੇਵਾਰੀ ਦਿੱਤੀ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ:ਵਿਜੀਲੈਂਸ ਵੱਲੋਂ ਨਿੱਜੀ ਟਰਾਂਸਪੋਰਟਰ ਦੀ ਸ਼ਿਕਾਇਤ ’ਤੇ ਪਨਬਸ ਦੇ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ

SAS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਸੁਪਰਡੈਂਟ ਨੂੰ ਇੱਕ ਨਿੱਜੀ ਟਰਾਂਸਪੋਰਟਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਧਾਰੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ , ਵਿਭਾਗ ਕੋਲ ਸ਼ਿਕਾਇਤਕਰਤਾ ਦੀ 2 ਲੱਖ ਰੁਪਏ ਦੀ ਸੁਰੱਖਿਆ ਜਮ੍ਹਾਂ ਰਾਸ਼ੀ ਜਾਰੀ ਕਰਨ ਬਦਲੇ ਉਸ ਤੋਂ ਪ੍ਰਤੀ ਬੱਸ 5,000 ਰੁਪਏ (ਕੁੱਲ 20,000 ਰੁਪਏ) ਦੀ ਮੰਗ ਕਰ ਰਿਹਾ ਸੀ।

ਇਹ ਵੀ ਪੜ੍ਹੋ  40000 ਰੁਪਏ ਦੀ ਰਿਸ਼ਵਤ ਲੈਂਦਾ BDPO ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੇ ਅਟੱਲ ਸਬੂਤ ਵਜੋਂ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤ ਅਨੁਸਾਰ ਇਹ ਰਿਫੰਡ ਸ਼ਿਕਾਇਤਕਰਤਾ ਦੀਆਂ ਚਾਰ ਬੱਸਾਂ, ਜੋ 2014 ਤੋਂ 2020 ਦੌਰਾਨ ਕਿਲੋਮੀਟਰ ਸਕੀਮ ਅਧੀਨ ਪਨਬੱਸ ਨੂੰ ਕਿਰਾਏ ’ਤੇ ਦਿੱਤੀਆਂ ਸਨ , ਨਾਲ ਸਬੰਧਤ ਹੈ । ਮਈ 2023 ਵਿੱਚ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਾਉਣ ਅਤੇ ਡਿਪੂ ਮੈਨੇਜਰ, ਅੰਮ੍ਰਿਤਸਰ ਤੋਂ ਇਤਰਾਜ਼ ਹੀਣਤਾ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਦੇ ਬਾਵਜੂਦ, ਉਸਦੀ ਫਾਈਲ ਨੂੰ ਜਾਣਬੁੱਝ ਕੇ ਤਿੰਨ ਸਾਲਾਂ ਲਈ ਬੇਤੁਕੇ ਬਹਾਨਿਆਂ ਹੇਠ ਠੰਡੇ ਬਸਤੇ ਪਾ ਦਿੱਤੀ ਗਈ ।ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਸੁਪਰਡੈਂਟ ਨੂੰ ਉਸਦੇ ਦਫ਼ਤਰ ਦੇ ਬਾਹਰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ  ਨਸ਼ਾ ਤਸਕਰੀ ਦੇ ਦੋਸ਼ਾਂ ’ਚ ਫ਼ੜੇ ਨੌਜਵਾਨਾਂ ਦੇ ਮਾਪਿਆਂ ਤੋਂ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਗਿਆਨੇ ਵਾਲਾ ਥਾਣੇਦਾਰ ਮੇਜ਼ਰ ਸਿੰਘ ਵਿਜੀਲੈਂਸ ਵੱਲੋਂ ਸਾਥੀ ਸਹਿਤ ਕਾਬੂ

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਦੋਸ਼ੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਉੱਚ ਅਧਿਕਾਰੀਆਂ ਦੀ ਸ਼ਮੂਲੀਅਤ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ । ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ-ਸ਼ਹਿਣਸ਼ੀਲਤਾ ਨੀਤੀ ਨੂੰ ਦੁਹਰਾਇਆ ਹੈ ਅਤੇ ਨਾਗਰਿਕਾਂ ਨੂੰ ਹੈਲਪਲਾਈਨ ਨੰਬਰਾਂ ਰਾਹੀਂ ਭ੍ਰਿਸ਼ਟਾਚਾਰ ਦੀ ਸੂਚਨਾ ਦੇਣ ਦੀ ਅਪੀਲ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

40000 ਰੁਪਏ ਦੀ ਰਿਸ਼ਵਤ ਲੈਂਦਾ BDPO ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ  ਨਸ਼ਾ ਤਸਕਰੀ ਦੇ ਦੋਸ਼ਾਂ ’ਚ ਫ਼ੜੇ ਨੌਜਵਾਨਾਂ ਦੇ ਮਾਪਿਆਂ ਤੋਂ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਗਿਆਨੇ ਵਾਲਾ ਥਾਣੇਦਾਰ ਮੇਜ਼ਰ ਸਿੰਘ ਵਿਜੀਲੈਂਸ ਵੱਲੋਂ ਸਾਥੀ ਸਹਿਤ ਕਾਬੂ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕੀਤੀ ਪਰ ਅਧਿਕਾਰੀ ਰਿਸ਼ਵਤ ਦੀ ਉਕਤ ਰਕਮ ‘ਤੇ ਅੜਿਆ ਰਿਹਾ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਡੀਐਸਪੀ ਵਜੋਂ ਮਿਲੀ ਤਰੱਕੀ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦਾ ਪਹਿਲਾ ਕਮਿਊਨਿਟੀ ਡਰਾਈ ਲੀਫ ਕੰਪੋਸਟਰ ਮੈਰੀਟੋਰੀਅਸ ਸਕੂਲ ਪੰਜਾਬੀ ਯੂਨੀਵਰਸਿਟੀ ਵਿਖੇ ਪਟਿਆਲਾ ਸਥਾਪਿਤ

0

👉ਸੁੱਕੇ ਪੱਤਿਆਂ ਤੋਂ ਬਣੇਗੀ ਖਾਦ, ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਦੀ ਮਿਲੇਗੀ ਸਿੱਖਿਆ, ਬਾਕੀ ਸਕੂਲਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਇਸ ਪ੍ਰਾਜੈਕਟ ਨੂੰ ਲਗਾਉਣ ਦਾ ਸੱਦਾ-ਅਨਿੰਦਿਤਾ ਮਿੱਤਰਾ
Patiala News:ਟਿਕਾਊ ਵਾਤਾਵਰਣ ਸੰਭਾਲ ਅਭਿਆਸਾਂ ਨੂੰ ਸਥਾਪਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਦੇ ਪਹਿਲੇ ਕਮਿਊਨਿਟੀ ਡਰਾਈ ਲੀਫ ਕੰਪੋਸਟਰ (ਡੀਐਲਸੀ) ਦਾ ਉਦਘਾਟਨ ਅੱਜ ਮੈਰੀਟੋਰੀਅਸ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਟਿਆਲਾ ਫਾਊਂਡੇਸ਼ਨ ਦੀ ਪ੍ਰਮੁੱਖ ਵਾਤਾਵਰਣ ਸੰਭਾਲ ਪਹਿਲਕਦਮੀ ਪ੍ਰੋਜੈਕਟ ਪ੍ਰਿਥਵੀ ਅਧੀਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਕੂਲ ਸਿੱਖਿਆ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਅਤੇ ਉਨ੍ਹਾਂ ਦੇ ਨਾਲ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਕਮਿਸ਼ਨਰ, ਨਗਰ ਨਿਗਮ ਪਰਮਵੀਰ ਸਿੰਘ ਸਮੇਤ ਕਈ ਪਤਵੰਤੇ ਸੱਜਣ ਸ਼ਾਮਲ ਹੋਏ, ਇਨ੍ਹਾਂ ਸਭਨਾ ਨੇ ਸੁੱਕੇ ਪੱਤਿਆਂ ਤੋਂ ਖਾਦ ਬਣਾਉਣ ਦੇ ਇਸ ਪ੍ਰਾਜੈਕਟ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਨਸ਼ਾ ਤਸਕਰੀ ਦੇ ਦੋਸ਼ਾਂ ’ਚ ਫ਼ੜੇ ਨੌਜਵਾਨਾਂ ਦੇ ਮਾਪਿਆਂ ਤੋਂ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਗਿਆਨੇ ਵਾਲਾ ਥਾਣੇਦਾਰ ਮੇਜ਼ਰ ਸਿੰਘ ਵਿਜੀਲੈਂਸ ਵੱਲੋਂ ਸਾਥੀ ਸਹਿਤ ਕਾਬੂ

ਸਕੱਤਰ ਅਨਿੰਦਿਤਾ ਮਿੱਤਰਾ ਨੇ ਪਟਿਆਲਾ ਫਾਊਂਡੇਸ਼ਨ ਦੀ ਵਾਤਾਵਰਣ ਸੰਭਾਲ ਪ੍ਰਤੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਦੇ ਦਰਦਰਸ਼ੀ ਸਿੱਟੇ ਨਿਕਲਣਗੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਸਾਡੇ ਨੌਜਵਾਨ ਦਿਮਾਗ਼ ਤਿਆਰ ਹੁੰਦੇ ਹਨ, ਅਤੇ ਜੇਕਰ ਅਸੀਂ ਇੱਥੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਸਿਰਜਾਂਗੇ ਤਾਂ ਸੁਨੇਹਾ ਅਗਲੀਆ ਪੀੜ੍ਹੀਆਂ ਤੱਕ ਜਾਵੇਗਾ।ਪ੍ਰੋਜੈਕਟ ਪ੍ਰਿਥਵੀ ਦੇ ਤਹਿਤ, ਪਟਿਆਲਾ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਵਿੱਚ 100 ਘਰੇਲੂ ਡੀਐਲਸੀ ਅਤੇ 10 ਕਮਿਊਨਿਟੀ ਡੀਐਲਸੀ ਮੁਫਤ ਲਗਾਏ ਜਾ ਰਹੇ ਹਨ। ਇਹ ਪਹਿਲ ਸੁੱਕੇ ਪੱਤਿਆਂ ਦੇ ਰਹਿੰਦ-ਖੂੰਹਦ ਦੇ ਵਿਕੇਂਦਰੀਕ੍ਰਿਤ ਖਾਦ ਨੂੰ ਉਤਸ਼ਾਹਿਤ ਕਰਦੀ ਹੈ, ਜਿਸ ਨਾਲ ਬਾਇਓਮਾਸ ਸਾੜਨ ਨੂੰ ਘਟਾਉਣ ਅਤੇ ਸ਼ਹਿਰੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਵਿੱਚ ਮਦਦ ਮਿਲਦੀ ਹੈ।

ਇਹ ਵੀ ਪੜ੍ਹੋ  ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ਸ਼ੁਰੂ

ਪਟਿਆਲਾ ਫਾਊਂਡੇਸ਼ਨ ਦੇ ਸੀਈਓ ਰਵੀ ਸਿੰਘ ਆਹਲੂਵਾਲੀਆ ਨੇ ਕਿਹਾ, “ਇਹ ਪ੍ਰਾਜੈਕਟ ਸਿਰਫ਼ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਨਹੀਂ ਹੈ ਸਗੋਂ ਇਹ ਵਾਤਾਵਰਣ ਦਾ ਇਮਾਨਦਾਰੀ ਨਾਲ ਸਤਿਕਾਰ ਕਰਨ ਦੀ ਜ਼ਿੰਮੇਵਾਰੀ ਲੈਣ ਦਾ ਇੱਕ ਸੱਭਿਆਚਾਰ ਸਿਰਜਣ ਦੀ ਪਹਿਲਕਦਮੀ ਵੀ ਹੈ। ਇਸ ਮੌਕੇ ਮੈਰੀਟੋਰੀਅਸ ਸਕੂਲ ਪ੍ਰਿੰਸੀਪਲ ਦੀਪਮਾਲਾ ਗੋਇਲ,ਪ੍ਰੋਜੈਕਟ ਡਾਇਰੈਕਟਰ ਰਾਜੇਸ਼ ਭਾਰਦਵਾਜ,ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਗਗਨਦੀਪ, ਸਕੂਲ ਪ੍ਰਸ਼ਾਸਨ ਦੇ ਵਿਦਿਆਰਥੀਆਂ, ਫੈਕਲਟੀ ਮੈਂਬਰ, ਗੈਰ-ਅਧਿਆਪਨ ਸਟਾਫ ਦੇ ਨਾਲ ਪਟਿਆਲਾ ਫਾਊਂਡੇਸ਼ਨ ਦੇ ਚੇਅਰਮੈਨ ਡਾ. ਆਰ. ਕੇ. ਸ਼ਰਮਾ, ਡਾ. ਕਰਨ ਡਾਂਗ, ਅਨਮੋਲਜੀਤ ਸਿੰਘ, ਡਾ. ਅਭਿਨੰਦਨ ਬੱਸੀ ਅਤੇ ਵਲੰਟੀਅਰ ਆਦਿਤਿਆ, ਮੋਹਿਤ, ਬ੍ਰਿਧੀ, ਰਵਲਦੀਪ, ਜਸਕਰਨ ਅਤੇ ਕਵਲਜੀਤ ਵੀ ਮੌਜੂਦ ਸਨ, ਜਿਨ੍ਹਾਂ ਸਾਰਿਆਂ ਨੇ ਆਪਣੇ ਆਲੇ ਦੁਆਲੇ ਵਿੱਚ ਟਿਕਾਊ ਵਾਤਾਵਰਣ ਅਭਿਆਸਾਂ ਦਾ ਸਮਰਥਨ ਅਤੇ ਪ੍ਰਚਾਰ ਕਰਨ ਦਾ ਵਾਅਦਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਐਚਪੀਸੀਐਲ ਨੇ ਏਮਜ ਨੂੰ ਦੋ ਆਈਸੀਯੂ ਵੈਂਟੀਲੇਟਰ ਕੀਤੇ ਸੁਪਰਦ

0

Bathinda News: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਦੇ ਹਿੱਸੇ ਵਜੋਂ ਸਥਾਨਕ ਏਮਜ਼ ਨੂੰ ਸਿਹਤ ਸੰਭਾਲ ਬੁਨਿਆਦੀ ਢਾਂਚੇ ਲਈ 28.6 ਲੱਖ ਰੁਪਏ ਦੀ ਲਾਗਤ ਨਾਲ ਦੋ ਆਈਸੀਯੂ ਵੈਂਟੀਲੇਟਰ ਦੇ ਕੇ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸ ਮੌਕੇ ਐਚਪੀਸੀਐਲ ਦੇ ਡਿਪਟੀ ਜਨਰਲ ਮੈਨੇਜਰ ਸ਼੍ਰੀ ਰਵੀ ਕੁਮਾਰ ਰਾਪੇਟੀ, ਮੁੱਖ ਪ੍ਰਬੰਧਕ ਸ਼੍ਰੀ ਚੰਦਰ ਸ਼ੇਖਰ, ਸਹਾਇਕ ਪ੍ਰਬੰਧਕ ਸ਼੍ਰੀ ਮੁਹੰਮਦ ਅਜ਼ਹਰੂਦੀਨ, ਸਹਾਇਕ ਮੈਨੇਜਰ ਸ਼੍ਰੀ ਰਾਮ ਕੱਕੜ ਏਮਜ਼ ਦੇ ਮੈਡੀਕਲ-ਸੁਪਰਡੈਂਟ ਡਾ. ਰਾਜੀਵ ਕੁਮਾਰ ਅਤੇ ਡਾਇਰੈਕਟਰ ਮੈਡੀਕਲ ਸੁਪਰਡੈਂਟ ਡਾ. ਐਮ.ਐਸ. ਮਿਰਜ਼ਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਡੀਐਸਪੀ ਵਜੋਂ ਮਿਲੀ ਤਰੱਕੀ

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਇਸ ਨਾਲ ਏਮਜ਼ ਬਠਿੰਡਾ ਦੀਆਂ ਐਮਰਜੈਂਸੀ ਸੰਭਾਲ ਸਮਰੱਥਾਵਾਂ ਵਿੱਚ ਵਾਧਾ ਹੋਣ ਦੀ ਉਮੀਦ ਹੈ ਜਿਸ ਨਾਲ ਬਠਿੰਡਾ ਅਤੇ ਪੰਜਾਬ ਦੀ ਇੱਕ ਵਿਸ਼ਾਲ ਆਬਾਦੀ ਨੂੰ ਲਾਭ ਹੋਵੇਗਾ।ਇਸ ਮੌਕੇ ਐਚਪੀਸੀਐਲ ਦੇ ਡਿਪਟੀ ਜਨਰਲ ਮੈਨੇਜਰ ਸ਼੍ਰੀ ਰਵੀ ਕੁਮਾਰ ਰਾਪੇਟੀ ਨੇ ਕਿਹਾ ਕਿ ਇਹ ਵੈਂਟੀਲੇਟਰ ਚੱਲ ਰਹੇ ਬਠਿੰਡਾ-ਸੰਗਰੂਰ ਪਾਈਪਲਾਈਨ ਪ੍ਰੋਜੈਕਟ ਦੇ ਤਹਿਤ ਬਠਿੰਡਾ ਏਮਜ ਨੂੰ ਸਪੁਰਦ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ